ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦੇ ਸਬੰਧ ਵਿਚ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ: ਵੰਦਨਾ ਬਾਂਸਲ, ਡਾ: ਸੁਨੀਲ ਅਰੋੜਾ, ਡਾ: ਪਰਮਦੀਪ ਸੰਧੂ, ਡਾ: ਸੁਨੀਲ ਭਾਰਦਵਾਜ ਨੇ ਬਤੌਰ ਰਿਸੋਰਸ ਪਰਸਨ ਭਾਗ ਲਿਆ | ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਪੋ੍ਰਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰ, ਪੈਰਾ ਮੈਡੀਕਲ ਸਟਾਫ਼, ਸਿੱਖਿਆ ਵਿਭਾਗ, ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੇ ਭਾਗ ਲਿਆ | ਇਸ ਮੌਕੇ ਡਾ: ਹਰੀ ਨਰਾਇਣ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਸਬੰਧੀ ਵੱਖਰੇ ਵਾਰਡ ਬਣਾਏ ਗਏ ਹਨ, ਜਿਥੇ ਮਾਹਿਰ ਡਾਕਟਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ, ਜਿਥੇ ਸ਼ੱਕੀ ਮਰੀਜ਼ਾਂ ਦਾ ਮੁਫ਼ਤ ਟੈੱਸਟ ਅਤੇ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਸਮੂਹ ਸਟਾਫ਼ ਨੂੰ ਸ਼ੱਕੀ ਕੇਸ ਦੀ ਜਾਂਚ ਅਤੇ ਇਲਾਜ ਸਮੇਂ ਮਾਸਕ ਵਰਤਣ ਦੀ ਹਦਾਇਤ ਕੀਤੀ, ਸ਼ੱਕੀ ਮਰੀਜ਼ਾਂ ਦੇ ਸਹਾਇਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅਧੀਨ ਹਰੇਕ ਸਿਹਤ ਸੰਸਥਾ ਵਿਚ ਇਸ ਬਿਮਾਰੀ ਸਬੰਧੀ ਇਕ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ ਅਤੇ ਇਕ ਵਿਸ਼ੇਸ਼ ਟੀਮ ਹਰ ਸਮੇਂ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਰਹਿੰਦੀ ਹੈ, ਜੋ ਕਿ ਸ਼ੱਕੀ ਮਰੀਜ਼ਾਂ ਦੇ ਟੈੱਸਟ ਅਤੇ ਇਲਾਜ ਕਰ ਰਹੀ ਹੈ ਤੇ ਹੁਣ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਸ ਬਿਮਾਰੀ ਦਾ ਕੋਈ ਵੀ ਕੇਸ ਨਹੀਂ ਮਿਲਿਆ ਹੈ | ਡਾ: ਵੰਦਨਾ ਬਾਂਸਲ, ਡਾ: ਸੁਨੀਲ ਅਰੋੜਾ ਅਤੇ ਡਾ: ਪਰਮਦੀਪ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਪੀੜਤ ਮਨੁੱਖ ਨੂੰ ਨੱਕ ਵਗਣਾ, ਗਲੇ ਵਿਚ ਖ਼ਾਰਸ਼, ਬੁਖ਼ਾਰ, ਥਕਾਵਟ, ਨਿਮੋਨੀਆਂ, ਸਾਹ ਲੈਣ ਵਿਚ ਮੁਸ਼ਕਿਲ, ਫੇਫੜਿਆਂ ਵਿਚ ਸੋਜ਼ ਜਿਹੇ ਲੱਛਣ ਹੁੰਦੇ ਹਨ |
ਡਾ: ਭਾਰਦਵਾਜ ਨੇ ਕਿਹਾ ਕਿ ਹੱਥਾਂ ਨੂੰ ਸਾਫ਼ ਕਰਨ ਲਈ ਮਹਿੰਗੇ ਸੈਨੀਟਾਈਜ਼ਰ ਵਰਤਣੇ ਜ਼ਰੂਰੀ ਨਹੀਂ ਹਨ, ਸਿਰਫ਼ ਸਾਬਣ ਪਾਣੀ ਨਾਲ ਚੰਗੀ ਤਰ੍ਹਾਂ ਹੱਥ ਧੋਤੇ ਹੀ ਕਾਫ਼ੀ ਹਨ | ਇਸ ਮੌਕੇ ਸੁਖਮੰਦਰ ਸਿੰਘ ਅਤੇ ਗੁਰਤੇਜ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਜਾਗਿ੍ਤੀ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ: ਕੰਵਰਜੀਤ ਸਿੰਘ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ, ਡਾ: ਜਗਦੀਪ ਚਾਵਲਾ, ਡਾ: ਗੁਰਚਰਨ ਸਿੰਘ, ਡਾ: ਪ੍ਰਦੀਪ ਸਚਦੇਵਾ, ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ, ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਮੈਲੋਜਿਸਟ ਆਦਿ ਹਾਜ਼ਰ ਸਨ |
ਮੰਡੀ ਕਿੱਲਿਆਂਵਾਲੀ, 12 ਮਾਰਚ (ਇਕਬਾਲ ਸਿੰਘ ਸ਼ਾਂਤ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ ਦਿੱਲੀ ਜਿਹੇ ਫ਼ਿਰਕੂ ਦੰਗੇ 'ਸਿਆਸੀ ਗੇਮ' ਬਿਨਾਂ ਸੰਭਵ ਨਹੀਂ ਹੋ ਸਕਦੇ ਹਨ, ਜਿਸ ਲਈ ਸੀ.ਏ.ਏ. ਨੂੰ ਦੰਗਿਆਂ ਦਾ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਦੇਰ ਸ਼ਾਮ ਸੰਘਣੀ ਬੱਦਲਵਾਈ ਮਗਰੋਂ ਗੜ੍ਹੇਮਾਰੀ ਹੋਈ | ਪਿੰਡ ਭੁੱਲਰ ਬਾਂਮ, ਸੰਮੇਵਾਲੀ, ਭਾਗਸਰ, ਲੱਖੇਵਾਲੀ, ਅਕਾਲਗੜ੍ਹ ਆਦਿ ਪਿੰਡਾਂ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕੋਵਿਡ-19 ਬਿਮਾਰੀ ਦੀ ਰੋਕਥਾਮ ਲਈ ਸਾਰੇ ਅਗੇਤੇ ਇੰਤਜ਼ਾਮ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਇਸ ਸਬੰਧੀ ਪ੍ਰਬੰਧਾਂ ਦੇ ਜਾਇਜ਼ੇ ਲਈ ਬੁਲਾਈ ਬੈਠਕ ਦੀ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 300 ਲੀਟਰ ਲਾਹਣ ਅਤੇ ਸਵਾ ਨੌ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਏ.ਐਸ.ਆਈ. ਜੱਜ ...
ਮੰਡੀ ਲੱਖੇਵਾਲੀ, 12 ਮਾਰਚ (ਮਿਲਖ ਰਾਜ)-ਨਜ਼ਦੀਕੀ ਪਿੰਡ ਬਾਂਮ ਵਿਖੇ ਨਰੇਗਾ ਕਾਮਿਆਂ ਦੀ ਮੀਟਿੰਗ ਨਰੇਗਾ ਆਗੂ ਗੁਰਤੇਜ ਸਿੰਘ ਬਾਂਮ, ਬੋਹੜ ਸਿੰਘ ਅਤੇ ਬਿੰਦਰ ਸਿੰਘ ਖੂਨਣ ਕਲਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਅਧਿਕਾਰੀਆਂ ਦੀ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਅਤੇ ਕੰਵਰਦੀਪ ਸਿੰਘ ਅਤੇ ਕੰਵਲਪ੍ਰੀਤ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ...
ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਮਾੜੇ ਬੀਜਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ਕਚਹਿਰੀ ਕੰਪਲੈਕਸ ਦੇ ਬਾਹਰ ਲਗਾਇਆ ਗਿਆ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ...
ਗਿੱਦੜਬਾਹਾ, 12 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਘਰ ਅੰਦਰ ਵੜ ਕੇ ਨੌਜਵਾਨਾਂ ਦੀ ਕੁੱਟਮਾਰ ਕਰਨ ਤੇ ਪਤੀ-ਪਤਨੀ ਸਮੇਤ ਹੋਰਾਂ 'ਤੇ ਮਾਮਲਾ ਦਰਜ ਕੀਤਾ ਹੈ | ਜੈ ਸਿੰਘ ਵਾਸੀ ਗਿੱਦੜਬਾਹਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਇੱਕ ਸਾਲ ਪਹਿਲਾ ਉਸ ਨੇ ਸੋਹਣ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ-ਸ੍ਰੀ 108 ਸੰਤ ਬਾਬਾ ਬ੍ਰਹਮ ਦਾਸ ਦੀ ਯਾਦ ਵਿਚ 30ਵਾਂ ਖੇਡ ਟੂਰਨਾਮੈਂਟ ਪਿੰਡ ਗੁਲਾਬੇਵਾਲਾ ਵਿਖੇ 13 ਮਾਰਚ ਤੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ਧਾਲੀਵਾਲ ਵਾਸੀ ...
ਲੰਬੀ, 12 ਮਾਰਚ (ਸ਼ਿਵਰਾਜ ਸਿੰਘ ਬਰਾੜ)-'ਆਪ' ਵਲੋਂ ਦਿੱਲੀ ਦੀ ਸੱਤਾ 'ਤੇ ਕਬਜ਼ਾ ਕਰਨ ਉਪਰੰਤ ਪੰਜਾਬ ਵਿਚ ਆਪਣੀਆਂ ਸਰਗਰਮੀਆਂ ਜੋਰਾਂ-ਸ਼ੋਰਾਂ ਨਾਲ ਵਿੱਢ ਦਿੱਤੀਆਂ ਹਨ | ਪੰਜ ਵਾਰ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕਾ ਲੰਬੀ ਵਿਚ ਹਲਕਾ ਇੰਚਾਰਜ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਸ਼ਮਿੰਦਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਬੀਤੇ ਦਿਨੀਂ ਮਲਕੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ 'ਤੇ ਉਸਾਰੀ ਅਧੀਨ ਫਲਾਈ ਓਵਰਬਿ੍ਜ ਦਾ ਕੰਮ ਚੱਲ ਰਿਹਾ ਸੀ, ਪਰ ਵਾਟਰ ਸਪਲਾਈ ਦੀ ਪਾਈਪ ਤਬਦੀਲ ਨਾ ਹੋਣ ਕਾਰਨ ਰੇਲਵੇ ਪੋਰਸ਼ਨ ਵਿਚ ਉਸਾਰੀ ਦਾ ਕੰਮ ਰੁਕਿਆ ਹੋਇਆ ਹੈ | ਲੋਕ ਨਿਰਮਾਣ ਵਿਭਾਗ ਵਲੋਂ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮਾਂ ਸਦਕਾ ਡਿਪਟੀ ਕਮਿਸ਼ਨਰ ਐਮ.ਕੇ.ਅਰਵਿੰਦ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ, ਏ.ਡੀ.ਸੀ. ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮੈਡੀਕਲ ਸਟੋਰਾਂ 'ਤੇ ਆਮ ...
ਲੰਬੀ, 12 ਮਾਰਚ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਡਾਇਰੈਕਟਰ ਬਣੇ ਨਿਰਮਲ ਸਿੰਘ ਬਣਵਾਲਾ ਨੂੰ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸ਼ੀਰਵਾਦ ਦਿੱਤਾ | ਸੁਖਬੀਰ ਸਿੰਘ ...
ਲੰਬੀ, 12 ਮਾਰਚ (ਮੇਵਾ ਸਿੰਘ)-ਸਰਕਾਰੀ ਹਾਈ ਸਕੂਲ ਤੱਪਾਖੇੜਾ ਵਿਖੇ ਸਮੱਗਰਾ ਵਰਕ ਪਲਾਨ ਪ੍ਰੋਗਰਾਮ ਤਹਿਤ ਬੱਚਿਆਂ ਦੀ ਵੱਖ-ਵੱਖ ਗਤੀਵਿਧੀਆਂ ਜਿਵੇਂ ਡਾਂਸ, ਗੀਤ, ਸਕਿੱਟਾਂ ਤੇ ਭਾਸਨ ਰਾਹੀਂ ਸਮਾਜ ਨੂੰ ਬੱਚੀਆਂ ਦੀ ਪੜ੍ਹਾਈ ਤੇ ਕੈਰੀਅਰ ਨੂੰ ਬਿਹਤਰ ਬਣਾਉਣ ਦਾ ਸੱਦਾ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮਾਂ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਲੜਕੀਆਂ ਨੂੰ ਕਿੱਤਾ ਅਗਵਾਈ ਦੇਣ ਲਈ ਵਿਸ਼ੇਸ਼ ...
ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅੱਜ ਪਿੰਡ ਲੱਖੇਵਾਲੀ ਵਿਖੇ ਪਹੰੁਚੇ, ਜਿਥੇ ਉਨ੍ਹਾਂ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ...
ਰੁਪਾਣਾ, 12 ਮਾਰਚ (ਜਗਜੀਤ ਸਿੰਘ)-ਡਾ: ਜਗਦੀਪ ਸਿੰਘ ਚਾਵਲਾ ਐੱਸ.ਐੱਮ.ਓ. ਬਲਾਕ ਆਲਮਵਾਲਾ ਦੀ ਅਗਵਾਈ ਹੇਠ ਹੈਲਥ ਐਾਡ ਵੈਨਨੈੱਸ ਸੈਂਟਰ ਬੁਰਜ ਸਿਧਵਾਂ ਵਿਖੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਜਾਗਰੂਕ ਕੈਪ ਲਾਇਆ ਗਿਆ, ...
ਮਲੋਟ, 12 ਮਾਰਚ (ਗੁਰਮੀਤ ਸਿੰਘ ਮੱਕੜ)-ਪੈਰਿਸ ਦੇ ਐਡਿਕਸ ਕਲੱਬ ਦੀ ਭਾਰਤੀ ਯੂਨਿਟ ਵਲੋਂ ਕਰਵਾਈ ਰਾਈਡ ਵਿਚ ਹਿੱਸਾ ਲੈਂਦਿਆਂ ਮਲੋਟ ਦੇ ਸਾਈਕਲਿਸਟ ਰਾਜਵਿੰਦਰ ਸਿੰਘ ਬਰਾੜ (ਰਾਜਾ) ਨੇ ਸੁਪਰ ਰਨਡੈਨਿਊਰ ਦਾ ਿਖ਼ਤਾਬ ਆਪਣੇ ਨਾਂਅ ਕੀਤਾ ਹੈ | ਮਲੋਟ ਸਾਈਕਿਲੰਗ ਕਲੱਬ ਦੇ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਕੋਰੋਨਾ ਵਾਇਰਸ ਸਬੰਧੀ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਚਰਨਦੀਪ ਸਿੰਘ ਮਾਨ ਬਾਂਮ, ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਬਰਾੜ ਕੋਟਲੀ ਸੰਘਰ ਅਤੇ ਹਲਕਾ ਮਲੋਟ ਦੇ ਪ੍ਰਧਾਨ ਰਮਨੀਤ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਦੀ ਨਸ਼ਾ ਵਿਰੋਧੀ ਚੇਤਨਾ ਯੂਨਿਟ ਟੀਮ ਇੰਚਾਰਜ ਏ.ਐਸ.ਆਈ ਗੁਰਾਂਦਿਤਾ ਸਿੰਘ ਵਲੋਂ ਪਿੰਡ ਮੁਕੰਦ ਸਿੰਘ ਵਾਲਾ ਅਤੇ ਪਿੰਡ ...
ਮੰਡੀ ਕਿੱਲਿਆਂਵਾਲੀ, 12 ਮਾਰਚ (ਇਕਬਾਲ ਸਿੰਘ ਸ਼ਾਂਤ)-ਆਮ ਆਦਮੀ ਪਾਰਟੀ ਦੇ ਝਾੜੂ ਨੇ ਲੰਬੀ ਹਲਕੇ 'ਚ ਖਿੱਲਰੇ ਉਸ ਦੇ ਤੀਲੇ ਮੁੜ ਸਹੇਜਣੇ ਸ਼ੁਰੂ ਕਰ ਦਿੱਤੇ ਹਨ | ਅੱਜ ਸੁਖਪਾਲ ਖਹਿਰਾ ਦੀ ਅਗਵਾਈ ਵਾਲੀ ਪੰਜਾਬ ਏਕਤਾ ਪਾਰਟੀ ਦੇ ਲੰਬੀ ਹਲਕੇ ਦੇ ਲਗਭਗ ਦਰਜਨ ਭਰ ਆਗੂਆਂ ...
ਮਲੋਟ, 12 ਮਾਰਚ (ਗੁਰਮੀਤ ਸਿੰਘ ਮੱਕੜ)-ਸਵੱਛ ਭਾਰਤ ਮੁਹਿੰਮ ਤਹਿਤ ਨਗਰ ਕੌਾਸਲ ਵਲੋਂ ਸ਼ਹਿਰ ਦੇ ਸਮੂਹ ਸਕੂਲਾਂ ਦੇ ਕੀਤੇ ਸਰਵੇ ਚੰਦਰ ਮਾਡਲ ਹਾਈ ਸਕੂਲ ਅਤੇ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿਚੋਂ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਨੂੰ ਵੀ ...
ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ...
ਗਿੱਦੜਬਾਹਾ, 12 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਉੱਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦੀਆਂ ਹਦਾਇਤਾਂ 'ਤੇ ਲੋਕਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵ ਤੋਂ ਬਚਾਉਣ ਲਈ ਪਿੰਡ ਥੇੜ੍ਹੀ ਵਿਖੇ ਨਸ਼ਾ ਵਿਰੋਧੀ ਕੈਂਪ ਲਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ, ਪੰਚਾਇਤ ...
ਦੋਦਾ, 12 ਮਾਰਚ (ਰਵੀਪਾਲ)-ਨੰਬਰਦਾਰਾ ਯੂਨੀਅਨ ਸਬ-ਤਹਿਸੀਲ ਦੋਦਾ ਦੀ ਮੀਟਿੰਗ ਪ੍ਰਧਾਨ ਨੰਬਰਦਾਰ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਕੀਤੀ ਗਈ | ਇਸ ਮੌਕੇ ਜਗਜੀਤ ਸਿੰਘ ਵਲੋਂ ਵੱਧ ਉਮਰ ਕਰਕੇ ਆਪਣੀ ਸਹਿਮਤੀ ਨਾਲ ਪ੍ਰਧਾਨਗੀ ਤੋਂ ...
ਮੰਡੀ ਲੱਖੇਵਾਲੀ, 12 ਮਾਰਚ (ਮਿਲਖ ਰਾਜ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਅੱਜ ਸ਼ਾਮ ਨੂੰ ਹੋਈ ਹਲਕੀ ਗੜਿ੍ਹਆਂ ਦੀ ਬੁਸ਼ਾਰ ਨੇ ਕਿਸਾਨਾਂ ਦੀ ਚਿੰਤਾ ਵਧਾ ਕੇ ਰੱਖ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਵੇਲੇ ਕਿਸਾਨਾਂ ਦੀ ਕਣਕ ਦੀ ਫ਼ਸਲ ਫ਼ਲ ਚੁੱਕ ਰਹੀ ਹੈ ਅਤੇ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋਫ਼ੈਸਰ ਚਾਂਸਲਰ ਡਾ: ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਮਾਤਾ ਜਰਨੈਲ ਕੌਰ ਨਰਸਿੰਗ ਕਾਲਜ ਵਿਖੇ ਪਿ੍ੰਸੀਪਲ ਦੀ ਅਗਵਾਈ ਵਿਚ ਕਾਲਜ 'ਚ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬ ਸਾਂਝੀ ਸਮਾਜ ਭਲਾਈ ਸੰਸਥਾ (ਰਜਿ:) ਵਲੋਂ ਸਥਾਨਕ ਕੋਟਕਪੂਰਾ ਰੋਡ ਸਥਿਤ ਪ੍ਰਯਾਸ ਟੂ ਉਜਾਲਾ ਸਕੂਲ ਦੇ ਨੇਤਰਹੀਣ ਬੱਚਿਆਂ ਨੂੰ ਗਰਮੀ ਵਿਚ ਪਾਉਣ ਦੇ ਲਈ ਚੱਪਲਾਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਦੇ ਮੁਖੀ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਚੜ੍ਹੇਵਣ ਵਿਖੇ ਗ੍ਰਾਮ ਪੰਚਾਇਤ ਵਲੋਂ ਹਾਦਸਿਆਂ ਤੋਂ ਬਚਾਅ ਲਈ ਪਿੰਡ ਦੇ ਮੋੜਾਂ 'ਤੇ 16 ਵੱਡੇ ਸਟੈਂਡ ਵਾਲੇ ਸ਼ੀਸ਼ੇ ਲਾਏ ਗਏ, ਜਿਸ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ...
ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ)-ਪੰਜਾਬ ਵਿਚ ਜਲਦ ਹੀ ਸਭ ਨੂੰ ਰੇਤਾ ਮੁਫ਼ਤ ਮਿਲਣ ਦੀ ਆਸ ਹੈ ਅਤੇ ਮੈਂ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੁੱਦਾ ਚੁੱਕਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਅਮਰਿੰਦਰ ...
ਮਲੋਟ, 12 ਮਾਰਚ (ਗੁਰਮੀਤ ਸਿੰਘ ਮੱਕੜ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਪਿੰਡ ਮੋਹਲਾਂ ਵਲੋਂ ਕਰਵਾਇਆ ਜਾ ਰਿਹਾ ਫੁੱਟਬਾਲ ਕੱਪ ਜੋ ਕਿ ਪਹਿਲਾਂ 5 ਮਾਰਚ ਤੋਂ ਸ਼ੁਰੂ ਕਰਵਾਇਆ ਜਾਣਾ ਸੀ, ਲਗਾਤਾਰ ਬਾਰਿਸ਼ ਪੈਣ ਕਾਰਨ ਪ੍ਰਬੰਧਕਾਂ ਵਲੋਂ ਇਹ ਕੱਪ ਮੁਲਤਵੀ ਕਰਨ ...
ਮੰਡੀ ਬਰੀਵਾਲਾ, 12 ਮਾਰਚ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਅਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ, ਪਰ ਪ੍ਰਸ਼ਾਸਨ ਲੰਮੀਆਂ ਤਾਣ ਕੇ ਸੁੱਤਾ ਨਜ਼ਰ ਆ ਰਿਹਾ ਹੈ | ਇਹ ਪਸ਼ੂ ਅਚਾਨਕ ਮੁੱਖ ਮਾਰਗ 'ਤੇ ਆ ਜਾਂਦੇ ਹਨ ਅਤੇ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਜ਼ਿਲਾ ਇਕਾਈ ਦੀ ਮੀਟਿੰਗ 14 ਮਾਰਚ (ਸ਼ਨਿੱਚਰਵਾਰ) ਨੂੰ ਸਵੇਰ 10 ਵਜੇ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੀ ਮੌਜੂਦਗੀ ਵਿਚ ਪਿੰਡ ਸੰਗੂਧੌਣ ਵਿਚ ਚੱਲ ਰਹੇ 'ਸਰਬੱਤ ਕਿਤਾਬ ਘਰ' ਨੂੰ 200 ਪੁਸਤਕਾਂ ਭੇਟ ਕੀਤੀਆਂ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜ੍ਹੇਵਣ ਵਿਖੇ ਸਾਇੰਸ ਅਧਿਆਪਕ ਜਗਵਿੰਦਰ ਸਿੰਘ ਨੇ ਗੰਭੀਰ ਰੂਪ ਅਖਤਿਆਰ ਕਰ ਚੁੱਕੀ ਬਿਮਾਰੀ ਕੋਰੋਨਾ ਵਾਇਰਸ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ...
ਦੋਦਾ, 12 ਮਾਰਚ (ਰਵੀਪਾਲ)-ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਬੀਤੇ ਦਿਨ ਕੀਤੇ ਲਾਠੀਚਾਰਜ ਸਬੰਧੀ ਟੀ.ਐਸ.ਯੂ. ਵਲੋਂ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਆਪਣੇ ਹੱਕ ਮੰਗ ਰਹੇ ਸਿੱਖਿਆ ਦਾਨੀਆਂ 'ਤੇ ਲਾਠੀਚਾਰਜ ਦੀ ...
ਲੰਬੀ, 12 ਮਾਰਚ (ਮੇਵਾ ਸਿੰਘ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਲੜਕੀਆਂ ਵਾਸਤੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਪਿ੍ੰਸੀਪਲ ਪ੍ਰੇਮਲਤਾ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ...
ਮੰਡੀ ਬਰੀਵਾਲਾ, 12 ਮਾਰਚ (ਨਿਰਭੋਲ ਸਿੰਘ)-ਬੀਤੀ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਕਣਕ ਧਰਤੀ 'ਤੇ ਵਿਛ ਗਈ ਹੈ | ਕਿਸਾਨ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਰੀਬ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਅਤੇ ਤੇਜ਼ ...
ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ)-ਸਥਾਨਕ ਨਟਰਾਜ ਕਲਾ ਕੇਂਦਰ (ਰਜਿ:) ਵਲੋਂ 22 ਮਾਰਚ ਨੂੰ ਲੱਗਣ ਵਾਲਾ 32ਵਾਂ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਸਥਾਪਕ ਗੋਬਿੰਦ ਗੁਪਤਾ ਅਤੇ ...
ਗਿੱਦੜਬਾਹਾ, 12 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਦੇ ਐਸ.ਆਈ. ਰਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੰਬੀ ਰੋਡ 'ਤੇ ਸਨ, ਤਾਂ ਸ਼ੱਕ ਦੇ ...
ਗਿੱਦੜਬਾਹਾ, 12 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤਿੰਨ ਅਣਪਛਾਤੇ ਨੌਜਵਾਨ ਇਕ ਲੱਕੜ ਦੇ ਆਰੇ ਦੇ ਮਾਲਕ ਤੋਂ ਮੋਬਾਈਲ ਤੇ ਨਕਦੀ ਖੋਹ ਕੇ ਲੈ ਗਏ ਹਨ | ਸੋਮ ਪ੍ਰਕਾਸ਼ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਪਿਉਰੀ ਬਾਈਪਾਸ 'ਤੇ ਉਸ ਦਾ ਲੱਕੜ ਦਾ ਆਰਾ ਹੈ ਤੇ ਬੀਤੀ ਸ਼ਾਮ ਨੂੰ 7 ਕੁ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰ ਕੇਂਦਰ (ਰਜਿ:) ਤਰਨਤਾਰਨ ਵਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਵਿਰਸੇ ਦੇ ਲੇਖਕ ਜਸਵੀਰ ਸ਼ਰਮਾ ...
ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ)-ਸਰਕਾਰੀ (ਕੰਨਿ੍ਹਆਂ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਪਿ੍ੰਸੀਪਲ ਡਾ.ਸ਼ੰਕਰ ਚੌਧਰੀ ਵਲੋਂ ਸਮਾਜ ਸੇਵੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਵਿਚ ਵਿਦਿਆਰਥਣਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ...
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਸੀਰਵਾਲੀ ਦੇ ਐਸ.ਬੀ.ਐਸ.ਮਾਡਲ ਸਕੂਲ ਦੀ ਸਾਬਕਾ ਵਿਦਿਆਰਥਣ ਸਿਮਰਨ ਔਲਖ ਪੁੱਤਰੀ ਬਲਜਿੰਦਰ ਸਿੰਘ ਔਲਖ ਨੂੰ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਖੇਤਰ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX