ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ. ਵਿਚ ਇਲਾਜ ਲਈ ਪਹੁੰਚ ਰਹੇ ਮਰੀਜ਼ਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਨਹੀਂ ਹੋ ਰਹੀ ਬਾਡੀ ਸਕਰੀਨਿੰਗ

ਚੰਡੀਗੜ੍ਹ, 15 ਮਾਰਚ (ਪਠਾਨੀਆਂ)-ਕੋਰੋਨਾ ਵਾਇਰਸ ਨੂੰ ਲੈ ਕੇ ਪੀ.ਜੀ.ਆਈ. ਪ੍ਰਸ਼ਾਸਨ ਕੁੰਭ ਕਰਨ ਦੀ ਨੀਂਦ ਸੋ ਰਿਹਾ ਹੈ। ਇਲਾਜ ਲਈ ਰੋਜ਼ਾਨਾ ਆਉਣ ਵਾਲੇ ਲੱਖਾਂ ਮਰੀਜ਼ਾਂ ਦੀ ਜ਼ਿੰਦਗੀ ਦਾਅ 'ਤੇ ਲੱਗੀ ਹੋਈ ਹੈ, ਕਿਉਂਕਿ ਪੀ.ਜੀ.ਆਈ. ਵਿਚ ਆਉਣ-ਜਾਣ ਵਾਲੇ ਲੋਕਾਂ ਦੀ ਨਾ ਤਾਂ ਕੋਈ ਬਾਡੀ ਸਕਰੀਨਿੰਗ ਹੋ ਰਹੀ ਹੈ ਨਾ ਕਿਸੇ ਤਰ੍ਹਾਂ ਦਾ ਕੋਈ ਇਹਤਿਆਤੀ ਕਦਮ ਚੁੱਕਿਆ ਗਿਆ ਹੈ। ਪੀ.ਜੀ.ਆਈ. ਦੀ ਨਿਊ ਓ.ਪੀ.ਡੀ., ਨਹਿਰੂ ਹਸਪਤਾਲ, ਐਮਰਜੈਂਸੀ ਵਿਚ ਤਾਇਨਾਤ ਕੇਵਲ ਸੁਰੱਖਿਆ ਕਰਮੀ, ਡਾਕਟਰਾਂ ਤੇ ਨਰਸਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਦਿੱਤੇ ਗਏ ਹਨ ਲੇਕਿਨ ਆਮ ਆਦਮੀ ਨੂੰ ਨਾ ਤਾਂ ਪੀ.ਜੀ.ਆਈ. ਵਿਚ ਮਾਸਕ ਉਪਲਬਧ ਹੋ ਰਹੇ ਹਨ ਤੇ ਨਾ ਹੀ ਸੈਨੇਟਾਈਜ਼ਰ ਜਿਸ ਕਰਕੇ ਉਨ੍ਹਾਂ ਦੀ ਜ਼ਿੰਦਗੀ ਹਾਲੇ ਵੀ ਇਸ ਗੰਭੀਰ ਬਿਮਾਰੀ ਦੇ ਖਤਰੇ ਵਿਚ ਹੈ। ਸੂਤਰਾਂ ਦੀ ਮੰਨੀਏ ਤਾਂ ਪੀ.ਜੀ.ਆਈ. ਵਿਚ ਇਨ੍ਹਾਂ ਦਿਨਾਂ ਪ੍ਰਾਈਵੇਟ ਕੰਪਨੀਆਂ ਵਲੋਂ ਵੇਚੀਆਂ ਜਾਣ ਵਾਲੀਆਂ ਦਵਾਈਆਂ ਤੇ ਉਪ ਕਰਨਾਂ ਸਬੰਧੀ ਵੱਖ-ਵੱਖ ਸੈਮੀਨਾਰ ਪੀ.ਜੀ.ਆਈ. ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਦੂਰ ਦਰਾਜ ਦੇ ਖੇਤਰਾਂ ਤੋਂ ਸ਼ਾਮਿਲ ਹੋਣ ਵਾਲੇ ਪ੍ਰਤੀਨਿਧੀਆਂ ਦੀ ਵੀ ਕੋਈ ਮੈਡੀਕਲ ਜਾਂਚ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਮਾਸਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲਈ ਭੋਜਨ ਦੀ ਵਿਵਸਥਾ ਵੀ ਖੁੱਲ੍ਹੇ ਵਿਚ ਹੀ ਕੀਤੀ ਜਾ ਰਹੀ ਹੈ। ਪੀ.ਜੀ.ਆਈ. ਪ੍ਰਸ਼ਾਸਨ ਕੋਵਿਡ-19 ਦੇ ਉਨ੍ਹਾਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਠੇ ਕਰਨ 'ਚ ਵਿਅਸਤ ਨਜ਼ਰ ਆ ਰਿਹਾ ਹੈ ਪਰ ਪੀ.ਜੀ.ਆਈ. ਵਿਚ ਹਰ ਰੋਜ਼ ਪਹੁੰਚਣ ਵਾਲੇ ਹਜ਼ਾਰਾਂ ਮਰੀਜ਼ਾਂ ਦੀ ਬਾਡੀ ਸਕਰੀਨਿੰਗ ਵੱਲ ਕੋਈ ਧਿਆਨ ਹੀ ਨਹੀਂ ਹੈ। ਸੈਕਟਰ 16 ਜੀ.ਐਮ.ਐਸ.ਐਚ. ਹਸਪਤਾਲ, ਸੈਕਟਰ 32 ਜੀ.ਐਮ.ਸੀ.ਐਚ. ਹਸਪਤਾਲ ਸਮੇਤ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦਾ ਵੀ ਇਹੀ ਹਾਲ ਹੈ। ਇਨ੍ਹਾਂ ਹਸਪਤਾਲਾਂ ਦੇ ਗਾਇਨੀ ਵਿਭਾਗਾਂ ਵਿਚ ਦਾਖਲ ਗਰਭਵਤੀ ਮਹਿਲਾਵਾਂ ਰੋਜ਼ਾਨਾ ਕਈ ਬੱਚਿਆਂ ਨੂੰ ਜਨਮ ਦੇ ਰਹੀਆਂ ਹਨ, ਇਨ੍ਹਾਂ ਵਿਭਾਗਾਂ ਵਿਚ ਆਉਣ-ਜਾਣ ਵਾਲਿਆਂ ਵਿਅਕਤੀਆਂ ਦੀ ਵੀ ਬਾਡੀ ਸਕਰੀਨਿੰਗ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ, ਜਿਸ ਕਰਕੇ ਨਵਜਾਤ ਬੱਚਿਆਂ ਨੂੰ ਵੀ ਇਸ ਰੋਗ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ। ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ.ਟੀ.ਯੂ.) ਬੱਸਾਂ ਨੂੰ ਵੀ ਸੈਨੇਟਾਈਜ਼ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਭ ਨੂੰ ਵੇਖ ਕੇ ਨਜ਼ਰ ਆਉਂਦਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਤਾਂ ਇਸ ਵਾਇਰਸ ਨੂੰ ਲੈ ਕੇ ਕਾਫ਼ੀ ਚਿੰਤਤ ਹੈ ਪਰ ਪੀ.ਜੀ.ਆਈ. ਪ੍ਰਸ਼ਾਸਨ ਨੂੰ ਕੁਝ ਖਾਸ ਫਰਕ ਨਹੀਂ ਪਿਆ।
ਪੀ.ਜੀ.ਆਈ. ਵਿਚ ਆਪਣੇ ਦੰਦਾਂ ਦੇ ਇਲਾਜ ਲਈ ਆਏ ਜ਼ਿਲ੍ਹਾ ਮੁਹਾਲੀ, ਖਰੜ ਨਿਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਪੀ.ਜੀ.ਆਈ. ਵਿਚ ਆਉਣ 'ਤੇ ਕਿਸੇ ਵੀ ਵਿਅਕਤੀ ਦੀ ਜਾਂਚ ਨਹੀਂ ਕੀਤੀ ਜਾ ਰਹੀ। ਏਨਾ ਹੀ ਨਹੀਂ ਮਰੀਜ਼ਾਂ ਨੂੰ ਸੰਕਰਮਣ ਤੋਂ ਬਚਾਅ ਲਈ ਕੋਈ ਮਾਸਕ ਵੀ ਨਹੀਂ ਦਿੱਤਾ ਜਾ ਰਿਹਾ। ਜਦਕਿ ਪੀ.ਜੀ.ਆਈ. ਵਿਖੇ ਕੈਮਿਸਟ ਦੁਕਾਨਾਂ 'ਤੇ ਵੀ ਮਾਸਕ ਉਪਲਬਧ ਨਹੀਂ ਹੈ। ਜੇਕਰ ਕਿਸੇ ਦੁਕਾਨ 'ਤੇ ਉਪਲੱਬਧ ਵੀ ਹੈ ਤਾਂ ਮਹਿੰਗੀ ਕੀਮਤ 'ਤੇ ਵੇਚਿਆ ਜਾ ਰਿਹਾ ਹੈ। ਮੈਂ ਖ਼ੁਦ 200 ਰੁਪਏ ਦਾ ਮਾਸਕ ਖਰੀਦਿਆ ਹੈ। ਪੀ.ਜੀ.ਆਈ. ਵਿਚ ਕੇਵਲ ਸਕਿਉਰਿਟੀ ਗਾਰਡ ਮਾਸਕ ਲਾ ਕੇ ਖੜ੍ਹੇ ਹਨ ਅਤੇ ਲੋਕੀ ਰੋਜ ਵਾਂਗ ਬਿਨਾਂ ਕਿਸੀ ਬਾਡੀ ਸਕਰੀਨਿੰਗ ਜਾਂਚ ਦੇ ਆ ਜਾ ਰਹੇ ਹਨ।

9 ਕਰਮਯੋਗੀਆਂ ਨੂੰ ਐਕਸੀਲੈਂਸ ਐਵਾਰਡ -2020 ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਚੰਡੀਗੜ੍ਹ, 15 ਮਾਰਚ (ਆਰ.ਐਸ.ਲਿਬਰੇਟ)-ਅੱਜ ਵੱਖ-ਵੱਖ ਖੇਤਰਾਂ ਵਿਚ ਸਮਾਜ ਵਿਚ ਵਿਲੱਖਣ ਸੇਵਾਵਾਂ ਕਾਰਨ ਪਛਾਣ ਬਣਾਉਣ ਵਾਲੇ 9 ਕਰਮਯੋਗੀਆਂ ਨੂੰ ਪੰਜਾਬ ਕਲਾ ਭਵਨ ਵਿਖੇ ਕਰਮਯੋਗੀ ਐਕਸੀਲੈਂਸ ਐਵਾਰਡ-2020 ਨਾਲ ਸਨਮਾਨਿਤ ਕੀਤਾ ਗਿਆ | ਐਵਾਰਡ ਸਮਾਰੋਹ ਦੀ ਜਿਊਰੀ ਮੈਂਬਰ ...

ਪੂਰੀ ਖ਼ਬਰ »

ਆਨਲਾਈਨ ਹੋਣਗੀਆਂ 28 ਜਨਤਕ ਸੇਵਾਵਾਂ

ਚੰਡੀਗੜ੍ਹ, 15 ਮਾਰਚ (ਆਰ.ਐਸ.ਲਿਬਰੇਟ)-ਸਮਾਰਟ ਸਿਟੀ ਈ-ਗਵਰਨੈਂਸ ਪ੍ਰਣਾਲੀ ਦੇ ਤਹਿਤ ਸ਼ਹਿਰ ਦੀਆਂ 28 ਜਨਤਕ ਸੇਵਾਵਾਂ ਆਨ ਲਾਈਨ ਮੁਹੱਈਆ ਹੋਣਗੀਆਂ | ਇਮਾਰਤਸਾਜ਼ੀ ਸਬੰਧੀ ਯੋਜਨਾਵਾਂ ਆਨਲਾਈਨ ਮਨਜ਼ੂਰ ਹੋਣਗੀਆਂ, 16 ਮਾਰਚ ਨੂੰ ਸ਼ਾਮ 5 ਵਜੇ ਤੱਕ ਅਰਜ਼ੀਆਂ ਦਿੱਤੀਆਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ

ਚੰਡੀਗੜ੍ਹ, 15 ਮਾਰਚ (ਮਨਜੋਤ ਸਿੰਘ ਜੋਤ)-ਸ਼ਹਿਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਆਏ ਸ਼ੱਕੀ ਮਰੀਜ਼ਾਂ ਵਿਚ 15 ਚੰਡੀਗੜ੍ਹ ਨਾਲ ਸਬੰਧਿਤ ਹਨ ਅਤੇ ਇਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਦੇ ਨਾਲ ਹੀ ਸਨਿੱਚਰਵਾਰ ਦੀ ਰਾਤ ਨੂੰ ਜ਼ੀਰਕਪੁਰ ਦੀ ਇਕ ਮਹਿਲਾ ...

ਪੂਰੀ ਖ਼ਬਰ »

ਭਾਜਪਾ ਦੇ ਨਵ- ਨਿਯੁਕਤ ਅਹੁਦੇਦਾਰਾਂ ਦੀ ਪਹਿਲੀ ਬੈਠਕ

ਚੰਡੀਗੜ੍ਹ, 15 ਮਾਰਚ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਕਮਲਮ ਵਿਖੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਨਾਲ ਪਹਿਲੀ ਮਹੱਤਵਪੂਰਨ ...

ਪੂਰੀ ਖ਼ਬਰ »

ਚੰਡੀਗੜ੍ਹ ਦਾ ਕੂੜਾ ਇਕੱਠਾ ਕਰਨ ਵਾਲਿਆਂ ਤੇ ਨਿਗਮ ਲਈ ਮੰਤਰਾਲੇ ਵਲੋਂ ਐਲਾਨੇ ਵੇਰਵਿਆਂ 'ਚ ਵੱਡਾ ਫ਼ਰਕ!

ਚੰਡੀਗੜ੍ਹ, 15 ਮਾਰਚ (ਆਰ.ਐਸ.ਲਿਬਰੇਟ)- ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਐਸੋਸੀਏਸ਼ਨ ਦੇ ਮੁਖੀ ਅਤੇ ਚੰਡੀਗੜ੍ਹ ਨਗਰ ਨਿਗਮ ਵਲੋਂ ਸਬੰਧਿਤ ਮੰਤਰਾਲੇ ਨੂੰ ਭੇਜੇ ਸਫ਼ਾਈ ਵੇਰਵਿਆਂ ਵਿਚ ਵੱਡਾ ਫ਼ਰਕ ਅਧਿਕਾਰੀਆਂ ਦੀ ਗਲੇ ਦੀ ਹੱਡੀ ਬਣ ਸਕਦਾ ਹੈ ਕਿਉਂਕਿ ਚੰਡੀਗੜ੍ਹ ਨਗਰ ...

ਪੂਰੀ ਖ਼ਬਰ »

ਪੀ.ਯੂ. ਦੇ ਪ੍ਰੋਫ਼ੈਸਰ ਦੀ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ 'ਚ ਭਾਗ ਲੈਣ ਲਈ ਚੋਣ

ਚੰਡੀਗੜ੍ਹ, 15 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ, ਗੈਸਟ ਫੈਕਿਲਟੀ ਡਾ.ਦੀਪਕ ਸ਼ਰਮਾ ਦੀ ਲੰਡਨ ਵਿਖੇ ਹੋਣ ਵਾਲੀ ਅੰਤਰਰਾਸ਼ਟਰੀ ਸਟਾਫ਼ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਲਈ ਚੋਣ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 15 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-71 ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਿਚਕਾਰ 'ਨੋ ਤੰੰਬਾਕੂ ਡੇਅ' ਨੂੰ ਮੁੱਖ ਰੱਖਦਿਆਂ ਪੇਂਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਰਹਿਣ ਵਾਲੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਮਾਰਚ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ (ਮੁਹਾਲੀ) ਵਿਚਲੇ ਲਾਂਡਰਾ ਰੋਡ 'ਤੇ ਪੈਂਦੇ ਨਾਲੇ ਦੇ ਪੁਲ ਕੋਲੋਂ ਨਾਕਾਬੰਦੀ ਕਰਕੇ 2 ਨੌਜਵਾਨਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਉਕਤ ...

ਪੂਰੀ ਖ਼ਬਰ »

ਰੁਜ਼ਗਾਰ ਦੀ ਉਡੀਕ ਵਿਚ ਬੁੱਢੇ ਹੋ ਰਹੇ ਨੇ ਅਧਿਆਪਕ ਅਤੇ ਸਿਹਤ ਵਰਕਰ ਪਰ ਸਰਕਾਰ ਉਮਰ ਹੱਦ 'ਚ ਛੋਟ ਦੇਣ 'ਤੇ ਅੜੀ • ਅੱਜ ਤਿੰਨ ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਦੇ ਹੋਣ ਵਾਲੇ ਐਲਾਨ ਤੋਂ ਕਾਫ਼ੀ ਆਸਵੰਦ ਹਨ ਬੇਰੁਜ਼ਗਾਰ

ਮਲੌਦ, 15 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅੱਜ ਪੰਜਾਬ ਅੰਦਰ ਸਭ ਤੋਂ ਵੱਡਾ ਮਸਲਾ ਬੇਰੁਜ਼ਗਾਰੀ ਦਾ ਬਣ ਚੁੱਕਿਆ ਹੈ | ਰੁਜ਼ਗਾਰ ਦੇ ਨਾਂਅ ਹੇਠ ਨੌਜਵਾਨ ਵਰਗ ਦਾ ਸ਼ੋਸ਼ਣ ਹੋ ਰਿਹਾ ਹੈ | ਰੁਜ਼ਗਾਰ ਦੀ ਭਾਲ ਵਿਚ ਨੌਜਵਾਨ ਧੜਾਧੜ ਵਿਦੇਸ਼ਾਂ ਵੱਲ ਨੂੰ ਪ੍ਰਵਾਸ ਕਰ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਮਾਰਚ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ (ਮੁਹਾਲੀ) ਵਿਚਲੇ ਲਾਂਡਰਾ ਰੋਡ 'ਤੇ ਪੈਂਦੇ ਨਾਲੇ ਦੇ ਪੁਲ ਕੋਲੋਂ ਨਾਕਾਬੰਦੀ ਕਰਕੇ 2 ਨੌਜਵਾਨਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਉਕਤ ...

ਪੂਰੀ ਖ਼ਬਰ »

ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਦਾ ਸਾਲਾਨਾ ਸਮਾਗਮ ਮੁਲਤਵੀ

ਮੁੱਲਾਂਪੁਰ ਗਰੀਬਦਾਸ, 15 ਮਾਰਚ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਕੋਰੋਨਾ ਵਾਇਰਸ ਕਾਰਨ 'ਪ੍ਰਗਟਿਓ ਖ਼ਾਲਸਾ' ਸਮਾਗਮ ਰੱਦ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜੀਤ ਸਿੰਘ ਹਰਮਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਘੜੰੂਆਂ ਦੇ 66 ਕੇ.ਵੀ. ਸਬ-ਸਟੇਸ਼ਨ ਵਿਖੇ ਸਮਾਗਮ

ਖਰੜ, 15 ਮਾਰਚ (ਗੁਰਮੁੱਖ ਸਿੰਘ ਮਾਨ)-ਪਿੰਡ ਘੜੰੂਆਂ ਸਥਿਤ 66 ਕੇ. ਵੀ. ਸਬ-ਸਟੇਸ਼ਨ ਵਿਚ ਸਬ ਡਵੀਜ਼ਨ ਦੇ ਸਮੂਹ ਬਿਜਲੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੂਬਾ ...

ਪੂਰੀ ਖ਼ਬਰ »

ਸੀਵਰੇਜ ਲਈ ਸਾਲ ਪਹਿਲਾਂ ਪੁੱਟੀਆਂ ਗਲੀਆਂ ਨਾ ਬਣਾਉਣ ਕਾਰਨ ਪਿੰਡ ਵਾਸੀਆਂ 'ਚ ਰੋਸ

ਲਾਲੜੂ, 15 ਮਾਰਚ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰ. 1 ਵਿਚ ਪੈਂਦੇ ਪਿੰਡ ਘੋਲੂਮਾਜਰਾ ਵਿਖੇ ਸੀਵਰੇਜ ਦੇ ਪਾਈਪ ਦਬਾਉਣ ਲਈ ਪੁੱਟੀਆਂ ਸੜਕਾਂ ਨੂੰ ਇਕ ਸਾਲ ਬਾਅਦ ਵੀ ਨਾ ਬਣਾਏ ਜਾਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਵਿਚ ਸਰਕਾਰ ਅਤੇ ਨਗਰ ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਨੂੰ ਸਵੱਛਤਾ ਪੁਰਸਕਾਰ 2019 ਨਾਲ ਨਿਵਾਜਿਆ

ਐੱਸ. ਏ. ਐੱਸ. ਨਗਰ, 15 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਚੰਡੀਗੜ੍ਹ ਨੂੰ ਏ. ਏ. ਆਈ. ਦੇ ਸਭ ਤੋਂ ਸਾਫ਼-ਸਫ਼ਾਈ ਵਾਲੇ ਅਤੇ ਸੁਰੱਖਿਆ ਵਾਲੇ ਏਅਰਪੋਰਟ ਵਜੋਂ ਸਵੱਛਤਾ ਪੁਰਸਕਾਰ 2019 ਪ੍ਰਾਪਤ ਹੋਇਆ ਹੈ | ਇਸ ਸਬੰਧੀ ਏਅਰਪੋਰਟ ਨੂੰ ਬੇਗਮਪੇਟ ...

ਪੂਰੀ ਖ਼ਬਰ »

ਕਾਂਗਰਸ ਨੇ ਬੇਕਸੂਰ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ: ਸ਼ਰਮਾ

ਡੇਰਾਬੱਸੀ, 15 ਮਾਰਚ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਡੇਰਾਬੱਸੀ ਸ਼ਹਿਰੀ ਅਤੇ ਦਿਹਾਤੀ ਇਕਾਈ ਦੀ ਇਕ ਮੀਟਿੰਗ ਪਿੰਡ ਈਸਾਂਪੁਰ ਦੀ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਦੌਰਾਨ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਪਾਰਟੀ ਨੂੰ ...

ਪੂਰੀ ਖ਼ਬਰ »

ਕੋਰੋਨਾ ਦੀ ਦਹਿਸ਼ਤ ਖੇਡ ਸਟੇਡੀਅਮ ਬੰਦ ਕਰਵਾਇਆ, 6 ਜਿੰਮ ਅਤੇ ਸਵੀਮਿੰਗ ਪੂਲ ਬੰਦ ਰੱਖਣ ਦੇ ਹੁਕਮ ਜਾਰੀ

ਡੇਰਾਬੱਸੀ, 15 ਮਾਰਚ (ਗੁਰਮੀਤ ਸਿੰਘ)-ਕੋਰੋਨਾ ਦੀ ਦਹਿਸ਼ਤ ਨੂੰ ਦੇਖਦੇ ਸਰਕਾਰੀ ਹੁਕਮਾਂ ਦੇ ਚੱਲਦੇ ਡੇਰਾਬੱਸੀ ਨਗਰ ਕੌਾਸਲ ਅਧਿਕਾਰੀ ਵਲੋਂ ਮਿਊਾਸੀਪਲ ਖੇਡ ਸਟੇਡੀਅਮ 31 ਮਾਰਚ ਤੱਕ ਬੰਦ ਕਰਵਾ ਦਿੱਤਾ ਗਿਆ ਹੈ | ਕੌਾਸਲ ਅਧਿਕਾਰੀ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਕਾਲੋਨੀ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ • ਸੜਕਾਂ ਟੁੱਟੀਆਂ, 10 ਸਾਲਾਂ ਤੋਂ ਘਰਾਂ ਦੀ ਨਹੀਂ ਹੋਈ ਮੁਰੰਮਤ, ਰਿਹਾਇਸ਼ੀ ਘਰਾਂ ਨੇ ਜੰਗਲ ਦਾ ਰੂਪ ਧਾਰਿਆ

ਐੱਸ. ਏ. ਐੱਸ. ਨਗਰ, 15 ਮਾਰਚ (ਜਸਬੀਰ ਸਿੰਘ ਜੱਸੀ)-ਪੰਜਾਬ ਰਾਜ ਬਿਜਲੀ ਬੋਰਡ ਦੇ ਮੁਹਾਲੀ ਵਿਚਲੇ 220 ਕੇ. ਵੀ. ਸਬ ਸਟੇਸ਼ਨ ਦੀ ਰਿਹਾਇਸ਼ੀ ਕਾਲੋਨੀ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜਿੰਦਗੀ ਜਿਊਣ ਲਈ ਮਜ਼ਬੂਰ ਹਨ | ਇਸੋ ਕਾਲੋਨੀ ਦੀਆਂ ਸੜਕਾਂ ਪਿਛਲੇ ਕਈ ਸਾਲਾਂ ...

ਪੂਰੀ ਖ਼ਬਰ »

ਕੰਗ ਵਲੋਂ ਕਸਬਾ ਖਿਜਰਾਬਾਦ ਵਿਖੇ ਬਣਨ ਵਾਲੇ ਸਾਂਝੇ ਭਵਨ ਦੇ ਕਾਰਜ ਦਾ ਜਾਇਜ਼ਾ

ਮੁੱਲਾਂਪੁਰ ਗਰੀਬਦਾਸ, 15 ਮਾਰਚ (ਦਿਲਬਰ ਸਿੰਘ ਖੈਰਪੁਰ)-ਨੇੜਲੇ ਪਿੰਡ ਖਿਜ਼ਰਾਬਾਦ ਵਿਖੇ ਦੋ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਾਂਝੇ ਭਵਨ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪਿੰਡ ਦਾ ਦੌਰਾ ਕੀਤਾ | ਇਸ ਮੌਕੇ ਸ. ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਮੰਗਾਂ ਦਾ ਹੱਲ ਨਾ ਨਿਕਲਣ 'ਤੇ 18 ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਚਿਤਾਵਨੀ

ਚੰਡੀਗੜ੍ਹ, 15 ਮਾਰਚ (ਵਿਕਰਮਜੀਤ ਸਿੰਘ ਮਾਨ)-ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਲਈ ਬੈਠੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ 'ਪੰਜਾਬ ਭਵਨ' ਚੰਡੀਗੜ੍ਹ ਵਿਖੇ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ ਦੇ ਭਰੋਸੇ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਪੁੱਜਾ ਨੁਕਸਾਨ

ਖਰੜ, 15 ਮਾਰਚ (ਗੁਰਮੁੱਖ ਸਿੰਘ ਮਾਨ)-ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਇਲਾਕੇ ਵਿਚ ਜਿੱਥੇ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਵੱਡੇ ਪੱਧਰ 'ਤੇ ਨੁਕਸਾਨ ਪੁੱਜਾ ਹੈ ਉੱਥੇ ਗੋਭੀ ਸਰ੍ਹੋਂ, ਆਲੂਆਂ, ਬਿਜਾਈ ਕੀਤੀ ਹੋਈ ਮੱਕੀ ਦੀ ਫਸਲ ਸਮੇਤ ਸਬਜ਼ੀਆਂ ਨੂੰ ਵੀ ਨੁਕਸਾਨ ...

ਪੂਰੀ ਖ਼ਬਰ »

ਪੁਰਾਣੀ ਮੋਰਿੰਡਾ ਸੜਕ 'ਤੇ ਪਏ ਟੋਇਆਂ ਨੂੰ ਮਿੱਟੀ ਨਾਲ ਭਰਿਆ • ਸੜਕ ਨੂੰ ਚੌੜਾ ਕਰਕੇ ਡਿਵਾਈਡਰ ਲਗਾਉਣ ਦੀ ਮੰਗ

ਖਰੜ, 15 ਮਾਰਚ (ਗੁਰਮੁੱਖ ਸਿੰਘ ਮਾਨ)-ਪੁਰਾਣੀ ਮੋਰਿੰਡਾ ਰੋਡ 'ਤੇ ਬੱਸ ਅੱਡਾ ਖਰੜ ਨੇੜੇ ਕਈ ਥਾਵਾਂ 'ਤੇ ਪਏ ਟੋਇਆਂ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਅੱਜ ਟ੍ਰੈਫਿਕ ਪੁਲਿਸ ਖਰੜ ਵਲੋਂ ਇਨ੍ਹਾਂ ਟੋਇਆਂ ਨੂੰ ਭਰਨ ਲਈ ਜੇ. ਸੀ. ਬੀ. ਮਸ਼ੀਨ ਲਗਾ ਕੇ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਬਰਾਮਦ ਹੋਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਕੈਦ, 1 ਲੱਖ ਜੁਰਮਾਨਾ

ਐੱਸ. ਏ. ਐੱਸ. ਨਗਰ, 15 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਤੇ ਥਾਣਾ ਜ਼ੀਰਕਪੁਰ 'ਚ ਜੂਨ 2017 'ਚ ਦਰਜ ਨਸ਼ੀਲੇ ਟੀਕੇ ਬਰਾਮਦ ਹੋਣ ਦੇ ਮਾਮਲੇ 'ਚ ਇਕ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦਵਿੰਦਰ ਗੁਪਤਾ ਦੀ ...

ਪੂਰੀ ਖ਼ਬਰ »

ਡੇਰਾਬੱਸੀ ਨੂੰ ਗੇਟਵੇ-ਆਫ਼-ਪੰਜਾਬ ਬਣਾਉਣ ਦਾ ਸੁਪਨਾ ਪੂਰਾ ਨਾ ਹੋਇਆ

ਡੇਰਾਬੱਸੀ, 15 ਮਾਰਚ (ਗੁਰਮੀਤ ਸਿੰਘ)-ਪਹਿਲਾਂ ਅਕਾਲੀ-ਭਾਜਪਾ ਅਤੇ ਹੁਣ ਕਾਂਗਰਸੀ ਆਗੂਆਂ ਵਲੋਂ ਡੇਰਾਬੱਸੀ ਸ਼ਹਿਰ ਨੂੰ ਗੇਟਵੇ-ਆਫ਼-ਪੰਜਾਬ ਬਣਾਉਣ ਦੇ ਕੀਤੇ ਵਾਅਦੇ ਕਿਸੇ ਪਾਸੇ ਤੋਂ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ | ਸਿਆਸੀ ਆਗੂਆਂ ਵਲੋਂ ਪਿੰਡਾਂ ਨੂੰ ...

ਪੂਰੀ ਖ਼ਬਰ »

ਕੰਧ ਡਿਗਣ ਕਾਰਨ ਸਾਢੇ 3 ਸਾਲਾ ਬੱਚੀ ਦੀ ਮੌਤ

ਲਾਲੜੂ, 15 ਮਾਰਚ (ਰਾਜਬੀਰ ਸਿੰਘ)-ਨੇੜਲੇ ਪਿੰਡ ਮਲਕਪੁਰ ਵਿਖੇ ਭੱਠੇ 'ਤੇ ਕੱਚੀ ਇੱਟਾਂ ਦੀ ਕੰਧ ਡਿੱਗਣ ਕਾਰਨ ਇਕ ਮਜ਼ਦੂਰ ਦੀ ਤਿੰਨ ਸਾਲਾ ਲੜਕੀ ਦੀ ਮੌਤ ਹੋ ਗਈ ਹੈ | ਪੁਲਿਸ ਨੇ ਮਿ੍ਤਕਾ ਦੇ ਪਿਤਾ ਦੇ ਬਿਆਨ 'ਤੇ ਮਾਮਲਾ ਦਰਜ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜਦੋਂ ਚੋਰੀ ਕਰਨ ਆਇਆ ਚੋਰ ਆਪਣਾ ਮੋਟਰਸਾਈਕਲ ਛੱਡ ਕੇ ਹੋਇਆ ਫ਼ਰਾਰ • ਮੋਟਰਸਾਈਕਲ ਦੇ ਨੰਬਰ ਨੂੰ ਟਰੇਸ ਕਰ ਚੋਰ ਤੱਕ ਪੁੱਜੀ ਪੁਲਿਸ

ਡੇਰਾਬੱਸੀ, 15 ਮਾਰਚ (ਗੁਰਮੀਤ ਸਿੰਘ)-ਇੱਥੋਂ ਦੇ ਵਾਰਡ ਨੰ. 6 'ਚ ਪੈਂਦੇ ਪਿੰਡ ਗੁਲਾਬਗੜ੍ਹ ਵਿਖੇ ਇਕ ਸਕੂਲ ਦੇ ਮਾਸਟਰ ਦੇ ਘਰ 'ਚ ਚੋਰੀ ਦੀ ਨੀਅਤ ਨਾਲ ਆਏ ਚੋਰ ਨੂੰ ਉਦੋਂ ਮੌਕੇ ਤੋਂ ਭੱਜਣਾ ਪੈ ਗਿਆ, ਜਦੋਂ ਅਵਾਜ਼ ਸੁਣ ਕੇ ਘਰ ਦਾ ਮਾਲਕ ਜਾਗ ਪਿਆ | ਚੋਰ ਜਾਂਦੇ-ਜਾਂਦੇ ...

ਪੂਰੀ ਖ਼ਬਰ »

ਮਕਾਨ ਦੀ ਪੌੜੀ ਹੇਠਾਂ ਦਬ ਕੇ ਵਿਅਕਤੀ ਦੀ ਮੌਤ

ਜ਼ੀਰਕਪੁਰ, 15 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪਟਿਆਲਾ ਸੜਕ ਉੱਤੇ ਸਥਿਤ ਪਿੰਡ ਰਾਮਪੁਰ ਕਲਾਂ ਵਿਚ ਅੱਜ ਇਕ ਨਿਰਮਾਣਅਧੀਨ ਮਕਾਨ ਦੀ ਪੌੜੀ ਹੇਠਾਂ ਦਬਕੇ ਇਕ ਕਰੀਬ 55 ਸਾਲ ਦਾ ਵਿਅਕਤੀ ਦੀ ਮੌਤ ਹੋ ਗਈ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਪਤੀ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 15 ਮਾਰਚ (ਅਵਤਾਰ ਸਿੰਘ)-ਢਕੋਲੀ ਪੁਲਿਸ ਨੇ ਦਾਜ ਲਈ ਪਤਨੀ ਨੂੰ ਤੰਗ ਕਰਨ ਦੋਸ਼ ਹੇਠ ਉਸ ਦੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੋਨੀਆ ਸ਼ਰਮਾ ਪਤਨੀ ਅਮਿਤ ਕੌਸ਼ਲ ਨਿਵਾਸੀ ਰਾਧਾ ਏਨਕਲੇਵ ਢਾਕੋਲੀ ਜ਼ੀਰਕਪੁਰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੜੌਲ ਵਿਖੇ ਲੜਕੀਆਂ ਦੀ ਮੁਫ਼ਤ ਸਿੱਖਿਆ ਲਈ ਸਕੂਲ ਦੀ ਸ਼ੁਰੂਆਤ

ਮੁੱਲਾਂਪੁਰ ਗਰੀਬਦਾਸ, 15 ਮਾਰਚ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੜੌਲ ਵਿਖੇ ਪ੍ਰੀ ਨਰਸਰੀ ਤੋਂ ਲੈ ਕੇ ਤੀਜੀ ਕਲਾਸ ਤੱਕ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਸਕੂਲ ਦਾ ਨਾਂਅ ਸ੍ਰੀ ਹੇਮਕੁੰਟ ਸਾਹਿਬ ਗਰਲਜ਼ ਸਕੂਲ ਰੱਖਿਆ ਗਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ

ਮੁੱਲਾਂਪੁਰ ਗਰੀਬਦਾਸ, 15 ਮਾਰਚ (ਦਿਲਬਰ ਸਿੰਘ ਖੈਰਪੁਰ)-ਪੁਲਿਸ ਥਾਣਾ ਮਾਜਰੀ ਬਲਾਕ ਅਧੀਨ ਪਿੰਡ ਸਿਆਲਬਾ ਮਾਜਰੀ ਵਿਖੇ ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਾਈਕਲ ਸਵਾਰ ਪ੍ਰਵਾਸੀ ਵਿਅਕਤੀ ਰਮੇਸ਼ ਕੁਮਾਰ (28) ਦੀ ਮੌਤ ਹੋ ...

ਪੂਰੀ ਖ਼ਬਰ »

ਈ. ਟੀ. ਟੀ. ਅਤੇ ਬੀ. ਐੱਡ. ਪਾਸ ਵਿਦਿਆਰਥੀਆਂ ਵਲੋਂ ਟੈੱਟ ਪ੍ਰੀਖਿਆ ਦਾ ਨਤੀਜਾ ਜਲਦ ਐਲਾਨਣ ਦੀ ਮੰਗ

ਐੱਸ. ਏ. ਐੱਸ. ਨਗਰ, 15 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਈ. ਟੀ. ਟੀ. ਅਤੇ ਬੀ. ਐੱਡ. ਪਾਸ ਵਿਦਿਆਰਥੀਆਂ ਨੇ ਸਿੱਖਿਆ ਬੋਰਡ ਵਲੋਂ 19 ਜਨਵਰੀ ਨੂੰ ਲਈ ਗਈ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਦਾ ਨਤੀਜਾ ਜਲਦ ਐਲਾਨਣ ਦੀ ਮੰਗ ਕਰਦਿਆਂ ਹਰਪ੍ਰੀਤ ਕੌਰ, ਪ੍ਰੇਰਨਾ, ਲਵਲੀਨ ਕੌਰ, ...

ਪੂਰੀ ਖ਼ਬਰ »

3 ਸਾਲ ਦੀ ਬੱਚੀ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ ਚਚੇਰੇ ਭਰਾ ਨੂੰ 3 ਸਾਲ ਦੀ ਕੈਦ • ਪੁਲਿਸ ਨੇ ਪੋਕਸੋ ਐਕਟ ਤਹਿਤ ਕੀਤਾ ਸੀ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 15 ਮਾਰਚ (ਜਸਬੀਰ ਸਿੰਘ ਜੱਸੀ)-ਨੇਪਾਲ ਦਾ ਰਹਿਣ ਵਾਲਾ ਨਾਬਾਲਗ ਲੜਕਾ ਆਪਣੀ ਹੀ 3 ਸਾਲ ਦੀ ਚਚੇਰੀ ਭੈਣ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ਾਂ ਦੇ ਤਹਿਤ ਬਾਲ ਸੁਧਾਰ ਘਰ 'ਚ 3 ਸਾਲ ਬਿਤਾਏਗਾ | ਜੁਵਨਾਈਲ ਕੋਰਟ ਦੇ ਸਪੈਸ਼ਲ ਜੱਜ ਰੁਚੀ ਸਵਪਨ ਸ਼ਰਮਾ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX