ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  6 minutes ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  58 minutes ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 1 hour ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 1 hour ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 1 hour ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 1 hour ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 2 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 2 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 2 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 4 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 4 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 5 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 5 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 5 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 5 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 6 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 6 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 6 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 6 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 7 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸੰਗਰੂਰ

ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਚਾਰ ਸਾਲਾਂ ਤੋਂ ਸੰਘਰਸ਼ ਕਰ ਰਹੀ ਨੋਬਲ ਨੇ ਭਗਵੰਤ ਮਾਨ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ

ਸੰਗਰੂਰ, 15 ਮਾਰਚ (ਧੀਰਜ ਪਸ਼ੌਰੀਆ)-ਪਿਛਲੇ ਚਾਰ ਸਾਲਾਂ ਤੋਂ ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਕਰ ਰਹੀ ਜਲੰਧਰ ਦੀ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਨੇ ਅੱਜ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਦਫ਼ਤਰ ਅੱਗੇ ਕਰੀਬ ਇਕ ਘੰਟਾ ਧਰਨਾ ਦੇ ਕੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਨੰੂ ਲੁੱਟ ਰਹੇ ਅਤੇ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੇ ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਦੀ ਸ਼ੁਰੂਆਤ ਕਰੇ | ਨੋਬਲ ਨੇ ਕਿਹਾ ਕਿ ਸਕੂਲ ਮਾਫ਼ੀਆ ਿਖ਼ਲਾਫ਼ ਕਾਰਵਾਈ ਕਰਨ ਲਈ ਉਸ ਨੇ ਚਾਰ ਸਾਲ ਪਹਿਲਾਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਅੱਗੇ ਲਗਾਤਾਰ 80 ਦਿਨ ਧਰਨਾ ਦਿੱਤਾ ਸੀ, ਪਰ ਪੰਜਾਬ ਦਾ ਕੋਈ ਵੀ ਅਧਿਕਾਰੀ ਸਕੂਲ ਮਾਫ਼ੀਆ ਖਿਲਾਫ਼ ਕੋਈ ਵੀ ਕਾਰਵਾਈ ਕਰਨ ਨੰੂ ਤਿਆਰ ਨਹੀਂ ਹੋਇਆ | ਉਹ ਇਸ ਸੰਬੰਧ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂਆਂ ਐੱਚ. ਐੱਸ. ਫੂਲਕਾ, ਸੁਖਪਾਲ ਸਿੰਘ ਖਹਿਰਾ ਤੇ ਹਰਪਾਲ ਸਿੰਘ ਚੀਮਾ ਨੰੂ ਮੰਗ ਪੱਤਰ ਦੇਣ ਦੇ ਨਾਲ-ਨਾਲ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ ਸਿਸੋਦੀਆ ਨੰੂ ਵੀ ਮੰਗ ਪੱਤਰ ਦੇ ਚੁੱਕੀ ਹੈ | ਇਕ ਸਵਾਲ ਦੇ ਜਵਾਬ ਵਿਚ ਨੋਬਲ ਨੇ ਕਿਹਾ ਕਿ ਉਸ ਨੰੂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਤੋਂ ਕੋਈ ਆਸ ਨਹੀਂ | ਉਸ ਨੰੂ ਆਮ ਆਦਮੀ ਪਾਰਟੀ ਤੋਂ ਉਮੀਦ ਹੈ ਇਸ ਲਈ ਉਹ ਭਗਵੰਤ ਮਾਨ ਦੇ ਦਫ਼ਤਰ ਮੂਹਰੇ ਇਹ ਆਸ ਲੈ ਕੇ ਆਈ ਹੈ, ਕਿ ਆਮ ਆਦਮੀ ਪਾਰਟੀ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਦੀ ਸ਼ੁਰੂਆਤ ਕਰੇ | ਭਗਵੰਤ ਮਾਨ ਦੇ ਰੁਝੇਵਿਆਂ ਕਾਰਨ ਦਫ਼ਤਰ ਵਿਚ ਨਾ ਹੋਣ ਕਾਰਨ ਪਾਰਟੀ ਆਗੂ ਨਰਿੰਦਰ ਕੌਰ ਭਰਾਜ, ਅਵਤਾਰ ਸਿੰਘ ਈਲਵਾਲ, ਐਡਵੋਕੇਟ ਹਰਦੀਪ ਸਿੰਘ ਭਰੂਰ ਤੇ ਗੁਰਚਰਨ ਸਿੰਘ ਈਲਵਾਲ ਨੇ ਧਰਨੇ 'ਤੇ ਬੈਠੀ ਵਿਦਿਆਰਥਣ ਨੋਬਲ ਤੋਂ ਮੰਗ ਪੱਤਰ ਲਿਆ | ਇਨ੍ਹਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਲੁੱਟ ਖਸੁੱਟ ਕਰਨ ਵਾਲੇ ਹਰ ਮਾਫ਼ੀਏ ਦੇ ਿਖ਼ਲਾਫ਼ ਹੈ ਅਤੇ ਪਾਰਟੀ ਦਾ ਇਨ੍ਹਾਂ ਲੁਟੇਰਿਆਂ ਿਖ਼ਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ | ਸਿੱਖਿਆ ਅਤੇ ਸਿਹਤ ਪਾਰਟੀ ਦੀ ਪਹਿਲੀ ਤਰਜੀਹ ਹੈ | ਸਿੱਖਿਆ ਦੇ ਖੇਤਰ ਵਿਚ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਵਿਸ਼ਵ ਪੱਧਰੀ ਮਾਡਲ ਦਿੱਤਾ ਗਿਆ ਹੈ, ਨਤੀਜਣ ਪ੍ਰਾਈਵੇਟ ਸਕੂਲਾਂ ਵਿਚ ਬੱਚੇ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਹੋ ਰਹੇ ਹਨ, ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਆ ਰਹੇ ਹਨ | ਪਾਰਟੀ ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਤਾਂ ਕਰੇਗੀ ਹੀ ਨਾਲ ਹੀ ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪਾਰਟੀ ਦੀ ਸਰਕਾਰ ਆਉਣ 'ਤੇ ਦਿੱਲੀ ਵਰਗਾ ਸਿੱਖਿਆ ਦਾ ਮਾਡਲ ਇੱਥੇ ਵੀ ਦਿੱਤਾ ਜਾਵੇਗਾ ਤਾਂ ਫਿਰ ਬੱਚਿਆਂ ਨੰੂ ਪ੍ਰਾਈਵੇਟ ਸਕੂਲਾਂ ਵਿਚ ਜਾਣਾ ਹੀ ਨਹੀਂ ਪਵੇਗਾ | ਇਸ ਮੌਕੇ ਸਮਾਜ ਸੇਵੀ ਬਿਸਨ ਦਾਸ ਸਹੋਤਾ ਤੇ ਰਾਜੂ ਸੋਨੀ ਵੀ ਮੌਜੂਦ ਸਨ |

ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਗੜ੍ਹ 15 ਮਾਰਚ (ਬਲਵਿੰਦਰ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਡੇਲੀਗੇਟਾਂ ਦਾ ਚੋਣ ਇਜਲਾਸ ਸਿੰਘ ਸਭਾ ਗੁਰਦੁਆਰਾ ਅਮਰਗੜ੍ਹ ਵਿਖੇ ਹੋਇਆ, ਜਿਸ ਵਿਚ ਤਕਰੀਬਨ ਹਲਕੇ ਦੇ ਤਿੰਨ ਸੌ ਦੇ ਕਰੀਬ ਡੇਲੀਗੇਟ ਸਾਮਿਲ ਹੋਏ | ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ | ਤਸਵੀਰ: ਧਾਲੀਵਾਲ ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਧਾਲੀਵਾਲ, ਭੁੱਲਰ)-ਬੀਤੀ ਕੱਲ੍ਹ ਪਿੰਡ ਲੇਹਲ ਖ਼ੁਰਦ ਦੇ ਇਕ ਨੌਜਵਾਨ ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ...

ਪੂਰੀ ਖ਼ਬਰ »

ਕਾਨੂੰਨ ਦੀਆਂ ਧੱਜੀਆਂ ਉਡਾ ਕੇ ਖੇਡ ਮੇਲਿਆਂ 'ਤੇ ਵੇਚੀ ਜਾਂਦੀ ਠੇਕੇਦਾਰਾਂ ਵਲੋਂ ਸ਼ਰਾਬ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਖੇਡ ਮੇਲਿਆਂ 'ਤੇ ਠੇਕੇਦਾਰ ਵਲੋਂ ਵੇਚੀ ਜਾਂਦੀ ਸ਼ਰਾਬ ਇਲਾਕਾ ਸੰਦੌੜ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਬੀਤੇ ਦਿਨੀਂ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ ਸਨ ਅਤੇ ਸ਼ਾਮ ਨੂੰ ਲੋਕਾਂ ਦੇ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਭੜਕੇ ਇਲਾਕਾ ਵਾਸੀਆਂ ਨੇ ਰੇਲਵੇ ਲਾਈਨ 'ਤੇ ਧਰਨਾ ਦੇਣ ਦੀ ਦਿੱਤੀ ਚਿਤਾਵਨੀ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਪਿੰਡ ਮਤੋਈ ਦੇ ਨਜ਼ਦੀਕ ਲੁਧਿਆਣਾ-ਮਲੇਰਕੋਟਲਾ ਰੇਲਵੇ ਲਾਈਨ ਦੇ ਹੇਠ ਦੀ ਬਣ ਰਹੇ ਪੱਕੇ ਲਾਂਘੇ ਨੂੰ ਲੈ ਕੇ ਹੋ ਰਹੀ ਦੇਰੀ ਤੋਂ ਭੜਕੇ ਇਲਾਕਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਲਾਂਘੇ ਦੇ ਕੰਮ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਇਕਾਈ ਦੀ ਚੋਣ

ਭਵਾਨੀਗੜ੍ਹ, 15 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵਲੋਂ ਕਿਸਾਨ ਆਗੂ ਗੁਰਦੇਵ ਸਿੰਘ ਆਲੋਅਰਖ ਅੇ ਗਮਦੂਰ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਪਿੰਡ ਗਹਿਲਾਾ ਵਿਖੇ ਪਿੰਡ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿਚ ਲਗਪਗ 25 ਮੈਂਬਰਾਾ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਕਬਜ਼ੇ ਹਟਾਏ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਲੰਮੇ ਸਮੇਂ ਤੋਂ ਟਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਇਲਾਕਾ ਸੰਦੌੜ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸੰਦੌੜ ਥਾਣਾ ਮੁਖੀ ਕੁਲਵੰਤ ਸਿੰਘ ਨੇ ਰੇਹੜੀਆਂ ਅਤੇ ਫਲੈਕਸ ਬੋਰਡ ਨੂੰ ਪੁੱਟ ਦਿੱਤਾ | ਸੰਦੌੜ ਪੁਲਿਸ ਵਲੋਂ ਸੜਕ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਤਿੰਨ ਕਾਬੂ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਐਾਟੀ ਨਾਰਕੋਟਿਕ ਸੈੱਲ ਸਬ ਡਵੀਜਨ ਮਾਲੇਰਕੋਟਲਾ ਦੀ ਟੀਮ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਇਸ ਦੀ ਜਾਣਕਾਰੀ ਦਿੰਦਿਆਂ ਐੱਸ.ਆਈ. ਬਲਬੀਰ ਸਿੰਘ ਇੰਚਾਰਜ ਐਾਟੀ ...

ਪੂਰੀ ਖ਼ਬਰ »

ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਅੱਵਲ ਸਕੂਲ ਬਣਿਆ ਹੋਇਆ ਹੈ ਕੈਂਬਿ੍ਜ ਸਕੂਲ

ਸੰਗਰੂਰ, 15 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਥੋੜੇ ਜਿਹੇ ਸਮੇਂ ਵਿਚ ਅੱਜ ਉਹ ਮੁਕਾਮ ਹਾਸਲ ਕਰ ਲਿਆ ਹੈ, ਜਿਸ ਨੂੰ ਹਾਸਲ ਕਰਨ ਲਈ ਲੰਮਾ ਸਮਾਂ ਸੰਘਰਸ਼ ਕਰਨਾ ਪੈਂਦਾ ਹੈ | ਸਕੂਲ ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਬੈੱਸਟ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਬਿਜਲੀ ਮੁਲਾਜ਼ਮ ਦੀ ਮੌਤ

ਰਾਮ ਸਿੰਘ ਮੂਣਕ, 15 ਮਾਰਚ (ਭਾਰਦਵਾਜ/ਸਿੰਗਲਾ)-ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਹਿਸਾਰ ਵਿਖੇ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ...

ਪੂਰੀ ਖ਼ਬਰ »

ਵਧੀਆ ਨਸਲ ਦੇ ਪਸ਼ੂਆਂ ਵਾਲੇ ਪਾਲਕਾਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 15 ਮਾਰਚ (ਪਵਿੱਤਰ ਸਿੰਘ ਬਾਲਦ)-ਪਿੰਡ ਬਾਲਦ ਕਲ੍ਹਾਂ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਨਸਲ ਸੁਧਾਰ ਪ੍ਰੋਗਰਾਮ ਤਹਿਤ ਪ੍ਰੋਜਨੀ ਟੈਸਟਿੰਗ ਸਕੀਮ ਅਧੀਨ ਕਾਫ਼ ਰੈਲੀ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ...

ਪੂਰੀ ਖ਼ਬਰ »

ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੀਟਿੰਗ

ਧੂਰੀ, 15 ਮਾਰਚ (ਦੀਪਕ, ਲਹਿਰੀ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਤੇਲੂ ਰਾਮ ਦੀ ਅਗਵਾਈ ਹੇਠ ਧੂਰੀ ਵਿਖੇ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਪੱਲੇਦਾਰਾਂ, ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਸਬੰਧੀ 18 ਮਾਰਚ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਦੇ ਜਨਮ ਦਿਵਸ 'ਤੇ ਨਗਰ ਕੀਰਤਨ ਸਜਾਇਆ

ਚੀਮਾ ਮੰਡੀ, 15 ਮਾਰਚ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਵਸ ਦੇ ਸੰਬੰਧ ਵਿਚ ਸਾਲਾਨਾ ਜੋੜ ਮੇਲਾ ਅੱਜ ਨਗਰ ਕੀਰਤਨ ਦੇ ਅਗਾਜ ਨਾਲ ਸ਼ੁਰੂ ਹੋ ਗਿਆ | ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਤੋਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਜਗਤਾਰ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਸਸਕਾਰ

ਲੌਾਗੋਵਾਲ, 15 ਮਾਰਚ (ਸ. ਸ. ਖੰਨਾ)-ਸਥਾਨਕ ਪੱਤੀ ਗਾਹੂ ਦੇ ਵਸਨੀਕ ਜਗਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਜੋ ਕਿ ਬਤੌਰ ਸਿਪਾਹੀ ਪੰਜਾਬ ਪੁਲਿਸ ਜ਼ਿਲ੍ਹਾ ਸੰਗਰੂਰ ਅੰਦਰ ਨੌਕਰੀ ਕਰਦਾ ਸੀ, ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਸ ਦੀ ਜਾਣਕਾਰੀ ਮਿ੍ਤਕ ਦੇ ਸਪੁੱਤਰ ਦਿਲਰਾਜ ...

ਪੂਰੀ ਖ਼ਬਰ »

ਝੁੱਗੀ ਝੌ ਾਪੜੀ ਵਾਲਿਆਂ ਨੂੰ ਵੀ ਮਿਲਣਗੇ ਜ਼ਮੀਨ ਦੇ ਮਾਲਕੀ ਹੱਕ

ਸੰਗਰੂਰ, 15 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਪਿਛਲੇ ਦਿਨੀਂ ਸੂਬੇ ਦੀ ਕੈਪਟਨ ਸਰਕਾਰ ਵਲੋਂ 60,000 ਝੁੱਗੀ ਝੌਾਪੜੀ ਵਾਲਿਆਂ ਨੂੰ ਨਾਗਰਿਕ ਸਹੂਲਤਾਂ ਤੇ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਕੀਤੇ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਗ਼ਰੀਬਾਂ ...

ਪੂਰੀ ਖ਼ਬਰ »

ਹੈਪੀਸੀਡਰ ਨਾਲ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰ ਰਿਹਾ ਕਿਸਾਨ ਰਵਿੰਦਰ ਸ਼ਰਮਾ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪਿੰਡ ਅਲੀਸ਼ੇਰ ਦੇ ਕਿਸਾਨ ਨੇ ਹੈਪੀਸੀਡਰ ਮਸ਼ੀਨ ਨਾਲ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ ਖੇਤਾਂ ਵਿਚ ਕਣਕ ਦੀ ਸਿੱਧੀ ਬਿਜਾਈ ਕੀਤੀ ਸੀ | ਕਿਸਾਨ ਰਵਿੰਦਰ ਸ਼ਰਮਾ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਕੁੱਪ ਕਲਾਂ, 15 ਮਾਰਚ (ਕੁਲਦੀਪ ਸਿੰਘ ਲਵਲੀ)-ਕਸਬਾ ਕੁੱਪ ਕਲਾਂ ਵਿਖੇ ਬਲਵੀਰ ਫਾਈਨਾਂਸ ਕੰਪਨੀ ਤੇ ਮਾਰਕੀਟ ਕਮੇਟੀ, ਮਸਲ ਜ਼ੋਨ ਜਿੰਮ, ਕੁਲਦੀਪ ਲੈਬੋਰਟਰੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਐੱਮ. ਜੀ. ਐੱਫ.ਇੰਨਕਲੇਵ ਕੁੱਪ ਟੋਟਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸਮਾਪਤ

ਸ਼ੇਰਪੁਰ, 15 ਮਾਰਚ (ਦਰਸਨ ਸਿੰਘ ਖੇੜੀ)-ਹਜ਼ਰਤ ਬਾਬਾ ਜਮਾਲ ਸਾਹ ਦੀ ਮਜ਼ਾਰ 'ਤੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਹਜ਼ਰਤ ਦਿਲਵਰ ਹਸਨ ਸਾਹ ਪਸਿਆਣਾ ਵਲੋਂ ਅਦਾ ਕੀਤੀ ਗਈ ਅਤੇ ਇਕਬਾਲ ਸਲੀਮ ਮੁਹੰਮਦ ਪਾਰਟੀ ਚੂੰਘਾ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਪੰਥਕ ਜਥੇਬੰਦੀਆਂ ਇਕਮੁੱਠ ਹੋਣ-ਪੰਥਕ ਆਗੂ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਸਿੱਖ ਕੌਮ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੂਬੇ ਦੀਆਂ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਅਗਲੀ ਰੂਪ-ਰੇਖਾ ...

ਪੂਰੀ ਖ਼ਬਰ »

ਕੌਮਾਂਤਰੀ ਵੇਟ ਲਿਫ਼ਟਰਾਂ ਦਾ ਸਨਮਾਨ

ਜਖੇਪਲ, 15 ਮਾਰਚ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕਾਲਜ ਜਖੇਪਲ ਵਿਖੇ ਅੰਤਰਰਾਸ਼ਟਰੀ ਵੇਟ ਲਿਫਟਰਾਂ ਨੂੰ ਸਨਮਾਨਿਤ ਕਰਨ ਲਈ ਪਿ੍ੰ. ਡਾ. ਉਂਕਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਖੇਡ ਜਗਤ ਦੇ ਬਾਬਾ ਬੋਹੜ੍ਹ ਡਾ.ਭੁਪਿੰਦਰ ਸਿੰਘ ਪੂਨੀਆ ਨੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ (ਆਜ਼ਾਦ) ਦੀ ਮੀਟਿੰਗ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪੇਂਡੂ ਮਜਦੂਰ ਯੂਨੀਅਨ (ਆਜ਼ਾਦ) ਦੀ ਇਲਾਕਾ ਕਮੇਟੀ ਦੀ ਮੀਟਿੰਗ ਪਿੰਡ ਜਲੂਰ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਜਲੂਰ ਦੀ ਅਗਵਾਈ ਹੇਠ ਮਜ਼ਦੂਰ ਧਰਮਸਾਲਾ ਵਿਚ ਕੀਤੀ ਗਈ | ਉਨ੍ਹਾਂ ਵਲੋਂ ਬੀਤੇ ਦਿਨੀਂ ਹੱਕ ਮੰਗਦੇ ਬੇਰੁਜ਼ਗਾਰ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤਹਿਤ ਬਿਜਲੀ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ, ਮਨਜੀਤ ਕੌਰ ਤੇ ਮਾਇਆ ਕੌਰ ਨੂੰ ਦਿੱਤੇ ਅਹੁਦੇ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਦੀ ਨੁਮਾਇੰਦਗੀ ਕਰ ਰਹੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸਪੁੱਤਰ ਕਾਕਾ ਨਵਇੰਦਰ ਸਿੰਘ ਲੌਾਗੋਵਾਲ ਤੇ ਬੀਬਾ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਹੜੇ 'ਚ ਨੁੱਕੜ ਨਾਟਕ ਨੇ ਬੰਨਿ੍ਹਆ ਰੰਗ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਲੜਾਂਗੇ ਸਾਥੀ ਥੀਏਟਰ ਗਰੁੱਪ ਪਟਿਆਲਾ ਵਲੋਂ ਇਨਾਇਤ ਅਲੀ ਤੇ ਉਨ੍ਹਾਂ ਦੀ ਟੀਮ ਵਲੋਂ ਖੇਡਿਆ ਗਿਆ ਨੁੱਕੜ ਨਾਟਕ 'ਸੁਪਨਿਆਂ ਦੀ ਮੌਤ' ਆਰਥਿਕ ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਵੱਡੀ ਉਮਰ ਦੇ ਬਿਜਲੀ ਵਿਭਾਗ ਦੇ ਪੈਨਸ਼ਨਰਜ਼ ਸਨਮਾਨਿਤ

ਸੰਗਰੂਰ, 15 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪ੍ਰਧਾਨ ਅਵਿਨਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਸਾ ਦੇਵੀ ਮੰਦਰ ਨਾਭਾ ਗੇਟ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ 31 ਦਸੰਬਰ 2007 ਤੱਕ ਸੇਵਾ ਮੁੱਕਤ ਹੋਏ ਮੁਲਾਜਮ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਭੁੱਲਰ, ਧਾਲੀਵਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਭਵਨ 'ਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦਲਿਤਾਂ ਦੇ ਹਿਤਾਂ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ

ਮਲੇਰਕੋਟਲਾ, 15 ਮਾਰਚ (ਕੁਠਾਲਾ)-ਵਿਦਿਆ ਵਿਕਾਸ਼ ਤੇ ਸਮਾਜ ਭਲਾਈ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਸਥਾਨਕ ਫੂਲੇ ਅੰਬੇਡਕਰ ਮਿਸ਼ਨਰੀ ਸਕੂਲ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਬਾਰੇ ਪ੍ਰੀਤਮ ਸਿੰਘ ਮਹਿਤੋ ਦੀ ਪ੍ਰਧਾਨਗੀ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧਰਮਗੜ੍ਹ, 15 ਮਾਰਚ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਨਾਨਕਾ ਨਗਰ ਫਤਹਿਗੜ੍ਹ ਗੰਢੂਆਂ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਪੰਚਾਇਤ ਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX