ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਲਾਲ ਸਿੰਘ ਬਸਤੀ ਦੇ ਲੋਕਾਂ ਨੇ ਗਲੀਆਂ ਨੂੰ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਲਾਲ ਸਿੰਘ ਬਸਤੀ ਦੀ ਗਲੀ ਨੰਬਰ 33/1, 33/2 ਨੂੰ ਸੀਵਰ ਪਾਉਣ ਲਈ ਪੁੱਟਿਆ ਗਿਆ ਸੀ ਪਰ ਸੀਵਰ ਦਾ ਕੰਮ ਖ਼ਤਮ ਹੋਣ ਨੂੰ ਵੀ ਕਾਫ਼ੀ ਸਮਾਂ ਬੀਤ ਚੁੱਕਿਆ ਪਰ ਇਥੇ ਅਜੇ ਤੱਕ ਸੜਕ ਨਹੀਂ ਬਣਾਈ ਗਈ | ਮੀਂਹ ਦੇ ਮੌਸਮ ਵਿਚ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਖ਼ਾਸਕਰ ਸਕੂਲਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਮੁਲਾਜ਼ਮਾਂ ਨੂੰ ਚਿੱਕੜ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ | ਇਸ ਮੌਕੇ ਦਾਰਾ ਸਿੰਘ, ਧੀਰਾ ਸਿੰਘ, ਸੁਰਿੰਦਰ ਬਾਬੂ ਅਤੇ ਸੁਖਦੇਵ ਸਿੰਘ ਆਦਿ ਨੇ ਕਿਹਾ ਕਿ ਵੋਟਾਂ ਸਮੇਂ ਰਾਜਸੀ ਨੇਤਾ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦੇ ਹਨ ਪਰ ਬਾਅਦ 'ਚ ਉਨ੍ਹਾਂ ਦੀ ਕੋਈ ਸਾਰ ਨਹੀਂ ਲੈਂਦਾ | ਉਹ ਕਈ ਵਾਰ ਨਗਰ ਨਿਗਮ ਅਧਿਕਾਰੀਆਂ ਅਤੇ ਮੁਹੱਲੇ ਦੇ ਕੌਾਸਲਰ ਨੂੰ ਬੇਨਤੀ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ | ਇਸ ਮੌਕੇ ਵਿਸ਼ਾਲ, ਵਿਕਾਸ ਤੋਂ ਸ਼ਿੰਦਰ ਕੌਰ, ਪੁਸ਼ਪਾ ਦੇਵੀ, ਮੂਰਤੀ ਦੇਵੀ, ਪਰਮਜੀਤ ਕੌਰ, ਜਸਵਿੰਦਰ ਕੌਰ, ਰਾਜ ਕੌਰ, ਭਜਨ ਕੌਰ, ਸਰਬਜੀਤ ਕੌਰ, ਸੁਨੀਤਾ, ਸ਼ਿਲਪੀ ਤੇ ਕਿ੍ਸ਼ਨਾ ਆਦਿ ਵੀ ਮੌਜੂਦ ਸਨ | ਇਸ ਸਬੰਧੀ ਵਾਰਡ 39 ਦੇ ਸਾਬਕਾ ਕੌਾਸਲਰ ਗੁਰਬਚਨ ਸਿੰਘ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਉਨ੍ਹਾਂ ਦੇ ਵਾਰਡ ਦੀਆਂ ਗਲੀਆਂ 'ਚ ਸੀਵਰ ਪਾਇਆ ਗਿਆ ਸੀ ਪਰ ਕਾਂਗਰਸ ਸਰਕਾਰ ਆਉਣ ਮਗਰੋਂ ਇਥੇ ਸੜਕ ਨਹੀਂ ਬਣਾਈ ਗਈ, ਪਰ ਹੁਣ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ | ਮੁਹੱਲਾ ਵਾਸੀ ਆਪਣੀ ਸਮੱਸਿਆ ਬਾਰੇ ਕਾਂਗਰਸ ਪਾਰਟੀ ਸ਼ਹਿਰੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਝੰੁਬਾਂ ਨੂੰ ਮਿਲੇ ਹਨ, ਜਿਨ੍ਹਾਂ ਨੇ ਮੁਹੱਲੇ ਦੀਆਂ ਗਲੀਆਂ 'ਚ ਪਹਿਲ ਦੇ ਅਧਾਰ 'ਤੇ ਸੜਕਾਂ ਬਣਾਉਣ ਦਾ ਭਰੋਸਾ ਦਿਵਾਇਆ ਹੈ |
ਜੋਗਾ, 15 ਮਾਰਚ (ਹਰਜਿੰਦਰ ਸਿੰਘ)-ਥਾਣਾ ਜੋਗਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਰਮਜੀਤ ਕੌਰ ਪਤਨੀ ਭੋਲਾ ਸਿੰਘ ਵਾਸੀ ਅਕਲੀਆ ਅਨੁਸਾਰ ਉਹ ਘਰ 'ਚ ਇਕੱਲੀ ਸੁੱਤੀ ਪਈ ਸੀ ਤਾਂ ਕੇਵਲ ਸਿੰਘ, ਗੁਰਪ੍ਰੀਤ ਕੌਰ, ਜਿੰਦਰ ...
ਸੰਗਤ ਮੰਡੀ, 15 ਮਾਰਚ (ਸ਼ਾਮ ਸੁੰਦਰ ਜੋਸ਼ੀ)-ਪਿੰਡ ਪੱਕਾ ਕਲਾਂ ਵਿਖੇ ਆਟਾ ਦਾਲ ਸਕੀਮ ਤਹਿਤ ਕਣਕ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਉਕਤ ਸਕੀਮ ਦੇ ਲਾਭਪਾਤਰੀਆਂ ਵਲੋਂ ਅਕਾਲੀ ਆਗੂ ਬਲਕਰਨ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ...
ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਨੇ ਲਗਾਤਾਰ ਪੇਸ਼ੀਆਂ ਤੋਂ ਗੈਰ ਹਾਜ਼ਰ ਰਹਿਣ ਵਾਲੇ 2 ਵਿਅਕਤੀਆਂ ਨੂੰ ਭਗੌੜੇ ਕਰਾਰ ਦਿੱਤਾ ਹੈ | ਜਿਨ੍ਹਾਂ ਨੂੰ ਫੜਣ ਲਈ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹੰਸ ਰਾਜ ਵਾਸੀ ...
ਮਹਿਰਾਜ 15 ਮਾਰਚ (ਸੁਖਪਾਲ ਮਹਿਰਾਜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਰਮੁਖ ਸਿੰਘ ਸਿੱਧੂ ਅਤੇ ਹਰਮੰਦਰ ਸਿੰਘ ਸੇਲਬਰਾਹ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਹਰਪ੍ਰੀਤ ਕੌਰ ਸੇਖਾ (ਮੋਗਾ) ਦਾ ਵਿਆਹ 7 ਸਾਲ ਪਹਿਲਾਂ ਗੁਰਪਾਲ ...
ਲਹਿਰਾ ਮੁਹੱਬਤ, 15 ਮਾਰਚ (ਭੀਮ ਸੈਨ ਹਦਵਾਰੀਆ)-ਪੁਰਾਣਾ ਬੱਸ ਸਟੈਂਡ ਲਹਿਰਾ ਮੁਹੱਬਤ ਤੋਂ ਬਾਠ ਨੂੰ ਜਾਂਦੀ ਿਲੰਕ ਸੜਕ 'ਤੇ ਸੀਮਿੰਟ ਫ਼ੈਕਟਰੀ ਤੱਕ ਕੱਚੇ-ਪੱਕੇ ਮਾਲ ਦੀ ਢੋਆ-ਢੁਆਈ ਲਈ ਇਸ ਸੜਕ ਤੋਂ ਰੋਜ਼ਾਨਾ ਸੈਂਕੜੇ ਹੈਵੀ ਗੱਡੀਆਂ ਦਾ ਆਉਣ ਜਾਣ ਬਣਿਆ ਰਹਿੰਦਾ ਹੈ | ...
ਰਾਮਪੁਰਾ ਫੂਲ, 15 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਲਈ ਕਰੋੜਾਂ ਰੁਪਏ ਰਾਖਵੇਂ ਰੱਖੇ ਜਾਂਦੇ ਹਨ, ਜਿਨ੍ਹਾਂ ਨੰੂ ਵਿਭਾਗਾਂ ਵਲੋਂ ਸਮੇਂ ਸਿਰ ਖ਼ਰਚ ਕੇ ਸਕੀਮਾਂ ਨੂੰ ਨੇਪਰੇ ਚਾੜਿ੍ਹਆ ਜਾਣਾ ਹੁੰਦਾ ਹੈ | ਜਾਣਕਾਰੀ ਅਨੁਸਾਰ ...
ਨਥਾਣਾ, 15 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡਾਂ ਵਿਚ ਅਕਾਲੀ-ਭਾਜਪਾ ਸਰਕਾਰ ਦੇ ਰਾਜਕਾਲ੍ਹ ਦੌਰਾਨ ਚਾਲੂ ਕੀਤੇ ਸਾਰੇ ਪੇਂਡੂ ਸੇਵਾ ਕੇਂਦਰਾਂ ਨੂੰ ਮੌਜੂਦਾ ਸਰਕਾਰ ਚਲਾਉਣ ਵਿਚ ਅਸਫਲ ਰਹੀ ਹੈ | ਜ਼ਿਕਰਯੋਗ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਬਲਾਕ ...
ਮੌੜ ਮੰਡੀ, 15 ਮਾਰਚ (ਲਖਵਿੰਦਰ ਸਿੰਘ ਮੌੜ)-ਮੌੜ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਬਲਾਕ ਮੌੜ ਦੇ ਪ੍ਰਧਾਨ ਜਸਵਿੰਦਰ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ...
ਬੁਢਲਾਡਾ, 15 ਮਾਰਚ (ਮਨਚੰਦਾ)-ਸਥਾਨਕ ਸ਼ਹਿਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਅਵਾਰਾ ਪਸ਼ੂਆਂ ਦੇ ਕਾਫ਼ਲੇ ਵਧਣ ਕਾਰਨ ਲੋਕਾਂ ਨੰੂ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੀ ਬੱਸ ਸਟੈਂਡ ਰੋਡ ਤੋਂ ਹਰੇ ਚਾਰੇ ਦੀਆਂ ਕਈ ਟਾਲਾਂ ਹੋਣ ਕਾਰਨ ਪਸ਼ੂਆਂ ...
ਰਾਮਾਂ ਮੰਡੀ, 15 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਅੰਦਰ ਲੰਮੇ ਸਮੇਂ ਤੋਂ ਵਾਪਰ ਰਹੇ ਹਾਦਸਿਆਂ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਕ ਲਿਖਤੀ ਪ੍ਰੈੱਸ ਬਿਆਨ ਵਿਚ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੇ ਰਾਮਾਂ ਪ੍ਰਧਾਨ ...
ਰਾਮਾਂ ਮੰਡੀ, 15 ਮਾਰਚ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ/ਗੁਰਪ੍ਰੀਤ ਅਰੋੜਾ)-ਸਥਾਨਕ ਰਿਫਾਇਨਰੀ ਰੋਡ 'ਤੇ ਬੀਤੀ ਰਾਤ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ...
ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਿਮਾ ਸਰਕਾਰੀ ਦੀ ਇਕ ਲੜਕੀ ਨੂੰ ਵਰਕ ਵੀਜ਼ੇ 'ਤੇ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 3 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ...
ਤਲਵੰਡੀ ਸਾਬੋ, 15 ਮਾਰਚ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੀ ਦਸਮੇਸ਼ ਕਾਲੋਨੀ ਵਿਚ ਦਿਨ ਦਿਹਾੜੇ ਚੋਰਾਂ ਵਲੋਂ ਇਕ ਘਰ ਵਿਚੋਂ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰ ਲਈ ਹੈ | ਪਿੁਲਸ ਨੇ ਮੁੱਢਲੀ ਰਿਪੋਰਟ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...
ਕੋਟਫੱਤਾ, 15 ਮਾਰਚ (ਰਣਜੀਤ ਸਿੰਘ ਬੁੱਟਰ)-ਐਸ.ਐਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਅਤੇ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਧੰਨ ਸਿੰਘ ਖਾਨਾ ਦੇ ਇਕ ਘਰ ਵਿਚੋਂ 15 ਲੀਟਰ ਨਾਜਾਇਜ਼ ...
ਰਾਮਪੁਰਾ ਫੂਲ , 15 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਅੰਦਰ ਸਕੂਲ ਵੈਨਾਂ ਅਤੇ ਬੱਸਾਂ ਦੇ ਮਾਮਲੇ ਵਿਚ 75 ਸਕੂਲਾਂ ਨੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਸਕੂਲ ਵੈਨਾਂ ਦੀ ਸੂਚਨਾ ਦੇਣ ਤੋਂ ਟਾਲਾ ਵੱਟ ਲਿਆ ...
ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੇਸ਼-ਵਿਦੇਸ਼ ਵਿਚ ਫੈਲੇ ਕੋਰੋਨਾ ਵਾਈਰਸ ਦੇ ਚੱਲਦਿਆਂ ਰੇਲਵੇ ਵਿਭਾਗ ਨੇ ਆਪਣੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੇਲ ਗੱਡੀਆਂ ਦੇ ਏਸੀ ਡੱਬਿਆਂ ਵਿਚ ਪਰਦੇ ਅਤੇ ਕੰਬਲ ਹਟਾਉਣੇ ਸ਼ੁਰੂ ਕਰ ਦਿੱਤੇ ਹਨ | ਇਹੀ ...
ਮਾਨਸਾ, 15 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੰਵਿਧਾਨ ਬਚਾਓ ਮੰਚ ਪੰਜਾਬ ਵਲ਼ੋਂ ਸਥਾਨਕ ਜ਼ਿਲ੍ਹਾ ਕੰਪਲੈਕਸ ਨੇੜੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਲਗਾਇਆ ਧਰਨਾ 33ਵੇਂ ਦਿਨ ਵੀ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੋਸ਼ ਲਗਾਇਆ ਕਿ ...
ਰਾਮਾਂ ਮੰਡੀ, 15 ਮਾਰਚ (ਤਰਸੇਮ ਸਿੰਗਲਾ)-ਸਰਕਾਰ ਵਲੋਂ ਸ਼ਰਾਬ ਨੂੰ ਫੂਡ ਸੇਫ਼ਟੀ ਐਾਡ ਸਟੈਂਡਰਡ ਐਕਟ ਅਧੀਨ ਲਏ ਜਾਣ ਦੀ ਨਿੰਦਾ ਕਰਦੇ ਹੋਏ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਕਿਹਾ ਕਿ ਸ਼ਰਾਬ ਨੂੰ ਫੂਡ ਸੇਫ਼ਟੀ ਐਕਟ ਅਧੀਨ ਲੈਣਾ ਨਸ਼ਾ ਮੁਕਤ ਭਾਰਤ ਮੁਹਿੰਮ ...
ਮਾਨਸਾ, 15 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਦੇ ਬਹੁਤ ਸਾਰੇ ਲੋਕ ਸ਼ੌਕ ਤੇ ਮਜਬੂਰੀ ਵੱਸ ਵਿਦੇਸ਼ਾਂ 'ਚ ਵੱਸਦੇ ਹਨ | ਪ੍ਰਵਾਸ ਨੂੰ ਨਾਕਾਰਤਮਿਕ ਨਜ਼ਰੀਏ ਨਾਲ ਵੇਖਿਆ ਜਾ ਰਿਹਾ ਹੈ ਅਤੇ ਪੇਸ਼ਕਾਰੀ ਇਸ ਤਰਾਂ ਕੀਤੀ ਜਾ ਰਹੀ ਹੈ ਜਿਵੇਂ ਪ੍ਰਵਾਸ ਬਣਵਾਸ ਹੋਵੇ, ਪਰ ...
ਬੁਢਲਾਡਾ, 15 ਮਾਰਚ (ਸਵਰਨ ਸਿੰਘ ਰਾਹੀ)-ਸਬ ਡਵੀਜ਼ਨਲ ਪੁਲਿਸ ਟਾਸਕ ਟੀਮ ਮਾਨਸਾ, ਬੁਢਲਾਡਾ ਅਤੇ ਸਾਂਝ ਕੇਂਦਰ ਦੇ ਸਹਿਯੋਗ ਵਲ਼ੋਂ ਪਿੰਡ ਕੁਲਾਣਾ ਦੇ ਮਾਤਾ ਸ਼ੀਤਲਾ ਮੇਲੇ 'ਤੇ ਦੂਰੋਂ-ਨੇੜਿਓਾ ਪੁੱਜੀਆਂ ਸੰਗਤਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ...
ਮਾਨਸਾ, 15 ਮਾਰਚ (ਧਾਲੀਵਾਲ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲਾਂ ਨੂੰ ਬੰਦ ਕਰਨ ਦੇ ...
ਮਾਨਸਾ, 15 ਮਾਰਚ (ਧਾਲੀਵਾਲ)-ਸਰਕਾਰੀ ਆਈ.ਟੀ.ਆਈ. ਮਾਨਸਾ ਕੈਂਚੀਆਂ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਵੱਖ-ਵੱਖ ਟਰੇਡਾਂ 'ਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ | ਸਮਾਗਮ ਦੇ ਮੁੱਖ ਮਹਿਮਾਨ ਉਦਯੋਗਪਤੀ ਰੂਪ ਸਿੰਘ ਸਨ | ਉਨ੍ਹਾਂ ਨੌਜਵਾਨਾ ...
ਮਾਨਸਾ, 15 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਅੰਗਹੀਣਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਰ ਕੇ ਇਸ ਵਰਗ 'ਚ ਰੋਸ ਫੈਲਿਆ ...
ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਵਿਚ ਰੇਹੜੀਆਂ-ਫੜੀਆਂ ਵਾਲਿਆਂ ਦਾ ਇਕ ਮਹੀਨੇ ਦੇ ਵਕਫ਼ੇ ਪਿੱਛੋਂ ਸਥਾਨਕ ਤਿੰਨ ਕੋਨੀ ਕੋਲ ਗੋਨਿਆਣਾ ਸੜਕ ਤੋਂ ਬਰਨਾਲਾ ਬਾਈਪਾਸ ਨੂੰ ਮਿਲਾਉਂਦੀ 80 ਫੁੱਟੀ ਸੜਕ 'ਤੇ 'ਸੰਡੇ ਬਜ਼ਾਰ' ਲੱਗਿਆ | ਇਨ੍ਹਾਂ ...
ਮੌੜ ਮੰਡੀ, 15 ਮਾਰਚ (ਲਖਵਿੰਦਰ ਸਿੰਘ ਮੌੜ)-ਕੋਰੋਨਾ ਵਾਇਰਸ ਨੂੰ ਦੇਖਦਿਆਂ ਦੇਸ਼ ਦੇ ਬਹੁਤੇ ਸੂਬਿਆਂ ਦੀਆਂ ਸਰਕਾਰਾਂ ਸਮੇਤ ਪੰਜਾਬ ਸਰਕਾਰ ਨੇ ਨਿੱਜੀ ਵਿੱਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ, ਪਰ ਬਠਿੰਡਾ ਜ਼ਿਲੇ੍ਹ ...
ਮਾਨਸਾ, 15 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲ਼ੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ 4 ਵਿਅਕਤੀਆਂ ਿਖ਼ਲਾਫ਼ ਪਰਚੇ ਦਰਜ ਕੀਤੇ ਹਨ | ਜ਼ਿਲ੍ਹਾ ਪੁਲਿਸ ਮੁਖੀ ਡਾ: ਨਰਿੰਦਰ ਭਾਰਗਵ ਨੇ ਜਾਰੀ ਪ੍ਰੈੱਸ ...
ਮਾਨਸਾ, 15 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲ਼ੋਂ ਕਾਤਲਾਂ ਨੂੰ 48 ਘੰਟਿਆਂ 'ਚ ਗਿ੍ਫ਼ਤਾਰ ਕਰਨ ਦੇ ਭਰੋਸੇ ਉਪਰੰਤ ਤੀਸਰੇ ਦਿਨ ਚੰਦਰ ਮੋਹਨ ਮੋਹਨੀ ਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਲੰਘੀ 13 ...
ਬੁਢਲਾਡਾ, 15 ਮਾਰਚ (ਰਾਹੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਸ਼ੁਰੂ ਕੀਤੀ 'ਫੋਨ ਮਿਸਡ ਕਾਲ ਮੈਂਬਰਸ਼ਿਪ' ਪ੍ਰੋਗਰਾਮ ਤਹਿਤ ਸਥਾਨਕ ਸ਼ਹਿਰ ਦੇ ਬੱਸ ਸਟੈਂਡ, ਕੁਲਾਣਾ ਚੌਕ ਅਤੇ ਰੇਲਵੇ ਰੋਡ 'ਤੇ ਪਾਰਟੀ ਆਗੂਆਂ ਤੇ ਵਰਕਰਾਂ ...
ਸਰਦੂਲਗੜ੍ਹ, 15 ਮਾਰਚ (ਪ.ਪ.)-ਵਾਤਾਵਰਨ ਨੂੰ ਹਰਾ ਭਰਾ ਬਣਾਈ ਰੱਖਣ ਲਈ ਪਿੰਡ ਭਗਵਾਨਪੁਰ ਹੀਂਗਣਾ ਦੀ ਪੰਚਾਇਤ ਵਲ਼ੋਂ ਆਦਮਕੇ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਬੂਟੇ ਲਗਾਏ ਗਏ | ਸਰਪੰਚ ਫ਼ੌਜੀ ਰਾਮ ਨੇ ਦੱਸਿਆ ਕਿ ਪਿੰਡ ਨਾਲ ਸਬੰਧਿਤ ਸਾਰੀਆਂ ਸੜਕਾਂ, ਘੱਗਰ ਦਰਿਆ ਦਾ ...
ਨਥਾਣਾ, 15 ਮਾਰਚ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਛੋਟੇ ਬਿਲੰਦ ਨਜ਼ਦੀਕ ਵੱਸਦੇ ਦਲਿਤ ਵਿਹੜੇ ਦੇ ਇਕ ਗਰੀਬ ਘਰ ਦੀ ਤਲਾਸ਼ੀ ਲੈਣ ਗਈ ਪੁਲਿਸ ਅਤੇ ਸ਼ਰਾਬ ਠੇਕੇਦਾਰ ਦੇ ਕਥਿਤ ਕਰਿੰਦਿਆਂ ਦੀ ਟੀਮ ਨੂੰ ਤਲਾਸ਼ੀ ਲੈਣ ਉਪਰੰਤ ਇਕੱਠੇ ਹੋਏ ਲੋਕਾਂ ਦੇ ਭਰਵੇਂ ਵਿਰੋਧ ਦਾ ...
ਭੀਖੀ, 15 ਮਾਰਚ (ਗੁਰਿੰਦਰ ਸਿੰਘ ਔਲਖ)-ਕਸਬਾ ਭੀਖੀ 'ਚ ਅਵਾਰਾ ਪਸ਼ੂਆਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਇਹ ਖੇਤਾਂ, ਮੁਖ ਬਾਜ਼ਾਰਾਂ ਤੇ ਪਿੰਡਾਂ ਦੀਆਂ ਗਲੀਆਂ 'ਚ ਆਮ ਦੇਖੇ ਜਾ ਸਕਦੇ ਹਨ | ਲੋਕ ਭਾਵੇਂ ਆਪਣੀ ਸ਼ਰਧਾ ਦੇ ਚੱਲਦਿਆਂ ਇਨ੍ਹਾਂ ਨੂੰ ਚਾਰਾ ਆਦਿ ਪਾਉਂਦੇ ਹਨ ...
ਬਠਿੰਡਾ, 15 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ 'ਚ 24 ਘੰਟਿਆਂ ਦੌਰਾਨ 5 ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਸਮਾਜ ਸੇਵੀ ਸੰਸਥਾ ਦੀ ਲਾਈਫ਼ ਸੇਵਿੰਗ ਦੇ ਮੈਂਬਰਾਂ ਸੰਦੀਪ ਗਿੱਲ, ਵਿੱਕੀ ਕੁਮਾਰ ਅਤੇ ਹਰਬੰਸ ਸਿੰਘ ਵਲੋਂ ਦਾਖ਼ਲ ਕਰਵਾਇਆ ਗਿਆ | ...
ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤ ਸੱਭਿਆਚਾਰ ਮੰਚ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਪਿ੍ੰਸੀਪਲ ਜਗਦੀਸ਼ ਸਿੰਘ ਘਈ, ਜਸਪਾਲ ਮਾਨਖੇੜਾ ਅਤੇ ਅਤਰਜੀਤ ਸ਼ਾਮਿਲ ਹੋਏ | ਇਸ ...
ਸੰਗਤ ਮੰਡੀ, 15 ਮਾਰਚ (ਸ਼ਾਮ ਸੁੰਦਰ ਜੋਸ਼ੀੇ/ ਅੰਮਿ੍ਤਪਾਲ ਸ਼ਰਮਾ)-ਆਮ ਆਦਮੀ ਪਾਰਟੀ ਦੀ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਕਾਾਗਰਸ ਸਰਕਾਰ ਨੂੰ ਝਟਕਾ ਦਿੰਦੇ ਹੋਏ ਪਿੰਡ ਕਾਲਝਰਾਣੀ ਅਤੇ ਚੱਕ ਅੱਤਰ ਸਿੰਘ ਵਾਲਾ ਤੋਂ ਮੌਜੂਦਾ ...
ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਂ ਬੋਲੀ ਸਤਿਕਾਰ ਸਭਾ ਵਲੋਂ ਪੰਜਾਬੀ ਵਿਰਾਸਤ ਦਿਹਾੜੇ ਅਤੇ ਨਾਨਕਸ਼ਾਹੀ ਮੂਲ ਕੈਲੰਡਰ ਮੁਤਾਬਿਕ ਸਾਲ ਦੇ ਪਹਿਲੇ ਦਿਨ 1 ਚੇਤ ਨੂੰ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕਰਵਾਇਆ ਗਿਆ | ਸਭਾ ਦੇ ਆਗੂ ਬਾਬਾ ...
ਤਲਵੰਡੀ ਸਾਬੋ, 15 ਮਾਰਚ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...
ਬੱਲੂਆਣਾ, 15 ਮਾਰਚ (ਗੁਰਨੈਬ ਸਾਜਨ)-ਸਰਕਾਰੀ ਸੈਕੰਡਰੀ ਸਕੂਲ ਬੱਲੂਆਣਾ ਬਠਿੰਡਾ ਵਿਖੇ ਬੱਚਿਆਂ ਦੀ ਗਿਣਤੀ ਵਧਾਉਣ ਲਈ ਪਿੰਡ ਬੱਲੂਆਣਾ ਵਿਖੇ ਸਰਪੰਚ ਟਹਿਲਾ ਸਿੰਘ ਦੇ ਸਹਿਯੋਗ ਨਾਲ ਵਿਸ਼ੇਸ਼ ਦਾਖਲਾ ਮੁਹਿੰਮ ਸ਼ੁਰੂ ਕੀਤੀ¢ ਟਹਿਲਾ ਸਿੰਘ ਨੇ ਕਿਹਾ ਕਿ ਸਾਡੇ ਪਿੰਡ ...
ਰਾਮਾਂ ਮੰਡੀ, 15 ਮਾਰਚ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਦੋਧੀ ਯੂਨੀਅਨ ਦਫ਼ਤਰ ਵਿਖੇ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬੰਗੀ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦੋਧੀ ਯੂਨੀਅਨ ਦੇ ਸਮੂਹ ਮੈਂਬਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ | ਬੈਠਕ ਵਿਚ ...
ਬੱਲੂਆਣਾ, 15 ਮਾਰਚ (ਗੁਰਨੈਬ ਸਾਜਨ)-ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ: ਰੁਪਿੰਦਰ ਕੌਰ ਰੂਬੀ ਨੇ ਪਿੰਡ ਵਿਰਕ ਕਲਾਂ ਅਤੇ ਵਿਰਕ ਖ਼ੁਰਦ ਦੇ ਕਿਸਾਨਾਂ ਦੀਆਂ ਨਹਿਰੀ ਪਾਣੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਉੱਪ ਮੰਡਲ ਇੰਜੀਨੀਅਰ ਬਠਿੰਡਾ ...
ਗੋਨਿਆਣਾ, 15 ਮਾਰਚ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਦਫ਼ਤਰ ਵਿਚ ਅਮਰਜੀਤ ਸਿੰਘ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਵਿਚ ਫੈਲ ਰਹੇ ਕੋਰੋਨਾ ਵਾਇਰਸ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਮਾਸਕ ਅਤੇ ਦਵਾਈਆਂ ...
ਰਾਮਾਂ ਮੰਡੀ, 15 ਮਾਰਚ (ਤਰਸੇਮ ਸਿੰਗਲਾ)-ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਲੋਕ ਭਲਾਈ ਸੇਵਾ ਸਮਿਤੀ ਵਲੋਂ ਸਥਾਨਕ ਚੌ.ਬਨਵਾਰੀ ਲਾਲ ਦੁਰਗਾ ਦੱਤ ਭਗਵਾਨ ਮਹਾਂਵੀਰ ਜੈਨ ਹਸਪਤਾਲ ਵਿਖੇ ਹਸਪਤਾਲ ਦੇ ਪ੍ਰਬੰਧਕਾਂ ਦੇ ਸਹਿਯੋਗ ...
ਬਠਿੰਡਾ, 15 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਦਲ ਖ਼ਾਲਸਾ ਵਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕ੍ਰਿਪਾਲ ਸਿੰਘ, ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX