ਤਾਜਾ ਖ਼ਬਰਾਂ


ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  28 minutes ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 2 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 2 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 3 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 3 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 5 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 6 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 5 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 6 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 6 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 6 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 7 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 8 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 8 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 9 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 10 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 11 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 11 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 11 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 11 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 12 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 12 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 12 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 12 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਦਿੱਲੀ / ਹਰਿਆਣਾ

ਦਿੱਲੀ ਦੰਗਿਆਂ ਦੌਰਾਨ ਮਜ਼ਲੂਮਾਂ ਤੇ ਪੀੜਤਾਂ ਦੇ ਹੱਕ 'ਚ ਖੜੇ੍ਹ ਹੋ ਕੇ ਸਿੱਖ ਭਾਈਚਾਰੇ ਨੇ ਨਿਭਾਈ ਬੇਮਿਸਾਲ ਭੂਮਿਕਾ

ਦਿੱਲੀ-ਨਾਗਰਿਕਤਾ ਸੋਧ ਕਾਨੂੰਨ ਮੁੱਦੇ ਨੂੰ ਲੈ ਕੇ ਫਰਵਰੀ ਮਹੀਨੇ 'ਚ ਉੱਤਰ ਪੂਰਬੀ ਦਿੱਲੀ 'ਚ ਹੋਈਹਿੰਸਾ ਨੇ ਲੋਕਾਂ ਨੂੰ 1984 ਸਿੱਖ ਕਤਲੇਆਮ ਦੀ ਯਾਦ ਤਾਜ਼ਾ ਕਰਵਾ ਦਿੱਤੀ | ਇਸੇ ਦੌਰਾਨ ਦਿੱਲੀ ਹਾਈ ਕੋਰਟ ਨੂੰ ਸਖਤੀ ਵਰਤਦੇ ਹੋਏ ਇਹ ਆਖਣਾ ਪਿਆ ਕਿ ਦਿੱਲੀ 'ਚ 1984 ਨੂੰ ਦੁਬਾਰਾ ਨਹੀਂ ਹੋਣ ਦਿੱਤਾ ਜਾਵੇਗਾ | 1984 ਦੌਰਾਨ ਜਿਸ ਸਿੱਖ ਭਾਈਚਾਰੇ 'ਤੇ ਭਾਰੀ ਤਸ਼ੱਦਦ ਹੋਇਆ ਸੀ,ਉਸ ਸਿੱਖ ਭਾਈਚਾਰੇ ਨੇ ਦਿੱਲੀ ਹਿੰਸਾ-2020 ਦੌਰਾਨ ਬਿਨਾਂ ਕਿਸੇ ਵਿਤਕਰੇ ਦੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ 'ਚ ਸਭ ਤੋਂ ਅੱਗੇ ਵੱਧ ਕੇ ਜ਼ਿੰਮੇਵਾਰੀ ਨਿਭਾਈ,ਬੇਸ਼ਕ ਇਸ ਦੌਰਾਨ,ਕਈ ਸਿੱਖਾਂ ਨੂੰ ਦੰਗਾਕਾਰੀਆਂ ਦੀ ਧਮਕੀਆਂ ਦਾ ਸਾਹਮਣਾ ਵੀ ਕਰਨਾ ਪਿਆ | ਕੇਂਦਰ,ਦਿੱਲੀ ਸਰਕਾਰ ਤੇ ਦਿੱਲੀ ਪੁਲਿਸ ਤਿੰਨੇ ਹੀ ਹਿੰਸਾ ਰੋਕਣ ਦੀ ਜ਼ਿੰਮੇਵਾਰੀ ਨਿਭਾਉਣ 'ਚ ਨਾਕਾਮ ਸਾਬਤ ਹੋਏ | ਜਿੰਦਰ ਸਿੰਘ ਸਿੱਧੂ,ਮਹਿੰਦਰ ਸਿੰਘ,ਇੰਦਰਜੀਤ ਸਿੰਘ ਤੇ ਸੋਨੂੰ ਵਰਗੇ ਸਿੱਖਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮਜਲੂਮਾਂ ਨੂੰ ਦੰਗਾਕਾਰੀਆ ਕੋਲੋ ਬਚਾਇਆ ਅਤੇ ਇਹ ਸੁਨੇਹਾ ਦਿੱਤਾ ਕਿ ਫਿਰਕੂ ਨਜਰੀਏ ਨਾਲ ਜਦੋਂ ਕੋਈ ਰਾਜਸੀ ਧਿਰ ਤਾਕਤ ਦੇ ਨਸ਼ੇ 'ਚ ਆ ਕੇ ਦੂਜਿਆ ਉੱਤੇ ਜਬਰ-ਜੁਲਮ ਕਰਦੀ ਹੈ ਤਾਂ ਸਿੱਖ ਭਾਈਚਾਰਾ ਹਮੇਸ਼ਾ ਮਜਲੂਮਾਂ ਨਾਲ ਖੜਾ ਹੋਇਆ ਨਜ਼ਰ ਆਉਦਾ ਹੈ | ਇਹ ਗੁਰੂ ਸਾਹਿਬ ਦੀ ਬਖਸ਼ੀ ਹੋਈ ਦਾਤ ਹੈ ਕਿ ਜਦੋਂ ਵੀ ਆਲੇ ਦੁਆਲੇ ਕਿਧਰੇ ਵੀ ਮੁਸੀਬਤ ਆਂਦੀ ਹੈ ਤਾਂ ਸਿੱਖ ਭਾਈਚਾਰਾ ਲੋਕਾਂ ਦੀ ਉਸ ਮੁਸੀਬਤ ਨੂੰ ਦੂਰ ਕਰਨ ਲਈ ਬੈਚੇਨ ਹੋ ਉਠਦਾ ਹੈ,ਭਾਂਵੇ ਉਸ ਨੂੰ ਖੁੱਦ ਕਿੰਨਾ ਨੁਕਸਾਨ ਕਿਉਂ ਨਾ ਉਠਾਉਣਾ ਪੈ ਜਾਵੇ |
ਖ਼ਾਲਸਾ ਏਡ ਸੰਸਥਾ ਵਲੋਂ ਹਿੰਸਾ ਪ੍ਰਭਾਵਿਤ ਇਲਾਕਿਆ 'ਚ ਸ਼ਲਾਘਾਯੋਗ ਕਾਰਜ
ਹਰ ਮਜਲੂਮ ਪੀੜਤ ਧਿਰ ਦੀ ਮਦਦ ਕਰਨਾ, ਸਿੱਖ ਧਰਮ ਦੀ ਮੁੱਢਲੀ ਸਿੱਖਿਆ 'ਚ ਸ਼ਾਮਲ ਹੈ ਅਤੇ ਦਿੱਲੀ ਹਿੰਸਾ ਦੇ ਮਾਮਲੇ 'ਚ ਸਿੱਖ ਭਾਈਚਾਰੇ ਨੇ ਇਸ ਦੀ ਮਿਸਾਲ ਪੇਸ਼ ਕੀਤੀ | ਦੇਸ਼ ਵਿਦੇਸ਼ਾਂ 'ਚ ਕੁਦਰਤੀ ਆਫ਼ਤ ਜਾਂ ਜੰਗ ਪ੍ਰਭਾਵਿਤ ਇਲਾਕਿਆਂ 'ਚ ਪੁੱਜ ਕੇ ਮਦਦ ਪਹੁੰਚਾਉਣ 'ਚ ਅਕਸਰ ਹੀ ਯੋਗਦਾਨ ਦੇਣ ਵਾਲੀ ਸੰਸਥਾ ਖ਼ਾਲਸਾ ਏਡ ਦੇ ਵਲੰਟੀਅਰਸ ਨੇ ਦਿੱਲੀ ਵਿਚ ਵੀ 26 ਫਰਵਰੀ ਨੂੰ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਪੁੱਜ ਕੇ ਪੀੜਤਾਂ ਤੱਕ ਖਾਣ-ਪੀਣ ਸਮੇਤ ਹੋਰ ਲੋੜੀਂਦੀਆਂ ਚੀਜ਼ਾ ਪਹੁੰਚਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ | ਹਿੰਸਾ ਦੌਰਾਨ ਜਿਹੜੀਆਂ ਦੁਕਾਨਾਂ ਨੂੰ ਦੰਗਾਈਆਂ ਨੇ ਸਾੜ ਕੇ ਤਬਾਹ ਕਰ ਦਿੱਤਾ ਸੀ, ਉਨ੍ਹਾਂ ਦੁਕਾਨਾਂ ਦੀ ਮੁਰੰਮਤ ਤੇ ਉਸਾਰੀ ਕਰਵਾਉਣ ਦੀ ਜ਼ਿੰਮੇਵਾਰੀ ਵੀ ਖ਼ਾਲਸਾ ਏਡ ਵੱਲੋਂ ਨਿਭਾਈ ਜਾ ਰਹੀ ਹੈ | ਸੰਸਥਾ ਵੱਲੋਂ ਕਰੀਬ ਡੇਢ ਦਰਜਨ ਦੁਕਾਨਾਂ ਦੀ ਮੁਰੰਮਤ ਦਾ ਕਾਰਜ ਚਾਲੂ ਕਰ ਦਿੱਤਾ ਹੈ ਅਤੇ ਇਨ੍ਹਾਂ 'ਚ ਹਿੰਦੂ ਤੇ ਮੁਸਲਿਮ ਦੋਵੇਂ ਭਾਈਚਾਰਿਆਂ ਦੀਆਂ ਦੁਕਾਨਾਂ ਸ਼ਾਮਿਲ ਹਨ | ਮੁਰੰਮਤ ਤੇ ਉਸਾਰੀ ਕਾਰਜਾਂ ਦੇ ਲਈ ਵਲੰਟੀਅਰਸ ਤੋਂ ਇਲਾਵਾ ਸਥਾਨਕ ਦਿਹਾੜੀਦਾਰ ਮਜਦੂਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਅਜਿਹੀ ਤਬਾਹੀ ਤੋਂ ਬਾਅਦ ਰੁਜ਼ਗਾਰ ਦੁਬਾਰਾ ਸ਼ੁਰੂ ਕਰਨਾ ਵੱਡੀ ਚੁਨੌਤੀ ਹੁੰਦਾ ਹੈ ਅਤੇ ਇਸ ਲਈ ਸੰਸਥਾ ਵੱਲੋਂ ਕੀਤੀ ਜਾ ਰਹੀ ਮਦਦ ਲਈ ਦੁਕਾਨਦਾਰਾਂ ਵੱਲੋਂ ਖ਼ਾਲਸਾ ਏਡ ਦੀ ਕਾਫੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ | ਖ਼ਾਲਸਾ ਏਡ ਦੇ ਨਾਲ ਹੀ ਸੀਨੀਅਰ ਐਡਵੋਕੇਟ ਫੂਲਕਾ ਵੀ ਇੱਥੇ ਪੁੱਜ ਕੇ ਆਪਣੀ ਲੋੜੀਂਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ | ਸਰਕਾਰਾਂ ਵੱਲੋਂ ਮੁਆਵਜ਼ੇ ਦਾ ਐਲਾਨ ਜ਼ਰੂਰ ਹੋਇਆ ਹੈ ਪ੍ਰੰਤੂ ਪੀੜਤ ਦੁਕਾਨਦਾਰਾਂ ਮੁਤਾਬਿਕ ਹਾਲੇ ਤੱਕ ਖ਼ਾਲਸਾ ਏਡ ਤੋਂ ਇਲਾਵਾ ਅਜਿਹੀ ਮਦਦ ਕਿਸੇ ਨਹੀਂ ਕੀਤੀ ਹੈ |
ਪਾਰਲੀਮੈਂਟ 'ਚ ਦਿੱਲੀ ਹਿੰਸਾ 'ਤੇ ਚਰਚਾ ਦੌਰਾਨ ਸਾਂਸਦ ਓਵੈਸੀ ਵੱਲੋਂ ਸਿੱਖ ਭਾਈਚਾਰੇ ਦੀ ਭੂਮਿਕਾ ਦੀ ਸ਼ਲਾਘਾ
ਦਿੱਲੀ ਹਿੰਸਾ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਨੂੰ ਦੰਗਾਈਆਂ ਤੋਂ ਬਚਾਉਣ,ਪੀੜਤਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਅਤੇ ਮਾਹੌਲ ਸ਼ਾਂਤ ਹੋਣ ਉਪਰੰਤ ਪੀੜਤਾਂ ਦੀਆਂ ਨੁਕਸਾਨੀਆਂ ਦੁਕਾਨਾਂ ਦੀ ਮੁਰੰਮਤ ਆਦਿ ਕਰਵਾਉਣ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਦੇਸ਼ ਵਿਦੇਸ਼ਾਂ 'ਚ ਕਾਫੀ ਚਰਚਾ ਹੋਈ |ਇੱਥੋਂ ਤੱਕ ਕਿ ਪਾਰਲੀਮੈਂਟ 'ਚ ਹਿੰਸਾ ਬਾਰੇ ਹੋਈ ਬਹਿਸ ਦੌਰਾਨ ਹੈਦਰਾਬਾਦ ਤੋਂ ਸਾਂਸਦ ਅਸਾਦੂਦੀਨ ਓਵੇਸੀ ਨੇ ਸਿੱਖ ਭਾਈਚਾਰੇ ਵੱਲੋਂ ਨਿਭਾਈ ਜ਼ਿੰਮੇਵਾਰੀ ਦੀ ਭਰਪੂਰ ਸ਼ਲਾਘਾ ਤੇ ਧੰਨਵਾਦ ਜਤਾਇਆ | ਪਰ ਨਾਲ ਹੀ ਹੈਰਾਨੀ ਦੀ ਗੱਲ ਇਹ ਵੀ ਰਹੀ ਕਿ ਸਿਰਫ ਇਕ ਸਾਂਸਦ ਓਵੇਸੀ ਨੂੰ ਛੱਡ ਕੇ ਪਾਰਲੀਮੈਂਟ 'ਚ ਕਿਸੀ ਵੀ ਸਾਂਸਦ ਨੇ ਸਿੱਖਾਂ ਦੀ ਇਸ ਸਾਰਥਕ ਭੂਮਿਕਾ ਦਾ ਜ਼ਿਕਰ ਤੱਕ ਨਹੀਂ ਕੀਤਾ | ਜਦਕਿ ਦੇਸ਼ ਵਿਦੇਸ਼ਾਂ 'ਚ ਮੰਨਿਆ ਜਾ ਰਿਹਾ ਹੈ ਕਿ ਹਿੰਸਾ ਦੌਰਾਨ ਸਿੱਖ ਭਾਈਚਾਰੇ ਵੱਲੋਂ ਲੋੜੀਂਦੀ ਮਦਦ ਦੇ ਨਾਲ ਨਾਲ ਆਪਸੀ ਪਿਆਰ ਤੇ ਭਾਈਚਾਰਾ ਮਜਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ | ਇਹ ਵੀ ਦੱਸਣਯੋਗ ਹੈ ਕਿ ਹਿੰਸਾ ਦੌਰਾਨ ਮੁਸਲਿਮ ਭਾਈਚਾਰੇ ਦੀ ਕੀਤੀ ਮਦਦ ਲਈ ਸ਼ੁਕਰਾਨਾ ਕਰਦਿਆਂ ਸਹਾਰਨਪੁਰ ਮਸਜਿਦ ਕਮੇਟੀ ਨੇ ਸਿੱਖਾਂ ਨਾਲ ਝਗੜੇ ਵਾਲੀ ਇਕ ਥਾਂ 'ਤੇ ਆਪਣਾ ਦਾਅਵਾ ਛੱਡ ਦਿੱਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ 'ਚ 60 ਲੱਖ ਰੁਪਏ ਦਾ ਚੈਕ ਸਿੱਖ ਭਾਈਚਾਰੇ ਨੂੰ ਵਾਪਸ ਕਰ ਦਿੱਤਾ ਗਿਆ |
ਦਿੱਲੀ ਗੁਰਦੁਆਰਾ ਕਮੇਟੀ ਸਮੇਤ ਹੋਰਨਾਂ ਨੇ ਵੀ ਨਿਭਾਈ ਜ਼ਿੰਮੇਵਾਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਆਦਿ ਭੇਜਣ ਦਾ ਪ੍ਰਬੰਧ ਕੀਤਾ ਗਿਆ |ਦਿੱਲੀ ਕਮੇਟੀ ਪ੍ਰਧਾਨ ਨੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਨਸਾਨੀਅਤ ਦੀ ਸੇਵਾ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਦਿੱਲੀ ਕਮੇਟੀ ਕਦੀ ਪਿੱਛੇ ਨਹੀਂ ਹਟੇਗੀ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਤੋਂ ਇਲਾਵਾ ਦਵਾਈਆਂ ਤੇ ਹੋਰ ਲੋੜੀਂਦੀਆਂ ਚੀਜ਼ਾ ਨੂੰ ਬਿਨਾਂ ਕਿਸੇ ਵਿਤਕਰੇ ਦੇ ਪੀੜਤਾਂ ਤੱਕ ਪਹੁੰਚਾਇਆ ਜਾਂਦਾ ਰਹੇਗਾ | ਸਿਰਸਾ ਨੇ ਨਫਰਤ ਭਰੇ ਮਾਹੌਲ ਲਈ ਰਾਜਨੀਤੀ ਨੂੰ ਕਸੂਰਵਾਰ ਦੱਸਦਿਆਂ ਕਿਹਾ ਕਿ ਕੁੱਝ ਲੋਕਾਂ ਨੇ ਲਗਾਤਾਰ ਨਫਰਤ ਭਰੀ ਬਿਆਨਬਾਜੀ ਕਰ ਕੇ ਹੀ ਮਾਹੌਲ ਖਰਾਬ ਹੋਇਆ ਹੈ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਸਹਿਯੋਗੀਆਂ ਸਮੇਤ ਦਿੱਲੀ ਹਿੰਸਾ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਨਾਲ ਹੀ ਟ੍ਰੱਕਾਂ ਰਾਹੀਂ ਲੈ ਜਾਈ ਗਈ ਕਰੀਬ 40 ਟਨ ਰਸਦ ਨੂੰ ਪੀੜਤਾਂ ਨੂੰ ਵੰਡਿਆਂ,ਜਿਸ ਵਿਚ ਆਟਾ,ਦਾਲ, ਚੌਲ, ਚੀਨੀ,ਚਾਹ ਪੱਤੀ, ਬਿਸਕੁਟ ਦੇ ਪੈਕੇਟ ਤੇ ਹੋਰਨਾ ਚੀਜ਼ਾ ਸ਼ਾਮਿਲ ਹਨ | ਪੀੜਤਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਸਰਨਾ ਨੇ ਇਸ ਤ੍ਰਾਸਦੀ 'ਚ ਪੂਰੀ ਤਰ੍ਹਾਂ ਪੀੜਤਾਂ ਨਾਲ ਖੜੇ ਹੋਣ ਦਾ ਭਰੋਸਾ ਦਿਵਾਇਆ ਅਤੇ ਹਿੰਸਾ ਦੌਰਾਨ ਨੁਕਸਾਨੇ ਗਏ ਧਾਰਮਿਕ ਅਸਥਾਨਾਂ ਦੀ ਉਸਾਰੀ ਲਈ ਦਲ ਵੱਲੋਂ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਵੀ ਆਖੀ | ਜਾਗੋ ਪਾਰਟੀ ਦੇ ਕਾਰਕੁਨਾ ਵੱਲੋਂ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਯੋਗਦਾਨ ਦਿੱਤਾ ਗਿਆ | ਜਾਗੋ ਪਾਰਟੀ ਦੇ ਹੀ ਸਰਗਰਮ ਮੈਂਬਰ ਜਿੰਦਰ ਸਿੰਘ ਸਿੱਧੂ ਨੇ ਹਿੰਸਾ ਦੌਰਾਨ ਜਿਆਉਦੀਨ ਨਾਂਅ ਦੇ ਇਨਸਾਨ ਨੂੰ ਦੰਗਾਈਆ ਤੋਂ ਬਚਾਇਆ ਉਪਰੰਤ ਰਿਸ਼ਤੇਦਾਰਾਂ ਤੱਕ ਪਹੁੰਚਾਇਆ | ਸਿੱਧੂ ਤੋਂ ਇਲਾਵਾ ਦੰਗਿਆਂ ਦੌਰਾਨ ਲੋਕਾਂ ਦੀ ਜਾਨ ਬਚਾਉਣ ਵਾਲੇ ਮਹਿੰਦਰ ਸਿੰਘ ਤੇ ਇੰਦਰਜੀਤ ਸਿੰਘ ਨੂੰ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ.ਕੇ.ਵਲੋਂ ਸਨਮਾਨਤ ਕੀਤਾ ਗਿਆ |

ਪਿੰਡ ਲੱਖਾ ਸਿੰਘ ਦੇ ਨੇੜੇ ਸੜਕ ਹਾਦਸੇ ਵਿਚ ਇਕ ਕਿਸਾਨ ਦੀ ਮੌਤ

ਜਗਾਧਰੀ, 15 ਮਾਰਚ (ਜਗਜੀਤ ਸਿੰਘ)-ਕਿਸੇ ਕੰਮ ਲਈ ਸ਼ਹਿਰ ਆ ਰਹੇ ਇਕ ਕਿਸਾਨ ਨੂੰ ਪਿੰਡ ਲੱਖਾ ਸਿੰਘ ਦੇ ਨੇੜੇ ਪਿੱਛੋਂ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ...

ਪੂਰੀ ਖ਼ਬਰ »

ਕੋਰੋਨਾ ਦੇ ਅਸਰ ਕਾਰਨ ਮਿਊਾਸਪਲ ਚੋਣਾਂ ਟਲਣ ਦੀ ਸੰਭਾਵਨਾ

ਕੋਲਕਾਤਾ, 15 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਕਾਰਨ ਪੱਛਮੀ ਬੰਗਾਲ ਚ ਸ਼ਨੀਵਾਰ ਸਕੂਲ-ਕਾਲਜ-ਮਦਰਸਾ ਚ 31 ਮਾਰਚ ਤਕ ਛੁੱਟੀ ਦਾ ਐਲਾਨ ਕਰਨ ਤੋਂ ਬਾਦ ਹੁਣ ਭਾਰਤ-ਬੰਗਲਾ ਦੇਸ਼ ਵਿੱਚਕਾਰ ਚੱਲਣ ਵਾਲੀ ਮੈਤੱਰੀ ਟ੍ਰੇਨ ਵੀ ਐਤਵਾਰ ਤੋਂ ਬੰਦ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀ ਰਾਹੀਂ ਧੋਖਾਧੜੀ ਕਰਨ 'ਤੇ 8 ਵਿਰੁੱਧ ਮਾਮਲਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਪੁਲਿਸ ਨੇ ਇਥੋਂ ਦੇ ਇਕ ਕਿਸਾਨ ਸਚਿਨ ਗੜਵਾਲ ਦੀ ਸ਼ਿਕਾਇਤ ਤੇ ਪੈਰਾਡਾਈਜ ਫ਼ਿਸ਼ ਫਾਰਮਿੰਗ ਨਾਂਅ ਦੀ ਚਿੱਟਫੰਡ ਕੰਪਨੀ ਦੇ ਡਾਇਰੈਕਟਰ ਸਮੇਤ 8 ਲੋਕਾਂ ਵਿਰੁੱਧ ਧੋਖਾਧੜੀ ਕਰਟ ਦਾ ਮਾਮਲਾ ਦਰਜ਼ ਕੀਤਾ ਹੈ ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਰਾਸ਼ਨ ਕਾਰਡਾਂ ਦੇ ਫਰਜ਼ੀ ਦਸਤਾਵੇਜ਼ ਭਰ ਕੇ ਧੋਖਾ ਕਰਨ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ ਰਾਸ਼ਨ ਕਾਰਡਾਂ ਦੇ ਫਰਜੀ ਦਸਤਾਵੇਜ ਤਿਆਰ ਕਰਨ ਵਾਲੇ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਗੁਰਸੇਵਕ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਿੱਲ ਕਾਲੋਨੀ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ 'ਚ ਆਉਣ 'ਤੇ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾਪੁਰੀ ਵਿਚ ਪੈਂਦੇ ਇਲਾਕੇ ਗਿੱਲ ਰੋਡ 'ਤੇ ਸਥਿਤ ਅਰੋੜਾ ਪੈਲਸ ਸਿਨੇਮਾ ਦੇ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਇਕ ਕੈਂਟਰ ਦੀ ਲਪੇਟ ਵਿਚ ਆਉਣ ਨਾਲ ਸਾਇਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਰਵਨ ਕੁਮਾਰ ...

ਪੂਰੀ ਖ਼ਬਰ »

ਮਹਾਂਨਗਰ ਦੇ ਕਈ ਪ੍ਰਬੰਧਕਾਂ ਨੇ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਸਕੂਲ ਤੇ ਵਿੱਦਿਅਕ ਸੰਸਥਾਵਾਂ ਖੋਲ੍ਹੀਆਂ

ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬੀਤੇ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ ਪਰ ਸਿੱਖਿਆ ਵਿਭਾਗ ਦੇ ਇਸ ਹੁਕਮ ਦੀਆਂ ਮਹਾਂਨਗਰ ਲੁਧਿਆਣਾ ਦੇ ਕਈ ...

ਪੂਰੀ ਖ਼ਬਰ »

ਸਮੈਣ ਦੇ ਨੌਜਵਾਨ ਦੇ ਕਤਲ ਲਈ ਵਰਤਿਆ ਪਿਸਤੌਲ ਗੁੜ ਵੇਚਣ ਵਾਲਿਆਂ ਤੋਂ ਖਰੀਦਿਆ ਸੀ- ਐਸ.ਐਚ.ਓ.

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਫਾਗ ਵਾਲੇ ਦਿਨ ਸਮੈਣ ਦੇ ਬਸ ਅੱਡੇ ਤੇ ਨੌਜਵਾਨ ਪਰਮਜੀਤ ਦੀ ਗੋਲੀ ਮਾਰਕੇ ਕਤਲ ਕਰਨ ਵਾਲੇ ਪਿਆਰੇਲਾਲ ਤੋਂ ਪੁਲਿਸ ਨੇ ਨਜਾਇਜ਼ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤੀ ਹੈ | ਐਸ.ਐਚ.ਓ. ਨੇ ਦੱਸਿਆ ਕਿ ਪਿਆਰੇਲਾਲ ਨੇ ਯੂ.ਪੀ. ਤੋਂ ...

ਪੂਰੀ ਖ਼ਬਰ »

ਲੋਹਾਖੇੜਾ ਦਾ ਮਹਿੰਦਰ ਨਸ਼ਾ ਤਸਕਰੀ ਵਿੱਚ ਕਾਰ ਸਮੇਤ ਕਾਬੂ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਪਿੰਡ ਲੋਹਾਖੇੜਾ ਦੇ ਮਹਿੰਦਰ ਉਰਫ਼ ਮਿੰਟੂ ਆਪਨੀ ਨਿੱਜੀ ਕਾਰ ਦੇ ਨਸ਼ਾ ਤਸਕਰੀ ਕਰਨ ਦੇ ਦੋਸਾਂ ਹੇਠ ਉਕਲਾਨਾ ਪੁਲਿਸ ਨੇ ਦਿੱਲੀ ਤੋਂ ਪਿੰਡ ਲੋਹਾਖੇੜਾ ਆਉਦੇਂ ਸਮੇਂ ਉਕਲਾਨਾ ਕੋਲ ਕਾਬੂ ਕਰ ਲਿਆ | ਉਕਲਾਨਾ ਪੁਲਿਸ ...

ਪੂਰੀ ਖ਼ਬਰ »

ਜਿਸਮ ਫਰੋਸ਼ੀ ਦੇ ਦੋਸ਼ਾਂ ਹੇਠ ਪੰਜ ਔਰਤਾਂ ਵਿਰੁੱਧ ਪਰਚਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੀ ਦਮਕੌਰਾ ਰੋਡ 'ਤੇ ਪੈਂਦੇ ਸੁੰਦਰ ਨਗਰ ਵਿੱਚ ਇਕ ਮਕਾਨ ਵਿੱਚੋਂ ਜਿਸ਼ਮਫਿਰੋਸ਼ੀ ਦਾ ਧੰਦਾ ਕਰਨ ਦੇ ਦੋਸ਼ਾ ਹੇਠ ਮਕਾਨ ਮਾਲਿਕ ਔਰਤ ਸਮੇਤ ਪੰਜ ਔਰਤਾਂ ਨੂੰ ਸਿਟੀ ਪੁਲਿਸ ਨੇ ਛਾਪਮਾਰੀ ਕਰਕੇ ਮੌਕੇ ਤੇ ਕਾਬੂ ਕਰ ਲਿਆ | ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਬਾਹਰ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਖੋਹ ਕੇ ਲੁਟੇਰੇ ਫਰਾਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਡੀ. ਸੀ. ਕਾਲੋਨੀ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਤੋਂ ਇਕ ਔਰਤ ਦੇ ਗਲੇ ਵਿਚੋ ਸੋਨੇ ਦੀ ਚੈਨ ਝਪਟ ਕੇ ਫਰਾਰ ਹੋ ਗਏ | ਇਸ ਘਟਨਾ ਤੋ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਖੇਤਰ ਵਿਚ ਲਗੇ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

50ਵਾਂ ਆਲ ਇੰਡੀਆ ਨਿ੍ਤ ਤੇ ਸੰਗੀਤ ਫ਼ੈਸਟੀਵਲ ਮੁਲਤਵੀ-ਸ਼ੋਭਾ ਕੌਸਰ

ਚੰਡੀਗੜ੍ਹ, 15 ਮਾਰਚ (ਅਜਾਇਬ ਸਿੰਘ ਔਜਲਾ)-ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਵੱਡੇ ਪੱਧਰ 'ਤੇ 50ਵਾਂ ਆਲ ਇੰਡੀਆ 'ਨਿ੍ਤ ਤੇ ਸੰਗੀਤ' ਸੰਮੇਲਨ 16 ਮਾਰਚ ਤੋਂ 22 ਮਾਰਚ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਹੁਣ ਮੌਜੂਦਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ ਇਕ ਗੰਭੀਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਕਰਨਾਲ ਅਸੰਧ ਰੋੜ ਤੇ ਸਥਿਤ ਕਤਲੇਹੜੀ ਮੋੜ ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰ ਸਾਈਕਲ ਤੇ ਸਵਾਰ ਦੋ ਨੋਜਵਾਨਾਂ ਦੀ ਮੋਕੇ ਤੇ ਹੀ ਮੋਤ ਹੋ ਗਈ ਜਦਕਿ ਤੀਜਾ ਮੋਟਰ ਸਾਈਕਲ ਸਵਾਰ ਗੰਭੀਰ ਜਖਮੀ ਹੋ ਗਿਆ ਜਿਸ ਦਾ ਇਲਾਜ ਇਥੇ ਇਕ ...

ਪੂਰੀ ਖ਼ਬਰ »

ਮਾਈਨਰ ਵਿਚੋਂ ਔਰਤ ਦੀ ਲਾਸ਼ ਬਰਾਮਦ

ਏਲਨਾਬਾਦ, 15 ਮਾਰਚ (ਜਗਤਾਰ ਸਮਾਲਸਰ)-ਪੁਲਿਸ ਨੇ ਅੱਜ ਸ਼ੇਰਾਵਾਲੀ ਮਾਈਨਰ ਵਿਚੋਂ ਪਿੰਡ ਖਾਰੀ ਸੁਰੇਰਾ ਦੇ ਨਜ਼ਦੀਕ ਇਕ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ ਕੀਤੀ ਹੈ | ਥਾਣਾ ਮੁਖੀ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਥਾਣਾ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਚੌਲ ਚੋਰੀ ਕਰ ਕੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

ਫ਼ਾਜ਼ਿਲਕਾ, 15 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਬਾਸਮਤੀ ਚੌਲ ਦੀਆਂ ਭਰੀਆਂ ਗੱਡੀਆਂ ਨੂੰ ਖ਼ੁਰਦ ਬੁਰਦ ਕਰਕੇ ਲੱਖਾਂ ਰੂਪਏ ਦੀ ਠੱਗੀ ਮਾਰਨ ਵਾਲੇ ਇਕ ਗਰੋਹ ਨੂੰ ਕਾਬੂ ਕਰਦਿਆਂ ਉਨ੍ਹਾਂ ਤੋਂ ਲੱਖਾਂ ਰੁਪਏ ਅਤੇ ਚੌਲ ਬਰਾਮਦ ਕੀਤੇ ਹਨ | ਇਸ ...

ਪੂਰੀ ਖ਼ਬਰ »

4 ਬੱਚਿਆਂ ਦਾ ਪਿਤਾ ਸ਼ੱਕੀ ਹਾਲਤ 'ਚ ਲਾਪਤਾ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਤੇਜਾ ਰੋਹਿਲਾ ਵਾਸੀ ਮਹਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਤਿੰਨ ਔਰਤਾਂ ਸਣੇ ਪੰਜ ਜਣਿਆਂ ਦੇ ਿਖ਼ਲਾਫ਼ ਧਾਰਾ 365 ਅਤੇ 34 ਆਈ.ਪੀ.ਸੀ. ਹੇਠ ਪਰਚਾ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦਾ ਮੁਕੱਦਮਾ ਦਰਜ

ਜਲਾਲਾਬਾਦ, 15 ਮਾਰਚ (ਕਰਨ ਚੁਚਰਾ)- ਥਾਣਾ ਵੈਰੋਂ ਕਾ ਪੁਲਿਸ ਨੇ ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦੇ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਧਾਰਾ 379ਬੀ-506, 34 ਅਧੀਨ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ 'ਚ ਰਾਜੂ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੱਕ ਦੁਮਾਲ ਟਿੰਡਾ ...

ਪੂਰੀ ਖ਼ਬਰ »

ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ 8.80 ਲੱਖ ਦੀ ਠੱਗੀ

ਫ਼ਿਰੋਜ਼ਪੁਰ, 15 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ 8.80 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ 7 ...

ਪੂਰੀ ਖ਼ਬਰ »

ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਮੰਗਾ ਪੁੱਤਰ ਅਜ਼ੀਜ਼ ਵਾਸੀ ਚੱਕ ਜਮੀਤ ਵਾਲਾ, ਦਾਖਲੀ ਮਿਸ਼ਰੀ ਵਾਲਾ, ਥਾਣਾ ਲੱਖੋ ਕੇ ਬਹਿਰਾਮ ਦੇ ਬਿਆਨਾਂ 'ਤੇ ਨਾਮਾਲੂਮ ਕੈਂਟਰ ਚਾਲਕ ...

ਪੂਰੀ ਖ਼ਬਰ »

ਸ਼ਹੀਦ ਸ਼ਾਮ ਸਿੰਘ ਅਟਾਰੀ ਸੀ. ਸੈ. ਸਕੂਲ 'ਚ ਚੋਰੀ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ)- ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾਂ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਕੂਲ ਦੇ ਦਫ਼ਤਰ ਦੇ ਤਾਲੇ ਤੋੜ ਕੇ ਸਕੂਲ ਅੰਦਰ ਪਏ ਲਗਭਗ 2 ਲੱਖ 90 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੀ ਸੂਚਨਾ ...

ਪੂਰੀ ਖ਼ਬਰ »

ਜੋਸਨ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 15 ਮਾਰਚ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਿਛਲੇ ਇਕ ਹਫ਼ਤੇ ਤੋਂ ਹੋ ਰਹੀ ਬੇਵਕਤੀ ਵਰਖਾ ਅਤੇ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਐੱਸ. ਐੱਫ ਵਲੋਂ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ

ਮਮਦੋਟ, 15 ਮਾਰਚ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਬੀ.ਐੱਸ.ਐਫ ਦੀ 124 ਬਟਾਲੀਅਨ (ਸੈਕਟਰ ਅਬੋਹਰ) ਵਲੋਂ ਮਮਦੋਟ ਖੇਤਰ ਅਧੀਨ ਆਉਂਦੀ ਸਰਹੱਦੀ ਚੌਕੀ ਰਾਜਾ ਮੋਹਤਮ ਵਿਖੇ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ ਦਾ ਨਤੀਜਾ ਸ਼ਾਨਦਾਰ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦਾ ਐਮ.ਕਾਮ. ਭਾਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਬਣਾਈ ਆਜ਼ਾਦ ਸਮਾਜ ਪਾਰਟੀ

ਨਵੀਂ ਦਿੱਲੀ, 15 ਮਾਰਚ (ਏਜੰਸੀ)- ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਐਤਵਾਰ ਨੂੰ ਬਸਪਾ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਨਵੀਂ ਰਾਜਨੀਤਕ ਪਾਰਟੀ 'ਆਜ਼ਾਦ ਸਮਾਜ ਪਾਰਟੀ' ਬਣਾਉਣ ਦਾ ਐਲਾਨ ਕੀਤਾ ਹੈ | ਨੋਇਡਾ ਦੇ ਸਫਾਈ ਪਿੰਡ 'ਚ ਹੋਏ ਇਕ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਵਿਅਕਤੀ ਨੂੰ ਜਾਸੂਸੀ ਕਰਨ ਦੇ ਦੋਸ਼ 'ਚ 5 ਸਾਲ ਦੀ ਕੈਦ

ਚੇਨਈ, 15 ਮਾਰਚ (ਏਜੰਸੀ)- ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ ਸ੍ਰੀਲੰਕਾ ਦੇ ਇਕ ਵਿਅਕਤੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਕਹਿਣ 'ਤੇ ਭਾਰਤ ਦੇ ਰੱਖਿਆ ਟਿਕਾਣਿਆਂ ਦੀ ਜਾਸੂਸੀ ਕਰਨ ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ ਘੜਣ ਦਾ ਦੋਸ਼ੀ ਠਹਿਰਾਉਂਦਿਆਂ 5 ਸਾਲ ਦੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਰਾਜਨੀਤਕ ਸੰਕਟ: ਕਾਂਗਰਸ ਵਿਧਾਇਕ ਜੈਪੁਰ ਤੋਂ ਭੋਪਾਲ ਪਰਤੇ

ਭੋਪਾਲ, 15 ਮਾਰਚ (ਏਜੰਸੀ)-ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਸ਼ੈਸਨ ਤੋਂ ਇਕ ਦਿਨ ਪਹਿਲਾਂ ਸੂਬੇ 'ਚ ਪੈਦਾ ਹੋਏ ਰਾਜਨੀਤਕ ਸੰਕਟ ਕਾਰਨ ਰਾਜਸਥਾਨ ਦੀ ਰਾਜਧਾਨੀ ਜੈਪੁਰ ਰੱਖੇ ਗਏ ਕਾਂਗਰਸੀ ਵਿਧਾਇਕ ਵਾਪਸ ਭੋਪਾਲ ਪਰਤ ਆਏ ਹਨ | ਇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਹੁਣ ਸੰਸਦ 'ਚ ਦਰਸ਼ਕ ਪਾਸ ਹੋਏ ਬੰਦ

ਨਵੀਂ ਦਿੱਲੀ, 15 ਮਾਰਚ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਦੇ ਖਤਰੇ ਦੇ ਚਲਦਿਆਂ ਸੰਸਦ ਦੀ ਕਾਰਵਾਈ ਵੇਖਣ ਲਈ ਜਾਰੀ ਕੀਤੇ ਜਾਣ ਵਾਲੇ ਪਾਸ ਦਾ ਸਿਲਸਿਲਾ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ | ਇਹ ਰੋਕ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ | ਲੋਕ ਸਭਾ ਦੀ ਸਕੱਤਰ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX