ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  10 minutes ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  31 minutes ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  36 minutes ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  about 1 hour ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  about 1 hour ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  about 1 hour ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  about 1 hour ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  about 1 hour ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  about 2 hours ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  about 2 hours ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  about 4 hours ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  about 4 hours ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  about 5 hours ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  about 5 hours ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  about 5 hours ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  about 5 hours ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  about 5 hours ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  about 5 hours ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  about 7 hours ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  about 7 hours ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  about 8 hours ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  about 9 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  about 9 hours ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  about 9 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  about 9 hours ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਕਪੂਰਥਲਾ / ਫਗਵਾੜਾ

ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦੇ ਤਿੰਨ ਮੈਂਬਰ ਪਿਸਤੌਲ, ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਬੇਗੋਵਾਲ, 15 ਮਾਰਚ (ਸੁਖਜਿੰਦਰ ਸਿੰਘ)- ਐਸ.ਆਈ. ਸ਼ਵਿੰਦਰਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਲੁੱਟਾਂ ਖੋਹਾਂ ਦੀ ਵਿਉਂਤ ਬਣਾ ਰਹੇ 6 ਮੈਂਬਰੀ ਗਰੋਹ 'ਤੇ ਰੇਡ ਕਰਕੇ ਦੋ ਨੌਜਵਾਨਾਂ ਨੂੰ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ, ਤੇਜ਼ਧਾਰ ਹਥਿਆਰਾਂ ਤੇ ਨਸ਼ੀਲੇ ਪਾਊਡਰ ਸਮੇਤ, ਜਦਕਿ ਇਕ ਨੌਜਵਾਨ ਨੂੰ ਅੱਜ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ, ਜਿਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾ ਰਿਮਾਂਡ ਹਾਸਲ ਕੀਤਾ ਹੈ | ਇਸ ਸਬੰਧੀ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਸ਼ਿਵਕਮਲ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਐਸ. ਆਈ. ਸ਼ਵਿੰਦਰਜੀਤ ਸਿੰਘ ਨੇ ਅੱਡਾ ਸਤਿਗੁਰੂ ਵਿਖੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ, ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਬਾਬਾ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ, ਮੁਕਲ ਪੁੱਤਰ ਅਸ਼ੋਕ ਕੁਮਾਰ ਵਾਸੀ ਬੇਗੋਵਾਲ, ਵਰਿੰਦਰ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਜੱਬੋਵਾਲ, ਸੁਖਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਅਵਾਣ ਭੀਖੇਸ਼ਾਹ, ਵਿਜੇ ਪੁੱਤਰ ਬੱਬੀ ਵਾਸੀ ਅਵਾਣ ਭੀਖੇਸ਼ਾਹ ਤੇ ਤਿੰਨ ਹੋਰ ਨਾਮਲੂਮ ਵਿਅਕਤੀ ਨਵੀਂ ਦਾਣਾ ਮੰਡੀ ਬੇਗੋਵਾਲ 'ਚ ਬੈਠੇ ਹਨ, ਜਿਨ੍ਹਾਂ ਕੋਲ ਮਾਰੂ ਹਥਿਆਰ ਹਨ ਤੇ ਜਿਨ੍ਹਾਂ ਦਾ ਮੇਨ ਮੁਖੀ ਸੁਰਿੰਦਰ ਸਿੰਘ ਉਰਫ਼ ਬਾਬਾ ਨੌਜਵਾਨਾਂ ਨੂੰ ਗਲਤ ਰਸਤੇ 'ਤੇ ਕਥਿਤ ਤੌਰ 'ਤੇ ਪਾਉਂਦਾ ਹੈ ਤੇ ਉਨ੍ਹਾਂ ਪਾਸੋਂ ਲੁੱਟਾਂ ਖੋਹਾਂ ਕਰਾਉਂਦਾ ਤੇ ਨਸ਼ੇ ਦਾ ਕੰਮ ਕਰਾਉਂਦਾ ਹੈ |
ਜੋ ਅੱਜ ਵੀ ਉੱਥੇ ਬੈਠੇ ਲੁੱਟਾਂ ਖੋਹਾਂ ਦੀਆਂ ਯੋਜਨਾਵਾਂ ਬਣਾ ਰਹੇ ਹਨ | ਜਿਸ 'ਤੇ ਛਾਪਾਮਾਰੀ ਕਰ ਮੌਕੇ ਤੋਂ ਮੁਕਲ ਪੁੱਤਰ ਅਸ਼ੋਕ ਕੁਮਾਰ ਵਾਸੀ ਬੇਗੋਵਾਲ, ਵਰਿੰਦਰ ਸਿੰਘ ਉਰਫ਼ ਮੰਗਲ ਪੁੱਤਰ ਸਰੂਪ ਸਿੰਘ ਵਾਸੀ ਜੱਬੋਵਾਲ ਨੂੰ ਕਾਬੂ ਕਰ ਲਿਆ, ਜਿਸ 'ਤੇ ਮੁਕਲ ਪਾਸੋਂ ਇਕ ਦੇਸੀ ਨਜਾਇਜ਼ ਪਿਸਟਲ ਸਮੇਤ ਤਿੰਨ ਜਿਉਂਦਾ ਕਾਰਤੂਸ ਤੇ 255 ਗਰਾਮ ਨਸ਼ੀਲਾ ਪਾਊਡਰ ਤੇ ਵਰਿੰਦਰ ਸਿੰਘ ਉਰਫ਼ ਮੰਗਲ ਪਾਸੋਂ ਲੋਹੇ ਦਾ ਖੰਡਾ ਤੇ 166 ਗਰਾਮ ਨਸ਼ੀਲਾ ਪਾਊਡਰ ਕਥਿਤ ਤੌਰ 'ਤੇ ਬਰਾਮਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਉਰਫ਼ ਮੰਗਲ ਵਾਸੀ ਜੱਬੋਵਾਲ ਪਹਿਲਾਂ ਹੀ ਵੱਖ-ਵੱਖ ਮੁਕੱਦਮਿਆਂ ਵਿਚ ਪੀ.ਓ. ਸੀ. ਤੇ ਮੁਕਲ ਵੀ ਕਈ ਕੇਸਾਂ 'ਚ ਪੁਲਿਸ ਨੂੰ ਲੋੜੀਂਦਾ ਸੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸੁਰਿੰਦਰ ਸਿੰਘ ਉਰਫ਼ ਬਾਬਾ ਤੇ ਸੁਖਜਿੰਦਰ ਸਿੰਘ ਉਰਫ਼ ਸ਼ੈਂਟੀ, ਵਿਜੇ ਪੁੱਤਰ ਬੱਬੀ ਵਾਸੀ ਅਵਾਣ ਭੀਖੇਸ਼ਾਹ ਤੇ ਤਿੰਨ ਹੋਰ ਨਾਮਲੂਮ ਹਨੇਰੇ ਦਾ ਫ਼ਾਇਦਾ ਉਠਾਉਂਦੇ ਮੌਕੇ ਤੋਂ ਭੱਜ ਗਏ ਸਨ | ਜਿਨ੍ਹਾਂ ਿਖ਼ਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਏ.ਐਸ.ਆਈ. ਹਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਅੱਡਾ ਸਰੂਪਵਾਲ ਵਿਖੇ ਨਾਕਾਬੰਦੀ ਦੌਰਾਨ ਸੁਖਬੀਰ ਸਿੰਘ ਉਰਫ਼ ਪਟਵਾਰੀ ਪੁੱਤਰ ਤੇਜਿੰਦਰ ਸਿੰਘ ਵਾਸੀ ਘੁੱਗਰਾਨਾ ਥਾਣਾ ਜੋਧਾਂ, ਜ਼ਿਲ੍ਹਾ ਲੁਧਿਆਣਾ ਨੂੰ ਸਮੇਤ ਇਕ ਗੱਡੀ ਨੰਬਰੀ ਪੀ.ਬੀ. 11 , ਏ.ਏ. 9393 ਤੇ 300 ਗਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ | ਜਿਸ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਤੇ ਦੋਸ਼ੀਆਂ ਨੂੰ ਅਦਾਲਤ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ |

ਔਰਤ ਦੀਆਂ ਵਾਲੀਆਂ ਝਪਟਣ ਦੇ ਦੋਸ਼ ਹੇਠ 2 ਵਿਰੁੱਧ ਕੇਸ ਦਰਜ

ਕਪੂਰਥਲਾ, 15 ਮਾਰਚ (ਸਡਾਨਾ) -ਥਾਣਾ ਸਿਟੀ ਪੁਲਿਸ ਨੇ ਇਕ ਔਰਤ ਦੀ ਕੰਨ ਦੀ ਵਾਲੀ ਝਪਟਣ ਦੇ ਦੋਸ਼ ਤਹਿਤ ਦੋ ਨੌਜਵਾਨਾ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਨਰੇਸ਼ ਰਾਣੀ ਪਤਨੀ ਮੰਗਲ ਦੇਵ ਵਾਸੀ ਬਸਤੀ ਗੁੰਜਾ ਜਲੰਧਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਤੇ ਮੋਬਾਈਲ ਖੋਹਣ ਦੇ ਮਾਮਲੇ 'ਚ ਚਾਰ ਗਿ੍ਫ਼ਤਾਰ

ਫਗਵਾੜਾ, 15 ਮਾਰਚ (ਹਰੀਪਾਲ ਸਿੰਘ)- ਜੀ.ਟੀ. ਰੋਡ 'ਤੇ ਹਵੇਲੀ ਦੇ ਬਾਹਰੋਂ ਇਕ ਕਾਰ ਚੋਰੀ ਕਰਨ ਅਤੇ ਇਕ ਔਰਤ ਡਰਾਈਵਰ ਪਾਸੋਂ ਮੋਬਾਈਲ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਦੇ ਐਸ.ਐਚ.ਓ. ਅਮਰਜੀਤ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਅਕਾਲ ਐਜੂਕੇਸ਼ਨ ਸਰਵਿਸਿਜ਼ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 15 ਮਾਰਚ (ਨਰੇਸ਼ ਹੈਪੀ, ਥਿੰਦ)- ਅਕਾਲ ਐਜੂਕੇਸ਼ਨ ਸਰਵਿਸਿਜ਼ ਕਟੜਾ ਬਾਜ਼ਾਰ ਸੁਲਤਾਨਪੁਰ ਲੋਧੀ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ...

ਪੂਰੀ ਖ਼ਬਰ »

ਗਊਆਂ ਦੇ ਹਤਿਆਰਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਕਟਾਰੀਆ

ਕਪੂਰਥਲਾ, 15 ਮਾਰਚ (ਸਡਾਨਾ)- ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ, ਸਥਾਨਕ ਸੀਨੀਅਰ ਆਗੂ ਇੰਦਰਪਾਲ ਮਨਚੰਦਾ ਤੇ ਯੁਵਾ ਸੈਨਾ ਦੇ ਆਗੂ ਯੋਗੇਸ਼ ਸੋਨੀ ਨੇ ਸੈਲਾ ਖ਼ੁਰਦ ਦੇ ਨੇੜੇ ਪਿੰਡ ਅੱਬੋਵਾਲ 'ਚ ਕੁਝ ਅਣਪਛਾਤੇ ਲੋਕਾਂ ਵਲੋਂ 8 ...

ਪੂਰੀ ਖ਼ਬਰ »

ਅਕਾਲੀ ਦਲ ਦਾ ਜ਼ਿਲ੍ਹਾ ਪੱਧਰੀ ਰੋਸ ਧਰਨਾ ਮੁਲਤਵੀ

ਫਗਵਾੜਾ, 15 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ 18 ਮਾਰਚ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਾ ਕੋਰੋਨਾ ਵਾਇਰਸ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ...

ਪੂਰੀ ਖ਼ਬਰ »

ਰੂਹਾਨੀ ਕੀਰਤਨ ਦਰਬਾਰ ਕੋਰੋਨਾ ਵਾਇਰਸ ਦੇ ਕਾਰਨ ਹਾਲ ਦੀ ਘੜੀ ਮੁਲਤਵੀ

ਢਿਲਵਾਂ, 15 ਮਾਰਚ (ਪ੍ਰਵੀਨ ਕੁਮਾਰ)- ਰੂਹਾਨੀ ਦੀਵਾਨ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਕਰਵਾਇਆ ਜਾਂਦਾ ਸਾਲਾਨਾ ਰੂਹਾਨੀ ਕੀਰਤਨ ਦਰਬਾਰ ਕੋਰੋਨਾ ਵਾਇਰਸ ਦੇ ਕਾਰਨ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕੇਵਲ ਸਿੰਘ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ 4 ਦਿਨਾ ਕਾਰਜਸ਼ਾਲਾ

ਸੁਲਤਾਨਪੁਰ ਲੋਧੀ, 15 ਮਾਰਚ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀ ਵਿਰਾਸਤ ਮਿਸ਼ਨ ਜੈਤੋ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਚ ਕਰਵਾਈ ਜਾ ਰਹੀ 4 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ- ਕੇਸ ਦਰਜ

ਸੁਲਤਾਨਪੁਰ ਲੋਧੀ , 15 ਮਾਰਚ (ਹੈਪੀ, ਥਿੰਦ)-ਥਾਣਾ ਸੁਲਤਾਨਪੁਰ ਲੋਧੀ ਦੇ ਏ. ਐਸ. ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਡੱਲਾ ਰੋਡ 'ਤੇ ਰੇਲਵੇ ਬਿ੍ਜ ਸੁਲਤਾਨਪੁਰ ਲੋਧੀ ਤੋਂ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਭਜਨ ਸਿੰਘ ਨਿਵਾਸੀ ਪਿੰਡ ਭਾਗੋਰਾਈਆਂ ਨੂੰ 155 ...

ਪੂਰੀ ਖ਼ਬਰ »

ਮਾਹਿਲਪੁਰ ਮੁਕਾਬਲੇ 'ਚ ਮਾਰੇ ਗਏ ਸ਼ੂਟਰ ਅਤੇ ਉਸ ਦੇ ਗਰੋਹ ਨੇ ਫਗਵਾੜਾ 'ਚ ਕੀਤੀਆਂ ਸਨ ਦੋ ਵਾਰਦਾਤਾਂ

ਫਗਵਾੜਾ, 15 ਮਾਰਚ (ਹਰੀਪਾਲ ਸਿੰਘ)-9 ਮਾਰਚ ਨੂੰ ਮਾਹਿਲਪੁਰ ਇਲਾਕੇ 'ਚ ਨਵਾਂ ਸ਼ਹਿਰ ਪੁਲਿਸ ਦੇ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ ਵਰਿੰਦਰ ਸਿੰਘ ਉਰਫ਼ ਕਾਕਾ ਸ਼ੂਟਰ ਨੇ ਗਰੋਹ ਦੇ ਨਾਲ ਮਿੱਲ ਕੇ ਫਗਵਾੜਾ ਦੇ ਕਸਾਬਾ ਪਾਂਸ਼ਟਾ ਵਿਚ ਸੁਨਿਆਰੇ ਨੂੰ ਲੁੱਟਿਆ ਸੀ ਅਤੇ ...

ਪੂਰੀ ਖ਼ਬਰ »

ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਾਜਾਇਜ਼ ਮਾਈਨਿੰਗ ਹੋਈ ਬੰਦ

ਫੱਤੂਢੀਂਗਾ, 15 ਮਾਰਚ (ਬਲਜੀਤ ਸਿੰਘ)- ਪਿਛਲੇ ਕੁੱਝ ਦਿਨਾਂ ਤੋਂ ਹਲਕਾ ਸੁਲਤਾਨਪੁਰ ਲੋਧੀ ਦੇ ਪ੍ਰਮੁੱਖ ਕਾਂਗਰਸੀ ਆਗੂ, ਪੁਲਿਸ ਤੇ ਮਾਈਨਿੰਗ ਵਿਭਾਗ ਦੀ ਮਿਲੀ ਭੁਗਤ ਨਾਲ ਪਿੰਡ ਬਾਜਾ ਦੇ ਕੋਲੋਂ ਦਰਿਆ ਬਿਆਸ 'ਚ ਕੱਢੀ ਜਾ ਰਹੀ ਨਾਜਾਇਜ਼ ਢੰਗ ਨਾਲ ਰੇਤਾਂ ਦੀ ਖ਼ਬਰ ...

ਪੂਰੀ ਖ਼ਬਰ »

ਨੰਬਰਦਾਰ ਦਰਸਾ ਕੇ ਪਾਸਪੋਰਟ ਤਸਦੀਕ ਕਰਨ ਵਾਲੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ

ਭੁਲੱਥ, 15 ਮਾਰਚ (ਪੱਤਰ ਪ੍ਰੇਰਕ)-ਭੁਲੱਥ ਪੁਲਿਸ ਵਲੋਂ ਆਪਣੇ ਆਪ ਨੂੰ ਨੰਬਰਦਾਰ ਦੱਸ ਕੇ ਪਾਸਪੋਰਟ ਦੀ ਤਸਦੀਕ ਕਰਨ ਵਾਲੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਕੋਲ ਦਿੱਤੀ ਗਈ ਸ਼ਿਕਾਇਤ 'ਚ ਲਖਵਿੰਦਰ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਤੇਲ 'ਤੇ ਐਕਸਾਈਜ਼ ਡਿਊਟੀ ਵਧਾ ਕੇ ਲੋਕਾਂ 'ਤੇ ਪਾਇਆ ਬੋਝ- ਬਲਜਿੰਦਰ ਯੂ.ਕੇ., ਨਰਿੰਦਰ ਜੈਨਪੁਰ

ਸੁਲਤਾਨਪੁਰ ਲੋਧੀ, 15 ਮਾਰਚ (ਥਿੰਦ, ਹੈਪੀ)- ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਚ ਹੋਈ ਭਾਰੀ ਗਿਰਾਵਟ ਦੇ ਬਾਵਜੂਦ ਵੀ ਮੋਦੀ ਸਰਕਾਰ ਵਲੋਂ ਦੇਸ਼ ਅੰਦਰ ਤੇਲ ਦੀਆਂ ਕੀਮਤਾਂ ਨਹੀਂ ਘਟਾਈਆਂ ਜਾ ਰਹੀਆਂ, ਸਗੋਂ 3 ਫ਼ੀਸਦੀ ਹੋਰ ਸਪੈਸ਼ਲ ਐਕਸਾਈਜ਼ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਲਗਾਏ ਲੰਗਰ ਦੀ ਹੋਈ ਸੰਪੂਰਨਤਾ

ਫਗਵਾੜਾ, 15 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਗਵਾੜਾ ਬਾਈਪਾਸ 'ਤੇ ਹੋਲਾ-ਮਹੱਲਾ ਦੇ ਸ਼ੁੱਭ ਦਿਨਾਂ 'ਤੇ ਪਹਿਲਾ ਚਾਰ ਦਿਨਾਂ ਦਾ ਲੰਗਰ ਬਾਬਾ ਅਮਰੀਕ ਸਿੰਘ, ਬਾਬਾ ਹਰਜੀਤ ਸਿੰਘ ਵਲੋਂ ਲਗਾਇਆ ਗਿਆ, ਜਿਸ ਦੀ ਆਰੰਭਤਾ ...

ਪੂਰੀ ਖ਼ਬਰ »

ਸ੍ਰੀ ਕਾਂਸ਼ੀ ਰਾਮ ਜਨਮ ਦਿਨ ਮਨਾਇਆ

ਸੁਲਤਾਨਪੁਰ ਲੋਧੀ, 15 ਮਾਰਚ (ਹੈਪੀ, ਥਿੰਦ)- ਦੇਸ਼ ਜਾਂ ਸਮਾਜ ਵਿਚ ਵਿਰਲੇ ਹੀ ਅਜਿਹੇ ਮਨੁੱਖ ਪੈਦਾ ਹੁੰਦੇ ਹਨ ਜੋ ਤੁਰਦੇ ਤਾਂ ਇਕੱਲੇ ਹਨ, ਪਰ ਕਾਫ਼ਲਾ ਏਨਾ ਵੱਡਾ ਬਣਾ ਲੈਂਦੇ ਹਨ ਕਿ ਲੋਕ ਉਨ੍ਹਾਂ ਨੂੰ ਹਮੇਸ਼ਾ ਹੀ ਯਾਦ ਰੱਖਦੇ ਹਨ, ਅਜਿਹੇ ਸਨ ਯੁੱਗ ਪੁਰਸ਼ ਬਹੁਜਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਸਕੂਲ 'ਚ ਜਾਗਰੂਕਤਾ ਕੈਂਪ

ਢਿਲਵਾਂ, 15 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਸੁਰਿੰਦਰ ਪਾਲ ਆਂਗਰਾ ਅਤੇ ਡਿਪਟੀ ਸੀ.ਈ.ਓ. ਗੁਰਦਰਸ਼ਨ ਲਾਲ ਕੁੰਡਲ ਦੇ ਨਿਰਦੇਸ਼ਾਂ ਅਤੇ ਡਾ: ਜਸਪ੍ਰੀਤ ਸਿੰਘ ਰੂਰਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਨਡਾਲਾ, 15 ਮਾਰਚ (ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਬੇਮੌਸਮੀ ਗੜੇਮਾਰੀ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਨਡਾਲਾ, 15 ਮਾਰਚ (ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਬੇਮੌਸਮੀ ਗੜੇਮਾਰੀ ਤੇ ...

ਪੂਰੀ ਖ਼ਬਰ »

ਸੁੰਨੜਵਾਲ ਵਿਚ ਛਿੰਝ ਮੇਲਾ ਅੱਜ

ਕਪੂਰਥਲਾ/ਕਾਲਾ ਸੰਘਿਆਂ 15 ਮਾਰਚ (ਵਿ.ਪ੍ਰ., ਪ.ਪ.)-ਪਿੰਡ ਸੁੰਨੜਵਾਲ 'ਚ 16 ਮਾਰਚ ਨੂੰ ਛਿੰਝ ਮੇਲਾ ਕਰਵਾਉਣ ਲਈ ਪਿੰਡ ਵਾਸੀਆਂ ਦੀ ਮੀਟਿੰਗ ਪਿੰਡ ਦੇ ਸਰਪੰਚ ਤਰਲੋਚਨ ਸਿੰਘ ਗੋਸ਼ੀ, ਛਿੰਝ ਮੇਲੇ ਦੇ ਪ੍ਰਧਾਨ ਜਰਨੈਲ ਸਿੰਘ, ਮੇਜਰ ਸੁੰਨੜ, ਅਧਿਆਪਕ ਆਗੂ ਸੁਖਦਿਆਲ ਸਿੰਘ ...

ਪੂਰੀ ਖ਼ਬਰ »

ਕੁਦਰਤੀ ਖੇਤੀ ਦੇ ਪੰਜ ਸਿਧਾਂਤ ਨੂੰ ਅਪਣਾ ਕੇ ਕਈ ਬਿਮਾਰੀਆਂ ਤੋਂ ਬਚ ਸਕਦੇ ਹਾਂ-ਸੁਭਾਸ਼ ਸ਼ਰਮਾ

ਸੁਲਤਾਨਪੁਰ ਲੋਧੀ, 15 ਮਾਰਚ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀ ਖ਼ੁਰਾਕ ਸਿਹਤ ਅਤੇ ਵਾਤਾਵਰਨ 'ਤੇ ਵਿਚਾਰ ਕਰਨ ਲਈ ਕੁਦਰਤੀ ਖੇਤੀ ਕੁਦਰਤੀ ਸਿਹਤ ਕਾਰਜਸ਼ਾਲਾ ਅੱਜ ਦੂਜੇ ਦਿਨ ਵੀ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਹੋਲੇ-ਮਹੱਲੇ ਨੂੰ ਸਮਰਪਿਤ ਗੁਰੂ ਕਾ ਲੰਗਰ ਅਤੇ ਦੀਵਾਨ ਸਮਾਪਤ

ਕਾਲਾ ਸੰਘਿਆਂ, 15 ਮਾਰਚ (ਸੰਘਾ)-ਗੁਰੂ ਕਾ ਲੰਗਰ ਟੀਮ ਵਲੋਂ ਹੋਲੇ-ਮਹੱਲੇ ਨੂੰ ਸਮਰਪਿਤ ਸਾਲਾਨਾ ਗੁਰੂ ਕਾ ਲੰਗਰ ਕਾਲਾ ਸੰਘਿਆਂ-ਸੁਲਤਾਨਪੁਰ ਲੋਧੀ ਰੋਡ (ਸੰਧੂ ਚੱਠਾ) ਚੌਕ ਵਿਖੇ ਲਗਾਇਆ ਗਿਆ ਜਿਸ ਦੌਰਾਨ ਵੱਖ-ਵੱਖ ਪਦਾਰਥਾਂ ਦੁਆਰਾ ਸੰਗਤ ਦੀ ਚਾਰ ਦਿਨ ਸੇਵਾ ਕੀਤੀ ਗਈ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਬੁੱਤ ਲਗਾਉਣ ਸਬੰਧੀ ਐਸ.ਡੀ.ਐਮ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸੁਲਤਾਨਪੁਰ ਲੋਧੀ, 15 ਮਾਰਚ (ਹੈਪੀ, ਥਿੰਦ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਨੇ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਲਗਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਮੰਗ ਪੱਤਰ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਗੁਰੂ ਰਵਿਦਾਸ ਦੇ ਅਵਤਾਰ ਦਿਹਾੜੇ 'ਤੇ ਲੱਗੀਆਂ ਭਾਰੀ ਰੌਣਕਾਂ

ਫਗਵਾੜਾ, 15 ਮਾਰਚ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਗੁਰੂ ਰਵਿਦਾਸ ਦਾ 643ਵਾਂ ਜਨਮ ਦਿਹਾੜਾ ਡੇਰੇ ਦੇ ਗੱਦੀ ਨਸ਼ੀਨ ਸੰਤ ਕ੍ਰਿਸ਼ਨ ਨਾਥ ਦੀ ਦੇਖ ਰੇਖ ਹੇਠ ਮਨਾਇਆ ਗਿਆ | ਦੋ ਦਿਨ ਚੱਲੇ ਇਸ ...

ਪੂਰੀ ਖ਼ਬਰ »

ਨਡਾਲਾ ਕਾਲਜ ਦੀ ਐਮ.ਏ. ਪੋਲਿਟੀਕਲ ਸਾਇੰਸ ਦਾ ਸ਼ਾਨਦਾਰ ਰਿਹਾ ਨਤੀਜਾ

ਨਡਾਲਾ, 15 ਮਾਰਚ (ਮਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨਿਆ ਗਿਆ ਐਮ. ਏ. (ਪੋਲਿਟੀਕਲ ਸਾਇੰਸ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਲਾਸ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਵਿਦਿਆਰਥਣ ਸਨਪ੍ਰੀਤ ਕੌਰ 80 ਫ਼ੀਸਦੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੂੰ ਫਸਟ ਏਡ ਦੀ ਦਿੱਤੀ ਜਾਣਕਾਰੀ

ਕਪੂਰਥਲਾ, 15 ਮਾਰਚ (ਸਡਾਨਾ)- ਜਦ ਕੋਈ ਦੁਰਘਟਨਾ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪਹੁੰਚਣ ਵਾਲੇ ਵਿਅਕਤੀ ਨੂੰ ਫ਼ਸਟ ਏਡ ਦੀ ਜਾਣਕਾਰੀ ਹੋਣਾ ਜ਼ਰੂਰੀ ਹੈ ਅਤੇ ਜਲਦੀ ਤੋਂ ਜਲਦੀ ਨੇੜੇ ਦੇ ਹਸਪਤਾਲ ਡਾਕਟਰੀ ਸਹਾਇਤਾ ਲਈ ਲਿਜਾਇਆ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕੱਢੇ ਰੋਸ ਮਾਰਚ ਦਾ ਫਗਵਾੜਾ 'ਚ ਭਰਵਾਂ ਸਵਾਗਤ

ਫਗਵਾੜਾ 15 ਮਾਰਚ (ਤਰਨਜੀਤ ਸਿੰਘ ਕਿੰਨੜਾ)- ਯੂਥ ਕਾਂਗਰਸ ਪੰਜਾਬ ਵਲੋਂ ਸੂਬਾ ਮੀਤ ਪ੍ਰਧਾਨ ਬਣੀ ਖੈਰਾ ਦੀ ਅਗਵਾਈ ਹੇਠ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਰਿਜ਼ਰਵੇਸ਼ਨ ਸਬੰਧੀ ਦਿੱਤੇ ਗਏ ਅਸੰਵਿਧਾਨਿਕ ਫ਼ੈਸਲੇ ਅਤੇ ਕੇਂਦਰ ਸਰਕਾਰ ਦੇ ਐਨ.ਆਰ.ਸੀ./ ਸੀ.ਏ.ਏ. ਕਾਨੂੰਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਕਪੂਰਥਲਾ ਵਿਖੇ ਮਹਿਲਾ ਦਿਵਸ ਸਬੰਧੀ ਸਮਾਗਮ

ਕਪੂਰਥਲਾ, 15 ਮਾਰਚ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਬੀਤੇ ਦਿਨ ਮਹਿਲਾ ਦਿਵਸ ਸਬੰਧੀ ਫਿਲਾਸਫੀ ਵਿਭਾਗ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ | ਸਮਾਗਮ 'ਚ ...

ਪੂਰੀ ਖ਼ਬਰ »

ਗਵਰਨਰ ਜਤਿੰਦਰ ਸਿੰਘ ਕੁੰਦੀ ਦੇ ਸਨਮਾਨ 'ਚ ਕਰਵਾਇਆ 'ਵੈਲਕਮ ਹੋਮ ਸਮਾਗਮ'

ਫਗਵਾੜਾ, 15 ਮਾਰਚ (ਅਸ਼ੋਕ ਕੁਮਾਰ ਵਾਲੀਆ)-ਐਸੋਸੀਏਸ਼ਨ ਆਫ਼ ਅਲਾਇੰਸ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 126 ਐਨ ਦੇ ਸਾਲ 2020-21 ਦੇ ਇਲੈਕਟਿਡ ਗਵਰਨਰ ਐਲੀ ਜਤਿੰਦਰ ਸਿੰਘ ਕੁੰਦੀ ਦਾ ਗੋਆ ਵਿਖੇ ਹੋਈ 10ਵੀਂ ਇੰਟਰਨੈਸ਼ਨਲ ਕਨਵੈੱਨਸ਼ਨ 'ਚ ਅਹੁਦੇ ਦੀ ਸਹੁੰ ਚੁੱਕਣ ਉਪਰੰਤ ...

ਪੂਰੀ ਖ਼ਬਰ »

ਧਨੀ ਪਿੰਡ ਜ਼ਿਲ੍ਹੇ ਦਾ ਉੱਤਮ ਸਕੂਲ ਬਣਿਆ

ਫਗਵਾੜਾ, 15 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸਿੱਖਿਆ ਦੇ ਖੇਤਰ ਵਿਚ ਵਿਲੱਖਣ ਸਥਾਨ ਰੱਖਣ ਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸੈਲਫ ਮੇਡ ਸਮਾਰਟ ਸਕੂਲ) ਧਨੀ ਪਿੰਡ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਜ਼ਿਲ੍ਹੇ ਦੇ ਉੱਤਮ ਸਕੂਲ ਹੋਣ ਦਾ ਦਰਜਾ ਦਿੱਤਾ ਹੈ | ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਤਹਿਤ ਕਰਵਾਇਆ ਧਾਰਮਿਕ ਸਮਾਗਮ

ਸੁਲਤਾਨਪੁਰ ਲੋਧੀ, 15 ਮਾਰਚ (ਨਰੇਸ਼ ਹੈਪੀ, ਥਿੰਦ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਲੱਗੀਆਂ ਸੇਵਾਵਾਂ ਮੁਤਾਬਿਕ ਭਾਈ ਹਰਜੀਤ ਸਿੰਘ ਪ੍ਰਚਾਰਕ ਇੰਚਾਰਜ ਮਾਝਾ ਜ਼ੋਨ ਵਲੋਂ ਲਗਾਤਾਰ ਜ਼ਿਲ੍ਹਾ ਕਪੂਰਥਲਾ, ਜਲੰਧਰ ਅਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਲਗਾਏ 8ਵੇਂ ਮੁਫ਼ਤ ਕੈਂਸਰ ਚੈੱਕਅਪ ਕੈਂਪ 'ਚ 303 ਮਰੀਜ਼ਾਂ ਦੀ ਜਾਂਚ

ਫਗਵਾੜਾ, 15 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਲੱਡ ਬੈਂਕ ਫਗਵਾੜਾ ਵਿਖੇ ਚੇਅਰਮੈਨ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਅਤੇ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਵਰਲਡ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ. ਅਤੇ ਮੱਖਣ ਸਿੰਘ ਜੌਹਲ ਜਗਤਪੁਰ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ 'ਚ ਭਾਰਤੀ ਐਕਸਾ ਲਾਈਫ਼ ਇੰਸ਼ੋਰੈਂਸ ਕੰਪਨੀ ਵਲੋਂ ਪਲੇਸਮੈਂਟ ਡਰਾਈਵ

ਫਗਵਾੜਾ, 15 ਮਾਰਚ (ਤਰਨਜੀਤ ਸਿੰਘ ਕਿੰਨੜਾ)-ਰਾਮਗੜੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਕਾਲਜ ਵਿਖੇ ਐਮ.ਬੀ.ਏ. 2020 ਬੈਚ ਦੇ ਵਿਦਿਆਰਥੀਆਂ ਲਈ ਭਾਰਤੀ ਐਕਸਾ ਲਾਈਫ਼ ਇੰਸ਼ੋਰੈਂਸ ਕੰਪਨੀ ਵਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ | ਜਿਸ ਵਿਚ ਕਾਲਜ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਿਖੇ ਮਨਾਇਆ ਪੰਜਾਬੀ ਮਾਂ ਬੋਲੀ ਦਿਵਸ

ਭੁਲੱਥ, 15 ਮਾਰਚ (ਮਨਜੀਤ ਸਿੰਘ ਰਤਨ)- ਸਰਕਾਰੀ ਕਾਲਜ ਭੁਲੱਥ ਵਿਖੇ ਪਿ੍ੰਸੀਪਲ ਡਾ. ਵੀ.ਕੇ. ਸਿੰਘ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਸੁਖਪਾਲ ਸਿੰਘ ਥਿੰਦ ...

ਪੂਰੀ ਖ਼ਬਰ »

ਨਡਾਲਾ 'ਚ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਾਵਰਲਿਫਟਿੰਗ ਮੁਕਾਬਲੇ 22-23 ਨੂੰ

ਨਡਾਲਾ, 15 ਮਾਰਚ (ਮਾਨ)-ਨਡਾਲਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਨਡਾਲਾ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਇਲਾਕੇ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਦੂਜਾ ਨਡਾਲਾ ਪਾਵਰਲਿਫਟਿੰਗ ਕੱਪ ਅਤੇ ਦੇਸੀ ਪੇਂਡੂ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗਾਇਕ ਜਸਵਿੰਦਰ ਗੁਲਾਮ ਦੇ ਗੀਤ 'ਕਾਲਾ ਜਾਦੂ' ਨੂੰ ਭਰਵਾਂ ਹੰੁਗਾਰਾ

ਢਿਲਵਾਂ, 15 ਮਾਰਚ (ਸੁਖੀਜਾ, ਪਲਵਿੰਦਰ)-ਪ੍ਰਸਿੱਧ ਗਾਇਕ ਜਸਵਿੰਦਰ ਗੁਲਾਮ ਦੁਆਰਾ ਗਾਇਆ ਗੀਤ 'ਕਾਲਾ ਜਾਦੂ' ਨੂੰ ਸਰੋਤਿਆਂ ਵਲੋਂ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਗਾਇਕ ਜਸਵਿੰਦਰ ਗੁਲਾਮ ਨੇ ਦੱਸਿਆ ਕਿ ਉਕਤ ਗੀਤ ਐਕਸਪਰਟ ਪਿਕਰਜ਼ ਵਲੋਂ ਜਾਰੀ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਆਦਲ ਦਿਆਲਪੁਰੀ ਦੀ ਕਾਵਿ-ਪੁਸਤਕ 'ਸ਼ਾਇਰੀ ਦੇ ਰੰਗ' ਜਾਰੀ

ਨਡਾਲਾ, 15 ਮਾਰਚ (ਮਾਨ)-ਸਾਹਿਤਕ ਪਿੜ ਨਡਾਲਾ ਦੀ ਇਕੱਤਰਤਾ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਮੌਕੇ ਦੋ ਵਿੱਛੜੀਆਂ ਰੂਹਾਂ ਉਸਤਾਦ ਬਜ਼ੁਰਗ ਕਵੀ ਮਾਸਟਰ ਹਰਭਜਨ ਸਿੰਘ ਸਿਫਤੀ ਤੇ ਮਹਿੰਦਰ ਸਿੰਘ ਕੋਮਲ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ-ਸੁਰਜੀਤ ਸਿੰਘ

ਢਿਲਵਾਂ, 15 ਮਾਰਚ (ਸੁਖੀਜਾ, ਪਲਵਿੰਦਰ)-'ਹਲਕਾ ਭੁਲੱਥ 'ਚ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਮੂਹ ਕਸਬਿਆਂ, ਪਿੰਡਾਂ ਵਿਚ ਅਨੇਕਾਂ ਵਿਕਾਸ ਕੰਮ ਕਰਵਾ ਕੇ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX