ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552

ਕਪੂਰਥਲਾ / ਫਗਵਾੜਾ

ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜ਼ਿਲ੍ਹੇ 'ਚ ਅੱਜ ਦੂਜੇ ਦਿਨ ਵੀ ਕਰਫ਼ਿਊ

ਕਪੂਰਥਲਾ, 24 ਮਾਰਚ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੌਰਾਨ ਕੋਈ ਵੀ ਦੁਕਾਨ ਖੋਲ੍ਹਣ ਤੇ ਕਿਸੇ ਵੀ ਵਿਅਕਤੀ ਦੇ ਚੱਲਣ ਫਿਰਨ ਦੀ ਮਨਾਹੀ ਕੀਤੀ ਗਈ ਹੈ, ਪਰ ਲੋਕ ਹਿਤ ਨੂੰ ਮੱਦੇਨਜ਼ਰ ਰੱਖਦਿਆਂ ਜ਼ਰੂਰੀ ਵਸਤਾਂ ਤੇ ਛੋਟੇ ਬੱਚਿਆਂ ਦੀ ਸਿਹਤ ਸਬੰਧੀ ਕਰਫ਼ਿਊ ਦੌਰਾਨ ਛੋਟ ਦੇ ਹੁਕਮ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੇਅਰੀ ਸਵੇਰੇ 5 ਵਜੇ ਤੋਂ ਸਵੇਰੇ 8 ਵਜੇ ਤੱਕ ਖੋਲ੍ਹੀਆਂ ਜਾਣਗੀਆਂ ਤੇ ਦੋਧੀਆਂ ਵਲੋਂ ਘਰ-ਘਰ ਜਾ ਕੇ ਦੁੱਧ ਦੀ ਸਪਲਾਈ ਦਾ ਕੰਮ ਇਸੇ ਸਮੇਂ ਦੌਰਾਨ ਹੀ ਕੀਤਾ ਜਾਵੇਗਾ ਤੇ ਬਾਅਦ ਵਿਚ ਦੋਧੀਆਂ ਦੇ ਚੱਲਣ ਫਿਰਨ ਦੀ ਮਨਾਹੀ ਹੋਵੇਗੀ | ਇਸੇ ਤਰ੍ਹਾਂ ਅਖ਼ਬਾਰਾਂ ਦੇ ਹਾਕਰਾਂ ਵਲੋਂ ਅਖ਼ਬਾਰਾਂ ਵੰਡਣ ਦਾ ਕੰਮ ਸਵੇਰੇ 5 ਤੋਂ 8 ਵਜੇ ਤੱਕ ਕੀਤਾ ਜਾਵੇਗਾ ਤੇ ਬਾਅਦ ਵਿਚ ਹਾਕਰਾਂ ਦੇ ਚੱਲਣ ਫਿਰਨ ਦੀ ਮਨਾਹੀ ਕੀਤੀ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੈਮਿਸਟ ਸ਼ਾਪ ਤੇ ਪੈਟਰੋਲ ਪੰਪ ਰੋਜ਼ਾਨਾ 5 ਵਜੇ ਤੋਂ ਸਵੇਰੇ 8 ਵਜੇ ਤੱਕ ਖੁੱਲ੍ਹਣਗੇ, ਜਦਕਿ ਸਬਜ਼ੀਆਂ, ਫਲਾਂ ਦੀ ਵਿੱਕਰੀ, ਉਪ ਮੰਡਲ ਮੈਜਿਸਟਰੇਟ ਵਲੋਂ ਸ਼ਨਾਖ਼ਤ ਕੀਤੇ ਗਏ ਰੇਹੜੀ ਵਿਕਰੇਤਾ ਵਲੋਂ ਮੁਹੱਲਿਆਂ ਵਿਚ ਰੋਜ਼ਾਨਾ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤੀ ਜਾਵੇਗੀ | ਇਸੇ ਤਰ੍ਹਾਂ ਕਰਿਆਨਾ, ਬੇਕਰੀ, ਐਲ.ਪੀ.ਜੀ. ਗੈਸ ਦੀ ਸਪਲਾਈ ਆਮ ਲੋਕਾਂ ਵਲੋਂ ਲੋੜ ਪੈਣ 'ਤੇ ਸਬੰਧਿਤ ਸ਼ਾਪ ਕੀਪਰ/ਗੈਸ ਏਜੰਸੀ ਨਾਲ ਫ਼ੋਨ 'ਤੇ ਸੰਪਰਕ ਕੀਤਾ ਜਾਵੇ ਤੇ ਇਨ੍ਹਾਂ ਵਲੋਂ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਘਰ ਵਿਚ ਸਪਲਾਈ ਦਿੱਤੀ ਜਾਵੇਗੀ, ਜਿੱਥੋਂ ਤੱਕ ਪਸ਼ੂਆਂ ਲਈ ਤੂੜੀ ਤੇ ਚਾਰੇ ਸਬੰਧੀ ਢੋਆ ਢੁਆਈ ਦਾ ਸਵਾਲ ਹੈ, ਟਾਲ ਤੇ ਦੁਕਾਨਾਂ ਰੋਜ਼ਾਨਾ ਸਵੇਰੇ 2 ਵਜੇ ਤੋਂ ਸਵੇਰੇ 8 ਵਜੇ ਤੱਕ 6 ਘੰਟੇ ਲਈ ਖੁੱਲਣਗੀਆਂ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੋਲਟਰੀ ਫੀਡ, ਕੈਟਲ ਫੀਡ ਦੀਆਂ ਦੁਕਾਨਾਂ ਹਫ਼ਤੇ ਵਿਚ ਦੋ ਵਾਰ ਬੁੱਧਵਾਰ ਤੇ ਸ਼ੁੱਕਰਵਾਰ ਨੂੰ ਸਵੇਰੇ 2 ਵਜੇ ਤੋਂ ਸਵੇਰੇ 8 ਵਜੇ ਤੱਕ ਖੋਲ੍ਹੀਆਂ ਜਾਣਗੀਆਂ | ਇਸੇ ਤਰ੍ਹਾਂ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਨਿੱਜੀ ਹਸਪਤਾਲ, ਕਲੀਨਿਕ ਕੇਵਲ ਐਮਰਜੈਂਸੀ ਸੇਵਾਵਾਂ ਲਈ ਖੁੱਲੇ੍ਹ ਰਹਿਣਗੇ ਤੇ ਇਹ ਸੁਵਿਧਾਵਾਂ ਹਾਸਲ ਕਰਨ ਕੇਵਲ ਇਕ ਵਿਅਕਤੀ ਘਰ ਤੋਂ ਬਾਹਰ ਜਾਵੇਗਾ | ਦੀਪਤੀ ਉੱਪਲ ਨੇ ਦੱਸਿਆ ਕਿ ਜੇਕਰ ਇਹ ਸਹੂਲਤਾਂ ਲੈਣ ਲਈ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਉਹ ਪੁਲਿਸ ਦੇ ਕੰਟਰੋਲ ਰੂਮ ਦੇ ਨੰਬਰ 81948-00091, 95929-14519, 01822-233768 ਜਾਂ 100 ਅਤੇ 112 ਨੰਬਰ 'ਤੇ ਕਾਲ ਕਰ ਸਕਦਾ ਹੈ | ਇਸ ਤੋਂ ਇਲਾਵਾ ਐਸ.ਡੀ.ਐਮ. ਕਪੂਰਥਲਾ ਵਿਚਲੇ ਕੰਟਰੋਲ ਰੂਮ ਦੇ ਫ਼ੋਨ ਨੰਬਰ 88724-31200, ਐਸ.ਡੀ.ਐਮ. ਸੁਲਤਾਨਪੁਰ ਲੋਧੀ ਵਿਚਲੇ ਕੰਟਰੋਲ ਰੂਮ ਦੇ ਨੰਬਰ 98725-74175, ਐਸ.ਡੀ.ਐਮ. ਫਗਵਾੜਾ ਦੇ ਕੰਟਰੋਲ ਰੂਮ ਦੇ ਫ਼ੋਨ ਨੰਬਰ 01824-260201, 62397-45143, ਐਸ.ਡੀ.ਐਮ. ਭੁਲੱਥ ਦੇ ਕੰਟਰੋਲ ਰੂਮ ਦੇ ਫ਼ੋਨ ਨੰਬਰ 01822-244202 'ਤੇ ਸੰਪਰਕ ਕਰ ਸਕਦਾ ਹੈ |
ਜ਼ਿਲ੍ਹਾ ਮੈਜਿਸਟਰੇਟ ਵਲੋਂ ਕਰਫ਼ਿਊ ਦੌਰਾਨ ਪੱਤਰਕਾਰਾਂ, ਫੋਟੋਗ੍ਰਾਫਰਾਂ ਤੇ ਸਿਵਲ ਅਧਿਕਾਰੀਆਂ ਨੂੰ ਛੋਟ
ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਗਾਏ ਕਰਫ਼ਿਊ ਦੌਰਾਨ ਸਿਵਲ ਸਰਕਾਰੀ ਅਧਿਕਾਰੀ/ਕਰਮਚਾਰੀ, ਜਿਨ੍ਹਾਂ ਨੂੰ ਵਿਭਾਗ ਵਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤਾ ਗਿਆ ਹੈ, ਮਾਨਤਾ ਪ੍ਰਾਪਤ ਪੱਤਰਕਾਰ, ਫ਼ੋਟੋ ਜਰਨਲਿਸਟ ਤੇ ਕੈਮਰਾਮੈਨ, ਜਿਨ੍ਹਾਂ ਕੋਲ ਪੀਲਾ ਕਾਰਡ ਹੈ ਜਾਂ ਉਹ ਸਿਵਲ ਅਧਿਕਾਰੀ ਜਿਨ੍ਹਾਂ ਨੂੰ ਅਮਨ ਤੇ ਕਾਨੂੰਨ ਕਾਇਮ ਰੱਖਣ ਲਈ ਸਰਵੀਲੈਂਸ ਅਫ਼ਸਰ ਲਗਾਇਆ ਗਿਆ ਹੈ, ਨੂੰ ਕਰਫ਼ਿਊ ਦੌਰਾਨ ਕੰਮ ਕਰਨ ਲਈ ਸਪੈਸ਼ਲ ਐਗਜ਼ੈਕਟਿਵ ਮੈਜਿਸਟਰੇਟ ਦਾ ਪਾਸ ਜਾਰੀ ਕੀਤਾ ਗਿਆ ਹੈ, ਨੂੰ ਕਰਫ਼ਿਊ ਦੌਰਾਨ ਛੋਟ ਦਿੱਤੀ ਗਈ ਹੈ |

ਕਰਫ਼ਿਊ ਵਿਚ ਮਿਲੀ ਢਿੱਲ ਦੌਰਾਨ ਲੋਕਾਂ ਨੇ ਦੁੱਧ, ਸਬਜ਼ੀਆਂ ਤੇ ਹੋਰ ਸਾਮਾਨ ਦੀ ਕੀਤੀ ਖਰੀਦਦਾਰੀ

ਸੁਲਤਾਨਪੁਰ ਲੋਧੀ, 24 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਵਿਚ ਅੱਜ ਮਿਲੀ ਢਿੱਲ ਦੌਰਾਨ ਲੋਕਾਂ ਨੇ ਦੁੱਧ, ਕਰਿਆਨਾ, ਸਬਜ਼ੀਆਂ ਅਤੇ ਹੋਰ ਸਾਮਾਨ ਦੀ ਖ਼ਰੀਦਦਾਰੀ ਕੀਤੀ | ਸਵੇਰੇ ਦੋ ਘੰਟੇ ਮਿਲੀ ਢਿੱਲ ...

ਪੂਰੀ ਖ਼ਬਰ »

ਕਰਫ਼ਿਊ ਦੇ ਚੱਲਦੇ ਨਡਾਲਾ ਮੁਕੰਮਲ ਬੰਦ

ਨਡਾਲਾ, 24 ਮਾਰਚ (ਮਾਨ)-ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਨੂੰ ਠੱਲ੍ਹਣ ਤੇ ਲੋਕਾਂ ਨੂੰ ਘਰਾਂ ਵਿਚ ਸੁਰੱਖਿਅਤ ਰੱਖਣ ਲਈ ਪੰਜਾਬ ਵਿਚ ਲਗਾਏ ਕਰਫ਼ਿਊ ਦੌਰਾਨ ਅੱਜ ਨਡਾਲਾ ਮੁਕੰਮਲ ਬੰਦ ਰਿਹਾ | ਵਰ੍ਹਦੇ ਮੀਂਹ ਵਿਚ ਨਡਾਲਾ ਪੁਲਿਸ ਚੌਾਕੀ ਮੁਖੀ ਜਸਬੀਰ ਸਿੰਘ, ਹੌਲਦਾਰ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰ 'ਚ ਹੀ ਜ਼ਰੂਰੀ ਸਾਮਾਨ ਮੁਹੱਈਆ ਕਰਵਾ ਰਹੀਆਂ ਸਮਾਜ ਸੇਵੀ ਸੰਸਥਾਵਾਂ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਕਰਫਿਊ ਦੌਰਾਨ ਜ਼ਿਲ੍ਹੇ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਘਰਾਂ 'ਚ ਜ਼ਰੂਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰੂ ਕੀ ਗੋਲਕ ਲੋੜਵੰਦਾਂ ਲਈ ਖੋਲ੍ਹੀ ਜਾਵੇਗੀ-ਜਥੇ: ਢੱਪਈ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਗੁਰਦੁਆਰਾ ਬਾਬਾ ਸਰਜਾ ਸਿੰਘ ਪਿੰਡ ਢੱਪਈ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰੂ ਕੀ ...

ਪੂਰੀ ਖ਼ਬਰ »

ਧੀਮਾਨ ਬਣੇ ਉੱਤਰੀ ਰੇਲਵੇ ਸਲਾਹਕਾਰ ਕਮੇਟੀ ਦੇ ਮੈਂਬਰ

ਜਲੰਧਰ, 24 ਮਾਰਚ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਯਸ਼ਪਾਲ ਸਿੰਘ ਧੀਮਾਨ ਨੂੰ ਉ੍ਰਤਰੀ ਰੇਲਵੇ ਸਲਾਹਕਾਰ ਕਮੇਟੀ (ਡਵੀਜ਼ਨਲ ਰੇਲਵੇਜ਼ ਯੂਜ਼ਰਸ ਕੰਸਲਟੇਟਿਵ ਕਮੇਟੀ ਉੱਤਰੀ ਰੇਲਵੇ) ਦਾ ਮੈਂਬਰ ਨਾਮਜ਼ਦ ...

ਪੂਰੀ ਖ਼ਬਰ »

ਕੋੋਰੋਨਾ ਵਾਇਰਸ ਕਰਕੇ ਰਜਿਸਟ੍ਰੇਸ਼ਨਾਂ ਹੋਣ ਤੋਂ ਰਹਿ ਜਾਣਗੀਆਂ ਬੀ. ਐਸ.-4 ਦੀਆਂ ਕਈ ਗੱਡੀਆਂ

ਜਲੰਧਰ, 24 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਨੇ ਜਿੱਥੇ ਜਨਜੀਵਨ ਠੱਪ ਕਰਕੇ ਰੱਖ ਦਿੱਤਾ ਹੈ, ਉਥੇ ਇਸ ਨਾਲ 31 ਮਾਰਚ ਤੋਂ ਬੰਦ ਹੋਣ ਵਾਲੀਆਂ ਬੀ. ਐੱਸ.-4 ਇੰਜਨ ਵਾਲੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਹੁਣ ਨਹੀਂ ਹੋ ਸਕੇਗੀ ਕਿਉਂਕਿ ਪਹਿਲੀ ਅਪ੍ਰੈਲ ਤੋਂ ਟਰਾਂਸਪੋਰਟ ਨੇ ...

ਪੂਰੀ ਖ਼ਬਰ »

ਫਗਵਾੜਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣਾ ਸਾਡਾ ਫ਼ਰਜ਼:-ਐਸ.ਡੀ.ਐਮ.

ਫਗਵਾੜਾ, 24 ਮਾਰਚ (ਵਾਲੀਆ) -ਕਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਹਲਾਈ ਹੋਈ ਹੈ ਲੋਕਾਂ ਨੂੰ ਰੋਜ਼ਮਰਾ ਦੀਆਂ ਚੀਜ਼ਾਂ ਘਰ-ਘਰ ਨਾ ਮੁਹੱਈਆ ਨਾ ਹੋਣ ਕਾਰਨ ਹਾਹਾਕਾਰ ਮਚੀ ਹੋਈ ਹੈ | ਫਗਵਾੜਾ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਐਸ. ਡੀ. ਐਮ. ਫਗਵਾੜਾ ਗੁਰਵਿੰਦਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਪੰਜ ਰੋਜ਼ਾ ਧਾਰਮਿਕ ਸਮਾਗਮ ਅਣਮਿੱਥੇ ਸਮੇਂ ਲਈ ਮੁਲਤਵੀ-ਪ੍ਰਧਾਨ ਜੋਸਨ

ਤਲਵੰਡੀ ਚੌਧਰੀਆਂ, 24 ਮਾਰਚ (ਭੋਲਾ)-ਧੰਨ-ਧੰਨ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਹਰ ਸਾਲ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਧਾਰਮਿਕ ਸਮਾਗਮ 29 ਮਾਰਚ ਤੋਂ 2 ਅਪ੍ਰੈਲ ਕਰਵਾਏ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਅਤੇ ਪੁਸ਼ਬਿੰਦਰ ਕੌਰ ਵਲੋਂ ਘਰ-ਘਰ ਜਾ ਕੇ ਸਪਰੇਅ ਕੀਤੀ

ਫਗਵਾੜਾ, 24 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਤਨਾਮਪੁਰਾ ਦੇ ਵਾਰਡ ਨੰੂ 1 ਪੁਰ ਵਿਖੇ ਕਰੋਨਾ ਵਾਇਰਸ ਨੂੰ ਦੇਖਦੇ ਹੋਏ ਵਾਰਡ ਦੇ ਸਾਬਕਾ ਕੌਾਸਲਰ ਪੁਸ਼ਬਿੰਦਰ ਕੌਰ ਅਤੇ ਪਿ੍ਤਪਾਲ ਸਿੰਘ ਮੰਗਾ ਵਲੋਂ ਸਮੂਹ ਨੌਜਵਾਨਾਂ ਨੂੰ ਨਾਲ ਲੈ ਕੇ ਸਪਰੇਅ ਕੀਤੀ ਗਈ ਇਸ ...

ਪੂਰੀ ਖ਼ਬਰ »

ਸਲੱਮ ਬਸਤੀਆਂ 'ਚ ਵਿਧਾਇਕ ਧਾਲੀਵਾਲ ਨੇ ਅੱਜ ਦੂਸਰੇ ਦਿਨ ਭੇਜਿਆ ਦੋ ਹਜ਼ਾਰ ਲੋਕਾਂ ਦਾ ਖਾਣਾ

ਫਗਵਾੜਾ, 24 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਚੱਲਦੇ ਘਰਾਂ 'ਚ ਕੈਦ ਹੋ ਕੇ ਰਹਿਣ ਨੂੰ ਮਜਬੂਰ ਸਲੱਮ ਬਸਤੀਆਂ ਦੇ ਦਿਹਾੜੀਦਾਰ ਗ਼ਰੀਬ ਲੋਕਾਂ ਦੀ ਸਹੂਲਤ ਲਈ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ 'ਤੇ ਮਰਿਆਦਾ ਅਨੁਸਾਰ ਹੋਇਆ ਕਥਾ ਤੇ ਕੀਰਤਨ

ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਜਗਤ ਗੁਰੁ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਪਾਵਨ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਅੱਜ ਮੱਸਿਆ ਦੇ ਦਿਹਾੜੇ ਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਧੰਨ ਧੰਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ਜਾਰੀ ਰੱਖਣ ਲਈ ਹਦਾਇਤਾਂ ਜਾਰੀ

ਬੇਗੋਵਾਲ, 24 ਮਾਰਚ (ਸੁਖਜਿੰਦਰ ਸਿੰਘ)-ਕੋਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਵਿਚ ਲੋਕਾਂ ਨੂੰ ਜ਼ਰੂਰੀ ਵਸਤਾਂ ਦੇਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਨਿਰਧਾਰਿਤ ਕੀਤੇ ਗਏ ਸਮੇਂ 'ਤੇ ਨਿਰਧਾਰਿਤ ਲੋਕਾਂ ਨੂੰ ਪਾਸ ਜਾਰੀ ਕਰਨ ਸਬੰਧੀ ਇਕ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਤੋਂ ਅਹਿਤਿਆਤ ਲਈ ਸਿਹਤ ਵਿਭਾਗ ਦੇ ਅਧਿਕਾਰੀ ਮੁਸਤੈਦ, ਪਰ ਲੋਕ ਸਾਥ ਦੇਣ–ਐਸ.ਐਮ.ਓ.

ਕਾਲਾ ਸੰਘਿਆਂ, 24 ਮਾਰਚ (ਬਲਜੀਤ ਸਿੰਘ ਸੰਘਾ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਡਟੇ ਹੋਏ ਹਨ, ਪਰ ਲੋਕਾਂ ਦੇ ਸਾਥ ਬਿਨਾਂ ਕੁਝ ਵੀ ਸੰਭਵ ਨਹੀਂ | ਸੀ.ਐਚ.ਸੀ. ...

ਪੂਰੀ ਖ਼ਬਰ »

ਕਰਫ਼ਿਊ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਟੀਮਾਂ ਲਗਾਈਆਂ-ਡਾ: ਚਾਰੂਮਿਤਾ

ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਸਬੰਧੀ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਰਫ਼ਿਊ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਡਾ.ਚਾਰੂਮਿਤਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਸੁਲਤਾਨਪੁਰ ...

ਪੂਰੀ ਖ਼ਬਰ »

ਸਰਕਾਰ ਮਜ਼ਦੂਰਾਂ ਤੇ ਰੇਹੜੀਆਂ ਵਾਲਿਆਂ ਲਈ ਵੀ ਸਹਾਇਤਾ ਦਾ ਐਲਾਨ ਕਰੇ-ਡੌਲਾ

ਹੁਸੈਨਪੁਰ, 24 ਮਾਰਚ (ਸੋਢੀ)-ਦਿਨ ਬੇ ਦਿਨ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ ਹਨ, ਜਿਨ੍ਹਾਂ ਦਾ ਹਰ ਨਾਗਰਿਕ ਨੂੰ ਘਰਾਂ ਅੰਦਰ ਰਹਿ ਕੇ ਪੂਰਾ ਸਮਰਥਨ ਅਤੇ ਸਹਿਯੋਗ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਕਰਲਾਠੀਆਂ ਜ਼ਮੀਨਾਂ 'ਚ ਕਈ ਥਾਵਾਂ 'ਤੇ ਕਣਕ ਸੁੱਕਣੀ ਸ਼ੁਰੂ ਕਿਸਾਨ ਜਥੇਬੰਦੀਆਂ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ

ਸੁਲਤਾਨਪੁਰ ਲੋਧੀ, 24 ਮਾਰਚ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਅੱਜ ਤੜਕਸਾਰ ਸਵੇਰੇ ਸ਼ੁਰੂ ਹੋਏ ਬੇਮੌਸਮੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ | ਹਲਕੇ ਅੰਦਰ ਇਨ੍ਹਾਂ ਦਿਨਾਂ ਵਿਚ ਕਿਸਾਨਾਂ ਵਲੋਂ ਆਲੂ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਜੀ.ਐਮ. ਨੇ ਕੀਤੀ ਕੋਰੋਨਾ ਵਾਇਰਸ ਨੂੰ ਲੈ ਕੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਕਪੂਰਥਲਾ, 24 ਮਾਰਚ (ਸਡਾਨਾ)-ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ | ਜਿਸ ਵਿਚ ਪ੍ਰਬੰਧਕਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਲੋਨੀ ਵਾਸੀਆਂ ਨੂੰ ਦਿੱਤੀਆਂ ਜਾਣ ...

ਪੂਰੀ ਖ਼ਬਰ »

ਨਸ਼ਾ ਕਰਨ ਵਾਲੇ ਅੱਧੀ ਦਰਜਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ-ਕੇਸ ਦਰਜ

ਫਗਵਾੜਾ, 24 ਮਾਰਚ (ਹਰੀਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਪਿੰਡ ਬੀੜ ਪੁਆਧ ਤੋਂ ਨਸ਼ਾ ਕਰਦੇ ਹੋਏ ਅੱਧੀ ਦਰਜਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਪਿੰਡ ਬੀੜ ਪੁਆਦ ਵਿਖੇ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ-ਰਣਜੀਤ ਰਾਣਾ

ਢਿਲਵਾਂ, 24 ਮਾਰਚ (ਸੁਖੀਜਾ, ਪਲਵਿੰਦਰ)-ਦੁਨੀਆ ਵਿਚ ਕੋਰੋਨਾ ਵਾਇਰਸ ਬਹੁਤ ਹੀ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ | ਕੋਰੋਨਾ ਵਾਇਰਸ ਨੇ ਸਮੁੱਚੀ ਮਾਨਵ ਜਾਤੀ ਲਈ ਗੰਭੀਰ ਖ਼ਤਰਾ ਪੈਦਾ ਕਰ ਦਿੱਤਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਭੁਲੱਥ ਦੇ ਇੰਚਾਰਜ ...

ਪੂਰੀ ਖ਼ਬਰ »

ਅਤਿ ਜ਼ਰੂਰੀ ਕਾਰਨਾਂ ਦੇ ਚੱਲਦਿਆਂ ਪ੍ਰਸ਼ਾਸਨ ਪਾਸੋਂ ਮਿਲ ਸਕਦੀ ਹੈ ਕਰਫ਼ਿਊ ਪਾਸ ਦੀ ਸਹੂਲਤ

ਕਪੂਰਥਲਾ, 24 ਮਾਰਚ (ਸਡਾਨਾ) -ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਤਿ ਜ਼ਰੂਰੀ ਕਾਰਨਾਂ ਦੌਰਾਨ ਕਰਫਿਊ ਵਿਚ ਛੋਟ ਮੰਗਣ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀ ਸਮੱਸਿਆ ਸੁਣਨ ਉਪਰੰਤ ਲੋੜੀਂਦੀ ਛੋਟ ਦੇ ਕੇ ਕਰਫਿਊ ਪਾਸ ਜਾਰੀ ਕੀਤੇ ਜਾ ਰਹੇ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਆਏ ਲੋਕਾਂ ਦੀ ਪਹਿਚਾਣ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਹੋਇਆ ਸਖ਼ਤ

ਪਾਂਸ਼ਟਾ, 24 ਮਾਰਚ (ਸਤਵੰਤ ਸਿੰਘ)-ਵਿਦੇਸ਼ਾਂ ਤੋਂ ਆਏ ਲੋਕਾਂ ਵਿਚ ਵੱਡੀ ਪੱਧਰ 'ਤੇ ਪਾਏ ਗਏ ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਦੇਖਦਿਆਂ ਇਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਪੁਲਿਸ ਵਲੋਂ ਪ੍ਰਸ਼ਾਸਨ ਅਤੇ ਸਥਾਨਕ ਪੰਚਾਇਤਾਂ ਦੇ ਤਾਲ-ਮੇਲ ਨਾਲ਼ ਘਰ-ਘਰ ਜਾ ...

ਪੂਰੀ ਖ਼ਬਰ »

ਸਰਬ ਸਾਂਝੀ ਸੁਸਾਇਟੀ ਨੇ ਪਾਂਸ਼ਟਾ 'ਚ ਕੀਤਾ ਦਵਾਈ ਦਾ ਛਿੜਕਾਅ

ਪਾਂਸ਼ਟਾ, 24 ਮਾਰਚ (ਸਤਵੰਤ ਸਿੰਘ)-ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਸਰਬ ਸਾਂਝੀ ਵੈੱਲਫੇਅਰ ਸੁਸਾਇਟੀ ਪਾਂਸ਼ਟਾ (ਰਜਿ:) ਦੇ ਮੈਂਬਰਾਂ ਵਲੋਂ ਸੈਨੀਟਾਈਜ਼ੇਸ਼ਨ ਲਈ ਪਾਂਸ਼ਟਾ 'ਚ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਲੋਕਾਂ ਦੀ ਸਹਾਇਤਾ ਲਈ ਪੰਚਾਂ, ਸਰਪੰਚਾ ਤੇ ਆਗੂਆਂ ਨੂੰ ਦਿੱਤੇ ਨਿਰਦੇਸ਼

ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਬਚਾਅ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣਾ ਪਿਆ | ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ ਤੇ ਸਾਨੂੰ ਸਭ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵੱਖ-ਵੱਖ ਥਾਵਾਂ ਤੋਂ 28 ਵਿਅਕਤੀ ਕੀਤੇ ਗਿ੍ਫ਼ਤਾਰ

ਕਪੂਰਥਲਾ, 24 ਮਾਰਚ (ਸਡਾਨਾ)-ਕੋਰੋਨਾ ਵਾਇਰਸ ਦੇ ਮੱਦੇ ਪ੍ਰਭਾਵ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਪਹਿਲਾਂ ਤਾਲਾਬੰਦੀ 'ਤੇ ਮੁੜ ਸਖ਼ਤੀ ਕਰਦੇ ਹੋਏ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਲੋਕ ਨਾ ਸਮਝੀ ਕਰਦੇ ਹੋਏ ਅੱਜ ਕਰਫਿਊ ਦੌਰਾਨ ਵੀ ਆਪਣੇ ਦੋ ਪਹੀਆ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਧਾਰਮਿਕ ਸਥਾਨਾਂ ਤੇ ਬੈਂਕਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਕਪੂਰਥਲਾ, 24 ਮਾਰਚ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਬਚਾਅ ਸਬੰਧੀ ਲਗਾਏ ਗਏ ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਕੰਮਾਂ ਲਈ ਛੋਟ ਦੇਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਤਹਿਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਸਥਾਵਾਂ ...

ਪੂਰੀ ਖ਼ਬਰ »

ਟਾਂਡੀ ਦੀਆਂ ਗਲੀਆਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ

ਨਡਾਲਾ, 24 ਮਾਰਚ (ਮਾਨ)-ਕਰੋਨਾ ਦੇ ਪ੍ਰਕੋਪ ਤੋਂ ਬਚਾਅ ਲਈ ਪਿੰਡ ਟਾਂਡੀ ਦਾਖਲੀ ਵਿਚ ਪੰਚਾਇਤ ਦੇ ਉਪਰਾਲੇ ਨਾਲ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ ਨੂੰ ਵਾਇਰਸ ਰਹਿਤ ਕਰਨ ਲਈ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਸਰਪੰਚ ਵਿਪਨ ਕੌਰ ਤੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡ ਰਹੇ ਬੰਦ

ਢਿਲਵਾਂ, (ਗੋਬਿੰਦ ਸੁਖੀਜਾ, ਪਲਵਿੰਦਰ)-ਭਾਰਤ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਕਰਫ਼ਿਊ ਲਗਾਉਣ ਦੇ ਐਲਾਨ ਮਗਰੋਂ ਅੱਜ ਤੀਸਰੇ ਦਿਨ ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਸੰਗਰਾਵਾਂ, ਮਿਆਣੀ ਬਾਕਰਪੁਰ, ...

ਪੂਰੀ ਖ਼ਬਰ »

ਕਰਫ਼ਿਊ 'ਚ ਫ਼ਿਲਹਾਲ ਕੋਈ ਢਿੱਲ ਨਹੀਂ-ਤਹਿਸੀਲਦਾਰ ਭੁਲੱਥ

ਨਡਾਲਾ, 24 ਮਾਰਚ (ਮਾਨ)-ਭੁਲੱਥ ਦੇ ਤਹਿਸੀਲਦਾਰ ਰਮੇਸ਼ ਕੁਮਾਰ ਨੇ ਕਿਹਾ ਕਿ ਨਡਾਲਾ ਸਮੇਤ ਸਾਰੀ ਸਬ ਡਵੀਜ਼ਨ ਵਿਚ ਲੱਗੇ ਕਰਫ਼ਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰੀ ...

ਪੂਰੀ ਖ਼ਬਰ »

ਆਲੂ ਦੀ ਪੁਟਾਈ ਲਈ ਲੇਬਰ ਨੂੰ ਕੁਝ ਸਮੇਂ ਲਈ ਛੋਟ ਦਿੱਤੀ ਜਾਵੇ-ਆਲੂ ਉਤਪਾਦਕ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੇ ਆਲੂ ਉਤਪਾਦਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਲੂ ਦੀ ਫ਼ਸਲ ਨੂੰ ਦੇਖਦਿਆਂ ਉਨ੍ਹਾਂ ਨੂੰ ਕੁੱਝ ਸਮੇਂ ਲਈ ਲੇਬਰ ਲਿਆਉਣ ਲਈ ਛੋਟ ਦਿੱਤੀ ਜਾਵੇ, ਕਿਉਂਕਿ ਜੇਕਰ ਆਲੂਆਂ ਦੀ ਪੁਟਾਈ ਇਨ੍ਹਾਂ ਦਿਨਾਂ ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ਾਂ ਵਲੋਂ ਸੰਗਤਾਂ ਨੂੰ ਘਰ 'ਚ ਰਹਿ ਕੇ ਸਿਮਰਨ ਕਰਨ ਦੀ ਅਪੀਲ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ, ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਦਇਆ ਸਿੰਘ, ਬਾਬਾ ਅਮਰੀਕ ਸਿੰਘ ਤੇ ਬਾਬਾ ਸਮਸ਼ੇਰ ਸਿੰਘ ਜਾਤੀਕੇ ...

ਪੂਰੀ ਖ਼ਬਰ »

ਕਰਫਿਊ ਦੇ ਬਾਵਜੂਦ ਸੜਕਾਂ 'ਤੇ ਆਏ ਲੋਕਾਂ ਦੇ ਨਾਲ ਪੁਲਿਸ ਨੇ ਵਰਤੀ ਸਖ਼ਤੀ ਕਮਿਸ਼ਨਰ ਨੇ ਸ਼ਹਿਰ ਵਿਚ ਕਰਵਾਇਆ ਛਿੜਕਾਅ

ਫਗਵਾੜਾ, 24 ਮਾਰਚ (ਹਰੀਪਾਲ ਸਿੰਘ)-ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਲਗਾਏ ਗਏ ਕਰਫਿਊ ਦੌਰਾਨ ਲੋਕ ਘਰਾਂ ਵਿਚ ਰਹੇ ਅਤੇ ਜਿਹੜੇ ਕੁੱਝ ਲੋਕ ਸੜਕਾਂ 'ਤੇ ਆਏ ਪੁਲਿਸ ਨੇ ਉਨ੍ਹਾਂ ਦੇ ਨਾਲ ਸਖਤੀ ਵਰਤੀ | ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜ਼ਰੂਰੀ ਸਮਾਨ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਸਬਾ ਭੁਲੱਥ ਮੁਕੰਮਲ ਬੰਦ

ਭੁਲੱਥ, 24 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਵਾਸਤੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ | ਸਵੇਰ ਸਾਰ ਕੁੱਝ ਲੋਕਾਂ ਵਲੋਂ ਸੜਕਾਂ ਤੇ ਆਵਾਜਾਈ ਜਾਰੀ ਰੱਖੀ ਗਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX