ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  51 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 5 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਸੰਗਰੂਰ

ਕਰਫ਼ਿਊ ਕਾਰਨ ਲੋਕ ਘਰਾਂ 'ਚ ਰਹਿਣ ਲਈ ਹੋਏ ਮਜਬੂਰ

ਅਹਿਮਦਗੜ੍ਹ, (ਪੁਰੀ)-ਸਬ ਡਵੀਜ਼ਨ ਪ੍ਰਸ਼ਾਸਨ ਅਹਿਮਦਗੜ੍ਹ ਵਲੋਂ ਕਰਫ਼ਿਊ ਦੌਰਾਨ ਸ਼ਹਿਰ ਵਾਸੀਆਂ ਨੂੰ ਸਬਜ਼ੀਆਂ ਪ੍ਰਦਾਨ ਕਰਵਾਉਣ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ | ਐੱਸ.ਡੀ.ਐੱਮ. ਬਿਕਰਮਜੀਤ ਸਿੰਘ ਪਾਂਥੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਵਲੋਂ ਸ਼ਹਿਰ ਦੇ 17 ਵਾਰਡਾਂ ਅੰਦਰ ਇਕ-ਇਕ ਸਬਜ਼ੀ ਵਿਕਰੇਤਾ ਦੀ ਡਿਊਟੀ ਲਗਾਈ ਗਈ ਹੈ ਜਿਹੜੇ ਆਪਣੀਆਂ ਰੇਹੜੀਆਂ ਆਦਿ 'ਤੇ ਸਬਜ਼ੀਆਂ ਪੈਕ ਕਰ ਕੇ ਲੈ ਕੇ ਜਾਣਗੇ | ਸੈਕਟਰੀ ਮਾਰਕੀਟ ਕਮੇਟੀ ਸੁਰਿੰਦਰ ਸਿੰਘ ਬਖ਼ਸ਼ੀ ਨੇ ਦੱਸਿਆ ਕਿ ਸਾਰੇ ਨਾਮਜ਼ਦ ਰੇਹੜੀ ਚਾਲਕਾਂ ਨੂੰ ਪਾਸ ਜਾਰੀ ਕੀਤੇ ਗਏ ਹਨ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਸਬਜ਼ੀਆਂ ਸਪਲਾਈ ਕਰਨਗੇ | ਅੱਜ ਦਫ਼ਤਰ ਮਾਰਕੀਟ ਕਮੇਟੀ ਵਿਖੇ ਪਾਸ ਜਾਰੀ ਕੀਤੇ ਗਏ | ਇਸ ਮੌਕੇ ਸੈਕਟਰੀ ਸੁਰਿੰਦਰ ਸਿੰਘ ਬਖ਼ਸ਼ੀ, ਸੁਪਰਵਾਇਜਰ ਵਰਿੰਦਰ ਸਿੰਘ ਤੇ ਸਹਾਇਕ ਫ਼ਤਿਹ ਚੰਦ, ਪਰਮਜੀਤ ਸਿੰਘ, ਨਿਰਮਲ ਸਿੰਘ ਤੇ ਪਰਮਜੀਤ ਕੌਰ ਆਦਿ ਵੀ ਹਾਜ਼ਰ ਸਨ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਵਰਗ ਦੇ ਲੋਕ ਸਰਕਾਰ ਨੂੰ ਆਪਣਾ ਹਰ ਕਿਸਮ ਦਾ ਸਹਿਯੋਗ ਦੇ ਰਹੇ ਹਨ | ਉੱਥੇ ਹੀ ਕੋਰੋਨਾ ਵਾਇਰਸ ਨਾਲ ਜੂਝਣ ਲਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਵੀ ਇਸ ਮੁਹਿੰਮ ਵਿਚ ਵੱਡੀ ਪੱਧਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਤੇ ਐੱਸ. ਡੀ. ਐੱਮ. ਡਾ ਵਿਕਰਮਜੀਤ ਸਿੰਘ ਪਾਂਥੇ ਦੇ ਦਿਸ਼ਾ-ਨਿਰਦੇਸਾਂ ਵਿਚ ਨਜ਼ਦੀਕੀ ਪਿੰਡ ਜੰਡਾਲੀ ਵਿਖੇ ਸੰਸਥਾ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਦੇ ਪ੍ਰਧਾਨ ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਸੁਸਾਇਟੀ ਦੇ ਵਲੰਟੀਅਰਾਂ ਨਾਲ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਦਰ ਥਾਣਾਂ, ਜੰਡਾਲੀ ਖ਼ੁਰਦ ਤੇ ਕਲਾਂ ਪਿੰਡਾਂ ਤੋਂ ਇਲਾਵਾ ਸਿਹਤ ਕੇਂਦਰ, ਸਾਝੀਆਂ ਥਾਵਾਂ ਤੇ ਧਾਰਮਿਕ ਸਥਾਨਾਂ ਤੇ ਸੈਨੇਟਾਈਜ਼ਰ ਦੀ ਸਪਰੇ ਕਰਦਿਆਂ ਇਨ੍ਹਾਂ ਨੂੰ ਸੈਨੇਟਾਈਜ਼ ਕੀਤਾ ਤੇ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਮਾਸਕ ਵੰਡੇ ਗਏ | ਗਿਆਨੀ ਗਗਨਦੀਪ ਸਿੰਘ ਨਿਰਮਲਾ ਨੇ ਕਿਹਾ ਐਮਰਜੈਂਸੀ ਹਾਲਤ ਲਈ ਸੰਸਥਾ ਵਲੋਂ ਨਿਸ਼ਕਾਮ ਐਾਬੂਲੈਂਸ ਦੀ ਸਹੂਲਤ ਵੀ ਨਿਰੰਤਰ ਉਪਲੱਬਧ ਹੈ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਸਿੰਘ ਸਹਿਬਾਨ ਦੇ ਜਾਰੀ ਹੋਏ ਆਦੇਸ਼ਾਂ ਤੇ ਮਾਨਵਤਾ ਦੇ ਭਲੇ ਲਈ ਗੁਰਮਤਿ ਸੇਵਾ ਸੁਸਾਇਟੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਨੂੰ 21 ਦਿਨ ਤੱਕ ਤਾਲਾਬੰਦੀ ਕੀਤੇ ਜਾਣ ਤੇ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਾਏ ਗਏ ਕਰਫ਼ਿਊ ਦੌਰਾਨ ਸੁਨਾਮ ਅੱਜ ਚੌਥੇ ਦਿਨ ਵੀ ਮੁਕੰਮਲ ਤੌਰ 'ਤੇ ਬੰਦ ਰਿਹਾ | ਇਸ ਮੌਕੇ ਅੱਜ ਜਿਊਾ ਹੀ ਸਵੇਰੇ ਵੇਲੇ ਕਰਫ਼ਿਊ ਦੌਰਾਨ ਮਿਲੀ ਢਿੱਲ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿਚ ਆਪਣੇ ਸਮਾਨ ਦੀ ਖ਼ਰੀਦਦਾਰੀ ਕੀਤੀ | ਇਸ ਮੌਕੇ ਕਰਿਆਨਾ, ਦਵਾਈਆਂ, ਪਟਰੋਲ ਪੰਪਾਂ ਅਤੇ ਲੋੜਵੰਦ ਸਮਾਨ ਦੀਆਂ ਦੁਕਾਨਾਂ 'ਤੇ ਲੋਕਾਂ ਦੀ ਵੱਡੀ ਭੀੜ ਦਿਖਾਈ ਦਿੱਤੀ | ਇਸ ਤੋਂ ਇਲਾਵਾ ਲੋਕ ਵੱਡੀ ਗਿਣਤੀ ਵਿਚ ਏ. ਟੀ. ਐੱਮ. ਮਸ਼ੀਨਾਂ ਤੇ ਪੈਸੇ ਕਢਵਾਉਂਦੇ ਦਿਖਾਈ ਦਿੱਤੇ | ਇਸ ਮੌਕੇ ਐੱਸ.ਐੱਚ.ਓ. ਜਤਿੰਦਰ ਪਾਲ ਸਿੰਘ ਨੇ ਜਿਹੜੇ ਕੁੱਝ ਲੋਕ ਕਰਫ਼ਿਊ ਦੌਰਾਨ ਵੀ ਘੁੰਮ ਰਹੇ ਸਨ ਤੇ ਗਲੀ ਮੁਹੱਲਿਆਂ ਅੰਦਰ ਆਮ ਹੀ ਟਹਿਲ ਰਹੇ ਸਨ ਤੇ ਕੁੱਝ ਸਖ਼ਤੀ ਵੀ ਕੀਤੀ ਅਤੇ ਇਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਵਿਚ ਜਾਣ ਦੀ ਅਪੀਲ ਕੀਤੀ | ਇਸ ਮੌਕੇ ਐੱਸ. ਡੀ. ਐੱਮ. ਮਨਜੀਤ ਕੌਰ ਤੇ ਡੀ. ਐੱਸ. ਪੀ. ਸੁਖਵਿੰਦਰ ਪਾਲ ਸਿੰਘ ਨੇ ਕਿਹਾ ਕਿ ਢਿੱਲ ਦੌਰਾਨ ਸਮਾਨ ਖ਼ਰੀਦਣ ਸਮੇਂ ਲੋਕ ਇਕ ਜਗਾ 'ਤੇ ਇਕੱਠੇ ਨਾ ਹੋਣ ਤੇ ਸਮਝ ਤੋਂ ਕੰਮ ਲੈਣ | ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਜੋ ਸਹੀ ਰੇਟ 'ਤੇ ਹੀ ਸਮਾਨ ਵੇਚਣ ਨਹੀਂ ਤਾ ਪ੍ਰਸ਼ਾਸਨ ਇਸ 'ਤੇ ਐਕਸ਼ਨ ਲੈਣ ਲਈ ਮਜਬੂਰ ਹੋਵੇਗਾ | ਇਸ ਮੌਕੇ ਐੱਸ. ਡੀ. ਐੱਮ. ਮਨਜੀਤ ਕੌਰ ਤੇ ਡੀ. ਐੱਸ. ਪੀ. ਸੁਖਵਿੰਦਰ ਪਾਲ ਸਿੰਘ ਨੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਜਾ ਕੇ ਆਪਣੀ ਚੈਕਿੰਗ ਕੀਤੀ ਉੱਥੇ ਲੋਕਾਂ ਨੂੰ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸੇ ਵੀ ਅਫ਼ਵਾਹ 'ਤੇ ਵਿਸ਼ਵਾਸ ਨਾ ਕਰਨ ਤੇ ਘਰਾਂ ਅੰਦਰ ਰਹਿ ਕੇ ਹੀ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਇਸੇ ਤਰ੍ਹਾਂ ਹੀ ਲੋਕ ਆਪਣੇ ਘਰਾਂ ਅੰਦਰ ਹੀ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਣ |
ਲਹਿਰਾਗਾਗਾ, (ਸੂਰਜ ਭਾਨ ਗੋਇਲ)-ਦੁਨੀਆਂ 'ਚ ਫੈਲ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵਲੋਂ ਕਰਫ਼ਿਊ ਲਗਾਇਆ ਗਿਆ ਹੈ | ਪਿੰਡਾਂ ਵਿਚ ਰਹਿਣ ਵਾਲੇ ਪੰਜਾਬ ਦੇ ਦਿਹਾੜੀਦਾਰ ਤੇ ਗ਼ਰੀਬ ਲੋਕਾਂ ਨੂੰ ਰੋਜ਼ੀ ਰੋਟੀ ਕਮਾਉਣੀ ਮੁਸ਼ਕਿਲ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਇੰਦਰਜੀਤ ਸਿੰਘ ਜੇਜੀ ਨੇ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਲੋਕਾਂ ਦੀ ਮਦਦ ਲਈ ਪਿੰਡ ਪੱਧਰ 'ਤੇ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ | ਪਿੰਡਾਂ ਵਿਚ ਰਹਿਣ ਵਾਲੇ ਬਹੁਤ ਸਾਰੇ ਅਜਿਹੇ ਲੋਕ ਹਨ, ਜਿਨ੍ਹਾਂ ਦਾ ਗੁਜ਼ਾਰਾ ਦਿਹਾੜੀ ਨਾਲ ਹੁੰਦਾ ਸੀ, ਉਨ੍ਹਾਂ ਕੋਲ ਇਸ ਸਮੇਂ ਇਕ ਡੰਗ ਦੀ ਰੋਟੀ ਲਈ ਰਾਸ਼ਨ ਤੇ ਬਾਲਣ ਦਾ ਕੋਈ ਪ੍ਰਬੰਧ ਨਹੀਂ ਹੈ, ਜਦ ਕਿ ਸਰਕਾਰਾਂ ਵਲੋਂ ਰਜਿਸਟਰ ਕਾਮਿਆਂ ਲਈ ਪੈਨਸ਼ਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਪਰ ਜੋ ਮਜ਼ਦੂਰ ਰਜਿਸਟਰ ਨਹੀਂ ਹਨ ਤੇ ਗ਼ਰੀਬ ਕਿਸਾਨ ਹਨ, ਜਿਨ੍ਹਾਂ ਨੂੰ ਸਰਕਾਰ ਵਲੋਂ ਕੋਈ ਤਨਖ਼ਾਹ ਨਹੀਂ ਮਿਲਦੀ ਅਜਿਹੇ ਲੋਕਾਂ ਦੀ ਸਰਕਾਰ ਨੂੰ ਮਾਲੀ ਮਦਦ ਦੇਣੀ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਪ੍ਰਬੰਧ ਹੋ ਸਕੇ |
ਚੀਮਾ ਮੰਡੀ, (ਜਗਰਾਜ ਮਾਨ)-ਕਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆਂ ਵਿਚ ਡਰ ਹੈ ਅਤੇ ਬਾਹਰ ਨਿਕਲਣ ਨੂੰ ਲੈ ਕੇ ਪਾਬੰਦੀਆਂ ਲਗਾਈਆ ਜਾ ਰਹੀਆ ਹਨ | ਉੱਥੇ ਭਾਰਤ ਵਿਚ ਵੀ ਕਰਫ਼ਿਊ ਲਗਾਇਆ ਗਿਆ, ਜਿਸ ਨੂੰ ਲੈ ਕੇ ਲੋਕ ਆਪਣੇ ਘਰਾਂ ਵਿਚ ਹੀ ਬੈਠੇ ਪ੍ਰਸ਼ਾਸਨ ਦਾ ਸਹਿਯੋਗ ਦੇ ਰਹੇ ਹਨ | ਇਸ ਮੌਕੇ ਥਾਣਾ ਇੰਚਾਰਜ ਜਸਵੀਰ ਸਿੰਘ ਤੂਰ ਨੇ ਕਿਹਾ ਕਿ ਇਲਾਕੇ ਵਿਚ ਪੂਰੀ ਤਰ੍ਹਾਂ ਮਾਹੌਲ ਠੀਕ ਹੈ, ਲੋਕ ਆਪਣੇ ਘਰਾਂ ਵਿਚ ਹੀ ਬੈਠੇ ਹਨ | ਇਸ ਸਬੰਧੀ ਜਦੋਂ ਥਾਣਾ ਇੰਚਾਰਜ ਜਸਵੀਰ ਸਿੰਘ ਤੂਰ ਨਾਲ ਗੱਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਮਰਜੈਂਸੀ ਲੋੜ ਨੂੰ ਪੂਰਾ ਕਰਨ ਲਈ ਘਰੋ ਨਿਕਲੇ ਲੋਕਾਂ ਨਾਲ ਪੁਲਿਸ ਵਲੋਂ ਕੀਤੀ ਜਾਂਦੀ ਜ਼ਿਆਦਤੀ ਸਬੰਧੀ ਥਾਣਾ ਇੰਚਾਰਜ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਕਰ ਦਿੱਤੇ ਗਏ ਹਨ ਹੁਣ ਕਿਸੇ ਵੀ ਵਿਅਕਤੀ ਨਾਲ ਕੋਈ ਜ਼ਿਆਦਤੀ ਨਹੀਂ ਹੋਵੇਗੀ | ਥਾਣਾ ਇੰਚਾਰਜ ਜਸਵੀਰ ਸਿੰਘ ਤੂਰ ਤੇ ਨਾਇਬ ਤਹਿਸੀਲਦਾਰ ਅਮਿਤ ਕੁਮਾਰ ਨੇ ਲੋਕਾਂ ਨੂੰ ਕਿਹਾ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਦੇਣ ਬਿਨਾਂ ਵਜਾ ਘਰਾਂ ਵਿਚੋਂ ਨਾ ਨਿਕਲਣ | ਲੋਕਾਂ ਦੇ ਸਹਿਯੋਗ ਨਾਲ ਹੀ ਇਸ ਭਿਆਨਕ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ |
ਖਨੌਰੀ, (ਬਲਵਿੰਦਰ ਸਿੰਘ ਥਿੰਦ)-ਖਨੌਰੀ ਦੇ ਵਾਰਡ ਨੰ.-1 ਦੀ ਕੌਾਸਲਰ ਮਲਕੀਤ ਕੌਰ ਪਤਨੀ ਸਮਾਜ ਸੇਵੀ ਮਲਕੀਤ ਸਿੰਘ ਠੇਕੇਦਾਰ ਵਲੋਂ ਆਪਣੇ ਵਾਰਡ ਵਾਸੀਆਂ ਨੂੰ ਘਰ-ਘਰ ਜਾ ਕੇ ਕਰੋਨਾ ਵਾਇਰਸ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਵਾਰਡ ਦੇ ਹਰ ਘਰ ਵਿਚ ਲਗਪਗ ਇਕ ਹਜ਼ਾਰ ਮਾਸਕ ਅਤੇ 500 ਦੇ ਕਰੀਬ ਸੈਨੇਟਾਈਜ਼ਰ ਦੀਆਂ ਸ਼ੀਸ਼ੀਆਂ ਵੰਡੀਆਂ ਗਈਆਂ | ਇਸ ਮੌਕੇ ਉਨ੍ਹਾਂ ਦੇ ਨਾਲ ਅਮਨ ਬੋਧ ਤੇ ਜਸਵਿੰਦਰ ਜੱਸੂ ਆਦਿ ਮੌਜੂਦ ਸਨ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ 'ਚ ਕਰਫ਼ਿਊ ਲੱਗਿਆ ਹੋਇਆ ਹੈ | ਦਿੜ੍ਹਬਾ ਇਲਾਕੇ ਵਿਚ ਜ਼ਰੂਰੀ ਖਾਣ-ਪੀਣ ਦੀਆ ਵਸਤਾਂ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਨੇ ਪ੍ਰਬੰਧ ਕੀਤੇ ਹਨ | ਲੋਕਾਂ ਨੂੰ ਘਰ ਬੈਠੇ ਹੀ ਰਾਸ਼ਨ ਦੇਣ ਦੀ ਪ੍ਰੀਕਿਆ ਤਹਿਤ ਐੱਸ. ਡੀ. ਐੱਮ. ਮਨਜੀਤ ਸਿੰਘ ਚੀਮਾ ਨੇ ਰਾਸ਼ਨ ਦੇ ਭਰੇ ਟੈਂਪੂ ਰਵਾਨਾ ਕੀਤੇ | ਸ. ਚੀਮਾ ਨੇ ਕਿਹਾ ਕਿ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਦੀ ਕੋਈ ਲੋੜ ਨਹੀਂ ਹੈ | ਖਾਣ-ਪੀਣ ਤੇ ਹੋਰ ਲੋੜੀਂਦਾ ਰਾਸ਼ਨ ਗੱਡੀਆ ਰਾਹੀ ਘਰਾਂ ਤੱਕ ਪਹੁੰਚਣ ਦੇ ਪ੍ਰਸ਼ਾਸਨ ਨੇ ਪੁੱਖਤਾਂ ਪ੍ਰਬੰਧ ਕਰ ਲਏ ਹਨ | ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤੇ ਘਰਾਂ ਤੋਂ ਬਾਹਰ ਨਾ ਨਿਕਲਣ | ਲੋਕਾਂ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਨਾਲ ਹੀ ਕੋਰੋਨਾ ਵਾਇਰਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ | ਆਪਣੇ ਤੇ ਪਰਿਵਾਰ ਦੀ ਚੰਗੀ ਸਿਹਤ ਲਈ ਸਰਕਾਰ ਦੀਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ | ਡੀ. ਐੱਸ. ਪੀ. ਸੁਖਨਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ, ਜਿਸ ਕਰਕੇ ਪੁਲਿਸ ਆਪਣੀ ਡਿਊਟੀ ਪ੍ਰਤੀ ਪੂਰੀ ਤਰ੍ਹਾਂ ਮੁਸ਼ਤੈਦ ਹੈ | ਸ. ਚੀਮਾ ਨੇ ਹੈਲਪ ਨੰਬਰ ਵੀ ਜਾਰੀ ਕੀਤਾ, ਜਿਸ 'ਤੇ ਸੰਪਰਕ ਕਰਕੇ ਹਰ ਵਿਅਕਤੀ ਘਰ ਬੈਠਾ ਹੀ ਮੱਦਦ ਲੈ ਸਕਦਾ ਹੈ | ਐੱਸ.ਡੀ.ਐੱਮ. ਦਫ਼ਤਰ ਨੰਬਰ-01676-242339 , 242555, 75288-10455, 75288- 18455, 75288-58455 ਹਨ |
ਮਲੇਰਕੋਟਲਾ, (ਕੁਠਾਲਾ)- ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਕਰਫ਼ਿਊ ਦੌਰਾਨ ਲੋਕਾਂ ਨੂੰ ਘਰਾਂ ਅੰਦਰ ਹੀ ਕੰਟਰੋਲ ਕੀਮਤਾਂ 'ਤੇ ਰਾਸ਼ਨ ਦੀ ਸਪਲਾਈ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੁਆਰਾ ਮੋਬਾਈਲ ਦੁਕਾਨਾਂ ਸ਼ੁਰੂ ਕੀਤੀਆਂ ਗਈਆਂ | ਇਨ੍ਹਾਂ ਵਿਚ ਰਾਸ਼ਨ ਤੇ ਹੋਰ ਘਰੇਲੂ ਵਰਤੋਂ ਦੇ ਸਮਾਨ ਨਾਲ ਲੱਦੀਆਂ ਟਰਾਲੀਆਂ ਤੇ ਰੇਹੜੀਆਂ ਸ਼ਾਮਿਲ ਹਨ | ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਪਾਂਥੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ 'ਤੇ ਸ਼ਹਿਰ ਅੰਦਰ ਲੋਕਾਂ ਨੂੰ ਰਾਸ਼ਨ ਤੇ ਹੋਰ ਘਰੇਲੂ ਵਰਤੋਂ ਦੇ ਸਮਾਨ ਦੀ ਘਰ-ਘਰ ਤੱਕ ਸਪਲਾਈ ਯਕੀਨੀ ਬਨਾਉਣ ਲਈ ਮੋਬਾਈਲ ਦੁਕਾਨਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਅੱਜ ਰਵਾਨਾ ਕੀਤੀਆਂ ਟਰਾਲੀਆਂ ਤੇ ਰੇਹੜੀਆਂ ਵਿਚ ਆਟਾ, ਚੀਨੀ, ਨਮਕ, ਹਲਦੀ, ਮਿਰਚ, ਸਰੋਂ੍ਹ ਦਾ ਤੇਲ, ਆਲੂ, ਪਿਆਜ਼ ਤੇ ਹੋਰ ਜ਼ਰੂਰਤ ਦੀਆਂ ਸਬਜ਼ੀਆਂ ਆਦਿ ਸਬ ਡਿਵੀਜ਼ਨ ਦੇ ਵੱਖ-ਵੱਖ ਖੇਤਰਾਂ ਵੱਲ ਭੇਜੀਆਂ ਗਈਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਜ਼ਰੂਰਤ ਦਾ ਸਾਮਾਨ ਹੀ ਖ਼ਰੀਦਣ ਤੇ ਪ੍ਰਸ਼ਾਸਨ ਵਲੋਂ ਹਰ ਰੋਜ਼ ਘਰ-ਘਰ ਰਾਸ਼ਨ ਪੁੱਜਦਾ ਕਰਨ ਲਈ ਇਹ ਮੋਬਾਈਲ ਦੁਕਾਨਾਂ ਭੇਜੀਆਂ ਜਾਂਦੀਆਂ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲ ਦੁਕਾਨਾਂ ਤੋਂ ਰਾਸ਼ਨ ਦੀ ਕਿੱਟ 325 ਰੁਪਏ, ਆਲੂ 18 ਰੁਪਏ ਤੇ ਪਿਆਜ਼ 20 ਰੁਪਏ ਕਿੱਲੋ ਦੇ ਹਿਸਾਬ ਨਾਲ ਵੇਚਿਆ ਜਾਵੇਗਾ | ਇਸ ਮੌਕੇ ਏ.ਐੱਫ.ਐੱਸ.ਓ. ਜਗਤੇਸ਼ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਚੌਧਰੀ ਮੁਹੰਮਦ ਬਸ਼ੀਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਲਾਲਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਵੀ ਮੌਜੂਦ ਸਨ |
ਮਸਤੂਆਣਾ ਸਾਹਿਬ, (ਦਮਦਮੀ)-ਸੂਬੇ 'ਚ ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਘੱਟ ਕਰਨ ਲਈ ਸਰਕਾਰ ਵਲੋਂ 31 ਮਾਰਚ ਤੱਕ ਪੰਜਾਬ ਵਿਚ ਕਰਫ਼ਿਊ ਲਗਾਉਣ ਦੇ ਐਲਾਨ ਨਾਲ ਅੱਜ ਜਿੱਥੇ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿਚ ਸੰਨਾਟਾ ਛਾਇਆ ਰਿਹਾ ਅਤੇ ਪਿੰਡਾਂ ਵਿਚ ਦੁਕਾਨਾਂ ਬੰਦ ਰਹੀਆਂ | ਉੱਥੇ ਅੱਜ ਮੱਸਿਆ ਦੇ ਪਵਿੱਤਰ ਦਿਹਾੜੇ 'ਤੇ ਗੁਰਸਾਗਰ ਮਸਤੂਆਣਾ ਸਾਹਿਬ ਦੇ ਵੱਖ-ਵੱਖ ਗੁਰਦੁਆਰਿਆਂ ਅੰਦਰ ਸ਼ਰਧਾਲੂਆਂ ਦੀ ਗਿਣਤੀ ਨਾ ਮਾਤਰ ਰਹੀ | ਗੁਰਦੁਆਰਾ ਗੁਰਸਾਗਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਪਿੰਡਾਂ ਦੇ ਸ਼ਰਧਾਲੂਆਂ ਜਿੱਥੇ ਸਰਕਾਰ ਵਲੋਂ ਦਿੱਤੇ ਗਏ ਹੁਕਮਾਂ ਨੂੰ ਮੰਨਣ ਦੀ ਸਲਾਹ ਦਿੱਤੀ ਗਈ, ਉੱਥੇ ਵੱਖ-ਵੱਖ ਪਿੰਡਾਂ ਤੇ ਸਹਿਰਾ ਦੇ ਸ਼ਰਧਾਲੂਆਂ ਵਲੋਂ ਪਹਿਲਾਂ ਤੋਂ ਬੁੱਕ ਕਰਵਾਏ ਗਏ ਅੱਜ ਤੱਕ ਦੇ ਸ੍ਰੀ ਅਖੰਡ ਪਾਠ ਸਾਹਿਬ ਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਉਣ ਉਪਰੰਤ ਅਗਲੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਤਰੀਕਾਂ 15 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ | ਪੁਲਿਸ ਮੁਲਾਜ਼ਮ ਮੁਸਤੈਦੀ ਨਾਲ ਆਉਣ ਜਾਣ ਵਾਲਿਆਂ ਨੂੰ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦਾ ਸੁਨੇਹਾ ਦਿੰਦੇ ਦਿਖਾਈ ਦਿੱਤੇ ਗਏ | ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਜਨਤਾ ਕਰਫ਼ਿਊ ਦਾ ਪਾਲਣ ਕਰਦਿਆਂ ਆਪਣੇ ਘਰਾਂ ਵਿਚ ਹੀ ਬੈਠ ਕੇ ਟੀ. ਵੀ. ਤੇ ਮੋਬਾਈਲ ਫ਼ੋਨ ਨੂੰ ਦੇਖ ਕੇ ਟਾਈਮ ਪਾਸ ਕੀਤਾ | ਵੱਖ-ਵੱਖ ਪਿੰਡਾਂ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਹੀ ਰੱਖੀਆਂ ਗਈਆਂ | ਕਈ ਘਰਾਂ ਦੇ ਦਰਵਾਜ਼ਿਆਂ ਅੱਗੇ ਲੋਕਾਂ ਵਲੋਂ ਪੋਸਟਰ ਵੀ ਚਿਪਕਾਏ ਗਏ ਕਿ ਉਨ੍ਹਾਂ ਦੇ ਘਰਾਂ ਵਿਚ ਬਿਨਾਂ ਕਿਸੇ ਕੰਮ ਤੋਂ ਕੋਈ ਵੀ ਵਿਅਕਤੀ ਉਨ੍ਹਾਂ ਦੇ ਘਰ ਵਿਚ ਨਾ ਆਵੇ | ਪੁਲਿਸ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਤੇ ਸਮੇਂ-ਸਮੇਂ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਤਾਂ ਜੋ ਪੰਜਾਬ ਨੂੰ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ |
ਲਹਿਰਾਗਾਗਾ, (ਸੂਰਜ ਭਾਨ ਗੋਇਲ)-ਕਰਫ਼ਿਊ ਦੌਰਾਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਵਰਤਦਿਆਂ ਪਰਚੇ ਦਰਜ ਕੀਤੇ ਹਨ | ਡੀ. ਐੱਸ. ਪੀ. ਲਹਿਰਾਗਾਗਾ ਬੂਟਾ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਵਿਅਕਤੀ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ | ਇਸ ਲਈ ਸਖ਼ਤੀ ਵਰਤਦਿਆਂ ਅੱਜ ਪੰਜ ਵਿਅਕਤੀਆਂ ਉੱਪਰ ਕਾਨੂੰਨੀ ਕਾਰਵਾਈ ਕਰਦਿਆਂ ਪਰਚੇ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੂਬੇ 'ਚ ਕਰਫਿਊ ਦੇ ਹੁਕਮ ਲਾਗੂ ਹਨ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ |
ਛਾਹੜ, (ਜਸਵੀਰ ਸਿੰਘ ਔਜਲਾ)-ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫ਼ਿਊ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ, ਜਿਸ 'ਤੇ ਚੱਲਦਿਆਂ ਅੱਜ ਡੀ. ਐੱਸ. ਪੀ. ਦਿੜ੍ਹਬਾ ਸੁਖਨਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਛਾਜਲੀ ਦੇ ਐੱਸ.ਐੱਚ.ਓ. ਜੋਗਿੰਦਰ ਸਿੰਘ ਦੀ ਟੀਮ ਵਲੋਂ ਫਲੈਗ ਮਾਰਚ ਕੱਢਿਆ ਗਿਆ | ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਚੇਤ ਰਹਿਣ ਲਈ ਵੱਖ-ਵੱਖ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਸਬ ਇੰਸਪੈਕਟਰ ਹਰਮੀਤ ਸਿੰਘ, ਸਬ ਇੰਸਪੈਕਟਰ ਜਗਤਾਰ ਸਿੰਘ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ ਰਾਜਿੰਦਰ ਸਿੰਘ, ਸਹਾਇਕ ਥਾਣੇਦਾਰ ਰਣਧੀਰ ਰਾਮ, ਹੌਲਦਾਰ ਜੱਗਾ ਸਿੰਘ ਤੇ ਪੁਲਿਸ ਪਾਰਟੀ ਵਲੋਂ ਫਲੈਗ ਮਾਰਚ ਕੱਢਿਆ ਗਿਆ |

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਧੂਰੀ, 25 ਮਾਰਚ (ਸੁਖਵੰਤ ਸਿੰਘ ਭੁੱਲਰ)-ਕੋਰੋਨਾ ਵਾਇਰਸ ਫੈਲਾਅ ਤੋਂ ਕਾਬੂ ਪਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਜਾਰੀ ਕਰਫਿਊ ਸਮੇਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ 'ਚ 100 ਟਰੈਕਟਰ ਟਰਾਲੀਆਂ ਰਾਹੀਂ ਪਹੰੁਚੇਗੀ ਰਾਸ਼ਨ ਸਮੱਗਰੀ- ਘਨਸ਼ਿਆਮ ਥੋਰੀ

ਸੰਗਰੂਰ, 25 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਜ਼ਿਲ੍ਹਾ ਨਿਵਾਸੀਆਂ ਨੂੰ ਮੁਕੰਮਲ ਤੌਰ 'ਤੇ ਮੁਕਤ ਰੱਖਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਵੀ ਲੋਕਾਂ ਦੀਆਂ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਕਰਫ਼ਿਊ ਦੌਰਾਨ ਦਿਖਾਈ ਸਖ਼ਤੀ

ਰੁੜਕੀ ਕਲਾਂ, (ਜਤਿੰਦਰ ਮੰਨਵੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਸੂਬੇ 'ਚ ਕਰਫ਼ਿਊ ਲਗਾ ਦਿੱਤਾ ਗਿਆ ਸੀ ਤੇ ਹੁਣ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਵੀ ਸਮਾਜਿਕ ਦੂਰੀ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਇਕਲੌਤਾ ...

ਪੂਰੀ ਖ਼ਬਰ »

ਜਗਤਜੀਤ ਕੰਪਨੀ ਨੇ ਮਾਸਕ ਦਾਨ ਕੀਤੇ

ਚੀਮਾ ਮੰਡੀ, 25 ਮਾਰਚ (ਜਗਰਾਜ ਮਾਨ)-ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਦੇਸ਼ ਭਰ ਵਿਚ ਡਾਕਟਰ, ਨਰਸਾਂ ਤੇ ਹੋਰ ਸਿਹਤ ਕਰਮੀ ਆਪਣੀ ਪਰਵਾਹ ਕੀਤੇ ਬਿਨਾਂ ਕੋਰੋਨਾ ਵਾਇਰਸ ਦੇ ਨਾਲ ਪੀੜਤ ਮਰੀਜ਼ਾਂ ਦੀ ਦੇਖਭਾਲ ਵਿਚ ਲੱਗੇ ਹੋਏ ਹਨ, ਉੱਥੇ ਹੀ ਸਰਕਾਰ ਵਲੋਂ ਵੀ ਇਸ ਮਾਮਲੇ ...

ਪੂਰੀ ਖ਼ਬਰ »

ਡੇਰੇ ਦੇ ਦਰਵਾਜੇ ਲੋੜਵੰਦਾਂ ਲਈ ਖੁੱਲ੍ਹੇ-ਬਾਬਾ ਕਲੇਰਾਂ

ਸੰਤ ਬਾਬਾ ਜਗਜੀਤ ਸਿੰਘ ਕਲੇਰਾਂ | ਸ਼ੇਰਪੁਰ, 25 ਮਾਰਚ (ਦਰਸਨ ਸਿੰਘ ਖੇੜੀ)-ਪੂਰੇ ਵਿਸਵ ਵਿਚ ਕੋਰੋਨਾਂ ਵਾਇਰਸ ਵਰਗੀ ਭਿਆਨਕ ਬਿਮਾਰੀ ਨੇ ਤਬਾਹੀ ਲਿਆਦੀ ਹੋਈ ਹੈ ਅਤੇ ਭਾਰਤ ਵਿਚ ਇਸ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਕੇਂਦਰ ਤੇ ਸੂਬਾ ਸਰਕਾਰ ਵਲੋਂ ਉਠਾਏ ਜਾ ਰਹੇ ...

ਪੂਰੀ ਖ਼ਬਰ »

ਜਦ ਐਾਬੂਲੈਂਸ ਨੂੰ ਪੁਲਿਸ ਦੀ ਗੱਡੀ ਸਮਝਦੇ ਦੌੜੇ 'ਗੱਲਾਂ ਦੇ ਸ਼ੌਕੀਨ'

ਕੁੱਪ ਕਲਾਂ, 25 ਮਾਰਚ (ਮਨਜਿੰਦਰ ਸਿੰਘ ਸਰੌਦ)-ਭਾਵੇਂ ਜੋ ਮਰਜ਼ੀ ਹੋ ਜਾਵੇ ਗੱਲਾਂ ਦੇ ਸ਼ੌਕੀਨ ਲੋਕ ਖ਼ਤਰਾ ਸਹੇੜਨ ਤੋਂ ਵੀ ਬਾਜ਼ ਨਹੀਂ ਆਉਂਦੇ, ਇਲਾਕੇ ਦੇ ਪਿੰਡਾਂ ਅੰਦਰ ਪੁਲਿਸ ਵਲੋਂ ਕੀਤੀ ਸਖ਼ਤੀ ਕਾਰਨ ਭਾਵੇਂ ਹੁਣ ਗਲੀਆਂ ਤੇ ਸੱਥਾਂ ਸੁੰਨੀਆਂ ਵਿਖਾਈ ਦਿੰਦੀਆਂ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਪਿਓ ਦੀ ਅਰਥੀ ਨੂੰ ਮੋਢਾ ਦੇਣ ਤੋਂ ਅਸਮਰਥ

ਕੁੱਪ ਕਲਾਂ, 25 ਮਾਰਚ (ਮਨਜਿੰਦਰ ਸਿੰਘ ਸਰੌਦ, ਕੁਲਦੀਪ ਸਿੰਘ ਲਵੀ)-ਕਸਬਾ ਕੁੱਪ ਕਲਾਂ ਦੇ ਮੁੱਖ ਚੌਕ ਵਿਖੇ ਆਪਣੇ ਪਿਓ ਦੀ ਮੌਤ ਤੋਂ ਬਾਅਦ ਸੜਕ 'ਤੇ ਘੁੰਮ ਰਹੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਮਰੋਹਾ ਦੇ ਨੇੜਲੇ ਪਿੰਡ 'ਚ ਜਾਣ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਲਈ ਤਰਲੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਲੱਗੇ ਕਰਫ਼ਿਊ ਨਾਲ ਕਣਕ ਦੀ ਖ਼ਰੀਦ ਦਾ ਪ੍ਰਭਾਵਿਤ ਹੋਣਾ ਲਾਜ਼ਮੀ

ਮਾਰਚ, 25 ਮਾਰਚ (ਕੇਵਲ ਸਿੰਗਲਾ)-ਪੰਜਾਬ ਵਿਚ ਹੀ ਨਹੀਂ ਸਗੋਂ ਸਮੁੱਚੇ ਭਾਰਤ ਵਿਚ ਕੇਂਦਰ ਸਰਕਾਰ ਵਲੋਂ ਅੱਜ ਤੋਂ 21 ਦਿਨਾਂ ਦਾ ਹੋਰ ਲਾਕ-ਡਾਊਨ, ਕਰਫ਼ਿਊ ਲਾਉਣ ਨਾਲ ਸਪਸ਼ਟ ਹੋ ਗਿਆ ਹੈ ਕਿ ਕਰੋਨਾ ਦੀ ਮਹਾਂਮਾਰੀ ਨਾਲ ਲੜਾਈ ਲੰਮੀ ਚੱਲੇਗੀ ਪ੍ਰਸ਼ਾਸਨ ਵਲੋਂ ਆਮ ਲੋਕਾਂ ...

ਪੂਰੀ ਖ਼ਬਰ »

ਰਨਪ੍ਰੀਤ ਸਿੰਘ ਵਲੋਂ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਲਈ ਭੇਟ

ਸ਼ੇਰਪੁਰ, 25 ਮਾਰਚ (ਦਰਸਨ ਸਿੰਘ ਖੇੜੀ)-ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ਦੇ ਸਪੁੱਤਰ ਐਡਵੋਕੇਟ ਰਨਪ੍ਰੀਤ ਸਿੰਘ ਗੰਡੇਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਪੀੜਤਾਂ ਦੀ ਮੱਦਦ ਲਈ ਸੁਰੂ ਕੀਤੇ ਗਏ ਮੁੱਖ ਮੰਤਰੀ ਰਾਹਤ ਫੰਡ ਵਿਚ 10 ...

ਪੂਰੀ ਖ਼ਬਰ »

ਲੌ ਾਗੋਵਾਲ 'ਚ ਗ਼ਰੀਬ ਪਰਿਵਾਰਾਂ ਦੇ ਘਰਾਂ 'ਚੋਂ ਮੁੱਕਿਆ ਰਾਸ਼ਨ

ਲੌਾਗੋਵਾਲ, 25 ਮਾਰਚ (ਸ. ਸ. ਖੰਨਾ, ਵਿਨੋਦ)-ਕੋਰੋਨਾ ਵਾਇਰਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਜ਼ਿਲ੍ਹਾ ਅਧਿਕਾਰੀਆਂ ਵਲੋਂ ਕਰਫ਼ਿਊ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਦੇਣ ਦੇ ਆਦੇਸ਼ ਤਾਂ ਦੇ ਦਿੱਤੇ ਗਏ ਹਨ, ਪਰ ਕਸਬੇ ਵਿਚ ਰਹਿ ਰਹੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਲਈ ਗੁਰੂ ਕੀ ਗੋਲਕ ਖੋਲ੍ਹੇ ਜਾਣ ਦਾ ਸਵਾਗਤ

ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਵਿਸ਼ਵ ਭਰ 'ਚ ਫੈਲੇ ਕਰੋਨਾ ਵਾਇਰਸ (ਮਹਾਮਾਰੀ) ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਵਾਲੇ ਆਦੇਸ਼ ਦਾ ...

ਪੂਰੀ ਖ਼ਬਰ »

ਕੋਰੋਨਾ ਤੋਂ ਘੱਟ ਪੁਲਿਸ ਤੋਂ ਵੱਧ ਡਰਨ ਲੱਗੇ ਲੋਕ

ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਪੂਰੀ ਦੁਨੀਆਂ ਲਈ ਵੱਡੀ ਮੁਸੀਬਤ ਬਣ ਚੁੱਕੇ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਦੁਨੀਆਂ ਦੇ ਦੇਸ਼ ਲੱਗੇ ਹੋਏ ਹਨ | ਭਾਰਤ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ਬਚਾਉਣ ਲਈ 21 ਦਿਨ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਦੇ ਹੌਲਦਾਰ ਦੀ ਮੌਤ

ਦਿੜ੍ਹਬਾ ਮੰਡੀ, 25 ਮਾਰਚ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਡਿਊਟੀ ਤੋਂ ਵਾਪਸ ਆ ਰਹੇ ਪੰਜਾਬ ਪੁਲਿਸ ਦੇ ਹੌਲਦਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੁਨਾਮ 'ਚ ਕਰਫ਼ਿਊ ਦਾ ਨਿਕਲਿਆ ਜਨਾਜ਼ਾ

ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਧਾਲੀਵਾਲ, ਭੁੱਲਰ)-ਸੁਨਾਮ ਸ਼ਹਿਰ ਵਿਚ ਅੱਜ ਸਵੇਰੇ 5 ਵਜੇ ਤੋਂ 8 ਵਜੇ ਤੱਕ ਕਰਫ਼ਿਊ ਨਾਂਅ ਦੀ ਕੋਈ ਚੀਜ਼ ਵਿਖਾਈ ਨਹੀਂ ਦੇ ਰਹੀ ਸੀ | ਕਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਇਕ ਦੂਜੇ ਤੋਂ ਅਲੱਗ ਰੱਖਣ ਦੇ ਮਕਸਦ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਗਾਂਜੇ ਸਮੇਤ ਔਰਤ ਕਾਬੂ

ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਭੁੱਲਰ, ਧਾਲੀਵਾਲ)-ਪੁਲਿਸ ਚੌਾਕੀ ਨਵੀਂ ਅਨਾਜ ਮੰਡੀ ਸੁਨਾਮ ਵਲੋਂ ਇਕ ਔਰਤ ਨੂੰ 500 ਗ੍ਰਾਂਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਨਵੀਂ ਅਨਾਜ ਮੰਡੀ ਦੇ ਸਹਾਇਕ ...

ਪੂਰੀ ਖ਼ਬਰ »

ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਦਾ ਵੱਡਾ ਹਮਲਾ

ਧੂੂਰੀ, 25 ਮਾਰਚ (ਸੁਖਵੰਤ ਸਿੰਘ ਭੁੱਲਰ)-ਵਿਸ਼ਵ ਪੱਧਰ ਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਫੈਲ ਰਹੇ ਕਰੋਨਾ ਵਾਇਰਸ ਕਾਰਨ ਲੋਕ ਵੱਡੇ ਸਦਮੇ ਤੇ ਦੁਖਾਂਤ 'ਚ ਹਨ, ਪਰ ਪੱਕਣ ਕਿਨਾਰੇ ਪਹੁੰਚੀ ਕਣਕ ਦੀ ਫਸਲ 'ਤੇ ਪੀਲੀ ਕੁੰਗੀ ਦਾ ਹਮਲਾ ਵੱਡੇ ਪੱਧਰ 'ਤੇ ਵੇਖਣ ਨੂੰ ਮਿਲ ਰਿਹਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਪੰਚਾਇਤ ਨੇ ਕੋਰੋਨਾ ਵਾਇਰਸ ਸਬੰਧੀ ਪਾਇਆ ਮਤਾ

ਟੱਲੇਵਾਲ, 25 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੀ ਪੰਚਾਇਤ ਵਲੋਂ ਪਿੰਡ ਵਿਚ ਕੋਰੋਨਾ ਵਾਇਰਸ ਸਬੰਧੀ ਮਤਾ ਪਾਇਆ ਗਿਆ | ਮਤੇ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਮਹਿੰਦਰ ਕੌਰ ਦੇ ਪਤੀ ਜਗਤਾਰ ਸਿੰਘ ਅਤੇ ਬੀ.ਐੱਲ.ਓ. ਮਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਸੁਰਿੰਦਰ ਭਰੂਰ ਤੇ ਮਨਪ੍ਰੀਤ ਬਾਂਸਲ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ 'ਚ ਯੋਗਦਾਨ

ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਭੁੱਲਰ, ਧਾਲੀਵਾਲ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਹਾਮਾਰੀ ਤੋਂ ਪ੍ਰਭਾਵਿਤ ਹੋਣ ਵਾਲੇ ਲੋੜਵੰਦ ਲੋਕਾਂ ਦੀ ਮਦਦ ਲਈ ਸ਼ੁਰੂ ਕੀਤੇ ਗਏ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਸੁਨਾਮ ਦੇ ਰਹਿਣ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਸਪਰੇਅ ਪੰਪਾਂ ਰਾਹੀਂ ਘਰ-ਘਰ ਕੀਤਾ ਛਿੜਕਾਓ

ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ)-ਕਰੋਨਾ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿੱਢੀ ਲੜਾਈ ਵਿਚ ਮੋਢੇ ਨਾਲ ਮੋਢਾ ਜੋੜਦਿਆਂ ਨਗਰ ਕੌਾਸਲ ਸੰਗਰੂਰ ਨੇ ਫਾਇਰ ਬਿਗ੍ਰੇਡ ਦੀ ਗੱਡੀ ਅਤੇ ਸਪਰੇਅ ਪੰਪਾਂ ਰਾਹੀਂ ਸੰਗਰੂਰ ਦੇ ਘਰਾਂ ਤੱਕ ਜਾ ਕੇ ਸਪਰੇਅ ਕੀਤਾ | ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੋ ਦੁਕਾਨਾਂ ਖੁਲ੍ਹਦਿਆਂ ਹੀ ਮਰੀਜ਼ਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)- ਸੰਗਰੂਰ ਵਿਖੇ ਅੱਜ ਰੋਟੇਸ਼ਨ ਮੁਤਾਬਿਕ ਸਵੇਰੇ ਖੁਲੀਆਂ ਦੋ ਦਵਾਈਆਂ ਦੀਆਂ ਦੁਕਾਨਾਂ ਤੇ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਕੁਝ ਹੀ ਘੰਟਿਆਂ ਵਿਚ ਦਵਾਈਆਂ ਦਾ ਸਟਾਕ ਖਤਮ ਹੋ ਗਿਆ | ਵਧਦੀ ਭੀੜ ਨੂੰ ਦੇਖਦਿਆਂ ਮਰੀਜਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਰੋਗ ਤੋਂ ਪਹਿਲਾਂ ਭੁੱਖਮਰੀ ਫੈਲਣ ਦਾ ਡਰ

ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਕਿ੍ਸ਼ਨਾ ਕਾਲੋਨੀ ਦੇ ਪਰਿਵਾਰ | ਤਸਵੀਰ: ਭੁੱਲਰ ਅਮਰਗੜ੍ਹ, 25 ਮਾਰਚ (ਬਲਵਿੰਦਰ ਸਿੰਘ ਭੁੱਲਰ)-ਕੋਰੋਨਾ ਵਾਇਰਸ ਨੂੰ ਕਿਸੇ ਵੀ ਕੀਮਤ 'ਤੇ ਅੱਗੇ ਫੈਲਣ ਤੋਂ ਰੋਕਣ ਲਈ ਭਾਵੇਂ ਕੇਂਦਰ ਤੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਵਿਚ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਸੇਵੀ ਜਥੇਬੰਦੀਆਂ ਨਿਭਾਅ ਰਹੀਆਂ ਨੇ ਮੋਹਰੀ ਭੂਮਿਕਾ

ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਕਰੋਨਾ ਵਾਇਰਸ ਤੋਂ ਬਚਣ ਲਈ ਜਿੱਥੇ ਸਰਕਾਰ ਵਲੋਂ ਲੋਕਾਂ ਨੂੰ ਘਰਾਂ 'ਚ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਉੱਥੇ ਅਜਿਹੇ ਨਾਜ਼ੁਕ ਹਾਲਾਤਾਂ 'ਚ ਲੋੜਵੰਦ ਲੋਕਾਂ ਦੀ ਮਦਦ ਕਰਨ 'ਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਹਿਮ ...

ਪੂਰੀ ਖ਼ਬਰ »

ਕੋਰੋਨਾ ਰੋਗ ਤੋਂ ਪਹਿਲਾਂ ਭੁੱਖਮਰੀ ਫੈਲਣ ਦਾ ਡਰ

ਅਮਰਗੜ੍ਹ, 25 ਮਾਰਚ (ਬਲਵਿੰਦਰ ਸਿੰਘ ਭੁੱਲਰ)-ਕੋਰੋਨਾ ਵਾਇਰਸ ਨੂੰ ਕਿਸੇ ਵੀ ਕੀਮਤ 'ਤੇ ਅੱਗੇ ਫੈਲਣ ਤੋਂ ਰੋਕਣ ਲਈ ਭਾਵੇਂ ਕੇਂਦਰ ਤੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਵਿਚ ਬਿਠਾਉਣ ਲਈ ਸਖ਼ਤ ਫ਼ੈਸਲੇ ਲਏ ਹਨ, ਪਰ ਇਸ ਦੇ ਉਲਟ ਇਹ ਡਰ ਵੀ ਸਤਾ ਰਿਹਾ ਹੈ ਕਿ ਕਿਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 2 ਸ਼ੱਕੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਮੰਡੀ ਅਹਿਮਦਗੜ੍ਹ ਕੀਤਾ ਰੈਫ਼ਰ

ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਦੀ ਟੀਮ ਵਲੋਂ ਜਿੱਥੇ ਲਗਾਤਾਰ ਵਿਦੇਸ਼ਾਂ ਵਿਚੋਂ ਆਏ ਲੋਕਾਂ ਦੀ ਸਕਰੀਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ, ਉੱਥੇ ਹੀ ਹੋਲਾ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਗਏ ਵਿਅਕਤੀਆਂ ਦੀ ...

ਪੂਰੀ ਖ਼ਬਰ »

ਲੋਕਾਂ ਨੂੰ ਤੰਗ ਨਹੀਂ ਹੋਣ ਦੇਵੇਗੀ ਪੁਲਿਸ, ਘਰ ਬੈਠੇ ਹੀ ਫ਼ੋਨ ਕਰਨ 'ਤੇ ਮਿਲੇਗੀ ਸਹੂਲਤ

ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਸ਼ਵ ਪੱਧਰੀ ਕਰੋਨਾ ਵਾਇਰਸ ਦੀ ਸਮੱਸਿਆ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲੋ-ਨਾਲ ਪੁਲਿਸ ਪ੍ਰਸ਼ਾਸਨ ਨੇ ਵੀ ਕਮਰ ਕੱਸਦਿਆਂ ਜਿੱਥੇ ਪੁਲਿਸ ਐਮਰਜੈਂਸੀ ਸਰਵਿਸਜ ਐਪ ਸ਼ੁਰੂ ਕੀਤੀ ਹੈ | ਉੱਥੇ ਇਕ ...

ਪੂਰੀ ਖ਼ਬਰ »

ਲੋਕਾਂ ਨੂੰ ਤੰਗ ਨਹੀਂ ਹੋਣ ਦੇਵੇਗੀ ਪੁਲਿਸ, ਘਰ ਬੈਠੇ ਹੀ ਫ਼ੋਨ ਕਰਨ 'ਤੇ ਮਿਲੇਗੀ ਸਹੂਲਤ

ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਸ਼ਵ ਪੱਧਰੀ ਕਰੋਨਾ ਵਾਇਰਸ ਦੀ ਸਮੱਸਿਆ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲੋ-ਨਾਲ ਪੁਲਿਸ ਪ੍ਰਸ਼ਾਸਨ ਨੇ ਵੀ ਕਮਰ ਕੱਸਦਿਆਂ ਜਿੱਥੇ ਪੁਲਿਸ ਐਮਰਜੈਂਸੀ ਸਰਵਿਸਜ ਐਪ ਸ਼ੁਰੂ ਕੀਤੀ ਹੈ | ਉੱਥੇ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX