ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  31 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਬਠਿੰਡਾ

ਪੰਜਾਬ ਸਰਕਾਰ ਵਲੋਂ ਲਾਏ ਕਰਫ਼ਿਊ ਦੀ ਸਭ ਤੋਂ ਵੱਡੀ ਮਾਰ ਕਸਬਿਆਂ ਅਤੇ ਛੋਟੇ ਸ਼ਹਿਰਾਂ 'ਤੇ

ਗੋਨਿਆਣਾ, 25 ਮਾਰਚ (ਬਰਾੜ ਆਰ. ਸਿੰਘ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਆਪੋ ਆਪਣੇ ਘਰਾਂ ਵਿਚ ਰਹਿਣ ਦੀਆਾ ਦਿੱਤੀਆਂ ਹਦਾਇਤਾਂ ਅਤੇ ਕਰਫ਼ਿਊ ਦੇ ਚੱਲਦਿਆਂ ਜਿੱਥੇ ਲੋਕਾਂ ਲਈ ਇਸ ਦੇ ਕਾਫ਼ੀ ਚੰਗੇ ਨਤੀਜੇ ਆਉਣ ਦੀ ਸੰਭਾਵਨਾ ਬੱਝੀ ਹੈ ਉੱਥੇ ਹੀ ਇਸ ਦੇ ਲੋਕਾਂ ਅਤੇ ਵਿਸ਼ੇਸ਼ ਕਰ ਕੇ ਮਰੀਜ਼ਾਂ 'ਤੇ ਪੈਣ ਵਾਲੇ ਦੁਰ ਪ੍ਰਭਾਵ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਭਾਵੇਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਜ਼ਰੂਰੀ ਵਸਤਾਂ ਅਤੇ ਸਿਹਤ ਸਹੂਲਤਾਂ ਨੂੰ ਵਿਸ਼ੇਸ਼ ਛੋਟ ਦੇਣ ਦੀ ਗੱਲ ਕੀਤੀ ਹੈ ਪਰ ਪੰਜਾਬ ਅੰਦਰ ਸਰਕਾਰ ਵਲੋਂ ਸ਼ਪੱਸ਼ਟ ਦਿਸ਼ਾ ਨਿਰਦੇਸ਼ ਨਾ ਦਿੱਤੇ ਜਾਣ ਅਤੇ ਛੋਟੇ ਸ਼ਹਿਰਾਂ ਅਤੇ ਕਸਬਿਆਂ ਅੰਦਰ ਕਰਫ਼ਿਊ ਲਾਗੂ ਹੋਣ ਨਾਲ ਸਿਹਤ ਸੇਵਾਵਾਂ ਠੱਪ ਹੋਕੇ ਰਹਿ ਗਈਆਂ ਹਨ | ਮੈਡੀਕਲ ਸਟੋਰਾਂ ਅਤੇ ਜ਼ਰੂਰੀ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਅੰਦਰ ਇਕ ਡਰ ਅਤੇ ਸਹਿਮ ਵੇਖਿਆ ਜਾ ਸਕਦਾ ਹੈ ਜਿਸ ਦੇ ਨਤੀਜੇ ਵਜੋਂ ਕਈ ਮਰੀਜ਼ਾਂ ਦੀ ਦਵਾਈਆਂ ਬਿਨਾਂ ਹਾਲਤ ਵਿਗੜਨ ਦਾ ਖ਼ਦਸ਼ਾ ਬਣਿਆ ਹੋਇਆ ਹੈ | ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲਾਂ ਅੰਦਰ ਸਿਹਤ ਸੇਵਾਵਾਂ ਬੇਸ਼ੱਕ ਜਾਰੀ ਹਨ ਪਰ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲਾਂ ਅੰਦਰ ਮਰੀਜ਼ਾਂ ਨੂੰ ਨਾ ਦੇ ਬਰਾਬਰ ਹੀ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸੇ ਤਰ੍ਹਾਂ ਹੀ ਜ਼ਰੂਰੀ ਵਸਤਾਂ ਦੀ ਪੂਰਤੀ ਵਾਲੀਆਂ ਦੁਕਾਨਾਂ ਬਾਰੇ ਭਾਵੇਂ ਜ਼ਿਲ੍ਹਾ ਹੈੱਡ-ਕੁਆਰਟਰ 'ਤੇ ਤਾਂ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ ਪਰ ਇਨ੍ਹਾਂ ਛੋਟੇ ਸ਼ਹਿਰਾਂ ਅਤੇ ਕਸਬਿਆਂ ਅੰਦਰ ਪੂਰਨ ਤੌਰ 'ਤੇ ਬੰਦ ਰਹਿਣ ਕਾਰਨ ਲੋਕਾਂ ਦਾ ਜੀਵਨ ਅਸਤ ਵਿਅਸਤ ਹੋਕੇ ਰਹਿ ਗਿਆ ਹੈ | ਇਨ੍ਹਾਂ ਛੋਟੇ ਸ਼ਹਿਰਾਂ ਅਤੇ ਕਸਬਿਆਂ ਬਾਰੇ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਪੂਰਤੀ ਲਈ ਕੋਈ ਯੋਜਨਾ ਨਹੀਂ ਉਲੀਕੀ ਗਈ ਹੈ ਅਤੇ ਨਤੀਜੇ ਵਜੋਂ ਇਨ੍ਹਾਂ ਖੇਤਰਾਂ ਵਿਚ ਵਸਦੇ ਲੋਕ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ | ਜਦੋਂ ਇਸ ਸਬੰਧੀ ਮੈਡੀਕਲ ਸਟੋਰਾਂ ਵਾਲਿਆਂ ਅਤੇ ਜ਼ਰੂਰੀ ਵਸਤਾਂ ਦੇ ਦੁਕਾਨਦਾਰਾਂ ਨਾਲ ਦੁਕਾਨਾਂ ਬੰਦ ਰੱਖਣ ਬਾਰੇ ਪੱੁਛਿਆ ਗਿਆ ਤਾਂ ਉਨ੍ਹਾਾ ਸ਼ਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਰਫ਼ਿਊ ਦੇ ਪਹਿਲੇ ਦਿਨ ਦੁਕਾਨਾਂ ਅਤੇ ਮੈਡੀਕਲ ਸਟੋਰ ਖੋਲੇ ਸਨ ਪਰ ਪੁਲਿਸ ਪ੍ਰਸ਼ਾਸਨ ਨੇ ਸਾਰਿਆਂ ਨੂੰ ਹਰ ਤਰ੍ਹਾਂ ਦੀਆਂ ਦੁਕਾਨਾਂ ਬੰਦ ਕਰਨ ਲਈ ਕਿਹਾ ਅਤੇ ਚਿਤਾਵਨੀ ਦਿੱਤੀ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ | ਜਦੋਂ ਇਸ ਸਬੰਧੀ ਥਾਣਾ ਮੁਖੀ ਬੂਟਾ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਗਲੇ ਹੁਕਮਾਂ ਤੱਕ ਹਰ ਤਰ੍ਹਾਂ ਦੇ ਕਾਰੋਬਾਰ ਪੂਰਨ ਤੌਰ 'ਤੇ ਬੰਦ ਰਹਿਣਗੇ |
21 ਦਿਨਾ ਕਰਫ਼ਿਊੂ ਲੱਗਣ 'ਤੇ ਜਨਤਾਂ 'ਚ ਸਹਿਮ, ਕਣਕ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਬਣਿਆ ਡਰ-
ਸੀਂਗੋ ਮੰਡੀ, (ਪਿ੍ੰਸ ਸੌਰਭ ਗਰਗ)-ਦੇਸ਼ ਅੰਦਰ ਕਰੋਨਾ ਵਾਇਰਸ ਿਖ਼ਲਾਫ਼ ਛਿੜੀ ਜੰਗ ਦੌਰਾਨ ਜਿੱਥੇ ਸਰਕਾਰਾਂ ਵਲੋਂ 22 ਮਾਰਚ ਨੂੰ ਜੰਨਤਾਂ ਕਰਫ਼ਿਊ ਤੋਂ ਬਾਅਦ ਫਿਰ ਤੁਰੰਤ ਹੀ ਕਰਫ਼ਿਊ ਲਗਾਉਣ ਉਪਰੰਤ ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਦੇਸ਼ ਅੰਦਰ 21 ਦਿਨਾਂ ਲਈ ਕਰਫ਼ਿਊ ਲਗਾਉਣ 'ਤੇ ਜੰਨਤਾਂ 'ਚ ਕਾਫੀ ਸਹਿਮ ਬਣਿਆ ਹੋਇਆ ਹੈ, ਕਿਉਂਕਿ ਲੋਕਾਂ ਦੇ ਕੰਮ ਕਾਰ ਬਿਲਕੁਲ ਹੀ ਠੱਪ ਹੋ ਗਏ | ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਬਚਾਅ ਲਈ ਸਰਕਾਰਾਂ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨੂੰ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ ਘਰਾਂ ਤੋਂ ਬਿਲਕੁਲ ਬਾਹਰ ਨਾ ਨਿਕਲਣ ਤਾਂ ਕਿ ਇਸ ਕੋਰੋਨਾ ਵਾਇਰਸ ਤੋਂ ਬਚਾਅ ਰਹਿ ਸਕੇ | ਅੱਜ ਦੀ ਸਥਿਤੀ ਮੁਤਾਬਿਕ ਵੀ ਲੋਕ ਆਪਣੇ ਆਪਣੇ ਘਰਾਂ ਵਿਚ ਰਹੇ 'ਤੇ ਪੂਰੀ ਤਰ੍ਹਾਂ ਸੁੰਨ ਸਾਨ੍ਹ ਬਣੀ ਰਹੀ, ਪ੍ਰੰਤੂ ਮਿਲੀ ਜਾਣਕਾਰੀ ਮੁਤਾਬਿਕ ਕੁਝ ਕੁ ਪਿੰਡਾਂ ਦੇ ਲੋਕਾਂ ਵਲੋਂ ਬਾਹਰ ਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰੋਕਿਆ ਅਤੇ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ | 21ਦਿਨਾਂ ਕਰਫੂ ਲੱਗਣ ਤੋਂ ਬਾਅਦ ਜਿੱਥੇ ਜੰਨਤਾਂ ਵਿਚ ਕਾਫੀ ਸਹਿਮ ਬਣਿਆ ਹੋਇਆ ਹੈ, ਉੱਥੇ ਕਣਕ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਦੇ ਮਨਾਂ ਵਿਚ ਕਾਫੀ ਡਰ ਹੈ, ਕਿਉਂਕਿ ਅਪ੍ਰੈਲ ਮਹੀਨੇ 'ਚ ਕਣਕ ਦੀ ਵਢਾਈ ਦਾ ਕੰਮ ਸ਼ੁਰੂ ਹੋ ਜਾਂਦੀ ਹੈ | ਉੱਧਰ ਸੀਂਗੋ ਚੌਕੀ ਇੰਚਾਰਜ ਗੁਰਮੇਜ ਸਿੰਘ ਨਾਲ ਸਪਰੰਕ ਕਰਨ 'ਤੇ ਉਨ੍ਹਾਂ ਦੱਸਿਆਂ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ 'ਤੇ ਸਥਾਨਕ ਮੰਡੀ ਅਤੇ ਆਸ ਪਾਸ ਦੇ ਪਿੰਡਾਂ ਅੰਦਰ ਪੂਰੀ ਚੌਕਸੀ ਵੀ ਬਣਾਈ ਹੋਈ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਲਈ ਅਪੀਲ ਵੀ ਕੀਤੀ | ਇੱਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਜ਼ਰੂਰੀ ਵਸਤੂਆਂ ਦੇਣ ਦੇ ਐਲਾਨ ਨੂੰ ਅਮਲੀ ਰੂਪ ਨਾ ਦੇਣ ਕਾਰਨ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨੀ ਬਣੀ ਰਹੀ |
ਐਸ.ਪੀ ਅਤੇ ਡੀਐਸਪੀ ਭੱਲਾ ਨੇ ਕਰਫ਼ਿਊ ਦਾ ਜਾਇਜ਼ਾ ਲਿਆ
ਰਾਮਾਂ ਮੰਡੀ, (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਸੀਨੀਅਰ ਪੁਲਿਸ ਕਪਤਾਨ ਨਾਨਕ ਸਿੰਘ ਬਠਿੰਡਾ ਅਤੇ ਅੱਜ ਦੁਪਹਿਰ ਪੁਲਿਸ ਉਪ ਕਪਤਾਨ ਜੀ.ਐਸ.ਭੱਲਾ ਨੇ ਪੁਲਿਸ ਦੇ ਵੱਡੇ ਕਾਫ਼ਲੇ ਨਾਲ ਕਰਫ਼ਿਊ ਦਾ ਜਾਇਜ਼ਾ ਲਿਆ | ਇਸ ਦੌਰਾਨ ਐਸ.ਪੀ.ਨਾਨਕ ਸਿੰਘ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਏਰੀਏ 'ਚ ਅਤੇ ਡੀ.ਐਸ.ਪੀ.ਭੱਲਾ ਨੇ ਅੱਜ ਮੇਨ ਬਾਜ਼ਾਰ ਰਾਮਾਂ ਵਿਚ ਪੈਦਲ ਮਾਰਚ ਕੱਢਿਆ ਅਤੇ ਇਸ ਦੌਰਾਨ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਨੂੰ ਵੇਖਦਿਆਂ ਆਪਸ ਵਿਚ 1 ਮੀਟਰ ਦਾ ਫ਼ਾਸਲਾ ਵੀ ਰੱਖਿਆ | ਇਸ ਦੌਰਾਨ ਉਨ੍ਹਾਂ ਪੁਲਿਸ ਨੂੰ ਕਰਫ਼ਿਊ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਹਦਾਇਤਾਂ ਦਿੱਤੀਆਂ ਅਤੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਹਦਾਇਤ ਕਰਦਿਆਂ ਸ਼ਾਂਤੀ ਬਣਾਈ ਰੱਖਣ ਲਈ ਕਿਹਾ | ਇਸ ਦੌਰਾਨ ਥਾਣਾ ਮੁਖੀ ਹਰਨੇਕ ਸਿੰਘ, ਟ੍ਰੈੈਫਿਕ ਇੰਚਾਰਜ ਜਗਤਾਰ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ |
ਰਾਮਪੁਰਾ ਫੂਲ 'ਚ ਸ਼ਹਿਰੀਆਂ ਦੀ ਸਲਾਮਤੀ ਲਈ ਪੁਲਿਸ ਦੇ ਉਪਰਾਲਿਆਂ ਦੀ ਲੋਕਾਂ ਵਲੋਂ ਸ਼ਲਾਘਾ
ਰਾਮਪੁਰਾ ਫੂਲ, (ਨਰਪਿੰਦਰ ਸਿੰਘ ਧਾਲੀਵਾਲ) -ਕੋਰੋਨਾ ਵਾਇਰਸ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਰਾਮਪੁਰਾ ਪੁਲਿਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਲੋਕਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ | ਰਾਮਪੁਰਾ ਪੁਲਿਸ ਵਲੋਂ ਹੁੱਲੜਬਾਜ਼ਾਂ ਅਤੇ ਘਰ ਨਾ ਬੈਠਣ ਵਾਲੇ ਵਿਅਕਤੀਆਂ ਿਖ਼ਲਾਫ਼ ਕੀਤੀ ਗਈ ਸਖ਼ਤੀ ਤੋਂ ਲੋਕ ਖੁੱਸ ਨਜ਼ਰ ਆ ਰਹੇ ਹਨ | ਪੁਲਿਸ ਵਲੋਂ ਅਨੁਸ਼ਾਸਨ ਨੂੰ ਤੋੜਨ ਵਾਲਿਆਂ ਦੀਆਂ ਡੰਡ ਬੈਠਕਾਂ , ਲੋਟਣੀਆਂ ਅਤੇ ਹਲਕੀ ਛਿੱਤਰ ਪਰੇਡ ਤੋਂ ਬਾਅਦ ਸ਼ਹਿਰ ਵਿਚ ਸਾਂਤੀ ਵਾਲਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ | ਦੂਜੇ ਪਾਸੇ ਕਰਫ਼ਿਊ ਦੀਆਂ ਸਖ਼ਤ ਹਦਾਇਤਾਂ ਕਾਰਨ ਮਰੀਜ਼ਾਂ ਅਤੇ ਧੀਆਂ ਦੇ ਵਿਆਹ ਸਮਾਗਮਾਂ ਸਬੰਧੀ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ | ਕਰਫ਼ਿਊ ਵਿਚ ਢਿੱਲ ਨਾ ਹੋਣ ਕਾਰਨ ਗਾਂਧੀ ਬਸਤੀ ਏਰੀਏ ਵਿਚ ਕੁਝ ਗਰੀਬ ਲੋਕਾਂ ਨੂੰ ਰੋਟੀ ਤੋਂ ਬਿਨ੍ਹਾਂ ਭੁੱਖੇ ਵੀ ਤੜਫਣਾ ਪਿਆ, ਲੇਕਿਨ ਬਾਅਦ ਵਿਚ ਸਮਾਜ ਸੇਵੀਆਂ ਵਲੋਂ ਐਚ.ਐਚ.ੳ ਹਰਬੰਸ ਸਿੰਘ ਦੇ ਧਿਆਨ ਵਿਚ ਲਿਆਉਣ 'ਤੇ ਉਨ੍ਹਾਂ ਨੂੰ ਖਾਣਾ ਪੁੱਜਦਾ ਕੀਤਾ ਗਿਆ | ਇਸ ਮਾਮਲੇ ਵਿਚ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੁਨੀਲ ਬਿੱਟਾ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ | ਪ੍ਰਸ਼ਾਸਨ ਵਲੋਂ ਫਲ ਅਤੇ ਸਬਜ਼ੀਆਂ ਘਰ ਘਰ ਪੁੱਜਦਿਆਂ ਕਰਨ ਲਈ ਕੁਝ ਮੋਬਾਈਲ ਵੈਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਅਤੇ ਮੈਡੀਕਲ ਦੁਕਾਨਾਂ ਨੂੰ ਸਵੇਰ ਅਤੇ ਸਾਮ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰਕੇ ਲੋੜਵੰਦਾਂ ਨੂੰ ਦਵਾਈਆਂ ਘਰ ਪੁੱਜਦਾ ਕਰਨ ਲਈ ਕਿਹਾ ਗਿਆ ਹੈ | ਲੋਕਾਂ ਦੀ ਮੰਗ ਹੈ ਕਿ ਖਾਣ ਪੀਣ ਦੀਆਂ ਕਰਿਆਨੇ ਦੀਆਂ ਦੁਕਾਨਾਂ ਸਬੰਧੀ ਵੀ ਲੋੜੀਦੇ ਹੁਕਮ ਜਾਰੀ ਕੀਤੇ ਜਾਣ | ਓਧਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਰਫ਼ਿਊ ਦੌਰਾਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਵਿਚ ਹੀ ਰਹਿਣ ਅਤੇ ਵਾਹਿਗੁਰੂ ਦਾ ਸਿਮਰਨ ਕਰਨ |
ਪੇਂਡੂ ਖੇਤਰ ਦੇ ਦਿਹਾੜੀਦਾਰ ਅਤੇ ਗ਼ਰੀਬ ਪਰਿਵਾਰ ਦੋ ਵਕਤ ਦੀ ਰੋਟੀ ਤੋਂ ਵੀ ਅਸਮਰਥ-
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਲਗਾਏ ਗਏ ਕਰਫ਼ਿਊ ਕਾਰਨ ਸੂਬੇ ਦਾ ਜਨ ਜੀਵਨ ਬੁਰੀ ਠੱਪ ਹੋ ਗਿਆ ਹੈ | ਅੱਜ ਤੀਜੇ ਦਿਨ ਵੀ ਕਾਨੂੰਨ ਦੀ ਪਾਲਣਾ ਕਰਨ ਵਿਚ ਕੁਤਾਹੀ ਕਰਨ ਵਾਲੇ ਅਨਸਰਾਂ ਨੂੰ ਪੰਜਾਬ ਪੁਲਿਸ ਵਲੋਂ ਬੇਹੱਦ ਸਖ਼ਤੀ ਨਾਲ ਸਬਕ ਸਿਖਾਏ ਗਏ | ਪੇਂਡੂ ਖੇਤਰਾਂ 'ਚ ਕਰਫ਼ਿਊ ਕਾਰਨ ਹਰ ਵਰਗ ਦੇ ਲੋਕਾਂ ਨੂੰ ਵਧੇਰੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਬੇ-ਜੁਬਾਨੇ ਜਾਨਵਰ ਵੀ ਭੁਖਣ ਭਾਣੇ ਕੰਧਾ ਨਾਲ ਵੱਜਦੇ ਫਿਰਦੇ ਨਜ਼ਰ ਆਉਣ ਲੱਗੇ ਹਨ | ਜਾਣਕਾਰੀ ਅਨੁਸਾਰ ਪਿੰਡਾਂ ਅੰਦਰ ਕਰਫ਼ਿਊ ਦੀ ਸਥਿਤੀ ਵਿਚ ਵੱਡੀ ਗਿਣਤੀ ਦਿਹਾੜੀਦਾਰ ਅਤੇ ਗ਼ਰੀਬ ਪਰਿਵਾਰ ਦੋ ਵਕਤ ਦੀ ਰੋਟੀ ਤੋਂ ਵੀ ਅਸਮਰਥ ਹੋ ਗਏ ਹਨ | ਪਿੰਡਾਂ ਅੰਦਰ ਗ਼ਰੀਬ ਪਰਿਵਾਰਾਂ ਦਾ ਦਿਨ ਬ ਦਿਨ ਬੁਰਾ ਹਾਲ ਹੁੰਦਾ ਨਜ਼ਰ ਆਉਣ ਲੱਗਾ ਹੈ | ਪ੍ਰਸ਼ਾਸਨ ਵਲੋਂ ਭਾਵੇਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਪਰੰਤੂ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹੈਲਪ ਨੰਬਰ ਸਹਿਰਾ ਤੱਕ ਸੀਮਤ ਹੋ ਕੇ ਰਹਿ ਗਏ ਪ੍ਰਤੀਤ ਹੁੰਦੇ ਹਨ | ਪ੍ਰਸ਼ਾਸਨ ਵਲੋਂ ਸ਼ਹਿਰਾਂ ਵੱਲ ਵਧੇਰੇ ਧਿਆਨ ਦਿੱਤੇ ਜਾਣ ਦੀ ਚਰਚਾ ਹੋ ਰਹੀ ਹੈ | ਅੱਜ ਸਵੇਰੇ ਤੋਂ ਪਿੰਡਾਂ ਨਾਲ ਜੁੜੇ ਲੋੜਵੰਦ ਲੋਕਾਂ ਵਲੋਂ ਮਦਦ ਲੈਣ ਲਈ ਹੈਲਪ ਨੰਬਰ ਡਾਇਲ ਕੀਤੇ ਜਾ ਰਹੇ ਹਨ ਪਰੰਤੂ ਅੱਗੇ ਕਿਸੇ ਦੇ ਪੱਲੇ ਕੁਝ ਪੈਂਦਾ ਨਹੀਂ ਦਿਖਾਈ ਨਾ ਦਿੱਤਾ | ਪੇਂਡੂ ਲੋਕਾਂ ਨੰੂ ਕੋਈ ਸਹਾਇਤਾ ਨਾ ਮਿਲਣ ਕਰਕੇ ਉਨ੍ਹਾਂ 'ਚ ਰੋਸ ਪਾਇਆ ਜਾ ਰਿਹਾ ਹੈ |
ਚੇਅਰਮੈਨ ਕਾਂਗੜ ਵੱਲੋਂ ਲੋਕਾਂ ਦੀ ਮਦਦ ਲਈ ਹੈਲਪ ਨੰਬਰ-ਕਰਫਿਊ ਦੀ ਸਥਿਤੀ ਦੌਰਾਨ ਹਲਕੇ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਦੇ ਸਪੁੱਤਰ ਹਰਮਨਵੀਰ ਸਿੰਘ ਕਾਂਗੜ ਚੇਅਰਮੈਨ ਕੋਆਪਰੇਟਿਵ ਬੈਂਕ ਬਠਿੰਡਾ ਵਲੋਂ ਸਹਾਇਤਾ ਪ੍ਰਦਾਨ ਕਰਨ ਲਈ ਨੰਬਰ ਜਨਤਕ ਕੀਤਾ ਗਿਆ ਹੈ | ਸ: ਕਾਂਗੜ ਵਲੋਂ ਰੋਟੀ ਜਾਂ ਦਵਾਈ ਸਬੰਧੀ 97797-3755 ਨੰਬਰ ਉੱਪਰ ਸੂਚਿਤ ਕਰਕੇ ਪ੍ਰਾਪਤ ਕਰ ਸਕਦੇ ਹੋ | ਉਨ੍ਹਾਂ ਕਿਹਾ ਕਿ ਕਾਂਗੜ ਪਰਿਵਾਰ ਹਰ ਸਥਿਤੀ ਵਿਚ ਹਲਕੇ ਦੇ ਲੋਕਾਂ ਨਾਲ ਖੜ੍ਹਾ ਹੈ |
ਪਿੰਡਾਂ ਦੇ ਲੋਕਾਂ ਦੀ ਮਦਦ ਲਈ ਪ੍ਰਸ਼ਾਸਨ ਧਿਆਨ ਦੇਵੇ-ਸਿੱਧੂ
ਆਮ ਆਦਮੀ ਪਾਰਟੀ ਬਠਿੰਡਾ ਦੇ ਮੀਤ ਪ੍ਰਧਾਨ ਨਛੱਤਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਾਨਕ ਕਸਬੇ ਅੰਦਰ 100 ਤੋਂ ਵਧੇਰੇ ਪਰਿਵਾਰ ਨੂੰ ਰਾਸ਼ਨ ਰੋਟੀ ਪਾਣੀ ਦੀ ਜ਼ਰੂਰਤ ਹੈ | ਇਸ ਸਬੰਧੀ ਉਹ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਬਣਾ ਕੇ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕਰ ਰਹੇ ਹਨ | ਉਨ੍ਹਾਂ ਵਲੋਂ ਆਪਣੇ ਪੱਧਰ ਤੇ ਮਦਦ ਕਰਨ ਦੀ ਪ੍ਰਵਾਨਗੀ ਦੀ ਵੀ ਮੰਗ ਕੀਤੀ ਗਈ ਹੈ | ਸ: ਸਿੱਧੂ ਨੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਕੋਈ ਲੱਤ ਬਾਂਹ ਨਹੀਂ ਫੜਾ ਰਿਹਾ | ਉਨ੍ਹਾਂ ਕਿਹਾ ਕਿ ਸਥਾਨਕ ਸ਼ਹਿਰ ਅੰਦਰ ਗ਼ਰੀਬ ਪਰਿਵਾਰਾਂ ਤੋਂ ਇਲਾਵਾ 100-150 ਝੂਗੀਆਂ ਵਾਲੇ ਪਰਿਵਾਰ ਵੀ ਮੌਜੂਦ ਹਨ | ਇਸੇ ਤਰ੍ਹਾਂ ਦੀ ਸ਼ਹਿਰ ਦੇ ਭਾਈ ਭਗਤਾ ਕਲੱਬ ਦੇ ਆਗੂ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਪ੍ਰਵਾਨਗੀ ਦੇਵੇ ਤਾਂ ਉਹ ਕਲੱਬ ਵਲੋਂ ਗ਼ਰੀਬ ਪਰਿਵਾਰਾਂ ਦੇ ਖਾਣ ਪੀਣ ਦਾ ਪ੍ਰਬੰਧ ਕਰਨ ਲਈ ਤਿਆਰ ਹਨ | ਪਿੰਡ ਕੋਠਾ ਗੁਰੂ ਵਿਖੇ ਸਤਿਕਾਰ ਕਮੇਟੀ ਨੌਜਵਾਨਾਂ ਵਲੋਂ ਗਲੀਆਂ ਮਹੱਲਿਆਂ ਅੰਦਰ ਬਿਮਾਰੀਆਂ ਤੋਂ ਬਚਾਅ ਸਬੰਧੀ ਸਪਰੇਅ ਕਰਨ ਦੇ ਨਾਲ ਨਾਲ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਜਾ ਕੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ |
ਕਰਫ਼ਿਊ ਦੌਰਾਨ ਘੁੰਮਦੇ ਨੌਜਵਾਨਾਂ ਦੀ ਕੁੱਟ ਮਾਰ ਜਾਰੀ-
ਕਰਫ਼ਿਊਦੇ ਤੀਜੇ ਦਿਨ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸ਼ਹਿਰ ਵਿਖੇ ਸੜਕਾਂ ਉੱਪਰ ਘੁੰਮਦੇ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ | ਪੁਲਿਸ ਕਰਮੀਆਂ ਵਲੋਂ ਕੁੱਟਮਾਰ ਦੇ ਨਾਲ ਨਾਲ ਉਨ੍ਹਾਂ ਦੇ ਡੰਡ ਲਗਵਾਈ ਗਏ ਅਤੇ ਮਿੱਟੀ ਵਿਚ ਲਿਟਾਇਆ ਗਿਆ | ਕਰਫ਼ਿਊ ਤੋਂ ਜਿਵੇਂ ਲੋਕਾਂ ਦੇ ਜ਼ੁਬਾਨ ਉੱਪਰ ਸਿਰਫ਼ ਕੋਰੋਨਾ ਦੀ ਚਰਚਾ ਸੀ, ਕਰਫ਼ਿਊ ਉਪਰੰਤ ਹੁਣ ਲੋਕਾਂ ਦੀ ਜ਼ੁਬਾਨ ਉੱਪਰ ਸਿਰਫ਼ ਪੁਲਿਸ ਦੀ ਕੁੱਟ ਅਤੇ ਸੋਸ਼ਲ ਮੀਡੀਏ ਉੱਪਰ ਚੱਲ ਰਹੀਆਂ ਕੁੱਟ ਮਾਰ ਦੀਆਂ ਵੀਡੀਓ ਦੀ ਚਰਚਾ ਚੱਲ ਰਹੀ ਹੈ | ਲੋਕ ਹੁਣ ਕੋਰੋਨਾ ਤੋਂ ਘੱਟ ਅਤੇ ਪੁਲਿਸ ਦੀ ਕੁੱਟ ਤੋਂ ਜ਼ਿਆਦਾ ਡਰਦੇ ਨਜ਼ਰ ਆ ਰਹੇ ਹਨ | ਪ੍ਰਸ਼ਾਸਨ ਵਲੋਂ ਪੇਂਡੂ ਖੇਤਰਾਂ ਅੰਦਰ ਕਿਸੇ ਵੀ ਪ੍ਰਕਾਰ ਦੀ ਢਿੱਲ ਨਾ ਦਿੱਤੇ ਜਾਣ ਕਰਕੇ ਹੇਠਲੇ ਅਤੇ ਦਰਮਿਆਨੇ ਵਰਗ ਦੇ ਲੋਕਾਂ ਦੀਆਂ ਖਾਣ ਪੀਣ ਸਬੰਧੀ ਮੁਸੀਬਤਾਂ ਦਿਨ ਬ ਦਿਨ ਵੱਧ ਰਹੀਆਂ ਹਨ |
ਕਰਫ਼ਿਊ ਦੌਰਾਨ ਸਬਜ਼ੀ ਮੁਫ਼ਤ ਵੰਡੀ
ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)-ਕੋਰੋਨਾ ਵਾਇਰਸ ਤੋਂ ਬਚਾਓ ਲਈ ਸਰਕਾਰ ਵਲੋਂ ਲਾਏ ਗਏ ਅਣਮਿਥੇ ਸਮੇਂ ਲਈ ਕਰਫ਼ਿਊ ਦੌਰਾਨ ਜਿੱਥੇ ਕੁੱਝ ਦੁਕਾਨਦਾਰ ਮੌਕਾ ਲੱਗਣ 'ਤੇ ਲੋਕਾਂ ਨੂੰ ਲੁੱਟਣ ਤੋਂ ਬਾਜ਼ ਨਹੀਂ ਆ ਰਹੇ ਉੱਥੇ ਹੀ ਲੋਕਾਂ ਦੀ ਵੱਡੀ ਮੁਸ਼ਕਿਲ ਨੂੰ ਵੇਖਦਿਆਂ ਸਬਜ਼ੀ ਯੂਨੀਅਨ ਦੇ ਪ੍ਰਧਾਨ ਪਵਨ ਕੁਮਾਰ ਚਲਾਣਾ ਨੇ ਨਵੀਂ ਬਸਤੀ ਵਿਚ ਲੋਕਾਂ ਨੂੰ ਸਬਜ਼ੀ ਮੁਫ਼ਤ ਵੰਡੀ |

ਜਨਤਾ ਕਰਫ਼ਿਊ ਦੀ ਉਲੰਘਣਾ ਹੇਠ ਦੋ ਵਿਰੁੱਧ ਮੁਕੱਦਮਾ ਦਰਜ

ਮੌੜ ਮੰਡੀ, 25 ਮਾਰਚ (ਲਖਵਿੰਦਰ ਸਿੰਘ ਮੌੜ )-ਥਾਣਾ ਮੌੜ ਦੀ ਪੁਲਿਸ ਨੇ ਜਨਤਾ ਕਰਫ਼ਿਊ ਦੀ ਉਲੰਘਣਾ ਹੇਠ ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੌੜ ਤੋਂ ਪ੍ਰਾਪਤ ਸੂਚਨਾ ਅਨੁਸਾਰ ਵਿਰਸਾ ਸਿੰਘ ਪੁੱਤਰ ਨਛੱਤਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਮਹਾਾਮਾਰੀ ਕਾਰਨ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਅਤੇ ਲਾਕਡਾਊਨ ਦਾ ਪਾਲਣ ਨਹੀਂ ਕਰਦੇ ਲੋਕ

ਬੱਲੂਆਣਾ, 25 ਮਾਰਚ (ਗੁਰਨੈਬ ਸਾਜਨ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਦੇਸ਼ ਵਾਸੀਆਂ ਦੇ ਨਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦਿੱਤੇ ਸੰਦੇਸ਼ ਦਾ ਪਿੰਡਾਂ ਦੇ ਲੋਕ ਪਾਲਣ ਕਰਨ ਦੀ ਬਜਾਏ ਸ਼ਰ੍ਹੇਆਮ ਆਪਣੇ ਘਰਾਂ ਤੋਂ ਬਾਹਰ ਘੁੰਮ ਕਰ ਰਹੇ ਹਨ ...

ਪੂਰੀ ਖ਼ਬਰ »

ਰਾਮਾਂ ਮੰਡੀ ਵਿਚ ਪ੍ਰਸ਼ਾਸਨ ਵਲੋਂ ਸਬਜ਼ੀਆਂ ਅਤੇ ਫਰੂਟ ਦੀ ਵੰਡ

ਰਾਮਾਂ ਮੰਡੀ, 25 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)- ਲਾਕਡਾਊਨ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਸਬਜ਼ੀਆਂ ਅਤੇ ਫਰੂਟ ਮੁਹੱਈਆਂ ਕਰਨ ਲਈ ਸਥਾਨਕ ਮਾਰਕੀਟ ਕਮੇਟੀ ਰਾਮਾਂ ਵਲੋਂ ਸ਼ਹਿਰ ਦੀ ਸਬਜ਼ੀ ਮੰਡੀ ਦੇ ਵਪਾਰੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਵਲੋਂ ਮਾਣ-ਭੱਤਾ ਕੋਰੋਨਾ ਰਲੀਫ਼ 'ਚ ਦਾਨ

ਡੱਬਵਾਲੀ, 25 ਮਾਰਚ (ਇਕਬਾਲ ਸਿੰਘ ਸ਼ਾਂਤ)-ਬਲਾਕ ਸੰਮਤੀ ਡੱਬਵਾਲੀ ਦੇ ਮੈਂਬਰ ਅਤੇ ਜੇ.ਜੇ.ਪੀ. ਆਗੂ ਰਣਦੀਪ ਸਿੰਘ ਮਟਦਾਦੂ ਵੀ ਕੋਰੋਨਾ ਿਖ਼ਲਾਫ਼ ਜੰਗ ਵਿਚ ਮੈਦਾਨ 'ਚ ਉੱਤਰ ਆਏ ਹਨ | ਉਨ੍ਹਾਂ ਨੇ ਬਲਾਕ ਸੰਮਤੀ ਤੋਂ ਬਤੌਰ ਮੈਂਬਰ ਮਿਲਣ ਵਾਲੇ ਦੋ ਮਹੀਨੇ ਮਾਣ-ਭੱਤੇ ਨੂੰ ...

ਪੂਰੀ ਖ਼ਬਰ »

ਰਾਮਾਂ ਮੰਡੀ ਵਿਚ ਦੋਧੀਆਂ ਨੇ ਨਹੀਂ ਕੀਤੀ ਦੁੱਧ ਦੀ ਸਪਲਾਈ

ਰਾਮਾਂ ਮੰਡੀ, 25 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਦੇਸ਼ ਭਰ ਵਿਚ ਚੱਲ ਰਹੇ ਲਾਕਡਾਊਨ ਕਰਕੇ ਰਾਮਾਂ ਮੰਡੀ ਵਿਚ ਦੋਧੀਆਂ ਨੇ ਦੁੱਧ ਦੀ ਸਪਲਾਈ ਨਹੀਂ ਦਿੱਤੀ | ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖੇਤਰ 'ਚ ਕਰਫ਼ਿਊ 'ਚ ਢਿੱਲ ਨਾ ਦੇਣ ਕਾਰਨ ਲੋਕ ਮੁਸ਼ਕਿਲਾਂ ਨਾਲ ਘਿਰੇ

ਸੀਂਗੋ ਮੰਡੀ, 25 ਮਾਰਚ (ਲੱਕਵਿੰਦਰ ਸ਼ਰਮਾ)- ਦੁਨੀਆ ਭਰ 'ਚ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਪੰਜਾਬ ਅੰਦਰ ਦਸਤਕ ਦੇਣ ਤੋਂ ਬਾਦ ਪੰਜਾਬ ਸਰਕਾਰ ਵਲੋਂ ਲਾਏ ਕਰਫ਼ਿਊ ਦੇ ਤੀਸਰੇ ਦਿਨ ਕੋਈ ਵੀ ਢਿੱਲ ਨਾ ਦੇਣ ਤੇ ਲੋਕਾਂ ਨੂੰ ਭਾਰੀ ਪਰੇਸਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਹਰਾਉਣ ਲਈ ਸਮੁੱਚਾ ਭਾਰਤ ਹੋਇਆ ਚੌਕਸ

ਭਾਗੀਵਾਂਦਰ, 25 ਮਾਰਚ (ਮਹਿੰਦਰ ਸਿੰਘ ਰੂਪ)- ਵਿਸ਼ਵ 'ਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿਰੁੱਧ ਭਾਰਤ ਨੇ ਵੀ ਹੁਣ ਵੱਡੇ ਉਪਰਾਲੇ ਵਜੋਂ ਆਪਣੀ ਸੁਰੱਖਿਆ ਆਪ ਕਰਨ ਦੇ ਮਕਸਦ ਨਾਲ ਦੇਸ਼ ਦੇ ਨਾਗਰਿਕਾਂ ਨੂੰ ਇਕ ਅਪੀਲ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

-ਮਾਮਲਾ ਪਾਬੰਦੀਆਂ ਦੇ ਬਾਵਜੂਦ ਵੱਧ ਭਾਅ 'ਤੇ ਸਾਮਾਨ ਵੇਚਣ ਦਾ- ਪੁਲਿਸ ਵਲੋਂ ਕਰਿਆਨਾ ਸਟੋਰ ਮਾਲਕ ਤੇ ਉਸ ਦੀ ਪਤਨੀ ਗਿ੍ਫ਼ਤਾਰ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਪੁਲਿਸ ਨੇ ਇਕ ਕਰਿਆਨਾ ਸਟੋਰ ਮਾਲਕ ਤੇ ਉਸ ਦੀ ਪਤਨੀ ਨੂੰ ਵੱਧ ਭਾਅ 'ਤੇ ਸਮਾਨ ਤੇ ਰਾਸ਼ਨ ਵੇਚਣ ਦੇ ਦੋਸ਼ ਵਿਚ ਹਿਰਾਸਤ ਵਿਚ ਲੈ ਲਿਆ ਹੈ | ਜਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਵੀ ਨਸ਼ਿਆਂ ਦੀ ਸਪਲਾਈ ਚੇਨ ਨਹੀਂ ਤੋੜੀ ਜਾ ਸਕੀ

ਸੰਗਤ ਮੰਡੀ, 25 ਮਾਰਚ (ਅੰਮਿ੍ਤਪਾਲ ਸ਼ਰਮਾ)-ਪੰਜਾਬ ਸਰਕਾਰ ਭਾਵੇਂ ਨਸ਼ਿਆਂ ਦਾ ਲੱਕ ਤੋੜਣ ਦੇ ਲੱਖ ਦਾਅਵੇ ਕਰੀ ਜਾਵੇ ਪਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤਾਂ ਪੰਜਾਬ 'ਚ ਲੱਗੇ ਕਰਫ਼ਿਊ ਦੌਰਾਨ ਵੀ ਨਹੀਂ ਤੋੜਿਆ ਜਾ ਸਕਿਆ | ਕਰਫ਼ਿਊ ਦੌਰਾਨ ਲੋਕਾਂ ਨੂੰ ਜਿਥੇ ਦੁੱਧ ਤੇ ...

ਪੂਰੀ ਖ਼ਬਰ »

ਆਪਣੇ ਖੁੱਲੇ੍ਹ ਡੁੱਲੇ੍ਹ ਸੁਭਾਅ ਤੋਂ ਮਜਬੂਰ ਨੇ ਪਿੰਡਾਂ ਦੇ ਲੋਕ

ਭਾਈਰੂਪਾ, 25 ਮਾਰਚ (ਵਰਿੰਦਰ ਲੱਕੀ)- ਸੱਥਾਂ 'ਚ ਬੈਠ ਕੇ ਗੱਪਾਂ ਮਾਰਨੀਆਂ ਤੇ ਤਾਸ਼ ਆਦਿ ਖੇਡ ਕੇ ਸਮਾਂ ਬਤੀਤ ਕਰਨ ਵਾਲੇ ਵਿਹਲੀ ਕਿਸਮ ਦੇ ਲੋਕ ਕੋਰੋਨਾ ਵਾਇਰਸ ਦੇ ਖ਼ੌਫ਼ ਤੋਂ ਦੂਰ ਕਰਫ਼ਿਊ ਨੂੰ ਆਪਣੀ ਜ਼ਿੰਦਗੀ 'ਚ ਵੱਡਾ ਅੜਿੱਕਾ ਮੰਨਦੇ ਹਨ, ਸ਼ਾਇਦ ਇਹੀ ਕਾਰਨ ਹੈ ਕਿ ...

ਪੂਰੀ ਖ਼ਬਰ »

ਕਰਫ਼ਿਊ 'ਚ ਉਲੰਘਣਾ:- ਪੁਲਿਸ ਨੇ ਬਹੁਤੇ ਨੌਜਵਾਨਾਂ ਨੂੰ ਡੰਡ-ਬੈਠਕਾਂ ਕਢਵਾਉਣ ਦੇ ਨਾਲ-ਨਾਲ ਬਣਾਇਆ ਮੁਰਗੇ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਵੇਖਦੇ ਹੋਏ ਲਗਾਏ ਕਰਫ਼ਿਊ ਦੇ ਚਲਦਿਆਂ ਬਠਿੰਡਾ ਜਿਲ੍ਹਾ ਪੂਰੀ ਤਰ੍ਹਾਂ ਲਾਕਡਾਊਨ ਰਿਹਾ | ਕਰਫ਼ਿਊ ਦੇ ਲਗਾਤਾਰ ਤੀਸਰੇ ਦਿਨ ਪੁਲਿਸ ਦੀ ਸਖ਼ਤੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਦੇ ਹੌਲਦਾਰ ਦੀ ਮੌਤ

ਦਿੜ੍ਹਬਾ ਮੰਡੀ, 25 ਮਾਰਚ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਡਿਊਟੀ ਤੋਂ ਵਾਪਸ ਆ ਰਹੇ ਪੰਜਾਬ ਪੁਲਿਸ ਦੇ ਹੌਲਦਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ਤਰੇ ਨੂੰ ਲੈ ਕੇ ਲਗਾਏ ਕਰਫ਼ਿਊ ਕਾਰਨ ਮੌੜ ਇਲਾਕਾ ਮੁਕੰਮਲ ਬੰਦ

ਮੌੜ ਮੰਡੀ, 25 ਮਾਰਚ (ਗੁਰਜੀਤ ਸਿੰਘ ਕਮਾਲੂ)- ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਮੌੜ ਮੰਡੀ ਅਤੇ ਇਸ ਦੇ ਆਸ ਪਾਸੇ ਦੇ ਪਿੰਡਾਂ ਵਿਚ ਮੁਕੰਮਲ ਬੰਦ ਰਿਹਾ | ਕਰਫ਼ਿਊ ਦੇ ਚੱਲਦਿਆਂ ਲੋਕਾਂ ਨੇ ਆਪਣੇ ਘਰਾਂ ਵਿਚ ਹੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਭੱਠਾ ਮਜ਼ਦੂਰਾਂ ਦੀ ਸਾਰ ਲੈਣ ਦੀ ਅਪੀਲ

ਮਾਨਸਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਏਕਟੂ) ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਰਫ਼ਿਊ ਦੌਰਾਨ ਭੱਠਾ ਮਜ਼ਦੂਰਾਂ ਦੀ ਸਾਰ ਲਈ ਜਾਵੇ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾ: ਅਮਰੀਕ ਸਿੰਘ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੈਟ੍ਰੋਲ ਪੰਪ ਮਾਲਕ, ਮੈਨੇਜਰ ਅਤੇ ਕਰਿੰਦਿਆਂ ਿਖ਼ਲਾਫ਼ ਪਰਚਾ ਦਰਜ

ਬਠਿੰਡਾ ਛਾਉਣੀ, 25 ਮਾਰਚ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਦੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਇੱਕ ਪੈਟ੍ਰੋਲ ਪੰਪ ਦੇ ਮਾਲਕ, ਮੈਨੇਜਰ ਅਤੇ ਕਰਿੰਦਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ਵਿਚ ਪੁਲਿਸ ਨੇ ਪੈਟ੍ਰੋਲ ਪੰਪ ਦੇ ਮੈਨੇਜਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਵੇਖਦਿਆਂ ਪਾਵਰ ਕਾਮ ਹਰਕਤ 'ਚ

ਰਾਮਪੁਰਾ ਫੂਲ , 25 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)- ਸੂਬੇ ਅੰਦਰ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਵੇਖਦਿਆਂ ਪਾਵਰ ਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰ੍ਹਾਂ ਨੇ ਆਊਟ ਸੋਰਸਿੰਗ ਏਜੰਸੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਠੇਕੇ ਤੇ ਰੱਖੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਾਂਸਲ ਵਲੋਂ ਪੈਨਸ਼ਨ ਮੁੱਖ ਮੰਤਰੀ ਰਾਹਤ ਫ਼ੰਡ ਲਈ ਦੇਣ ਦਾ ਐਲਾਨ

ਮਾਨਸਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਨਵਾਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਆਪਣੀ ਪੈਨਸ਼ਨ ਮੁੱਖ ਮੰਤਰੀ ਰਾਹਤ ਫ਼ੰਡ ਲਈ ਦੇਣ ਦਾ ਐਲਾਨ ਕੀਤਾ ਹੈ | ਦੱਸਣਾ ਬਣਦਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਕਰੋਨਾ ਵਾਇਰਸ ਦੇ ਸ਼ੱਕੀ ਜੋੜੇ ਦੀ ਰਿਪੋਰਟ ਆਈ ਨੈਗੇਟਿਵ

ਨਥਾਣਾ, 25 ਮਾਰਚ (ਗੁਰਦਰਸ਼ਨ ਲੁੱਧੜ)- ਕਰੋਨਾਵਾਇਰਸ ਸਬੰਧੀ ਸ਼ੱਕੀ ਸਮਝੇ ਗਏ ਨਗਰ ਨਥਾਣਾ ਦੇ ਵਸਨੀਕ ਸੇਵਾਮੁਕਤ ਅਧਿਆਪਕ ਕਪੂਰ ਸਿੰਘ ਅਤੇ ਉਸ ਦੀ ਪਤਨੀ ਭਰਪੂਰ ਕੌਰ ਨੂੰ 2 ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਲੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸਿਵਲ ...

ਪੂਰੀ ਖ਼ਬਰ »

ਕੋਰੋਨਾ ਨੂੰ ਨਜਿੱਠਣ ਲਈ ਲੋਕ ਸੰਗਠਨਾਂ ਨਾਲ ਤਾਲਮੇਲ ਕਰੇ ਪ੍ਰਸ਼ਾਸਨ- ਜਮਹੂਰੀ ਅਧਿਕਾਰ ਸਭਾ

ਬਠਿੰਡਾ, 25 ਮਾਰਚ (ਅਵਤਾਰ ਸਿੰਘ)- ਕੋਰੋਨਾ ਵਾਇਰਸ ਨਾਮੁਰਾਦ ਬਿਮਾਰੀ ਨਾਲ ਨਜਿੱਠਣ ਲਈ ਸਰਕਾਰ ਆਮ ਲੋਕਾਂ, ਜਨਤਕ ਅਤੇ ਸਮਾਜ ਸੇਵੀ ਸੰਗਠਨਾਂ ਨਾਲ ਤਾਲਮੇਲ ਬਣਾਵੇ, ਲੋਕਾਂ ਨੂੰ ਵਿਸ਼ਵਾਸ 'ਚ ਲਵੇ ਅਤੇ ਸਰਕਾਰ ਦਾ ਚਿਹਰਾ ਡਾਕਟਰ ਅਤੇ ਸਿਹਤ ਕਾਮੇ ਬਣਨ ਨਾ ਕਿ ਪੁਲਿਸ ...

ਪੂਰੀ ਖ਼ਬਰ »

ਆਲੂ ਉਤਪਾਦਕ ਕਿਸਾਨਾਂ ਵਲੋਂ ਆਲੂ ਪੁੱਟਣ ਦੀ ਗੁਹਾਰ

ਬਠਿੰਡਾ, 25 ਮਾਰਚ (ਅਵਤਾਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਰਮੁੱਖ ਸਿੰਘ ਅਤੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਮੁੱਖ ਖੇਤੀ ਬਾੜੀ ਸਕੱਤਰ ਕਾਹਨ ਸਿੰਘ ਪੰਨੂ ਨਾਲ ਗੱਲਬਾਤ ਕਰਦਿਆਂ ਪੈੱ੍ਰਸ ਨੂੰ ਆਪਣੇ ਬਿਆਨ 'ਚ ...

ਪੂਰੀ ਖ਼ਬਰ »

ਮੰਡੀਆਂ-ਕਸਬਿਆਂ ਵਿਚ ਨਹੀਂ ਪਹੁੰਚੀਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਦੁੱਧ ਤੇ ਸਬਜ਼ੀਆਂ ਦੀਆਂ ਸੇਵਾਵਾਂ

ਬਠਿੰਡਾ ਛਾਉਣੀ, 25 ਮਾਰਚ (ਪਰਵਿੰਦਰ ਸਿੰਘ ਜੌੜਾ)- ਕਰਫ਼ਿਊ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨੇ ਬਠਿੰਡਾ ਸ਼ਹਿਰ ਵਿਚ ਘਰ-ਘਰ ਦੁੱਧ ਅਤੇ ਸਬਜ਼ੀਆਂ ਦੀਆਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ, ਪ੍ਰੰਤੂ ਮੰਡੀਆਂ ਅਤੇ ...

ਪੂਰੀ ਖ਼ਬਰ »

ਫ਼ਸਲਾਂ ਉੱਪਰ ਤੇਲੇ ਦਾ ਹਮਲਾ, ਕਿਸਾਨਾਂ ਦੀ ਚਿੰਤਾ ਵਧੀ

ਰਾਮਾਂ ਮੰਡੀ, 25 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)- ਬੀਤੇਂ ਦਿਨੀਂ ਮੌਸਮ ਵਿਚ ਬੱਦਲਵਾਈ ਰਹਿਣ ਕਾਰਨ ਹਾੜ੍ਹੀ ਦੀਆਂ ਫ਼ਸਲਾਂ ਉੱਪਰ ਤੇਲੇ ਦਾ ਹਮਲਾ ਹੋ ਗਿਆ ਹੈ | ਕਿਸਾਨ ਤੇਲੇ ਨੂੰ ਮਾਰਨ ਲਈ ਕੀਟਨਾਸ਼ਕਾਂ ਦਾ ਛਿੜਕਾਅ ਕਰ ਰਹੇ ਹਨ | ਇਸ ਸਬੰਧੀ ਖੇਤੀ ਮਾਹਿਰਾਂ ਦਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਵੇਖਦਿਆਂ ਪਾਵਰ ਕਾਮ ਹਰਕਤ 'ਚ

ਰਾਮਪੁਰਾ ਫੂਲ , 25 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)- ਸੂਬੇ ਅੰਦਰ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਵੇਖਦਿਆਂ ਪਾਵਰ ਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰ੍ਹਾਂ ਨੇ ਆਊਟ ਸੋਰਸਿੰਗ ਏਜੰਸੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਠੇਕੇ ਤੇ ਰੱਖੇ ਮੁਲਾਜ਼ਮਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੈਟ੍ਰੋਲ ਪੰਪ ਮਾਲਕ, ਮੈਨੇਜਰ ਅਤੇ ਕਰਿੰਦਿਆਂ ਿਖ਼ਲਾਫ਼ ਪਰਚਾ ਦਰਜ

ਬਠਿੰਡਾ ਛਾਉਣੀ, 25 ਮਾਰਚ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਦੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਇੱਕ ਪੈਟ੍ਰੋਲ ਪੰਪ ਦੇ ਮਾਲਕ, ਮੈਨੇਜਰ ਅਤੇ ਕਰਿੰਦਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ਵਿਚ ਪੁਲਿਸ ਨੇ ਪੈਟ੍ਰੋਲ ਪੰਪ ਦੇ ਮੈਨੇਜਰ ...

ਪੂਰੀ ਖ਼ਬਰ »

ਕਰਫ਼ਿਊ ਦੇ ਚੱਲਦਿਆਂ ਬਠਿੰਡਾ ਸ਼ਹਿਰ 'ਚ ਦਵਾਈਆਂ ਤੇ ਐਲਪੀਜੀ ਗੈਸ ਦੀ ਹੋਮ ਡਲਿਵਰੀ ਸ਼ੁਰੂ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਰਫ਼ਿਊ ਦੇ ਚੱਲਦਿਆਂ ਅੱਜ ਤੋਂ ਬਠਿੰਡਾ ਸ਼ਹਿਰ ਵਿਚ ਲੋੜਵੰਦ ਲੋਕਾਂ ਤੱਕ ਜ਼ਰੂਰਤ ਅਨੁਸਾਰ ਦਵਾਈਆਂ ਪੁੱਜਦੀਆਂ ਕਰਨ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ ਹੋ ਗਈ ਹੈ | ਇਹੀ ਨਹੀਂ, ਲੋਕਾਂ ਨੂੰ ਐਲਪੀਜੀ ਗੈਸ ਵੀ ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ ਨੇ ਸ਼ਹਿਰ ਵਿਚ ਕੀਤੀ ਸਪਰੇਅ

ਗੋਨਿਆਣਾ, 25 ਮਾਰਚ (ਮਨਦੀਪ ਸਿੰਘ ਮੱਕੜ)-ਕੋਰੋਨਾ ਵਾਇਰਸ ਨੂੰ ਰੋਕਣ ਲਈ ਤਰੁਨ ਕੁਮਾਰ ਕਾਰਜ ਸਾਧਕ ਅਫ਼ਸਰ ਅਤੇ ਡਿਊਟੀ ਮਜਿਸਟਰੇਟ ਦੇ ਆਦੇਸ਼ਾਂ 'ਤੇ ਨਗਰ ਕੌਾਸਲ ਦੇ ਮੁਲਾਜ਼ਮ ਰਾਜੀਵ ਕੁਮਾਰ, ਹੀਰਾ ਲਾਲ ਕਰਕਰੇ, ਸੁਬਾਸ਼ ਕੁਮਾਰ, ਬੰਟੀ ਕੁਮਾਰ, ਸੁਖਜਿੰਦਰ ਸਿੰਘ, ...

ਪੂਰੀ ਖ਼ਬਰ »

ਅੱਜ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਵਿਚ ਘਰੋ-ਘਰੀ ਪੁੱਜੇਗਾ ਰਾਸ਼ਨ ਤੇ ਫ਼ਲ-ਸਬਜ਼ੀਆਂ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਅੱਜ ਸ਼ਾਮੀ ਜ਼ਿਲ੍ਹੇ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਕਰਫ਼ਿਊ ਅਤੇ ਕੋਰੋਨਾ ਵਾਇਰਸ ਸਬੰਧੀ ਸਾਰੀਆਂ ਸਥਿਤੀਆਂ ਦੀ ਸਮੀਖਿਆ ਕੀਤੀ | ਇਸ ਮੌਕੇ ਐਸ.ਐਸ.ਪੀ. ਡਾ: ਨਾਨਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦੇ ਰਾਸ਼ਨ ਦੇ ਭਾਅ 'ਚ ਤੇਜੀ- ਰਿਟੇਲ ਕਰਿਆਨਾ ਐਸੋਸੀਏਸ਼ਨ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਮ ਲੋਕਾਂ ਨੂੰ ਕਰਫ਼ਿਊ ਕਾਰਨ ਆ ਰਹੀ ਘਰੇਲੂ ਰਾਸ਼ਨ ਦੀ ਦਿੱਕਤ ਨੂੰ ਵੇਖਦੇ ਹੋਏ ਸਥਾਨਕ ਡਿਊਟੀ ਮੈਜਿਸਟਰੇਟ ਤਰੂਨ ਕੁਮਾਰ ਵਲੋਂ ਰਿਟੇਲ ਕਰਿਆਨਾ ਐਸੋਸੀਏਸ਼ਨ ਨਾਲ ਇਕ ਮੀਟਿੰਗ ਨਗਰ ...

ਪੂਰੀ ਖ਼ਬਰ »

ਪਾਵਰ ਕਾਮ ਵਲੋਂ ਛੋਟੇ ਅਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਨੂੰ ਰਾਹਤ

ਰਾਮਪੁਰਾ ਫੂਲ, 25 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਪਾਵਰ ਕਾਮ ਨੇ ਛੋਟੇ ਅਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ | ਪਾਵਰ ਕਾਮ ਵਲੋਂ ਸੂਬੇ ਦੇ ਸਾਰੇ ਚੀਫ਼ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਕਤ ਖਪਤਕਾਰਾਂ ਦੇ ਬਿੱਲ ...

ਪੂਰੀ ਖ਼ਬਰ »

ਡੀ.ਸੀ. ਦੀਆਂ ਹਦਾਇਤ ਅਨੁਸਾਰ ਮਾਰਕੀਟ ਕਮੇਟੀ ਸਕੱਤਰ ਨੇ ਸਬਜ਼ੀ ਦੀਆਂ ਰੇਹੜੀਆਂ ਸਮੂਹ ਵਾਰਡਾਂ 'ਚ ਇਕ-ਇਕ ਭੇਜੀ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)-ਕਰਫਿਊ ਕਾਰਨ ਲੋਕਾਂ ਨੂੰ ਆ ਰਹੀ ਸਬਜ਼ੀਆਂ ਦੀ ਮੁਸ਼ਕਿਲ ਨੂੰ ਵੇਖਦੇ ਹੋਏ ਅੱਜ ਡੀ.ਸੀ.ਸਾਹਿਬ ਦੀ ਹਦਾਇਤ ਅਨੁਸਾਰ ਮਾਰਕੀਟ ਕਮੇਟੀ ਸਕੱਤਰ ਸੁਖਪ੍ਰੀਤ ਸਿੰਘ ਨੇ ਸਬਜ਼ੀ ਦੀਆਂ ਰੇਹੜੀਆਂ ਸਮੂਹ ਵਾਰਡਾਂ ਵਿਚ ਇਕ-ਇਕ ਰੇਹੜੀ ...

ਪੂਰੀ ਖ਼ਬਰ »

-ਨੋਬਲ ਕੋਰੋਨਾ ਵਾਇਰਸ- ਸਮੂਹ ਲੋਕਾਂ ਨੂੰ ਸਰਕਾਰ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦੀ ਲੋੜ- ਨਿਰਾਲੇ ਬਾਬਾ

ਰਾਮਾਂ ਮੰਡੀ, 25 ਮਾਰਚ (ਤਰਸੇਮ ਸਿੰਗਲਾ)- ਰਾਸ਼ਟਰੀ ਸੰਤ ਦਾ ਦਰਜ ਮਿਲਨ ਤੋਂ ਬਾਅਦ ਸਰਵ ਧਰਮ ਦੇ ਅਚਾਰੀਆ ਸ਼੍ਰੀ ਦਿਵਿਆਨੰਦ ਜੀ ਮਹਾਰਾਜ ਉਰਫ਼ ਨਿਰਾਲੇ ਬਾਬਾ ਦਾ ਬੀਤੀ ਦੇਰ ਰਾਤ ਪਹਿਲੀ ਵਾਰ ਨਿਰਾਲਾ ਭਵਨ ਰਾਮਾਂ ਪਹੁੰਚਣ 'ਤੇ ਸੰਗਤਾਂ ਵੱਲੋਂ ਨਿੱਘਾ ਸੁਆਗਤ ਕੀਤਾ ...

ਪੂਰੀ ਖ਼ਬਰ »

ਨਿਊ ਕਲੱਬ ਮਹਿਰਾਜ ਵਲੋਂ ਸਮੁੱਚੇ ਨਗਰ ਵਿਚ ਸਪਰੇਅ ਦਾ ਛਿੜਕਾਅ ਜਾਰੀ

ਮਹਿਰਾਜ, 25 ਮਾਰਚ (ਸੁਖਪਾਲ ਮਹਿਰਾਜ)- ਨਿਊ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਮਹਿਰਾਜ ਅਤੇ ਨੌਜਵਾਨਾਂ ਵਲੋਂ ਰਲ ਮਿਲ ਕੇ ਨਗਰ ਪੰਚਾਇਤ ਦਫ਼ਤਰ ਦੇ ਸਹਿਯੋਗ ਨਾਲ ਕਸਬੇ ਅੰਦਰ ਦੋ ਟਰੈਕਟਰਾਂ ਰਾਹੀਂ ਸਪਰੇਅ ਦਾ ਛਿੜਕਾਅ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਬਤ ਸਿਹਤ ਬੀਮਾ ਯੋਜਨਾ ਤਹਿਤ ਪੰਜੀਕ੍ਰਿਤ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਹੋਣਗੇ ਜਣੇਪੇ

ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਵਿਡ 19 ਬਿਮਾਰੀ ਦੇ ਖਤਰੇ ਨੂੰ ਵੇਖਦਿਆਂ ਸਰਕਾਰੀ ਸਿਹਤ ਸੰਸਥਾਵਾਂ ਤੇ ਕੰਮ ਦਾ ਬੋਝ ਘੱਟ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜਣੇਪੇ ਨਾਲ ਸਬੰਧਤ ਕੇਸ ਹੁਣ ਸਕੀਮ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਜ਼ਿੰਦਗੀ ਦੀ ਰਫ਼ਤਾਰ ਵਿਚ ਆਈ ਖ਼ੜੋਤ

ਮੌੜ ਮੰਡੀ, 25 ਮਾਰਚ (ਲਖਵਿੰਦਰ ਸਿੰਘ ਮੌੜ)-ਕੋਰੋਨਾ ਦੀ ਦਹਿਸ਼ਤ ਕਾਰਨ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੂੰ ਜਨਤਾ ਕਰਫ਼ਿਊ ਲਗਾਉਣਾ ਪੈ ਗਿਆ ਹੈ,ਜਿਸ ਦੇ ਪ੍ਰਭਾਵ ਅਧੀਨ ਇਕ ਵਾਰ ਦਾ ਜ਼ਿੰਦਗੀ ਦੀ ਰਫ਼ਤਾਰ ਵਿਚ ਜਬਰ ਦਸਤ ਖੜੋਤ ਆ ਗਈ ਹੈ | ਪਿੰਡ ਮੌੜ ਕਲਾਂ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਆਂਗਣਵਾੜੀ ਵਰਕਰਾਂ ਨੇ 315 ਹੱਥੀ ਤਿਆਰ ਕੀਤੇ ਮੁਫ਼ਤ ਮਾਸਕ ਵੰਡੇ

ਮਹਿਰਾਜ, 25 ਮਾਰਚ (ਸੁਖਪਾਲ ਮਹਿਰਾਜ)- ਕੋਰੋਨਾ ਵਰਗੀ ਭਿਆਨਕ ਬਿਮਾਰੀ ਨੂੰ ਲੈ ਕੇ ਜਿੱਥੇ ਹਰ ਪਾਸੇ ਡਰ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਬਿਮਾਰੀ ਦੇ ਬਚਾਅ ਲਈ ਇਕ ਨਿਵੇਕਲੀ ਪਹਿਲ ਕਦਮੀ ਕਰਦਿਆਂ 11 ਸਾਲਾਂ ਬੱਚੀ ਰਾਵੀ ਮਹਿਰਾਜ ਨੇ ਦੇਸੀ ਮਾਸਕ ਤਿਆਰ ਕੀਤਾ, ...

ਪੂਰੀ ਖ਼ਬਰ »

ਬਾਗ਼ਬਾਨਾਂ 'ਤੇ ਭਾਰੀ ਪੈਣ ਲੱਗਾ ਕਰਫ਼ਿਊ

ਭੁੱਚੋ ਮੰਡੀ, 25 ਮਾਰਚ (ਬਿੱਕਰ ਸਿੰਘ ਸਿੱਧੂ)- ਕਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਚੇਨ ਤੋੜਨ ਵਾਸਤੇ ਲਗਾਇਆ ਗਿਆ ਕਰਫ਼ਿਊ ਬਾਗ਼ਬਾਨੀ ਕਰਦੇ ਕਿਸਾਨਾਂ ਲਈ ਵੱਡੀ ਮੁਸੀਬਤ ਬਣਨ ਲੱਗਾ ਹੈ | ਬੇਰੀਆਂ ਦੇ ਬਾਗ਼ਾਂ ਨੂੰ ਲੱਗੇ ਬੇਰ ਹੁਣ ਲਗਭਗ ਪੱਕ ਚੁੱਕਾ ਹੈ ਪਰੰਤੂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣੀ 'ਤੇ ਪੁਲਿਸ ਮੁਲਾਜ਼ਮਾਂ ਨਾਲ ਉਲਝਣਾ ਮਹਿੰਗਾ ਪਿਆ

ਬਠਿੰਡਾ ਛਾਉਣੀ, 25 ਮਾਰਚ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਵਿਖੇ ਦੁਕਾਨਦਾਰ ਨੂੰ ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣੀ ਅਤੇ ਪੁਲਿਸ ਮੁਲਾਜ਼ਮਾਂ ਨਾਲ ਉਲਝਣਾ ਮਹਿੰਗਾ ਪੈ ਗਿਆ | ਥਾਣਾ ਛਾਉਣੀ ਦੀ ਪੁਲਿਸ ਨੇ ਦੁਕਾਨਦਾਰ ਨੂੰ ਗਿ੍ਫ਼ਤਾਰ ਕਰਕੇ ਸਲਾਖ਼ਾਂ ਪਿੱਛੇ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਪਸ਼ੂ ਪਾਲਕਾਂ ਨੂੰ ਵੱਡੀ ਮਾਰ

ਬੱਲੂਆਣਾ, 25 ਮਾਰਚ (ਗੁਰਨੈਬ ਸਾਜਨ)- ਤਿੰਨ ਦਿਨ ਪਹਿਲਾਂ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਮੁੱਚੇ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਪਸ਼ੂ ਪਾਲਕਾਂ ਦਾ ਹਰ ਰੋਜ਼ ਹਜ਼ਾਰਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

--ਕੋਰੋਨਾ ਦੀ ਮਾਰ-- ਸੂਬੇ ਦੇ ਫਾਰਮਾਂ ਅੰਦਰ ਖ਼ੁਰਾਕ ਨਾ ਆਉਣ ਕਾਰਨ ਲੱਖਾਂ ਬੇ-ਜੁਬਾਨੇ ਜਾਨਵਰਾਂ ਦੀ ਹਾਲਤ ਵਿਗੜਨ ਲੱਗੀ

ਭਗਤਾ ਭਾਈਕਾ, 25 ਮਾਰਚ (ਸੁਖਪਾਲ ਸਿੰਘ ਸੋਨੀ)- ਕੋਰੋਨਾ ਦੀ ਮਹਾਂਮਾਰੀ ਤੋਂ ਲੋਕਾਂ ਨੰੂ ਬਚਾਉਣ ਲਈ ਕਰਫ਼ਿਊ ਲਗਾਉਣ ਕਾਰਨ ਸੂਬੇ ਅੰਦਰ ਹਜ਼ਾਰਾਂ ਮੁਰਗ਼ਾ, ਅੰਡਾ ਅਤੇ ਹੈਚਰੀ ਫਾਰਮਾਂ ਦੇ ਲੱਖਾਂ ਜਾਨਵਰਾਂ ਦੀ ਹਾਲਤ ਨਾਜ਼ੁਕ ਬਣਦੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ...

ਪੂਰੀ ਖ਼ਬਰ »

ਰਵਪ੍ਰੀਤ ਸਿੱਧੂ ਨੇ ਲੋੜਵੰਦਾਂ ਲਈ ਰਾਸ਼ਨ ਭੇਜਿਆ

ਤਲਵੰਡੀ ਸਾਬੋ, 25 ਮਾਰਚ (ਰਵਜੋਤ ਸਿੰਘ ਰਾਹੀ)- ਸਮਾਜ ਭਲਾਈ ਦੇ ਕੰਮਾਂ ਵਿਚ ਵਧ-ਚੜ੍ਹ ਯੋਗਦਾਨ ਪਾਉਣ ਵਾਲੇ ਰਾਜਨੀਤਿਕ ਆਗੂ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਅੱਜ ਤਲਵੰਡੀ ਸਾਬੋ ਵਿਖੇ ਲੋੜਵੰਦਾਂ ਤੇ ਗ਼ਰੀਬ ਪਰਿਵਾਰਾਂ ਲਈ ਰਾਸ਼ਨ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪੁਲਿਸ ਦੀ ਨਿਗਰਾਨੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਪਹੁੰਚਾਈਆਂ ਗਈਆਂ ਲੋੜੀਂਦੀਆਂ ਵਸਤਾਂ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 25 ਮਾਰਚ- ਕੋਰੋਨਾ ਵਾਇਰਸ ਤੋਂ ਬਚਾਅ ਦੇ ਯਤਨਾਂ ਤਹਿਤ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੀਆਂ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਈ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਦੁੱਧ, ਫਲ, ਸਬਜ਼ੀਆਂ, ਰਾਸ਼ਨ ਘਰ-ਘਰ ਤੱਕ ਮੁਹੱਈਆ ਕਰਵਾਇਆ

ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਕੋਰੋਨਾ ਵਾਇਰਸ ਤੋਂ ਬਚਾਅ ਦੇ ਯਤਨਾਂ ਤਹਿਤ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੀਆਂ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੀ ਪੂਰਤੀ ਲਈ ਐੱਸ.ਡੀ.ਐਮ ਅਦਿੱਤਿਆ ਡੇਚਲਵਾਲ ਦੀ ਵਿਉਂਤਬੰਦੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ- ਡਿਪਟੀ ਕਮਿਸ਼ਨਰ

ਮਾਨਸਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਕਰਫ਼ਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਗੁਰਪਾਲ ਸਿੰਘ ਚਹਿਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲੇ੍ਹ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕਰਨ ...

ਪੂਰੀ ਖ਼ਬਰ »

ਸਾਬਕਾ ਡਿਪਟੀ ਸਪੀਕਰ ਫਫੜੇ ਵਲੋਂ 21 ਹਜ਼ਾਰ ਰੁਪਏ ਦੇਣ ਦਾ ਐਲਾਨ

ਮਾਨਸਾ, 25 ਮਾਰਚ (ਧਾਲੀਵਾਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਜਥੇਦਾਰ ਜਸਵੰਤ ਸਿੰਘ ਫਫੜੇ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਲੋਕਾਂ 'ਤੇ ਬਿਪਤਾ ਪਈ ਹੋਵੇ, ਮੌਕੇ ਹਰ ਵਿਅਕਤੀ ਨੂੰ ਵਿੱਤ ...

ਪੂਰੀ ਖ਼ਬਰ »

ਬਿਕਰਮ ਸਿੰਘ ਮੋਫਰ ਵਲੋਂ 3 ਮਹੀਨਿਆਂ ਦੀ ਤਨਖ਼ਾਹ ਰਾਹਤ ਫ਼ੰਡ ਲਈ ਦੇਣ ਦਾ ਐਲਾਨ

ਮਾਨਸਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਆਪਣੀ 3 ਮਹੀਨਿਆਂ ਦੀ ਤਨਖ਼ਾਹ ਤੇ ਭੱਤੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਦੇਣ ਦਾ ਐਲਾਨ ਕੀਤਾ ਹੈ | ਜ਼ਿਕਰਯੋਗ ਹੈ ਕਿ ਮੋਫਰ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਪ੍ਰਸ਼ਾਸਨ ਨੇ ਕੀਤੇ ਪ੍ਰਬੰਧ

ਭੀਖੀ, 25 ਮਾਰਚ (ਗੁਰਿੰਦਰ ਸਿੰਘ ਔਲ਼ਖ)- ਕੋਰੋਨਾ ਵਾਇਰਸ ਤੋਂ ਨਾਗਰਿਕਾਂ ਦਾ ਬਚਾਅ ਕਰਨ ਲਈ ਸੂਬੇ ਭਰ ਵਿਚ ਲਗਾਏ ਗਏ ਕਰਫ਼ਿਊ ਦੀ ਪਾਲਣਾ ਕਰਨ ਹਿਤ ਲੋਕਾਂ ਦੀਆਂ ਰੋਜ਼ਾਨਾ ਦੀਆਂ ਆਮ ਵਰਤੋਂ ਦੀਆਂ ਚੀਜ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲ਼ੋਂ ...

ਪੂਰੀ ਖ਼ਬਰ »

ਲੋਕ ਆਪਣੀ ਭਲਾਈ ਲਈ ਪੁਲਿਸ ਦੇ ਆਦੇਸ਼ਾਂ ਦੀ ਪਾਲਣਾ ਕਰਨ- ਐੱਸ. ਐੱਸ. ਪੀ.

ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਡਾ: ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰਫ਼ਿਊ ਦੌਰਾਨ ਪੁਲਿਸ ਦੇ ਆਦੇਸ਼ਾਂ ਦੀ ਪਾਲਣਾ ਕਰਨ ਕਿਉਂਕਿ ਇਹ ਉਨ੍ਹਾਂ ਦੀ ਭਲਾਈ ਲਈ ਹੀ ਹਨ | ਉਨ੍ਹਾਂ ਜ਼ਿਲ੍ਹਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਭੱਠਿਆਂ 'ਤੇ ਰਹਿ ਰਹੇ ਪਥੇਰ ਪਰਿਵਾਰਾਂ ਦੀ ਵੀ ਸਾਰ ਲੈਣ ਦੀ ਅਪੀਲ

ਬੁਢਲਾਡਾ, 25 ਮਾਰਚ (ਸਵਰਨ ਸਿੰਘ ਰਾਹੀ)- ਸ਼ਹਿਰ ਤੋਂ ਦੂਰ-ਦੁਰਾਡੇ ਭੱਠਿਆਂ ਜਾਂ ਖੇਤਾਂ 'ਚ ਬਣੀਆਂ ਪਥੇਰਾਂ 'ਤੇ ਬੈਠੇ ਮਜ਼ਦੂਰਾਂ ਕੋਲ ਵੀ ਕੋਈ ਖਾਣ ਪੀਣ ਦਾ ਸਮਾਨ ਨਾ ਹੋਣ ਕਰ ਕੇ ਸਥਿਤੀ ਦਰਦਨਾਕ ਬਣੀ ਜਾ ਰਹੀ ਹੈ | ਪਿੰਡ ਗੁਰਨੇ ਖੁਰਦ ਤੋਂ ਅਹਿਮਦਪੁਰ ਤੱਕ ਜਾਦੇ ਕੱਚੇ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਸੈਕਟਰ ਵਾਈਜ਼ ਮੈਡੀਕਲ ਟੀਮਾਂ ਦਾ ਗਠਨ ਕੀਤਾ

ਮਾਨਸਾ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨਵਾਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਸੈਕਟਰ ਵਾਈਜ਼ ਗਠਿਤ ਕੀਤੀਆਂ ਮੈਡੀਕਲ ਟੀਮਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਦੇ ਹੁਕਮਾਂ 'ਤੇ ਹੰਗਾਮੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX