ਤਾਜਾ ਖ਼ਬਰਾਂ


ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  12 minutes ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  38 minutes ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  50 minutes ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  about 1 hour ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  about 1 hour ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  about 1 hour ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  about 2 hours ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  about 3 hours ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  about 3 hours ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  1 minute ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  about 4 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੂ ਵਿਚ ਰੋਸ ਮਾਰਚ ਤੇ ਪੁਤਲਾ ਸਾੜਿਆ
. . .  about 4 hours ago
ਜੰਡਿਆਲਾ ਗੁਰੂ 8 ਮਈ( ਪਰਮਿੰਦਰ ਸਿੰਘ ਜੋਸਨ ) ਸੰਯੁਕਤ ਕਿਸਾਨ ਮੋਰਚੇ ਨੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ....
ਰਾਏਕੋਟ 'ਚ ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਵਪਾਰੀਆਂ ਦਾ ਸਾਥ, ਦੁਕਾਨਾਂ ਰਹੀਆਂ ਬੰਦ
. . .  about 4 hours ago
ਰਾਏਕੋਟ , 8 ਮਈ (ਸੁਸ਼ੀਲ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਲਾਕਡਾਊਨ ਦੌਰਾਨ ਦੁਕਾਨਾਂ ਖੁਲ੍ਹਵਾਉਣ ਲਈ ਬੀ.ਕੇ.ਯੂ. ਡਕੌਂਦਾ ਵਲੋਂ...
ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਬੱਧਨੀ ਕਲਾਂ, 08 ਮਈ - (ਸੰਜੀਵ ਕੋਛੜ) ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ...
ਨਵਜੋਤ ਸਿੱਧੂ ਨੇ ਮੁੜ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
. . .  about 3 hours ago
ਅਬੋਹਰ,8 ਮਈ (ਕੁਲਦੀਪ ਸਿੰਘ ਸੰਧੂ) - ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਖ਼ਾਨਾ - ਜੰਗੀ ...
ਕਿਸਾਨ ਸੰਗਠਨਾਂ ਨੇ ਤਾਲਾਬੰਦੀ ਭੰਗ ਕਰਨ ਲਈ ਬਾਜ਼ਾਰਾਂ 'ਚ ਕੀਤਾ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮਾਰਚ
. . .  about 4 hours ago
ਅਜਨਾਲਾ, 8 ਮਈ (ਐਸ. ਪ੍ਰਸ਼ੋਤਮ) - ਅਜਨਾਲਾ ਦੇ ਬਾਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕਿਸਾਨ ਸੰਗਠਨਾਂ ਜਿੰਨਾਂ 'ਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਦੋਰਾਹਾ 'ਚ ਬਾਜ਼ਾਰ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਰੋਸ ਮਾਰਚ
. . .  about 4 hours ago
ਦੋਰਾਹਾ, 8 ਮਈ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲ਼ੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਾਂ ਖੁਲ੍ਹਵਾਈਆਂ
. . .  about 4 hours ago
ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ...
ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 4 hours ago
ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਦੇ ਰੋਸ ਵਜੋਂ ਅੱਜ ਕਿਸਾਨ...
ਨਿਹਾਲ ਸਿੰਘ ਵਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਤਾਲਾਬੰਦੀ ਖ਼ਿਲਾਫ਼ ਲਗਾਇਆ ਰੋਸ ਧਰਨਾ
. . .  about 5 hours ago
ਨਿਹਾਲ ਸਿੰਘ ਵਾਲਾ, (ਮੋਗਾ), 8 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁਲ੍ਹਵਾਉਣ ਅਤੇ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ 'ਤੇ...
ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਚੋਗਾਵਾਂ ਦੇ ਦੁਕਾਨਦਾਰਾਂ ਦੇ ਹੱਕ ਵਿਚ ਕੀਤੀ ਰੋਸ ਰੈਲੀ
. . .  about 5 hours ago
ਚੋਗਾਵਾਂ, 8 ਮਈ (ਗੁਰਬਿੰਦਰ ਸਿੰਘ ਬਾਗੀ) - ਦੁਕਾਨਦਾਰਾਂ ਦੇ ਹੱਕ ਵਿਚ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਲਈ ਕਿਸਾਨ...
ਅੰਮ੍ਰਿਤਸਰ ਵਿਚ ਕੋਰੋਨਾ ਦੇ ਚਲਦੇ ਜਾਰੀ ਹੋਈਆਂ ਹਦਾਇਤਾਂ
. . .  about 5 hours ago
ਅੰਮ੍ਰਿਤਸਰ , 8 ਮਈ - ਅੰਮ੍ਰਿਤਸਰ ਵਿਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਸੁਨਾਮ 'ਚ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 8 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੀਆਂ 32 ਕਿਸਾਨ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552

ਸੰਪਾਦਕੀ

ਪ੍ਰਵਾਸੀਆਂ ਪ੍ਰਤੀ ਸੁਹਿਰਦਤਾ ਦੀ ਲੋੜ

ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਵਧਣਾ ਲਗਾਤਾਰ ਜਾਰੀ ਹੈ | ਪਿਛਲੇ ਦਿਨਾਂ ਤੋਂ ਹੁਣ ਤੱਕ 150 ਦੇ ਕਰੀਬ ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਮੌਤਾਂ ਦੀ ਵੀ ਖ਼ਬਰ ਹੈ | ਹੁਣ ਤੱਕ ਮਰੀਜ਼ਾਂ ਦੀ ਗਿਣਤੀ 900 ਦੇ ਕਰੀਬ ਹੈ | ਚਾਹੇ ਇਸ ਬਿਮਾਰੀ ਦੇ ਰੁਕਣ ਜਾਂ ਇਸ ਦੇ ਹੋਰ ਗੰਭੀਰ ਹੋਣ ਬਾਰੇ ਤਾਂ ਹਾਲੇ ਤੱਕ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਪਰ ਅਮਰੀਕਾ, ਸਪੇਨ ਅਤੇ ਇਟਲੀ ਦੇ ਮੁਕਾਬਲੇ ਵਿਚ ਭਾਰਤ ਵਿਚ ਹਾਲੇ ਇਸ ਬਿਮਾਰੀ ਦੀ ਰਫ਼ਤਾਰ ਧੀਮੀ ਹੈ | ਦੇਸ਼ ਵਿਚ ਇਸ ਬਾਰੇ ਹੁਣ ਤੱਕ ਜਿਸ ਪੱਧਰ 'ਤੇ ਹਰ ਪੱਖ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਤੇਜ਼ੀ ਤੋਂ ਇਹ ਪ੍ਰਭਾਵ ਜ਼ਰੂਰ ਮਿਲਦਾ ਹੈ ਕਿ ਭਾਰਤ ਇਸ ਦੇ ਮੁਕਾਬਲੇ ਲਈ ਆਪਣੀਆਂ ਸੀਮਤ ਸੇਵਾਵਾਂ ਦੇ ਬਾਵਜੂਦ ਆਪਣੇ-ਆਪ ਨੂੰ ਤਿਆਰ ਕਰ ਰਿਹਾ ਹੈ |
ਕੇਂਦਰ ਅਤੇ ਰਾਜ ਸਰਕਾਰਾਂ ਵੀ ਇਸ ਦਾ ਮੁਕਾਬਲਾ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਲਈ ਯਤਨਸ਼ੀਲ ਦਿਖਾਈ ਦਿੰਦੀਆਂ ਹਨ | ਚਾਹੇ ਇਹ ਸਮੱਸਿਆ ਬਹੁਤ ਵੱਡੀ ਹੈ ਅਤੇ ਹਰ ਤਰ੍ਹਾਂ ਦੀ ਯੋਜਨਾਬੰਦੀ ਤੇਜ਼ੀ ਨਾਲ ਕੀਤੀ ਜਾਣ ਦੀ ਲੋੜ ਹੈ, ਪਰ ਫਿਰ ਵੀ ਵੱਡੀ ਹੱਦ ਤੱਕ ਲੋੜਵੰਦ ਅਤੇ ਆਮ ਲੋਕਾਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਰਾਹਤ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ | ਇਸੇ ਤਰ੍ਹਾਂ ਯਤਨ ਜਾਰੀ ਰੱਖਣ ਨਾਲ ਇਸ ਦੀ ਸ਼ਿੱਦਤ ਨੂੰ ਘਟਾਇਆ ਜਾ ਸਕਦਾ ਹੈ | ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪਹਿਲੇ ਐਲਾਨਾਂ ਵਿਚ 15,000 ਕਰੋੜ ਤੋਂ ਵੀ ਵਧੇਰੇ ਰਕਮ ਮੁਢਲੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਰਾਖਵੀਂ ਕਰਨ ਦਾ ਐਲਾਨ ਕੀਤਾ ਸੀ | ਦੇਸ਼ ਦੇ ਵੱਡੇ ਸਿਹਤ ਕੇਂਦਰ, ਸਿਹਤ ਵਿਗਿਆਨੀ ਅਤੇ ਡਾਕਟਰ ਵੀ ਆਪਣੀ ਪੂਰੀ ਵਾਹ ਲਾਉਣ ਤੋਂ ਪਿੱਛੇ ਨਹੀਂ ਹਟ ਰਹੇ | ਹੁਣ ਤੱਕ ਇਸ ਨਾਲ ਸਬੰਧਿਤ ਜਿਹੜੇ ਬਹੁਤੇ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚ ਇਕ ਗੱਲ ਸਾਫ਼ ਦਿਖਾਈ ਦਿੱਤੀ ਹੈ ਕਿ ਬਹੁਤੇ ਮਰੀਜ਼ ਕਾਫੀ ਹੱਦ ਤੱਕ ਉਹੀ ਹਨ, ਜੋ ਵਿਦੇਸ਼ੀ ਯਾਤਰਾਵਾਂ ਤੋਂ ਵਾਪਸ ਪਰਤੇ ਹਨ ਜਾਂ ਵਿਦੇਸ਼ੀ ਮੂਲ ਦੇ ਹਨ | ਦੇਸ਼ ਵਿਚ ਕੋਰੋਨਾ ਵਾਇਰਸ ਦੇ ਪਹਿਲੇ ਮਰੀਜ਼ ਦੀ 30 ਜਨਵਰੀ ਨੂੰ ਪਛਾਣ ਹੋਈ ਸੀ | ਵਿਸ਼ਵ ਸਿਹਤ ਸੰਸਥਾ ਨੇ ਵੀ 30 ਜਨਵਰੀ ਨੂੰ ਇਸ ਦਾ ਕੌਮਾਂਤਰੀ ਤੌਰ 'ਤੇ ਗੰਭੀਰ ਨੋਟਿਸ ਲਿਆ ਸੀ | ਪਰ ਉਸ ਤੋਂ ਪਹਿਲਾਂ 18 ਜਨਵਰੀ ਨੂੰ ਚੀਨ ਅਤੇ ਹਾਂਗਕਾਂਗ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਹਵਾਈ ਅੱਡਿਆਂ 'ਤੇ ਸਿਹਤ ਸਬੰਧੀ ਪੁਣ-ਛਾਣ ਕੀਤੀ ਜਾਣ ਲੱਗੀ ਸੀ | ਉਸ ਤੋਂ ਬਾਅਦ ਦੇਸ਼ ਦੇ ਲਗਪਗ ਸਾਰੇ ਹਵਾਈ ਅੱਡਿਆਂ 'ਤੇ ਇਹ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਸੀ | ਪਰ ਇਹ ਲਗਾਤਾਰ ਇਸ ਹੱਦ ਤੱਕ ਫੈਲਦਾ ਜਾ ਰਿਹਾ ਸੀ, ਜਿਸ 'ਤੇ ਛੇਤੀ ਕੀਤਿਆਂ ਕਾਬੂ ਪਾਉਣਾ ਮੁਸ਼ਕਿਲ ਸੀ |
ਪੰਜਾਬ ਵਿਚ ਬਹੁਤ ਸਾਰੇ ਪ੍ਰਵਾਸੀ ਆਉਂਦੇ ਰਹਿੰਦੇ ਹਨ | ਸਾਡੀ ਸੂਚਨਾ ਅਨੁਸਾਰ ਪਿਛਲੇ ਦਿਨਾਂ ਵਿਚ ਪੰਜਾਬ ਵਿਚ 55 ਹਜ਼ਾਰ ਦੇ ਕਰੀਬ ਪ੍ਰਵਾਸੀ ਸੂਬੇ ਵਿਚ ਆਏ ਸਨ | ਆਮ ਤੌਰ 'ਤੇ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਜਾਬ ਵਿਚ ਆਉਂਦੇ ਰਹਿੰਦੇ ਹਨ | ਪਰ ਇਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਲੋਕ ਆਪਣੇ ਸਬੰਧਿਤ ਮੁਲਕਾਂ ਨੂੰ ਵਾਪਸ ਜਾ ਚੁੱਕੇ ਹਨ | ਇਕ ਸੂਚਨਾ ਮੁਤਾਬਿਕ ਇਸ ਵੇਲੇ ਪੰਜਾਬ ਵਿਚ 40 ਹਜ਼ਾਰ ਦੇ ਲਗਪਗ ਲੋਕਾਂ ਨੂੰ ਇਕਾਂਤਵਾਸ ਵਿਚ ਰੱਖਿਆ ਗਿਆ ਹੈ | ਇਨ੍ਹਾਂ ਵਿਚੋਂ 25 ਹਜ਼ਾਰ ਦੇ ਕਰੀਬ ਪ੍ਰਵਾਸੀ ਹਨ | ਜਲੰਧਰ ਜ਼ਿਲੇ੍ਹ ਵਿਚ ਇਕ ਮਹੀਨੇ ਵਿਚ 13 ਹਜ਼ਾਰ ਦੇ ਕਰੀਬ ਪ੍ਰਵਾਸੀਆਂ ਦੇ ਆਉਣ ਦੀ ਸੂਚੀ ਮਿਲੀ ਸੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਅਜਿਹੇ ਪ੍ਰਵਾਸੀ ਪੰਜਾਬੀਆਂ ਦੀ ਤਲਾਸ਼ ਤੇਜ਼ ਕਰਨ ਦੀ ਹਦਾਇਤ ਕੀਤੀ ਹੈ, ਜਿਨ੍ਹਾਂ ਨਾਲ ਹੁਣ ਤੱਕ ਸੰਪਰਕ ਨਹੀਂ ਕੀਤਾ ਜਾ ਸਕਿਆ | ਸਰਕਾਰ ਇਹ ਵੀ ਯਤਨ ਕਰ ਰਹੀ ਹੈ ਕਿ ਉਨ੍ਹਾਂ ਨੂੰ ਲੱਭ ਕੇ ਛੇਤੀ ਤੋਂ ਛੇਤੀ ਘਰਾਂ ਵਿਚ ਨਿਗਰਾਨੀ ਹੇਠ ਰੱਖਿਆ ਜਾਏ | ਪੰਜਾਬ ਵਿਚ ਕੁਝ ਲੋਕਾਂ ਦੇ ਵਿਦੇਸ਼ੋਂ ਪਰਤਣ ਕਰਕੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਕਾਰਨ ਇਥੇ ਮਰੀਜ਼ਾਂ ਦੀ ਗਿਣਤੀ ਵਿਚ ਜ਼ਰੂਰ ਵਾਧਾ ਹੋਇਆ ਹੈ | ਪਰ ਲੰਮੇ ਸਮੇਂ ਤੋਂ ਆਏ ਪ੍ਰਵਾਸੀਆਂ ਬਾਰੇ ਅਜਿਹੀ ਗੱਲ ਨਹੀਂ ਕਹੀ ਜਾ ਸਕਦੀ | ਪਿਛਲੇ ਦਹਾਕਿਆਂ ਤੋਂ ਪ੍ਰਵਾਸੀਆਂ ਨੇ ਆਪਣੀ ਇਸ ਮੂਲ ਧਰਤੀ ਨਾਲ ਆਪਣਾ ਮੋਹ ਅਤੇ ਪਿਆਰ ਬਣਾਈ ਰੱਖਿਆ ਹੈ |
ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ ਵਿਚ ਅਨੇਕਾਂ ਢੰਗ-ਤਰੀਕਿਆਂ ਨਾਲ ਆਪਣਾ ਵੱਡਾ ਯੋਗਦਾਨ ਵੀ ਪਾਇਆ ਹੈ | ਉਨ੍ਹਾਂ ਵਲੋਂ ਅਜਿਹੇ ਯਤਨ ਹੁਣ ਤੱਕ ਜਾਰੀ ਹਨ | ਕੋਰੋਨਾ ਵਾਇਰਸ ਦੇ ਸੰਤਾਪ ਕਾਰਨ ਇਕਦਮ ਇਹ ਪ੍ਰਵਾਸੀ ਓਪਰੇ ਜਾਪਣ ਲੱਗੇ ਹਨ | ਬਿਨਾਂ ਸ਼ੱਕ ਉਨ੍ਹਾਂ ਨੂੰ ਇਸ ਸਮੇਂ ਲੋੜੀਂਦੇ ਸਮੇਂ ਲਈ ਨਜ਼ਰਸਾਨੀ ਹੇਠ ਰੱਖਿਆ ਜਾ ਸਕਦਾ ਹੈ ਤਾਂ ਜੋ ਉਨ੍ਹਾਂ ਦੇ ਸਿਹਤਮੰਦ ਹੋਣ ਸਬੰਧੀ ਪੁਖਤਾ ਸਬੂਤ ਹਾਸਲ ਹੋ ਸਕਣ | ਪਰ ਉਨ੍ਹਾਂ ਲਈ ਕਿਸੇ ਵੀ ਸੂਰਤ ਵਿਚ ਕਿਸੇ ਵੀ ਪੱਧਰ 'ਤੇ ਓਪਰੇਪਨ ਦੀ ਭਾਵਨਾ ਨਹੀਂ ਦਿਖਾਈ ਜਾ ਸਕਦੀ, ਸਗੋਂ ਇਸ ਸਮੇਂ ਉਨ੍ਹਾਂ ਨੂੰ ਇਹ ਅਹਿਸਾਸ ਦਿਵਾਉਣਾ ਜ਼ਰੂਰੀ ਹੈ ਕਿ ਅਜਿਹੀ ਕਿਸੇ ਵੀ ਤਰ੍ਹਾਂ ਦੀ ਨਿਗਰਾਨੀ ਉਨ੍ਹਾਂ ਦੀ, ਉਨ੍ਹਾਂ ਦੇ ਪਰਿਵਾਰ ਦੀ, ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਜਾਂ ਉਨ੍ਹਾਂ ਨਾਲ ਜਾਣ-ਪਛਾਣ ਰੱਖਣ ਵਾਲੇ ਲੋਕਾਂ ਦੀ ਬਿਹਤਰੀ ਵਾਸਤੇ ਕੀਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਵਸੇਬੇ ਦੇ ਦੇਸ਼ ਵਿਚ ਜਾਣ ਸਮੇਂ ਇਥੋਂ ਚੰਗੀਆਂ ਯਾਦਾਂ ਅਤੇ ਚੰਗੀ ਸਿਹਤ ਲੈ ਕੇ ਜਾਣ | ਉਨ੍ਹਾਂ ਨੂੰ ਖ਼ੁਦ ਹੀ ਛਿਪਣ ਦੀ ਥਾਂ ਸਿਹਤ ਜਾਂਚ ਲਈ ਅੱਗੇ ਆਉਣਾ ਚਾਹੀਦਾ ਹੈ | ਬਿਨਾਂ ਸ਼ੱਕ ਇਸ ਵਧਦੇ ਹੋਏ ਸੰਤਾਪ ਵਿਚ ਸਭ ਨੂੰ ਮਿਲਜੁਲ ਕੇ ਹੀ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਕ-ਦੂਜੇ ਨੂੰ ਦੋਸ਼ ਦੇਣ ਨਾਲ ਇਸ ਮਹਾਂਮਾਰੀ 'ਤੇ ਕਾਬੂ ਪਾਉਣਾ ਸੰਭਵ ਨਹੀਂ ਹੋਵੇਗਾ |

-ਬਰਜਿੰਦਰ ਸਿੰਘ ਹਮਦਰਦ

ਕੌਮਾਂਤਰੀ ਥੀਏਟਰ ਦਿਵਸ ਦੇ ਪ੍ਰਸੰਗ ਵਿਚ

ਬੁੱਲ੍ਹਾ ਨਾਟਕ ਨੇ ਦੱਖਣੀ ਏਸ਼ੀਆ ਦੇ ਰੰਗਮੰਚ ਨੂੰ ਦਿੱਤੀ ਇਕ ਨਵੀਂ ਦਿਸ਼ਾ

ਅੰਤਰਰਾਸ਼ਟਰੀ ਰੰਗਮੰਚ ਸੰਸਥਾ ਇੰਟਰਨੈਸ਼ਨਲ (ਆਈ.ਟੀ.ਆਈ.) ਦੀ ਸਥਾਪਨਾ 1948 ਵਿਚ ਯੂਨੈਸਕੋ ਦੇ ਡਾਇਰੈਕਟਰ ਜਨਰਲ ਸਰ ਜੂਲੀਅਨ ਹਕਸਲੇ ਅਤੇ ਪ੍ਰਸਿੱਧ ਨਾਟਕਕਾਰ ਜੇ. ਬੀ. ਪ੍ਰੀਸਟਲੇ ਦੇ ਉੱਦਮਾਂ ਸਦਕਾ ਹੋਈ ਸੀ | ਇਸ ਸੰਸਥਾ ਵਲੋਂ 1961 ਵਿਚ ਵਿਸ਼ਵ ਰੰਗਮੰਚ ਦਿਵਸ ਮਨਾਉਣ ਦਾ ...

ਪੂਰੀ ਖ਼ਬਰ »

ਸ਼ਹੀਦੀ ਦਿਨ 'ਤੇ ਵਿਸ਼ੇਸ਼

ਗ਼ਦਰੀ ਯੋਧੇ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖ਼ੁਰਦਪੁਰ 

29 ਮਾਰਚ 1917 ਨੂੰ ਜਦੋਂ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ ਜਾ ਚੁੱਕਿਆ ਸੀ, ਉਸ ਤੋਂ ਇਕ ਰਾਤ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਕਰਤਾਰ ਕੌਰ ਲਾਹੌਰ ਜੇਲ੍ਹ ਵਿਚ 'ਆਖਰੀ ਮੁਲਾਕਾਤ' ਲਈ ਪਹੁੰਚੀ, ਤਦ ਉਸ ਨੂੰ ਦੱਸਿਆ ਗਿਆ ਕਿ ਕੱਲ੍ਹ ਭਾਈ ਸਾਹਿਬ ...

ਪੂਰੀ ਖ਼ਬਰ »

ਰਾਸ਼ਟਰੀ ਰਾਜਨੀਤੀ ਵਿਚ ਜਾਣਾ ਨਹੀਂ ਚਾਹੁੰਦੇ ਕੈਪਟਨ ਅਮਰਿੰਦਰ ਸਿੰਘ

ਸਾਬਕਾ ਕਾਂਗਰਸੀ ਆਗੂ ਜਯੋਤੀਰਾਦਿੱਤਿਆ ਸਿੰਧੀਆ ਦੀ ਬਗਾਵਤ ਨੇ ਨਾ ਸਿਰਫ਼ ਮੱਧ ਪ੍ਰਦੇਸ਼ ਵਿਚ ਕਮਲਨਾਥ ਦੀ ਸਰਕਾਰ ਡੇਗੀ ਹੈ ਸਗੋਂ ਇਸ ਦੇ ਨਾਲ ਹੀ ਰਾਜ ਸਭਾ ਵਿਚ ਕਾਂਗਰਸ ਦੀ ਇਕ ਸੀਟ ਦਾ ਵੀ ਨੁਕਸਾਨ ਕੀਤਾ ਹੈ, ਜਿਸ ਬਾਰੇ ਕਾਂਗਰਸ ਨੂੰ ਆਸ ਸੀ ਕਿ ਉਹ ਸੀਟ ਜਿੱਤ ...

ਪੂਰੀ ਖ਼ਬਰ »

ਕੋਰੋਨਾ, ਕਰਫ਼ਿਊ ਤੇ ਪੰਜਾਬੀ ਸਿਨੇਮਾ

ਨਵੇਂ ਵਰ੍ਹੇ ਦੀ ਆਮਦ ਸਮੇਂ ਸੰਸਾਰ ਦੇ ਕਿਸੇ ਇਨਸਾਨ ਨੇ ਇਹ ਨਹੀਂ ਸੋਚਿਆ ਹੋਵੇਗਾ ਕਿ ਇਸ ਸਾਲ ਦੇ ਤੀਜੇ ਮਹੀਨੇ ਦੌਰਾਨ ਹੀ ਉਨ੍ਹਾਂ ਨੂੰ ਜੀਵਨ ਦੇ ਬਚਾਅ ਤੇ ਰੋਜ਼ੀ ਰੋਟੀ ਦੇ ਗੰਭੀਰ ਸੰਕਟ ਨਾਲ ਜੂਝਣਾ ਪਵੇਗਾ | ਮਾਰਚ ਦੇ ਪਹਿਲੇ ਹਫ਼ਤੇ ਤੱਕ ਭਾਰਤੀ ਲੋਕਾਂ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX