ਤਾਜਾ ਖ਼ਬਰਾਂ


ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  53 minutes ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 1 hour ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 2 hours ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 2 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 2 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 3 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 3 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 4 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 4 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 5 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 6 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 7 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 7 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 7 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 8 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 9 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 10 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਚੇਤ ਸੰਮਤ 552

ਪਹਿਲਾ ਸਫ਼ਾ

ਕੋਰੋਨਾ ਦਾ ਹਨੇਰਾ ਦੂਰ ਕਰਨ ਲਈ ਦੇਸ਼ ਵਾਸੀ ਐਤਵਾਰ ਨੂੰ ਇਕਜੁਟਤਾ ਦਿਖਾਉਣ-ਮੋਦੀ

ਕਿਹਾ, ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਕਰ ਕੇ ਦੀਵੇ, ਮੋਮਬੱਤੀਆਂ ਤੇ ਟਾਰਚਾਂ ਨਾਲ ਰੌਸ਼ਨੀ ਕੀਤੀ ਜਾਵੇ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 3 ਅਪ੍ਰੈਲ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਹਨ੍ਹੇਰੇ ਨੂੰ ਹਰਾਉਣ ਲਈ 5 ਅਪ੍ਰੈਲ, ਐਤਵਾਰ ਨੂੰ ਰਾਤ 9 ਵਜੇ 9 ਮਿੰਟ ਲਈ ਲੋਕਾਂ ਨੂੰ ਆਪਣੇ ਘਰ ਦੀਆਂ ਲਾਈਟਾਂ ਬੁਝਾ ਕੇ ਦੀਵੇ, ਮੋਮਬੱਤੀਆਂ, ਟਾਰਚ ਜਾਂ ਫਿਰ ਮੋਬਾਈਲ ਦੀਆਂ ਫਲੈਸ਼ ਲਾਈਟਾਂ ਜਗਾ ਕੇ ਇਕਜੁਟਤਾ ਪ੍ਰਗਟਾਉਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਸਵੇਰੇ 9 ਵਜੇ ਵੀਡੀਓ ਸੰਦੇਸ਼ ਰਾਹੀਂ ਦੇਸ਼ ਵਾਸੀਆਂ ਨੂੰ ਉਕਤ ਸੰਦੇਸ਼ ਦਿੱਤਾ | ਮੋਦੀ ਨੇ ਆਪਣੇ 12 ਮਿੰਟ ਦੇ ਵੀਡੀਓ ਸੰਦੇਸ਼ 'ਚ ਦੀਵੇ ਜਗਾਉਣ ਦੀ ਇਸ ਕਵਾਇਦ ਨੂੰ 130 ਕਰੋੜ ਦੇਸ਼ ਵਾਸੀਆਂ ਦੀਆਂ ਸਮੂਹਿਕ ਕੋਸ਼ਿਸ਼ਾਂ ਦਾ ਵਿਖਾਵਾ ਕਰਾਰ ਦਿੰਦਿਆਂ ਇਸ 'ਚ ਹਿੱਸਾ ਲੈਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਤਾਲਾਬੰਦੀ ਦਾ ਸਮਾਂ ਜ਼ਰੂਰ ਹੈ, ਅਸੀਂ ਆਪੋ-ਆਪਣੇ ਘਰਾਂ 'ਚ ਜ਼ਰੂਰ ਹਾਂ, ਪਰ ਸਾਡੇ 'ਚੋਂ ਕੋਈ ਵੀ ਇਕੱਲਾ ਨਹੀਂ ਹੈ | ਉਨ੍ਹਾਂ ਕਿਹਾ ਕਿ 130 ਕਰੋੜ ਭਾਰਤ ਵਾਸੀਆਂ ਦੀ ਸਮੂਹਿਕ ਸ਼ਕਤੀ ਹਰ ਵਿਅਕਤੀ ਦੇ ਨਾਲ ਹੈ | ਮੋਦੀ ਨੇ ਸੰਬੋਧਨ ਦੇ ਸ਼ੁਰੂ 'ਚ ਦੇਸ਼ਵਾਸੀਆਂ ਨੂੰ ਤਾਲਾਬੰਦੀ ਦੌਰਾਨ ਅਨੁਸ਼ਾਸਨ ਪ੍ਰਗਟਾਉਣ ਲਈ ਧੰਨਵਾਦ ਵੀ ਕੀਤਾ | ਮੋਦੀ ਨੇ 22 ਮਾਰਚ ਜਨਤਾ ਕਰਫ਼ਿਊ ਵਾਲੇ ਦਿਨ ਕੋਰੋਨਾ ਦੀ ਜੰਗ 'ਚ ਲੱਗੇ ਡਾਕਟਰਾਂ, ਨਰਸਾਂ ਅਤੇ ਹੋਰ ਲੋਕਾਂ ਦਾ ਧੰਨਵਾਦ ਕਰਨ ਲਈ ਤਾਲੀ ਜਾਂ ਥਾਲੀ ਵਜਾਉਣ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ 22 ਮਾਰਚ ਨੂੰ ਜਿਸ ਤਰ੍ਹਾਂ ਧੰਨਵਾਦ ਕੀਤਾ ਗਿਆ ਉਹ ਕਈ ਦੇਸ਼ਾਂ ਲਈ ਮਿਸਾਲ ਬਣ ਗਿਆ | ਅੱਜ ਕਈ ਦੇਸ਼ ਇਸ ਨੂੰ ਦੁਹਰਾਅ ਰਹੇ ਹਨ |
ਸੜਕਾਂ 'ਤੇ ਨਾ ਨਿਕਲਣ ਦੀ ਕੀਤੀ ਤਾਕੀਦ
ਇਸ ਦੇ ਨਾਲ ਹੀ ਮੋਦੀ ਨੇ ਤਾਕੀਦ ਕਰਦਿਆਂ ਕਿਹਾ ਕਿ ਦੀਵੇ ਜਲਾਉਣ ਦੇ ਸਮੇਂ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਜ਼ਰੂਰੀ ਹੈ | ਮੋਦੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਅਤੇ ਮੁੜ ਦੁਹਰਾਉਂਦਿਆਂ ਕਿਹਾ ਕਿ ਇਸ ਦੌਰਾਨ (ਦੀਵੇ ਜਲਾਉਣ) ਸੜਕਾਂ ਜਾਂ ਆਪਣੇ ਮੁਹੱਲੇ ਦੀਆਂ ਗਲੀਆਂ 'ਚ ਨਾ ਨਿਕਲਣ | ਸਗੋਂ ਇਹ ਕਵਾਇਦ ਆਪਣੇ ਘਰ ਦੇ ਦਰਵਾਜ਼ੇ ਤੋਂ ਜਾਂ ਬਾਲਕੋਨੀ 'ਤੇ ਹੀ ਕਰਨ | ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਦੀ ਲਕਸ਼ਮਣ ਰੇਖਾ ਨੂੰ ਪਾਰ ਨਹੀਂ ਕਰਨਾ ਚਾਹੀਦਾ | ਸਮਾਜਿਕ ਦੂਰੀ ਹੀ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਦਾ ਇਕਲੌਤਾ ਤਰੀਕਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਚਾਰੋਂ ਪਾਸੇ ਹਰ ਵਿਅਕਤੀ ਇਕ-ਇਕ ਦੀਵਾ ਜਲਾਏਗਾ ਤਾਂ ਰੌਸ਼ਨੀ ਦੀ ਜਿਸ ਸ਼ਕਤੀ ਦਾ ਅਹਿਸਾਸ ਹੋਵੇਗਾ, ਜਿਸ ਤੋਂ ਪਤਾ ਲੱਗੇਗਾ ਕਿ ਅਸੀਂ ਸਾਰੇ ਇਕੋ ਮਕਸਦ ਲਈ ਲੜ ਰਹੇ ਹਾਂ ਅਤੇ ਇਕੱਲੇ ਨਹੀਂ ਹਾਂ |

ਰਾਸ਼ਟਰਪਤੀ ਨੇ ਰਾਜਪਾਲਾਂ ਨੂੰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਯਤਨ ਤੇਜ਼ ਕਰਨ ਲਈ ਕਿਹਾ

ਨਵੀਂ ਦਿੱਲੀ, 3 ਅਪ੍ਰੈਲ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਜ ਸਾਰੇ ਰਾਜਪਾਲਾਂ ਤੇ ਉੱਪ-ਰਾਜਪਾਲਾਂ ਨੂੰ ਨੋਵਲ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਵਧਣ ਤੋਂ ਰੋਕਣ ਅਤੇ ਅਤੇ ਪਾਬੰਦੀਆਂ ਲਾਗੂ ਕਰਨ ਸਬੰਧੀ ਯਤਨਾ 'ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ | ਰਾਜਪਾਲਾਂ ਅਤੇ ਉੱਪ-ਰਾਜਪਾਲਾਂ, ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦੇ ਪ੍ਰਸ਼ਾਸਕਾਂ ਨਾਲ ਇੱਕ ਵੀਡੀਓ-ਕਾਨਫਰੰਸ ਮੀਟਿੰਗ 'ਚ ਕੋਰੋਨਾ ਸੰਕਟ ਦਾ ਮੁਕਾਬਲਾ ਕਰਨ ਦੇ ਯਤਨਾਂ 'ਤੇ ਚਰਚਾ ਕਰਦਿਆਂ ਰਾਸ਼ਟਰਪਤੀ ਅਤੇ ਉੱਪ-ਰਾਸ਼ਟਰਪਤੀ ਨੇ ਕਿਹਾ ਕਿ ਕੋਰੋਨਾ ਕਾਰਨ ਦੇਸ਼ ਭਰ 'ਚ 56 ਵਿਅਕਤੀਆਂ ਦੀ ਮੌਤ ਅਤੇ 2300 ਤੋਂ ਵੱਧ ਵਿਅਕਤੀਆਂ ਦੇ ਪੀੜਤ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ | ਕੋਰੋਨਾ ਕਾਰਨ ਦੇਸ਼ ਭਰ 'ਚ 14 ਅਪ੍ਰੈਲ ਤੱਕ ਲਾਕਡਾਊਨ ਲਾਗੂ ਹੈ | ਰਾਸ਼ਟਰਪਤੀ ਭਵਨ ਤੋਂ ਵੀਡੀਓ ਕਾਨਫਰੰਸ ਦੇ ਏਜੰਡੇ 'ਚ ਕੋਰੋਨਾ ਦੇ ਵਾਧੇ ਨੂੰ ਰੋਕਣ ਲਈ ਰਾਜਾਂ ਵਿੱਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ, ਕਮਜ਼ੋਰ ਵਰਗਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਰੈੱਡ ਕਰਾਸ ਦੀ ਭੂਮਿਕਾ ਤੇ ਯੂਨੀਅਨ ਅਤੇ ਰਾਜਾਂ ਦੇ ਯਤਨਾ ਦੇ ਪੂਰਕ ਦੇ ਤੌਰ 'ਤੇ ਸਿਵਲ ਸੁਸਾਇਟੀਆਂ, ਸਵੈ-ਸੇਵੀ ਸੰਗਠਨਾਂ ਅਤੇ ਨਿੱਜੀ ਖੇਤਰਾਂ ਦੀ ਭੂਮਿਕਾ ਆਦਿ ਸ਼ਾਮਿਲ ਸਨ |

ਕਰਫ਼ਿਊ ਵਧਾਉਣ ਬਾਰੇ ਫ਼ੈਸਲਾ ਹਾਲਾਤ 'ਤੇ ਨਿਰਭਰ-ਕੈਪਟਨ

ਸਤਨਾਮ ਸਿੰਘ ਮਾਣਕ, ਜਸਪਾਲ ਸਿੰਘ
ਜਲੰਧਰ, 3 ਅਪ੍ਰੈਲ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਹਰ ਮੁਸ਼ਕਿਲ ਸਥਿਤੀ ਦਾ ਟਾਕਰਾ ਬੜੀ ਹਿੰਮਤ ਤੇ ਦਲੇਰੀ ਨਾਲ ਕੀਤਾ ਹੈ ਤੇ ਕੋਰੋਨਾ ਵਾਇਰਸ ਿਖ਼ਲਾਫ਼ ਲੜੀ ਜਾ ਰਹੀ ਲੜਾਈ 'ਚ ਵੀ ਪੰਜਾਬੀਆਂ ਵਲੋਂ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ | ਗੱਲ ਚਾਹੇ ਤਾਲਾਬੰਦੀ ਦੌਰਾਨ ਸਰਕਾਰੀ ਹਦਾਇਤਾਂ ਦੀ ਪਾਲਣਾ ਦੀ ਹੋਵੇ ਜਾਂ ਫਿਰ ਕਰਫ਼ਿਊ ਕਾਰਨ ਭੁੱਖੇ ਲੋਕਾਂ ਦੇ ਪੇਟ ਭਰਨ ਦੀ ਹੋਵੇ ਤਾਂ ਪੰਜਾਬੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਾ ਕੇਵਲ ਆਪਣੇ ਘਰਾਂ ਅੰਦਰ ਰਹਿ ਕੇ ਕੋਰੋਨਾ ਿਖ਼ਲਾਫ਼ ਲੜਾਈ ਨੂੰ ਸਫ਼ਲ ਬਣਾਉਣ 'ਚ ਅਹਿਮ ਯੋਗਦਾਨ ਪਾਇਆ, ਸਗੋਂ ਲੋੜਵੰਦਾਂ ਤੱਕ ਰਾਸ਼ਨ ਤੇ ਲੰਗਰ ਪਹੁੰਚਾ ਕੇ ਇਕ ਵਾਰ ਫਿਰ ਦੁਨੀਆ ਭਰ 'ਚ ਆਪਣੀ ਫ਼ਰਾਖ਼ਦਿਲੀ ਦੀ ਮਿਸਾਲ ਕਾਇਮ ਕੀਤੀ ਹੈ | ਕੋਰੋਨਾ ਿਖ਼ਲਾਫ਼ ਇਸ ਲੜਾਈ 'ਚ ਡਾਕਟਰਾਂ, ਨਰਸਾਂ, ਪੈਰਾ-ਮੈਡੀਕਲ ਸਟਾਫ਼, ਪੁਲਿਸ ਅਤੇ ਮੀਡੀਆ ਵਲੋਂ ਨਿਭਾਏ ਜਾ ਰਹੇ ਰੋਲ ਦੀ ਵੀ ਭਰਪੂਰ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯਤਨਾਂ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਿਖ਼ਲਾਫ਼ ਲੜਾਈ ਕਾਫੀ ਔਖੀ ਹੈ ਪਰ ਪੰਜਾਬੀ ਹਰ ਸਥਿਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹਨ | ਇਹ ਪ੍ਰਗਟਾਵਾ ਉਨ੍ਹਾਂ 'ਅਜੀਤ' ਵੈੱਬ ਟੀ. ਵੀ. ਨਾਲ ਇਕ ਵਿਸ਼ੇਸ਼ ਇੰਟਰਵਿਊ ਦੌਰਾਨ ਕਰਦਿਆਂ ਕੀਤਾ ਤੇ ਹੇਠਾਂ ਪੇਸ਼ ਹੈ ਇੰਟਰਵਿਊ ਦੇ ਮੁੱਖ ਅੰਸ਼ :”
ਸਵਾਲ : ਕੋਰੋਨਾ ਿਖ਼ਲਾਫ਼ ਲੜਾਈ ਸਬੰਧੀ ਪੰਜਾਬ ਸਰਕਾਰ ਵਲੋਂ ਕਿਸ ਤਰ੍ਹਾਂ ਦੀ ਤਿਆਰੀ ਕੀਤੀ ਗਈ ਹੈ?
ਜਵਾਬ : ਕੋਰੋਨਾ ਵਾਇਰਸ ਕੋਵਿਡ-19 ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਪੰਜਾਬ 'ਚ ਵੀ ਇਸ ਬਿਮਾਰੀ ਨੇ ਆਪਣੇ ਪੈਰ ਪਸਾਰੇ ਹੋਏ ਹਨ ਪਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਤੇ ਸਰਕਾਰ ਵਲੋਂ ਇਸ ਬਿਮਾਰੀ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਅਜੇ ਰਾਜ ਦੇ ਤਿੰਨ ਸ਼ਹਿਰਾਂ ਅੰਮਿ੍ਤਸਰ, ਪਟਿਆਲਾ ਅਤੇ ਚੰਡੀਗੜ੍ਹ 'ਚ ਹੀ ਟੈਸਟ ਕਰਨ ਦੀ ਸਹੂਲਤ ਉਪਲੱਬਧ ਹੈ ਪਰ ਇਸ ਸਬੰਧੀ ਕੇਂਦਰ ਸਰਕਾਰ ਨੂੰ ਕਿਹਾ ਜਾ ਰਿਹਾ ਹੈ ਕਿ ਰਾਜ ਦੇ ਹੋਰਨਾਂ ਮੈਡੀਕਲ ਕਾਲਜਾਂ 'ਚ ਵੀ ਟੈਸਟ ਕਰਨ ਦੀ ਸਹੂਲਤ ਦਿੱਤੀ ਜਾਵੇ | ਇਸੇ ਤਰ੍ਹਾਂ 400 ਦੇ ਕਰੀਬ ਨਿੱਜੀ ਅਤੇ ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰ ਮੌਜੂਦ ਹਨ | ਪੀ. ਪੀ. ਈ. ਕਿੱਟਾਂ ਵੀ ਖਰੀਦੀਆਂ ਜਾ ਰਹੀਆਂ ਹਨ ਤੇ ਇਸੇ ਤਰ੍ਹਾਂ ਜੀਵਨ ਰੱਖਿਅਕ ਹੋਰਨਾਂ ਉਪਕਰਨਾਂ ਵੀ ਮੰਗਵਾਏ ਜਾ ਰਹੇ ਹਨ |
ਸਵਾਲ : ਕਰਫ਼ਿਊ ਦੀ ਮਿਆਦ ਨੂੰ ਲੈ ਕੇ ਲੋਕ ਮਨਾਂ 'ਚ ਕਈ ਤਰ੍ਹਾਂ ਦੇ ਸ਼ੰਕੇ ਹਨ, ਉਸ ਬਾਰੇ ਸਪੱਸ਼ਟ ਕਰੋ?
ਜਵਾਬ : ਕਰਫਿਊ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ | ਕੋਰੋਨਾ ਦੀ ਬਿਮਾਰੀ ਪੂਰੇ ਦੇਸ਼ 'ਚ ਫੈਲੀ ਹੋਈ ਹੈ ਤੇ ਅਜਿਹੇ 'ਚ ਕੇਂਦਰ ਸਰਕਾਰ ਦਾ ਫ਼ੈਸਲਾ ਵੀ ਕਾਫੀ ਅਹਿਮ ਹੈ ਤੇ ਫਿਰ ਵੀ ਜੇਕਰ ਕੇਂਦਰ ਸਰਕਾਰ ਅੱਗੇ ਤਾਲਾਬੰਦੀ ਜਾਰੀ ਨਹੀਂ ਰੱਖਦੀ ਤਾਂ ਪੰਜਾਬ 'ਚ ਕਰਫ਼ਿਊ ਵਧਾਉਣ ਬਾਰੇ ਫ਼ੈਸਲਾ ਮੌਕੇ ਦੇ ਹਾਲਾਤ ਨੂੰ ਦੇਖ ਕੇ 14 ਅਪ੍ਰੈਲ ਤੋਂ ਬਾਅਦ ਹੀ ਲਿਆ ਜਾਵੇਗਾ |
ਸਵਾਲ : ਨਵਾਂਸ਼ਹਿਰ ਦੇ ਨਿੱਜੀ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦੇਣ ਦੀ ਪੇਸ਼ਕਸ਼ ਕੀਤੀ ਹੈ, ਇਸ ਸੰਦਰਭ 'ਚ ਬਾਕੀ ਜ਼ਿਲਿ੍ਹਆਂ 'ਚ ਵੀ ਨਿੱਜੀ ਡਾਕਟਰਾਂ ਨਾਲ ਰਾਬਤਾ ਕਾਇਮ ਕਰਨ ਦੀ ਕੋਈ ਕੋਸ਼ਿਸ਼ ਕੀਤੀ ਜਾ ਰਹੀ ਹੈ?
ਜਵਾਬ : ਜੀ ਹਾਂ | ਜਿਸ ਤਰ੍ਹਾਂ ਨਵਾਂਸ਼ਹਿਰ ਜ਼ਿਲ੍ਹੇ ਦੀ ਮੈਡੀਕਲ ਐਸੋਸੀਏਸ਼ਨ ਨੇ ਆਪਣੇ 35 ਡਾਕਟਰਾਂ ਦੀ ਸੂਚੀ ਸਰਕਾਰ ਨੂੰ ਸੌਾਪੀ ਹੈ, ਉਸੇ ਤਰ੍ਹਾਂ ਹੋਰਨਾਂ ਜ਼ਿਲਿ੍ਹਆਂ 'ਚ ਵੀ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੇਵਾ-ਮੁਕਤ ਹੋ ਚੁੱਕੇ ਡਾਕਟਰਾਂ ਨੂੰ ਵੀ ਡਿਊਟੀ 'ਤੇ ਆਉਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਦਾ ਕਾਫੀ ਸੇਵਾ-ਮੁਕਤ ਡਾਕਟਰਾਂ ਵਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਹੈ ਤੇ ਉਹ ਸੇਵਾ ਨਿਭਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ |
ਸਵਾਲ : ਕੁਝ ਨਿੱਜੀ ਹਸਪਤਾਲਾਂ ਵਲੋਂ ਓ. ਪੀ. ਡੀ. ਬੰਦ ਕਰਨ ਬਾਰੇ ਚੱਲ ਰਹੀ ਚਰਚਾ ਬਾਰੇ ਕੀ ਕਹਿਣਾ ਚਾਹੋਗੇ?
ਜਵਾਬ : ਹਾਂ | ਕੁਝ ਨਿੱਜੀ ਹਸਪਤਾਲਾਂ ਵਲੋਂ ਅਜਿਹਾ ਕਰਨ ਦੀਆਂ ਸ਼ਿਕਾਇਤਾਂ ਉਨ੍ਹਾਂ ਕੋਲ ਪੁੱਜੀਆਂ ਹਨ ਤੇ ਉਨ੍ਹਾਂ ਨੇ ਇਸ ਦੀ ਜਾਂਚ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ |
ਸਵਾਲ : ਕਰਫ਼ਿਊ ਦੌਰਾਨ ਲੋੜਵੰਦਾਂ ਦੀ ਕਿਸ ਤਰ੍ਹਾਂ ਮਦਦ ਕੀਤੀ ਜਾ ਰਹੀ ਹੈ?
ਜਵਾਬ : ਕਰਫਿਊ ਦੌਰਾਨ ਦਿਹਾੜੀਦਾਰ ਲੋਕਾਂ ਅਤੇ ਹੋਰਨਾਂ ਲੋੜਵੰਦਾਂ ਨੂੰ ਰਾਸ਼ਨ ਪਹੁੰਚਾਉਣ ਲਈ ਸਰਕਾਰ ਵਲੋਂ ਹਰ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ | ਸਰਕਾਰ ਵਲੋਂ 2 ਕਰੋੜ ਦੇ ਕਰੀਬ ਰਾਸ਼ਨ ਦੇ ਬੈਗ ਲੋੜਵੰਦਾਂ ਨੂੰ ਆਉਣ ਵਾਲੇ ਦਿਨਾਂ 'ਚ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਦਿਲ ਬਹੁਤ ਵੱਡੇ ਹਨ ਤੇ ਲੋੜਵੰਦਾਂ ਦੀ ਮਦਦ ਲਈ ਪੰਜਾਬੀ ਦਿਲ ਖੋਲ੍ਹ ਕੇ ਦਾਨ ਦੇ ਰਹੇ ਹਨ |
ਸਵਾਲ : ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨਾਲ ਤਾਲਮੇਲ ਕਿਸ ਤਰ੍ਹਾਂ ਕੀਤਾ ਜਾ ਰਿਹਾ ਹੈ?
ਜਵਾਬ : ਗਰੀਬਾਂ ਅਤੇ ਮਜ਼ਦੂਰਾਂ ਦੀ ਮਦਦ ਲਈ ਅਨੇਕਾਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ ਤੇ ਇਸ ਕੰਮ 'ਚ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਉਨ੍ਹਾਂ ਦਾ ਪੂਰਾ ਸਹਿਯੋਗ ਕਰ ਰਹੇ ਹਨ | ਸਾਰਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਤੇ ਲੋਕਾਂ ਦੇ ਘਰਾਂ ਤੱਕ ਲੋੜੀਂਦਾ ਰਾਸ਼ਨ ਤੇ ਸਾਮਾਨ ਪਹੁੰਚਾਇਆ ਜਾ ਰਿਹਾ ਹੈ |
ਸਵਾਲ : ਮਜ਼ਦੂਰਾਂ ਵਲੋਂ ਸੂਬੇ 'ਚੋਂ ਕੀਤੀ ਜਾ ਰਹੀ ਹਿਜਰਤ ਨੂੰ ਰੋਕਣ ਲਈ ਸਰਕਾਰ ਕੀ ਕਦਮ ਚੁੱਕ ਰਹੀ ਹੈ?
ਜਵਾਬ : ਪੰਜਾਬ 'ਚੋਂ ਮਜ਼ਦੂਰਾਂ ਦੀ ਹਿਜਰਤ ਬਿਲਕੁੱਲ ਵੀ ਨਹੀਂ ਹੋਈ ਤੇ ਇਹ ਪੰਜਾਬੀਆਂ ਨਾਲ ਉਨ੍ਹਾਂ ਦੀ ਸਾਂਝ ਅਤੇ ਪਿਆਰ ਹੈ ਕਿ ਅੱਜ ਵੀ ਵੱਡੀ ਗਿਣਤੀ ਮਜ਼ਦੂਰ ਪੰਜਾਬ 'ਚ ਹੀ ਟਿਕੇ ਹੋਏ ਹਨ | ਮਜ਼ਦੂਰਾਂ ਦੀ ਮਦਦ ਲਈ ਉਨ੍ਹਾਂ ਸਨਅਤਕਾਰਾਂ ਨੂੰ ਕਿਹਾ ਹੈ ਕਿ ਉਹ ਆਪੋ-ਆਪਣੇ ਉਦਯੋਗ ਚਲਾ ਸਕਦੇ ਹਨ ਪਰ ਮਜ਼ਦੂਰਾਂ ਨੂੰ ਅੰਦਰ ਹੀ ਰੱਖਣ ਤੇ ਉਨ੍ਹਾਂ ਦੇ ਰਹਿਣ-ਸਹਿਣ ਆਦਿ ਦਾ ਪ੍ਰਬੰਧ ਕਰਨ, ਜਿਸ ਸਬੰਧੀ ਕਾਫੀ ਸਨਅਤਕਾਰਾਂ ਵਲੋਂ ਆਪਣੀਆਂ ਇਕਾਈਆਂ ਚਾਲੂ ਵੀ ਕਰ ਦਿੱਤੀਆਂ ਗਈਆਂ ਹਨ |
ਸਵਾਲ : ਕੋਰੋਨਾ ਸੰਕਟ ਦੇ ਮੱਦੇਨਜ਼ਰ ਕੇਂਦਰ ਵਲੋਂ ਰਾਜ ਸਰਕਾਰ ਨੂੰ ਕੀ ਪੂਰਾ ਸਹਿਯੋਗ ਮਿਲ ਰਿਹਾ ਹੈ?
ਜਵਾਬ : ਜੀ | ਕੇਂਦਰ ਸਰਕਾਰ ਵਲੋਂ ਰਾਜ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆ ਰਹੀ | ਇਸ ਦੇ ਨਾਲ ਹੀ ਰਾਜ ਦੀਆਂ ਸਮੁੱਚੀਆਂ ਸਿਆਸੀ ਧਿਰਾਂ ਵਲੋਂ ਵੀ ਸਰਕਾਰ ਨੂੰ ਇਸ ਲੜਾਈ 'ਚ ਪੂਰਾ-ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਲਈ ਉਹ ਰਾਜਸੀ ਪਾਰਟੀਆਂ ਦੇ ਆਗੂਆਂ ਦਾ ਧੰਨਵਾਦ ਵੀ ਕਰਦੇ ਹਨ |
ਸਵਾਲ : ਇਸ ਮੁਸ਼ਕਿਲ ਦੇ ਸਮੇਂ ਰਾਜ ਦੇ ਲੋਕਾਂ ਵਲੋਂ ਕਿਸ ਤਰ੍ਹਾਂ ਦਾ ਸਹਿਯੋਗ ਮਿਲ ਰਿਹਾ ਹੈ?
ਜਵਾਬ : ਪੰਜਾਬ ਦੇ ਲੋਕਾਂ ਦੀ ਇਹ ਦਰਿਆਦਿਲੀ ਹੈ ਕਿ ਉਹ ਇਸ ਸੰਕਟ ਦੇ ਸਮੇਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ | ਇੱਥੇ ਹੀ ਬਸ ਨਹੀਂ ਅਨੇਕਾਂ ਧਾਰਮਿਕ ਸੰਸਥਾਵਾਂ ਵੀ ਕੋਰੋਨਾ ਿਖ਼ਲਾਫ਼ ਲੜਾਈ 'ਚ ਸਰਕਾਰ ਦਾ ਸਾਥ ਦੇਣ ਦੀ ਪੇਸ਼ਕਸ਼ ਕਰ ਚੁੱਕੀਆਂ ਹਨ | ਕਈ ਧਾਰਮਿਕ ਸੰਸਥਾਵਾਂ ਵਲੋਂ ਤਾਂ ਆਪਣੀਆਂ ਥਾਵਾਂ ਨੂੰ ਆਰਜ਼ੀ ਹਸਪਤਾਲ ਬਣਾਉਣ ਅਤੇ ਰਾਹਤ ਕੇਂਦਰਾਂ ਵਜੋਂ ਵਰਤਣ ਦੀ ਵੀ ਪੇਸ਼ਕਸ਼ ਕੀਤੀ ਹੈ |
ਸਵਾਲ : ਕੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਤੋਂ ਆਏ ਸਾਰੇ ਮੁਸਲਮਾਨਾਂ ਬਾਰੇ ਪਤਾ ਲਗਾ ਲਿਆ ਗਿਆ ਹੈ?
ਜਵਾਬ : ਨਵੀਂ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਤੋਂ ਮਰਕਜ਼ 'ਚ ਸ਼ਾਮਿਲ ਹੋਏ ਮੁਸਲਮਾਨ ਕਾਫੀ ਸਮਾਂ ਪਹਿਲਾਂ ਹੀ ਸੂਬੇ 'ਚ ਆ ਚੁੱਕੇ ਹਨ ਤੇ 200 ਦੇ ਕਰੀਬ ਅਜਿਹੇ ਮੁਸਲਮਾਨਾਂ 'ਚੋਂ ਹੁਣ ਤੱਕ ਅਜਿਹੇ 145 ਦੇ ਕਰੀਬ ਮੁਸਲਮਾਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ |
ਸਵਾਲ : ਕਰਫ਼ਿਊ ਦੇ ਮੱਦੇਨਜ਼ਰ ਕਣਕ ਦੇ ਮੰਡੀਕਰਨ ਦੀ ਚਿੰਤਾ ਕਿਸਾਨਾਂ ਨੂੰ ਸਤਾ ਰਹੀ ਹੈ, ਇਸ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ?
ਜਵਾਬ : ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ ਤੇ 15 ਅਪ੍ਰੈਲ ਤੋਂ ਸਰਕਾਰ ਵਲੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਦਾ ਇਕ-ਇਕ ਦਾਣਾ ਮੰਡੀ 'ਚੋਂ ਚੁੱਕਿਆ ਜਾਵੇਗਾ | ਕਣਕ ਦੀ ਖਰੀਦ ਸਬੰਧੀ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਅਦਾਇਗੀ ਦੀ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ | ਅੱਜ ਹੀ ਉਨ੍ਹਾਂ ਵਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਤੇ ਹਰ ਤਰ੍ਹਾਂ ਨਾਲ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ | ਆਲੂਆਂ ਦੀ ਪੁਟਾਈ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਆਪਣਾ ਆਲੂ ਕਿਤੇ ਵੀ ਵੇਚਣ ਦੀ ਪੂਰੀ ਖੁੱਲ੍ਹ ਹੈ | ਉਹ ਆਪਣਾ ਆਲੂ ਕਿਤੇ ਵੀ ਭੇਜ ਸਕਦੇ ਹਨ ਤੇ ਸਟੋਰਾਂ 'ਚ ਵੀ ਰੱਖ ਸਕਦੇ ਹਨ | ਉਨ੍ਹਾਂ ਕਿਹਾ ਕਿ ਆਲੂਆਂ ਦੀ ਢੋਆ-ਢੁਆਈ ਲਈ ਸਾਰੇ ਰਾਜਾਂ ਵਲੋਂ ਆਪਣੀਆਂ ਸੜਕਾਂ ਖੋਲ੍ਹੀਆਂ ਗਈਆਂ ਹਨ | ਨਰਮੇ ਦੇ ਬੀਜ ਦਾ ਵੀ ਸਰਕਾਰ ਵਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ |
ਸਵਾਲ : ਕੋਰੋਨਾ ਸੰਕਟ ਦੌਰਾਨ ਮੀਡੀਆ ਦੇ ਰੋਲ ਬਾਰੇ ਤੁਹਾਡਾ ਕੀ ਕਹਿਣਾ ਹੈ?
ਜਵਾਬ : ਇਸ ਸੰਕਟ ਸਮੇਂ ਪਿ੍ੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਲੋਂ ਬਹੁਤ ਹੀ ਵਧੀਆ ਤੇ ਉਸਾਰੂ ਰੋਲ ਨਿਭਾਇਆ ਜਾ ਰਿਹਾ ਹੈ, ਖਾਸਕਰ ਲੋਕਾਂ ਤੱਕ ਸਹੀ ਅਤੇ ਸਟੀਕ ਜਾਣਕਾਰੀ ਮੁਹੱਈਆ ਕਰਵਾਉਣ 'ਚ ਅਖ਼ਬਾਰਾਂ ਅਹਿਮ ਯੋਗਦਾਨ ਪਾ ਰਹੀਆਂ ਹਨ |
ਸਵਾਲ : ਅਖੀਰ 'ਚ ਪੰਜਾਬ ਦੇ ਲੋਕਾਂ ਨੂੰ ਕੀ ਸੰਦੇਸ਼ ਦੇਣਾ ਚਾਹੋਗੇ?
ਜਵਾਬ : ਪੰਜਾਬ ਦੇ ਲੋਕਾਂ ਨੂੰ ਇਹੋ ਕਹਿਣਾ ਚਾਹਾਂਗਾ ਕਿ ਉਨ੍ਹਾਂ ਦਾ ਦਿਲ ਬਹੁਤ ਵੱਡਾ ਹੈ ਤੇ ਇਸ ਸੰਕਟ ਦੀ ਘੜੀ 'ਚ ਵੀ ਉਹ ਕਿਸੇ ਵੀ ਤਰ੍ਹਾਂ ਨਾ ਡੋਲਣ ਅਤੇ ਹਮੇਸ਼ਾ ਚੜ੍ਹਦੀ ਕਲਾ 'ਚ ਰਹਿਣ ਤੇ ਚੜ੍ਹਦੀ ਕਲਾ 'ਚ ਰਹਿ ਕੇ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ | ਕੋਰੋਨਾ ਨੂੰ ਮਾਤ ਦੇਣ ਲਈ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਹਦਾਇਤਾਂ ਅਤੇ ਸਾਵਧਾਨੀਆਂ ਦਾ ਪਾਲਣ ਕਰਨਾ ਚਾਹੀਦਾ ਹੈ ਤੇ ਕਰਫ਼ਿਊ ਦੌਰਾਨ ਘਰਾਂ ਤੋਂ ਬਿਲਕੁਲ ਵੀ ਬਾਹਰ ਨਹੀਂ ਨਿਕਲਣਾ ਚਾਹੀਦਾ |

ਤਬਲੀਗੀ ਜਮਾਤ ਕਾਰਨ 14 ਸੂਬਿਆਂ 'ਚ ਵਧੇ ਮਾਮਲੇ

• ਦੋ ਦਿਨਾਂ 'ਚ 647 ਮਰੀਜ਼ ਸਾਹਮਣੇ ਆਏ  • ਹੁਣ ਤੱਕ 62 ਮੌਤਾਂ, 2500 ਤੋਂ ਵੱਧ ਪੀੜਤ
ਨਵੀਂ ਦਿੱਲੀ, 3 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਅਤੇ ਤਬਲੀਗੀ ਜਮਾਤ ਕਾਰਨ 14 ਸੂਬਿਆਂ 'ਚ ਪੀੜਤਾਂ ਦੀ ਗਿਣਤੀ ਵਧੀ ਹੈ | ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਹੁਣ ਤੱਕ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੇ 2547 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 62 ਵਿਅਕਤੀਆਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਦੌਰਾਨ ਤਬਲੀਗੀ ਜਮਾਤ ਦੇ ਮੈਂਬਰਾਂ ਕਾਰਨ 14 ਸੂਬਿਆਂ 'ਚ ਕੋਰੋਨਾ ਦੇ 647 ਮਾਮਲੇ ਸਾਹਮਣੇ ਆਏ ਹਨ | ਪਿਛਲੇ 24 ਘੰਟਿਆਂ ਦੌਰਾਨ ਹੋਈਆਂ 12 ਮੌਤਾਂ 'ਚੋਂ ਕਈ ਤਬਲੀਗੀ ਜਮਾਤ ਨਾਲ ਸਬੰਧਿਤ ਹਨ | ਉਨ੍ਹਾਂ ਦੱਸਿਆ ਕਿ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਕੁਲ 336 ਨਵੇਂ ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਦੱਸਿਆ ਕਿ ਦੇਸ਼ 'ਚ ਹੁਣ ਤੱਕ 163 ਮਰੀਜ਼ ਠੀਕ ਹੋ ਚੁੱਕੇ ਹਨ, ਜਿਨ੍ਹਾਂ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚ ਅੰਡੇਮਾਨ ਅਤੇ ਨਿਕੋਬਾਰ, ਦਿੱਲੀ, ਆਸਾਮ, ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ, ਕਰਨਾਟਕ, ਮਹਾਰਾਸ਼ਟਰ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਸ਼ਾਮਿਲ ਹਨ | ਦਿੱਲੀ 'ਚ ਕੋਰੋਨਾ ਦੇ 141 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 129 ਤਬਲੀਗੀ ਜਮਾਤ ਨਾਲ ਜੁੜੇ ਹੋਏ ਹਨ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਮਹਾਰਾਸ਼ਟਰ 'ਚ ਸਭ ਤੋਂ ਵੱਧ 335 ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਤਾਮਿਲਨਾਡੂ 'ਚ 309, ਕੇਰਲ 'ਚ 286, ਦਿੱਲੀ 'ਚ 219, ਰਾਜਸਥਾਨ 'ਚ 167, ਆਂਧਰਾ ਪ੍ਰਦੇਸ਼ 'ਚ 132, ਕਰਨਾਟਕ 'ਚ 124, ਉੱਤਰ ਪ੍ਰਦੇਸ਼ 'ਚ 172, ਤੇਲੰਗਾਨਾ 'ਚ 158, ਮੱਧ ਪ੍ਰਦੇਸ਼ 'ਚ 104, ਗੁਜਰਾਤ 'ਚ 95, ਜੰਮੂ-ਕਸ਼ਮੀਰ 'ਚ 75, ਹਰਿਆਣਾ 'ਚ 49, ਹਿਮਾਚਲ ਪ੍ਰਦੇਸ਼ 'ਚ 6 ਅਤੇ ਚੰਡੀਗੜ੍ਹ 'ਚ 18 ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਦੋ ਦਿਨਾਂ 'ਚ ਸਾਹਮਣੇ ਆਏ ਇਨ੍ਹਾਂ ਅੰਕੜਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼ੁਰੂਆਤੀ ਕੁਝ ਦਿਨਾਂ 'ਚ ਸਮਾਜਿਕ ਦੂਰੀ ਦੇ ਕਾਰਨ ਕੋਰੋਨਾ ਪ੍ਰਭਾਵਿਤ ਮਾਮਲਿਆਂ ਦੀ ਰਫ਼ਤਾਰ ਕਾਫ਼ੀ ਘੱਟ ਸੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝਣਾ ਪਵੇਗਾ ਕਿ ਇਕ ਗ਼ਲਤੀ ਦੇ ਕਾਰਨ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਸਕਦੀਆਂ ਹਨ |
ਪਿਛਲੇ 24 ਘੰਟਿਆਂ 'ਚ 336 ਨਵੇਂ ਮਾਮਲੇ
ਸਿਹਤ ਮੰਤਰਾਲੇ ਨੇ ਰੋਜ਼ਾਨਾ ਆਧਾਰ 'ਤੇ ਕੀਤੀ ਜਾਣ ਵਾਲੀ ਪ੍ਰੈੱਸ ਕਾਨਫ਼ਰੰਸ 'ਚ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 336 ਨਵੇਂ ਮਾਮਲੇ ਆਉਣ ਨਾਲ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 2306 ਹੋ ਗਈ ਹੈ, ਜਦਕਿ ਮੌਤਾਂ ਦੀ ਗਿਣਤੀ 56 'ਤੇ ਪਹੁੰਚ ਗਈ ਹੈ |
ਇਕ ਦਿਨ 'ਚ ਕੀਤੇ 8000 ਟੈਸਟ
ਦੇਸ਼ 'ਚ ਕੋਰੋਨਾ ਦੇ ਟੈਸਟ ਘੱਟ ਕੀਤੇ ਜਾਣ ਦੇ ਸਵਾਲਾਂ 'ਤੇ ਜਵਾਬ ਦਿੰਦਿਆਂ ਮੈਡੀਕਲ ਖੋਜ ਬਾਰੇ ਭਾਰਤੀ ਕੌ ਾਸਲ (ਆਈ. ਸੀ. ਐਮ. ਆਰ.) ਨੇ ਅੰਕੜੇ ਸਾਹਮਣੇ ਰੱਖਦਿਆਂ ਕਿਹਾ ਕਿ ਦੇਸ਼ 'ਚ ਹਾਲੇ ਤੱਕ 66000 ਕੋਰੋਨਾ ਮਾਮਲਿਆਂ ਦੀ ਜਾਂਚ ਹੋਈ ਹੈ, ਜਿਨ੍ਹਾਂ 'ਚੋਂ 8000 ਟੈਸਟ ਵੀਰਵਾਰ ਨੂੰ ਹੋਏ ਹਨ | ਕੋਰੋਨਾ ਦੀ ਜਾਂਚ ਲਈ ਦੇਸ਼ ਭਰ 'ਚ 182 ਲੈਬਾਰਟਰੀਆਂ ਹਨ, ਜਿਨ੍ਹਾਂ 'ਚੋਂ 130 ਸਰਕਾਰੀ ਹਨ |
'ਐਾਟੀਬਾਡੀ ਬਲੱਡ ਟੈਸਟ' ਦਾ ਸੁਝਾਅ
ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਤੁਰੰਤ ਪਹਿਚਾਣ ਕਰਨ ਦੇ ਮੱਦੇਨਜ਼ਰ ਕੋਵਿਡ-19 ਦੇ ਸੰਵੇਦਨਸ਼ੀਲ ਇਲਾਕਿਆਂ ਜਾਂ ਜਿਥੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਉਥੋ ਦੇ ਲੋਕਾਂ ਦਾ 'ਐਾਟੀਬਾਡੀ ਬਲੱਡ ਟੈਸਟ' ਕੀਤਾ ਜਾ ਸਕਦਾ ਹੈ | ਭਾਰਤੀ ਮੈਡੀਕਲ ਰਿਸਰਚ ਕੌਾਸਲ (ਆਈ. ਸੀ. ਐਮ. ਆਰ.) ਨੇ ਆਪਣੀ ਅੰਤਿ੍ਮ ਸਲਾਹ 'ਚ ਕੋਰੋਨਾ ਵਾਇਰਸ ਤੋਂ ਜ਼ਿਆਦਾ ਪ੍ਰਭਾਵਿਤ ਇਲਾਕਿਆਂ 'ਚ 'ਰੈਪਿਡ ਐਾਟੀਬਾਡੀ ਟੈਸਟ' ਕਰਵਾਉਣ ਦਾ ਸੁਝਾਅ ਦਿੱਤਾ ਹੈ |
ਮਲੇਰੀਆ ਦੀ ਦਵਾਈ ਖ਼ਤਰਾ- ਵਿਗਿਆਨੀ
ਅਮਰੀਕਾ ਦੇ ਦਿਲ ਦੇ ਰੋਗਾਂ ਦੇ ਮਾਹਿਰਾਂ ਨੇ ਚੌਕਸ ਕੀਤਾ ਹੈ ਕਿ ਕੁਝ ਲੋਕ ਕੋਵਿਡ-19 ਦੇ ਇਲਾਜ ਲਈ ਮਲੇਰੀਆ ਰੋਧੀ ਦਵਾਈ ਹਾਈਡ੍ਰੋਕਸੀਕਲੋਰੋਕੁਨੀਨ ਅਤੇ ਐਾਟੀਬਾਇਓਟਿਕ ਏਜਿਥ੍ਰੋਮਿਸਿਨ ਦੀ ਵਰਤੋਂ ਦਾ ਜੋ ਸੁਝਾਅ ਦੇ ਰਹੇ ਹਨ ਉਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਵਧ ਸਕਦਾ ਹੈ | ਓਰੇਗੋਨ ਸਿਹਤ ਅਤੇ ਵਿਗਿਆਨ ਯੂਨੀਵਰਸਿਟੀ (ਓ. ਐਚ. ਐਸ. ਯੂ) ਅਤੇ ਇੰਡੀਆਨਾ ਯੂਨੀਵਰਸਿਟੀ ਦੇ ਮਾਹਿਰਾਂ ਨੇ ਸੁਝਾਅ ਦਿੱਤਾ ਹੈ ਕਿ ਮਲੇਰੀਆ ਰੋਧੀ ਦਵਾਈ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਦਿਲ ਦੇ ਹੇਠਲੇ ਹਿੱਸੇ 'ਚ ਪੈਦਾ ਹੋਣ ਵਾਲੀ ਅਨਿਯਮਿਤ ਧੜਕਣ ਲਈ ਉਨ੍ਹਾਂ ਮਰੀਜ਼ਾਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ | ਇਸ ਅਵਸਥਾ ਨਾਲ ਦਿਲ ਦਾ ਹੇਠਲਾ ਹਿੱਸਾ ਤੇਜ਼ੀ ਅਤੇ ਅਨਿਯਮਿਤ ਰੂਪ ਨਾਲ ਧੜਕਦਾ ਹੈ ਅਤੇ ਇਸ ਨਾਲ ਦਿਲ ਦਾ ਦੌਰਾ ਪੈ ਸਕਦਾ ਹੈ |
ਮੰਤਰੀ ਸਮੂਹ ਵਲੋਂ ਸਥਿਤੀ ਦੀ ਸਮੀਖਿਆ
ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਦਰਮਿਆਨ ਸਰਕਾਰ ਨੇ ਦੇਸ਼ ਵਿਆਪੀ ਤਾਲਾਬੰਦੀ ਕਾਰਨ ਪੈਦਾ ਹੋਈ ਸਥਿਤੀ ਅਤੇ ਸੰਪੂਰਨ ਸਿਹਤ ਸੇਵਾ ਪ੍ਰਣਾਲੀ ਦੀ ਵਿਸਥਾਰਤ ਸਮੀਖਿਆ ਕੀਤੀ | ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਾਲੇ ਮੰਤਰੀ ਸਮੂਹ ਨੇ ਸਥਿਤੀ ਦੀ ਸਮੀਖਿਆ ਕੀਤੀ | ਇਸ ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖ਼ੁਰਾਕ ਤੇ ਪੂਰਤੀ ਮੰਤਰੀ ਰਾਮ ਵਿਲਾਸ ਪਾਸਵਾਨ, ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀ ਸ਼ਿਰਕਤ ਕੀਤੀ | ਸਰਕਾਰੀ ਸੂਤਰਾਂ ਅਨੁਸਾਰ ਮੰਤਰੀਆਂ ਨੇ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਅਤੇ ਵਿਵਸਥਾਵਾਂ ਸਬੰਧੀ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਤਾਲਾਬੰਦੀ ਦੇ ਮੱਦੇਨਜ਼ਰ ਲੋੜੀਂਦੀ ਮਾਤਰਾ 'ਚ ਜ਼ਰੂਰੀ ਵਸਤੂਆਂ ਅਤੇ ਦਵਾਈਆਂ ਦੀ ਪੂਰਤੀ ਯਕੀਨੀ ਕਰਨ ਸਬੰਧੀ ਚੁੱਕੇ ਕਦਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ |

ਪੰਜਾਬ 'ਚ ਇਕੋ ਦਿਨ 7 ਨਵੇਂ ਮਾਮਲੇ

• ਪੀੜਤਾਂ ਦੀ ਗਿਣਤੀ 57 ਹੋਈ • ਮਾਨਸਾ 'ਚ ਤਬਲੀਗੀ ਨਾਲ ਸਬੰਧਿਤ 3 ਕੇਸ
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਸਿਹਤ ਵਿਭਾਗ ਵਲੋਂ ਅੱਜ ਸੂਬੇ 'ਚ 7 ਹੋਰ ਪਾਜ਼ੀਟਿਵ ਕੇਸ ਆਉਣ ਦੀ ਪੁਸ਼ਟੀ ਕੀਤੀ ਗਈ ਹੈ | ਇਸ ਮਗਰੋਂ ਰਾਜ ਭਰ 'ਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 57 'ਤੇ ਪਹੁੰਚ ਗਈ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਪਾਜ਼ੀਟਿਵ ਕੇਸ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰ ਲਿਆ ਗਿਆ ਹੈ | 2 ਪਾਜ਼ੀਟਿਵ ਕੇਸ ਐਸ.ਏ.ਐਸ. ਨਗਰ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਵਲੋਂ ਦਿੱਲੀ ਵਿਖੇ ਹੋਈ ਤਬਲੀਗੀ ਜਮਾਤ 'ਚ ਭਾਗ ਲਿਆ ਗਿਆ ਸੀ | ਸਿਹਤ ਵਿਭਾਗ ਅਨੁਸਾਰ ਸਾਰੇ ਕੇਸਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਵੀ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ ਅਤੇ ਸਾਰੇ ਕੇਸ ਤਕਰੀਬਨ ਵਿਦੇਸ਼ ਯਾਤਰਾ ਅਤੇ ਇਸ ਮਗਰੋਂ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲਿਆਂ ਨਾਲ ਹੀ ਸਬੰਧਿਤ ਹਨ | ਸਿਹਤ ਵਿਭਾਗ ਅਨੁਸਾਰ ਇਸ ਖ਼ਤਰਨਾਕ ਵਾਇਰਸ ਦੇ ਕਮਿਊਨਿਟੀ 'ਚ ਦਾਖ਼ਲ ਹੋਣ ਸਬੰਧੀ ਅਜੇ ਕੋਈ ਪੁਖਤਾ ਸਬੂਤ ਨਹੀਂ ਸਾਹਮਣੇ ਆਏ | ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ ਰਾਜ ਵਿਚ 1585 ਸ਼ੱਕੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 1381 ਦੇ ਨਮੂਨੇ ਨੈਗੇਟਿਵ ਪਾਏ ਗਏ ਹਨ, ਜਦ ਕਿ 151 ਵਿਅਕਤੀਆਂ ਦੀ ਜਾਂਚ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ | ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਸਭ ਤੋਂ ਵੱਧ ਮਾਮਲੇ ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਤੋਂ ਹੀ ਸਾਹਮਣੇ ਆਏ ਹਨ¢ ਐਸ.ਬੀ.ਐਸ. ਨਗਰ 'ਚ ਇਨ੍ਹਾਂ ਮਾਮਲਿਆਂ ਦੀ ਗਿਣਤੀ 19, ਐਸ.ਏ.ਐਸ. ਨਗਰ (ਮੁਹਾਲੀ) 'ਚ 12, ਹੁਸ਼ਿਆਰਪੁਰ 'ਚ 7, ਜਲੰਧਰ 'ਚ 5, ਅੰਮਿ੍ਤਸਰ 'ਚ 5, ਲੁਧਿਆਣਾ 'ਚ 4, ਮਾਨਸਾ 'ਚ 3, ਪਟਿਆਲਾ ਅਤੇ ਰੋਪੜ 'ਚ 1-1 ਮਾਮਲਾ ਸਾਹਮਣੇ ਆਇਆ ਹੈ | ਹੁਣ ਤੱਕ ਸੂਬੇ 'ਚ 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦ ਕਿ 1 ਮਰੀਜ਼ ਠੀਕ ਵੀ ਹੋਇਆ ਹੈ |
ਮਾਨਸਾ 'ਚ ਤਿੰਨ ਮਰੀਜ਼ ਪਾਜ਼ੀਵਿਟ
ਮਾਨਸਾ : (ਗੁਰਚੇਤ ਸਿੰਘ ਫੱਤੇਵਾਲੀਆ)-ਦਿੱਲੀ ਦੇ ਨਿਜ਼ਾਮੂਦੀਨ ਤੋਂ ਪਰਤ ਕੇ ਬੁਢਲਾਡਾ ਦੀ ਮਸਜਿਦ 'ਚ ਰਹਿ ਰਹੇ ਪੰਜ ਜੋੜਿਆਂ ਵਿਚੋਂ 3 ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਵਿਟ ਆਈ ਹੈ | ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਉਨ੍ਹਾਂ ਵਿਚ ਮੁਹੰੰਮਦ ਰਫ਼ੀ, ਫਾਤਿਮਾ, ਅਕਿਨਾ ਬੇਗਮ ਦੇ ਨਾਂਅ ਸ਼ਾਮਿਲ ਹਨ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਲਿਆਂਦਾ ਗਿਆ ਹੈ | ਜਦੋਂ ਕਿ ਦੋ ਦੀ ਰਿਪੋਰਟ ਆਉਣੀ ਬਾਕੀ ਹੈ | ਇਸ ਸਬੰਧੀ ਗੁਰਪਾਲ ਸਿੰਘ ਚਹਿਲ ਡਿਪਟੀ ਕਮਿਸ਼ਨਰ ਮਾਨਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਦੱਸਣਯੋਗ ਹੈ ਕਿ ਇਹ ਜੋੜੇ ਦਿੱਲੀ ਵਾਲੇ ਸਮਾਗਮ ਵਿਚ ਸ਼ਿਰਕਤ ਕਰਕੇ ਛਤੀਸਗੜ੍ਹ ਆਪਣੇ ਘਰਾਂ ਨੂੰ ਪਰਤ ਰਹੇ ਸਨ ਅਤੇ 19 ਮਾਰਚ ਤੋਂ ਬੁਢਲਾਡਾ ਦੀ ਮਸਜਿਦ 'ਚ ਰੁਕ ਗਏ ਸਨ |
ਰੂਪਨਗਰ ਜ਼ਿਲ੍ਹੇ 'ਚ ਪਹਿਲਾਂ ਮਰੀਜ਼
ਰੂਪਨਗਰ/ ਮੋਰਿੰਡਾ, 3 ਅਪ੍ਰੈਲ (ਸਤਨਾਮ ਸਿੰਘ ਸੱਤੀ, ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਰੂਪਨਗਰ ਜ਼ਿਲ੍ਹੇ 'ਚ ਪਹਿਲੇ ਮਰੀਜ਼ ਦੀ ਕੋਰੋਨਾ ਵਾਇਰਸ ਤੋਂ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਦੀ ਉਮਰ 55 ਸਾਲ ਹੈ | ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਅੱਜ ਤੱਕ 19 ਸ਼ੱਕੀ ਵਿਅਕਤੀਆਂ ਦੇ ਨਮੂਨੇ ਲਏ ਗਏ ਸਨ ਜਿਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਸੀ | ਪਾਜ਼ੀਟਿਵ ਮਾਮਲੇ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਇਆ ਗਿਆ ਮਰੀਜ਼ ਸ਼ੂਗਰ ਅਤੇ ਹੈਪੇਟਾਈਟਸ ਕਾਰਨ ਕੁਝ ਦਿਨ ਤੋਂ ਚੰਡੀਗੜ੍ਹ ਦੇ ਸੈਕਟਰ 16 'ਚ ਸਰਕਾਰੀ ਹਸਪਤਾਲ 'ਚ ਦਾਖ਼ਲ ਸੀ | ਜਿਸ ਨੂੰ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਹੋਣ ਦੀ ਅੱਜ ਸੂਚਨਾ ਪ੍ਰਾਪਤ ਹੋਈ ਹੈ | ਮਰੀਜ਼ ਦੇ ਸੰਪਰਕ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨੂੰ ਇਕਾਂਤਵਾਸ ਕਰਨ ਅਤੇ ਜਾਂਚ ਲਈ ਸਿਹਤ ਵਿਭਾਗ ਦੀਆਂ ਟੀਮਾਂ ਲਗਾਈਆਂ ਗਈਆਂ |
ਅੰਮਿ੍ਤਸਰ 'ਚ ਕਰਿਆਨਾ ਦੁਕਾਨਦਾਰ ਵੀ ਪਾਜ਼ੀਟਿਵ
ਅੰਮਿ੍ਤਸਰ, (ਰੇਸ਼ਮ ਸਿੰਘ)¸ਅੰਮਿ੍ਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ | ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ | ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | 67 ਸਾਲਾ ਇਸ ਦੁਕਾਨਦਾਰ ਦੀ ਕੋਈ ਵੀ ਵਿਦੇਸ਼ ਯਾਤਰਾ ਹਿਸਟਰੀ ਨਹੀਂ ਸੀ ਅਤੇ ਨਾ ਹੀ ਇਸ ਦੇ ਸੰਪਰਕ 'ਚ ਹੀ ਵਿਦੇਸ਼ੀ ਆਇਆ ਸੀ | ਇਸ ਦੁਕਾਨਦਾਰ ਨੂੰ ਬੀਤੇ ਦਿਨੀਂ ਖੰਘ, ਜ਼ੁਕਾਮ ਤੇ ਬੁਖਾਰ ਦੀ ਸ਼ਿਕਾਇਤ ਹੋਣ 'ਤੇ ਦਾਖ਼ਲ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਪਾਈ ਗਈ | ਇਸ ਦੀ ਰਿਪੋਰਟ ਪਾਜ਼ੀਟਿਵ ਪਾਏ ਜਾਣ 'ਤੇ ਉਸ ਦੇ ਬਾਕੀ 5 ਮੈਂਬਰਾਂ, ਜਿਨ੍ਹਾਂ 'ਚ ਉਸ ਦੀ ਪਤਨੀ, 2 ਪੁੱਤਰ, ਨੂੰਹ, ਪੋਤਰੇ ਨੂੰ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕਰ ਲਿਆ ਗਿਆ ਹੈ, ਜਿਨ੍ਹਾਂ ਦੇ ਨਮੂਨੇ ਲੈ ਲਏ ਗਏ ਹਨ ਅਤੇ ਉਨ੍ਹਾਂ ਦੀ ਰਿਪੋਰਟ ਭਲਕੇ ਮਿਲ ਜਾਵੇਗੀ | ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਲੋਕਾਂ ਨੂੰ ਆਪਣਾ ਬਚਾਅ ਕਰਨਾ ਚਾਹੀਦਾ ਹੈ ਅਤੇ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰੋਂ ਨਿਕਲਣਾ ਚਾਹੀਦਾ ਹੈ |
ਲੁਧਿਆਣਾ 'ਚ ਇਕ ਹੋਰ ਔਰਤ ਕੋਰੋਨਾ ਤੋਂ ਪੀੜਤ
ਲੁਧਿਆਣਾ, (ਸਲੇਮਪੁਰੀ)- ਲੁਧਿਆਣਾ ਵਿਚ ਅੱਜ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਏ ਜਾਣ ਪਿਛੋਂ ਇੱਥੇ ਪੀੜਤਾਂ ਦੀ ਗਿਣਤੀ ਪੰਜ ਹੋ ਗਈ ਹੈ, ਜਿਨ੍ਹਾਂ ਵਿਚ ਇਕ ਔਰਤ ਜਲੰਧਰ ਜ਼ਿਲ੍ਹੇ ਨਾਲ ਸਬੰਧ ਰੱਖਦੀ ਹੈ | ਲੁਧਿਆਣਾ ਵਿਚ ਸੁਰਿੰਦਰ ਕੌਰ ਨਾਂਅ ਦੀ ਜਿਸ ਔਰਤ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ, ਇਸ ਵੇਲੇ ਚੰਡੀਗੜ੍ਹ ਰੋਡ ਫੋਰਟਿਸ ਹਸਪਤਾਲ ਲੁਧਿਆਣਾ 'ਚ ਦਾਖ਼ਲ ਹੈ | ਪੀੜਤਾ ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਹੈ | ਪਿਛਲੇ ਮਹੀਨੇ ਉਹ ਮੁਹਾਲੀ ਆਪਣੇ ਕਿਸੇ ਰਿਸ਼ਤੇਦਾਰੀ ਵਿਚ ਗਈ ਸੀ, ਜਿੱਥੋਂ ਉਹ ਕਈ ਦਿਨ ਰਹਿਣ ਮਗਰੋਂ 17 ਮਾਰਚ ਨੂੰ ਬੱਸ ਰਾਹੀਂ ਲੁਧਿਆਣਾ ਆ ਗਈ | ਇੱਥੇ ਕੁਝ ਦਿਨਾਂ ਬਾਅਦ ਉਸ ਦੀ ਸਿਹਤ ਵਿਗੜਨੀ ਸ਼ਰੂ ਹੋ ਗਈ ਸੀ | ਜਦੋਂ ਸਿਹਤ ਵਿਭਾਗ ਲੁਧਿਆਣਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਮੁਹਾਲੀ ਦੇ ਸਿਵਲ ਸਰਜਨ ਨੂੰ ਸੂਚਿਤ ਕਰਦਿਆਂ ਉਹ ਘਰ ਜਿੱਥੇ ਪੀੜਤਾ ਰਹਿ ਰਹੀ ਸੀ ਦੇ ਪਰਿਵਾਰਿਕ ਮੈਂਬਰਾਂ ਨੂੰ ਇਕਾਂਤਵਾਸ ਕਰ ਦਿੱਤਾ | ਇਸ ਦੇ ਨਾਲ ਹੀ ਸ਼ਿਮਲਾਪੁਰੀ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ ਨੇੜੇ-ਤੇੜੇ ਰਹਿੰਦੇ ਗੁਆਂਢੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਹਨ ਅਤੇ ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਵਲੋਂ ਸ਼ਿਮਲਾਪੁਰੀ ਇਲਾਕੇ ਨੂੰ ਅਹਿਤਿਆਤ ਵਜੋਂ ਸੀਲ ਕਰ ਦਿੱਤਾ ਹੈ | ਦੂਸਰੇ ਪਾਸੇ ਪੀੜਤਾ ਜਿਸ ਬੱਸ 'ਚ ਲੁਧਿਆਣਾ ਆਈ ਸੀ, ਦਾ ਵੀ ਪਤਾ ਲਗਾਇਆ ਜਾ ਰਿਹਾ ਹੈ |

ਕੋਰੋਨਾ ਵਾਇਰਸ ਪੀੜਤ ਔਰਤ ਦੀ ਮੌਤ

ਚੰਡੀਗੜ੍ਹ, 3 ਅਪ੍ਰੈਲ (ਮਨਜੋਤ ਸਿੰਘ ਜੋਤ)-ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ ਚਲਦਿਆਂ ਪੀ.ਜੀ.ਆਈ. ਵਿਚ ਇਲਾਜ ਅਧੀਨ ਹਿਮਾਚਲ ਪ੍ਰਦੇਸ਼ ਦੇ ਬੱਦੀ ਸ਼ਹਿਰ ਨਿਵਾਸੀ ਇਕ 69 ਸਾਲਾ ਕੋਰੋਨਾ ਵਾਇਰਸ ਪੀੜਤ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਪਿਛਲੇ ਦਿਨੀਂ ਦਿੱਲੀ ਤੋਂ ਬੱਦੀ ਪਹੰੁਚੀ ਸੀ ਜੋ ਕਿ ਆਪਣੇ ਪਤੀ ਸਮੇਤ ਕੰਪਨੀ ਦੇ ਰੈਸਟ ਹਾਊਸ ਵਿਚ ਰੁਕੀ ਹੋਈ ਸੀ | ਅਚਾਨਕ ਦੀ ਉਸ ਦੀ ਤਬੀਅਤ ਖ਼ਰਾਬ ਹੋ ਗਈ ਤਾਂ ਉਸ ਨੂੰ ਬੱਦੀ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ |
ਇਕ ਔਰਤ ਹੋਈ ਠੀਕ
ਪੀ.ਜੀ.ਆਈ. ਵਿਖੇ ਇਲਾਜ ਅਧੀਨ ਚੱਲ ਰਹੀ ਇਕ ਕੋਰੋਨਾ ਪਾਜ਼ੀਟਿਵ ਮਹਿਲਾ ਮਰੀਜ਼ ਦੇ ਠੀਕ ਹੋਣ ਦਾ ਵੀ ਸਮਾਚਾਰ ਹੈ ਜਿਸ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ | ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੀਟਿਵ ਮਰੀਜ਼ ਔਰਤ 20 ਮਾਰਚ ਨੂੰ ਪੀ.ਜੀ.ਆਈ. ਵਿਖੇ ਦਾਖ਼ਲ ਹੋਈ ਸੀ ਜਿਸ ਦਾ ਲਗਾਤਾਰ ਇਲਾਜ ਕੀਤਾ ਗਿਆ | ਉਸ ਦੀ ਸਿਹਤ ਬਿਲਕੁੱਲ ਠੀਕ ਹੋਣ ਉਪਰੰਤ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ | ਪੀ.ਜੀ.ਆਈ. ਦੇ ਡਾ. ਅਸ਼ੋਕ ਕੁਮਾਰ ਨੇ ਉਸ ਦੇ ਛੁੱਟੀ ਹੋਣ ਦੀ ਪੁਸ਼ਟੀ ਕੀਤੀ ਹੈ |

ਸੂਬਿਆਂ ਨੂੰ 11,092 ਕਰੋੜ ਰੁਪਏ ਦੇਵੇਗਾ ਕੇਂਦਰ

ਨਵੀਂ ਦਿੱਲੀ, 3 ਅਪ੍ਰੈਲ (ਏਜੰਸੀ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੁਆਰਨਟਾਈਨ ਸਥਾਪਿਤ ਕਰਨ ਅਤੇ ਹੋਰਨਾਂ ਵਿਵਸਥਾਵਾਂ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਸੂਬਿਆਂ ਨੂੰ ਰਾਜ ਆਫ਼ਤ ਪ੍ਰਬੰਧਨ ਫ਼ੰਡ (ਐਸ. ਡੀ. ਆਰ. ਐਮ. ਐਫ.) ਤਹਿਤ ਸ਼ੁੱਕਰਵਾਰ ਨੂੰ 11,092 ਕਰੋੜ ਰੁਪਏ ਦੀ ਰਾਸ਼ੀ ਦਿੱਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ | ਕੇਂਦਰੀ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਵਲੋਂ ਦਿੱਤੇ ਭਰੋਸੇ ਦੇ ਬਾਅਦ ਇਸ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ |

ਕਸ਼ਮੀਰ 'ਚ ਲਸ਼ਕਰ ਦੇ ਨੈੱਟਵਰਕ ਦਾ ਪਰਦਾਫਾਸ਼ 4 ਅੱਤਵਾਦੀ ਤੇ 5 ਓਵਰ ਗਰਾਊਾਡ ਵਰਕਰ ਗਿ੍ਫ਼ਤਾਰ

ਸ੍ਰੀਨਗਰ, 3 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਹੰਦਵਾੜਾ ਅਤੇ ਸੋਪੋਰ ਇਲਾਕਿਆਂ 'ਚ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 4 ਅੱਤਵਾਦੀਆਂ ਅਤੇ 5 ਓਵਰ ਗਰਾਊਾਡ ਵਰਕਰਾਂ ਨੂੰ ਭਾਰੀ ਅਸਲੇ੍ਹ ਸਮੇਤ ਗਿ੍ਫ਼ਤਾਰ ਕਰ ਲਿਆ | ...

ਪੂਰੀ ਖ਼ਬਰ »

ਪਾਕਿ ਫ਼ੌਜ ਵਲੋਂ ਗੋਲੀਬਾਰੀ 6 ਜਵਾਨ ਜ਼ਖ਼ਮੀ

ਸ੍ਰੀਨਗਰ, 3 ਅਪ੍ਰੈਲ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਦੇ ਸੁੰਦਰਬਨੀ ਸੈਕਟਰ 'ਚ ਪਾਕਿ ਫ਼ੌਜ ਵਲੋਂ ਕੀਤੀ ਜੰਗਬੰਦੀ ਦੀ ਇਕ ਹੋਰ ਉਲੰਘਣਾ 'ਚ ਫ਼ੌਜ ਦੇ 4 ਜਵਾਨ ਅਤੇ ਬੀ.ਐੱਸ. ਐੱਫ. ਦੇ 2 ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾ ...

ਪੂਰੀ ਖ਼ਬਰ »

ਦੁਨੀਆ ਭਰ 'ਚ 50 ਹਜ਼ਾਰ ਤੋਂ ਵੱਧ ਮੌਤਾਂ

ਵਾਸ਼ਿੰਗਟਨ, 3 ਅਪ੍ਰੈਲ (ਏਜੰਸੀ)-ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਦੁਨੀਆ ਭਰ 'ਚ ਹੁਣ ਤੱਕ 53 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਪੀੜਤਾਂ ਦੀ ਗਿਣਤੀ 11 ਲੱਖ ਦੇ ਕਰੀਬ ਪੁੱਜ ਗਈ ਹੈ | ਇਹ ਵਾਇਰਸ ਲਗਾਤਾਰ ਤੇਜ਼ੀ ਨਾਲ ਫੈਲਦਾ ...

ਪੂਰੀ ਖ਼ਬਰ »

ਵਿਸਾਖੀ ਮੌਕੇ ਵੱਡੇ ਧਾਰਮਿਕ ਸਮਾਗਮ ਨਾ ਕੀਤੇ ਜਾਣ-ਸਿੰਘ ਸਾਹਿਬ

ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਪਾਵਨ ਦਿਹਾੜਾ ਮਨਾਉਣ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਪਾਕਿ 'ਚ ਤਬਲੀਗੀ ਜਮਾਤ ਦੇ 41 ਹਜ਼ਾਰ ਮੈਂਬਰਾਂ ਦੀ ਭਾਲ ਕਰ ਰਹੀਆਂ ਨੇ 5200 ਟੀਮਾਂ

ਸੁਰਿੰਦਰ ਕੋਛੜ ਅੰਮਿ੍ਤਸਰ, 3 ਅਪ੍ਰੈਲ-ਪਾਕਿਸਤਾਨ 'ਚ ਤਬਲੀਗੀ ਜਮਾਤ ਦੇ ਅਜਿਹੇ 41 ਹਜ਼ਾਰ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ, ਜੋ ਪਿਛਲੇ ਮਹੀਨੇ ਲਾਹੌਰ 'ਚ ਜਮਾਤ ਦੇ ਧਾਰਮਿਕ ਸੰਮੇਲਨ 'ਚ ਸ਼ਾਮਿਲ ਹੋਏ ਸਨ ਤੇ ਸੰਮੇਲਨ ਤੋਂ ਬਾਅਦ ਪਾਕਿ ਦੇ ਵੱਖ-ਵੱਖ ਇਲਾਕਿਆਂ ਤੋਂ ...

ਪੂਰੀ ਖ਼ਬਰ »

ਮੀਡੀਆ ਦਾ ਮੂੰਹ ਬੰਦ ਕਰ ਕੇ ਕੋਰੋਨਾ ਨਾਲ ਨਹੀਂ ਲੜ ਰਿਹਾ ਕੋਈ ਵੀ ਦੇਸ਼-ਐਡੀਟਰਸ ਗਿਲਡ

ਨਵੀਂ ਦਿੱਲੀ, 3 ਅਪ੍ਰੈਲ (ਏਜੰਸੀ)- ਐਡੀਟਰਸ ਗਿਲਡ ਆਫ਼ ਇੰਡੀਆ ਨੇ ਕਿਹਾ ਕਿ ਉਹ ਸੁਪਰੀਮ ਕੋਰਟ 'ਚ ਸਰਕਾਰ ਦੁਆਰਾ ਪ੍ਰਵਾਸੀ ਕਾਮਿਆਂ ਵਿਚਾਲੇ ਘਬਰਾਹਟ ਪੈਦਾ ਕਰਨ ਲਈ ਮੀਡੀਆ ਨੂੰ ਜ਼ਿੰਮੇਵਾਰ ਠਹਿਰਾਉਣ ਨੂੰ ਲੈ ਕੇ ਬਹੁਤ ਦੁਖੀ ਹੈ ਅਤੇ ਇਸ ਤਰ੍ਹਾਂ ਦੀਆਂ ਚੀਜ਼ਾਂ ...

ਪੂਰੀ ਖ਼ਬਰ »

ਚਾਰ ਹਫ਼ਤੇ ਘਰਾਂ 'ਚ ਰਹੋ-ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਿਖ਼ਲਾਫ਼ ਜੰਗ ਜਿੱਤਣ ਲਈ ਚਾਰ ਹਫ਼ਤਿਆਂ ਤੱਕ ਘਰਾਂ ਵਿਚ ਹੀ ਰਹੋ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੋ | ਟਰੰਪ ਨੇ ਕਿਹਾ ਕਿ ਅਮਰੀਕਾ ਬੇਹੱਦ ਗੰਭੀਰ ...

ਪੂਰੀ ਖ਼ਬਰ »

ਹਵਾ 'ਚ ਨਹੀਂ ਫੈਲਦਾ ਕੋਰੋਨਾ ਵਾਇਰਸ

ਵਿਸ਼ਵ ਸਿਹਤ ਸੰਗਠਨ ਨੇ ਇਕ ਵਾਰ ਦੁਹਰਾਇਆ ਹੈ ਕਿ ਕੋਰੋਨਾ ਵਾਇਰਸ ਨਾਲ ਹੋਣ ਵਾਲੀ ਕੋਵਿਡ-19 ਬਿਮਾਰੀ ਖੰਘ ਜਾਂ ਛਿੱਕ ਨਾਲ ਨਿਕਲਣ ਵਾਲੇ ûੱਕ ਦੇ ਕਣਾਂ ਜਾਂ ਪੀੜਤ ਮਰੀਜ਼ ਨਾਲ ਸੰਪਰਕ (ਇਕ ਮੀਟਰ) ਵਿਚ ਆਉਣ ਨਾਲ ਹੁੰਦੀ ਹੈ | ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਜਦੋਂ ...

ਪੂਰੀ ਖ਼ਬਰ »

ਸਿਰਫ਼ 4 ਦਿਨਾਂ 'ਚ 2000 ਤੋਂ ਪਾਰ

ਪਿਛਲੇ ਮਹੀਨੇ ਦੀ ਸ਼ੁਰੂਆਤ 1 ਮਾਰਚ ਤੱਕ ਦੇਸ਼ 'ਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਕੇਵਲ ਤਿੰਨ ਸੀ | 14 ਮਾਰਚ ਤੱਕ ਇਹ ਅੰਕੜਾ ਵਧ ਕੇ 100 ਹੋਇਆ | 24 ਮਾਰਚ ਨੂੰ ਇਸ ਅੰਕੜੇ ਨੇ 500 ਨੂੰ ਪਾਰ ਕਰ ਲਿਆ ਅਤੇ 29 ਮਾਰਚ ਨੂੰ ਅੰਕੜਾ ਇਕ ਹਜ਼ਾਰ 'ਤੇ ਪੁੱਜਾ ਸੀ | ਉਸ ਵੇਲੇ ਤੱਕ ...

ਪੂਰੀ ਖ਼ਬਰ »

ਯੂ. ਕੇ. 'ਚ ਇਕੋ ਦਿਨ 684 ਮੌਤਾਂ

ਲੰਡਨ, ਲੈਸਟਰ, 3 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਯੂ. ਕੇ. ਵਿਚ ਅੱਜ ਫਿਰ ਕੋਰੋਨਾ ਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ | ਬੀਤੇ 24 ਘੰਟਿਆਂ ਵਿਚ ਯੂ. ਕੇ. ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ਹੈ, ਜਦਕਿ ...

ਪੂਰੀ ਖ਼ਬਰ »

ਦੋ ਨਵੀਆਂ ਹੈਲਪਲਾਈਨ

ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਤਬਲੀਗੀ ਜਮਾਤ ਦੇ 960 ਵਿਦੇਸ਼ੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਨੂੰ ਕਾਲੀ ਸੂਚੀ 'ਚ ਪਾ ਦਿੱਤਾ ਗਿਆ ਹੈ | ਕੇਂਦਰੀ ਗ੍ਰਹਿ ਮੰਤਰਾਲੇ ਦੇ ਕੰਟਰੋਲ ਰੂਮ 'ਚ ਹੁਣ ਤੱਕ 7 ਹੈਲਪਲਾਈਨ ਨੰਬਰ ਸਨ | ਦੋ ਨਵੀਆਂ ਹੈਲਪਲਾਈਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX