ਤਾਜਾ ਖ਼ਬਰਾਂ


ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  52 minutes ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 1 hour ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 2 hours ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 2 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 2 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 minute ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 3 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 3 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 4 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 5 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 6 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 minute ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 7 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 7 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 8 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 9 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 10 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਚੇਤ ਸੰਮਤ 552

ਪੰਜਾਬ / ਜਨਰਲ

ਪੰਜਾਬ ਦੀ ਹਵਾ ਹੋਈ ਸਾਫ਼, ਪ੍ਰਦੂਸ਼ਣ ਘਟਿਆ

ਡਾ: ਕਮਲ ਕਾਹਲੋਂ
ਬਟਾਲਾ, 3 ਅਪ੍ਰੈਲ-ਕੋਰੋਨਾ ਵਾਇਰਸ ਕਰਕੇ ਪੰਜਾਬ 'ਚ ਲੱਗੇ ਕਰਫਿਊ ਕਾਰਨ ਠੱਪ ਹੋਈ ਆਵਾਜਾਈ ਅਤੇ ਬੰਦ ਹੋਈਆਂ ਸਨਅਤੀ ਇਕਾਈਆਂ ਕਾਰਨ ਪੂਰੇ ਪੰਜਾਬ ਦੀ ਆਬੋ-ਹਵਾ ਪ੍ਰਦੂਸ਼ਣ ਰਹਿਤ ਹੋ ਗਈ ਜਾਪਦੀ ਹੈ | ਪ੍ਰਦੂਸ਼ਣ ਵਿਭਾਗ ਨੇ ਮਾਰਚ ਦੀ ਆਖਰੀ ਹਫ਼ਤੇ ਵਿਚ ਹਵਾ ਪ੍ਰਦੂਸ਼ਣ ਘੱਟ ਹੋਣ ਦੀ ਜਾਣਕਾਰੀ ਦਿੱਤੀ ਹੈ | ਦਿਲ ਦੇ ਮਾਹਿਰ ਡਾਕਟਰਾਂ ਮੁਤਾਬਿਕ ਵੀ ਹਵਾ ਪ੍ਰਦੂਸ਼ਣ ਘੱਟ ਹੋਣ ਦੀ ਗੱਲ ਕਹੀ ਗਈ ਹੈ | ਪੰਜਾਬ ਦੇ ਪਲੀਤ ਹੋ ਰਹੇ ਵਾਤਾਵਰਣ ਨੂੰ ਸੁੱਖ ਦਾ ਸਾਹ ਆਇਆ ਜਾਪਦਾ ਹੈ | ਕੋਰੋਨਾ ਵਾਇਰਸ ਕਾਰਨ ਬਣੇ ਖੌਫ ਦੇ ਮਾਹੌਲ ਕਾਰਨ ਦਿਨ-ਬ-ਦਿਨ ਹਵਾ ਦੀ ਗੁਣਵੱਤਾ ਦੇ ਅੰਕੜੇ 'ਚ ਰਿਕਾਰਡ ਪੱਧਰ ਦਾ ਸੁਧਾਰ ਹੋਣ ਦੀ ਚੰਗੀ ਖਬਰ ਵੀ ਸੁਣਨ ਨੂੰ ਮਿਲ ਰਹੀ ਹੈ | ਸਨਅਤੀ ਸ਼ਹਿਰ ਲੁਧਿਆਣਾ ਤੇ ਬਟਾਲਾ ਤੋਂ ਇਲਾਵਾ ਜਲੰਧਰ, ਖੰਨਾ, ਅੰਮਿ੍ਤਸਰ ਅਤੇ ਹੋਰ ਸ਼ਹਿਰਾਂ 'ਚ ਏਅਰ ਕਵਾਲਟੀ ਇੰਨਡੈਕਸ ਤੋਂ ਹੇਠਲੀ ਦਰ 38 'ਤੇ ਰਿਹਾ ਦੱਸਿਆ ਜਾ ਰਿਹਾ ਹੈ | ਏਅਰ ਕਵਾਲਟੀ ਇੰਨਡੈਕਸ ਵਲੋਂ 0 ਤੋਂ 50 ਤੱਕ ਹੋਣ 'ਤੇ ਹਵਾ ਨੂੰ ਸਾਫ਼ ਮੰਨਿਆ ਜਾਂਦਾ ਹੈ | 50 ਤੋਂ 100 ਨੂੰ ਸਹਿਣਯੋਗ, ਜਦਕਿ 101 ਤੋਂ 150 ਤੱਕ ਨੂੰ ਕੁਝ ਲੋਕਾਂ ਲਈ ਨੁਕਸਾਨਦੇਹ ਅਤੇ 151 ਤੋਂ 200 ਤੱਕ ਨੂੰ ਮਨੁੱਖੀ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ, ਪ੍ਰੰਤੂ ਵਧਦੀ ਆਬਾਦੀ ਨਾਲ ਦੂਸ਼ਿਤ ਹੋ ਚੁੱਕੇ ਵਾਤਾਵਰਣ 'ਚ ਪ੍ਰਦੂਸ਼ਣ ਔਸਤਨ 300 ਤੋਂ 400 ਦਰਮਿਆਨ ਵੀ ਚਲਾ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਦਾ ਖਦਸ਼ਾ ਰਹਿੰਦਾ ਹੈ | ਜ਼ਿਕਰਯੋਗ ਹੈ ਕਿ ਕਰਫਿਊ ਕਾਰਨ ਸੜਕਾਂ ਤੋਂ ਆਵਾਜਾਈ ਅਤੇ ਉਦਯੋਗਿਕ ਇਕਾਈਆਂ ਬੰਦ ਹੋਣ ਕਾਰਨ 28 ਮਾਰਚ ਨੂੰ ਏਅਰ ਕਵਾਲਟੀ ਇਨਡੈਕਸ ਸਨਅਤੀ ਸ਼ਹਿਰਾਂ ਵਿਚ ਵੀ 27 ਤੱਕ ਪਹੁੰਚ ਗਿਆ ਸੀ, ਜੋ ਕਿ ਇਸ ਦਹਿਸ਼ਤ ਭਰੇ ਮਾਹੌਲ ਵਿਚ ਚੰਗੀ ਖ਼ਬਰ ਵੀ ਹੈ | ਬਟਾਲਾ ਤੋਂ ਦਿਲ ਦੇ ਮਾਹਿਰ ਡਾਕਟਰਾਂ ਕਲਸੀ ਦਾ ਕਹਿਣਾ ਹੈ ਕਿ ਫੇਫੜਿਆਂ ਦੀ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਘਟੇ ਹਵਾ ਪ੍ਰਦੂਸ਼ਣ 'ਚ ਸਾਹ ਲੈਣਾ ਸੌਖਾ ਹੋ ਗਿਆ ਹੈ |
ਪਹਾੜ ਵੇਖ ਕੇ ਲੋਕ ਹੋਏ ਖੁਸ਼
ਘਟੇ ਪ੍ਰਦੂਸ਼ਣ ਕਾਰਨ ਪੰਜਾਬ ਦਾ ਹਰ ਵਸਨੀਕ ਘਰ ਬੈਠਾ ਹੀ ਹੁਣ ਹਿਮਾਲਿਆ ਪਰਬਤ ਦੇ ਬਰਫ਼ ਨਾਲ ਲੱਦੇ ਪਹਾੜਾਂ ਨੂੰ ਵੇਖ ਕੇ ਖੁਸ਼ ਹੋ ਰਿਹਾ ਹੈ, ਨਵੀਂ ਪੀੜੀ ਲਈ ਇਹ ਸਭ ਤੋਂ ਸੁਖਦ ਅਤੇ ਮਨ ਨੂੰ ਸਕੂਨ ਦੇਣ ਵਾਲਾ ਦਿ੍ਸ਼ ਹੈ | ਕਿਉਂਕਿ ਉਨ੍ਹਾਂ ਨੇ ਆਪਣੇ ਜੀਵਨਕਾਲ ਵਿਚ ਹੁਣ ਤੱਕ ਘਰ ਬੈਠਿਆਂ ਹਿਮਾਲਿਆ ਪਰਬਤ ਨਹੀਂ ਦੇਖੇ ਹੋਣਗੇ | 50 ਤੋਂ ਉਪਰ ਉਮਰ ਵਾਲੇ ਵਿਅਕਤੀਆਂ ਦਾ ਕਹਿਣਾ ਹੈ ਕਿ ਅੱਜ ਤੋਂ ਤਕਰੀਬਨ 30-35 ਵਰ੍ਹੇ ਪਹਿਲਾਂ ਹਿਮਾਲਿਆ ਦੇ ਪਹਾੜ ਇਸੇ ਤਰ੍ਹਾਂ ਹੀ ਨਜ਼ਰ ਆਉਂਦੇ ਸਨ, ਜਿਉਂ-ਜਿਉਂ ਲੋਕਾਂ ਦੀਆਂ ਇੱਛਾਵਾਂ ਵਧਦੀਆਂ ਗਈਆਂ ਇਨ੍ਹਾਂ ਨੂੰ ਪੂਰੀਆਂ ਕਰਨ ਲਈ ਲੋਕਾਂ ਨੇ ਹਵਾ ਨੂੰ ਗੰਧਲਾ ਹੋਣ ਦੀ ਪ੍ਰਵਾਹ ਕੀਤੇ ਬਗੈਰ ਕਈ ਤਰ੍ਹਾਂ ਦੇ ਸਾਧਨ ਅਪਨਾ ਲਏ, ਜਿਸ ਨਾਲ ਵਾਤਾਵਰਣ ਏਨਾ ਦੂਸ਼ਿਤ ਹੋ ਗਿਆ ਕਿ ਅੱਜ ਸਾਨੂੰ ਸਾਰਿਆਂ ਨੂੰ ਇਸ ਵਾਤਾਵਰਣ ਦਾ ਹਿੱਸਾ ਬਣਨਾ ਪੈ ਰਿਹਾ ਹੈ |

ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਅੱਜ

ਚੰਡੀਗੜ੍ਹ, 3 ਅਪ੍ਰੈਲ (ਐਨ.ਐਸ.ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ 4 ਅਪ੍ਰੈਲ ਨੂੰ ਇੱਥੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਬੁਲਾਈ ਹੈ, ਜਿਸ ਵਿਚ ਵੀਡੀਓ ਕਾਨਫ਼ਰੰਸ ਰਾਹੀਂ ਮੰਤਰੀਆਂ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਵੇਰਕਾ ਵਿਖੇ ਕੀਰਤਨ ਨਾ ਕਰਨ ਦਾ ਫ਼ੈਸਲਾ

ਅੰਮਿ੍ਤਸਰ, 3 ਅ੍ਰ੍ਰਪੈਲ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਬਾਅਦ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ ਉਪ੍ਰੰਤ ਉਨ੍ਹਾਂ ਦਾ ਵੇਰਕਾ ਦੇ ਇਕ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕਾਂ ਨੂੰ ਹੁਣ ਪੂਰੀ ਤਨਖ਼ਾਹ ਮਿਲੇਗੀ

ਪੋਜੇਵਾਲ ਸਰਾਂ, 3 ਅਪ੍ਰੈਲ (ਨਵਾਂਗਰਾਈਾ)-ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਐਸ.ਐਸ.ਏ/ਰਮਸਾ ਦੇ ਜੋ ਅਧਿਆਪਕ 15000/-ਰੁਪਏ ਤਨਖ਼ਾਹ ਤੇ ਰੈਗੂਲਰ ਕੀਤੇ ਸਨ, ਹੁਣ ਉਨ੍ਹਾਂ ਦਾ 31 ਮਾਰਚ ਨੂੰ 2 ਸਾਲ ਦਾ ਪ੍ਰੋਬੇਸ਼ਨ ਪੀਰੀਅਡ ਖ਼ਤਮ ਹੋ ਗਿਆ ਹੈ | ਹੁਣ ਇਨ੍ਹਾਂ ...

ਪੂਰੀ ਖ਼ਬਰ »

ਭਾਈ ਖ਼ਾਲਸਾ ਨਮਿਤ ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਜਾਵੇਗਾ ਅਖੰਡ ਪਾਠ

ਅੰਮਿ੍ਤਸਰ, 3 ਅਪ੍ਰੈਲ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਜੋ ਕਿ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਕਿੱਟਾਂ ਪਾ ਕੇ ਅੰਗੀਠਾ ਸੰਭਾਲਿਆ

ਵੇਰਕਾ, 3 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜਿਨ੍ਹਾਂ ਦਾ ਕੋਰੋਨਾ ਦੀ ਬਿਮਾਰੀ ਦੀ ਲਪੇਟ 'ਚ ਆ ਜਾਣ ਨਾਲ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਵੇਰਕਾ ਦੇ ਸਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਲੁਧਿਆਣਾ 'ਚ ਠੇਕੇ ਦੇ ਕਰਿੰਦੇ ਦਾ ਕਤਲ

ਲੁਧਿਆਣਾ, 3 ਅਪ੍ਰੈਲ (ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਚੁਪਕੀ ਵਿਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

2 ਪਿੰਡ ਅਜਿਹੇ ਜਿਥੋਂ ਦੀ 90 ਫ਼ੀਸਦੀ ਆਬਾਦੀ ਅਮਰੀਕਾ 'ਚ

ਟਾਂਡਾ ਉੜਮੁੜ, 3 ਅਪ੍ਰੈਲ (ਦੀਪਕ ਬਹਿਲ)-ਇਸ ਕੋਰੋਨਾ ਦੀ ਮਹਾਂਮਾਰੀ ਦਾ ਜੋ ਅਸਰ ਸੰਸਾਰ 'ਚ ਸਭ ਤੋਂ ਵੱਧ ਨਿਊਯਾਰਕ (ਅਮਰੀਕਾ) ਵਿਚ ਵੇਖਣ ਨੂੰ ਮਿਲਿਆ ਹੈ ਉੱਥੇ ਕੋਰੋਨਾ ਦੇ ਇਸ ਕਹਿਰ ਵਿਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਗਿਲਜੀਆਂ ਤੇ ਨੰਗਲੀ ਪਿੰਡ ਸਭ ...

ਪੂਰੀ ਖ਼ਬਰ »

ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ 'ਚ 300 ਬੈੱਡ ਤੇ 10 ਵੈਂਟੀਲੇਟਰ ਰਾਖਵੇਂ ਰੱਖੇ-ਭਾਈ ਲੌਾਗੋਵਾਲ

ਅੰਮਿ੍ਤਸਰ, 3 ਅਪ੍ਰੈਲ (ਜੱਸ)¸ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਲਈ ਲੰਗਰ ਸੇਵਾਵਾਂ ਮੁਹੱਈਆ ਕਰਨ ਦੇ ਨਾਲ-ਨਾਲ ਆਪਣੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ ਵਿਖੇ ਮਰੀਜ਼ਾਂ ਲਈ ਮੈਡੀਕਲ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਹੁਸ਼ਿਆਰਪੁਰ ਦੇ 2 ਵਿਅਕਤੀਆਂ ਦੀ ਮੌਤ

ਮਿਆਣੀ, 3 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਦੇ 2 ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਅਮਰੀਕਾ 'ਚ ਮੌਤ ਹੋ ਗਈ ਪਰੰਤੂ ਫ਼ਿਲਹਾਲ ਇਨ੍ਹਾਂ 'ਚੋਂ ਇਕ ਦੀ ਅਜੇ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਆਉਣੀ ਬਾਕੀ ਹੈ | ਮਿ੍ਤਕ ਵਿਅਕਤੀਆਂ ਦੀ ਪਹਿਚਾਣ ਬਲਕਾਰ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਰੈਗੂਲਰ ਮੁਲਾਜ਼ਮਾਂ ਦੀ ਤਨਖਾਹ 'ਤੇ ਲਾਇਆ ਕੱਟ

ਰਾਮਪੁਰਾ ਫੂਲ/ਪਟਿਆਲਾ, 3 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ, ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਸੂਬੇ ਦੇ ਹਜ਼ਾਰਾਂ ਰੈਗੂਲਰ ਮੁਲਾਜ਼ਮਾਂ ਦੀ ਤਨਖਾਹ 'ਤੇ 40 ਫ਼ੀਸਦੀ ਕੱਟ ਲਗਾਉਣ ਦਾ ਨਿਰਦੇਸ਼ ਜਾਰੀ ਕਰ ਦਿੱਤਾ ਹੈ | ਜਿਸ ਕਾਰਨ ਸੂਬੇ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਕਰੋੜਾਂ ਦਾ ਬਜਟ ਹੋਣ ਦੇ ਬਾਵਜੂਦ ਇਕ ਵੀ ਅਜਿਹਾ ਹਸਪਤਾਲ ਨਹੀਂ ਬਣਾ ਸਕੀ ਜਿਸ ਨਾਲ ਜਾਨਾਂ ਬਚਾਈਆਂ ਜਾ ਸਕਣ-ਭਾਈ ਢੱਡਰੀਆਂ

ਨਦਾਮਪੁਰ, ਚੰਨੋਂ, 3 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)-ਸ਼ੋ੍ਰਮਣੀ ਕਮੇਟੀ ਕਰੋੜਾਂ ਰੁਪਏ ਦਾ ਬਜਟ ਹੋਣ ਦੇ ਬਾਵਜੂਦ ਇਕ ਵੀ ਅਜਿਹਾ ਹਸਪਤਾਲ ਨਹੀਂ ਬਣਾ ਸਕੀ ਜਿਥੇ ਕੁਦਰਤੀ ਆਫ਼ਤ ਸਮੇਂ ਹਸਪਤਾਲ 'ਚ ਵੈਂਟੀਲੇਟਰ ਹੋਣ | ਜਿਸ 'ਤੇ ਪੂਰੇ ਸਿੱਖ ਜਗਤ ਨੰੂ ਮਾਣ ਹੋਵੇ ਅਤੇ ਜਿਸ ...

ਪੂਰੀ ਖ਼ਬਰ »

ਬਿਨਾਂ ਗੁੱਤ ਤੋਂ ਪਰਾਂਦੇ ਵਾਲਾ ਸਾਬਤ ਹੋ ਰਿਹਾ ਮਹਾਰਾਜੇ ਦੀ ਤਸਵੀਰ ਵਾਲਾ 'ਰਾਸ਼ਨ'

ਮੰਡੀ ਕਿੱਲਿਆਂਵਾਲੀ, 3 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਮਹਾਂਮਾਰੀ ਦੇ ਮਾੜੇ ਵੇਲਿਆਂ 'ਚ ਮਹਾਰਾਜੇ ਦੀਆਂ ਤਸਵੀਰਾਂ ਵਾਲਾ ਸਰਕਾਰੀ ਰਾਸ਼ਨ ਗੁੱਤ ਤੋਂ ਬਗੈਰ ਪਰਾਂਦੇ ਵਾਲਾ ਸਾਬਤ ਹੋ ਰਿਹਾ ਹੈ | ਇਹ ਲੋੜਵੰਦਾਂ ਦੇ ਘਰਾਂ ਵਿਚ ਚੁੱਲ੍ਹਾ ਬਾਲਦਾ ਨਜ਼ਰ ਨਹੀਂ ਆ ਰਿਹਾ | ...

ਪੂਰੀ ਖ਼ਬਰ »

ਭਾਈ ਖ਼ਾਲਸਾ ਦਾ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਨਾ ਹੋਣ ਦੇਣਾ ਮੰਦਭਾਗਾ-ਅਟਵਾਲ

ਦੋਰਾਹਾ, 3 ਅਪ੍ਰੈਲ (ਮਨਜੀਤ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਪਦਮ ਸ੍ਰੀ ਅਤੇ ਸਿੱਖ ਕੌਮ ਦੇ ਮਹਾਨ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਪਿੰਡ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਨਾ ਹੋਣ ਦੇਣਾ ਬਹੁਤ ਹੀ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦਾ ਵਿਛੋੜਾ ਸਿੱਖ ਪੰਥ ਲਈ ਨਾ ਪੂਰਿਆ ਜਾਣ ਵਾਲਾ ਘਾਟਾ-ਢੀਂਡਸਾ

ਸੰਗਰੂਰ, 3 ਅਪ੍ਰੈਲ (ਫੁੱਲ)-ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਜੋ ਸਦੀਵੀ ਵਿਛੋੜਾ ਦੇ ਗਏ ਹਨ, ਸਮੁੱਚੀ ਮਨੁੱਖਤਾ ਖ਼ਾਸ ਕਰ ਕੇ ਸਿੱਖ ਕੌਮ ...

ਪੂਰੀ ਖ਼ਬਰ »

ਕੈਪਟਨ ਵਲੋਂ ਪੜਚੋਲ ਬਿਨਾਂ ਹੀ ਮਜ਼ਦੂਰਾਂ ਬਾਰੇ ਤਸੱਲੀ ਨੂੰ ਲੈ ਕੇ ਆੜ੍ਹਤੀ, ਕਿਸਾਨ ਖਫ਼ਾ

ਨਿਰਮਲ ਸਿੰਘ ਧਾਲੀਵਾਲ ਮੁੱਲਾਂਪੁਰ-ਦਾਖਾ, 3 ਅਪ੍ਰੈਲ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ-19 ਕਾਰਨ ਕਰਫ਼ਿਊ ਦੇ ਮੱਦੇਨਜ਼ਰ ਕਣਕ ਦੀ ਵਢਾਈ-ਗਹਾਈ, ਮੰਡੀਕਰਨ ਸਮੇਂ ਸੂਬੇ 'ਚ ਪ੍ਰਵਾਸੀ ਮਜ਼ਦੂਰਾਂ ਦੀ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦੀ ਮਿ੍ਤਕ ਦੇਹ ਬੇਕਦਰ ਕਰਨ ਦੀ ਉੱਚ-ਪੱਧਰੀ ਪੜਤਾਲ ਕਰਵਾਈ ਜਾਵੇ-ਰਵੀਇੰਦਰ ਸਿੰਘ

ਚੰਡੀਗੜ੍ਹ, 3 ਅਪ੍ਰੈਲ (ਮਾਨ)-ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜ਼ੂਰੀ ਰਾਗੀ ਦੀ ਮਿ੍ਤਕ ਦੇਹ ਨੂੰ ਸਸਕਾਰ ਕਰਨ ਸਮੇਂ, ਜਿਸ ਤਰ੍ਹਾਂ ਬੇਕਦਰ ਕੀਤਾ ਗਿਆ, ਇਸ ਦੀ ਉੱਚ ਪੱਧਰੀ ਪੜਤਾਲ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦਾ ਵਿਛੋੜਾ ਸਿੱਖ ਕੌਮ ਲਈ ਵੱਡਾ ਘਾਟਾ-ਜਥੇਦਾਰ ਹਵਾਰਾ

ਅੰਮਿ੍ਤਸਰ, 3 ਅਪ੍ਰੈਲ (ਜੱਸ)¸ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖਾਲਸਾ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਪਦਮਸ੍ਰੀ ਦੀ ਕੋਰੋਨਾ ਵਾਇਰਸ ਕਾਰਨ ਹੋਈ ...

ਪੂਰੀ ਖ਼ਬਰ »

ਕੋਰੋਨਾ ਗ੍ਰਸਤ ਮਿ੍ਤਕਾਂ ਦੇ ਸੁਰੱਖਿਅਤ ਤੇ ਸਨਮਾਨਜਨਕ ਸਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-'ਆਪ'

ਚੰਡੀਗੜ੍ਹ, 3 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ...

ਪੂਰੀ ਖ਼ਬਰ »

ਕਣਕ ਦੀ ਸਿੱਧੀ ਅਦਾਇਗੀ ਕਿਸਾਨਾਂ ਨੂੰ ਕਰਨ ਦੀ ਥਾਂ ਆੜ੍ਹਤੀਆਂ ਰਾਹੀਂ ਕਰਨ ਦੇ ਆਦੇਸ਼

ਚੰਡੀਗੜ੍ਹ, 3 ਅਪ੍ਰੈਲ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕਰਫਿਊ ਕਾਰਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਰੋਜ਼ਾਨਾ ਪੱਧਰ 'ਤੇ ਘੱਟ ਕਰਨ ਲਈ ਯਤਨ ਜਾਰੀ ਰੱਖ ਰਹੀ ਹੈ ਅਤੇ ਫਸਲਾਂ ਦੀ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਲੋਕਾਂ ਲਈ ਘਰ-ਘਰ ਰਾਸ਼ਨ ਪਹੁੰਚਾਉਣਾ ਸ਼ਲਾਘਾਯੋਗ

ਚੰਡੀਗੜ੍ਹ, 3 ਅਪ੍ਰੈਲ (ਅਜੀਤ ਬਿਊਰੋ)-ਭਾਰਤ ਸਰਕਾਰ ਵਲੋਂ ਹਾਲ ਹੀ ਵਿਚ ਕੀਤਾ ਗਿਆ ਦੇਸ਼ ਵਿਆਪੀ ਬੰਦ ਭਾਰਤ ਦੇ ਨਾਗਰਿਕਾਂ ਦੀ ਸੁਰੱ ਖਿਆ ਲਈ ਇਕ ਮਹੱਤਵਪੂਰਨ ਫ਼ੈਸਲਾ ਹੈ ਅਤੇ ਮਾਰਕਫੈੱਡ ਸਰਕਾਰ ਵਲੋਂ ਪੰਜਾਬੀਆਂ ਦੀ ਸਿਹਤ ਲਈ ਲਏ ਗਏ ਫ਼ੈਸਲੇ ਦੀ ਸ਼ਲਾਘਾ ਕਰਦਾ ਹੈ | ...

ਪੂਰੀ ਖ਼ਬਰ »

ਸੁਰਕਸ਼ਾ ਹਰਬਲ ਸੈਨੀਟਾਈਜ਼ਰ ਨਾਲ ਹੱਥ ਰਹਿੰਦੇ ਹਨ ਪੂਰੀ ਤਰ੍ਹਾਂ ਸੁਰੱ ਖਿਅਤ

ਜਲੰਧਰ, 3 ਅਪ੍ਰੈਲ (ਅ. ਬ.)-ਸੁਰਕਸ਼ਾ ਹਰਬਲ ਸੈਨੇਟਾਈਜ਼ਰ ਜੜ੍ਹੀ ਬੂਟੀਆਂ ਨਾਲ ਬਣਦਾ ਹੈ, ਜਿਸ ਨਾਲ ਤੁਹਾਡੇ ਹੱਥ ਸੁਰੱ ਖਿਅਤ ਅਤੇ ਕੀਟਾਣੂ ਰਹਿਤ ਹੁੰਦੇ ਹਨ | ਇਹ ਸੈਨੇਟਾਈਜ਼ਰ ਦਾ ਚਮੜੀ ਦੇ ਉਪਰ ਕੋਈ ਨੁਕਸਾਨ ਨਹੀਂ ਹੁੰਦਾ | ਇਹ ਹਰਬਲ ਸੈਨੇਟਾਈਜ਼ਰ ਤੁਹਾਡੇ ਹੱਥਾਂ ...

ਪੂਰੀ ਖ਼ਬਰ »

ਕੋਰੋਨਾ ਨਾਲ ਫਗਵਾੜਾ ਦੇ ਵਿਅਕਤੀ ਦੀ ਅਮਰੀਕਾ 'ਚ ਮੌਤ

ਫਗਵਾੜਾ, 3 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਦੇ ਇਕ ਵਿਅਕਤੀ ਦੀ ਨਿਊਯਾਰਕ (ਅਮਰੀਕਾ) ਵਿਚ ਕੋਰੋਨਾ ਵਾਇਰਸ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦੇ ਅਨੁਸਾਰ ਮਿ੍ਤਕ ਫਗਵਾੜਾ ਦੇ ਮੇਹਲੀ ਗੇਟ ਇਲਾਕੇ ਵਿਚ ਰਹਿੰਦਾ ਸੀ ਅਤੇ ਇਸ ਵੇਲੇ ਉਹ ਅਮਰੀਕਾ ਦੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਹੁਣ ਕੋਵਾ ਐਪ ਰਾਹੀਂ ਮੰਗਵਾ ਸਕਣਗੇ ਕਰਿਆਨਾ ਤੇ ਹੋਰ ਜ਼ਰੂਰੀ ਵਸਤਾਂ

ਚੰਡੀਗੜ੍ਹ, 3 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਨਾਗਰਿਕ ਹੁਣ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੌਰਾਨ ਜ਼ਰੂਰੀ ਚੀਜ਼ਾਂ ਅਤੇ ਕਰਿਆਨਾ ਸਬੰਧੀ ਖ਼ੁਰਾਕੀ ਵਸਤਾਂ ਮੰਗਵਾਉਣ ਲਈ ਸਰਕਾਰ ਦੀ ਨਵੇਕਲੀ ਕੋਵਾ-ਐਪ ਦੀ ਵਰਤੋਂ ਕਰ ਸਕਦੇ ਹਨ | ਸਰਕਾਰ ...

ਪੂਰੀ ਖ਼ਬਰ »

ਉਦਯੋਗ ਵਿਭਾਗ ਸਵਦੇਸ਼ੀ ਵੈਂਟੀਲੇਟਰਜ਼ ਉਪਲਬਧ ਕਰਵਾਉਣ ਲਈ ਯਤਨਸ਼ੀਲ

ਚੰਡੀਗੜ੍ਹ, 3 ਅਪ੍ਰੈਲ (ਅਜੀਤ ਬਿਊਰੋ)-ਕੌਵਿਡ-19 ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦਾ ਮੁਕਾਬਲਾ ਕਰਨ ਲਈ, ਪੰਜਾਬ ਦਾ ਉਦਯੋਗ ਵਿਭਾਗ ਜ਼ੋਰਦਾਰ ਢੰਗ ਨਾਲ ਘੱਟ ਖਰਚੇ ਵਾਲੇ ਵੈਂਟੀਲੇਟਰਾਂ ਦੇ ਨਿਰਮਾਣ ਲਈ ਸੂਬੇ ਦੀਆਂ ਵੱਖ-ਵੱਖ ਸਨਅਤੀ ਇਕਾਈਆਂ ਨੂੰ ਉਤਸ਼ਾਹਿਤ ਕਰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਆਈਸੋਲੇਸ਼ਨ ਵਾਰਡ ਦੀਆਂ ਨਰਸਾਂ ਵਲੋਂ ਵੱਡਾ ਖ਼ੁਲਾਸਾ

ਅੰਮਿ੍ਤਸਰ, 3 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਨਜਿੱਠਣ ਲਈ ਗੁਰੂ ਨਾਨਕ ਦੇਵ ਹਸਪਤਾਲ ਦੀ ਵਿਸ਼ੇਸ਼ ਆਈਸੁਲੇਸ਼ਨ ਵਾਰਡ ਦੇ ਨਰਸਿੰਗ ਸਟਾਫ਼ ਨੇ ਖੁਲਾਸਾ ਕੀਤਾ ਹੈ ਕਿ ਇਸ ਵਾਰਡ 'ਚ ਵੱਡੇ ਡਾਕਟਰ ਡਰਦੇ ਮਾਰੇ ਦਾਖ਼ਲ ਹੀ ਨਹੀਂ ਹੁੰਦੇ ਅਤੇ ...

ਪੂਰੀ ਖ਼ਬਰ »

ਸਹੀ ਇਲਾਜ ਨਾ ਮਿਲਣ ਕਾਰਨ ਹੋਈ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ

ਅੰਮਿ੍ਤਸਰ/ਲੋਹੀਆਂ ਖਾਸ, 3 ਅਪ੍ਰੈਲ (ਰੇਸ਼ਮ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਗੁਰੂ ਨਾਨਕ ਦੇਵ ਹਸਪਤਾਲ ਦੀ ਵਿਸ਼ੇਸ਼ ਆਈਸੋਲੇਸ਼ਨ ਵਾਰਡ 'ਚ ਜ਼ੇਰੇ ਇਲਾਜ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ਸਹੀ ਇਲਾਜ ਨਾ ਹੋਣ ਕਾਰਨ ਹੋਣ ਦੀ ਚਰਚਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਗ਼ੈਰ ਸੰਵਿਧਾਨਕ ਕਾਰਵਾਈ

ਜਲੰਧਰ, 3 ਅਪ੍ਰੈਲ (ਮੇਜਰ ਸਿੰਘ)- ਇਕ ਪਾਸੇ ਜਦ ਕੋਰੋਨਾ ਦੀ ਆਫ਼ਤ 'ਚ ਫਸੇ ਲੋਕਾਂ ਨੂੰ ਜਾਨਾਂ ਜੋਖਮ 'ਚ ਪਾ ਕੇ ਦੁਨੀਆ ਭਰ 'ਚ ਹਰ ਸੰਭਵ ਮਦਦ ਕਰਨ 'ਚ ਜੁਟੇ ਸਿੱਖ ਭਾਈਚਾਰੇ ਦੀ ਖੂਬ ਪ੍ਰਸੰਸਾ ਹੋ ਰਹੀ ਹੈ ਤਾਂ ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਦਿੱਲੀ 'ਚ ਅਚਾਨਕ ਹੋਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX