ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 552

ਪਹਿਲਾ ਸਫ਼ਾ

ਪੰਜਾਬ 'ਚ 10 ਹੋਰ ਮਾਮਲੇ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਜਾਰੀ ਹੈ, ਜਿਸ ਨਾਲ ਜਿੱਥੇ ਸੂਬੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਸਿਹਤ ਵਿਭਾਗ ਦੀਆਂ ਚੁਨੌਤੀਆਂ ਵੀ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਜ਼ਿਲ੍ਹਾ ਪਟਿਆਲਾ ਅਤੇ ਜਲੰਧਰ ਵਿਚ 5-5 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿਚ ਕੁੱਲ ਪੀੜਤਾਂ ਦੀ ਗਿਣਤੀ 256 'ਤੇ ਜਾ ਪੁੱਜੀ ਹੈ। ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਕੁੱਲ ਪੀੜਤ ਮਰੀਜ਼ਾਂ 'ਚੋਂ ਹੁਣ ਤੱਕ 51 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਵਿਚ 7355 ਸ਼ੱਕੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ ਜਿਨ੍ਹਾਂ 'ਚੋਂ 6769 ਦੇ ਨਮੂਨੇ ਨੈਗੇਟਿਵ ਆਏ ਹਨ, ਜਦ ਕਿ 335 ਦੇ ਜਾਂਚ ਨਮੂਨਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਹੁਣ ਤੱਕ ਆਏ ਕੇਸਾਂ ਵਿਚ ਮੁਹਾਲੀ ਵਿਚ ਪੀੜਤਾਂ ਦੀ ਗਿਣਤੀ 62, ਜਲੰਧਰ 'ਚ 53, ਪਠਾਨਕੋਟ 'ਚ 24, ਐਸ.ਬੀ.ਐਸ ਨਗਰ (ਨਵਾਂਸ਼ਹਿਰ) 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 31, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਫ਼ਰੀਦਕੋਟ 'ਚ 3, ਰੋਪੜ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫ਼ਤਹਿਗੜ੍ਹ ਸਾਹਿਬ 'ਚ 2, ਕਪੂਰਥਲਾ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫ਼ਿਰੋਜ਼ਪੁਰ 'ਚ 1 ਮਾਮਲਾ ਸਾਹਮਣੇ ਆ ਚੁੱਕਾ ਹੈ। ਸਿਹਤਯਾਬ ਹੋਣ ਵਾਲੇ ਮਰੀਜ਼ਾਂ 'ਚ ਐਸ.ਏ.ਐਸ ਨਗਰ (ਮੁਹਾਲੀ) ਤੋਂ 14, ਜਲੰਧਰ ਤੋਂ 6, ਪਟਿਆਲਾ ਤੋਂ 1, ਐਸ.ਬੀ.ਐਸ ਨਗਰ (ਨਵਾਂਸ਼ਹਿਰ) ਤੋਂ 17, ਲੁਧਿਆਣਾ ਤੋਂ 2, ਅੰਮ੍ਰਿਤਸਰ ਤੋਂ 1, ਹੁਸ਼ਿਆਰਪੁਰ ਤੋਂ 4, ਫ਼ਰੀਦਕੋਟ ਤੋਂ 1, ਬਰਨਾਲਾ ਤੋਂ 1, ਫ਼ਤਹਿਗੜ੍ਹ ਸਾਹਿਬ ਤੋਂ 1 ਅਤੇ ਕਪੂਰਥਲਾ ਤੋਂ 1 ਮਰੀਜ਼ ਸ਼ਾਮਿਲ ਹਨ। ਦੱਸਣਯੋਗ ਹੈ ਕਿ ਸ਼ੁਰੂਆਤ ਵਿਚ ਐਸ. ਬੀ. ਐਸ. ਨਗਰ (ਨਵਾਂਸ਼ਹਿਰ) ਵਿਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ ਪਰ ਹੁਣ ਇੱਥੇ ਕੁਲ 19 ਮਰੀਜ਼ਾਂ 'ਚੋਂ 17 ਮਰੀਜ਼ ਠੀਕ ਹੋ ਚੁੱਕੇ ਹਨ ਜਦ ਕਿ ਇਕ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇੱਥੇ ਹੁਣ ਸਿਰਫ਼ ਇਕ ਮਰੀਜ਼ ਸਿਹਤਯਾਬ ਹੋਣਾ ਬਾਕੀ ਹੈ।

ਇਕ ਦਿਨ 'ਚ ਠੀਕ ਹੋਏ 705 ਮਰੀਜ਼

* ਵਧਣ ਲੱਗੀ ਠੀਕ ਹੋਣ ਵਾਲਿਆਂ ਦੀ ਦਰ
* 24 ਘੰਟਿਆਂ 'ਚ 1329 ਨਵੇਂ ਮਾਮਲੇ ਤੇ 44 ਹੋਰ ਮੌਤਾਂ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ, ਪੀ. ਟੀ. ਆਈ.)-ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ 'ਚ ਦਿਨੋਂ- ਦਿਨ ਵਧ ਰਹੇ ਹਨ ਉਥੇ ਰਾਹਤ ਵਾਲੀ ਖ਼ਬਰ ਹੈ ਕਿ ਪੀੜਤ ਮਰੀਜ਼ ਤੇਜ਼ੀ ਨਾਲ ਠੀਕ ਵੀ ਹੋ ਰਹੇ ਹਨ ਅਤੇ ਕੱਲ੍ਹ ਇਕ ਦਿਨ 'ਚ 705 ਮਰੀਜ਼ ਠੀਕ ਹੋਏ ਹਨ। ਸਿਹਤ ਮੰਤਰਾਲੇ ਅਨੁਸਾਰ ਕੋਰੋਨਾ ਪੀੜਤਾਂ ਦੇ ਠੀਕ ਹੋਣ ਦੀ ਦਰ ਵਧ ਕੇ 17.48 ਫ਼ੀਸਦੀ ਹੋ ਗਈ ਹੈ ਅਤੇ ਹੁਣ ਤੱਕ 3260 ਮਰੀਜ਼ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਵਾਇਰਸ ਨਾਲ 44 ਹੋਰ ਮੌਤਾਂ ਹੋਈਆਂ ਹਨ ਅਤੇ 1329 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਲੋਕ ਸਭਾ ਸਕੱਤਰੇਤ 'ਚ ਤਾਇਨਾਤ ਇਕ ਸਫ਼ਾਈ ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਰਾਸ਼ਟਰਪਤੀ ਭਵਨ ਕੰਪਲੈਕਸ 'ਚ ਇਕ ਸਫ਼ਾਈ ਮੁਲਾਜ਼ਮ ਦੇ ਰਿਸ਼ਤੇਦਾਰ ਦੇ ਪੀੜਤ ਹੋਣ ਤੋਂ ਬਾਅਦ ਕੰਪਲੈਕਸ 'ਚ ਰਹਿੰਦੇ 115 ਪਰਿਵਾਰ ਇਹਤਿਆਤ ਵਜੋਂ ਖ਼ੁਦ ਇਕਾਂਤਵਾਸ 'ਤੇ ਚਲੇ ਗਏ ਹਨ। ਪੀ. ਟੀ. ਆਈ. ਵਲੋਂ ਵੱਖ-ਵੱਖ ਸੂਬਿਆਂ ਤੋਂ ਇਕੱਤਰ ਕੀਤੇ ਅੰਕੜਿਆਂ ਅਨੁਸਾਰ ਦੇਸ਼ 'ਚ ਮੌਤਾਂ ਦੀ ਗਿਣਤੀ 646 ਹੋ ਗਈ ਹੈ ਅਤੇ ਪੀੜਤਾਂ ਦਾ ਅੰਕੜਾਂ 19867 'ਤੇ ਪੁੱਜ ਗਿਆ ਹੈ, ਜਦੋਂਕਿ 3801 ਮਰੀਜ਼ ਠੀਕ ਹੋਏ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਦੇਸ਼ 'ਚ ਪੀੜਤਾਂ ਦਾ ਅੰਕੜਾ 18985 'ਤੇ ਪੁੱਜ ਗਿਆ ਹੈ ਅਤੇ ਮੌਤਾਂ ਦੀ ਗਿਣਤੀ 603 ਹੋ ਗਈ ਹੈ। ਉਨ੍ਹਾਂ ਦੱਸਿਆ ਪੀੜਤਾਂ 'ਚ 77 ਵਿਦੇਸ਼ੀ ਨਾਗਰਿਕ ਹਨ। ਸੋਮਵਾਰ ਨੂੰ 705 ਮਰੀਜ਼ ਠੀਕ ਹੋਏ ਹਨ, ਜੋ ਦੇਸ਼ 'ਚ ਕਿਸੇ ਵੀ ਇਕ ਦਿਨ 'ਚ ਪੀੜਤਾਂ ਦੇ ਠੀਕ ਹੋਣ ਦਾ ਸਭ ਤੋਂ ਵੱਡਾ ਅੰਕੜਾ ਹੈ। ਪਿਛਲੇ ਕੁਝ ਦਿਨਾਂ ਦੇ ਅੰਕੜਿਆਂ ਅਨੁਸਾਰ 15 ਅਪ੍ਰੈਲ ਨੂੰ 183, 16 ਨੂੰ 260, 17 ਨੂੰ 243, 18 ਨੂੰ 239 ਅਤੇ 19 ਅਪ੍ਰੈਲ ਨੂੰ 316 ਮਰੀਜ਼ ਠੀਕ ਹੋਏ ਹਨ। 20 ਅਪ੍ਰੈਲ ਨੂੰ ਰਿਕਾਰਡ 705 ਮਰੀਜ਼ ਠੀਕ ਹੋਏ ਹਨ। ਸਿਹਤ ਮੰਤਰਾਲੇ ਅਨੁਸਾਰ 24 ਘੰਟਿਆਂ ਦੌਰਾਨ ਹੋਈਆਂ 44 ਹੋਰ ਮੌਤਾਂ 'ਚੋਂ ਰਾਜਸਥਾਨ 'ਚ 11, ਗੁਜਰਾਤ 'ਚ 10, ਮਹਾਂਰਾਸ਼ਟਰ 'ਚ 9, ਉੱਤਰ ਪ੍ਰਦੇਸ਼ 'ਚ 3 ਅਤੇ ਆਂਧਰਾ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਮੱਧ ਪ੍ਰਦੇਸ਼ ਤੇ ਤੇਲੰਗਾਨਾ 'ਚ 2-2 ਅਤੇ ਕਰਨਾਟਕ 'ਚ 1 ਹੋਰ ਮੌਤ ਹੋਈ ਹੈ।
ਸਿਹਤ ਮੰਤਰਾਲੇ ਅਨੁਸਾਰ ਦੇਸ਼ ਦੇ 32 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 4669 ਮਾਮਲੇ ਮਹਾਂਰਾਸ਼ਟਰ 'ਚ ਹਨ ਅਤੇ ਉਥੇ 232 ਮੌਤਾਂ ਹੋ ਚੁੱਕੀਆਂ ਹਨ। ਜਦੋਂਕਿ ਦਿੱਲੀ 'ਚ 2081 ਪੀੜਤ ਤੇ 47 ਮੌਤਾਂ, ਮੱਧ ਪ੍ਰਦੇਸ਼ 'ਚ 1540 ਪੀੜਤ ਤੇ 76 ਮੌਤਾਂ, ਗੁਜਰਾਤ 'ਚ 2066 ਪੀੜਤ ਤੇ 77 ਮੌਤਾਂ, ਜੰਮੂ-ਕਸ਼ਮੀਰ 'ਚ 368 ਪੀੜਤ ਤੇ 5 ਮੌਤਾਂ, ਹਿਮਾਚਲ ਪ੍ਰਦੇਸ਼ 'ਚ 39 ਪੀੜਤ ਤੇ 1 ਮੌਤ, ਹਰਿਆਣਾ 'ਚ 254 ਪੀੜਤ ਤੇ 3 ਮੌਤਾਂ, ਰਾਜਸਥਾਨ 'ਚ 1576 ਪੀੜਤ ਤੇ 25 ਮੌਤਾਂ, ਉੱਤਰ ਪ੍ਰਦੇਸ਼ 'ਚ 1294 ਪੀੜਤ ਤੇ 20 ਮੌਤਾਂ, ਤਾਮਿਲਨਾਡੂ 'ਚ 1520 ਪੀੜਤ ਤੇ 17 ਮੌਤਾਂ ਅਤੇ ਤੇਲੰਗਾਨਾ 'ਚ 919 ਪੀੜਤ ਤੇ 23 ਮੌਤਾਂ ਹੋਈਆਂ ਹਨ।
ਗ੍ਰਹਿ ਮੰਤਰਾਲੇ ਦੀਆਂ ਵਿਸ਼ੇਸ਼ ਟੀਮਾਂ ਵਲੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਦਾ ਦੌਰਾ
ਇਸੇ ਦੌਰਾਨ ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੁਨਿਆ ਸਲਿਲਾ ਸ੍ਰੀਵਾਸਤਵ ਨੇ ਦੱਸਿਆ ਕਿ ਕੋਰੋਨਾ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ 'ਚ ਤਾਲਾਬੰਦੀ ਦੇ ਨਿਯਮਾਂ ਦੀ ਪਾਲਣਾ ਸਬੰਧੀ ਸਥਿਤੀ ਦਾ ਪਤਾ ਲਗਾਉਣ ਲਈ ਮੰਤਰਾਲੇ ਦੀ ਵਿਸ਼ੇਸ਼ ਟੀਮਾਂ ਨੇ ਮਹਾਂਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਬੰਗਾਲ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਮਹਾਂਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਸੂਬਾ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਮਿਲਿਆ ਹੈ। ਪਰ ਪੱਛਮੀ ਬੰਗਾਲ 'ਚ ਕੋਲਕਾਤਾ ਅਤੇ ਜਲਪਾਈਗੁੜੀ ਜ਼ਿਲ੍ਹਿਆਂ 'ਚ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਸਹਿਯੋਗ ਨਾ ਮਿਲਣ ਦੀ ਮੰਤਰਾਲੇ ਨੂੰ ਜਾਣਕਾਰੀ ਦਿੱਤੀ ਗਈ ਹੈ, ਜਿਸ ਸਬੰਧੀ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਨੂੰ ਪੱਤਰ ਲਿਖਿਆ ਹੈ।
ਦੇਸ਼ ਦੇ 61 ਜ਼ਿਲ੍ਹੇ ਕੋਰੋਨਾ ਮੁਕਤ
ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਦੇ ਤਿੰਨ ਜ਼ਿਲ੍ਹਿਆਂ 'ਚ ਪਿਛਲੇ 28 ਦਿਨਾਂ ਤੋਂ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਜਿੰਨ੍ਹਾਂ 'ਚ ਰਾਜਸਥਾਨ ਦਾ ਜ਼ਿਲ੍ਹਾ ਪ੍ਰਤਾਪਗੜ੍ਹ ਵੀ ਸ਼ਾਮਿਲ ਹੈ। ਦੇਸ਼ ਦੇ 61 ਜ਼ਿਲ੍ਹੇ ਅਜਿਹੇ ਹਨ ਜਿਥੇ ਪਿਛਲੇ 14 ਦਿਨਾਂ ਤੋਂ ਕੋਰੋਨਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸੋਮਵਾਰ ਤੱਕ ਅਜਿਹੇ ਜ਼ਿਲ੍ਹਿਆਂ ਦੀ ਗਿਣਤੀ 59 ਸੀ।
4,49,810 ਸੈਂਪਲਾਂ ਦੀ ਜਾਂਚ
ਆਈ. ਸੀ. ਐਮ. ਆਰ. ਨੇ ਦੱਸਿਆ ਕਿ ਦੇਸ਼ 'ਚ ਹੁਣ ਤੱਕ 4,49,810 ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਕੱਲ੍ਹ 35,852 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਸ 'ਚ 29,776 ਸੈਂਪਲਾਂ ਦੀ ਜਾਂਚ ਆਈ. ਸੀ. ਐਮ. ਆਰ. ਦੀਆਂ 201 ਲੈਬਾਰਟਰੀਆਂ ਅਤੇ ਬਾਕੀ 6076 ਸੈਂਪਲਾਂ ਦੀ ਜਾਂਚ 86 ਨਿੱਜੀ ਲੈਬਾਰਟਰੀਆਂ 'ਚ ਕੀਤੀ ਗਈ ਹੈ।
ਸਫ਼ਾਈ ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ
ਲੋਕ ਸਭਾ ਸਕੱਤਰੇਤ 'ਚ ਤਾਇਨਾਤ ਇਕ ਸਫ਼ਾਈ ਮੁਲਾਜ਼ਮ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਦੇ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਪੀੜਤ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਕੰਮ 'ਤੇ ਨਹੀਂ ਆਇਆ ਸੀ। ਉਸ ਨੂੰ ਬੁਖ਼ਾਰ, ਖੰਘ ਅਤੇ ਸਾਹ ਲੈਣ 'ਚ ਤਕਲੀਫ਼ ਹੋ ਰਹੀ ਸੀ। ਜਾਂਚ ਦੇ ਬਾਅਦ ਉਸ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ, ਜਿਸ ਨੂੰ ਸਫਦਰਜੰਗ ਹਸਪਤਾਲ ਦੇ ਵਿਸ਼ੇਸ਼ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਉਸ ਦੇ ਪਰਿਵਾਰ ਦੇ 11 ਮੈਂਬਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦਾ ਘਰ ਸੀਲ ਕਰ ਦਿੱਤਾ ਗਿਆ ਹੈ।
ਰਾਸ਼ਟਰਪਤੀ ਭਵਨ ਕੰਪਲੈਕਸ ਦੇ 115 ਪਰਿਵਾਰ ਇਕਾਂਤਵਾਸ 'ਤੇ ਗਏ
ਰਾਸ਼ਟਰਪਤੀ ਭਵਨ ਕੰਪਲੈਕਸ 'ਚ ਇਕ ਸਫ਼ਾਈ ਮੁਲਾਜ਼ਮ ਦੇ ਰਿਸ਼ਤੇਦਾਰ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦੇ ਬਾਅਦ ਕੰਪਲੈਕਸ 'ਚ ਰਹਿਣ ਵਾਲੇ 115 ਪਰਿਵਾਰ ਇਹਤਿਆਤ ਵਜੋਂ ਖ਼ੁਦ ਇਕਾਂਤਵਾਸ 'ਤੇ ਚਲੇ ਗਏ ਹਨ। ਰਾਸ਼ਟਰਪਤੀ ਭਵਨ 'ਚ ਕੰਮ ਕਰਦਾ ਉਕਤ ਮੁਲਾਜ਼ਮ ਕੁਝ ਦਿਨ ਪਹਿਲਾਂ ਆਪਣੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਹੋਣ ਗਿਆ ਸੀ। ਕਰੀਬ 330 ਏਕੜ 'ਚ ਫੈਲੇ ਰਾਸ਼ਟਰਪਤੀ ਭਵਨ ਕੰਪਲੈਕਸ 'ਚ ਕਰੀਬ 1000 ਪਰਿਵਾਰ ਰਹਿੰਦੇ ਹਨ। ਰਾਸ਼ਟਰਪਤੀ ਭਵਨ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਅੱਜ ਤੱਕ ਰਾਸ਼ਟਰਪਤੀ ਭਵਨ ਕੰਪਲੈਕਸ ਦਾ ਕੋਈ ਵੀ ਮੁਲਾਜ਼ਮ ਕੋਵਿਡ-19 ਤੋਂ ਪੀੜਤ ਨਹੀਂ ਹੈ। 13 ਅਪ੍ਰੈਲ ਨੂੰ ਬੀ. ਐਲ. ਕਪੂਰ ਹਸਪਤਾਲ 'ਚ ਕੋਰੋਨਾ ਪੀੜਤ ਜਿਸ ਮਰੀਜ਼ ਦੀ ਮੌਤ ਹੋਈ ਸੀ, ਉਹ ਨਾ ਤਾਂ ਰਾਸ਼ਟਰਪਤੀ ਭਵਨ ਕੰਪਲੈਕਸ 'ਚ ਕੰਮ ਕਰਦੀ ਸੀ ਅਤੇ ਨਾ ਹੀ ਇਥੇ ਰਹਿੰਦੀ ਸੀ। ਪਤਾ ਲੱਗਾ ਹੈ ਕਿ ਰਾਸ਼ਟਰਪਤੀ ਭਵਨ ਦੇ ਇਕ ਮੁਲਾਜ਼ਮ ਦੇ ਪਰਿਵਾਰ ਦੇ ਇਕ ਮੈਂਬਰ ਦਾ ਮ੍ਰਿਤਕਾ ਨਾਲ ਸੰਪਰਕ ਸੀ। ਉਸ ਪਰਿਵਾਰ ਦੇ ਸਾਰੇ 7 ਮੈਂਬਰਾਂ ਨੂੰ 16 ਅਪ੍ਰੈਲ ਨੂੰ ਇਕਾਂਤਵਾਸ 'ਚ ਭੇਜ ਦਿੱਤਾ ਸੀ। ਉਸ ਪਰਿਵਾਰ ਦੇ ਇਕ ਮੈਂਬਰ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਰਾਸ਼ਟਰਪਤੀ ਭਵਨ ਦੇ ਮੁਲਾਜ਼ਮ ਸਮੇਤ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਤੋਂ ਬਾਅਦ ਇਹਤਿਆਤ ਵਜੋਂ ਉਸ ਇਲਾਕੇ 'ਚ ਰਹਿੰਦੇ 115 ਪਰਿਵਾਰਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ।
ਬੰਗਾਲ 'ਚ 15 ਮੌਤਾਂ
ਕੋਲਕਾਤਾ, (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਕੋਰੋਨਾ ਨਾਲ ਤਿੰਨ ਹੋਰ ਮੌਤਾਂ ਦੀ ਪੁਸ਼ਟੀ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 15 ਹੋ ਗਈ ਹੈ। ਰਾਜ ਦੇ ਮੁੱਖ ਸਕੱਤਰ ਰਾਜੀਵ ਸਿਨਹਾ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ 29 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 274 ਪੀੜਤ ਹਸਪਤਾਲਾਂ 'ਚ ਭਰਤੀ ਹਨ।
ਰੈਪਿਡ ਟੈਸਟਿੰਗ ਕਿੱਟ ਨਾ ਵਰਤਣ ਦੀ ਸਲਾਹ
ਵੱਖ-ਵੱਖ ਥਾਵਾਂ ਤੋਂ ਸ਼ਿਕਾਇਤਾਂ ਮਿਲਣ ਦੇ ਬਾਅਦ ਭਾਰਤੀ ਮੈਡੀਕਲ ਖੋਜ ਕੌਂਸਲ (ਆਈ. ਸੀ. ਐਮ. ਆਰ.) ਦੇ ਡਾ: ਰਮਨ ਆਰ. ਗੰਗਾਖੇਡਕਰ ਨੇ ਕਿਹਾ ਕਿ ਸੂਬਿਆਂ ਨੂੰ ਦੋ ਦਿਨਾਂ ਲਈ ਰੈਪਿਡ ਟੈਸਟਿੰਗ ਕਿੱਟ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੌਂਸਲ ਨੂੰ ਕੱਲ੍ਹ ਅਤੇ ਅੱਜ ਕਈ ਸੂਬਿਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਕਿ ਰੈਪਿਡ ਟੈਸਟਿੰਗ ਕਿੱਟਾਂ ਦੇ ਜਾਂਚ ਨਤੀਜਿਆਂ 'ਚ ਬਹੁਤ ਫ਼ਰਕ ਆ ਰਿਹਾ ਹੈ ਅਤੇ ਰੈਪਿਡ ਜਾਂਚ 'ਚ ਜ਼ਿਆਦਾਤਰ ਗ਼ਲਤ ਰਿਪੋਰਟਾਂ ਆ ਰਹੀਆਂ ਹਨ, ਜਿਸ ਦੇ ਚੱਲਦੇ ਹੋਏ ਆਈ. ਸੀ. ਐਮ. ਆਰ. ਦੀਆਂ ਟੀਮਾਂ ਵਲੋਂ ਜ਼ਮੀਨੀ ਪੱਧਰ 'ਤੇ ਕਿੱਟਾਂ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਬਾਅਦ ਹੀ ਕਿਸੇ ਨਤੀਜੇ 'ਤੇ ਪੁੱਜਿਆ ਜਾ ਸਕਦਾ ਹੈ। ਜੇਕਰ ਪ੍ਰੀਖਣ ਦੇ ਬਾਅਦ ਕਿੱਟ 'ਚ ਕੋਈ ਗੜਬੜ ਪਾਈ ਜਾਂਦੀ ਹੈ ਤਾਂ ਇਸ ਨੂੰ ਸਬੰਧਿਤ ਕੰਪਨੀ ਵਾਪਸ ਭੇਜਿਆ ਜਾਵੇਗਾ। ਇਸੇ ਦੌਰਾਨ ਰਾਜਸਥਾਨ ਸਰਕਾਰ ਨੇ ਚੀਨ 'ਚ ਬਣੀਆਂ ਰੈਪਿਡ ਟੈਸਟ ਕਿੱਟਾਂ 'ਤੇ ਰੋਕ ਲਗਾ ਦਿੱਤੀ ਹੈ। ਸੂਬੇ ਦੇ ਸਿਹਤ ਮੰਤਰੀ ਰਘੁ ਸ਼ਰਮਾ ਨੇ ਦੱਸਿਆ ਕਿ ਉਕਤ ਕਿੱਟਾਂ ਕੇਵਲ 5.4 ਫ਼ੀਸਦੀ ਹੀ ਸਹੀ ਨਤੀਜੇ ਦੱਸਦੀਆਂ ਹਨ ਅਤੇ ਇਨ੍ਹਾਂ ਦਾ ਕੋਈ ਲਾਭ ਨਹੀਂ ਹੈ। ਉਨ੍ਹਾਂ ਨੇ ਇਸ ਸਬੰਧੀ ਆਈ. ਸੀ. ਐਮ. ਆਰ. ਨੂੰ ਵੀ ਲਿਖਤੀ ਜਾਣਕਾਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਰੈਪਿਡ ਟੈਸਟ 'ਚ ਬਹੁਤ ਸਾਰੇ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਜਦੋਂਕਿ ਲੈਬਾਰਟਰੀ ਜਾਂਚ 'ਚ ਉਕਤ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ।

ਰਾਜਪੁਰਾ 'ਚ ਸਹਿਮ ਦਾ ਮਾਹੌਲ

ਰਾਜਪੁਰਾ, 21 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ। ਇਸ ਨਾਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 12 ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਬੀਤੇ ਦਿਨੀਂ ਕੋਰੋਨਾ ਪੀੜਤ ਔਰਤ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਪਹਿਲਾਂ ਉਸ ਦਾ ਇਲਾਜ ਕਰਨ ਵਾਲੇ ਡਾਕਟਰ ਦਾ ਟੈੱਸਟ ਪਾਜ਼ੀਟਿਵ ਆਉਣ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਡਾਕਟਰ ਕੋਲ ਰੋਜ਼ਾਨਾ ਵੱਡੀ ਗਿਣਤੀ ਵਿਚ ਮਰੀਜ਼ ਆਉਂਦੇ ਰਹੇ ਹਨ। ਪ੍ਰਸ਼ਾਸਨ ਵਲੋਂ ਪੂਰੇ ਸ਼ਹਿਰ ਵਾਸੀਆਂ ਦੀ ਸਕਰੀਨਿੰਗ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਔਰਤ ਦਾ ਇਲਾਜ ਕਰਨ ਵਾਲੇ ਕਸਤੂਰਬਾ ਰੋਡ 'ਤੇ ਆਪਣਾ ਕਲੀਨਿਕ ਚਲਾਉਣ ਵਾਲੇ ਡਾਕਟਰ ਸਮੇਤ 5 ਹੋਰ ਵਿਅਕਤੀਆਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਆ ਗਿਆ ਹੈ।

ਜਲੰਧਰ 'ਚ 5 ਨਵੇਂ ਮਾਮਲਿਆਂ ਦੀ ਪੁਸ਼ਟੀ

ਜਲੰਧਰ, 21 ਅਪ੍ਰੈਲ (ਐੱਮ.ਐੱਸ. ਲੋਹੀਆ) - ਪਿਛਲੇ ਇਕ ਹਫ਼ਤੇ ਤੋਂ ਰੋਜ਼ਾਨਾ ਜਲੰਧਰ 'ਚ ਕੋਵਿਡ-19 ਦੇ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਵੀ ਸਿਹਤ ਵਿਭਾਗ ਨੂੰ 5 ਹੋਰ ਮਰੀਜ਼ ਮਿਲੇ ਹਨ, ਜਿਸ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਅੱਜ ਮਿਲੇ 5 ਮਰੀਜ਼ਾਂ 'ਚ ਪਹਿਲਾਂ ਪਾਜ਼ੀਟਿਵ ਆਏ ਨੀਲਾ ਮਹਿਲ ਦੇ ਰਹਿਣ ਵਾਲੇ ਮਰੀਜ਼ ਦੀ ਮਾਂ (55) ਅਤੇ ਭੈਣ (20) ਹੈ। ਸੈਂਟਰਲ ਟਾਊਨ ਦੇ ਖੇਤਰ ਦਾ ਰਹਿਣ ਵਾਲਾ 45 ਸਾਲ ਦਾ ਇਕ ਹੋਰ ਮਰੀਜ਼ ਇਸੇ ਲੜੀ ਨਾਲ ਜੁੜਿਆ ਹੈ। ਇਸ ਤੋਂ ਇਲਾਵਾ ਪਹਿਲਾਂ ਪਾਜ਼ੀਟਿਵ ਆਏ ਇਕ ਅਦਾਰੇ ਦੇ ਮੁਲਾਜ਼ਮਾਂ ਦੇ 56 ਸਾਲ ਅਤੇ 42 ਸਾਲ ਦੇ 2 ਹੋਰ ਸਾਥੀ ਵੀ ਪਾਜ਼ੀਟਿਵ ਪਾਏ ਗਏ ਹਨ। ਅੱਜ ਆਏ ਮਾਮਲਿਆਂ 'ਚ ਜਲੰਧਰ ਦੇ ਮੇਅਰ ਦਾ ਓ.ਐਸ.ਡੀ. ਵੀ ਸ਼ਾਮਿਲ ਹੈ। ਲਗਾਤਾਰ ਹੋ ਰਿਹਾ ਇਹ ਵਾਧਾ ਜਿੱਥੇ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ, ਉੱਥੇ ਹੌਲੀ-ਹੌਲੀ ਸ਼ਹਿਰ ਦਾ ਵੱਡਾ ਖੇਤਰ ਇਸ ਦੇ ਪ੍ਰਭਾਵ ਹੇਠ ਆ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਇਤਿਹਾਸਕ ਗਿਰਾਵਟ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)- ਕੱਚੇ ਤੇਲ ਦੀਆਂ ਕੀਮਤਾਂ 'ਚ ਸੋਮਵਾਰ ਨੂੰ ਮਨਫੀ 37.63 ਡਾਲਰ ਪ੍ਰਤੀ ਬੈਰਲ ਤੱਕ ਗਿਰਾਵਟ ਦਰਜ ਕੀਤੀ ਗਈ। ਇਤਿਹਾਸ 'ਚ ਪਹਿਲੀ ਵਾਰ ਦਰਜ ਹੋਈ ਇਹ ਗਿਰਾਵਟ ਤਕਰੀਬਨ 305 ਫ਼ੀਸਦੀ ਹੈ, ਜਿਸ ਨੂੰ ਆਲਮੀ ਊਰਜਾ ਖ਼ੇਤਰ ਲਈ ਵੱਡੇ ਖ਼ਤਰੇ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ। ਇਸ ਇਤਿਹਾਸਕ ਗਿਰਾਵਟ ਤੋਂ ਬਾਅਦ ਭਾਰਤ 'ਚ ਤੇਜ਼ ਹੋਈ ਸਿਆਸੀ ਸਰਗਰਮੀ ਦੌਰਾਨ ਜਿਥੇ ਵਿਰੋਧੀ ਧਿਰ ਕਾਂਗਰਸ ਇਸ ਗਿਰਾਵਟ ਦਾ ਫ਼ਾਇਦਾ ਖ਼ਪਤਕਾਰਾਂ ਤੱਕ ਪਹੁੰਚਾਉਣ ਦੀ ਮੰਗ ਕਰ ਰਹੀ ਹੈ ਜਦਕਿ ਸਰਕਾਰੀ ਹਲਕਿਆਂ ਦਾ ਕਹਿਣਾ ਹੈ ਕਿ ਭਾਰਤ 'ਚ ਤੇਲ ਦੀਆਂ ਕੀਮਤਾਂ ਫੌਰੀ ਅਤੇ ਉਸ ਅਨੁਪਾਤ ਨਾਲ ਨਹੀਂ ਘੱਟਣਗੀਆਂ।
ਕਦੋਂ ਸੁਣੇਗੀ ਸਰਕਾਰ-ਰਾਹੁਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ 'ਚ ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਨਿਸ਼ਾਨਾ ਕੱਸਦਿਆਂ ਤੇਲ ਦੀਆਂ ਕੀਮਤਾਂ 'ਚ ਹੋਈ ਗਿਰਾਵਟ ਵਾਲੀ ਖ਼ਬਰ ਟਵਿੱਟਰ 'ਤੇ ਸਾਂਝੀ ਕਰਦਿਆਂ ਕਿਹਾ ਕਿ ਦੁਨੀਆ 'ਚ ਕੱਚੇ ਤੇਲ ਦੀਆਂ ਕੀਮਤਾਂ ਅੰਦਾਜ਼ੇ ਤੋਂ ਵੀ ਦੂਰ ਵਾਲੇ ਅੰਕੜਿਆਂ 'ਤੇ ਆ ਗਈਆਂ ਹਨ ਫਿਰ ਵੀ ਸਾਡੇ ਦੇਸ਼ 'ਚ ਪੈਟਰੋਲ 69 ਰੁਪਏ ਅਤੇ ਡੀਜ਼ਲ 62 ਰੁਪਏ ਪ੍ਰਤੀ ਲੀਟਰ ਕਿਉਂ ਹੈ? ਉਨ੍ਹਾਂ ਕੋਰੋਨਾ ਵਾਇਰਸ ਦੇ ਸੰਕਟ ਦੀ ਘੜੀ 'ਚ ਜਿਹੜੀ ਕੀਮਤ ਘੱਟ ਹੋਵੇ, ਉਸ ਨੂੰ ਚੰਗਾ ਦੱਸਦਿਆਂ ਸਵਾਲ ਕੀਤਾ ਕਿ ਸਰਕਾਰ ਕਦੋਂ ਸੁਣੇਗੀ।
ਘੱਟ ਕੀਮਤਾਂ ਦਾ ਭਾਰਤ 'ਤੇ ਅਸਰ
ਆਲਮੀ ਪੱਧਰ 'ਤੇ ਤੇਲ ਦੀਆਂ ਘੱਟ ਕੀਮਤਾਂ ਦਾ ਅਸਰ ਭਾਰਤ 'ਤੇ ਫੌਰੀ ਅਤੇ ਉਸ ਅਨੁਪਾਤ 'ਚ ਨਹੀਂ ਹੋਵੇਗਾ। ਸਰਕਾਰੀ ਹਲਕਿਆਂ ਮੁਤਾਬਿਕ ਰੁਪਏ ਦੇ ਮੁਕਾਬਲੇ ਡਾਲਰ ਮਹਿੰਗਾ ਹੋਣ ਕਾਰਨ ਭਾਰਤ ਲਈ ਆਯਾਤ ਮਹਿੰਗਾ ਹੋਵੇਗਾ ਕਿਉਂਕਿ ਭਾਰਤ ਕੱਚੇ ਤੇਲ ਦੀ ਕੀਮਤ ਦੀ ਅਦਾਇਗੀ ਡਾਲਰ 'ਚ ਕਰਦਾ ਹੈ। ਹਲਕਿਆਂ ਦਾ ਇਹ ਵੀ ਕਹਿਣਾ ਹੈ ਕਿ ਕੋਵਿਡ-19 ਕਾਰਨ 'ਚ ਹੋ ਰਹੇ ਘਾਟੇ ਨੂੰ ਸਰਕਾਰ ਤੇਲ ਦੀਆਂ ਕੀਮਤਾਂ ਦੀ ਕਮੀ ਦਾ ਫਾਇਦਾ ਟੈਕਸ ਵਧਾ ਕੇ ਲੈਣਾ ਚਾਹੇਗੀ।
ਸਿਫ਼ਰ ਡਾਲਰ ਤੋਂ ਵੀ ਹੇਠਾਂ ਆਈ ਕੀਮਤ
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਵੀ ਕੋਰੋਨਾ ਵਾਇਰਸ ਕਾਰਨ ਹੀ ਦਰਜ ਕੀਤੀ ਗਈ ਹੈ। ਕੱਚੇ ਤੇਲ ਦੀਆਂ ਕੀਮਤਾਂ ਮੰਗ, ਸਪਲਾਈ ਅਤੇ ਕਵਾਲਿਟੀ ਵਰਗੇ ਕਾਰਜਾਂ 'ਤੇ ਨਿਰਭਰ ਕਰਦੀਆਂ ਹਨ। ਕੋਰੋਨਾ ਵਾਇਰਸ ਕਾਰਨ ਜ਼ਿਆਦਾਤਰ ਲੋਕਾਂ ਦੇ ਘਰਾਂ 'ਚ ਰਹਿਣ ਕਾਰਨ ਮੰਗ ਘੱਟ ਅਤੇ ਸਪਲਾਈ ਜ਼ਿਆਦਾ ਹੋ ਗਈ ਹੈ। ਸਪਲਾਈ ਵਧਣ ਕਾਰਨ ਸਟੋਰੇਜ ਸਮਰੱਥਾ ਵੀ ਪੂਰੀ ਤਰ੍ਹਾਂ ਭਰ ਗਈ ਹੈ ਅਤੇ ਹੋਰ ਤੇਲ ਨਹੀਂ ਖ਼ਰੀਦਿਆ ਜਾ ਰਿਹਾ। ਜਾਣਕਾਰਾਂ ਮੁਤਾਬਿਕ ਮੌਜੂਦਾ ਹਾਲਾਤਾਂ 'ਚ ਜੇਕਰ ਕੱਚੇ ਤੇਲ ਦੀ ਮੰਗ ਮੁੜ ਕੋਵਿਡ-19 ਤੋਂ ਪਹਿਲਾਂ ਦੇ ਪੱਧਰ 'ਤੇ ਵੀ ਪਹੁੰਚਦੀ ਹੈ ਤਾਂ ਵੀ ਸਟੋਰ ਕੀਤੇ ਤੇਲ ਦੀ ਖ਼ਪਤ ਕਰਨ 'ਚ ਲੰਮਾ ਸਮਾਂ ਲੱਗੇਗਾ।

ਕੁਝ ਰਾਜਾਂ 'ਚ ਕੇਂਦਰੀ ਟੀਮਾਂ ਭੇਜਣ 'ਤੇ ਉਠੇ ਸਵਾਲ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)- ਕੁਝ ਰਾਜਾਂ 'ਚ ਤਾਲਾਬੰਦੀ ਦੀ ਕਥਿਤ ਉਲੰਘਣਾ ਦੇ ਮਾਮਲੇ 'ਚ ਕੇਂਦਰ ਵਲੋਂ ਵਿਸ਼ੇਸ਼ ਟੀਮਾਂ ਭੇਜਣ ਦਾ ਫ਼ੈਸਲਾ ਸਵਾਲਾਂ ਦੇ ਘੇਰੇ ਹੇਠ ਹੈ। ਕੇਂਦਰ ਵਲੋਂ 4 ਰਾਜਾਂ 'ਚ ਭੇਜੀਆਂ ਗਈਆਂ ਕੇਂਦਰੀ ਟੀਮਾਂ ਵਾਲੇ ਸੂਬਿਆਂ 'ਚੋਂ 3 'ਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹਨ। ਸਿਹਤ ਮੰਤਰਾਲੇ ਵਲੋਂ ਸੋਮਵਾਰ ਨੂੰ 4 ਰਾਜਾਂ ਦੇ 10 ਇਲਾਕਿਆਂ 'ਚ ਸਥਿਤੀ ਗੰਭੀਰ ਦੱਸਦਿਆਂ ਕਿਹਾ ਗਿਆ ਸੀ ਕਿ ਇਨ੍ਹਾਂ 'ਚ ਕੇਂਦਰ ਵਲੋਂ 6 ਮੈਂਬਰੀ ਟੀਮ ਭੇਜੀ ਜਾਏਗੀ। ਕੇਂਦਰੀ ਟੀਮਾਂ ਜਿਨ੍ਹਾਂ ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ, ਉਨ੍ਹਾਂ 'ਚ ਮਹਾਂਰਾਸ਼ਟਰ ਦਾ ਪੁਣੇ ਰਾਜਸਥਾਨ ਦਾ ਜੈਪੁਰ, ਮੱਧ ਪ੍ਰਦੇਸ਼ ਦਾ ਇੰਦੌਰ ਅਤੇ ਪੱਛਮੀ ਬੰਗਾਲ ਦਾ ਕੋਲਕਾਤਾ, ਹਾਵੜਾ ਮੀਦੀਨਾਪੁਰ ਪੂਰਬੀ, 24 ਪਰਾਗਨ ਪੂਰਬੀ, ਦਾਰਜਲਿੰਗ, ਕਲੀਮਯੰਗ ਅਤੇ ਜਲਪਾਈਗੁੜੀ ਸ਼ਾਮਿਲ ਹਨ। ਇਨ੍ਹਾਂ ਚਾਰਾਂ ਰਾਜਾਂ 'ਚ ਸਿਰਫ ਮੱਧ ਪ੍ਰਦੇਸ਼ 'ਚ ਹੀ ਭਾਜਪਾ ਦੀ ਸਰਕਾਰ ਹੈ ਜਦਕਿ ਮਹਾਂਰਾਸ਼ਟਰ 'ਚ ਸ਼ਿਵ ਸੈਨਾ ਗਠਜੋੜ ਸਰਕਾਰ, ਰਾਜਸਥਾਨ 'ਚ ਕਾਂਗਰਸ ਅਤੇ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਹੈ। ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੇ ਕੇਂਦਰੀ ਟੀਮਾਂ ਦੇ ਰਾਜ 'ਚ ਆਉਣ 'ਤੇ ਇਤਰਾਜ਼ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧ 'ਚ ਚਿੱਠੀ ਵੀ ਲਿਖੀ। ਚਿੱਠੀ 'ਚ ਮਮਤਾ ਬੈਨਰਜੀ ਨੇ ਟੀਮਾਂ ਭੇਜਣ ਦੇ ਫੈਸਲੇ ਨੂੰ ਇਕਤਰਫ਼ਾ ਅਤੇ ਬੇਲੋੜਾ ਕਰਾਰ ਦਿੱਤਾ ਹੈ। ਮਮਤਾ ਬੈਨਰਜੀ ਨੇ ਇਸ ਨੂੰ ਪ੍ਰੋਟੋਕਾਲ ਦਾ ਉਲੰਘਣ ਕਰਾਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਬਾਰੇ 'ਚ ਹਨੇਰੇ 'ਚ ਰੱਖਿਆ ਗਿਆ ਹੈ। ਮਮਤਾ ਬੈਨਰਜੀ ਨੇ ਇਸ 'ਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਕੇਂਦਰੀ ਟੀਮਾਂ ਨੇ ਰਾਜ ਨੂੰ ਕੁਝ ਵੀ ਦੱਸੇ ਬਗੈਰ ਸਿੱਧਾ ਬੀ.ਐਸ.ਐਫ਼. ਨਾਲ ਸੰਪਰਕ ਕਰ ਕੇ ਦੌਰਾ ਸ਼ੁਰੂ ਕਰ ਦਿੱਤਾ । ਕੇਂਦਰ ਸਰਕਾਰ ਦੀ ਇਕ ਟੀਮ ਕੋਲਕਾਤਾ ਅਤੇ ਦੂਜੀ ਜਲਪਾਈਗੁੜੀ ਪਹੁੰਚੀ ਹੈ। ਸੂਬਾ ਸਰਕਾਰ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੇਂਦਰ ਵਲੋਂ ਪਛਾਣੇ ਗਏ 7 ਜ਼ਿਲਿਆਂ 'ਚੋਂ 4 ਜ਼ਿਲ੍ਹਿਆਂ 'ਚ ਪਿਛਲੇ 4 ਦਿਨਾਂ ਤੋਂ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਤ੍ਰਿਣਮੂਲ ਕਾਂਗਰਸ ਦੇ ਸਵਾਲ ਉਠਾਉਂਦਿਆਂ ਕਿਹਾ ਕਿ ਗੁਜਰਾਤ ਉੱਤਰ ਪ੍ਰਦੇਸ਼, ਦਿੱਲੀ, ਤੇਲੰਗਾਨਾ 'ਚ ਟੀਮਾਂ ਕਿਉਂ ਨਹੀਂ ਭੇਜੀਆਂ ਗਈਆਂ। ਜਦਕਿ ਪਿਛਲੇ ਕੁਝ ਦਿਨਾਂ 'ਚ ਗੁਜਰਾਤ 'ਚ ਵੀ ਕੋਰੋਨਾ ਮਾਮਲਿਆਂ 'ਚ ਕਾਫੀ ਵਾਧਾ ਹੋਇਆ ਹੈ ਅਤੇ ਕੋਰੋਨਾ ਕਾਰਨ 71 ਮੌਤਾਂ ਵੀ ਹੋਈਆਂ ਹਨ। ਸੂਬਾ ਸਰਕਾਰ ਨੇ ਕੇਂਦਰ 'ਤੇ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਰਾਜ ਵਾਇਰਸ ਨਾਲ ਜੰਗ ਲੜ ਰਹੇ ਹਨ ਜਦਕਿ ਕੇਂਦਰ ਕੁਝ ਰਾਜਾਂ ਦੇ ਖ਼ਿਲਾਫ਼ ਜੰਗ ਲੜਨ 'ਚ ਲੱਗਾ ਹੋਇਆ ਹੈ।

ਸਕੂਲ ਦੀਆਂ ਕਿਤਾਬਾਂ, ਮੋਬਾਈਲ ਰੀਚਾਰਜ, ਬਰੈੱਡ, ਦੁੱਧ ਸਮੇਤ ਕਈ ਖੇਤਰਾਂ ਦੀ ਸੇਵਾ ਬਹਾਲ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਸਕੂਲ ਦੀਆਂ ਕਿਤਾਬਾਂ ਅਤੇ ਬਿਜਲਈ ਪੱਖਿਆਂ ਦੀਆਂ ਦੁਕਾਨਾਂ ਸਮੇਤ ਸੀਨੀਅਰ ਸਿਟੀਜ਼ਨਾਂ ਦਾ ਸਹਿਯੋਗ ਕਰਨ ਵਾਲੇ ਲੋਕਾਂ ਨੂੰ ਹੁਣ ਤਾਲਾਬੰਦੀ ਦੌਰਾਨ ਵੀ ਆਪਣੀਆਂ ਸੇਵਾਵਾਂ ਦੇਣ ਦੀ ...

ਪੂਰੀ ਖ਼ਬਰ »

ਖ਼ਤਰਨਾਕ ਸਾਬਤ ਹੋ ਸਕਦੀ ਹੈ ਤਾਲਾਬੰਦੀ 'ਚ ਢਿੱਲ-ਵਿਸ਼ਵ ਸਿਹਤ ਸੰਗਠਨ

ਬੈਂਕਾਕ, 21 ਅਪ੍ਰੈਲ (ਏਜੰਸੀ)- ਵਿਸ਼ਵ ਸਿਹਤ ਸੰਗਠਨ (ਡਬਲਿਊ. ਐਚ. ਓ.) ਨੇ ਮੰਗਲਵਾਰ ਨੂੰ ਸਰਕਾਰਾਂ ਵਲੋਂ ਆਪੋ-ਆਪਣੀਆਂ ਅਰਥਵਿਵਸਥਾਵਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ 'ਚ ਢਿੱਲ ਦੇਣ ਲਈ ਬਣਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ 'ਤੇ ਨਸ਼ਾ ਤਸਕਰਾਂ ਵਲੋਂ ਹਮਲਾ-ਇਕ ਦੀ ਮੌਤ

ਮਖੂ, 21 ਅਪ੍ਰੈਲ (ਮੁਖਤਿਆਰ ਸਿੰਘ ਧੰਜੂ, ਵਰਿੰਦਰ ਮਨਚੰਦਾ)-ਨੇੜਲੇ ਪਿੰਡ ਕਿਲੀ ਬੋਦਲਾਂ ਵਿਖੇ ਨਸ਼ਾ ਤਸਕਰਾਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜਾਨੋਂ ਮਾਰ ਦੇਣ ਅਤੇ ਇਕ ਨੌਜਵਾਨ ਨੂੰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ...

ਪੂਰੀ ਖ਼ਬਰ »

ਪਾਕਿਸਤਾਨ ਨੇ 4 ਹਜ਼ਾਰ ਅੱਤਵਾਦੀਆਂ ਦੇ ਨਾਂਅ ਨਿਗਰਾਨੀ ਸੂਚੀ ਤੋਂ ਹਟਾਏ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਬੀਤੇ 18 ਮਹੀਨਿਆਂ ਦੌਰਾਨ ਪਾਕਿਸਤਾਨ ਸਰਕਾਰ ਵਲੋਂ ਚੁੱਪ-ਚਾਪ 2008 ਦੇ ਮੁੰਬਈ ਹਮਲੇ ਦੇ ਸਾਜ਼ਿਸਕਾਰ ਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਕਮਾਂਡਰ ਜਕੀ-ਉਰ-ਰਹਿਮਨ ਲਖਵੀ ਸਮੇਤ 3,800 ਅੱਤਵਾਦੀਆਂ ਦੇ ਨਾਂਅ ਨਿਗਰਾਨੀ ਸੂਚੀ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪੁੱਤਰ ਨੇ ਚਾਚੇ ਨਾਲ ਮਿਲ ਕੇ ਮਾਂ ਨੂੰ ਜਿਊਂਦੀ ਸਾੜਿਆ

ਬਾਲਿਆਂਵਾਲੀ, 21 ਅਪ੍ਰੈਲ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ ਵਿਖੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਉਸ ਦੇ ਪੁੱਤਰ ਨੇ ਆਪਣੇ ਚਾਚੇ ਨਾਲ ਮਿਲ ਕੇ ਆਪਣੀ ਮਾਂ ਦੀ ਅੱਗ ਲਗਾ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾ ਦੇ ਭਰਾ ਰਾਜਾ ਸਿੰਘ ...

ਪੂਰੀ ਖ਼ਬਰ »

ਪਲਾਜ਼ਮਾ ਥੈਰੇਪੀ ਰਾਹੀਂ ਦਿੱਲੀ 'ਚ ਮਿਲੀ ਵੱਡੀ ਕਾਮਯਾਬੀ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਵਿਡ-19 ਦੇ ਮਰੀਜਾਂ ਲਈ ਇਕ ਉਮੀਦ ਦੀ ਕਿਰਨ ਉਸ ਵੇਲੇ ਸਾਹਮਣੇ ਆਈ ਜਦੋਂ ਦਿੱਲੀ ਦੇ ਇਕ ਨਿੱਜੀ ਹਸਪਤਾਲ 'ਚ ਪਲਾਜ਼ਮਾ ਥੈਰੇਪੀ ਰਾਹੀਂ ਕੀਤੇ ਗਏ ਇਲਾਜ ਨਾਲ ਮਰੀਜ਼ 'ਚ ਸਾਂਕਾਰਾਤਮਕ ਨਤੀਜੇ ਸਾਹਮਣੇ ਆਏ। ਦਿੱਲੀ ਦੇ ਸਾਕੇਤ ...

ਪੂਰੀ ਖ਼ਬਰ »

ਅਮਰੀਕਾ 'ਚ ਬੰਦ ਹੋ ਸਕਦੀ ਹੈ ਇਮੀਗ੍ਰੇਸ਼ਨ ਸੇਵਾ

ਕੈਲੀਫੋਰਨੀਆ, 21 ਅਪ੍ਰੈਲ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਟਰੰਪ ਨੇ ਟਵੀਟ ਕੀਤਾ ਹੈ ਕਿ ਉਹ ਅਮਰੀਕਾ 'ਚ ਇਮੀਗ੍ਰੇਸ਼ਨ ਸੇਵਾ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਲਈ ਨਿਰਦੇਸ਼ਾਂ 'ਤੇ ਦਸਤਖ਼ਤ ਕਰਨਗੇ। ਰਾਸ਼ਟਰਪਤੀ ਨੇ ਕਿਹਾ ਕਿ ਉਹ ਅਦਿੱਖ ਦੁਸ਼ਮਣ ਦੇ ਹਮਲੇ ਦੇ ਮੱਦੇਨਜ਼ਰ, ...

ਪੂਰੀ ਖ਼ਬਰ »

ਕਰਾਚੀ 'ਚ ਹਮਲੇ ਦੀ ਸਾਜਿਸ਼ ਵਾਲੇ ਅਲ-ਕਾਇਦਾ ਦੇ 4 ਅੱਤਵਾਦੀ ਗ੍ਰਿਫ਼ਤਾਰ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਵੱਡੇ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਚਾਰ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕਰਾਚੀ ...

ਪੂਰੀ ਖ਼ਬਰ »

ਦੁੱਗਣੀ ਹੋ ਸਕਦੀ ਹੈ ਭੁੱਖਮਰੀ ਦੇ ਸ਼ਿਕਾਰ ਲੋਕਾਂ ਦੀ ਗਿਣਤੀ-ਸੰਯੁਕਤ ਰਾਸ਼ਟਰ

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 25 ਲੱਖ ਤੋਂ ਟੱਪੀ, ਪੌਣੇ 2 ਲੱਖ ਤੋਂ ਵੱਧ ਮੌਤਾਂ ਪੈਰਿਸ, 21 ਅਪ੍ਰੈਲ (ਏਜੰਸੀ)-ਸੰਯੁਕਤ ਰਾਸ਼ਟਰ ਦੇ ਵਿਸ਼ਵ ਖ਼ੁਰਾਕ ਪ੍ਰੋਗਰਾਮ (ਡਬਲਯੂ. ਐਫ.ਪੀ.) ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿਚ ਭੁੱਖਮਰੀ ਦਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੂੰ ਵੀ ਬਣਿਆ ਕੋਰੋਨਾ ਦਾ ਖ਼ਤਰਾ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਕੋਵਿਡ-19 ਦੇ ਪੀੜਤ ਹੋਣ ਬਾਰੇ ਕਿਆਫ਼ੇ ਲਗਾਏ ਜਾ ਰਹੇ ਹਨ। ਦਰਅਸਲ, ਪਾਕਿਸਤਾਨ ਦੀ ਵਿਸ਼ਵ ਪ੍ਰਸਿੱਧ ਈਦੀ ਫਾਊਂਡੇਸ਼ਨ ਦੇ ਮੁਖੀ ਅਬਦੁਲ ਸੱਤਾਰ ਈਦੀ ਦਾ ਪੁੱਤਰ ਫ਼ੈਸਲ ਈਦੀ ...

ਪੂਰੀ ਖ਼ਬਰ »

3 ਦਿਨ ਪੈਦਲ ਤੁਰਦੀ ਰਹੀ ਬੱਚੀ, ਘਰ ਪਹੁੰਚਣ ਤੋਂ ਪਹਿਲਾਂ ਹੋਈ ਮੌਤ

ਬੀਜਾਪੁਰ (ਛੱਤੀਸਗੜ੍ਹ), 21 ਅਪ੍ਰੈਲ (ਏਜੰਸੀ)-ਤੇਲੰਗਾਨਾ ਤੋਂ ਆਪਣੇ ਘਰ ਛੱਤੀਸਗੜ੍ਹ ਦੇ ਬੀਜਾਪੁਰ ਜਾ ਰਹੀ 12 ਸਾਲ ਦੀ ਇਕ ਬੱਚੀ ਨੇ ਪਿੰਡ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਕੜਾਕੇ ਦੀ ਧੁੱਪ 'ਚ 150 ਕਿੱਲੋਮੀਟਰ ਤੁਰਨ ਨਾਲ ਸਰੀਰ 'ਚ ਪਾਣੀ ਦੀ ਕਮੀ ਕਾਰਨ ਉਸ ਦੀ ...

ਪੂਰੀ ਖ਼ਬਰ »

ਦਿੱਲੀ, ਕਰਨਾਟਕ ਅਤੇ ਯੂ.ਪੀ. 'ਚ ਹੋਵੇਗਾ ਪੱਤਰਕਾਰਾਂ ਦਾ ਕੋਰੋਨਾ ਟੈੱਸਟ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ, ਜਗਤਾਰ ਸਿੰਘ)-ਮੁੰਬਈ 'ਚ 53 ਪੱਤਰਕਾਰਾਂ ਦੇ ਕੋਰੋਨਾ ਪ੍ਰਭਾਵਿਤ ਹੋਣ ਦਾ ਮਾਮਲਾ ਸਾਹਮਣੇ ਆਉਣ 'ਤੇ ਦਿੱਲੀ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਨੇ ਆਦੇਸ਼ ਦਿੱਤਾ ਹੈ ਕਿ ਉਹ ਪੱਤਰਕਾਰਾਂ ਦਾ ਕੋਰੋਨਾ ਟੈੱਸਟ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕੋਰੋਨਾ ਦੇ 10 ਨਵੇਂ ਮਾਮਲੇ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਕੋਰੋਨਾ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਸਰਕਾਰੀ ਸੂਤਰਾਂ ਅਨੁਸਾਰ ਮੰਗਲਵਾਰ ਨੂੰ ਸ੍ਰੀਨਗਰ ਦੇ ਸੋਵਰਾ ਹਸਪਤਾਲਾਂ 'ਚ ਰੱਖੇ ਗਏ ਮਰੀਜ਼ਾਂ ਦੇ ਕੋਰੋਨਾ ਟੈਸਟ ਦੌਰਾਨ 11 ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਇਹ ...

ਪੂਰੀ ਖ਼ਬਰ »

ਚੇਨਈ 'ਚ ਟੀ. ਵੀ. ਚੈਨਲ ਦੇ 27 ਸਟਾਫ਼ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ

ਚੇਨਈ, 21 ਅਪ੍ਰੈਲ (ਏਜੰਸੀ)-ਇਕ ਨਿੱਜੀ ਤਾਮਿਲ ਟੀ. ਵੀ. ਚੈਨਲ ਦੇ ਇਕ ਮੁਲਾਜ਼ਮ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੇ ਇਕ ਦਿਨ ਬਾਅਦ ਚੈਨਲ ਦੇ 27 ਸਟਾਫ਼ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਟੀ. ਵੀ. ਚੈਨਲ ਦੇ ਅਧਿਕਾਰੀਆਂ ਨੇ ਦੱਸਿਆ ਕਿ 27 ਸਟਾਫ਼ ਮੈਂਬਰਾਂ ਦੇ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਪ੍ਰੈੱਸ ਦੀ ਸੁਤੰਤਰਤਾ ਲਈ ਖ਼ਤਰਾ ਵਧਿਆ-ਪੱਤਰਕਾਰਤਾ ਅਧਿਕਾਰ ਸੰਗਠਨ

ਪੈਰਿਸ, 21 ਅਪ੍ਰੈਲ (ਏਜੰਸੀ)-ਪੱਤਰਕਾਰਾਂ ਦੀ ਸੁਤੰਤਰਤਾ ਤੇ ਸੂਚਨਾ ਦੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰਨ ਵਾਲੇ ਇਕ ਗੈਰ ਸਰਕਾਰੀ ਸੰਗਠਨ ਰਿਪੋਟਰਜ਼ ਵਿਦਾਆਊਟ ਬਾਡਰਜ਼ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੁਨੀਆ ਭਰ 'ਚ ਪ੍ਰੈਸ ਦੀ ਸੁਤੰਤਰਤਾ ਲਈ ਹੋਰ ਖ਼ਤਰਾ ...

ਪੂਰੀ ਖ਼ਬਰ »

ਪਾਕਿ ਵਲੋਂ ਕੰਟਰੋਲ ਰੇਖਾ 'ਤੇ ਭਾਰੀ ਗੋਲਾਬਾਰੀ

ਜੰਮੂ, 21 ਅਪ੍ਰੈਲ (ਏਜੰਸੀ)-ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਨੂੰ ਪੁਣਛ ਜ਼ਿਲ੍ਹੇ ਦੇ ਦੋ ਸੈਕਟਰਾਂ 'ਚ ਕੰਟਰੋਲ ਰੇਖਾ 'ਤੇ ਅਗਲੀਆਂ ਚੌਕੀਆਂ ਅਤੇ ਪਿੰਡਾਂ 'ਤੇ ਭਾਰੀ ਗੋਲਾਬਾਰੀ ਕੀਤੀ, ਜਿਸ ਦਾ ਭਾਰਤੀ ਜਵਾਨਾਂ ਨੇ ਵੀ ਢੁਕਵਾਂ ਜਵਾਬ ਦਿੱਤਾ। ਲਗਪਗ ਸ਼ਾਮ 5:20 ਵਜੇ ...

ਪੂਰੀ ਖ਼ਬਰ »

ਸੂਬਾ ਵਿਧਾਨ ਸਭਾਵਾਂ 'ਚ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ- ਸਪੀਕਰ ਬਿਰਲਾ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਦੂਜਿਆਂ ਸੂਬਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਤੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਬੇਹਤਰ ਤਾਲਮੇਲ ਵਾਸਤੇ ਸੂਬਾ ਵਿਧਾਨ ...

ਪੂਰੀ ਖ਼ਬਰ »

ਕੰਟਰੋਲ ਰੇਖਾ 'ਤੇ ਤਣਾਅ ਨੂੰ ਲੈ ਕੇ ਇਮਰਾਨ ਖ਼ਾਨ ਦੀ ਆਈ. ਐਸ. ਆਈ. ਮੁਖੀ ਨਾਲ ਬੈਠਕ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਭਾਰਤ ਤੇ ਪਾਕਿਸਤਾਨ ਫ਼ੌਜ ਵਲੋਂ ਜਾਰੀ ਕਾਰਵਾਈ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰਾਸ਼ਟਰਪਤੀ ਆਰਿਫ਼ ਅਲਵੀ ਅਤੇ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਪ੍ਰਮੁੱਖ ਲੈਫ਼ਟੀਨੈਂਟ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX