ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡਿਪਟੀ ਕਮਿਸ਼ਨਰ ਨੇ 78 ਕਸ਼ਮੀਰ ਵਾਸੀਆਂ ਨੂੰ ਕੀਤਾ ਰਵਾਨਾ

ਬਟਾਲਾ, 21 ਅਪ੍ਰੈਲ (ਕਾਹਲੋਂ)- ਕੋਰੋਨਾ ਵਾਇਰਸ ਕਾਰਨ ਪੰਜਾਬ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਸਨ, ਜਿਸ ਕਰ ਕੇ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ, ਜਿਨ੍ਹਾਂ ਵਿਚ ਕਸ਼ਮੀਰੀ ਵੀ ਪੰਜਾਬ ਵਿਚ ਫਸ ਗਏ ਸਨ | ਇਨ੍ਹਾਂ ਮਜ਼ਦੂਰਾਂ ਨੇ ਕਾਹਲੀ ਵਿਚ ਕਸ਼ਮੀਰ ਪਹੁੰਚਣ ਦੀ ਕੋਸ਼ਿਸ਼ ਵੀ ਕੀਤੀ, ਪ੍ਰੰਤੂ ਪਠਾਨਕੋਟ ਦੇ ਨੇੜੇ ਲਖਨਪੁਰ ਵਿਚ ਇਨ੍ਹਾਂ ਨੂੰ ਫੜ ਕੇ ਬਟਾਲਾ ਵਿਖੇ ਕੁਆਰੰਟਾਈਨ ਕਰ ਦਿੱਤਾ ਗਿਆ ਅਤੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਡੀ.ਸੀ. ਕਠੂਆ ਨਾਲ ਗੱਲਬਾਤ ਕਰ ਕੇ ਇਨ੍ਹਾਂ ਨੂੰ 2 ਵਿਸ਼ੇਸ਼ ਬੱਸਾਂ ਰਾਹੀਂ ਲਖਨਪੁਰ ਲਈ ਰਵਾਨਾ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਉਪਰਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਵਿਸ਼ੇਸ਼ ਯਤਨਾਂ ਨਾਲ ਕੀਤਾ ਗਿਆ ਹੈ | ਕਈ ਦਿਨਾਂ ਤੋਂ ਇਨ੍ਹਾਂ ਵਿਅਕਤੀਆਂ ਨੂੰ ਰਿਹਾਇਸ਼, ਖਾਣਾ ਅਤੇ ਹੋਰ ਸਹੂਲਤਾਂ ਸਮੇਤ ਕੁਆਰੰਟਾਈਨ ਕੀਤਾ ਸੀ | ਇਨ੍ਹਾਂ ਵਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਅਸੀਂ ਵਾਪਸ ਆਪਣੇ ਪ੍ਰਦੇਸ਼ ਜਾਣਾ ਹੈ | ਇਨ੍ਹਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵਲੋਂ ਇਨ੍ਹਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ | ਜਦ ਇਸ ਬਾਰੇ ਕਸ਼ਮੀਰੀਆਂ ਨੂੰ ਪੁੱਛਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪੰਜਾਬ ਸਰਕਾਰ ਦੇ ਬੜੇ ਸ਼ੁਕਰ ਗੁਜ਼ਾਰ ਹਨ ਕਿ ਸਾਡਾ ਧਿਆਨ ਰੱਖਣ ਤੇ ਸਾਡੀਆਂ ਮੰਗਾਂ ਪ੍ਰਵਾਨ ਕੀਤੀਆਂ, ਅਸੀਂ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਬਟਾਲਾ ਅਤੇ ਐੱਸ.ਡੀ.ਐਮ. ਬਟਾਲਾ ਦੇ ਧੰਨਵਾਦੀ ਹਾਂ |
ਉਨ੍ਹਾਂ ਕਿਹਾ ਕਿ ਅਸੀਂ ਵੀ ਤਾਲਾਬੰਦੀ ਤੇ ਕਰਫ਼ਿਊ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ | ਅਸੀਂ ਬਹੁਤ ਖੁਸ਼ ਹਾਂ ਕਿ ਅਸੀਂ ਪੰਜਾਬ ਦੇ ਗਵਰਨਰ, ਐੱਸ.ਡੀ.ਐਮ. ਤੇ ਇੱਥੋਂ ਦੀ ਪੁਲਿਸ ਨੂੰ ਸਲਾਮ ਕਰਦੇ ਹਾਂ | ਉਨ੍ਹਾਂ ਕਿਹਾ ਕਿ ਦੋ ਬੱਸਾਂ ਜਾ ਰਹੀਆਂ ਹਨ, ਜਿਨ੍ਹਾਂ 'ਚੋਂ ਇਕ ਵਿਚ 40 ਤੇ ਇਕ ਵਿਚ 38 ਵਿਅਕਤੀ ਹਨ | ਉਨ੍ਹਾਂ ਕਿਹਾ ਕਿ ਅਸੀਂ ਬਿਲਕੁਲ ਠੀਕ ਹਾਂ, ਖੁਸ਼ ਵੀ ਹਾਂ ਕਿ ਅਸੀਂ ਵਾਪਸ ਆਪਣੇ ਘਰ ਜਾ ਰਹੇ ਹਨ | ਸਭ ਤੋਂ ਵੱਡੀ ਗੱਲ ਇਹ ਕਿ ਅਸੀਂ ਸਭ ਤੰਦਰੁਸਤ ਹਾਂ |
ਮੱਧ ਪ੍ਰਦੇਸ਼ ਦੇ ਵਸਨੀਕਾਂ ਨੇ ਘਰ ਵਾਪਸੀ ਦੀ ਕੀਤੀ ਮੰਗ
ਸੂਬਾ ਮੱਧ ਪ੍ਰਦੇਸ਼ ਤੋਂ ਕੰਮ ਕਰਨ ਵਾਸਤੇ ਪੰਜਾਬ 'ਚ ਆਏ ਵਿਅਕਤੀਆਂ ਨੇ ਸਰਕਾਰ ਤੋਂ ਵਾਪਸ ਜਾਣ ਦੀ ਮੰਗ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਹਰੀਕਨ, ਮਨਮਿੰਦਰ ਤੇ ਮੁਕੇਸ਼ ਨੇ ਦੱਸਿਆ ਕਿ ਉਹ ਜ਼ਿਲ੍ਹਾ ਭਿੰਡ (ਮੱਧ ਪ੍ਰਦੇਸ਼) ਦੇ ਵਾਸੀ ਹਨ ਅਤੇ ਕਈ ਸਾਲਾਂ ਤੋਂ ਇੱਥੇ ਰਹਿ ਰਹੇ ਹਨ | ਉਨ੍ਹਾਂ ਦੇ ਹੋਰ ਵੀ ਬਹੁਤ ਸਾਥੀ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਵਾਪਸ ਜਾਣ ਦੀ ਮੰਗ ਕਰ ਰਹੇ ਹਨ | ਉਹ 250 ਦੇ ਕਰੀਬ ਵਿਅਕਤੀ ਹਨ ਤੇ ਗੋਲ-ਗੱਪੇ ਵੇਚ ਕੇ ਆਪਣਾ ਤੇ ਪਰਿਵਾਰ ਦਾ ਪੇਟ ਪਾਲ ਰਹੇ ਹਨ, ਪ੍ਰੰਤੂ ਕੋਰੋਨਾ ਵਾਇਰਸ ਕਾਰਨ ਤਾਲਬੰਦੀ ਤੇ ਕਰਫ਼ਿਊ ਲੱਗਣ ਨਾਲ ਅਸੀਂ ਸਾਰੇ ਵਿਹਲੇ ਹੋ ਗਏ, ਉਨ੍ਹਾਂ ਕੋਲ ਹੁਣ ਪੈਸੇ ਖ਼ਤਮ ਹੋ ਚੁੱਕੇ ਹਨ | ਅਸੀਂ ਵਾਪਸ ਜਾਣਾ ਚਾਹੁੰਦੇ ਹਾਂ ਕਿਉਂਕਿ ਉਨ੍ਹਾਂ ਦਾ ਬਾਕੀ ਪਰਿਵਾਰ ਮੱਧ ਪ੍ਰਦੇਸ਼ ਵਿਚ ਹੈ | ਉਨ੍ਹਾਂ ਦੱਸਿਆ ਕਿ ਕੋਈ 250 ਦੇ ਕਰੀਬ ਵਿਅਕਤੀ ਬਟਾਲਾ ਵਿਚ ਹੀ ਹਨ |

ਸ਼ਾਰਟ ਸਰਕਟ ਕਾਰਨ ਆਟਾ ਚੱਕੀ 'ਚ ਲੱਗੀ ਅੱਗ-ਹਜ਼ਾਰਾਂ ਦਾ ਨੁਕਸਾਨ

ਬਟਾਲਾ, 21 ਅਪ੍ਰੈਲ (ਕਾਹਲੋਂ)- ਡੇਰਾ ਬਾਬਾ ਨਾਨਕ ਰੋਡ 'ਤੇ ਪਿੰਡ ਦਾਲਮ ਦੇ ਅੱਡੇ 'ਤੇ ਰਜਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨਾਗੀ ਦੀ ਆਟਾ ਚੱਕੀ 'ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਨਾਲ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਪੁਲਿਸ ਮੁਲਾਜ਼ਮ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

ਡਮਟਾਲ, 21 ਅਪ੍ਰੈਲ (ਰਾਕੇਸ਼ ਕੁਮਾਰ)- ਪੁਲਿਸ ਸਟੇਸ਼ਨ ਗੰਗਥ ਤੋਂ ਸਿਰਫ਼ 20 ਮੀਟਰ ਦੀ ਦੂਰੀ 'ਤੇ ਦੋ ਵਿਅਕਤੀਆਂ ਨੇ ਇਕ ਪੁਲਿਸ ਮੁਲਾਜ਼ਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ 25 ਨੂੰ ਪ੍ਰਦਰਸ਼ਨ ਕਰਨ ਦਾ ਐਲਾਨ

ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਐਮ.ਐਸ. ਫੁੱਲ)-ਕਣਕ ਦੀ ਖ਼ਰੀਦ, ਰਾਸ਼ਨ ਦੀ ਵੰਡ, ਕੋਰੋਨਾ ਤੋਂ ਬਚਾਓ, ਹੋਰਨਾਂ ਰੋਗੀਆਂ ਦਾ ਇਲਾਜ ਕਰਨ ਅਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ 'ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਾਕਾਮ ਰਹਿਣ ਅਤੇ ਜਮਹੂਰੀ ਹੱਕਾਂ ...

ਪੂਰੀ ਖ਼ਬਰ »

ਗਰਭਵਤੀ ਔਰਤ ਨੇ ਸੱਸ ਤੇ ਨਨਾਣ 'ਤੇ ਲਗਾਏ ਕੁੱਟਮਾਰ ਦੇ ਦੋਸ਼

ਗੁਰਦਾਸਪੁਰ, 21 ਅਪ੍ਰੈਲ (ਗੁਰਪ੍ਰਤਾਪ ਸਿੰਘ)- ਥਾਣਾ ਦੀਨਾਨਗਰ ਅਧੀਨ ਪੈਂਦੇ ਪਿੰਡ ਦਬੁਰਜੀ ਦੀ ਰਹਿਣ ਵਾਲੀ ਗੁੱਜਰ ਭਾਈਚਾਰੇ ਨਾਲ ਸਬੰਧਿਤ ਗਰਭਵਤੀ ਔਰਤ ਸੋਮਾ ਵਲੋਂ ਆਪਣੀ ਨਨਾਣ ਅਤੇ ਸੱਸ 'ਤੇ ਉਸ ਨਾਲ ਕੁੱਟਮਾਰ ਕਰਕੇ ਉਸ ਦੇ ਗਰਭ ਵਿਚ ਪਲ ਰਹੇ ਬੱਚੇ ਨੰੂ ਮਾਰਨ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਕਟੌਤੀ ਨੂੰ ਗਰਿਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਨੇ ਕੀਤਾ ਖ਼ਾਰਜ

ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)- ਗਰਿਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਪੰਜਾਬ) ਦੇ ਡਵੀਜ਼ਨ ਪ੍ਰਧਾਨ ਸੁਖਦੇਵ ਸਿੰਘ, ਸੂਬਾ ਕਮੇਟੀ ਮੈਂਬਰ ਹਰਦੀਪ ਸਿੰਘ ਤੇ ਕੁਲਵਿੰਦਰ ਸਿੰਘ ਡਵੀਜ਼ਨ ਸਕੱਤਰ ਆਦਿ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਅਤੇ ਕਰਫ਼ਿਊ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਨੂੰ ਸਮਾਜ ਸੇਵੀਆਂ ਨੇ ਕੀਤਾ ਕੀਟਾਣੂ ਰਹਿਤ

ਬਟਾਲਾ, 21 ਅਪ੍ਰੈਲ (ਕਾਹਲੋਂ)- ਪੂਰੇ ਪੰਜਾਬ ਵਿਚ ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਹੋਰ ਵਿਅਕਤੀਆਂ ਵਲੋਂ ਲੰਗਰ ਅਤੇ ਹੋਰ ਸਮੱਗਰੀ ਰਾਹੀਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਮਾਸਿਕ, ਸੈਨੇਟਾਈਜ਼ਰ ਅਤੇ ਹੋਰ ਸ਼ੈਆਂ ਦੇ ਕੇ ਇਸ ਬਿਮਾਰੀ ਤੋਂ ਬਚਣ ਲਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਬਟਾਲਾ ਪੁਲਿਸ ਨੇ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ

ਬਟਾਲਾ, 21 ਅਪ੍ਰੈਲ (ਹਰਦੇਵ ਸਿੰਘ ਸੰਧੂ)- ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਨੂੰ ਕਾਮਯਾਬ ਕਰਨ ਲਈ ਬਟਾਲਾ ਪੁਲਿਸ ਵਲੋਂ ਜਿਥੇ ਜ਼ਿਲ੍ਹੇ ਵਿਚ ਦਿਨ-ਰਾਤ ਨਾਕਾਬੰਦੀ ਕੀਤੀ ਜਾ ਰਹੀ ਹੈ, ਉੱਥੇ ਬਟਾਲਾ ਪੁਲਿਸ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ਹਿਰ ਨੂੰ ਸਮਾਜ ਸੇਵੀਆਂ ਨੇ ਕੀਤਾ ਕੀਟਾਣੂ ਰਹਿਤ

ਬਟਾਲਾ, 21 ਅਪ੍ਰੈਲ (ਕਾਹਲੋਂ)- ਪੂਰੇ ਪੰਜਾਬ ਵਿਚ ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਹੋਰ ਵਿਅਕਤੀਆਂ ਵਲੋਂ ਲੰਗਰ ਅਤੇ ਹੋਰ ਸਮੱਗਰੀ ਰਾਹੀਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਮਾਸਿਕ, ਸੈਨੇਟਾਈਜ਼ਰ ਅਤੇ ਹੋਰ ਸ਼ੈਆਂ ਦੇ ਕੇ ਇਸ ਬਿਮਾਰੀ ਤੋਂ ਬਚਣ ਲਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਰੈਪਿਡ ਟੈਸਟ ਹੁਣ ਸਿਵਲ ਹਸਪਤਾਲ 'ਚ ਹੋਣਗੇ-ਐੱਸ.ਐਮ.ਓ. ਭੱਲਾ

ਬਟਾਲਾ, 21 ਅਪ੍ਰੈਲ (ਕਾਹਲੋਂ)- ਕੋਵਿਡ-19 ਦੇ ਲੱਛਣ ਵਾਲੇ ਲੋਕਾਂ ਦੇ ਕੁਝ ਰੈਪਿਡ ਟੈਸਟ ਹੁਣ ਬਟਾਲਾ ਵਿਖੇ ਹੋਣਗੇ | ਇਸ ਸਬੰਧ 'ਚ ਐੱਸ.ਐਮ.ਓ. ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਪੂਰੇ ਵਿਸ਼ਵ ਵਿਚ ਫੈਲੇ ਇਸ ਵਾਇਰਸ ਦੇ ਮਰੀਜ਼ਾਂ ਦੀ ਜਾਂਚ ਤੇ ਟੈਸਟ ਲਈ ਸੀ.ਐੱਚ.ਸੀ. ਤੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਧਾਰੀਵਾਲ, 21 ਅਪ੍ਰੈਲ (ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਧਾਰੀਵਾਲ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਸ਼ਿਵ ਮੰਦਿਰ ਤਲਾਅ 'ਚ ਸੈਂਕੜੇ ਮੱਛੀਆਂ ਮਰੀਆਂ

ਪਠਾਨਕੋਟ, 21 ਅਪ੍ਰੈਲ (ਚੌਹਾਨ)- ਪਠਾਨਕੋਟ ਦੇ ਕਸਬਾ ਮਾਮੂਨ ਦੇ ਸ਼ਿਵ ਮੰਦਿਰ ਤਲਾਅ 'ਚ ਅਚਾਨਕ ਸੈਂਕੜੇ ਮੱਛੀਆਂ ਮਰ ਗਈਆਂ ਹਨ | ਯਾਦ ਰਹੇ ਇਹ ਤਲਾਅ ਸੈਰਗਾਹ ਵਜੋਂ ਪੰਚਾਇਤ ਨੇ ਉਸਾਰਿਆ ਹੈ ਤੇ ਇਹ ਸ਼ਿਵ ਮੰਦਿਰ ਨਾਲ ਲੱਗਦਾ ਹੈ | ਮੱਛੀਆਂ ਦੇ ਮਰਨ ਨਾਲ ਬਦਬੂ ਫੈਲ ਰਹੀ ਹੈ | ...

ਪੂਰੀ ਖ਼ਬਰ »

ਭਾਜਪਾ ਆਗੂ ਛੀਨਾ ਨੇ ਸ਼ਹਿਰ 'ਚ ਸਫ਼ਾਈ ਸੇਵਕਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੰਡੇ

ਗੁਰਦਾਸਪੁਰ, 21 ਅਪ੍ਰੈਲ (ਆਲਮਬੀਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ ਗੁਰਦਾਸਪੁਰ ਸ਼ਹਿਰ ਅੰਦਰ ਸਫ਼ਾਈ ਸੇਵਕਾਂ ਦੀਆਂ ਬੇਮਿਸਾਲ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੰੂ ਭਾਜਪਾ ਆਗੂ ਜੋਗਿੰਦਰ ਸਿੰਘ ਛੀਨਾ ਅਤੇ ਸਾਥੀਆਂ ਵਲੋਂ ਸੈਨੇਟਾਈਜ਼ਰ ...

ਪੂਰੀ ਖ਼ਬਰ »

ਹੋਣਹਾਰ ਧੀਆਂ ਨੇ ਜਮ੍ਹਾਂ ਕੀਤੀ ਰਾਸ਼ੀ ਡਿਪਟੀ ਕਮਿਸ਼ਨਰ ਨੂੰ ਸੌਾਪੀ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਜ਼ਿਲ੍ਹਾ ਗੁਰਦਾਸਪੁਰ ਦੀਆਂ ਧੀਆਂ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੂੰ ਆਪਣੀਆਂ ਛੋਟੀਆਂ-ਛੋਟੀਆਂ ਬੱਚਤਾਂ ਨਾਲ ਜਮ੍ਹਾਂ ਕੀਤੀ ਪੂੰਜੀ ਨੂੰ ਕੋਰੋਨਾ ਵਾਇਰਸ ਵਿਰੁੱਧ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਲਈ ਦਾਨ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਪਹੁੰਚੀਆਂ 700 ਕੋਰੋਨਾ ਰੈਪਿਡ ਟੈਸਟ ਕਿੱਟਾਂ

ਪਠਾਨਕੋਟ, 21 ਅਪ੍ਰੈਲ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕਰੋਨਾ ਪਾਜ਼ੀਟਿਵ 24 ਮਰੀਜ਼ ਆਉਣ ਤੋਂ ਬਾਅਦ ਪਠਾਨਕੋਟ ਜ਼ਿਲ੍ਹੇ ਨੂੰ ਹਾਟ ਸਪਾਟ ਐਲਾਨਿਆ ਗਿਆ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹਰ ਤਰ੍ਹਾਂ ਦੀ ਅਹਿਤਿਆਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਨੌਜਵਾਨਾਂ ਨੇ ਉਗਰਾਹੀ ਕਰ ਕੇ ਿਲੰਕ ਸੜਕ ਦੀ ਮੁਰੰਮਤ ਕੀਤੀ

ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)- ਸਥਾਨਕ ਸ਼ਹਿਰ ਤੋਂ ਪਿੰਡ ਪੀਰ ਦੀ ਸੈਨ, ਪਿੰਡ ਮਾਨ੍ਹੇਪੁਰ, ਪਿੰਡ ਨੰਗਲ, ਪਿੰਡ ਬੱਬਰੀ, ਪਿੰਡ ਤਲਵੰਡੀ ਵਿਰਕ ਆਦਿ ਨਾਲ ਜੋੜਦੀ ਿਲੰਕ ਸੜਕ 'ਤੇ ਪਏ ਟੋਇਆਂ ਆਦਿ ਨੂੰ ਪਿੰਡ ਪੀਰ ਦੀ ਸੈਨ ਦੇ ਨੌਜਵਾਨਾਂ ਨੇ ਨਿੱਜੀ ਤੌਰ 'ਤੇ ਖਰਚ ਕਰਕੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਕਲਾਨੌਰ, 21 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)-ਕੋਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਰਕਾਰ ਵਲੋਂ ਲੋਕਾਂ ਨੂੰ ਆਪਸੀ ਫਾਸਲਾ ਬਣਾਈ ਰੱਖਣ, ਵਾਰ-ਵਾਰ ਹੱਥ ਸਾਫ਼ ਕਰਨ ਅਤੇ ਘਰਾਂ ਅੰਦਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਕਈ ਵਿਅਕਤੀ ਬਿਨਾਂ ਵਜ੍ਹਾ ਸਰਕਾਰ ਦੇ ...

ਪੂਰੀ ਖ਼ਬਰ »

ਮੀਂਹ ਕਾਰਨ ਕਣਕ ਦੀ ਕਟਾਈ ਦਾ ਕੰਮ ਠੱਪ

ਸਠਿਆਲੀ, 21 ਅਪ੍ਰੈਲ (ਜਸਪਾਲ ਸਿੰਘ)- ਜ਼ਿਲ੍ਹੇ ਅੰਦਰ ਕਈ ਥਾਈਾ ਭਾਰੀ ਮੀਂਹ ਹੋਣ ਕਰਕੇ ਕੰਬਾਈਨਾਂ ਨਾਲ ਹੁੰਦੀ ਕਣਕ ਦੀ ਕਟਾਈ ਦਾ ਕੰਮ ਰੁਕ ਗਿਆ ਹੈ | ਕੋਰੋਨਾ ਵਾਇਰਸ ਕਰ ਕੇ ਕਿਸਾਨਾਂ ਦਾ ਕੰਮ ਪਹਿਲਾਂ ਹੀ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਸੀ ਕਿਉਂਕਿ ਕਿਸਾਨਾਂ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦਾ ਗਾਹਕ ਸੇਵਾ ਕੇਂਦਰ ਘੁੰਮਣ ਖ਼ੁਰਦ ਗਰੀਬ ਲੋਕਾਂ ਲਈ ਬਣਿਆ ਵਰਦਾਨ

ਬਟਾਲਾ, 21 ਅਪ੍ਰੈਲ (ਕਾਹਲੋਂ)- ਅੱਜ ਪੂਰੀ ਦੁਨੀਆ ਵਿਚ ਇਕ ਭਿਆਨਕ ਮਹਾਂਮਾਰੀ ਕੋਰੋਨਾ ਦੇ ਕਾਰਨ ਦੇ ਕਾਰਨ ਸਭ ਕੁਝ ਬੰਦ ਹੋ ਗਿਆ ਹੈ ਅਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਸਰਕਾਰਾਂ ਨੇ ਘਰਾਂ ਦੇ ਅੰਦਰ ਰਹਿਣ ਦੀ ਬੇਨਤੀ ਕੀਤੀ ਹੈ | ਇਸ ਸਮੇਂ ਬੈਂਕਾਂ ਨੂੰ ਲੋਕਾਂ ਨੂੰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ 'ਚ ਸਰਕਾਰ ਮੰਡੀਆਂ 'ਚ ਕਿਸਾਨਾਂ ਦੀ ਲੁੱਟ ਹੋਣੋਂ ਬਚਾਏ-ਯੂਨੀਅਨ ਆਗੂ

ਸ੍ਰੀ ਹਰਿਗੋਬਿੰਦਪੁਰ, 21 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ, ਸਕੱਤਰ ਕੁਲਬੀਰ ਸਿੰਘ ਕਾਹਲੋਂ ਮਾੜੀ ਬੁੱਚਿਆਂ, ਕਮੇਟੀ ਆਗੂ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਇਨਵਾਇਰਨਮੈਂਟ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਪ੍ਰਸ਼ਾਸਨ ਨੂੰ ਰਾਸ਼ਨ ਕਿੱਟਾਂ ਭੇਟ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਇਨਵਾਇਰਨਮੈਂਟ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫ਼ਿਊ ਦੌਰਾਨ ਗ਼ਰੀਬ ਤੇ ਲੋੜਵੰਦ ਲੋਕਾਂ ਲਈ ਰਾਸ਼ਨ ਮੁਹੱਈਆ ਕਰਵਾਉਣ ਤਹਿਤ 100 ਦੇ ਕਰੀਬ ਰਾਸ਼ਨ ਕਿੱਟਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ...

ਪੂਰੀ ਖ਼ਬਰ »

ਨਿਗਮ ਵਲੋਂ ਲੋਕਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਸਥਾਪਿਤ ਕੀਤੇ ਕੋਵਿਡ-19 ਕੰਟਰੋਲ ਰੂਮ ਦੇ ਨਤੀਜੇ ਆਉਣੇ ਸ਼ੁਰੂ-ਮੇਅਰ

ਅੰਮਿ੍ਤਸਰ, 21 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਵਲੋਂ ਕੋਰੋਨਾ ਵਾਇਰਸ ਪੀੜਤਾਂ ਦਾ ਪਤਾ ਲਗਾਉਣ ਲਈ ਘਰ-ਘਰ ਫੋਨ ਕਰਕੇ ਲੋਕਾਂ ਦੀ ਸਿਹਤ ਦਾ ਹਾਲ ਜਾਣਨ ਲਈ ਖੋਲ੍ਹੇ ਗਏ 'ਕੋਵਿਡ-19 ਕੰਟਰੋਲ ਰੂਮ' ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ | ਹੁਣ ਤੱਕ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.) ਨੇ ਕੋਠਿਆਂ 'ਤੇ ਚੜ੍ਹ ਕੇ ਸਰਕਾਰ ਤੋਂ ਕੀਤੀ ਆਨਾਜ ਤੇ ਪੈਸਿਆਂ ਦੀ ਮੰਗ

ਬਟਾਲਾ, 21 ਅਪ੍ਰੈਲ (ਹਰਦੇਵ ਸਿੰਘ ਸੰਧੂ)- ਅੱਜ ਸੀ.ਪੀ.ਆਈ. (ਐਮ.) ਦੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਲਈ ਇਕ ਅਨੋਖਾ ਤਰੀਕਾ ਵਰਤਦਿਆਂ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਆਨਾਜ ਤੇ ਪੈਸਿਆਂ ਦੀ ਮੰਗ ਕੀਤੀ | ਇਸ ਬਾਰੇ ਸੀ.ਪੀ.ਆਈ. (ਐਮ.) ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਸੰਧੂ ਹਸਪਤਾਲ ਤੇ ਡਾਇਬਟੀਜ਼ ਕੇਅਰ ਸੈਂਟਰ ਮਰੀਜ਼ਾਂ ਦੀ ਸੇਵਾ ਲਈ ਹਰ ਸਮੇਂ ਤਿਆਰ

ਬਟਾਲਾ, 21 ਅਪ੍ਰੈਲ (ਹਰਦੇਵ ਸਿੰਘ ਸੰਧੂ)- ਸੰਧੂ ਹਸਪਤਾਲ ਅਤੇ ਡਾਇਬਟੀਜ਼ ਕੇਅਰ ਸੈਂਟਰ ਸਿਨੇਮਾ ਰੋਡ ਬਟਾਲਾ ਹਰ ਤਰ੍ਹਾਂ ਦੇ ਮਰੀਜ਼ਾਂ ਦੀ ਸੇਵਾ ਲਈ ਹਰ ਵੇਲੇ ਤਿਆਰ ਹੈ | ਇਹ ਵਿਚਾਰ ਸੰਧੂ ਹਸਪਤਾਲ ਦੇ ਡਾ. ਜਸਮਿੰਦਰ ਸਿੰਘ ਤੇ ਡਾ. ਸਵਪ੍ਰੀਤ ਸਿੰਘ ਨੇ ਪ੍ਰਗਟਾਉਂਦਿਆਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਈ ਢਿੱਲ ਨਹੀਂ ਵਰਤੀ ਜਾਵੇਗੀ-ਡੀ.ਸੀ.

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ ਬਚਾਅ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਮਜ਼ਦੂਰਾਂ ਤੇ ਕਿਸਾਨਾਂ ਦੇ ਰੈਪਿਡ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਈ ਢਿੱਲ ਨਹੀਂ ਵਰਤੀ ਜਾਵੇਗੀ-ਡੀ.ਸੀ.

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ ਬਚਾਅ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਮਜ਼ਦੂਰਾਂ ਤੇ ਕਿਸਾਨਾਂ ਦੇ ਰੈਪਿਡ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਵਾਇਰਸ ਦੇ 175 ਸ਼ੱਕੀ ਮਰੀਜ਼ਾਂ 'ਚੋਂ 143 ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ 175 ਸ਼ੱਕੀ ਮਰੀਜ਼ਾਂ 'ਚੋਂ 143 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਤੇ 31 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 4 ਦੁਕਾਨਦਾਰਾਂ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 21 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਫੈਲਣ ਕਾਰਨ ਜਿੱਥੇ ਪੰਜਾਬ ਸਰਕਾਰ ਨੇ ਸੂਬੇ ਭਰ ਅੰਦਰ ਕਰਫ਼ਿਊ ਲਗਾਇਆ ਹੋਇਆ ਹੈ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਸ਼ਹਿਰ ਵਿਚ ਵੀ ਕਰਫ਼ਿਊ ਨੰੂ ਸਖ਼ਤੀ ਨਾਲ ...

ਪੂਰੀ ਖ਼ਬਰ »

ਸ਼ਰਧਾਲੂ ਵਾਪਸ ਲਿਆਉਣ ਲਈ ਸੰਨੀ ਦਿਓਲ ਦੇ ਯਤਨ ਜਾਰੀ-ਗਿੱਲ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਗੁਰਦੁਆਰਾ ਹਜ਼ੂਰ ਸਾਹਿਬ ਨਾਂਦੇੜ ਵਿਚ ਫਸੇ ਸੈਂਕੜੇ ਸ਼ਰਧਾਲੂਆਂ ਨੰੂ ਪੰਜਾਬ ਵਾਪਸ ਲਿਆਉਣ ਲਈ ਗੁਰਦਾਸਪੁਰ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

-ਪਠਾਨਕੋਟ ਲਈ ਰਾਹਤ ਭਰੀ ਖ਼ਬਰ- ਕੋਰੋਨਾ ਪੀੜਤ 6 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ

ਪਠਾਨਕੋਟ, 21 ਅਪ੍ਰੈਲ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਗਿਣਤੀ ਵਧਣ ਕਾਰਨ ਜ਼ਿਲ੍ਹਾ ਪਠਾਨਕੋਟ ਦੇ ਲੋਕ ਦਹਿਸ਼ਤ 'ਚ ਹਨ, ਪਰ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ 24 'ਚੋਂ 6 ਕੋਰੋਨਾ ਪਾਜ਼ੀਟਿਵ ਆਏ ...

ਪੂਰੀ ਖ਼ਬਰ »

ਮੋਖੇ, ਗਾਦੜੀਆਂ ਤੇ ਰਾਵਲ ਪਿੰਡਾਂ 'ਚ ਹਲਕਾ ਵਿਧਾਇਕਾ ਨੇ ਭੇਜੀਆਂ ਰਾਸ਼ਨ ਕਿੱਟਾਂ

ਪੁਰਾਣਾ ਸ਼ਾਲਾ, 21 ਅਪ੍ਰੈਲ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਮੋਖੇ, ਗਾਦੜੀਆਂ ਅਤੇ ਰਾਵਲ ਪਿੰਡਾਂ ਵਿਚ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ 75 ਲੋੜਵੰਦ ਲੋਕਾਂ ਨੂੰ ਕਿੱਟਾਂ ਭੇਜੀਆਂ ਹਨ | ਸਰਪੰਚ ਹਰਭਜਨ ਕੌਰ, ਸਰਪੰਚ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਲਈ ਆਨਲਾਈਨ ਮੁਹੱਈਆ ਕਰਵਾਇਆ ਪਲੇਟਫ਼ਾਰਮ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਕੋਵਿਡ 19 ਕੋਰੋਨਾ ਪੂਰੇ ਵਿਸ਼ਵ ਵਿਚ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਤਾਲਾਬੰਦੀ ਦੇ ਚੱਲਦਿਆਂ ਅਜਿਹੇ ਸਮੇਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਲਈ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਸਰਕਾਰੀ ਅਧਿਆਪਕਾਂ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਯਤਨਾਂ ਸਦਕਾ ਜ਼ੀਰੋ ਲਾਈਨ 'ਤੇ ਸਥਿਤ ਦਰਿਆ ਤਰਨਾਹ 'ਤੇ ਬਣੇਗਾ ਪੁਲ

ਨਰੋਟ ਜੈਮਲ ਸਿੰਘ, 21 ਅਪ੍ਰੈਲ (ਗੁਰਮੀਤ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਤੇ ਵਿਧਾਨ ਸਭਾ ਹਲਕਾ ਭੋਆ ਅਧੀਨ ਅੰਤਰ ਰਾਸ਼ਟਰੀ ਸੀਮਾ 'ਤੇ ਸਥਿਤ ਸਰਹੱਦੀ ਪਿੰਡ ਸਿੰਬਲ ਸਕੋਲ ਵਿਖੇ ਦਰਿਆ ਤਰਨਾਹ 'ਤੇ ਪੱਕਾ ਪੁਲ ਪਾਏ ਜਾਣ ਦੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ...

ਪੂਰੀ ਖ਼ਬਰ »

ਕਣਕ ਦੀ ਨਮੀ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਵਿਚਕਾਰ ਪੈਦਾ ਹੋਈਆਂ ਮੁਸ਼ਕਿਲਾਂ

ਪੁਰਾਣਾ ਸ਼ਾਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਕਿਸਾਨ ਆਪਣੀ ਜਿਣਸ ਲੈ ਕੇ ਮੰਡੀਆਂ 'ਚ ਪੁੱਜ ਰਹੇ ਹਨ, ਪਰ ਕਣਕ 'ਚ ਨਮੀ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਦਰਮਿਆਨ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਹੋ ਰਹੀਆਂ ਹਨ | ਆਪਣੀ ਕਣਕ ਦੀਆਂ ਢੇਰੀਆਂ ਲੈ ਕੇ ਦਾਣਾ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਦੀ ਮੁੱਖ ਦਾਣਾ ਮੰਡੀ ਦਾ ਫੜ੍ਹ ਪੱਕਾ ਕਰਨ ਸਮੇਤ ਸ਼ੈੱਡ ਤੇ ਸੀਵਰੇਜ ਨਾਲੇ ਦੀ ਘਾਟ

ਪੁਰਾਣਾ ਸ਼ਾਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਬੁਨਿਆਦੀ ਸਹੂਲਤਾਂ ਤੋਂ ਵਾਂਝੀਆਂ ਬੇਟ ਖੇਤਰ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦੇ ਫੜ੍ਹ ਖੋਲ੍ਹ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਪ੍ਰੀਤਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕਾਹਨੂੰਵਾਨ ਗੌਰਵ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ 25 ਪੀ.ਪੀ.ਈ. ਕਿੱਟਾਂ ਭੇਟ

ਧਾਰੀਵਾਲ, 21 ਅਪ੍ਰੈਲ (ਰਮੇਸ਼ ਨੰਦਾ)- ਲਾਇਨਜ਼ ਕਲੱਬ ਕਾਹਨੂੰਵਾਨ ਗੌਰਵ ਵਲੋਂ ਡਿਸਟਿ੍ਕ ਗਵਰਨਰ ਲਾਇਨ ਗੁਰਮੀਤ ਸਿੰਘ ਮੱਕੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਲਾਇਨ ਲਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੀ.ਪੀ.ਈ. ...

ਪੂਰੀ ਖ਼ਬਰ »

ਪੰਚਾਇਤੀ ਨਾਕਾ ਤੋੜਨ 'ਤੇ ਮੁਆਫ਼ੀ ਮੰਗ ਕੇ ਛੁਡਾਇਆ ਖਹਿੜਾ

ਪੁਰਾਣਾ ਸ਼ਾਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਬੀਤੇ ਦਿਨ ਤਾਲਿਬਪੁਰ ਪੰਡੋਰੀ ਨੇੜੇ ਪੈਂਦੇ ਪਿੰਡ ਰਸੂਲਪੁਰ ਟਿੱਬਾ ਵਿਖੇ ਕਾਂਗਰਸੀ ਧਿਰ ਦੇ ਨੌਜਵਾਨਾਂ ਵਲੋਂ ਲਗਾਏ ਨਾਕੇ ਨੂੰ ਪਿੰਡ ਦੀ ਹੀ ਅਕਾਲੀ ਧਿਰ ਦੇ ਕੁਝ ਮਨਚਲਿਆਂ ਵਲੋਂ ਜਬਰੀ ਤੋੜ ਕੇ ਮੌਜੂਦਾ ...

ਪੂਰੀ ਖ਼ਬਰ »

ਪਠਾਨਕੋਟ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ 'ਚ ਅੱਜ ਤੋਂ ਕਣਕ ਦੀ ਆਮਦ ਹੋਣਾ ਸ਼ੁਰੂ ਹੋ ਗਈ, ਜਿਸ ਦੇ ਅੱਜ ਪਹਿਲੇ ਦਿਨ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਕਾਨਵਾਂ, ਸਿਹੋੜਾ ਤੇ ਹੋਰ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਬੈਂਕਾਂ ਅੱਗੇ ਲੱਗੀਆਂ ਲਾਈਨਾਂ ਕਾਰਨ ਲੋਕ ਹੋ ਰਹੇ ਹਨ ਖੱਜਲ-ਖ਼ੁਆਰ

ਗੁਰਦਾਸਪੁਰ, 21 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਅੰਦਰ ਲੱਗੇ ਕਰਫ਼ਿਊ ਦੌਰਾਨ ਹਾਲਾਤ ਨੰੂ ਦੇਖਦੇ ਹੋਏ ਲੋਕਾਂ ਨੰੂ ਪੈਸੇ ਦੇ ਲੈਣ-ਦੇਣ 'ਚ ਕੋਈ ਮੁਸ਼ਕਿਲ ਨਾ ਆਵੇ, ਨੰੂ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਬੈਂਕ ਆਦਿ ...

ਪੂਰੀ ਖ਼ਬਰ »

ਬੈਂਕ ਸ਼ਾਖਾ ਧਿਆਨਪੁਰ ਅੱਗੇ ਸਰਕਾਰੀ ਹੁਕਮਾਂ ਦੀਆਂ ਉੱਡ ਰਹੀਆਂ ਧੱਜੀਆਂ

ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਕੋਰੋਨਾ ਵਾਇਰਸ ਤੋਂ ਲੋਕਾਂ ਦਾ ਬਚਾਅ ਕਰਨ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਜਿਥੇ ਪੰਜਾਬ ਨੈਸ਼ਨਲ ਬੈਂਕ ਧਿਆਨਪੁਰ ਦੇ ਬਾਹਰ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਦੇਵੇ ਸਰਕਾਰ-ਡਾਕਟਰ

ਊਧਨਵਾਲ, 21 ਅਪ੍ਰੈਲ (ਪਰਗਟ ਸਿੰਘ)- ਕੋਰੋਨਾ ਵਾਇਰਸ ਬਿਮਾਰੀ ਕਾਰਨ ਚੱਲ ਰਹੀ ਤਾਲਾਬੰਦੀ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਨਾ ਮਿਲਣ ਕਰ ਕੇ ਕਾਫ਼ੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਕਿ ਸਰਕਾਰ ਨੇ ਸਿਹਤ ਸੇਵਾਵਾਂ ਲਈ ਚੋਣਵੇਂ ਮੈਡੀਕਲ ਸਟੋਰਾਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਵਧਣ ਨਾਲ ਗਰੀਬਾਂ ਲਈ ਘਰ ਚਲਾਉਣਾ ਹੋਇਆ ਔਖਾ-ਘੁੰਮਣ

ਬਟਾਲਾ, 21 ਅਪ੍ਰੈਲ (ਕਾਹਲੋਂ)-ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਜਿਥੇ ਕੋਰੋਨਾ ਮਹਾਂਮਾਰੀ ਕਰ ਕੇ ਵਿਸ਼ਵ ਭਰ ਦੇ ਕਰੋੜਾਂ ਲੋਕ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਕਾਦੀਆਂ, 21 ਅਪ੍ਰੈਲ (ਪ੍ਰਦੀਪ ਸਿੰਘ ਬੇਦੀ)- ਨਜ਼ਦੀਕੀ ਪਿੰਡ ਛੋਟਾ ਨੰਗਲ ਵਿਚ ਸੀਵਰੇਜ ਦਾ ਕੰਮ ਠੀਕ ਢੰਗ ਨਾਲ ਨਾ ਹੋਣ ਕਾਰਨ ਘਰਾਂ ਦਾ ਪਾਣੀ ਵਾਪਸ ਘਰਾਂ ਵਿਚ ਆ ਰਿਹਾ ਹੈ ਅਤੇ ਹੌਦੀਆਂ ਦੇ ਢੱਕਣ ਨਾ ਹੋਣ ਕਾਰਨ ਬਦਬੂ ਅਤੇ ਬਿਮਾਰੀਆਂ ਪੈਦਾ ਹੋ ਰਹੀਆਂ ਹਨ, ਪਰ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਕਾਦੀਆਂ, 21 ਅਪ੍ਰੈਲ (ਪ੍ਰਦੀਪ ਸਿੰਘ ਬੇਦੀ)- ਨਜ਼ਦੀਕੀ ਪਿੰਡ ਛੋਟਾ ਨੰਗਲ ਵਿਚ ਸੀਵਰੇਜ ਦਾ ਕੰਮ ਠੀਕ ਢੰਗ ਨਾਲ ਨਾ ਹੋਣ ਕਾਰਨ ਘਰਾਂ ਦਾ ਪਾਣੀ ਵਾਪਸ ਘਰਾਂ ਵਿਚ ਆ ਰਿਹਾ ਹੈ ਅਤੇ ਹੌਦੀਆਂ ਦੇ ਢੱਕਣ ਨਾ ਹੋਣ ਕਾਰਨ ਬਦਬੂ ਅਤੇ ਬਿਮਾਰੀਆਂ ਪੈਦਾ ਹੋ ਰਹੀਆਂ ਹਨ, ਪਰ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਠੋਸ ਉਪਰਾਲੇ ਕੀਤੇ-ਵਿਧਾਇਕ ਪਾਹੜਾ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ | ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਕਟਾਰੂਚੱਕ 'ਚ ਸਿਲਾਈ ਸੈਂਟਰ ਟੀਚਰ ਕਰ ਰਹੀ ਹੈ ਜ਼ਰੂਰਤਮੰਦਾਂ ਲਈ ਮਾਸਕ ਤਿਆਰ

ਨਰੋਟ ਮਹਿਰਾ, 21 ਅਪ੍ਰੈਲ (ਸੁਰੇਸ਼ ਕੁਮਾਰ)- ਦੇਸ਼ ਵਿਚ ਕੋਰੋਨਾ ਵੇਲੇ ਕਈ ਲੋਕ ਮਹਿੰਗੇ ਰੇਟਾਂ 'ਤੇ ਜ਼ਰੂਰੀ ਵਸਤੂਆਂ ਵੇਚ ਕੇ ਮੁਨਾਫ਼ਾ ਕਮਾ ਰਹੇ ਹਨ | ਉੱਥੇ ਹੀ ਇਸ ਸੰਕਟ ਵਿਚ ਮਹਾਨ ਲੋਕ ਜ਼ਰੂਰਤਮੰਦਾਂ ਲਈ ਮਾਸਕ ਤਿਆਰ ਕਰਕੇ ਲੋਕਾਂ ਦੀ ਸੇਵਾ ਕਰ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਮੰਡੀ ਦੀ ਲੇਬਰ ਤੇ ਕੰਬਾਈਨਾਂ ਵਾਲਿਆਂ ਦੀ ਸਿਹਤ ਜਾਂਚ ਕੀਤੀ

ਬਹਿਰਾਮਪੁਰ, 21 ਅਪ੍ਰੈਲ (ਬਲਬੀਰ ਸਿੰਘ ਕੋਲਾ)- ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਸ.ਐਮ.ਓ. ਡਾ: ਰਮੇਸ਼ ਕੁਮਾਰ ਦੀ ਅਗਵਾਈ ਵਿਚ ਮੰਡੀਆਂ ਦੀ ਲੇਬਰ ਅਤੇ ਕੰਬਾਈਨਾਂ ਵਾਲਿਆਂ ਦੀ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਵਿਖੇ ਸਿਹਤ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੂੰ ਨਕਦੀ ਤੇ ਰਾਸ਼ਨ ਦੇਣ ਦੀ ਮੰਗ

ਦੀਨਾਨਗਰ, 21 ਅਪ੍ਰੈਲ (ਸੰਧੂ, ਸੋਢੀ, ਸ਼ਰਮਾ)- ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰੀ ਤੇ ਸਰਕਾਰੀ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾਇਆ ਧਾਰੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਸਮੁੱਚੇ ਸੰਸਾਰ ਦੀ ਮੁਕਤੀ ਲਈ ਪ੍ਰਾਰਥਨਾ ਕੀਤੀ

ਧਾਰੀਵਾਲ, 21ਅਪ੍ਰੈਲ (ਸਵਰਨ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਸਥਾਨਕ ਲੁਧਿਆਣਾ ਮੁਹੱਲਾ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਪ੍ਰੇਰਣਾ ਸਦਕਾ ਪ੍ਰਾਥਨਾ ਕੀਤੀ ਗਈ, ਜਿਸ ਵਿਚ ਪਾਸਟਰ ਚਮਨ ਲਾਲ, ਸੇਵਾ ਮੁਕਤ ਡੀ.ਐੱਸ.ਪੀ. ਪ੍ਰਭੂ ਦਾਸ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 18 ਬੱਸਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 23 ਮਾਰਚ 2020 ਤੋਂ ਚੱਲ ਰਹੇ ਕਰਫ਼ਿਊ ਦੌਰਾਨ ਭਾਰੀ ਸੰਖਿਆ ਵਿਚ ਪ੍ਰਵਾਸੀ ਮਜ਼ਦੂਰ ਜੰਮੂ ਕਸ਼ਮੀਰ ਨੂੰ ਜਾਣ ਲਈ ਪਠਾਨਕੋਟ ਵਿਖੇ ਪਹੁੰਚੇ ਸਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਨ ਕਾਲੋਨੀ 'ਚ ਸੈਨੇਟਾਈਜ਼ ਸਪਰੇਅ ਕਰਵਾਈ

ਗੁਰਦਾਸਪੁਰ, 21 ਅਪ੍ਰੈਲ (ਆਲਮਬੀਰ ਸਿੰਘ)- ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੋਰੋਨਾ ਵਾਇਰਸ ਨੰੂ ਮੁੱਖ ਰੱਖਦੇ ਹੋਏ ਸਾਰੇ ਸ਼ਹਿਰ ਨੰੂ ਸੈਨੇਟਾਈਜ਼ ਕਰਵਾ ਦਿੱਤਾ ਹੈ | ਸ਼ਹਿਰ ਵਾਸੀਆਂ ਨਾਲ ਹਰ ਸਮੇਂ ਰਾਬਤਾ ਕਾਇਮ ਕਰਦੇ ਹੋਏ ਹਰ ਸਹੂਲਤ ਮੁਹੱਈਆ ...

ਪੂਰੀ ਖ਼ਬਰ »

ਕਿਸਾਨ ਨਾੜ ਨੂੰ ਬਿਲਕੁਲ ਨਾ ਸਾੜਨ-ਡਾ: ਐੱਸ. ਯੂਸਫ਼

ਧਾਰੀਵਾਲ, 21 ਅਪ੍ਰੈਲ (ਜੇਮਸ ਨਾਹਰ)- ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਕਿਸਾਨ ਵੀਰ ਆਪਣੀ ਮਨੁੱਖਤਾ ਪ੍ਰਤੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਨਾੜ ਨੂੰ ਨਾ ਸਾੜਨ ਦਾ ਪ੍ਰਣ ਕਰਦੇ ਹੋਏ ਕੋਰੋਨਾ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਅੱਗੇ ਆਉਣ | ਉੱਘੇ ...

ਪੂਰੀ ਖ਼ਬਰ »

ਸਾਧੂਆਂ ਦੀ ਹੱਤਿਆ 'ਤੇ ਧਰਮ ਨਿਰਪੱਖ ਅਖਵਾਉਣ ਵਾਲੀਆਂ ਪਾਰਟੀਆਂ ਦੀ ਚੁੱਪੀ ਖ਼ਤਰਨਾਕ-ਗਿੱਲ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਮਹਾਰਾਸ਼ਟਰ ਦੇ ਪਾਲ ਘਰ ਵਿਚ ਸਵਾਮੀ ਕਲਪਵਰਿਕਸ਼ ਗਿਰੀ, ਸਵਾਮੀ ਸੁਸ਼ੀਲ ਗਿਰੀ ਅਤੇ ਇਨ੍ਹਾਂ ਦੇ ਡਰਾਈਵਰ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੀ ਨਿਖੇਧੀ ...

ਪੂਰੀ ਖ਼ਬਰ »

ਪਬਜੀ ਗੇਮ 'ਤੇ ਪਾਬੰਦੀ ਲਗਾਏ ਪ੍ਰਸ਼ਾਸਨ-ਔਲਖ, ਰਿਆੜ

ਹਰਚੋਵਾਲ, 21 ਅਪ੍ਰੈਲ (ਰਣਜੋਧ ਸਿੰਘ ਭਾਮ)- ਬੱਚੇ ਤੇ ਨੌਜਵਾਨ ਮੋਬਾਈਲ ਫ਼ੋਨਾਂ 'ਤੇ ਪਬਜੀ ਗੇਮ ਖੇਡ ਰਹੇ ਹਨ, ਜੋਕ ਬਹੁਤ ਹੀ ਖਤਰਨਾਕ ਹੈ ਅਤੇ ਪ੍ਰਸ਼ਾਸਨ ਨੂੰ ਇਸ ਗੇਮ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ...

ਪੂਰੀ ਖ਼ਬਰ »

ਤੁਗਲਵਾਲ ਦਾਣਾ ਮੰਡੀ 'ਚ ਆਏ ਕਿਸਾਨ ਸਰਕਾਰੀ ਪ੍ਰਬੰਧਾਂ ਤੋਂ ਸੰਤੁਸ਼ਟ

ਸਠਿਆਲੀ, 21 ਅਪ੍ਰੈਲ (ਜਸਪਾਲ ਸਿੰਘ)- ਮਾਰਕੀਟ ਕਮੇਟੀ ਕਾਦੀਆਂ ਅਧੀਨ ਪੈਂਦੀ ਤੁਗਲਵਾਲ ਦਾਣਾ ਮੰਡੀ 'ਚ ਕਿਸਾਨ ਸਰਕਾਰੀ ਪ੍ਰਬੰਧਾਂ ਤੋਂ ਸੰਤੁਸ਼ਟ ਹਨ | ਕਮਿਸ਼ਨ ਏਜੰਟ ਦਵਿੰਦਰ ਸਿੰਘ ਦੀ ਮੰਡੀ ਵਿੱਚ ਆਏ ਕਿਸਾਨ ਜਸਪਾਲ ਸਿੰਘ ਤੁਗਲਵਾਲ, ਜਸਬੀਰ ਸਿੰਘ ਘੋੜੇਵਾਹ ਅਤੇ ...

ਪੂਰੀ ਖ਼ਬਰ »

ਤੁਗਲਵਾਲ ਦਾਣਾ ਮੰਡੀ 'ਚ ਆਏ ਕਿਸਾਨ ਸਰਕਾਰੀ ਪ੍ਰਬੰਧਾਂ ਤੋਂ ਸੰਤੁਸ਼ਟ

ਸਠਿਆਲੀ, 21 ਅਪ੍ਰੈਲ (ਜਸਪਾਲ ਸਿੰਘ)- ਮਾਰਕੀਟ ਕਮੇਟੀ ਕਾਦੀਆਂ ਅਧੀਨ ਪੈਂਦੀ ਤੁਗਲਵਾਲ ਦਾਣਾ ਮੰਡੀ 'ਚ ਕਿਸਾਨ ਸਰਕਾਰੀ ਪ੍ਰਬੰਧਾਂ ਤੋਂ ਸੰਤੁਸ਼ਟ ਹਨ | ਕਮਿਸ਼ਨ ਏਜੰਟ ਦਵਿੰਦਰ ਸਿੰਘ ਦੀ ਮੰਡੀ ਵਿੱਚ ਆਏ ਕਿਸਾਨ ਜਸਪਾਲ ਸਿੰਘ ਤੁਗਲਵਾਲ, ਜਸਬੀਰ ਸਿੰਘ ਘੋੜੇਵਾਹ ਅਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਸੁਰੱਖਿਆ ਕਿੱਟਾਂ ਦਿੱਤੀਆਂ

ਧਾਰੀਵਾਲ, 21 ਅਪ੍ਰੈਲ (ਰਮੇਸ਼ ਨੰਦਾ, ਸਵਰਨ ਸਿੰਘ)- ਨਗਰ ਕੌਾਸਲ ਧਾਰੀਵਾਲ ਵਿਚ ਕੰਮ ਕਰਦੇ ਸਫਾਈ ਸੇਵਕਾਂ ਨੂੰ ਕਾਰਜ ਸਾਧਕ ਅਫਸਰ ਜਤਿੰਦਰ ਮਹਾਜਨ ਦੀ ਅਗਵਾਈ ਹੇਠ ਸੁਰੱਖਿਆ ਕਿੱਟਾਂ ਦਿੱਤੀਆਂ ਗਈਆਂ | ਕਾਰਜ ਸਾਧਕ ਅਫ਼ਸਰ ਜਤਿੰਦਰ ਮਹਾਜਨ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ 'ਚ 'ਜੈਕਾਰਾ ਜੈ ਘੋਸ਼ ਦਿਵਸ' ਮਨਾਉਂਦੇ ਹੋਏ ਜੈਕਾਰੇ ਲਗਾਏ

ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)- ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਲੋਂ ਆਨਲਾਈਨ ਪੜ੍ਹਾਈ ਜਾਰੀ

ਨੌਸ਼ਹਿਰਾ ਮੱਝਾ ਸਿੰਘ, 21 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਵਿਦਿਆਰਥੀਆਂ ਦੇ ਵਿਦਿਅਕ ਸੈਸ਼ਨ ਦੌਰਾਨ ਮੁਸ਼ਕਲ ਨੂੰ ਵੇਖਦਿਆਂ ਗੁਰੂ ਨਾਨਕ ਪਬਲਿਕ ਹਾਈ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੀ ਪ੍ਰਬੰਧਕ ਕਮੇਟੀ ਰਜਿ: ਵਲੋਂ ਵਿਦਿਆਰਥੀਆਂ ਲਈ ਵਿੱਦਿਆ ਪ੍ਰਾਪਤੀ ਸਹੂਲਤ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਦਾਣਾ ਮੰਡੀ ਘੁਮਾਣ ਵਿਖੇ ਖਰੀਦ ਸ਼ੁਰੂ ਕਰਵਾਈ

ਘੁਮਾਣ, 21 ਅਪ੍ਰੈਲ (ਬੰਮਰਾਹ)-ਦਾਣਾ ਮੰਡੀ ਘੁਮਾਣ ਵਿਖੇ ਕਣਕ ਦੀ ਸ਼ੁਰੂਆਤ ਕਰਨ ਲਈ ਅਤੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਚੇਚੇ ਤੌਰ 'ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ, ਫੂਡ ਸਪਲਾਈ ...

ਪੂਰੀ ਖ਼ਬਰ »

ਕਲਾਨੌਰ ਦੀ ਅਨਾਜ ਮੰਡੀ 'ਚ ਅਜੇ ਤੱਕ ਨਹੀਂ ਆਈ ਕਣਕ

ਕਲਾਨੌਰ, 21 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)-ਕਲਾਨੌਰ ਮੁੱਖ ਅਨਾਜ ਮੰਡੀ 'ਚ ਅੱਜ 7 ਦਿਨ ਬੀਤ ਜਾਣ ਉਪਰੰਤ ਕਣਕ ਦਾ ਇਕ ਵੀ ਦਾਣਾ ਵਿਕਰੀ ਲਈ ਨਹੀਂ ਪਹੁੰਚਿਆ, ਜਿਸ ਦਾ ਕਾਰਨ ਹੋਈ ਬਾਰਿਸ਼ ਤੇ ਦਾਣਿਆਂ 'ਚ ਨਮੀ ਦੀ ਵੱਧ ਮਾਤਰਾ ਦਾ ਹੋਣਾ ਦੱਸਿਆ ਜਾ ਰਿਹਾ ਹੈ | ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਥਾਣਾ ਘੁੰਮਣ ਕਲਾਂ ਦੇ ਮੁਲਾਜ਼ਮ ਸਨਮਾਨਿਤ

ਨਿੱਕੇ ਘੁੰਮਣ, 21 ਅਪ੍ਰੈਲ (ਸਤਬੀਰ ਸਿੰਘ ਘੁੰਮਣ)- ਵਿਮੈਨ ਰਾਈਟ ਐਾਡ ਸੇਫਟੀ ਦੇ ਸੂਬਾ ਚੇਅਰਮੈਨ ਜਗਜੀਤ ਸਿੰਘ ਭੋਜਰਾਜ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸਰਪੰਚ ਬੀਬੀ ਅਮਰਜੀਤ ਕੌਰ ਭੋਜਰਾਜ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸਟਾਫ਼ ਤਨਖਾਹਾਂ 'ਚ ਕਟੌਤੀ ਲਈ ਸਹਿਮਤ ਨਹੀਂ-ਸੂਬਾ ਪ੍ਰਧਾਨ

ਧਾਰੀਵਾਲ, 21 ਅਪ੍ਰੈਲ (ਜੇਮਸ ਨਾਹਰ)-ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਆਪਸ ਵਿਚ ਵੀਡੀਓ ਕਾਰਨਫਰੰਸ ਕੀਤੀ ਗਈ, ਜਿਸ ਵਿਚ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਕੇਸ਼ ਵਿਲੀਅਮ ਅਤੇ ਸੂਬੇ ਦੇ ਜਨਰਲ ਸੈਕਟਰੀ ਜਸਵਿੰਦਰ ਸ਼ਰਮਾ, ...

ਪੂਰੀ ਖ਼ਬਰ »

ਪਾਠੀ ਸਿੰਘਾਂ ਨੂੰ ਸਰਕਾਰ ਰਾਸ਼ਨ ਪਹੁੰਚਾਉਣ ਦਾ ਪ੍ਰਬੰਧ ਕਰੇ-ਬਾਬਾ ਦਲਬੀਰ ਸਿੰਘ

ਹਰਚੋਵਾਲ, 21 ਅਪ੍ਰੈਲ (ਢਿੱਲੋਂ)- ਦੇਸ਼ ਅੰਦਰ ਚੱਲ ਰਹੀ ਕੋਰੋਨਾ ਦੀ ਬਿੁਮਾਰੀ ਕਾਰਨ ਸਰਕਾਰ ਵਲੋਂ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਹਰ ਮਨੁੱਖ ਨੂੰ ਘਰ 'ਚ ਬੈਠਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ, ਜਿਸ ਨਾਲ ਪਾਠੀ ਸਿੰਘਾਂ ਦੇ ਪਾਠ ਬੰਦ ਹੋਣ ਕਾਰਨ ਘਰ ਦਾ ਗੁਜਾਰਾ ...

ਪੂਰੀ ਖ਼ਬਰ »

ਯੰਗ ਕਲੱਬ ਕਟਾਰੂਚੱਕ ਨੇ 22 ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਨਰੋਟ ਮਹਿਰਾ, 21 ਅਪ੍ਰੈਲ (ਰਾਜ ਕੁਮਾਰੀ)- ਯੰਗ ਕਲੱਬ ਕਟਾਰੂਚੱਕ ਨੇ ਪਿੰਡ ਫਰੀਦਾਨਗਰ ਵਿਚ 22 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ | ਜਾਣਕਾਰੀ ਦਿੰਦਿਆਂ ਸੱਬਾ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਨੂੰਨ 'ਚ ਕਣਕ ਦੀ ਖ਼ਰੀਦ ਕੀਤੀ ਸ਼ੁਰੂ

ਭੈਣੀ ਮੀਆਂ ਖਾਂ, 21 ਅਪ੍ਰੈਲ (ਜਸਬੀਰ ਸਿੰਘ)- ਮਾਰਕੀਟ ਕਮੇਟੀ ਅਧੀਨ ਪੈਂਦੀ ਦਾਣਾ ਮੰਡੀ ਨੂੰਨ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ | ਮੰਡੀ ਅਧਿਕਾਰੀਆਂ ਵਲੋਂ ਸਵੇਰ ਸਮੇਂ ਹੀ ਖਰੀਦ ਪ੍ਰਬੰਧ ਪੂਰੇ ਕਰਨ ਤੋਂ ਬਾਅਦ ਮੰਡੀ ਵਿਚ ਜਿਣਸ ਦੀ ਖ਼ਰੀਦ ਸ਼ੁਰੂ ਕਰਵਾ ...

ਪੂਰੀ ਖ਼ਬਰ »

ਗੋਲਡਨ ਕਾਲਜ ਵਲੋਂ ਵਿਦਿਆਰਥੀਆਂ ਦੇ ਆਨਲਾਈਨ ਪੇਂਟਿੰਗ ਮੁਕਾਬਲੇ

ਗੁਰਦਾਸਪੁਰ, 21 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਗੋਲਡਨ ਕਾਲਜ ਆਫ਼ ਇੰਜੀਨੀਅਰ ਐਾਡ ਤਕਨਾਲੋਜੀ ਵਲੋਂ ਸੰਸਾਰ ਵਿਚ ਫੈਲ ਚੁੱਕੀ ਕੋਰੋਨਾ ਮਹਾਂਮਾਰੀ ਦੇ ਸੰਕਟ ਨੰੂ ਧਿਆਨ ਵਿਚ ਰੱਖਦਿਆਂ ਗੋਲਡਨ ਕਾਲਜ ਆਫ਼ ਮੈਨੇਜਮੈਂਟ ਅਤੇ ਗੋਲਡਨ ਪੋਲੀਟੈਕਨਿਕ ਕਾਲਜ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰ ਰੋਜ਼ਾਨਾ 25 ਘਰਾਂ 'ਚ ਕੋਰੋਨਾ ਵਾਇਰਸ ਸਬੰਧੀ ਸਰਵੇਖਣ ਕਰਨਗੀਆਂ-ਡਾ: ਭਾਗੋਵਾਲੀਆ

ਨੌਸ਼ਹਿਰਾ ਮੱਝਾ ਸਿੰਘ, 21 ਅਪ੍ਰੈਲ (ਤਰਸੇਮ ਸਿੰਘ ਤਰਾਨਾ)- ਦੁਨੀਆ ਭਰ 'ਚ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਹੁਕਮਾਂ ਮੁਤਾਬਿਕ ਹੁਣ ਆਸ਼ਾ ਵਰਕਰਾਂ ਰੋਜ਼ਾਨਾ 25-25 ਘਰਾਂ 'ਚ ਪੁੱਜ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਮੰਗਾਂ ਸਬੰਧੀ ਪੱਤਰ

ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਕਿਸਾਨਾਂ ਅਤੇ ਦਲਿਤ ਭਾਈਚਾਰੇ ਦੀਆਂ ਮੰਗਾ ਸਬੰਧੀ ਫਤਹਿਗੜ੍ਹ ਚੂੜੀਆਂ ਤਹਿਸੀਲ ਵਿਖੇ ਪ੍ਰਧਾਨ ਸੁਬੇਗ ਸਿੰਘ ਠੱਠਾ ਅਤੇ ਜ਼ਿਲ੍ਹਾ ਜਰਨਲ ਸਕੱਤਰ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਫਾਊਾਡੇਸ਼ਨ ਦੇ ਮੈਂਬਰਾਂ ਨੇ ਕੀਤਾ ਖੂਨ ਦਾਨ

ਧਾਰੀਵਾਲ, 21 ਅਪ੍ਰੈਲ (ਰਮੇਸ਼ ਨੰਦਾ)- ਸਿੱਖ ਵੈੱਲਫੇਅਰ ਫਾਊਾਡੇਸ਼ਨ ਧਾਰੀਵਾਲ ਦੇ ਮੈਂਬਰਾਂ ਵਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਖੂਨ ਦਾਨ ਕੀਤਾ ਗਿਆ | ਇਸ ਸਬੰਧੀ ਆਗੂ ਨਵਨੀਤ ਸਿੰਘ ਭੁੰਬਲੀ ਅਤੇ ਪੰਕਜ ਲੇਹਲ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਦਵਿੰਦਰ ਸਿੰਘ ਭੋਲੇਕੇ ਵਲੋਂ ਫ਼ਤਹਿਗੜ੍ਹ ਚੂੜੀਆਂ ਪੁਲਿਸ ਦਾ ਸਨਮਾਨ

ਫ਼ਤਹਿਗੜ੍ਹ ਚੂੜੀਆਂ, 21 ਅਪ੍ਰੈਲ (ਬਾਠ, ਫੁੱਲ)-ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਵਲੋਂ ਨਿਭਾਈ ਜਾ ਰਹੀ ਡਿਊਟੀ ਨੂੰ ਵੇਖਦੇ ਹੋਏ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਨਜ਼ਦੀਕੀ ਕਾਂਗਰਸੀ ਆਗੂ ਦਵਿੰਦਰ ਸਿੰਘ ਭੋਲੇਕੇ ਵਲੋਂ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਵਲੋਂ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਦਾ ਸਨਮਾਨ

ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਕਰਫ਼ਿਊ ਦੌਰਾਨ ਪੂਰੀ ਮੁਸਤੈਦੀ ਨਾਲ ਦਿਨ-ਰਾਤ ਨਾਕਿਆਂ 'ਤੇ ਡਿਊਟੀ ਦੇ ਰਹੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦਾ ਅੱਜ ਪਾਸਟਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕਰਦਿਆਂ ਹੌਸਲਾ ਅਫ਼ਜਾਈ ਕੀਤੀ ਗਈ | ਇਸ ...

ਪੂਰੀ ਖ਼ਬਰ »

ਜੀ.ਓ.ਜੀ. ਅਧਿਕਾਰੀਆਂ ਵਲੋਂ ਦਾਣਾ ਮੰਡੀ ਨੂੰਨ ਦਾ ਦੌਰਾ

ਭੈਣੀ ਮੀਆਂ ਖਾਂ, 21 ਅਪ੍ਰੈਲ (ਜਸਬੀਰ ਸਿੰਘ)- ਜੀ.ਓ.ਜੀ. ਸੰਸਥਾ ਦੇ ਨੁਮਾਇੰਦਿਆਂ ਨੇ ਅੱਜ ਬੇਟ ਖੇਤਰ ਦੀ ਦਾਣਾ ਮੰਡੀ ਨੂੰਨ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜੀ.ਓ.ਜੀ. ਅਧਿਕਾਰੀ ਰਵਿੰਦਰ ਸਿੰਘ ਬਾਜਵਾ, ਬਲਕਾਰ ਸਿੰਘ ਅਤੇ ਅਜੀਤ ਸਿੰਘ ਨੇ ਦੱਸਿਆ ਕੇ ਅੱਜ ਉਹ ...

ਪੂਰੀ ਖ਼ਬਰ »

ਕਠਿਆਲਾ ਦੀ ਪੰਚਾਇਤ ਨੇ ਪਿੰਡ ਦੇ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡੇ

ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਧਰਮਿੰਦਰ ਸਿੰਘ ਬਾਠ)- ਬਲਾਕ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਕਠਿਆਲਾ ਵਿਖੇ ਦੀ ਪੰਚਾਇਤ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਪਿੰਡ ਦੇ ਲੋਕਾਂ ਨੂੰ ਬਲਾਕ ਬੀ.ਡੀ.ਪੀ.ਓ. ਦੇ ਸਹਿਯੋਗ ਨਾਲ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ | ਇਸ ...

ਪੂਰੀ ਖ਼ਬਰ »

ਡੀ. ਸੀ. ਪਠਾਨਕੋਟ ਵਲੋਂ ਕਾਨਵਾਂ ਤੇ ਸਿਹੋੜਾ ਦਾਣਾ ਮੰਡੀਆਂ ਦਾ ਦੌਰਾ

ਨਰੋਟ ਮਹਿਰਾ, 21 ਅਪ੍ਰੈਲ (ਰਾਜ ਕੁਮਾਰੀ)- ਜ਼ਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਾਣਾ ਮੰਡੀ ਕਾਨਵਾਂ ਦਾ ਦੌਰਾ ਕੀਤਾ | ਆਪਣੇ ਦੌਰੇ ਦੌਰਾਨ ਕੋਰੋਨਾ ਵਾਇਰਸ ਨੰੂ ਲੈ ਕੇ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀਆਂ ਵਿਚ ਕੰਮ ਕਰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਮੰਡ

ਘੁਮਾਣ, 21 ਅਪ੍ਰੈਲ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਕਾਂਗਰਸ ਸਾਹਿਬ ਸਿੰਘ ਮੰਡ ਨੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਬਜ਼ੀ ਤੇ ਫਲ ਵਿਕਰੇਤਾ ਕਰ ਰਹੇ ਅੰਨ੍ਹੀ ਲੁੱਟ-ਲੋਕਾਂ 'ਚ ਭਾਰੀ ਰੋਸ

ਪੁਰਾਣਾ ਸ਼ਾਲਾ, 21 ਅਪ੍ਰੈਲ (ਅਸ਼ੋਕ ਸ਼ਰਮਾ)- ਪਿੰਡਾਂ ਅਤੇ ਸ਼ਹਿਰਾਂ ਵਿਚ ਫ਼ਲ ਤੇ ਸਬਜ਼ੀ ਵਿਕਰੇਤਾ ਵਲੋਂ ਤਾਲਾਬੰਦੀ ਦੌਰਾਨ ਲੋਕਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ, ਜਦ ਕੋਈ ਗਾਹਕ ਇਨ੍ਹਾਂ ਦੀ ਲੁੱਟ ਕਰਨ ਦਾ ਵਿਰੋਧ ਕਰਦਾ ਹੈ ਤਾਂ ਉਹ ਅੱਗੋਂ ਗਾਲੀ ਗਲੋਚ ਕਰਨ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX