ਤਾਜਾ ਖ਼ਬਰਾਂ


ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ 'ਤੇ ਭਗਵੰਤ ਮਾਨ ਨੇ ਲਾਈ ਮੋਹਰ
. . .  12 minutes ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  47 minutes ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  30 minutes ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 1 hour ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 1 hour ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 1 hour ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 3 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 3 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 3 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 4 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਤਾਲਾਬੰਦੀ ਦੇ ਫ਼ੈਸਲੇ ਿਖ਼ਲਾਫ਼ ਪ੍ਰਦਰਸ਼ਨ ਜਾਰੀ

ਕੈਲੀਫੋਰਨੀਆ, 21 ਅਪ੍ਰੈਲ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ | ਮੌਤਾਂ ਦੀ ਗਿਣਤੀ 43193 ਹੋ ਗਈ ਹੈ | ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਅਮਰੀਕੀਆਂ ਦੀ ਮੌਤ ਦਰ 37 ਫ਼ੀਸਦੀ ਹੈ, ਜਦਕਿ 63 ਫ਼ੀਸਦੀ ਪੀੜਤ ਠੀਕ ਵੀ ਹੋਏ ਹਨ | ਇਹ ਦਰ 1,14,903 ਮਾਮਲਿਆਂ ਦੀ ਹੈ, ਜਿਨ੍ਹਾਂ ਨੂੰ ਬੰਦ ਕੀਤਾ ਜਾ ਚੁੱਕਾ ਹੈ | ਇਸ ਸਮੇਂ ਪੀੜਤਾਂ ਦੀ ਕੁੱਲ ਗਿਣਤੀ 8,00,639 ਹੈ, ਜਿਨ੍ਹਾਂ 'ਚ 6,84,548 ਕਿਰਿਆਸ਼ੀਲ ਮਾਮਲੇ ਹਨ | ਨਿਊਯਾਰਕ 'ਚ 18929, ਨਿਊਜਰਸੀ ਵਿਚ 4377 ਤੇ ਮਿਸ਼ੀਗਨ ਵਿਚ 2468 ਮੌਤਾਂ ਹੋ ਚੁੱਕੀਆਂ ਹਨ | ਕੈਲੀਫੋਰਨੀਆ ਜਿੱਥੇ ਵੱਡੀ ਗਿਣਤੀ 'ਚ ਪੰਜਾਬੀ ਤੇ ਭਾਰਤੀ ਰਹਿੰਦੇ ਹਨ, 'ਚ 1223 ਮੌਤਾਂ ਹੋ ਚੁੱਕੀਆਂ ਹਨ | ਰਾਸ਼ਨ ਸਟੋਰਾਂ 'ਚ ਜ਼ਰੂਰੀ ਵਸਤਾਂ ਦੀ ਕਮੀ ਪਾਈ ਜਾ ਰਹੀ ਹੈ ਅਤੇ ਆਰਥਿਕ ਤੰਗੀ ਕਾਰਨ ਲੋਕ ਪ੍ਰਦਰਸ਼ਨ ਕਰ ਰਹੇ ਹਨ | ਇਸ ਦਰਮਿਆਨ ਵਾਈਟ ਹਾਊਸ ਵਲੋਂ ਲੋਕਾਂ ਨੂੰ ਰਾਹਤ ਦੇਣ ਲਈ 300 ਅਰਬ ਡਾਲਰ ਦੇ ਇਕ ਹੋਰ ਪੈਕੇਜ ਉੱਪਰ ਵਿਚਾਰ ਕੀਤਾ ਜਾ ਰਿਹਾ ਹੈ | ਉੱਧਰ ਦੂਜੇ ਪਾਸੇ ਪੈਨਸਲਵੇਨੀਆ ਦੀ ਰਾਜਧਾਨੀ ਹੈਰਿਸਬਰਗ 'ਚ ਗਵਰਨਰ ਟਾਮ ਵੋਲਫ ਦੇ 'ਸਟੇਅ ਐਟ ਹੋਮ' ਆਦੇਸ਼ ਦਾ ਵਿਰੋਧ ਕਰਦਿਆਂ ਲੋਕਾਂ ਨੇ ਪ੍ਰਦਰਸ਼ਨ ਕੀਤਾ | ਤਕਰੀਬਨ 2000 ਲੋਕ ਇਕੱਠੇ ਹੋਏ ਤੇ ਉਨ੍ਹਾਂ ਨੇ ਤਾਲਾਬੰਦੀ ਵਿਰੁੱਧ ਨਾਅਰੇ ਲਗਾਏ | ਪ੍ਰਦਰਸ਼ਨਕਾਰੀ ਝੰਡੇ ਲਹਿਰਾ ਰਹੇ ਸਨ ਤੇ ਉਨ੍ਹਾਂ ਨੇ ਬੈਨਰ ਚੁੱਕੇ ਹੋਏ ਸਨ, ਜਿਨ੍ਹਾਂ ਉੱਪਰ ਲਿਖਿਆ ਹੋਇਆ ਸੀ 'ਆਜ਼ਾਦੀ ਜ਼ਰੂਰੀ ਹੈ' | ਬੁਲਾਰਿਆਂ ਨੇ ਮੰਗ ਕੀਤੀ ਕਿ ਗ਼ੈਰਜ਼ਰੂਰੀ ਕਾਰੋਬਾਰ ਖੋਲ੍ਹ ਦਿੱਤੇ ਜਾਣ | ਪ੍ਰਦਰਸ਼ਨਕਾਰੀਆਂ ਦੇ ਪ੍ਰਤੀਨਿਧ ਐਰੋਨ ਬਰਨਸਟਾਈਨ ਨੇ ਕਿਹਾ ਕਿ ਬਦਕਿਸਮਤੀ ਨਾਲ ਕੁਝ ਲੋਕ ਕੋਰੋਨਾ ਵਾਇਰਸ ਨਾਲ ਮੌਤ ਦੇ ਮੂੰਹ 'ਚ ਜਾ ਪਏ ਹਨ ਪਰੰਤੂ ਪੈਨਸਲਵੇਨੀਆ ਵਿਚਲੇ 15 ਲੱਖ ਬੇਰੁਜ਼ਗਾਰ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਕਿਸ ਤਰ੍ਹਾਂ ਅੱਖੋਂ-ਪਰੋਖੇ ਕੀਤਾ ਜਾ ਸਕਦਾ ਹੈ | ਸਿਹਤ ਸੰਭਾਲ ਤੇ ਆਰਥਿਕ ਪ੍ਰੇਸ਼ਾਨੀਆਂ ਦੇ ਦਰਮਿਆਨ ਇਸ ਕਿਸਮ ਦੇ ਪ੍ਰਦਰਸ਼ਨ ਹੋਰ ਥਾਵਾਂ 'ਤੇ ਵੀ ਹੋਣ ਦੀ ਖ਼ਬਰ ਹੈ | ਇੱਥੇ ਵਰਨਣਯੋਗ ਹੈ ਕਿ ਪੈਨਸਲਵੇਨੀਆ 'ਚ ਡੈਮੋਕਰੈਟਿਕ ਤਾਲਾਬੰਦੀ ਖੋਲ੍ਹਣ ਦਾ ਵਿਰੋਧ ਕਰ ਰਹੇ ਹਨ | ਡੈਮੋਕਰੈਟਿਕ ਆਗੂ ਵੋਲਫ ਅਨੁਸਾਰ ਦੇਸ਼ ਭਰ 'ਚ ਟੈਸਟਿੰਗ ਮੈਟੀਰੀਅਲ ਦੀ ਘਾਟ ਅਰਥਵਿਵਸਥਾ ਖੋਲ੍ਹਣ ਦੇ ਰਾਹ 'ਚ ਰੁਕਾਵਟ ਹੈ |
300 ਅਰਬ ਡਾਲਰ ਹੋਰ ਰਾਹਤ ਦੇਣ 'ਤੇ ਵਿਚਾਰ
ਕੋਰੋਨਾ ਵਾਇਰਸ ਕਾਰਨ ਪਟੜੀ ਤੋਂ ਲੱਥੀ ਅਰਥ ਵਿਵਸਥਾ ਕਾਰਨ ਛੋਟੇ ਕਾਰੋਬਾਰੀਆਂ ਤੇ ਬੇਰੁਜ਼ਗਾਰ ਹੋਏ ਅਮਰੀਕੀਆਂ ਨੂੰ ਹੋਰ ਰਾਹਤ ਦੇਣ ਲਈ ਵਾਈਟ ਹਾਊਸ ਤੇ ਕਾਂਗਰਸ ਵਲੋਂ 300 ਅਰਬ ਡਾਲਰ ਦੇ ਪੈਕੇਜ ਉੱਪਰ ਵਿਚਾਰ ਕੀਤਾ ਜਾ ਰਿਹਾ ਹੈ | ਇਸ ਤਜਵੀਜ਼ ਉੱਪਰ ਵੀ ਵਿਚਾਰ ਕੀਤਾ ਜਾ ਰਿਹਾ ਹੈ ਕਿ 16 ਸਾਲ ਜਾਂ ਇਸ ਤੋਂ ਵੱਡਾ ਹਰ ਅਮਰੀਕੀ ਪ੍ਰਤੀ ਮਹੀਨਾ 2000 ਡਾਲਰ ਲੈਣ ਦਾ ਹੱਕਦਾਰ ਹੋਵੇਗਾ ਅਤੇ ਇਹ ਰਕਮ ਅਗਲੇ 6 ਮਹੀਨਿਆਂ ਦੌਰਾਨ ਦਿੱਤੀ ਜਾਵੇ | ਇਸ ਤੋਂ ਇਲਾਵਾ ਅਗਲੇ ਰਿਕਵਰੀ ਪੈਕੇਜ ਉੱਪਰ ਵੀ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਦਿਹਾਤੀ ਹਸਪਤਾਲਾਂ, ਸਿਹਤ ਸੰਭਾਲ ਵਰਕਰਾਂ ਤੇ ਬੁਨਿਆਦੀ ਸਹੂਲਤਾਂ ਸਮੇਤ ਰਾਜ ਪੱਧਰੀ ਤੇ ਸਥਾਨਕ ਭਾਈਚਾਰਿਆਂ ਨੂੰ ਵਿੱਤੀ ਰਾਹਤ ਦਿੱਤੀ ਜਾਵੇਗੀ |

ਐਮਰਜੈਂਸੀ ਸੇਵਾਵਾਂ ਦੇਣ ਵਾਲੇ ਬਰਤਾਨੀਆ ਦੇ ਪਹਿਲੇ ਸਿੱਖ ਮਨਜੀਤ ਸਿੰਘ ਰਿਆਤ ਦੀ ਕੋਵਿਡ-19 ਕਾਰਨ ਮੌਤ

ਲੰਡਨ/ਬਰਮਿੰਘਮ/ਲੈਸਟਰ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ, ਸੁਖਜਿੰਦਰ ਸਿੰਘ ਢੱਡੇ)- ਐਮਰਜੈਂਸੀ ਮੈਡੀਸਨ ਕੰਸਲਟੈਂਟ ਮਨਜੀਤ ਸਿੰਘ ਰਿਆਤ ਦੀ ਰੋਇਲ ਡਰਬੀ ਹਸਪਤਾਲ ਵਿਖੇ ਕੋਵਿਡ-19 ਕਾਰਨ ਮੌਤ ਹੋ ਗਈ | ਮਨਜੀਤ ਸਿੰਘ ਬੀਤੇ ਦੋ ਦਹਾਕਿਆਂ ਤੋਂ ...

ਪੂਰੀ ਖ਼ਬਰ »

ਬਰਤਾਨੀਆ 'ਚ ਜ਼ਿੰਦਗੀ ਦਾਅ 'ਤੇ ਲਾ ਕੇ ਲੋਕਾਂ ਨੂੰ ਬਚਾ ਰਹੇ ਹਨ ਸਿੱਖ ਡਾਕਟਰ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਜਿੱਥੇ ਸਿੱਖ ਭਾਈਚਾਰਾ ਕੋਵਿਡ-19 ਦੀ ਮਹਾਂਮਾਰੀ ਦੌਰਾਨ ਸਮਾਜ ਸੇਵਾ ਕਰਦਿਆਂ ਲੋੜਵੰਦਾਂ ਅਤੇ ਸਿਹਤ ਕਾਮਿਆਂ ਲਈ ਲੰਗਰਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਸਭ ਤੋਂ ਅੱਗੇ ਹੋ ਕੇ ਕੰਮ ਕਰ ਰਿਹਾ ਹੈ¢ ...

ਪੂਰੀ ਖ਼ਬਰ »

ਇਟਲੀ 'ਚ ਕੋਰੋਨਾ ਪੀੜਤ ਸਭ ਤੋਂ ਪਹਿਲਾ ਚੀਨੀ ਜੋੜਾ ਹੋਇਆ ਤੰਦਰੁਸਤ

ਮਿਲਾਨ (ਇਟਲੀ) 21 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਇਟਲੀ 'ਚ ਸਭ ਤੋਂ ਪਹਿਲਾਂ ਕੋਵਿਡ-19 ਦੇ ਮਿਲੇ ਮਰੀਜ਼ ਚੀਨੀ ਜੋੜਾ ਪਤੀ-ਪਤਨੀ ਨੂੰ ਸੋਮਵਾਰ ਰੋਮ ਦੇ ਹਸਪਤਾਲ ਸਨ ਫੀਲੀਪੋ ਹਸਪਤਾਲ ਤੋਂ ਤੰਦਰੁਸਤ ਹੋਣ ਮਗਰੋਂ ਛੁੱਟੀ ਮਿਲ ਗਈ ਹੈ¢ਹਸਪਤਾਲ ਤੋਂ ਤੰਦਰੁਸਤ ਹੋ ਕੇ ...

ਪੂਰੀ ਖ਼ਬਰ »

ਯੂ. ਕੇ. ਦੇ ਸਾਬਕਾ ਕਬੱਡੀ ਖਿਡਾਰੀ ਮੀਤਾ ਢੇਸੀ ਨਹੀਂ ਰਹੇ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਸ਼ਹਿਰ ਗ੍ਰੇਵਜ਼ੈਂਡ ਦੇ ਵਸਨੀਕ ਮਲਕੀਤ ਸਿੰਘ ਉਰਫ਼ ਮੀਤਾ ਢੇਸੀ ਦੀ ਅੱਜ ਸਵੇਰੇ ਮੌਤ ਹੋ ਗਈ | ਉਹ 79 ਵਰਿ੍ਹਆਂ ਦੇ ਸਨ¢ ਯੂ. ਕੇ. ਵਿਚ ਕਬੱਡੀ ਦੇ ਮੋਢੀਆਂ 'ਚੋਂ ਜਾਣੇ ਜਾਂਦੇ ਪਿੰਡ ਸੰਗ ਢੇਸੀਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸਾਜਿਦ ਜਾਵੇਦ ਅਤੇ ਢੇਸੀ ਨੂੰ ਬਿਹਤਰੀਨ ਸਾਂਸਦ ਪੁਰਸਕਾਰ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸਾਬਕਾ ਗ੍ਰਹਿ ਮੰਤਰੀ ਸਾਜਿਦ ਜਾਵੇਦ ਅਤੇ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਬਿਹਤਰੀਨ ਸਾਂਸਦ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ | ਪੈਚਵਰਕ ਫਾਊਾਡੇਸ਼ਨ ਵਲੋਂ ਬੀਤੇ 9 ਵਰਿ੍ਹਆਂ ਤੋਂ ਹਰ ਸਾਲ ਵਧੀਆ ...

ਪੂਰੀ ਖ਼ਬਰ »

ਐਡਮਿੰਟਨ 'ਚ ਦੋ ਘਰਾਂ ਨੂੰ ਲੱਗੀ ਅੱਗ, ਇਕ ਲਾਸ਼ ਮਿਲੀ

ਐਡਮਿੰਟਨ, 21 ਅਪ੍ਰੈਲ (ਦਰਸ਼ਨ ਸਿੰਘ ਜਟਾਣਾ)-ਐਡਮਿੰਟਨ 'ਚ ਪੁਲਿਸ ਨੂੰ ਕਿਸੇ ਵਿਅਕਤੀ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਕਿ ਕਿਸੇ ਘਰ ਵਿਚ ਕਾਲਾ ਧੂਆਂ ਨਿਕਲ ਰਿਹਾ ਹੈ | ਜਦੋਂ ਹੀ ਪੁਲਿਸ ਤੇ ਦੂਜਾ ਅਮਲਾ ਮੌਕੇ 'ਤੇ ਪਹੁੰਚਿਆ ਤਾਂ ਘਰ ਬੰਦ ਸੀ ਤੇ ਘਰ ਨੂੰ ਅੱਗ ਨੇ ਪੂਰੀ ...

ਪੂਰੀ ਖ਼ਬਰ »

ਅਲਬਰਟਾ 'ਚ 4 ਨਵੀਆਂ ਮੌਤਾਂ, 2908 ਪੀੜਤ

ਕੈਲਗਰੀ, 21 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਭਰ ਦੇ ਸਾਰੀਆਂ ਜ਼ੋਨਾਂ 'ਚ ਮਾਮਲੇ ਦੀ ਪਛਾਣ ਕਰਨ ਉਪਰੰਤ ਪਤਾ ਲੱਗਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 4 ਮੌਤਾਂ ਹੋਈਆ ਹਨ | ਸੂਬੇ ਅੰਦਰ 105 ਮਾਮਲੇ ਨਵੇਂ ਆਉਣ ਉਪਰੰਤ ਹੁਣ ਗਿਣਤੀ 2908 ਹੋ ਗਈ ਹੈ | ਇਨ੍ਹਾਂ 'ਚੋਂ 1230 ...

ਪੂਰੀ ਖ਼ਬਰ »

ਖ਼ਾਲਸਾ ਏਡ ਵਲੋਂ ਦੁੱਖ ਦਾ ਪ੍ਰਗਟਾਵਾ

ਖ਼ਾਲਸਾ ਏਡ ਦੇ ਸੇਵਾਦਾਰ ਇੰਦਰਜੀਤ ਸਿੰਘ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਖ਼ਾਲਸਾ ਏਡ ਨੇ ਕਿਹਾ ਹੈ ਕਿ ਇਹ ਅਤਿ ਦੁਖਦਾਈ ਅਤੇ ਦਿਲ ਤੋੜ ਦੇਣ ਵਾਲੀ ਖ਼ਬਰ ਹੈ। ਇੰਦਰਜੀਤ ਸਿੰਘ ਪੂਰੀ ਰੀਝ ਨਾਲ ਸੇਵਾ ਕਰਦਾ ਸੀ। ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਰਾਣਾ ਵਲੋਂ 'ਮਹਾਂਮਾਰੀ' ਗੀਤ ਰਾਹੀਂ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਇਤਿਹਾਸ ਸਬੰਧੀ ਕਈ ਕਿਤਾਬਾਂ ਪੰਥ ਦੀ ਝੋਲੀ ਪਾਉਣ ਵਾਲੇ ਪ੍ਰਸਿੱਧ ਵਿਦਵਾਨ ਭਾਈ ਰਣਜੀਤ ਸਿੰਘ ਰਾਣਾ ਨੇ ਆਪਣੇ ਗੀਤ 'ਨੇਰ÷ ੀ ਲੰਘੀ ਤੇ ਵੇਖਿਓ ਨਜ਼ਾਰੇ ਥੋੜ੍ਹੇ ਦਿਨ ਘਰ ਕੱਟ ਲਓ, ਮਹਾਂਮਾਰੀ ਨੇ ਹਜ਼ਾਰਾਂ ਲੋਕ ...

ਪੂਰੀ ਖ਼ਬਰ »

ਸੋਹਣ ਸਿੰਘ ਰੰਧਾਵਾ ਵਲੋਂ ਭਾਰਤੀ ਵਿਦਿਆਰਥੀਆਂ ਅਤੇ ਸਿਹਤ ਕਾਮਿਆਂ ਲਈ ਲੰਗਰਾਂ ਦੀ ਸੇਵਾ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਿਹਤ ਸੇਵਾਵਾਂ ਦੇ ਕਾਮੇ ਅਤੇ ਮੂਹਰਲੀ ਕਤਾਰ ਦੇ ਕਾਮੇ ਦਿਨ-ਰਾਤ ਸੇਵਾਵਾਂ 'ਚ ਜੁਟੇ ਹੋਏ ਹਨ, ਉੱਥੇ ਬਹੁਤ ਸਾਰੀਆਂ ਚੈਰਿਟੀ ਸੇਵਾਵਾਂ, ਸਮਾਜਿਕ ਸੰਸਥਾਵਾਂ ...

ਪੂਰੀ ਖ਼ਬਰ »

ਕੈਨੇਡਾ 'ਚ ਘਰੇਲੂ ਹਿੰਸਾ ਤੇ ਲੁੱਟਾਂ-ਖੋਹਾਂ 'ਚ ਭਾਰੀ ਵਾਧਾ

ਐਬਟਸਫੋਰਡ, 21 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਕਮਿਸ਼ਨਰ ਕਸਾਰੀ ਗੋਵਿੰਦਰ ਨੇ ਇਕ ਸਨਸਨੀਖੇਜ਼ ਖੁਲਾਸਾ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਘਰੇਲੂ ਹਿੰਸਾ ਵਿਚ 300 ਫ਼ੀਸਦੀ ਵਾਧਾ ...

ਪੂਰੀ ਖ਼ਬਰ »

ਬੈਲਜੀਅਮ 'ਚ ਪਿਛਲੇ 24 ਘੰਟਿਆ ਦੌਰਾਨ 170 ਮੌਤਾਂ

ਲੂਵਨ ਬੈਲਜੀਅਮ, 21 ਅਪ੍ਰੈਲ (ਅਮਰਜੀਤ ਸਿੰਘ ਭੋਗਲ)- ਬੈਲਜੀਅਮ 'ਚ ਪਿਛਲੇ 24 ਘੰਟਿਆਂ ਦੌਰਾਨ 170 ਕੋਵਿਡ-19 ਨਾਲ ਮੌਤਾਂ ਹੋਈਆ ਹਨ, ਜਿਸ ਵਿਚ 106 ਫਲਾਦਰਨ, 36 ਵਲੋਨੀਆ ਅਤੇ 28 ਬਰੱਸਲਜ ਸਟੇਟ 'ਚ ਹਨ, ਜਦਕਿ ਕੁਲ ਮਿਲਾ ਕੇ 4976 ਲੋਕ ਬੈਲਜੀਅਮ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਹਨ। ਇਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸੁਖਮਣੀ ਸਾਹਿਬ ਦੇ ਪਾਠ ਅਰੰਭ

ਲੂਵਨ ਬੈਲਜੀਅਮ, 21 ਅਪ੍ਰੈਲ (ਅਮਰਜੀਤ ਸਿੰਘ ਭੋਗਲ)- ਗੁਰਦੁਆਰਾ ਸੀ੍ਰ ਹਰਿਰਾਏ ਸਾਹਿਬ ਐਟਵਰਪਨ ਵਿਖੇ 14 ਅਪ੍ਰੈਲ ਤੋਂ 11 ਵਜੇ ਹਰ ਰੋਜ਼ 26 ਮਈ ਤੱਕ ਸੁਖਮਣੀ ਸਾਹਿਬ ਦੇ ਪਾਠ ਸਰਬੱਤ ਦੇ ਭਲੇ ਲਈ 41 ਦਿਨ ਤੱਕ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਯੂ. ਕੇ. 'ਚ ਭਾਰਤੀ ਮੂਲ ਦੀ ਗਰਭਵਤੀ ਡਾਕਟਰ ਵਲੋਂ ਪ੍ਰਧਾਨ ਮੰਤਰੀ ਦਫ਼ਤਰ ਮੂਹਰੇ ਪ੍ਰਦਰਸ਼ਨ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਭਾਰਤੀ ਮੂਲ ਦੀ ਗਰਭਵਤੀ ਡਾ. ਮੀਨਾਲ ਵਿਜ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਸ਼ਟਰੀ ਸਿਹਤ ਸੇਵਾ (ਐਨ. ਐੱਚ. ਐਸ.) ਵਿਚ ਨਿੱਜੀ ਸੁਰੱਖਿਆ ਉਪਕਰਨ ਖ਼ਾਸ ਤੌਰ 'ਤੇ ਸਰਜੀਕਲ ਗਾਊਨ ਦੀ ਕਮੀ ਖ਼ਿਲਾਫ਼ ਪ੍ਰਧਾਨ ...

ਪੂਰੀ ਖ਼ਬਰ »

ਕੌਮਾਂਤਰੀ ਵਿਦਿਆਰਥੀਆਂ ਨੂੰ ਦੱਖਣੀ ਆਸਟ੍ਰੇਲੀਆ ਸਰਕਾਰ ਵਲੋਂ 1 ਕਰੋੜ 38 ਲੱਖ ਡਾਲਰ ਦੀ ਮਦਦ

ਐਡੀਲੇਡ, 21 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਮਾਰਸ਼ਲ ਲਿਬਰਲ ਸਰਕਾਰ ਨੇ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਦੌਰ 'ਚ ਗੁਜ਼ਰ ਰਹੇ ਸਿੱਖਿਆ ਖ਼ੇਤਰ ਦੇ ਕੌਮਾਂਤਰੀ ਵਿਦਿਆਰਥੀਆਂ ਨੂੰ 1 ਕਰੋੜ 38 ਲੱਖ ਡਾਲਰ ਦਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ, ਜਿਸ ਦਾ ਲਾਭ ...

ਪੂਰੀ ਖ਼ਬਰ »

ਹਾਂਗਕਾਂਗ 'ਚ ਕੋਰੋਨਾ ਵਾਇਰਸ ਤੋਂ ਮੁਕਤ ਹੋਇਆ ਮਰੀਜ਼ ਦੁਬਾਰਾ ਹਸਪਤਾਲ ਦਾਖ਼ਲ

ਹਾਂਗਕਾਂਗ, 21 ਅਪ੍ਰੈਲ (ਜੰਗ ਬਹਾਦਰ ਸਿੰਘ)-ਸਿਹਤ ਸੁਰੱਖਿਆ ਕੇਂਦਰ ਨੇ ਪਿਛਲੇ ਮਹੀਨੇ ਕੋਰੋਨਾ ਵਾਇਰਸ ਤੋਂ ਪੀੜਤ 17 ਸਾਲਾ ਵਿਦਿਆਰਥੀ ਦੇ ਦੋ ਹਫ਼ਤੇ ਪਹਿਲਾਂ ਲਾਗ ਦੇ ਨਾਕਾਰਾਤਮਕ ਨਮੂਨੇ ਆਉਣ ਦੇ ਬਾਵਜੂਦ ਅੱਜ ਦੁਬਾਰਾ ਪਾਜ਼ੀਟਿਵ ਪਾਏ ਜਾਣ 'ਤੇ ਚਿੰਤਾ ਜ਼ਾਹਰ ਕੀਤੀ ...

ਪੂਰੀ ਖ਼ਬਰ »

ਵਿੱਕੀ ਕੌਸ਼ਲ ਤੇ ਰਾਜਕੁਮਾਰ ਰਾਓ ਦੀ ਇਮਾਰਤ ਸੀਲ

*11 ਸਾਲ ਦੀ ਲੜਕੀ ਆਈ ਕੋਰੋਨਾ ਪਾਜ਼ੀਟਿਵ ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਹਰ ਦਿਨ ਇਸ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ 'ਚ ਦੇਸ਼ 'ਚ 3 ਮਈ ਤੱਕ ਦੇ ਲਈ ਲਾਕਡਾਊਨ ਲਾਗੂ ਹੈ। ਆਮ ਇਨਸਾਨ ਤੋਂ ਲੈ ਕੇ ਖ਼ਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX