ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  23 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  28 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 1 hour ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 3 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 5 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 7 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਲੁਧਿਆਣਾ

-ਮਾਮਲਾ ਨਕਸ਼ੇ ਪਾਸ ਕਰਨ ਲਈ ਦੋਹਰੇ ਮਾਪਦੰਡ ਲਾਗੂ ਕਰਨ ਦਾ-

ਉੱਪ ਕਮੇਟੀ ਦੇ 2014 'ਚ ਤੈਅ ਰੇਟ ਲਾਗੂ ਕਰਨ ਲਈ ਦਿੱਤੀ ਸਹਿਮਤੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਵਲੋਂ 2017 ਤੋਂ ਨਕਸ਼ੇ ਪਾਸ ਕਰਨ ਲਈ ਅਪਣਾਏ ਦੋਹਰੇ ਮਾਪਦੰਡ ਕਾਰਨ ਪੈਦਾ ਹੋਏ ਵਿਵਾਦ ਦੇ ਹੱਲ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਗਠਿਤ ਕੀਤੀ ਉਪ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਦੋਹਰੇ ਮਾਪਦੰਡ ਅਪਣਾਏ ਜਾਣ 'ਤੇ ਜਿੱਥੇ ਇਮਾਰਤੀ ਸ਼ਾਖਾ ਅਧਿਕਾਰੀਆਂ ਦੀ ਜੰਮ ਕੇ ਕਲਾਸ ਲਗਾਈ, ਉੱਥੇ ਉੱਚ ਅਧਿਕਾਰੀ ਜਿਨ੍ਹਾਂ ਦੀ ਜਿੰਮੇਵਾਰੀ ਹੋ ਰਹੀ ਗੜਬੜੀ ਨੂੰ ਚੈੱਕ ਕਰਕੇ ਰੋਕਣ ਦੀ ਸੀ, ਵਿਰੁੱਧ ਵੀ ਭੜਾਸ ਕੱਢੀ ਗਈ | ਉਪ ਕਮੇਟੀ ਵਲੋਂ 2017 ਦੇ ਰੇਟ ਜਿਸ ਵਿਚ ਰਿਹਾਇਸ਼ੀ ਨਕਸ਼ੇ ਪਾਸ ਕਰਨ ਲਈ ਈ. ਡੀ. ਸੀ. ਬਹੁਤ ਜਿਆਦਾ ਹਨ ਅਤੇ ਕਮਰਸ਼ੀਅਲ ਪ੍ਰਾਪਰਟੀ ਲਈ ਰੇਟ ਘੱਟ ਸਨ, ਦੀ ਬਜਾਏ 2014 ਵਿਚ ਲਾਗੂ ਸੀ. ਐੱਲ. ਯੂ., ਬਾਹਰੀ ਵਿਕਾਸ ਖਰਚਾ ਲਾਗੂ ਕੀਤੇ ਜਾਣ ਦੇ ਪ੍ਰਸਤਾਵ 'ਤੇ ਮੋਹਰ ਲਗਾਈ ਗਈ ਹੈ ਜੋ ਮਨਜੂਰੀ ਲਈ ਰਾਜ ਸਰਕਾਰ ਨੂੰ ਭੇਜਿਆ ਜਾਵੇਗਾ | ਉਪ ਕਮੇਟੀ ਦੀ ਮੀਟਿੰਗ 'ਚ ਕਮਿਸ਼ਨਰ ਕਵੰਲਪ੍ਰੀਤ ਕੌਰ ਬਰਾੜ, ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ, ਨਿਗਮ ਯੋਜਨਾਕਾਰ ਸ੍ਰੀਮਤੀ ਮੋਨਿਕਾ ਅਨੰਦ, ਕੌਾਸਲਰ ਸ੍ਰੀਮਤੀ ਮਮਤਾ ਆਸ਼ੂ, ਡਾਕਟਰ ਜੈ ਪ੍ਰਕਾਸ਼, ਸੰਨੀ ਭੱਲਾ, ਓਮ ਪ੍ਰਕਾਸ਼ ਰਤੜਾ ਅਤੇ ਇਮਾਰਤੀ ਸ਼ਾਖਾ ਅਧਿਕਾਰੀ ਮੌਜੂਦ ਸਨ | ਜ਼ਿਕਰਯੋਗ ਹੈ ਕਿ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਕਮਰਸ਼ੀਅਲ ਨਕਸ਼ੇ ਪਾਸ ਕਰਨ ਲਈ ਭੂ ਵਰਤੋਂ ਤਬਦੀਲੀ ਫੀਸ, ਰਿਹਾਇਸ਼ੀ ਪਲਾਟਾਂ ਦੇ ਨਕਸ਼ੇ ਪਾਸ ਕਰਨ ਲਈ ਬਾਹਰੀ ਵਿਕਾਸ ਖਰਚਾ ਤੈਅ ਕੀਤੇ ਸਨ, ਜਿਸ 'ਚ ਰਿਹਾਇਸ਼ੀ ਨਕਸ਼ੇ ਪਾਸ ਕਰਨ ਦੀ ਫੀਸ ਬਹੁਤ ਜਿਆਦਾ ਸੀ, ਰਾਜ ਸਰਕਾਰ ਵਲੋਂ ਲਾਗੂ ਕੀਤੇ ਜਾਣ ਵਾਲੇ ਰੇਟ ਨੂੰ ਮਨਜੂਰੀ ਲਈ ਨਗਰ ਨਿਗਮ ਜਨਰਲ ਹਾਊਸ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਹਾਊਸ ਵਲੋਂ ਨਾ ਮਨਜੂਰ ਕਰਕੇ ਰਾਜ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ, ਜਿਸ 'ਤੇ ਰਾਜ ਸਰਕਾਰ ਨੇ ਰੇਟ ਤੈਅ ਕਰਨ ਲਈ ਪ੍ਰਸਤਾਵ ਮੁੜ ਤੋਂ ਜਨਰਲ ਹਾਊਸ ਵਿਚ ਭੇਜ ਦਿੱਤਾ ਸੀ, ਜਿਸ ਤੋਂ ਬਾਅਦ 2 ਸਾਲ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ ਅਤੇ ਇਮਾਰਤੀ ਸ਼ਾਖਾ ਅਧਿਕਾਰੀਆਂ ਨੇ ਚਾਰਾਂ ਜ਼ੋਨਾਂ 'ਚ ਆਪਣੀ ਮਰਜ਼ੀ ਨਾਲ ਭੂ ਵਰਤੋਂ ਤਬਦੀਲੀ ਫੀਸ ਅਤੇ ਬਾਹਰੀ ਵਿਕਾਸ ਖਰਚਾ ਵਸੂਲ ਲਿਆ ਸੀ | ਮਾਮਲੇ ਦੇ ਹੱਲ ਲਈ ਮੇਅਰ ਸ. ਸੰਧੂ ਵਲੋਂ ਬਣਾਈ ਉਪ ਕਮੇਟੀ ਵਲੋਂ ਮੰਗਲਵਾਰ ਨੂੰ 2014 ਵਾਲੇ ਰੇਟ ਲਾਗੂ ਕਰਨ, ਜਿਸ 'ਚ ਰਿਹਾਇਸ਼ੀ ਨਕਸ਼ੇ ਲਈ ਬਾਹਰੀ ਵਿਕਾਸ ਖਰਚਾ 174 ਰੁਪਏ ਪ੍ਰਤੀ ਵਰਗ ਗਜ਼, ਕਮਰਸ਼ੀਅਲ ਨਕਸ਼ੇ ਲਈ, ਭੂ ਵਰਤੋਂ ਤਬਦੀਲੀ ਫੀਸ 2170 ਰੁਪਏ ਪ੍ਰਤੀ ਵਰਗ ਗਜ਼ ਅਤੇ ਸਨਅਤੀ ਨਕਸ਼ੇ ਲਈ 103 ਰੁਪਏ ਪ੍ਰਤੀ ਵਰਗ ਗਜ਼ ਫੀਸ ਵਸੂਲੀ ਜਾਵੇਗੀ | ਉਪ ਕਮੇਟੀ ਦੇ ਫੈਸਲੇ ਨੂੰ ਰਾਜ ਸਰਕਾਰ ਤੋਂ ਮੰਜੂਰੀ ਮਿਲ ਗਈ ਤਾਂ ਪਿਛਲੇ 3 ਸਾਲਾਂ ਦੌਰਾਨ ਵਪਾਰਕ ਨਕਸ਼ੇ ਪਾਸ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਜੇਕਰ ਉਸਾਰੀਕਰਤਾਵਾਂ ਤੋਂ ਬਕਾਇਆ ਰਕਮ ਦੀ ਵਸੂਲ ਨਾ ਹੋ ਸਕੀ ਤਾਂ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੰੁਚਾਉਣ ਦੇ ਦੋਸ਼ ਦਾ ਸਾਹਮਣਾ ਕਰਨਾ ਪਵੇਗਾ | ਮੀਟਿੰਗ ਦੌਰਾਨ ਚਾਂਦ ਸਿਨੇਮਾ ਰੋਡ ਅਤੇ ਫਿਰੋਜ਼ਗਾਂਧੀ ਮਾਰਕੀਟ ਵਿਚ ਪਾਸ ਕਰਾਏ ਨਕਸ਼ਿਆਂ ਤੋਂ 2-3 ਮੰਜ਼ਿਲਾਂ ਦੀ ਵੱਧ ਉਸਾਰੀ ਕੀਤੇ ਜਾਣ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ | ਜ਼ੋਨ ਏ. ਵਿਚ ਹੋ ਰਹੀਆਂ ਉਸਾਰੀਆਂ ਦੀ ਜਾਂਚ ਦੀ ਜਿੰਮੇਵਾਰੀ ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ ਨੂੰ ਸੌਾਪੀ ਗਈ ਹੈ | ਜਾਣਕਾਰੀ ਅਨੁਸਾਰ 1-2 ਦਿਨ ਅੰਦਰ ਜ਼ੋਨ ਏ. ਦੇ ਸਹਾਇਕ ਨਿਗਮ ਯੋਜਨਾਕਾਰ ਉਸਾਰੀ ਅਧੀਨ ਇਮਾਰਤ ਦੀ ਸੂਚੀ ਦਾ ਸਰਟੀਫਿਕੇਟ ਦੇਣਗੇ, ਜਿਸ ਤੋਂ ਬਾਅਦ ਐਡੀਸ਼ਨਲ ਕਮਿਸ਼ਰਨਰ ਵਲੋਂ ਜਾਂਚ ਕਰਕੇ ਰਿਪੋਰਟ ਮੇਅਰ ਬਲਕਾਰ ਸਿੰਘ ਸੰਧੂ ਨੂੰ ਸੌਾਪੀ ਜਾਵੇਗੀ |

ਹੋਟਲ ਅਤੇ ਹੋਰ ਰਿਹਾਇਸ਼ੀ ਪ੍ਰਬੰਧਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਾਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 2 ਜੂਨ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ ਦੀ ਮੌਤ ਹੋ ਗਈ ਹੈ ਜੋ ਮੋਹਨਦੇਈ ਓਸਵਾਲ ਕੈਂਸਰ ਹਸਪਤਾਲ ਵਿਚ ਦਾਖਲ ਸੀ ¢ ਹਸਪਤਾਲ ਦੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਾ ਦੱਸਿਆ ਹੈ ਕਿ ਲੁਧਿਆਣਾ ਸਥਿਤ ਫੌਜੀ ਮੁਹੱਲੇ ਨਾਲ ਸਬੰਧਿਤ ਉਜਾਗਰ ...

ਪੂਰੀ ਖ਼ਬਰ »

ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ 'ਚ ਇਸ ਸਾਲ ਤੋਂ ਡਾਕਟਰੀ 'ਚ ਡੀ. ਐੱਨ. ਬੀ. ਪੋਸਟ ਗ੍ਰੈਜੂਏਸ਼ਨ ਹੋਵੇਗੀ ਸ਼ੁਰੂ

ਲੁਧਿਆਣਾ, 2 ਜੂਨ (ਸਲੇਮਪੁਰੀ)-ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ 'ਚ ਦੋ ਵੱਖ-ਵੱਖ ਵਿਸ਼ਿਆਂ 'ਚ ਡਾਕਟਰੀ ਵਿਚ ਪੋਸਟ ਗ੍ਰੈਜੂਏਸ਼ਨ ਦੇ ਕੋਰਸ ਸ਼ੁਰੂ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ | ਹਸਪਤਾਲ ਦੇ ਨਿਰਦੇਸ਼ਕ ਡਾ. ਐੱਨ. ਕੇ. ਚੌਧਰੀ ...

ਪੂਰੀ ਖ਼ਬਰ »

ਵਿਆਹ ਦੀ ਨੀਯਤ ਨਾਲ 2 ਨਾਬਾਲਗ ਲੜਕੀਆਂ ਨੂੰ ਭਜਾਉਣ ਦਾ ਦੋਸ਼

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਾਬਾ ਪੁਲਿਸ ਨੇ ਸੁਰੇਸ਼ ਕੁਮਾਰ ਪੁੱਤਰ ਕਾਲੀ ਚਰਨ ਵਾਸੀ ਬਸੰਤ ਨਗਰ ਅਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਰਾਜ ਕੁਮਾਰ ਪੁੱਤਰ ਯਮਨਾ ਪ੍ਰਸ਼ਾਦ ਵਾਸੀ ਰੇਰੂ ਸਾਹਿਬ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮਿਹਰਬਾਨ ਪੁਲਿਸ ਨੇ ਸਤਪਾਲ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਮਾਈਆ ਕਲਾਂ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 75 ਲੀਟਰ ਲਾਹਣ ਅਤੇ 30 ਲੀਟਰ ਸ਼ਰਾਬ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਹੌਲਦਾਰ ਸੰਜੀਵ ...

ਪੂਰੀ ਖ਼ਬਰ »

ਸ਼ਰੇਆਮ ਸ਼ਰਾਬ ਪੀਂਦਿਆਂ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ 'ਤੇ ਅਣ-ਅਧਿਕਾਰਤ ਤੌਰ 'ਤੇ ਸ਼ਰਾਬ ਪੀ ਰਹੇ ਅਤੇ ਦੁਕਾਨਦਾਰ ਸਮੇਤ 9 ਵਿਕਅਤੀਆ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |ਥਾਣਾ ਦਰੇਸੀ ਦੀ ਪੁਲਿਸ ਵਲੋਂ ਚਾਹ ਦੀ ਦੁਕਾਨ 'ਤੇ ਨਿਊ ਸ਼ਿਵਪੁਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਜਮਾਲਪੁਰ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਫਤਹਿ ਸਿੰਘ ਵਾਸੀ ਕੁਲੀਏਵਾਲ ਜਮਾਲਪੁਰ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ 1 ਜੁਨ ਨੂੰ ...

ਪੂਰੀ ਖ਼ਬਰ »

ਹੋਟਲ ਅਤੇ ਹੋਰ ਰਿਹਾਇਸ਼ੀ ਪ੍ਰਬੰਧਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਾਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਾਰੇ ਪੀ. ਏ. ਯੂ. ਵਲੋਂ ਫੇਸਬੁੱਕ 'ਤੇ ਆਨ-ਲਾਈਨ 200 ਕਿਸਾਨਾਂ ਨਾਲ ਵਿਚਾਰ ਚਰਚਾ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਆਨ-ਲਾਈਨ 200 ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ | ਕਿਸਾਨਾਂ ਨੂੰ ਖੇਤੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਆ ਰਹੀਆਂ ...

ਪੂਰੀ ਖ਼ਬਰ »

ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਪੁਸ਼ਪਿੰਦਰ ਸਿੰਘਲ ਠਾਕੁਰ ਦੁਆਰਾ ਮੰਦਿਰ 'ਚ ਹੋਏ ਨਤਮਸਤਕ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵਲੋਂ ਅੱਜ ਨੌਹਰਿਆ ਮੁਹੱਲਾ ਸਥਿਤ ਠਾਕੁਰਦੁਆਰਾ ਮਿੰਦਰ 'ਚ ਨਤਮਸਤਕ ਹੁੰਦੇ ਹੋਏ ਮੱਥਾ ਟੇਕਿਆ ਅਤੇ ਮੰਦਰ ਦੇ ਮਹੰਤ ਸ੍ਰੀ ਕ੍ਰਿਸ਼ਨ ਬਾਬਾ, ਗੌਰਵ ਬਾਬਾ ਵਲੋਂ ...

ਪੂਰੀ ਖ਼ਬਰ »

ਕੈਪਟਨ ਨੇ ਕੀਤੀ ਬਿਜਲੀ ਸਸਤੀ, ਮੋਦੀ ਨੇ ਗੈਸ ਸਿਲੰਡਰ ਕੀਤਾ ਮਹਿੰਗਾ-ਬਾਵਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੰੂ ਤੋਹਫਾ ਦਿੱਤਾ ਹੈ ਜਦਕਿ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੈਡੀਕਲ ਮੋਬਾਈਲ ਯੂਨਿਟ ਦਾ ਟੂਰ ਪ੍ਰੋਗਰਾਮ ਜਾਰੀ

ਲੁਧਿਆਣਾ, 2 ਜੂਨ (ਸਲੇਮਪੁਰੀ)-ਸੂਬੇ ਦੇ ਦੂਰ-ਦਰਾਜ ਖੇਤਰਾਂ 'ਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੈਡੀਕਲ ਮੋਬਾਈਲ ਯੂਨਿਟ ਦਾ ਟੂਰ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਇਹ ਯੂਨਿਟ ਵਲੋਂ ਮਹੀਨਾ ਜੂਨ, ਜੁਲਾਈ ਤੇ ਅਗਸਤ ਮਹੀਨਿਆਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਜੋੜਾ 85 ਫੀਸਦੀ ਝੁਲਸਿਆ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਰਘੁਬੀਰ ਪਾਰਕ ਹੈਬੋਵਾਲ 'ਚ ਮੰਗਲਵਾਰ ਦੁਪਹਿਰ ਦੀ ਇਕ ਬਜ਼ੁਰਗ ਜੋੜੇ ਨੂੰ ਸ਼ੱਕੀ ਹਾਲਤ 'ਚ ਅੱਗ ਲੱਗ ਗਈ, ਜਿਸ ਕਾਰਨ ਦੋਵੇਂ 85 ਫੀਸਦੀ ਤੱਕ ਸੜ ਗਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਪੁਲਿਸ ਅਧਿਕਾਰੀਆਂ ਵਲੋਂ ਸੀ. ਐੱਮ. ਸੀ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਨਲਾਈਨ ਵਿਰਸਾ ਕੈਂਪ-2020 ਦੀ ਆਰੰਭਤਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਾਸਲ ਵਲੋਂ ਕਾਲਜ ਵਿਦਿਆਰਥੀ ਵਿਦਿਆਰਥਣਾਂ ਲਈ ਲਗਾਏ ਜਾਂਦੇ ਸਾਲਾਨਾ ਵਿਰਸਾ ਕੈਂਪ-2020 ਦੀ ਆਰੰਭਤਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ¢ 1 ਤੋਂ 5 ਜੂਨ 2020 ਤੱਕ ਲਗਾਏ ਜਾ ...

ਪੂਰੀ ਖ਼ਬਰ »

ਤਿਆਰੀ ਤੋਂ ਬਿਨਾਂ ਲਾਕਡਾਊਨ ਦੇ ਫੈਸਲੇ ਦਾ ਖਮਿਆਜ਼ਾ ਲੰਬੇ ਸਮੇਂ ਤੱਕ ਪਵੇਗਾ ਭੁਗਤਣਾ

ਲੁਧਿਆਣਾ, 2 ਜੂਨ (ਸਲੇਮਪੁਰੀ)-ਸੀ. ਪੀ. ਆਈ. ਦੇ ਕੌਮੀ ਕੌਾਸਲ ਮੈਂਬਰ ਡਾ. ਜੋਗਿੰਦਰ ਦਿਆਲ ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਨੇ ਪੇਂਡੂ ਅਤੇ ਸ਼ਹਿਰੀ ਗਰੀਬ ਲੋਕਾਂ ਦੀ ਅਸਲ ਜਿੰਦਗੀ ਦੀ ...

ਪੂਰੀ ਖ਼ਬਰ »

ਫਿਕੋ ਨੇ ਸ੍ਰੀ ਕ੍ਰਿਸ਼ਨ ਚੈਰੀਟੈਬਲ ਹਸਪਤਾਲ ਨੂੰ ਪੀ. ਪੀ. ਈ. ਕਿੱਟਾਂ, ਮਾਸਕ, ਸੈਨੀਟਾਈਜ਼ਰ, ਦਸਤਾਨੇ ਤੇ ਫੇਸ ਸ਼ੀਲਡ ਸੌਾਪੇ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟ੍ਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਵਲੋਂ ਹਸਪਤਾਲਾਂ ਨੂੰ ਮੁਫ਼ਤ ਪੀ.ਪੀ.ਈ. ਕਿੱਟਾਂ, ਇਨਫਰਾਰੈੱਡ ਥਰਮਾਮੀਟਰ, ਮਾਸਕ, ਸੈਨੀਟਾਈਜ਼ਰਜ਼, ਹੈਂਡ ਗਲਵਜ਼, ਫੇਸ ਸ਼ੀਲਡਾਂ ਵੰਡੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਡਾ. ਗਰੇਵਾਲ ਦੇ ਪਿਤਾ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 2 ਜੂਨ (ਹਰਵਿੰਦਰ ਸਿੰਘ ਮੱਕੜ)-ਉੱਘੇ ਸਮਾਜ ਸੇਵਕ, ਲੇਖਕ ਤੇ ਪੰਜਾਬੀ ਚੇਤਨਾ ਸੱਥ ਦੇ ਸੰਸਥਾਪਕ ਡਾ. ਜਸਵੀਰ ਸਿੰਘ ਗਰੇਵਾਲ ਅਤੇ ਜਸਵਿੰਦਰਪਾਲ ਸਿੰਘ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਾਸਟਰ ਅਮਰੀਕ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦ 6 ਨੂੰ ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਕਰੇਗੀ ਨਮਨ-ਸੰਚਿਤ ਮਲਹੋਤਰਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਸਾਡੇ ਦੇਸ਼ ਦੇ ਵੀਰ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਪਰ ਦੇਸ਼ 'ਚ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਨੇ ਕੀਤੀ ਬਿਜਲੀ ਸਸਤੀ, ਮੋਦੀ ਨੇ ਗੈਸ ਸਿਲੰਡਰ ਕੀਤਾ ਮਹਿੰਗਾ-ਬਾਵਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੰੂ ਤੋਹਫਾ ਦਿੱਤਾ ਹੈ ਜਦਕਿ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹ ਤੋਂ ਕੰਟਰੋਲ ਕਰਨ ਲਈ ਸਫ਼ਲ ਸਿੱਧ ਹੋਇਆ 'ਸ਼ੂਗ੍ਰੀਨ ਅੰਮਿ੍ਤ'-ਵਰਦਾਨ ਆਯੁਰਵੈਦਿਕ

ਚੰਡੀਗੜ੍ਹ, 2 ਜੂਨ (ਅ.ਬ)-ਆਯੁਰਵੇਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ ਕਰਨ ਦੀ ਅੰਮਿ੍ਤ ਸਮਾਨ ਦਵਾਈ 'ਸ਼ੂਗ੍ਰੀਨ ਅੰਮਿ੍ਤ' ਨੂੰ ਸਨਮਾਨ ਮਿਲਿਆ ਹੈ | ਸਰਕਾਰ ਵਲੋਂ ਜੀ.ਐੱਮ.ਪੀ. ਸਰਟੀਫਾਈਡ ਇਸ ਦਵਾਈ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੇਦਾਚਾਰਿਆ, ਵੈਦਾਂ ਦੁਆਰਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਰੀਰਕ ਸਮਰੱਥਾ ਬਰਕਰਾਰ ਰੱਖਣਾ ਜ਼ਰੂਰੀ-ਡਾ. ਚੋਪੜਾ

ਲੁਧਿਆਣਾ, 2 ਜੂਨ (ਸਲੇਮਪੁਰੀ)-ਕੋਰੋਨਾ ਵਾਇਰਸ ਦੀ ਸੰਭਾਵੀ ਮਾਰ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਸੁਚੇਤ ਹੋ ਕੇ ਚੱਲਣਾ ਚਾਹੀਦਾ ਹੈ ਅਤੇ ਇਕ ਦੂਜੇ ਤੋਂ ਸਰੀਰਕ ਦੂਰੀ ਬਣਾ ਕੇ ਰੱਖਣ ਦੇ ਨਾਲ-ਨਾਲ ਸਰੀਰਕ ਤਾਕਤ ਬਰਕਰਾਰ ਬਣਾ ਕੇ ਰੱਖਣ ਵਿਚ ਭਲਾ ਹੈ | ਇਹ ਵਿਚਾਰ ਡਾ. ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋ. ਕੀਰਤੀ ਦੂਆ ਨਹੀਂ ਰਹੇ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡਾ. ਕੀਰਤੀ ਦੂਆ ਜੋ ਕਿ ਵੈਟਨਰੀ ਮੈਡੀਸਨ ਵਿਭਾਗ ਵਿਖੇ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਯੂਨੀਵਰਸਿਟੀ ਦੇ ਜੰਗਲੀ ਜੀਵ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਸਕੂਲ, ਕੋਚਿੰਗ ਸੈਂਟਰ ਤੇ ਜਿੰਮ ਨਹੀਂ ਖੁੱਲ੍ਹਣਗੇ-ਕਮਿਸ਼ਨਰ ਪੁਲਿਸ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਸਪਾ ਅਤੇ ਬਿਊਟੀ ਪਾਰਲਰ ਹਦਾਇਤਾਂ ਦੀ ਪਾਲਣਾ ਕਰਨਗੇ ਜਦਕਿ ਸਕੂਲ ਅਤੇ ਕੋਚਿੰਗ ਸੈਂਟਰ ਨਹੀਂ ਖੁਲ੍ਹਣਗੇ | ਕਮਿਸ਼ਨਰ ਪੁਲਿਸ ਨੇ ਫੇਸਬੁੱਕ 'ਤੇ ਜਨਤਾ ਦੇ ਜਵਾਬ ਦਿੰਦਿਆਂ ਦੱਸਿਆ ਕਿ ਕਾਰ 'ਚ ਡਰਾਈਵਰ ਅਤੇ ਦੋ ਸਵਾਰੀਆਂ ਦੀ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੀਆਂ 40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਵਲੋਂ 40 ਕਰੋੜ ਰੁਪਏ ਦੀ ਲਾਗਤ ਨਾਲ ਫ਼ੋਕਲ ਪੁਆਇੰਟ ਦੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਗੁਰਪ੍ਰੀਤ ...

ਪੂਰੀ ਖ਼ਬਰ »

14 ਸਾਲਾ ਨਾਬਾਲਗ ਲੜਕਾ ਲਾਪਤਾ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਹੰੁਮਦ ਯਰੀਨ ਪੁੱਤਰ ਸਵ. ਨਜੀਰ ਅਹਿਮਦ ਵਾਸੀ ਗੁਰਦੁਆਰਾ ਰੋਡ ਸ਼ੇਰਪੁਰ ਮਾਰਕੀਟ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਧੰਨਵੰਤ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-2 ਦੀ ਪੁਲਿਸ ਵਲੋਂ ਸੁਮਨ ਬਾਲਾ ਪੁੱਤਰੀ ਰਜਿੰਦਰ ਕੁਮਾਰ ਨੂੰ 20 ਗ੍ਰਾਮ ਹੈਰੋਇਨ ਤੇ 6 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਾਂਚ ਅਧਿਕਾਰੀ ਸਬ-ਇੰਸਪੈਕਟਰ ਜਸਵੀਰ ਕੌਰ ਨੇ ਦੱਸਿਆ ਕਿ 1 ਜੂਨ ਨੂੰ ...

ਪੂਰੀ ਖ਼ਬਰ »

ਘਰ 'ਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਪੀ. ਏ. ਯੂ. ਪੁਲਿਸ ਨੇ ਬਲਵੰਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਿਸ਼ੀ ਨਗਰ ਦੇ ਘਰੋਂ 13 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰਕੇ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਾਂਚ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਦੀ ਨਗਰ ਦੀ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੰਜਾਬ ਹਾਊਸਿੰਗ ਬੋਰਡ ਕਾਲੋਨੀ ਜਮਾਲਪੁਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ ਦੁਕਾਨ 'ਚੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਖੋਲਿ੍ਹਆ ਸਕੂਲ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੂਲ ਖੋਲ੍ਹਣ 'ਤੇ ਪਾਬੰਦੀ ਲਗਾਈ ਹੋਈ ਹੈ | ਇਸ ਦੇ ਬਾਵਜੂਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਹੈਬੋਵਾਲ ਸਥਿਤ ...

ਪੂਰੀ ਖ਼ਬਰ »

ਕੁੱਤਿਆਂ ਦੀ ਨਸਬੰਦੀ ਦਾ ਕੰਮ ਮੁੜ ਸ਼ੁਰੂ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਅਵਾਰਾ ਕੁੱਤਿਆਂ ਦੀ ਨਸਬੰਦੀ ਯੋਜਨਾ ਜੋ ਲਾਕਡਾਊਨ ਕਾਰਨ ਬੰਦ ਸੀ, 'ਤੇ ਮੁੜ ਕੰਮ ਸ਼ੁਰੂ ਕਰ ਦਿੱਤਾ ਹੈ | ਰੋਜ਼ਾਨਾ ਹੁਣ 10-12 ਕੁੱਤਿਆਂ ਦੀ ਨਸਬੰਦੀ ਹੋ ਰਹੀ ਹੈ, ਜਿਸ ਨੂੰ ਜਲਦੀ ਵਧਾ ਦਿੱਤਾ ਜਾਵੇਗਾ | ਹਾਲਾਂਕਿ ...

ਪੂਰੀ ਖ਼ਬਰ »

ਮਾਤਾ ਹਰਿੰਦਰ ਕੌਰ ਆਹੂਜਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਰੋਜ਼ਾਨਾ ਅਜੀਤ ਦੇ ਲੁਧਿਆਣਾ ਤੋਂ ਕ੍ਰਾਈਮ ਰਿਪੋਰਟਰ ਪਰਮਿੰਦਰ ਸਿੰਘ ਆਹੂਜਾ ਦੇ ਮਾਤਾ ਹਰਿੰਦਰ ਕੌਰ ਆਹੂਜਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣ 'ਚ ਮੁਸਾਫ਼ਰਾਂ ਦੀ ਗਿਣਤੀ ਲਗਾਤਾਰ ਵਧੀ

ਢੰਡਾਰੀ ਕਲਾਂ, 2 ਜੂਨ (ਪਰਮਜੀਤ ਸਿੰਘ ਮਠਾੜੂ)-ਪਿਛਲੇ 2 ਮਹੀਨੇ ਤਾਲਾਬੰਦੀ ਦੇ ਸਮੇਂ ਅੰਤਰਰਾਸ਼ਟਰੀ ਅਤੇ ਘਰੇਲੂ ਹਵਾਈ ਉਡਾਣਾਂ ਬੰਦ ਰਹੀਆਂ | ਦੇਸ਼ ਨੂੰ ਆਤਮ ਨਿਰਭਰ ਬਣਾਉਣ ਅਤੇ ਆਰਥਿਕਤਾ 'ਚ ਸੁਧਾਰ ਲਿਆਉਣ ਲਈ ਕੇਂਦਰੀ ਸਰਕਾਰ ਵਲੋਂ ਸ਼ਰਤਾਂ ਸਮੇਤ 25 ਮਈ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦਾ ਦੋਸ਼

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਲੇਮਟਾਬਰੀ ਪੁਲਿਸ ਵਲੋਂ ਅਮਿਤ ਸੂਦ ਪੁੱਤਰ ਰਕੇਸ਼ ਸੂਦ ਵਾਸੀ ਸੰਨ ਸਿਟੀ ਚੰਦਰ ਨਗਰ ਦੀ ਸ਼ਿਕਾਇਤ 'ਤੇ ਕਮਲ ਕੁਮਾਰ ਪੁੱਤਰ ਓਮ ਪ੍ਰਕਾਸ਼ ਅਤੇ ਮਨੀਸ਼ ਕੁਮਾਰ ਪੁੱਤਰ ਬਿੱਟੂ ਵਾਸੀ ਪੀਰੂ ਬੰਦਾ ਸਲੇਮਟਾਬਰੀ ਖਿਲਾਫ਼ ...

ਪੂਰੀ ਖ਼ਬਰ »

ਬਿਨਾਂ ਮਾਸਕ ਪਾਏ ਘੁੰਮ ਰਹੇ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-3 ਦੀ ਪੁਲਿਸ ਨੇ ਪੁਨੀਤ ਭਾਟੀਆ ਪੁੱਤਰ ਰਜਿੰਦਰ ਭਾਟੀਆ ਵਾਸੀ ਅਹਾਤਾ ਸ਼ੇਰਜੰਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਢਾਬੇ ਦੇ ਬਾਹਰੋਂ ਐਕਟਿਵਾ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੰਦਰਪਾਲ ਸਿੰਘ ਪੁੱਤਰ ਅੱਤਰ ਸਿੰਘ ਵਾਸੀ ਅਰਬਨ ਅਸਟੇਟ ਫੇਸ-2 ਦੀ ਸ਼ਿਕਾਇਤ 'ਤੇ ਅਛਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੋਕ ਹਲਫ਼ੀਆ ਬਿਆਨ ਲਈ 25 ਦੀ ਥਾਂ 'ਤੇ 100 ਰੁਪਏ ਵਾਲਾ ਅਸ਼ਟਾਮ ਲਗਾਉਣ ਲਈ ਮਜਬੂਰ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-100 ਰੁਪਏ ਤੋਂ ਛੋਟੇ ਅਸ਼ਟਾਮ ਖਤਮ ਹੋਣ ਕਰਕੇ ਲੋਕਾਂ ਨੂੰ ਹਲਫ਼ੀਆ ਬਿਆਨ ਲਈ 25 ਰੁਪਏ ਦੀ ਥਾਂ 'ਤੇ 100 ਰੁਪਏ ਵਾਲਾ ਅਸ਼ਟਾਮ ਲਗਾਉਣਾ ਪੈ ਰਿਹਾ ਹੈ, ਜਿਸ ਨਾਲ ਆਮ ਲੋਕਾਂ 'ਤੇ ਰੋਜ਼ਾਨਾਂ ਲੱਖਾਂ ਰੁਪਏ ਦਾ ਵਾਧੂ ਬੋਝ ਪੈ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

11 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਦਰੇਸੀ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਜਨਤਾ ਨਗਰ ਸ਼ਿਮਲਾਪੁਰੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੋਲਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-8 ਦੀ ਪੁਲਿਸ ਨੇ ਨਵਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੰਦਰ ਨਗਰ ਸਿਵਲ ਲਾਈਨ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਨੇ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਜੰਤਿਦਰ ਯਾਦਵ ਪੁੱਤਰ ਜੋਗਿੰਦਰ ਯਾਦਵ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦਾ ਮੋਟਰਸਾਈਕਲ ਨੰਬਰ ਪੀ. ਬੀ. 10 ਡੀ.ਏ. ਸਮਲੈਂਡਰ ਆਰਤੀ ਫੈਕਟਰੀ ਦੇ ਬਾਹਰੋਂ 27 ਮਈ ਨੂੰ ਚੋਰੀ ਕਰਨ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX