ਬੱਧਨੀ ਕਲਾਂ, 2 ਜੂਨ (ਸੰਜੀਵ ਕੋਛੜ)-ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਬੱਧਨੀ ਕਲਾਂ ਵਲੋਂ ਪੁਰਾਣੀ ਅਨਾਜ ਮੰਡੀ ਬੱਧਨੀ ਕਲਾਂ ਵਿਖੇ ਰੋਸ ਰੈਲੀ ਕਰਦਿਆਂ ਜਿੱਥੇ ਸੂਬਾ ਅਤੇ ਕੇਂਦਰ ਸਰਕਾਰਾਂ ਦੇ ਪੁਤਲੇ ਫੂਕੇ ਗਏ ਉੱਥੇ ਹੀ ਸਰਕਾਰਾਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਕੇਵਲ ਕ੍ਰਿਸ਼ਨ ਸ਼ਰਮਾ, ਬੰਤ ਸਿੰਘ, ਮਹਿੰਦਰ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਸੂਬਾ ਅਤੇ ਕੇਂਦਰ ਦੀ ਸਰਕਾਰ ਵਲੋਂ ਵਿਸ਼ਵ ਭਰ 'ਚ ਫੈਲੀ ਹੋਈ ਮਹਾਂਮਾਰੀ ਕੋਰੋਨਾ ਦੀ ਆੜ 'ਚ ਕਿਸਾਨ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰਾਂ ਤਾਲਾਬੰਦੀ ਦਾ ਲਾਭ ਲੈਂਦੇ ਹੋਏ ਖੇਤਾਂ ਦੀਆਂ ਮੋਟਰਾਂ ਦੇ ਬਿੱਲ ਲਾਉਣ ਅਤੇ ਛੋਟੀ ਖੇਤੀ ਨੂੰ ਖੇਤੀ ਸੈਕਟਰ 'ਚੋਂ ਬਾਹਰ ਕੱਢਣ ਦੇ ਮਨਸ਼ੇ ਨਾਲ ਵੱਡੇ ਫਾਰਮ ਬਣਾ ਕੇ ਨਵੇਂ ਕਾਨੂੰਨ ਪਾਸ ਕਰ ਰਹੀਆਂ ਹਨ, ਇਹ ਕਾਨੂੰਨ ਹਰੀ ਖੇਤੀ ਜਿਨਸਾਂ ਦੀ ਖੁੱਲ੍ਹੀ ਖ਼ਰੀਦ ਕਿਸੇ ਵੀ ਸੂਬੇ 'ਚ ਵੇਚਣ ਦਾ ਜੋ ਬਿੱਲ ਪਾਸ ਕਰ ਰਹੀ ਹੈ ਉਹ ਛੋਟੇ ਅਤੇ ਦਰਮਿਆਨੇ ਕਿਸਾਨ ਦੀ ਪਹੁੰਚ ਤੋਂ ਬਾਹਰ ਹੈ | ਜਿਸ ਦਾ ਸਿੱਧਾ ਮਤਲਬ ਸਰਕਾਰੀ ਖ਼ਰੀਦ ਤੋਂ ਹੱਥ ਪਿੱਛੇ ਖਿੱਚ ਕੇ ਕਿਸਾਨ ਅਤੇ ਕਿਸਾਨੀ ਨੂੰ ਤਬਾਹ ਕਰਨਾ ਹੈ | ਕੇਂਦਰ ਸਰਕਾਰ ਵਲੋਂ ਦਿੱਤੇ ਗਏ ਰਾਹਤ ਪੈਕੇਜ 'ਚ ਵੀ ਖੇਤੀ ਖੇਤਰ ਦਾ ਹਿੱਸਾ ਨਿਗੂਣਾ ਹੈ ਜੋ ਸਰਕਾਰਾਂ ਦੀ ਅਣਗਹਿਲੀ ਸਾਫ਼ ਜਾਹਿਰ ਕਰਦਾ ਹੈ | ਬੁਲਾਰਿਆਂ ਕਿਹਾ ਕਿ ਵਿੱਤ ਮੰਤਰੀ ਵਲੋਂ ਛੋਟੀਆਂ ਸਨਅਤਾਂ ਨੂੰ ਦਿੱਤੇ ਗਏ ਪੈਕੇਜ 'ਚ ਵੀ ਉੱਪਰਲੀ ਪਰਤ ਦੇ ਉਦਯੋਗ ਪਤੀਆਂ ਨੂੰ ਹੀ ਗਿਣਿਆ ਗਿਆ ਹੈ ਜਦੋਂ ਕਿ 5 ਲੱਖ 80 ਹਜ਼ਾਰ ਉਦਯੋਗਾਂ ਨੂੰ ਅੱਖੋ-ਪਰੋਖੇ ਕੀਤਾ ਗਿਆ ਹੈ | ਉਨ੍ਹਾਂ ਕੇਂਦਰ ਸਰਕਾਰ ਵਲੋਂ ਦਿੱਤੇ ਗਏ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਗੱਲਾਂ ਦਾ ਕੜਾਹ ਦੱਸਦਿਆਂ ਕਿਹਾ ਕਿ ਭਾਰਤੀ ਸਮਾਜ ਦੇ ਕੁੱਲ ਆਬਾਦੀ ਦੀ ਵੱਡੀ ਗਿਣਤੀ ਬਣ ਕੇ ਪੈਦਾਵਾਰ 'ਚ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਾਮਿਆਂ ਨੂੰ ਬਾਹਰ ਰੱਖਿਆ ਗਿਆ ਹੈ, ਇਹ ਪੈਕੇਜ ਅਸਲ 'ਚ ਰਾਹਤ ਪੈਕੇਜ ਨਹੀਂ ਬਲਕਿ ਲੋਕ ਵਿਰੋਧੀ ਪੈਕੇਜ ਹੈ | ਉਨ੍ਹਾਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਦੇ ਮਜ਼ਦੂਰਾਂ ਦੀ ਹਾਲਤ ਬਹੁਤ ਮੰਦਭਾਗੀ ਹੋ ਚੁੱਕੀ ਹੈ, ਕਿਉਂਕਿ ਉਨ੍ਹਾਂ ਨੂੰ ਘਰ 'ਚ ਜਬਰੀ ਕੈਦ ਕਰਕੇ ਭੁੱਖੇ ਰਹਿਣ ਲਈ ਮਜਬੂਰ ਕੀਤਾ ਗਿਆ ਹੈ | ਇਸ ਮੌਕੇ ਕੇਵਲ ਕ੍ਰਿਸ਼ਨ ਸ਼ਰਮਾ, ਬੰਤ ਸਿੰਘ, ਮਹਿੰਦਰ ਸਿੰਘ, ਨਿਰੰਜਣ ਸਿੰਘ, ਗੁਰਬਖ਼ਸ਼ ਸਿੰਘ, ਜਗਜੀਤ ਸਿੰਘ, ਰੇਸ਼ਮ ਸਿੰਘ, ਚਰਨਜੀਤ ਸਿੰਘ, ਸ਼ਮਸ਼ੇਰ ਸਿੰਘ, ਬਿੱਕਰ ਸਿੰਘ, ਮੁਖਤਿਆਰ ਸਿੰਘ, ਗੁਰਮਨ ਸਿੰਘ, ਗੁਰਦੇਵ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ |
ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਵਲੋਂ ਪੰਜਾਬ ਕਮੇਟੀ ਦੇ ਸੱਦੇ 'ਤੇ ਪਟਿਆਲਾ ਦਫ਼ਤਰ ਅੱਗੇ ਠੇਕਾ ਮੁਲਾਜ਼ਮ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਕੋ ਵਲੋਂ ਦਿੱਤੇ ਜਾ ਰਹੇ ਅੱਜ ਧਰਨੇ ਦੀ ਹਮਾਇਤ 'ਤੇ ਅਤੇ ...
ਮੋਗਾ, 2 ਜੂਨ (ਗੁਰਤੇਜ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਸਕੱਤਰ ਵਜੀਰ ਸਿੰਘ ਨੇ ਦੱਸਿਆ ਕਿ ਸਮੂਹ ਟਰੱਕ ਕੈਂਟਰ ਯੂਨੀਅਨ ਦਾਣਾ ਮੰਡੀ ਮੋਗਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਦਾਣਾ ਮੰਡੀ, ਲੱਕੜ ਮੰਡੀ ਮੋਗਾ ਵਿਖੇ ਸੀਵਰੇਜ ਤੇ ਸੜਕਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ | ...
ਮੋਗਾ, 2 ਜੂਨ (ਗੁਰਤੇਜ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਉਤਰੀ ਸ/ਡ ਮੋਗਾ ਦੇ ਜੇ. ਈ. ਰਵੀ ਕੁਮਾਰ ਅਤੇ ਸਹਾਇਕ ਕਾਰਜਕਾਰੀ ਇੰਜ. ਭਰਪੂਰ ਸਿੰਘ ਨੇ ਦੱਸਿਆ ਕਿ 4 ਜੂਨ ਨੂੰ ਟੀ-1 ਟਰਾਂਸਫ਼ਾਰਮਰ, 132 ਕੇ.ਵੀ. ਸਬ ਸਟੇਸ਼ਨ ਧੱਲੇਕੇ ਦੀ ਜਰੂਰੀ ਮੁਰੰਮਤ ਕੀਤੀ ਜਾਣੀ ...
ਬੱਧਨੀ ਕਲਾਂ, 2 ਜੂਨ (ਸੰਜੀਵ ਕੋਛੜ)-ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਧਰਮ ਦੇ ਪ੍ਰਚਾਰ ਅਤੇ ਪਾਸਾਰ ਲਈ ਕੀਤਾ ਜਾ ਰਿਹਾ ਉੱਦਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਨ੍ਹਾਂ ਵਲੋਂ ਹਰ ਧਰਮ ਦੇ ਲੋਕਾਂ ਨੂੰ ਆਪਣੇ-ਆਪਣੇ ਧਰਮ ਨਾਲ ਸਬੰਧਿਤ ਪਾਠ ਨਿੱਤਨੇਮ ਕਰਨ ਦਾ ...
ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਦੇ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਤੇ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕਰਫ਼ਿਊ ਤੇ ਲਾਕਡਾਊਨ ਸਬੰਧੀ ਡਿਪਟੀ ...
ਮੋਗਾ, 2 ਜੂਨ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਇਕ 60 ਸਾਲਾ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਸੁਰਿੰਦਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਮੁਹੱਲਾ ਕਲੇਰ ਨਗਰ ਮੋਗਾ ਜੋ ਕਿ ਡਰਾਈਵਰੀ ਦਾ ...
ਮੋਗਾ, 2 ਜੂਨ (ਗੁਰਤੇਜ ਸਿੰਘ)-ਥਾਣਾ ਸਿਟੀ ਸਾਊਥ ਪੁਲਿਸ ਵਲੋਂ 70 ਲੀਟਰ ਲਾਹਣ ਬਰਾਮਦ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਸਾਊਥ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸ਼ਰਾਬ ਬਣਾਉਣ ਦਾ ਕੰਮ ਕਰਦਾ ਹੈ ਜਿਸ ਦੇ ਚੱਲਦਿਆਂ ਹੌਲਦਾਰ ...
ਫਤਹਿਗੜ੍ਹ ਪੰਜਤੂਰ, 2 ਜੂਨ (ਜਸਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਝੋਨੇ ਦਾ ਰੇਟ 53 ਰੁਪਏ ਪ੍ਰਤੀ ਕੁਇੰਟਲ ਮਗਰ ਕੀਮਤ ਵਧਾ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ ਜਦੋਂ ਕਿ ਤੇਲ, ਕੀਟ ਕੀਟਨਾਸ਼ਕ ਦਵਾਈਆਂ, ਖਾਦਾਂ ਦੇ ਰੇਟ ਅਸਮਾਨੀ ਚੜ੍ਹੇ ਹੋਏ ਹਨ¢ ਇਨ੍ਹਾਂ ...
ਕੋਟ ਈਸੇ ਖਾਂ, 2 ਜੂਨ (ਨਿਰਮਲ ਸਿੰਘ ਕਾਲੜਾ)-ਗੁਰਪ੍ਰੀਤ ਸਿੰਘ ਦੇ ਪਿਤਾ ਅਤੇ ਜੋਗਿੰਦਰ ਸਿੰਘ ਦੇ ਹੋਣਹਾਰ ਸਪੁੱਤਰ ਲੇਖਕ ਅਤੇ ਉੱਘੇ ਗਾਇਕ ਪਰਮਜੀਤ ਸਿੰਘ ਪਿਆਸਾ ਜੋ ਬੀਤੇ ਦਿਨੀਂ ਅਚਾਨਕ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ...
ਠੱਠੀ ਭਾਈ, 2 ਜੂਨ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਸੂਬੇਦਾਰ ਰੇਸ਼ਮ ਸਿੰਘ ਸੰਗਤਪੁਰਾ ਦੀ ਧਰਮ ਪਤਨੀ ਸ੍ਰੀਮਤੀ ਬਲਵੀਰ ਕੌਰ ਜਿਨ੍ਹਾਂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ¢ ਉਨ੍ਹਾਂ ਦਾ ਸਸਕਾਰ ਪਿੰਡ ਸੰਗਤਪੁਰਾ ...
ਸਮਾਧ ਭਾਈ, 2 ਜੂਨ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਗੋਬਿੰਦ ਸਿੰਘ ਮਾਰਗ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਖਾਈ ਦੀ ਦੀਨਾ ਸਾਹਿਬ ਰੋਡ 'ਤੇ ਸਥਿਤ ਬਾਬਾ ਜੀਵਨ ਸਿੰਘ ਦੀ ਬਸਤੀ ਦੇ ਬਾਸ਼ਿੰਦਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਸਮਾਧ ਭਾਈ, 1 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਦਾ ਪੰਜਵੀਂ, ਅੱਠਵੀਂ ਤੇ ਦਸਵੀਂ ਦਾ ...
ਫ਼ਤਿਹਗੜ੍ਹ ਪੰਜਤੂਰ, 2 ਜੂਨ (ਜਸਵਿੰਦਰ ਸਿੰਘ)-ਪਾਵਰ ਕਾਮ ਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ, ਫੈਡਰੇਸ਼ਨ ਏਟਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ ਅਗਵਾਈ ਹੇਠ ਉਪ ਮੰਡਲ ਫ਼ਤਿਹਗੜ੍ਹ ਪੰਜਤੂਰ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ, ...
ਲੰਬੀ, 2 ਜੂਨ (ਮੇਵਾ ਸਿੰਘ)-ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀਖੇੜਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਪ੍ਰਵੀਨ ਕੁਮਾਰ ਮਿੱਡਾ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਬਚਾਅ ਵਾਸਤੇ ਲੋੜਵੰਦਾਂ ਨੂੰ ਮਾਸਕ ਵੰਡੇ ਗਏ | ਕਾਲਜ ਦੇ ਕਲਰਕ ਸੁਨੀਲ ਕੁਮਾਰ ਨੇ ...
ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਆਏ ਦਿਨ ਹੀ ਸਥਾਨਕ ਬੀ.ਐਸ.ਐਨ.ਐਲ. ਵਿਭਾਗ ਅਖ਼ਬਾਰਾਂ ਦੀਆਂ ਸੁਰਖ਼ੀਆਂ ਦਾ ਸਿੰਗਾਰ ਬਣ ਰਿਹਾ ਹੈ | ਕਿਉਂਕਿ ਇਕ ਨਹੀਂ ਅਨੇਕਾ ਵਾਰ ਟੈਲੀਫ਼ੋਨ ਸੇਵਾਵਾਂ ਠੱਪ ਹੋਣ ਕਰਕੇ ਟੈਲੀਫ਼ੋਨ ਉਪਭੋਗਤਾਵਾਂ ਨੂੰ ਵਾਰ-ਵਾਰ ...
ਬਾਜਾਖਾਨਾ, 2 ਜੂਨ (ਨਿੱਜੀ ਪੱਤਰ ਪ੍ਰੇਰਕ)-ਸੀ.ਐਸ.ਸੀ. ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਬਾਜਾਖਾਨਾ ਵਿਖੇ ਸ਼ੋਸ਼ਲ ਮੀਡੀਆ ਦਿਵਸ ਮਨਾਇਆ ਗਿਆ | ਸੀ.ਐਸ.ਸੀ. ਵੀ.ਐਲ.ਈ ਸੁਸਾਇਟੀ ਦੀ ਤਰਫ਼ੋਂ ...
ਮੋਗਾ, 2 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਮੋਗਾ ਜ਼ਿਲ੍ਹੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਈ ਵੀ ਕੋਰੋਨਾ ਪਾਜ਼ੀਟਿਵ ਰਿਪੋਰਟ ਨਹੀਂ ਆਈ ਸੀ ਪਰ ਅੱਜ ਬਾਘਾ ਪੁਰਾਣਾ ਨਾਲ ਸਬੰਧਿਤ ਇਕ ਔਰਤ ਉਮਰ 24 ਸਾਲ ਤੇ ਇਕ 17 ਸਾਲਾ ਲੜਕੀ ਦੀ ਰਿਪੋਰਟ ਕੋਰੋਨਾ ...
ਨੱਥੂਵਾਲਾ ਗਰਬੀ, 2 ਜੂਨ (ਸਾਧੂ ਰਾਮ ਲੰਗੇਆਣਾ)-ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀ: ਮੀਤ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮੋਗਾ ਅਤੇ ਰਾਜਿੰਦਰ ਸਿੰਘ ਖਾਲਸਾ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਜੂਨ '84 ਦਾ ਸ਼ਹੀਦੀ ਦਿਹਾੜਾ ਆਪਣੇ ...
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਸ਼ਹਿਰ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਵਿਸ਼ੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ...
ਮੋਗਾ, 2 ਜੂਨ (ਗੁਰਤੇਜ ਸਿੰਘ)-ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਪੰਜਾਬ ਤੇ ਸਾਰਜ ਸਿੰਘ ਸਿੱਧੂ ਪ੍ਰਚਾਰ ਸਕੱਤਰ ਪੰਜਾਬ ਨੇ ਬਿਆਨ ਰਾਹੀਂ ਕਿਹ ਕਿ ਜੋ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਦਾ 53 ਰੁਪਏ ਪ੍ਰਤੀ ਕੁਵਿੰਟਲ ਮਗਰ ਕੀਮਤ ਵਿਚ ਵਾਧਾ ਕੀਤਾ ਹੈ ਇਸ ਦਾ ...
ਸਮਾਲਸਰ, 2 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਵਿਚ ਵਿਕਾਸ ਕਾਰਜਾਂ ਦਾ ਕੰਮ ਦਿਨੋ-ਦਿਨ ਰਫ਼ਤਾਰ ਫੜ ਰਿਹਾ ਹੈ | ਇਹ ਵਿਚਾਰ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ...
ਅਜੀਤਵਾਲ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਗ਼ਦਰੀ ਬਾਬਿਆਂ ਅਤੇ ਲਾਲਾ ਲਾਜਪਤ ਰਾਏ ਦੇ ਨਗਰ ਢੁੱਡੀਕੇ ਪੀ.ਡਬਲ ਯੂ ਮਹਿਕਮੇ ਵਲੋਂ ਟੁੱਟੀਆਂ ਪਿੰਡ ਦੀਆਂ ਿਲੰਕ ਸੜਕਾਂ 50 ਲੱਖ ਰੁਪਏ 'ਚ ਦੁਬਾਰਾ ਬਣਾਈਆਂ ਗਈਆਂ ਹਨ | ਇਸ ਸਬੰਧੀ ਐਸ.ਡੀ.ਓ. ਚਰਨਪਾਲ ਸਿੰਘ ਅਤੇ ਇੰਜੀਨੀਅਰ ...
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ ਿਖ਼ਲਾਫ਼ ਜੰਗ ਨੂੰ ਸੂਬੇ ਭਰ ਵਿਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਮਿਸ਼ਨ ਫਤਹਿ' ਤਹਿਤ ਮਹੀਨਾ ਭਰ ਚੱਲਣ ...
ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਕੱਟਿਆਂਵਾਲੀ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫ਼ਤਹਿ ਚਲਾਇਆ ਗਿਆ, ਉਸ ਦੇ ਤਹਿਤ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ...
ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਲਘੂ ਉਦਯੋਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਰਿਆੜ, ਸਤਿਅਮ ਪ੍ਰਕਾਸ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ., ਦਾਤਾਰ ਸਿੰਘ ...
ਨਿਹਾਲ ਸਿੰਘ ਵਾਲਾ, 2 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ (ਮੋਗਾ) ਦੀ ਮਾਣਯੋਗ ਅਦਾਲਤ ਵਲੋਂ ਇਕ ਸਰਕਾਰੀ ਮਹਿਲਾ ਮੁਲਾਜ਼ਮ ਨੂੰ ਬਲੈਕਮੇਲ ਅਤੇ ਜਬਰ ਜਨਾਹ ਦੇ ਮਾਮਲੇ 'ਤੇ ਸੁਣਵਾਈ ਕਰਦਿਆਂ ਥਾਣਾ ਨਿਹਾਲ ਸਿੰਘ ...
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੇ ਕੌਾਸਲਰ ਤੇ ਸਮਾਜ ਸੇਵੀ ਦੀਪਇੰਦਰ ਸਿੰਘ ਦੀਪਕ ਸੰਧੂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਉਲੰਪਿਕ ਖੇਡਾਂ ਦੌਰਾਨ ਹਾਕੀ ਅਤੇ ਭਾਰਤ ਲਈ ...
ਜੈਤੋ, 2 ਜੂਨ (ਭੋਲਾ ਸ਼ਰਮਾ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੁਆਰਾ ਪਿ੍ੰਸੀਪਲ ਅਤੇ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜੋ ਪੋਸਟਾਂ ਕੱਢੀਆਂ ਹੋਈਆਂ ਹਨ ਉਨ੍ਹਾਂ ਪੋਸਟਾਂ ਲਈ ਸਰਕਾਰ ਨੇ 28 ਮਾਰਚ 2020 ਨੂੰ ਜੋ ...
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਕਾਲਜ ਦੀ ਪਿ੍ੰਸੀਪਲ ਡਾ. ਮਾਰਥਾ ਜੌਰਜ ਨੇ ਕਿਹਾ ਕਿ ਅਸੀ ਆਪਣੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਬਹੁਤ ਮਿਹਨਤ ਕਰਦੇ ਹਾਂ ਤਾਂ ਜੋ ਇਹ ਕਾਮਯਾਬ ਹੋ ਸਕਣ ਅਤੇ ਸਮਾਜ ਦੀ ਸੇਵਾ ਕਰ ਸਕਣ | ਉਨ੍ਹਾਂ ਕਿਹਾ ਕਿ ਅਸੀ ਲਾਕਡਾਊਨ ਦੌਰਾਨ ...
ਜੈਤੋ, 2 ਜੂਨ (ਭੋਲਾ ਸ਼ਰਮਾ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਕਰਫ਼ਿਊ ਨੇ ਪੂਰੀ ਦੁਨੀਆ ਨੂੰ ਰੋਕ ਕੇ ਰੱਖ ਦਿੱਤਾ ਹੈ | ਇਸ ਲਾਕਡਾਊਨ ਨੇ ਸਭ ਤੋਂ ਵੱਧ ਪ੍ਰਭਾਵਿਤ ਮਜ਼ਦੂਰ ਵਰਗ ਨੂੰ ਕੀਤਾ ਹੈ | ਗਰੀਬ ਮਜ਼ਦੂਰ ਔਰਤਾਂ ਪ੍ਰਾਈਵੇਟ ਫ਼ਾਈਨਾਂਸ ਕੰਪਨੀਆਂ ਅਤੇ ...
ਜੈਤੋ, 2 ਜੂਨ (ਗੁਰਚਰਨ ਸਿੰਘ ਗਾਬੜੀਆ)-ਦੀ ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਅਤੇ ਡਿਸਟੀਬਿਊਟਰ ਐਸੋਸੀਏਸ਼ਨ ਜੈਤੋ ਵਲੋਂ ਵਿਸ਼ਵ ਵਿਚ ਫ਼ੈਲੀ ਹੋਈ ਭਿਆਨਕ ਮਹਾਂਮਾਰੀ ਕੋਵਿਡ-19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ...
ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਅਧਿਆਪਕ ਜਥੇਬੰਦੀਆਂ ਐਲੀਮੈਂਟਰੀ ਟੀਚਰਜ਼ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਯਤਨ ਸਦਕਾ ਕਮਲਜੀਤ ਤਾਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ ...
ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਡਾਇਰੈੱਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪੰਜਾਬ ਐਸ.ਏ.ਐਸ. ਨਗਰ ਵਲੋਂ ਜਾਰੀ ਪੱਤਰ ਅਨੁਸਾਰ ਐਲੀਮੈਂਟਰੀ ਸਿੱਖਿਆ ਵਿਭਾਗ 'ਚ ਕੰਮ ਕਰਦੇ ਹੈੱਡ ਟੀਚਰਾਂ ਨੂੰ ਸੈਂਟਰ ਹੈੱਡ ਟੀਚਰਾਂ ਪਦ ਉੱਨਤੀ ਲਈ ਚੇਅਰਮੈਨ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 110 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ...
ਮੰਡੀ ਕਿੱਲਿਆਂਵਾਲੀ, 2 ਜੂਨ (ਇਕਬਾਲ ਸਿੰਘ ਸ਼ਾਂਤ)-ਜੋਗਿੰਦਰ ਸਿੰਘ ਵਾਸੀ ਮੰਡੀ ਕਿੱਲਿਆਂਵਾਲੀ ਦੀ ਲੜਕੀ ਦੀ ਲਾਸ਼ ਬੀਤੀ ਰਾਤ ਪੁਲਿਸ ਨੂੰ ਰਾਜਸਥਾਨ ਵਿਚ ਮਸੀਤਾਂ ਹੈੱਡ ਤੋਂ ਗਲੀ-ਸੜੀ ਹਾਲਤ ਵਿਚ ਬਰਾਮਦ ਹੋਈ | ਬੀਤੀ 29 ਮਈ ਨੂੰ ਉਕਤ ਲੜਕੀ ਨੇ ਗੁਲਾਟੀ ਹਸਪਤਾਲ ...
ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਮਾਰਕੀਟ ਕਮੇਟੀ ਅਧੀਨ ਆਉਂਦੀਆਂ 74 ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਦੇ ਕਾਰਨ ਹੀ ਮਾਰਕੀਟ ਕਮੇਟੀ ਦੇ ਪ੍ਰਬੰਧਕ ਐਸ.ਡੀ.ਐਮ. ਗੋਪਾਲ ਸਿੰਘ ਤੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ...
ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਡਾ: ਸੁਖਚੈਨ ਸਿੰਘ ਸਪੈਸ਼ਲ ਕਾਰਜਕਾਰੀ ਮੈਜਿਸਟ੍ਰੇਟ ਸਬ ਡਿਵੀਜ਼ਨ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪ੍ਰਸਿੱਧ ਸਮਾਜ ਸੇਵਕ ਡਾ: (ਪ੍ਰੋ:) ਐੱਸ.ਪੀ. ਸਿੰਘ ਉਬਰਾਏ ਵਲੋਂ ਪਹਿਲਕਦਮੀ ਕਰਦੇ ਹੋਏ ਅਤੇ ਕੋਰੋਨਾ ਵਾਇਰਸ ਦੇ ਬਚਾਅ ਨੂੰ ਮੁੱਖ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਮਰੀਜ਼ਾਂ ਦੀ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਤਾਲਾਬੰਦੀ ਤੋਂ ਬਾਅਦ ਅੱਜ ਪਹਿਲੇ ਦਿਨ ਡਰਾਇਵਰੀ ਲਾਇਸੰਸ ਬਣਾਉਣ ਦਾ ਕੰਮ ਸ਼ੁਰੂ ਹੋਇਆ, ਪਰ ਇਸ ਦੌਰਾਨ ਸਰਵਰ ਡਾਊਨ ਹੋਣ ਕਰਕੇ ਦੁਪਹਿਰ ਤੱਕ ਕੰਮ ਸ਼ੁਰੂ ਨਹੀਂ ਹੋਇਆ, ਜਿਸ ਕਰ ਕੇ ਕਾਫੀ ਲੋਕ ਵਾਪਸ ਚਲੇ ਗਏ | ਪਿੰਡ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫ਼ਤਹਿ ਚਲਾਇਆ ਗਿਆ, ਉਸਦੇ ਤਹਿਤ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਿਹਤ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਕੁੱਟਮਾਰ ਕਾਰਨ ਗੰਭੀਰ ਜ਼ਖਮੀ ਹੋਏ ਸੰਦੀਪ ਸਿੰਘ ਨੇ ਆਪਣੇ ਜ਼ਖ਼ਮਾਂ ਸਣੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਕੇ ਇਨਸਾਫ਼ ਦੀ ਗੁਹਾਰ ਲਾਉਂਦਿਆਂ ਕਿਹਾ ਕਿ ਪਹਿਲਾਂ ਤਾਂ ਦੋਸ਼ੀਆਂ ਨੇ ਉਸ ਨੂੰ ਕੁੱਟਿਆ ਤੇ ਉਸ ਤੋਂ ਬਾਅਦ ...
ਜੈਤੋ, 2 ਜੂਨ (ਗੁਰਚਰਨ ਸਿੰਘ ਗਾਬੜੀਆ)-ਬਿਜਲੀ ਦਫ਼ਤਰ ਜੈਤੋ ਦੇ ਮੁਲਾਜ਼ਮਾਂ ਵਲੋਂ ਬਿਜਲੀ ਐਕਟ 2020 ਦੇ ਵਿਰੋਧ ਵਿਚ ਕਾਲੇ ਬਿੱਲੇ ਲਗਾ ਕੇ ਗੇਟ ਰੈਲੀ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਨੂੰ ਨਿੱਜੀਕਰਨ ਵੱਲ ਧੱਕਣ ਦੀਆਂ ਨੀਤੀਆਂ ...
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਦੇ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਰਾਸ਼ਨ ਕਾਰਡ ਕੱਟਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਫ਼ੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...
ਲੰਬੀ, 2 ਜੂਨ (ਮੇਵਾ ਸਿੰਘ)-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਲੌਰ ਸਿੰਘ ਦੀ ਅਗਵਾਈ ਵਿਚ ਜ਼ਿਲੇ੍ਹ ਅੰਦਰ ਟਿੱਡੀ ਦਲ ਦੇ ਸੰਭਾਵੀ ਖ਼ਤਰੇ ਦਾ ਮੁਕਾਬਲਾ ਕਰਨ ਲਈ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ...
ਦੋਦਾ, 2 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਪਿੰਡ ਧੂਲਕੋਟ ਦੇ ਨੌਜਵਾਨ ਦੀ ਬਹਿਰੀਨ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੂਲਕੋਟ ਦਾ ਨੌਜਵਾਨ ਬਿੱਟੂ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ ਕਰੀਬ 27-28 ਸਾਲ ਪਿਛਲੇ ਸਮੇਂ ਦੌਰਾਨ ਬਹਿਰੀਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX