ਤਾਜਾ ਖ਼ਬਰਾਂ


ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਕੀਤੀਆਂ ਹਦਾਇਤਾਂ
. . .  5 minutes ago
ਤਪਾ ਮੰਡੀ, 18 ਮਈ (ਵਿਜੇ ਸ਼ਰਮਾ ,ਪ੍ਰਵੀਨ ਗਰਗ ) - ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਨਗਰ ਕੌਂਸਲ ਵਿਚ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ...
ਨਸ਼ੇ ਦੀ ਵੱਧ ਖ਼ੁਰਾਕ ਲੈਣ ਨਾਲ ਨੋਜਵਾਨ ਦੀ ਮੋਤ
. . .  about 1 hour ago
ਸਰਾਏ ਅਮਾਨਤ ਖਾਂ 18 ਮਈ - (ਨਰਿੰਦਰ ਸਿੰਘ ਦੋਦੇ) - ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਦੇ ਨੌਜਵਾਨ ਰਣਜੀਤ ਸਿੰਘ ਰਾਜੂ ਪੁੱਤਰ...
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀਕਾਡ 'ਚ ਇਕ ਦੀ ਮੌਤ
. . .  9 minutes ago
ਚੋਗਾਵਾਂ,18 ਮਈ (ਗੁਰਬਿੰਦਰ ਸਿੰਘ ਬਾਗੀ) - ਬਲਾਕ ਚੋਗਾਵਾਂ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਕੱਲ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ....
ਲੋਹੀਆਂ ਦੇ ਪਿੰਡ ਬਦਲੀ ਅੱਡੇ 'ਤੇ ਖੜ੍ਹੇ ਟਰਾਲੇ ਅਤੇ ਕੈਂਟਰ ਵਿਚਕਾਰ ਹਾਦਸਾ, ਇਕ ਦੀ ਮੌਕੇ 'ਤੇ ਮੌਤ
. . .  about 1 hour ago
ਲੋਹੀਆਂ ਖਾਸ, 18 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਪਿੰਡ ਬਦਲੀ ਦੇ ਅੱਡੇ 'ਤੇ ਖੜੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ...
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . .  about 1 hour ago
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
ਕੈਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . .  about 2 hours ago
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  about 2 hours ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਕਪੂਰਥਲਾ / ਫਗਵਾੜਾ

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਨੇ ਕੱਢਿਆ ਫਲੈਗ ਮਾਰਚ

ਕਪੂਰਥਲਾ, 2 ਜੂਨ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਦੇ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਪੂਰਥਲਾ ਤੇ ਡੀ.ਐਸ.ਪੀ. ਸੁਰਿੰਦਰ ਸਿੰਘ ਨੇ ਕੀਤੀ। ਫਲੈਗ ਮਾਰਗ 'ਚ ਫੂਡ ਸੇਫ਼ਟੀ ਟੀਮ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਲੋਕਾਂ ਨੂੰ ਘਰੇਲੂ ਇਕਤਾਂਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ, ਲਾਕਡਾਊਨ-5 ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਬਾਰੇ ਜਾਗਰੂਕ ਕੀਤਾ ਗਿਆ। ਵਰਿੰਦਰਪਾਲ ਸਿੰਘ ਬਾਜਵਾ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ, ਜਿਨ੍ਹਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਾਉਣ, ਸਾਫ਼ ਸਫ਼ਾਈ, ਸੈਨੀਟਾਈਜ਼ੇਸ਼ਨ ਆਦਿ ਦੀ ਇਨ ਬਿਨ ਪਾਲਣਾ ਕੀਤੀ ਜਾਵੇ। ਫਲੈਗ ਮਾਰਚ ਵਿਚ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ, ਫੂਡ ਇੰਸਪੈਕਟਰ ਸਤਨਾਮ ਸਿੰਘ, ਟਰੈਫ਼ਿਕ ਇੰਚਾਰਜ ਇੰਸਪੈਕਟਰ ਦੀਪਕ ਸ਼ਰਮਾ, ਐਸ.ਐਚ.ਓ. ਕੋਤਵਾਲੀ ਨਵਦੀਪ ਸਿੰਘ, ਐਸ.ਐਚ.ਓ. ਸਿਟੀ ਹਰਜਿੰਦਰ ਸਿੰਘ, ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਗੁਰਬਚਨ ਸਿੰਘ ਬੰਗੜ ਆਦਿ ਸ਼ਾਮਿਲ ਸਨ। ਇਸ ਦੌਰਾਨ ਢਾਬੇ, ਰੈਸਟੋਰੈਂਟ, ਹੋਟਲ, ਜੂਸ ਦੀਆਂ ਦੁਕਾਨਾਂ ਦਾ ਫੂਡ ਸੇਫ਼ਟੀ ਟੀਮ ਵਲੋਂ ਨਿਰੀਖਣ ਕੀਤਾ ਗਿਆ।

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਤਲਵੰਡੀ ਚੌਧਰੀਆਂ, 2 ਜੂਨ (ਭੋਲਾ)-ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਥਾਣਾ ਮੁਖੀ ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪੀਰ ਸ਼ਾਹ ਹੁਸੈਨ ਚੌਕ ਨੇੜੇ ਕਥਿਤ ਦੋਸ਼ਣ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਗਿਆਨੀਆਂ ਨੇ ਮਾਸਕ ਪਹਿਨਣ ਵਾਲਿਆਂ ਨੂੰ ਆਸਾਨ ਸਾਹ ਲੈਣ ਲਈ ਐਲਗੀ ਆਧਾਰਿਤ ਸਾਹ ਯੰਤਰ ਕੀਤਾ ਤਿਆਰ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇੱਕ ਐਲਗੀ (ਕਾਈ-ਸ਼ੈਵਾਲ) ਆਧਾਰਿਤ ਸਾਹ ਯੰਤਰ ਤਿਆਰ ਕੀਤਾ ਹੈ, ਜੋ ਮਾਸਕ ਪਹਿਨਣ ਵਾਲੇ ਲੋਕਾਂ ਨੂੰ ਆਸਾਨ ਸਾਹ ਲੈਣ ਵਿਚ ਮਦਦ ਕਰੇਗਾ। ਸਾਹ ਯੰਤਰ 'ਚ ਸ਼ੈਵਾਲ-ਕਾਈ ਕਾਰਬਨ ...

ਪੂਰੀ ਖ਼ਬਰ »

ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ 1 ਵਿਅਕਤੀ ਦੀ ਮੌਤ

ਫਗਵਾੜਾ, 2 ਜੂਨ (ਹਰੀਪਾਲ ਸਿੰਘ)- ਫਗਵਾੜਾ ਦੇ ਇੰਡਸਟਰੀਅਲ ਏਰੀਆ ਦੇ ਨੇੜੇ ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜੀ ਆਰ ਪੀ ਫਗਵਾੜਾ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਇੰਡਸਟਰੀਅਲ ਏਰੀਆ ਦੇ ਨੇੜੇ ਮਾਲ ਗੱਡੀ ਦੀ ਲਪੇਟ 'ਚ ਆਉਣ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਮਹਾਂਵਿਦਿਆਲਾ ਵਲੋਂ ਆਨਲਾਈਨ ਸਮਰ ਕੈਂਪ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 2 ਜੂਨ (ਸੰਘਾ)-ਸਥਾਨਕ ਸੰਤ ਹੀਰਾ ਦਾਸ ਮਹਾਂਵਿਦਿਆਲਾ ਵਲੋਂ ਲਗਾਇਆ ਗਿਆ 9 ਦਿਨਾਂ ਆਨਲਾਈਨ ਸਮਰ ਕੈਂਪ ਸਫਲਤਾ ਪੂਰਵਕ ਸਮਾਪਤ ਹੋਇਆ ਜਿਸ ਦੌਰਾਨ 200 ਵਿਦਿਆਰਥਣਾਂ ਨੇ ਹਿੱਸਾ ਲਿਆ। ਕੈਂਪ 'ਚ ਵਿਦਿਆਰਥਣਾਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ...

ਪੂਰੀ ਖ਼ਬਰ »

ਮੇਰੇ 'ਤੇ ਦੋਸ਼ ਲਗਾਉਣ ਦੀ ਥਾਂ ਅਕਾਲੀ ਆਗੂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 2 ਜੂਨ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)-ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਕਪੂਰਥਲਾ ਹਲਕੇ ਦੀ ਕੋਈ ਸਾਰ ਨਹੀਂ ਲਈ ਤੇ ਹੁਣ ਅਕਾਲੀ ਆਗੂ ਆਪਣੇ ਵਲੋਂ ਕਰਵਾਏ ਕੰਮ ਦੱਸਣ ਦੀ ਥਾਂ ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਵਿਜੀਲੈਂਸ ਟੀਮ ਵਲੋਂ ਬੀਜ ਸਟੋਰਾਂ ਦੀ ਚੈਕਿੰਗ

ਸੁਲਤਾਨਪੁਰ ਲੋਧੀ, 2 ਜੂਨ (ਥਿੰਦ, ਹੈਪੀ)-ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ ਦੀਆਂ ਨਵੀਆਂ ਜਾਰੀ ਕੀਤੀਆਂ ਕਿਸਮਾਂ ਪੀ.ਆਰ.128 ਤੇ ਪੀ.ਆਰ.129 ਦੇ ਗੈਰ ਮਿਆਰੀ ਬੀਜ ਪੰਜਾਬ ਅੰਦਰ ਕਿਸਾਨਾਂ ਨੂੰ ਮਹਿੰਗੇ ਭਾਅ ਵੇਚਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ

ਬੇਗੋਵਾਲ-ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਧਾਰਮਿਕ, ਸਮਾਜਿਕ ਤੇ ਵਿਦਿਅਕ ਖੇਤਰ 'ਚ ਜੋ ਯੋਗਦਾਨ ਪਾਇਆ, ਉਸ ਨਾਲ ਸਮਾਜ ਦੀ ਨੁਹਾਰ ਹੀ ਬਦਲ ਗਈ। ਇਸ ਮਹਾਨ ਆਤਮਾ ਦਾ ਜਨਮ ਅਕਤੂਬਰ 1882 'ਚ ਖੇੜੀ ਦੁਨਾ ਸਿੰਘ ਜ਼ਿਲ੍ਹਾ ਗੁਜਰਾਤ (ਪਾਕਿਸਤਾਨ) 'ਚ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 2 ਜੂਨ (ਸਡਾਨਾ)-ਇਕ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ਵਿਚ ਔਰਤ ਵਾਸੀ ਕਰਾਰ ਖਾਂ ਨੇ ਦੱਸਿਆ ਕਿ ਉਸ ਦੀ ਲੜਕੀ 8ਵੀਂ ਜਮਾਤ ਦੀ ਵਿਦਿਆਰਥਣ ਹੈ ਤੇ ਬੀਤੀ 31 ਮਈ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਕੱਲ੍ਹ

ਕਪੂਰਥਲਾ, 2 ਜੂਨ (ਦੀਪਕ ਬਜਾਜ)-ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ 4 ਜੂਨ ਨੂੰ ਯੂਨੀਅਨ ਦੇ ਦਫ਼ਤਰ 'ਚ ਹੋਵੇਗੀ। ਜਿਸ 'ਚ ਸਹਿਕਾਰਤਾ ਲਹਿਰ ਦੇ ਪ੍ਰਚਾਰ ਤੇ ਪਾਸਾਰ, ਆਡਿਟ ਰਿਪੋਰਟ ਤੇ ਨਿਰੀਖਕ ਨੋਟਾਂ ਦੀ ਪਾਲਣਾ ਕਰਨ, ਯੂਨੀਅਨ ਦੇ ਫੁਟਕਲ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ ਪਨਾਹ ਦੇਣ ਦੇ ਮਾਮਲੇ ਵਿਚ ਇਕ ਔਰਤ ਪਾਸੋਂ ਲੱਖਾਂ ਰੁਪਏ ਮੁੱਲ ਦਾ ਸੋਨਾ ਬਰਾਮਦ

ਕਪੂਰਥਲਾ, 2 ਜੂਨ (ਸਡਾਨਾ)-ਇਕ ਨਸ਼ਾ ਤਸਕਰ ਨੂੰ ਪਨਾਹ ਦੇਣ ਦੇ ਮਾਮਲੇ ਸਬੰਧੀ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਔਰਤ ਨੂੰ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਹੈ। ਨਸ਼ਾ ਤਸਕਰੀ ਦੇ ਮਾਮਲੇ ਵਿਚ ਪੁਲਿਸ ਨੂੰ ਲੋੜੀਂਦੇ ਕਥਿਤ ਦੋਸ਼ੀ ਲੋਗਾ ਨੂੰ ਮੁਹੱਲਾ ਅਰਫ਼ਵਾਲਾ ਦੀ ਵਸਨੀਕ ...

ਪੂਰੀ ਖ਼ਬਰ »

ਰਣਜੀਤ ਰਾਣਾ ਬੀਜ ਘੁਟਾਲੇ ਮਾਮਲੇ 'ਚ ਮੰਤਰੀ ਸੁਖਜਿੰਦਰ ਰੰਧਾਵਾ ਦੇ ਹੱਕ 'ਚ ਨਿੱਤਰੇ

ਢਿਲਵਾਂ, 2 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ)-ਅਕਾਲੀ ਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਬੀਜ ਮਾਮਲੇ 'ਚ ਸੁਖਜਿੰਦਰ ਸਿੰਘ ਰੰਧਾਵਾ ਦੇ ਖ਼ਿਲਾਫ਼ ਬੋਲਣ ਤੇ ਆਪਣੀ ਪਾਰਟੀ ਦੇ ਮੰਤਰੀ ਦੇ ਹੱਕ ਵਿਚ ਨਿੱਤਰਦਿਆਂ ਰਣਜੀਤ ਸਿੰਘ ਰਾਣਾ ਇੰਚਾਰਜ ...

ਪੂਰੀ ਖ਼ਬਰ »

ਪਤੀ-ਪਤਨੀ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਦੋਸ਼ੀਆਂ ਦਾ 5 ਜੂਨ ਤੱਕ ਪੁਲਿਸ ਰਿਮਾਂਡ

ਫਗਵਾੜਾ, 2 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਉਂਕਾਰ ਨਗਰ ਵਿਚ ਇੱਕ ਐਨ ਆਰ ਆਈ ਪਤੀ-ਪਤਨੀ ਦੇ ਕਤਲ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਦੋਸ਼ੀਆਂ ਦਾ ਪੁਲਿਸ ਨੇ 5 ਜੂਨ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਉਂਕਾਰ ਨਗਰ ਮੁਹੱਲੇ 'ਚ ਰਹਿੰਦੇ ਐਨ ਆਰ ਆਈ ਪਤੀ ...

ਪੂਰੀ ਖ਼ਬਰ »

ਝੋਨੇ ਦਾ ਸਮਰਥਨ ਮੁੱਲ ਸਿਰਫ਼ 53 ਰੁਪਏ ਵਧਾ ਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਮਜ਼ਾਕ-ਮਾਨ

ਫਗਵਾੜਾ, 2 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਕੀਮਤ 'ਚ ਸਿਰਫ਼ 53 ਰੁਪਏ ਪ੍ਰਤੀ ਕੁਵਿੰਟਲ ਕੀਤੇ ਵਾਅਦੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਅੱਜ ...

ਪੂਰੀ ਖ਼ਬਰ »

ਪਿੰਡ ਨੰਗਲੀ ਕੰਟੇਨਮੈਂਟ ਜ਼ੋਨ ਐਲਾਨੇ ਜਾਣ ਪਿੱਛੋਂ ਬੇਗੋਵਾਲ-ਟਾਂਡਾ ਰਸਤਾ ਸੀਲ

ਬੇਗੋਵਾਲ, 2 ਜੂਨ (ਸੁਖਜਿੰਦਰ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੰਗਲੀ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਗਿਣਤੀ ਵਧਣ ਕਾਰਨ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਤੋਂ ਕਪੂਰਥਲਾ ਨੂੰ ਆਉਣ ਵਾਲੇ ਰਸਤੇ ਬੇਗੋਵਾਲ-ਟਾਂਡਾ ਰੋਡ ਨੂੰ ਸੀਲ ਕਰ ਦਿੱਤਾ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਅੰਤਿਮ ਵਿਦਾਇਗੀ

ਸੁਲਤਾਨਪੁਰ ਲੋਧੀ, 2 ਜੂਨ (ਹੈਪੀ, ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਦੇ ਤਾਈ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ ਦੇ ਮਾਤਾ ਤੇ ਯੂਥ ਆਗੂ ਨਵਨੀਤ ਸਿੰਘ ਚੀਮਾ ਦੀ ਦਾਦੀ ਅਮਰ ਕੌਰ, ਜੋ ਬੀਤੀ ਰਾਤ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ, ਦਾ ਅੱਜ ਸਥਾਨਕ ...

ਪੂਰੀ ਖ਼ਬਰ »

ਗੰਦੇ ਪਾਣੀ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 2 ਜੂਨ (ਅ. ਪ੍ਰਤੀ.)-ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਦੀ ਅਗਵਾਈ ਵਿਚ ਇਲਾਕਾ ਵਾਸੀਆਂ ਨੇ ਕਈ ਮਹੀਨੇ ਤੋਂ ਗਾਂਧੀ ਨਗਰ, ਬਲਦੇਵ ਨਗਰ, ਕਿਸ਼ਨ ਪੁਰਾ, ਉਪਕਾਰ ਨਗਰ, ਗੁਰੂ ਗੋਬਿੰਦ ਸਿੰਘ ਐਵਿਨਿਊ 'ਚ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਣ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਖੋਖੇ 'ਚੋਂ ਸਿਗਰਟ, ਬੀੜੀਆਂ ਤੇ ਬੈਟਰੀ ਚੋਰੀ

ਮਕਸੂਦਾਂ, 2 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਸਬਜ਼ੀ ਮੰਡੀ ਮਕਸੂਦਾਂ 'ਚ ਮੌਜੂਦ ਇਕ ਖੋਖੇ 'ਚੋਂ ਚੋਰ ਸਿਗਰਟ, ਬੀੜੀਆਂ, ਬੈਟਰੀ ਤੇ ਕੁੱਝ ਭਾਨ ਚੋਰੀ ਕਰ ਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਕਟਿਹਰਾ ਮੁਹੱਲੇ 'ਚ ਤਾਲਾਬੰਦ ਪਏ ਇਕ ਮਕਾਨ ਦੇ ਤਾਲੇ ਤੋੜ ਕੇ ਕਿਸੇ ਨੇ ਅੰਦਰੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰ ਲਏ ਹਨ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਮੇਲ-ਮਿਲਾਪ ਤੇ ਸਮਾਜਿਕ ਇਕੱਤਰਤਾ ਵਧਾ ਰਹੀ ਹੈ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਤੱਕ ਮਿਲੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚ ਬਹੁਤ ਸਾਰੇ ਅਜਿਹੇ ਮਰੀਜ਼ ਹਨ, ਜੋ ਕਿਸੇ ਨਾ ਕਿਸੇ ਕਾਰਨ ਕਰਕੇ ਸਮਾਜਿਕ ਇਕੱਤਰਤਾ 'ਚ ਸ਼ਾਮਲ ਹੁੰਦੇ ਰਹੇ ਜਾਂ ਉਨ੍ਹਾਂ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ...

ਪੂਰੀ ਖ਼ਬਰ »

ਹੋਟਲ, ਪ੍ਰਤਾਪ ਬਾਗ਼ ਦੀ ਉਸਾਰੀ ਤੋਂ ਐਡਹਾਕ ਕਮੇਟੀ ਨਾਰਾਜ਼, ਮੰਗਿਆ ਰਿਕਾਰਡ

ਜਲੰਧਰ, 2 ਜੂਨ (ਸ਼ਿਵ ਸ਼ਰਮਾ)- ਸ਼ਹਿਰ 'ਚ ਨਾਜਾਇਜ ਬਣ ਰਹੀਆਂ ਕਈ ਇਮਾਰਤਾਂ ਦੀ ਚਰਚਾ ਤਾਂ ਲੰਬੇ ਸਮੇਂ ਤੋਂ ਹੁੰਦੀ ਰਹੀ ਹੈ ਪਰ ਲੰਬੇ ਸਮੇਂ ਬਾਅਦ ਨਿਗਮ ਦੀ ਬਿਲਡਿੰਗ ਐਡਹਾਕ ਕਮੇਟੀ ਦੀ ਹੋਈ ਮੀਟਿੰਗ ਵਿਚ ਮੰਡੀ ਰੋਡ 'ਤੇ ਇਕ ਬਣੇ ਹੋਟਲ ਤੇ ਪ੍ਰਤਾਪ ਬਾਗ ਦੇ ਨਾਲ ਹੀ ਕਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਕੂਲਾਂ ਦਾ ਖੇਡ ਕੈਲੰਡਰ ਜਾਰੀ

ਜਲੰਧਰ, 2 ਜੂਨ (ਜਤਿੰਦਰ ਸਾਬੀ) ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਸ਼ਾਖਾ ਵਲੋਂ ਪੰਜਾਬ ਦੇ ਸਕੂਲਾਂ ਲਈ ਸ਼ੈਸ਼ਨ 2020-21 ਲਈ ਖੇਡ ਕੈਲੰਡਰ ਜਾਰੀ ਕੀਤਾ ਗਿਆ ਹੈ | ਇਸ ਵਾਰੀ ਪੰਜਾਬ ਰਾਜ ਸਕੂਲ ਪ੍ਰਾਇਮਰੀ ਖੇਡਾਂ ਨੂੰ ਸੰਗਰੂਰ ਜ਼ਿਲ੍ਹੇ ਨੂੰ ਅਲਾਟ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਗਨਰੇਗਾ ਤਹਿਤ 434 ਛੱਪੜਾਂ 'ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ

ਜਲੰਧਰ, 2 ਜੂਨ (ਚੰਦੀਪ ਭੱਲਾ)-ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਸੁਧਾਰ ਲਿਆਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 987 ਛੱਪੜਾਂ 'ਚ ਪਾਣੀ ਕੱਢਣ ਤੇ 434 ਛੱਪੜਾਂ ਵਿਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੈਟਰੋਲ ਪੰਪਾਂ ਤੇ ਬੈਂਕਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ

ਜਲੰਧਰ, 2 ਜੂਨ (ਚੰਦੀਪ ਭੱਲਾ)-ਜ਼ਿਲਾ ਮੈਜਿਸਟਰੇਟ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਤੇ ਬੈਂਕਾਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਦੀ ਵੰਡ 'ਚ ਵੀ ਵੱਡਾ ਘਪਲਾ-ਮੰਨਣ

ਜਲੰਧਰ, 2 ਜੂਨ (ਮੇਜਰ ਸਿੰਘ)-ਅਕਾਲੀ ਦਲ ਨੇ ਦੋਸ਼ ਲਗਾਇਆ ਹੈ ਕਿ ਤਾਲਾਬੰਦੀ ਜਾਂ ਰੇਤ, ਸ਼ਰਾਬ ਤੇ ਬੀਜ ਘਪਲਿਆਂ ਵਾਂਗ ਰਾਸ਼ਨ ਦੀ ਵੰਡ 'ਚ ਵੀ ਵੱਡਾ ਘਪਲਾ ਹੋਇਆ ਹੈ | ਅਕਾਲੀ ਜਥਾ ਜਲੰਧਰ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਪਿੰਡ ਤੱਖਰ ਦਾ ਮੇਜਰ ਸਿੰਘ

ਗੁਰਾਇਆ, 2 ਜੂਨ (ਬਲਵਿੰਦਰ ਸਿੰਘ)-ਪਿੰਡ ਤੱਖਰਾਂ ਦੇ ਅਗਾਂਹਵਧੂ ਸੋਚ ਵਾਲੇ ਕਿਸਾਨ ਮੇਜਰ ਸਿੰਘ ਜੋ ਕਿ ਪਿੰਡ ਦੇ ਸਰਪੰਚ ਹਨ, ਨੇ ਪਾਣੀ ਦੀ ਵਰਤੋਂ ਨੂੰ ਘਟਾਉਂਦੇ ਹੋਏ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਲਈ ਪਹਿਲ ਕਦਮੀ ਕੀਤੀ ਹੈ | ਕਿਸਾਨ ਮੇਜਰ ਸਿੰਘ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਪੀ. ਐਨ. ਬੀ. ਕਰਜ਼ ਕੇਂਦਰ ਦਾ ਉਦਘਾਟਨ

ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਨੈਸ਼ਨਲ ਬੈਂਕ ਮੰਡਲ ਦਫ਼ਤਰ (ਪੱਛਮੀ) ਦੇ ਅਹਾਤੇ 'ਚ ਪੀ. ਐਨ.ਬੀ.ਕਰਜ ਕੇਂਦਰ ਦਾ ਉਦਘਾਟਨ ਮੁਕੁਲ ਸਹਾਇਕ ਮੰਡਲ ਪ੍ਰਮੁੱਖ ਪੱਛਮੀ ਤੇ ਅਜੇ ਵਰਮਾਨੀ ਮੰਡਲ ਪ੍ਰਮੁੱਖ ਪੂਰਬੀ ਨੇ ਦੀਪ ਜਗਾ ਕੇ ਕੀਤਾ | ਇਸ ਮੌਕੇ ਮੰਡਲ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਡਾ. ਸੇਠੀ ਨੇ ਸਫਾਈ ਸੇਵਕਾਂ ਨੂੰ ਵੰਡੇ ਮਾਸਕ ਤੇ ਸੈਨੇਟਾਈਜ਼ਰ

ਜਲੰਧਰ, 2 ਜੂਨ (ਜਸਪਾਲ ਸਿੰਘ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਤੇ ਨਗਰ ਨਿਗਮ ਦੇ ਵਾਰਡ ਨੰਬਰ-20 ਦੀ ਕੌਾਸਲਰ ਡਾ. ਜਸਲੀਨ ਸੇਠੀ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਦੇ ਵਿਧਾਇਕ ਰਜਿੰਦਰ ਬੇਰੀ ਦੇ ਸਹਿਯੋਗ ਨਾਲ ਵਾਰਡ 'ਚ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਸਕੂਲ ਵਲੋਂ ਲਿਆ ਫੈਸਲਾ ਸ਼ਲਾਘਾਯੋਗ-ਭਾਟੀਆ

ਜਲੰਧਰ, 2 ਜੂਨ (ਜਸਪਾਲ ਸਿੰਘ)-ਯੂਥ ਅਕਾਲੀ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੀਆਂ ਪਿਛਲੇ 2 ਮਹੀਨੇ ਦੀਆਂ ਫੀਸਾਂ ਤੇ ਦਾਖਲਾ ਫੀਸਾਂ 'ਚ ਛੋਟ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਖਾਣ-ਪੀਣ ਦੀਆਂ ਦੁਕਾਨਾਂ 'ਤੇ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਦਿੱਤੀਆਂ ਹਦਾਇਤਾਂ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐਸ.ਐਸ. ਨਾਂਗਲ ਦੀ ਅਗਵਾਈ ਹੇਠ ਖੁਰਾਕ ਸੁਰੱਖਿਆ ਅਧਿਕਾਰੀ ਰਾਸ਼ੂ ਮਹਾਜਨ ਤੇ ਰੋਬਿਨ ਕੁਮਾਰ ਦੀ ਟੀਮ ਨੇ ਅੱਜ ਦਿਹਾਤੀ ਤੇ ਸ਼ਹਿਰੀ ਖੇਤਰ 'ਚ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਦਾ ਦੌਰਾ ...

ਪੂਰੀ ਖ਼ਬਰ »

ਖੁੱਲ੍ਹੇ 'ਚ ਲੋਕਾਂ ਨੂੰ ਗੋਲ ਗੱਪੇ ਪਰੋਸਣ ਵਾਲੇ ਰੈਸਟੋਰੈਂਟ ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 2 ਜੂਨ (ਐੱਮ.ਐੱਸ. ਲੋਹੀਆ)-ਕੋਵਿਡ-19 (ਕੋਰੋਨਾ) ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਤਾਲਾਬੰਦੀ ਦੌਰਾਨ ਖਾਣ ਵਾਲੀਆਂ ਚੀਜ਼ਾਂ ਵੇਚਣ ਵਾਲਿਆਂ ਨੂੰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਦੇ ਮਾਲਕਾਂ ਿਖ਼ਲਾਫ਼ ਸਖ਼ਤੀ ਵਰਤਦੇ ਹੋਏ ਅੱਜ ...

ਪੂਰੀ ਖ਼ਬਰ »

ਦੂਜੇ ਦਿਨ ਨਿਗਮ ਦੀਆਂ ਗੱਡੀਆਂ ਨੇ ਚੁੱਕ ਲਿਆ ਕੂੜਾ

ਜਲੰਧਰ, 2 ਜੂਨ (ਸ਼ਿਵ)- ਨਿਗਮ ਦੀਆਂ ਗੱਡੀਆਂ ਨੇ ਅੱਜ ਸ਼ਹਿਰ ਤੋਂ ਕੂੜਾ ਚੁੱਕ ਲਿਆ ਤੇ ਨਿਗਮ ਦੀਆਂ ਗੱਡੀਆਂ ਨੇ ਕੁੱਝ ਦੇਰੀ ਨਾਲ ਕੂੜਾ ਚੁੱਕਣ ਦਾ ਕੰਮ ਕੀਤਾ | ਐਤਵਾਰ ਤੋਂ ਇਲਾਵਾ ਸੋਮਵਾਰ ਨੂੰ ਕੂੜਾ ਨਾ ਚੁੱਕਣ ਕਰਕੇ ਸ਼ਹਿਰ 'ਚ ਕੂੜੇ ਦੇ ਢੇਰ ਲੱਗ ਗਏ ਸਨ | ਵਰਿਆਣਾ ...

ਪੂਰੀ ਖ਼ਬਰ »

ਕੰਮ ਨਾ ਹੋਣ ਤੋਂ ਨਾਰਾਜ਼ ਮੇਅਰ ਿਖ਼ਲਾਫ਼ ਭੁੱਖ ਹੜਤਾਲ ਕਰਨਗੇ ਮਿੰਟੂ

ਜਲੰਧਰ, 2 ਜੂਨ (ਸ਼ਿਵ)- ਵਾਰਡ ਨੰਬਰ 24 ਦੇ ਕੌਾਸਲਰ ਮਿੰਟੂ ਜੁਨੇਜਾ ਨੇ ਮੇਅਰ ਜਗਦੀਸ਼ ਰਾਜਾ ਿਖ਼ਲਾਫ਼ ਮੋਰਚਾ ਖੋਲ੍ਹਦੇ ਹੋਏ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਵਾਰਡ ਵਿਚ ਵਿਕਾਸ ਦੇ ਕੰਮ ਠੱਪ ਤਾਂ ਹਨ, ਸਗੋਂ ਸਫ਼ਾਈ ਵਿਵਸਥਾ ਦਾ ਹਾਲ ਖ਼ਰਾਬ ਹੈ ਤੇ ਜੇਕਰ ਐਤਵਾਰ ਤੱਕ ...

ਪੂਰੀ ਖ਼ਬਰ »

ਨਾਜਾਇਜ਼ ਪ੍ਰੇਮ ਸਬੰਧਾਂ ਨੇ ਲਈ ਜਾਨ

ਬੜਾ ਪਿੰਡ/ ਗੁਰਾਇਆ, 2 ਜੂਨ (ਚਾਵਲਾ/ਬਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਜੌਹਲਾਂ ਵਿਖੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਇਕ ਔਰਤ ਨੇ ਛੱਪੜ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਵਰਿੰਦਰ ਕੌਰ ਪਤਨੀ ਸੁਲੱਖਣ ਸਿੰਘ ਅਤੇ ਜਗਦੀਪ ਪੁੱਤਰ ਭਗਤ ਰਾਮ ਦੇ ...

ਪੂਰੀ ਖ਼ਬਰ »

ਖੁੱਲ੍ਹੇ 'ਚ ਲੋਕਾਂ ਨੂੰ ਗੋਲ ਗੱਪੇ ਪਰੋਸਣ ਵਾਲੇ ਰੈਸਟੋਰੈਂਟ ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 2 ਜੂਨ (ਐੱਮ.ਐੱਸ. ਲੋਹੀਆ)-ਕੋਵਿਡ-19 (ਕੋਰੋਨਾ) ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਤਾਲਾਬੰਦੀ ਦੌਰਾਨ ਖਾਣ ਵਾਲੀਆਂ ਚੀਜ਼ਾਂ ਵੇਚਣ ਵਾਲਿਆਂ ਨੂੰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਦੇ ਮਾਲਕਾਂ ਿਖ਼ਲਾਫ਼ ਸਖ਼ਤੀ ਵਰਤਦੇ ਹੋਏ ਅੱਜ ...

ਪੂਰੀ ਖ਼ਬਰ »

ਕੁਵੈਤ ਤੋਂ ਪਰਤੇ ਡਰੋਲੀ ਕਲਾਂ ਦੇ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ

ਆਦਮਪੁਰ, 2 ਜੂਨ (ਰਮਨ ਦਵੇਸਰ)-ਆਦਮਪੁਰ ਦੇ ਨੇੜਲੇ ਪਿੰਡ ਡਰੋਲੀ ਕਲਾਂ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਕਿ ਕੁਵੈਤ ਤੋਂ ਵਾਪਸ ਆਇਆ ਸੀ, ਉਸਨੂੰ ਮਹਿਤਪੁਰ ਵਿਖੇ ਇਕਾਂਤਵਾਸ 'ਚ ਰੱਖਿਆ ਗਿਆ ਸੀ ਤੇ ਉਸਦੀ ਕੋਰੋਨਾ ਟੈਸਟ ਲਈ ਰਿਪੋਰਟ ਭੇਜੀ ਗਈ ਸੀ, ...

ਪੂਰੀ ਖ਼ਬਰ »

ਅਲਾਟੀ ਨੂੰ 9 ਸਾਲ ਤੋਂ ਪਲਾਟ ਦਾ ਕਬਜ਼ਾ ਨਹੀਂ ਮਿਲਿਆ

ਜਲੰਧਰ, 2 ਜੂਨ (ਸ਼ਿਵ)- ਸੂਰੀਆ ਐਨਕਲੇਵ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨੋਹਰ ਲਾਲ ਸਹਿਗਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸ ਨੂੰ ਇੰਪਰੂਵਮੈਂਟ ਟਰੱਸਟ ਦੀ ਕਾਲੋਨੀ 'ਚ 19.50 ਲੱਖ ਰੁਪਏ ਜਮਾਂ ...

ਪੂਰੀ ਖ਼ਬਰ »

ਡੀ. ਸੀ, ਪੁਲਿਸ ਕਮਿਸ਼ਨਰ ਤੇ ਐਸ. ਐਸ. ਪੀ. ਵਲੋਂ ਮੁੱਖ ਮੰਤਰੀ ਦੇ 'ਮਿਸ਼ਨ ਫ਼ਤਿਹ' ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ

ਜਲੰਧਰ, 2 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਸੂਬੇ 'ਚੋਂ ਕੋਵਿਡ-19 ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੇ ...

ਪੂਰੀ ਖ਼ਬਰ »

ਡਿਸਪੈਂਸਰੀਆਂ ਦੇ ਬਿਜਲੀ ਦੇ ਬਿੱਲਾਂ ਦੀ ਆਨਲਾਈਨ ਹੋਵੇਗੀ ਅਦਾਇਗੀ

ਜਲੰਧਰ, 2 ਜੂਨ (ਸ਼ਿਵ)-ਆਯੁਰਵੈਦਿਕ ਡਿਸਪੈਂਸਰੀਆਂ ਦੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਹੁਣ ਖ਼ਜ਼ਾਨਾ ਦਫ਼ਤਰਾਂ ਵਲੋਂ ਸਿੱਧੀ ਪਾਵਰਕਾਮ ਨੂੰ ਆਨਲਾਈਨ ਕੀਤੀ ਜਾਵੇਗੀ ਤੇ ਇਸ ਲਈ ਖ਼ਜ਼ਾਨਾ ਦਫ਼ਤਰਾਂ ਨੇ ਆਯੁਰਵੈਦਿਕ ਡਿਸਪੈਂਸਰੀਆਂ ਵਿਚ ਕੰਮ ਕਰਦੇ ਡਾਕਟਰਾਂ ਤੋਂ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਗਿਆਨੀਆਂ ਨੇ ਮਾਸਕ ਪਹਿਨਣ ਵਾਲਿਆਂ ਨੂੰ ਆਸਾਨ ਸਾਹ ਲੈਣ ਲਈ ਐਲਗੀ ਆਧਾਰਿਤ ਸਾਹ ਯੰਤਰ ਕੀਤਾ ਤਿਆਰ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇੱਕ ਐਲਗੀ (ਕਾਈ-ਸ਼ੈਵਾਲ) ਆਧਾਰਿਤ ਸਾਹ ਯੰਤਰ ਤਿਆਰ ਕੀਤਾ ਹੈ, ਜੋ ਮਾਸਕ ਪਹਿਨਣ ਵਾਲੇ ਲੋਕਾਂ ਨੂੰ ਆਸਾਨ ਸਾਹ ਲੈਣ ਵਿਚ ਮਦਦ ਕਰੇਗਾ | ਸਾਹ ਯੰਤਰ 'ਚ ਸ਼ੈਵਾਲ-ਕਾਈ ਕਾਰਬਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX