ਤਾਜਾ ਖ਼ਬਰਾਂ


ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  25 minutes ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  26 minutes ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  30 minutes ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  37 minutes ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 3 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 4 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 4 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 3 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  1 minute ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 5 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 6 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 6 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 7 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 7 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 8 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 8 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 8 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ 45 ਝੁੱਗੀਆਂ ਸੜ ਕੇ ਸੁਆਹ

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਸਥਿਤ ਅੱਡਾ ਚੱਬੇਵਾਲ 'ਚ ਅਚਾਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 45 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ | ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ, ਜਦਕਿ ਸਾਮਾਨ ਤੇ ਨਕਦੀ ਸੜ ਗਈ | ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਕਰਮਚਾਰੀਆਂ ਨੂੰ ਸਖ਼ਤ ਮਸ਼ੱਕਤ ਕਰਨੀ ਪਈ | ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਐਸ.ਐਚ.ਓ. ਰਾਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਅੱਡਾ ਚੱਬੇਵਾਲ 'ਚ ਸਥਿਤ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ | ਦਿਨ ਦਾ ਸਮਾਂ ਹੋਣ ਕਾਰਨ ਇਸ ਦਾ ਪਤਾ ਲੱਗਦਿਆਂ ਹੀ ਲੋਕਾਂ ਨੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਦਿਆਂ ਘਟਨਾ ਦੀ ਸੂਚਨਾ ਫਾਇਰਬਿ੍ਗੇਡ ਵਿਭਾਗ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਹੀ ਫਾਇਰਬਿ੍ਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਅੱਗ ਦੌਰਾਨ ਕਰੀਬ 45 ਝੁੱਗੀਆਂ ਸੜ ਗਈਆਂ | ਦੱਸਿਆ ਜਾਂਦਾ ਹੈ ਕਿ ਲੋਕਾਂ ਨੇ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਝੁੱਗੀਆਂ ਦਾ ਸਾਮਾਨ ਚੁੱਕ ਕੇ ਬਾਹਰ ਸੁੱਟਣਾ ਸ਼ੁਰੂ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੇ ਸਾਮਾਨ ਦਾ ਕੁੱਝ ਹੱਦ ਤੱਕ ਬਚਾਅ ਹੋ ਗਿਆ ਤੇ ਹਵਾ ਦਾ ਰੱਖ ਉਲਟ ਦਿਸ਼ਾ 'ਚ ਹੋਣ ਕਾਰਨ ਕਰੀਬ 200 ਝੁੱਗੀਆਂ ਅੱਗ ਦੀ ਲਪੇਟ 'ਚ ਆਉਣ ਤੋਂ ਬਚ ਗਈਆਂ | ਘਟਨਾ ਦੀ ਸੂਚਨਾ ਮਿਲਦਿਆਂ ਹੀ ਵਿਧਾਇਕ ਡਾ: ਰਾਜ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਪੀੜਤਾਂ ਨੂੰ ਰਾਸ਼ਨ ਤੇ ਤਰਪਾਲਾਂ ਉਪਲੱਬਧ ਕਰਵਾਈਆਂ ਤੇ ਹੋਰ ਜ਼ਰੂਰੀ ਸਾਮਾਨ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਤਹਿਸੀਲਦਾਰ ਹਰਮਿੰਦਰ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਡਾ: ਜਤਿੰਦਰ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਆਦਿ ਸਮੇਤ ਹੋਰਨਾਂ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ |

ਮਾਸਕ ਨਾ ਪਾਉਣ ਵਾਲੇ 32 ਵਿਅਕਤੀਆਂ ਦੇ ਚਲਾਨ ਕੱਟੇ

ਹਾਜੀਪੁਰ, 5 ਜੂਨ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਿਖ਼ਲਾਫ਼ ਸਖ਼ਤ ਕਦਮ ਅਖ਼ਤਿਆਰ ਕਰਦੇ ਹੋਏ 32 ਵਿਅਕਤੀਆਂ ਦੇ ਚਲਾਨ ਕੱਟੇ ਗਏ | ਹਾਜੀਪੁਰ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਮਾਸਕ ਨਾ ਪਹਿਨਣ ਵਾਲੇ ਵਿਅਕਤੀਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕ ਰਾਜ ਕੁਮਾਰ ਜੰਡੀ ਦਾ ਸਨਮਾਨ

ਔੜ, 5 ਜੂਨ (ਜਰਨੈਲ ਸਿੰਘ ਖੁਰਦ)- ਬਲਾਕ ਔੜ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਗੜ੍ਹੀ ਭਾਰਟੀ ਵਿਖੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਕੂਲ ਇੰਚਾਰਜ ਰਾਜ ਕੁਮਾਰ ਜੰਡੀ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾ) ਪਵਨ ਕੁਮਾਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਦੋਸ਼ 'ਚ ਗੁਆਂਢੀ ਨਾਮਜ਼ਦ

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ)-ਗੁਆਂਢੀ ਦੇ ਘਰੋਂ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਜੰਡੋਲੀ ਦੀ ਵਾਸੀ ਸੁਰਜੀਤ ਕੌਰ ਪਤਨੀ ਤਰਸੇਮ ...

ਪੂਰੀ ਖ਼ਬਰ »

ਪੁਲਿਸ ਵਲੋਂ ਹਾਦਸੇ ਸਬੰਧੀ ਮਾਮਲਾ ਦਰਜ

ਦਸੂਹਾ, 5 ਜੂਨ (ਭੁੱਲਰ)- ਦਸੂਹਾ ਪੁਲਿਸ ਵੱਲੋਂ ਹਾਦਸੇ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਤੇ ਏ.ਐੱਸ.ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਤਿੰਦਰ ਕੁਮਾਰ ਪੁੱਤਰ ਬਲਬੀਰ ਸਿੰਘ ਵਾਸੀ ਬਹਿਰੰਗਾ ਆਪਣੀ ਸਕੂਟਰੀ 'ਤੇ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

ਸ਼ੁੱਕਰਵਾਰ ਨੂੰ ਹੁਸ਼ਿਆਰਪੁਰ 'ਚ ਕੋਈ ਕੋਰੋਨਾ ਪਾਜ਼ੀਟਿਵ ਮਰੀਜ਼ ਨਹੀਂ ਆਇਆ

ਹੁਸ਼ਿਆਰਪੁਰ, 5 ਜੂਨ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਸ਼ੁੱਕਰਵਾਰ ਨੂੰ ਕੋਈ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਨਹੀਂ ਆਇਆ | ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ੱਕੀ ਲੱਛਣਾਂ ਵਾਲੇ 312 ਵਿਅਕਤੀਆਂ ਦੇ ਨਮੂਨੇ ਲਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸਹੇਲੀਆਂ ਨਾਲ ਖੇਡ ਰਹੀ ਲੜਕੀ ਦੀ ਗਲੇ 'ਚ ਚੁੰਨੀ ਫਸਣ ਨਾਲ ਮੌਤ

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ)-ਪਿੰਡ ਸਲੇਰਨ 'ਚ ਸਹੇਲੀਆਂ ਨਾਲ ਖੇਡ ਰਹੀ ਇਕ 14 ਸਾਲ ਦੀ ਲੜਕੀ ਦੇ ਗਲੇ 'ਚ ਚੁੰਨੀ ਫਸ ਗਈ ਜਿਸ ਦੇ ਚੱਲਦਿਆਂ ਉਸ ਦੀ ਦਮ ਘੁਟਨ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਸਲੇਰਨ ਦੀ ਨਿਵੀ ਅੰਜੂ (14) ਪੁੱਤਰੀ ਕਮਲਜੀਤ ਸਿੰਘ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਤਹਿਤ ਪਟੜੀ 'ਤੇ ਲਿਆਂਦੀ ਜਾ ਰਹੀ ਹੈ ਜ਼ਿੰਦਗੀ-ਅਰੋੜਾ

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਤਹਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਟਾਂਡਾ ਉੜਮੁੜ, 5 ਜੂਨ (ਭਗਵਾਨ ਸਿੰਘ ਸੈਣੀ)-ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਨਜ਼ਦੀਕ ਟਾਂਡਾ ਉੜਮੁੜ (ਹੁਸ਼ਿਆਰਪੁਰ) ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਿੰਦਾ ...

ਪੂਰੀ ਖ਼ਬਰ »

ਪੀਣ ਵਾਲੇ ਸਾਫ਼ ਪਾਣੀ ਨੂੰ ਤਰਸਦੇ ਤਲਵਾੜਾ ਵਾਸੀ ਮਹਿੰਗੇ ਮੁੱਲ ਦੇ ਟੈਂਕਰਾਂ ਨਾਲ ਗੁਜ਼ਾਰਾ ਕਰਨ ਲਈ ਮਜਬੂਰ

ਤਲਵਾੜਾ, 5 ਜੂਨ (ਸੁਰੇਸ਼ ਕੁਮਾਰ)- ਤਲਵਾੜਾ ਨਗਰ ਪੰਚਾਇਤ ਅਧੀਨ ਆਉਂਦੇ ਕਰੀਬ ਅੱਧਾ ਦਰਜਨ ਵਾਰਡਾਂ ਦੇ ਲੋਕ ਸ਼ਹਿਰ ਨੂੰ ਹੋ ਰਹੇ ਗੰਦੇ ਪਾਣੀ ਦੀ ਸਪਲਾਈ ਕਾਰਨ ਮਹਿੰਗੇ ਮੁੱਲ ਦੇ ਟੈਂਕਰਾਂ ਦਾ ਪਾਣੀ ਪੀਣ ਲਈ ਮਜਬੂਰ ਹਨ | ਪਰ ਹੈਰਾਨੀ ਦੀ ਗੱਲ ਹੈ ਕਿ ਵੋਟਾਂ ਵੇਲੇ ...

ਪੂਰੀ ਖ਼ਬਰ »

ਯੂਨੀਅਨ ਨੇ ਵਾਅਦਾ ਿਖ਼ਲਾਫ਼ੀ ਸਬੰਧੀ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੜ੍ਹਸ਼ੰਕਰ, 5 ਜੂਨ (ਧਾਲੀਵਾਲ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਸਿੱਖਿਆ ਮੰਤਰੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਗੜ੍ਹਸ਼ੰਕਰ ਇਕਾਈ ਵੱਲੋਂ ਇੱਕ ਯਾਦ ਪੱਤਰ ਬੀ.ਪੀ.ਈ.ਓ. ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਕੋਵਿਡ 19 ਦੇ ਉਚ ਸਿੱਖਿਆ'ਤੇ ਪ੍ਰਭਾਵ ਵਿਸ਼ੇ 'ਤੇ ਵੈਬੀਨਾਰ

ਮੁਕੇਰੀਆਂ, 5 ਜੂਨ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰ ਮਹਾਂਵਿਦਿਆਲਿਆ ਮੁਕੇਰੀਆਂ ਦੇ ਆਈ. ਕਿਊ.ਏ.ਸੀ. ਸੈਲ ਦੁਆਰਾ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਕੋਆਰਡੀਨੇਟਰ ਆਈ.ਕਿਊ.ਏ.ਸੀ. ਅਤੇ ਵੈਬੀਨਾਰ ਦੇ ਕਨਵੀਨਰ ਡਾ. ਸਮੀਰ ਮਹਾਜਨ ਅਤੇ ਸਹਿ ਕਨਵੀਨਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਘਰ 'ਚ ਦਾਖ਼ਲ ਹੋ ਨੌਜਵਾਨ ਨੂੰ ਮਾਰੀ ਗੋਲੀ

ਮਾਹਿਲਪੁਰ, 5 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਚਾਰ ਵਜੇ ਦੇ ਕਰੀਬ ਸ਼ਹਿਰ ਦੇ ਬਾਹਰਵਾਰ ਲੰਗੇਰੀ ਰੋਡ 'ਤੇ ਵਾਰਡ ਨੰਬਰ 8 'ਚ ਸੈਂਸੀਆਂ ਦੇ ਮੁਹੱਲੇ ਦੇ ਇਕ ਘਰ ਵਿਚ ਦਾਖ਼ਲ ਹੋ ਕੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ | ਪੀੜਤ ਨੌਜਵਾਨ ਦੀ ...

ਪੂਰੀ ਖ਼ਬਰ »

ਦੁਕਾਨ ਦੀ ਕੰਧ ਪਾੜ ਕੇ ਨਕਦੀ ਤੇ ਸਾਮਾਨ ਚੋਰੀ

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਥਾਨਕ ਖ਼ਾਨਪੁਰੀ ਗੇਟ ਨਜ਼ਦੀਕ ਸਥਿਤ ਇਕ ਦੁਕਾਨ ਦੀ ਕੰਧ ਪਾੜ ਕੇ ਨਕਦੀ ਤੇ 1 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਾਜ਼ੀਟਿਵ ਮਰੀਜ਼ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਗੜ੍ਹਦੀਵਾਲਾ, 5 ਜੂਨ (ਚੱਗਰ)-ਬੀਤੇ ਦਿਨੀਂ ਪਿੰਡ ਭਾਨਾ ਦੇ ਕੋਰੋਨਾ ਪਾਜ਼ੀਟਿਵ ਆਏ ਵਿਅਕਤੀ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਲਛਕਰ ਸਿੰਘ ਦੇ ਸੰਪਰਕ 'ਚ ਆਉਣ ਵਾਲੇ 7 ਵਿਅਕਤੀਆਂ ਦੀ ਕੋਰੋਨਾ ਟੈੱਸਟ ਰਿਪੋਰਟ ਨੈਗੇਟਿਵ ਆਈ ਹੈ | ਇਸ ਸਬੰਧੀ ਰੈਪਿਡ ਰਿਸਪਾਂਸ ਟੀਮ ...

ਪੂਰੀ ਖ਼ਬਰ »

ਡਾ: ਦਿਲਬਾਗ ਰਾਏ ਭਾਜਪਾ ਅਨੁਸ਼ਾਸਨ ਕਮੇਟੀ ਦੇ ਮੈਂਬਰ ਬਣੇ

ਹੁਸ਼ਿਆਰਪੁਰ, 5 ਜੂਨ (ਨਰਿੰਦਰ ਸਿੰਘ ਬੱਡਲਾ)-ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀਆਂ ਹਦਾਇਤਾਂ 'ਤੇ ਭਾਜਪਾ ਦੀ ਅਨੁਸ਼ਾਸਨ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਰਾਸ਼ਟਰੀ ਕੌਾਸਲ ਦੇ ਮੈਂਬਰ ਡਾ: ਦਿਲਬਾਗ ਰਾਏ ਨੂੰ ਅਨੁਸ਼ਾਸਨ ਕਮੇਟੀ ਦਾ ਮੈਂਬਰ ਵੀ ਬਣਾਇਆ ...

ਪੂਰੀ ਖ਼ਬਰ »

ਸ਼ਹਿਰ ਦੇ ਮਸਲਿਆਂ ਨੂੰ ਲੈ ਕੇ ਮੁਹਤਬਰਾਂ ਵਲੋਂ ਮੀਟਿੰਗ

ਗੜ੍ਹਸ਼ੰਕਰ, 5 ਜੂਨ (ਧਾਲੀਵਾਲ)-ਸ਼ਹਿਰ 'ਚ ਲੋਕਾਂ ਦੇ ਨਾਜਾਇਜ਼ ਰਾਸ਼ਨ ਕਾਰਡ ਕੱਟਣ, ਜਾਅਲੀ ਬਿੱਲਾਂ ਨਾਲ ਕਥਿਤ ਤੌਰ 'ਤੇ ਅਦਾਇਗੀ ਕਰਨ, ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਮੋਹਤਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸਾਬਕਾ ਕੌਾਸਲਰ ਸੋਮ ...

ਪੂਰੀ ਖ਼ਬਰ »

ਗੁਰਸੇਵਾ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 5 ਜੂਨ (ਧਾਲੀਵਾਲ)- ਗੁਰਸੇਵਾ ਨਰਸਿੰਗ ਕਾਲਜ ਪਨਾਮ ਵਿਖੇ ਚੱਲ ਰਹੇ ਜੀ.ਐੱਨ.ਐੱਮ. ਕੋਰਸ ਦੇ ਦੂਜੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਪਿ੍ੰਸੀਪਲ ਮੈਡਮ ਵਿਜਿਯਾ ਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਸ ਦੀਆਂ ਸਾਰੀਆਂ ਵਿਦਿਆਰਥਣਾਂ ਚੰਗੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਤੇ ਚੇਅਰਮੈਨ ਪਨਸਪ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਹੁਸ਼ਿਆਰਪੁਰ, 5 ਜੂਨ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਾਂਝੀ ਰਸੋਈ 'ਚ ਜ਼ਰੂਰਤਮੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ | ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਪਨਸਪ ਤੇਜਿੰਦਰ ਸਿੰਘ ਬਿੱਟੂ ਤੇ ਡਿਪਟੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਵਾਤਾਵਰਨ ਦਿਵਸ ਮਨਾਇਆ

ਦਸੂਹਾ, 5 ਜੂਨ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ'ਚ ਵਾਤਾਵਰਣ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਵਾਤਾਵਰਣ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ...

ਪੂਰੀ ਖ਼ਬਰ »

ਨੰਗਲੀ (ਜਲਾਲਪੁਰ) ਵਾਸੀਆਂ ਲਈ ਰਾਹਤ ਭਰੀ ਖ਼ਬਰ

ਮਿਆਣੀ, 5 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਇਲਾਕੇ 'ਚ ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ ਦੇ ਵਾਸੀਆਂ ਲਈ ਅੱਜ ਇਕ ਸਕੂਨ ਭਰੀ ਖ਼ਬਰ ਉਸ ਵੇਲੇ ਆਈ ਜਦੋਂ ਅੱਜ ਆਈਆਂ ਟੈੱਸਟਾਂ ਦੀਆਂ 49 ਰਿਪੋਰਟਾਂ ਨੈਗੇਟਿਵ ਆਈਆਂ | ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਐੱਸ.ਐੱਮ.ਓ. ਕੇ .ਆਰ ...

ਪੂਰੀ ਖ਼ਬਰ »

ਅਰੋੜਾ ਵਲੋਂ ਮੁਹੱਲਾ ਪ੍ਰੀਤ ਨਗਰ 'ਚ ਪਖਾਨਿਆਂ ਦੇ ਨਿਰਮਾਣ ਨੂੰ ਮਨਜ਼ੂਰੀ

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਿਖ਼ਲਾਫ਼ ਜੰਗ ਜਿੱਤੀ ਜਾ ਸਕਦੀ ਹੈ ਤੇ ਪੰਜਾਬ ਦਾ ਹਰ ਨਾਗਰਿਕ ਕੋਵਿਡ-19 ਦੇ ਿਖ਼ਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਲਈ ਤਿਆਰ ਹੈ ...

ਪੂਰੀ ਖ਼ਬਰ »

ਟਿੱਡੀ ਦਲ ਦਾ ਹਮਲਾ ਰੋਕਣ ਲਈ ਹੋਈ ਮੋਕ ਡਰਿਲ

ਐਮਾ ਮਾਂਗਟ, 5 ਜੂਨ (ਗੁਰਾਇਆ)-ਟਿੱਡੀ ਦਲ ਦੇ ਹਮਲੇ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੰਡੋਰੀ ਵਿਖੇ ਮੋਕ ਡਰਿਲ ਕਰਵਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਇਸ ਦਾ ...

ਪੂਰੀ ਖ਼ਬਰ »

ਪੇਪਰ ਮਿੱਲ 'ਚ ਵਾਤਾਵਰਨ ਦਿਵਸ ਮਨਾਇਆ

ਸੈਲਾ ਖ਼ੁਰਦ, 5 ਜੂਨ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕੁਆਂਟਮ ਪੇਪਰ ਮਿੱਲ 'ਚ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਮਿਲ ਪ੍ਰਬੰਧਕਾਂ ਵਲੋਂ ਬੂਟੇ ਲਗਾਕੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਆਰ.ਪੀ. ਪੁਰੀ ਪ੍ਰਧਾਨ ਟੈਕਨੀਕਲ, ਡੀ.ਪੀ. ਧੀਮਾਨ ਐਸੋਸੀਏਟ ਪ੍ਰਧਾਨ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨੇ ਕੋਲੀਆਂ ਵਿਖੇ ਨਾਜਾਇਜ਼ ਕਬਜ਼ਾ ਹਟਾਇਆ

ਦਸੂਹਾ, 5 ਜੂਨ (ਭੁੱਲਰ)- ਬੀ.ਡੀ.ਪੀ.ਓ. ਦਸੂਹਾ ਗੁਰਪ੍ਰੀਤ ਸਿੰਘ ਵੱਲੋਂ ਪਿੰਡ ਕੋਲੀਆਂ ਵਿਖੇ ਪੰਚਾਇਤੀ ਜ਼ਮੀਨ 'ਤੇ ਕੁੱਝ ਲੋਕਾਂ ਵੱਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਹਟਾਇਆ ਗਿਆ | ਇਸ ਮੌਕੇ ਬੀ.ਡੀ.ਪੀ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਚੌਲਾਂਗ, 5 ਜੂਨ (ਸੁਖਦੇਵ ਸਿੰਘ)-ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਕਲਿਆਣਪੁਰ ਦੀ ਲੜਕੀ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ 'ਤੇ ਦਾਜ ਦਾ ਪਰਚਾ ਦਰਜ ਕਰਨ ਦਾ ਸਮਾਚਾਰ ਮਿਲਿਆ | ਹਰਵਿੰਦਰ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਕਲਿਆਣਪੁਰ ਵੱਲੋਂ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਪਿੰਡ ਗੋਰਸੀਆਂ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 200 ਘਰਾਂ ਦਾ ਸਰਵੇ

ਦਸੂਹਾ, 5 ਜੂਨ (ਭੁੱਲਰ)- ਪਿੰਡ ਗੋਰਸੀਆਂ ਵਿਖੇ ਪੰਜਾਬ ਪੁਲਿਸ ਦੇ ਇਕ ਏ. ਐੱਸ. ਆਈ. ਦੀ ਰਿਪੋਰਟ ਕੋਰੋਨਾ ਪੋਸਟ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਸਿਹਤ ਵਿਭਾਗ ਦੀਆਂ ਵੱਖ-ਵੱਖ ਪੰਜ ਟੀਮਾਂ ਵੱਲੋਂ ਐੱਸ.ਐਮ.ਓ. ਮੰਡ ਪੰਧੇਰ ਡਾਕਟਰ ਐੱਸ. ਪੀ. ਸਿੰਘ ਦੀ ਅਗਵਾਈ ਹੇਠ ਲਗਭਗ ਦੋ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਹਾਜੀਪੁਰ, 5 ਜੂਨ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਬਾਜ਼ਾਰਾਂ 'ਚ ਘੁੰਮ ਕਰਕੇ ਆਵਾਰਾ ਪਸ਼ੂਆਂ ਕਾਰਨ ਲੋਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ | ਦੇਖਣ ਵਿਚ ਆਇਆ ਹੈ ਕਿ ਆਵਾਰਾ ਪਸ਼ੂ ਹਾਜੀਪੁਰ ਦੇ ਬਾਜ਼ਾਰਾਂ 'ਚ ਝੰੁਡਾਂ ਦੇ ਰੂਪ ...

ਪੂਰੀ ਖ਼ਬਰ »

ਯੂਥ ਕਲੱਬਾਂ ਦੇ ਵਲੰਟੀਅਰਾਂ ਸਮੇਤ ਮਾਪੇ ਵੀ ਬਣਾ ਰਹੇ ਹਨ ਮਾਸਕ-ਡੀ.ਸੀ.

ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਿਖ਼ਲਾਫ਼ ਜੰਗ ਲੜਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਦਾ ਅਸਰ ਉਦੋਂ ਦੇਖਣ ਨੂੰ ਮਿਲਿਆ, ਜਦੋਂ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਅੱਗੇ ਆ ਕੇ ਮਾਸਕ ਬਣਾ ਰਹੇ ਹਨ ਤੇ ਇਨ੍ਹਾਂ ...

ਪੂਰੀ ਖ਼ਬਰ »

ਜੇਐਸ ਬਡਿਆਲ ਵਲੋਂ ਸਾਂਝੀ ਰਸੋਈ ਨੂੰ 5 ਹਜ਼ਾਰ ਰੁਪਏ ਦੀ ਸਹਾਇਤਾ

ਹੁਸ਼ਿਆਰਪੁਰ, 5 ਜੂਨ (ਹਰਪ੍ਰੀਤ ਕੌਰ)-ਮੁਹੱਲਾ ਨਿਊ ਸਿਵਲ ਲਾਈਨ ਵਾਸੀ ਜੇਐਸ ਬਡਿਆਲ ਨੇ ਆਪਣੀਪਤਨੀ ਸਵਰਗੀ ਵਿਸ਼ਵਾ ਬਡਿਆਲ ਦੀ ਬਰਸੀ ਮੌਕੇ ਸਾਂਝੀ ਰਸੋਈ ਨੂੰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ | ਇਹ ਰਾਸ਼ੀ ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ...

ਪੂਰੀ ਖ਼ਬਰ »

ਬਸਪਾ ਵਰਕਰਾਂ ਵਲੋਂ ਨਵੇਂ ਸੂਬਾ ਪ੍ਰਧਾਨ ਖਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 5 ਜੂਨ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਮਹਿੰਦਰ ਕੌਰ ਦੀ ਅਗਵਾਈ ਹੇਠ ਮੁਹੱਲਾ ਰਹੀਮਪੁਰ ਵਿਖੇ ਇਕੱਤਰ ਹੋ ਕੇ ਪਾਰਟੀ ਲੀਡਰਸ਼ਿਪ ਵਲੋਂ ਥਾਪੇ ਗਏ ਨਵੇਂ ਸੂਬਾ ਪ੍ਰਧਾਨ ਖਿਲਾਫ਼ ਰੋਸ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਉਣ ਦਾ ਕਾਰਜ ਸ਼ੁਰੂ

ਚੱਬੇਵਾਲ, 5 ਜੂਨ (ਰਾਜਾ ਸਿੰਘ ਪੱਟੀ)-ਕੋਰੋਨਾ ਵਾਇਰਸ ਦੇ ਚੱਲਦਿਆਂ ਗ਼ਰੀਬਾਂ ਤੇ ਆਮ ਲੋੜਵੰਦ ਲੋਕਾਂ ਦੀ ਸਹੂਲਤ ਵਾਸਤੇ ਸਹਿਕਾਰੀ ਸਭਾ ਪੱਟੀ ਵਲੋਂ ਬਾਜ਼ਾਰ ਕੀਮਤ ਤੋਂ ਕਿਤੇ ਘੱਟ ਸਸਤੇ ਮੁੱਲ 'ਚ ਰੋਜ਼ਾਨਾ ਜੀਵਨ 'ਚ ਵਰਤੀਆਂ ਜਾਣ ਵਾਲੀਆਂ ਕਰਿਆਨੇ ਦੀਆਂ ਜ਼ਰੂਰੀ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮੌਕੇ ਗ੍ਰੀਨ ਵੈਲੀ 'ਚ ਲਗਾਏ ਬੂਟੇ

ਹੁਸ਼ਿਆਰਪੁਰ, 5 ਜੂਨ (ਹਰਪ੍ਰੀਤ ਕੌਰ)-ਵਾਤਾਵਰਨ ਦਿਵਸ ਮੌਕੇ ਗ੍ਰੀਨ ਵੈਲੀ ਡਿਵੈਲਪਮੈਂਟ ਸੁਸਾਇਟੀ ਵਲੋਂ ਅੱਜ ਇੱਥੇ ਦਸੂਹਾ ਸੜਕ 'ਤੇ ਬੂਟੇ ਲਗਾਏ ਗਏ | ਸੋਨਾਲੀਕਾ ਉਦਯੋਗ ਸਮੂਹ ਦੇ ਐਸਕੇ ਪੋਮਰਾ ਨੇ ਬੂਟਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ | ਇਸ ਮੌਕੇ ਬੋਲਦਿਆਂ ਸ੍ਰੀ ...

ਪੂਰੀ ਖ਼ਬਰ »

ਜਲ ਸਪਲਾਈ ਮੁਲਾਜ਼ਮਾਂ ਨੇ ਡੀ.ਐੱਸ.ਪੀ. ਬਲਾਚੌਰ ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 5 ਜੂਨ (ਸ਼ਾਮ ਸੁੰਦਰ ਮੀਲੂ)- ਬੀਤੇ ਦਿਨੀਂ ਇਕ ਪਿੰਡ 'ਚ ਕੁਝ ਨੌਜਵਾਨਾਂ ਵਲੋਂ ਜਲ ਸਪਲਾਈ ਸਕੀਮ ਦੇ ਇਕ ਕਾਮੇ ਨਾਲ ਬੇਹੂਦਾ ਵਰਤਾਓ ਕਰਨ ਕਰਕੇ ਟਿਊਬਵੈੱਲ ਅਪਰੇਟਰਾਂ ਵਲੋਂ ਇਨਸਾਫ਼ ਲਈ ਡੀ.ਐੱਸ.ਪੀ. ਬਲਾਚੌਰ ਨੂੰ ਮੰਗ ਪੱਤਰ ਦਿੱਤਾ ਗਿਆ | ਗੱਲ ਕਰਦਿਆਂ ਵੱਡੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸ਼ੀਏਸ਼ਨ ਦੀ 25ਵੀਂ ਵਰ੍ਹੇਗੰਢ ਮੌਕੇ ਸਮਾਗਮ

ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬੰਗਾ ਦੀ ਇਕਾਈ ਨੇ ਐਸੋਸੀਏਸ਼ਨ ਦੀ 25 ਵੀਂ ਵਰੇ੍ਹਗੰਢ ਐਸੋਸ਼ੀਏਸ਼ਨ ਦਾ ਝੰਡਾ ਲਹਿਰਾ ਕੇ ਮਨਾਈ | ਝੰਡਾ ਲਹਿਰਾਉਣ ਦੀ ਰਸਮ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਅਤੇ ਬਲਾਕ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕਰ ਕੇ ਸੈਕਟਰ ਪ੍ਰਧਾਨ ਦੀ ਚੋਣ

ਮਜਾਰੀ/ਸਾਹਿਬਾ, 5 ਜੂਨ (ਨਿਰਮਲਜੀਤ ਸਿੰਘ ਚਾਹਲ)- ਬਹੁਜਨ ਸਮਾਜ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਸਬਾ ਮਜਾਰੀ ਵਿਖੇ ਜਸਵਿੰਦਰਜੀਤ ਮਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਪਾਰਟੀ ਦੇ ਸੂਬਾ ਸਕੱਤਰ ਬਲਜੀਤ ਸਿੰਘ ਭਾਰਾਪੁਰ ਅਤੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੁਕੰਦਪੁਰ, 5 ਜੂਨ (ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵਿਖੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਐਸ. ਐਚ. ਓ ਮੁਕੰਦਪੁਰ ਪਵਨ ਕੁਮਾਰ ਨੇ ਦੱਸਿਆ ਕਿ ਏ. ਐੱਸ. ...

ਪੂਰੀ ਖ਼ਬਰ »

ਆਦਰਸ਼ ਸਕੂਲ ਨਵਾਂਗਰਾਂ ਤੇ ਜੰਡਿਆਲਾ ਦੇ ਬੱਚੇ ਵੀ ਹੁਣ ਕਰਨਗੇ ਪੰਜਾਬ ਬੋਰਡ ਦੀ ਪੜ੍ਹਾਈ

ਪੋਜੇਵਾਲ ਸਰਾਂ, 5 ਜੂਨ (ਨਵਾਂਗਰਾਈਾ)- ਨਿੱਜੀ ਭਾਈਵਾਲ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਦੇ ਬੱਚੇ ਵੀ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੜ੍ਹਾਈ ਕਰਨਗੇ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਨਵਾਂਗਰਾਂ ਤੇ ਜੰਡਿਆਲਾ ਵਿਖੇ ਇਸ ਸਕੀਮ ...

ਪੂਰੀ ਖ਼ਬਰ »

ਕਾਲਜ 'ਚ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਮਿਲਣਗੇ ਵਜੀਫੇ- ਪਿ੍ੰ. ਡਾ. ਰਣਜੀਤ ਸਿੰਘ

ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਹਰ ਸਾਲ ਦੀ ਤਰ੍ਹਾਂ ਸੈਸ਼ਨ 2020-21 ਦੌਰਾਨ ਸੰਸਥਾ 'ਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਬੰਗਾ ਪੁਲਿਸ ਨੇ ਕੀਤਾ ਨੂੰ ਕੀਤਾ ਜਾਗਰੂਕ

ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਕੋਵਿਡ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਆਰੰਭੇ ਗਏ ਮਿਸ਼ਨ ਫਤਹਿ ਤਹਿਤ ਐਸ. ਐਸ. ਪੀ ਅਲਕਾ ਮੀਨਾ ਵਲੋਂ ਜ਼ਿਲ੍ਹਾ ਪੁਲਿਸ ਨੂੰ ਇਸ ਸਬੰਧੀ ਗਤੀਵਿਧੀਆਂ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਤੋਂ ਮਾਨਤਾ ਪ੍ਰਾਪਤ ਸਕੂਲਾਂ ਵਲੋਂ ਆਪਣੀਆਂ ਮੁਸ਼ਕਲਾਂ ਸਬੰਧੀ ਮੀਟਿੰਗ

ਨਵਾਂਸ਼ਹਿਰ, 5 ਜੂਨ (ਹਰਵਿੰਦਰ ਸਿੰਘ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਤੋਂ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਬੰਧਕਾਂ ਦੀ ਮੀਟਿੰਗ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਹਾਜ਼ਰ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਫਲੈਗ ਮਾਰਚ

ਨਵਾਂਸ਼ਹਿਰ, 5 ਜੂਨ (ਹਰਵਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਐੱਸ.ਐੱਸ.ਪੀ. ਅਲਕਾ ਮੀਨਾ ਦੀ ਵਿਸ਼ੇਸ਼ ਪਹਿਲ ਕਦਮੀ ਤੇ ਪੰਜਾਬ ਸਰਕਾਰ ਵਲੋਂ ਆਰੰਭੀ ਜਾਗਰੂਕਤਾ ਮੁਹਿੰਮ ਮਿਸ਼ਨ ਫ਼ਤਹਿ ਤਹਿਤ ਨਵਾਂਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ 'ਤੇ ਦੋ ਔਰਤਾਂ ਸਮੇਤ 5 ਵਿਰੱੁਧ ਮਾਮਲਾ ਦਰਜ

ਨਵਾਂਸ਼ਹਿਰ, 5 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਕਸਬਾ ਕਾਠਗੜ੍ਹ ਵਿਖੇ ਇਕ 25 ਸਾਲਾ ਲੜਕੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੀਆਂ 2 ਔਰਤਾਂ ਸਮੇਤ ਪੰਜਾਂ ਵਿਰੱੁਧ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਨੂੰ ਲੈ ...

ਪੂਰੀ ਖ਼ਬਰ »

ਪੁਲਿਸ ਦੀ ਗੈਰ ਜ਼ਿੰਮੇਵਾਰੀ ਤੇ ਧੱਕੇਸ਼ਾਹੀ ਵਿਰੱੁਧ ਲੱਗੇਗਾ ਪੱਕਾ ਮੋਰਚਾ-ਲੋਕ ਸੰਘਰਸ਼ ਕਮੇਟੀ

ਰੈਲਮਾਜਰਾ, 5 ਜੂਨ (ਰਾਕੇਸ਼ ਰੋਮੀ)- ਅੱਜ ਲੋਕ ਸੰਘਰਸ਼ ਕਮੇਟੀ (ਕੰਢੀ ਸੰਘਰਸ਼ ਕਮੇਟੀ, ਸੀਟੂ, ਖੇਤ ਮਜ਼ਦੂਰ ਯੂਨੀਅਨ ਇਸਤਰੀ ਸਭਾ ਅਤੇ ਕਿਸਾਨ ਸਭਾ ਦਾ ਸਾਂਝਾ ਮੰਚ) ਵਲੋਂ ਪਿੰਡ ਟੌਾਸਾ ਵਿਖੇ ਪੁਲਿਸ ਜ਼ਿਆਦਤੀਆਂ ਵਿਰੱੁਧ ਅਤੇ ਹੋਰ ਲੋਕ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤਿਆਰੀਆਂ

ਨਵਾਂਸ਼ਹਿਰ, 5 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਨੂੰ ਮਿਸ਼ਨ ਫ਼ਤਹਿ ਵਜੋਂ ਮਨਾਉਣ ਅਤੇ ਕੋਰੋਨਾ 'ਤੇ ਜਿੱਤ ਪਾਉਣ ਲਈ ਉਲੀਕੇ ਪ੍ਰੋਗਰਾਮਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਿਸ਼ੇਸ਼ ਤਿਆਰੀਆਂ ...

ਪੂਰੀ ਖ਼ਬਰ »

ਕਟਾਰੀਆ ਸਤੀ ਗੋਤਰ ਦਾ ਮੇਲਾ ਮੁਲਤਵੀ

ਰੈਲਮਾਜਰਾ, 5 ਮਈ (ਰਾਕੇਸ਼ ਰੋਮੀ)- ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ ਬਲਾਚੌਰ ਨਜ਼ਦੀਕ ਪਿੰਡ ਸਿਆਣਾ ਵਿਖੇ 7 ਮਈ ਨੂੰ ਹੋਣ ਵਾਲਾ ਸਤੀ ਗੋਤਰ ਕਟਾਰੀਆ ਦਾ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮ ਪਾਲ ਕਟਾਰੀਆ ਨੇ ...

ਪੂਰੀ ਖ਼ਬਰ »

ਬਿਜਲੀ ਘਰ ਬਲਾਕੀਪੁਰ 'ਚ ਵਾਤਾਵਰਨ ਦਿਵਸ ਮਨਾਇਆ

ਸੰਧਵਾਂ, 5 ਜੂਨ (ਪ੍ਰੇਮੀ ਸੰਧਵਾਂ) - ਬਲਾਕੀਪੁਰ ਦੇ ਬਿਜਲੀ ਘਰ ਵਿਖੇ ਐਸ. ਡੀ. ਓ ਇੰਜੀ ਰਮੇਸ਼ ਕੈਲੇ ਤੇ ਇੰਜੀ ਹਰਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਉੱਘੇ ਵਾਤਾਵਰਨ ਪ੍ਰੇਮੀ ਜੇ. ਈ ਇੰਜੀ ...

ਪੂਰੀ ਖ਼ਬਰ »

ਕਾਹਮਾ ਦੇ ਹੋਮਗਾਰਡ ਨੌਜਵਾਨ ਸੁਖਦੇਵ ਰਾਮ ਦੀ ਡਿਊਟੀ ਦੌਰਾਨ ਮੌਤ

ਮੱਲਪੁਰ ਅੜਕਾਂ, 5 ਜੂਨ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਦੇ ਹੋਮਗਾਰਡ 'ਚ ਡਿਊਟੀ ਨਿਭਾ ਰਹੇ ਸੁਖਦੇਵ ਰਾਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ ਤੋਂ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੁਖਦੇਵ ਰਾਮ ਪਿਛਲੇ ਕਾਫੀ ਸਮੇਂ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਗਵਰਨਰ ਹਰਦੀਪ ਸਿੰਘ ਖੜਕਾ ਨੂੰ ਕੀਤਾ ਸਨਮਾਨਿਤ

ਮੁਕੰਦਪੁਰ, 5 ਜੂਨ (ਸੁਖਜਿੰਦਰ ਸਿੰਘ ਬਖਲੌਰ) - ਲਾਇਨਜ਼ ਕਲੱਬ ਮੁਕੰਦਪੁਰ 321ਡੀ ਵਲੋਂ ਸਰਕਾਰੀ ਸਮਾਰਟ ਸਕੂਲ ਵਿਖੇ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ ਹੇਠ ਨਵੇ ਚੁਣੇ ਗਵਰਨਰ ਹਰਦੀਪ ਸਿੰਘ ਖੜਕਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਾਇਨਜ਼ ਕਲੱਬ ਮੁਕੰਦਪੁਰ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੁਲਾਜ਼ਮ ਮੰਗਾਂ ਦੀ ਅਣਦੇਖੀ ਕਰਨਾ ਸਰਕਾਰ ਦੀ ਵਾਅਦਾ ਖਿਲਾਫੀ-ਦੌੜਕਾ

ਨਵਾਂਸ਼ਹਿਰ, 5 ਜੂਨ (ਹਰਵਿੰਦਰ ਸਿੰਘ)- ਅੱਜ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ, ਸੁਰਿੰਦਰ ਪਾਲ, ਸੁੱਖ ਰਾਮ ਅਤੇ ਸੋਹਣ ਲਾਲ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ...

ਪੂਰੀ ਖ਼ਬਰ »

ਮਿਲਕ ਪਲਾਂਟ ਮੋਹਾਲੀ (ਬੀ.ਐਮ.ਸੀ.) ਡਾਕਟਰਾਂ ਦੀ ਟੀਮ ਨੇ ਥਾਨਵਾਲਾ 'ਚ ਕੀਤੀ ਦੁਧਾਰੂ ਪਸ਼ੂਆਂ ਦੀ ਜਾਂਚ

ਬਲਾਚੌਰ, 5 ਜੂਨ (ਸ਼ਾਮ ਸੁੰਦਰ ਮੀਲੂ)- ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਥਾਨਵਾਲਾ ਵਿਖੇ ਮਿਲਕ ਪਲਾਂਟ ਮੋਹਾਲੀ (ਬੀ. ਐਮ.ਸੀ.) ਵਲੋਂ ਡਾਕਟਰਾਂ ਦੀ ਵਿਸ਼ੇਸ਼ ਟੀਮ ਭੇਜ ਕੇ ਦੁਧਾਰੂ ਪਸ਼ੂਆਂ ਦਾ ਜਾਂਚ ਕਰਵਾਈ ਗਈ | ਮਿਲਕ ਪਲਾਂਟ ਮੋਹਾਲੀ ਦੇ ਚੇਅਰਮੈਨ ਮੋਹਣ ਸਿੰਘ ਡੂਮੇਵਾਲ ...

ਪੂਰੀ ਖ਼ਬਰ »

ਵਣ ਵਿਭਾਗ ਅਤੇ ਉੱਤਰ ਰੇਲਵੇ ਨੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਰਾਹੋਂ, 5 ਜੂਨ (ਬਲਬੀਰ ਸਿੰਘ ਰੂਬੀ)- ਉੱਤਰ-ਰੇਲਵੇ ਅਤੇ ਵਣ ਵਿਭਾਗ ਵਲੋਂ ਰਾਹੋਂ-ਨਵਾਂਸ਼ਹਿਰ ਰੇਲ ਲਾਇਨ ਦੇ ਦੋਨੋਂ ਪਾਸੇ ਫਲਦਾਰ, ਛਾਂਦਾਰ ਤੇ ਦਵਾਈਆਂ ਬਣਾਉਣ ਦੀ ਵਰਤੋਂ 'ਚ ਆਉਣ ਵਾਲੇ 89 ਬੂਟੇ ਲਗਾਏ ਗਏ | ਵਣ ਮੰਡਲ ਅਧਿਕਾਰੀ ਸਤਿੰਦਰ ਸਿੰਘ, ਵਣ ਰੇਂਜ ਅਫਸਰ ਰਵਿੰਦਰ ...

ਪੂਰੀ ਖ਼ਬਰ »

ਪਿੰਡ ਚੱਕ ਕਲਾਲ ਦੇ ਸੱਚ ਘਰ 'ਚ ਮਨਾਈ ਕਬੀਰ ਜੈਅੰਤੀ

ਬੰਗਾ, 5 ਜੂਨ (ਕਰਮ ਲਧਾਣਾ ) - ਪਿੰਡ ਚੱਕ ਕਲਾਲ ਵਿਖੇ ਸ਼ੋ੍ਰਮਣੀ ਭਗਤ ਸੰਤ ਕਬੀਰ ਜੀ ਦੇ ਜਨਮ ਦਿਹਾੜੇ 'ਤੇ 'ਕੁਦਰਤ ਦੇ ਸਭ ਬੰਦੇ ਸਮਾਗਮ ਕਰਵਾਇਆ ਗਿਆ | ਪਿੰਡ ਦੇ ਸੱਚ ਘਰ ਵਿਖੇ ਆਧੁਨਿਕ ਤਰੀਕੇ ਨਾਲ ਆਨਲਾਈਨ ਕਰਵਾਏ ਇਸ ਸਮਾਗਮ 'ਚ ਇਲਾਕੇ ਦੇ ਬੁੱਧੀਜੀਵੀ, ਕਵੀ, ਗੀਤਕਾਰ ...

ਪੂਰੀ ਖ਼ਬਰ »

ਔਖੀ ਘੜੀ 'ਚ ਸਰਕਾਰ ਦਾ ਸਾਥ ਦੇਣ ਵਾਲੇ ਪੈਰਾਮੈਡੀਕਲ ਸਟਾਫ਼ ਨਾਲ ਨੈਸ਼ਨਲ ਹੈਲਥ ਮਿਸ਼ਨ ਨੇ ਕੀਤੀ ਜੱਗੋਂ ਤੇਰ੍ਹਵੀਂ

ਬਲਾਚੌਰ, 5 ਜੂਨ (ਸ਼ਾਮ ਸੁੰਦਰ ਮੀਲੂ)- ਕੋਵਿਡ-19 ਦੌਰਾਨ ਸਰਕਾਰ ਦਾ ਔਖੀ ਘੜੀ ਵਿਚ ਸਾਥ ਦੇਣ ਲਈ ਖੜ੍ਹੇ ਪੈਰਾਮੈਡੀਕਲ ਸਟਾਫ਼ ਵਲੰਟੀਅਰਾਂ ਨਾਲ ਸਰਕਾਰ ਨੇ ਜੱਗੋਂ ਤੇਰ੍ਹਵੀਂ ਕਰ ਬਿਨਾਂ ਕਾਰਨ ਦੱਸੇ ਇਕ ਗਰੁੱਪ ਵਿਚ ਸੰਦੇਸ਼ ਪਾ ਕੇ ਕੀਤੇ ਕੰਟਰੈਕਟ ਤੋਂ ਪਹਿਲਾਂ ਹੀ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ 'ਚ ਡਾਇਲਸਿਸ ਕੇਂਦਰ ਦਾ ਉਦਘਾਟਨ

ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਟਰੱਸਟ ਚੈਰੀਟੇਬਲ ਹਸਪਤਾਲ ਵਿਖੇ ਕੈਨੇਡਾ ਦੀ ਸੰਗਤ ਦੇ ਸਹਿਯੋਗ ਨਾਲ ਦੋ ਡਾਇਲਸਿਸ ਮਸ਼ੀਨਾਂ ਲਗਾਈਆਂ ਗਈਆਂ | ਡਾਇਲਸਿਸ ਕੇਂਦਰ ਦਾ ਉਦਘਾਟਨ ਪਰਮਜੀਤ ਕੌਰ ਪ੍ਰਧਾਨ ਤੇ ਗਿਆਨ ਸਿੰਘ ਸਿਆਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX