ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਭੁੱਲਰ, ਧਾਲੀਵਾਲ, ਸੱਗੂ)-ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਜ਼ਿਕਰਯੋਗ ਹੈ ਕਿ ਇਸ ਸਬੰਧੀ ਸੁਨਾਮ ਵਿਖੇ ਹਰ ਸਾਲ ਹੋਣ ਵਾਲਾ ਸੂਬਾ ਪੱਧਰੀ ਸ਼ਹੀਦੀ ਸਮਾਗਮ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਵਿਜੇਇੰਦਰ ਸਿੰਗਲਾ ਤੋਂ ਇਲਾਵਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਸੂਬਾ ਸਕੱਤਰ ਹਰਮਨਦੇਵ ਸਿੰਘ ਬਾਜਵਾ ਵਲੋਂ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਦੇਸ ਅਤੇ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਜ਼ਿਲ੍ਹਾ ਪੁਲਿਸ ਮੁਖੀ ਡਾ.ਸੰਦੀਪ ਗਰਗ, ਐਸ.ਡੀ.ਐਮ.ਸੁਨਾਮ ਮੈਡਮ ਮਨਜੀਤ ਕੌਰ, ਏ.ਸੀ.ਪੀ.ਡਾ.ਮਹਿਤਾਬ ਸਿੰਘ ਵਲੋਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਉਪ ਚੇਅਰਮੈਨ ਪੰਜਾਬ ਖਾਦੀ ਤੇ ਗਰਾਮ ਉਦਯੋਗ ਬੋਰਡ ਹਰਿੰਦਰ ਸਿੰਘ ਲਖਮੀਰਵਾਲਾ, ਮਨਪ੍ਰੀਤ ਸਿੰਘ ਮਨੀ ਵੜੈਚ, ਮਨਪ੍ਰੀਤ ਬਾਂਸਲ, ਸੰਜੇ ਬਾਂਸਲ, ਚਮਕੌਰ ਸਿੰਘ ਹਾਂਡਾ, ਇੰਦਰਜੀਤ ਸਿੰਘ ਕੰਬੋਜ, ਬਲਵਿੰਦਰ ਸਿੰਘ ਧਾਲੀਵਾਲ, ਧਰਮਪਾਲ ਅਤੇ ਪਰਮਾ ਨੰਦ ਕਾਂਸਲ ਆਦਿ ਸ਼ਾਮਿਲ ਸਨ |
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਧਾਲੀਵਾਲ, ਭੁੱਲਰ, ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਪੁੱਜ ਕੇ ਸ਼ਹੀਦ ਊਧਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਸਮੇਂ ...
ਮੁੱਦਕੀ, 31 ਜੁਲਾਈ (ਭੁਪਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਗਿੱਲ ਦੇ ਪੰਜਾਬੀ ਨੌਜਵਾਨ ਦੀ ਮਲੇਸ਼ੀਆ 'ਚ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ | ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਗਿੱਲ ਨੇੜੇ ਮੁੱਦਕੀ ਦੇ ਵਸਨੀਕ ਨਿਰਭੈ ਸਿੰਘ ਗਿੱਲ ...
ਨੰਗਲ, 31 ਜੁਲਾਈ (ਪ੍ਰੋ. ਅਵਤਾਰ ਸਿੰਘ, ਪ੍ਰੀਤਮ ਸਿੰਘ ਬਰਾਰੀ)-ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਮੁਲਾਜ਼ਮ ਵਲੋਂ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਪੁਲਿਸ ਦਾ ਮੰਨਣਾ ਹੈ ਕਿ ਉਕਤ ਮੁਲਾਜ਼ਮ ਨੇ ਖ਼ੁਦਕੁਸ਼ੀ ਕੀਤੀ ਹੈ ਪਰ ਮਿ੍ਤਕ ਦੇ ਪਰਿਵਾਰਕ ...
ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨੀਂ ਲਗਾਤਾਰ ਪੈਂਦੀ ਗਰਮੀ ਕਾਰਨ ਬਿਜਲੀ ਦੀ ਮੰਗ ਪਿਛਲੇ ਦਿਨਾਂ 'ਚ 13 ਹਜ਼ਾਰ ਮੈਗਾਵਾਟ 'ਤੇ ਪਹੁੰਚ ਗਈ ਸੀ ਪਰ ਬੀਤੇ ਦਿਨੀਂ ਪਈ ਬਰਸਾਤ ਦੇ ਮੌਸਮ ਦੇ ਚਲਦਿਆਂ ਬਿਜਲੀ ਦੀ ਮੰਗ ਪਿਛਲੇ ਦਿਨਾਂ ਦੇ ...
ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਰਕਾਰੀ, ਏਡਿਡ, ਐਫ਼ੀਲਿਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੀਆਂ ਸਾਰੀਆਂ ਸ਼੍ਰੇਣੀਆਂ ਲਈ ਇਕ ਨਵਾਂ ਵਿਸ਼ਾ ਲਾਗੂ ਕੀਤਾ ਗਿਆ ਹੈ | ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਐਸ.ਪੀ. ਬਲਜੀਤ ਸਿੰਘ ਸਿੱਧੂ ਦੀ ਜ਼ਮਾਨਤ 'ਤੇ ਸੁਣਵਾਈ ਨੂੰ 10 ਅਗਸਤ ਤੱਕ ਟਾਲਣ ਦਾ ਹੁਕਮ ਦਿੱਤਾ ਹੈ | ਐੱਸ.ਪੀ. ਬਲਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ...
ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਨੇੜੇ ਸਥਿਤ ਨਾਮੀ ਇੰਡਸ ਹਸਪਤਾਲ ਦੀ ਮੋਰਚਰੀ 'ਚ ਪਈ ਔਰਤ ਦੀ ਲਾਸ਼ ਦਾ ਕੰਨ ਅਤੇ ਮੂੰਹ ਚੂਹਿਆਂ ਵਲੋਂ ਕੁਤਰ ਕੇ ਖਾਣ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦੇ ਚਲਦਿਆਂ ਮਿ੍ਤਕਾ ਦੇ ਪਰਿਵਾਰ ਵਲੋਂ ਖ਼ੂਬ ...
ਚੰਡੀਗੜ੍ਹ, 31 ਜੁਲਾਈ (ਐਨ.ਐਸ.ਪਰਵਾਨਾ)-ਪੰਜਾਬ ਸਰਕਾਰ ਨੇ ਰਾਜ ਦੀਆਂ ਕੁੱਲ ਮਿਲਾ ਕੇ 154 ਮਾਰਕੀਟ ਕਮੇਟੀਆਂ 'ਚੋਂ 14 ਹੋਰ ਕਮੇਟੀਆਂ ਦੇ ਚੇਅਰਮੈਨ, ਉਪ-ਚੇਅਰਮੈਨ ਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ | ਇਨ੍ਹਾਂ ਬਾਰੇ ਬਕਾਇਦਾ ਖੇਤੀਬਾੜੀ ਵਿਭਾਗ ਵਲੋਂ ਨੋਟੀਫ਼ਿਕੇਸ਼ਨ ...
ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਸਾਬਕਾ ਆਈ. ਏ. ਐਸ. ਅਧਿਕਾਰੀ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਨਾਮਜ਼ਦ ਉਸ ਸਮੇਂ ਦੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਸਬ-ਇੰਸਪੈਕਟਰ ਜਗੀਰ ਸਿੰਘ, ਹਰਸਹਾਏ ਸ਼ਰਮਾ ਅਤੇ ਏ. ਐਸ. ਆਈ. ਕੁਲਦੀਪ ...
ਅੰਮਿ੍ਤਸਰ, 31 ਜੁਲਾਈ (ਸੁਰਿੰਦਰ ਕੋਛੜ)-ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਦਸਤਾਵੇਜ਼ ਤੇ ਹੋਰ ਵਸਤੂਆਂ ਜੋ ਕਿ ਬਿ੍ਟਿਸ਼ ਲਾਇਬ੍ਰੇਰੀ, ਨੈਸ਼ਨਲ ਆਰਕਾਇਵ ਲੰਡਨ, ਬਲੈਕ ਮਿਊਜ਼ੀਅਮ ਆਦਿ ਸਥਾਨਾਂ 'ਚ ਰੱਖੀਆਂ ਗਈਆਂ ਹਨ, ਨੂੰ ਕੇਂਦਰ ਸਰਕਾਰ ਤੇ ਸਬੰਧਿਤ ਵਿਭਾਗ ਇੱਛਾ ...
ਮਾਨਸਾ, 31 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅੱਜ ਹਲਕੇ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ 2015 'ਚ ਵਾਪਰੀਆ ਬੇਅਦਬੀ ਕਾਂਡ ਸਬੰਧੀ ਦਰਜ ਮਾਮਲਿਆਂ 'ਚ ਦੋ ਡੇਰਾ ਪ੍ਰੇਮੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ ਅੱਜ ਸਥਾਨਕ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ...
ਮਨਜੋਤ ਸਿੰਘ ਜੋਤ ਚੰਡੀਗੜ੍ਹ, 31 ਜੁਲਾਈ- ਪੀ. ਜੀ. ਆਈ. ਨੂੰ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਪ੍ਰਧਾਨ ਮੰਤਰੀ ਰਾਹਤ ਫ਼ੰਡ ਤਹਿਤ ਮਿਲੇ ਦਸ ਵੈਂਟੀਲੇਟਰਾਂ ਵਿਚ ਤਕਨੀਕੀ ਨੁਕਸ ਪਾਇਆ ਗਿਆ, ਜਿਸ ਕਰਕੇ ਇਨ੍ਹਾਂ ਦਸ ਵੈਂਟੀਲੇਟਰਾਂ ਦੀ ਕੋਰੋਨਾ ਪੀੜਤ ਮਰੀਜ਼ਾਂ ਦੇ ...
ਗੁਰਵਿੰਦਰ ਸਿੰਘ ਔਲਖ
ਪਟਿਆਲਾ, 31 ਜੁਲਾਈ-ਸਰਕਾਰ ਦੀ ਬੇਧਿਆਨੀ ਕਾਰਨ ਸਿੱਖਿਆ ਅਤੇ ਸਾਹਿਤ ਦੇ ਖੇਤਰ 'ਚ ਵੱਡੀ ਭੂਮਿਕਾ ਨਿਭਾਉਣ ਵਾਲੇ ਪੰਜਾਬ ਰਾਜ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੀ ਹੋਂਦ ਵੀ ਮਿਟਣ ਕਿਨਾਰੇ ਪੁੱਜ ਗਈ ਹੈ | ਕਿਸੇ ਸਮੇਂ ਯੂਨੀਵਰਸਿਟੀਆਂ ਲਈ ...
ਜਲੰਧਰ, 31 ਜੁਲਾਈ (ਅ.ਬ.)-ਪੰਜਾਬ ਦੀ ਮੰਨੀ-ਪ੍ਰਮੰਨੀ ਭਰੋਸੇਮੰਦ ਕੰਪਨੀ ਐਕਸਪਰਟ ਕੈਰੀਅਰ ਮੁਹਾਲੀ ਪਿਛਲੇ ਲੰਮੇ ਸਮੇਂ ਤੋਂ ਕੈਨੇਡਾ ਸਟੱਡੀ ਵੀਜ਼ਾ, ਮਲਟੀਪਲ ਵੀਜ਼ਾ, ਨੈਨੀ ਵੀਜ਼ਾ ਅਤੇ ਸਪਾਊਸ ਓਪਨ ਵਰਕ ਪਰਮਿਟ ਦੇ ਵੀਜ਼ਾ ਲਗਵਾ ਰਹੇ ਹਨ | ਕਿਊਬਕ ਸਟੱਡੀ ਵੀਜ਼ਾ ...
ਚੰਡੀਗੜ੍ਹ, 31 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਇੱਥੇ ਦੋ ਵੱਖ-ਵੱਖ ਹੁਕਮ ਜਾਰੀ ਕਰਕੇ ਪੰਜਾਬ 'ਚ ਚਾਰ ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ, ਇਨ੍ਹਾਂ 'ਚੋਂ 2 ਨੂੰ ਸੈਸ਼ਨ ਜੱਜ ਵਜੋਂ ਤਰੱਕੀ ਵੀ ਦਿੱਤੀ ਗਈ ਹੈ | ਦੂਜੇ ...
ਰਾਮਪੁਰਾ ਫੂਲ, 31 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਵਲੋਂ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੀ ਨਾਂਅ ਬਦਲੀ ਇਕ ਤੋਂ ਵੱਧ ਕਾਨੂੰਨੀ ਵਾਰਸਾਂ ਦੇ ਨਾਂਅ ਤੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਪਾਵਰਕਾਮ ਦੇ ਮੁੱਖ ਇੰਜੀਨੀਅਰ ਵਣਜ ਵਲੋਂ ਜਾਰੀ ਹੁਕਮਾਂ ...
ਸੰਗਰੂਰ, 31 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਅਤੇ ਭਾਈ ਪੰਥਪ੍ਰੀਤ ਸਿੰਘ ਜੋ ਬਰਗਾੜੀ ਕਾਂਡ ਅਤੇ ਕੋਟਕਪੁਰਾ ਕਾਂਡ ਦੇ ਗਵਾਹ ਹਨ, ...
ਫ਼ਿਰੋਜ਼ਪੁਰ, 31 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਕਾਰਨ ਸਮੂਹ ਸਕੂਲ ਸਿੱਖਿਆ ਬੋਰਡਾਂ ਵਲੋਂ ਕੀਤੇ ਗਏ 30 ਫ਼ੀਸਦੀ ਸਿਲੇਬਸ ਘਟਾਉਣ ਦੇ ਐਲਾਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਮਲੀਜਾਮਾ ਨਾ ਪਹਿਨਾਏ ਜਾਣ 'ਤੇ ਸੂਬੇ ਦੇ ਸਮੂਹ ਸਕੂਲਾਂ 'ਚ ਪੜ੍ਹਦੇ ...
ਬਟਾਲਾ, 31 ਜੁਲਾਈ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਪੰਜਾਬ ਸਰਕਾਰ ਦੀ ਤਰਜ 'ਤੇ ਬਿਜਲੀ ਮੁਲਾਜ਼ਮਾਂ ਦਾ ਮੋਬਾਈਲ ਭੱਤਾ ਘੱਟ ਕਰਨ ਦੇ ਫ਼ੈਸਲੇ ਦੀ ਪੁਰਜ਼ੋਰ ...
ਡੇਹਲੋਂ, 31 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀਆਂ ਲਈ ਨਾਮਜ਼ਦ ਚੇਅਰਮੈਨ, ਉਪ-ਚੇਅਰਮੈਨ ਅਤੇ ਡਾਇਰੈਕਟਰਾਂ ਦੀ ਐਲਾਨੀ ਸੂਚੀ 'ਚ ਕਿਲਾ ਰਾਏਪੁਰ ਮਾਰਕੀਟ ਕਮੇਟੀ ਲਈ ਬਣਾਏ ਚੇਅਰਮੈਨ ਰਣਜੀਤ ਸਿੰਘ ...
ਅੰਮਿ੍ਤਸਰ, 31 ਜੁਲਾਈ (ਸੁਰਿੰਦਰ ਕੋਛੜ)-ਵਿੱਤੀ ਐਕਸ਼ਨ ਟਾਸਕ ਫੋਰਸ (ਐਫ. ਏ. ਟੀ. ਐਫ.) ਦੁਆਰਾ ਕਾਲੀ ਸੂਚੀ 'ਚ ਪਾਏ ਜਾਣ ਦੇ ਡਰੋਂ ਪਾਕਿਸਤਾਨ ਨੇ ਅੱਤਵਾਦ ਰੋਕੂ ਐਕਟ 'ਚ ਸੋਧ ਕਰ ਦਿੱਤੀ ਹੈ | ਸੰਸਦ ਤੋਂ ਸੋਧ ਕਾਨੂੰਨ ਪਾਸ ਕਰਾਉਣ ਤੋਂ ਬਾਅਦ ਪਾਕਿਸਤਾਨ ਨੇ ਉਮੀਦ ਜਤਾਈ ਹੈ ...
ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਟੀਫ਼ਿਕੇਟ ਦੀ ਵੈਰੀਫਿਕੇਸ਼ਨ ਕਰਵਾਉਣ ਤੇ ਮਾਈਗ੍ਰੇਸ਼ਨ ਸਰਟੀਫ਼ਿਕੇਟ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਬੋਰਡ ...
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)-ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 10 + 1 ਵਿਚ ਓਪਨ ਸਕੂਲਾਂ ਦੇ 31,022 ਉਮੀਦਵਾਰਾਂ ਨੂੰ ਨਿਯਮਤ ਵਿਦਿਆਰਥੀਆਂ ਵਜੋਂ ਸਕੂਲਾਂ ਵਿਚ ਦਾਖਲਾ ਦੇਣ ਦਾ ਫ਼ੈਸਲਾ ਕੀਤਾ ਹੈ | ...
ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਆਈਲੈਟਸ, ਸੀ. ਡੀ. ਆਈਲੈਟਸ, ਪੀ.ਟੀ.ਈ. ਤੇ ਸਪੋਕਨ ਇੰਗਲਿਸ਼ ਆਦਿ ਕੋਰਸਾਂ ਦੀ ਤਿਆਰੀ ਕਰਵਾ ਰਹੀ ਸੰਸਥਾ 'ਮਾਈਾਡ ਮੇਕਰ' ਨੇ ਕੋਵਿਡ-19 ਦੇ ਦੌਰ ਵਿਚ ਵਿਦਿਆਰਥੀ ਵਰਗ ਦੀ ਸਹੂਲਤ ਲਈ ਆਪਣੇ ਸਾਰੇ ਕੋਰਸ ਆਨ-ਲਾਈਨ ਪੋਰਟਲ ਉਪਰ ਉਪਲਬਧ ...
ਜਲੰਧਰ, 31 ਜੁਲਾਈ (ਸ਼ਿਵ ਸ਼ਰਮਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਸਸਤੀ ਬਿਜਲੀ ਦੇ ਮੁੱਦੇ ਨੂੰ ਪੰਜਾਬ ਵਿਚ ਪਸੰਦ ਕੀਤਾ ਜਾਂਦਾ ਰਿਹਾ ਹੈ ਪਰ ਦਿੱਲੀ ਸਰਕਾਰ ਨੇ ਤੇਲ 'ਤੇ ਵੈਟ ਅੱਧਾ ਕਰਨ ਕਰਕੇ ਲੋਕਾਂ ...
ਪਟਿਆਲਾ, 31 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚਲੀ ਨਵੀਂ ਭਰਤੀ ਨੂੰ ਕੇਂਦਰ ਸਰਕਾਰ ਦੇ 7ਵੇਂ ਪੇ-ਕਮਿਸ਼ਨ 'ਚ ਨਿਰਧਾਰਿਤ ਮਾਣ ਭੱਤਿਆਂ ਤੋਂ ਵਧ ਕੁਝ ਨਾ ਦੇਣ ਦਾ ਫ਼ਰਮਾਨ ਕੱਢ ਦਿੱਤਾ ਹੈ | ਸੂਬਾ ਸਰਕਾਰ ਦੇ ਵਿਤ ਵਿਭਾਗ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX