ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਬਰਨਾਲਾ

5 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਆਧੁਨਿਕ ਸੁੱਖ-ਸੁਵਿਧਾ ਨਾਲ ਹੋਵੇਗਾ ਲੈਸ-ਸਿਹਤ ਮੰਤਰੀ

ਤਪਾ ਮੰਡੀ, 31 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਾਈ ਦੌਲਤਾਂ ਜੀ ਦੇ ਆਦਰ ਤੇ ਸਨਮਾਨ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤਪਾ ਦੇ ਜੰਮਪਲ ਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਤਪਾ ਦੇ ਸਬ ਡਵੀਜ਼ਨਲ ਸਿਵਲ ਹਸਪਤਾਲ ਵਿਖੇ 5 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ ਬੱਚਾ ਸਹੂਲਤਾਂ ਲਈ 20 ਬਿਸਤਰਿਆਂ ਦੀ ਨਵੀਂ ਬਿਲਡਿੰਗ, ਕੰਟੀਨ ਅਤੇ ਮੌਰਚਰੀ ਦਾ ਨੀਂਹ ਪੱਥਰ ਰੱਖਿਆ | ਸਿਹਤ ਮੰਤਰੀ ਦੇ ਤਪਾ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਤੇਸ਼ ਪ੍ਰਤਾਪ ਸਿੰਘ ਫੂਲਕਾ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ, ਸਿਵਲ ਸਰਜਨ ਗੁਰਿੰਦਰਵੀਰ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵੀਰ ਸਿੰਘ ਔਲਖ ਨੇ ਆਪਣੇ ਸਟਾਫ਼ ਸਮੇਤ ਗੁਲਦਸਤਾ ਦੇ ਕੇ ਭਰਵਾਂ ਸਵਾਗਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਜੱਚਾ-ਬੱਚਾ ਹਸਪਤਾਲਾਂ ਦੇ ਨਾਂਅ ਮਾਈ ਦੌਲਤਾਂ ਦੇ ਨਾਂਅ 'ਤੇ ਰੱਖੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਤਪਾ ਵਿਖੇ ਬਣਨ ਜਾ ਰਿਹਾ ਜੱਚਾ-ਬੱਚਾ ਹਸਪਤਾਲ ਜੋ ਕਿ ਤਿੰਨ ਮੰਜ਼ਿਲਾਂ ਇਮਾਰਤ ਦਾ ਹੋਵੇਗਾ ਜਿਸ ਦਾ ਏਰੀਆ ਲਗਭਗ 22 ਹਜ਼ਾਰ ਸੁਕੇਅਰ ਫੁੱਟ ਦਾ ਹੋਵੇਗਾ ਨੂੰ ਇਕ ਸਾਲ ਵਿਚ ਪੂਰਾ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਹਸਪਤਾਲ ਆਧੁਨਿਕ ਸੁੱਖ-ਸੁਵਿਧਾਵਾਂ ਨਾਲ ਲੈਸ ਹੋਵੇਗਾ ਅਤੇ ਇਸ ਦੀ ਨਵੀਂ ਅਤੇ ਪੁਰਾਣੀ ਇਮਾਰਤ ਵਿਚ ਆਧੁਨਿਕ ਅੱਗ ਬੁਝਾਊ ਯੰਤਰਾਂ ਤੇ ਆਕਸੀਜਨ ਗੈਸ ਨੂੰ ਹਰ ਬਿਸਤਰੇ ਤੱਕ ਪਹੁੰਚਾਉਣ ਲਈ ਗੈਸ ਪਾਈਪ ਲਾਈਨ ਦੀ ਵਿਵਸਥਾ ਕੀਤੀ ਗਈ ਹੈ | ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਵਿਖੇ ਬਲੱਡ ਸਟੋਰੇਜ ਯੂਨਿਟ ਦਾ ਵੀ ਉਦਘਾਟਨ ਕੀਤਾ ਗਿਆ | ਇਸ ਮੌਕੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਪ੍ਰਬੰਧਕੀ ਨਿਰਦੇਸ਼ਕ ਤਨੂ ਕਸ਼ਯਪ, ਡੀ.ਐਸ.ਪੀ. ਬਲਜੀਤ ਸਿੰਘ ਬਰਾੜ, ਤਹਿਸੀਲਦਾਰ ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਅਵਤਾਰ ਸਿੰਘ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਡਾ: ਸਤਿੰਦਰ ਪਾਲ ਸਿੰਘ ਬੁੱਟਰ, ਡਾ: ਬਾਂਕੇ ਬਿਹਾਰੀ, ਡਾ: ਗੁਰਪ੍ਰੀਤ ਸਿੰਘ ਮਾਹਲ, ਡਾ: ਬਿਕਰਮਜੀਤ ਸਿੰਘ, ਥਾਣਾ ਮੁਖੀ ਮੈਡਮ ਕਿਰਨਦੀਪ ਕੌਰ, ਸਿਟੀ ਇੰਚਾਰਜ ਮੇਜਰ ਸਿੰਘ, ਸਹਾਇਕ ਥਾਣੇਦਾਰ ਗੁਰਦੀਪ ਸਿੰਘ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ, ਸੂਬਾ ਸਕੱਤਰ ਅਮਰਜੀਤ ਸਿੰਘ ਧਾਲੀਵਾਲ, ਸਤਪਾਲ ਕਛਿਆੜਾ, ਭੁਪਿੰਦਰ ਸਿੱਧੂ, ਕੁਲਵੰਤ ਸਿੰਘ ਧਾਲੀਵਾਲ, ਸੁਰੇਸ਼ ਕੁਮਾਰ ਪੱਖੋਂ ਆਦਿ ਪਤਵੰਤੇ ਮੌਜੂਦ ਸਨ |

92.49 ਕਰੋੜ ਦੇ ਸੀਵਰੇਜ ਪ੍ਰਾਜੈਕਟ ਦਾ ਕੇਵਲ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਵਲੋਂ ਉਦਘਾਟਨ

ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਾਸੀਆਂ ਦੀ ਸੀਵਰੇਜ ਤੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਪਾਣੀ ਸੋਧ ਦੇ ਮੱਦੇਨਜ਼ਰ ਸੀਵਰੇਜ ਦੇ ਮੁੱਖ ਪੰਪਿੰਗ ਸਟੇਸ਼ਨ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਬਾਬਾ ਗੇਜਾ ਸਿੰਘ ਦੇ ਜਨਮ ਦਿਹਾੜੇ 'ਤੇ ਸੰਗਤਾਂ ਆਪਣੇ ਘਰਾਂ ਵਿਚ ਰਹਿ ਕੇ ਅਰਦਾਸ ਕਰਨ-ਬਾਬਾ ਭਾਗ ਸਿੰਘ

ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਤੋਂ ਵਰਸੋਏ ਬਾਬਾ ਗੇਜਾ ਸਿੰਘ ਵਿਧਾਤੇ ਵਾਲਿਆਂ ਦਾ ਜਨਮ ਦਿਹਾੜਾ 18 ਸਾਉਣ 2 ਅਗਸਤ ਨੂੰ ਹਰ ਸਾਲ ਉਨ੍ਹਾਂ ਦੇ ਜਨਮ ਅਸਥਾਨ ਜੱਦੀ ਪਿੰਡ ਵਿਧਾਤੇ ਨਾਨਕਸਰ ਠਾਠ ਵਿਖੇ ਦੇਸ਼ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸੀ. ਪੀ. ਆਈ. ਐਮ. ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੁਖਤਿਆਰ ਸਿੰਘ ਜਾਗਲ ਸਕੱਤਰ ਬ੍ਰਾਂਚ ਚੀਮਾ ਨੇ ਕਿਹਾ ਕਿ ਸ਼ਹੀਦ ਕੌਮ ਦਾ ...

ਪੂਰੀ ਖ਼ਬਰ »

ਭਦੌੜ ਵਿਖੇ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ

ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਐਸ.ਐਮ.ਓ. ਡਾ: ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਭਦੌੜ ਵਿਖੇ ਤਿੰਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਨ੍ਹਾਂ 'ਚ ਇਕ ਵਿਅਕਤੀ ਭਦੌੜ ਵਿਖੇ ਵਿਧਾਤਾ ਰੋਡ 'ਤੇ ਡੁਬਈ ਤੋਂ ਆਇਆ ਹੈ ਜੋ ਸੋਹਲ ਪਤੀ ਵਿਖੇ ਕੁਆਰੰਟੀਨ ...

ਪੂਰੀ ਖ਼ਬਰ »

ਪਿੰਡ ਮਹਿਲ ਕਲਾਂ ਸੋਢੇ ਵਿਖੇ ਮੁਸਲਿਮ ਭਾਈਚਾਰੇ ਦੀ ਮਸੀਤ ਅਤੇ ਲੋਕਾਂ ਦੇ ਘਰਾਂ 'ਚ ਵੜਿਆ ਪਾਣੀ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਸੋਢੇ ਵਿਖੇ ਕੁਝ ਕੁ ਘੰਟੇ ਪਏ ਤੇਜ਼ ਮੀਂਹ ਕਾਰਨ ਮੁਸਲਿਮ ਭਾਈਚਾਰੇ ਦੀ ਮਸੀਤ ਅਤੇ ਆਲੇ-ਦੁਆਲੇ ਲੱਗਦੇ ਘਰਾਂ 'ਚ ਪਾਣੀ ਭਰ ਜਾਣ ਦਾ ਪਤਾ ਲੱਗਿਆ ਹੈ | ਜਿਸ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਬੋਲੈਰੋ ਪਿਕਅਪ ਗੱਡੀ 'ਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਬਰਨਾਲਾ, 31 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਧਨੌਲਾ ਖ਼ੁਰਦ ਵਿਖੇ ਇਕ ਮਹਿੰਦਰਾ ਬੋਲੈਰੋ ਪਿਕਅਪ ਗੱਡੀ 'ਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਬੋਲੈਰੋ ...

ਪੂਰੀ ਖ਼ਬਰ »

¸ ਮਾਮਲਾ ਜਸਵਿੰਦਰ ਮਿੱਠਾ ਖ਼ੁਦਕੁਸ਼ੀ ਕੇਸ ਵਿਚ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ¸ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਸਬੰਧੀ ਹੰਡਿਆਇਆ ਵਿਖੇ ਧਰਨਾ 7 ਨੂੰ

ਹੰਡਿਆਇਆ, 31 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪਿਛਲੇ ਦਿਨੀਂ ਕਸਬਾ ਹੰਡਿਆਇਆ ਦੇ ਵਾਸੀ ਜਸਵਿੰਦਰ ਮਿੱਠਾ ਵਲੋਂ ਆਪਣੇ ਮਾਲਕਾਂ ਦੁਆਰਾ ਕਈ ਮਹੀਨਿਆਂ ਦੀ ਤਨਖ਼ਾਹ ਨਾ ਦੇਣ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ | ਇਸ ਸਬੰਧੀ ਪਰਿਵਾਰਕ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੋਸ ਮੁਜ਼ਾਹਰਾ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ, ਭਾਰਤ ਨੌਜਵਾਨ ਸਭਾ, ਕਰਜ਼ਾ ਮੁਕਤੀ ਔਰਤ ਸੰਘਰਸ਼ ਕਮੇਟੀ ਵਲੋਂ ਜਮਹੂਰੀ ਕਿਸਾਨ ਸਭਾ ਭਾਕਿਯੂ (ਡਕੌਾਦਾ), ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪ੍ਰਾਈਵੇਟ ਫਾਈਨਾਂਸ ...

ਪੂਰੀ ਖ਼ਬਰ »

ਬਰਨਾਲਾ ਜੇਲ੍ਹ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਮੰਗੀ ਜਾਂਚ

ਪਟਿਆਲਾ, 31 ਜੁਲਾਈ (ਮਨਦੀਪ ਸਿੰਘ ਖਰੋੜ)- ਪਟਿਆਲਾ ਦੇ ਅਬਲੋਵਾਲ ਦੇ ਰਹਿਣ ਵਾਲੇ ਨੌਜਵਾਨ ਦੀ ਬਰਨਾਲਾ ਜੇਲ੍ਹ 'ਚ ਬੰਦ ਹੋਣ ਦੌਰਾਨ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਅੱਜ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਦਿਨ-ਬ-ਦਿਨ ਵਧਦੇ ਜਾ ਰਹੇ ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦਾ ਪ੍ਰਕੋਪ ਹੋਰ ਵਧਿਆ, 35 ਨਵੇਂ ਕੇਸ ਆਏ ਸਾਹਮਣੇ

ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਵਿਚ 35 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 226 ਹੋ ਗਈ ਹੈ | ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ

ਧਨੌਲਾ, 31 ਜੁਲਾਈ (ਚੰਗਾਲ)-ਸੀ.ਪੀ.ਆਈ.ਐਮ. ਧਨੌਲਾ ਬਰਾਂਚ ਨੇ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਵਸ ਨੂੰ ਫ਼ਿਰਕਾਪ੍ਰਸਤ ਵਿਰੋਧੀ ਦਿਵਸ ਵਜੋਂ ਕਾਮਰੇਡ ਪ੍ਰਤਾਪ ਸਿੰਘ ਧਨੌਲਾ ਭਵਨ ਧਨੌਲਾ ਵਿਖੇ ਮਨਾਇਆ ਤੇ ਸ਼ਹੀਦ ਊਧਮ ਸਿੰਘ ਦੀ ਫੋਟੋ 'ਤੇ ਹਾਰ ਪਾ ਕੇ ਨਾਅਰੇ ਲਾ ...

ਪੂਰੀ ਖ਼ਬਰ »

ਇਨਾਮ ਵੰਡ ਸਮਾਗਮ ਕਰਵਾਇਆ

ਧਰਮਗੜ੍ਹ, 31 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਖੇਤਰਾਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹੌਾਸਲਾ-ਅਫਜਾਈ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸਿੱਖਿਆ ਅਧਿਕਾਰੀ ਸੁਰਿੰਦਰ ਸਿੰਘ ਭਰੂਰ ਨੇ ਬਤੌਰ ...

ਪੂਰੀ ਖ਼ਬਰ »

ਪੱਤਰਕਾਰਾਂ ਤੇ ਪੁਲਿਸ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਮਾਲੇਰਕੋਟਲਾ, 31 ਜੁਲਾਈ (ਪਾਰਸ ਜੈਨ)-ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫ਼ਰੰਟ ਲਾਈਨ 'ਤੇ ਰਹਿ ਕੇ ਕੰਮ ਕਰਨ ਵਾਲੇ ਮੀਡੀਆ ਅਤੇ ਪੁਲਿਸ ਕਰਮਚਾਰੀਆਂ ਵਲੋਂ ਨਿਭਾਏ ਗਏ ਸ਼ਲਾਘਾਯੋਗ ਰੋਲ ਨੂੰ ਮੱਦੇਨਜ਼ਰ ਰੱਖਦਿਆਂ ਸਥਾਨਕ ਮਹਾਂਵੀਰ ...

ਪੂਰੀ ਖ਼ਬਰ »

ਐੱਸ.ਕੇ. ਪੋਲਟਰੀ ਫਾਰਮ ਨੂੰ ਸਰਬੋਤਮ ਪੁਰਸਕਾਰ

ਲੌਾਗੋਵਾਲ, 31 ਜੁਲਾਈ (ਵਿਨੋਦ, ਖੰਨਾ)-ਐੱਸ.ਕੇ. ਪੋਲਟਰੀ ਫਾਰਮ ਲੌਾਗੋਵਾਲ ਨੂੰ ਪੋਲਟਰੀ ਫਾਰਮਰਾਂ ਦੀ ਕੌਮਾਂਤਰੀ ਪੱਧਰ ਦੀ ਸੰਸਥਾ ਸ੍ਰੀ ਨਿਵਾਸਾ ਹਾਈਲਾਈਨ ਵਲੋਂ ਉੱਤਰੀ ਭਾਰਤ ਦਾ ਸਰਬੋਤਮ ਪੋਲਟਰੀ ਫਾਰਮ ਪੁਰਸਕਾਰ ਪ੍ਰਾਪਤ ਹੋਇਆ ਹੈ | ਸ੍ਰੀ ਨਿਵਾਸਾ ਹਾਈਲਾਈਨ ...

ਪੂਰੀ ਖ਼ਬਰ »

ਸਰਕਾਰ ਨੇ ਟਰੱਕ ਯੂਨੀਅਨਾਂ ਦੇ ਟੈਂਡਰ ਆਪਣੇ ਚਹੇਤਿਆਂ ਨੂੰ ਦਿੱਤੇ-ਢੀਂਡਸਾ

ਲਹਿਰਾਗਾਗਾ, 31 ਜੁਲਾਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੰਜਾਬ ਦੇ ਟਰੱਕ ਅਪਰੇਟਰ ਪਿਛਲੇ ਲੰਮੇ ਸਮੇਂ ਤੋਂ ਜਦੋਂ ਦੀਆਂ ਟਰੱਕ ਯੂਨੀਅਨਾਂ ਪੰਜਾਬ ਸਰਕਾਰ ਵਲੋਂ ਭੰਗ ਕੀਤੀਆਂ ਹਨ, ਆਰਥਿਕ ਮੰਦਵਾੜੇ ਦੀ ਮਾਰ ਝੱਲ ਰਹੇ ਹਨ ਅਤੇ ਟਰੱਕ ਅਪਰੇਟਰ ਬੇਰੁਜ਼ਗਾਰੀ ਦੀ ਮਾਰ ਝੱਲ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ 4 ਅਗਸਤ ਨੂੰ ਪਿੰਡ ਚੀਮਾ ਵਿਖੇ ਵੱਡੀ ਕਨਵੈੱਨਸ਼ਨ-ਦੀਵਾਨਾ

ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਖੇਤੀ ਸੰਕਟ ਲਈ ਨਵੇਂ ਆਰਡੀਨੈਂਸਾਂ ਿਖ਼ਲਾਫ਼ ਲੋਕ ਮੋਰਚਾ ਪੰਜਾਬ ਵਲੋਂ ਪਿੰਡ ਚੀਮਾ ਵਿਖੇ ਸੂਬਾ ਜਥੇਬੰਦਕ ਕਮੇਟੀ ਦੇ ਸਹਿਯੋਗ ਨਾਲ 4 ਅਗਸਤ ਨੂੰ ਕਨਵੈੱਨਸ਼ਨ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਦੀਵਾਨਾ ਆਗੂ ...

ਪੂਰੀ ਖ਼ਬਰ »

ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਕੀਤਾ ਜਾਵੇਗਾ ਤੇਜ਼-ਅਕਾਲੀ ਆਗੂ

ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਪਿੰਡਾਂ ਦੇ ਵੱਖ-ਵੱਖ ਜ਼ੋਨ ਬਣਾ ਕੇ ਵੱਖ-ਵੱਖ ਵਰਗਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ | ਇਸ ਸਬੰਧੀ ਸ਼੍ਰੋਮਣੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਿੰਡ ਟੱਲੇਵਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਪਿੰਡ ਟੱਲੇਵਾਲ ਵਿਖੇ ਪੰਚਾਇਤ ਵਲੋਂ ਕਰਵਾਏ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਸ: ਫੂਲਕਾ ਨੇ ਕਿਹਾ ਕਿ ਜਿੱਥੇ ਪਿੰਡਾਂ ਦੀਆਂ ਗਲੀਆਂ ਤੇ ਸੜਕਾਂ ਦੀ ਨੁਹਾਰ ਬਦਲੀ ਜਾ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵੱਖ-ਵੱਖ ਸੰਸਥਾਵਾਂ ਨੇ ਬੀਬੀਆਂ ਨੂੰ ਕੀਤਾ ਸਨਮਾਨਿਤ

ਹੰਡਿਆਇਆ, 31 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼੍ਰੋਮਣੀ ਕਮੇਟੀ 'ਚ ਮੁਲਾਜ਼ਮ ਬੀਬੀ ਇੰਦਰਜੀਤ ਕੌਰ ਤੇ ਬੀਬੀ ਮਹਿੰਦਰ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਸਿਰੋਪਾਓ ਪਾ ...

ਪੂਰੀ ਖ਼ਬਰ »

ਢਿੱਲੋਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਦੇ ਕੰਮਾਂ ਦਾ ਉਦਘਾਟਨ

ਧਨੌਲਾ, 31 ਜੁਲਾਈ (ਚੰਗਾਲ)-ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਬਾਵਜੂਦ ਪੰਜਾਬ ਦੇ ਲੋਕਾਂ ਦੇ ਵਿਕਾਸ ਕਾਰਜਾਂ ਲਈ ਵੱਡੀ ਪੱਧਰ 'ਤੇ ਗਰਾਂਟਾਂ ਜਾਰੀ ਕਰ ਕੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਜਿਸ ਕਰ ਕੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਧਿਆਨ ਨਾ ਦੇਣ ਕਾਰਨ ਸ਼ਹਿਰ ਬਰਨਾਲਾ ਦੇ ਅਹਿਮ ਪ੍ਰਾਜੈਕਟ ਦੋ ਸਾਲਾਂ ਦੀ ਦੇਰੀ ਨਾਲ ਹੋ ਰਹੇ ਚਾਲੂ-ਸ਼ੋਰੀ

ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਅੱਜ ਕਾਂਗਰਸੀ ਆਗੂਆਂ ਵਲੋਂ ਕੀਤਾ ਗਿਆ ਹੈ ਦਰਸਅਸਲ ਇਹ ...

ਪੂਰੀ ਖ਼ਬਰ »

ਸ਼ਹਿਣਾ ਦਾ ਇਕ ਵਿਅਕਤੀ ਆਇਆ ਕੋਰੋਨਾ ਪਾਜ਼ੀਟਿਵ

ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਣ 'ਤੇ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਦੇ ਮੁਲਾਜ਼ਮਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸ਼ਹਿਣਾ ਵਿਖੇ ਇਕ ਵਿਅਕਤੀ 38 ਸਾਲ ਜੋ ਕਿ ਪਿੰਡ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਦੇ 23ਵੇਂ ਸ਼ਰਧਾਂਜਲੀ ਸਮਾਗਮ ਸਬੰਧੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਗੁਰਦੁਵਾਰਾ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਸਿੱਖ ਨੌਜਵਾਨਾਂ 'ਤੇ ਝੂਠੇ ਪਰਚੇ ਦਰਜ ਕਰਨ ਦੀ ਨਿੰਦਾ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਸਿੱਖ ਨੌਜਵਾਨਾਂ 'ਤੇ ਯੂ.ਪੀ.ਏ.ਪੀ. ਕਾਲੇ ਕਾਨੂੰਨ ਤਹਿਤ ਦਰਜ ਕੀਤੇ ਜਾ ਰਹੇ ਨਾਜਾਇਜ਼ ਪਰਚਿਆਂ ਵਿਰੁੱਧ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX