ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਕਪੂਰਥਲਾ / ਫਗਵਾੜਾ

ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ 'ਤੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ, ਥਿੰਦ)-ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤੱਕ ਹਿੰਦੁਸਤਾਨ ਦੇ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਕੁਰਬਾਨ ਹੋਣ ਦੀ ਪੇ੍ਰਰਨਾ ਦਿੰਦੀ ਰਹੇਗੀ | ਇਹ ਸ਼ਬਦ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਪ੍ਰੋ: ਚਰਨ ਸਿੰਘ ਨੇ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਇਕ ਕ੍ਰਾਂਤੀਕਾਰੀ ਯੋਧਾ ਸੀ, ਜਿਸ ਦੇ ਦਿਲ ਅੰਦਰ ਸੂਰਮਿਆਂ ਵਾਲੀ ਦਿ੍ੜ੍ਹਤਾ ਪੈਦਾ ਹੋ ਗਈ ਸੀ ਤੇ ਜਿਸ ਨੇ ਬੜੇ ਹੀ ਸਿਦਕ ਤੇ ਸਬਰ ਨਾਲ ਜਲਿ੍ਹਆਂ ਵਾਲੇ ਬਾਗ ਦਾ ਬਦਲਾ ਲਿਆ | ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਸ਼ਹੀਦ ਊਧਮ ਸਿੰਘ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅੱਜ ਦਾ ਇਹ ਸ਼ਰਧਾਂਜਲੀ ਸਮਾਗਮ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ, ਬਾਰ ਐਸੋਸੀਏਸ਼ਨ, ਸਾਹਿਤ ਸਭਾ ਅਤੇ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਰਜਿੰਦਰ ਸਿੰਘ ਰਾਣਾ, ਸ਼ਿੰਗਾਰਾ ਸਿੰਘ, ਕੇਹਰ ਸਿੰਘ, ਜਸਪਾਲ ਸਿੰਘ ਧੰਜੂ, ਸਤਨਾਮ ਸਿੰਘ ਮੋਮੀ, (ਸਾਰੇ ਐਡਵੋਕੇਟ) ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਜਰਨੈਲ ਸਿੰਘ ਚੰਦੀ, ਮਾਸਟਰ ਚਰਨ ਸਿੰਘ, ਹਰਬੰਸ ਸਿੰਘ ਅਣਖੀ ਆਦਿ ਹਾਜ਼ਰ ਸਨ |
ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਬਦਲਾ ਲੈ ਕੇ ਮਿਸਾਲ ਪੈਦਾ ਕੀਤੀ-ਡਾ: ਉਪਿੰਦਰਜੀਤ ਕੌਰ
ਸੁਲਤਾਨਪੁਰ ਲੋਧੀ, (ਥਿੰਦ, ਨਰੇਸ਼ ਹੈਪੀ)-ਸ਼ਹੀਦ ਊਧਮ ਸਿੰਘ ਨੇ ਜਲਿ੍ਹਆਂਵਾਲੇ ਬਾਗ ਦੇ ਕਤਲੇਆਮ ਦਾ 21 ਸਾਲ ਬਾਅਦ ਹਾਕਮ ਦੇ ਘਰ ਜਾ ਕੇ ਬਦਲਾ ਲੈ ਕੇ ਦੁਨੀਆ 'ਚ ਮਿਸਾਲ ਪੈਦਾ ਕੀਤੀ ਅਤੇ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ | ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕੋਰ ਕਮੇਟੀ ਮੈਂਬਰ ਡਾ: ਉਪਿੰਦਰਜੀਤ ਕੌਰ ਨੇ ਕਿਹਾ ਕਿ ਆਜ਼ਾਦੀ ਦੀ ਲਹਿਰ ਵਿਚ ਪੰਜਾਬੀਆਂ ਨੇ ਵੱਡਾ ਯੋਗਦਾਨ ਪਾਇਆ ਹੈ | ਇਸ ਮੌਕੇ ਡਾ: ਉਪਿੰਦਰਜੀਤ ਕੌਰ ਨੇ ਹਲਕੇ ਦੇ ਪਾਰਟੀ ਵਰਕਰਾਂ ਨਾਲ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਸੀਨੀਅਰ ਅਕਾਲੀ ਆਗੂ ਜਥੇਦਾਰ ਸਵਰਨ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਹਰੀ ਸਿੰਘ ਵਾਟਾਂਵਾਲੀ, ਦਰਬਾਰਾ ਸਿੰਘ ਵਿਰਦੀ, ਸਤਨਾਮ ਸਿੰਘ ਰਾਮੇ, ਕਮਲਜੀਤ ਕੌਰ ਕਮਾਲਪੁਰ, ਜਸਵਿੰਦਰ ਕੌਰ ਟਿੱਬਾ ਆਦਿ ਹਾਜ਼ਰ ਸਨ |
ਦੇਸ਼ ਭਗਤਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ-ਪੱਪਾ, ਰਵੀ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਸ਼ਹੀਦ ਸਾਡੇ ਦੇਸ਼ ਕੌਮ ਦਾ ਸਰਮਾਇਆ ਹਨ ਤੇ ਸਾਨੂੰ ਸਮੂਹ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਹ ਸ਼ਬਦ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਪੀ.ਏ. ਰਵਿੰਦਰ ਰਵੀ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਹੇ | ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿਚ ਵਾਈਸ ਚੇਅਰਮੈਨ ਦੀਪਕ ਧੀਰ ਰਾਜੂ, ਰਜਿੰਦਰ ਸਿੰਘ ਤਕੀਆ ਚੇਅਰਮੈਨ ਪੰਚਾਇਤ ਸੰਮਤੀ , ਸੁਰਜੀਤ ਸਿੰਘ ਸੱਦੂਵਾਲ ਬਲਾਕ ਸੰਮਤੀ ਮੈਂਬਰ, ਅਸ਼ੋਕ ਮੋਗਲਾ ਸਾਬਕਾ ਪ੍ਰਧਾਨ ਨਗਰ ਕੌਾਸਲ, ਤੇਜਵੰਤ ਸਿੰਘ ਸਾਬਕਾ ਐਮ.ਸੀ., ਸੰਜੀਵ ਮਰਵਾਹਾ ਸ਼ਹਿਰੀ ਪ੍ਰਧਾਨ, ਇੰਦਰਜੀਤ ਸਿੰਘ ਲਿਫਟਰ ਬਲਾਕ ਸੰਮਤੀ ਮੈਂਬਰ, ਡਾ.ਅਮਨਪ੍ਰੀਤ ਸਿੰਘ, ਸਰਪੰਚ ਜਸਪਾਲ ਸਿੰਘ, ਜਗਜੀਤ ਸਿੰਘ ਚੰਦੀ, ਹਰਨੇਕ ਸਿੰਘ ਵਿਰਦੀ, ਸਰਪੰਚ ਰਾਜੂ ਢਿੱਲੋਂ, ਨਵਨੀਤ ਸਿੰਘ ਚੀਮਾ, ਸਰਪੰਚ ਡਾ. ਜਸਵੀਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਬਾਊਪੁਰ, ਸਰਪੰਚ ਜੋਬਨਪ੍ਰੀਤ ਸਿੰਘ ਚੰਦੀ, ਸਰਪੰਚ ਲਖਵਿੰਦਰ ਸਿੰਘ ਸੈਦਪੁਰ, ਸਰਪੰਚ ਪੋ੍ਰ: ਬਲਜੀਤ ਸਿੰਘ ਟਿੱਬਾ, ਸਰਪੰਚ ਸ਼ੇਰ ਸਿੰਘ ਮਸੀਤਾਂ, ਸਰਪੰਚ ਲਖਵਿੰਦਰ ਸਿੰਘ ਤਾਸ਼ਪੁਰ, ਰਣਜੀਤ ਸਿੰਘ ਰਾਣਾ, ਜਸਪਾਲ ਸਿੰਘ ਧੰਜੂ, ਤੇਜਿੰਦਰ ਸਿੰਘ ਧੰਜੂ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਸੰਤੋਖ ਸਿੰਘ ਬੱਗਾ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਰਪੰਚ ਲਾਭ ਸਿੰਘ, ਸਰਪੰਚ ਜਸਪਾਲ ਸਿੰਘ, ਸਰਪੰਚ ਡਾ. ਸ਼ਿੰਗਾਰਾ ਸਿੰਘ, ਸਰਪੰਚ ਬਲਵਿੰਦਰ ਸਿੰਘ ਤਕੀਆ, ਅਜੀਤਪਾਲ ਸਿੰਘ ਬਾਜਵਾ, ਰਵਿੰਦਰ ਰਵੀ ਪੀ.ਏ. , ਬਲਜਿੰਦਰ ਸਿੰਘ ਪੀ.ਏ. ਆਦਿ ਹਾਜ਼ਰ ਸਨ |
ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਦੇਸ਼ ਵਾਸੀਆਂ 'ਚ ਆਜ਼ਾਦੀ ਲਈ ਜੋਸ਼ ਪੈਦਾ ਕੀਤਾ-ਚੀਮਾ
ਸੁਲਤਾਨਪੁਰ ਲੋਧੀ, (ਥਿੰਦ, ਹੈਪੀ)-ਸ਼ਹੀਦ ਊਧਮ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਿਰੜ, ਸਿਦਕ ਅਤੇ ਬਿਨਾ ਕਿਸੇ ਆਸਰੇ ਦੇ ਆਪਣੇ ਬਲਬੂਤੇ 'ਤੇ ਕੁਰਬਾਨੀ ਦੇ ਕੇ ਅਜਿਹੀ ਮਿਸਾਲ ਪੈਦਾ ਕੀਤੀ ਹੈ, ਜਿਸ ਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਚੀਮਾ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਭੇਟ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਡਾ: ਜਸਬੀਰ ਸਿੰਘ ਭੌਰ, ਅਵਤਾਰ ਸਿੰਘ ਮੀਰੇ, ਰਾਜੀਵ ਧੀਰ, ਬਲਵਿੰਦਰ ਸਿੰਘ ਤੁੜ, ਸਤਵਿੰਦਰ ਸਿੰਘ ਸੱਤਾ, ਬਲਬੀਰ ਸਿੰਘ ਮਸੀਤਾਂ, ਸਰਪੰਚ ਕੁਲਦੀਪ ਸਿੰਘ ਦੁਰਗਾਪੁਰ, ਹਰਵਿੰਦਰ ਸਿੰਘ, ਗੁਰਦੇਵ ਸਿੰਘ ਤਾਸ਼ਪੁਰ, ਰਜਿੰਦਰ ਸਿੰਘ ਜੈਨਪੁਰ, ਨਰਿੰਦਰ ਸਿੰਘ ਖਿੰਡਾ ਆਦਿ ਹਾਜ਼ਰ ਸਨ |
ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਪੇ੍ਰਰਨਾ ਸਰੋਤ-ਡੀ.ਐਸ.ਪੀ. ਮੁੱਤੀ
ਸ਼ਹੀਦ ਊਧਮ ਸਿੰਘ ਸੁਨਾਮ ਵਲੋਂ ਦੇਸ਼ ਦੀ ਆਜ਼ਾਦੀ ਖ਼ਾਤਰ ਦਿੱਤੀ ਗਈ ਕੁਰਬਾਨੀ ਸਦੀਆਂ ਤੱਕ ਸਮਿਆਂ ਦਾ ਰਾਹ ਰੁਸ਼ਨਾਉਂਦੀ ਰਹੇਗੀ ਅਤੇ ਦੇਸ਼ ਵਾਸੀਆਂ ਲਈ ਸਦਾ ਹੀ ਪੇ੍ਰਰਨਾ ਸਰੋਤ ਬਣੇਗੀ |
(ਬਾਕੀ ਸਫ਼ਾ 6 'ਤੇ)

ਆਰ. ਸੀ. ਐਫ. ਨੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 'ਸ਼ੈੱਲ ਅਸੈਂਬਲੀ ਜਿਗ'

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਲਗਪਗ 30 ਲੱਖ ਰੁਪਏ ਦੀ ਲਾਗਤ ਨਾਲ ਆਤਮ ਨਿਰਭਰ ਭਾਰਤ ਅਭਿਆਨ ਤਹਿਤ ਤਿਆਰ ਕੀਤੇ 'ਸ਼ੈੱਲ ਅਸੈਂਬਲੀ ਜਿਗ' ਨਾਲ ਹੁਣ ਰੇਲ ਡੱਬਿਆਂ ਦੇ ਸ਼ੈੱਲ ਨਿਰਮਾਣ 'ਚ ਵਾਧਾ ਹੋਵੇਗਾ | ਇੱਥੇ ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਨਡਾਲਾ 'ਚ ਪ੍ਰਵਾਸੀ ਮਜ਼ਦੂਰ ਦੇ ਕਿਰਚ ਮਾਰ ਕੇ ਮੋਬਾਈਲ ਫ਼ੋਨ ਖੋਹਿਆ

ਨਡਾਲਾ, 31 ਜੁਲਾਈ (ਮਾਨ)-ਬੀਤੀ ਰਾਤ ਇੱਕ ਪਰਵਾਸੀ ਮਜ਼ਦੂਰ ਕੋਲੋਂ ਐਕਟਿਵਾ ਸਵਾਰ ਲੁਟੇਰੇ ਨੌਜਵਾਨ 'ਤੇ ਹਮਲਾ ਕਰਦਿਆਂ ਉਸ ਕੋਲੋਂ ਮੋਬਾਈਲ ਫ਼ੋਨ ਖੋਹ ਕੇ ਭੱਜ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਡਾਲਾ ਗੈਸ ਸਰਵਿਸ 'ਤੇ ਕੰਮ ਕਰਦੇ ਮਜ਼ਦੂਰ ਅਰਵਿੰਦ ਕੁਮਾਰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ 'ਚ ਇਸ਼ਨਾਨ ਘਰ ਦੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ, ਥਿੰਦ) ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਵਿੱਤਰ ਸਰੋਵਰ ਤੇ ਬੀਬੀਆਂ ਦੇ ਨਵੇਂ ਨਿਰਮਾਣ ਕੀਤੇ ਜਾ ਰਹੇ ਇਸ਼ਨਾਨ ਘਰ ਦੇ ਅੱਜ ਇਲਾਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਯੂਨੀਅਨ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਕਪੂਰਥਲਾ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਸਹਿਕਾਰੀ ਯੂਨੀਅਨ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਚੇਅਰਮੈਨ ਬਲਬੀਰ ਸਿੰਘ ਅਮਰਜੀਤਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਯੂਨੀਅਨ ਦੇ ਕਾਰੋਬਾਰ ਨੂੰ ਹੋਰ ਵਧਾਉਣ 'ਤੇ ਚਰਚਾ ਹੋਈ ਤੇ ਇਹ ਫ਼ੈਸਲਾ ਲਿਆ ਗਿਆ ...

ਪੂਰੀ ਖ਼ਬਰ »

ਹਾਈਵੇ 'ਤੇ ਬਣ ਰਿਹਾ ਪੁਲ ਜਲਦ ਲੋਕਾਂ ਦੇ ਹਵਾਲੇ ਹੋਵੇਗਾ-ਖੋਸਲਾ

ਫਗਵਾੜਾ, 31 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਨੈਸ਼ਨਲ ਹਾਈਵੇ 'ਤੇ ਬਣ ਰਹੇ ਪੁਲ ਦਾ ਨਿਰਮਾਣ ਕੰਮ ਕਰੀਬ ਕਰੀਬ ਪੂਰਾ ਹੋ ਚੁੱਕਿਆ ਹੈ ਅਤੇ ਛੇਤੀ ਹੀ ਕੇਂਦਰ ਸਰਕਾਰ ਦੀ ਹਰੀ ਝੰਡੀ ਮਿਲਣ 'ਤੇ ਇਸ ਨੂੰ ਜਨਤਾ ਦੇ ਹਵਾਲੇ ਕਰ ਦਿੱਤਾ ਜਾਵੇਗਾ ¢ ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬੰਦੀ ਔਰਤਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ

ਕਪੂਰਥਲਾ, 31 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਬੰਦੀ ਔਰਤਾਂ ਲਈ ਸਿਲਾਈ ਸਿਖਾਉਣ ਦੇ ਮਨੋਰਥ ਨਾਲ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਦੋ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ | ਸੁਸਾਇਟੀ ਦੇ ਸਕੱਤਰ ਆਰ.ਸੀ. ਬਿਰਹਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ 50 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਬੇਗੋਵਾਲ, 31 ਜੁਲਾਈ (ਸੁਖਜਿੰਦਰ ਸਿੰਘ)-ਬੀਤੇ ਦਿਨ ਇੱਥੋਂ ਨੇੜਲੇ ਪਿੰਡ ਮਹਿਮਦਪੁਰ 'ਚ ਸਲਿੰਦਰ ਸਿੰਘ ਪ੍ਰਵਾਸੀ ਭਾਰਤੀ ਦੇ ਪਰਿਵਾਰ ਵਲੋਂ ਪਿੰਡ ਦੇ 50 ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਸਮੇਂ ਸਮਾਜ ਸੇਵੀ ਜਸਪਾਲ ਸਿੰਘ ਤੇ ਬਲਜੀਤ ਸਿੰਘ ਡਿੰਪਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਧੱਕੇਸ਼ਾਹੀਆਂ ਬੰਦ ਕਰੇ-ਸ਼ਰਮਾ

ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ, ਥਿੰਦ)-ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸੁਲਤਾਨਪੁਰ ਲੋਧੀ ਵਿਖੇ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਵਲੋਂ ਇਕ ਵਿਸ਼ੇਸ਼ ਮੀਟਿੰਗ ਸੂਬਾ ਮੀਤ ਪ੍ਰਧਾਨ ਸ੍ਰੀ ਚਰਨਜੀਤ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਕਿਸਾਨ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ-ਚੇਅਰਮੈਨ ਪੱਡਾ

ਢਿਲਵਾਂ, 31 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਲਈ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਆਪਣੀ ਦਰਖ਼ਾਸਤ 5 ਅਗਸਤ ਤੱਕ ਦਫ਼ਤਰ ਮਾਰਕੀਟ ਕਮੇਟੀ ਢਿਲਵਾਂ ਵਿਖੇ ਦੇਣ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਥਾਣਾ ਢਿਲਵਾਂ 'ਚ ਮੁਲਾਜ਼ਮ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਕਾਰਨ ਥਾਣਾ ਕੀਤਾ ਸੀਲ

ਢਿਲਵਾਂ, 31 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ 'ਚ ਤਾਇਨਾਤ ਮੁਲਾਜ਼ਮ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਨਾਲ ਸਿਹਤ ਅਧਿਕਾਰੀਆਂ ਵਲੋਂ ਥਾਣਾ ਢਿਲਵਾਂ ਸੀਲ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਕੱਚੇ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਕਰੇ ਸਰਕਾਰ-ਵੀਰ ਸ੍ਰੇਸ਼ਠ ਸੁਖਰਾਜ

ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਭਾਰਤੀ ਵਾਲਮੀਕਿ ਧਰਮ ਸਮਾਜ ਰਜਿ. (ਭਾਵਾਧਸ) ਫਗਵਾੜਾ ਇਕਾਈ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਰ ਵਿਕਰਮ ਬਘਾਣੀਆ ਦੇ ਦਫ਼ਤਰ ਵਿਖੇ ਹੋਈ | ਜਿਸ 'ਚ ਜਲੰਧਰ ਤੋਂ ਸੰਗਠਨ ਦੇ ਆਗੂ ਵੀਰ ਸ੍ਰੇਸ਼ਠ ਸੁਖਰਾਜ ਪੰਜਾਬ, ...

ਪੂਰੀ ਖ਼ਬਰ »

ਡੇਰਾ ਗੋਬਿੰਦਪੁਰਾ ਵਿਖੇ 2 ਨੂੰ ਬਰਸੀ ਸਮਾਗਮ ਨਹੀਂ ਮਨਾਇਆ ਜਾਵੇਗਾ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਗੋਬਿੰਦਦਾਸ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸੰਤ ਬਾਬਾ ਚਮਨ ਦਾਸ ਉਦਾਸੀਨ ਦਾ 8ਵਾਂ ਬਰਸੀ ਸਮਾਗਮ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਦੇ ਚਲਦਿਆਂ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੁੱਖ ...

ਪੂਰੀ ਖ਼ਬਰ »

ਪੰਚਾਇਤਾਂ ਦੀਆਂ ਮੁਸ਼ਕਿਲਾਂ ਸਬੰਧੀ ਪੰਚਾਇਤ ਯੂਨੀਅਨ ਦਾ ਗਠਨ ਕੀਤਾ ਜਾਵੇਗਾ-ਵਜੀਦੋਵਾਲ

ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਬਲਾਕ ਫਗਵਾੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਦੇ ਕੰਮਾਂ 'ਚ ਆ ਰਹੀਆਂ ਮੁਸ਼ਕਿਲਾਂ ਅਤੇ ਹੋਰਨਾਂ ਮਸਲਿਆਂ ਨੂੰ ਹੱਲ ਕਰਨ ਲਈ ਜਲਦੀ ਹੀ ਪੰਚਾਇਤ ਯੂਨੀਅਨ ਦਾ ਗਠਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਧਾਲੀਵਾਲ ਬੇਟ 'ਚ ਡਾਕਖਾਨੇ ਦੀ ਬਰਾਂਚ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 31 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਨਜ਼ਦੀਕੀ ਪਿੰਡ ਧਾਲੀਵਾਲ ਬੇਟ ਵਿਖੇ ਪਿਛਲੇ ਕਰੀਬ 1 ਸਾਲ ਤੋਂ ਡਾਕਖਾਨੇ ਦੀ ਬਰਾਂਚ ਦੇ ਨਾ ਖੁੱਲ੍ਹਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਪਲਵਿੰਦਰ ਸਿੰਘ, ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਛੋਟੇ ਪੁੱਤਰ ਹਨੀ ਧਾਲੀਵਾਲ ਦੀ ਸਿਹਤਯਾਬੀ ਦੀ ਕਾਮਨਾ ਨਾਲ ਕਾਂਗਰਸ ਪਾਰਟੀ ਵਲੋਂ ਫਗਵਾੜਾ ਸ਼ਹਿਰ ਅਤੇ ਪਿੰਡਾਂ 'ਚ ਕਰਵਾਏ ਜਾ ਰਹੇ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਵੋਟ ਬਣਵਾਉਣ ਲਈ ਐਸ. ਡੀ. ਐਮ. ਦਫ਼ਤਰ ਜਾਂ ਬੀ. ਐਲ. ਓ. ਨਾਲ ਕੀਤਾ ਜਾਵੇ ਸੰਪਰਕ-ਪਵਿੱਤਰ ਸਿੰਘ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਉਪ ਮੰਡਲ ਮੈਜਿਸਟਰੇਟ ਫਗਵਾੜਾ ਪਵਿੱਤਰ ਸਿੰਘ ਨੇ ਦੱਸਿਆ ਕਿ ਜਿਹੜੇ ਨੌਜਵਾਨ ਜਨਵਰੀ 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਗਏ ਹਨ ਅਤੇ ਉਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਜਾਂ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾਂ ...

ਪੂਰੀ ਖ਼ਬਰ »

ਆਨਲਾਈਨ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਨਲਾਈਨ ਕਵਿਤਾ, ਪੇਂਟਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਿਖ਼ਲਾਫ਼ ਹੋਵੇ ਕਾਰਵਾਈ

ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਤਹਿਸੀਲ ਦੇ ਪਿੰਡ ਵਾਹਦ ਵਿਖੇ ਮਕਬੂਜ਼ਾ ਆਦਿ ਧਰਮੀ ਜ਼ਮੀਨ ਉੱਪਰ ਡਾ. ਅੰਬੇਡਕਰ ਦਾ ਬੁੱਤ ਲਗਾਉਣ 'ਤੇ ਪਿੰਡ ਵਾਸੀਆਂ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਿਖ਼ਲਾਫ਼ ਝੂਠਾ ਪਰਚਾ ਦਰਜ ਕਰਨ ਦਾ ਦੋਸ਼ ਲਾਉਂਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਦਾ ਨਤੀਜਾ ਰਿਹਾ ਸ਼ਾਨਦਾਰ

ਕਾਲਾ ਸੰਘਿਆਂ, 31 ਜੁਲਾਈ (ਸੰਘਾ)– ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਦੀ ਬਾਰ੍ਹਵੀਂ ਦੀ ਵਿਦਿਆਰਥਣ ਕਮਲਜੀਤ ਕੌਰ 425 ਅੰਕਾਂ ਨਾਲ ਪਹਿਲਾ, ਸਿਮਰਨਜੀਤ ਕੌਰ ਨੇ 418 ਅੰਕਾਂ ਨਾਲ ਦੂਸਰਾ, ਰਮਨਦੀਪ ਕੌਰ ਨੇ 414 ਅੰਕਾਂ ਨਾਲ ਤੀਸਰਾ, ਜਸਪ੍ਰੀਤ ਕੌਰ ਨੇ 412 ਅੰਕਾਂ ...

ਪੂਰੀ ਖ਼ਬਰ »

190 ਲੀਟਰ ਲਾਹਣ ਤੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੁਲਤਾਨਪੁਰ ਲੋਧੀ, 31 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ 190 ਲੀਟਰ ਲਾਹਣ ਤੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਜਗੀਰੀ ਲਾਲ ਲੂੰਬਾ ਮੈਮੋਰੀਅਲ ਸਕੂਲ ਦਾ ਨਤੀਜਾ ਸ਼ਾਨਦਾਰ

ਢਿਲਵਾਂ, 31 ਜੁਲਾਈ (ਪ.ਪ. ਰਾਹੀਂ)-ਸ੍ਰੀ ਜਗੀਰੀ ਲਾਲ ਲੂੰਬਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦਾ 12ਵੀਂ ਜਮਾਤ ਦਾ ਮੈਡੀਕਲ, ਨਾਨ ਮੈਡੀਕਲ ਤੇ ਆਰਟਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਆਕਾਸ਼ ਦੀਪ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ 52 ਬੂਥਾਂ ਦੀ ਅਲਾਟਮੈਂਟ ਪਾਰਦਰਸ਼ੀ ਢੰਗ ਨਾਲ ਹੋਈ-ਦੀਪਤੀ ਉੱਪਲ

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਅੱਜ 52 ਬੂਥਾਂ ਦੀ ਅਲਾਟਮੈਂਟ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੀ ਨਿਗਰਾਨੀ ਹੇਠ ਪਾਰਦਰਸ਼ੀ ਢੰਗ ਨਾਲ ਹੋਈ | ਅਲਾਟਮੈਂਟ ਤੋਂ ਪਹਿਲਾਂ ਵਧੀਕ ਡਿਪਟੀ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਘਰੋਂ ਕੱਢਣ ਦੇ ਦੋਸ਼ ਹੇਠ ਪਤੀ ਤੇ ਸੱਸ ਵਿਰੁੱਧ ਕੇਸ ਦਰਜ

ਭੁਲੱਥ, 31 ਜੁਲਾਈ (ਮੁਲਤਾਨੀ)-ਦਾਜ ਦੇ ਲੋਭੀਆਂ ਵਲੋਂ ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਣ ਦੇ ਦੋਸ਼ ਹੇਠ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਏ.ਐਸ.ਆਈ. ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੁਲੱਥ ਪੁਲਿਸ ਪਾਸ ਦਰਜ ਕਰਵਾਏ ਬਿਆਨਾਂ ਰਾਹੀਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਭੁੱਖ ਹੜਤਾਲ ਜਾਰੀ

ਪਾਂਸ਼ਟਾ, 31 ਜੁਲਾਈ (ਸਤਵੰਤ ਸਿੰਘ)–ਇਕ ਦਹਾਕੇ ਤੋਂ ਵੱਧ ਸਮੇਂ ਤੋਂ ਠੇਕੇ 'ਤੇ ਭਰਤੀ ਕੀਤੇ ਗਏ ਸਿਹਤ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਬੀਤੇ ਅੱਠ ਦਿਨ ਤੋਂ ਭੁੱਖ ਹੜਤਾਲ ਜਾਰੀ ਹੈ | ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ 18 ਨਵੇਂ ਮਾਮਲੇ 312 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

ਕਪੂਰਥਲਾ, 31 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕੋਰੋਨਾ ਵਾਇਰਸ ਦਾ ਪ੍ਰਭਾਵ ਦਿਨ-ਬਾ-ਦਿਨ ਵਧਦਾ ਜਾ ਰਿਹਾ ਹੈ | ਜਿਸ ਤਹਿਤ ਜ਼ਿਲ੍ਹੇ 'ਚ ਅੱਜ 18 ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ 'ਚੋਂ 7 ਮਰੀਜ਼ ਫਗਵਾੜਾ ਨਾਲ ਸਬੰਧਿਤ, 7 ਮਰੀਜ਼ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਤਿੰਨ ਕਾਬੂ

ਕਪੂਰਥਲਾ, 31 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਵੰਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਿਪਨ ਕੁਮਾਰ ਵਾਸੀ ...

ਪੂਰੀ ਖ਼ਬਰ »

ਮੱਝਾਂ ਦੀ ਖ਼ਰੀਦ ਨੂੰ ਲੈ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 31 ਜੁਲਾਈ (ਸਡਾਨਾ)-ਮੱਝਾਂ ਦੀ ਖ਼ਰੀਦ ਦੇ ਮਾਮਲੇ ਸਬੰਧੀ ਧੋਖਾਧੜੀ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਵਿੰਦਰ ਕੁਮਾਰ ਵਾਸੀ ਰੋਜ਼ ਐਵਿਨਿਊ ਨੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 31 ਜੁਲਾਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਇਕ ਹੋਰ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਐਸ. ਜੇ. ਐਫ. ਨਾਲ ਸਬੰਧ ਰੱਖਣ ਦੇ ਮਾਮਲੇ 'ਚ ਗਿ੍ਫ਼ਤਾਰ ਜੋਗਿੰਦਰ ਸਿੰਘ ਗੁੱਜਰ ਜ਼ਮਾਨਤ 'ਤੇ ਰਿਹਾਅ

ਕਪੂਰਥਲਾ, 31 ਜੁਲਾਈ (ਸਡਾਨਾ)-ਰੈਫਰੈਂਡਮ 2020 ਨਾਲ ਸਬੰਧਿਤ ਸਿੱਖ ਫ਼ਾਰ ਜਸਟਿਸ ਦੀਆਂ ਗਤੀਵਿਧੀਆਂ 'ਚ ਕਥਿਤ ਤੌਰ 'ਤੇ ਸ਼ਾਮਿਲ ਹੋਣ ਦੇ ਮਾਮਲੇ ਸਬੰਧੀ ਅਮਰੀਕਾ ਨਿਵਾਸੀ ਗੁਰਪਤਵੰਤ ਸਿੰਘ ਪੰਨੂੰ ਤੇ ਪਿੰਡ ਅਕਾਲਾ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਕਥਿਤ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪਾਣੀ ਨਾਲ ਸੂਬੇ 'ਚ ਹੋਈਆਂ ਮੌਤਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ 'ਚ

ਕਪੂਰਥਲਾ, 31 ਜੁਲਾਈ (ਸਡਾਨਾ, ਬਜਾਜ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ ਅੰਦਰ ਸਪਿਰਿਟ ਅਤੇ ਸੈਨੀਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਵਿਸ਼ੇਸ਼ ਜਾਂਚ ਦੇ ਹੁਕਮ ਦਿੱਤੇ ਹਨ | ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ...

ਪੂਰੀ ਖ਼ਬਰ »

ਫਗਵਾੜਾ ਵਿਖੇ 7 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

ਫਗਵਾੜਾ, 31 ਜੁਲਾਈ (ਹਰੀਪਾਲ ਸਿੰਘ)- ਫਗਵਾੜਾ 'ਚ ਵੀ ਦਿਨ-ਬ-ਦਿਨ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ¢ ਅੱਜ ਫਿਰ ਫਗਵਾੜਾ 'ਚ ਕੋਰੋਨਾ ਦੇ 7 ਮਰੀਜ਼ ਸਾਹਮਣੇ ਆਏ ਹਨ¢ ਸਿਵਲ ਹਸਪਤਾਲ ਦੇ ਐੱਸ.ਐਮ.ਓ. ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਜਿਹੜੇ 7 ਵਿਅਕਤੀ ਕੋਰੋਨਾ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਪੰਜ ਵਿਰੁੱਧ ਕੇਸ ਦਰਜ

ਕਪੂਰਥਲਾ, 31 ਜੁਲਾਈ (ਸਡਾਨਾ)-ਕੈਨੇਡਾ ਸੈਟਲ ਕਰਵਾਉਣ ਦਾ ਲਾਰਾ ਲਗ ਾਕੇ 42 ਲੱਖ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਉੱਚ ਅਧਿਕਾਰੀ ਨੂੰ ਦਿੱਤੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਨੇ ਖ਼ਾਲਸਾ ਸਕੂਲ 'ਚ ਲਗਾਏ ਬੂਟੇ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਪੰਕਜ ਅਗਰਵਾਲ ਦੀ ਅਗਵਾਈ ਵਿਚ ਵਾਤਾਵਰਨ ਦੀ ਸੰਭਾਲ ਲਈ ਸ੍ਰੀ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ 'ਚ ਬੂਟੇ ਲਗਾਉਣ ਲਈ ਇਕ ਸਮਾਗਮ ...

ਪੂਰੀ ਖ਼ਬਰ »

ਬਾਗੜੀਆਂ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਭੁਲੱਥ 31 ਜੁਲਾਈ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ (ਕਪੂਰਥਲਾ) ਦਾ 12ਵੀਂ ਜਮਾਤ ਦਾ ਨਤੀਜਾ 100% ਰਿਹਾ | ਜਿਸ 'ਚ ਮਨਪ੍ਰੀਤ ਸਿੰਘ ਨੇ 96.88% ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਦੂਜਾ ਸਥਾਨ ਚੰਦਨਦੀਪ ਕੌਰ ਨੇ 92.88% ਲੈ ਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਿਟੀ ਵਲੋਂ ਕੰਗ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਗਮ

ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਸਥਾਨਕ ਨਿਊ ਮੰਡੀ ਰੋਡ ਵਿਖੇ ਕੀਤਾ ਗਿਆ | ਕਲੱਬ ਦੇ ਚਾਰਟਰ ਪ੍ਰਧਾਨ ਅਤੇ ਲਾਇਨਜ਼ ਕਲੱਬ ਇੰਟਰਨੈਸ਼ਨਲ 321-ਡੀ ਦੇ ਜ਼ੋਨ ਚੇਅਰਮੈਨ ਗੁਰਦੀਪ ...

ਪੂਰੀ ਖ਼ਬਰ »

ਤਰਸੇਮ ਸਿੰਘ ਸਕੱਤਰ ਖੇਤੀਬਾੜੀ ਸਭਾ ਬਰਨ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਦੀ ਬਰਨ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਬਰਨ ਦੇ ਸਕੱਤਰ ਤਰਸੇਮ ਸਿੰਘ ਦੀ ਸੇਵਾ ਮੁਕਤੀ 'ਤੇ ਮਹਿਕਮੇ ਵਲੋਂ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਛੋਟਾ ਜਿਹਾ ਸਮਾਗਮ ਉਲੀਕਿਆ ਗਿਆ | ਇਸ ਮੌਕੇ ਤਰਸੇਮ ਸਿੰਘ ...

ਪੂਰੀ ਖ਼ਬਰ »

ਢੀਂਡਸਾ ਮਿਸ਼ਨ ਅੰਦੋਲਨ ਪੰਜਾਬ ਨੂੰ ਦਿਵਾਏਗਾ ਬਾਦਲਾਂ ਤੇ ਕਾਂਗਰਸ ਤੋਂ ਮੁਕਤੀ-ਰਾਮੂਵਾਲੀਆ

ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)-ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਸ਼ਿਆਂ ਦੀ ਵਿੱਕਰੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਹੋਵੇਗਾ-ਜਸਪ੍ਰੀਤ ਸਿੰਘ ਸਿੱਧੂ

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਨਸ਼ਿਆਂ ਦੀ ਵਿੱਕਰੀ ਨੂੰ ਰੋਕਣ ਲਈ ਲੋਕਾਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕੀਤਾ ਜਾਵੇਗਾ | ਇਹ ਸ਼ਬਦ ਜਸਪ੍ਰੀਤ ਸਿੰਘ ਸਿੱਧੂ ਨੇ ਐਸ.ਐਸ.ਪੀ. ਕਪੂਰਥਲਾ ਵਜੋਂ ਅਹੁਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX