ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  34 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  56 minutes ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 4 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 4 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 5 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 5 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 5 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 6 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦੂਰਅੰਦੇਸ਼ੀ ਤੇ ਦਿ੍ੜ੍ਹਤਾ ਭਰੇ ਫ਼ੈਸਲਿਆਂ ਨੇ ਅਕਾਲੀ ਫੂਲਾ ਸਿੰਘ ਦੀ ਯਾਦ ਕਰਵਾਈ ਤਾਜ਼ਾ-ਬਾਬਾ ਬੁੱਧ ਸਿੰਘ

ਬਟਾਲਾ, 17 ਅਗਸਤ (ਕਾਹਲੋਂ)-ਜਦੋਂ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਦੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਸੰਭਾਲੀਆਂ ਹਨ, ਉਦੋਂ ਤੋਂ ਹੀ ਉਨ੍ਹਾਂ ਵਲੋਂ ਹੁਣ ਤੱਕ ਲਏ ਗਏ ਫੈਸਲੇ ਖਾਲਸਾ ਪੰਥ ਦੀ ਆਨ ਤੇ ਸ਼ਾਨ ਨੂੰ ਹੋਰ ਉੱਚਾ ਚੁੱਕਣ 'ਚ ਸਹਾਈ ਹੋਏ ਹਨ ਅਤੇ ਉਨ੍ਹਾਂ ਦੇ ਇਨ੍ਹਾਂ ਫੈਸਲਿਆਂ 'ਚੋਂ ਪੁਰਾਤਨ ਜਥੇਦਾਰ ਸਹਿਬਾਨਾਂ ਦੀ ਦਿੱਖ ਝਲਕਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਮੁਖੀ ਨਿੱਕੇ ਘੁੰਮਣ ਸੰਪ੍ਰਦਾਇ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪਰਦਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਜਿੱਥੇ ਸਿੱਖ ਕੌਮ ਦੇ ਅੰਦਰੂਨੀ ਮਸਲਿਆਂ, ਗੁਰਬਾਣੀ, ਸਿੱਖ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਤਰਜਮਾਨੀ ਕਰਦਿਆਂ ਦੂਰਦਿ੍ਸ਼ਟੀ ਵਾਲੇ ਫੈਸਲੇ ਦਿ੍ੜਤਾ ਨਾਲ ਲਏ ਹਨ, ਉੱਥੇ ਨਾਲ ਹੀ ਸਿੱਖ ਪੰਥ ਦੇ ਕੁਝ ਸ਼ਰਾਰਤੀ ਤੇ ਸਿਧਾਂਤਕ ਹਮਲਿਆਂ ਦਾ ਵੀ ਸਿੰਘ ਸਾਹਿਬ ਨੇ ਸਮੇਂ-ਸਮੇਂ 'ਤੇ ਬਿਆਨ ਜਾਰੀ ਕਰ ਕੇ ਢੁਕਵਾਂ ਜਵਾਬ ਦਿੱਤਾ ਹੈ, ਜਿਸ ਨਾਲ ਸਿੱਖ ਪੰਥ ਵੱਲ ਅੱਖ ਚੁੱਕਣ ਵਾਲਿਆਂ ਨੂੰ ਨਕੇਲ ਪਈ ਹੈ | ਬਾਬਾ ਬੱੁਧ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੂਝ-ਬੂਝ ਤੇ ਦੂਰਅੰਦੇਸ਼ੀ ਵਾਲੀ ਅਗਵਾਈ ਅਤੇ ਦਿ੍ੜਤਾ ਭਰੇ ਫੈਸਲਿਆਂ ਕਰ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸ਼ਾਨ ਹੋਰ ਉੱਚੀ ਹੋਈ ਹੈ ਤੇ ਇਓਾ ਪ੍ਰਤੀਤ ਹੋ ਰਿਹਾ ਹੈ, ਜਿਵੇਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਵਰਗਾ ਸਮਾਂ ਮੁੜ ਆ ਗਿਆ ਹੋਵੇ | ਬਾਬਾ ਬੁੱਧ ਸਿੰਘ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਤੇ ਧੰਨਵਾਦ ਕਰਦਿਆਂ ਆਸ ਜ਼ਾਹਿਰ ਕੀਤੀ ਕਿ ਆਉਣ ਵਾਲੇ ਸਮੇਂ 'ਚ ਵੀ ਗਿਆਨੀ ਹਰਪ੍ਰੀਤ ਸਿੰਘ ਪੰਥ ਦੇ ਬੋਲਬਾਲੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸ਼ਾਨ ਨੂੰ ਹੋਰ ਉੱਚਾ ਚੁੱਕਣ ਲਈ ਇਸ ਤਰ੍ਹਾਂ ਦੇ ਦੂਰਅੰਦੇਸ਼ੀ ਵਾਲੇ ਫੈਸਲੇ ਭਵਿੱਖ 'ਚ ਵੀ ਲੈਂਦੇ ਰਹਿਣਗੇ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਪ੍ਰਬੰਧਕ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ, ਸਰਦੂਲ ਸਿੰਘ ਨਿੱਕੇ ਘੁੰਮਣ, ਮਾਸਟਰ ਗੁਰਪ੍ਰੀਤ ਸਿੰਘ, ਗਿਆਨੀ ਹਰਪਾਲ ਸਿੰਘ, ਤਰਸੇਮ ਸਿੰਘ, ਮਿੱਤਰਮਾਨ ਸਿੰਘ ਅਤੇ ਸੰਪਰਦਾ ਦੇ ਹੋਰ ਜ਼ਿੰਮੇਵਾਰ ਸੇਵਾਦਾਰ ਹਾਜ਼ਰ ਸਨ |

ਡੀਪੂ ਹੋਲਡਰਾਂ ਅਤੇ ਮਹਿਕਮੇ ਕਰਮਚਾਰੀ ਦੇ ਹੀ ਰਾਸ਼ਨ ਵੰਡਣ ਮੌਕੇ ਅੰਗੂਠੇ ਲਗਾਉਣ ਦੀ ਕੀਤੀ ਮੰਗ

ਕਾਹਨੂੰਵਾਨ, 17 ਅਗਸਤ (ਹਰਜਿੰਦਰ ਸਿੰਘ ਜੱਜ)-ਡਿਪੂ ਹੋਲਡਰਾਂ ਨੇ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਪਹਿਲਾਂ ਤਾਂ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇਹ ਹੁਕਮ ਹੋਇਆ ਸੀ ਕਿ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਡਿਪੂ ਹੋਲਡਰ ਅਤੇ ਫੂਡ ਸਪਲਾਈ ਮਹਿਕਮੇ ਦੇ ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਦੇ 32 ਨਵੇਂ ਮਾਮਲੇ ਆਏ ਸਾਹਮਣੇ-ਇਕ ਦੀ ਮੌਤ

ਗੁਰਦਾਸਪੁਰ, 17 ਅਗਸਤ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਰੋਜ਼ਾਨਾ ਹੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

74ਵਾਂ ਆਜ਼ਾਦੀ ਦਿਹਾੜਾ ਪੰਜਾਬ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਨੇ ਪੂਰੇ ਉਤਸ਼ਾਹ ਨਾਲ ਮਨਾਇਆ

ਬਟਾਲਾ, 17 ਅਗਸਤ (ਕਾਹਲੋਂ)-ਸਥਾਨਕ ਨੰ: 2 ਬਟਾਲੀਅਨ, ਪੰਜਾਬ ਹੋਮ ਗਾਰਡਜ਼ ਵਿਖੇ 74ਵਾਾ ਅਜ਼ਾਦੀ ਦਿਵਸ ਦਾ ਜ਼ਸ਼ਨ ਪੂਰੇ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸੁਖਬੀਰ ਸਿੰਘ ਬਟਾਲੀਅਨ ਕਮਾਾਡੈਟ ਨੇ ਨਿਭਾਈ | ਰਾਸ਼ਟਰੀ ਗਾਨ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਦੇ ਵਿਰੋਧ 'ਚ ਆੜ੍ਹਤੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 22 ਨੂੰ

ਬਟਾਲਾ, 17 ਅਗਸਤ (ਕਾਹਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਆੜ੍ਹਤੀਆ ਭਾਈਚਾਰੇ 'ਚ ਰੋਸ ਵਧਦਾ ਜਾ ਰਿਹਾ ਹੈ | ਆਰਡੀਨੈਂਸ ਪਾਸ ਹੋਣ ਦੇ ਨਾਲ ਜਿੱਥੇ ਆੜ੍ਹਤੀਆਂ ਨੂੰ ਖਤਰਾ ਪੈਦਾ ਹੋ ਗਿਆ ਹੈ, ਉੱਥੇ ਨਾਲ ਕਿਸਾਨਾਂ ਦੀ ਲੁੱਟ ...

ਪੂਰੀ ਖ਼ਬਰ »

ਕੋਰੋਨਾ ਦੇ 32 ਨਵੇਂ ਮਾਮਲੇ ਆਏ ਸਾਹਮਣੇ-ਇਕ ਦੀ ਮੌਤ

ਗੁਰਦਾਸਪੁਰ, 17 ਅਗਸਤ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਰੋਜ਼ਾਨਾ ਹੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਪੰਜਾਬ 'ਚ ਚੱਲ ਰਹੇ ਮਾਫ਼ੀਆ ਰਾਜ ਿਖ਼ਲਾਫ਼ ਭਾਜਪਾ ਨੇ ਦਿੱਤਾ ਜ਼ਬਰਦਸਤ ਧਰਨਾ

ਗੁਰਦਾਸਪੁਰ, 17 ਅਗਸਤ (ਆਰਿਫ਼)-ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਭਾਜਪਾ ਵਲੋਂ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਅਤੇ ਨਸ਼ਿਆਂ ਿਖ਼ਲਾਫ਼ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰੋਸ ਧਰਨੇ ਦਿੱਤੇ ਗਏ | ਜਿਸ ਤਹਿਤ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ 'ਚ ਰਵੀਕਰਨ ਸਿੰਘ ਕਾਹਲੋਂ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਫਤਹਿਗੜ੍ਹ ਚੂੜੀਆਂ, 17 ਅਗਸਤ (ਬਾਠ/ਫੱੁਲ)-ਅੱਜ ਦਾਦੂਯੋਦ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੋਈ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ਵਿਚ ਅਕਾਲੀ ਦਲ ਸ਼ਹਿਰੀ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਦੇ ਅਗਲੇ ਮੁੱਖ ਮੰਤਰੀ ਸੁਖਬੀਰ ਸਿਘ ਬਾਦਲ ਹੋਣਗੇ-ਮੰਗਲ ਸਿੰਘ

ਬਟਾਲਾ, 17 ਅਗਸਤ (ਕਾਹਲੋਂ)-ਪੰਜਾਬ ਦੇ ਅਗਲੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀ: ਅਕਾਲੀ ਆਗੂ ਮੰਗਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਉਪਰੰਤ ਕੀਤਾ | ਆਗੂ ਮੰਗਲ ਸਿੰਘ ...

ਪੂਰੀ ਖ਼ਬਰ »

ਵਿਆਹੁਤਾ ਲੜਕੀ ਨੇ ਸਹੁਰਾ ਪਰਿਵਾਰ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਪੁਰਾਣਾ ਸ਼ਾਲਾ, 17 ਅਗਸਤ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਭੰੂਡੋਵਾਲ ਦੀ ਵਿਆਹੁਤਾ ਲੜਕੀ ਵਲੋਂ ਆਪਣੇ ਸਹੁਰੇ ਪਰਿਵਾਰ 'ਤੇ ਮਾਰਕੁਟਾਈ ਕਰਨ ਦੇ ਦੋਸ਼ ਲਗਾਏ ਗਏ ਜੋ ਇਸ ਸਮੇਂ ਸਰਕਾਰੀ ਹਸਪਤਾਲ ਵਿਚ ਜ਼ਿੰਦਗੀ-ਮੌਤ ਨਾਲ ਲੜ ਰਹੀ ਹੈ | ਪੀੜਤ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਵੇਦ ਪ੍ਰਚਾਰ ਹਫ਼ਤਾ ਮਨਾਇਆ

ਗੁਰਦਾਸਪੁਰ, 17 ਅਗਸਤ (ਆਰਿਫ਼)-ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਯੋਗ ਮਾਰਗ ਦਰਸ਼ਨ ਤੇ ਆਰੀਆ ਪ੍ਰਦੇਸ਼ਿਕ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਥਾਨਿਕ ਜੀਆ ਲਾਲ ਮਿੱਤਲ ਡੀ.ਏ.ਵੀ.ਸਕੂਲ ਵਿਖੇ ਵੈਬੀਨਾਰ ਰਾਹੀਂ ਵੇਦ ਪ੍ਰਚਾਰ ਹਫ਼ਤਾ ...

ਪੂਰੀ ਖ਼ਬਰ »

10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਬਮਿਆਲ, 17 ਅਗਸਤ (ਰਾਕੇਸ਼ ਸ਼ਰਮਾ)-ਨਸ਼ੇ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਸਰਹੱਦੀ ਬਲਾਕ ਬਮਿਆਲ ਦੇ ਅੱਡਾ ਦਨਵਾਲ ਵਿਖੇ ਲਗਾਏ ਗਏ ਨਾਕੇ ਦੌਰਾਨ ਇਕ ਵਿਅਕਤੀ ਕੋਲੋਂ 10 ਬੋਤਲਾਂ ਨਜਾਇਜ਼ ਦੇਸੀ ਠੇਕਾ ਸ਼ਰਾਬ ਬਰਾਮਦ ਕਰਕੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ | ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਬਾਦਲ ਤੇ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਰਮਨਦੀਪ ਸੰਧੂ

ਬਟਾਲਾ, 17 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾ: ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਆਹ ਪੁਰਬ 25 ਅਗਸਤ ਨੂੰ , ਤਿਆਰੀਆਂ ਮੁਕੰਮਲ-ਜਥੇਦਾਰ ਜੱਸਲ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 25 ਅਗਸਤ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਸਤਿਕਰਤਾਰੀਆਂ ਤੇ ਗੁਰਦੁਆਰਾ ...

ਪੂਰੀ ਖ਼ਬਰ »

ਵੋਕੇਸ਼ਨਲ ਟ੍ਰੇਨਰਾਂ ਵਲੋਂ ਆਜ਼ਾਦੀ ਦਿਹਾੜੇ ਨੂੰ ਗੁਲਾਮੀ ਦਿਹਾੜੇ ਦੇ ਤੌਰ 'ਤੇ ਮਨਾਇਆ

ਘੁਮਾਣ, 17 ਅਗਸਤ (ਬਾਵਾ)-ਵੋਕੇਸ਼ਨਲ ਟ੍ਰੇਨਰਾਂ ਵਲੋਂ ਆਜ਼ਾਦੀ ਦਿਹਾੜੇ ਨੂੰ ਗੁਲਾਮੀ ਦਿਹਾੜੇ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਇਨ੍ਹਾਂ ਅਧਿਆਪਕਾਂ ਵਲੋਂ ਕਾਲੀਆਂ ਪੱਟੀਆਂ ਬੰਨ ਕੇ ਰੋਸ ਪ੍ਰਗਟ ਕੀਤਾ ਗਿਆ | ਵੋਕੇਸ਼ਨਲ ਟ੍ਰੇਨਰ ਯੂਨੀਅਨ ਦੇ ਸਰਪ੍ਰਸਤ ਅਨੂਪਜੀਤ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਡਾਲਾ ਗ੍ਰੰਥੀਆਾ ਨੇ ਖੇਡ ਮੈਦਾਨ ਦਾ ਨਵੀਨੀਕਰਨ ਕਰ ਕੇ ਦਿੱਤੀ ਨਵੀਂ ਦਿੱਖ

ਵਡਾਲਾ ਗ੍ਰੰਥੀਆਂ, 17 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ੇ ਤੇ ਹੋਰ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਕਰ ਕੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ...

ਪੂਰੀ ਖ਼ਬਰ »

ਆਲੋਵਾਲ ਦੇ ਕਈ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਬਟਾਲਾ, 17 ਅਗਸਤ (ਕਾਹਲੋਂ)-ਆਮ ਆਦਮੀ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦ ਸਥਾਨਕ ਅਲੀਵਾਲ ਰੋਡ ਦੇ ਮੁਹੱਲਾ ਆਲੋਵਾਲ ਦੇ ਕਈ ਕਾਂਗਰਸੀ ਪਰਿਵਾਰਾਂ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ 'ਚ ਆਪ ਦਾ ਪੱਲਾ ਫੜਿਆ | ਪ੍ਰਧਾਨ ਕਲਸੀ ਵਲੋਂ 'ਆਪ' 'ਚ ...

ਪੂਰੀ ਖ਼ਬਰ »

ਸੁੂਬੇ 'ਚ ਕੈਪਟਨ ਸਰਕਾਰ ਨੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕੀਤੇ-ਦਲਜੀਤ ਪੱਡਾ

ਬਟਾਲਾ, 17 ਅਗਸਤ (ਕਾਹਲੋਂ)-ਪੰਜਾਬ ਵਿਚ ਕਾਂਗਰਸ ਦੀ ਕੈਪਟਨ ਸਰਕਾਰ ਨੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਆਰੰਭ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਦਲਜੀਤ ਸਿੰਘ ਪੱਡਾ ਮੂਲਿਆਂਵਾਲ ਨੇ ਕੀਤਾ | ਸ: ਪੱਡਾ ਨੇ ਕਿਹਾ ਕਿ ਸੂਬੇ ਵਿਚ ਮੁੱਖ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਫਰਾਂਸ ਸਥਿਤ ਭਾਰਤੀ ਅੰਬੈਸੀ ਵਲੋਂ ਸਮਾਜ ਸੇਵਕ ਇਕਬਾਲ ਸਿੰਘ ਭੱਟੀ ਸਨਮਾਨਿਤ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਮਨੁੱਖੀ ਅਧਿਕਾਰਾਂ ਦੀ ਸੰਸਥਾ ਓਰਰ-ਡਾਨ ਦੇ ਪ੍ਰਧਾਨ ਅਤੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਫਰਾਂਸ ਦੇ ਮੁੱਖ ਪ੍ਰਬੰਧਕ ਇਕਬਾਲ ਸਿੰਘ ਭੱਟੀ ਨੂੰ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਬਦਲੇ, ਫਰਾਂਸ ਸਥਿਤ ਭਾਰਤੀ ਅੰਬੈਸੀ ਦੇ ...

ਪੂਰੀ ਖ਼ਬਰ »

ਡਾ: ਕੇ.ਜੀ. ਦੀ ਮਿਹਨਤ ਸਦਕਾ ਪਿੰਡ ਭੋਲ ਦੇ ਕਈ ਪਰਿਵਾਰ ਆਪ 'ਚ ਸ਼ਾਮਿਲ

ਬਟਾਲਾ, 17 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭੋਲ ਵਿਚ ਸ: ਤਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਵਲੋਂ ਡਾ. ਕਮਲਜੀਤ ਸਿੰਘ ਕੇ.ਜੇ., ਨਿਸ਼ਾਨ ਸਿੰਘ ਬੋਲੇਵਾਲ, ਸੁਖਵਿੰਦਰ ਸਿੰਘ ਚੀਮਾ ਨੇ ਸੰਬੋਧਨ ਕੀਤਾ ਅਤੇ ਲੋਕਾਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਕੀਤਾ ਜਾ ਰਿਹਾ ਵਿਕਾਸ ਸ਼ਾਲਾਘਾਯੋਗ-ਡਾ. ਮਿੰਟਾ ਢਪੱਈ

ਕਾਦੀਆਂ, 17 ਅਗਸਤ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਵਿਕਾਸ ਨੂੰ ਲੈ ਕੇ ਕੀਤੇ ਜਾ ਰਹੇ ਕੰਮ ਅਤੀ ਸ਼ਾਲਾਘਾਯੋਗ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਡਾ. ਅਵਤਾਰ ਸਿੰਘ ਮਿੰਟਾ ਢਪੱਈ ਨੇ ਕੀਤਾ | ...

ਪੂਰੀ ਖ਼ਬਰ »

ਸਰਕਾਰਾਂ ਚੰਗੀਆਂ ਨੀਤੀਆਂ ਬਣਾ ਕੇ ਕਿਸਾਨ ਤੇ ਕਿਸਾਨੀ ਨੂੰ ਬਚਾਉਣ-ਸੰਘਰ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ©ਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ©ਧਾਨਗੀ ਹੇਠ ਗੁਰਦੁਆਰਾ ਸ©ੀ ਬੁਰਜ ਸਾਹਿਬ ਧਾਰੀਵਾਲ ਵਿਖੇ ਹੋਈ, ਜਿਸ ਵਿਚ ਮਤਾ ਪਾਸ ਕੀਤਾ ਕਿ ਪੰਜਾਬ ਦਾ ਕਿਸਾਨ ਪਹਿਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ 'ਚ ਅੱਜ 14 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ

ਪਠਾਨਕੋਟ, 17 ਅਗਸਤ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਅੱਜ 14 ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 14 ਲੋਕਾਂ ਵਿਚ ਪਿੰਡ ਨਪਵਾਲ ਤੋਂ ਇਕ, ਆਰ.ਐਸ.ਡੀ. ਕਾਲੋਨੀ ਸ਼ਾਹਪੁਰ ਕੰਢੀ ਤੋਂ ...

ਪੂਰੀ ਖ਼ਬਰ »

-ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁੰਮ ਹੋਣ ਦਾ- ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਵਲੋਂ ਪਸ਼ਚਾਤਾਪ ਸਬੰਧੀ ਗੁਰਦੁਆਰਾ ਪਿੱਪਲੀ ਸਾਹਿਬ ਕਾਹਨੂੰਵਾਨ ਵਿਖੇ ਭੋਗ ਪਾਏ

8 ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਹੋਰ ਅਹੁਦੇਦਾਰਾਂ ਸਮੇਤ ਕੀਤੀ ਸ਼ਿਰਕਤ ਕਾਹਨੂੰਵਾਨ, 17 ਅਗਸਤ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪ ਗੁੰਮ ਹੋਣ ਦੇ ਪਸ਼ਚਾਤਾਪ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੈਟਿਕ ਪਾਰਟੀ ਵਲੋਂ ...

ਪੂਰੀ ਖ਼ਬਰ »

7500 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 17 ਅਗਸਤ (ਆਲਮਬੀਰ ਸਿੰਘ)-ਥਾਣਾ ਸਦਰ ਦੀ ਪੁਲਿਸ ਵਲੋਂ 7500 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਬਿਕਰਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਇੰਦਰਾਵਾਲ ਵਿਖੇ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਹਲਕਾ ਸ੍ਰੀ ਹਰਿਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ-ਜੰਗ ਬਹਾਦਰ

ਬਟਾਲਾ, 17 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਸੇਵਕ ਬਣ ਕੇ ਸਮੁੱਚੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਹਲਕੇ ਦਾ ਹਰ ਵਰਗ ਸ: ਬਲਵਿੰਦਰ ਸਿੰਘ ਲਾਡੀ ਤੋਂ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਕਾਦੀਆਂ, 17 ਅਗਸਤ (ਪ੍ਰਦੀਪ ਸਿੰਘ ਬੇਦੀ)-ਪਿਛਲੇ ਦਿਨੀਂ ਕਾਦੀਆਂ ਸ਼ਹਿਰ ਦੇ ਕਰੀਬ 100 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਨਾਲ ਜੁੜੇ | ਵਿਧਾਇਕ ਬਾਜਵਾ ਵਲੋਂ ਪਾਰਟੀ ਦਾ ਦੁਸਾਲਾ ਪਾ ਕੇ ਆਏ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੀ ਨੁਹਾਰ ਬਦਲੀ-ਸਰਪੰਚ ਤਲਵੰਡੀ ਬਖਤਾ

ਅੱਚਲ ਸਾਹਿਬ, 17 ਅਗਸਤ (ਗੁਰਮੀਤ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਕਰਵਾਏ ਰਿਕਾਰਡਤੋੜ ਵਿਕਾਸ ਨੇ ਹਲਕੇ ਦੀ ਨੁਹਾਰ ਬਦਲ ਦਿੱਤੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਆਤਮਾ ਸਿੰਘ ਤਲਵੰਡੀ ਬਖਤਾ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਬਿਜਲੀ ਘਰ ਕੋਟਲੀ ਸੂਰਤ ਮੱਲ੍ਹੀ ਵਿਖੇ ਨਵੇਂ ਉਸਾਰੇ ਬ੍ਰੇਕਰਾਂ ਦਾ ਕੀਤਾ ਉਦਘਾਟਨ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ 220 ਕੇ.ਵੀ. ਸਬ ਸਟੇਸਨ ਕੋਟਲੀ ਸੂਰਤ ਮੱਲ੍ਹੀ ਵਿਖੇ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ 11 ਕੇ.ਵੀ. ਏ.ਪੀ. ਫੀਡਰ ਵੜੈਚ ਤੇ ...

ਪੂਰੀ ਖ਼ਬਰ »

ਅਕਾਲੀ ਦਲ (ਬ) ਪਾਰਟੀ ਐੱਸ.ਸੀ. ਸੈੱਲ ਦੀ ਮੀਟਿੰਗ 'ਚ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਜਥੇ ਨਾਲ ਪਹੰੁਚੇ

ਨਰੋਟ ਮਹਿਰਾ, 17 ਅਗਸਤ (ਰਾਜ ਕੁਮਾਰੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਵਿਖੇ ਕਾਂਗਰਸ ਸਰਕਾਰ ਿਖ਼ਲਾਫ਼ ਐਸ.ਸੀ. ਭਾਈਚਾਰੇ ਵਲੋਂ ਗ਼ਰੀਬ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਇਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਵਿਖੇ ਸੰਸਥਾ ਦੇ ਚੇਅਰਮੈਨ ਡਾ. ਐਸ.ਐਸ. ਛੀਨਾ ਦੀ ਅਗਵਾਈ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ, ਜਿਸ ਵਿਚ ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ ਨੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਮਸ਼ਰਾਲਾ ਦੀ ਬਦਲੀ ਨੁਹਾਰ-ਮਨਜੀਤ ਗਿੱਲ

ਡੇਰਾ ਬਾਬਾ ਨਾਨਕ, 17 ਅਗਸਤ (ਵਿਜੇ ਸ਼ਰਮਾ)-ਪੰਜਾਬ ਕੈਬਨਿਟ ਦੇ ਮੰਤਰੀ ਤੇ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਜਿੱਥੇ ਹਲਕੇ ਦੇ ਸਮੁੱਚੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੇ ਸਹਿਯੋਗ ਸਦਕਾ ਸ਼ਹਿਰ ਦੇ ਵਾਰਡ ਨੰਬਰ-5 'ਚ ਨਵੀਂ ਆਧੁਨਿਕ ਪਾਰਕ ਦਾ ਕੰਮ ਹੋਇਆ ਸ਼ੁਰੂ-ਪ੍ਰਧਾਨ ਦੁੱਗਲ

ਧਾਰੀਵਾਲ, 17 ਅਗਸਤ (ਰਮੇਸ਼ ਨੰਦਾ)-ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਜਿਥੇ ਸ਼ਹਿਰ ਦੇ ਸਮੂਹ ਵਾਰਡਾਂ ਅੰਦਰ ਇੰਟਰਲਾਕ ਟਾਇਲਾਂ ਲਗਾ ਕੇ ਗਲੀਆਂ ਨੂੰ ਵਧੀਆ ਬਣਾਇਆਂ ਜਾ ਰਿਹਾ ਹੈ, ਉੱਥੇ ਹੀ ਨਵੀਆਂ ਆਧੁਨਿਕ ਪਾਰਕਾਂ ਦਾ ਨਿਰਮਾਣ ਵੀ ਕਰਵਾਇਆ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਦਾ ਪਿੰਡ ਕਿਲ੍ਹਾ ਟੇਕ ਸਿੰਘ ਦੇ ਗੁਰਦੁਆਰਾ ਸਾਹਿਬ ਨਾਲ ਕੋਈ ਸਬੰਧ ਨਹੀਂ : ਪ੍ਰਬੰਧਕ ਕਮੇਟੀ

ਬਟਾਲਾ, 17 ਅਗਸਤ (ਕਾਹਲੋਂ)-ਪਿੰਡ ਕਿਲ੍ਹਾ ਟੇਕ ਸਿੰਘ ਦੇ ਗੁੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਮੇਟੀ ਦੇ ਪ੍ਰਧਾਨ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼ਰਾਬ ਦੇ ਧੰਦੇ ਵਿਚ ਫੜੇ ਗਏ ਵਿਅਕਤੀ ...

ਪੂਰੀ ਖ਼ਬਰ »

ਬਿਨਾਂ ਸਮਾਜਿਕ ਦੂਰੀ ਦਾ ਖਿਆਲ ਕੀਤੇ ਭਾਜਪਾਈਆਂ ਨੇ ਦਿੱਤਾ ਧਰਨਾ

ਬਟਾਲਾ, 17 ਅਗਸਤ (ਸਚਲੀਨ ਸਿੰਘ ਭਾਟੀਆ)-ਕੋਰੋਨਾ ਮਹਾਂਮਾਰੀ ਦੇ ਦੌਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੰਚ ਤੋਂ ਬਾਰ-ਬਾਰ ਅਪੀਲ ਕਰ ਰਹੇ ਹਨ ਕਿ ਸਾਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਤੇ ਭੀੜ ਨਾ ਇਕੱਠੀ ਹੋਣ ਦਿੱਤੀ ਜਾਏ, ਪਰ ਲਗਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 17 ਅਗਸਤ (ਕਾਹਲੋਂ)-ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਚ 74ਵਾਂ ਸੁਤੰਤਰਤਾ ਦਿਹਾੜਾ ਸਕੂਲ ਦੇ ਫਾਉਂਡਰ ਸ: ਬਲਜਿੰਦਰ ਸਿੰਘ ਮੱਲਿ੍ਹਆਂਵਾਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਡਾ. ਗੁਰਵਿੰਦਰ ਕੌਰ ਮਾਨ ਅਤੇ ਆਰ.ਐੱਸ. ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ...

ਪੂਰੀ ਖ਼ਬਰ »

ਪਾਵਰਕਾਮ 40 ਹਜ਼ਾਰ ਆਸਾਮੀਆਂ ਖ਼ਤਮ ਕਰਨ ਵਾਲਾ ਮੁਲਾਜ਼ਮ ਮਾਰੂ ਫੈਸਲਾ ਵਾਪਸ ਲਵੇ-ਪੰਨੂੰ, ਟਰਪਈ

ਬਟਾਲਾ, 17 ਅਗਸਤ (ਕਾਹਲੋਂ)-ਪਾਵਰਕਾਮ ਵਲੋਂ 40 ਹਜ਼ਾਰ ਆਸਾਮੀਆਂ ਖਤਮ ਕਰਨਾ ਲੋਕ ਤੇ ਮੁਲਾਜ਼ਮ ਮਾਰੂ ਫੈਸਲਾ ਨਿੰਦਣਯੋਗ ਹੈ | ਹਿਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਪਲਾਈਜ਼ ਫੈਡਰੇਸ਼ਨ ਪੰ.ਰਾ. ਬਿਜਲੀ ਬੋਰਡ (ਪਹਿਲਵਾਨ) ਹਲਕਾ ਗੁਰਦਾਸਪੁਰ ਦੇ ਪ੍ਰਧਾਨ ਮੱਖਣ ਸਿੰਘ ...

ਪੂਰੀ ਖ਼ਬਰ »

ਭਾਰਤ ਅਤੇ ਪਾਕਿਸਤਾਨ ਕੋਰੀਡੋਰਾਂ 'ਤੇ ਲੰਮੇ ਸਮੇਂ ਬਾਅਦ ਲਹਿਰਾਏ ਦੋਹਾਂ ਦੇਸ਼ਾਂ ਦੇ ਝੰਡੇ

ਡੇਰਾ ਬਾਬਾ ਨਾਨਕ, 17 ਅਗਸਤ (ਅਵਤਾਰ ਸਿੰਘ ਰੰਧਾਵਾ)-ਜਿੱਥੇ ਦੇਸ਼ ਭਰ ਵਿਚ ਜਗ੍ਹਾ-ਜਗ੍ਹਾ ਤਿਰੰਗਾ ਲਹਿਰਾ ਕੇ 74ਵੇਂ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆਂ ਮਨਾਈਆਂ ਗਈਆਂ, ਉਥੇ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਜਰਨੈਲ ਸਿੰਘ ਮਾਮਲੇ ਵਿਚ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-ਪਵਾਰ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਆਮ ਆਦਮੀ ਪਾਰਟੀ ਨੇ ਵੀ ਦੂਸਰੀਆਂ ਪਾਰਟੀਆਂ ਵਾਂਗ ਸਿੱਖਾਾ ਨੂੰ ਵਰਤ ਕੇ ਸੱਤਾ ਉੱਤੇ ਕਾਬਜ਼ ਹੋਣ ਤੋਂ ਬਾਅਦ ਸਿੱਖਾਂ ਨੂੰ ਜਲੀਲ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅ:) ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਸੰਤਗੜ੍ਹ ਤੋਂ 15 ਪਰਿਵਾਰਾਂ ਨੇ ਕਾਂਗਰਸ 'ਚ ਸ਼ਾਮਿਲ ਹੋ ਕੇ ਵਿਧਾਇਕ ਬਾਜਵਾ ਦੀ ਅਗਵਾਈ ਕਬੂਲੀ

ਕਾਹਨੂੰਵਾਨ, 17 ਅਗਸਤ (ਹਰਜਿੰਦਰ ਸਿੰਘ ਜੱਜ)-ਹਲਕਾ ਕਾਦੀਆਂ ਬਲਾਕ ਕਾਹਨੂੰਵਾਨ ਦੇ ਪਿੰਡ ਬਸੰਤਗੜ੍ਹ ਤੋਂ ਉਸ ਵਕਤ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ, ਜਦੋਂ ਕਿ 15 ਅਕਾਲੀ ਦਲ ਬਾਦਲ ਪਰਿਵਾਰਾਂ ਨੇ ਗ੍ਰਾਮ ਪੰਚਾਇਤ ਕਾਹਨੂੰਵਾਨ ਦੀ ਮੌਜੂਦਗੀ ਅਤੇ ਯੂਥ ਕਾਂਗਰਸ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਘੁਮਾਣ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਘੁਮਾਣ, 17 ਅਗਸਤ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ | ਘੁਮਾਣ ਚੌਕ ਤੋਂ ਦਕੋਹਾ ਰੋਡ ਵਾਲੇ ਪਾਸੇ ਨੂੰ ਅਰਵਿੰਦਰ ਸਿੰਘ ...

ਪੂਰੀ ਖ਼ਬਰ »

ਰੰਧਾਵਾ ਨੇ ਕੀਤਾ 2.46 ਕਰੋੜ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਪਾਰਕ ਦੇ ਕੰਮਾਂ ਦਾ ਉਦਘਾਟਨ

ਡੇਰਾ ਬਾਬਾ ਨਾਨਕ, 17 ਅਗਸਤ (ਵਿਜੇ ਸ਼ਰਮਾ)-ਨਗਰ ਕੌਸਲ ਡੇਰਾ ਬਾਬਾ ਨਾਨਕ ਵੱਲੋਂ ਇਥੋ ਦੀ ਸਰਕੂਲਰ ਰੋਡ ਉੱਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2.46 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪਾਰਕ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX