ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੀ ਗੋਲੀਬਾਰੀ ਵਿਚ 6 ਮੌਤਾਂ ਸੰਬੰਧੀ ਮੰਗ ਪੱਤਰ ਦਾ ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  1 day ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 day ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਅੰਮ੍ਰਿਤਸਰ

ਭਾਜਪਾ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਧਰਨੇ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਸੱਦੇ 'ਤੇ ਸਥਾਨਕ ਭਾਜਪਾ ਇਕਾਈ ਵਲੋਂ ਅੰਮਿ੍ਤਸਰ ਦੇ ਪੰਜ ਸ਼ਹਿਰੀ ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ | ਵਿਧਾਨ ਸਭਾ ਹਲਕਾ ਕੇਂਦਰੀ ਦੇ ਇਲਾਕੇ 'ਚ ਹਾਲ ਬਾਜ਼ਾਰ ਵਿਖੇ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਧਰਨਾ ਦਿੱਤਾ | ਇਸ ਤਰ੍ਹਾਂ ਵਿਧਾਨ ਸਭਾ ਹਲਕਾ ਉੱਤਰੀ 'ਚ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅਗਵਾਈ ਹੇਠ ਸਥਾਨਕ ਲਾਰੇਂਸ ਰੋਡ ਚੌਕ ਵਿਖੇ ਧਰਨਾ ਦਿੱਤਾ ਗਿਆ ਜਿਸ 'ਚ ਸੰਸਦ ਮੈਂਬਰ ਸ਼ਵੇਤ ਮਲਿਕ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਸੰਗਮ ਸਿਨੇਮਾ ਚੌਕ ਵਿਖੇ ਭਾਜਪਾ ਦੇ ਸੂਬਾ ਸਕੱਤਰ ਰਾਜੇਸ਼ ਹਨੀ ਦੀ ਅਗਵਾਈ ਹੇਠ ਧਰਨਾ ਦਿੱਤਾ ਅਤੇ ਹਲਕਾ ਪੱਛਮੀ ਦੇ ਇਲਾਕੇ ਪੁਤਲੀਘਰ ਵਿਖੇ ਸੂਬਾ ਮੀਤ ਪ੍ਰਧਾਨ ਰਾਕੇਸ਼ ਗਿੱਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਧਰਨਾ ਦਿੱਤਾ | ਇਸੇ ਤਰ੍ਹਾਂ ਹਲਕਾ ਦੱਖਣੀ 'ਚ ਕੌਾਸਲਰ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਚਾਟੀਵਿੰਡ ਚੌਕ ਵਿਖੇ ਭਾਜਪਾ ਵਰਕਰਾਂ ਨੇ ਧਰਨਾ ਦਿੱਤਾ | ਇਸ ਮੌਕੇ ਉਪਰੋਕਤ ਤੋਂ ਇਲਾਵਾ ਸਾਬਕਾ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਸਲਿਲ ਕਪੂਰ, ਸ਼ੇਖ਼ਰ ਲੁਥਰਾ ਤੇ ਸੰਜੇ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਪੰਜਾਬ ਦੀ ਕੈਪਟਨ ਸਰਕਾਰ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਹੁਣ ਆਪਣੇ ਕੀਤੇ ਵਆਦਿਆਂ ਤੋਂ ਮੁਕਰ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਜ਼ਿਲਿ੍ਹਆਂ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਸਬੰਧਤ ਇਲਾਕਿਆਂ ਦੇ ਕਾਂਗਰਸੀ ਵਿਧਾਇਕ ਜ਼ਿੰਮੇਵਾਰ ਹਨ ਜੋ ਪੁਲਿਸ ਨੂੰ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਤੋਂ ਰੋਕਦੇ ਰਹੇ ਹਨ | ਉਨ੍ਹਾਂ ਮੰਗ ਕੀਤੀ ਮਾਮਲੇ ਦੀ ਨਿਰਪੱਖ ਜਾਂਚ ਲਈ ਮਾਮਲਾ ਸੀ. ਬੀ. ਆਈ. ਦੇ ਹਵਾਲੇ ਕੀਤਾ ਜਾਵੇ | ਇਸ ਮੌਕੇ ਰਾਜੇਸ਼ ਕੰਧਾਰੀ, ਸੁਖਮਿੰਦਰ ਸਿੰਘ ਪਿੰਟੂ, ਤਰੁਣ ਜੱਸੀ, ਦਵਿੰਦਰ ਪਹਿਲਵਾਨ, ਅਰਵਿੰਦਰ ਸ਼ਰਮਾ, ਅਮਨ ਐਰੀ, ਅਨੁਜ ਸਿੱਕਾ, ਮਾਨਵ ਤਨੇਜਾ, ਰਾਮ ਚਾਵਲਾ, ਸਰਬਜੀਤ ਸਿੰਘ ਸ਼ੰਟੀ, ਡਾ: ਰਾਕੇਸ਼ ਸ਼ਰਮਾ, ਡਾ: ਹਰਵਿੰਦਰ ਸਿੰਘ ਸੰਧੂ, ਚੰਦਰ ਸ਼ੇਖਰ ਸ਼ਰਮਾ, ਅਵਿਨਾਸ਼ ਸ਼ੈਲਾ, ਓਮ ਪ੍ਰਕਾਸ਼ ਅਨਾਰਿਆ, ਮਨੋਹਰ ਸਿੰਘ, ਸਪਨਾ ਭੱਟੀ, ਏਕਤਾ ਵੋਹਰਾ, ਲਵਲੀਨ ਵੜੈਚ, ਮਨੀਸ਼ ਸ਼ਰਮਾ, ਸ਼ਰੂਤੀ ਵਿੱਜ, ਰਘੁ ਸ਼ਰਮਾ, ਮੋਹਿਤ ਮਹਾਜਨ, ਸੰਜੈ ਕੁੰਦਰਾ, ਸਤਪਾਲ ਡੋਗਰਾ, ਗੌਤਮ ਅਰੋੜਾ, ਅਲਕਾ ਸ਼ਰਮਾ, ਕੰਵਲਜੀਤ ਸੰਨੀ, ਸੰਜੀਵ ਕੁਮਾਰ, ਮਾਨਕ ਅਲੀ, ਪ੍ਰਭਜੀਤ ਰਟੌਲ ਆਦਿ ਮੌਜੂਦ ਸਨ।
ਭਾਜਪਾ ਵਲੋਂ ਪੁਤਲੀਘਰ 'ਚ ਪ੍ਰਦਰਸ਼ਨ
ਛੇਹਰਟਾ, (ਸੁਰਿੰਦਰ ਸਿੰਘ ਵਿਰਦੀ)-ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਭਾਜਪਾ ਵਲੋਂ ਉਪ ਪ੍ਰਧਾਨ ਪੰਜਾਬ ਰਾਕੇਸ਼ ਗਿੱਲ ਦੀ ਅਗਵਾਈ ਹੇਠ ਪੁਤਲੀਘਰ ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਮੁਨੀਸ਼ ਸ਼ਰਮਾ, ਕੌਂਸਲਰ ਅਰਵਿੰਦ ਸ਼ਰਮਾ, ਵਾਰਡ ਇੰਚਾਰਜ ਰਮਨ ਛੇਹਰਟਾ ਤੋਂ ਇਲਾਵਾ ਸੈਂਕੜੇ ਭਾਜਪਾ ਵਰਕਰਾਂ ਨੇ ਸ਼ਿਰਕਤ ਕੀਤੀ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਰਾਕੇਸ਼ ਗਿੱਲ ਨੇ ਕਿਹਾ ਕਿ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਹੀ ਸਭ ਤੋਂ ਜ਼ਿਆਦਾ ਮੌਤਾਂ ਜ਼ਹਿਰੀਲੀ ਸ਼ਰਾਬ ਤੇ ਨਸ਼ਿਆਂ ਨਾਲ ਹੋ ਰਹੀਆਂ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ੇ ਦਾ ਸਾਥ ਦੇਣ ਵਾਲੇ ਰਾਜਨੀਤਕ ਆਗੂਆਂ 'ਤੇ ਕੇਸ ਦਰਜ ਕਰਨ ਦੀ ਬਜਾਏ ਪੁਲਿਸ ਮੁਲਾਜਮਾਂ ਨੂੰ ਸਸਪੈਂਡ ਕੀਤਾ ਜਾ ਰਿਹਾ ਹੈ, ਜਦ ਕਿ ਇਸ 'ਚ ਸ਼ਾਮਿਲ ਰਾਜਨੀਤਕ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਕੌਂਸਲਰ ਅਰਵਿੰਦ ਸ਼ਰਮਾ, ਦਵਿੰਦਰ ਸਿੰਘ ਪਹਿਲਵਾਨ, ਮੁਨੀਸ਼ ਸ਼ਰਮਾ, ਰਮਨ ਛੇਹਰਟਾ, ਉਪ ਪ੍ਰਧਾਨ ਅੰਮ੍ਰਿਤਸਰ ਅਵਿਨਾਸ਼ ਸ਼ੈਲਾ, ਗੌਰਵ ਗਿੱਲ, ਓਮ ਪ੍ਰਕਾਸ਼ ਅਨਾਰੀਆ, ਸਪਨਾ ਭੱਟੀ, ਅਸ਼ਵਨੀ ਬਾਬਾ, ਵਿੱਕੀ ਰੀਕੋ, ਸੁਨੀਲ ਮਹਾਜਨ, ਜਤਿੰਦਰ ਬਾਵਾ, ਮਨਜੀਤ ਮਿੰਟਾ, ਵਿੱਕੀ ਸ਼ਰਮਾ, ਅਨਿਤ ਬਾਵਾ, ਪ੍ਰਦੀਪ ਸ਼ਰਮਾ ਆਦਿ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਔਲਖ ਦੀ ਅਗਵਾਈ 'ਚ ਕੱਢੀ ਮੋਟਰਸਾਈਕਲ ਰੈਲੀ
ਅਜਨਾਲਾ, (ਮਾਹਲ)-ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਔਲਖ ਦੀ ਅਗਵਾਈ 'ਚ ਭਾਜਪਾ ਦੇ ਵੱਖ-ਵੱਖ ਮੋਰਚਿਆਂ ਵਲੋਂ ਮੋਟਰਸਾਈਕਲ ਰੈਲੀ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਕਿਹਾ ਕਿ ਸੂਬੇ ਅੰਦਰ ਨਸ਼ੇ ਕਾਰਨ ਅਨੇਕਾਂ ਲੋਕ ਮੌਤ ਦੇ ਮੂੰਹ 'ਚ ਜਾ ਪਏ ਹਨ ਜਿਨ੍ਹਾਂ ਦੇ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਅਜੇ ਤੱਕ ਪੁਲਿਸ ਵਲੋ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਸੁਬੇਗ ਸਿੰਘ ਗਿੱਲ, ਜਨਰਲ ਸਕੱਤਰ ਗੁਰਪਾਲ ਸਿੰਘ ਕੱਲੋਮਾਹਲ, ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਜਗਦੀਸ਼ ਕੌਰ ਗਿੱਲ, ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ, ਜਰਨੈਲ ਸਿੰਘ ਜੱਜ, ਠੇਕੇਦਾਰ ਸੋਹਨ ਲਾਲ, ਹਰਪ੍ਰੀਤ ਸਿੰਘ, ਕਿਸ਼ਨ ਲਾਲ, ਸੁਰਜੀਤ ਸਿੰਘ ਕੋਟ, ਸੰਦੀਪ ਅਰੋੜਾ, ਪ੍ਰਸ਼ੋਤਮ ਲਾਲ, ਜੇਮਜ ਸੋਨੀ, ਜੀਵਨ ਚਮਿਆਰੀ, ਬਲਬੀਰ ਸਿੰਘ ਢੰਡ, ਹਰਦੀਪ ਸਿੰਘ, ਰਘਬੀਰ ਸਿੰਘ, ਵਜਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
ਚੌਕ ਚੋਗਾਵਾਂ 'ਚ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਚੋਗਾਵਾਂ, (ਗੁਰਬਿੰਦਰ ਸਿੰਘ ਬਾਗੀ)-ਭਾਜਪਾ ਮੰਡਲ ਚੋਗਾਵਾਂ ਦੇ ਪ੍ਰਧਾਨ ਦਵਿੰਦਰ ਸਿੰਘ ਕੋਹਾਲੀ ਦੀ ਅਗਵਾਈ ਹੇਠ ਪੰਜਾਬ ਵਿਚਲੀ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣਾ, ਚਿੱਟੇ ਦਾ ਧੰਦਾ, ਰੇਤ ਮਾਫੀਆ, ਭੂਮੀ ਮਾਫੀਆ ਤੇ ਹੋਰ ਮਾੜੀਆਂ ਨੀਤੀਆਂ ਖ਼ਿਲਾਫ਼ ਚੌਕ ਚੋਗਾਵਾਂ 'ਚ ਚੱਕਾ ਜਾਮ ਕਰ ਕੇ ਭਾਰੀ ਰੋਸ ਦਾ ਮੁਜ਼ਾਹਰਾ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਹ ਵਿਚ ਆਏ ਭਾਜਪਾ ਆਗੂਆਂ ਨੇ ਪਹਿਲਾਂ ਕਸਬਾ ਚੋਗਾਵਾਂ ਦੇ ਚਾਰੇ ਬਜ਼ਾਰਾਂ 'ਚ ਪੈਦਲ ਚੱਲ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਵਿੰਡਾ, ਬਲਕਾਰ ਸਿੰਘ ਸੋਹਲ, ਰਵਿੰਦਰਪਾਲ ਸਿੰਘ ਰਾਜਾ, ਮੀਤ ਪ੍ਰਧਾਨ ਸੁਬੇਗ ਸਿੰਘ ਗਿੱਲ, ਆਈ. ਟੀ. ਸੈੱਲ ਦੇ ਦਵਿੰਦਰਬੀਰ ਸਿੰਘ ਲੋਪੋਕੇ, ਸੁਭਾਸ਼ ਚੰਦਰ, ਭੁਪਿੰਦਰ ਸਿੰਘ ਰੰਧਾਵਾ, ਰਵੀ ਰੰਧਾਵਾ, ਕੁਲਦੀਪ ਸਿੰਘ ਮੈਂਬਰ, ਹਰਪ੍ਰਤਾਪ ਸਿੰਘ ਜਸਰਾਊਰ ਆਦਿ ਹਾਜ਼ਰ ਸਨ।

Ðਰੱਖੜੀ ਬੰਨਣ ਪੇਕੇ ਘਰ ਆਈ ਵਿਆਹੁਤਾ ਵਲੋਂ ਖੁਦਕੁਸ਼ੀ, ਪਤੀ ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਆਪਣੇ ਸਹੁਰੇ ਘਰੋਂ ਰੱਖੜੀ ਬੰਨਣ ਲਈ ਆਈ ਇਕ ਵਿਆਹੁਤਾ ਵਲੋਂ ਇਥੇ ਆਪਣੇ ਪੇਕੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਜਿਸ ਉਪਰੰਤ ਪੁਲਿਸ ਵਲੋਂ ਉਸ ਦੇ ਪਤੀ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਮਿ੍ਤਕਾ ਦੀ ਸ਼ਨਾਖਤ ਨਵਜੋਤ ...

ਪੂਰੀ ਖ਼ਬਰ »

ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ 'ਤੇ ਸਮਾਗਮ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਕਾਰ ਵਲੋਂ ਜਲਦੀ ਹੀ ਅੰਮਿ੍ਤਸਰ 'ਚ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ 'ਚ ਸਮਾਰਕ ਬਣਾਈ ਜਾਵੇਗੀ ਤੇ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਰਸ ਦੀ ਪੀ. ਜੀ. ਦੇ ਕਮਰੇ 'ਚ ਭੇਦਭਰੀ ਹਾਲਤ 'ਚ ਮੌਤ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਇਕ ਪੀ. ਜੀ. ਦੇ ਕਮਰੇ 'ਚ ਕਿਰਾਏ 'ਤੇ ਰਹਿੰਦੀ ਨੌਜਵਾਨ ਜੀ. ਐਨ. ਐਮ. ਨਰਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਨਰਸ ਦੀ ਪਹਿਚਾਣ ਜੋਤੀ (20) ਵਾਸੀ ਪਿੰਡ ਖੇਮਕਰਨ ਜ਼ਿਲ੍ਹਾ ...

ਪੂਰੀ ਖ਼ਬਰ »

ਮਜੀਠਾ ਵਿਚ ਘਰ 'ਚੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਬਰਾਮਦ

ਮਜੀਠਾ, 17 ਅਗਸਤ (ਮਨਿੰਦਰ ਸਿੰਘ ਸੋਖੀ)-ਥਾਣਾ ਮਜੀਠਾ ਦੀ ਪੁਲਿਸ ਨੂੰ ਕਸਬਾ ਮਜੀਠਾ ਦੇ ਇਕ ਘਰ 'ਚੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਮਿਲਣ ਦਾ ਸਮਾਚਾਰ ਹੈ | ਐੱਸ. ਐੱਚ. ਓ. ਮਜੀਠਾ ਕਰਮਪਾਲ ਸਿੰਘ ਰੰਧਾਵਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਸ਼ਸ਼ਪਾਲ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਲੇਬਰ ਅਫ਼ਸਰ ਤੇ ਇੰਸਪੈਕਟਰ ਦਾ ਤਬਾਦਲਾ ਕਰਵਾਉਣ ਲਈ ਮਜ਼ਦੂਰ ਜਥੇਬੰਦੀਆਂ ਨੇ ਦਿੱਤਾ ਧਰਨਾ

ਸੁਲਤਾਨਵਿੰਡ, 17 ਅਗਸਤ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੀਆਂ ਮਜ਼ਦੂਰ ਜਥੇਬੰਦੀਆਂ ਏਟਕ, ਹਿੰਦ ਮਜ਼ਦੂਰ ਸਭਾ, ਇੰਟਕ ਤੇ ਸੀ. ਟੀ. ਯੂ. ਪੰਜਾਬ ਵਲੋਂ ਨਿਊ ਅੰਮਿ੍ਤਸਰ ਲੇਬਰ ਕੋਰਟ ਦੇ ਬਾਹਰ ਅਮਰਜੀਤ ਸਿੰਘ ਆਸਲ ਸਕੱਤਰ ਪੰਜਾਬ ਸਟੇਟ ਕਮੇਟੀ ਏਟਕ, ਜਗਤਾਰ ਸਿੰਘ ...

ਪੂਰੀ ਖ਼ਬਰ »

ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣਾ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਯਤਨ- ਜਥੇਦਾਰ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਬਿਆਨ ਰਾਹੀਂ ਕਾਂਗਰਸੀ ਆਗੂ ਕਰਮਜੀਤ ਸਿੰਘ ਵਲੋਂ ਨਵੰਬਰ 1984 ਸਮੇਂ ਦਿੱਲੀ 'ਚ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੀ. ਡਬਲਿਊ. ਡੀ. ਫੀਲਡ. ਐਾਡ ਵਰਕਸ਼ਾਪ ਵਰਕਰਜ ਯੂਨੀਅਨ ਅੰਮਿ੍ਤਸਰ ਜ਼ੋਨ ਦੇ ਮੁਲਾਜ਼ਮਾਂ ਵਲੋਂ ਜਤਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਨਿਗਰਾਨ ਇੰਜੀਨੀਅਰ ਅੰਮਿ੍ਤਸਰ ਦੇ ਦਫਤਰ ਦੇ ਬਾਹਰ ਰੈਲੀ ਕਰਨ ਉਪਰੰਤ ...

ਪੂਰੀ ਖ਼ਬਰ »

ਭੁੱਲਰ ਬਣੇ ਪੈਲੇਸ ਤੇ ਰਿਜ਼ਾਰਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸ਼੍ਰੋਮਣੀ ਅਕਾਲੀ ਦਲ-ਪੰਜਾਬ ਵਪਾਰ ਅਤੇ ਉਦਯੋਗ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਵਲੋਂ ਪਾਰਟੀ ਦੇ ਸੀਨੀਅਰ ਵਰਕਰ ਪਰਮਜੀਤ ਸਿੰਘ ਭੁੱਲਰ ਨੂੰ ਅੰਮਿ੍ਤਸਰ ਦੀ ਪੈਲੇਸ ਤੇ ਰਿਜ਼ਾਰਟ ਐਸੋਸੀਏਸ਼ਨ ਦਾ ...

ਪੂਰੀ ਖ਼ਬਰ »

ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦਾ-ਚੇਅਰਮੈਨ ਜਾਣੀਆਂ

ਜੰਡਿਆਲਾ ਗੁਰੂ, 17 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਨੂੰ ਹਰਿਆਵਲ ਸੂਬਾ ਬਣਾਉਣ ਲਈ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾ ਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਜਿਥੇ ਅਸੀਂ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾ ਸਕਦੇ ਹਾਂ, ਉਥੇ ਵਾਤਾਵਰਨ ਨੂੰ ਵੀ ਸ਼ੁੱਧ ਬਣਾਇਆ ਜਾ ...

ਪੂਰੀ ਖ਼ਬਰ »

ਕੋਈ ਵਕੀਲ ਕੋਰੋਨਾ ਪਾਜ਼ੀਟਿਵ ਆਉਂਦਾ ਤਾਂ ਬਾਰ ਕੌ ਾਸਲ ਕਰੇਗਾ 20 ਹਜ਼ਾਰ ਮਾਲੀ ਮਦਦ-ਚੇਅਰਮੈਨ ਕਰਨਜੀਤ ਸਿੰਘ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਵਿਖੇ ਪਹੁੰਚਣ 'ਤੇ ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਦੇ ਚੇਅਰਮੈਨ ਐਡਵੋਕੇਟ ਕਰਨਜੀਤ ਸਿੰਘ ਦਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਬਿ੍ਜ ਮੋਹਨ ਔਲ ਤੇ ਬਾਰ ਕੌਾਸਲ ਪੰਜਾਬ ਅਤੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦੇ 91 ਨਵੇਂ ਮਾਮਲੇ, ਦੋ ਦੀ ਮੌਤ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਮਾਮਲਿਆਂ ਤਹਿਤ ਪੁਲਿਸ ਦੇ ਡੀ. ਸੀ. ਪੀ. ਮੁਖਵਿੰਦਰ ਸਿੰਘ ਭੁੱਲਰ (ਜਾਂਚ) ਤੇ ਦਰਜ਼ਨ ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਸਣੇ ਹੋਰ ਕੋਰੋਨਾ ਪੀੜਤ ਵਿਅਕਤੀਆਂ ਦੀ ਪੁਸ਼ਟੀ ਹੋਈ ਹੈ | ਮਿਲੇ 91 ਨਵੇਂ ਮਾਮਲਿਆਂ ...

ਪੂਰੀ ਖ਼ਬਰ »

ਫੁੱਟਪਾਥ 'ਚ ਮੋਟਰਸਾਈਕਲ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਕੱਥੂਨੰਗਲ, 17 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਸਥਾਨਕ ਕਸਬਾ ਪਿੰਡ ਕੱਥੂਨੰਗਲ ਦੇ ਵਸਨੀਕ ਦੋ ਨੌਜਵਾਨ ਜੋ ਕਿ ਦੇਰ ਰਾਤ ਹੋਟਲ ਤੋਂ ਖਾਣਾ ਖਾਣ ਲਈ ਮੋਟਰਸਾਈਕਲ 'ਤੇ ਜਾ ਰਹੇ ਸਨ ਤੇ ਫੁੱਟਪਾਥ 'ਚ ਟਕਰਾਉਣ ਕਾਰਨ ਦੋਹਾਂ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਕਤਲ ਕੇਸ 'ਚ ਸਜ਼ਾ ਭੁਗਤ ਰਹੇ ਨੌਜਵਾਨ ਕੈਦੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀ ਚਰਚਾ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ 'ਚ ਕਤਲ ਦੇ ਮਾਮਲੇ 'ਚ ਸਜ਼ਾ ਭੁਗਤ ਰਹੇ ਇਕ ਨੌਜਵਾਨ ਕੈਦੀ ਦੀ ਇਥੇ ਭੇਦ-ਭਰੇ ਹਾਲਾਤ 'ਚ ਮੌਤ ਹੋ ਗਈ ਹੈ, ਜਿਸ ਬਾਰੇ ਚਰਚਾ ਹੈ ਕਿ ਉਸ ਦੀ ਮੌਤ ਜੇਲ੍ਹ 'ਚ ਕੀਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋ ਗਈ ਜਦ ਕਿ ਜੇਲ੍ਹ ...

ਪੂਰੀ ਖ਼ਬਰ »

ਹਰਪ੍ਰਤਾਪ ਤੇ ਕੰਵਰਪ੍ਰਤਾਪ ਦੀ ਅਗਵਾਈ 'ਚ ਸਰਹੱਦੀ ਪਿੰਡਾਂ ਦੇ ਸਰਪੰਚਾਂ ਦਾ ਇਜਲਾਸ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਬਾਹਰੀ ਗੁਰਦੁਆਰਾ ਬਾਬੇ ਦੀ ਕੁੱਲੀ ਸਾਹਿਬ ਵਿਖੇ ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਤੇ ਕਾਂਗਰਸ ਆਗੂਆਂ ਦੇ ਹੋਏ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੱਛਮੀ ਡਵੀਜ਼ਨ ਨੇ 43 ਬਿਜਲੀ ਚੋਰੀ ਮਾਮਲੇ ਫੜੇ, 9 ਲੱਖ 75 ਹਜ਼ਾਰ ਕੀਤਾ ਜੁਰਮਾਨਾ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਪੰਜਾਬ ਪਾਵਰਕਾਮ ਲਿਮਟਿਡ ਵਲੋਂ ਐਕਸੀਅਨ ਪੱਛਮੀ ਡਵੀਜ਼ਨ ਸਿਮਰਨਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਰਹੱਦੀ ਪਿੰਡਾਂ 'ਚ ਛਾਪੇਮਾਰੀ ਕਰਦਿਆਂ 43 ਬਿਜਲੀ ਚੋਰੀ ਦੇ ਕੇਸ ਫੜ ਕੇ 9 ਲੱਖ 75 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਰੋਸ ਵਿਖਾਵੇ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ 29 ਪਿੰਡਾਂ ਨੂੰ ਕੱਟ ਕੇ ਨਵੀਂ ਸਬ ਤਹਿਸੀਲ ਵਜ਼ੀਰ ਭੁੱਲਰ (ਬਿਆਸ) ਨਾਲ ਜੋੜਣ ਦੇ ਵਿਰੋਧ ਵਿਚ ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਹੀ ਲੈ ਡੁੱਬਣਗੀਆਂ-ਸਾਬਕਾ ਵਿਧਾਇਕ ਮੰਨਾ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਖਾਨਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਸਰਦਾਰਾ ਸਿੰਘ ਖਾਨਪੁਰ ਦੇ ਗ੍ਰਹਿ ਵਿਖੇ ਅਜੈਬ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਹੋਈ, ਜਿਸ 'ਚ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਭਾਦਰੋਂ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਸਮਾਰੋਹ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਵੱਡਾ ਗੁਰਦੁਆਰਾ ਸਾਹਿਬ ਰਈਆ ਵਿਖੇ ਭਾਦਰੋਂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਨਵਤੇਜ ਸਿੰਘ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਸ਼ੁਰੂ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਚੌਥੀ ...

ਪੂਰੀ ਖ਼ਬਰ »

24 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ-ਡੀ. ਸੀ.

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-24 ਸਤੰਬਰ ਤੋਂ 30 ਸਤੰਬਰ ਤੱਕ ਲਗਣ ਵਾਲੇ ਰੋਜ਼ਗਾਰ ਮੇਲੇ ਸਬੰਧੀ ਡੀ. ਸੀ. ਅੰਮਿ੍ਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਦਾ ਦੌਰਾ ਕੀਤਾ ਤੇ ਬਿਊਰੋ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਐਸ. ਓ. ਆਈ. ਵਲੋਂ ਸਤਿੰਦਰ ਸੰਧੂ ਖ਼ਾਲਸਾ ਕਾਲਜ ਦੇ ਪ੍ਰਧਾਨ ਨਿਯੁਕਤ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਓ. ਆਈ. ਵਲੋਂ ਸਰਬਸੰਮਤੀ ਨਾਲ ਚੋਣ ਕਰ ਕੇ ਸਤਿੰਦਰ ਸਿੰਘ ਸੰਧੂ ਨੂੰ ਖ਼ਾਲਸਾ ਕਾਲਜ ਅੰਮਿ੍ਤਸਰ ...

ਪੂਰੀ ਖ਼ਬਰ »

ਖੰਡਵਾਲਾ ਵਿਖੇ ਸੈਲੂਨ ਦੀ ਦੁਕਾਨ 'ਚ ਚੋਰੀ

ਛੇਹਰਟਾ, 17 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਖੰਡਵਾਲਾ ਦੇ ਅਧੀਨ ਖੇਤਰ ਮੇਫੇਅਰ ਅਪਾਰਟਮੈਂਟ ਦੇ ਨਾਲ ਲੱਗਦੀ ਲਾਲ ਮਾਰਕੀਟ ਵਿਖੇ ਬੀਤੀ ਦੇਰ ਰਾਤ ਚੋਰਾਂ ਵਲੋਂ ਇਕ ਸੈਲੂਨ ਦੀ ਦੁਕਾਨ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ | ਜਾਣਕਾਰੀ ਅਨੁਸਾਰ ਸੈਲੂਨ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਨਾਈ ਕਾਲੀ ਆਜ਼ਾਦੀ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਅਟਾਰੀ ਵਿਖੇ ਮੋਦੀ ਵਲੋਂ ਕਿਸਾਨਾਂ ਦੀ ਬਰਬਾਦੀ ਵਾਲੇ ਲਿਆਂਦੇ ਗਏ ਖੇਤੀ ਆਰਡੀਨੈਂਸ 2020 ਿਖ਼ਲਾਫ਼ ਕਾਲੀ ਆਜ਼ਾਦੀ ਮਨਾਉਂਦਿਆਂ ਕਾਲੇ ਝੰਡੇ ...

ਪੂਰੀ ਖ਼ਬਰ »

ਪਲਾਜ਼ਮਾ ਬੈਂਕ ਦੇਣ ਲੱਗਾ ਕੋਰੋਨਾ ਪੀੜਤਾਂ ਨੂੰ ਨਵੀਂ ਜ਼ਿੰਦਗੀ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਕਾਰ ਵਲੋਂ ਅੰਮਿ੍ਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ 'ਚ ਕਾਇਮ ਕੀਤਾ ਪਲਾਜ਼ਮਾ ਬੈਂਕ ਕੋਵਿਡ-19 ਪੀੜਤਾਂ ਨੂੰ ਨਵੀਂ ਜ਼ਿੰਦਗੀ ਦੇਣ ਲੱਗ ਪਿਆ ਹੈ ਤੇ ਜ਼ਿਆਦਾ ਗੰਭੀਰ ਹੋਏ ਕੋੋਰੋਨਾ ਪੀੜਤ ਇਸ ਪ੍ਰਣਾਲੀ ਰਾਹੀਂ ਠੀਕ ਹੋਏ ਹਨ | ...

ਪੂਰੀ ਖ਼ਬਰ »

ਈ. ਟੀ. ਯੂ. ਵਲੋਂ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ 'ਚ ਜ਼ਿਲ੍ਹਾ ਸਿੱਖਿਆ ਦਫ਼ਤਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਜ਼ਿਲ੍ਹੇ ਅੰਦਰ ਜ਼ਿਲ੍ਹਾ ਸਿੱਖਿਆ ਦਫ਼ਤਰ ਦੀ ਅਣਗਹਿਲੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਹੈੱਡ ਟੀਚਰ ਤੇ ਸੈਂਟਰ ਹੈੱਡਟੀਚਰ ਪ੍ਰਮੋਸ਼ਨਾਂ ਕਰਨ 'ਚ ਜਾਣ ਬੁੱਝ ਕੇ ਕੀਤੀ ਜਾ ਰਹੀ ਬੇਲੋੜੀ ਦੇਰੀ ਦੇ ਰੋਸ ਵਜੋਂ ...

ਪੂਰੀ ਖ਼ਬਰ »

ਜਗਦੀਸ਼ ਦਾ ਜਨਮ ਦਿਨ ਮਨਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ-ਭਾਈ ਲੌ ਾਗੋਵਾਲ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਨਵੰਬਰ 1984 'ਚ ਦਿੱਲੀ ਵਿਖੇ ਕੀਤੇ ਗਏ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਮੰਨੇ ਜਾਂਦੇ ਜਗਦੀਸ਼ ਟਾਈਟਲਰ ਦਾ ਅੰਮਿ੍ਤਸਰ ਵਿਖੇ ਕੁਝ ਲੋਕਾਂ ਵਲੋਂ ਜਨਮ ਦਿਨ ਮਨਾਉਣ ਅਤੇ ਇਸ ਸਬੰਧ 'ਚ ਥਾਂ-ਥਾਂ ਫਲੈਕਸ ਬੋਰਡ ਲਗਾ ਕੇ ਸਿੱਖਾਂ ਦੀਆਂ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਬਿਆਨ ਨੂੰ ਲੈ ਕੇ ਸਤਿਕਾਰ ਕਮੇਟੀ ਦੀ ਬੈਠਕ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਧੰਨ ਧੰਨ ਸ੍ਰੀ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੀ ਬੈਠਕ ਗੁ: ਸੰਤੋਖਸਰ ਸਾਹਿਬ ਵਿਖੇ ਹੋਈ | ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਇਕਤਰਫਾ ਦੱਸਦੇ ਹੋਏ ਉਸ 'ਤੇ ਵਿਚਾਰ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਸੀਲ ਕੀਤੀਆਂ 6 ਨਾਜਾਇਜ਼ ਉਸਰ ਰਹੀਆਂ ਇਮਾਰਤਾਂ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਜਗ੍ਹਾ 'ਤੇ ਉਸਰ ਰਹੀਆਂ ਇਮਾਰਤਾਂ ਨੂੰ ਸੀਲ ਕੀਤਾ ਗਿਆ | ਐਮ. ਟੀ. ਪੀ. ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਨਿਗਮ ਦੀ ਇਸ ਟੀਮ ਵਲੋਂ ਜਿਸ 'ਚ ਏ. ਟੀ. ਪੀ. ਪ੍ਰਮਿੰਦਰਜੀਤ ਸਿੰਘ, ...

ਪੂਰੀ ਖ਼ਬਰ »

ਐਕਸੀਅਨ ਦੀ ਵਾਇਰਲ ਹੋਈ ਆਡੀਓ ਦਾ ਮਾਮਲਾ ਗਰਮਾਇਆ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਬੀਤੇ ਦਿਨੀਂ ਇਕ ਐਕਸੀਅਨ ਦੀ ਵਾਇਰਲ ਹੋਈ ਆਡੀਓ ਨੂੰ ਲੈ ਕੇ ਨਗਰ ਨਿਗਮ ਕਰਮਚਾਰੀਆਂ ਦੇ ਇਕ ਵਰਗ 'ਚ ਰੋਸ ਪਾਇਆ ਜਾ ਰਿਹਾ ਹੈ ਤੇ ਇਹ ਮਾਮਲਾ ਦਿਨ ਪ੍ਰਤੀ ਦਿਨ ਗਰਮਾਉਂਦਾ ਜਾ ਰਿਹਾ ਹੈ | ਇਸ ਸਬੰਧ 'ਚ ਮਿਊਾਸਪਲ ਯੂਥ ਇੰਪਲਾਈਜ਼ ...

ਪੂਰੀ ਖ਼ਬਰ »

ਬੈ ਾਕ ਕਰਮਚਾਰੀ ਤੇ ਫੌਜੀ ਸਮੇਤ ਅਜਨਾਲਾ ਖੇਤਰ ਦੇ 6 ਵਿਅਕਤੀਆਂ ਨੂੰ ਹੋਇਆ ਕੋਰੋਨਾ

ਅਜਨਾਲਾ/ਗੱਗੋਮਾਹਲ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਅਜਨਾਲਾ ਸ਼ਹਿਰ ਸਮੇਤ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਇਕ ਬੈਂਕ ਕਰਮਚਾਰੀ ਤੇ ਇਕ ਫੌਜੀ ਸਮੇਤ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜਾਣਕਾਰੀ ਅਨੁਸਾਰ ਸਰਹੱਦੀ ...

ਪੂਰੀ ਖ਼ਬਰ »

ਮਜੀਠਿਆ ਵਲੋਂ ਹਲਕਾ ਅਜਨਾਲਾ ਦੇ ਅਕਾਲੀ ਆਗੂਆਂ ਨਾਲ ਬੈਠਕ

ਅੰਮਿ੍ਤਸਰ, 17 ਅਗਸਤ (ਵਿ.ਪ੍ਰ.)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਜਨਾਲਾ ਹਲਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੀ ਇਕ ਅਹਿਮ ਇਕੱਤਰਤਾ ਅੰਮਿ੍ਤਸਰ ਵਿਖੇ ਹੋਈ | ਜਿਸ 'ਚ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਤਹਿਤ ਬੂਟੇ ਲਾਏ

ਬੱਚੀਵਿੰਡ, 17 ਅਗਸਤ (ਬਲਦੇਵ ਸਿੰਘ ਕੰਬੋ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜੀ. ਓ. ਜੀ. ਤਹਿਸੀਲ ਹੈੱਡ ਕਰਨਲ ਰਣਜੀਤ ਸਿੰਘ ਢਿੱਲੋਂ ਤੇ ਸੁਪਰਵਾਈਜ਼ਰ ਕੈਪਟਨ ਸੱਜਣ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਤਹਿਤ ਪਿੰਡ ਸਾਰੰਗੜਾ ਵਿਖੇ ...

ਪੂਰੀ ਖ਼ਬਰ »

ਏ. ਡੀ. ਸੀ. ਮੂਧਲ ਦਾ ਟਾਂਗਰੀ ਨੇ ਕੀਤਾ ਸਨਮਾਨ

ਟਾਂਗਰਾ, 17 ਅਗਸਤ (ਹਰਜਿੰਦਰ ਸਿੰਘ ਕਲੇਰ)-ਏ. ਡੀ. ਸੀ. ਰਣਬੀਰ ਸਿੰਘ ਮੂਧਲ ਦਾ ਟਾਂਗਰਾ ਵਿਖੇ ਪੁੱਜਣ 'ਤੇ ਸਨਮਾਨ ਕੀਤਾ ਗਿਆ | ਉਹ ਵਪਾਰਕ ਮੰਡਲ ਸੈਲ ਦੇ ਜਨਰਲ ਸੈਕਟਰੀ ਸੁਰੇਸ਼ ਕੁਮਾਰ ਦੇ ਦਫ਼ਤਰ ਵਿਖੇ ਪੁੱਜੇ ਸਨ | ਇਸ ਮੌਕੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਬਜਰੰਗ ਦਲ ਹਿੰਦੁਸਤਾਨ ਦੀ ਮੀਟਿੰਗ

ਅੰਮਿ੍ਤਸਰ, 17 ਅਗਸਤ (ਸ਼ੈਲੀ)-ਬਜ਼ਰੰਗ ਦਲ ਹਿੰਦੁਸਤਾਨ ਦੀ ਮੀਟਿੰਗ ਸੂਬਾ ਪ੍ਰਧਾਨ ਵਿਵੇਕ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕੌਮੀ ਪ੍ਰਧਾਨ ਹਿਤੇਸ਼ ਭਾਰਦਵਾਜ਼ ਵਿਸ਼ੇਸ਼ ਰੂਪ ਨਾਲ ਸ਼ਾਮਿਲ ਹੋਏ | ਮੀਟਿੰਗ 'ਚ ਸਰਬਸੰਮਤੀ ਨਾਲ ਕਪਿਲ ਖੰਨਾ ਨੂੰ ਮਾਝਾ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਤੇ ਹੋਰਨਾਂ ਵਲੋਂ ਖਿਆਲਾ ਨਾਲ ਦੁੱਖ ਪ੍ਰਗਟ

ਰਾਮ ਤੀਰਥ, 17 ਅਗਸਤ (ਧਰਵਿੰਦਰ ਸਿੰਘ ਔਲਖ)-ਮਾਰਕੀਟ ਕਮੇਟੀ ਚੋਗਾਵਾਂ ਅਤੇ ਪੰਜਾਬ ਸਪੋਰਟਸ ਸੈੱਲ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ ਦੇ ਪਿਤਾ ਸ: ਮੁਖਤਾਰ ਸਿੰਘ ਖਿਆਲਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਆਜ਼ਾਦੀ ਦਿਹਾੜਾ ਮਨਾਇਆ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਈ. ਐਮ. ਸੀ. ਗਰੁੱਪ ਆਫ਼ ਹਸਪਤਾਲ ਵਲੋਂ ਦੇਸ਼ ਦੇ 74ਵਾਂ ਸਵਤੰਤਰਤਾ ਦਿਵਸ ਮੌਕੇ 'ਤੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਡਾਇਰੈਕਟਰ ਮੀਨੂੰ ਅਰੋੜਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਹਸਪਤਾਲ ਦਾ ਸਮੂਹ ਸਟਾਫ ...

ਪੂਰੀ ਖ਼ਬਰ »

ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਬਾਬਾ ਦੀਪ ਸਿੰਘ ਹੈਲਥ ਕੇਅਰ ਚੈਰੀਟੇਬਲ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਰਾਮ ਤੀਰਥ, 17 ਅਗਸਤ (ਧਰਵਿੰਦਰ ਸਿੰਘ ਔਲਖ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮਿ੍ਤਸਰ ਵਲੋਂ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਬਾਬਾ ਦੀਪ ਸਿੰਘ ਜੀ ਹੈਲਥ ਕੇਅਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਸਮਾਗਮ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਰਾਮ ਤੀਰਥ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਹੱਕੀ ਮੰਗਾਂ ਨੂੰ ਲੈ ਕੇ ਪਾਵਰਕਾਮ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਹਰਸਾ ਛੀਨਾ, 17 ਅਗਸਤ (ਕੜਿਆਲ)-ਪੰਜਾਬ ਸਰਕਾਰ ਵਲੋਂ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਦੀਆਂ ਸਿਫਾਰਸ਼ਾਂ ਤੇ ਪੰਜਾਬ ਸਰਕਾਰ ਵਲੋਂ 40 ਹਜ਼ਾਰ ਅਸਾਮੀਆਂ ਨੂੰ ਖਤਮ ਕੀਤੇ ਜਾਣ ਦੇ ਵਿਰੋਧ 'ਚ ਟੀ. ਐਸ. ਯੂ. ਪੰਜਾਬ ਦੇ ਸੱਦੇ 'ਤੇ ਸਥਾਨਕ ਬਿਜਲੀ ਘਰ ...

ਪੂਰੀ ਖ਼ਬਰ »

ਡਾ: ਏ. ਪੀ. ਸਿੰਘ ਨੂੰ ਨਾ ਬਦਲਣ 'ਤੇ ਅਕਾਲੀ ਵਰਕਰਾਂ ਵਲੋਂ ਘਿਰਾਓ ਦਾ ਐਲਾਨ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਅਤੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦਰਮਿਆਨ ਪੈਦਾ ਹੋਏ ਵਿਵਾਦ ਨੂੰ ਲੈ ਕੇ ਹਲਕਾ ਉੱਤਰੀ ਦੇ ਅਕਾਲੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 15 ਅਗਸਤ ਨੂੰ ਕਾਲੇ ਦਿਹਾੜੇ ਵਜੋਂ ਮਨਾਇਆ

ਜੰਡਿਆਲਾ ਗੁਰੂ, 17 ਅਗਸਤ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਰਹਿਨੁਮਾਈ ਹੇਠ ਪੰਜਾਬ ਚ 15 ਅਗਸਤ ਨੂੰ ਕਿਸਾਨ ਮਜ਼ਦੂਰਾਂ ਦੀ ਗ਼ੁਲਾਮੀ ਦਾ ਦਿਨ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਵਲੋਂ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵੈਬੀਨਾਰ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਵਿਖੇ ਕੰਪਿਊਟਰ ਵਿਭਾਗ ਵਲੋਂ ਜਿਸ 'ਚ ਵਿਭਾਗ ਦੇੇ ਮੁੱਖੀ ਪ੍ਰੋ: ਅਮਨਜੋਤ ਕੌਰ, ਪ੍ਰੋ: ਵੰਦਨਾ ਤੇ ਪ੍ਰੋ: ਪਰਮਜੋਤ ਕੌਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਨਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਮਨਾਇਆ ਕਾਲਾ ਦਿਵਸ, ਮੋਦੀ ਦਾ ਫੂਕਿਆ ਪੁਤਲਾ

ਜੈਂਤੀਪੁਰ, 17 ਅਗਸਤ (ਭੁਪਿੰਦਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਵਲੋਂ ਕਸਬਾ ਜੈਂਤੀਪੁਰ ਵਿਖੇ ਆਜ਼ਾਦੀ ਦਿਵਸ ਨੂੰ ਕਿਸਾਨਾਂ ਤੇ ਮਜ਼ਦੂਰਾਂ ਲਈ ਕਾਲਾ ਦਿਵਸ ਐਲਾਨ ਕੇ ਮਨਾਇਆ ਗਿਆ | ਇਸ ਮੌਕੇ ਇਕੱਤਰ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ ਦੇ ਭਲੇ ਦਾ ਕੋਈ ਕੰਮ ਨਹੀਂ ਕੀਤਾ-ਬੋਨੀ ਅਜਨਾਲਾ

ਰਮਦਾਸ, 17 ਅਗਸਤ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਵਾਰਡ ਨੰ: 2 ਵਿਖੇ ਸ੍ਰੀ ਨਰੇਸ਼ ਕੁਮਾਰ ਦੇ ਗ੍ਰਹਿ ਉਚੇਚੇ ਤੌਰ 'ਤੇ ਪਹੁੰਚ ਕੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਪੁਲਿਸ 'ਤੇ ਕੋਈ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਚੋਗਾਵਾਂ, 17 ਅਗਸਤ (ਗੁਰਬਿੰਦਰ ਸਿੰਘ ਬਾਗੀ)-ਪਿੰਡ ਟਪਿਆਲਾ ਵਿਖੇ ਬਖਸ਼ੀਸ਼ ਸਿੰਘ ਪੁੱਤਰ ਗੁਰਪਾਲ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤ ਦਿੰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖਸ਼ੀਸ਼ ਸਿੰਘ ਦੇ ਘਰ ...

ਪੂਰੀ ਖ਼ਬਰ »

ਸਠਿਆਲਾ 'ਚ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਸਠਿਆਲਾ, 17 ਅਗਸਤ (ਸਫਰੀ)-ਪੰਜਾਬ ਸਰਕਾਰ ਦੁਆਰਾ ਲੋਕ ਹਿੱਤਾਂ ਦਾ ਘਾਣ ਕਰਦੇ ਹੋਏ ਕੋਵਿਡ -19 ਦੀ ਆੜ ਹੇਠ ਲੋਕ ਨੀਤੀਆਂ ਦੇ ਿਖ਼ਲਾਫ਼ ਮਨਮਰਜ਼ੀ ਦੇ ਕਾਨੂੰਨ ਪਾਸ ਕੀਤੇ ਗਏ ਹਨ | ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਨਾਈ ਕਾਲੀ ਆਜ਼ਾਦੀ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸੈਂਕੜੇ ਕਿਸਾਨਾਂ ਤੇ ਮਜ਼ਦੁਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਿੱਜੀਕਰਨ ਦੀਆਂ ਨੀਤੀਆਂ ਨੂੰ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰੋਜੈਕਟ ਅਧੀਨ ਨਿਗਮ ਦੇ ਦਫ਼ਤਰ ਵਿਖੇ ਲਗਾਈ ਪਲਾਸਟਿਕ ਬੋਤਲ ਕ੍ਰਸ਼ ਮਸ਼ੀਨ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸਮਾਰਟ ਸਿਟੀ ਪ੍ਰੋਜੈਕਟ ਤਹਿਤ ਅਧੀਨ ਸ਼ਹਿਰ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਲਗਾਈ ਗਈ ਪਲਾਸਟਿਕ ਬੋਤਲ ਕ੍ਰਸ਼ ਮਸ਼ੀਨ (ਪਲਾਸਟਿਕ ...

ਪੂਰੀ ਖ਼ਬਰ »

ਮੱਲੂਨੰਗਲ ਵਿਖੇ ਸ਼ਹੀਦਾਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ

ਜਗਦੇਵ ਕਲਾਂ, 17 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਹੋਰਾਂ ਦਾ ਪੈਗਾਮ ਪੰਜਾਬ ਭਰ 'ਚ ਪਿੰਡ-ਪਿੰਡ ਪਹੁੰਚਾਉਣ ਲਈ ਪਿੰਡ ਮੱਲੂਨੰਗਲ ਵਿਖੇ ਇਨ੍ਹਾਂ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਚੁਣੀ ਹੋਈ ਕਮੇਟੀ ਵਲੋਂ ਇਨ੍ਹਾਂ ਸ਼ਹੀਦਾਂ ...

ਪੂਰੀ ਖ਼ਬਰ »

ਅਟਾਰੀ ਪੰਚਾਇਤ ਵਲੋਂ ਦੁਕਾਨਦਾਰਾਂ ਨੂੰ ਆਪਣੀ ਹਦੂਦ 'ਚ ਰਹਿਣ ਦੀ ਚਿਤਾਵਨੀ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਗ੍ਰਾਮ ਪੰਚਾਇਤ ਅਟਾਰੀ ਵਲੋਂ ਸਰਪੰਚ ਮਨਜੀਤ ਸਿੰਘ ਦੀ ਅਗਵਾਈ ਹੇਠ ਭੀੜ ਭੜੱਕੇ ਵਾਲੇ ਅਟਾਰੀ ਬਾਜ਼ਾਰ 'ਚ ਦੁਕਾਨਦਾਰਾਂ ਨੂੰ ਆਪਣੀ ਦਕਾਨਦਾਰਾਂ ਅੱਗੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਉਣ ਲਈ ਚਿਤਾਵਨੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਦੀ ਮੀਟਿੰਗ

ਛੇਹਰਟਾ, 17 ਅਗਸਤ (ਸੁਰਿੰਦਰ ਸਿੰਘ ਵਿਰਦੀ)-ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਦੀ ਇਕ ਵਿਸ਼ੇਸ ਮੀਟਿੰਗ ਚੇਅਰਮੈਨ ਜਥੇਦਾਰ ਅਮਰੀਕ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਕੋਟ ਖ਼ਾਲਸਾ ਵਿਖੇ ਕੀਤੀ ਗਈ | ਜਿਸ 'ਚ ਸਮੂਹ ਅਹੁਦੇਦਾਰਾਂ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਜਨ ਕਲਿਆਣ ਸੰਗਠਨ ਵਲੋਂ 'ਕੋਰੋਨਾ ਤੋਂ ਆਜ਼ਾਦੀ-ਸਾਡਾ ਸੰਕਲਪ' ਵਿਸ਼ੇ 'ਤੇ ਪ੍ਰੋਗਰਾਮ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਜਨ ਕਲਿਆਨ ਸੰਗਠਨ ਵਲੋਂ ਵਧਦੇ ਹੋਏ ਕੋਰੋਨਾ ਸੰਕਟ 'ਤੇ ਜਿੱਤ ਹਾਸਿਲ ਕਰਨ ਦੇ ਉਦੇਸ਼ ਨਾਲ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ 'ਕੋਰੋਨਾ ਤੋਂ ਆਜ਼ਾਦੀ-ਸਾਡਾ ਸੰਕਲਪ' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ | ਸੰਸਥਾ ਦੀ ਡਾਇਰੈਕਟਰ ...

ਪੂਰੀ ਖ਼ਬਰ »

ਥੋਬਾ 'ਚ ਲਗਾਏ ਕੈਂਪ 'ਚ 23 ਨੌਜਵਾਨਾਂ ਵਲੋਂ ਖ਼ੂਨਦਾਨ

ਗੱਗੋਮਾਹਲ, 17 ਅਗਸਤ (ਬਲਵਿੰਦਰ ਸਿੰਘ ਸੰਧੂ)-ਖ਼ੂਨਦਾਨ ਮਨੁੱਖੀ ਜੀਵਨ ਲਈ ਵਰਦਾਨ ਹੈ, ਜਿਸ ਦਾ ਦਾ ਕੋਈ ਮੁਕਾਬਲਾ ਨਹੀਂ ਹੈ ਤੇ ਇਸ ਉਪਰ ਕੋਈ ਖਰਚ ਵੀ ਨਹੀਂ ਆਉਂਦਾ | ਖ਼ੂਨਦਾਨ ਕਰਨ ਨਾਲ ਜਿਥੇ ਅਸੀਂ ਲੋੜਵੰਦ ਦੀ ਮਦਦ ਕਰਦੇ ਹਾਂ ਉਥੇ ਹੀ ਅਸੀਂ ਆਪਣੀ ਸਿਹਤ ਦਾ ਵੀ ਬਿਹਤਰ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਜਗਦੀਸ ਟਾਈਟਲਰ ਦਾ ਜਨਮ ਦਿਨ ਮਨਾਉਣਾ ਡੂੰਘੀ ਸਾਜਿਸ਼-ਧਾਲੀਵਾਲ

ਜਗਦੇਵ ਕਲਾਂ, 17 ਅਗਸਤ (ਸ਼ਰਨਜੀਤ ਸਿੰਘ ਗਿੱਲ)-ਪੰਜਾਬ 'ਚ ਕਾਂਗਰਸ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਤੇ ਵਿਧਾਨ ਸਭਾ ਚੋਣਾਂ ਮੌਕੇ ਹੱਥ 'ਚ ਗੁਟਕਾ ਸਾਹਿਬ ਫੜ ਕੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਤੋਂ ਪੰਜਾਬ ਦੇ ਮੁੱਖ ਮੰਤਰੀ ਮੁਕਰ ਗਏ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਕਾਲੇ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਹਾੜਾ

ਲੋਪੋਕੇ, 17 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜ਼ੋਨ ਪ੍ਰਧਾਨ ਕੁਲਵੰਤ ਸਿੰਘ ਕੱਕੜ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਿੱਜੀਕਰਨ ਦੀਆਂ ਨੀਤੀਆਂ ਦੇ ਵਿਰੋਧ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ...

ਪੂਰੀ ਖ਼ਬਰ »

ਬਜ਼ੁਰਗਾਂ ਨੇ ਆਜ਼ਾਦੀ ਦੀ 74ਵੀਂ ਵਰ੍ਹੇਗੰਢ ਨੂੰ ਸਮਰਪਿਤ 74 ਕਿਲੋਮੀਟਰ ਦੌੜ ਕੇ ਨਵਾਂ ਇਤਿਹਾਸ ਸਿਰਜਿਆ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਆਜ਼ਾਦੀ ਦੀ 74ਵੀਂ ਵਰ੍ਹੇਗੰਢ ਮੌਕੇ 74 ਕਿਲੋਮੀਟਰ ਦੌੜ ਕੇ, ਇਹ ਸਫਰ ਤਹਿ ਕਰ ਕੇ 4 ਬਜੁਰਗਾਂ ਨੇ ਨਵਾਂ ਇਤਿਹਾਸ ਸਿਰਜਿਆ ਹੈ | ਜਿਨ੍ਹਾਂ 'ਚ ਸਰਵਸ੍ਰੀ ਕਸ਼ਮੀਰ ਸਿੰਘ ਗਿੱਲ ਭੈਣੀ, ਮਹਿੰਦਰ ਸਿੰਘ ਵਿਰਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਰੋਸ ਰੈਲੀ

ਰਮਦਾਸ/ਗੱਗੋਮਾਹਲ, 17 ਅਗਸਤ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਹਨਤੀ ਵਰਕਰਾਂ ਨੂੰ ਮਿਲੇਗੀ ਪਾਰਟੀ 'ਚ ਯੋਗ ਨੁਮਾਇੰਦਗੀ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਰਾਟੀ ਦੇਸ਼ ਭਗਤਾਂ ਦੀ ਪਾਰਟੀ ਹੈ ਤੇ ਪਾਰਟੀ 'ਚ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾਂ ਯੋਗ ਨੁਮਾਇੰਦਗੀ ਦੇਕੇ ਨਿਵਾਜਿਆ ਜਾਵੇਗਾ | ਇਹ ਪ੍ਰਗਟਾਵਾ ਇਥੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਚੱਬਾ, 17 ਅਗਸਤ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਨੌਧ ਸਿੰਘ ਦੇ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਅਗਵਾਈ ਹੇਠ ਪਿੰਡ ਵਰਪਾਲ ਵਿਖੇ 15 ਨੂੰ ਕਿਸਾਨ ਮਜ਼ਦੂਰ ਦੀ ਗੁਲਾਮੀ ਦਾ ਦਿਨ ਮਨਾਇਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਕਾਲੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX