ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  31 minutes ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  59 minutes ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਤਰਨਤਾਰਨ

ਪੰਜਾਬ ਸਰਕਾਰ ਵਲੋਂ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੀ ਹੱਬ ਦੇ ਤੌਰ 'ਤੇ ਵਿਕਸਿਤ ਕਰਨ ਲਈ ਖ਼ਰਚ ਕੀਤੇ ਜਾਣਗੇ 15 ਕਰੋੜ ਰੁਪਏ-ਮਨਪ੍ਰੀਤ ਸਿੰਘ ਬਾਦਲ

ਤਰਨ ਤਾਰਨ/ਪੱਟੀ, 17 ਅਗਸਤ (ਹਰਿੰਦਰ ਸਿੰਘ, ਕੁਲਵਿੰਦਰਪਾਲ ਕਾਲੇਕੇ)- ਪੰਜਾਬ ਸਰਕਾਰ ਵਲੋਂ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੀ ਹੱਬ ਦੇ ਤੌਰ 'ਤੇ ਵਿਕਸਤ ਕਰਨ ਲਈ 15 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਕੋਰੋਨਾ ਵਾਇਰਸ ਦੀ ਆਈ ਮਹਾਂਮਾਰੀ ਦੇ ਦੌਰਾਨ ਵੀ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿਚ 4200 ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਟੀ ਸ਼ਹਿਰ ਵਿਖੇ 4 ਏਕੜ ਵਿਚ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸ਼ਾਨਦਾਰ ਪਾਰਕ ਦਾ ਉਦਘਾਟਨ ਕਰਦਿਆਂ ਕੀਤਾ | ਇਸ ਸਮਾਗਮ ਵਿਚ ਸਾਂਸਦ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸ.ਐੱਸ.ਪੀ. ਧਰੂਮਨ ਐੱਚ. ਨਿੰਬਲੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਗਤਾਰ ਸਿੰਘ ਬੁਰਜ, ਐਕਸੀਅਨ ਪੀ.ਡਬਲਯੂ. ਡੀ. ਜਸਬੀਰ ਸਿੰਘ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਹੱਦੀ ਇਲਾਕੇ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੀ ਹੱਬ ਵਜੋਂ ਵਿਕਸਿਤ ਕਰਨਾ ਇਸ ਵਿੱਤੀ ਸਾਲ ਲਈ ਬੱਜਟ ਦਾ ਹਿੱਸਾ ਹੈ ਅਤੇ ਇਸ ਲਈ 15 ਕਰੋੜ ਰੁਪਏ ਬਜਟ ਵਿਚ ਰੱਖੇ ਗਏ ਹਨ | ਬਰਸਾਤਾਂ ਦੇ ਮੌਸਮ ਤੋਂ ਬਾਅਦ ਆਉਣ ਵਾਲੇ ਮਹੀਨਿਆਂ ਵਿਚ ਇਸ ਸਬੰਧੀ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ | ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਨੌਕਰੀਆਂ ਲਈ ਭਰਤੀ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਉਂਦੇ ਇਕ ਸਾਲ ਦੌਰਾਨ 50 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਕਰੋਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਵਿਚ 4200 ਨੌਕਰੀਆਂ ਦਿੱਤੀਆਂ ਗਈਆ ਹਨ | ਇਸ ਤੋਂ ਇਲਾਵਾ ਮੈਡੀਕਲ ਐਜੂਕੇਸ਼ਨ ਵਿਚ 1500 ਹੋਰ ਪੋਸਟਾਂ ਭਰੀਆਂ ਗਈਆਂ ਹਨ | ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਮੰਗ 'ਤੇ ਵਿੱਤ ਮੰਤਰੀ ਵਲੋਂ ਪੱਟੀ ਸ਼ਹਿਰ ਵਿਖੇ ਆਧੁਨਿਕ ਰੀਡਿੰਗ ਲਾਇਬਰੇਰੀ ਬਣਾਉਣ ਲਈ 35 ਲੱਖ ਰੁਪਏ ਅਤੇ ਇਕ ਹੋਰ ਪਾਰਕ ਬਣਾਉਣ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ | ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿੱਤ ਮੰਤਰੀ ਪੰਜਾਬ ਵਲੋਂ ਡਾ. ਸੁਦਰਸ਼ਨ ਤ੍ਰੇਹਨ ਨੂੰ ਸਮਰਪਿਤ 4 ਏਕੜ ਵਿਚ ਬਣੇ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਹਲਕੇ ਦੇ ਪਿੰਡ ਕੈਰੋਂ ਵਿਖੇ 25 ਏਕੜ ਵਿਚ ਬਣਾਈ ਜਾ ਰਹੀ ਲਾਅ ਯੂਨੀਵਰਸਿਟੀ ਵਿਚ ਜਲਦੀ ਹੀ ਸ਼ੈਸਨ ਸ਼ੁਰੂ ਕੀਤਾ ਜਾਵੇਗਾ | ਹਲਕੇ ਦੇ 113 ਪਿੰਡਾਂ ਵਿਚ ਵਿਕਾਸ ਕਾਰਜ ਚੱਲ ਰਹੇ ਹਨ | ਵਿਧਾਨ ਸਭਾ ਹਲਕਾ ਪੱਟੀ ਦੇ 35 ਪਿੰਡਾਂ ਵਿਚ ਸੀਵਰੇਜ ਪਾਉਣ ਦਾ ਕੰਮ ਜਾਰੀ ਹੈ | ਇਸ ਮੌਕੇ ਉਨ੍ਹਾਂ ਵਿੱਤ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਟੀ ਹਲਕੇ ਨੂੰ ਜ਼ਿਲ੍ਹੇ ਵਿਚ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ | ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਅਜੋਕੇ ਸਮੇਂ ਵਿਚ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣਾ ਸਭ ਤੋਂ ਜ਼ਰੂਰੀ ਹੈ | ਇਸ ਲਈ ਸਾਨੂੰ ਅਜਿਹੇ ਪਾਰਕ ਵਿਕਸਤ ਕਰਨੇ ਚਾਹੀਦੇ ਹਨ, ਜਿੱਥੇ ਲੋਕਾਂ ਨੂੰ ਸੈਰ ਅਤੇ ਕਸਰਤ ਕਰਨ ਲਈ ਸ਼ੁੱਧ ਤੇ ਸਾਫ਼ ਵਾਤਾਵਰਨ ਮਿਲ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣਾ ਵਾਤਾਵਰਨ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਡਾ. ਰਾਕੇਸ਼ ਤਰੇਹਨ, ਡਾ. ਪ੍ਰੀਤੀ ਤਰੇਹਨ, ਡਾ ਰਾਜੇਸ਼ ਭਾਰਦਵਾਜ, ਡਾ. ਮਰਿਦੁਲਾ ਭਾਰਦਵਾਜ, ਚੇਅਰਮੈਨ ਹਰਦੀਪ ਸਿੰਘ ਪੱਟੀ, ਚੇਅਰਮੈਨ ਜਗਤਾਰ ਸਿੰਘ ਬੁਰਜ, ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ, ਵਿਨੋਦ ਸ਼ਰਮਾ ਪ੍ਰਧਾਨ, ਕੁੰਵਰਪਾਲ ਸਿੰਘ ਹਰਮਨ ਸੇਖੋਂ, ਸਰਪ੍ਰੀਤ ਸਿੰਘ ਜੋਤੀ ਸੇਖੋਂ, ਐਡਵੋਕੇਟ ਦੀਪਕ ਅਰੋੜਾ, ਦਲਬੀਰ ਸਿੰਘ ਸੇਖੋਂ, ਵਜੀਰ ਸਿੰਘ ਪਾਰਸ, ਵਿਜੇ ਸ਼ਰਮਾ, ਸੁਖਵਿੰਦਰ ਸਿੰਘ ਸੰਗਵਾਂ, ਐਕਸੀਅਨ ਜਸਬੀਰ ਸਿੰਘ ਸੋਢੀ, ਐੱਸ.ਡੀ.ਐੱਮ. ਰਾਜੇਸ਼ ਸ਼ਰਮਾ, ਤਹਿਸੀਲਦਾਰ ਸਰਬਜੀਤ ਸਿੰਘ ਥਿੰਦ, ਐੱਸ.ਡੀ.ਓ ਦਿਆਲ ਸ਼ਰਮਾ, ਜੇ.ਈ. ਲਖਬੀਰ ਸਿੰਘ, ਜੇ.ਈ. ਗੁਰਮੀਤ ਸਿੰਘ, ਐੱਸ.ਡੀ.ਓ. ਸਤਿੰਦਰ ਸਿੰਘ, ਵਿਨੋਦ ਕੁਮਾਰ, ਸਲਵਿੰਦਰ ਸਿੰਘ ਧਾਰੀਵਾਲ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |

ਥਾਣੇਦਾਰ ਸੁਰਜੀਤ ਸਿੰਘ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੰਜਾਬ ਪੁਲਿਸ 'ਚ ਬਤੌਰ ਏ.ਐੱਸ.ਆਈ. ਸੁਰਜੀਤ ਸਿੰਘ ਜੋ ਐੱਸ.ਟੀ.ਐੱਫ਼ ਬਾਰਡਰ ਰੇਂਜ ਅੰਮਿ੍ਤਸਰ ਵਿਖੇ ਡਿਊਟੀ ਨਿਭਾ ਰਿਹਾ ਸੀ ਤੇ ਉਸ ਦੇ ਹੋਏ ਕੋਰੋਨਾ ਟੈਸਟ ਦੀ ਰਿਪੋਰਟ 13 ਜੁਲਾਈ ਨੂੰ ਪਾਜ਼ੀਟਿਵ ਆ ਗਈ ਸੀ ਅਤੇ ਉਹ ...

ਪੂਰੀ ਖ਼ਬਰ »

ਜੇ.ਸੀ.ਬੀ. ਮਸ਼ੀਨ ਨਾਲ ਨਾਜਾਇਜ਼ ਰੇਤ ਕੱਢਣ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਖੇਤ ਵਿਚ ਨਾਜਾਇਜ਼ ਤੌਰ 'ਤੇ ਰੇਤ ਕੱਢਣ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲਈਆ ਨੇ ਦੱਸਿਆ ਕਿ ਏ.ਐੱਸ.ਆਈ. ...

ਪੂਰੀ ਖ਼ਬਰ »

2 ਨਸ਼ਾ ਤਸ਼ਕਰਾਂ ਦੀਆਂ 7 ਕਰੋੜ 61 ਲੱਖ 10 ਹਜ਼ਾਰ 975 ਰੁਪਏ ਦੀ ਜਾਇਦਾਦ ਫ਼ਰੀਜ-ਐੱਸ.ਪੀ.(ਡੀ.) ਵਾਲੀਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਦਿੱਲੀ ਕੰਪੀਟੈਂਟ ਅਥਾਰਟੀ ਵਲੋਂ ਪ੍ਰਾਪਤ ਹੋਏ ਹੁਕਮਾਂ ਤਹਿਤ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਖੇ 2 ਨਸ਼ਾ ਤਸ਼ਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਨੂੰ ਫ਼ਰੀਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਮਾਮਲੇ 'ਚ ਭਾਜਪਾ ਵਲੋਂ ਰੋਸ ਧਰਨਾ

ਤਰਨ ਤਾਰਨ, 17 ਅਗਸਤ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਆਦਿ ਇਲਾਕਿਆਂ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਸੈਂਕੜੇ ਵਿਅਕਤੀਆਂ ਦੇ ਮਾਮਲੇ ਵਿਚ ਭਾਜਪਾ ਵਲੋਂ ਪੰਜਾਬ ਭਰ ਵਿਚ ਰੋਸ ਧਰਨੇ ਦੇ ਦਿੱਤੇ ਪ੍ਰੋਗਰਾਮ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਹਿਲਾ ਦੀ ਕਰਵਾਈ ਨਾਰਮਲ ਡਿਲਿਵਰੀ-ਸਿਵਲ ਸਰਜਨ-ਜੱਚਾ ਤੇ ਬੱਚਾ ਦੋਵੇਂ ਤੰਦਰੁਸਤ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਜਿੱਥੇ ਇਕ ਪਾਸੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ | ਉੱਥੇ ਹੀ ਸਵੇਰੇ ਆਈਸੋਲੇਸ਼ਨ ਵਾਰਡ ਵਿਚ ਸਥਾਪਤ ਲੇਬਰ ਰੂਮ ਵਿਖੇ ਜ਼ਿਲ੍ਹੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਮਾਮਲੇ 'ਚ ਵੱਡੀ ਰਾਹਤ, 183 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਦੇ ਮਾਮਲੇ ਵਿਚ ਵੱਡੀ ਰਾਹਤ ਦੀ ਖਬਰ ਆਈ ਹੈ | ਪਿਛਲੇ ਦਿਨੀਂ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਜਾਂਚ ਲਈ ਭੇਜੇ ਗਏ 183 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਤਰਨ ਤਾਰਨ ਦੀ ਆਈਸੋਲੇਸ਼ਨ ...

ਪੂਰੀ ਖ਼ਬਰ »

ਭਿੱਖੀਵਿੰਡ ਨਿਵਾਸੀ ਟਰਾਂਸਪੋਰਟਰ ਸਰਵਣ ਸਿੰਘ ਵਲੋਂ ਆਤਮ ਹੱਤਿਆ ਕਰਨ 'ਤੇ ਪਰਿਵਾਰ 'ਚ ਛਾਇਆ ਮਾਤਮ

ਭਿੱਖੀਵਿੰਡ, 17 ਅਗਸਤ (ਬੌਬੀ)-ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਵਿਖੇ 15 ਅਗਸਤ ਵਾਲੇ ਦਿਨ ਦਾਖਲ ਹੋਏ ਟਰਾਂਸਪੋਰਟਰ ਸਰਵਣ ਸਿੰਘ ਵਾਸੀ ਪ੍ਰਭਾ ਕਾਲੋਨੀ ਭੱਟੀ ਰੋਡ ਭਿਖੀਵਿੰਡ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਕੋਹਲੀ ਬਣੇ

ਤਰਨ ਤਾਰਨ, 17 ਅਗਸਤ (ਵਿਕਾਸ ਮਰਵਾਹਾ)-ਪੇਰੈਂਟਸ ਐਸੋਸੀਏਸ਼ਨ ਜੇ. ਐੱਮ. ਐੱਸ. ਇੰਟਰਨੈਸ਼ਨਲ (ਏੇਂਜਲ ਪੈਰਾਡਾਈਜ) ਸਕੂਲ ਦੀ ਫ਼ਾਰਮੇਸ਼ਨ ਕਰ ਕੇ ਚੋਣ ਕੀਤੀ ਗਈ, ਜਿਸ ਵਿਚ ਇੰਜੀਨੀਅਰ ਹਰਜਿੰਦਰ ਸਿੰਘ ਕੋਹਲੀ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ ਵਿਖੇ ਛੇ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਝਬਾਲ, 17 ਅਗਸਤ (ਸੁਖਦੇਵ ਸਿੰਘ)- ਕਮਿਊਨਿਟੀ ਹੈਲਥ ਸੈਂਟਰ ਕਸੇਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਛੇ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਹਸਪਤਾਲ ਨੂੰ ਬੰਦ ਕਰ ਕੇ ਉਨ੍ਹਾਂ ਨੂੰ ਸੈਨੇਟਾਈਜ਼ਰ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਜਥੇ. ਦਾਦੂਵਾਲ ਦੇ ਹਰਿਆਣਾ ਕਮੇਟੀ ਦੇ ਪ੍ਰਧਾਨ ਬਣਨ ਨਾਲ ਬਾਦਲ ਵਿਰੋਧੀ ਤਾਕਤਾਂ ਨੇ ਸੈਮੀਫ਼ਾਈਨਲ ਜਿੱਤਿਆ-ਜਥੇ. ਵਰਾਣਾ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਸਿਆਸੀ ਸਕੱਤਰ ਜਥੇਦਾਰ ਸਿਕੰਦਰ ਸਿੰਘ ਵਰਾਣਾ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੀ ਬਦੌਲਤ ਪਿੰਡ ਧੂੰਦਾ ਵਿਖੇ ਵਿਕਾਸ ਕਾਰਜ ਜਾਰੀ-ਸਰਪੰਚ ਧੂੰਦਾ

ਫਤਿਆਬਾਦ 17 ਅਗਸਤ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬਿਆਸ ਦਰਿਆ ਦੇ ਕੰਢੇ 'ਤੇ ਵਸੇ ਪਿੰਡ ਧੂੰਦਾ ਵਿਖੇ ਸੜਕ ਦੇ ਕੰਢਿਆਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਸਰਪੰਚ ਸਵਰਨ ਸਿੰਘ ਧੂੰਦਾ ਦੀ ਅਗਵਾਈ ਵਿਚ ਪਿੰਡ ਦੇ ਸਮੂਹ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਨੂੰ ਹਲਕੇ ਦੀ ਕਮਾਂਡ ਮਿਲਣ ਨਾਲ ਅਕਾਲੀ ਦਲ ਮਜ਼ਬੂਤ ਹੋਇਆ-ਸਰਪੰਚ, ਸਾਬਕਾ ਥਾਣੇਦਾਰ

ਮੀਆਂਵਿੰਡ, 17 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਦੁਬਾਰਾ ਹਲਕੇ ਦੀ ਕਮਾਂਡ ਮਿਲਣ ਨਾਲ ਹਲਕੇ ਵਿਚ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧਿਆ ਹੈ | ਇਹ ਸ਼ਬਦ ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਅਤੇ ...

ਪੂਰੀ ਖ਼ਬਰ »

ਰਿਤਿਕ ਅਰੋੜਾ ਨੂੰ ਮਿਲੀ ਐੱਨ.ਐੱਸ.ਯੂ.ਆਈ. ਹਲਕਾ ਤਰਨ ਤਾਰਨ ਪ੍ਰਧਾਨ ਦੀ ਜ਼ਿੰਮੇਵਾਰੀ

ਤਰਨ ਤਾਰਨ, 17 ਅਗਸਤ (ਵਿਕਾਸ ਮਰਵਾਹਾ)- ਯੂਥ ਕਾਂਗਰਸ ਅਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆਂ (ਐੱਨ.ਐੱਸ.ਯੂ.ਆਈ.) ਦੇ ਜ਼ਿਲ੍ਹਾ ਮੀਤ ਪ੍ਰਧਾਨ ਦੇ ਅਹੁਦੇ 'ਤੇ ਕੰਮ ਕਰ ਰਹੇ ਰਿਤਿਕ ਅਰੋੜਾ ਨੂੰ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਵਲੋਂ ਹਲਕਾ ਤਰਨ ਤਾਰਨ ਪ੍ਰਧਾਨ ਦੀ ...

ਪੂਰੀ ਖ਼ਬਰ »

ਕੁਰਵਿੰਦਰ ਸਿੰਘ ਚੀਮਾ ਦੇ ਪਿਤਾ ਬਾਪੂ ਹਰੀ ਸਿੰਘ ਚੀਮਾ ਸਵਰਗਵਾਸ

ਪਿੰਡ ਚੀਮਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਅੰਤਿਮ ਸੰਸਕਾਰ ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਾਰਗਿਲ ਦੇ ਸਹੀਦ ਸਤਨਾਮ ਸਿੰਘ ਗੈਸ ਏਜੰਸੀ ਪੱਟੀ ਮੋੜ ਦੇ ਮਾਲਕ ਤੇ ਡੀ.ਸੀ. ਦਫ਼ਤਰ ਤਰਨ ਤਾਰਨ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕੁਰਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਵਿਧਾਇਕ ਅਗਨੀਹੋਰੀ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਤਰਨ ਤਾਰਨ ਦਾ ਇਕੱਠ ਗਾਂਧੀ ਪਾਰਕ ਵਿਚ ਹੋਇਆ ਅਤੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਹਿਚੱਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਅਜੀਤ ਸਿੰਘ ਫ਼ਤਹਿਚੱਕ, ਦਵਿੰਦਰ ਸਿੰਘ ...

ਪੂਰੀ ਖ਼ਬਰ »

ਲੋੜਵੰਦ ਤੇ ਗਰੀਬ ਵਿਅਕਤੀਆਂ ਦਾ ਵਫ਼ਦ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਮਿਲਿਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੁਝ ਲੋੜਵੰਦ ਵਿਅਕਤੀਆਂ ਦਾ ਇਕ ਵਫ਼ਦ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੂੰ ਮਿਲਣ ਲਈ ਕੈਂਪ ਆਫ਼ਿਸ ਪਹੁੰਚਿਆ, ਜਿਥੇ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਪੱਟੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਪੱਟੀ ਵਿਖੇ ਹੋਈ | ਮੀਟਿੰਗ ਨੂੰ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ ਨੇ ਸੰਬੋਧਨ ਕੀਤਾ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ, ਤਿੰਨ ਵਿਅਕਤੀ ਫ਼ਰਾਰ-ਐੱਸ.ਐੱਸ.ਪੀ.

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਚਿੱਟੇ ਨਾਲ ਇਕ ਪੀੜ੍ਹੀ ਨੂੰ ਖੋਰਾ ਲਗਾਉਣ ਵਾਲਿਆਂ ਵਲੋਂ ਨਕਲੀ ਸ਼ਰਾਬ ਦਾ ਵਿਰੋਧ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਨਾ-ਜਸਬੀਰ ਸੁਰ ਸਿੰਘ

ਖੇਮਕਰਨ, 17 ਅਗਸਤ(ਰਾਕੇਸ਼ ਬਿੱਲਾ)-ਪਿਛਲੇ ਦਿਨੀਂ ਮਾਝੇ ਵਿਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਕਾਂਗਰਸ ਸਰਕਾਰ ਤੇ ਹਲਕਿਆਂ ਦੇ ਵਿਧਾਇਕ ਜਿੰਮੇਵਾਰ ਹਨ | ਆਮ ਆਦਮੀ ਪਾਰਟੀ ਨੇ ਸਰਕਾਰ ਦਾ ਵਿਰੋਧ ਕੀਤਾ ਤੇ ਕੈਪਟਨ ਤੋਂ ਅਸਤੀਫ਼ੇ ਦੀ ਤੇ ਦੋਸ਼ੀਆਂ ਵਿਰੁੱਧ ਸਖ਼ਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਦੀ ਮੀਟਿੰਗ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਦਾਣਾ ਮੰਡੀ ਤਰਨ ਤਾਰਨ ਵਿਖੇ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ...

ਪੂਰੀ ਖ਼ਬਰ »

ਸਿੱਖ ਸਟੂਡੈਂਸ ਫ਼ੈਡਰੇਸ਼ਨ ਸੰਘਾ ਦੇ ਪ੍ਰਧਾਨ ਤੋਂ ਹਥਿਆਰਾਂ ਦੀ ਨੋਕ 'ਤੇ ਨਕਦੀ ਤੇ ਮੋਬਾਈਲ ਫੋਨ ਖੋਹਿਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਪੰਜਾਬ ਵਿਚ ਇਸ ਵਕਤ ਪੂਰੀ ਤਰ੍ਹਾਂ ਜੰਗਲ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਵੀ ਬਦਤਰ ਹੋ ਚੁੱਕੀ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਅੰਦਰ ਲੁੱਟਖੋਹਾਂ, ਦਿਨ ਦਿਹਾੜੇ ਕਤਲ ਦੀਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਅੱਜ ਤੇ ਭਲਕੇ ਸਬ ਡਵੀਜ਼ਨਾਂ 'ਚ ਰੋਸ ਰੈਲੀਆਂ ਕਰਨ ਦਾ ਐਲਾਨ

ਤਰਨ ਤਾਰਨ, 17 ਅਗਸਤ (ਲਾਲੀ ਕੈਰੋਂ)-ਪਾਵਰ ਮੈਨੇਜਮੈਂਟ ਵਲੋਂ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਵਿਭਾਗ ਵਿਚ ਖਾਲੀ ਪਈਆਂ ਲਗਪਗ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੇ ਕੀਤੇ ਨਾਦਰਸ਼ਾਹੀ ਫ਼ੈਸਲੇ ਦਾ ਬਿਜਲੀ ਕਾਮਿਆਂ ਦੀਆਂ ਚਾਰ ਵੱਖ-ਵੱਖ ਜਥੇਬੰਦੀਆਂ ਦੇ ਅਧਾਰਿਤ ਬਣੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੇਡ ਸਟੇਡੀਅਮ ਦੀ ਸਾਂਭ-ਸੰਭਾਲ ਕਰਨ 'ਤੇ ਦੋ ਪੁਲਿਸ ਮੁਲਾਜ਼ਮ ਸਨਮਾਨਿਤ

ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ)-ਸਥਾਨਕ ਕਸਬਾ ਚੋਹਲਾ ਸਾਹਿਬ ਵਿਖੇ ਬਣੇ ਅੰਤਰਰਾਸ਼ਟਰੀ ਖੇਡ ਸਟੇਡੀਅਮ ਜਿਸ ਵਿਚ ਕਬੱਡੀ ਦੇ ਅੰਤਰਰਾਸ਼ਟਰੀ ਮੁਕਾਬਲੇ ਕਰਵਾਏ ਜਾ ਚੁੱਕੇ ਹਨ, ਜਿਸ ਕਾਰਨ ਇਸ ਸਟੇਡੀਅਮ ਦੀ ਪਹਿਚਾਣ ਪੂਰੀ ਦੁਨੀਆਂ ਵਿਚ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਜਥੇਬੰਦੀ ਵਲੋਂ 20 ਤੋਂ ਹਜ਼ਾਰਾਂ ਪਿੰਡਾਂ 'ਚ ਗ੍ਰਾਮ ਸਭਾਵਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ-ਪੰਨੂੰ, ਪੰਧੇਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਕੋਵਿਡ-19 ਦੀ ਆੜ ਹੇਠ ਲੋਕਾਂ ਨੂੰ ਬੇਮਤਲਬ ਡਰਾਉਣ, ਧਮਕਾਉਣ ਲਈ ਕੀਤੀ ਤਾਲਾਬੰਦੀ, ਕਰਫ਼ਿਊ ਅਤੇ ਧਾਰਾ 188 ਦੀ ਵਰਤੋ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਸੋਚੀ ਸਮਝੀ ਸਾਜਿਸ਼ ਅਧੀਨ ਕੀਤੀ ਗਈ ਹੈ ਕਿਉਂਕਿ ਵਿਸ਼ਵ ਬੈਂਕ ਤੇ ਵਿਸ਼ਵ ਵਪਾਰ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਨੇ ਮਿੰਨੀ ਜੰਗਲ ਲਗਾਇਆ 50 ਕਿਸਮ ਦੇ 400 ਬੂਟੇ ਲਗਾਏ

ਖਡੂਰ ਸਾਹਿਬ, 17 ਅਗਸਤ (ਰਸ਼ਪਾਲ ਕੁਲਾਰ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਮਾਲ ਚੱਕ ਦੀ ਦੋ ਕਨਾਲ ਪੰਚਾਇਤੀ ਜ਼ਮੀਨ ਵਿਚ ਕਾਰ ਸੇਵਾ ਖਡੂਰ ਸਾਹਿਬ ਵਲੋਂ ਮਿੰਨੀ ਜੰਗਲ ਲਗਾਇਆ | ਇਸ ਦੌਰਾਨ ਪੰਜਾਹ ਕਿਸਮ ਦੇ 400 ਬੂਟੇ ਲਗਾਏ ਗਏ | ਕਾਰ ਸੇਵਾ ਖਡੂਰ ਸਾਹਿਬ ਵਲੋਂ ਗੁਰੂ ਨਾਨਕ ...

ਪੂਰੀ ਖ਼ਬਰ »

ਬੱਚਿਆਂ 'ਚ ਭੁੱਖ ਘੱਟ ਲੱਗਣਾ ਚਿੰਤਾਜਨਕ-ਡਾ. ਸੁਪਿ੍ਯਾ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾ ਦਾ ਵਿਸ਼ਾ ਹੈ, ਇਸ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਬੱਚੇ ਦੇ ਸਰੀਰ ਵਿਚ ਆਇਰਨ ਦੀ ਕਮੀ ਹੋਣਾ, ਕਬਜ਼ ਰਹਿਣਾ, ਜ਼ਿਆਦਾ ਫ਼ਾਸਟ ਫ਼ੂਡ ਦਾ ਸੇਵਨ, ਜ਼ਿਆਦਾ ਮਿੱਠਾ ਖਾਣਾ, ਪੇਟ ਵਿਚ ਕੀੜੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਜਨਤਾ ਨੂੰ ਮਾਸਕ ਵੰਡੇ

ਖਡੂਰ ਸਾਹਿਬ, 17 ਅਗਸਤ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਜਨਤਾ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਵੰਡੇ | ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੰਜਾਬ ਵਾਸੀਆਂ ਲਈ ਵੱਡੇ ਯਤਨ ਕੀਤੇ ਗਏ ਹਨ ...

ਪੂਰੀ ਖ਼ਬਰ »

ਪਿੰਡ ਮਸਤਗੜ੍ਹ 'ਚ ਵਿਧਾਇਕ ਭੁੱਲਰ ਦੀ ਅਗਵਾਈ ਹੇਠ ਗਲੀਆਂ 'ਚ ਇੰਟਰਲਾਕਿੰਗ ਟਾਇਲਾਂ ਲੱਗਣੀਆਂ ਚਾਲੂ-ਸਰਪੰਚ ਗੁਰਸ਼ਰਨ ਸਿੰਘ

ਖੇਮਕਰਨ,17 ਅਗਸਤ (ਰਾਕੇਸ਼ ਬਿੱਲਾ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਉੱਦਮ ਸੱਦਕਾ ਸਰਹੱਦੀ ਪਿੰਡ ਮਸਤਗੜ ਵਿਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਪਿੰਡ ਵਿਚਲੀਆਂ ਗਲੀਆਂ ਨੂੰ ਇੰਟਰਲਾਕਿੰਗ ਟਾਇਲਾਂ ਲਗਾ ਕੇ ਬਣਾਇਆ ਜਾ ਰਿਹਾ ਹੈ | ਇਹ ਦਾਅਵਾ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦਾ ਲੜੀਵਾਰ ਧਰਨਾ 59ਵੇਂ ਦਿਨ 'ਚ ਸ਼ਾਮਿਲ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)-ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਚੱਲ ਰਿਹਾ ਧਰਨਾ 59ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਅਤੇ ਦਰਜਾ ਚਾਰ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਸ਼ਾਹਬਾਜ਼ਪੁਰ, 17 ਅਗਸਤ (ਪਰਦੀਪ ਬੇਗੇਪੁਰ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਸੁਰਜਨ ਜੀ ਦੇ ਆਗੂਆਂ ਵਲੋਂ ਨਿਸ਼ਾਨ ਸਿੰਘ, ਸਾਹਿਬ ਸਿੰਘ ਕੋਹਾੜਕਾ, ਦਿਲਬਾਗ ਸਿੰਘ ਗੁਲਾਲੀਪੁਰ ਦੀ ਅਗਵਾਈ 'ਚ ਆਜ਼ਾਦੀ ਦਿਵਸ ਨੂੰ ਕਾਲਾ ਦਿਨ ਵਜੋਂ ਮਨਾਉਂਦੇ ਹੋਏ ਅੱਡਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਵੱਖ-ਵੱਖ ਸਕੀਮਾਂ ਅਧੀਨ ਮੁਹੱਈਆ ਕਰਵਾਇਆ ਜਾਂਦਾ ਘੱਟ ਵਿਆਜ 'ਤੇ ਕਰਜ਼ਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਕਈ ਤਰਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲੌਹੁਕਾ ਵਲੋਂ ਨਵ–ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਤਰਨ ਤਾਰਨ, 17 ਅਗਸਤ (ਲਾਲੀ ਕੈਰੋਂ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹੁਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਰਿੰਦਰਪਾਲ ਸਿੰਘ ਕੈਰੋਂ ਦੀ ਸੇਵਾਮੁਕਤੀ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਗੁਰਸ਼ਾਨ ਸਿੰਘ ਦੀ ਮੌਤ 'ਤੇ ਸਾਬਕਾ ਮੰਤਰੀ ਰਣੀਕੇ ਵਲੋਂ ਦੁੱਖ ਪ੍ਰਗਟ

ਝਬਾਲ, 17 ਅਗਸਤ (ਸਰਬਜੀਤ ਸਿੰਘ)-ਸਾਬਕਾ ਸਰਪੰਚ ਜਸਬੀਰ ਸਿੰਘ ਭੁੱਚਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋ ਉਨ੍ਹਾਂ ਦਾ ਬੇਟਾ ਗੁਰਸ਼ਾਨ ਸਿੰਘ ਦਾ ਦਿਹਾਂਤ ਹੋ ਗਿਆ | ਜਿਸ ਦੀ ਮੌਤ 'ਤੇ ਪਰਿਵਾਰ ਨਾਲ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਗਹਿਰਾ ਦੁੱਖ ਪ੍ਰਗਟ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਨੂੰ ਪੰਜਾਬ ਪੁਲਿਸ 'ਚ ਲੋਕਲ ਰੈਂਕ ਦਿੱਤਾ ਜਾਵੇ-ਸੋਹਲ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਆਗੂ ਜਸਵੰਤ ਸਿੰਘ ਸੋਹਲ ਨੇ ਪੰਜਾਬ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਸਾਬਕਾ ਫੌਜੀਆਂ ਨੂੰ ਪੰਜਾਬ ਪੁਲਿਸ ਵਿਚ ਲੋਕਲ ਰੈਂਕ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਸਿੱਧੇ ਭਰਤੀ ਹੋਏ ...

ਪੂਰੀ ਖ਼ਬਰ »

ਅਸਾਮੀਆਂ ਖ਼ਤਮ ਕਰ ਪਾਵਰਕਾਮ ਨੂੰ ਨਿੱਜੀ ਹੱਥਾਂ 'ਚ ਦੇਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ-ਗੁਰਪ੍ਰੀਤ ਮੰਨਣ

ਝਬਾਲ, 17 ਅਗਸਤ (ਸੁਖਦੇਵ ਸਿੰਘ)- ਸੂਬਾ ਸਰਕਾਰ ਅਤੇ ਪਾਵਰਕਾਮ ਵਲੋਂ ਆਸਾਮੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਹਰੀ ਝੰਡੀ ਦੇਣ ਦੀ ਵਿਰੋਧਤਾ ਕਰਦਿਆਂ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਘਰ-ਘਰ ਨੌਕਰੀ ਦਾ ...

ਪੂਰੀ ਖ਼ਬਰ »

ਪੰਜਾਬ 'ਚ ਲੋਕ ਆਮ ਆਦਮੀ ਪਾਰਟੀ ਨੂੰ ਅੱਗੇ ਲਿਆਉਣ ਲਈ ਉਤਾਵਲੇ-ਡਾ. ਸੋਹਲ

ਤਰਨ ਤਾਰਨ, 17 ਅਗਸਤ (ਲਾਲੀ ਕੈਰੋਂ)-ਹਲਕੇ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਚਲਾਈ ਮੁਹਿੰਮ ਨੂੰ ਬਹੁਤ ਚੰਗਾ ਹੁੰਗਾਰਾ ਮਿਲਿਆ ਹੈ ਅਤੇ ਪਾਰਟੀ ਦਾ ਕਾਫ਼ਲਾ ਦਿਨ ਬਦਿਨ ਵਧਦਾ ਜਾ ਰਿਹਾ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਿਧਾਇਕ ਗਿੱਲ ਵਲੋਂ ਮੋਬਾਈਲ ਵੰਡਣ ਦੀ ਸ਼ੁਰੂਆਤ

ਪੱਟੀ, 17 ਅਗਸਤ (ਕੁੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਪੱਟੀ ਵਿਖੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮੋਬਾਈਲ ਵੰਡਣ ਦੀ ਸ਼ੁਰੂਆਤ ਕੀਤੀ ਗਈ | ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਡਾਇਰੈਕਟਰ ਹਰਪਾਲ ਸਿੰਘ ਨੂੰ ਗੋਇੰਦਵਾਲ ਇੰਡਸਟਰੀਅਲ ਐਸੋਸੀਏਸ਼ਨ ਨੇ ਦਿੱਤੀ ਵਧਾਈ

ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਗੋਇੰਦਵਾਲ ਇੰਡਸਟਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਚੈਅਰਮੈਨ ਗੁਰਵਿੰਦਰਪਾਲ ਸਿੰਘ ਸੰਧੂ ਅਤੇ ਪ੍ਰਧਾਨ ਰਣਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇਨਕਮ ਟੈਕਸ ਦਫ਼ਤਰ ਵਿਖੇ ਝੰਡਾ ਲਹਿਰਾਇਆ

ਤਰਨ ਤਾਰਨ, 17 ਅਗਸਤ (ਵਿਕਾਸ ਮਰਵਾਹਾ)- ਇਨਕਮ ਟੈਕਸ ਦਫ਼ਤਰ ਤਰਨ ਤਾਰਨ ਵਿਖੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ | ਝੰਡੇ ਨੂੰ ਲਹਿਰਾਉਣ ਦੀ ਰਸਮ ਆਈ.ਟੀ.ਓ. ਹਰਮੇਸ਼ ਗਰਗ ਅਤੇ ਆਈ.ਟੀ.ਓ. ਪ੍ਰਵੀਨ ਭਾਟੀਆ ਵਲੋਂ ਨਿਭਾਈ ਗਈ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸੁਕਲਾ ਦੇਵੀ ਨੇ ਬਲਾਕ ਗੰਡੀਵਿੰਡ ਦਾ ਚਾਰਜ ਸੰਭਾਲਿਆ

ਸਰਾਏ ਅਮਾਨਤ ਖਾਂ, 17 ਅਗਸਤ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਦਾ ਬੀ.ਡੀ.ਪੀ.ਓ ਸ੍ਰੀਮਤੀ ਸੁਕਲਾ ਦੇਵੀ ਨੇ ਚਾਰਜ ਸੰਭਾਲਿਆ | ਇਸ ਮੌਕੇ ਪੱਤਰਕਾਰਾਂ ਸ੍ਰੀਮਤੀ ਸੁਕਲਾ ਦੇਵੀ ਨੇ ਕਿਹਾ ਕਿ ਮੇਰੀ ਪਹਿਲਾਂ ਡਿਊਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਵਿਖੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਵਲੋਂ ਕਰਵਾਈ ਆਨਲਾਈਨ ਪ੍ਰਾਰਥਨਾ ਸਭਾ

ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਵਲੋਂ ਆਨਲਾਈਨ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦਾ ਮਕਸਦ ਵਿਦਿਆਰਥੀਆਂ ਵਿਚ ਦੇਸ਼ ਪਿਆਰ ਦੀ ਭਾਵਨਾ ਉਜਾਗਰ ਕਰਨਾ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੀਰਾ ਦਾਸ ਗੰਡੀਵਿੰਡ ਵਿਖੇ ਸਾਲਾਨਾ ਮੇਲਾ ਮਨਾਇਆ

ਸਰਾਏਾ ਅਮਾਨਤ ਖਾਂ, 17 ਅਗਸਤ (ਨਰਿੰਦਰ ਸਿੰਘ ਦੋਦੇ)-ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਬਾਬਾ ਹੀਰਾ ਦਾਸ ਵਿਖੇ ਸਾਲਾਨਾ ਮੇਲਾ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੈਨੇਜਰ ਸਤਨਾਮ ਸਿੰਘ ਝਬਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਮੁੱਖ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਆਗੂਆਂ ਦੀ ਮੀਟਿੰਗ

ਤਰਨ ਤਾਰਨ. 17 ਅਗਸਤ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਆਗੂ ਲਖਵਿੰਦਰ ਸਿੰਘ ਫ਼ੌਜੀ ਦੀ ਅਗਵਾਈ ਹੇਠ 'ਆਪ' ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਪਾਰਟੀ ਆਗੂ ਵਰਿੰਦਰ ਸਿੰਘ ਧਾਮੀ, ਠੇਕੇਦਾਰ ਅਵਤਾਰ ਸਿੰਘ ਕੰਡਿਆਲਾ, ਹਰਭਿੰਦਰ ਸਿੰਘ ਸੰਨਸੋਆ, ਹਰਪ੍ਰੀਤ ਸਿੰਘ ਨੂਰਦੀ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਪਾਰਟੀ ਨੂੰ ਸੂਬੇ ਭਰ 'ਚ ਮਿਲ ਰਿਹਾ ਭਰਵਾਂ ਹੁੰਗਾਰਾ-ਨਿਧੜਕ ਸਿੰਘ ਬਰਾੜ

ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)-ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਤੀਜੇ ਮੋਰਚੇ ਦਾ ਗਠਨ ਕਰਕੇ ਸ਼੍ਰੌਮਣੀ ਅਕਾਲੀ ਦਲ ਨੂੰ ਡੁੱਬਣ ਤੋਂ ਬਚਾਉਣ ਲਈ ਦਿਨ ਰਾਤ ਮਿਹਨਤ ਕਰਕੇ ਸੂਬਾ ...

ਪੂਰੀ ਖ਼ਬਰ »

ਇਲਾਕੇ ਦੀਆਂ ਸੰਗਤਾਂ ਆਈਆਂ ਬਾਬਾ ਸ਼ਬੇਗ ਸਿੰਘ ਕਾਰ ਸੇਵਾ ਵਾਲਿਆਂ ਦੇ ਹੱਕ 'ਚ

ਸਰਾਏ ਅਮਾਨਤ ਖਾਂ, 17 ਅਗਸਤ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਬਣ ਰਹੇ ਨਵਾੇ ਗੁਰਦਆਰਾ ਸਹਿਬ ਨੂੰ ਲੈ ਚੱਲ ਰਹੇ ਵਿਵਾਦ ਦੇ ਕਾਰਨ ਕਾਰ ਸੇਵਾ ਵਾਲੇ ਬਾਬਾ ਸ਼ਬੇਗ ਸਿੰਘ ਦੇ ਹੱਕ 'ਚ ਆਏ ਪਿੰਡ ਮੀਆਂਪੁਰ ਦੇ ਸਤਨਾਮ ਸਿੰਘ ਪੁੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX