ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  5 minutes ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  33 minutes ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  54 minutes ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਰੂਪਨਗਰ

ਲੋਕਾਂ ਨੂੰ ਅਜੇ ਤੱਕ ਨਸੀਬ ਨਹੀਂ ਹੋਇਆ ਪੁਰਖਾਲੀ-ਬਿੰਦਰਖ ਦਰਮਿਆਨ ਪੈਂਦੀ ਨਦੀ 'ਤੇ ਪੁਲ

ਪੁਰਖਾਲੀ, 17 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਤੋਂ ਬਿੰਦਰਖ ਜਾਣ ਵਾਲੀ ਸੜਕ 'ਤੇ ਪੈਂਦੀ ਨਦੀ ਨੂੰ ਅਜੇ ਤੱਕ ਪੁਲ ਨਸੀਬ ਨਾ ਹੋਣ ਕਾਰਨ ਲੋਕ ਪਿਛਲੇ ਕਈ ਦਹਾਕੇ ਤੋਂ ਵੱਡਾ ਸੰਤਾਪ ਭੋਗਦੇ ਆ ਰਹੇ ਹਨ ਤੇ ਪੁਲ ਦੀ ਮੰਗ ਨੂੰ ਲੈ ਕੇ ਸਿਆਸੀ ਆਗੂਆਂ ਅੱਗੇ ਹਾੜ੍ਹੇ ਕੱਢਦੇ ਆ ਰਹੇ ਹਨ | ਪਰ ਲੋਕਾਂ ਦੀ ਫ਼ਰਿਆਦ ਕੋਈ ਨਹੀਂ ਸੁਣ ਰਿਹਾ | ਭਾਵੇਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਹੋਰ ਆਗੂਆਂ ਵਲੋਂ ਦੇਸ਼ ਤੇ ਸੂਬੇ ਦੀ ਤਰੱਕੀ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ | ਪਰ ਘਾੜ ਇਲਾਕੇ ਨਾਲ ਸਬੰਧਿਤ ਲੋਕਾਂ ਨੂੰ ਅਜੇ ਵੀ ਨਦੀਆਂ-ਨਾਲਿਆਂ ਦੀਆਂ ਸਮੱਸਿਆਵਾਂ ਨੇ ਘੇਰਿਆ ਹੋਇਆ ਹੈ | ਪੁਰਖਾਲੀ ਤੋਂ ਬਿੰਦਰਖ ਜਾਣ ਵਾਲੀ ਸੜਕ ਇਲਾਕੇ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਮੋਹਾਲੀ ਜ਼ਿਲ੍ਹਾ ਤੇ ਹਿਮਾਚਲ ਪ੍ਰਦੇਸ਼ ਖੇਤਰ ਨਾਲ ਜੋੜਦੀ ਹੈ | ਪਰ ਨਦੀ ਕਾਰਨ ਲੋਕਾਂ ਨੂੰ ਖੱਜਲ ਖ਼ੁਆਰ ਹੋਣਾ ਪੈਂਦਾ ਹੈ | ਇਲਾਕੇ ਦੇ ਲੋਕਾਂ ਅਨੁਸਾਰ ਅਜੇ ਤੱਕ ਕੋਈ ਵੀ ਸਰਕਾਰ ਇਸ ਨਦੀ 'ਤੇ ਪੁਲ ਦਾ ਪ੍ਰਬੰਧ ਨਹੀਂ ਕਰਵਾ ਸਕੀ ਜਿਸ ਕਾਰਨ ਲੋਕ ਪਿਛਲੇ ਕਈ ਦਹਾਕਿਆਂ ਤੋਂ ਨਦੀ ਦੀ ਮਾਰ ਝੱਲਦੇ ਆ ਰਹੇ ਹਨ | ਪਿਛਲੇ ਕਈ ਦਹਾਕੇ ਤੋਂ ਇਲਾਕੇ 'ਚ ਆਉਣ ਵਾਲੇ ਹਰ ਆਗੂ ਤੋਂ ਲੋਕ ਪੁਲ ਦੀ ਮੰਗ ਕਰਦੇ ਹਨ ਤੇ ਅੱਗੋਂ ਸਾਡੇ ਆਗੂ ਜੋ ਲਾਅਰੇ ਲਾਉਣ 'ਚ ਪਹਿਲਾਂ ਹੀ ਬਹੁਤ ਤਜਰਬੇਕਾਰ ਹੁੰਦੇ ਹਨ, ਉਹ ਵੀ ਨਦੀ 'ਤੇ ਜਲਦ ਪੁਲ ਲਾਉਣ ਦਾ ਲਾਰਾ ਲਾ ਕੇ ਲੰਘ ਜਾਂਦੇ ਹਨ | ਸਾਲ 2016 'ਚ ਤਾਂ ਉਸ ਸਮੇਂ ਦੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਸ ਨਦੀ 'ਤੇ ਪੁਲ ਦਾ ਨੀਂਹ ਪੱਥਰ ਵੀ ਰੱਖ ਦਿੱਤਾ ਸੀ | ਪਰ ਕੁੱਝ ਮਹੀਨੇ ਬਾਅਦ ਹੀ ਚੋਣਾਂ ਆਉਣ ਕਾਰਨ ਇਹ ਕੰਮ ਵਿਚਾਲੇ ਅਟਕ ਗਿਆ | ਇਸ ਨੀਂਹ ਪੱਥਰ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਕਾਂਗਰਸੀ ਆਗੂਆਂ ਵਲੋਂ ਡਾ. ਚੀਮਾ 'ਤੇ ਪੁਲ ਦੇ ਨਾਂਅ ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ | ਪਰ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਡਾ ਚੀਮਾ ਅਤੇ ਉਨ੍ਹਾਂ ਸਾਥੀਆਂ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਸਾਲ 2017 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਮੰਤਰੀ ਮੰਡਲ ਵਲੋਂ 18 ਮਾਰਚ 2017 'ਚ ਕੀਤੀ ਮੀਟਿੰਗ ਦੌਰਾਨ ਕਾਂਗਰਸ ਸਰਕਾਰ ਵਲੋਂ ਖ਼ੁਦ ਇਹ ਫ਼ੈਸਲਾ ਲਿਆ ਗਿਆ ਕਿ ਜੋ ਕੰਮ ਪਿਛਲੀ ਸਰਕਾਰ ਵਲੋਂ ਸਾਲ 2016 ਚ ਸੈਕਸ਼ਨ ਕੀਤੇ ਗਏ ਸਨ ਉਨ੍ਹਾਂ ਵਿਚੋਂ ਜੋ ਕੰਮ ਅਜੇ ਤੱਕ ਸ਼ੁਰੂ ਨਹੀਂ ਕੀਤੇ ਗਏ ਉਹ ਸ਼ੁਰੂ ਨਹੀਂ ਕੀਤੇ ਜਾਣਗੇ | ਇਸ ਸਬੰਧੀ ਇਲਾਕੇ ਦੇ ਲੋਕਾਂ ਅਤੇ ਗਰਾਮ ਪੰਚਾਇਤਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਹੋਰ ਆਗੂਆਂ ਤੋਂ ਮੰਗ ਕੀਤੀ ਕਿ ਉਕਤ ਨਦੀ 'ਤੇ ਜਲਦੀ ਤੋਂ ਜਲਦੀ ਪੁਲ ਬਣਾਇਆ ਜਾਵੇ |

ਨਗਰ ਕੌ ਾਸਲ ਵਲੋਂ ਸ਼ਹਿਰ 'ਚ ਸਫ਼ਾਈ ਮੁਹਿੰਮ ਦੀ ਰਫ਼ਤਾਰ ਕੀਤੀ ਤੇਜ਼-ਕਾਰਜ ਸਾਧਕ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ)-ਨਗਰ ਕੋਸ਼ਲ ਵਲੋਂ ਜਿੱਥੇ ਸ਼ਹਿਰ ਵਿਚ ਕਈ ਵਿਕਾਸ ਕਾਰਜ ਅਰੰਭ ਹੋਣ ਜਾ ਰਹੇ ਹਨ,ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਸ਼ਹਿਰ ਦੇ ਪਾਰਕ ਦੀ ਸਫ਼ਾਈ ਅਤੇ ਸ਼ਹਿਰ ਵਿਚ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਬਿਜਲੀ ਨਾਲ ਢਾਬੇ ਦੇ ਅਨੇਕਾਂ ਉਪਕਰਨ ਸੜੇ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੈਂਕ ਮਾਰਗ 'ਤੇ ਬੀਤੀ ਰਾਤ ਦਾਣਾ ਪਾਣੀ ਢਾਬੇ 'ਚ ਬਿਜਲੀ ਨਾਲ ਕਈ ਉਪਕਰਨ ਸੜ ਗਏ, ਮਾਲਕਾਂ ਅਨੁਸਾਰ ਉਸ ਦਾ ਇਸ ਨਾਲ ਕਰੀਬ ਇੱਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਢਾਬੇ ਦੇ ਮਾਲਕ ਰਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)-ਸਿਹਤ ਵਿਭਾਗ ਦੇ ਮੁਲਾਜ਼ਮ ਕੋਰੋਨਾ ਵਾਇਰਸ ਦੌਰਾਨ ਵਾਇਰਸ ਦੀ ਪਰਵਾਹ ਕੀਤੇ ਬਿਨ੍ਹਾਂ ਜਿੱਥੇ ਦਿਨ ਰਾਤ ਤਨਦੇਹੀ ਨਾਲ ਡਿਊਟੀ ਸੇਵਾਵਾਂ ਨਿਭਾਅ ਰਹੇ ਹਨ, ਉੱਥੇ ਹੀ ਮਲੋਟ ਵਿਖੇ ਕੋਰੋਨਾ ਸਬੰਧੀ ਜਾਗਰੂਕ ਕਰਨ ਲਈ ਗਏ ਮਲਟੀਪਰਪਜ਼ ...

ਪੂਰੀ ਖ਼ਬਰ »

ਹੁਣ ਤੱਕ ਭਰਤਗੜ੍ਹ 'ਚ 18 ਜਣੇ ਕੋਰੋਨਾ ਪੀੜਤ

ਭਰਤਗੜ੍ਹ, 17 ਅਗਸਤ (ਜਸਬੀਰ ਸਿੰਘ ਬਾਵਾ)-ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ ਭਰਤਗੜ੍ਹ ਦੇ ਵਸਨੀਕਾਂ 'ਚ 18 ਜਣਿਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ ਸਬੰਧਿਤ ਟੀਮ ਵਲੋਂ ਕੱਲ੍ਹ ਲਏ ਗਏ ਨਮੂਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ...

ਪੂਰੀ ਖ਼ਬਰ »

ਥਾਣਾ ਮੁਖੀ ਨੂਰਪੁਰ ਬੇਦੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖਤਗੜ , ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਦੇ ਥਾਣਾ ਮੁਖੀ ਜਤਿਨ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਕਾਰਨ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਵੀ ਸ਼ੱਕ ਦੇ ਘੇਰੇ 'ਚ ਆ ਗਏ ਹਨ | ਕੋਰੋਨਾ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮੋਰਿੰਡਾ, 17 ਅਗਸਤ (ਕੰਗ)-ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਵਾਰਡ ਨੰਬਰ 10 ਮੋਰਿੰਡਾ 'ਚ 18 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਸੀਵਰੇਜ ਪੰਪਿੰਗ ਸਟੇਸ਼ਨ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਚੇਅਰਮੈਨ ਟਿੰਕੂ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਕਈ ਪਿੰਡ ਵਾਸੀ 'ਆਪ' 'ਚ ਸ਼ਾਮਲ

ਬੇਲਾ, 17 ਅਗਸਤ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਅਟਾਰੀ ਦੀ ਗਰਾਮ ਪੰਚਾਇਤ ਦੇ ਤਿੰਨ ਪੰਚਾਇਤ ਮੈਂਬਰ ਤੇ ਯੂਥ ਕਲੱਬ ਦੇ ਪ੍ਰਧਾਨ ਸਮੇਤ 20 ਤੋਂ ਵੱਧ ਪਿੰਡ ਵਾਸੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ | ਜਿਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ ਚਰਨਜੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਤਬਾਹ ਹੋ ਗਿਆ ਕੈਟਰਿੰਗ, ਹੋਟਲ ਤੇ ਕੱਪੜਾ ਕਾਰੋਬਾਰ

ਨੰਗਲ, 17 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਇਲਾਕੇ ਦਾ ਕੈਟਰਿੰਗ ਤੇ ਹੋਟਲ ਕਾਰੋਬਾਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ | ਕੈਟਰਿੰਗ ਤੇ ਟੈਂਟ ਕਾਰੋਬਾਰੀਆਂ ਦੀ ਤਬਾਹੀ ਕਾਰਨ ਫੁੱਲਾਂ ਵਾਲੇ, ਸਟਾਲਾਂ ਵਾਲੇ, ਬਹਿਰੇ ਤੇ ਹੋਰ ਸੈਂਕੜੇ ਵਰਕਰ ...

ਪੂਰੀ ਖ਼ਬਰ »

ਜਗਤਪੁਰ ਵਿਖੇ ਪ੍ਰਵਾਸੀ ਮਜ਼ਦੂਰ ਕੋਰੋਨਾ ਪਾਜ਼ੀਟਿਵ

ਬੇਲਾ, 17 ਅਗਸਤ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਗਤਪੁਰ ਵਿਖੇ ਪ੍ਰਵਾਸੀ ਮਜ਼ਦੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਰਕੇ ਇਲਾਕੇ ਦੇ ਲੋਕਾਂ ਵਿਚ ਭੈਅ ਵਾਲਾ ਮਾਹੌਲ ਹੈ ਮਰੀਜ਼ ਨੂੰ ਸ਼੍ਰੀ ਅਨੰਦਪੁਰ ਸਾਹਿਬ ਕੋਰੋਨਾ ਸੈਂਟਰ ਵਿਚ ਭੇਜਿਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਘਾਹੀਮਾਜਰਾ ਕੁਰਾਨ ਸ਼ਰੀਫ਼ ਬੇਅਦਬੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ

ਢੇਰ, 17 ਅਗਸਤ (ਸ਼ਿਵ ਕੁਮਾਰ ਕਾਲੀਆ)- ਘਾਹੀਮਾਜਰਾ ਵਿਖੇ ਕੁਰਾਨ ਸ਼ਰੀਫ਼ ਦੀ ਬੇਅਦਬੀ ਸਬੰਧੀ ਵਾਪਰੀ ਘਟਨਾ ਨਾਲ ਜਿੱਥੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਹਰ ਧਰਮ ਤੇ ਹਰ ਵਰਗ ਦੇ ਲੋਕਾਂ ਵਲੋਂ ਇਸ ਘਟਨਾ ਦੀ ਸਖ਼ਤ ਅਲੋਚਨਾ ...

ਪੂਰੀ ਖ਼ਬਰ »

ਕੇਂਦਰੀ ਖੱਬੀਆਂ ਪਾਰਟੀਆਂ ਨੇ ਸੰਕਲਪ ਦਿਵਸ ਮਨਾਇਆ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖਤਗੜ )-5 ਕੇਂਦਰੀ ਖੱਬੀਆਂ ਪਾਰਟੀਆਂ ਸੀ. ਪੀ. ਆਈ. (ਐੱਮ.), ਸੀ. ਪੀ. ਆਈ. (ਐੱਮ. ਐੱਲ.), ਆਰ. ਐੱਮ. ਪੀ. ਤੇ ਫਾਰਵਰਡ ਬਲਾਕ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸੀ.ਪੀ.ਆਈ. (ਐੱਮ) ਦੀ ਨੂਰਪੁਰ ਬੇਦੀ ਇਕਾਈ ਵਲੋਂ ਭਾਰਤ ਦੀ ਆਜ਼ਾਦੀ ਤੇ ...

ਪੂਰੀ ਖ਼ਬਰ »

ਸਮਾਜ ਸੇਵਿਕਾ ਨੇ ਸਰਕਾਰੀ ਸਪੈਸ਼ਲ ਹਾਈ ਸਕੂਲ ਗੋਦ ਲਿਆ

ਨੰਗਲ, 17 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਸਾਬਕਾ ਕੌਾਸਲਰ ਤੇ ਸਮਾਜ ਸੇਵਿਕਾ ਮੈਡਮ ਸੋਨੀਆ ਸੈਣੀ ਨੇ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਨੂੰ ਗੋਦ ਲੈ ਲਿਆ ਹੈ | ਉਨ੍ਹਾਂ ਅੱਜ ਸਕੂਲ 'ਚ ਬੂਟੇ ਲਗਾਏ ਤੇ 4 ਪੱਖੇ ਵੀ ਦਾਨ ਦਿੱਤੇ | ਚੇਤੇ ਰਹੇ ਕਿ ਕਦੇ ਇਸ ਸਰਕਾਰੀ ਸਕੂਲ ਦਾ ...

ਪੂਰੀ ਖ਼ਬਰ »

ਰੋਜ਼ਾਨਾ ਲੱਗਦੇ ਕੱਟਾਂ ਤੋਂ ਕਿਸਾਨ ਤੇ ਹਰ ਵਰਗ ਪ੍ਰੇਸ਼ਾਨ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪਾਵਰਕਾਮ ਬੇਸ਼ੱਕ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਦਮਗਜ਼ੇ ਮਾਰ ਰਿਹਾ ਹੈ ਪਰ ਇਹ ਬੀਤੇ 4 ਸਾਲਾਂ ਤੋਂ ਨੂਰਪੁਰ ਬੇਦੀ ਇਲਾਕੇ ਦੇ ਲੋਕਾਂ ਨੂੰ ਪੈਡੀ ਸੀਜ਼ਨ ਦੌਰਾਨ ਨਿਰੰਤਰ ਬਿਜਲੀ ਸਪਲਾਈ ਦੇਣ ...

ਪੂਰੀ ਖ਼ਬਰ »

ਸੰਗਤਾਂ ਘਰਾਂ 'ਚ ਬਾਬਾ ਜ਼ਿੰਦਾ ਸ਼ਹੀਦ ਦੀ ਯਾਦ 'ਚ ਅਰਦਾਸ ਕਰਨ-ਡੀ. ਐਸ. ਪੀ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਭਾਦੋਂ ਮਹੀਨੇ ਦੇ ਜੇਠੇ ਵੀਰਵਾਰ ਨੂੰ ਹਰ ਸਾਲ ਲੱਗਣ ਵਾਲਾ ਬਾਬਾ ਜ਼ਿੰਦਾ ਸ਼ਹੀਦ ਯਾਦਗਾਰੀ ਮੇਲਾ ਇਸ ਵਾਰ ਨਹੀਂ ਲੱਗੇਗਾ | ਇਸ ਲਈ ਸਮੂਹ ਸੰਗਤਾਂ ਵੀਰਵਾਰ 20 ਅਗਸਤ ਨੂੰ ਆਪਣੇ ...

ਪੂਰੀ ਖ਼ਬਰ »

ਅਧਿਆਪਕ ਨਿਰਮਲ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਕਾਹਨਪੁਰ ਖੂਹੀ, 17 ਅਗਸਤ (ਗੁਰਬੀਰ ਸਿੰਘ ਵਾਲੀਆ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਨਿਰਮਲ ਸਿੰਘ ਰਿਟਾਇਰਡ ਆਰਟ ਐਾਡ ਕਰਾਫ਼ਟ ਅਧਿਆਪਕ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸਾਂ ਿਖ਼ਲਾਫ਼ ਕਿਸਾਨਾਂ 'ਚ ਰੋਸ

ਢੇਰ, 17 ਅਗਸਤ (ਸ਼ਿਵ ਕੁਮਾਰ ਕਾਲੀਆ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਦੇਸ਼ ਬਚਾਓ ਕਿਸਾਨ ਬਚਾਓ ਮੁਹਿੰਮ ਤਹਿਤ ਆਰੰਭੇ ਜਥੇ ਨੇ ਅੱਜ ਦੂਜੇ ਕਈ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕੀਤਾ ਕਿ ਖੇਤੀ ਆਰਡੀਨੈਂਸਾਂ ਨਾਲ ਖੇਤੀ ਨਹੀਂ ਬਚਣੀ | ਪਿੰਡ ਡੱਬਰੀ, ਸੂਰੇਵਾਲ, ...

ਪੂਰੀ ਖ਼ਬਰ »

24 ਏਕੜ ਸ਼ਾਮਲਾਤ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ ਤੋਂ ਬਾਅਦ ਪੰਚਾਇਤ ਦੀ ਆਮਦਨ 'ਚ ਵਾਧਾ- ਬੀ. ਡੀ. ਪੀ. ਓ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਆਰੰਭੀ ਗਈ ਮੁਹਿੰਮ ਤਹਿਤ ਪੰਚਾਇਤ ਵਿਭਾਗ ਸ੍ਰੀ ਚਮਕੌਰ ...

ਪੂਰੀ ਖ਼ਬਰ »

ਸ਼ਿਵ ਮੰਦਰ ਜਟਵਾਹੜ ਵਿਖੇ ਹਵਨ ਯੱਗ ਕਰਵਾਇਆ

ਨੂਰਪੁਰ ਬੇਦੀ, 17 ਅਗਸਤ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਇਤਿਹਾਸਿਕ ਪ੍ਰਾਚੀਨ ਸ਼ਿਵ ਮੰਦਰ ਜਟਵਾਹੜ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਮੰਦਰ ਕਮੇਟੀ ਵਲੋਂ ਹਵਨ ਯੱਗ ਕਰਵਾਇਆ ਗਿਆ | ਜਿਸ ਵਿਚ ਪੂਰਨ ਆਹੂਤੀ ਉੱਘੀ ਧਾਰਮਿਕ ਸਖਸ਼ੀਅਤ ਮਹੰਤ ਬਾਬਾ ਭਗਵਾਨ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖ਼ਾਨਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਹੋਟਲ 'ਚ ਹੋਈ,ਜਿਸ ਵਿਚ ਪੰਜਾਬ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਰਿਸ਼ਤੇਦਾਰੀ ਦਾ ਹਵਾਲਾ ਦੇ ਕੇ ਸੋਨੇ ਦਾ ਕੜਾ ਲੈ ਕੇ ਔਰਤਾਂ ਫ਼ਰਾਰ

ਮੋਰਿੰਡਾ, 17 ਅਗਸਤ (ਕੰਗ)-ਮੋਰਿੰਡਾ ਨੇੜੇ ਪਿੰਡ ਬੂਥਗੜ ਮੁੱਖ ਮਾਰਗ 'ਤੇ ਆ ਰਹੇ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਰ 'ਚ ਸਵਾਰ ਤਿੰਨ ਔਰਤਾਂ ਨੇ ਬੜੇ ਅਜੀਬ ਢੰਗ ਨਾਲ ਉਨ੍ਹਾਂ ਤੋਂ ਸੋਨੇ ਦਾ ਕੜਾ ਲੈ ਕੇ ਫ਼ਰਾਰ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬੂਥਗੜ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵਲੋਂ ਧਰਨਾ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਕਰਨੈਲ ਸਿੰਘ)-ਪੰਜਾਬ ਭਾਜਪਾ ਵਲੋਂ ਸੂਬੇ ਦੇ ਤਿੰਨ ਜ਼ਿਲਿ੍ਹਆਂ 'ਚ ਪਿਛਲੇ ਦਿਨੀਂ ਵਾਪਰੇ ਦਰਦਨਾਕ ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤ ਪਰਿਵਾਰ ਨਾਲ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਜਪਾ ਦੀ ਸਥਾਨਕ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਉਪ ਮੰਡਲ ਮੈਜਿਸਟਰੇਟ ਤੇ ਨਗਰ ਕੌਾਸਲ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਰੂਪਨਗਰ ਸ਼ਹਿਰ ਵਿਚ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਉਪ ਮੰਡਲ ਮੈਜਿਸਟਰੇਟ ਗੁਰਵਿੰਦਰ ਸਿੰਘ ਜੌਹਲ ਤੇ ਨਗਰ ਕੌਾਸਲ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਧਾਰਮਿਕ ਆਸ਼ਰਮ ਦੇ ਮੈਂਬਰਾਂ ਨੇ ਬੀਅਰ ਬਾਰ ਤੇ ਰੈਸਟੋਰੈਂਟ ਖੋਲ੍ਹਣ 'ਤੇ ਇਤਰਾਜ਼ ਜਤਾਇਆ

ਮੋਰਿੰਡਾ, 17 ਅਗਸਤ (ਕੰਗ)-ਸ੍ਰੀ ਅਨੰਦਪੁਰ ਟਰੱਸਟ ਸਤਿਸੰਗ ਆਸ਼ਰਮ ਮੋਰਿੰਡਾ ਦੇ ਟਰੱਸਟ ਮੈਂਬਰਾਂ ਵਲੋਂ ਕਾਈਨੌਰ ਰੋਡ 'ਤੇ ਪੈਂਦੇ ਇੱਕ ਨਵੇਂ ਖੁੱਲ ਰਹੇ ਸ਼ਾਹੀ ਫੂਡ ਕੋਰਟ ਦੇ ਨਾਂਅ 'ਤੇ ਵੈਜ, ਨਾਨ-ਵੈਜ ਅਤੇ ਬੀਅਰ ਬਾਰ ਨੂੰ ਖੋਲ੍ਹਣ 'ਤੇ ਇਤਰਾਜ਼ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ 29 ਜਣਿਆਂ ਨੇ ਪਾਈ ਕੋਰੋਨਾ 'ਤੇ ਫ਼ਤਿਹ, 10 ਦੀ ਰਿਪੋਰਟ ਪਾਜ਼ੀਟਿਵ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਵਿਚ ਅੱਜ ਬੀਤੇ ਦਿਨਾਂ ਤੋਂ ਪਾਜ਼ੀਟਿਵ ਹੋਏ 29 ਜਣਿਆਂ ਨੇ ਕੋਰੋਨਾ ਵਾਇਰਸ 'ਤੇ ਅੱਜ ਫ਼ਤਿਹ ਪਾ ਲਈ ਹੈ | ਜਿਨ੍ਹਾਂ ਨੂੰ ਇਕਾਂਤਵਾਸ ਤੋਂ ਛੁੱਟੀ ਦੇ ਦਿੱਤੀ ਗਈ ਹੈ | ਜਦੋਂ ਕਿ ਅੱਜ ਆਈਆਂ ਨਵੀਆਂ ਰਿਪੋਰਟਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਘਰ ਘਰ ਜਾ ਕੇ ਕੋਰੋਨਾ ਜਾਗਰੂਕਤਾ ਮੁਹਿੰਮ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਵਿਰੁੱਧ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਕੂਲ ਸਿੱਖਿਆ ਵਿਭਾਗ ਰੂਪਨਗਰ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਨਾਲ ਮਨਾਇਆ ਆਜ਼ਾਦੀ ਦਿਵਸ

ਭਰਤਗੜ੍ਹ, 17 ਅਗਸਤ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਮੰਤਵ ਨਾਲ ਸਰਸਾ ਨੰਗਲ 'ਚ ਚਲਾਏ ਜਾ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਗੂ ਨਿਯਮਾਂ ਤਹਿਤ ਆਧੁਨਿਕ ਤਕਨੀਕ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਮੋਰਿੰਡਾ, 17 ਅਗਸਤ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਆਨਲਾਈਨ ਆਜ਼ਾਦੀ ਦਿਹਾੜਾ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਘਰਾਂ 'ਚ ਰਹਿ ਕੇ ਹੀ ਆਜ਼ਾਦੀ ਦਿਵਸ ਨਾਲ ਸਬੰਧਿਤ ਵੀਡੀਓ ਬਣਾ ਕੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਥਰਮਲ ਯੂਨਿਟ ਰੂਪਨਗਰ ਨੇ ਰਾਜਪਾਲ ਦੇ ਨਾਂਅ ਲਿਖੀ ਚਿੱਠੀ

ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਜ਼ਹਿਰੀਲੀ/ਨਕਲੀ ਸ਼ਰਾਬ ਪੀਣ ਕਾਰਨ ਮਿ੍ਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦਾ ਸਰਕਾਰੀ ਮੁਆਵਜ਼ਾ ਦੇਣ ਦੇ ਫ਼ੈਸਲੇ ਦਾ ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਥਰਮਲ ਯੂਨਿਟ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ...

ਪੂਰੀ ਖ਼ਬਰ »

ਪੀਰ ਬਾਬਾ ਗੁੱਗਾ ਜ਼ਾਹਰ ਪੀਰ ਦੀ ਯਾਦ 'ਚ ਛਿੰਝ ਮੇਲਾ

ਨੂਰਪੁਰ ਬੇਦੀ, 17 ਅਗਸਤ (ਵਿੰਦਰਪਾਲ ਝਾਂਡੀਆਂ)-ਪਿੰਡ ਬਾਲੇਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ 'ਚ ਰਹਿ ਕੇ ਪੀਰ ਬਾਬਾ ਗੁੱਗਾ ਜ਼ਾਹਿਰ ਪੀਰ ਦੀ ਯਾਦ ਵਿਚ ਛਿੰਜ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਬਲਾਕ ਨਾਥ ਦਾ ਮੂਰਤੀ ਸਥਾਪਨਾ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐੱਸ. ਨਿੱਕੂਵਾਲ)-ਇਥੋਂ ਦੇ ਗੰਗੂਵਾਲ ਸਥਿਤ ਪੁਰਾਤਨ ਸ਼ਿਵ ਮੰਦਿਰ ਵਿਖੇ ਬਾਬਾ ਬਲਾਕ ਨਾਥ ਜੀ ਦਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਪਹਿਲਾ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਗਏ, ਉਪਰੰਤ ਹਵਨ ਯੱਗ ਕੀਤਾ ਗਿਆ | ਪ੍ਰਧਾਨ ਗੋਪਾਲ ...

ਪੂਰੀ ਖ਼ਬਰ »

'ਇਨਸਾਨੀਅਤ ਪਹਿਲਾਂ' ਸੰਸਥਾ ਵਲੋਂ ਖ਼ਾਲਸਾ ਸਕੂਲ ਨੂੰ ਇਕ ਲੱਖ ਦਾ ਚੈੱਕ ਭੇਟ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ)-ਸਮਾਜ ਸੇਵੀ ਸੰਸਥਾ 'ਇਨਸਾਨੀਅਤ ਪਹਿਲਾਂ' ਵਲੋਂ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀ: ਸੈ.: ਸਕੂਲ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਤੇ ਕੇਂਦਰੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਦਿੱਤੇ ਫ਼ੈਸਲੇ ਅਨੁਸਾਰ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸਾਥੀਆਂ ਵਲੋਂ ਸਬ ਡਵੀਜ਼ਨ ਰੂਪਨਗਰ ਦੇ ਗੇਟ ਉੱਤੇ ਰੈਲੀ ਕੀਤੀ ਗਈ | ਅੱਜ ਦੀ ਰੈਲੀ ਨੂੰ ਬਨਵਾਰੀ ਲਾਲ ਰਜਿੰਦਰ ਸਿੰਘ, ...

ਪੂਰੀ ਖ਼ਬਰ »

ਲਾਇਨ ਕਲੱਬ ਨੂਰਪੁਰ ਬੇਦੀ ਵਲੋਂ ਖ਼ੂਨਦਾਨ ਕੈਂਪ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਲਾਇਨ ਕਲੱਬ ਨੂਰਪੁਰ ਬੇਦੀ ਵਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਤੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਕੈਂਪ ਦੀ ਅਗਵਾਈ ਲਾਇਨ ਭੁਪਿੰਦਰ ਸਿੰਘ ਨੇ ਕੀਤੀ | ਪਿ੍ਤਪਾਲ ਸਿੰਘ ਪ੍ਰੋਜੈਕਟ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਦਾ ਧਰਨਾ ਜਾਰੀ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸਬੰਧਿਤ ਪ. ਸ. ਸ. ਫ. ਚੰਡੀਗੜ੍ਹ ਦੇ ਫ਼ੈਸਲੇ ਅਨੁਸਾਰ ਵਿਭਾਗ 'ਚ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਸਬੰਧੀ 28 ਜੁਲਾਈ ਤੋਂ ਲਗਾਤਾਰ ਮੰਡਲ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਅਚਾਨਕ ਪਏ ਮੀਂਹ ਨਾਲ ਵਿਧਵਾ ਦੇ ਘਰ 'ਚ ਪਾਣੀ ਦਾ ਕਹਿਰ

ਭਰਤਗੜ੍ਹ, 17 ਅਗਸਤ (ਜਸਬੀਰ ਸਿੰਘ ਬਾਵਾ)-ਬੀਤੇ ਕੱਲ੍ਹ ਤੜਕਸਾਰ ਅਚਾਨਕ ਪਈ ਮੋਹਲੇਧਾਰ ਬਾਰਸ਼ ਦਾ ਪਾਣੀ ਅਵਾਨਕੋਟ ਦੀ ਵਸਨੀਕ ਸਵਰਨੋ ਦੇਵੀ ਪਤਨੀ ਸਵ. ਸੁਖਦੇਵ ਸਿੰਘ ਦੇ ਘਰ 'ਚ ਵੜਨ ਨਾਲ ਜਿੱਥੇ ਖਾਣ ਪੀਣ ਦੀਆਂ ਵਸਤਾਂ ਤੇ ਹੋਰ ਜ਼ਰੂਰੀ ਸਮਾਨ ਤਬਾਹ ਹੋ ਗਏ, ਉੱਥੇ ਹੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਇਕੱਤਰਤਾ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਨਸੀਬ ਸਿੰਘ ਜੜੌਤ ਦੀ ਪ੍ਰਧਾਨਗੀ ਹੇਠ ਹੋਈ | ਇਹ ਮੀਟਿੰਗ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਸੋਸ਼ਲ ਦੂਰੀ ਤੇ ਮਾਸਕ ਪਾ ਕੇ ਕੀਤੀ ਗਈ | ਇਸ ਮੌਕੇ ਜਨਰਲ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਾਂ ਵਲੋਂ ਧਰਨਾ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਬਲਵੀਰ ਸੈਣੀ ਦੀ ਅਗਵਾਈ 'ਚ ਰਣਜੀਤ ਸਿੰਘ ਬਾਗ਼ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਜਰਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX