ਤਾਜਾ ਖ਼ਬਰਾਂ


ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  58 minutes ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 1 hour ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 1 hour ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 1 hour ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 2 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 3 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 4 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 4 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 4 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 4 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 5 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 5 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 5 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 6 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 6 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 6 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 7 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 7 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 7 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਪਟਿਆਲਾ

ਜ਼ਿਲੇ੍ਹ ਵਿਚ 154 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ, 8 ਥਾਵਾਂ ਤੋਂ ਮਾਈਕ੍ਰੋ ਕੰਟੇਨਮੈਂਟ ਹਟਾਈ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲੇ੍ਹ ਵਿਚ 154 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 1350 ਦੇ ਕਰੀਬ ਰਿਪੋਰਟਾਂ ਵਿਚੋਂ 154 ਕੋਵਿਡ ਪਾਜ਼ੀਟਿਵ ਪਾਏ ਗਏ ਹਨ | ਇਸ ਤਰ੍ਹਾਂ ਹੁਣ ਜ਼ਿਲੇ੍ਹ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 3932 ਹੋ ਗਈ ਹੈ | ਮਿਸ਼ਨ ਫ਼ਤਹਿ ਤਹਿਤ ਅੱਜ ਜ਼ਿਲੇ੍ਹ ਦੇ 119 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ | ਉਨ੍ਹਾਂ ਕਿਹਾ ਕਿ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 2522 ਹੋ ਗਈ ਹੈ | ਪਾਜ਼ੀਟਿਵ ਕੇਸਾਂ ਵਿਚੋਂ 83 ਪਾਜ਼ੀਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ, 2522 ਕੇਸ ਠੀਕ ਹੋ ਚੁੱਕੇ ਹਨ ਅਤੇ ਜ਼ਿਲੇ੍ਹ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1327 ਹੈ | ਪਾਜ਼ੀਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 154 ਕੇਸਾਂ ਵਿਚੋਂ 69 ਪਟਿਆਲਾ ਸ਼ਹਿਰ, 18 ਰਾਜਪੁਰਾ, 11 ਨਾਭਾ, 03 ਸਮਾਣਾ, 19 ਪਾਤੜਾਂ, 1 ਸਨੌਰ ਅਤੇ 33 ਵੱਖ ਵੱਖ ਪਿੰਡਾਂ ਤੋਂ ਹਨ | ਉਨ੍ਹਾਂ ਹੋਰ ਦੱਸਿਆ ਕਿ ਪਟਿਆਲਾ ਦੇ ਲਾਹੌਰੀ ਗੇਟ, ਰਾਘੋ ਮਾਜਰਾ ਤੋਂ 4-4, ਅਰਬਨ ਅਸਟੇਟ ਫ਼ੇਜ਼ 3, ਧੀਰੂ ਨਗਰ, ਗੁਰੂ ਨਾਨਕ ਨਗਰ ਤੋਂ 3-3, ਅਜੀਤ ਨਗਰ, ਪ੍ਰਤਾਪ ਨਗਰ, ਗੋਬਿੰਦ ਨਗਰ, ਗੁਰਬਖ਼ਸ਼ ਕਲੋਨੀ, ਜੋੜੀਆਂ ਭੱਠੀਆਂ, ਸੈਂਚੁਰੀ ਐਨਕਲੇਵ, ਮਹਾਰਾਜਾ ਯਾਦਵਿੰਦਰਾ ਕਲੋਨੀ ਤੋਂ 2-2, ਮਾਡਲ ਟਾਊਨ, ਰੇਲਵੇ ਕਲੋਨੀ, ਜਗਦੀਸ਼ ਕਲੋਨੀ, ਅਮਨ ਵਿਹਾਰ, ਸਰਹੰਦੀ ਬਾਜ਼ਾਰ, ਫ਼ੈਕਟਰੀ ਏਰੀਆ, ਜੱਟਾਂ ਵਾਲਾ ਚੌਾਤਰਾ, ਮਹਿੰਦਰਾ ਕਲੋਨੀ, ਇੰਦਰਾਪੁਰੀ ਕਲੋਨੀ, ਅਰਬਨ ਅਸਟੇਟ ਫ਼ੇਜ਼ 2, ਬਿੰਦਰਾ ਕਲੋਨੀ, ਆਜ਼ਾਦ ਨਗਰ, ਨਿਹਾਲ ਬਾਗ਼, ਨਿਊ ਲਾਲ ਬਾਗ਼, ਘੰੁਮਣ ਨਗਰ, ਵਿਕਾਸ ਕਲੋਨੀ, ਡਿਫੈਂਸ ਕਲੋਨੀ, ਮਹਿੰਦਰਾ ਕੰਪਲੈਕਸ, ਨਿਊ ਸ਼ਕਤੀ ਨਗਰ, ਫ਼ੈਕਟਰੀ ਏਰੀਆ, ਗਰੀਨ ਪਾਰਕ ਕਲੋਨੀ, ਹਰਿੰਦਰ ਨਗਰ, ਵਾਲੀਆ ਐਨਕਲੇਵ, ਐਨ.ਆਈ.ਐਸ, ਸਿੱਧੂ ਕਲੋਨੀ, ਨਿਊ ਆਫ਼ੀਸਰ ਕਲੋਨੀ, ਭਿੰਡੀਆਂ ਸਟਰੀਟ, ਕਰਤਾਰ ਕਲੋਨੀ, ਰਣਜੀਤ ਨਗਰ, ਗੁਲਮੋਹਰ ਕਲੋਨੀ ਆਦਿ ਥਾਵਾਂ ਤੋਂ 1-1, ਰਾਜਪੁਰਾ ਦੇ ਰਾਜਪੁਰਾ ਟਾਊਨ ਤੋਂ 7, ਪ੍ਰੇਮ ਨਗਰ ਤੋਂ 4, ਪ੍ਰੀਤ ਕਲੋਨੀ ਤੋਂ 2-2, ਵਾਰਡ ਨੰਬਰ 23, ਵਿਕਾਸ ਨਗਰ, ਨਿਊ ਭਗਤ ਸਿੰਘ ਕਲੋਨੀ, ਪੁਰਾਣਾ ਰਾਜਪੁਰਾ ਆਦਿ ਥਾਵਾਂ ਤੋਂ ਇਕ-ਇਕ, ਨਾਭਾ ਦੇ ਬਸੰਤਪੁਰਾ ਮੁਹੱਲਾ ਤੋਂ 5, ਨਿਊ ਡਿਫੈਂਸ ਕਲੋਨੀ, ਬੈਂਕ ਸਟਰੀਟ, ਗੋਬਿੰਦ ਨਗਰ, ਹਿੰਮਤ ਨਗਰ, ਅਜੀਤ ਨਗਰ, ਬਾਂਸਾਂ ਵਾਲੀ ਗਲੀ ਤੋਂ 1-1, ਸਮਾਣਾ ਦੇ ਲੁਹਾਰਾ ਮੁਹੱਲਾ, ਸਿਵਲ ਹਸਪਤਾਲ ਅਤੇ ਰਾਮ ਬਸਤੀ ਤੋਂ 1-1,ਪਾਤੜਾਂ ਦੇ ਵਾਰਡ ਨੰਬਰ 4 ਤੋਂ 14, ਵਾਰਡ ਨੰਬਰ 14 ਅਤੇ ਪਾਤੜਾਂ ਸਿਟੀ ਤੋਂ 1-1, ਸਨੌਰ ਦੇ ਉਧਮ ਸਿੰਘ ਨਗਰ ਤੋਂ 1 ਅਤੇ 33 ਵੱਖ ਵੱਖ ਪਿੰਡਾਂ ਤੋਂ ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਜਿਨ੍ਹਾਂ 'ਚ 3 ਗਰਭਵਤੀ ਮਾਂਵਾਂ ਤੇ 2 ਸਿਹਤ ਕਰਮੀਂ ਵੀ ਸ਼ਾਮਲ ਹਨ |

ਭਾਰਤੀ ਜਨਤਾ ਪਾਰਟੀ ਨੇ 300 ਫੁੱਟ ਲੰਬਾ ਝੰਡਾ ਲੈ ਕੇ ਕੱਢਿਆ ਰੋਸ ਮਾਰਚ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਹੱਕ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ਹੇਠ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ...

ਪੂਰੀ ਖ਼ਬਰ »

ਪਿੰਡ ਬਲਬੇੜ੍ਹਾ ਲਾਗੇ ਹੋਏ ਨੌਜਵਾਨ ਦੇ ਕਤਲ ਮਾਮਲੇ 'ਚ ਲੋੜੀਂਦਾ ਮੁਲਜ਼ਮ ਕਾਬੂ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੋੜ)-ਇਸ ਸਾਲ ਦੇ ਜਨਵਰੀ ਦੇ ਮਹੀਨੇ ਦੌਰਾਨ ਪਿੰਡ ਬਲਬੇੜ੍ਹਾ ਲਾਗੇ ਹੋਏ ਇਕ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਲੋੜੀਂਦਾ ਮੁਲਜ਼ਮ ਥਾਣਾ ਸਦਰ ਦੀ ਪੁਲਿਸ ਨੇ ਚੀਕਾ ਤੋਂ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਰਮਨਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

ਮਾਮਲਾ ਜਾਅਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦਾ...

ਘਨੌਰ ਵਿਖੇ ਵੱਡੀ ਗਿਣਤੀ 'ਚ ਭਾਜਪਾ ਵਰਕਰ ਤੇ ਆਗੂਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਘਨੌਰ, 17 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਿਕਾਸ ਸ਼ਰਮਾ ਵਿੱਕੀ ਦੀ ਅਗਵਾਈ ਹੇਠ ਕਸਬਾ ਘਨੌਰ ਵਿਖੇ ਵੱਡੀ ਗਿਣਤੀ 'ਚ ਭਾਜਪਾ ਵਰਕਰ ਅਤੇ ਆਗੂਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਗਿਆਨ ਸਾਗਰ ਹਸਪਤਾਲ ਵਿਚ ਕੋਰੋਨਾ ਪੀੜਤ ਦੀ ਮੌਤ, ਪੰਚਕੂਲਾ ਦਾ ਸੀ ਵਸਨੀਕ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗਿਆਨ ਸਾਗਰ ਹਸਪਤਾਲ ਵਿਚ ਅੱਜ ਤੜਕੇ 58 ਸਾਲਾ ਕੋਰੋਨਾ ਪੀੜਤ ਪਵਨ ਕੁਮਾਰ ਦੀ ਮੌਤ ਹੋ ਗਈ | ਮਿ੍ਤਕ ਪੰਚਕੂਲਾ ਦਾ ਵਸਨੀਕ ਸੀ ਤੇ ਪਿਛਲੇ 5 ਦਿਨਾਂ ਤੋਂ ਗਿਆਨ ਸਾਗਰ ਹਸਪਤਾਲ ਵਿਚ ਜ਼ੇਰੇ ਇਲਾਜ ਸੀ | ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ...

ਪੂਰੀ ਖ਼ਬਰ »

ਨੱਗਲ-ਸਲੇਮਪੁਰ ਵਿਖੇ ਭੇਡਾਂ ਦੇ ਵਾੜੇ ਵਿਚ ਆਵਾਰਾ ਕੁੱਤਿਆਂ ਦਾ ਹਮਲਾ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਨੱਗਲ-ਸਲੇਮਪੁਰ ਵਿਖੇ ਬੀਤੀ ਅੱਧੀ ਰਾਤ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਨੇ ਭੇਡਾਂ-ਬੱਕਰੀਆਂ ਦੇ ਵਾੜੇ 'ਤੇ ਧਾਵਾ ਬੋਲਿਆ | ਕੁੱਤਿਆਂ ਨੇ 10 ਭੇਡਾਂ ਮਾਰ ਮੁਕਾਈਆਂ ਤੇ ਕੁਝ ਭੇਡਾਂ ਜ਼ਖ਼ਮੀ ਹੋ ਗਈਆਂ | ਬੱਕਰੀਆਂ ਦਾ ...

ਪੂਰੀ ਖ਼ਬਰ »

ਜੁਆਇੰਟ ਵੈਡਿੰਗ ਬਿਜ਼ਨਸ ਐਸੋਸੀਏਸ਼ਨ ਦੇ ਬੈਨਰ ਹੇਠ ਮੈਰਿਜ ਪੈਲੇਸ ਮਾਲਕਾਂ, ਕੈਟਰਰ, ਡੀ.ਜੇ. ਮਾਲਕਾਂ, ਟੈਂਟ ਮਾਲਕਾਂ ਤੇ ਹੋਰਨਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜੁਆਇੰਟ ਵੈਡਿੰਗ ਬਿਜ਼ਨਸ ਐਸੋਸੀਏਸ਼ਨ ਦੇ ਬੈਨਰ ਹੇਠ ਅੱਜ ਸ਼ਹਿਰ ਦੇ ਮੈਰਿਜ ਪੈਲੇਸ ਮਾਲਕਾਂ, ਕੈਟਰਰ, ਫੋਟੋਗ੍ਰਾਫਰ, ਡੀ.ਜੇ. ਮਾਲਕਾਂ, ਸਟਾਲ ਕੇਟਰਿੰਗ ਮਾਲਕਾਂ, ਹੋਟਲ ਮਾਲਕਾਂ, ਬੈਂਡ ਪਲੇਅ ਮਾਲਕਾਂ, ਫਲਾਵਰ ਐਾਡ ...

ਪੂਰੀ ਖ਼ਬਰ »

ਪਾਤੜਾਂ ਇਲਾਕੇ 'ਚ ਇਕੋ ਪਰਿਵਾਰ ਦੇ 13 ਮੈਂਬਰਾਂ ਸਮੇਤ 15 ਲੋਕ ਆਏ ਕੋਰੋਨਾ ਪਾਜ਼ੀਟਿਵ

ਪਾਤੜਾਂ, 17 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਪਾਤੜਾਂ ਸ਼ਹਿਰ ਦੇ ਇਕੋ ਪਰਿਵਾਰ ਦੇ 13 ਮੈਂਬਰਾਂ ਸਮੇਤ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ | ਡਾ. ਸਾਹਿਲ ਜੈਨ ਨੇ ਦੱਸਿਆ ਕਿ ਬੀਤੇ ਦਿਨ ਇਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਫ਼ੀਸਾਂ ਨੂੰ ਲੈ ਕੇ ਸਾਂਝੇ ਵਿਦਿਆਰਥੀ ਮੋਰਚੇ ਵਲੋਂ ਉਪ-ਕੁਲਪਤੀ ਦੇ ਦਫ਼ਤਰ ਦਾ ਘਿਰਾਓ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਪਿਛਲੇ ਦਿਨੀਂ ਤੀਜੇ, ਪੰਜਵੇਂ, ਸੱਤਵੇਂ, ਨੌਵੇਂ ਸਮੈਸਟਰ 'ਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੋਂ ਫ਼ੀਸ ਲੈਣ ਦੇ ਜਾਰੀ ਕੀਤੇ ਨੋਟਿਸ ਨੂੰ ਲੈ ਕੇ ਅੱਜ ਸਾਂਝੇ ਵਿਦਿਆਰਥੀ ਮੋਰਚੇ ਜਿਸ ਵਿੱਚ ...

ਪੂਰੀ ਖ਼ਬਰ »

ਵਫ਼ਦ ਨੇ ਚੇਅਰਮੈਨ ਸੰਤ ਬਾਂਗਾ ਨੂੰ ਕਾਲੋਨੀ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਮਹਾਰਾਜਾ ਨਰਿੰਦਰਾ ਐਨਕਲੇਵ ਸਰਹਿੰਦ ਰੋਡ ਪਟਿਆਲਾ ਦੀ ਵੈੱਲਫੇਅਰ ਸੁਸਾਇਟੀ ਦੇ ਇਕ 7 ਮੈਂਬਰੀ ਵਫ਼ਦ ਨੇ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ ਹੇਠ ਟਰੱਸਟ ਦੇ ਚੇਅਰਮੈਨ ਸੰਤ ਬਾਂਗਾ ਨੂੰ ਕਾਲੋਨੀ ਦੀਆਂ ਗੰਭੀਰ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਇਕ ਹੋਰ ਝਟਕਾ-ਗੈਰੀ ਗੁੱਜਰ ਕਾਂਗਰਸ 'ਚ ਹੋਏ ਸ਼ਾਮਿਲ
ਪਿੰਡਾਂ ਦੇ ਵਿਕਾਸ ਲਈ 8 ਤੋਂ 10 ਲੱਖ ਹਰੇਕ ਪਿੰਡ ਨੂੰ ਦਿੱਤਾ ਜਾਵੇਗਾ : ਹਰਿੰਦਰਪਾਲ ਸਿੰਘ ਹੈਰੀਮਾਨ

ਦੇਵੀਗੜ੍ਹ, 17 ਅਗਸਤ (ਰਾਜਿੰਦਰ ਸਿੰਘ ਮੌਜੀ)-ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੁੱਧਨ ਗੁੱਜਰਾਂ ਦੇ ਯੂਥ ਅਕਾਲੀ ਦਲ ਦੇ ਆਗੂ ਗੈਰੀ ਗੁੱਜਰ ਪਰਿਵਾਰ ਸਮੇਤ ਜੋਗਿੰਦਰ ਸਿੰਘ ਕਾਕੜਾ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ 8 ਤੋਂ 10 ਲੱਖ ਹਰੇਕ ਪਿੰਡ ਨੂੰ ਦਿੱਤਾ ਜਾਵੇਗਾ : ਹਰਿੰਦਰਪਾਲ ਸਿੰਘ ਹੈਰੀਮਾਨ

ਦੇਵੀਗੜ੍ਹ, 17 ਅਗਸਤ (ਰਾਜਿੰਦਰ ਸਿੰਘ ਮੌਜੀ)-ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੁੱਧਨ ਗੁੱਜਰਾਂ ਦੇ ਯੂਥ ਅਕਾਲੀ ਦਲ ਦੇ ਆਗੂ ਗੈਰੀ ਗੁੱਜਰ ਪਰਿਵਾਰ ਸਮੇਤ ਜੋਗਿੰਦਰ ਸਿੰਘ ਕਾਕੜਾ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਰਾਜਪੁਰਾ 'ਚ ਰਾਜਨੀਤਕ ਧੱਕੇਸ਼ਾਹੀ ਨੇ ਸਭ ਹੱਦਬੰਨ੍ਹੇ ਪਾਰ ਕੀਤੇ

ਰਾਜਪੁਰਾ, 17 ਅਗਸਤ (ਰਣਜੀਤ ਸਿੰਘ)-ਰਾਜਪੁਰਾ ਸਬ-ਡਵੀਜ਼ਨ ਵਿਚ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਸਰਪ੍ਰਸਤੀ ਹੇਠ ਪੂਰੀ ਤਰ੍ਹਾਂ ਨਾਲ ਰਾਜਨੀਤਕ ਧੱਕੇਸ਼ਾਹੀ ਦਾ ਬੋਲਬਾਲਾ ਹੈ | ਸਬ-ਡਵੀਜ਼ਨ ਵਿਚ ਨਕਲੀ ਸ਼ਰਾਬ, ਹੁੱਕਾਂ ਬਾਰ, ਰੇਤ ਮਾਫ਼ੀਆ, ਨਾਜਾਇਜ਼ ਕਬਜ਼ੇ ਅਤੇ ...

ਪੂਰੀ ਖ਼ਬਰ »

ਭਾਜਪਾ ਵਲੋਂ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਪਾਤੜਾਂ ਵਿਖੇ ਧਰਨਾ

ਪਾਤੜਾਂ, 17 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਅੰਦਰ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਪਾਤੜਾਂ ਦੇ ਪੁਰਾਣੇ ਭਗਤ ਸਿੰਘ ਚੌਾਕ ਵਿਖੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਜੰਮਕੇ ...

ਪੂਰੀ ਖ਼ਬਰ »

ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ 'ਚ 491 ਮਰੀਜ਼ ਹੋਏ ਸਿਹਤਯਾਬ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਸਥਾਪਤ ਕੀਤਾ ਗਿਆ ਕੋਵਿਡ ਕੇਅਰ ਸੈਂਟਰ ਮਰੀਜ਼ਾਂ ਦੇ ਇਲਾਜ 'ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਕੋਵਿਡ ਕੇਅਰ ਇੰਚਾਰਜ ਡਾ. ਪ੍ਰੀਤੀ ਯਾਦਵ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਗੱਲ ਕਰਾਉਣ ਦੇ ਭਰੋਸੇ ਬਾਅਦ ਵਾਪਸ ਮੁੜੇ
ਪੱਲੇਦਾਰ ਮਜ਼ਦੂਰ ਯੂਨੀਅਨ ਨੇ ਮੋਤੀ ਮਹਿਲ ਵੱਲ ਕੂਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਮੂਹ ਪੱਲੇਦਾਰ ਮਜ਼ਦੂਰ ਯੂਨੀਅਨਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਸਾਂਝੇ ਤੌਰ 'ਤੇ ਸੂਬਾ ਪ੍ਰਧਾਨ (ਇੰਟਕ) ਮਾਸਟਰ ਤੇਲੂ ਰਾਮ ਧੂਰੀ, ਸੂਬਾ ...

ਪੂਰੀ ਖ਼ਬਰ »

ਲੋਕਾਂ ਨੂੰ ਸਨਿਚਰਵਾਰ-ਐਤਵਾਰ ਗ਼ੈਰ-ਜਰੂਰੀ ਆਵਾਜਾਈ ਤੋਂ ਗੁਰੇਜ਼ ਕਰਨ ਦੀ ਸਲਾਹ
ਜ਼ਿਲ੍ਹਾ ਮੈਜਿਸਟਰੇਟ ਵਲੋਂ ਕਰਫਿਊ ਬਾਰੇ ਨਵੇਂ ਹੁਕਮ ਜਾਰੀ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਰਾਤ ਦੇ ਕਰਫਿਊ ਦੇ ਹੁਕਮਾਂ 'ਚ ਹੋਰ ਵਾਧਾ ਕਰਦਿਆਂ ਦਫ਼ਾ 144 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕਰਫਿਊ ਬਾਰੇ ਨਵੇਂ ਹੁਕਮ ਜਾਰੀ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਰਾਤ ਦੇ ਕਰਫਿਊ ਦੇ ਹੁਕਮਾਂ 'ਚ ਹੋਰ ਵਾਧਾ ਕਰਦਿਆਂ ਦਫ਼ਾ 144 ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਸਰਬ ਸਾਂਝੀ ਮੀਟਿੰਗ ਭਲਕੇ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਕਈ ਦਿਨਾ ਤੋਂ ਕੀਤੇ ਜਾ ਰਹੇ ਯਤਨਾਂ ਸਦਕਾ ਸਾਰੀਆਂ ਕਿਸਾਨ ਜਥੇਬੰਦੀਆਂ 19 ਅਗਸਤ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਗੂਗਲ ਕਲਾਸ ਰੂਮ ਤੇ ਗੂਗਲ ਮੀਟ ਵਿਸ਼ੇ ਸਬੰਧੀ ਇਕ ਦਿਨਾ ਵਰਕਸ਼ਾਪ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਆਈ.ਕਿਊ.ਏ.ਸੀ. ਸੈੱਲ ਵਲੋਂ ਅੱਜ ਗੂਗਲ ਕਲਾਸ-ਰੂਮ ਅਤੇ ਗੂਗਲ ਮੀਟ ਵਿਸ਼ੇ ਉੱਪਰ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਸਾਰੇ ਵਿਭਾਗਾਂ ਦੇ ਦੋ-ਦੋ ਅਧਿਆਪਕਾਂ ਨੇ ਭਾਗ ਲਿਆ | ਇਸ ਮੌਕੇ ਪ੍ਰੋ. ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂ ਪ੍ਰਤਾਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਸਮਾਣਾ, 17 ਅਗਸਤ (ਹਰਵਿੰਦਰ ਸਿੰਘ ਟੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਖਜ਼ਾਨਚੀ ਪ੍ਰਤਾਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੁਜਰਕ ਜਿਨ੍ਹਾਂ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ ਸੀ | ਨਮਿੱਤ ਆਤਮਿਕ ਸ਼ਾਂਤੀ ਲਈ ਰਖਵਾਏ ਪਾਠ ਦਾ ਭੋਗ ...

ਪੂਰੀ ਖ਼ਬਰ »

ਦੁਕਾਨਾਂ, ਝੂਲਿਆਂ ਅਤੇ ਕੁਸ਼ਤੀ ਦੰਗਲ 'ਤੇ ਪੂਰਨ ਪਾਬੰਦੀ
ਡੇਰਾ ਸਤੀ ਰਾਣੀ ਧੀ ਮੇਲੇ ਸਬੰਧੀ ਬੈਠਕ

ਭਾਦਸੋਂ, 17 ਅਗਸਤ (ਪ੍ਰਦੀਪ ਦੰਦਰਾਲਾ)-ਭਾਦਸੋਂ ਨਜ਼ਦੀਕ ਪੈਂਦੇ ਡੇਰਾ ਸਤੀ ਰਾਣੀ ਧੀ ਵਿਖੇ ਬਾਬਾ ਮਹੰਤ ਰਾਮਪੁਰਾ ਸਹੌਲੀ ਵਾਲਿਆਂ ਅਤੇ ਬਾਬਾ ਸ਼ੁਕਰਪੁਰੀ ਦੀ ਅਗਵਾਈ ਵਿਚ ਇਲਾਕੇ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਦੀ ਇਕ ਬੈਠਕ ਹੋਈ, ਜਿਸ ਵਿਚ ਮਹੰਤ ਰਾਮਪੁਰੀ ਨੇ ...

ਪੂਰੀ ਖ਼ਬਰ »

ਡੇਰਾ ਸਤੀ ਰਾਣੀ ਧੀ ਮੇਲੇ ਸਬੰਧੀ ਬੈਠਕ

ਭਾਦਸੋਂ, 17 ਅਗਸਤ (ਪ੍ਰਦੀਪ ਦੰਦਰਾਲਾ)-ਭਾਦਸੋਂ ਨਜ਼ਦੀਕ ਪੈਂਦੇ ਡੇਰਾ ਸਤੀ ਰਾਣੀ ਧੀ ਵਿਖੇ ਬਾਬਾ ਮਹੰਤ ਰਾਮਪੁਰਾ ਸਹੌਲੀ ਵਾਲਿਆਂ ਅਤੇ ਬਾਬਾ ਸ਼ੁਕਰਪੁਰੀ ਦੀ ਅਗਵਾਈ ਵਿਚ ਇਲਾਕੇ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਦੀ ਇਕ ਬੈਠਕ ਹੋਈ, ਜਿਸ ਵਿਚ ਮਹੰਤ ਰਾਮਪੁਰੀ ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਿੰਡੀਕੇਟ ਦੀ ਆਨਲਾਈਨ ਬੈਠਕ ਹੋਈ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉੱਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਅਗਵਾਈ ਵਿਚ ਆਨਲਾਈਨ ਵਿਧੀ ਰਾਹੀਂ ਸਿੰਡੀਕੇਟ ਬੈਠਕ ਹੋਈ ਜਿਸ ਵਿਚ ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਰਾਹੁਲ ਭੰਡਾਰੀ, ਡੀਨ ਅਕਾਦਮਿਕ ਮਾਮਲੇ ...

ਪੂਰੀ ਖ਼ਬਰ »

ਬਨੂੜ ਹਵੇਲੀ ਬਸੀ ਦੇ ਨੌਜਵਾਨ ਵਲੋਂ ਖ਼ੁਦਕੁਸ਼ੀ, ਤਿੰਨ ਧੀਆਂ ਦਾ ਬਾਪ ਸੀ ਕਰਮ ਚੰਦ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰ. 1 ਹਵੇਲੀ ਬਸੀ ਦੇ 36 ਸਾਲਾ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਈ ਹੈ | ਉਸਦੀ ਲਾਸ਼ ਨਹਿਰ ਵਿਚ ਤੈਰਦੀ ਮਿਲੀ | ਉਹ ਤਿੰਨ ਧੀਆਂ ਦਾ ਬਾਪ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਕਰਮ ਚੰਦ ਉਰਫ਼ ਸੋਨੂੰ ਪੁੱਤਰ ਰਾਮ ਲਾਲ 12 ਅਗਸਤ ...

ਪੂਰੀ ਖ਼ਬਰ »

9 ਸੀ. ਡੀ. ਪੀ. ਓਜ ਸਮੇਤ 3400 ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਕੀਤਾ ਪ੍ਰੇਰਿਤ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸੰਸਾਰ 'ਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਜਾਗਰੂਕਤਾ ਮੁਹਿੰਮ ਚਲਾਕੇ ਇਸ ਮਹਾਂਮਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ 'ਤੇ ਪਈ ਕੋਰੋਨਾ ਦੀ ਮਾਰ ਕਾਰਨ ਕੰਮਕਾਜ ਹੋਇਆ ਪ੍ਰਭਾਵਿਤ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਦਿਨ ਰਾਤ ਡਿਊਟੀ ਨਿਭਾਅ ਰਹੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਮੁਲਾਜ਼ਮਾਂ 'ਤੇ ਕੋਵਿਡ ਮਹਾਂਮਾਰੀ ਦੀ ਮਾਰ ਪੈਣ ਕਾਰਨ ਦੋਨਾਂ ਵਿਭਾਗਾਂ ਦਾ ਕੰਮਕਾਜ ਪ੍ਰਭਾਵਿਤ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਧਰਨਾ, ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਦੇ ਸੱਦੇ 'ਤੇ ਅੱਜ ਇਸ ਖੇਤਰ ਦੀਆਂ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਢਲਾ ਸਿਹਤ ਕੇਂਦਰ ਕਾਲੋਮਾਜਰਾ ਵਿਖੇ ਧਰਨਾ ਦਿੱਤਾ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਹੈਰੀਮਾਨ ਦੀ ਅਗਵਾਈ ਹੇਠ ਹਲਕਾ ਸਨੌਰ ਵਿਖੇ ਹੋ ਰਿਹਾ ਹੈ ਸਰਬ-ਪੱਖੀ ਵਿਕਾਸ : ਅਮਨ ਨੈਣਾਂ

ਭੁਨਰਹੇੜੀ, 17 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਗਤੀਸ਼ੀਲ ਹਨ | ਸਰਬ-ਪੱਖੀ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਨੂੰ ਨਿਖਾਰਿਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਾਜਨੀਤਕ ਆਗੂਆਂ ਨੂੰ ਪਿੰਡਾਂ 'ਚ ਆਉਣ 'ਤੇ ਘੇਰਨ ਦਾ ਐਲਾਨ

ਪਾਤੜਾਂ, 17 ਅਗਸਤ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਾਤੜਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਕਿਸਾਨਾਂ ਨਾਲ ਵਾਅਦੇ ਕਰਕੇ ਭੱਜਣ ਵਾਲੇ ਰਾਜਨੀਤਕ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਜਾਰੀ

ਨਾਭਾ, 17 ਅਗਸਤ (ਕਰਮਜੀਤ ਸਿੰਘ)-ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਿਖ਼ਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਦੀ ਹੋਈ ਵਿਸ਼ੇਸ਼ ਬੈਠਕ

ਨਾਭਾ, 17 ਅਗਸਤ (ਕਰਮਜੀਤ ਸਿੰਘ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ ਪੰਜਾਬ) ਸਬੰਧਿਤ ਇੰਟਕ ਦੀ ਬੈਠਕ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨਾਭਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਐਸੋਸੀਏਸ਼ਨ ਦੀਆਂ ਗਤੀਆਵਿਧੀਆਂ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਬੀ. ਡੀ. ਪੀ. ਓ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਨਾਭਾ, 17 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਕਲੈਰੀਕਲ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਲੇਖਾਕਾਰ ਗੁਰਮੀਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦਾ ਧਰਨਾ ਜਾਰੀ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਅੱਜ ਉਪ-ਕੁਲਪਤੀ ਦੇ ਘਰ ਅੱਗੇ ਧਰਨਾ ਦਿੱਤਾ ਗਿਆ | ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਉਪ-ਕੁਲਪਤੀ ਦੇ ਘਰ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਅਤੇ ਰੋਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕੋਰੋਨਾ ਕਾਰਨ ਭੁੱਖ ਹੜਤਾਲ ਕੀਤੀ ਮੁਲਤਵੀ

ਰਾਜਪੁਰਾ, 17 ਅਗਸਤ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਇਕੱਠ ਐੱਸ.ਡੀ.ਐਮ. ਦਫ਼ਤਰ ਦੇ ਸਾਹਮਣੇ ਹੋਇਆ | ਜਿਸ ਵਿਚ ਭੁੱਖ ਹੜਤਾਲ 'ਤੇ ਬੈਠੇ ਆਗੂ ਨੂੰ ਕੋਰੋਨਾ ਕਾਰਨ ਹੜਤਾਲ ਮੁਲਤਵੀ ਕਰਨੀ ਪਈ ਹੈ | ਇਸ ਸਬੰਧੀ ਪੱਤਰਕਾਰਾਂ ਨੰੂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦਾ ਧਰਨਾ ਜਾਰੀ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਅੱਜ ਉਪ-ਕੁਲਪਤੀ ਦੇ ਘਰ ਅੱਗੇ ਧਰਨਾ ਦਿੱਤਾ ਗਿਆ | ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਉਪ-ਕੁਲਪਤੀ ਦੇ ਘਰ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਅਤੇ ਰੋਸ ...

ਪੂਰੀ ਖ਼ਬਰ »

ਘਨੌਰ 'ਚ 'ਆਪ' ਦਾ ਪੱਲੜਾ ਹੋਇਆ ਭਾਰੀ

ਘਨੌਰ, 17 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਪਿੰਡ ਘੱਗਰ ਸਰਾਏ, ਲੋਚਮਾ ਅਤੇ ਮੰਡਵਾਲ ਸਮੇਤ ਵੱਖ-ਵੱਖ ਪਿੰਡਾਂ ਵਿਚ ਗੁਰਪ੍ਰੀਤ ਸਿੰਘ ਸੰਧੂ ਨਰੜੂ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਪੰਜਾਬ ਵਿਚ ਮਿਸ਼ਨ 2022 ਤਹਿਤ 'ਪਿੰਡ ਜੋੜੋ ਲੋਕ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਤੇ ਜਲ ਸਰੋਤ ਵਿਭਾਗ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਅਤੇ ਜਲ ਸਰੋਤ ਵਿਭਾਗ ਦੇ ਪੁਨਰਗਠਨ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਦੀ ਸਿਫ਼ਾਰਸ਼ ਤੇ ਅਸਾਮੀਆਂ ਖ਼ਤਮ ਅਤੇ ਵਾਧੂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਾਂਝੀ ਐਕਸ਼ਨ ਕਮੇਟੀ ਦਾ ਧਰਨਾ ਅੱਜ 20ਵੇਂ ਦਿਨ ਵੀ ਜਾਰੀ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਦੇ ਮਸਲੇ ਸਮੇਂ ਸਿਰ ਤਨਖ਼ਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ, ਯੂਨੀਵਰਸਿਟੀ ਨੂੰ ਵਿੱਤੀ ਪੈਕੇਜ ਦਿਵਾਉਣ ਅਤੇ ਇਸ ਵੱਕਾਰੀ ਸੰਸਥਾ ਦੀ ਖ਼ੁਦਮੁਖ਼ਤਿਆਰੀ ਨੂੰ ...

ਪੂਰੀ ਖ਼ਬਰ »

ਅਸਾਮੀਆਂ ਖਤਮ ਕਰਨ ਤੋਂ ਭੜਕੇ ਸਿੰਚਾਈ ਕਾਮਿਆਂ ਨੇ ਮੁੱਖ ਇੰਜੀਨੀਅਰ ਚੌਕਸੀ ਦਾ ਦਫ਼ਤਰ ਘੇਰਿਆ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੀ.ਡਬਲਿਯੂ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਪਟਿਆਲਾ ਵਲੋਂ ਜਲ ਸਰੋਤ ਵਿਭਾਗ ਦੀਆਂ 8657 ਰੈਗੂਲਰ ਅਸਾਮੀਆਂ ਖ਼ਤਮ ਕਰਨ ਤੋਂ ਭੜਕੇ ਸਿੰਚਾਈ ਕਾਮਿਆਂ ਨੇ ਬੀ.ਐੱਮ.ਐੱਲ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਬਤੌਰ ਸਿੱਖ ਰਿਸਰਚ ਸਕਾਲਰ ਕਾਰਜਸ਼ੀਲ ਬੀਬੀ ਬਲਜੀਤ ਕੌਰ ਦਾ ਦਿਹਾਂਤ

ਬਹਾਦਰਗੜ੍ਹ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇੰਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਬਤੌਰ ਸੀਨੀਅਰ ਰਿਸਰਚ ਸਕਾਲਰ ਵਜੋਂ ਕਾਰਜਸ਼ੀਲ ਬੀਬੀ ਬਲਜੀਤ ਕੌਰ ਬੀਤੀ ਦੇਰ ਰਾਤ ਅਚਨਚੇਤ ...

ਪੂਰੀ ਖ਼ਬਰ »

ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅੰਦੋਲਨ ਜਾਰੀ ਰਹੇਗਾ:ਰੀਨਾ ਖੇੜੀ

ਗੂਹਲਾ ਚੀਕਾ, 17 ਅਗਸਤ (ਓ.ਪੀ. ਸੈਣੀ)-ਆਪਣੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਦਾ ਅੱਜ ਵੀ ਲਗਾਤਾਰ ਅੰਦੋਲਨ ਜਾਰੀ ਰਿਹਾ | ਸਰਕਾਰੀ ਹਸਪਤਾਲ ਗੂਹਲਾ ਦੇ ਵਿਹੜੇ ਤੇ ਚਲ ਰਹੇ ਆਸ਼ਾ ਵਰਕਰਾਂ ਦੇ ਅੱਜ ਦੇ ਅੰਦੋਲਨ ਦੀ ਪ੍ਰਧਾਨਗੀ ਪ੍ਰਧਾਨ ਚਰਨਜੀਤ ਕੌਰ ਨੇ ਕੀਤੀ | ਇਸ ...

ਪੂਰੀ ਖ਼ਬਰ »

6.86 ਕਰੋੜ ਦੀ ਲਾਗਤ ਵਾਲੇ ਰੈਮੀਡੀਜ਼ ਪਲਾਂਟ ਦਾ ਕੰਮ ਸ਼ੁਰੂ, ਮੇਅਰ ਨੇ ਕੀਤਾ ਉਦਘਾਟਨ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਨੌਰ ਰੋੜ 'ਤੇ ਨਾਲ ਲਗਦੇ ਨਗਰ ਨਿਗਮ ਦੇ ਡੰਪਿੰਗ ਗਰਾਉਂਡ ਦੇ ਸਥਾਈ ਹੱਲ ਲਈ ਲਗਾਏ ਗਏ ਰੈਮੀਡੀਜ਼ ਪਲਾਂਟ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦਾ ਉਦਘਾਟਨ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਹਲਕਾ ਰਾਜਪੁਰਾ 'ਚ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਸ਼ੁਰੂਆਤ

ਰਾਜਪੁਰਾ, 17 ਅਗਸਤ (ਜੀ.ਪੀ. ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 12ਵੀਂ ਦੀ ਪੜ੍ਹਾਈ ਕਰ ਰਹੇ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇ ਕੇ ਅਤੇ ਪਹਿਲੀ ਤੋਂ 12ਵੀਂ ਤਕ ਮੁਫ਼ਤ ਸਿੱਖਿਆ ਦੇ ਕੇ ਲੰਘੀਆਂ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਕੈਂਪ ਲਾ ਕੇ ਕੋਰੋਨਾ ਜਾਂਚ ਲਈ ਨਮੂਨੇ ਲਏ

ਸ਼ੁਤਰਾਣਾ, 17 ਅਗਸਤ (ਬਲਦੇਵ ਸਿੰਘ ਮਹਿਰੋਕ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਪਿੰਡਾਂ, ਕਸਬਿਆਂ 'ਚ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ਕੋਰੋਨਾ ਜਾਂਚ ਸਬੰਧੀ ਨਮੂਨੇ ਲਏ ਜਾ ਰਹੇ ਹਨ | ਕਸਬਾ ਸ਼ੁਤਰਾਣਾ ਵਿਖੇ ਲੱਗੇ ਕੈਂਪ ਬਾਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX