ਤਾਜਾ ਖ਼ਬਰਾਂ


ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  4 minutes ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  25 minutes ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਪੰਜਾਬ / ਜਨਰਲ

ਪਹਿਲੇ ਪ੍ਰਕਾਸ਼ ਪੁਰਬ ਮੌਕੇ 25 ਟਨ ਫੁੱਲਾਂ ਨਾਲ ਸਜਾਇਆ ਜਾਵੇਗਾ ਸ੍ਰੀ ਹਰਿਮੰਦਰ ਸਾਹਿਬ ਸਮੂਹ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਨੂੰ 25 ਟਨ ਦੇ ਕਰੀਬ ਫੁੱਲਾਂ ਨਾਲ ਸਜਾਇਆ ਜਾਵੇਗਾ | ਇਹ ਕਾਰਜ ਅੱਜ ਆਰੰਭ ਹੋ ਗਿਆ ਜੋ ਮੰਗਲਵਾਰ ਸ਼ਾਮ ਤੱਕ ਮੁਕੰਮਲ ਹੋ ਜਾਵੇਗਾ | ਇਸ ਸਬੰਧ 'ਚ ਜਾਣਕਾਰੀ ਦਿੰਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਸ਼ਰਧਾਲੂ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਨੂੰ ਵੰਨ ਸਵੰਨੇ ਵੱਖ-ਵੱਖ ਸ਼ਹਿਰਾਂ ਤੋਂ ਲਿਆਂਦੇ ਗਏ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਰਕੇ ਵਿਦੇਸ਼ੀ ਉਡਾਣਾਂ ਘੱਟ ਚੱਲਣ ਕਰਕੇ ਇਸ ਵਾਰ ਵਿਦੇਸ਼ਾਂ 'ਚੋਂ ਫੁੱਲ ਨਹੀਂ ਮੰਗਵਾਏ | ਇਸ ਵਾਰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਟਰੱਕਾਂ ਰਾਹੀਂ ਮੰਗਵਾਏ ਗਏ 25 ਟਨ ਦੇ ਕਰੀਬ ਫੁੱਲਾਂ ਨਾਲ ਸਜਾਵਟ ਕੀਤੀ ਜਾਵੇਗੀ | ਜਿਨ੍ਹਾਂ ਵਿਚ 30 ਤੋਂ ਵਧੇਰੇ ਕਿਸਮ ਦੇ ਫੁੱਲ ਅਤੇ 16 ਤਰ੍ਹਾਂ ਦੇ ਪੱਤੇ ਸ਼ਾਮਿਲ ਕੀਤੇ ਗਏ ਹਨ | ਜਿਨ੍ਹਾਂ 'ਚ ਮੇਰੀਗੋਲਡ, ਰਜਨੀਗੰਧਾ, ਜੈਸਮੀਨ, ਵੱਖ-ਵੱਖ ਕਿਸਮ ਦੇ ਗੁਲਾਬ, ਰੇਵਲ, ਗੁਲਦਾਵਰੀ, ਲਿੱਲੀ, ਜਰਵੀਰਾ, ਜਿਪਸੋ ਆਦਿ ਪ੍ਰਮੁੱਖ ਹਨ | ਉਨ੍ਹਾਂ ਦੱਸਿਆ ਕਿ ਇਹ ਸੇਵਾ ਦਿੱਲੀ ਦੀ ਇਕ ਦਵਾਈਆਂ ਦੀ ਕੰਪਨੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਇਨ੍ਹਾਂ ਫੁੱਲਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦਰਬਾਰ, ਦਰਸ਼ਨੀ ਡਿਊੜੀ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਪੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਥਿਤ ਯਾਦਗਾਰ ਬਾਬਾ ਦੀਪ ਸਿੰਘ ਸ਼ਹੀਦ, ਲਾਚੀ ਬੇਰ ਸਾਹਿਬ, ਗੁ: ਸ੍ਰੀ ਥੜ੍ਹਾ ਸਾਹਿਬ, ਬੇਰ ਬਾਬਾ ਬੁੱਢਾ ਸਾਹਿਬ, ਦੱੁਖ ਭੰਜਨੀ ਬੇਰ ਸਾਹਿਬ, ਗੁ: ਝੰਡੇ ਬੂੰਗੇ ਸਾਹਿਬ ਦੀ ਸਜਾਵਟ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਫੁੱਲਾਂ ਨਾਲ ਸਜਾਵਟ ਦੀ ਤਿਆਰੀ ਕਲਕੱਤਾ ਨਾਲ ਸਬੰਧਿਤ ਦਿੱਲੀ ਤੋਂ ਆਏ 80 ਦੇ ਕਰੀਬ ਕਾਰੀਗਰਾਂ ਵਲੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਇਲਾਵਾ ਗੁ: ਸ੍ਰੀ ਰਾਮਸਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾਵੇਗਾ |

ਰੈਫਰੈਂਡਮ 2020 ਸਬੰਧੀ ਅਰਦਾਸ ਕਰਨ ਲਈ ਸਿੱਖ ਨੌਜਵਾਨ ਗਿ੍ਫ਼ਤਾਰ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਰੈਫਰੈਂਡਮ 2020 ਨੰੂ ਲੈ ਕੇ ਸਿੱਖ ਫ਼ਾਰ ਜਸਟਿਸ ਵਲੋਂ 15 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਦੇ ਐਲਾਨ ਉਪਰੰਤ ਕੁਝ ਨੌਜਵਾਨਾਂ ਵਲੋਂ ਤਖ਼ਤ ਸਾਹਿਬ 'ਤੇ ਅਰਦਾਸ ਕਰ ਦਿੱਤੇ ਜਾਣ ਦਾ ਦਾਅਵਾ ਕਰਦਿਆਂ ਪਾਈ ...

ਪੂਰੀ ਖ਼ਬਰ »

ਲੋਕਾਂ ਦੀ ਪਿਆਸ ਬੁਝਾਉਣ ਵਾਲੇ ਖੂਹ ਖ਼ੁਦ ਤਿਹਾਏ

—ਸੁਰਿੰਦਰ ਕੋਛੜ— ਅੰਮਿ੍ਤਸਰ, 17 ਅਗਸਤ-ਇਸ ਨੂੰ ਇਕ ਵੱਡੀ ਤ੍ਰਾਸਦੀ ਮੰਨਿਆ ਜਾ ਸਕਦਾ ਹੈ ਕਿ ਲੰਬੇ ਸਮੇਂ ਤੱਕ ਲੋਕਾਂ ਦੀ ਪਿਆਸ ਬੁਝਾਉਣ ਅਤੇ ਹੋਰ ਲੋੜਾਂ ਪੂਰੀਆਂ ਕਰਨ ਵਾਲੇ ਖੂਹ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਅੱਜ ਖ਼ੁਦ ਤਿਹਾਏ ਪ੍ਰਤੀਤ ਹੋ ਰਹੇ ਹਨ | ਗੁਰੂ ...

ਪੂਰੀ ਖ਼ਬਰ »

5 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਦਿਆਂ 5 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ ਬਿਜਲੀ (ਵਧੀਕ ਮੁੱਖ ਸਕੱਤਰ ਨਵੀਂ ਅਤੇ ...

ਪੂਰੀ ਖ਼ਬਰ »

ਸੁਮੇਧ ਸੈਣੀ ਵਲੋਂ ਮੁਲਤਾਨੀ ਅਗਵਾ ਕੇਸ ਦੀ ਸੀ.ਬੀ.ਆਈ. ਜਾਂਚ ਲਈ ਹਾਈਕੋਰਟ 'ਚ ਪਹੁੰਚ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ 'ਚ ਮੁਹਾਲੀ ਵਿਖੇ ਪੰਜਾਬ ਪੁਲਿਸ ਵਲੋਂ ਮਈ ਮਹੀਨੇ 'ਚ ਦਰਜ ਕੀਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ...

ਪੂਰੀ ਖ਼ਬਰ »

ਝੋਨੇ ਤੇ ਕਣਕ ਦੀ ਬਕਾਇਆ ਆੜ੍ਹਤ ਲਈ ਹਰਸਿਮਰਤ ਕੋਲ ਪੁੱਜੇ ਆੜ੍ਹਤੀਏ

ਮੰਡੀ ਕਿੱਲਿਆਂਵਾਲੀ, 17 ਅਗਸਤ (ਇਕਬਾਲ ਸਿੰਘ ਸ਼ਾਂਤ)-ਨਵੇਂ ਕੇਂਦਰੀ ਖੇਤੀਬਾੜੀ ਕਾਨੂੰਨ ਅਤੇ ਪਿਛਲੇ ਸਾਲ ਦੇ ਝੋਨੇ ਅਤੇ ਕਣਕ ਸੀਜ਼ਨ ਦੀ ਐਫ.ਸੀ.ਆਈ ਦੀ ਰੁਕੀ ਬਕਾਇਆ ਆੜ੍ਹਤ ਸਬੰਧੀ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਪਿੰਡ ਬਾਦਲ ਵਿਖੇ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਨਸ਼ੇ ਦੇ ਦੈਂਤ ਨੇ ਨਿਗਲਿਆ ਵਿਧਵਾ ਮਾਂ ਦਾ ਇਕਲੌਤਾ ਪੁੱਤ

ਅਮਰਗੜ੍ਹ, 17 ਅਗਸਤ (ਝੱਲ, ਮੰਨਵੀ)-ਥਾਣਾ ਨਾਭਾ ਸਦਰ ਅਧੀਨ ਪੈਂਦੇ ਪਿੰਡ ਖ਼ੁਰਦ ਵਿਖੇ ਉਦੋਂ ਮਾਤਮ ਛਾ ਗਿਆ ਜਦੋਂ ਅਮਰਗੜ੍ਹ ਤੋਂ ਜੋੜੇਪੁਲ ਨੂੰ ਜਾਂਦੀ ਸੜਕ ਉੱਪਰ ਵਿਧਵਾ ਮਾਂ ਦੇ ਇਕਲੌਤੇ ਪੁੱਤਰ ਦੀ ਲਾਸ਼ ਲਾਵਾਰਸ ਹਾਲਤ ਵਿਚ ਮਿਲੀ | ਲਵਪ੍ਰੀਤ ਸਿੰਘ ਪੁੱਤਰ ਨਾਜਰ ...

ਪੂਰੀ ਖ਼ਬਰ »

ਗੁੰਮ ਹੋਏ ਪਾਵਨ ਸਰੂਪ ਨੂੰ ਲੈ ਕੇ ਪਸ਼ਚਾਤਾਪ ਸਮਾਗਮ ਉਪਰੰਤ ਸੰਗਤਾਂ ਵਲੋਂ ਆਵਾਜਾਈ ਠੱਪ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸਪੁਰਾ ਸਾਹਿਬ 'ਚੋਂ ਗਾਇਬ ਹੋਏ ਪੁਰਾਤਨ ਸਫਰੀ ਸਰੂਪ ਦਾ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ ਹੈ | ਇਸ ਸਰੂਪ ਦੇ ਗੁਰਦੁਆਰਾ ਸਾਹਿਬ 'ਚੋਂ ਗਾਇਬ ਹੋਣ ਬਾਰੇ ਪਤਾ ਲੱਗਣ 'ਤੇ ...

ਪੂਰੀ ਖ਼ਬਰ »

ਸਿੱਟ ਦੀ ਜਾਂਚ 'ਚ ਸਿੱਖ ਪ੍ਰਚਾਰਕ ਤੇ ਸਿੱਖ ਜਥੇਬੰਦੀਆਂ ਦੇ ਆਗੂ ਬੇਕਸੂਰ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਅਤੇ ਉਸ ਤੋਂ ਬਾਅਦ ਕੋਟਕਪੂਰਾ ਵਿਖੇ ਵਾਪਰੇ ਗੋਲੀਕਾਂਡ ਦੀ ਜਾਂਚ ਸਬੰਧੀ ਬਣਾਈ ਐਸ.ਆਈ.ਟੀ. (ਸਿੱਟ) ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਭਾਈ ਅਮਰੀਕ ਸਿੰਘ ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਪਤਨੀ ਦਾ ਕਤਲ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)-ਨੇੜਲੇ ਪਿੰਡ ਭਰੋਵਾਲ ਵਿਖੇ ਪਤੀ-ਪਤਨੀ ਦੇ ਘਰੇਲੂ ਝਗੜੇ ਕਾਰਨ ਪਤੀ ਵਲੋਂ ਪਤਨੀ ਦਾ ਕਤਲ ਕਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਕੱਲ੍ਹਾ ਦੇ ਨਿਵਾਸੀ ਅਮਰੀਕ ਸਿੰਘ ਪੁੱਤਰ ਦਲਬੀਰ ...

ਪੂਰੀ ਖ਼ਬਰ »

ਮਾਣ ਭੱਤੇ ਦੀ ਨਿਗੂਣੀ ਰਾਸ਼ੀ ਲਈ ਤਰਸੇ ਸਰਪੰਚ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਤੋਂ ਲੱਖਾਂ ਰੁਪਏ ਲੈ ਕੇ ਪਿੰਡਾਂ ਦੇ ਵਿਕਾਸ ਲਈ ਖ਼ਰਚਣ ਵਾਲੇ ਸੂਬੇ ਦੇ ਸਰਪੰਚ ਖ਼ੁਦ ਨਿਗੂਣੇ ਮਾਣ ਭੱਤੇ ਨੂੰ ਵੀ ਤਰਸ ਗਏ ਹਨ | ਅਕਾਲੀ ਸਰਕਾਰ ਸਮੇਂ ਅਖੀਰਲੇ ਢਾਈ ਸਾਲ ਅਤੇ ਮੌਜੂਦਾ ਕਾਂਗਰਸ ਸਰਕਾਰ ਦੇ ਕਾਰਜਕਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ

ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਸਮੁੱਚੀਆਂ ਵਿਦਿਆਰਥਣਾਂ ਅਤੇ ਐਸ. ਸੀ./ ਐਸ. ਟੀ. ਤੇ ਬੀ. ਪੀ. ਐਲ. ਵਿਦਿਆਰਥੀਆਂ ਨੂੰ ਚਾਲੂ ਵਿੱਦਿਅਕ ਸਾਲ 2020-21 ਦੌਰਾਨ ਵਰਦੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਖੇਤੀਬਾੜੀ ਯੂਨੀਵਰਸਿਟੀ 23 ਤੱਕ ਬੰਦ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦਾ ਫੈਲਾਅ ਵਧਣ ਅਤੇ ਕਈ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ 23 ਅਗਸਤ 2020 ਤੱਕ ਬੰਦ ਕਰ ਦਿੱਤਾ ਗਿਆ ਹੈ ਅਤੇ ਯੂਨੀਵਰਸਿਟੀ ਨੂੰ ਖੋਲ੍ਹਣ ...

ਪੂਰੀ ਖ਼ਬਰ »

ਸ਼ਹਾਦਤ ਦੇ 111 ਵਰ੍ਹੇ ਬਾਅਦ ਵੀ ਸ਼ਹੀਦ ਢੀਂਗਰਾ ਦੇ ਘਰ ਨੂੰ ਨਹੀਂ ਮਿਲੀ ਸਮਾਰਕ ਵਜੋਂ ਮਾਨਤਾ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਲਗਪਗ ਵਧੇਰੇਤਰ ਸੂਬੇ ਦੇ ਮਹੱਤਵਪੂਰਨ ਸਮਾਰਕਾਂ ਦੇ ਰੱਖ-ਰਖਾਅ ਅਤੇ ਉਨ੍ਹਾਂ ਦੇ ਨਵਨਿਰਮਾਣ ਦਾ ਫ਼ੈਸਲਾ ਸਰਕਾਰਾਂ ਵਲੋਂ ਉਸ ਵੇਲੇ ਲਿਆ ਜਾਂਦਾ ਰਿਹਾ ਹੈ, ਜਦੋਂ ਸਮਾਰਕ ਅਸਲੋਂ ਹੀ ਲੁਪਤ ਹੋਣ ਦੀ ਹਾਲਤ 'ਚ ਪਹੁੰਚ ਚੁਕੇ ਹੁੰਦੇ ...

ਪੂਰੀ ਖ਼ਬਰ »

ਪੰਜਾਬ 'ਚ ਮਾਈਨਿੰਗ ਤੋਂ 300 ਕਰੋੜ ਰੁਪਏ ਤੋਂ ਵੱਧ ਮਾਲੀਆ ਸਰਕਾਰੀ ਖਜ਼ਾਨੇ 'ਚ ਆ ਰਿਹਾ-ਮਨਪ੍ਰੀਤ

ਤਰਨ ਤਾਰਨ/ਪੱਟੀ, 17 ਅਗਸਤ (ਹਰਿੰਦਰ ਸਿੰਘ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਵਲੋਂ ਰੇਤ ਮਾਫ਼ੀਆ ਉਪਰ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਹੋਇਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਰੇਤ ਮਾਫ਼ੀਆ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ...

ਪੂਰੀ ਖ਼ਬਰ »

ਹਰਿਆਣਾ ਪਿੱਛੋਂ ਹੁਣ ਦਿੱਲੀ 'ਚ ਵੀ ਬਾਦਲ ਪਰਿਵਾਰ ਨੂੰ ਮਿਲੇਗੀ ਨਮੋਸ਼ੀ-ਢੀਂਡਸਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਬਾਦਲ ਪਰਿਵਾਰ ਨੰੂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਦਿੱਲੀ ਵਿਚ ਵੀ ...

ਪੂਰੀ ਖ਼ਬਰ »

ਮੋਦੀ ਵਾਂਗ ਕੈਪਟਨ ਵੀ ਪੰਜਾਬ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਤੁਰਿਆ-ਚੀਮਾ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਤੁਰ ਪਿਆ ਹੈ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਸਿਰਫ਼ ਖ਼ਜ਼ਾਨੇ ਜਮ੍ਹਾਂ ਹੋਣ ਵਾਲੀਆਂ ਫ਼ੀਸਾਂ ਹੀ ਹੋਈਆਂ ਮੁਆਫ਼, ਵਸੂਲੇ ਜਾਂਦੇ ਫ਼ੰਡ ਨਹੀਂ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਉੱਪਰ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਮੁਆਫ਼ ਕਰਨ ਦਾ ਐਲਾਨ ਵੱਡੀਆਂ ਖ਼ੁਸ਼ੀਆਂ ਦੇਣ ਵਾਲਾ ਨਹੀਂ ਹੈ, ਕਿਉਂਕਿ ਸਿਰਫ਼ ਖ਼ਜ਼ਾਨੇ ਜਮ੍ਹਾਂ ...

ਪੂਰੀ ਖ਼ਬਰ »

ਆਸਟੇ੍ਰਲੀਆ ਤੇ ਨਿਊਜ਼ੀਲੈਂਡ ਦੀਆਂ ਯੂਨੀਵਰਸਿਟੀਆਂ ਦੀ ਪੜ੍ਹਾਈ ਸੰਗਰੂਰ ਤੋਂ ਹੋਵੇਗੀ ਆਰੰਭ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵਿਦੇਸ਼ੀ ਪੜ੍ਹਾਈ ਦੇ ਖੇਤਰ ਵਿਚ ਇਤਿਹਾਸਕ ਕਦਮ ਚੁੱਕਦਿਆਂ ਮਿਆਰੀ ਸੰਸਥਾ ਏ.ਯੂ.ਪੀ.ਪੀ. ਨਾਲ ਇਕ ਸਮਝੌਤਾ ਸਹੀਬੰਦ ਕੀਤਾ ਹੈ ਜਿਸ ਤਹਿਤ ਆਸਟੇ੍ਰਲੀਆ ਤੇ ਨਿਊਜ਼ੀਲੈਂਡ ...

ਪੂਰੀ ਖ਼ਬਰ »

ਪ੍ਰਣਾਬ ਮੁਖਰਜੀ ਦੀ ਹਾਲਤ 'ਚ ਕੋਈ ਸੁਧਾਰ ਨਹੀਂ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਹੈ | ਇਹ ਜਾਣਕਾਰੀ ਸੋਮਵਾਰ ਨੂੰ ਫੌਜ ਦੇ ਰਿਸਰਚ ਤੇ ਰੈਫਰਲ ਹਸਪਤਾਲ ਨੇ ਦਿੱਤੀ | ਉਨ੍ਹਾਂ ਦਾ ਇਲਾਜ ਕਰ ...

ਪੂਰੀ ਖ਼ਬਰ »

ਸੂਬੇ ਦੇ ਦਫ਼ਤਰੀ ਕਾਮਿਆਂ ਵਲੋਂ ਅੱਜ ਤੋਂ ਪੰਜਾਬ ਬੰਦ ਦਾ ਸੱਦਾ

ਲੁਧਿਆਣਾ, 17 ਅਗਸਤ (ਸਿਹਤ ਪ੍ਰਤੀਨਿਧੀ)-ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ ਹੇਠ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸਿਹਤ ਤੇ ਵੈਲਨੈਸ ਸੈਂਟਰਾਂ ਨੂੰ ਚਲਾਉਣ 'ਚ ਬਿਹਤਰ ਕਾਰਗੁਜ਼ਾਰੀ ਲਈ ਪੰਜਾਬ ਦੇ ਮੋਹਰੀ ਰਹਿਣ 'ਤੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਵਧਾਈ ਦਿੱਤੀ ਕਿ ਸਿਹਤ ਤੇ ਵੈਲਨੈਸ ਸੈਂਟਰਾਂ ਨੂੰ ਚਲਾਉਣ ਦੇ ਮਾਮਲੇ 'ਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿਤਾਂ ਨਾਲ ਸਮਝੌਤਾ ਨਾ ਕਰਨ ਕੈਪਟਨ- ਸੁਖਬੀਰ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਦਰਿਆਈ ਪਾਣੀ ਦੇ ਮਾਮਲੇ 'ਤੇ ਸੂਬੇ ਦੇ ਹਿਤਾਂ ਨਾਲ ਕਿਸੇ ਵੀ ਤਰੀਕੇ ਸਮਝੌਤਾ ਕਰਨ ...

ਪੂਰੀ ਖ਼ਬਰ »

ਬਿਜਲੀ ਲਾਈਨਾਂ ਦਾ ਨੁਕਸਾਨ ਘਟਾਉਣਾ ਮੁੱਖ ਟੀਚਾ- ਇੰਜੀ. ਗਰੇਵਾਲ

ਜਲੰਧਰ, 17 ਅਗਸਤ (ਸ਼ਿਵ ਸ਼ਰਮਾ)-ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ (ਵੰਡ) ਇੰਜੀ. ਡੀ. ਪੀ. ਐਸ. ਗਰੇਵਾਲ ਨੇ ਕਿਹਾ ਹੈ ਕਿ ਰਾਜ 'ਚ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਲਈ ਮੌਜੂਦਾ ਸਮੇਂ 'ਚ ਬਿਜਲੀ ਲਾਈਨਾਂ ਦੇ ਨੁਕਸਾਨ ਘਟਾ ਕੇ 13 ਤੋਂ 14 ਫ਼ੀਸਦੀ ...

ਪੂਰੀ ਖ਼ਬਰ »

ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ 'ਚੋਂ ਹਟਾਈ ਅਖੌਤੀ ਪੀਰ ਦੀ ਕਬਰ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ 'ਚ ਲਗਪਗ ਤਿੰਨ ਦਹਾਕੇ ਪਹਿਲਾਂ ਉਸਾਰੀ ਗਈ ਅਖੌਤੀ ਪੀਰ ਦੀ ਕਬਰ ਨੂੰ ਉੱਥੋਂ ਹਟਾ ਦਿੱਤਾ ਗਿਆ ਹੈ | ਉਕਤ ...

ਪੂਰੀ ਖ਼ਬਰ »

ਸਤੰਬਰ ਮਹੀਨੇ 'ਚ 3 ਪੜਾਵਾਂ 'ਚ ਕੀਤੀ ਜਾਵੇਗੀ ਅਧਿਆਪਕਾਂ ਦੀ ਭਰਤੀ-ਸਿੰਗਲਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਿਚਕਾਰ ਅਹਿਮ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਹੋਈ | ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਸਤੰਬਰ ਮਹੀਨੇ 'ਚ ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ 'ਪੰਜਾਬੀ ਪੜ੍ਹਾਓ, ਪੰਜਾਬੀ ਬਚਾਓ' ਮੁਹਿੰਮ ਦਾ ਆਗਾਜ਼

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਮਾਂ-ਬੋਲੀ ਪੰਜਾਬੀ ਨੂੰ ਸਕੂਲਾਂ ਅਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਵਾਉਣ ਲਈ 'ਪੰਜਾਬੀ ਪੜ੍ਹਾਓ, ਪੰਜਾਬੀ ਬਚਾਓ' ਮੁਹਿੰਮ ਦਾ ਆਗਾਜ਼ ਕਰਦਿਆਂ ਅਕਤੂਬਰ 'ਚ ਕਰਵਾਈ ਜਾਣ ਵਾਲੀ ਮਹਾਂ ਪੰਜਾਬੀ ਰੈਲੀ ਵਾਸਤੇ ਅੱਜ ਇਕ ਇਕੱਠ ...

ਪੂਰੀ ਖ਼ਬਰ »

ਡਿਜੀ-ਲਾਕਰ ਤੇ ਅਪਲੋਡ ਸਰਟੀਫ਼ਿਕੇਟਾਂ ਤੋਂ ਇਲਾਵਾ ਹੋਰ ਕੋਈ ਸਰਟੀਫ਼ਿਕੇਟ ਬੋਰਡ ਵਲੋਂ ਜਾਰੀ ਨਹੀਂ ਕੀਤਾ ਜਾਵੇਗਾ-ਕੰਟਰੋਲਰ ਪ੍ਰੀਖਿਆਵਾਂ

ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀ ਸ਼੍ਰੇਣੀ ਦੇ ਮਾਰਚ 2020 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਦੇ ਪਾਸ, ਕੰਪਾਰਟਮੈਂਟ, ਰੀ-ਅਪੀਅਰ ਅਤੇ ਫੇਲ ਪ੍ਰੀਖਿਆਰਥੀਆਂ ਦੇ ਡਿਜੀਟਲ ਨਤੀਜਾ ਸਰਟੀਫਿਕੇਟ 29 ...

ਪੂਰੀ ਖ਼ਬਰ »

ਬਾਜ਼ੀਗਰ ਭਾਈਚਾਰੇ ਦੇ ਦੋ ਵਿੰਗਾਂ ਨੂੰ ਇਕੱਠਾ ਕਰ ਕੇ ਇਕ ਵਿੰਗ ਬਣਾਇਆ ਜਾਵੇਗਾ- ਲਾਲਕਾ

ਬਟਾਲਾ, 17 ਅਗਸਤ (ਕਾਹਲੋਂ)-ਪੰਜਾਬ 'ਚ ਬਾਜੀਗਰ ਭਾਈਚਾਰੇ ਨੂੰ ਜੋ ਸੁੱਖ-ਸਹੂਲਤਾਂ ਅਕਾਲੀ-ਭਾਜਪਾ ਸਰਕਾਰ ਸਮੇਂ ਮਿਲਦੀਆਂ ਸਨ, ਹੁਣ ਕਾਂਗਰਸ ਸਰਕਾਰ ਨੇ ਬੰਦ ਕਰ ਕੇ ਵਿਰੋਧੀ ਹੋਣ ਦਾ ਸਬੂਤ ਦਿੱਤਾ | ਇਹ ਵਿਚਾਰ ਸ: ਮੱਖਣ ਸਿੰਘ ਲਾਲਕਾ ਕੌਮੀ ਪ੍ਰਧਾਨ ਬਾਜੀਗਰ ਵਿੰਗ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਨਵਾਂ ਭੂਮੀ ਗ੍ਰਹਿਣ ਬਿੱਲ ਕਿਸਾਨ ਵਿਰੋਧੀ- ਬਹਿਰੂ

ਪਟਿਆਲਾ, 17 ਅਗਸਤ (ਭਗਵਾਨ ਦਾਸ)-ਕੰਸੋਰਟੀਅਮ ਆਫ ਆਲ ਇੰਡੀਆ ਫਾਰਮਰਜ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਇੱਥੇ ਇਹ ਖਦਸ਼ਾ ਜ਼ਾਹਿਰ ਕੀਤਾ ਕਿ ਛੇਤੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ...

ਪੂਰੀ ਖ਼ਬਰ »

ਨਵੇਂ ਅਕਾਦਮਿਕ ਸੈਸ਼ਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੀ ਦਾਖ਼ਲਾ ਪ੍ਰੀਕਿਰਿਆ ਨੂੰ ਮਿਲਿਆ ਭਰਪੂਰ ਹੁੰਗਾਰਾ

ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਅੱਜ ਇੰਜੀਨੀਅਰਿੰਗ ਅਤੇ ਆਈ. ਟੀ. ਖੇਤਰ ਦੇ ਵਿਦਿਆਰਥੀਆਂ ਲਈ 'ਵਰਚੁਅਲ ਓਰੀਐਾਟੇਸ਼ਨ ਪ੍ਰੋਗਰਾਮ' ਕਰਵਾ ਕੇ ਨਵੇਂ ਅਕਾਦਮਿਕ ਸੈਸ਼ਨ-2020-21 ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ- ਸੋਨੀ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਪਿ੍ਅੰਕਾ ਗਾਂਧੀ, ਮਿਲਿੰਦ ਦਿਓਰਾ ਤੇ ਰਾਣਾ ਕਪੂਰ ਿਖ਼ਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੀ ਅਪੀਲ ਖ਼ਾਰਜ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਦਿੱਲੀ ਹਾਈਕੋਰਟ ਵਲੋਂ ਕਾਂਗਰਸੀ ਆਗੂਆਂ ਪਿ੍ਅੰਕਾ ਗਾਂਧੀ ਵਾਡਰਾ ਤੇ ਮਿਿਲੰਦ ਦਿਓਰਾ ਤੇ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਿਖ਼ਲਾਫ਼ ਧੋਖਾਧੜੀ ਤੇ ਜਾਲਸਾਜੀ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੇ ...

ਪੂਰੀ ਖ਼ਬਰ »

ਯੂ.ਕੇ. ਦੀ ਕੋਰੋਨਾ ਵੈਕਸੀਨ ਦੇ ਮਨੁੱਖੀ ਪ੍ਰਯੋਗਾਂ ਲਈ 1 ਲੱਖ ਲੋਕਾਂ ਨੇ ਕਰਵਾਏ ਨਾਂਅ ਦਰਜ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਕੋਰੋਨਾ ਵੈਕਸੀਨ ਦੇ ਮਨੁੱਖੀ ਪ੍ਰਯੋਗਾਂ ਲਈ 1 ਲੱਖ ਲੋਕਾਂ ਨੇ ਨਾਂਅ ਦਰਜ ਕਰਵਾਏ ਹਨ | ਜਦ ਕਿ ਸਰਕਾਰ ਵਲੋਂ ਹੋਰ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ | ਖਾਸ ਤੌਰ 'ਤੇ ਕਾਲੇ, ਏਸ਼ੀਅਨ ਅਤੇ ...

ਪੂਰੀ ਖ਼ਬਰ »

ਭਾਰਤ ਨਾਲ ਮਤਭੇਦਾਂ ਨੂੰ ਸਹੀਂ ਢੰਗ ਨਾਲ ਹੱਲ ਕਰਨ ਲਈ ਤਿਆਰ-ਚੀਨ

ਬੀਜਿੰਗ, 17 ਅਗਸਤ (ਪੀ. ਟੀ. ਆਈ.)-ਚੀਨ ਨੇ ਕਿਹਾ ਕਿ ਉਹ ਭਾਰਤ ਨਾਲ ਸਿਆਸੀ ਆਪਸੀ ਵਿਸ਼ਵਾਸ ਵਧਾਉਣ, ਮਤਭੇਦਾਂ ਨੂੰ ਸਹੀਂ ਢੰਗ ਨਾਲ ਹੱਲ ਕਰਨ ਅਤੇ ਦੁਵੱਲੇ ਸਬੰਧਾਂ ਦੇ ਲੰਮੇ ਸਮੇਂ ਦੇ ਵਿਕਾਸ ਦੀ ਰਾਖੀ ਕਰਨ ਲਈ ਤਿਆਰ ਹੈ | ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਹੋ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਬੀ.ਐੱਸ.ਐਫ਼. ਦੇ ਮੁਖੀ ਤੇ ਵੀ.ਐੱਸ.ਕੇ. ਕੌਮੁਦੀ ਵਿਸ਼ੇਸ਼ ਸਕੱਤਰ ਨਿਯੁਕਤ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਪਰਸੋਨਲ ਮੰਤਰਾਲੇ ਦੁਆਰਾ ਸੋਮਵਾਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਗੁਜਰਾਤ ਕੇਡਰ ਦੇ ਆਈ.ਪੀ.ਐੱਸ. ਅਧਿਕਾਰੀ ਰਾਕੇਸ਼ ਅਸਥਾਨਾ ਨੂੰ ਬੀ.ਐੱਸ.ਐਫ਼. (ਸੀਮਾ ਸੁਰੱਖਿਆ ਬਲ) ਦੇ ਮੁਖੀ ਅਤੇ ਵੀ.ਐੱਸ.ਕੇ. ਕੌਮੁਦੀ ਨੂੰ ਗ੍ਰਹਿ ਮੰਤਰਾਲੇ ...

ਪੂਰੀ ਖ਼ਬਰ »

ਮੋਦੀ 15 ਦਿਨਾਂ 'ਚ ਕਰਨਗੇ 'ਪ੍ਰਾਜੈਕਟ ਡਾਲਫ਼ਿਨ' ਦਾ ਐਲਾਨ-ਜਾਵੜੇਕਰ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਲਾਨੇ ਗਏ ਗੰਗਾ ਨਦੀ ਡਾਲਫ਼ਿਨ ਦੀ ਸੁਰੱਖਿਆ ਦਾ ਮਹੱਤਵਪੂਰਨ ਪ੍ਰਾਜੈਕਟ 15 ਦਿਨਾਂ ਅੰਦਰ ਸ਼ੁਰੂ ਹੋਵੇਗਾ | ਪ੍ਰਧਾਨ ...

ਪੂਰੀ ਖ਼ਬਰ »

ਲੀਡਰਸ਼ਿਪ 'ਚ ਤਬਦੀਲੀ ਲਈ 100 ਕਾਂਗਰਸੀ ਆਗੂਆਂ ਨੇ ਲਿਖੀ ਸੀ ਸੋਨੀਆ ਨੂੰ ਚਿੱਠੀ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਕਾਂਗਰਸ ਤੋਂ ਮੁਅੱਤਲ ਕੀਤੇ ਗਏ ਆਗੂ ਸੰਜੇ ਝਾਅ ਨੇ ਦਾਅਵਾ ਕੀਤਾ ਹੈ ਕਿ ਸਿਆਸੀ ਲੀਡਰਸ਼ਿਪ 'ਚ ਤਬਦੀਲੀ ਦੀ ਮੰਗ ਲਈ ਕਰੀਬ 100 ਕਾਂਗਰਸੀ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਸੀ | ਹਾਲਾਂਕਿ ਕਾਂਗਰਸ ਨੇ ਇਸ ...

ਪੂਰੀ ਖ਼ਬਰ »

ਚੀਨ ਵਲੋਂ ਤਿੱਬਤ 'ਚ ਤੋਪ ਤੇ ਬੰਦੂਕਾਂ ਦੀ ਤਾਇਨਾਤੀ

ਨਵੀਂ ਦਿੱਲੀ, 17 ਅਗਸਤ (ਆਈ.ਏ.ਐਨ.ਐਸ.)-ਭਾਰਤ ਨਾਲ ਸਰਹੱਦ 'ਤੇ ਚਲ ਰਹੇ ਤਣਾਅ ਦੇ ਵਿਚਕਾਰ ਚੀਨ ਨੇ ਤਿੱਬਤ 'ਚ ਤੋਪ ਅਤੇ ਬੰਦੂਕਾਂ ਭੇਜੀਆਂ ਹਨ | ਸੂਤਰਾਂ ਮੁਤਾਬਿਕ ਤੋਪ ਤੇ ਬੰਦੂਕਾਂ ਦੀ ਤਾਇਨਾਤੀ ਤਿੱਬਤ ਦੀ 4600 ਮੀਟਰ ਦੀ ਉਚਾਈ 'ਤੇ ਜੁਲਾਈ ਦੇ ਅਖੀਰਲੇ ਹਫ਼ਤੇ ਕੀਤੀ ਗਈ | ਇਹ ...

ਪੂਰੀ ਖ਼ਬਰ »

ਕੇਂਦਰ ਸਪੱਸ਼ਟ ਕਰੇ ਰਿਲਾਇੰਸ ਜੀਓ ਨੂੰ ਬਕਾਏ ਅਦਾ ਕਰਨ ਲਈ ਕਿਉਂ ਨਹੀਂ ਕਿਹਾ ਗਿਆ- ਸੁਪਰੀਮ ਕੋਰਟ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦੋ ਮੰਤਰਾਲਿਆਂ ਵਿਚਕਾਰ ਮੱਤਭੇਦ ਹੋਣ ਕਾਰਨ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਆਪਣਾ ਪੱਖ ਸਪੱਸ਼ਟ ਕਰੇ ਕਿ ਰਿਲਾਇੰਸ ਜੀਓ ਨੂੰ 'ਅਡਜਸਟਡ ਗਰੋਸ ਰੈਵੀਨਿਊ' (ਏ.ਜੀ.ਆਰ.) ਨਾਲ ਸਬੰਧਤ ਬਕਾਏ ਅਦਾ ਕਰਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX