ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੀ ਗੋਲੀਬਾਰੀ ਵਿਚ 6 ਮੌਤਾਂ ਸੰਬੰਧੀ ਮੰਗ ਪੱਤਰ ਦਾ ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  1 day ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 day ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਸੰਗਰੂਰ

ਭਾਜਪਾ ਵਲੋਂ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਕੈਪਟਨ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੰਗਰੂਰ, (ਧੀਰਜ ਪਸ਼ੌਰੀਆ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ | ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਭਾਜਪਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਸੀਨੀਅਰ ਆਗੂ ਜਤਿੰਦਰ ਕਾਲੜਾ ਨੇ ਕਿਹਾ ਕਿ ਝੂਠੇ ਵਾਅਦੇ ਕਰ ਕੇ ਪੰਜਾਬ ਦੀ ਸੱਤਾ ਹਥਿਆਉਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਾਸ਼ਨ ਕਾਲ ਵਿਚ ਜਿੱਥੇ ਨਸ਼ਿਆਂ ਕਾਰਨ ਮੌਤਾਂ ਹੋ ਰਹੀਆਂ ਹਨ ਉੱਥੇ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿਚ ਸੈਂਕੜੇ ਪਰਿਵਾਰ ਦੇ ਕਮਾਉੂ ਮੈਂਬਰਾਂ ਦੀ ਮੌਤ ਹੋਣਾ ਕੈਪਟਨ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਵੱਡਾ ਸਵਾਲੀਆਂ ਨਿਸ਼ਾਲ ਲਾਉਂਦਾ ਹੈ | ਇਸ ਮੌਕੇ ਵਿਜੈ ਸਿੰਗਲਾ ਭਵਾਨੀਗੜ੍ਹ, ਅਮਰਿੰਦਰ ਗੋਲਡੀ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਰੋਮੀ ਗੋਇਲ ਮੰਡਲ ਪ੍ਰਧਾਨ, ਮੀਨਾ ਖੋਖਰ ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ, ਨੀਰੂ ਤੁਲੀ, ਅਲਕਾ ਬਾਂਸਲ, ਨਿਰਭੈ ਸਿੰਘ ਛੰਨਾ, ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ, ਸਚਿਨ ਭਾਰਦਵਾਜ, ਸੁਰੇਸ਼ ਬੇਦੀ, ਰੈਨੂ ਗੋੜ, ਲਛਮੀ ਦੇਵੀ ਅਤੇ ਹੋਰ ਮੌਜੂਦ ਸਨ |
ਅਮਰਗੜ੍ਹ, (ਝੱਲ, ਮੰਨਵੀ) -ਮੰਡਲ ਪ੍ਰਧਾਨ ਸ੍ਰੀ ਹਰਸ਼ ਸਿੰਗਲਾ ਦੀ ਅਗਵਾਈ ਹੇਠ ਚੌਾਦਾ ਮੋੜ ਅਮਰਗੜ੍ਹ ਵਿਖੇ ਭਾਜਪਾ ਆਗੂਆਂ ਵਲੋਂ ਕੈਪਟਨ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸ੍ਰੀ ਸੁਨੀਲ ਗੋਇਲ (ਪੰਜਾਬ ਭਾਜਪਾ ਮੈਂਬਰ) ਇੰਚਾਰਜ ਵਿਧਾਨ ਸਭਾ ਅਮਰਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਵਲੋਂ ਵੱਡੀਆਂ ਆਸਾਂ ਉਮੀਦਾਂ ਤਹਿਤ ਕੈਪਟਨ ਸਰਕਾਰ ਦੀ ਚੋਣ ਕੀਤੀ ਗਈ ਸੀ ਪਰ ਇਹ ਸਰਕਾਰ ਹਰ ਮੁੱਦੇ 'ਤੇ ਫ਼ੇਲ੍ਹ ਸਾਬਤ ਹੋਈ ਹੈ , ਭਾਜਪਾ ਆਗੂਆਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਨਿੰਦਰ ਸਿੰਘ ਕਪਿਆਲ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ, ਆਸ਼ੂਤੋਸ਼ ਵਿਨਾਇਕ, ਅਵਤਾਰ ਸਿੰਘ, ਗੁਰਮੀਤ ਸਿੰਘ ਟਿਵਾਣਾ, ਮਾਸਟਰ ਜਗਦੀਸ਼ ਸਿੰਗਲਾ, ਪ੍ਰੇਮ ਕਪੂਰ, ਪ੍ਰਵੀਨ ਕੁਮਾਰ, ਸੰਦੀਪ ਕੌੜਾ, ਰੱਜਤ ਸ਼ਾਹੀ, ਮੋਤੀ ਸਿੰਗਲਾ, ਹਰਿੰਦਰ ਭੁੱਲਰ, ਪ੍ਰਵੀਨ ਸ਼ੁਕਲਾ, ਸਤਨਾਮ ਸਿੰਘ ਰਿੰਕੂ, ਗੁਰਮੀਤ ਸਿੰਘ ਸੋਨੂੰ, ਸਰਜੀਵਨ ਸਿੰਗਲਾ, ਲਖਵੀਰ ਸਿੰਘ ਸੇਖੋਂ, ਜਸਪ੍ਰੀਤ ਸਿੰਘ, ਰਿਸ਼ੀ ਕੌੜਾ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਸੱਗੂ, ਧਾਲੀਵਾਲ, ਭੁੱਲਰ)-ਭਾਰਤੀ ਜਨਤਾ ਪਾਰਟੀ ਵਲੋਂ ਸੁਨਾਮ ਵਿਚ ਅੱਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਕੈਪਟਨ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ, ਜ਼ਿਲ੍ਹਾ ਜਨਰਲ ਸਕੱਤਰ ਸ਼ੈਲੀ ਬਾਂਸਲ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਪ੍ਰੇਮ ਗੁਗਨਾਨੀ, ਲਾਜਪਤ ਰਾਏ ਗਰਗ, ਜਗਮਹਿੰਦਰ ਸੈਣੀ, ਮਨਪ੍ਰੀਤ ਨਮੋਲ, ਮੰਡਲ ਪ੍ਰਧਾਨ ਅਸ਼ੋਕ ਗੋਇਲ ਨੇ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਪੰਜਾਬ ਵਿਚ ਵਾਅਦੇ ਨਿਭਾਉਣ ਦੀਆਂ ਗੱਲਾਂ ਕਰਦੀ ਹੈ ਅਤੇ ਦੂਜੇ ਪਾਸੇ ਪੰਜਾਬ ਵਿਚ ਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ 130 ਦੇ ਕਰੀਬ ਲੋਕਾਂ ਦਾ ਮਰ ਜਾਣਾ ਸਰਕਾਰ ਦੇ ਮੱਥੇ 'ਤੇ ਕਲੰਕ ਹੈ | ਇਸ ਮੌਕੇ ਯੋਗੇਸ਼ ਗਰਗ, ਧੀਰਜ ਗੋਇਲ, ਬੁੱਧ ਰਾਮ ਪ੍ਰੇਮੀ, ਡਾਕਟਰ ਰਾਜ ਕੁਮਾਰ ਬਾਂਸਲ, ਲੌਾਗੋਵਾਲ ਮੰਡਲ ਪ੍ਰਧਾਨ ਰਤਨ ਲਾਲ ਮੰਗੂ, ਅਭਿਸ਼ੇਕ ਕਾਂਸਲ, ਪੁਨੀਤ ਕੁਮਾਰ, ਭਗਵਾਨ ਦਾਸ ਕਾਂਸਲ, ਦਰਸ਼ਨ ਸਿੰਘ ਨੀਲੋਵਾਲ, ਗੁਰਪ੍ਰੀਤ ਸਿੰਘ ਨੀਲੋਵਾਲ, ਮਾਂਗੇ ਰਾਮ, ਸ਼ਾਮ ਲਾਲ ਆਦਿ ਮੌਜੂਦ ਸੀ |
ਲਹਿਰਾਗਾਗਾ, (ਸੂਰਜ ਭਾਨ ਗੋਇਲ)-ਭਾਜਪਾ ਮੰਡਲ ਪ੍ਰਧਾਨ ਸੰਦੀਪ ਦੀਪੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਸਿੰਗਲਾ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਨੇ ਨਸ਼ਿਆਂ ਦੇ ਿਖ਼ਲਾਫ਼ ਮਾਰਚ ਕਰਕੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮਾਰਚ ਵਿਚ ਐਸ.ਈ. ਮੋਰਚੇ ਦੇ ਪੰਜਾਬ ਦੇ ਜਨਰਲ ਸਕੱਤਰ ਰਾਂਝਾ ਬਖ਼ਸ਼ੀ, ਯੁਵਾ ਮੋਰਚਾ ਦੇ ਪੰਜਾਬ ਦੇ ਖ਼ਜ਼ਾਨਚੀ ਸੰਦੀਪ ਮੁਲਾਣਾ, ਮਹਿਲਾ ਮੋਰਚਾ ਸੰਗਰੂਰ 02 ਪ੍ਰਧਾਨ ਮੰਜੂ ਬਾਲਾ, ਮੰਡਲ ਪ੍ਰਧਾਨ ਸੁਰੇਸ਼ ਰਾਠੀ ਮੂਣਕ, ਡਾ.ਪ੍ਰੇਮ ਪਾਲ ਖਨੋਰੀ, ਓ.ਬੀ.ਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਮੇਘ ਰਾਜ ਚੱਠਾ ਸ਼ਾਮਿਲ ਹੋਏ | ਭਾਜਪਾ ਆਗੂਆਂ ਨੇ ਕਿਹਾ ਕੈਪਟਨ ਸਰਕਾਰ ਨੇ ਜੋ ਇੱਕ ਹਫ਼ਤੇ ਵਿਚ ਨਸ਼ੇ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਪਰ ਕੈਪਟਨ ਸਰਕਾਰ ਤੋਂ ਨਸ਼ਿਆਂ 'ਤੇ ਕਾਬੂ ਨਹੀਂ ਪਿਆ | ਨਸ਼ੇ ਘਟਣ ਦੀ ਬਜਾਏ ਵਧਦੇ ਜਾ ਰਹੇ ਹਨ | ਇਸ ਮੌਕੇ ਪੰਜਾਬ ਕਾਰਜਕਾਰਨੀ ਮੈਂਬਰ ਵਿਨੋਦ ਸਿੰਗਲਾ, ਗੁਰਵਿੰਦਰ ਸਿੰਗਲਾ, ਮੁਕੇਸ਼ ਗੁਰਨੇ, ਕੇਵਲ ਕਿ੍ਸ਼ਨ ਸਿੰਗਲਾ, ਮੁਨੀਸ਼ ਗਰਗ, ਲਵਿਸ਼ ਸਿੰਗਲਾ, ਬਿੱਲੂ ਰਾਮ ਯੋਗੀ, ਸੋਨੂੰ ਗੁਲਾਟੀ, ਸੁਖਜਿੰਦਰ ਵਰਮਾ, ਨੰਬਰਦਾਰ ਅਵਤਾਰ ਸਿੰਘ, ਮੁਨੀਸ਼ ਕੁਮਾਰ ਐਸੀ ਮੋਰਚਾ, ਸਤਿੰਦਰ ਸੋਨੀ, ਮੁਕੇਸ਼ ਘਾਟੀਆਂ, ਪ੍ਰਕਾਸ਼ ਚੰਦ ਮੂਣਕ ਆਦਿ ਹਾਜ਼ਰ ਸਨ |

ਜ਼ਿਲ੍ਹੇ ਵਿਚ ਕੋਰੋਨਾ ਨਾਲ 2 ਹੋਰ ਮੌਤਾਂ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਨੇ ਦੋ ਹੋਰ ਜਾਨਾਂ ਲੈ ਲਈਆਂ ਹਨ | ਭਵਾਨੀਗੜ੍ਹ ਦੇ 53 ਸਾਲਾ ਦਿਨੇਸ਼ ਕੁਮਾਰ ਦੀ ਮੌਤ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਵਿਖੇ ਹੋਈ ਹੈ ਅਤੇ ਇਸੇ ਬਲਾਕ ਦੇ 47 ਸਾਲਾ ਗੁਰਮੀਤ ਸਿੰਘ ਦੀ ਮੌਤ ...

ਪੂਰੀ ਖ਼ਬਰ »

ਕੋਰੋਨਾ ਨਾਲ ਮੌਜੂਦਾ ਸਰਪੰਚ ਸਮੇਤ 2 ਦੀ ਮੌਤ

ਭਵਾਨੀਗੜ੍ਹ, ਨਦਾਮਪੁਰ 17 ਅਗਸਤ (ਫੱਗੂਵਾਲਾ, ਬਾਲਦ, ਨਿਰਮਾਣ)-ਭਵਾਨੀਗੜ੍ਹ ਸਬ-ਡਵੀਜ਼ਨ ਵਿਚ ਕੋਰੋਨਾ ਵਾਇਰਸ ਨਾਲ 2 ਮੌਤਾਂ ਹੋ ਜਾਣ ਕਾਰਨ ਇਲਾਕੇ ਅਤੇ ਸ਼ਹਿਰ ਵਿਚ ਡਰ ਦਾ ਮਾਹੌਲ ਪਾਇਆ ਗਿਆ | ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਪਰਵੀਨ ਗਰਗ ਨੇ ਦੱਸਿਆ ਕਿ ਸ਼ਹਿਰ 'ਚ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਕੁੱਪ ਕਲਾਂ, 17 ਅਗਸਤ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਸਰੌਦ ਵਿਖੇ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਕਿਸਾਨ ਨਛੱਤਰ ਸਿੰਘ (68) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਸ ਦੇ ਪੁੱਤਰ ਰਿੰਕਾਂ ਸਿੰਘ ਅਨੁਸਾਰ ਅੱਜ ਸਵੇਰੇ ਜਦ ਨਛੱਤਰ ਸਿੰਘ ਅਪਣੇ ਖੇਤ 'ਚ ...

ਪੂਰੀ ਖ਼ਬਰ »

ਅਸਲ੍ਹਾ ਲਾਇਸੈਂਸ ਨਵਾਂ ਬਣਵਾਉਣ ਦੇ ਨਾਲ-ਨਾਲ ਨਵਿਆਉਣ ਵਾਲਿਆਂ ਲਈ ਬੂਟੇ ਲਗਾਉਣੇ ਹੋਏ ਜ਼ਰੂਰੀ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੂਬੇ 'ਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਘਟਦੇ ਜੰਗਲਾਂ ਦੇ ਰਕਬੇ ਪ੍ਰਤੀ ਸੰਗਰੂਰ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ੍ਰੀ ਚੰਦਰ ਗੈਂਦ ਨੇ ਅਸਲ੍ਹਾ ...

ਪੂਰੀ ਖ਼ਬਰ »

ਅਮਰਗੜ੍ਹ ਇਲਾਕੇ 'ਚ ਇੱਕੋ ਦਿਨ ਹੋਈਆਂ 3 ਨੌਜਵਾਨਾਂ ਦੀਆਂ ਮੌਤਾਂ

ਅਮਰਗੜ੍ਹ, 17 ਅਗਸਤ (ਜਤਿੰਦਰ ਮੰਨਵੀ)-ਅਮਰਗੜ੍ਹ ਇਲਾਕੇ ਵਿਚ ਇੱਕੋ ਦਿਨ ਵੱਖ-ਵੱਖ ਕਾਰਨਾਂ ਕਾਰਨ ਤਿੰਨ ਮੌਤਾਂ ਹੋਣ ਦਾ ਸਮਾਚਾਰ ਹੈ | ਪਹਿਲੀ ਮੌਤ 24 ਕੁ ਸਾਲਾ ਨੌਜਵਾਨ ਦੀ ਅਮਰਗੜ੍ਹ ਜੌੜੇ ਪੁਲ ਸੜਕ 'ਤੇ ਇੱਕ ਪ੍ਰਾਈਵੇਟ ਸਕੂਲ ਪਿੰਡ ਨੰਗਲ ਨੇੜੇ ਹੋਈ ਹੈ, ਜਿਸ ਦੀ ਲਾਸ਼ ...

ਪੂਰੀ ਖ਼ਬਰ »

ਮਾਰਕਫੈੱਡ ਮੁਲਾਜ਼ਮਾਂ ਨੇ ਕੰਮ ਕੀਤਾ ਠੱਪ

ਸੰਗਰੂਰ, 17 ਅਗਸਤ (ਦਮਨਜੀਤ ਸਿੰਘ)-ਮਾਰਕਫੈੱਡ ਫ਼ੀਲਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਯੂਨੀਅਨ ਦੀ ਸੰਗਰੂਰ ਇਕਾਈ ਵਲੋਂ ਦਫ਼ਤਰੀ ਕੰਮਕਾਜ ਮੁਕੰਮਲ ਠੱਪ ਕਰ ਕੇ ਮੰਗ ਕੀਤੀ ਗਈ ਕਿ ਮਾਰਕਫੈੱਡ ਏਜੰਸੀ ਵਲੋਂ ਗੇਨ (ਕਣਕ) ਪਨਗ੍ਰੇਨ ਦੇ ਪੈਟਰਨ ਅਤੇ ਕੈਬਨਿਟ ਦੇ ...

ਪੂਰੀ ਖ਼ਬਰ »

ਨਕਲੀ ਅਤੇ ਮਹਿੰਗੀਆਂ ਦਵਾਈਆਂ ਦੀ ਵਿਕਰੀ ਵਿਰੁੱਧ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 17 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਾਜ਼ਾਰਾਂ ਵਿਚ ਨਕਲੀ ਅਤੇ ਮਹਿੰਗੀਆਂ ਦਵਾਈਆਂ ਵਿਕਣ ਦੇ ਬਾਵਜੂਦ ਖੇਤੀਬਾੜੀ ਵਿਭਾਗ ਵਲੋਂ ਕੋਈ ਕਾਰਵਾਈ ਨਾ ਕਰਨ ਅਤੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਜਾ ਰਹੇ ਕਿਸਾਨ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ 22 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 17 ਅਗਸਤ (ਅ.ਬ.)-ਸਿਰਸਾ ਜ਼ਿਲ੍ਹਾ 'ਚ ਅੱਜ 22 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ | ਜ਼ਿਲ੍ਹਾ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 787 'ਤੇ ਪੁੱਜ ਗਿਆ ਹੈ ਜਦੋਂਕਿ 420 ਵਿਅਕਤੀ ਸਿਹਤਯਾਬ ਹੋਏ ਹਨ | ਜ਼ਿਲ੍ਹੇ ਵਿਚ ਕੋਰੋਨਾ ਨਾਲ ਹੁਣ ਤੱਕ ਅੱਠ ਵਿਅਕਤੀਆਂ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਛਾਜਲੀ, 17 ਅਗਸਤ (ਕੁਲਵਿੰਦਰ ਸਿੰਘ ਰਿੰਕਾ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾਂ) ਦੀ ਬਲਾਕ ਸੁਨਾਮ ਦੀ ਚੋਣ ਸਰਬਸੰਮਤੀ ਨਾਲ ਗੁਰਮੀਤ ਸਿੰਘ ਭੱਟੀਵਾਲ ਸੂਬਾ ਮੀਤ ਪ੍ਰਧਾਨ, ਕਰਮ ਸਿੰਘ ਬਲਿਆਲ ਜ਼ਿਲ੍ਹਾ ਕਮੇਟੀ ਮੈਂਬਰ, ਨਛੱਤਰ ਸਿੰਘ ਜ਼ਿਲ੍ਹਾ ਆਗੂ ਦੀ ...

ਪੂਰੀ ਖ਼ਬਰ »

ਸ਼ਹੀਦ ਢੀਂਗਰਾ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾਂਜਲੀਆਂ

ਸਿਰਸਾ, 17 ਅਗਸਤ (ਅ.ਬ.)-ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਅੱਜ ਵੱਖ-ਵੱਖ ਰਾਜਸੀ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਹੀਦ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਬੁਲਾਰਿਆਂ ਨੇ ਸ਼ਹੀਦਾਂ ਦੇ ...

ਪੂਰੀ ਖ਼ਬਰ »

ਨਿੱਤ ਦੀ ਗੁੰਡਾਗਰਦੀ ਤੋਂ ਅੱਕੇ ਮੁਹੱਲਾ ਵਾਸੀਆਂ ਨੇ ਦੇਰ ਰਾਤ ਥਾਣਾ ਸਿਟੀ ਅੱਗੇ ਲਾਇਆ ਧਰਨਾ

ਸੰਗਰੂਰ, 17 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਬੀਤੀ ਰਾਤ ਸ਼ਹਿਰ ਅੰਦਰ ਮਾਹੌਲ ਉਸ ਸਮੇਂ ਤਣਾਓਪੂਰਨ ਹੋ ਗਿਆ ਜਦ ਸਥਾਨਕ ਰਾਮ ਮੰਦਰ ਮੁਹੱਲੇ ਵਿਖੇ ਕੁਝ ਨੌਜਵਾਨਾਂ ਵਲੋਂ ਹਮਲਾਵਰ ਰੁੱਖ ਅਖਤਿਆਰ ਕਰਦਿਆਂ ਮੁਹੱਲੇ ਦੇ ਕਈ ਘਰਾਂ ਉੱਤੇ ਪੱਥਰਬਾਜ਼ੀ ਕੀਤੀ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਿਖ਼ਲਾਫ਼ ਪੀ.ਐਸ.ਯੂ. ਦੇ ਵਿਦਿਆਰਥੀਆ ਵਲੋਂ ਰੋਸ ਪ੍ਰਦਰਸ਼ਨ

ਮਲੇਰਕੋਟਲਾ, 17 ਅਗਸਤ (ਕੁਠਾਲਾ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਨਵੀਂ ਸਿਖਿਆ ਨੀਤੀ ਿਖ਼ਲਾਫ਼ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਝੰਡੇ ਹੇਠ ਵਿਦਿਆਰਥੀਆਂ ਵਲੋਂ ਐਸ.ਡੀ.ਐਮ. ਦਫ਼ਤਰ ਮਲੇਰਕੋਟਲਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਐਸ.ਡੀ.ਐਮ. ਦਫ਼ਤਰ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਗੁਰਜੰਟ ਸਿੰਘ ਖੇੜੀ ਨਹੀਂ ਰਹੇ

ਸ਼ੇਰਪੁਰ, 17 ਅਗਸਤ (ਸੁਰਿੰਦਰ ਚਹਿਲ)-ਸ਼ੇਰਪੁਰ ਇਲਾਕੇ ਵਿਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ਼ੋ੍ਰਮਣੀ ਅਕਾਲੀ ਦਲ ਸਰਕਲ ਸ਼ੇਰਪੁਰ ਦੇ ਸਾਬਕਾ ਪ੍ਰਧਾਨ, ਸਾਬਕਾ ਸਰਪੰਚ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਤਨਾਮ ਸਿੰਘ ਚਹਿਲ ਦੇ ਪਿਤਾ ਜਥੇਦਾਰ ...

ਪੂਰੀ ਖ਼ਬਰ »

3 ਦਰਜਨ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਖਨੌਰੀ, 17 ਅਗਸਤ (ਬਲਵਿੰਦਰ ਸਿੰਘ ਥਿੰਦ)-ਨਜ਼ਦੀਕੀ ਪਿੰਡ ਬਿਸ਼ਨਪੁਰਾ ਖੋਖਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਸਮਰਥਨ ਮਿਲਿਆ ਜਦੋਂ ਹਲਕਾ ਇੰਚਾਰਜ ਜਸਵੀਰ ਕੁਦਨੀ ਦੀ ਅਗਵਾਈ ਹੇਠ ਪਿੰਡ ਦੇ ਕਰੀਬ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਸਮਾਜ ਸੇਵੀ ਹਰਵਿੰਦਰਪਾਲ ਰਿਸ਼ੀ ਸਤੌਜ ਵਲੋਂ ਆਪਣੇ ਸਵ. ਪਿਤਾ ਬਿੱਕਰ ਚੰਦ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਰਕਾਰ ਦੀ ਨਾਲਾਇਕੀ-ਬੀਬੀ ਬਰਨਾਲਾ

ਮੂਲੋਵਾਲ, 17 ਅਗਸਤ (ਰਤਨ ਸਿੰਘ ਭੰਡਾਰੀ)-ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਮੁੱਖ ਸਲਾਹਕਾਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਕੀਤਾ | ...

ਪੂਰੀ ਖ਼ਬਰ »

ਚਾਰ ਪਿੰਡਾਂ 'ਚ ਹਲਕਾ ਇੰਚਾਰਜ ਦੇ ਪੁਤਲੇ ਫੂਕੇ

ਲੌਾਗੋਵਾਲ, 17 ਅਗਸਤ (ਵਿਨੋਦ)-ਕਿਰਤੀ ਕਿਸਾਨ ਯੂਨੀਅਨ ਨੇ ਲੌਾਗੋਵਾਲ ਸਮੇਤ ਨੇੜਲੇ ਪਿੰਡਾਂ ਤਕੀਪੁਰ, ਰੱਤੋਕੇ, ਸਾਹੋਕੇ ਤੇ ਢੱਡਰੀਆਂ ਵਿਖੇ ਕਾਂਗਰਸ ਦੀ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਦੇ ਪੁਤਲੇ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ 20 ਅਗਸਤ ਨੂੰ ਡਰੇਨ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਲੱਗਣਗੇ ਮੋਰਚੇ

ਜਖੇਪਲ, 17 ਅਗਸਤ (ਮੇਜਰ ਸਿੰਘ ਸਿੱਧੂ)-ਸੁਨਾਮ ਬਲਾਕ ਦੇ 34 ਪਿੰਡਾਂ ਵਿਚ ਇਕਾਈ ਮੀਟਿੰਗਾਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਕੀਤੀਆਂ ਗਈਆਂ | ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਆਸਟ੍ਰੇਲੀਆ, ਕੈਨੇਡਾ ਵਲੋਂ ਵਿਦਿਆਰਥੀ ਵੀਜ਼ੇ ਦੇਣੇ ਆਰੰਭ-ਸੁਖਵਿੰਦਰ ਸਿੰਘ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ 'ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਣ ਦੇ ਬਾਅਦ ਅਸਟ੍ਰੇਲੀਆ, ਕੈਨੇਡਾ ਨੇ ਵਿਦਿਆਰਥੀ ਵੀਜ਼ੇ ਦੇਣੇ ਆਰੰਭ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ ਆਗੂ ਬਲਜਿੰਦਰ ਹਥਨ ਨਮਿਤ ਸ਼ਰਧਾਂਜਲੀ ਸਮਾਗਮ

ਮਲੇਰਕੋਟਲਾ, 17 ਅਗਸਤ (ਕੁਠਾਲਾ)-ਕਿਸਾਨ ਆਗੂ ਅਤੇ ਸੇਵਾ ਮੁਕਤ ਨਾਇਬ ਤਹਿਸੀਲਦਾਰ ਨਰਿੰਦਰਪਾਲ ਸਿੰਘ ਵੜੈਚ ਦੇ ਛੋਟੇ ਭਰਾ ਬਲਜਿੰਦਰ ਸਿੰਘ ਹਥਨ ਦਾ ਸ਼ਰਧਾਂਜਲੀ ਸਮਾਗਮ ਹੋਇਆ | ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ 54 ਵਰਿ੍ਹਆਂ ਦੀ ਉਮਰ ਵਿਚ ਹੀ ਸਦਾ ਲਈ ਵਿੱਛੜ ਗਏ ...

ਪੂਰੀ ਖ਼ਬਰ »

ਸਿਹਤ ਕਰਮੀ ਦੀ ਕੁੱਟਮਾਰ ਕਰਨ ਵਾਲੇ ਬਾਕੀ ਭਗੌੜਿਆਂ ਨੰੂ ਕਾਬੂ ਕਰਨ ਦੀ ਕੀਤੀ ਮੰਗ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)-ਪੈਰਾ ਮੈਡੀਕਲ ਸਿਹਤ ਕਰਮਚਾਰੀ ਅਤੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਮਲੌਦ ਬਲਾਕ ਵਿਚ ਕੋਵਿਡ-19 ਅਧੀਨ ਸੇਵਾਵਾਂ ਨਿਭਾਅ ਰਹੇ ਸਿਹਤ ਕਰਮੀ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਕੋਰੋਨਾ ਟੈੱਸਟ ਨਾ ਕਰਨਾ ਖ਼ਤਰੇ ਦੀ ਘੰਟੀ

ਸੰਦੌੜ, 17 ਅਗਸਤ (ਜਸਵੀਰ ਸਿੰਘ ਜੱਸੀ)-ਇਲਾਕਾ ਸੰਦੌੜ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਮੁੜ ਆਪਣੇ ਪੈਰ ਪਸਾਰਨ ਲੱਗਾ ਹੈ ਜਿਸ ਕਰ ਕੇ ਸੰਦੌੜ ਦੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਬੇਸ਼ੱਕ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਿਨ ਰਾਤ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਚੀਮਾ ਮੰਡੀ, 17 ਅਗਸਤ (ਦਲਜੀਤ ਸਿੰਘ ਮੱਕੜ)-ਕਸਬੇ ਤੋਂ ਚੀਮਾ-ਸੁਨਾਮ ਮੁੱਖ ਮਾਰਗ 'ਤੇ ਪੈਂਦੇ ਕੂਹਣੀ ਮੋੜਾਂ (ਖੂਨੀ ਮੋੜਾ) 'ਤੇ ਲੰਘੀ ਰਾਤ ਹਰਿਆਣਾ ਨਿਵਾਸੀਆਂ ਦੀ ਇੱਕ ਗੱਡੀ ਅਚਾਨਕ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋ ਗਈ ਜਦਕਿ ਇਸ ਵਿਚ ਸਵਾਰ ਦੋਵੇਂ ਵਿਅਕਤੀ ਆਪਣੀ ...

ਪੂਰੀ ਖ਼ਬਰ »

ਇਨਸਾਨੀ ਜ਼ਿੰਦਗੀਆਂ ਲਈ ਮਸੀਹਾ ਬਣਿਆ ਸਰਕਾਰੀ ਸਕੂਲ ਦਾ ਪੜਿ੍ਹਆ ਡਾਕਟਰ

ਅਮਰਗੜ੍ਹ, 17 ਅਗਸਤ (ਸੁਖਜਿੰਦਰ ਸਿੰਘ ਝੱਲ)-ਪਿੰਡ ਨਾਰੀਕੇ ਦੇ ਜੰਮਪਲ ਡਾ. ਚਮਨਜੋਤ ਸਿੰਘ ਬੜਿੰਗ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਤੋਂ ਵਿੱਦਿਆ ਹਾਸਲ ਕਰ ਡਾਕਟਰੀ ਕਿੱਤੇ ਵਿਚ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਹਲਕੇ ਦਾ ਨਾਂਅ ਉੱਚਾ ਕੀਤਾ | ਸਰਕਾਰੀ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿੱਖ ਸਦਭਾਵਨਾ ਦਲ ਵਲੋਂ ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ ਦੀ ਅਗਵਾਈ ਵਿਚ ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ ਨੂੰ ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੰੂਨ 1967 ਨੂੰ ਵਾਪਸ ਲੈਣ ਲਈ ਯਾਦ ਪੱਤਰ ਦਿੱਤਾ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਕੋਰੋਨਾ ਦੇ ਸ਼ੱਕ 'ਚ ਬੈਂਕ ਆਫ਼ ਇੰਡੀਆ ਦੀ ਬਰਾਂਚ ਬੰਦ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਸਥਿਤ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਦੋ ਤਿੰਨ ਕਰਮਚਾਰੀਆਂ ਨੂੰ ਇਕੱਠਿਆਂ ਦੀ ਬੁਖ਼ਾਰ ਦੀ ਸ਼ਿਕਾਇਤ ਆਉਣ ਕਾਰਨ ਕੋਰੋਨਾ ਦੇ ਸ਼ੱਕ ਵਿਚ ਇਸ ਬੈਂਕ ਨੂੰ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਦਹਿਸ਼ਤ ਮਚਾਉਣ ਵਾਲੀਆਂ ਖੱਚਰਾਂ ਨੂੰ ਮੁਸ਼ਕਿਲ ਨਾਲ ਕੀਤਾ ਕਾਬੂ

ਸੰਗਰੂਰ, 17 ਅਗਸਤ (ਬਿੱਟਾ, ਦਮਨ, ਪਸ਼ੌਰੀਆ)-ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਅੰਦਰ ਤਬਾਹੀ ਮਚਾ ਰਹੀਆਂ ਅਵਾਰਾਂ ਖੱਚਰਾਂ ਅਤੇ ਇਕ ਘੋੜੀ ਨੂੰ ਆਖਰਕਾਰ ਦੇਰ ਰਾਤ ਨਗਰ ਕੌਾਸਲ ਦੀ ਟੀਮ ਨੇ ਕਾਬੂ ਕਰ ਲਿਆ | ਇਹ ਅਵਾਰਾ ਖੱਚਰਾਂ ਜਿੱਥੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ...

ਪੂਰੀ ਖ਼ਬਰ »

ਤਬਾਦਲੇ ਨੂੰ ਲੈ ਕੇ ਸਿਹਤ ਠੇਕਾ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਸਿਰਸਾ, 17 ਅਗਸਤ (ਅ.ਬ.)-ਜ਼ਿਲ੍ਹਾ ਸਿਰਸਾ ਦੇ ਕਸਬਾ ਬੜਾਗੁੜਾ ਕਮਿਊਨਿਟੀ ਸਿਹਤ ਕੇਂਦਰ ਵਿਚ ਠੇਕਾ ਕਰਮਚਾਰੀਆਂ ਵਲੋਂ ਤਬਾਦਲਾ ਰੁਕਵਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮੌਜੂਦ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਨੇ ਸਿਵਲ ਹਸਪਤਾਲ ਸੰਗਰੂਰ ਦੇ ਕੋਰੋਨਾ ਵਾਰਡ 'ਚ ਕੀਤਾ ਹੰਗਾਮਾ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਸੰਗਰੂਰ ਦੇ ਸਿਵਲ ਹਸਪਤਾਲ ਦੇ ਕੋਰੋਨਾ ਵਾਰਡ ਵਿਚ ਇਕ ਕੋਰੋਨਾ ਪੀੜਤ ਵਲੋਂ ਹੰਗਾਮਾ ਕੀਤੇ ਜਾਣ ਦੀ ਖ਼ਬਰ ਨੇ ਉੱਥੇ ਡਿਊਟੀ ਦੇ ਰਹੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਘਰਾਚੋਂ, 17 ਅਗਸਤ (ਘੁਮਾਣ)-ਇੱਥੋਂ ਨੇੜੇ ਪਿੰਡ ਝਨੇੜੀ ਵਿਖੇ ਪਾਵਰਕਾਮ ਦੇ ਠੇਕੇਦਾਰਾਂ ਵਲੋਂ ਕੰਮ ਕਰਦੇ ਵਰਕਰ ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ ¢ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਉਮਰ 22 ਸਾਲ ਪਿੰਡ ਕਾਲਵੰਜਾਰਾ (ਲਹਿਰਾ) ...

ਪੂਰੀ ਖ਼ਬਰ »

ਅਕਾਲੀ ਆਗੂ ਗੁਰਜੰਟ ਸਿੰਘ ਖੇੜੀ ਦੀ ਮੌਤ 'ਤੇ ਢੀਂਡਸਾ, ਕਾਂਝਲਾ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ਼ੇਰਪੁਰ, 17 ਅਗਸਤ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)- ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ੇਰਪੁਰ ਦੇ ਸਾਬਕਾ ਪ੍ਰਧਾਨ, ਸਾਬਕਾ ਸਰਪੰਚ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਤਨਾਮ ਸਿੰਘ ਚਹਿਲ ਅਤੇ ਯੂਥ ਆਗੂ ਸੁਖਵਿੰਦਰ ਸਿੰਘ ਗੋਰੀ ਦੇ ਪਿਤਾ ਜਥੇਦਾਰ ਗੁਰਜੰਟ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਘਰ-ਘਰ ਜਾ ਕੇ ਕੀਤਾ ਸਨਮਾਨ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰ-ਘਰ ਜਾ ਕੇ ਸਨਮਾਨਿਤ ਕਰਨ ਦੀ ਚਲਾਈ ਮੁਹਿੰਮ ਤਹਿਤ ਇੱਥੋਂ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੰੂ ਸਨਮਾਨਤ ਕਰਨ ...

ਪੂਰੀ ਖ਼ਬਰ »

ਢੀਂਡਸਾ ਵਲੋਂ ਨੌਜਵਾਨਾਂ ਨੂੰ ਕਿਤਾਬਾਂ ਪੜ੍ਹਨ ਦਾ ਸੱਦਾ

ਲਹਿਰਾਗਾਗਾ, 17 ਅਗਸਤ (ਸੂਰਜ ਭਾਨ ਗੋਇਲ)-ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਹਰ ਸਰਕਾਰ ਦੀ ਇੱਛਾ ਹੋਣੀ ਚਾਹੀਦੀ ਹੈ ਕਿ ਨੌਜਵਾਨਾਂ ਨੂੰ ਉਸਾਰੂ ਕਾਰਜਾਂ ਵਿਚ ਲਗਾਇਆ ਜਾਵੇ ਤੇ ਨਵੀਂ ਸਿਰਜਣਾਤਮਿਕ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਚੁਕਵਾਇਆ ਨਾਜਾਇਜ਼ ਠੇਕਾ

ਲੌਾਗੋਵਾਲ, 17 ਅਗਸਤ (ਵਿਨੋਦ, ਖੰਨਾ)-ਪਿਛਲੇ ਕੁੱਝ ਦਿਨਾਂ ਤੋਂ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਨੂੰ ਲੈ ਕੇ ਚਰਚਾ ਅਧੀਨ ਪਿੰਡ ਤਕੀਪੁਰ ਅਤੇ ਰੱਤੋ ਕੇ ਦੇ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਨਾਜਾਇਜ਼ ਠੇਕੇ ਨੂੰ ਲੋਕਾਂ ਨੇ ਕਿਰਤੀ ਕਿਸਾਨ ਯੂਨੀਅਨ ਦੀ ...

ਪੂਰੀ ਖ਼ਬਰ »

ਗਰੀਬ ਪਰਿਵਾਰ ਫ਼ੰਡ ਲਹਿਰਾਗਾਗਾ ਨੇ ਸਥਾਪਨਾ ਦਿਵਸ ਮਨਾਇਆ

ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਗਰੀਬ ਪਰਿਵਾਰ ਫ਼ੰਡ ਲਹਿਰਾਗਾਗਾ ਵਲੋਂ ਸੰਸਥਾ ਦਾ 35ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਲਹਿਰਾਗਾਗਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕੌਮੀ ਪਾਰਟੀ ਹੀ ਪੰਜਾਬ ਦੇ ਲੋਕਾਂ ਦਾ ਕਾਂਗਰਸ ਅਤੇ ਅਕਾਲੀ-ਭਾਜਪਾ ਤੋਂ ਖਹਿੜਾ ਛੁਡਾ ਸਕਦੀ ਹੈ-ਗੱਜਣਮਾਜਰਾ

ਅਹਿਮਦਗੜ੍ਹ, 17 ਅਗਸਤ (ਸੋਢੀ)-ਪੰਜਾਬ ਦੀ ਸੱਤਾ ਕਾਬਜ਼ ਕਾਂਗਰਸ ਅਤੇ 10 ਸਾਲ ਪਹਿਲਾ ਅਕਾਲੀ-ਭਾਜਪਾ ਜੋ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨਾਲ ਥੋਖਾ ਕਰਕੇ ਸੱਤਾ 'ਤੇ ਕਾਬਜ਼ ਰਹੀਆਂ ਸਨ ਤੋਂ ਕੋਈ ਕੌਮੀ ਪਾਰਟੀ ਹੀ ਪੰਜਾਬੀਆਂ ਦਾ ਖਹਿੜਾ ਛੁਡਵਾ ਸਕਦੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗੀਤਕਾਰ ਬਿੱਲਾ ਲਸੋਈ ਨੇ 'ਆਪ' ਨੂੰ ਕਿਹਾ ਅਲਵਿਦਾ

ਅਮਰਗੜ੍ਹ, 17 ਅਗਸਤ (ਝੱਲ, ਮੰਨਵੀ)-ਗੀਤਕਾਰੀ ਦੀ ਦੁਨੀਆਂ ਅੰਦਰ ਮੋਹਰੀ ਸਫ਼ਾਂ 'ਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਗੀਤਕਾਰ ਬਿੱਲਾ ਲਸੋਈ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਦਿੱਤੇ ਅਸਤੀਫ਼ੇ ਦਾ ਕਾਰਨ ਭਾਵੇਂ ਗੀਤਕਾਰ ਬਿੱਲਾ ਲਸੋਈ ਵਲੋਂ ਸਪੱਸ਼ਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸਿਰਸਾ, 17 ਅਗਸਤ (ਅ.ਬ.)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਡੱਬਵਾਲੀ ਰੋਡ 'ਤੇ ਗੈਸ ਏਜੰਸੀ ਦੇ ਕੋਲ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਮੱਘਰ ਸਿੰਘ ਵਾਸੀ ਜਗਮਾਲਵਾਲੀ ਦੇ ਰੂਪ ਵਿਚ ਹੋਈ ਹੈ | ਮਿ੍ਤਕ ...

ਪੂਰੀ ਖ਼ਬਰ »

ਤਿੰਨ ਸਾਲ ਪਹਿਲਾਂ ਤੋਂ ਭਗੌੜਾ ਅੱਜ ਅਦਾਲਤ 'ਚ ਹੋਇਆ ਪੇਸ਼

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਪੁਲਿਸ ਥਾਣਾ ਸਦਰ ਸੰਗਰੂਰ ਵਿਚ 12 ਅਪ੍ਰੈਲ 2014 ਨੂੰ ਦਰਜ ਹੋਏ ਮਾਮਲੇ ਸਬੰਧੀ ਸੰਗਰੂਰ ਅਦਾਲਤ ਵਿਚ 25 ਜੂਨ 2017 ਨੂੰ ਫੈਸਲੇ ਸੁਣਾਏ ਜਾਣ ਮੌਕੇ ਅਦਾਲਤੀ ਕੰਪਲੈਕਸ ਵਿਚੋਂ ਫ਼ਰਾਰ ਹੋਇਆ ਮੋਹੰਮਦ ਦਿਲਸ਼ਾਦ ਨਾਂ ਦਾ ਵਿਅਕਤੀ ਜਿਸ ਨੂੰ 29 ...

ਪੂਰੀ ਖ਼ਬਰ »

2 ਭਰਾਵਾਂ ਦੇ ਆਪਸੀ ਝਗੜੇ 'ਚ ਦੋਵਾਂ ਧਿਰਾਂ ਦੇ 2 ਜ਼ਖ਼ਮੀ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਨਜ਼ਦੀਕੀ ਪਿੰਡ ਬਾਲੀਆ ਵਿਖੇ ਦੋ ਭਰਾਵਾਂ ਦੇ ਹੋਏ ਆਪਸੀ ਹਿੰਸਕ ਝਗੜੇ ਵਿਚ ਦੋਵਾਂ ਧਿਰਾਂ ਦੇ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜਸਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਵਲੋਂ ਮਨਾਈ ਜਾਵੇਗੀ ਸੰਤ ਲੌਾਗੋਵਾਲ ਦੀ ਬਰਸੀ-ਦੁੱਲਟ

ਲੌਾਗੋਵਾਲ, 17 ਅਗਸਤ (ਸ.ਸ.ਖੰਨਾ)-ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 35ਵੀਂ ਬਰਸੀ ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ ਲੌਾਗੋਵਾਲ ਵਿਖੇ ਮਨਾਈ ਜਾ ਰਹੀ ਹੈ | ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX