ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  42 minutes ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਬਠਿੰਡਾ

ਧੱਕੇ ਨਾਲ ਵਸੂਲੀਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਗੇਟ ਅੱਗੇ ਵਿਦਿਆਰਥੀਆਂ ਵਲੋਂ ਧਰਨਾ

ਬੱਲੂਆਣਾ, 17 ਅਗਸਤ (ਗੁਰਨੈਬ ਸਾਜਨ) - ਧੱਕੇ ਨਾਲ ਵਸੂਲੀਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ ਵਿਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਿਉਣ ਬਠਿੰਡਾ ਦੇ ਵਿਦਿਆਰਥੀਆਾ ਵਲੋਂ ਕਾਲਜ ਦੇ ਗੇਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਸਿਵੀਆਂ, ਭਾਰਤ ਨੌਜਵਾਨ ਸਭਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਘੁੱਦਾ ਅਖਿਲ ਭਾਰਤੀਆ ਵਿਦਿਆਰਥੀ ਜਥੇਬੰਦੀ ਦੇ ਆਗੂਆਂ ਵਲੋਂ ਵਿਦਿਆਰਥੀ ਆਗੂ ਮਨਪ੍ਰੀਤ ਸਿੰਘ ਚੁੱਘੇ ਕਲਾਂ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ¢ ਪੁਲਿਸ ਪ੍ਰਸ਼ਾਸਨ ਵਲੋਂ ਵਿਦਿਆਰਥੀ ਬਠਿੰਡਾ ਸ੍ਰੀ ਮੁਕਤਸਰ ਸਾਹਿਬ ਸੜਕ ਜਾਮ ਨਾ ਕਰ ਦੇਣ ਲਈ ਪੂਰੀ ਤਰ੍ਹਾਂ ਮੁਸਤੈਦ ਸੀ¢ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀ ਪਹੁੰਚੇ ਵਿਦਿਆਰਥੀ ਆਗੂ ਮਨਪ੍ਰੀਤ ਸਿੰਘ ਚੁੱਘੇ ਕਲਾਂ ਨੇ ਕਿਹਾ ਕਿ ਮਹੀਨੇ ਭਰ ਤੋਂ ਧੱਕੇ ਨਾਲ ਵਿਦਿਆਰਥੀਆਂ ਪਾਸੋਂ ਵਸੂਲੀਆਂ ਜਾ ਰਹੀਆਂ ਫ਼ੀਸਾਂ ਜਿਹੇ ਵਿਰੋਧ ਵਿਚ ਕਾਲਜ ਮੈਨੇਜਮੈਂਟ ਵਲੋਂ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਉਨ੍ਹਾਂ ਨੇ ਵਿਦਿਆਰਥੀਆਂ ਦੇ ਪੱਲੇ ਕੁਝ ਵੀ ਨਹੀਂ ਪਾਇਆ, ਜਦੋਂ ਕਿ ਮੈਨੇਜਮੈਂਟ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਨੇ ਅਜੇ ਤੱਕ ਇਕ ਵਾਰ ਵੀ ਵਿਦਿਆਰਥੀਆਂ ਨਾਲ ਰਾਬਤਾ ਨਹੀਂ ਕੀਤਾ¢ ਉਨ੍ਹਾਂ ਕਿਹਾ ਕਿ ਜਦੋਂ ਕਈ ਮਹੀਨਿਆਂ ਤੋਂ ਤਾਲਾਬੰਦੀ ਦੌਰਾਨ ਸਕੂਲ ਕਾਲਜ ਯੂਨੀਵਰਸਿਟੀਆਂ ਬੰਦ ਪਏ ਹਨ ਤਾਂ ਫੇਰ ਟਿਊਸ਼ਨ ਫ਼ੀਸ ਤੋਂ ਬਿਨਾਂ ਹੋਰ ਫ਼ੰਡ ਅਸੀਂ ਕਿਉਂ ਦੇਈਏ¢ ਡਿਪਟੀ ਡਾਇਰੈਕਟਰ ਹਰਪਾਲ ਸਿੰਘ ਨੇ ਵਿਦਿਆਰਥੀਆਂ ਦੇ ਧਰਨੇ ਦੌਰਾਨ ਪਹੁੰਚ ਕੇ ਉਨ੍ਹਾਂ ਦਾ ਮਸਲਾ ਅੱਜ 11 ਵਜੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਾ ਕੇ ਵਿਚਾਰਿਆ ਹੈ ਹਾਂ ਜਾਵੇਗਾ ਅਤੇ ਇਸ ਮਸਲੇ ਦਾ ਮਿਲ ਬੈਠ ਕੇ ਹੱਲ ਕੱਢਿਆ ਜਾਵੇਗਾ¢ ਉਨ੍ਹਾਂ ਕਿਹਾ ਕਿ ਤੁਸੀਂ ਧਰਨਾ ਚੁੱਕ ਲਵੋ ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਕੱਲ੍ਹ ਨੂੰ ਤੁਹਾਡੇ ਮਸਲੇ ਦਾ ਹੱਲ ਹੋ ਜਾਵੇਗਾ, ਪਰ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੀਟਿੰਗ ਚੇਅਰਮੈਨ ਨਾਲ ਮੀਟਿੰਗ ਕਰਕੇ ਮਾਮਲਾ ਵਿਚਾਰਿਆ ਨਹੀਂ ਜਾਂਦਾ ਤੇ ਉਨ੍ਹਾਂ ਦਾ ਧੱਕੇ ਨਾਲ ਵਸੂਲੀਆਂ ਜਾ ਰਹੀਆਂ ਫ਼ੀਸਾਂ ਦੇ ਮਾਮਲੇ ਦਾ ਨਬੇੜਾ ਨਹੀਂ ਕੀਤਾ ਜਾਂਦਾ¢ ਉਦੋਂ ਤੱਕ ਉਹ ਧਰਨਾ ਨਹੀਂ ਚੁੱਕਣਗੇ ¢ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਸਿਵੀਆਂ ਨੇ ਕਿਹਾ ਕਿ ਵਿਦਿਆਰਥੀ ਅਤੇ ਜਥੇਬੰਦੀ ਨੂੰ ਕਾਲਜ ਮੈਨੇਜਮੈਂਟ ਗੁਮਰਾਹ ਕਰ ਰਹੀ ਹੈ ਅਤੇ ਉਨ੍ਹਾਂ ਦੇ ਮਾਮਲੇ ਵਲ ਧਿਆਨ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਮੰਗਲਵਾਰ ਤੱਕ ਨਹੀਂ ਵਿਚਾਰਿਆ ਜਾਂਦਾ ਤਾਂ ਉਹ ਪਿੰਡ ਪਿੰਡ ਰੈਲੀਆਂ ਕੱਢ ਕੇ ਬਾਬਾ ਫ਼ਰੀਦ ਜਿਹੇ ਮਹਾਨ ਮਹਾਂਪੁਰਸ਼ ਦੇ ਨਾਂਅ 'ਤੇ ਖੋਲ੍ਹੇ ਗਏ ਕਾਲਜ ਨੂੰ ਲੁੱਟ ਦਾ ਕੇਂਦਰ ਬਣਾਏ ਜਾਣ ਦਾ ਮਾਮਲਾ ਵੀ ਲੋਕਾਂ ਤੱਕ ਲਿਜਾਣਗੇ ¢

ਰਾਮਪੁਰਾ ਫੂਲ 'ਚ ਕੋਰੋਨਾ ਕਾਰਨ ਇਕ ਦੀ ਮੌਤ, 3 ਪਾਜ਼ੀਟਿਵ ਮਾਮਲੇ

ਰਾਮਪੁਰਾ ਫੂਲ, 17 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਕੋਰੋਨਾ ਵਾਇਰਸ ਪੀੜਤ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ 3 ਵਿਅਕਤੀਆਂ ਦੇ ਪਾਜ਼ੀਟਿਵ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਐਚ.ਡੀ.ਐਫ.ਸੀ ਬੈਂਕ ਵਿਚ ਕੋਰੋਨਾ ਆਉਣ ਕਰਕੇ ਬੈਂਕ ਅਤੇ ਏ.ਟੀ.ਐਮ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਹਸਪਤਾਲ ਚੌਕੀ ਦੀ ਪੁਲਿਸ ਨੇ ਚੋਰੀ ਦੇ ਮੋਟਰ ਸਾਈਕਲ 'ਤੇ ਘੁੰਮਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਉਸ ਦੇ ਦੂਸਰੇ ਸਾਥੀ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਥੋੜੇ ਸਮੇਂ ਵਿਚ ਰੁਪਏ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ ਸਵਾ ਲੱਖ ਰੁਪਏ ਦੀ ਠੱਗੀ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਇਕ ਵਿਅਕਤੀ ਨਾਲ ਰੁਪਏ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਸਵਾ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵੱਖ-ਵੱਖ ਕੰਪਨੀਆਂ ਦੇ ਮੈਨੇਜਿੰਗ ਡਾਇਰੈਕਟਰਾਂ ...

ਪੂਰੀ ਖ਼ਬਰ »

ਸੀ.ਆਈ.ਏ ਸਟਾਫ਼-2 ਵਲੋਂ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਤਿੰਨ ਕਾਬੂ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)- ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼-2 ਬਠਿੰਡਾ ਨੇ ਸਥਾਨਕ ਨਗਰ ਦੇ ਦਸਮੇਸ਼ ਸਕੂਲ ਕੋਲੋਂ ਤਿੰਨ ਨੌਜਵਾਨਾਂ ਨੂੰ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਬਠਿੰਡਾ-ਸਰਹਿੰਦ ਨਹਿਰ 'ਚੋਂ ਨੌਜਵਾਨ ਦੀ ਮਿਲੀ ਲਾਸ਼

ਬਠਿੰਡਾ, 17 ਅਗਸਤ (ਅਵਤਾਰ ਸਿੰਘ)- ਬਠਿੰਡਾ-ਸਰਹਿੰਦ ਨਹਿਰ ਵਿਚ ਨੌਜਵਾਨ ਦੀ ਲਾਸ਼ ਤੈਰਦੀ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਹੈਲਪਲਾਈਨ ਲਾਇਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਮਨੀਕਰਨ ਸ਼ਰਮਾ, ਸੰਦੀਪ ਗੋਇਲ, ਰਾਜਿੰਦਰ ਕੁਮਾਰ ਘਟਨਾ ਸਥਾਨ ਜਨਤਾ ਨਗਰ ਗਲੀ ...

ਪੂਰੀ ਖ਼ਬਰ »

ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਜਟਾਣਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦੇ ਪ੍ਰਧਾਨ ਰਹੇ ਖੁਸ਼ਬਾਜ ਸਿੰਘ ਜਟਾਣਾ ਹਲਕਾ ਇੰਚਾਰਜ ਤਲਵੰਡੀ ਸਾਬੋ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਮਿਲੀ ਹੈ | ਇਸ ਦੀ ਸੂਚਨਾ ਅੱਜ ਖ਼ੁਦ ਜਟਾਣਾ ਦੇ ਨਿੱਜੀ ਸਹਾਇਕ ਰਣਜੀਤ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਦੋ ਜ਼ਖ਼ਮੀ

ਬਠਿੰਡਾ, 17 ਅਗਸਤ (ਅਵਤਾਰ ਸਿੰਘ)-ਸਥਾਨਕ ਮਾਲ ਰੋਡ 'ਤੇ ਸਕੂਟਰੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਦੋਨਾਂ ਦੇ ਚਾਲਕ ਆਪਣਾ ਸੰਤੁਲਣ ਨਾ ਬਣਾ ਸਕਣ ਕਾਰਨ ਸਿੱਧਾ ਮਾਲ ਰੋਡ ਦੇ ਵਿਚਕਾਰ ਬਣੇ ਡਿਵਾਇਡਰ ਨਾਲ ਜਾ ਟਕਰਾਏ ਅਤੇ ਗੰਭੀਰ ਜ਼ਖ਼ਮੀ ਹੋ ਗਏ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ 2 ਹੋਰ ਮੌਤਾਂ, 3 ਡਾਕਟਰਾਂ ਸਮੇਤ 153 ਜਣਿਆਂ ਦੀ ਰਿਪੋਰਟ ਪਾਜ਼ੀਟਿਵ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਕੋਰੋਨਾ ਵਾਇਰਸ ਕਾਰਨ ਬਠਿੰਡਾ ਜ਼ਿਲ੍ਹੇ ਵਿਚ 2 ਹੋਰ ਮੌਤਾਂ ਹੋ ਗਈਆਂ ਹਨ | ਮਿ੍ਤਕਾਂ ਵਿਚ ਇਕ ਮੁਕੰਦ ਸਿੰਘ (70) ਪੁੱਤਰ ਜੋਗਿੰਦਰ ਸਿੰਘ ਹੈ, ਜੋ ਬਾਬਾ ਫਰੀਦ ਨਗਰ ਦੀ ਗਲੀ ਨੰ. 1/15 ਦਾ ਰਹਿਣ ਵਾਲਾ ਸੀ | ਮੁਕੰਦ ਸਿੰਘ ਦੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਰਾਮਾਂ ਇਕਾਈ ਦੀ ਸਰਬਸੰਮਤੀ ਨਾਲ ਚੋਣ

ਰਾਮਾਂ ਮੰਡੀ, 17 ਅਗਸਤ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਚੋਣ ਸਬੰਧੀ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਵਿਪਨ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਖੇਤੀ ਆਰਡੀਨੈਂਸਾਂ ਿਖ਼ਲਾਫ਼ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਉਗਰਾਹਾਂ ਦੀ ਅਹਿਮ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਖੇਤੀ ਆਰਡੀਨੈਂਸ ਲਿਆ ਰਹੀ ਕੇਂਦਰ ਹਕੂਮਤ ਿਖ਼ਲਾਫ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਹੋਈ ਇਕੱਤਰਤਾ

ਮਾਨਸਾ, 17 ਅਗਸਤ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਇਕੱਤਰਤਾ ਉਗਰ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨੀ ਮਸਲਿਆਂ 'ਤੇ ਚਰਚਾ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੁਬਾਈ ਆਗੂ ਸੁਰਜੀਤ ਸਿੰਘ ਫੂਲ ਨੇ ਕੇਂਦਰ ਦੀ ...

ਪੂਰੀ ਖ਼ਬਰ »

ਲੋੜਵੰਦ ਕਿਸਾਨ, ਮਜ਼ਦੂਰ ਤੇ ਔਰਤਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾਣ-ਅਰਸ਼ੀ

ਮਾਨਸਾ, 17 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਕੋਰੋਨਾ ਮਹਾਂਮਾਰੀ ਕਾਰਨ ਔਰਤਾਂ ਕਿਸ਼ਤਾਂ ਮੋੜਨ ਤੋਂ ਅਸਮਰੱਥ ਹਨ, ਪਰ ਨਿੱਜੀ ਕੰਪਨੀਆਂ ਦੇ ਕਰਿੰਦੇ ਜਬਰੀ ਕਿਸ਼ਤਾਂ ਵਸੂਲਣ ਲਈ ਉਨ੍ਹਾਂ ਨਾਲ ਭੱਦਾ ਸਲੂਕ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਡਿਊਢੀ ਦਾ ਨੀਂਹ ਪੱਥਰ ਰੱਖਿਆ

ਬਰੇਟਾ, 17 ਅਗਸਤ (ਜੀਵਨ ਸ਼ਰਮਾ)- ਬਾਬਾ ਲਾਭ ਸਿੰਘ ਕਿਲਾ ਅਨੰਦਪੁਰ ਸਾਹਿਬ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਬ੍ਰਹਮ ਪ੍ਰਕਾਸ਼ ਧਰਮਪੁਰਾ ਵਿਖੇ ਡਿਊਢੀ ਸਾਹਿਬ ਦਾ ਨੀਂਹ ਪੱਥਰ ਸੰਗਤ ਵਲੋਂ ਰੱਖਿਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਸਰਦੂਲ ਸਿੰਘ ਅਤੇ ਗਿਆਨ ...

ਪੂਰੀ ਖ਼ਬਰ »

ਗ੍ਰੰਥੀ ਸਭਾ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਚਾਰਾਂ ਕੀਤੀਆਂ

ਮਾਨਸਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਭਾਈ ਘਨੱਈਆ ਗ੍ਰੰਥੀ ਸਭਾ ਦੀ ਇਕੱਤਰਤਾ ਦਾਰਾ ਸਿੰਘ ਅਕਲੀਆ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਗੁਰਬਾਣੀ ਪਾਠ-ਬੋਧ ਸਮਾਗਮ ਕਰਵਾਉਣ ਸਬੰਧੀ ਅਤੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ...

ਪੂਰੀ ਖ਼ਬਰ »

ਨਵੀਂ ਨਗਰ ਸੁਧਾਰ ਸੰਘਰਸ਼ ਕਮੇਟੀ ਮਾਨਸਾ ਦੀ ਚੋਣ

ਮਾਨਸਾ, 17 ਅਗਸਤ (ਸ. ਰਿ.)- ਸਥਾਨਕ ਸ਼ਹਿਰ ਵਾਸੀਆਂ ਦੀ ਇਕੱਤਰਤਾ ਪਰਮਜੀਤ ਬਚੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਨ੍ਹਾਂ ਦੇ ਹੱਲ ਲਈ ਨਗਰ ਸੁਧਾਰ ਸੰਘਰਸ਼ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਬਾਬਾ ਜੋਗੀ ਪੀਰ ਦਾ ਮੇਲਾ ਰੱਦ

ਮਾਨਸਾ, 17 ਅਗਸਤ (ਸ. ਰਿ.)-ਬਾਬਾ ਜੋਗੀ ਪੀਰ ਦੇ ਸਥਾਨ 'ਤੇ ਪਿੰਡ ਰੱਲਾ ਵਿਖੇ ਹਰ ਸਾਲ ਭਾਦੋਂ ਦਾ ਮੇਲਾ ਜੋ ਕਿ 21, 22 ਅਤੇ 23 ਅਗਸਤ ਨੂੰ ਲੱਗਦਾ ਹੈ, ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ, ਇਸ ਵਾਰ ਨਹੀਂ ਲੱਗੇਗਾ | ਇਹ ਜਾਣਕਾਰੀ ਬਾਬਾ ਜੋਗੀ ਪੀਰ ਟਰੱਸਟ ਦੇ ਮੈਨੇਜ਼ਰ ...

ਪੂਰੀ ਖ਼ਬਰ »

94 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 4 ਗਿ੍ਫ਼ਤਾਰ

ਮਾਨਸਾ, 17 ਅਗਸਤ (ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 94 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ 4 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਰਦੂਲਗੜ੍ਹ ਦੀ ਪੁਲਿਸ ਨੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ

ਸਰਕਾਰ ਅਤੇ ਤਸਕਰਾਂ ਿਖ਼ਲਾਫ਼ ਸੜਕਾਂ 'ਤੇ ਆਏ ਭਾਜਪਾ ਵਰਕਰ

ਬੁਢਲਾਡਾ, 17 ਅਗਸਤ (ਸੁਨੀਲ ਮਨਚੰਦਾ)- ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ ਵਿਚ ਹੋਈਆਂ ਮੌਤਾਂ ਦੇ ਅਸਲ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦਿਵਾਉਣ ਸਮੇਤ ਸਰਕਾਰ ਤੇ ਸ਼ਰਾਬ ਤਸਕਰਾਂ ਵਿਚ ਬਣੇ ਗੁੰਡਾ ਗੱਠਜੋੜ ਨੂੰ ਲੋਕਾਂ ਵਿਚ ਬੇਨਕਾਬ ਕਰਨ ਦੇ ਮਕਸਦ ਨਾਲ ...

ਪੂਰੀ ਖ਼ਬਰ »

ਧੋਬੀ ਘਾਟ ਦੇ ਥੜੇ੍ਹ ਢਾਹ ਦੇਣ ਦੇ ਰੋਸ ਵਜੋਂ ਸਰਕਾਰ ਤੇ ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਬੁਢਲਾਡਾ, 17 ਅਗਸਤ (ਸਵਰਨ ਸਿੰਘ ਰਾਹੀ)- ਧੋਬੀ ਮਹਾਂ ਸਭਾ ਦੇ ਆਗੂਆਂ ਵਲੋਂ ਸਥਾਨਕ ਸ਼ਹਿਰ ਅੰਦਰਲੇ ਧੋਬੀ ਘਾਟ 'ਤੇ ਬਣੇ ਥੜੇ੍ਹ ਢਾਹ ਦੇਣ ਦੇ ਰੋਸ ਵਜੋਂ ਸਰਕਾਰ ਅਤੇ ਨਗਰ ਕੌਾਸਲ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਪੀ.ਟੀ.ਏ. ਫ਼ੰਡ ਦੀ ਮੁਆਫ਼ੀ ਤੱਕ ਸੰਘਰਸ਼ ਜਾਰੀ ਰਹੇਗਾ-ਆਇਸਾ

ਮਾਨਸਾ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਕਾਲਜ ਪ੍ਰਬੰਧਕਾਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਸਰਕਲਾਂ ਦੇ ਅਹੁਦੇਦਾਰਾਂ ਦਾ ਐਲਾਨ

ਸਰਦੂਲਗੜ੍ਹ, 17 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸ਼੍ਰੋਮਣੀ ਅਕਾਲੀ ਦਲ ਹਲਕਾ ਸਰਦੂਲਗੜ੍ਹ ਵਲੋਂ ਸਰਕਲ ਮੀਰਪੁਰ ਕਲਾਂ, ਆਹਲੂਪੁਰ, ਰਾਏਪੁਰ ਤੇ ਕੋਟਧਰਮੂ ਦੇ ਜਥੇਬੰਦਕ ਢਾਂਚੇ ਦਾ ਐਲਾਨ ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਤੇ ਮੈਂਬਰ ...

ਪੂਰੀ ਖ਼ਬਰ »

5 ਅਣਪਛਾਤੇ ਨੌਜਵਾਨਾਂ ਨੇ ਸਕੂਟਰੀ ਸਵਾਰ ਭੈਣ-ਭਰਾ ਦੀ ਕੀਤੀ ਕੁੱਟਮਾਰ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਕ ਮੋਟਰਸਾਈਕਲ ਅਤੇ ਸਕੂਟਰੀ ਸਵਾਰ 5 ਨਾਮਾਲੂਮ ਨੌਜਵਾਨਾਂ ਦੁਆਰਾ ਬਠਿੰਡਾ ਵਿਚ ਇਕ ਸਕੂਟਰੀ 'ਤੇ ਜਾਂਦੇ ਭੈਣ-ਭਰਾ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਸੋਨਾ, ਨਕਦੀ ਤੇ ਉਨ੍ਹਾਂ ਦੀ ਸਕੂਟਰੀ ਖੋਹਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਸਰਦੂਲਗੜ੍ਹ ਵਿਖੇ ਨਿਪਾਲੀ ਨੌਜਵਾਨ ਵਲੋਂ ਖ਼ੁਦਕੁਸ਼ੀ

ਸਰਦੂਲਗੜ੍ਹ, 17 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਵਿਖੇ ਨਿਪਾਲੀ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ | ਮਿ੍ਤਕ ਰਾਹੁਲ ਸ਼ਰਮਾ ਦੇ ਵੱਡੇ ਭਰਾ ਕੇਸ਼ਵ ਸ਼ਰਮਾ ਪੁੱਤਰ ਦੁਰਗਾ ਸ਼ਰਮਾ ਵਾਸੀ ਝਾਅਪਾ ਜ਼ਿਲ੍ਹਾ ਉਰਲਾ ਬਾਈ (ਨਿਪਾਲ) ਹਾਲ ਆਬਾਦ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂਵਲੀ ਦੀਆਂ ਧੱਜੀਆਂ ਉਡਾਉਣ ਵਾਲੇ ਕਾਂਗਰਸੀਆਂ 'ਤੇ ਵੀ ਹੋਵੇ ਆਮ ਲੋਕਾਂ ਵਾਂਗ ਕਾਰਵਾਈ-ਮਲੂਕਾ

ਬਠਿੰਡਾ, 17 ਅਗਸਤ (ਸਟਾਫ਼ ਰਿਪੋਰਟਰ)- ਕੋਰੋਨਾ ਨਿਯਮਾਂਵਲੀ ਨੂੰ ਲੈ ਕੇ ਇਸ ਦੀਆਂ ਧੱਜੀਆਂ ਉਡਾਉਣ ਵਾਲੇ ਸੱਤਾਧਾਰੀ ਕਾਂਗਰਸੀਆਂ 'ਤੇ ਵੀ ਆਮ ਲੋਕਾਂ ਵਾਂਗ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਸਰਕਾਰ ਦਾ ਇਕੋ ਜਿਹਾ ਪ੍ਰਭਾਵ ਸਭਨਾਂ ਵਿਚ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਰਾਮਾਂ ਮੰਡੀ ਰੇਲਵੇ ਚੌਕ 'ਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 17 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਰੇਲਵੇ ਚੌਕ ਵਿਚ ਭਾਰਤੀ ਜਨਤਾ ਪਾਰਟੀ ਵਰਕਰਾਂ ਵਲੋਂ ਜ਼ਿਲ੍ਹਾ ਜਰਨਲ ਸਕੱਤਰ ਰਾਕੇਸ਼ ਮਹਾਜਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਿਖ਼ਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਬਿਜਲੀ ਮੀਟਰਾਂ ਦੇ ਬਕਸੇ 'ਚ ਵੱਜਣ ਨਾਲ ਟੈਂਪੂ ਚਾਲਕ ਗੰਭੀਰ ਜ਼ਖ਼ਮੀ

ਬਠਿੰਡਾ, 17 ਅਗਸਤ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਨਰੂਆਣਾ ਰੋਡ 'ਤੇ ਇਕ ਟੈਂਪੂ ਦੇਰ ਰਾਤ ਅਚਾਨਕ ਸੜਕ 'ਤੇ ਬਿਜਲੀ ਦੇ ਲੱਗੇ ਮੀਟਰਾਂ ਦੇ ਬਕਸੇ ਵਿਚ ਵੱਜਿਆ, ਜਿਸ ਨਾਲ ਟੈਂਪੂ ਡਰਾਇਵਰ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ...

ਪੂਰੀ ਖ਼ਬਰ »

ਕਾਰ ਚਾਲਕ ਨੇ ਮੋਟਰ-ਸਾਈਕਲ ਸਵਾਰਾਂ ਨੂੰ ਮਾਰੀ ਟੱਕਰ

ਗੋਨਿਆਣਾ, 17 ਅਗਸਤ (ਬਰਾੜ ਆਰ.ਸਿੰਘ/ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੀ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਸੜਕ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਕਾਰ ਚਾਲਕ ਦੁਆਰਾ ਫੇਟ ਮਾਰੇ ਜਾਣ ਉਪਰੰਤ ਦੋ ਮੋਟਰ-ਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਹਸਪਤਾਲ 'ਚੋਂ ਕੋਰੋਨਾ ਪੀੜਤ ਹਵਾਲਾਤੀ ਫ਼ਰਾਰ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਦਾਖਲ ਕੋਰੋਨਾ ਪਾਜ਼ੀਟਿਵ ਇਕ ਹਵਾਲਾਤੀ ਬਾਥਰੂਮ ਦਾ ਸ਼ੀਸ਼ਾ ਭੰਨ ਕੇ ਫ਼ਰਾਰ ਹੋ ਗਿਆ, ਜਿਸ ਦਾ ਪਤਾ ਉਦੋਂ ਲੱਗਿਆ ਜਦੋਂ ਬਾਥਰੂਮ ਗਿਆ ਹਵਾਲਾਤੀ ਕਾਫ਼ੀ ਸਮਾਂ ...

ਪੂਰੀ ਖ਼ਬਰ »

ਨਕਲੀ ਸ਼ਰਾਬ ਨਾਲ ਮਰੇ 120 ਲੋਕਾਂ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ 'ਤੇ ਕਾਰਵਾਈ ਨੂੰ ਲੈ ਕੇ ਭਾਜਪਾ ਵਲੋਂ ਧਰਨਾ

ਕੋਟਸ਼ਮੀਰ, 17 ਅਗਸਤ (ਰਣਜੀਤ ਸਿੰਘ ਬੁੱਟਰ)- ਤਰਨਤਾਰਨ ਜ਼ਿਲੇ੍ਹ 'ਚ ਨਕਲੀ ਸ਼ਰਾਬ ਪੀ ਕੇ ਮਰੇ 120 ਦੇ ਲਗਭਗ ਵਿਅਕਤੀਆਂ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਿਖ਼ਲਾਫ਼ ਕਾਂਗਰਸ ਦੀ ਠੰਢੀ ਕਾਰਵਾਈ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਵਲੋਂ ਜ਼ਹਿਰੀਲੀ ਸ਼ਰਾਬ ਦੀ ਜਾਂਚ ਕਰਵਾਉਣ ਸਬੰਧੀ ਧਰਨਾ

ਨਥਾਣਾ, 17 ਅਗਸਤ (ਗੁਰਦਰਸ਼ਨ ਲੁੱਧੜ)- ਸਥਾਨਕ ਬੱਸ ਅੱਡੇ 'ਤੇ ਭਾਰਤੀ ਜਨਤਾ ਪਾਰਟੀ ਦੀ ਵਿਧਾਨ ਸਭਾ ਹਲਕਾ ਇਕਾਈ ਵਲੋਂ ਮਾਝੇ ਦੇ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ | ਪਾਰਟੀ ਦੇ ...

ਪੂਰੀ ਖ਼ਬਰ »

ਪ੍ਰਾਈਵੇਟ ਫ਼ਾਇਨਾਂਸ ਕੰਪਨੀਆਂ ਿਖ਼ਲਾਫ਼ ਔਰਤ ਕਰਜ਼ਾ ਮੁਕਤ ਮੰਚ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 17 ਅਗਸਤ (ਅਵਤਾਰ ਸਿੰਘ)- ਪ੍ਰਾਈਵੇਟ ਫ਼ਾਇਨਾਂਸ ਕੰਪਨੀਆਂ ਵਲੋਂ ਕਰਜ਼ਾ ਵਸੂਲੀ ਦੇ ਨਾਂਅ 'ਤੇ ਪੇਂਡੂ ਔਰਤਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਮਾਮਲਾ ਭੱਖਦਾ ਜਾ ਰਿਹਾ ਹੈ¢ ਇਸ ਦੇ ਚੱਲਦੇ ਅੱਜ ਜ਼ਿਲ੍ਹੇ ਭਰ ਦੀਆਂ ਔਰਤਾਂ ਨੇ ਡੀ. ਸੀ. ਦਫ਼ਤਰ ਦਾ ਘਿਰਾਓ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX