ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  20 minutes ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  48 minutes ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਬਰਨਾਲਾ

ਬਸਪਾ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਸਬੰਧੀ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 17 ਅਗਸਤ (ਧਰਮਪਾਲ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਾ ਕਰਨ ਕਰ ਕੇ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨਾਲ ਖਿਲਵਾੜ ਕਰ ਰਹੀ ਹੈ | ਜਿਸ ਕਰ ਕੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਸਬੰਧੀ ਅੱਜ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਭਲਾਈ ਅਫ਼ਸਰ ਸਰਦੂਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ ਨੇ ਕਿਹਾ ਕਿ ਇਕ ਤਾਂ ਕੋਰੋਨਾ ਵਾਇਰਸ ਕਰ ਕੇ ਲਗਾਤਾਰ ਚੱਲ ਰਹੇ ਲਾਕਡਾਊਨ ਕਾਰਨ ਗਰੀਬ ਪਰਿਵਾਰਾਂ ਦੇ ਕੰਮ ਧੰਦੇ ਠੱਪ ਹਨ ਜਿਸ ਕਰ ਕੇ ਦੋ ਡੰਗ ਦੀ ਰੋਟੀ ਦਾ ਜੁਗਾੜ ਕਰਨਾ ਵੀ ਮੁਸ਼ਕਿਲ ਹੋਇਆ ਪਿਆ ਹੈ ਦੂਜੇ ਪਾਸੇ ਕਾਲਜਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਬਿਨਾਂ ਫ਼ੀਸਾਂ ਤੋਂ ਦਾਖਲਾ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਹ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਐਸ.ਡੀ. ਕਾਲਜ ਬਰਨਾਲਾ ਵਲੋਂ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਜਿਸ ਨੂੰ ਬਹੁਜਨ ਸਮਾਜ ਪਾਰਟੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਦਾਖ਼ਲੇ ਬਿਨਾਂ ਫ਼ੀਸ ਤੋਂ ਨਾ ਕਰਵਾਏ ਗਏ ਤਾਂ ਤਾਂ ਬਸਪਾ ਵਲੋਂ ਸੰਘਰਸ਼ ਵਿੱਢਿਆ ਜਾਵੇਗਾ | ਇਸ ਸਮੇਂ ਅਮਰ ਸਿੰਘ ਖੁੱਡੀ ਜ਼ਿਲ੍ਹਾ ਮੀਤ ਪ੍ਰਧਾਨ, ਸੁਰਜੀਤ ਸਿੰਘ ਬਰਨਾਲਾ ਅਤੇ ਨੌਜਵਾਨ ਆਗੂ ਦਵਿੰਦਰ ਸਿੰਘ ਬੀਹਲਾ ਆਦਿ ਆਗੂ ਵੀ ਹਾਜ਼ਰ ਸਨ |

ਲੋਕ ਇਨਸਾਫ਼ ਪਾਰਟੀ ਹਲਕੇ ਦਾ ਯੂਥ ਪ੍ਰਧਾਨ ਅਕਾਲੀ ਦਲ 'ਚ ਸ਼ਾਮਿਲ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ, ਅਕਾਲੀ ਆਗੂ ਤੇ ਸਮਾਜ ਸੇਵਕ ਦਵਿੰਦਰ ਸਿੰਘ ਬੀਹਲਾ ਦੀ ਅਗਵਾਈ ਵਿਚ ਲੋਕ ਇਨਸਾਫ਼ ਪਾਰਟੀ ਹਲਕਾ ਭਦੌੜ ਯੂਥ ਵਿੰਗ ਦੇ ਪ੍ਰਧਾਨ ...

ਪੂਰੀ ਖ਼ਬਰ »

ਸੂਬੇ 'ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਵਿਕਾਸ ਕਾਰਜ ਰੁਕੇ-ਸੰਤ ਘੁੰਨਸ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਭਾਜਪਾ ਸਰਕਾਰ ਵੇਲੇ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਸੀ | ਹੁਣ ਜਦੋਂ ਦੀ ਕੈਪਟਨ ਸਰਕਾਰ ਬਣੀ ਹੈ, ਉਦੋਂ ਦੇ ਵਿਕਾਸ ਕਾਰਜ ਰੁਕ ਗਏ ਹਨ | ਇਹ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਤੇ ਹਲਕਾ ਮਹਿਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨਰੈਣ ਨਗਰ ਵਿਖੇ ਸਮਾਰਟ ਸਕੂਲ ਦਾ ਏ.ਡੀ.ਸੀ. (ਡੀ) ਨੇ ਕੀਤਾ ਉਦਘਾਟਨ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਨਰੈਣ ਨਗਰ ਧਨੌਲਾ ਰੋਡ ਬਰਨਾਲਾ ਨੂੰ ਸਮਾਰਟ ਸਕੂਲ ਬਣਾਏ ਜਾਣ ਦਾ ਆਜ਼ਾਦੀ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਜਿੰਦਲ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਅਰੁਣ ...

ਪੂਰੀ ਖ਼ਬਰ »

ਪਿੰਡ ਦਰਾਕਾ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿੰਡ ਦਰਾਕਾ ਵਿਖੇ ਪੰਜਾਬ ਪ੍ਰਦੇਸ਼ ਕੁਆਡੀਨੇਸ਼ਨ ਸ਼ੈੱਲ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਧਨੌਲਾ ਅਤੇ ਹਲਕਾ ਭਦੌੜ ਯੂਥ ਕਾਂਗਰਸ ਦੇ ਪ੍ਰਧਾਨ ਹਰਜੀਵਨ ਸਿੰਘ ਸਿੱਧੂ ਵਲੋਂ ਟਕਸਾਲੀ ਕਾਂਗਰਸੀ ...

ਪੂਰੀ ਖ਼ਬਰ »

50 ਤੋਂ ਵੱਧ ਵਿਅਕਤੀਆਂ ਦੇ ਇਕੱਠ ਕਰਨ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ

ਭਦੌੜ, 17 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਪੁਲਿਸ ਨੇ ਇਕ ਮਰਗ ਦੇ ਭੋਗ ਦੇ ਜ਼ਿਆਦਾ ਇਕੱਠ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਨੰਦ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਭਦੌੜ ਨੇ ਆਪਣੀ ਮਾਤਾ ਦੇ ...

ਪੂਰੀ ਖ਼ਬਰ »

ਫਾਰਮਾਸਿਸਟ ਅਤੇ ਦਰਜਾ ਚਾਰ ਕਾਮਿਆਂ ਵਲੋਂ ਹੱਕੀ ਮੰਗਾਂ ਲਈ ਕੈਪਟਨ ਸਰਕਾਰ ਦਾ ਪਿੱਟ ਸਿਆਪਾ

ਬਰਨਾਲਾ, 17 ਅਗਸਤ (ਧਰਮਪਾਲ ਸਿੰਘ)-ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰਦੇ ਫਾਰਮਾਸਿਸਟ ਅਤੇ ਦਰਜਾ ਚਾਰ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਬਰਨਾਲਾ ਵਿਖੇ ਚੱਲ ਰਹੇ ਧਰਨੇ ਦੇ 59ਵੇਂ ਦਿਨ ਕੈਪਟਨ ਸਰਕਾਰ ਦਾ ਪਿੱਟ ...

ਪੂਰੀ ਖ਼ਬਰ »

ਸੰਤ ਬਾਬਾ ਲੌਾਗਪੁਰੀ ਪੱਖੋ ਕਲਾਂ ਜੋੜ ਮੇਲੇ ਦੇ ਸਾਲਾਨਾ ਸਮਾਗਮ ਰੱਦ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਬ੍ਰਹਮਲੀਨ ਸੰਤ ਬਾਬਾ ਲੌਾਗਪੁਰੀ, ਬ੍ਰਹਮਲੀਨ ਸੰਤ ਬਾਬਾ ਬਚਨਪੁਰੀ ਦੀ ਯਾਦ ਨੂੰ ਸਮਰਪਿਤ ਹਰ ਸਾਲ 20 ਅਗਸਤ ਨੂੰ ਪੱਖੋ ਕਲਾਂ ਵਿਖੇ ਕਰਵਾਏ ਜਾਂਦੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲੇ ਦੇ ਸਮਾਗਮ ਕੋਰੋਨਾ ...

ਪੂਰੀ ਖ਼ਬਰ »

ਪੰਚਾਇਤਾਂ ਸ਼ਰਾਬ ਦੇ ਠੇਕਿਆਂ ਿਖ਼ਲਾਫ਼ ਅਤੇ ਖਸਖਸ ਦੀ ਖੇਤੀ ਦੇ ਹੱਕ 'ਚ ਮਤੇ ਪਾਉਣ-ਸੀਰਾ ਛੀਨੀਵਾਲ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਸਮੁੱਚੀਆਂ ਪੰਚਾਇਤਾਂ ਖਸਖਸ ਦੀ ਖੇਤੀ ਦੇ ਹੱਕ 'ਚ ਮਤੇ ਪਾਉਣ ਅਤੇ ਸ਼ਰਾਬ ਦੇ ਠੇਕਿਆ ਿਖ਼ਲਾਫ਼ ਮਤੇ ਪਾਉਣ, ਕਿਉਂਕਿ ...

ਪੂਰੀ ਖ਼ਬਰ »

28 ਪੇਟੀਆਂ ਸ਼ਰਾਬ ਦੇਸੀ, ਤਿੰਨ ਸਕੂਟਰੀਆਂ ਸਮੇਤ 3 ਗਿ੍ਫ਼ਤਾਰ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਇਕ ਔਰਤ ਦੇ ਘਰੋਂ ਛਾਪੇਮਾਰੀ ਕਰਦਿਆਂ 28 ਪੇਟੀਆਂ ਠੇਕਾ ਸ਼ਰਾਬ ਦੇਸੀ (ਹਰਿਆਣਾ), ਤਿੰਨ ਸਕੂਟਰੀਆਂ ਬਰਾਮਦ ਕਰ ਕੇ ਚਾਰ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੜਤਾਲ 12ਵੇਂ ਦਿਨ ਵਿਚ ਸ਼ਾਮਿਲ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਅਤੇ ਪੈਨਸ਼ਨਰਜ਼ ਵਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਮੂਹ ਵਿਭਾਗਾਂ ਵਿਚ ਕਲਮਛੋੋੜ ਹੜਤਾਲ ਲਗਾਤਾਰ 12 ਵੇਂ ਦਿਨ ਵੀ ਜਾਰੀ ਰਹੀ | ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪ ਅਤੇ ਚੈਂਬਰ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 16 ਏਕੜ ਬਰਨਾਲਾ ਵਿਖੇ ਮੀਂਹ ਦੇ ਪਾਣੀ ਦੇ ਨਿਕਾਸ ਲਈ 1200 ਫੁੱਟ ਸੀਵਰੇਜ ਪਾਈਪ ਅਤੇ ਚੈਂਬਰ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਸ: ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ 30 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਨੇ ਔਰਤਾਂ ਨੂੰ ਮੁਫ਼ਤ ਬੱਸ ਪਾਸ ਵੰਡੇ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਪੰਚਾਇਤ ਘਰ ਵਿਖੇ ਲਾਏ ਗਏ ਕੈਂਪ ਦੌਰਾਨ ਪਿੰਡ ਦੀਆਂ 207 ਬਜ਼ੁਰਗ ਔਰਤਾਂ ਨੂੰ ਮੁਫ਼ਤ ਬੱਸ ਪਾਸ ਵੰਡੇ | ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ...

ਪੂਰੀ ਖ਼ਬਰ »

ਮੁਲਾਜ਼ਮ ਵਰਗ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਸਰਕਾਰ ਿਖ਼ਲਾਫ਼ ਕੀਤਾ ਰੋਸ ਜ਼ਾਹਰ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਮੌਨਟੇਕ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਬਣਾਈ ਗਈ ਕਮੇਟੀ ਵਲੋਂ ਮੁਲਾਜ਼ਮਾਂ 'ਤੇ ਲਗਾਇਆ ਗਿਆ ਜਜ਼ੀਆ ਟੈਕਸ ਤੇ ਹੋਰ ਸਹੂਲਤਾਂ ਨਾ ਦੇਣ 'ਤੇ ਪੰਜਾਬ ਸਟੇਟ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਬਰਨਾਲਾ ਇਕਾਈ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਦੀ ਸਾਂਭ-ਸੰਭਾਲ ਕਰਦੇ ਤਿੰਨ ਸਿਹਤ ਕਰਮਚਾਰੀ ਹੋਏ ਕੋਰੋਨਾ ਪਾਜ਼ੀਟਿਵ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਕਮਿਊਨਿਟੀ ਹੈੱਲਥ ਸੈਂਟਰ ਮਹਿਲ ਕਲਾਂ ਦੀ ਕੋਰੋਨਾ ਰੈਪਿਡ ਰਿਸਪਾਂਸ ਟੀਮ ਦੇ ਦੋ ਸਿਹਤ ਕਰਮਚਾਰੀਆਂ ਦੇ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਅੱਜ ਬਲਾਕ ਮਹਿਲ ਕਲਾਂ ਅੰਦਰ 5 ਮਾਮਲੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਲੋਕ ਹਿਤਾਂ ਲਈ ਬੈਠਕ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਜਨਤਕ ਜਥੇਬੰਦੀਆਂ ਦੇ ਸਾਂਝਾ ਮੰਚ ਦੇ ਆਗੂਆਂ ਦੀ ਇਕੱਤਰਤਾ ਮਹਿਲ ਕਲਾਂ ਵਿਖੇ ਸੀ.ਟੀ.ਯੂ. ਪੰਜਾਬ ਦੇ ਸਕੱਤਰ ਦੇਵ ਰਾਜ ਅਤੇ ਜਮਹੂਰੀ ਕਿਸਾਨ ਸਭਾ ਦੇ ਸਕੱਤਰ ਯਸ਼ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਰਿਕਾਰਡ 62 ਨਵੇਂ ਕੇਸ, 1 ਹੋਰ ਮੌਤ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 62 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪਾਜ਼ੀਟਿਵ ਕੇਸਾਂ ਦੀ ਗਿਣਤੀ 694 ਹੋ ਗਈ ਹੈ | ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਇੱਕ ਹੋਰ ਮੌਤ ਹੋਣ ਨਾਲ ਮੌਤਾਂ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋਕਰਾਜੀ ਢੰਗ ਨਾਲ ਚੁਣੀ ਹੋਈ ਸਿੱਖਾਂ ਦੀ ਸਿਰਮੌਰ ਸੰਸਥਾ-ਦਰਬਾਰਾ ਸਿੰਘ ਗੁਰੂ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋਕਰਾਜੀ ਢੰਗ ਨਾਲ ਚੁਣੀ ਹੋਈ ਸਿੱਖਾਂ ਦੀ ਸਿਰਮੌਰ ਸੰਸਥਾ ਹੈ | ਇਸ ਲਈ ਇਸ ਉੱਪਰ ਕਿਸੇ ਵਿਅਕਤੀ ਵਿਸ਼ੇਸ਼ ਦੁਆਰਾ ਕਬਜ਼ਾ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਇਹ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ ਕਾਰਨ ਥਾਣਾ ਸ਼ਹਿਣਾ ਦਾ ਘਿਰਾਓ ਕੱਲ੍ਹ ਨੂੰ -ਮੰਡੇਰ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 11 ਅਗਸਤ ਨੂੰ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਕੈਪਟਨ ਸਰਕਾਰ ਿਖ਼ਲਾਫ਼ ਧਰਨੇ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਸੂਬੇ ਦੀ ਕਾਂਗਰਸ ਸਰਕਾਰ ਿਖ਼ਲਾਫ਼ ਧਰਨੇ ਦਿੱਤੇ ਗਏ | ਕਚਹਿਰੀ ਚੌਕ ਬਰਨਾਲਾ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਭਦੌੜ ਦੀ ਚੋਣ

ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਭਦੌੜ ਦੀ ਇਕ ਮੀਟਿੰਗ ਸਥਾਨਕ ਪਾਵਰਕਾਮ ਦਫ਼ਤਰ ਭਦੌੜ ਵਿਖੇ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਪਿੰਡ ਰਾਏਸਰ 'ਚ ਕਰਜ਼ਾ ਪੀੜਤ ਔਰਤਾਂ ਦੀ ਸੰਘਰਸ਼ ਕਮੇਟੀ ਦੀ ਚੋਣ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਪਟਿਆਲਾ ਅਤੇ ਰਾਏਸਰ ਪੰਜਾਬ ਵਿਖੇ ਅਕਾਲੀ ਦਲ (ਅ) ਵਲੋਂ ਕਰਜ਼ਾ ਪੀੜਤ ਔਰਤ ਸੰਘਰਸ਼ ਕਮੇਟੀ (ਅ) ਦੀ ਚੋਣ ਜ਼ਿਲ੍ਹਾ ਪ੍ਰਧਾਨ ਸਵਰਨ ਕੌਰ ਛਾਪਾ ਅਤੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਮਨਜੀਤ ਕੌਰ ਦਸੌਾਧਾ ਸਿੰਘ ਵਾਲਾ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਸੀ.ਐਚ.ਸੀ. ਮਹਿਲ ਕਲਾਂ 'ਚ ਪ੍ਰਦਰਸ਼ਨ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਚੰਨਣਵਾਲ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਬਲਾਕ ਮਹਿਲ ਕਲਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਦੀ ਅਗਵਾਈ ਹੇਠ ਐਸ.ਐਮ.ਓ. ਮਹਿਲ ਕਲਾਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਆਗੂ ਆਸ਼ਾ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਅਕਾਲੀ ਦਲ (ਅ) ਯੂਥ ਵਿੰਗ ਦੀ ਮੀਟਿੰਗ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਅਕਾਲੀ ਦਲ (ਅ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਅਤੇ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਪਾਰਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX