ਤਾਜਾ ਖ਼ਬਰਾਂ


ਪੈਰਾਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ. ਆਈ ਨੇਤਾ ਵੀ ਪੁੱਜੇ ਮੌਕੇ ’ਤੇ
. . .  37 minutes ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)- ਬਾਜ਼ਾਰ ਵਿਚ ਸਬਜ਼ੀ ਖ਼ਰੀਦ ਰਹੇ ਇਕ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਤੁਰੰਤ ਹੈਲਪਲਾਇਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰਜ਼ ਰਿੰਕਾ ਮਿਸਤਰੀ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 2 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 3 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 3 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 4 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 4 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 4 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 5 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 5 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀਆਂ ਸੰਸਦੀ ਚੋਣਾਂ ਅੱਗੇ ਪਈਆਂ

ਜੈਸਿੰਡਾ ਸਰਕਾਰ ਨੇ 2 ਹਫ਼ਤਿਆਂ ਲਈ ਤਨਖ਼ਾਹ ਸਬਸਿਡੀ ਹੋਰ ਦੇਣ ਦਾ ਵੀ ਕੀਤਾ ਐਲਾਨ
ਆਕਲੈਂਡ, 17 ਅਗਸਤ (ਹਰਮਨਪ੍ਰੀਤ ਸਿੰਘ ਸੈਣੀ)-ਇਕ ਵਾਰ ਕੋਰੋਨਾ ਨੂੰ ਦੇਸ਼ 'ਚੋਂ ਖ਼ਤਮ ਕਰ ਕੇ ਆਪਣੀ ਕੋਰੋਨਾ ਵਿਰੁੱਧ ਜਿੱਤ ਦਾ ਐਲਾਨ ਕਰਨ ਵਾਲੇ ਦੇਸ਼ ਨਿਊਜ਼ੀਲੈਂਡ 'ਚ ਬੀਤੇ ਹਫ਼ਤੇ ਮੁੜ ਤੋਂ ਮਿਲੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਹੁਣ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਅਤੇ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ 9 ਨਵੇਂ ਕੇਸ ਮਿਲਣ ਨਾਲ ਐਕਟਿਵ ਕੇਸਾਂ ਦੀ ਗਿਣਤੀ 78 ਹੋ ਗਈ ਹੈ ਅਤੇ ਜਿਨਾਂ 'ਚੋਂ 58 ਕੇਸ ਆਕਲੈਂਡ ਨਾਲ ਸਬੰਧਿਤ ਕਮਿਊਨਿਟੀ ਟਰਾਂਸਮਿਸ਼ਨ ਦੇ ਅਤੇ 20 ਕੇਸ ਵਿਦੇਸ਼ਾਂ ਤੋਂ ਨਿਊਜ਼ੀਲੈਂਡ ਵਾਪਸ ਆਉਣ ਵਾਲਿਆਂ ਨਾਲ ਸਬੰਧਿਤ ਹਨ | ਦੇਸ਼ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਵਲੋਂ ਦੇਸ਼ ਅੰਦਰ ਕੀਤੀ ਗਈ ਤਾਲਾਬੰਦੀ ਨੂੰ 26 ਅਗਸਤ ਤੱਕ ਵਧਾ ਦਿੱਤਾ ਗਿਆ ਹੈ, ਜਿਸ 'ਚ ਪੂਰੇ ਦੇਸ਼ 'ਚ ਅਲਰਟ ਪੱਧਰ-2 ਅਤੇ ਆਕਲੈਂਡ 'ਚ ਕੇਸਾਂ ਦੀ ਗਿਣਤੀ ਵੱਧ ਹੋਣ ਕਾਰਨ ਅਲਰਟ ਪੱਧਰ-3 ਦੀ ਤਾਲਾਬੰਦੀ ਜਾਰੀ ਹੈ, ਜਿਸ ਦੇ ਤਹਿਤ ਆਰਥਿਕ ਪੱਖੋਂ ਮੁੜ ਲੀਹ 'ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਨਿਊਜ਼ੀਲੈਂਡ ਦੇ ਕਾਰੋਬਾਰੀਆਂ ਦੇ ਕਾਰੋਬਾਰ ਫਿਰ ਬੰਦ ਹਨ | ਸਰਕਾਰ ਵਲੋਂ ਮੁੜ ਰਾਹਤਾਂ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕਰਮਚਾਰੀਆਂ ਦੀਆਂ ਨੌਕਰੀਆਂ ਬਚਾਉਣ ਲਈ ਅਤੇ ਸਵੈ-ਰੁਜ਼ਗਾਰ ਕਰਦੇ ਨਾਗਰਿਕਾਂ ਲਈ ਸਰਕਾਰ ਨੇ ਮੁੜ ਤਨਖ਼ਾਹ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ ਤੇ ਦੇਸ਼ ਦੇ ਵਿਤੀ ਮੰਤਰੀ ਗ੍ਰਾਂਟ ਰੌਬਰਟਸਨ ਨੇ ਕਿਹਾ ਕਿ ਮੁੜ ਸ਼ੁਰੂ ਹੋਈ ਤਾਲਾਬੰਦੀ ਕਾਰਨ ਦੇਸ਼ ਦੇ ਕਾਰੋਬਾਰਾਂ ਤੇ ਨੌਕਰੀਆਂ ਨੂੰ ਬਚਾਉਣ ਦੇ ਮਕਸਦ ਨਾਲ 2 ਹਫ਼ਤਿਆਂ ਲਈ ਤਨਖ਼ਾਹ ਸਬਸਿਡੀ ਯੋਜਨਾ ਵਧਾਈ ਜਾ ਰਹੀ ਹੈ | ਜੇਕਰ ਲੋੜ ਪੈਂਦੀ ਹੈ ਤਾਂ ਇਸ ਨੂੰ ਹੋਰ ਵੀ ਵਧਾਇਆ ਜਾ ਸਕਦਾ ਹੈ | ਦੂਜੇ ਪਾਸੇ ਦੇਸ਼ 'ਚ ਹੋਣ ਜਾ ਰਹੀਆਂ ਪਾਰਲੀਮੈਂਟ ਦੀਆਂ ਚੋਣਾਂ ਜੋ 19 ਸਤੰਬਰ ਨੂੰ ਹੋਣੀਆਂ ਸਨ, ਉਨ੍ਹਾਂ ਦੀ ਤਾਰੀਖ ਵੀ ਅੱਗੇ ਵਧਾ ਦਿੱਤੀ ਗਈ ਹੈ, ਜਿਸ ਦਾ ਐਲਾਨ ਅੱਜ ਦੇਸ਼ ਦੀ ਪ੍ਰਧਾਨ ਮੰਤਰੀ ਜੇਸਿੰਡਾ ਆਰਡਨ ਵਲੋਂ ਕੀਤਾ ਗਿਆ ਹੈ | ਆਪਣੇ ਵਿਸ਼ੇਸ਼ ਸੰਬੋਧਨ 'ਚ ਜੈਸਿੰਡਾ ਨੇ ਐਲਾਨ ਕੀਤਾ ਕਿ 19 ਸਤੰਬਰ ਵਾਲੀਆਂ ਚੋਣਾਂ ਹੁਣ 17 ਅਖਤੂਬਰ ਨੂੰ ਪੈਣਗੀਆਂ ਕਿਉਂਕਿ ਆਕਲੈਂਡ 'ਚ ਕੋਵਿਡ-19 ਦਾ ਕਮਿਊਨਿਟੀ 'ਚ ਮੁੜ ਉੱਭਰਨਾ ਚਿੰਤਾ ਦਾ ਕਾਰਨ ਹੈ, ਜਿਸ ਕਰਕੇ ਸਿਆਸੀ ਪਾਰਟੀਆਂ ਦਾ ਤਾਲਾਬੰਦੀ ਕਾਰਨ ਚੋਣ ਪ੍ਰਚਾਰ ਰੁਕਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਹੁਣ 6 ਸਤੰਬਰ ਨੂੰ ਸੰਸਦ ਭੰਗ ਹੋਵੇਗੀ ਅਤੇ ਐਡਵਾਂਸ ਵੋਟਿੰਗ 3 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ ਆਮ ਚੋਣਾਂ 17 ਅਕਤੂਬਰ ਨੂੰ ਹੋਣਗੀਆਂ |

ਆਮਿਰ ਖ਼ਾਨ ਵਲੋਂ ਤੁਰਕੀ ਦੀ ਪ੍ਰਥਮ ਮਹਿਲਾ ਨਾਲ ਮੁਲਾਕਾਤ- ਛਿੜਿਆ ਵਿਵਾਦ

ਇਸਤਾਂਬਲ, 17 ਅਗਸਤ (ਏਜੰਸੀ)- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਨੇ ਤੁਰਕੀ ਦੀ ਪ੍ਰਥਮ ਮਹਿਲਾ ਅਮਿਨ ਐਰਦੋਗਨ ਨਾਲ ਮੁਲਾਕਾਤ ਕੀਤੀ, ਜਿਸ ਉਪਰੰਤ ਉਹ ਵਿਵਾਦਾਂ 'ਚ ਘਿਰ ਗਏ ਹਨ | ਦੱਸਣਯੋਗ ਹੈ ਕਿ ਅਦਾਕਾਰ 'ਲਾਲ ਸਿੰਘ ਚੱਢਾ' ਫ਼ਿਲਮ ਦੀ ਸ਼ੂਟਿੰਗ ਦੇ ਲਈ ਤੁਰਕੀ 'ਚ ਹਨ | ...

ਪੂਰੀ ਖ਼ਬਰ »

ਅਨਮੋਲ ਚਾਨਾ ਿਖ਼ਲਾਫ਼ ਮਾਂ ਅਤੇ ਮਤਰੇਏ ਬਾਪ ਦੇ ਕਤਲ ਮਾਮਲੇ ਦੀ ਸੁਣਵਾਈ ਸ਼ੁਰੂ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਮਿੰਘਮ ਕਰਾਊਨ ਕੋਰਟ 'ਚ ਚੱਲ ਰਹੇ ਕਤਲ ਮਾਮਲੇ 'ਚ ਅਨਮੋਲ ਚਾਨਾ ਿਖ਼ਲਾਫ਼ ਆਪਣੀ ਮਾਂ ਜਸਬੀਰ ਕੌਰ ਅਤੇ ਮਤਰੇਏ ਬਾਪ ਰੁਪਿੰਦਰ ਸਿੰਘ ਬਾਸਨ ਦੇ ਕਤਲ ਦੇ ਦੋਸ਼ਾਂ ਦੀ ਸੁਣਵਾਈ ਬਰਮਿੰਘਮ ਕਰਾਊਨ ਕੋਰਟ ਵਿਚ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਸਿੰਧੀ ਬਲੋਚ ਫੋਰਮ ਵਲੋਂ ਯੂ.ਕੇ. ਸੰਸਦ ਸਾਹਮਣੇ ਪ੍ਰਦਰਸ਼ਨ 30 ਨੂੰ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੰਧੀ ਬਲੋਚ ਫੋਰਮ (ਐਸ. ਬੀ. ਐੱਫ਼) ਨੇ 30 ਅਗਸਤ ਨੂੰ ਲੰਡਨ 'ਚ ਸੰਸਦ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਸਿੰਧ ਅਤੇ ਬਲੋਚਿਸਤਾਨ 'ਚ ਸਿੰਧੀ ਅਤੇ ਬਲੋਚ ਕਾਰਕੁੰਨ ਲਾਪਤਾ ਹੋ ਰਹੇ ਹਨ ਅਤੇ ਇਸ ਦੇ ਦੋਸ਼ ...

ਪੂਰੀ ਖ਼ਬਰ »

ਬਾਲੀਵੁੱਡ ਨਿਰਦੇਸ਼ਕ ਨਿਸ਼ੀਕਾਂਤ ਕਾਮਤ ਦਾ ਦਿਹਾਂਤ

ਹੈਦਰਾਬਾਦ, 17 ਅਗਸਤ (ਏਜੰਸੀ)- 'ਦਿ੍ਸ਼ਯਮ', 'ਮਦਾਰੀ' ਵਰਗੀਆਂ ਬਿਹਤਰੀਨ ਫ਼ਿਲਮਾਂ ਦੇ ਨਿਰਦੇਸ਼ਕ ਨਿਸ਼ੀਕਾਂਤ ਕਾਮਤ ਦਾ ਦਿਹਾਂਤ ਹੋ ਗਿਆ ਹੈ | ਕੁਝ ਸਮੇਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ | ਉਹ ਹੈਦਰਾਬਾਦ ਦੇ 'ਏਸ਼ੀਅਨ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਯੂ.ਕੇ. ਵਿਚ ਭਾਰਤ ਅਤੇ ਪਾਕਿ ਦੇ ਆਜ਼ਾਦੀ ਦਿਵਸ ਮੌਕੇ ਸਾਂਝੇ ਝੰਡੇ ਲਹਿਰਾਏ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਭਾਰਤੀ ਅਤੇ ਪਾਕਿਸਤਾਨੀ ਭਾਈਚਾਰੇ ਵਲੋਂ ਦੋਵਾਂ ਦੇਸ਼ਾਂ ਦੀ ਆਜ਼ਾਦੀ ਦੀ 74ਵੀਂ ਵਰ੍ਹੇਗੰਢ ਨੂੰ ਮਨਾਇਆ ਗਿਆ | ਇਸ ਮੌਕੇ ਪ੍ਰੈਸਟਨ ਦੇ ਟਾਊਨ ਹਾਲ 'ਤੇ ਦੋਵੇਂ ਦੇਸ਼ਾਂ ਦੇ ਝੰਡਿਆਂ ਨੂੰ ਲਹਿਰਾਇਆ ਗਿਆ | ...

ਪੂਰੀ ਖ਼ਬਰ »

ਸਾਊਦੀ ਅਰਬ ਨਾਲ ਸਬੰਧਾਂ 'ਚ ਸੁਧਾਰ ਲਿਆਉਣ ਲਈ ਰਿਆਦ ਪਹੁੰਚੇ ਬਾਜਵਾ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਬਿਆਨਾਂ ਤੋਂ ਭੜਕੇ ਸਊਦੀ ਅਰਬ ਨੂੰ ਮਨਾਉਣ ਤੇ ਪਾਕਿ ਤੇ ਸਊਦੀ ਅਰਬ ਦੇ ਤਣਾਅਪੂਰਨ ਸਬੰਧਾਂ 'ਚ ਸੁਧਾਰ ਲਿਆਉਣ ਲਈ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ...

ਪੂਰੀ ਖ਼ਬਰ »

ਟਰੰਪ ਪ੍ਰਸ਼ਾਸਨ ਦੀਆਂ ਡਾਕ ਸੇਵਾ ਵਿਚ ਕੀਤੀਆਂ ਤਬਦੀਲੀਆਂ ਨੂੰ ਰੋਕਣ ਲਈ ਪੇਲੋਸੀ ਨੇ ਸਦਨ ਦਾ ਵਿਸ਼ੇਸ਼ ਇਜਲਾਸ ਸੱਦਿਆ

ਸੈਕਰਾਮੈਂਟੋ/ਸਾਨ ਫਰਾਂਸਿਕੋ, 17 ਅਗਸਤ (ਹੁਸਨ ਲੜੋਆ ਬੰਗਾ/ਐਸ. ਅਸ਼ੋਕ ਭੌਰਾ)-ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਟਰੰਪ ਪ੍ਰਸ਼ਾਸਨ ਵਲੋਂ ਡਾਕ ਸੇਵਾ 'ਚ ਕੀਤੀਆਂ ਤਬਦੀਲੀਆਂ ਨੂੰ ਰੋਕਣ ਲਈ ਇਕ ਬਿੱਲ ਉੱਪਰ ਵੋਟਾਂ ਪਵਾਉਣ ਵਾਸਤੇ ਇਸ ਹਫ਼ਤੇ ਦੇ ਅੰਦਰ ਵਿਚ ...

ਪੂਰੀ ਖ਼ਬਰ »

ਸੈਨ ਐਨਟੋਨੀਓ ਵਿਚ ਝਗੜੇ ਉਪਰੰਤ ਗੋਲੀ ਚੱਲੀ, 5 ਜ਼ਖ਼ਮੀ

ਸੈਕਰਾਮੈਂਟੋ, 17 ਅਗਸਤ (ਹੁਸਨ ਲੜੋਆ ਬੰਗਾ)-ਟੈਕਸਸ ਦੀ ਸੈਨ ਐਨਟੋਨੀਓ ਮਾਰਕੀਟ ਵਿਚ ਗੋਲੀ ਚੱਲਣ ਨਾਲ 5 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ਪੁਲਿਸ ਮੁਖੀ ਵਿਲੀਅਮ ਮੈਕਮੈਨਸ ਅਨੁਸਾਰ ਗੋਲੀ ਸਵੇਰੇ 11:30 ਵਜੇ ਦੇ ਆਸ-ਪਾਸ ...

ਪੂਰੀ ਖ਼ਬਰ »

ਨਵੇਂ ਸਰਵੇਖਣ 'ਚ ਬਿਡੇਨ ਨੂੰ ਟਰੰਪ 'ਤੇ ਬੜ੍ਹਤ

ਵਾਸ਼ਿੰਗਟਨ, 17 ਅਗਸਤ (ਏਜੰਸੀ)- ਅਮਰੀਕਾ 'ਚ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਏ ਬਿਡੇਨ ਨੇ ਨਵੇਂ ਰਾਸ਼ਟਰੀ ਸਰਵੇਖਣ (ਨੈਸ਼ਨਲ ਪੋਲ) 'ਚ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਬੜ੍ਹਤ ਹਾਸਲ ਕੀਤੀ ਹੈ, ਹਾਲਾਂਕਿ ਇਹ ਬੜ੍ਹਤ ਜ਼ਿਆਦਾ ਫ਼ਰਕ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਇਟਲੀ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਵੀਨਸ (ਇਟਲੀ), 17 ਅਗਸਤ (ਹਰਦੀਪ ਸਿੰਘ ਕੰਗ)- ਇਟਲੀ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਇਟਲੀ ਸਰਕਾਰ ਦੁਆਰਾ ਅੱਜ ਤੋਂ ਜਨਤਕ ਥਾਵਾਂ 'ਤੇ ਮਾਸਕ ਪਹਿਨੀ ਰੱਖਣਾ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ | ਉੱਧਰ ਦੂਜੇ ਪਾਸੇ ਦੇਸ਼ ਦੇ ਸਾਰੇ ਡਿਸਕੋ ਕਲੱਬ ...

ਪੂਰੀ ਖ਼ਬਰ »

ਲੈਸਟਰ 'ਚ ਵੀ.ਜੇ. ਦਿਵਸ ਮੌਕੇ ਭਾਰਤੀ ਪੰਜਾਬੀ ਅਤੇ ਏਸ਼ੀਆ ਦੇ ਸੈਨਿਕਾਂ ਨੂੰ ਕੀਤਾ ਸਿਜਦਾ

ਦੂਜੀ ਵਿਸ਼ਵ ਜੰਗ ਦੇ ਬਹਾਦਰ ਸਿਪਾਹੀਆਂ ਨੂੰ ਕੀਤਾ ਯਾਦ ਲੈਸਟਰ (ਇੰਗਲੈਂਡ), 17 ਅਗਸਤ (ਸੁਖਜਿੰਦਰ ਸਿੰਘ ਢੱਡੇ)- ਬੀਤੇ ਦਿਨ 15 ਅਗਸਤ ਦੇ ਸਬੰਧ 'ਚ ਇੰਗਲੈਂਡ ਦੀ ਜਾਪਾਨ ਉੱਤੇ ਜਿੱਤ ਦੇ ਪ੍ਰਤੀਕ ਵੀ.ਜੇ. ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਦਿਆਂ ਬਰਮਾ ਦੇ ਮੋਰਚੇ ਉੱਪਰ ...

ਪੂਰੀ ਖ਼ਬਰ »

ਕੈਲਗਰੀ ਅਤੇ ਐਡਮਿੰਟਨ 'ਚ ਸਖ਼ਤ ਗਰਮੀ ਪੈਣ ਦੀ ਚਿਤਾਵਨੀ

ਕੈਲਗਰੀ, 17 ਅਗਸਤ (ਹਰਭਜਨ ਸਿੰਘ ਢਿੱਲੋਂ)- ਕੱਲ੍ਹ ਤੋਂ ਲੈ ਕੇ ਆਉਂਦੇ ਬੁੱਧਵਾਰ ਤੱਕ ਕੈਲਗਰੀ ਅਤੇ ਐਡਮਿੰਟਨ ਸਮੇਤ ਪੂਰੇ ਸੂਬੇ ਵਿਚ ਗ਼ਰਮ ਹਵਾਵਾਂ ਚੱਲਣਗੀਆਂ | ਕੈਨੇਡਾ ਦੇ ਮੌਸਮ ਵਿਭਾਗ ਵਲੋਂ ਜਾਰੀ ਇਨ੍ਹਾਂ ਚਿਤਾਵਨੀਆਂ 'ਚ ਕਿਹਾ ਗਿਆ ਹੈ ਸੂਬੇ ਦੇ ਦੱਖਣੀ ਅਤੇ ...

ਪੂਰੀ ਖ਼ਬਰ »

ਅਲਬਰਟਾ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਟੀਚਰਜ਼ ਐਸੋਸੀਏਸ਼ਨ ਅਤੇ ਸਿੱਖਿਆ ਮੰਤਰੀ ਦੀ ਮੀਟਿੰਗ ਕੱਲ੍ਹ

ਕੈਲਗਰੀ, 17 ਅਗਸਤ (ਹਰਭਜਨ ਸਿੰਘ ਢਿੱਲੋਂ)- ਆਉਂਦੇ ਸਤੰਬਰ ਮਹੀਨੇ ਤੋਂ ਸਕੂਲਾਂ 'ਚ ਪੜ੍ਹਾਈ ਚਾਲੂ ਕੀਤੇ ਜਾਣ ਦੇ ਮਾਮਲੇ 'ਤੇ ਅਲਬਰਟਾ ਟੀਚਰਜ਼ ਐਸੋਸੀਏਸ਼ਨ ਅਤੇ ਸੂਬੇ ਦੀ ਸਿੱਖਿਆ ਮੰਤਰੀ ਐਡ੍ਰੀਐਨਾ ਲਾਗ੍ਰਾਜ਼ ਦਰਮਿਆਨ ਬੁੱਧਵਾਰ ਨੂੰ ਮੀਟਿੰਗ ਹੋ ਰਹੀ ਹੈ¢ ਏ.ਟੀ.ਏ. ...

ਪੂਰੀ ਖ਼ਬਰ »

ਕੈਨੇਡਾ ਰੈਵੇਨਿਊ ਏਜੰਸੀ 'ਤੇ ਦੋ ਸਾਈਬਰ ਹਮਲੇ- ਸੇਵਾਵਾਂ ਬੰਦ

ਕੈਲਗਰੀ, 17 ਅਗਸਤ (ਹਰਭਜਨ ਸਿੰਘ ਢਿੱਲੋਂ)- ਕੈਨੇਡਾ ਰੈਵੇਨਿਉ ਏਜੰਸੀ ਦੀਆਂ ਦੋ ਆਨਲਾਈਨ ਸਰਵਿਸਿਜ਼ ਉੱਪਰ ਦੋ ਸਾਈਬਰ ਹਮਲੇ ਹੋਣ ਮਗਰੋਂ ਫੈਡਰਲ ਏਜੰਸੀ ਨੇ ਇਨ੍ਹਾਂ ਸਰਵਿਸਿਜ਼ ਨੂੰ ਬੰਦ ਕਰ ਦਿੱਤਾ ਹੈ ਅਤੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਹਜ਼ਾਰਾਂ ਖਾਤਿਆਂ ਦੀ ...

ਪੂਰੀ ਖ਼ਬਰ »

80 ਸਾਲਾ ਬਜ਼ੁਰਗ ਉੱਪਰ ਹਮਲਾ ਕਰਨ ਵਾਲਾ ਕਾਬੂ

ਕੈਲਗਰੀ, 17 ਅਗਸਤ (ਹਰਭਜਨ ਸਿੰਘ ਢਿੱਲੋਂ)- ਪਿਛਲੇ ਸਨਿੱਚਰਵਾਰ ਦੀ ਸਵੇਰ 9 ਵਜੇ ਕੈਲਗਰੀ ਦੇ ਸਨੀ-ਸਾਇਡ ਐਲ.ਆਰ.ਟੀ. ਸਟੇਸ਼ਨ ਉੱਪਰ 80-85 ਸਾਲਾ ਇਕ ਬਜ਼ੁਰਗ ਉੱਪਰ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਵਾਲੇ ਸ਼ੱਕੀ ਹਮਲਾਵਰ 36 ਸਾਲਾ ਬੇਸਿਲ ਸਵੀਜ਼ੀ ਨਾਂਅ ਦੇ ...

ਪੂਰੀ ਖ਼ਬਰ »

ਸਕਾਟਲੈਂਡ 'ਚ ਆਜ਼ਾਦੀ ਦਿਵਸ ਮਨਾਇਆ

ਭਾਰਤੀ ਰਾਜਦੂਤ ਨੇ ਲਹਿਰਾਇਆ ਤਿਰੰਗਾ ਗਲਾਸਗੋ, 17 ਅਗਸਤ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ 'ਚ ਭਾਰਤ ਦੇ ਰਾਜਦੂਤ ਹਿਤੇਸ਼ ਰਾਜਪਾਲ ਨੇ ਸਕਾਟਲੈਂਡ ਦੀ ਰਾਜਧਾਨੀ ਐਡਨਬਰਾ 'ਚ ਭਾਰਤ ਦਾ ਤਿਰੰਗਾ ਝੰਡਾ ਲਹਿਰਾ ਕੇ ਭਾਰਤ ਦਾ 74ਵਾਂ ਆਜ਼ਾਦੀ ਦਿਵਸ ਮਨਾਇਆ¢ ਕੋਵਿਡ-19 ...

ਪੂਰੀ ਖ਼ਬਰ »

ਅਮਰਜੀਤ ਸਿੰਘ ਗਰੇਵਾਲ ਸਰਬਸੰਮਤੀ ਨਾਲ 'ਆਈਸਾ' ਸੰਸਥਾ ਦੇ ਦੁਬਾਰਾ ਪ੍ਰਧਾਨ ਨਿਯੁਕਤ

ਐਡੀਲੇਡ, 17 ਅਗਸਤ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੀ ਮਿਆਰੀ ਸੰਸਥਾ 'ਇੰਡੀਅਨ ਆਸਟ੍ਰੇਲੀਅਨ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ' ਦੀਆਂ ਇਸ ਸਾਲ ਦੀਆਂ ਚੋਣਾਂ 'ਚ ਅਮਰਜੀਤ ਸਿੰਘ ਗਰੇਵਾਲ ਨੂੰ ਸਰਬਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣਿਆ ਗਿਆ | ਅਮਰਜੀਤ ...

ਪੂਰੀ ਖ਼ਬਰ »

ਪੁਰਤਗਾਲ 'ਚ ਆਜ਼ਾਦੀ ਦਿਹਾੜਾ ਮਨਾਇਆ

ਪੁਰਤਗਾਲ, 17 ਅਗਸਤ (ਤੇਜਪਾਲ ਸਿੰਘ)- ਪੁਰਤਗਾਲ ਵਿਖੇ ਭਾਰਤੀ ਅੰਬੈਸੀ ਦੀ ਰਾਜਦੂਤ ਦੇ ਘਰ 74ਵਾਂ ਅਜ਼ਾਦੀ ਦਿਵਸ ਮਨਾਇਆ ਗਿਆ¢ ਇਸ ਮÏਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਭਾਰਤੀ ਰਾਜਦੂਤ ਸ੍ਰੀਮਤੀ ਕੇ. ਨੰਦਨੀ ਸਿੰਗਲਾ ਨੇ ਅਦਾ ਕੀਤੀ ਉਪਰੰਤ ਇਕੱਠ ਵਲੋਂ ਰਾਸ਼ਟਰੀ ਗੀਤ ...

ਪੂਰੀ ਖ਼ਬਰ »

ਐੱਫ.ਬੀ.ਆਈ ਦੇ ਸਾਬਕਾ ਵਕੀਲ ਕੇਵਿਨ ਨੇ ਕਬੂਲੇ ਦੋਸ਼

ਸਾਨ ਫਰਾਂਸਿਸਕੋ, 17 ਅਗਸਤ (ਐੱਸ.ਅਸ਼ੋਕ ਭੌਰਾ)- ਐੱਫ.ਬੀ.ਆਈ. ਦੇ ਸਾਬਕਾ ਵਕੀਲ ਕੇਵਿਨ ਨੂੰ ਦੋਸ਼ੀ ਠਹਿਰਾਏ ਜਾਣ ਦੇ ਆਸਾਰ ਬਣ ਗਏ ਹਨ ਕਿਉਂਕਿ ਉਸ ਨੇ ਆਪਣੇ ਵਕੀਲ ਰਾਹੀਂ ਦੋਸ਼ ਕਬੂਲ ਲਏ ਹਨ | ਕੇਵਿਨ ਉੱਪਰ ਟਰੰਪ ਦੇ ਸਾਬਕਾ ਮੁਹਿੰਮ ਸਲਾਹਕਾਰ ਦੀ ਨਿਰੰਤਰ ਨਿਗਰਾਨੀ ਲਈ ...

ਪੂਰੀ ਖ਼ਬਰ »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਵਲੋਂ ਕਵੀ ਦਰਬਾਰ

ਸਮਾਗਮ ਦੌਰਾਨ ਕੁਲਜੀਤ ਮਾਨ ਦੀ ਪੁਸਤਕ 'ਮਿਲ ਗਿਆ ਨੈਕਲਸ' ਲੋਕ ਅਰਪਣ ਟੋਰਾਂਟੋ, 17 ਅਗਸਤ (ਹਰਜੀਤ ਸਿੰਘ ਬਾਜਵਾ)- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਬਰੈਂਪਟਨ ਵਿਖੇ ਕਵੀ ਦਰਬਾਰ ਕਰਵਾਇਆ ਗਿਆ | ਇਸ ਕਵੀ ਦਰਬਾਰ ਦੌਰਾਨ ਉੱਘੇ ਲੇਖਕ ਕੁਲਜੀਤ ਮਾਨ ਦਾ ...

ਪੂਰੀ ਖ਼ਬਰ »

...ਜਦੋਂ ਕਮਲਾ ਹੈਰਿਸ ਨੇ ਭਾਰਤ 'ਚ ਆਪਣੀ ਮਾਸੀ ਨੂੰ ਮੰਦਰ 'ਚ ਨਾਰੀਅਲ ਭੰਨਣ ਲਈ ਕਿਹਾ

ਨਿਊਯਾਰਕ, 17 ਅਗਸਤ (ਏਜੰਸੀ)- ਅਮਰੀਕਾ 'ਚ ਕਿਸੇ ਪ੍ਰਮੁੱਖ ਰਾਜਨੀਤਕ ਦਲ ਵਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਲਈ ਦਾਅਵੇਦਾਰੀ ਕਰਨ ਵਾਲੀ ਭਾਰਤੀ ਅਤੇ ਅਫ਼ਰੀਕੀ ਮੂਲ ਦੀ ਪਹਿਲੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਇਕ ਵਾਰ ਭਾਰਤ 'ਚ ਆਪਣੀ ਮਾਸੀ ਨੂੰ ਕਿਹਾ ਸੀ ਕਿ ਉਹ ਉਸ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX