ਤਾਜਾ ਖ਼ਬਰਾਂ


ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  3 minutes ago
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  45 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  1 minute ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 5 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 9 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਭਾਦੋਂ ਸੰਮਤ 552

ਪਟਿਆਲਾ

ਸੜਕਾਂ ਕਿਨਾਰੇ ਕਬਜ਼ਿਆਂ ਖ਼ਿਲਾਫ ਮੁਹਿੰਮ ਰਹੇਗੀ ਜਾਰੀ- ਮੇਅਰ

ਪਟਿਆਲਾ, 26 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਨਗਰ ਨਿਗਮ ਅਤੇ ਟ੍ਰੈਫਿਕ ਵਿੰਗ ਨੇ ਬੁੱਧਵਾਰ ਨੂੰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਵੱਧ ਰਹੇ ਕਬਜ਼ਿਆਂ ਖਿਲਾਫ ਸਾਂਝੀ ਮੁਹਿੰਮ ਸ਼ੁਰੂ ਕੀਤੀ | ਇਸ ਤਹਿਤ ਫੁਹਾਰਾ ਚੌਕ ਤੋਂ ਮੋਦੀ ਕਾਲਜ ਚੌਕ ਤੱਕ ਦੀ ਖੱਬੇ ਹਿੱਸੇ ਵਾਲੀ ਸੜਕ ਕਿਨਾਰੇ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ | ਨਿਗਮ ਦੀ ਟੀਮ ਨੇ ਦੁਕਾਨਦਾਰ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਵਲੋਂ ਰੋਜ਼ ਅਭਿਆਨ ਜਾਰੀ ਰੱਖਿਆ ਜਾਣਾ ਹੈ ਤੇ ਸਾਰੇ ਦੁਕਾਨਦਾਰ ਆਪਣੀ ਹੱਦ ਤੋਂ ਬਾਹਰ ਆਉਣ ਦੀ ਗ਼ਲਤੀ ਨਾ ਕਰਨ | ਨਿਗਮ ਦੀ ਟੀਮ ਨੇ ਪਹਿਲੇ ਦਿਨ ਕਿਸੇ ਦੁਕਾਨਦਾਰ ਦਾ ਚਾਲਾਨ ਨਹੀਂ ਕੀਤਾ | ਲੈਂਡ ਬਰਾਂਚ ਦੇ ਇੰਸਪੈਕਟਰ ਸੁਨੀਲ ਗੁਲਾਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਨੇ ਕਿਸੇ ਨਾਲ ਪੱਖਪਾਤ ਨਹੀਂ ਕੀਤਾ ਪਰ ਨਿਯਮਾਂ ਅਨੁਸਾਰ, ਹਰ ਵਿਅਕਤੀ ਜਿਸ ਨੇ ਕਬਜ਼ੇ ਕੀਤੇ ਸਨ ਅਤੇ ਟ੍ਰੈਫਿਕ ਪ੍ਰਣਾਲੀ ਨੂੰ ਪ੍ਰਭਾਵਿਤ ਕੀਤਾ ਹੋਇਆ ਸੀ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਗਈ ਹੈ | ਡੀ.ਐਸ.ਪੀ. ਟ੍ਰੈਫਿਕ ਅੱਛਰੂ ਰਾਮ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਫੁਹਾਰਾ ਚੌਕ ਤੋਂ ਮੋਦੀ ਕਾਲਜ ਜਾਣ ਵਾਲੀ ਸੜਕ' ਤੇ ਜ਼ਿਆਦਾਤਰ ਦੁਕਾਨਦਾਰਾਂ ਨੇ ਕਰਨੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਫਵਾਰਾ ਚੌਕ ਤੋਂ ਨਾਭਾ ਗੇਟ ਵੱਲ ਆਉਂਦੀ ਸੜਕ 'ਤੇ ਇਕ ਢਾਬੇ ਸਮੇਤ ਕਈ ਮਕੈਨਿਕ ਲਗਾਤਾਰ ਨਾਜਾਇਜ਼ ਕਬਜ਼ੇ ਵਧਾ ਰਹੇ ਹਨ | ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਤੋਂ ਪ੍ਰਭਾਵਿਤ ਹੋ ਰਹੇ ਲੋਕਾਂ ਦੀ ਪੇ੍ਰਸ਼ਾਨੀ ਨੂੰ ਵੇਖਦਿਆਂ, ਟ੍ਰੈਫਿਕ ਪੁਲਿਸ ਗ਼ਲਤ ਪਾਰਕਿੰਗ ਵਾਲੀ ਜਗ੍ਹਾ ਦਾ ਚਲਾਨ ਕਰਨ ਤੋਂ ਗੁਰੇਜ਼ ਨਹੀਂ ਕਰੇਗੀ | ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸੁਰੱਖਿਆ ਤੇ ਅਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ, ਨਿਗਮ ਵਲੋਂ ਕਬਜ਼ਿਆਂ ਖਿਲਾਫ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ | ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਗਈ ਸਾਂਝੀ ਮੁਹਿੰਮ 'ਚ ਕਾਰਪੋਰੇਸ਼ਨ ਦੀ ਲੈਂਡ ਬਰਾਂਚ ਸੁਪਰਡੈਂਟ ਸੁਨੀਲ ਮਹਿਤਾ, ਇੰਸਪੈਕਟਰ ਸੁਨੀਲ ਗੁਲਾਟੀ, ਰਵਿੰਦਰ ਤਾਨੀ, ਗੋਪਾਲ ਸ਼ਰਮਾ, ਨਿਗਮ ਦੇ ਸੁਰੱਖਿਆ ਇੰਚਾਰਜ, ਸੁਪਰਡੈਂਟ ਸੁਨੀਲ ਮਹਿਤਾ, ਟ੍ਰੈਫਿਕ ਵਿੰਗ ਤੋਂ ਐਸ.ਆਈ. ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਸ਼ਾਮਲ ਸਨ |

ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 5400 ਤੋਂ ਟੱਪੀ, 5 ਮੌਤਾਂ ਹੋਰ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੋੜ)- ਜ਼ਿਲੇ੍ਹ੍ਹ 'ਚ ਅੱਜ 185 ਨਵੇਂ ਕੋਵਿਡ ਕੇਸ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 5417 ਤੱਕ ਅਪੜਣ ਦੇ ਬਾਵਜੂਦ ਵੀ ਇਸ ਬਿਮਾਰ ਤੋਂ 3846 ਹੁਣ ਤੱਕ ਠੀਕ ਵੀ ਚੁੱਕੇ ਹਨ | ਇਸ ਸਮੇਂ ਜ਼ਿਲੇ੍ਹ ਦੇ ਐਕਟਿਵ ਕੇਸਾਂ ਦੀ ਗਿਣਤੀ 1436 ਹੈ | ਦੂਜੇ ...

ਪੂਰੀ ਖ਼ਬਰ »

ਨਵਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ

ਸਮਾਣਾ, 26 ਅਗਸਤ (ਸਾਹਿਬ ਸਿੰਘ)-ਨਵੀਂ ਸਰਾਂਪੱਤੀ ਸਮਾਣਾ ਵਿਖੇ ਦਿੱਲੀ ਦੀ ਇਕ ਨਵਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ | ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਦਿਵਿਆ ਪੁੱਤਰੀ ਬਿ੍ਜ ਭੂਸ਼ਨ ਵਾਸੀ ਹੀਰਾ ਨਗਰ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ 3 ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਪਟਿਆਲਾ, 26 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਪੁਲਿਸ ਨੇ ਤਿੰਨ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਡੀ.ਐੱਸ.ਪੀ. ਦਿਹਾਤੀ ਅਜੈ ਪਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਤਿੰਨ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਬਹਾਦਰਗੜ੍ਹ, 26 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਬਹਾਦਰਗੜ੍ਹ ਨੇੜੇ ਪੈਂਦੇ ਪਿੰਡ ਮਿੱਠੂਮਾਜਰਾ ਵਿਖੇ ਇਕ ਮੋਟਰਸਾਈਕਲ ਸਵਾਰ ਦੀ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਪੁਲਿਸ ਚੌਕੀ ਬਹਾਦਰਗੜ੍ਹ ਦੀ ਪੁਲਿਸ ਨੂੰ ਤਿੰਨ ਕਿੱਲੋ ਅਫ਼ੀਮ ਬਰਾਮਦ ਹੋਈ ਹੈ | ...

ਪੂਰੀ ਖ਼ਬਰ »

ਸੂਬੇ ਦੇ ਵੱਡੇ ਟੀ.ਬੀ. ਹਸਪਤਾਲ 'ਚ ਨਹੀਂ ਲਏ ਜਾਂਦੇ ਕੋਰੋਨਾ ਦੇ ਸੈਂਪਲ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੋੜ)-ਸੂਬੇ ਦੇ ਵੱਡੇ ਸਰਕਾਰੀ ਹਸਪਤਾਲਾਂ ਵਿਚੋਂ ਇਕ ਟੀ.ਬੀ. ਹਸਪਤਾਲ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਹੋਣ ਦੇ ਬਾਵਜੂਦ ਵੀ ਇੱਥੇ ਕੋਰੋਨਾ ਵਾਇਰਸ ਦੇ ਸੈਂਪਲ ਨਹੀਂ ਲਏ ਜਾਂਦੇ ਹਨ ਜਿਸ ਦਾ ਖ਼ਮਿਆਜ਼ਾ ਇੱਥੇ ਇਲਾਜ ...

ਪੂਰੀ ਖ਼ਬਰ »

ਵਿਧਾਨ ਸਭਾ ਮੌਕੇ 28 ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰਾ ਕਰਨ ਦਾ ਕੀਤਾ ਐਲਾਨ

ਪਟਿਆਲਾ, 26 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਅੱਠ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ 'ਤੇ ਆਧਾਰਿਤ ਫਾਸ਼ੀ ਹਮਲਿਆਂ ਵਿਰੋਧੀ ਫਰੰਟ, ਪੰਜਾਬ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਸਿਆਸੀ, ਸਮਾਜਿਕ ਅਤੇ ਹੋਰ ਸਰਗਰਮੀਆਂ ਉੱਤੇ ਦਫਾ 144 ਲਾ ਕੇ ...

ਪੂਰੀ ਖ਼ਬਰ »

ਸਮਾਣਾ 'ਚ ਕੋਰੋਨਾ ਵਿਸਫੋਟ-ਧਾਗਾ ਮਿੱਲ ਦੇ 68 ਕਰਮੀ ਹੋਏ ਕੋਰੋਨਾ ਦੇ ਸ਼ਿਕਾਰ

ਸਮਾਣਾ, 26 ਅਗਸਤ (ਸਾਹਿਬ ਸਿੰਘ)-ਸਮਾਣਾ ਵਿਚ ਕੋਰੋਨਾ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਿਸਫੋਟ ਹੋਇਆ ਹੈ ਜਿੱਥੇ ਇਕ ਧਾਗਾ ਮਿੱਲ ਦੇ 68 ਕਰਮੀਆਂ ਸਣੇ 81 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਸਕਾਰਾਤਮਿਕ ਆਈ ਹੈ | ਧਾਗਾ ਮਿੱਲ ਦੇ 68 ਕਰਮੀਆਂ ਨੂੰ ਇਕ ਬੰਦ ਪਈ ਫ਼ੈਕਟਰੀ ਵਿਚ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਟਰੱਕ ਚਾਲਕ ਕਾਬੂ

ਰਾਜਪੁਰਾ, 26 ਅਗਸਤ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 44 ਤੇ ਇਕ ਟਰੱਕ 'ਚੋਂ 10 ਕਿੱਲੋ ਭੁੱਕੀ ਬਰਾਮਦ ਕਰਕੇ ਟਰੱਕ ਚਾਲਕ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਪੀ.ਡੀ.ਏ. ਖੇਤਰ ਤੇ ਬਹਾਦਰਗੜ੍ਹ ਸਬੰਧੀ ਹੁਕਮ ਜਾਰੀ

ਪਟਿਆਲਾ, 26 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪੀ.ਡੀ.ਏ. ਅਧੀਨ ਰਿਹਾਇਸ਼ੀ ਅਤੇ ਕਮਰਸ਼ੀਅਲ ਖੇਤਰ ਸਮੇਤ ਬਹਾਦਰਗੜ੍ਹ ਵਿਖੇ ਵੀ ਪਟਿਆਲਾ ਮਿਊਾਸੀਪਲ ਹੱਦਾਂ 'ਚ ਲਾਗੂ ਪਾਬੰਦੀਆਂ ਨੂੰ ਇੰਨ ਬਿੰਨ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ ਫੇਸਲੈੱਸ ਕਾਰਜਪ੍ਰਣਾਲੀ ਕੀਤੀ ਸ਼ੁਰੂ

ਪਟਿਆਲਾ, 26 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਆਮ ਆਮਦਨ ਤੇ ਕਰ ਵਿਭਾਗ ਵਲੋਂ ਹੁਣ ਫੇਸਲੈੱਸ ਕਾਰਜਪ੍ਰਣਾਲੀ ਸ਼ੁਰੂ ਕੀਤੀ ਹੈ, ਜਿਸ ਨਾਲ ਹੁਣ ਇਹ ਕਿਸੇ ਵੀ ਕਰ-ਦਾਤਾ ਨੂੰ ਪਤਾ ਨਹੀਂ ਚੱਲੇਗਾ ਕਿ ਕੌਣ ਅਧਿਕਾਰੀ ਕਿਸ ਕਰ-ਦਾਤਾ ਦੇ ਕਰ ਦਾ ਨਿਰੀਖਣ ਕਰ ਰਿਹਾ ਹੈ | ਇਹ ...

ਪੂਰੀ ਖ਼ਬਰ »

ਫ਼ੀਸਾਂ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਹੋਈਆਂ ਇਕਜੁੱਟ

ਪਟਿਆਲਾ, 26 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਅੱਜ ਪੰਜਾਬ ਦੀਆਂ 14 ਵਿਦਿਆਰਥੀ ਜਥੇਬੰਦੀਆਂ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੈਠਕ ਹੋਈ ਜਿਸ ਵਿਚ ਆਇਰਸਾ, ਆਇਸਾ, ਸੀ. ਵਾਈ. ਐੱਸ. ਐੱਸ., ਡੀ. ਐੱਸ.ਓ. ਪੰਜਾਬ, ਐਨ. ਪੀ. ਵੀ. ਐੱਸ., ਐੱਨ. ਐੱਸ. ਯੂ. ਆਈ, ਪੀ. ਪੀ. ਐੱਸ. ਓ., ਪੀ. ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਨੇ ਬਿਜਲੀ ਨਿਗਮ ਦੇ ਦਫ਼ਤਰਾਂ 'ਚ 50 ਫ਼ੀਸਦੀ ਸਟਾਫ਼ ਬੁਲਾਉਣ ਦੀ ਕੀਤੀ ਮੰਗ

ਪਟਿਆਲਾ, 26 ਅਗਸਤ (ਸਿੱਧੂ, ਖਰੋੜ)- ਹੈੱਡ ਆਫ਼ਿਸ ਜੁਆਇੰਟ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵਲੋਂ 21 ਅਗਸਤ ਨੂੰ ਜਾਰੀ ਕੀਤੇ ਪੱਤਰ ਅਨੁਸਾਰ ਬਿਜਲੀ ਨਿਗਮ ਦੇ ਸਾਰੇ ਦਫ਼ਤਰਾਂ 'ਚ 50 ਫ਼ੀਸਦੀ ਅਮਲੇ ਬੁਲਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਉਕਤ ਕਮੇਟੀ ਦੇ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਅਮਰੂਦ ਬਾਗ਼ਬਾਨੀ ਦੀ ਪ੍ਰਫੁੱਲਤਾ 'ਚ ਅਜੇ ਵੀ ਅੜਿੱਕਾ ਹੈ ਮੰਡੀਕਰਨ ਦੀ ਸਮੱਸਿਆ

ਪਟਿਆਲਾ, 26 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਭਾਵੇਂ ਅਮਰੂਦ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਵਾਸਤੇ ਕਿਹਾ ਜਾ ਰਿਹਾ ਹੈ ਪਰ ਅਜੇ ਵੀ ਮੰਡੀਕਰਨ ਦੀ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਨਾਲ ਵਾਪਰੀ ਬਦਸਲੂਕੀ ਦੀ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਢੀਂਡਸਾ ਪਿੰਡ ਪੁੱਜੇ ਬਲਜੀਤ ਸਿੰਘ ਦਾਦੂਵਾਲ

ਰਾਜਪੁਰਾ, 26 ਅਗਸਤ (ਰਣਜੀਤ ਸਿੰਘ)- ਨੇੜਲੇ ਪਿੰਡ ਢੀਂਡਸਾ ਵਿਖੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਮੰਦਭਾਗੀ ਘਟਨਾ ਅਤੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਹੇ ਭਾਈ ਭਗਵੰਤ ਸਿੰਘ ਨਾਲ ਹੋਈ ਬਦਸਲੂਕੀ ਨੂੰ ਲੈ ਕੇ ਅੱਜ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਕੈਂਪ 'ਚ ਭਾਗ ਲੈਣ 'ਤੇ ਕੈਡਿਟ ਸ਼ਿਵਮ ਨੂੰ ਕੀਤਾ ਸਨਮਾਨਿਤ

ਪਟਿਆਲਾ, 26 ਅਗਸਤ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਐਨ.ਸੀ.ਸੀ. ਨੇਵਲ ਵਿੰਗ ਦੇ ਸੀਨੀਅਰ ਕੈਡਿਟ ਕੈਪਟਨ ਸ਼ਿਵਮ ਨੇ ਇਸ ਸਾਲ ਜਨਵਰੀ 2020 'ਚ ਦਿੱਲੀ ਵਿਖੇ ਰਿਪਬਲਿਕ ਡੇ ਕੈਂਪ 'ਚ ਭਾਗ ਲਿਆ | ਸੀਨੀਅਰ ਕੈਡਿਟ ਕੈਪਟਨ ਸ਼ਿਵਮ ਨੂੰ ਐਨ.ਸੀ.ਸੀ. ...

ਪੂਰੀ ਖ਼ਬਰ »

ਛੋਟੀ ਉਮਰੇ ਕੈਨੇਡਾ ਪੁਲਿਸ 'ਚ ਭਰਤੀ ਹੋਏ ਸ਼ਾਹਬਾਜ ਸਿੰਘ

ਪਟਿਆਲਾ, 26 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਭ ਤੋਂ ਛੋਟੀ ਉਮਰੇ ਕੈਨੇਡਾ ਪੁਲਿਸ 'ਚ ਭਰਤੀ ਹੋ ਕੇ ਸ਼ਾਹਬਾਜ ਸਿੰਘ ਨੇ ਇਕੱਲੇ ਪਟਿਆਲਾ ਦਾ ਹੀ ਨਹੀਂ ਪੂਰੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਪਟਿਆਲਾ ਸ਼ਹਿਰ ਦੇ ਜੰਮਪਲ ਸ਼ਾਹਬਾਜ ਸਿੰਘ ਪਟਿਆਲਾ ਦੇ ਇਕ ਨਿੱਜੀ ਸਕੂਲ ...

ਪੂਰੀ ਖ਼ਬਰ »

ਨਿੱਜੀ ਹੱਥਾਂ 'ਚ ਦੇਣ ਦੀ ਜਿਨ੍ਹਾਂ ਨੂੰ ਸੀ ਤਿਆਰੀ 'ਸਰਕਾਰ ਦੀ ਸਾਖ ਬਚਾ ਰਹੇ ਨੇ ਉਹੀ ਵਿਭਾਗ ਸਰਕਾਰੀ'

ਪਟਿਆਲਾ, 26 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਵਾਇਰਸ ਤੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਕੇਂਦਰ ਤੇ ਰਾਜ ਸਰਕਾਰਾਂ ਆਪਣੇ ਵਸੀਲਿਆਂ ਨਾਲ ਪੂਰੀ ਵਾਹ ਲਾਉਣ 'ਚ ਲੱਗੀਆਂ ਹੋਈਆਂ ਹਨ | ਕੋਵਿਡ-19 ਦੌਰਾਨ ਮੋਹਰੀ ਕਤਾਰ 'ਚ ਅੱਗੇ ਹੋ ਕਥਿਤ ਜਾਨ ਲੇਵਾ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਸ਼ਾਮ ਸਾਢੇ ਛੇ ਵਜੇ ਤੋਂ ਬਾਅਦ ਖੋਲ੍ਹਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਜ਼ਿਲ੍ਹਾ ਪੁਲਿਸ ਮੁਖੀ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੋੜ)- ਪੰਜਾਬ ਅੰਦਰ ਕੋਵਿਡ-19 ਮਹਾਂਮਾਰੀ ਦੌਰਾਨ ਵੱਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਅੰਦਰ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਸਮਾਂ ਪੰਜਾਬ ਸਰਕਾਰ ਵਲੋਂ ਸ਼ਾਮ 6:30 ਵਜੇ ਦਾ ਮੁਕੱਰਰ ਕੀਤਾ ਗਿਆ ਸੀ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

2 ਬੱਸਾਂ ਜ਼ਬਤ, 4 ਦੇ ਕੀਤੇ ਚਲਾਨ

ਘਨੌਰ, 26 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)- 'ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਹਰਿਆਣਾ ਸਰਹੱਦ ਤੋਂ ਰੋਜ਼ਾਨਾ ਚੋਰੀ ਦੂਜੇ ਸੂਬਿਆਂ ਤੋਂ ਲਿਆਏ ਜਾ ਰਹੇ ਹਨ ਹਜ਼ਾਰਾਂ ਪਰਵਾਸੀ ਮਜ਼ਦੂਰ' ਦੇ ਸਿਰਲੇਖ ਹੇਠ ਇਕ ਵਿਸ਼ੇਸ਼ ਖ਼ਬਰ ਪਿਛਲੇ ਦਿਨੀਂ ਸਭ ਤੋਂ ਪਹਿਲਾਂ 'ਅਜੀਤ' 'ਚ ...

ਪੂਰੀ ਖ਼ਬਰ »

ਐੱਸ. ਓ. ਐੱਸ. ਸੰਸਥਾ ਅਤੇ ਹਿੰਦੁਸਤਾਨ ਸਕਾਊਟਸ ਅਤੇ ਗਾਈਡਜ਼ ਐਸੋਸੀਏਸ਼ਨ ਨਾਲ ਸਮਝੌਤਾ

ਰਾਜਪੁਰਾ, 26 ਅਗਸਤ (ਜੀ.ਪੀ. ਸਿੰਘ)-ਬੇਸਹਾਰਾ ਬੱਚਿਆਂ ਦੀ ਅੰਤਰਰਾਸ਼ਟਰੀ ਸੰਸਥਾ ਐੱਸ.ਓ.ਐੱਸ. ਬਾਲ ਪਿੰਡ ਦੇ ਬੇਸਹਾਰਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੰਸਥਾ ਦੇ ਸਥਾਨਕ ਪਿੰਡ ਦੇ ਡਾਇਰੈਕਟਰ ਡਾ. ਸੰਜੀਵ ਸਿੰਘ ਅਤੇ ਹਿੰਦੁਸਤਾਨ ਸਕਾਊਟਸ ਅਤੇ ਗਾਈਡਜ਼ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ

ਸੰਘੋਲ, 26 ਅਗਸਤ (ਗੁਰਨਾਮ ਸਿੰਘ ਚੀਨਾ)-ਸੰਘੋਲ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਇਕ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਮੁੱਖ ਮੁਨਸ਼ੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਦੀਪ ਸਿੰਘ ਵਲੋਂ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ...

ਪੂਰੀ ਖ਼ਬਰ »

ਜੇਲ੍ਹ ਅੰਦਰ ਦੱਬਿਆ ਹੋਇਆ ਮੋਬਾਈਲ ਤੇ ਨਸ਼ਾ ਬਰਾਮਦ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਅਹਾਤਿਆਂ ਦੇ ਪਿਛਲੇ ਪਾਸੇ ਮਿੱਟੀ 'ਚ ਦੱਬਿਆ ਹੋਇਆ ਇਕ ਲਿਫ਼ਾਫ਼ਾ ਜੇਲ੍ਹ ਪ੍ਰਸ਼ਾਸਨ ਨੂੰ ਗਸ਼ਤ ਦੌਰਾਨ ਮਿਲਿਆ ਅਤੇ ਇਸ ਲਿਫ਼ਾਫ਼ੇ ਨੂੰ ਖੋਲ੍ਹ ਕੇ ਚੈੱਕ ਕਰਨ ਉਪਰੰਤ ਇਕ ਮੋਬਾਈਲ, 16 ਗਰਾਮ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਅਪਲਾਈ ਸੇਵਾਵਾਂ ਦਾ ਸਮਾਂ-ਬੱਧ ਤਰੀਕੇ ਨਾਲ ਹੋ ਰਿਹੈ ਨਿਪਟਾਰਾ

ਪਟਿਆਲਾ, 26 ਅਗਸਤ (ਅ.ਸ. ਆਹਲੂਵਾਲੀਆ)-ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ 41 ਸੇਵਾ ਕੇਂਦਰਾਂ 'ਚ 167 ਕਾਊਾਟਰ ਚੱਲ ਰਹੇ ਹਨ | ਕਰੀਬ 200 ਮੁਲਾਜ਼ਮ ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫੂਕ ਮੁਜ਼ਾਹਰੇ

ਪਾਤੜਾਂ, 26 ਅਗਸਤ (ਜਗਦੀਸ਼ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਪਾਤੜਾਂ ਇਲਾਕੇ ਦੇ ਪਿੰਡਾਂ ਵਿਚ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਜਿੱਥੇ ਰੋਸ ਜ਼ਾਹਿਰ ਕੀਤਾ ਗਿਆ ...

ਪੂਰੀ ਖ਼ਬਰ »

ਅੱਜ ਮੁਜ਼ਾਹਰਾ ਕਰ ਸਾੜੀ ਲਾਰਿਆਂ ਦੀ ਪੰਡ

ਪਟਿਆਲਾ, 26 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਮਿਲ ਰਹੀਆਂ ਸਹੂਲਤਾਂ ਇਕ ਇਕ ਕਰਕੇ ਵਾਪਸ ਲੈਣਾ, ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕਰਨ, 200 ਰੁਪਏ ਟੈਕਸ ਵਸੂਲਣ, ਮੋਬਾਈਲ ਭੱਤਾ ਘਟਾਉਣ, ਪੈਨਸ਼ਨ ਬੰਦ ਕਰਨ, ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਪਟਿਆਲਾ, 26 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ, ਪੰਜਾਬੀ ਯੂਨੀਵਰਸਿਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਹਿੰਦ ਦੀ ਚਾਦਰ : ਸ੍ਰੀ ਗੁਰੂ ਤੇਗ ਬਹਾਦਰ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੂਬਾ ਸਰਕਾਰ ਨਹੀਂ ਲੈ ਰਹੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਾਲੇ ਭਾਸ਼ਾ ਵਿਭਾਗ ਪੰਜਾਬ ਦੀ ਸਾਰ

ਪਟਿਆਲਾ, 26 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ 'ਚ ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਤਿਕਾਰ ਦਿਵਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਦੂਜੇ ਪਾਸੇ ਇਸ ਨੂੰ ਗੰਭੀਰਤਾ ਨਾਲ ਲਾਗੂ ਕਰਵਾਉਣ ਵਾਲੇ ਅਫ਼ਸਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ...

ਪੂਰੀ ਖ਼ਬਰ »

ਮਾਈਨਿੰਗ ਦੇ ਮਾਮਲੇ 'ਚ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਾਤੜਾਂ, 26 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੁਲਿਸ ਨੇ ਮਾਈਨਿੰਗ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਕਾਬੂ ਕਰਕੇ 2 ਜੇ.ਸੀ.ਬੀ. ਅਤੇ 4 ਟਰੈਕਟਰ-ਟਰਾਲੀਆਂ ਨੂੰ ਕਬਜ਼ੇ ਵਿਚ ਲਿਆ ਹੈ | ਇਸ ਤੋਂ ਇਲਾਵਾ ਜ਼ਮੀਨ ਮਾਲਕ, ਜੇ.ਸੀ.ਬੀ. ਮਾਲਕ ਅਤੇ ਭਰਤ ਪਵਾਉਣ ...

ਪੂਰੀ ਖ਼ਬਰ »

ਕੱਲ੍ਹ ਮੁਲਾਜ਼ਮ ਸ਼ਹਿਰ 'ਚ ਕਰਨਗੇ ਰੋਸ ਮਾਰਚ

ਪਟਿਆਲਾ, 26 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਮਿਲ ਰਹੀਆਂ ਸਹੂਲਤਾਂ ਇਕ ਇਕ ਕਰਕੇ ਵਾਪਸ ਲੈਣਾ, ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕਰਨ, 200 ਰੁਪਏ ਟੈਕਸ ਵਸੂਲਣ, ਮੋਬਾਈਲ ਭੱਤਾ ਘਟਾਉਣ, ਪੈਨਸ਼ਨ ਬੰਦ ਕਰਨ, ...

ਪੂਰੀ ਖ਼ਬਰ »

ਸਤੰਬਰ ਦੇ ਪਹਿਲੇ ਹਫ਼ਤੇ ਕੋਵਿਡ ਦਾ ਜ਼ੋਰ ਵਧਣ ਦੀ ਸੰਭਾਵਨਾ, ਲੋਕ ਪੂਰੀ ਇਹਤਿਆਤ ਵਰਤਣ-ਕੁਮਾਰ ਅਮਿਤ

ਪਟਿਆਲਾ, 26 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸਤੰਬਰ ਦੇ ਪਹਿਲੇ ਹਫ਼ਤੇ ਕੋਵਿਡ ਮਹਾਂਮਾਰੀ ਦਾ ਜ਼ੋਰ ਵੱਧ ਸਕਦਾ ਹੈ | ਇਸ ਲਈ ਅਗਲੇ 15 ਦਿਨ ਸਾਡੇ ਲਈ ਬਹੁਤ ਮਹੱਤਵਪੂਰਨ ਹਨ | ਜਿਸ ਲਈ ਲੋਕ ਪੂਰੇ ਇਹਤਿਆਤ ਵਰਤਣ ਅਤੇ ਆਪਣੇ ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰਾਂ ...

ਪੂਰੀ ਖ਼ਬਰ »

ਬਲਵਿੰਦਰ ਝਾੜਵਾਂ ਨੇ ਕਈ ਪਰਿਵਾਰਾਂ ਨੂੰ ਕਰਵਾਇਆ 'ਆਪ' 'ਚ ਸ਼ਾਮਿਲ

ਘਨੌਰ, 26 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)- ਹਲਕਾ ਘਨੌਰ 'ਚ ਜਿਥੇ ਵੱਖ ਵੱਖ ਪਿੰਡਾਂ 'ਚ ਆਮ ਆਦਮੀ ਪਾਰਟੀ ਨਾਲ ਲੋਕਾਂ ਦਾ ਜੁੜਣਾ ਜਾਰੀ ਹੈ ਉੱਥੇ ਹੀ ਪਿੰਡ ਸੇਹਰਾ ਵਿਖੇ ਬਲਵਿੰਦਰ ਸਿੰਘ ਝਾੜਵਾਂ ਵਲੋਂ ਹਰਜੀਤ ਸਿੰਘ ਸੇਹਰਾ ਦੀ ਅਗਵਾਈ 'ਚ ਕੀਤੀ ਗਈ ਬੈਠਕ ਦੌਰਾਨ ਕਈ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚ ਕੋਵਿਡ ਵਾਰਡ 'ਚ ਦਾਖਲ ਮਰੀਜ਼ ਦੀ ਲੱਤ ਦੀ ਹੱਡੀ ਜੋੜੀ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਹੱਡੀਆਂ ਦੇ ਵਿਭਾਗ ਦੇ ਡਾਕਟਰਾਂ ਨੇ ਅੱਜ ਇੱਥੇ ਐਮ.ਸੀ.ਐਚ. ਕੋਵਿਡ ਵਾਰਡ ਵਿਖੇ ਦਾਖਲ ਕੋਰੋਨਾ ਪਾਜ਼ੀਟਿਵ 45 ਸਾਲਾ ਮਰੀਜ਼ ਦੀ ਕਿਸੇ ਹਾਦਸੇ 'ਚ ਟੁੱਟੀ ਹੋਈ ਲੱਤ ਦੀ ਹੱਡੀ ਜੋੜ ਕੇ ...

ਪੂਰੀ ਖ਼ਬਰ »

ਡਿਊਟੀ ਮੈਜਿਸਟਰੇਟ ਮੱਟੂ ਨੂੰ 'ਲੋਕ ਨਾਇਕ' ਵਜੋਂ ਕੀਤਾ ਸਨਮਾਨਿਤ

ਘਨੌਰ, 26 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਕੋਰੋਨਾ ਮਹਾਂਮਾਰੀ ਦੇ ਫੈਲਾਅ ਤੋਂ ਰੋਕਣ ਲਈ ਕੰਮ ਕਰਨ ਵਾਲੇ ਜਿਹੜੇ ਯੋਧੇ ਕਰਮਚਾਰੀਆਂ ਨੇ ਬੁਲੰਦ ਹੌਸਲੇ, ਦਲੇਰੀ, ਨਿਡਰਤਾ, ਦਿ੍ੜ੍ਹਤਾ ਅਤੇ ਤਨਦੇਹੀ ਨਾਲ ਇਸ ਮਹਾਂਮਾਰੀ ਨੂੰ ਰੋਕਣ 'ਚ ਅਹਿਮ ਭੂਮਿਕਾ ਨਿਭਾਈ ਹੈ | ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਮੂਹਰੇ ਨਰੇਗਾ ਕਾਮਿਆਂ ਨੇ ਦਿੱਤਾ ਧਰਨਾ

ਨਾਭਾ, 26 ਅਗਸਤ (ਕਰਮਜੀਤ ਸਿੰਘ)- ਬੀ.ਡੀ.ਪੀ.ਓ. ਨਾਭਾ ਖ਼ਿਲਾਫ਼ ਪੇਂਡੂ ਨਰੇਗਾ ਕਾਮਿਆਂ ਨੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਰੋਹ ਭਰਪੂਰ ਧਰਨਾ ਦਿੱਤਾ | ਇਸ ਧਰਨੇ ਨੂੰ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ ਨੇ ਸੰਬੋਧਨ ...

ਪੂਰੀ ਖ਼ਬਰ »

ਪਿੰਡ ਅਸਰਪੁਰ ਵਿਖੇ ਖ਼ਰਾਬ ਹੋਈ ਜੀਰੀ ਦੀ ਫਸਲ ਦਾ ਜਾਇਜ਼ਾ ਲੈਣ ਪੁੱਜੇ ਬੂਟਾ ਸਿੰਘ ਸ਼ਾਦੀਪੁਰ

ਸਨੌਰ, 26 ਅਗਸਤ (ਸੋਖਲ)- ਪਿੰਡ ਅਸਰਪੁਰ ਦੇ ਕਿਸਾਨ ਦੀ ਸਨੌਰ ਦੇ ਬੋਲੜ ਚੌਕ ਦੇ ਦੁਕਾਨਦਾਰ ਵਲੋਂ ਕਥਿਤ ਘਟੀਆ ਬੀਜ ਕਾਰਨ ਖ਼ਰਾਬ ਹੋਈ ਜੀਰੀ ਦੀ ਫਸਲ ਦਾ ਅੱਜ ਭਾਰਤੀ ਕਿਸਾਨ ਮੰਚ ਦੇ ਆਗੂ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਜਾਇਜ਼ਾ ਲੈਣ ਪੁੱਜੇ | ਕਿਸਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX