ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿਚ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਸੱਤ ਸਤੰਬਰ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਮੱਦੇਨਜ਼ਰ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਹਨ | ਅੱਜ ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਆਗੂਆਂ ਤੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਸਰਕਾਰ ਨੂੰ ਪੰਜਾਬ ਵਿਰੋਧੀ ਸਮਝਦੇ ਸਨ, ਜਿਨ੍ਹਾਂ ਨੇ ਸੰਗਤ ਦਰਸ਼ਨ ਦੇ ਨਾਂ 'ਤੇ ਅਤੇ ਹੋਰ ਵੱਡੇ ਪੱਧਰ 'ਤੇ ਘਪਲੇਬਾਜ਼ੀਆਂ ਕੀਤੀਆਂ ਸਨ, ਪਰ ਕੈਪਟਨ ਸਰਕਾਰ ਨੇ ਉਨ੍ਹਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ | ਕੈਪਟਨ ਦੇ ਰਾਜ ਵਿਚ ਸ਼ਰਾਬ ਘੁਟਾਲਾ, ਬੀਜ ਘੁਟਾਲਾ ਵਰਗੇ ਕਈ ਬਹੁ ਕਰੋੜੀ ਘੁਟਾਲੇ ਹੋਏ ਹਨ, ਪਰ ਹੁਣ ਕੈਪਟਨ ਸਰਕਾਰ ਵਲੋਂ ਦਲਿਤਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ, ਜਿਸ ਨੂੰ ਲੋਕ ਇਨਸਾਫ਼ ਪਾਰਟੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕਥਿਤ ਤੌਰ 'ਤੇ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਵਲੋਂ 6 ਸਤੰਬਰ ਤੱਕ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਤਾਂ ਉਹ 7 ਸਤੰਬਰ ਨੂੰ ਮੋਤੀ ਮਹਿਲ ਦੇ ਬਾਹਰ ਪ੍ਰਦਰਸ਼ਨ ਕਰਨਗੇ | ਉਨ੍ਹਾਂ ਸਮੂਹ ਦਲਿਤ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਚ ਲੋਕ ਇਨਸਾਫ਼ ਪਾਰਟੀ ਦਾ ਸਾਥ ਦੇਣ ਤੇ ਵੱਡੀ ਗਿਣਤੀ ਵਿਚ ਪਟਿਆਲਾ ਪੁੱਜਣ ਤਾਂ ਜੋ ਸੁੱਤੀ ਪਈ ਕੈਪਟਨ ਸਰਕਾਰ ਨੂੰ ਜਗਾਇਆ ਜਾ ਸਕੇ | ਇਸ ਮੌਕੇ ਗਗਨਦੀਪ ਸਿੰਘ ਸੰਨੀ ਕੈਂਥ, ਮਨਵਿੰਦਰ ਸਿੰਘ ਗਿਆਸਪੁਰਾ, ਰਣਧੀਰ ਸਿੰਘ ਸਿੰਘ ਸੀਬੀਆ, ਗੁਰਜੋਤ ਸਿੰਘ ਗਿੱਲ, ਗੁਰਮੀਤ ਸਿੰਘ ਮੁੰਡੀਆਂ, ਸੁਖਦੇਵ ਸਿੰਘ ਚੱਕ, ਸਰਬਜੀਤ ਸਿੰਘ ਕੰਗ, ਪ੍ਰੀਤਮ ਸਿੰਘ ਰਟੌਲ, ਜਸਦੀਪ ਸਿੰਘ ਕਾਲਾ, ਬਲਦੇਵ ਸਿੰਘ ਤੇ ਹੋਰ ਹਾਜ਼ਰ ਸਨ |
ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਇਲਾਕਿਆਂ 'ਚ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਧਾਇਕ ਸੰਜੇ ਤਲਵਾੜ ਨੇ ਗਲਾਡਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਸਤਾਵਿਤ ਵਿਕਾਸ ...
ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਟਨ ਕੂੜੇ ਦਾ ਆਧੁਨਿਕ ਠੰਗ ਨਾਲ ਨਿਪਟਾਰਾ ਨਾ ਹੋਣ ਦੇ ਹੱਲ ਲਈ ਸ਼ੁੱਕਰਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ...
ਇਯਾਲੀ/ਥਰੀਕੇ, 4 ਸਤੰਬਰ (ਰਾਜ ਜੋਸ਼ੀ)-ਥਾਣਾ ਸਦਰ ਦੀ ਪੁਲਿਸ ਨੇ ਸੂਆ ਰੋਡ ਪਿੰਡ ਥਰੀਕੇ ਵਿਖੇ ਲਗਾਏ ਨਾਕੇ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 3 ਕਿਲੋ ਗਾਂਜੇ ਸਮੇਤ ਗਿ੍ਫਤਾਰ ਕੀਤਾ ਹੈ, ਜਿਸ 'ਤੇ ਥਾਣਾ ਸਦਰ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ...
ਪ੍ਰਬੰਧਕ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਸ ਚਾਰ ਵਿਚ ਫੈਕਟਰੀ 'ਚ ਹੋਈ ਲੜਕੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਬੰਧਕ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...
ਲੁਧਿਆਣਾ, 4 ਸਤੰਬਰ (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ | ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 17 ਮਰੀਜ਼ਾਂ ਦੀ ਜਾਨ ਚਲੀ ਗਈ ਹੈ, ਜਿਸ ...
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਪ੍ਰੀਤ ਨਗਰ ਵਿਚ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਅਮਲ ...
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਰਵਿੰਦਰ ਸਾਹੂ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ...
ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਤਾਜਪੁਰ ਰੋਡ ਤੇ ਹੈਬੋਵਾਲ ਰੋਡ ਡੇਅਰੀ ਕੰਪਲੈਕਸ ਦੀਆਂ ਡੇਅਰੀਆਂ ਨੂੰ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਲਿਜਾਉਣ ਲਈ ਚੱਲ ਰਹੀ ਯੋਜਨਾ ਤਹਿਤ ਸ਼ੁੱਕਰਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ...
ਲੁਧਿਆਣਾ, 4 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ...
ਹੰਬੜਾਂ, 4 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੂੰ ਮਾਰਕੀਟ ਕਮੇਟੀ ਜਗਰਾਉਂ ਦਾ ਚੇਅਰਮੈਨ ਬਣਾਉਣ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਮਿਹਨਤ ਕਰਨ ਵਾਲੇ ਕਾਂਗਰਸੀ ...
ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)- ਆਰ.ਟੀ.ਆਈ. ਵਰਕਰ ਅਤੇ ਐਡਵੋਕੇਟ ਨਲਿਨ ਕੌਸ਼ਿਕ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਲੁਧਿਆਣਾ ਦੀ ਹਦੂਦ ਤੋਂ ਬਾਹਰ ਇਕ ਕਿਲੋਮੀਟਰ ਖੇਤਰ ਵਿਚ ਬਣੀਆਂ ਕਾਲੋਨੀਆ/ ਇਲਾਕੇ ਦਾ ਸਰਵੇ ਕਰਾ ਕੇ ਅਰਬਨ ਏਰੀਆ ਐਲਾਨ ਕੇ ਮਿਊਾਸਿਪਲ ...
ਢੰਡਾਰੀ ਕਲਾਂ, 4 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪ੍ਰਸਿੱਧ ਉਦਯੋਗਪਤੀ ਮਨਜੀਤ ਸਿੰਘ ਲੋਟੇ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਵਲੋਂ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਈ.ਐੱਨ.ਟੀ.ਯੂ.ਸੀ. ਦੇ ਪੰਜਾਬ ਚੇਅਰਮੈਨ ਬਲਬੀਰ ਸਿੰਘ ਕੇ. ਪੀ. ਦੁਆਰਾ ਭੇਜੇ ...
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਦੇ ਇਲਾਕੇ ਦੀਪ ਹਸਪਤਾਲ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਲੜਕੀ ਪਾਸੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਾਡਲ ਹਾਊਸ ਦੀ ਰਹਿਣ ਵਾਲੀ ਗਰਿਮਾ ...
ਲੁਧਿਆਣਾ, 4 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਰਾਸ਼ਨ ਡਿਪੂਆਂ ਅਤੇ ਭੱਠਿਆਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਪਿਛਲੇ ਦਿਨੀਂ ...
ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਤੋਂ ਸਾਨੂੰ ਸੁਚੇਤ ਹੋਣ ਦੀ ਅਤੇ ਦੂਜਿਆਂ ਨੂੰ ਸੁਚੇਤ ਕਰਨ ਦੀ ਜ਼ਰੂਰਤ ਹੈ ਤਾਂਕਿ ਇਸ ਭਿਆਨਕ ਬਿਮਾਰੀ ਤੋਂ ਆਪ ਬਚਿਆ ਤੇ ਦੂਜਿਆਂ ਨੂੰ ਬਚਾਇਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ...
ਲੁਧਿਆਣਾ, 4 ਸਤੰਬਰ (ਅਕਰੀਕ ਸਿੰਘ ਬੱਤਰਾ) - ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਅਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੀਦਾ ਦੀ ਅਗਵਾਈ ਵਿਚ ਹੋਈ | ਸੂਬਾ ਸਕੱਤਰ ਹਰਜੀਤ ਸਿੰਘ ਜੀਦਾ ਨੇ ...
ਲੁਧਿਆਣਾ, 4 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਰਕਾਰ ਵਲੋਂ ਕਾਰੋਬਾਰੀਆਂ ਨੂੰ ਸ਼ਾਮ 6.30 ਵਜੇ ਤੱਕ ਕੰਮਕਾਜ ਕਰਨ ਦੀ ਛੂਟ ਦਿੱਤੀ ਜਾ ਰਹੀ ਹੈ, ਪਰ ਇਸਦੇ ਬਾਵਜੂਦ ਕੋਈ ਵਿਸ਼ੇਸ਼ ਖਰੀਦਾਰ ਨਾ ਹੋਣ ਕਾਰਨ ਸ਼ਹਿਰ ...
ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੇ ਪ੍ਰਧਾਨ ਤੇ ਉੱਘੇ ਸਨਅਤਕਾਰ ਰਣਜੋਧ ਸਿੰਘ ਦੀ 'ਕੋਰੋਨਾ ਸਟੋਰੀ' ਕਿਤਾਬ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ...
ਲੁਧਿਆਣਾ, 4 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਲੁਧਿਆਣਾ 'ਚ ਸ਼ੁਰੂ ਕੀਤਾ ਧਰਨਾ ਲਗਾਤਾਰ ਜਾਰੀ ਹੈ | ਅੱਜ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਰਾਜਵੀਰ ਕੌਰ ਨੇ ਸਿਵਲ ਹਸਪਤਾਲ ...
ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਤੇ ਘੁਟਾਲਿਆਂ ਤੇ ਭਿ੍ਸ਼ਟਾਚਾਰ ਵਿਚ ਧਸੀ ਹੋਈ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਪੰਜਾਬ ਦਾ ਹਰ ਵਰਗ ਕਾਹਲਾ ਪਿਆ ਹੋਇਆ ਹੈ | ਉਪਰੋਕਤ ...
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਦੀਪਕ ਕੁਮਾਰ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਕਰਨ ਸ਼ਰਮਾ, ...
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਅਹੂਜਾ)-ਲੁਧਿਆਣਾ ਪੁਲਿਸ ਨੇ ਭੁੱਕੀ ਤੇ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਪਹਿਲੇ ਮਾਮਲੇ ਵਿਚ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ...
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਖੁਰਦ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤਾਂ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...
ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਦਫ਼ਤਰ ਵਿਖੇ ਬਾਸਕਟਬਾਲ ਕੋਚ ਤੇ ਨੈਸ਼ਨਲ ਬਾਸਕਟਬਾਲ 2007 ਦੇ ਚੈਂਪੀਅਨ ਅਸ਼ੋਕ ਗਿੱਲ ਭਾਵਾਧਸ ਦੇ ਧਰਮ ਗੁਰੂ ਪ੍ਰਭੂ ਰਿਸ਼ੀ ਰਤਨਾਕਰ ਦੀ ਵਿਚਾਰ ਧਾਰਾ ਤੋਂ ਪ੍ਰਭਾਵਿਤ ਹੋ ਕੇ ...
ਆਲਮਗੀਰ, 4 ਸਤੰਬਰ (ਜਰਨੈਲ ਸਿੰਘ ਪੱਟੀ)-ਭਾਈ ਨੱਥਾਂਮੱਲ, ਭਾਈ ਅਬਦੁੱਲਾ ਢਾਡੀ ਸਭਾ ਦੇ ਕੇਂਦਰੀ ਤੇ ਜ਼ਿਲ੍ਹਾ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਢਾਡੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ...
ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਵਾਰਡ ਨੰ.-11 ਅਧੀਨ ਪੈਂਦੇ ਮਹਾਰਾਣਾ ਪ੍ਰਤਾਪ ਨਗਰ ਵਿਖੇ 18.50 ਲੱਖ ਲਾਗਤ ਨਾਲ ਨਵੇਂ ਲੱਗੇ ਟਿਊਬਵੈਲ ਦਾ ਕੌਾਸਲਰ ਬੀਬੀ ਬਲਵਿੰਦਰ ਕੌਰ ਗਰੇਵਾਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ...
ਫੁੱਲਾਂਵਾਲ, 4 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਲੁਧਿਆਣਾ ਨੂੰ ਪੱਖੋਵਾਲ ਨਾਲ ਜੋੜਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਜਿਸ 'ਤੇ ਲਲਤੋਂ ਚੌਕ ਲਾਗੇ ਪਏ ਵੱਡੇ-ਵੱਡੇ ਖੱਡੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਤਾਂ ਬਣ ਹੀ ਰਹੇ ਹਨ, ਨਾਲ ਹੀ ਕਿਸੇ ...
ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਨਾਸ਼ਪਤੀਆਂ ਦੀ ਕਾਸ਼ਤ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫ਼ਲ ਵਿਗਿਆਨ ਵਿਭਾਗ ਵਲੋਂ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ 200 ਤੋਂ ਵੱਧ ਕਿਸਾਨਾਂ, ਬਾਗਬਾਨੀ ਮਾਹਿਰਾਂ ਤੇ ਵਿਗਿਆਨੀਆਂ ਨੇ ਹਿੱਸਾ ਲਿਆ | ਯੂਨੀਵਰਸਿਟੀ ...
ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ ਪੀ. ਜੀ. ਹੋਸਟਲਜ਼ ਅਤੇ ਕਿਰਾਏ ਦੀਆਂ ਰਿਹਾਇਸ਼ੀ ਜਾਇਦਾਦਾਂ 'ਤੇ 7.5 ਫੀਸਦੀ ਪ੍ਰਾਪਰਟੀ ਟੈਕਸ ਲਗਾਏ ਜਾਣ ਦਾ ਵਿਰੋਧੀ ਧਿਰ ਦੇ ਆਗੂਆਂ ਵਲੋਂ ਸਖਤ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ ਕੋਰੋਨਾ ਕਾਰਨ ...
ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਵਿਸਾਰਨ 'ਚ ਜਿੱਥੇ ਕਈ ਧਿਰਾਂ ਜ਼ਿੰਮੇਵਾਰ ਹਨ, ਉੱਥੇ ਸਨਅਤਕਾਰ ਰਣਜੋਧ ਸਿੰਘ ਵਰਗੇ ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਨੂੰ ਪਿਆਰ ਕਰਨ ਵਾਲੇ ਵੀ ਹਨ, ਜਿਨ੍ਹਾਂ ਨੇ ਆਪਣੇ ਕਾਰਖ਼ਾਨੇ ਦੇ ...
ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਬਚਪਨ ਬਚਾਓ ਅੰਦੋਲਨ ਤੇ ਬਾਲ ਭਲਾਈ ਕਮੇਟੀ ਦੇ ਮੈਂਸਰ ਸੰਜੇ ਮਹੇਸ਼ਵਰੀ ਪਿਛਲੇ 6 ਮਹੀਨੇ ਤੋਂ ਆਪਣੇ ਬੱਚੇ ਦੀ ਭਾਲ ਕਰ ਰਹੇ ਮਾਪਿਆਂ ਲਈ ਰੱਬ ਦਾ ਰੂਪ ਬਣ ਕੇ ਸਾਹਮਣੇ ਆਏ ਹਨ | ਉਨ੍ਹਾਂ ਨੇ ਮਾਂ-ਬਾਪ ਨੂੰ ਉਨ੍ਹਾਂ ਦੇ ਬੱਚੇ ਨਾਲ ...
ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਯੂਥ ਵਿੰਗ ਦੇ ਕੌਮੀ ਪ੍ਰਧਾਨ ਲਵ ਦਰਾਵਿੜ ਤੇ ਮੁਕਲ ਹੰਸ ਦੀ ਅਗਵਾਈ ਹੇਠ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿਚ ਅਤੇ ਵਾਲਮੀਕਿ ਸਮਾਜ ਦੇ ਬੱਚਿਆਂ ਦਾ ਭਵਿੱਖ ਹਨ੍ਹੇਰਾ ਕਰਨ ਵਾਲੇ ਕੈਬਨਿਟ ...
ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)-ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰ ਰਹੀ ਈਕੋ ਸਿੱਖ ਸੰਸਥਾ ਦੀ ਤਰਜ਼ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਡੇਅਰੀ ਕੰਪਲੈਕਸ ਹੰਬੜਾਂ ਵਿਖੇ ਮਾਈਕਰੋ ਫਾਰੈਸਟ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਕਮਿਸ਼ਨਰ ...
ਹੰਬੜਾਂ, 4 ਸਤੰਬਰ (ਹਰਵਿੰਦਰ ਸਿੰਘ ਮੱਕੜ)- ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ, ਜਿਸਦਾ ਪੰਜਾਬ ਤੇ ਪੰਜਾਬ ਦੇ ਲੋਕਾਂ ਲਈ ਕੀਤੇ ਕੰਮਾਂ ਦਾ ਸੰਘਰਸ਼ ਭਰਿਆ ਇਤਿਹਾਸ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਆਗੂ ਬਲਕਰਨ ...
ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਫ਼ਤਿਹ ਤਹਿਤ ਘਰਾਂ 'ਚ ਇਕਾਂਤਵਾਸ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ 'ਵੀ. ਕੇਅਰ' ਮੁਹਿੰਮ ਤਹਿਤ ਟੈਲੀਫ਼ੋਨ 'ਤੇ ਹਾਲ ਚਾਲ ਪੁੱਛਿਆ ਜਾਵੇਗਾ | ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ...
ਲੁੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੀ ਸਥਾਪਨਾ ਦੇ 64 ਸਾਲ ਪੂਰੇ ਹੋਣ 'ਤੇ ਸਥਾਪਨਾ ਦਿਵਸ ਮਨਾਇਆ | ਇਸ ਸਬੰਧੀ ਗੱਲਬਾਤ ਕਰਦਿਆਂ ਲੁਧਿਆਣਾ ਮੰਡਲ ਦੇ ਸੀਨੀਅਰ ਡਿਵੀਜ਼ਨਲ ਮੈਨੇਜਰ ਗਣੇਸ਼ ਲਾਲ ਨੇ ਦੱਸਿਆ ਕਿ ਜੀਵਨ ਬੀਮਾ ...
ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਬਖਸ਼ੇ ਗਏ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਸਮੁੱਚੀ ਮਨੁੱਖਤਾ ਤੱਕ ਪਹੰੁਚਾਉਣ ਦੇ ਮਿਸ਼ਨ ਨੂੰ ਲੈ ਕੇ ਹੋਂਦ 'ਚ ਆਈ ਸੰਸਥਾ ਗੁਰੂ ਨਾਨਕ ਸੇਵਾ ਮਿਸ਼ਨ ਜਲਦੀ ਹੀ ਆਪਣੀਆਂ ਧਰਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX