ਤਾਜਾ ਖ਼ਬਰਾਂ


ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  5 minutes ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  21 minutes ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  42 minutes ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  53 minutes ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 2 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 3 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 3 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 4 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 4 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 5 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 5 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 3 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 5 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 3 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਪੰਜਾਬ / ਜਨਰਲ

ਜੈਕਾਰਿਆਂ ਦੀ ਗੂੰਜ 'ਚ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਵਾਦੀਆਂ 'ਚ ਸੁਸ਼ੋਭਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਅੱਜ ਗੁਰ-ਮਰਿਆਦਾ ਅਨੁਸਾਰ ਪਹਿਲੀ ਅਰਦਾਸ ਉਪਰੰਤ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ ਹਨ | ਇਸ ਦੌਰਾਨ ਕੋਵਿਡ-19 ਕਾਰਨ ਸਰਕਾਰ ਵਲੋਂ ਤੈਅ ਨਿਯਮਾਂ ਅਨੁਸਾਰ ਪਹਿਲੇ ਦਿਨ 127 ਸ਼ਰਧਾਲੂਆਂ ਨੇ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮੱਥਾ ਟੇਕਿਆ ਅਤੇ ਸਰੋਵਰ 'ਚ ਇਸ਼ਨਾਨ ਕੀਤਾ | ਇਸ ਤੋਂ ਪਹਿਲਾਂ ਸਵੇਰੇ 9 ਵਜੇ ਮਰਿਆਦਾ ਮੁਤਾਬਿਕ ਸੁਖਆਸਣ ਹਾਲ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪਰਿਕਰਮਾ ਉਪਰੰਤ ਸ਼ਬਦ ਗਾਇਨ ਅਤੇ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਦੀ ਗੂੰਜ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਮੁੱਖ ਦਰਬਾਰ ਹਾਲ ਵਿਖੇ ਸੁਸ਼ੋਭਿਤ ਸੁੰਦਰ ਪਾਲਕੀ ਸਾਹਿਬ 'ਚ ਕੀਤਾ | ਠੀਕ 12.30 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸਾਲ 2020 ਦੀ ਯਾਤਰਾ ਲਈ ਪਹਿਲੀ ਅਰਦਾਸ ਮੁੱਖ ਗ੍ਰੰਥੀ ਭਾਈ ਮਿਲਾਪ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਲਿਆ | ਇਸ ਮੌਕੇ ਹਜ਼ੂਰੀ ਰਾਗੀ ਸ੍ਰੀ ਹੇਮਕੁੰਟ ਸਾਹਿਬ ਭਾਈ ਇਕਬਾਲ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਮਨਜੀਤ ਸਿੰਘ ਪੂੰਨੇ ਵਾਲੇ ਦੇ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਦੌਰਾਨ 418 ਇੰਜੀਨੀਅਰ ਕੋਰ ਦੇ ਮੇਜਰ ਰਵਿੰਦਰ ਸਿੰਘ ਪੁੰਡੀਰ ਅਤੇ ਮੁਨੀਸ਼ ਕਪਿਲ ਨੂੰ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਗ੍ਰੰਥੀ ਭਾਈ ਮਿਲਾਪ ਸਿੰਘ ਅਤੇ ਮੀਤ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਸ਼ਾਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |
ਭਾਵੇਂ ਕਿ ਕੋਵਿਡ-19 ਕਰਕੇ ਇਸ ਵਾਰ ਸੰਗਤ ਸੀਮਤ ਸੀ ਪਰ ਗੁਰਦੁਆਰਾ ਸਾਹਿਬ ਦੇ ਕਿਵਾੜ ਖੁੱਲ੍ਹਣ ਦੌਰਾਨ ਸੰਗਤ ਵਲੋਂ ਲਗਾਏ ਗਏ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਅਤੇ ਨਰਸਿੰਙੇ ਦੀਆਂ ਮਨਮੋਹਕ ਧੁੰਨਾ ਨੇ ਹਿਮਾਲਿਆ ਦੀਆਂ ਗਗਨਚੁੰਬੀ ਪਹਾੜੀਆਂ 'ਚ ਅਲੌਕਿਕ ਦਿ੍ਸ਼ ਸਿਰਜ ਦਿੱਤਾ ਅਤੇ ਮਾਹੌਲ ਖ਼ਾਲਸਾਈ ਰੰਗ 'ਚ ਰੰਗਿਆ ਗਿਆ | ਸੰਗਤ ਵਲੋਂ ਗੁਰਦੁਆਰਾ ਸਾਹਿਬ 'ਚ ਖੂਬਸੂਰਤ ਮਹਿਕਦੇ ਫੁੱਲਾਂ ਦੀ ਸਜਾਵਟ ਕੀਤੀ ਗਈ | ਇਸ ਸਬੰਧੀ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕਰਨ ਆਈ ਸੰਗਤ ਦੇ ਠਹਿਰਨ, ਲੰਗਰ ਤੇ ਸਿਹਤ ਸੇਵਾਵਾਂ ਦਾ ਪ੍ਰਬੰਧ ਪੜਾਅ ਦਰ ਪੜਾਅ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਯਾਤਰਾ ਲਈ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ ਐਸ. ਟੀ. ਆਰ. ਐਫ. ਵਲੋਂ ਗੋਬਿੰਦਘਾਟ, ਭੂੰਡਾਰ ਅਤੇ ਗੋਬਿੰਦਧਾਮ ਵਿਖੇ ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ |

ਸੁਖਬੀਰ ਵਲੋਂ ਵਧੀਕ ਮੁੱਖ ਸਕੱਤਰ ਦੀ ਰਿਪੋਰਟ ਜਨਤਕ

ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਚੂਅਲ ਪ੍ਰੈੱਸ ਕਾਨਫ਼ਰੰਸ ਦੌਰਾਨ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਦੀ ਜਾਂਚ ਰਿਪੋਰਟ ਜਨਤਕ ਕਰਦਿਆਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ...

ਪੂਰੀ ਖ਼ਬਰ »

14.5 ਲੱਖ ਦੀ ਲੁਧਿਆਣਾ ਡਕੈਤੀ ਦੇ ਮੁੱਖ ਸਾਜਿਸ਼ਕਾਰ ਸਮੇਤ 4 ਗਿ੍ਫ਼ਤਾਰ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਪੰਜਾਬ ਪੁਲਿਸ ਨੇ ਇਕ ਸਾਂਝੀ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਤੋਂ ਫ਼ਰਾਰ ਅਪਰਾਧੀ ਅਤੇ ਮੁੱਖ ਸਾਜ਼ਿਸ਼ਕਾਰ ਨੀਰਜ ਸ਼ਰਮਾ ਉਰਫ਼ ਆਸ਼ੂ ਸਮੇਤ ਉਸ ਦੇ ਚਾਰ ਸਾਥੀਆਂ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ, ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਐਕਸਾਈਜ਼ ਸਟਾਫ਼ ਵਲੋਂ ਤਸੀਹਿਆਂ ਕਾਰਨ 'ਬ੍ਰੇਨ ਹੈਮਰੇਜ'

ਚੰਡੀਗੜ੍ਹ, 4 ਸਤੰਬਰ (ਸੁਰਜੀਤ ਸਿੰਘ ਸੱਤੀ)- ਐਕਸਾਈਜ਼ ਸਟਾਫ਼ ਵਲੋਂ ਤਸੀਹੇ ਦੇਣ ਕਾਰਨ ਇਕ ਵਿਅਕਤੀ ਨੂੰ 'ਬ੍ਰੇਨ ਹੈਮਰੇਜ' ਹੋਣ ਕਰਕੇ ਪੁਲਿਸ ਕਾਰਵਾਈ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ 'ਤੇ ਹਾਈਕੋਰਟ ਨੇ ਮਾਨਸਾ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ...

ਪੂਰੀ ਖ਼ਬਰ »

ਬੈਂਕ 'ਚੋਂ 5.70 ਲੱਖ ਲੁੱਟੇ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਅੱਜ ਹਥਿਆਰਬੰਦ ਲੁਟੇਰਿਆਂ ਵਲੋਂ ਦਿਨ-ਦਿਹਾੜੇ ਪੰਜਾਬ ਐਾਡ ਸਿੰਧ ਬੈਂਕ ਦੀ ਪਿੰਡ ਭਾਗੋਵਾਲ ਬ੍ਰਾਂਚ 'ਚੋਂ 5.70 ਲੱਖ ਰੁਪਏ ਲੁੱਟ ਲਏ ਗਏ | ਲੁਟੇਰੇ ਪੂਰੀ ਘਟਨਾ ਨੂੰ ਸਿਰਫ਼ 3 ਮਿੰਟ 'ਚ ਅੰਜਾਮ ਦੇ ਕੇ ਫ਼ਰਾਰ ...

ਪੂਰੀ ਖ਼ਬਰ »

ਸਰਕਾਰੀ ਕ੍ਰਿਸ਼ਮਾ : ਕੇਸਾਂ ਤੇ ਮੌਤ ਦਰ 'ਚ ਵਾਧਾ-ਪਰ ਹਸਪਤਾਲਾਂ 'ਚ ਬੈੱਡ ਖਾਲੀ

ਮੇਜਰ ਸਿੰਘ ਜਲੰਧਰ, 4 ਸਤੰਬਰ-ਸ਼ਾਇਦ ਇਹ ਪੜ੍ਹ ਕੇ ਲੋਕ ਹੈਰਾਨ ਹੋਣ ਕਿ ਪਿਛਲੇ ਕਰੀਬ ਮਹੀਨੇ ਤੋਂ ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਕੇਸ ਤੇ ਮੌਤ ਦਰ 'ਚ ਭਾਰੀ ਵਾਧਾ ਹੋ ਰਿਹਾ ਹੈ, ਪਰ ਰਾਜ ਦੇ ਸਰਕਾਰੀ ਹਸਪਤਾਲਾਂ 'ਚ ਇਲਾਜ ਲਈ ਬਣਾਏ ਬਿਸਤਰਿਆਂ ਵਿਚੋਂ ਦੋ ਤਿਹਾਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਬਣਦੀ ਥਾਂ ਦੇਣ ਲਈ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ-ਬਰਾੜ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਮੁੱਖ ਬੁਲਾਰੇ ਅਤੇ ਸਾਬਕਾ ਆਰ.ਟੀ.ਆਈ. ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਡੈਮੋਕ੍ਰੇਟਿਕ ਭਾਰਤ ਸਰਕਾਰ ਅਤੇ ਕੇਂਦਰੀ ਕੈਬਨਿਟ ਵਲੋਂ ਜੰਮੂ ਅਤੇ ਕਸ਼ਮੀਰ ਦੀਆਂ ...

ਪੂਰੀ ਖ਼ਬਰ »

ਅੰਮਿ੍ਤਸਰ ਸਰਹੱਦੀ ਖੇਤਰ ਤੋਂ 9 ਪੈਕੇਟ ਹੈਰੋਇਨ ਬਰਾਮਦ

ਬੱਚੀਵਿੰਡ, 4 ਸਤੰਬਰ (ਬਲਦੇਵ ਸਿੰਘ ਕੰਬੋ)- ਅੰਮਿ੍ਤਸਰ ਸੈਕਟਰ ਅਧੀਨ ਆਉਂਦੀ ਰਾਮਕੋਟ ਚੌਾਕੀ ਦੇ ਸਰਹੱਦੀ ਖੇਤਰ 'ਚੋਂ ਬੀ. ਐਸ. ਐੱਫ. ਦੇ ਜਵਾਨਾਂ ਵਲੋਂ 9 ਪੈਕੇਟ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੀਮਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਅਧਿਆਪਕ ਦਿਵਸ ਦੀ ਵਧਾਈ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ | ਜਾਰੀ ਬਿਆਨ 'ਚ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ 'ਚ ਸਿੱਖਿਆ ਮੰਤਰੀ ਨੇ ਸੱਦਾ ਦਿੱਤਾ ਕਿ ਆਓ ਇਸ ...

ਪੂਰੀ ਖ਼ਬਰ »

'ਆਪ' ਸਿਆਸੀ ਹਿੱਤਾਂ ਨੂੰ ਦਿੰਦਾ ਲੋਕਾਂ ਦੀ ਭਲਾਈ ਨਾਲੋਂ ਵੱਧ ਅਹਿਮੀਅਤ-ਕੈਪਟਨ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਦਿੱਲੀ ਅੰਦਰ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਕੋਵਿਡ ਇਲਾਜ ਲਈ ਸਫਲ ਪ੍ਰਬੰਧਾਂ ਦੇ ਦਾਅਵਿਆਂ ਨੂੰ ਮੂਲੋਂ ਰੱਦ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ 'ਚ 'ਆਪ' ...

ਪੂਰੀ ਖ਼ਬਰ »

ਨੋਰੀ ਵੀਜ਼ਾ 'ਤੇ ਪਾਕਿ ਗਏ 400 ਲੋਕਾਂ ਦੀ 7 ਨੂੰ ਹੋਵੇਗੀ ਵਾਪਸੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਕੋਰੋਨਾ ਸੰਕਟ ਦੇ ਦੌਰਾਨ ਭਾਰਤ ਤੇ ਪਾਕਿਸਤਾਨ ਵਲੋਂ ਬੰਦ ਕੀਤੀਆਂ ਗਈਆਂ ਸਰਹੱਦਾਂ ਦੇ ਕਾਰਨ ਦੋਵਾਂ ਮੁਲਕਾਂ 'ਚ ਫਸੇ ਇਕ-ਦੂਜੇ ਦੇ ਨਾਗਰਿਕਾਂ ਨੂੰ ਭਾਵੇਂ ਕਿ ਲਾਜ਼ਮੀ ਸਿਹਤ ਸੁਰੱਖਿਆ ਪ੍ਰੋਟੋਕਾਲ ਦੇ ਤਹਿਤ ਭੇਜਿਆ ਜਾ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਕੈਨੇਡਾ ਸਤੰਬਰ ਸੈਸ਼ਨ ਲਈ ਏ.ਆਈ.ਪੀ. ਆਉਣੇ ਜਾਰੀ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)- ਵੀਜ਼ਾ ਗਾਈਡੈਂਸ ਦੇ ਕੇ ਵਿਦਿਆਰਥੀ ਵਰਗ ਤੇ ਵਿਜ਼ਟਰ ਵਰਗ ਤੋਂ ਇਲਾਵਾ ਓਪਨ ਵਰਕ ਪਰਮਿਟ ਲਈ ਕੈਨੇਡਾ ਜਾਣ ਦੇ ਚਾਹਵਾਨਾਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ 'ਮਾਈਾਡ ਮੇਕਰ' ਆਪਣੇ ਖੰਨਾ, ਪਟਿਆਲਾ ਤੇ ਬੰਗਾ ਸ਼ਹਿਰਾਂ ਵਿਖੇ ਸਥਿਤ ...

ਪੂਰੀ ਖ਼ਬਰ »

ਡਾ: ਦਰਿਆ ਦੇ ਅਚਨਚੇਤ ਅਕਾਲ ਚਲਾਣੇ 'ਤੇ ਯੂਨੀਵਰਸਿਟੀ ਭਾਈਚਾਰੇ 'ਚ ਸੋਗ ਦੀ ਲਹਿਰ

ਅੰਮਿ੍ਤਸਰ, 4 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਅਤੇ ਉੱਘੇ ਲੋਕ ਧਾਰਾ ਸ਼ਾਸਤਰੀ ਡਾ: ਦਰਿਆ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਸਵੇਰੇ ਅਚਾਨਕ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਇਜਲਾਸ ਦੌਰਾਨ ਸੜਕਾਂ ਜਾਮ ਕਰਨ ਦਾ ਐਲਾਨ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਸੰਸਦ ਦੇ ਆਉਣ ਵਾਲੇ ਮਾਨਸੂਨ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਫੈਸਲਾ ਅੱਜ ...

ਪੂਰੀ ਖ਼ਬਰ »

ਕੌਮੀ ਪੁਰਸਕਾਰਾਂ ਲਈ ਚੁਣੇ ਅਧਿਆਪਕਾਂ ਦੀ ਸੂਚੀ ਐਨ ਮੌਕੇ 'ਤੇ ਵੀ ਨਹੀਂ ਹੋ ਸਕੀ ਜਾਰੀ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਦੇ ਨਾਵਾਂ ਦੀ ਸੂਚੀ ਸਮੇਂ ਸਿਰ ਜਾਰੀ ਕਰਨ 'ਚ ਅਸਫਲ ਰਿਹਾ ਹੈ | ਖ਼ਬਰ ਲਿਖੇ ਜਾਣ ਤੱਕ ਕੌਮੀ ਪੁਰਸਕਾਰ ਲਈ ...

ਪੂਰੀ ਖ਼ਬਰ »

ਮਾਮਲਾ ਬਜ਼ੁਰਗ ਔਰਤ ਦੀ ਮੌਤ ਦਾ

ਛੋਟੇ ਪੁੱਤਰ ਅਤੇ ਕੇਅਰ ਟੇਕਰ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ 'ਚ ਲਾਵਾਰਸ ਹਾਲਤ 'ਚ ਪਈ ਮਿਲੀ ਬਜ਼ੁਰਗ ਮਾਤਾ ਮਹਿੰਦਰ ਕੌਰ ਦੀ ਮੌਤ ਦੇ ਮਾਮਲੇ ਸਬੰਧੀ ਪੰਜਾਬ ਮਹਿਲਾ ਕਮਿਸ਼ਨ ਵਲੋਂ ਜਾਂਚ ਦੇ ਦਿੱਤੇ ਆਦੇਸ਼ਾਂ ਉਪਰੰਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ 'ਚ ਇਕ ਮਾਲਕ ਨੇ 7 ਲੱਖ 'ਚ ਵੇਚੀ ਮੱਝ

ਲੰਬੀ, 4 ਸਤੰਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ ਵਿਖੇ ਇਕ ਮੱਝ ਜੋ ਕਿ ਉਸ ਦੇ ਮਾਲਕ ਵਲੋਂ ਖ਼ਰੀਦਦਾਰ ਨੂੰ 7 ਲੱਖ ਰੁਪਏ 'ਚ ਵੇਚੀ ਗਈ | ਇਸ ਦੀ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਸਿੱਧੂ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਮੁਰਗ ਨਸਲ ਦੀ ਮੱਝ ...

ਪੂਰੀ ਖ਼ਬਰ »

ਪੜ੍ਹਾਈ 'ਚ ਗੈਪ ਵਾਲੇ ਬੱਚਿਆਂ ਲਈ ਵਰਦਾਨ ਬਣਿਆ ਪੈਰਾਗਾਨ ਗਰੁੱਪ

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਪੈਰਾਗਾਨ ਗਰੁੱਪ ਆਪਣੀ ਮਿਆਰ ਨੰੂ ਕਾਇਮ ਰੱਖਦਿਆਂ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਦੇ ਬਹੁਤ ਵੀਜ਼ੇ ਲਗਵਾ ਰਿਹਾ ਹੈ | ਇਹ ਦਾਅਵਾ ਕਰਦਿਆਂ ਸੰਸਥਾ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੰੂ 'ਆਪ' ਦੀ ਸਰਕਾਰ ਬਣਨ 'ਤੇ ਕੀਤਾ ਜਾਵੇਗਾ ਰੈਗੂਲਰ-ਚੀਮਾ

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਹਰਪਾਲ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪਿਛਲੇ ਵਾਰ ਦੇ ਚੋਣ ਨਤੀਜਿਆਂ ਨੰੂ ਸਾਹਮਣੇ ਰੱਖ ਕੇ ਆਗਾਮੀ ਵਿਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX