ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਸੰਗਰੂਰ

ਕੋਰੋਨਾ ਕਾਰਨ ਮਿ੍ਤਕ ਐਲਾਨੇ ਗਏ ਵਿਅਕਤੀ ਦੇ ਪਰਿਵਾਰ ਨੇ ਸਿਹਤ ਵਿਭਾਗ 'ਤੇ ਚੁੱਕੇ ਸਵਾਲ

ਸੰਗਰੂਰ, 4 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਕੋਰੋਨਾ ਮਹਾਂਮਾਰੀ ਕਾਰਨ ਮਿ੍ਤਕ ਐਲਾਨੇ ਗਏ ਲਾਗਲੇ ਪਿੰਡ ਹਰਕਿਸ਼ਨਪੁਰਾ ਦੇ ਵਸਨੀਕ ਰਾਜਵੀਰ ਸਿੰਘ ਮਾਨ ਦੇ ਪਰਿਵਾਰ ਵਲੋਂ ਰਾਜਵੀਰ ਸਿੰਘ ਦੀ ਮੌਤ ਕੋਰੋਨਾ ਨਾਲ ਨਹੀਂ ਬਲਕਿ ਦਿਲ ਦਾ ਦੌਰਾ ਪੈਣ ਕਾਰਨ ਹੋਣ ਦਾ ਦਾਅਵਾ ਕਰਦਿਆਂ ਸਿਹਤ ਵਿਭਾਗ 'ਤੇ ਕਈ ਗੰਭੀਰ ਦੋਸ਼ ਲਗਾਏ ਹਨ | ਰਾਜਵੀਰ ਸਿੰਘ ਮਾਨ ਦੇ ਸਪੁੱਤਰ ਚਿਤਵੰਤ ਸਿੰਘ ਹਨੀ ਮਾਨ ਨੇ ਸਿਹਤ ਵਿਭਾਗ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਪਿੱਛੇ ਕੋਰੋਨਾ ਦਾ ਕਾਰਨ ਦੱਸਣ ਵਾਲੇ ਸਿਹਤ ਵਿਭਾਗ ਵਲੋਂ ਆਪਣੀ ਹੀ ਕੀਤੀ ਕਾਗ਼ਜ਼ੀ ਕਾਰਵਾਈ 'ਚ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਗਿਆ ਹੈ | ਉਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਪਰ ਸਿਹਤ ਵਿਭਾਗ ਨੇ ਇਸ ਨੰੂ ਕੋਰੋਨਾ ਪਾਜ਼ਟਿਵ ਕੇਸ ਦੱਸਦਿਆਂ ਪਰਿਵਾਰ ਪਾਸੋਂ ਧਾਰਮਿਕ ਅਤੇ ਸਮਾਜਿਕ ਅੰਤਿਮ ਰਸਮਾਂ ਰਿਵਾਜ਼ਾਂ ਤੋਂ ਵੀ ਸੱਖਣਾ ਕਰ ਦਿੱਤਾ | ਹਨੀ ਮਾਨ ਨੇ ਕਿਹਾ ਕਿ ਐਤਵਾਰ ਨੰੂ ਉਨ੍ਹਾਂ ਦੇ ਪਿਤਾ ਨੰੂ ਘਬਰਾਹਟ ਅਤੇ ਛਾਤੀ 'ਚ ਤੇਜ਼ ਦਰਦ ਹੋਣ ਦੀ ਤਕਲੀਫ਼ ਆਉਣ ਲੱਗੀ, ਜਿਸ ਦੇ ਚੱਲਦਿਆਂ ਉਹ ਆਪਣੇ ਪਿਤਾ ਨੰੂ ਸੰਗਰੂਰ ਦੇ ਇਕ ਨਿੱਜੀ ਹਸਪਤਾਲ 'ਚ ਲੈ ਗਏ ਜਿੱਥੋਂ ਡਾਕਟਰ ਨੇ ਬਿਨਾਂ ਕੋਈ ਇਲਾਜ ਕੀਤੇ ਉਨ੍ਹਾਂ ਦੇ ਪਿਤਾ ਨੰੂ ਕੋਰੋਨਾ ਦੇ ਸ਼ੱਕੀ ਮਰੀਜ਼ ਦੱਸਦਿਆਂ ਸਿਵਲ ਹਸਪਤਾਲ ਲਿਜਾਉਣ ਲਈ ਕਿਹਾ | ਜਦ ਉਹ ਆਪਣੇ ਪਿਤਾ ਨੰੂ ਲੈ ਕੇ ਸਿਵਲ ਹਸਪਤਾਲ ਪਹੁੰਚੇ ਤਾਂ ਉੱਥੇ ਸਟਾਫ਼ ਵਲੋਂ ਉਸ ਦੇ ਪਿਤਾ ਦਾ ਰੈਪਿਡ ਟੈਸਟ ਕੀਤਾ, ਜਿਸ ਦੀ ਰਿਪੋਰਟ ਨੈਗੇਟਿਵ ਹੋਣ ਬਾਰੇ ਉਨ੍ਹਾਂ ਨੰੂ ਹਸਪਤਾਲ ਸਟਾਫ਼ ਨੇ ਦੱਸਿਆ ਪਰ ਥੋੜ੍ਹੇ ਸਮੇਂ ਉਪਰੰਤ ਹੀ ਡਾਕਟਰਾਂ ਵਲੋਂ ਉਸ ਦੇ ਪਿਤਾ ਨੰੂ 'ਵੀਕਲੀ ਪਾਜ਼ੀਟਿਵ' ਦੱਸਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਤੇ ਉੱਥੇ ਇਕ ਦਿਨ ਤੱਕ ਰਹਿਣ ਉਪਰੰਤ ਉਸ ਦੇ ਪਿਤਾ ਨੰੂ ਮਿ੍ਤਕ ਐਲਾਨ ਦਿੱਤਾ | ਹਨੀ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਸਟਾਫ਼ ਵਲੋਂ ਉਸ ਦੇ ਪਿਤਾ ਦੀ ਮੌਤ ਦੀ ਖ਼ਬਰ ਤੋਂ ਮਹਿਜ਼ 15 ਮਿੰਟ ਪਹਿਲਾਂ ਪਰਿਵਾਰ ਨੰੂ ਦੱਸਿਆ ਕਿ ਰਾਜਵੀਰ ਸਿੰਘ ਮਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਉਨ੍ਹਾਂ ਸਿਹਤ ਵਿਭਾਗ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਕੋਰੋਨਾ ਟੈਸਟ ਦੀ ਰਿਪੋਰਟ 72 ਘੰਟਿਆਂ ਉਪਰੰਤ ਆਉਂਦੀ ਹੈ ਉਸ ਦਾ ਨਤੀਜਾ 24 ਘੰਟਿਆਂ ਤੋਂ ਵੀ ਪਹਿਲਾਂ ਕਿਸ ਤਰ੍ਹਾਂ ਆ ਗਿਆ | ਹਨੀ ਮਾਨ ਨੇ ਕਿਹਾ ਕਿ ਉਸ ਦੇ ਪਿਤਾ ਨੰੂ ਕੋਰੋਨਾ ਪਾਜ਼ੀਟਿਵ ਕਰਾਰ ਦੇਣ ਕਾਰਨ ਵਿਦੇਸ਼ 'ਚ ਬੈਠੀ ਉਸ ਦੀ ਮਾਤਾ ਅਤੇ ਭੈਣ ਵੀ ਉਸ ਦੇ ਪਿਤਾ ਦੇ ਅੰਤਿਮ ਦਰਸ਼ਨ ਨਹੀਂ ਕਰ ਸਕੇ ਪਰ ਜੱਦ ਹੁਣ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਉਨ੍ਹਾਂ ਵਲੋਂ ਆਪਣੇ ਪੱਧਰ 'ਤੇ ਮੌਤ ਦੇ ਕਾਰਨ ਦੀ ਰਿਪੋਰਟ ਕਢਵਾਈ ਤਾਂ ਉਸ 'ਚ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਗਿਆ ਹੈ |
ਡੈੱਥ ਰੀਵਿਊ ਕਮੇਟੀ ਕਰੇਗੀ ਮਾਮਲੇ ਦੀ ਜਾਂਚ-
ਹਨੀ ਮਾਨ ਵਲੋਂ ਲਗਾਏ ਗਏ ਇਲਜ਼ਾਮਾਂ ਬਾਰੇ ਜਦ ਸਿਵਲ ਹਸਪਤਾਲ ਸੰਗਰੂਰ ਦੇ ਐਸ.ਐਮ.ਓ. ਡਾ. ਬਲਜੀਤ ਸਿੰਘ ਦਾ ਪੱਖ ਜਾਣਨ ਲਈ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਡੈੱਥ ਰੀਵਿਊ ਕਮੇਟੀ ਪਾਸੋਂ ਜਾਂਚ ਕਰਵਾ ਲਈ ਜਾਵੇਗੀ ਅਤੇ ਜਾਂਚ ਦੀ ਰਿਪੋਰਟ ਆਉਣ ਉਪਰੰਤ ਹੀ ਉਹ ਮੌਤ ਦੇ ਅਸਲ ਕਾਰਨ ਬਾਰੇ ਕੁਝ ਦੱਸ ਸਕਣਗੇ |

ਮਲੇਰਕੋਟਲਾ ਸਬ ਡਵੀਜ਼ਨ ਦੇ ਤਿੰਨ ਕੋਵਿਡ ਕੇਅਰ ਕੇਂਦਰਾਂ 'ਚ ਜ਼ੇਰੇ ਇਲਾਜ ਹਨ 168 ਕੋਰੋਨਾ ਮਰੀਜ਼

ਮਲੇਰਕੋਟਲਾ, 4 ਸਤੰਬਰ (ਕੁਠਾਲਾ)- ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਮਲੇਰਕੋਟਲਾ ਅੰਦਰ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਥਾਪਤ ਕੀਤੇ ਤਿੰਨ ਕੋਵਿਡ ਕੇਅਰ ਕੇਂਦਰਾਂ ਸਿਵਲ ਹਸਪਤਾਲ ਮਲੇਰਕੋਟਲਾ, ਸਬ ਜੇਲ੍ਹ ਮਲੇਰਕੋਟਲਾ ...

ਪੂਰੀ ਖ਼ਬਰ »

ਪਿੰਡ ਢੱਡੇਵਾੜਾ 'ਚ ਰਾਤ ਨੂੰ ਪਾੜ ਤੋਂ ਦਬੋਚੇ ਚੋਰ ਦੀ ਲੋਕਾਂ ਨੇ ਛਿੱਤਰ ਪਰੇਡ ਕਰਕੇ ਖੰਭੇ ਨਾਲ ਨੂੜਿਆ

ਮਲੇਰਕੋਟਲਾ, 4 ਸਤੰਬਰ (ਕੁਠਾਲਾ)- ਬੀਤੀ ਰਾਤ ਨੇੜਲੇ ਪਿੰਡ ਢੱਡੇਵਾੜਾ ਵਿਖੇ ਇਕ ਦੁਕਾਨ ਦਾ ਜਿੰਦਰਾ ਤੋੜ ਕੇ ਚੋਰੀ ਦੀ ਕੋਸ਼ਿਸ਼ ਕਰ ਰਹੇ ਚੋਰਾਂ 'ਚੋਂ ਇਕ ਨੂੰ ਪਿੰਡ ਵਾਸੀਆਂ ਨੇ ਮੌਕੇ 'ਤੇ ਦਬੋਚ ਕੇ ਪਹਿਲਾਂ ਖੂਬ ਛਿੱਤਰ ਪਰੇਡ ਕੀਤੀ ਅਤੇ ਫਿਰ ਇਕ ਖੰਭੇ ਨਾਲ ਨੂੜ ...

ਪੂਰੀ ਖ਼ਬਰ »

ਕੰਪਿਊਟਰ ਟੀਮ ਨੇ ਇੰਡੀਆ ਬੁੱਕ ਤੇ ਏਸ਼ੀਆ ਬੁੱਕ 'ਚ ਦਰਜ ਕਰਵਾਈ ਪਛਾਣ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੰਪਿਊਟਰ ਸਾਇੰਸ ਟੀਮ ਪੰਜਾਬ ਦੀ ਕੋਰ ਕਮੇਟੀ ਮੈਂਬਰ ਇੰਦਰਜੀਤ ਸਿੰਘ ਕਲਸੀ ਫ਼ਿਰੋਜ਼ਪੁਰ, ਯੂਨਸ ਖੋਖਰ ਨਵਾਂਸ਼ਹਿਰ, ਮੁਹੰਮਦ ਆਰਿਫ਼ ਸੰਗਰੂਰ, ਨਵਜੋਤ ਕੌਰ ਸੰਗਰੂਰ, ਸਰਬਜੀਤ ਕੌਰ ਮਾਨਸਾ, ਹਰਦੀਪ ਕੌਰ ਬਠਿੰਡਾ, ਸੁਦੇਸ਼ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਜਣੇ ਚੋਰੀ ਦੀ ਕਾਰ ਸਮੇਤ ਗਿ੍ਫ਼ਤਾਰ

ਸੰਦੌੜ, 4 ਸਤੰਬਰ (ਜੱਸੀ, ਚੀਮਾ)- ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਸੀਨੀਅਰ ਆਈ.ਪੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਅੰਦਰ ਚੋਰੀ ਅਤੇ ਹੋਰ ਵਾਰਦਾਤਾਂ ਨੂੰ ਰੋਕਣ ਦੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਇੰਸਪੈਕਟਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੰੂ ਕੋਰੋਨਾ ਟੈੱਸਟ ਕਰਨ ਤੋਂ ਰੋਕਣ ਲਈ ਮਤੇ ਪਾਸ ਕਰਨ ਵਾਲੀਆਂ ਪੰਚਾਇਤਾਂ ਖ਼ਿਲਾਫ਼ ਹੋਵੇਗੀ ਕਾਰਵਾਈ- ਐਸ.ਡੀ.ਐਮ.

ਲਹਿਰਾਗਾਗਾ, 4 ਸਤੰਬਰ (ਅਸ਼ੋਕ ਗਰਗ)- ਐਸ.ਡੀ.ਐਮ. ਲਹਿਰਾਗਾਗਾ ਮੈਡਮ ਜੀਵਨਜੋਤ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸੂਬਾ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਚਲਾਈ ਮੁਹਿੰਮ 'ਚ ਅੜਿੱਕਾ ਖੜ੍ਹਾ ਕਰਨ ਅਤੇ ਸਿਹਤ ਵਿਭਾਗ ਦੀ ਟੀਮ ਨੰੂ ਪਿੰਡਾਂ 'ਚ ਵੜਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ ਤੇ ਇਕ ਦੀ ਮੌਤ

ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 33 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 2354 ਹੋ ਗਈ ਹੈ, ਜਦਕਿ ਮਲੇਰਕੋਟਲਾ ਦੇ 35 ਸਾਲਾ ਮੋਹੰਮਦ ਅਨਵਰ ਦੀ ਗੋਰਮਿੰਟ ਮੈਡੀਕਲ ਕਾਲਜ ਪਟਿਆਲਾ ਵਿਖੇ ਮੌਤ ...

ਪੂਰੀ ਖ਼ਬਰ »

ਪੁਲਿਸ ਨੇ ਚੋਰ ਪਾਸੋਂ ਬਰਾਮਦ ਕਰਵਾਈ 1.45 ਲੱਖ ਦੀ ਰਾਸ਼ੀ

ਧੂਰੀ, 4 ਸਤੰਬਰ (ਸੰਜੇ ਲਹਿਰੀ, ਦੀਪਕ)- ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਬੀਤੇ ਦਿਨੀਂ ਧਰਮਪੁਰਾ ਮੁਹੱਲੇ 'ਚ ਹੋਈ ਚੋਰੀ ਦੇ ਮਾਮਲੇ ਦੀ ਛਾਣਬੀਨ ਉਪਰੰਤ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਿਸ ਪਾਸੋਂ ਲਗਪਗ 1 ਲੱਖ 45 ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਅਗਲੇ ਸੰਘਰਸ਼ ਦਾ ਐਲਾਨ ਕਰਨਗੇ ਅੱਜ- ਔਲਖ

ਸ਼ੇਰਪੁਰ, 4 ਸਤੰਬਰ (ਦਰਸਨ ਸਿੰਘ ਖੇੜੀ) -ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਸੀਨੀਅਰ ਸੂਬਾਈ ਆਗੂ ਅਜਮੇਰ ਸਿੰਘ ਔਲਖ ਨੇ ਇੱਥੇ ਦੱਸਿਆ ਕਿ ਅਧਿਆਪਕਾਂ ਦੀ ਮੁੜ ਲਾਮਬੰਦੀ ਤਹਿਤ 5 ਸਤੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ...

ਪੂਰੀ ਖ਼ਬਰ »

ਮਰਹੂਮ ਦਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਅਮਰਗੜ੍ਹ, 4 ਸਤੰਬਰ (ਜਤਿੰਦਰ ਮੰਨਵੀ)- ਪਿਛਲੇ ਦਿਨੀਂ ਪਿੰਡ ਰਾਮਪੁਰ ਛੰਨਾਂ ਵਿਖੇ ਸ.ਪ੍ਰਦੁਮਣ ਸਿੰਘ ਸੋਹੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਰਾਮਪੁਰ ਛੰਨਾ ਦੇ ਲਾਡਲੇ ਫ਼ਰਜ਼ੰਦ ਸ.ਦਵਿੰਦਰ ਸਿੰਘ ਸੋਹੀ(27) ਭਰੀ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਹਰ ਟੈਸਟ ਦਾ ਫ਼ੀਸ ਦਾ ਰੇਟ 50 ਤੋਂ 70 ਪ੍ਰਤੀਸ਼ਤ ਤੱਕ ਹੋਵੇਗਾ ਘੱਟ, ਮਰੀਜ਼ਾਂ ਨੂੰ ਮਿਲੇਗੀ ਰਾਹਤ-ਮਿਲਖ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਸਥਾਨਕ ਸ਼ਹਿਰ ਵਿਖੇ ਮਰੀਜ਼ਾਂ ਨੂੰ ਮਹਿੰਗੇ ਟੈੱਸਟਾਂ ਵਾਲੀਆਂ ਲੈਬਾਰਟਰੀਆਂ ਤੋਂ ਰਾਹਤ ਦਿਵਾਉਣ ਲਈ ਗੁਰੂ ਨਾਨਕ ਮੋਦੀ ਖਾਨਾ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਿੱਖ, ...

ਪੂਰੀ ਖ਼ਬਰ »

ਘਰੇਲੂ ਬਿਜਲੀ ਮੀਟਰਾਂ ਦੀ ਰੀਡਿੰਗ ਲੇਟ ਹੋਣ ਕਾਰਨ ਖਪਤਕਾਰਾਂ ਨੂੰ ਲੱਗ ਰਿਹੈ ਚੂਨਾ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ, ਜਸਵੰਤ ਸਿੰਘ ਤੋਲਾਵਾਲ ਨੇ ਇਕ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਪਾਵਰਕਾਮ ਵਲੋਂ ਹਰ ਦੋ ਮਹੀਨੇ ਬਾਅਦ ਕੀਤੀ ਜਾਣ ਵਾਲੀ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਗਰੁੱਪ ਦੀ ਇਕਾਈ ਦੀ ਚੋਣ

ਘਰਾਚੋਂ, 4 ਸਤੰਬਰ (ਘੁਮਾਣ) - ਭਾਰਤੀ ਕਿਸਾਨ ਯੂਨੀਅਨ ਡਕੌਾਦਾ ਗਰੁੱਪ ਵਲੋਂ ਪਿੰਡ ਅਕਬਰਪੁਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਬਲਾਕ ਪੱਧਰੀ ਆਗੂ ਕਰਮ ਸਿੰਘ ਬਲਿਆਲ ਬਲਾਕ ਪ੍ਰਧਾਨ ਭਵਾਨੀਗੜ੍ਹ, ਧੀਰਾ ਸਿੰਘ ਭੱਟੀਵਾਲ ਖ਼ੁਰਦ, ਨਛੱਤਰ ਸਿੰਘ ਝਨੇੜੀ, ਜਰਨੈਲ ...

ਪੂਰੀ ਖ਼ਬਰ »

ਹੈਪਰਿੰਦਰ ਸਿੰਘ ਹੈਪੀ ਚਪੜੌਦਾ ਇੰਟਕ ਦੇ ਪੰਜਾਬ ਪ੍ਰਧਾਨ ਨਿਯੁਕਤ

ਅਮਰਗੜ੍ਹ, 4 ਸਤੰਬਰ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ)- ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਵਲੋਂ ਹੈਪਰਿੰਦਰ ਸਿੰਘ ਹੈਪੀ ਚਪੜੌਦਾ ਨੂੰ ਯੂਥ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮਹਾਰਾਜਾ ਪੈਲੇਸ ਅਮਰਗੜ੍ਹ ਵਿਖੇ ਰੱਖੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਹੋਈਆਂ ਸਰਗਰਮ

ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਜਿੱਥੇ ਦੇਸ਼ 'ਚ ਸਭ ਤੋਂ ਜ਼ਿਆਦਾ ਝੋਨੇ ਦੀ ਪੈਦਾਵਾਰ ਹੁੰਦੀ ਹੈ, 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਹੁਣ ਤੋਂ ਹੀ ਸਰਗਰਮ ਹੋ ਗਈਆਂ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਨੇ 2222 ਔਕਸੀਮੀਟਰ ਪਾਰਟੀ ਨੂੰ ਜਨਤਾ ਦੀ ਸੇਵਾ ਲਈ ਦਿੱਤੇ

ਕੁੱਪ ਕਲਾਂ, 4 ਸਤੰਬਰ (ਮਨਜਿੰਦਰ ਸਿੰਘ ਸਰੌਦ)- ਕੋਰੋਨਾ ਮਹਾਂਮਾਰੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਆਪਣੇ ਘਰ ਬੈਠਿਆਂ ਹੀ ਆਕਸੀਜਨ ਦੀ ਘੱਟ ਰਹੀ ਗੁਣਵੱਤਾ ਨੂੰ ਚੈੱਕ ਕਰਨ ਦੇ ਲਈ ਔਕਸੀਮੀਟਰ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ ਦੇ ਮਿਡਲ ਅਤੇ ਸੈਕੰਡਰੀ ਵਰਗ ਦੇ ਬਲਾਕ ਪੱਧਰੀ ਨਤੀਜਿਆਂ ਦਾ ਐਲਾਨ

ਸੰਗਰੂਰ 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ 'ਚ ਚੱਲ ਰਹੇ ਭਾਸ਼ਣ ਮੁਕਾਬਲਿਆਂ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਧਰਮਸੋਤ ਦੇ ਮਾਮਲੇ 'ਤੇ ਵਿਰੋਧੀ ਸਿਆਸਤ ਕਰ ਰਹੇ ਹਨ- ਰਟੋਲ

ਕੌਹਰੀਆਂ, 4 ਸਤੰਬਰ (ਸਿੱਧੂ)- ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਂਅ ਨੂੰ ਵਜ਼ੀਫ਼ਾ ਘੁਟਾਲੇ ਨਾਲ ਜੋੜ ਕੇ ਸਿਆਸੀ ਵਿਰੋਧੀ ਪਾਰਟੀਆਂ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ | ਉਕਤ ਪ੍ਰਗਟਾਵਾ ਮਾ. ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਕਾਂਗਰਸ ਪਾਰਟੀ ਨੇ ਗੋਗੀ ...

ਪੂਰੀ ਖ਼ਬਰ »

ਸਿਟੀ ਪੈੱ੍ਰਸ ਕਲੱਬ ਦੀ ਹੋਈ ਮੀਟਿੰਗ

ਅਹਿਮਦਗੜ੍ਹ, 4 ਸਤੰਬਰ (ਸੋਢੀ)- ਸਿਟੀ ਪੈੱ੍ਰਸ ਕਲੱਬ ਅਹਿਮਦਗੜ੍ਹ ਦੀ ਮੀਟਿੰਗ ਸਰਪ੍ਰਸਤ ਨਛੱਤਰ ਰਾਹੀਂ ਅਤੇ ਪ੍ਰਧਾਨ ਸੁਖਜੀਤ ਖੇੜਾ ਦੀ ਅਗਵਾਈ ਹੇਠ ਹੋਈ, ਜਿਸ 'ਚ ਫ਼ੀਲਡ 'ਚ ਕੰਮ ਕਰਦੇ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਕੌ ਾਸਲ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਸਥਾਨਕ ਵਾਰਡ ਨੰਬਰ 2 ਦੇ ਵਾਸੀਆਂ ਵਲੋਂ ਟੂਟੀਆਂ 'ਚ ਆ ਰਹੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਨਗਰ ਕੌਾਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਆਪ' ਆਗੂ ਹਰਭਜਨ ਸਿੰਘ ਹੈਪੀ, ...

ਪੂਰੀ ਖ਼ਬਰ »

ਘਰਾਂ ਦੇ ਬਨੇਰਿਆਂ ਨੇੜੇ ਦੀ ਲੰਘ ਰਹੀਆਂ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਤੋਂ ਵਾਰਡ ਵਾਸੀ ਪ੍ਰੇਸ਼ਾਨ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਲਖਮੀਰਵਾਲਾ ਦੇ ਵਾਰਡ ਨੰਬਰ 7 ਦੇ ਵਾਸੀ ਆਪਣੇ ਘਰਾਂ ਦੇ ਬਨੇਰਿਆਂ ਨੇੜੇ ਦੀ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਕਾਰਨ ਕਾਫੀ ਪ੍ਰੇਸ਼ਾਨ ਹਨ | ਵਾਰਡ ਵਾਸੀ ਕੁਲਦੀਪ ਸਿੰਘ, ਦਰਸ਼ਨ ਸਿੰਘ, ...

ਪੂਰੀ ਖ਼ਬਰ »

ਹਰ ਟੈਸਟ ਦਾ ਫ਼ੀਸ ਦਾ ਰੇਟ 50 ਤੋਂ 70 ਪ੍ਰਤੀਸ਼ਤ ਤੱਕ ਹੋਵੇਗਾ ਘੱਟ, ਮਰੀਜ਼ਾਂ ਨੂੰ ਮਿਲੇਗੀ ਰਾਹਤ-ਮਿਲਖ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਸਥਾਨਕ ਸ਼ਹਿਰ ਵਿਖੇ ਮਰੀਜ਼ਾਂ ਨੂੰ ਮਹਿੰਗੇ ਟੈੱਸਟਾਂ ਵਾਲੀਆਂ ਲੈਬਾਰਟਰੀਆਂ ਤੋਂ ਰਾਹਤ ਦਿਵਾਉਣ ਲਈ ਗੁਰੂ ਨਾਨਕ ਮੋਦੀ ਖਾਨਾ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਿੱਖ, ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਡ) ਦੀ ਸੁਨਾਮ ਜਥੇਬੰਦੀ ਦੀ ਇਕ ਮੀਟਿੰਗ ਹਲਕਾ ਦਫ਼ਤਰ ਸੁਨਾਮ ਵਿਖੇ ਹੋਈ | ਇਸ ਮੌਕੇ ਅਕਾਲੀ ਦਲ ਦੇ ਆਗੂ ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਚਮਕੌਰ ਸਿੰਘ ਮੋਰਾਂਵਾਲੀ, ...

ਪੂਰੀ ਖ਼ਬਰ »

ਸਿੰਧੜਾਂ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

ਸੁਨਾਮ ਊਧਮ ਸਿੰਘ ਵਾਲਾ/ਦਿੜ੍ਹਬਾ ਮੰਡੀ, 4 ਸਤੰਬਰ (ਭੁੱਲਰ, ਧਾਲੀਵਾਲ, ਛਾਜਲੀ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਵਲੋਂ ਪਾਰਟੀ ਦੀ ਅਣਥੱਕ ਅਤੇ ਮਿਹਨਤੀ ਵਰਕਰ ਬੀਬੀ ਜਸਵਿੰਦਰ ਕੌਰ ਸਰਪੰਚ ਪਿੰਡ ਸਿੰਧੜਾਂ ਨੂੰ ਉਨ੍ਹਾਂ ਦੀਆਂ ਪਾਰਟੀ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਆਈਲੈਟਸ ਅਤੇ ਕੋਚਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ

ਦਿੜ੍ਹਬਾ ਮੰਡੀ, 4 ਸਤੰਬਰ (ਛਾਜਲੀ)-ਐਸ. ਡੀ. ਐਮ. ਦਿੜ੍ਹਬਾ ਸਿਮਰਪ੍ਰੀਤ ਕੌਰ ਦੇ ਨਿਰਦੇਸ਼ 'ਤੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਨੇ ਆਈਲੈਟਸ ਸੈਂਟਰ ਅਤੇ ਕੋਚਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਗਣੇਸ਼ ਅਕੈਡਮੀ ਦਿੜ੍ਹਬਾ ਅਤੇ ਬਲੈਕ ਬਰੈਡ ਆਈਲੈਟਸ ...

ਪੂਰੀ ਖ਼ਬਰ »

ਵਪਾਰ ਮੰਡਲ ਪ੍ਰਧਾਨ ਉੱਪਰ ਜਾਨਲੇਵਾ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਮੰਗੀ

ਸੰਗਰੂਰ, 4 ਸਤੰਬਰ (ਅ.ਬ.)- ਲੰਘੀ 1 ਸਤੰਬਰ ਨੂੰ ਬਾਜ਼ਾਰ ਅਮਰਗੜ੍ਹ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਰਜਿੰਦਰਪਾਲ ਪੁੱਤਰ ਪ੍ਰਸ਼ੋਤਮ ਦਾਸ ਵਾਸੀ ਹਰਨਾਮ ਕਾਲੋਨੀ ਅਮਰਗੜ੍ਹ ਉੱਪਰ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਦਿਆਂ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ...

ਪੂਰੀ ਖ਼ਬਰ »

ਸੋਨਾ ਲੈ ਕੇ ਫ਼ਰਾਰ ਹੋਣ 'ਤੇ ਪੁਲਿਸ ਵਲੋਂ ਇਕ ਖ਼ਿਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਇਕ ਵਿਅਕਤੀ ਵਲੋਂ ਸੁਨਿਆਰ ਨੂੰ ਗਹਿਣੇ ਬਣਾਉਣ ਲਈ ਦਿੱਤਾ ਸੋਨਾ ਲੈ ਕੇ ਫ਼ਰਾਰ ਹੋ ਜਾਣ 'ਤੇ ਪੀੜਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਭਾਜਪਾ ਆਗੂ ਕਾਲੜਾ ਨੇ ਜ਼ਿਲ੍ਹਾ ਸ਼ਿਕਾਇਤ ਅਫ਼ਸਰ ਕੋਲ ਸੀਵਰੇਜ ਦੀ ਸੰਭਾਲ ਕਰ ਰਹੀ ਕੰਪਨੀ ਤੇ ਸੀਵਰੇਜ ਬੋਰਡ ਦੀਆਂ ਮਨਮਰਜ਼ੀਆਂ ਨੂੰ ਕੀਤਾ ਉਜਾਗਰ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕੋਆਰਡੀਨੇਟਰ ਜਤਿੰਦਰ ਕਾਲੜਾ ਵਲੋਂ ਸੰਗਰੂਰ ਸ਼ਹਿਰ ਦੇ ਸੀਵਰੇਜ ਅਤੇ ਪਾਣੀ ਦੀ ਸੰਭਾਲ ਕਰ ਰਹੀ ਕੰਪਨੀ ਸ਼ਾਹਪੁਰਜੀ ਪਲੌਜੀ ਕੰਪਨੀ ਅਤੇ ਸੀਵਰੇਜ ਬੋਰਡ ਖ਼ਿਲਾਫ਼ ਕੀਤੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੇੜਲੇ ਪਿੰਡਾਂ ਦੇ ਲੋਕਾਂ ਨੇ ਟੋਲ ਮੁਆਫ਼ ਕਰਾਉਣ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਨਾਭਾ ਨੂੰ ਜਾਂਦੀ ਸੜਕ 'ਤੇ ਸਥਿਤ ਟੋਲ ਪਲਾਜ਼ੇ ਦੇ ਨੇੜਲੇ ਪਿੰਡ ਦੇ ਲੋਕਾਂ ਨੂੰ ਟੋਲ ਮੁਆਫ਼ ਨਾ ਕਰਨ ਦੇ ਰੋਸ ਵਜੋਂ ਟੋਲ ਪਲਾਜ਼ੇ 'ਤੇ ਇਕੱਠੇ ਹੋ ਕੇ ਟੋਲ ਪਲਾਜ਼ਾ ਪ੍ਰਬੰਧਕਾਂ ਅਤੇ ਪੰਜਾਬ ...

ਪੂਰੀ ਖ਼ਬਰ »

ਵਪਾਰੀ ਆਗੂਆਂ ਨੇ ਡੀ.ਸੀ. ਨੂੰ ਸੌ ਾਪਿਆ ਮੰਗ-ਪੱਤਰ

ਧੂਰੀ, 4 ਸਤੰਬਰ (ਸੰਜੇ ਲਹਿਰੀ, ਦੀਪਕ) - ਧੂਰੀ ਵਪਾਰ ਮੰਡਲ, ਹਲਵਾਈ ਯੂਨੀਅਨ ਧੂਰੀ ਅਤੇ ਬਾਰਬਰ ਯੂਨੀਅਨ ਧੂਰੀ ਦੇ ਆਗੂਆਂ ਵੱਲੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਮੰਗ-ਪੱਤਰ ਸੌਾਪਿਆ ਗਿਆ, ਜਿਸ 'ਚ ਵਪਾਰੀ ਆਗੂ ਵਿਕਾਸ ਜੈਨ, ਪਵਨ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦਾ ਵਿਰੋਧ

ਮੂਣਕ, 4 ਸਤੰਬਰ (ਵਰਿੰਦਰ ਭਾਰਦਵਾਜ) - ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਨਵੀਂ ਸਿੱਖਿਆ ਨੀਤੀ 'ਚੋਂ ਅਧਿਆਪਕ ਵਿਰੋਧੀ ਅਤੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਵਿਰੋਧੀ ਮੱਦਾਂ ਖ਼ਾਰਜ ਕਰਵਾਉਣ ਲਈ, ਸਿੱਖਿਆ ਦੇ ਨਿੱਜੀਕਰਨ ਅਤੇ ਵਪਾਰੀਕਰਨ ...

ਪੂਰੀ ਖ਼ਬਰ »

ਥਲੇਸ ਬਾਗ਼ ਕਾਲੋਨੀ 'ਚ ਸੀਵਰੇਜ ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਨੇ ਲਾਇਆ ਜੁਗਾੜ

ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ)- ਵਿਰਾਸਤੀ ਸ਼ਹਿਰ ਸੰਗਰੂਰ ਜਿੱਥੇ ਵਿਕਾਸ ਦੇ ਨਾਂਅ 'ਤੇ ਪਿਛਲੇ 10-12 ਸਾਲਾਂ 'ਚ ਕਰੋੜਾਂ ਰੁਪਏ ਖ਼ਰਚ ਹੋ ਚੁੱਕੇ ਤੇ ਹੋ ਰਹੇ ਹਨ ਪਰ ਐਨਾ ਰੁਪਇਆ ਖ਼ਰਚ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ ਸੀਵਰੇਜ ਦੀ ਸਹੀ ਤਰੀਕੇ ਨਾਲ ਨਿਕਾਸੀ ਅਤੇ ...

ਪੂਰੀ ਖ਼ਬਰ »

ਦਲਿਤ ਹਿੱਸੇ ਦੀ ਮੁੜ ਉਸਾਰੀ ਕਰਵਾਉਣ ਦੀ ਮੰਗ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਅਮਰੀਕ ਸਿੰਘ ਸੰਗਤੀਵਾਲਾ ਨੇ ਦੱਸਿਆ ਕਿ ਪਿੰਡ ਸੰਗਤੀਵਾਲਾ ਦੀ ਪੰਚਾਇਤੀ ਜ਼ਮੀਨ ਦਾ ਦਲਿਤ ਹਿੱਸਾ ਇਕ ਸਾਲ ਪਹਿਲਾਂ ਢਾਹ ਦਿੱਤਾ ਸੀ | ਉਨ੍ਹਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ ਲਈ ਬਿਜਲੀ ਬੋਰਡ ਦੇ ਮੁਲਾਜ਼ਮ ਵੀ ਨਿੱਤਰੇ

ਸੰਗਰੂਰ, 4 ਸਤੰਬਰ (ਦਮਨਜੀਤ ਸਿੰਘ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨਾਲ ਬਿਜਲੀ ਬੋਰਡ ਦੇ ਮੁਲਾਜਮਾਂ ਵਲੋਂ ਮੀਟਿੰਗ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ ਵਿਚ ਸਮਰਥਨ ਅਤੇ ਹਰ ਤਰ੍ਹਾਂ ਦਾ ...

ਪੂਰੀ ਖ਼ਬਰ »

ਭੋਗੀਵਾਲ ਤੋਂ ਫਲੌਡ ਕਲਾਂ ਸੜਕ ਦੀ ਹਾਲਤ ਹੋਈ ਖਸਤਾ

ਕੁੱਪ ਕਲਾਂ, 4 ਸਤੰਬਰ (ਮਨਜਿੰਦਰ ਸਿੰਘ ਸਰੌਦ)- ਪਿੰਡ ਭੋਗੀਵਾਲ ਤੋਂ ਫਲੌਡ ਕਲਾਂ ਅਤੇ ਆਲ਼ੇ ਦੁਆਲੇ ਦੇ ਅੱਧੀ ਦਰਜਨ ਪਿੰਡਾਂ ਨੂੰ ਜੋੜਦੀ ਲਿੰਕ ਸੜਕ ਦੀ ਹਾਲਤ ਇੰਨੀ ਬਦਤਰ ਹੋ ਚੁੱਕੀ ਹੈ ਕਿ ਇੱਥੋਂ ਲੰਘਣ ਵਾਲੇ ਲੋਕ ਹੁਣ ਰਸਤਾ ਬਦਲ ਕੇ ਲੰਘਣ ਵਿਚ ਹੀ ਆਪਣੀ ਭਲਾਈ ...

ਪੂਰੀ ਖ਼ਬਰ »

ਸੂਬਾ ਪੱਧਰੀ ਕਿਸਾਨ ਵੈਬੀਨਾਰ ਕਰਵਾਇਆ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਕੋਰੋਨਾ ਵਇਰਸ ਦੇ ਚੱਲਦਿਆਂ ਕਿਸਾਨਾਂ ਦੀਆਂ ਮਸ਼ਕਿਲਾਂ ਦੇ ਹੱਲ ਕਰਨ ਲਈ ਤੇ ਝੋਨੇ ਦੀ ਸਿੱਧੀ ਬਿਜਾਈ ਅਤੇ ਪਾਣੀ ਦੀ ਸੰਭਾਲ ਲਈ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ 16 ਤੋਂ ਲਗਾਉਣਗੇ ਤਹਿਸੀਲ ਪੱਧਰੀ ਧਰਨੇ

ਲਹਿਰਾਗਾਗਾ, 4 ਸਤੰਬਰ (ਅਸ਼ੋਕ ਗਰਗ)- ਪੈਨਸ਼ਨਰਜ਼ ਐਸੋਸੀਏਸ਼ਨ ਲਹਿਰਾਗਾਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਗਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਸਦੇਵ ਸ਼ਰਮਾ, ਭਗਵਾਨ ਦਾਸ, ਦੇਵ ਰਾਜ ਹੋਰਾਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਜਮਾਂ ...

ਪੂਰੀ ਖ਼ਬਰ »

ਇਨਸਾਫ਼ ਲੈਣ ਦੀ ਖ਼ਾਤਰ ਪ੍ਰਦਰਸ਼ਨਕਾਰੀਆਂ ਦਾ ਧਰਨਾ ਨਿਰੰਤਰ ਜਾਰੀ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਪਿੰਡ ਈਨਾ ਬਾਜਵਾ ਦੇ ਦਲਿਤ ਔਰਤਾਂ ਵਲੋਂ ਲਗਾਏ ਜਾ ਰਹੇ ਧਰਨੇ ਦੇ ਪੰਜਵੇਂ ਦਿਨ ਡਾਕਟਰ ਭੀਮ ਰਾਓ ਅੰਬੇਡਕਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਅਧਿਆਪਕ 16 ਨੂੰ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ, 4 ਸਤੰਬਰ (ਧੀਰਜ ਪਸ਼ੋਰੀਆ) - ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਕਿ 16 ਸਤੰਬਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਜੰਡਾਲੀ ਰੋਡ ਰੇਲਵੇ ਅੰਡਰ ਬਿ੍ਜ ਚਾਲੂ ਹੋਣ 'ਤੇ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਰਾਹਤ

ਅਹਿਮਦਗੜ੍ਹ, 4 ਸਤੰਬਰ (ਸੋਢੀ)- ਅਹਿਮਦਗੜ੍ਹ ਦੇ ਜੰਡਾਲੀ ਰੋਡ ਤੇ ਰੇਲ ਵਿਭਾਗ ਵਲੋਂ ਬਣਾਇਆ ਗਿਆ ਰੇਲਵੇ ਅੰਡਰ ਪਾਸ ਦੇ ਚਾਲੂ ਹੋਣ ਨਾਲ ਪਿਛਲੇ 8 ਮਹੀਨੇ ਤੋਂ ਜਿੱਥੇ ਫ਼ਾਕਾ ਕੱਟ ਰਹੇ ਜੰਡਾਲੀ ਰੋਡ ਦੁਕਾਨਦਾਰਾਂ ਲਈ ਖ਼ੁਸ਼ੀ ਦੀ ਖ਼ਬਰ ਉੱਥੇ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਵਜ਼ੀਫ਼ਾ ਕੀਤਾ ਪ੍ਰਾਪਤ

ਮਹਿਲਾਂ ਚੌਾਕ, 4 ਸਤੰਬਰ (ਢੀਂਡਸਾ)-ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਦੇ ਪਿ੍ੰ. ਕੁਲਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿਛਲੇ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ ਜਿਸ ਵਿਚ ...

ਪੂਰੀ ਖ਼ਬਰ »

ਪੱਤਰਕਾਰ ਜਸਬੀਰ ਸਿੰਘ ਮਸਤਾਨਾ ਨੰੂ ਸ਼ਰਧਾਂਜਲੀਆਂ ਭੇਟ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ)- ਗੁਰਦੁਆਰਾ ਸਾਹਿਬ ਸੰਤਪੁਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਰਣਜੀਤ ਸਿੰਘ, ਪਰਵਿੰਦਰ ਸਿੰਘ ਦੇ ਪਿਤਾ ਅਤੇ ਹਰਵਿੰਦਰ ਕੌਰ ਦੇ ਪਤੀ ਸੀਨੀਅਰ ਪੱਤਰਕਾਰ ਸ. ਜਸਬੀਰ ਸਿੰਘ ਮਸਤਾਨਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਪਿੱਟ ਸਿਆਪਾ

ਸੰਦੌੜ, 4 ਸਤੰਬਰ (ਜਸਵੀਰ ਸਿੰਘ ਜੱਸੀ)- ਮੇਨ ਚੌਕ ਸੰਦੌੜ ਵਿਖੇ ਸੈਂਟਰ ਆਫ਼ ਟਰੇਡ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਮਜ਼ਦੂਰ ਸਭਾ ਦੇ ਆਗੂ ਸੈਕਟਰੀ ਕਰਤਾਰ ਸਿੰਘ ਮਹੋਲੀ, ਕਾ. ਮਲਕੀਤ ਸਿੰਘ ਦਸੌਾਦਾ ਸਿੰਘ ਵਾਲਾ, ਟੀਚਰ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੂਣਕ ਤੇ ਖਨੌਰੀ ਮੰਡੀ ਨੂੰ ਗਰਾਂਟਾਂ ਵੰਡੀਆਂ

ਮੂਣਕ, 4 ਸਤੰਬਰ (ਭਾਰਦਵਾਜ, ਧਾਲੀਵਾਲ)- ਕੋਰੋਨਾ ਮਹਾਂਮਾਰੀ ਕਾਰਨ ਭਾਵਾੇ ਹਲਕੇ 'ਚ ਇਕੱਠ ਕਰਨ, ਮੀਟਿੰਗਾਂ ਕਰਨ ਤੇ ਸਰਕਾਰ ਤੇ ਡਾਕਟਰਾਂ ਵਲੋਂ ਮਨਾਹੀ ਹੋਣ ਕਰਕੇ ਲੋਕਾਂ ਨੂੰ ਮਿਲਣ 'ਚ ਦਿੱਕਤ ਆ ਰਹੀ ਹੈ ਪ੍ਰੰਤੂ ਉਹ ਹਲਕੇ ਦੇ ਵਿਕਾਸ ਪ੍ਰਤੀ ਦਿਨ ਰਾਤ ਚਿੰਤਤ ਹਨ ...

ਪੂਰੀ ਖ਼ਬਰ »

'ਆਪ' ਆਗੂਆਂ ਅਤੇ ਵਲੰਟੀਅਰਾਂ ਵਲੋਂ ਧਰਮਸੋਤ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸੰਗਰੂਰ, 4 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਅਰਥੀ ਫ਼ੂਕ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਦੀ ਸਿਹਤਯਾਬੀ ਲਈ ਭੋਗ ਪਾਏ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਦੀ ਸਿਹਤਯਾਬੀ ਲਈ ਸੁਨਾਮ ਦੀ ਸੰਗਤ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਮੋਰਾਂਵਾਲੀ ਵਿਖੇ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਪੈਪਸੀਕੋ ਵਲੋਂ ਚਲਾਈ ਮੁਹਿੰਮ ਤਹਿਤ ਕਿਸਾਨਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੰਡੇ

ਨਦਾਮਪੁਰ/ਚੰਨੋਂ, 4 ਸਤੰਬਰ (ਹਰਜੀਤ ਸਿੰਘ ਨਿਰਮਾਣ)- ਝੋਨੇ ਦੀ ਫ਼ਸਲ ਦੀ ਕਟਾਈ ਅਤੇ ਆਲੂਆਂ ਦੀ ਬਿਜਾਈ ਦੇ ਆ ਰਹੇ ਸੀਜ਼ਨ 'ਚ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾ ਲਈ ਪੈਪਸੀਕੋ ਇੰਡੀਆ ਹੋਰਡਿੰਗ ਪ੍ਰਾਈਵੇਟ ਲਿਮ: ਚੰਨੋਂ ਵਲੋਂ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੀ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਚੁੱਕਿਆ ਬੀੜਾ- ਭਾਈ ਜਗਜੀਤ ਸਿੰਘ

ਚੀਮਾ ਮੰਡੀ, 4 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਦੀ ਜਨਮ ਨਗਰੀ ਚੀਮਾ ਨੂੰ ਸਾਫ਼ ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਸਫ਼ਾਈ ਅਭਿਆਨ ਨੂੰ ਨਗਰ ਦੀਆਂ ਸੰਗਤਾਂ ਦਾ ਭਾਰੀ ਹੁੰਗਾਰਾ ਮਿਲ ਰਿਹਾ ਹੈ | ਅੱਜ ਵੀ ਇਸ ਅਭਿਆਨ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਤੋਂ ਸਿਹਤ ਵਿਭਾਗ ਨੇ ਪਿੰਡ ਵਾਸੀਆਂ ਨੂੰ ਕੀਤਾ ਸੁਚੇਤ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ) - ਐਸ.ਡੀ.ਐਮ. ਸੁਨਾਮ ਮਨਜੀਤ ਕੌਰ ਅਤੇ ਐਸ.ਐਮ.ਓ ਕੋਹਰੀਆਂ ਤੇਜਿੰਦਰ ਸਿੰਘ ਦੇ ਦਿਸਾ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਰੋਨਾ ਬਿਮਾਰੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX