ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  1 minute ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  17 minutes ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  25 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  30 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  55 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 2 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਫਿਰੋਜ਼ਪੁਰ

ਪਰਲੋ ਨੁਮਾ ਭਾਰੀ ਮੀਂਹ ਨੇ ਕਰਵਾਈ ਧੰਨ-ਧੰਨ

ਫ਼ਿਰੋਜ਼ਪੁਰ, 4 ਸਤੰਬਰ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਤੋਂ ਰੁਕ-ਰੁਕ ਤੇ ਅੱਜ ਸਵੇਰ ਤੋਂ ਨਿਰਵਿਘਨ ਘੰਟਿਆਂ ਬੱਧੀ ਸਮਾਂ ਪਰਲੋ ਨੁਮਾ ਭਾਰੀ ਮੀਂਹ ਨੇ ਜ਼ਿਲ੍ਹੇ ਭਰ ਅੰਦਰ ਧੰਨ-ਧੰਨ ਕਰਵਾਉਂਦਿਆਂ ਚਾਰੋਂ ਪਾਸੇ ਜਲ-ਥਲ ਕਰ ਦਿੱਤੀ ਹੈ | ਸੀਵਰੇਜ ਸਿਸਟਮ ਬੌਣਾ ਸਾਬਿਤ ਹੋਣ ਕਰਕੇ ਘੰਟਿਆਂ ਬੱਧੀ ਸਮਾਂ ਪਾਣੀ ਸੜਕਾਂ 'ਤੇ ਘੁੰਮ ਰਾਹਗੀਰਾਂ ਲਈ ਤੇ ਨੀਵੇਂ ਘਰਾਂ ਵਾਲਿਆਂ ਲਈ ਸਮੱਸਿਆਵਾਂ ਪੈਦਾ ਕਰਦਾ ਰਿਹਾ | ਖੇਤਾਂ ਵਿਚੋਂ ਪਾਣੀ ਭਰ ਜਾਣ ਕਰਕੇ ਜਿੱਥੇ ਵੱਟਾਂ ਤੋੜ ਪਾਣੀ ਨੀਵੇਂ ਖੇਤਾਂ ਨੂੰ ਹੋ ਤੁਰਿਆ, ਉਥੇ ਨੀਵੇਂ ਖੇਤਰਾਂ 'ਚ ਬੀਜੀਆਂ ਫ਼ਸਲਾਂ ਮਾਰ ਹੋਣ ਦਾ ਵੀ ਖ਼ਤਰਾ ਪੈਦਾ ਹੋ ਗਿਆ | ਦੂਜੇ ਪਾਸੇ ਪਿੰਡਾਂ ਅਤੇ ਸ਼ਹਿਰਾਂ 'ਚ ਨੀਵੇਂ ਇਲਾਕਿਆਂ ਅੰਦਰ ਪਾਣੀ ਭਰ ਜਾਣ ਕਰਕੇ ਲੋਕਾਂ ਦੇ ਘਰਾਂ 'ਚ ਪਾਣੀ ਦਾਖ਼ਲ ਹੋ ਗਿਆ | ਲੋਕਾਂ ਨੇ ਘਰਾਂ ਤੇ ਕਮਰਿਆਂ ਦੇ ਬਾਹਰ ਬੰਨ੍ਹ ਲਗਾ ਕੇ ਬਾਲਟੀਆਂ ਨਾਲ ਪਾਣੀ ਬਾਹਰ ਕੱਢਣ ਦੀਆਂ ਅਣਥੱਕ ਕੋਸ਼ਿਸ਼ਾਂ ਕੀਤੀਆਂ ਪਰ ਫਿਰ ਵੀ ਕਮਰਿਆਂ 'ਚ ਵੜੇ ਪਾਣੀ ਕਾਰਨ ਬਿਸਤਰੇ ਆਦਿ ਸਾਮਾਨ ਨੁਕਸਾਨੇ ਜਾਣ ਦੀਆਂ ਖ਼ਬਰਾਂ ਹਨ | 'ਅਜੀਤ' ਵਲੋਂ ਕੀਤੇ ਗਏ ਦੌਰੇ ਦੌਰਾਨ ਦੇਖਿਆ ਕਿ ਫ਼ਿਰੋਜ਼ਪੁਰ ਛਾਉਣੀ ਦੇ ਆਨੰਦ ਹਸਪਤਾਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ, ਬਾਜ਼ਾਰਾਂ 'ਚ ਪਾਣੀ ਹੀ ਪਾਣੀ ਭਰਿਆ ਹੋਇਆ ਸੀ | ਫ਼ਿਰੋਜ਼ਪੁਰ ਸ਼ਹਿਰ ਸ਼ੇਖ਼ਾਂ ਵਾਲੀ ਬਸਤੀ, ਖਾਈ ਵਾਲਾ ਅੱਡਾ, ਮੱਛੀ ਮੰਡੀ, ਸਰਕੁਲਰ ਰੋਡ, ਬਗਦਾਦੀ ਗੇਟ, ਸੋਕੜ ਨਹਿਰ ਆਦਿ ਵੱਖ-ਵੱਖ ਥਾਵਾਂ 'ਤੇ ਸੜਕਾਂ 'ਤੇ ਬੇਤਹਾਸ਼ਾ ਖੜ੍ਹਾ ਸੀ | ਸਕੂਟਰ, ਮੋਟਰਸਾਈਕਲ ਲੰਘ ਨਹੀਂ ਸੀ ਰਹੇ ਤੇ ਅੱਧ-ਵਿਚਕਾਰ ਬੰਦ ਹੋ ਰਹੇ ਸਨ | ਮੋਟਰਸਾਈਕਲ, ਸਕੂਟਰ ਸਵਾਰ ਪਾਣੀ ਵਿਚੋਂ ਰੋੜ ਕੇ ਵਹੀਕਲ ਲੰਘਾਏ | ਭਾਰੀ ਮੀਂਹ ਕਾਰਨ ਨੀਵੇਂ ਖੇਤਾਂ 'ਚ ਖੜੇ ਝੋਨੇ ਤੇ ਸਬਜ਼ੀਆਂ ਡੁੱਬ ਜਾਣ ਕਾਰਨ ਨੁਕਸਾਨੇ ਜਾਣ ਦੀਆਂ ਖ਼ਬਰਾਂ ਹਨ, ਉਥੇ ਲੋਕਾਂ ਦੇ ਘਰ 'ਚ ਪਾਣੀ ਵੜ ਜਾਣ ਕਰਕੇ ਕਮਰਿਆਂ ਨੂੰ ਤਰੇੜਾਂ ਆਉਣ ਤੇ ਕੰਧਾਂ ਵੀ ਡਿੱਗੀਆਂ ਹਨ |

ਭਾਰੀ ਮੀਂਹ ਪੈਣ ਨਾਲ ਕਚਹਿਰੀ ਪਾਣੀ 'ਚ ਡੁੱਬੀ

ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)- ਕੱਲ ਰਾਤ ਤੋਂ ਪੈ ਰਹੇ ਭਾਰੀ ਮੀਂਹ ਨੇ ਫ਼ਿਰੋਜ਼ਪੁਰ ਸ਼ਹਿਰ-ਛਾਉਣੀ ਦੇ ਨਾਲ ਕਚਹਿਰੀ ਨੂੰ ਵੀ ਡੋਬ ਕੇ ਰੱਖ ਦਿੱਤਾ ਹੈ | ਮੀਂਹ ਦੇ ਪਾਣੀ ਨਾਲ ਕਚਹਿਰੀ ਅੰਦਰ ਬਣੀਆਂ ਕਈ ਵਕੀਲਾਂ ਦੀਆਂ ਸੀਟਾਂ ਪਾਣੀ ਨਾਲ ਭਰ ਗਈਆਂ ਹਨ | ਕਈ ...

ਪੂਰੀ ਖ਼ਬਰ »

ਭਾਰਤੀ ਰੇਲਵੇ ਨੇ ਸ਼ੁਰੂ ਕੀਤੀ ਈ-ਪਾਸ ਦੀ ਸੁਵਿਧਾ

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)- ਡਿਜੀਟਲ ਭਾਰਤ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਭਾਰਤੀ ਰੇਲਵੇ ਨੇ ਦੇਸ਼ ਭਰ ਵਿਚ ਈ-ਪਾਸ ਦੀ ਸੁਵਿਧਾ ਸ਼ੁਰੂ ਕੀਤੀ ਹੈ | ਇਸ ਨਾਲ ਰੇਲਵੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫ਼ੀ ਫ਼ਾਇਦਾ ...

ਪੂਰੀ ਖ਼ਬਰ »

ਮੁੱਦਕੀ 'ਚ ਅਸਮਾਨੀ ਬਿਜਲੀ ਡਿਗਣ ਕਾਰਨ ਬਿਜਲਈ ਉਪਕਰਨ ਸੜੇ

ਮੁੱਦਕੀ, 4 ਸਤੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਜੋਗਿੰਦਰ ਸਿੰਘ ਸੰਧੂ (ਬੱਧਨੀ ਵਾਲੇ) ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਦੀ ਖ਼ਬਰ ਮਿਲੀ ਹੈ | ਜੋਗਿੰਦਰ ਸਿੰਘ ਸੰਧੂ ਦੇ ਪੁੱਤਰ ਕਮਲਜੀਤ ਸਿੰਘ ਸੰਧੂ ਅਤੇ ਰਾਜਵੀਰ ਸੰਧੂ ਨੇ ਜਾਣਕਾਰੀ ...

ਪੂਰੀ ਖ਼ਬਰ »

ਇਕ ਹੋਰ ਕੋਰੋਨਾ ਮਰੀਜ਼ ਸਹਾਇਕ ਥਾਣੇਦਾਰ ਦੀ ਹੋਈ ਮੌਤ

ਫ਼ਿਰੋਜ਼ਪੁਰ, 4 ਸਤੰਬਰ (ਜਸਵਿੰਦਰ ਸਿੰਘ ਸੰਧੂ, ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਕੋਰੋਨਾ ਕਹਿਰ ਨਿਰਵਿਘਨ ਜਾਰੀ ਹੈ ਜਿਸ ਦੇ ਚਲਦਿਆਂ ਅੱਜ ਕੋਰੋਨਾ ਨੇ ਇਕ ਹੋਰ 48 ਸਾਲਾ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਨੂੰ ਨਿਗਲ ਲਿਆ, ਜਿਸ ਤੋਂ ਇਲਾਵਾ 68 ਵਿਅਕਤੀ ਹੋਰ ...

ਪੂਰੀ ਖ਼ਬਰ »

ਔਰਤਾਂ ਸੁਰੱਖਿਅਤ ਨਹੀਂ....

ਫ਼ਿਰੋਜ਼ਪੁਰ, 4 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਮਾਜ 'ਚ ਵਿਚਰਨ ਸਮੇਂ ਔਰਤਾਂ 'ਤੇ ਹੁੰਦੇ ਮਾਨਸਿਕ ਤੇ ਸਰੀਰਕ ਜੁਲਮ-ਅੱਤਿਆਚਾਰ, ਘਰੇਲੂ ਹਿੰਸਾ ਆਦਿ ਵਧੀਕੀਆਂ ਸਹਿ ਰਹੇ ਔਰਤ ਵਰਗ ਦਾ ਦਰਦ ਚੁੱਕਦੇ ਹੋਏ ਤੇ ਪੁਲਿਸ ਪਾਸੋਂ ਇਨਸਾਫ਼ ਨਾ ਮਿਲਣ ਤੋਂ ਖ਼ਫ਼ਾ ਹੋ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਝੋਕ ਹਰੀ ਹਰ ਸਾਲਾਨਾ ਮੇਲਾ ਅੱਜ- ਪ੍ਰਧਾਨ ਸੰਧੂ

ਫ਼ਿਰੋਜ਼ਪੁਰ, 4 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੰਧੂ ਗੋਤ ਦੇ ਜਠੇਰੇ ਧੰਨ-ਧੰਨ ਬਾਬਾ ਕਾਲਾ ਮਹਿਰ ਸਾਲਾਨਾ ਮੇਲਾ ਅੱਜ 5 ਸਤੰਬਰ ਦਿਨ ਸ਼ਨੀਵਾਰ ਨੂੰ ਪੂਰੀ ਸ਼ਰਧਾ ਭਾਵਨਾ ਤੇ ਸਾਦਗੀ ਨਾਲ ਡੇਰਾ ਮਰਹਾਣਾ ਪਿੰਡ ਝੋਕ ਹਰੀ ਹਰ ਵਿਖੇ ਮੁੱਖ ਸੇਵਾਦਾਰ ਬਾਬਾ ਮਲਕੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕ ਦਿਵਸ 'ਤੇ 25 ਬਿਹਤਰੀਨ ਅਧਿਆਪਕਾਂ ਨੂੰ ਸਨਮਾਨਿਤ ਕਰੇਗੀ ਮਯੰਕ ਫਾਊਾਡੇਸ਼ਨ

ਫ਼ਿਰੋਜ਼ਪੁਰ, 4 ਸਤੰਬਰ (ਤਪਿੰਦਰ ਸਿੰਘ)- ਸਮਾਜ ਸੇਵੀ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਵਿਸ਼ਵ ਅਧਿਆਪਕ ਦਿਵਸ ਦੇ ਮੌਕੇ 25 ਅਧਿਆਪਕਾਂ ਨੂੰ ਲਾਕਡਾਊਨ ਦੌਰਾਨ ਸਿੱਖਿਆ ਦੇਣ ਦੇ ਇਸ ਵਿਸ਼ੇਸ਼ ਉਪਰਾਲੇ ਕਰਨ ਲਈ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ | ਭਾਰਤ ਦੇ ਸਾਬਕਾ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਪ੍ਰੈੱਸ ਕਲੱਬ ਮਮਦੋਟ ਨੂੰ ਇਕ ਲੱਖ ਰੁਪਏ ਦੀ ਸਹਾਇਤਾ

ਮਮਦੋਟ, 4 ਸਤੰਬਰ (ਸੁਖਦੇਵ ਸਿੰਘ ਸੰਗਮ)- ਪ੍ਰੈੱਸ ਕਲੱਬ ਮਮਦੋਟ ਦੀ ਮੰਗ 'ਤੇ ਖੇਡ ਅਤੇ ਸਪੋਰਟਸ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਕੀਤੇ ਐਲਾਨ ਮੁਤਾਬਕ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਕਲੱਬ ਨੂੰ ਜਾਰੀ ਕੀਤੀ ਗਈ, ਜਿਸ ਦਾ ਚੈੱਕ ਉਨ੍ਹਾਂ ਦੇ ਨਿੱਜੀ ...

ਪੂਰੀ ਖ਼ਬਰ »

ਜੇਕਰ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਸ ਨਾ ਲਏ ਤਾਂ ਕਿਸਾਨ-ਮਜ਼ਦੂਰ ਆਰ-ਪਾਰ ਦੀ ਲੜਾਈ ਲੜਨਗੇ- ਆਗੂ

ਜ਼ੀਰਾ, 4 ਸਤੰਬਰ (ਮਨਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਸਬੰਧੀ ਤਿੰਨ ਆਰਡੀਨੈਂਸਾਂ ਰਾਹੀਂ ਕਣਕ ਤੇ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਸਰਕਾਰ ਕਿਸਾਨਾਂ ਨੂੰ ਵਪਾਰੀਆਂ ਦੇ ਹੱਥਾਂ ਦੀ ਕਠਪੁਤਲੀ ਬਣਾਉਣ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜਬਰੀ ਕੋਰੋਨਾ ਟੈਸਟ ਦਾ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਵਿਰੋਧ ਕਰਨ ਦਾ ਐਲਾਨ

ਫ਼ਿਰੋਜ਼ਪੁਰ, 4 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿਚ ਵੜ ਕੇ ਜਬਰੀ ਕੋਰੋਨਾ ਟੈੱਸਟ ਕਰਨ ਦਾ ਸ਼ਾਂਤਮਈ ਢੰਗ ਨਾਲ ਘਿਰਾਓ ਕਰਕੇ ਵਿਰੋਧ ਕਰਨ ਦਾ ਐਲਾਣ ਕਰਦਿਆਂ ਕਿਸਾਨ ਮਜ਼ਦੂਰ ਜਥੇਬੰਦੀ ਨੇ ਪੰਜਾਬ ਸਰਕਾਰ ਦੇ ਹੁਕਮ ਜਬਰੀ ...

ਪੂਰੀ ਖ਼ਬਰ »

ਮਖੂ ਸਬ ਤਹਿਸੀਲ ਵਿਖੇ ਕਾਮਰੇਡਾਂ ਲਾਇਆ ਧਰਨਾ

ਮਖੂ, 4 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸਬ ਤਹਿਸੀਲ ਵਿਖੇ ਕਾਮਰੇਡ ਜਥੇਬੰਦੀਆਂ ਕੁਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਸਭਾ ਵਲੋਂ ਸੈਂਕੜੇ ਸਾਥੀਆਂ ਸਮੇਤ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਰਤਨ ਸਿੰਘ ਪ੍ਰਧਾਨ ਕਿਸਾਨ ...

ਪੂਰੀ ਖ਼ਬਰ »

ਬਹੁ-ਕਰੋੜੀ ਵਜ਼ੀਫ਼ਾ ਘੁਟਾਲੇ ਖ਼ਿਲਾਫ਼ 'ਆਪ' ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)-ਪੋਸਟ ਮੈਟਿ੍ਕ ਵਜ਼ੀਫ਼ੇ ਦੇ ਬਹੁ-ਕਰੋੜੀ ਘੁਟਾਲੇ ਖਿਲਾਫ਼ ਸੂਬਾ ਪੱਧਰੀ ਸੱਦੇ 'ਤੇ ਆਮ ਆਦਮੀ ਪਾਰਟੀ ਦਾ ਸਥਾਨਕ ਇਕਾਈ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਆਪ ਦੇ ਜ਼ਿਲ੍ਹਾ ਆਗੂ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ

ਮੱਲਾਂਵਾਲਾ, 4 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਇਕ ਅਹਿੰਮ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਸੁਖਦੇਵ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ 21 ਅਧਿਆਪਕਾਂ ਨੂੰ ਸਨਮਾਨਿਤ ਕਰੇਗਾ ਰੋਟਰੀ ਕਲੱਬ

ਫ਼ਿਰੋਜ਼ਪੁਰ, 4 ਸਤੰਬਰ (ਤਪਿੰਦਰ ਸਿੰਘ)- ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ ਅਧਿਆਪਕ ਦਿਵਸ ਮੌਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 21 ਅਧਿਆਪਕਾਂ ਨੂੰ ਸਨਮਾਨਿਤ ਕਰੇਗਾ | ਇਹ ਜਾਣਕਾਰੀ ਦਿੰਦੇ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਐਗਰੀਡ ਫਾਊਾਡੇਸ਼ਨ ਤੇ ਐਾਟੀ ਕੋਰੋਨਾ ਟਾਸਕ ਫੋਰਸ ਕਰੇਗੀ 15 ਅਧਿਆਪਕਾਂ ਨੂੰ ਸਨਮਾਨਿਤ

ਫ਼ਿਰੋਜ਼ਪੁਰ, 4 ਸਤੰਬਰ (ਤਪਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਦੌਰਾਨ ਸੰਕਟ ਦੀ ਘੜੀ ਦੇ ਵਿਚ ਸਕੂਲੀ ਵਿਦਿਆਰਥੀਆਂ ਨੂੰ ਸੁਚੱਜੇ ਢੰਗ ਨਾਲ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਵਾਲੇ 15 ਅਧਿਆਪਕਾਂ ਨੂੰ ਐਾਟੀ ਕੋਰੋਨਾ ਟਾਸਕ ਫੋਰਸ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਿੱਖਿਆ ...

ਪੂਰੀ ਖ਼ਬਰ »

ਡਿੱਗੇ ਮਕਾਨ ਬਦਲੇ ਰਾਣਾ ਸੋਢੀ ਨੇ ਲੋੜਵੰਦ ਪਰਿਵਾਰ ਨੂੰ ਦਿੱਤੇ 50 ਹਜ਼ਾਰ

ਗੁਰੂਹਰਸਹਾਏ, 4 ਸਤੰਬਰ (ਹਰਚਰਨ ਸਿੰਘ ਸੰਧੂ)- ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕਰਨ 'ਚ ਮੋਹਰੀ ਰਹਿਣ ਵਾਲੇ ਗੁਰੂਹਰਸਹਾਏ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਆਪਣੇ ਨਿੱਜੀ ਕੋਟੇ 'ਚ ਪਿੰਡ ਮੇਘਾ ਹਿਠਾੜ ਵਿਖੇ ਇੱਕ ਪਰਿਵਾਰ ...

ਪੂਰੀ ਖ਼ਬਰ »

ਕੈਪਟਨ ਦੇ ਭਿ੍ਸ਼ਟ ਮੰਤਰੀਆਂ ਨੇ ਸਰਕਾਰ ਤੇ ਆਮ ਲੋਕਾਂ ਵਿਚਲਾ ਭਰੋਸਾ ਖ਼ਤਮ ਕੀਤਾ- ਸਿੱਧੂ

ਮਮਦੋਟ, 4 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਭਿ੍ਸ਼ਟ ਮੰਤਰੀਆਂ ਨੇ ਸਰਕਾਰ ਅਤੇ ਆਮ ਲੋਕਾਂ ਵਿਚਲਾ ਭਰੋਸਾ ਖ਼ਤਮ ਕਰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਸੋਈ ਵਿੰਗ ਹਲਕਾ ...

ਪੂਰੀ ਖ਼ਬਰ »

ਪਿੰਡ ਚੁੱਘਾ ਦੀ ਯੂਥ ਕਲੱਬ ਨੂੰ ਰਾਣਾ ਸੋਢੀ ਨੇ ਭੇਜਿਆ ਇਕ ਲੱਖ ਦਾ ਚੈੱਕ

ਗੁਰੂਹਰਸਹਾਏ, 4 ਸਤੰਬਰ (ਹਰਚਰਨ ਸਿੰਘ ਸੰਧੂ)- ਨੌਜਵਾਨਾਂ ਨੂੰ ਖੇਡ ਗਰਾਊਾਡਾਂ ਨਾਲ ਜੋੜਨ ਲਈ ਸੀਨੀਅਰ ਕਾਂਗਰਸ ਆਗੂ ਗੁਰਦੀਪ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਗੁਰੂਹਰਸਹਾਏ ਹਲਕੇ ਦੀਆਂ ਯੂਥ ਕਲੱਬਾਂ ਨੂੰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੇਂਡੂ ...

ਪੂਰੀ ਖ਼ਬਰ »

ਮਾਲਵੇ ਦੀਆਂ ਸੜਕਾਂ ਦੀ ਸਾਰ ਲੈਣ ਦਾ ਸਿਹਰਾ ਸੁਖਬੀਰ ਸਿੰਘ ਬਾਦਲ ਸਿਰ- ਮੰਟਾ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਜੋ ਬਠਿੰਡਾ ਅਤੇ ਫ਼ਿਰੋਜ਼ਪੁਰ ਨਾਲ 8 ਸੜਕੀ ਪ੍ਰੋਜੈਕਟਾਂ ...

ਪੂਰੀ ਖ਼ਬਰ »

ਅਧਿਆਪਕ ਦਿਵਸ ਦੀਆਂ ਸਾਰੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੇ ਦਿੱਤੀਆਂ ਵਧਾਈਆਂ

ਫਾਜ਼ਿਲਕਾ 4 ਸਤੰਬਰ (ਦਵਿੰਦਰ ਪਾਲ ਸਿੰਘ)-ਅਧਿਆਪਕ ਦਿਵਸ ਜੋ ਕਿ 5 ਸਤੰਬਰ ਨੂੰ ਪੂਰੇ ਭਾਰਤ ਵਿਚ ਮਨਾਇਆ ਜਾਂਦਾ ਹੈ ¢ ਇਸ ਵਾਰ ਕੋਵਿਡ-19 ਦੇ ਚੱਲਦਿਆਂ ਸਕੂਲ ਬੰਦ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੇ ਆਪਣੇ ਸਤਿਕਾਰਤ ਅਧਿਆਪਕਾਂ ਨੂੰ ਇਸ ਦਿਨ ਦੀਆਂ ਵਧਾਈਆਂ ਦੇਣ ਲਈ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲੇ੍ਹ 'ਚ ਕੋਰੋਨਾ ਦੇ 48 ਨਵੇਂ ਮਾਮਲੇ ਆਏ ਸਾਹਮਣੇ, 1 ਦੀ ਮੌਤ

ਫਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸ਼ੁੱਕਰਵਾਰ ਨੂੰ 11 ਜਣੇ ਕੋਵਿਡ 'ਤੇ ਫਤਿਹ ਹਾਸਲ ਕਰ ਕੇ ਤੰਦਰੁਸਤ ਹੋਏ | ਇਹ ਜਾਣਕਾਰੀ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਾੜੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਮੰਡੀ ਅਰਨੀਵਾਲਾ, 4 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਬੀ.ਐਡ ਅਧਿਆਪਕ ਪੰਜਾਬ ਫ਼ਰੰਟ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੁਆਰਾ ਨਵੀਂ ਪੈਨਸ਼ਨ ਸਕੀਮ ਲਈ ਗਠਿਤ ਕੀਤੀ ਕਮੇਟੀ ਦੇ ਨੋਟੀਫ਼ਿਕੇਸ਼ਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵੀ ਆਇਆ ਕੋਰੋਨਾ ਦੀ ਲਪੇਟ 'ਚ

ਅਬੋਹਰ, 4 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਇਲਾਕੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਹੁਣ ਅਬੋਹਰ ਦਾ ਸਰਕਾਰੀ ਹਸਪਤਾਲ ਵੀ ਕੋਰੋਨਾ ਦੀ ਲਪੇਟ ਵਿਚ ਆ ਗਿਆ ਹੈ | ਇੱਥੋਂ ਦੇ ਲੈਬ ਤਕਨੀਸ਼ੀਅਨ ਅਤੇ ਇਕ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਅਧਿਆਪਕ ਨੇ ਗੁਰੂ-ਚੇਲੇ ਦੇ ਰਿਸ਼ਤੇ ਨੂੰ ਕੀਤਾ ਕਲੰਕਿਤ

ਫ਼ਾਜ਼ਿਲਕਾ, 4 ਸਤੰਬਰ(ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਵਲੋਂ ਸਕੂਲ ਵਿਚ ਪੜ੍ਹਦੇ ਵਿਦਿਆਰਥੀ ਨਾਲ ਕੀਤੀ ਬਦਫ਼ੈਲੀ ਤੋਂ ਬਾਅਦ ਸਕੂਲ ਸੁਰਖ਼ੀਆਂ ਵਿਚ ਆ ਗਿਆ ਹੈ | ਜਿਸ ਨਾਲ ਸਾਰਾ ਦਿਨ ਸ਼ਹਿਰ ਅੰਦਰ ਸੋਸ਼ਲ ਮੀਡੀਆ ਉੱਪਰ ਇਹ ਖ਼ਬਰਾਂ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਗਲੀਆਂ 'ਚ ਖੜਿਆ ਪਾਣੀ

ਜਲਾਲਾਬਾਦ, 4 ਸਤੰਬਰ (ਜਤਿੰਦਰ ਪਾਲ ਸਿੰਘ)-ਸਵੇਰੇ ਆਏ ਮੀਂਹ ਅਤੇ ਬੀਤੀ ਰਾਤ ਵੀ ਆਏ ਮੀਂਹ ਨੇ ਸ਼ਹਿਰ ਦੀਆਂ ਸੜਕਾਂ ਇਕ ਵਾਰ ਫਿਰ ਤੋਂ ਜਲਥਲ ਕਰ ਦਿੱਤੀਆਂ | ਸ਼ਹਿਰ ਦੇ ਨੀਵੇਂ ਇਲਾਕੇ ਇਕ ਵਾਰ ਫਿਰ ਝੀਲਾਂ ਦਾ ਰੂਪ ਧਾਰੇ ਹੋਏ ਨਜ਼ਰ ਆਏ | ਸ਼ਹਿਰ ਦੀ ਦਾਣਾ ਮੰਡੀ, ਪੁਰਾਣੇ ...

ਪੂਰੀ ਖ਼ਬਰ »

60 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 1 ਕਾਬੂ, 1 ਫ਼ਰਾਰ

ਖੂਈਆਂ ਸਰਵਰ, 4 ਸਤੰਬਰ (ਵਿਕੇਕ ਹੂੜੀਆ)-ਖੂਈਆਂ ਸਰਵਰ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ 60 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਜਦੋਂਕਿ ਦੂਜਾ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਸਹਾਇਕ ਥਾਣੇਦਾਰ ਸਾਹਿਬ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ...

ਪੂਰੀ ਖ਼ਬਰ »

ਡੀ.ਐੱਸ.ਪੀ. ਜਗਦੀਸ਼ ਕੁਮਾਰ ਮੁੱਖ ਮੰਤਰੀ ਮੈਡਲ ਨਾਲ ਹੋਏ ਸਨਮਾਨਿਤ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਫ਼ਾਜ਼ਿਲਕਾ ਅੰਦਰ ਤਾਇਨਾਤ ਬਤੌਰ ਡੀ.ਐੱਸ.ਪੀ. ਜਗਦੀਸ਼ ਕੁਮਾਰ ਵਲੋਂ ਦਿਨ ਰਾਤ ਮਿਹਨਤ ਕਰ ਕੇ ਲੋਕਾਂ ਦੀ ਸੇਵਾ ਕਾਰਨ ਅਤੇ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਉਪਰੰਤ ਮੁੱਖ ਮੰਤਰੀ ...

ਪੂਰੀ ਖ਼ਬਰ »

ਅਰੁਣ ਵਧਵਾ ਨੇ ਕਈ ਪਰਿਵਾਰਾਂ ਨੂੰ ਕੀਤਾ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਨੇਤਾ ਅਰੁਣ ਵਧਵਾ ਵਲੋਂ ਸ਼ੁਰੂ ਜਨਸੰਪਰਕ ਅਭਿਆਨ ਸ਼ਹਿਰੀ ਖੇਤਰ ਵਿਚ ਜ਼ੋਰ ਪਕੜ ਗਿਆ ਹੈ | ਸ਼੍ਰੀ ਵਧਵਾ ਨੇ ਮੁਹੱਲਾ ਕੁਮਹਾਰਾਂ ਵਿਚ ਪੁੱਜ ਕੇ ਕਈ ਪਰਿਵਾਰਾਂ ਨੂੰ ਆਮ ਆਦਮੀ ...

ਪੂਰੀ ਖ਼ਬਰ »

ਅਬੋਹਰ ਸ਼ਹਿਰ ਲਈ ਖ਼ਤਰੇ ਦੀ ਘੰਟੀ ਬਣਿਆ ਤਿੰਨ ਸੇਮ ਨਾਲਿਆਂ ਤੋਂ ਨਿਕਲਦਾ ਪਾਣੀ

ਅਬੋਹਰ, 4 ਸਤੰਬਰ (ਕੁਲਦੀਪ ਸਿੰਘ ਸੰਧੂ)-ਲੰਬੀ ਇਲਾਕੇ ਦੇ ਤਿੰਨ ਸੇਮ ਨਾਲਿਆਂ ਵਿਚੋਂ ਫੁੰਕਾਰੇ ਮਾਰਦੇ ਪਾਣੀ ਨੇ ਹਲਕਾ ਬੱਲੂਆਣਾ ਕਰਾਸ ਕਰ ਕੇ ਹੁਣ ਅਬੋਹਰ ਸ਼ਹਿਰ ਨੂੰ ਆਪਣੀ ਬੁੱਕਲ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ¢ ਕਰੀਬ ਪੰਦਰਾਂ ਦਿਨ ਪਹਿਲੇ ਹੜ੍ਹਾਂ ਕਾਰਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਸੂਬੇ ਦਾ ਹਰ ਬਾਸ਼ਿੰਦਾ ਕਰ ਰਿਹਾ ਠੱਗਿਆ ਹੋਇਆ ਮਹਿਸੂਸ-ਜਿਆਣੀ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਪੰਜਾਬ ਦੀ ਕਾਂਗਰਸ ਸਰਕਾਰ ਵਿਚ ਕੋਈ ਵੀ ਵਿਅਕਤੀ, ਚਾਹੇ ਉਹ ਆਪਣੇ ਘਰ ਬੈਠਾ ਹੈ, ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਸੂਬੇ ਵਿਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਪੰਜਾਬ ਦਾ ...

ਪੂਰੀ ਖ਼ਬਰ »

ਮਾਰਕੁੱਟ ਦੇ ਦੋਸ਼ 'ਚ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 4 ਸਤੰਬਰ(ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਢਾਬਾ ਕੋਕਰੀਆ ਵਿਖੇ ਮਾਰਕੁੱਟ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ 14 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਦਾਸ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਢਾਬਾ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੇ ਸ਼ਮਸ਼ਾਨਘਾਟ 'ਚ ਸੇਵਾ ਕਰ ਰਹੇ ਮਾਲੀ ਦਾ ਸਾਮਾਨ ਚੋਰੀ

ਮੰਡੀ ਲਾਧੂਕਾ, 4 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਸਮਸ਼ਾਨਘਾਟ ਵਿਚ ਸੇਵਾ ਕਰ ਰਹੇ ਪਰਿਵਾਰ ਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਡੀ ਲਾਧੂਕਾ ਦੇ ਸਮਾਜ ਸੇਵਕ ਅਤੇ ਸਮਸ਼ਾਨਘਾਟ ਦੇ ਪ੍ਰਧਾਨ ਸਤੀਸ਼ ...

ਪੂਰੀ ਖ਼ਬਰ »

1000 ਨਸ਼ੀਲਿਆਂ ਗੋਲੀਆਂ ਸਮੇਤ 1 ਕਾਬੂ

ਜਲਾਲਾਬਾਦ, 4 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਸ ਨੇ ਇਕ ਵਿਅਕਤੀ ਨੂੰ 1000 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਉਹ ਪੁਲਸ ...

ਪੂਰੀ ਖ਼ਬਰ »

ਮੋਬਾਈਲ ਝਪਟਣ ਵਾਲੇ 2 ਕਾਬੂ, ਮਾਮਲਾ ਦਰਜ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਮੋਬਾਈਲ ਝਪਟਣ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਰਾਕੇਸ਼ ਕੁਮਾਰ ਪੁੱਤਰ ਹੰਸ ਰਾਜ ਵਾਸੀ ਗਲੀ ਨੰਬਰ 4, ਕੈਲਾਸ਼ ਨਗਰ ਫ਼ਾਜ਼ਿਲਕਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਬਰਾਮਦ, 2 ਕਾਬੂ

ਖੂਈਆਂ ਸਰਵਰ, 4 ਸਤੰਬਰ (ਵਿਵੇਕ ਹੂੜੀਆ)-ਖੂਈਆਂ ਸਰਵਰ ਪੁਲਿਸ ਨੇ 2 ਵਿਅਕਤੀਆਂ ਨੂੰ 1 ਕਿੱਲੋਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਪੱਟੀ ਸਦੀਕ ਤੋਂ ...

ਪੂਰੀ ਖ਼ਬਰ »

ਵਿਅਕਤੀ ਨਾਲ ਬੁਰੀ ਤਰਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਕਰਮਚਾਰੀ ਤੇ ਜ਼ਿਮੀਂਦਾਰ ਖ਼ਿਲਾਫ਼ ਮੁਕੱਦਮਾ ਦਰਜ

ਅਬੋਹਰ, 4 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪਿੰਡ ਕਾਲਾ ਟਿੱਬਾ ਨਿਵਾਸੀ ਇਕ ਵਿਅਕਤੀ ਦੀ ਜ਼ਿਮੀਂਦਾਰ ਵਲੋਂ ਪੁਲਿਸ ਦੇ ਹੱਥੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਦੇ ਸਬੰਧ ਵਿਚ ਪੁਲਸ ਅਧਿਕਾਰੀਆਂ ਨੇ ਮਾਮਲੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਹਿਰੀ ਦੀ ਇਰਾਦਾ ਕਤਲ ਦੇ ਮਾਮਲੇ 'ਚ ਅਗਾਊਾ ਜ਼ਮਾਨਤ ਰੱਦ

ਅਬੋਹਰ,4 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰੇਸ਼ ਸਤੀਜਾ ਦੀ ਇਰਾਦਾ ਕਤਲ ਦੇ ਮਾਮਲੇ ਵਿਚ ਅਗਾਊਾ ਜ਼ਮਾਨਤ ਲਾਈ ਅਰਜ਼ੀ ਅੱਜ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਜਦੋਂ ਕਿ ਉਨ੍ਹਾਂ ਵਲੋਂ ਹਾਈ ਕੋਰਟ ਵਿਚ ਆਪਣੇ ਉੱਪਰ ...

ਪੂਰੀ ਖ਼ਬਰ »

ਮੀਂਹ ਕਾਰਨ ਕਿਸਾਨਾਂ ਦਾ ਹੋਇਆ ਭਾਰੀ ਨੁਕਸਾਨ

ਮੰਡੀ ਰੋੜਾਂਵਾਲੀ, 4 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕੇ ਵਿਚ ਕੱਲ੍ਹ ਦੁਪਹਿਰ ਤੋਂ ਪੈ ਰਹੀ ਬਾਰਿਸ਼ ਕਾਰਨ ਜਿੱਥੇ ਕਿਸਾਨਾਂ ਦੀਆਂ ਝੋਨੇ, ਨਰਮੇ ਦੀਆਂ ਫ਼ਸਲਾਂ ਹਰੇ ਚਾਰੇ ਸਮੇਤ ਸਬਜ਼ੀਆਂ ਵਿਚ ਪਾਣੀ ਭਰ ਜਾਣ ਕਾਰਨ ਭਾਰੀ ਨੁਕਸਾਨ ਹੋ ਗਿਆ ਹੈ | ਉੱਥੇ ਬੀਤੀ ਰਾਤ ...

ਪੂਰੀ ਖ਼ਬਰ »

ਬਹੁ ਕਰੋੜੀ ਵਜ਼ੀਫ਼ਾ ਘੁਟਾਲਾ

ਧਰਮਸੋਤ ਵਿਰੁੱਧ 'ਆਪ' ਨੇ ਕੀਤਾ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕਰਦੇ ਹੋਏ ਵਜ਼ੀਫ਼ਾ ਘੁਟਾਲੇ 'ਚ ਫਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰ ਕੇ ਮੰਤਰੀ ਅਤੇ ਪੂਰੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬੈਠਕ ਹੋਈ

ਅਬੋਹਰ, 4 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)- ਦਿਹਾਤੀ ਮਜ਼ਦੂਰ ਸਭਾ ਤੇ ਕ੍ਰਾਂਤੀਕਾਰੀ ਯੂਨੀਅਨ ਦੀ ਬੈਠਕ ਜੱਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ ਵੱਖ ਮੰਗਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ | ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਚਾਇਤ ਵਲੋਂ ਛਾਂਦਾਰ ਬੂਟੇ ਲਗਾਏ

ਮੰਡੀ ਲਾਧੂਕਾ, 4 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਝੁੱਗੇ ਲਾਲ ਸਿੰਘ ਦੀ ਸਮੂਹ ਪੰਚਾਇਤ ਵਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚੱਲ ਰਹੀ ਮੁਹਿੰਮ ਤਹਿਤ ਸੁਖਚੈਨ ਸਿੰਘ ਸਟੇਡੀਅਮ ਵਿਚ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਪਿੰਡ ਦੇ ਸਰਪੰਚ ਪ੍ਰਵੀਨ ਕੌਰ ਦੇ ਪਤੀ ...

ਪੂਰੀ ਖ਼ਬਰ »

ਡੀ.ਏ.ਦੀਆਂ ਕਿਸ਼ਤਾਂ ਤੇ ਬਕਾਇਆ ਤੁਰੰਤ ਦਿੱਤਾ ਜਾਵੇ-ਸੰਧੂ

ਫਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲ ਸਪਲਾਈ ਐਾਡ ਸੈਨੀਟੇਸ਼ਨ ਦੀ ਇਕ ਮੀਟਿੰਗ ਪ੍ਰਤਾਪ ਬਾਗ਼ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਰਾਜਿੰਦਰ ਸਿੰਘ ਸੰਧੂ ਨੇ ਕੀਤੀ | ਮੀਟਿੰਗ ਦੀ ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਮੁਜ਼ਾਹਰਾ

ਫ਼ਾਜ਼ਿਲਕਾ, 4 ਸਤੰਬਰ(ਅਮਰਜੀਤ ਸ਼ਰਮਾ)-ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਮੂਹਰੇ ਮੁਜ਼ਾਹਰਾ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਾਪਿਆ | ...

ਪੂਰੀ ਖ਼ਬਰ »

ਅਵਾਰਾ ਗਾਵਾਂ ਕਾਰਨ ਹੋਏ ਹਾਦਸੇ ਨੇ 1 ਹੋਰ ਨੌਜਵਾਨ ਦੀ ਲਈ ਜਾਨ

ਜਲਾਲਾਬਾਦ, 4 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਾਜ਼ਿਲਕਾ ਸੜਕ 'ਤੇ ਪਿੰਡ ਟਿਵਾਣਾ ਕਲਾ ਤੋਂ ਲੈ ਕੇ ਪਿੰਡ ਬੱਘੇ ਕੇ ਮੋੜ ਤੱਕ ਘੁੰਮਦੀਆਂ ਆਵਾਰਾ ਗਾਵਾਂ ਹੁਣ ਤੱਕ ਕਈ ਜਾਨਾਂ ਲੈ ਚੁੱਕੀਆਂ ਹਨ ਪਰ ਫੇਰ ਵੀ ਪ੍ਰਸ਼ਾਸਨ ਦੀਆਂ ਅੱਖਾਂ ਨਹੀਂ ਖੁੱਲ੍ਹੀਆਂ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX