ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  about 1 hour ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  about 2 hours ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  about 2 hours ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  about 2 hours ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  about 4 hours ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  about 4 hours ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  about 4 hours ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 minute ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  about 5 hours ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  about 5 hours ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 5 hours ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  about 6 hours ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  about 6 hours ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  about 7 hours ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  about 7 hours ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  about 7 hours ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  about 8 hours ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  about 8 hours ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  about 8 hours ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 8 hours ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 8 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 9 hours ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 9 hours ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਦਿੱਲੀ / ਹਰਿਆਣਾ

ਟਰਾਂਸਪੋਰਟ ਮੰਤਰੀ ਗਹਿਲੋਤ ਨੇ ਦਿੱਲੀ ਮੈਟਰੋ ਨੂੰ ਮੁੜ ਤੋਂ ਖੋਲ੍ਹੇ ਜਾਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)-ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਰਾਜਧਾਨੀ ਵਿਚ ਮੈਟਰੋ ਸੇਵਾਵਾਂ ਨੂੰ ਮੁੜ ਤੋਂ ਖੋਲ੍ਹੇ ਜਾਣ ਦੀ ਤਿਆਰੀਆਂ ਦਾ ਜਾਇਜ਼ਾ ਲਿਆ | ਗਹਿਲੋਤ ਨੇ ਦਿੱਲੀ ਮੈਟਰੋ ਦੀ ਮਾਨਕ ਸੰਚਾਲਨ ਪ੍ਰਕਿਰਿਆ (ਐਸ.ਓ.ਪੀ.) ਦੀ ਸਮੀਖਿਆ ਦੇ ਲਈ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਦੱਸਣਯੋਗ ਹੈ ਕਿ ਕੋਰੋਨਾ ਸੰਕਟ ਕਾਰਨ ਮਾਰਚ ਮਹੀਨੇ ਤੋਂ ਬੰਦ ਚਲ ਰਹੀਆਂ ਦਿੱਲੀ ਮੈਟਰੋ ਸੇਵਾਵਾਂ ਨੂੰ ਅਗਲੇ ਸੋਮਵਾਰ ਤੋਂ ਖੋਲਿ੍ਹਆ ਜਾ ਰਿਹਾ ਹੈ | ਹਾਲਾਂਕਿ ਯਾਤਰੀਆਂ ਨੂੰ ਹੁਣ ਕਈ ਨਵੇਂ ਨਿਯਮਾਂ ਤਹਿਤ ਹੀ ਯਾਤਰਾ ਕਰਨੀ ਪਏਗੀ | ਸ਼ਰੀਰਿਕ ਦੂਰੀ ਨੂੰ ਸੁਨਿਸ਼ਚਤ ਕਰਨ ਲਈ ਸਟੇਸ਼ਨਾਂ ਅਤੇ ਟਰੇਨਾਂ ਦੇ ਅੰਦਰ ਨਿਸ਼ਾਨ ਵੀ ਲਗਾਏ ਗਏ ਹਨ | ਥਰਮਲ ਸਕ੍ਰੀਨਿਗ ਤੋਂ ਬਾਅਦ ਸਿਰਫ ਸਿਹਤਮੰਦ ਵਿਕਤੀਆਂ ਨੂੰ ਹੀ ਯਾਤਰਾ ਦੀ ਇਜਾਜ਼ਤ ਹੋਵੇਗੀ | ਫਿਲਹਾਲ ਟੋਕਨ ਦੀ ਵਰਤੋਂ ਨਹੀਂ ਕੀਤੀ ਜਾਏਗੀ ਕਿਉਂਕਿ ਇਸ ਨਾਲ ਵਾਇਰਸ ਫੈਲਣ ਦਾ ਖਤਰਾ ਹੈ | ਮਾਸਕ ਲਾਜ਼ਮੀ ਹੋਏਗਾ ਅਤੇ ਸੈਨੇਟਾਈਜ਼ਰ ਯਾਤਰੀਆਂ ਵਾਸਤੇ ਹਰ ਦਾਖਲੇ 'ਤੇ ਉਪਰਲਬ ਹੋਏਗਾ | ਮੀਟਿੰਗ ਤੋਂ ਬਾਅਦ ਗਹਿਲੋਤ ਨੇ ਕਿਹਾ ਕਿ ਦਿੱਲੀ ਮੈਟਰੋ ਸੇਵਾਵਾਂ ਖੋਲ੍ਹਣ ਬਾਰੇ ਅੱਜ ਉਪਯੋਗੀ ਚਰਚਾ ਕੀਤੀ ਗਈ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਦਿੱਲੀ ਵਿਚ ਮੈਟਰੋ ਫਿਰ ਤੋਂ ਸ਼ੁਰੂ ਹੋ ਜਾਏਗੀ |

ਅਸਮਾਨੀ ਬਿਜਲੀ ਡਿੱਗਣ ਨਾਲ 8 ਬਿਜਲੀ ਦੇ ਮੀਟਰ ਸੜੇ

ਸਿਰਸਾ, 4 ਸਤੰਬਰ (ਅ.ਬ.)- ਸਿਰਸਾ ਦੀ ਮਸਜਿਦ ਵਾਲੀ ਗਲੀ 'ਚ ਬੀਤੀ ਦੇਰ ਰਾਤ ਅਸਮਾਨੀ ਬਿਜਲੀ ਡਿੱਗਣ ਨਾਲ ਬਿਜਲੀ ਦੇ ਖੰਬੇ 'ਤੇ ਲੱਗੇ ਅੱਠ ਬਿਜਲੀ ਦੇ ਮੀਟਰ ਸੜ ਕੇ ਰਾਖ ਹੋ ਗਏ, ਜਦੋਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਫਾਇਰ ਬਿ੍ਗੇਡ ਦੇ ਅਮਲੇ ਨੇ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਝੁਲਸ ਰੋਗ ਨਾਲ ਨਰਮੇ ਦੀ ਫ਼ਸਲ ਹੋਣ ਲੱਗੀ ਤਬਾਹ, ਕਿਸਾਨ ਚਿੰਤਤ

ਸਿਰਸਾ, 4 ਸਤੰਬਰ (ਅ.ਬ.)-ਜ਼ਿਲ੍ਹਾ ਸਿਰਸਾ ਦੇ ਅਨੇਕ ਪਿੰਡਾਂ ਵਿਚ ਝੁਲਸ ਰੋਡ ਨਾਲ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਹੈ ਜਿਸ ਨੂੰ ਲੈ ਕੇ ਖੇਤਰ ਦੇ ਕਿਸਾਨ ਕਾਫੀ ਚਿੰਤਤ ਹਨ | ਪਿੰਡ ਗੁਦਰਾਣਾ ਵਾਸੀ ਕਿਸਾਨ ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਕਰੀਬਨ 4 ਏਕੜ ਨਰਮੇ ਦੀ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਪਿੰਡ 'ਚ ਭਰਿਆ

ਸਿਰਸਾ, 4 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਦੇ ਪਿੰਡ ਬਣੀ 'ਚ ਲੰਘੀ ਰਾਤ ਪਏ ਭਾਰੀ ਮੀਂਹ ਨਾਲ ਪਿੰਡ 'ਚ ਪਾਣੀ ਭਰ ਗਿਆ ਹੈ | ਪਿੰਡ 'ਚ ਕਈ ਕੱਚੇ ਮਕਾਨ ਡਿੱਗ ਪਏ ਹਨ | ਕਈ ਲੋਕਾਂ ਨੇ ਘਰਾਂ ਦਾ ਸਾਮਾਨ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਲੈ ਗਏ ਹਨ | ਜ਼ਿਲ੍ਹਾ ਸਿਰਸਾ ਵਿੱਚ ਬੀਤੀ ...

ਪੂਰੀ ਖ਼ਬਰ »

ਕਲੱਸਟਰਾਂ 'ਚ ਰਹਿ ਰਹੇ ਲੋਕਾਂ ਦੀ ਬਰਬਾਦੀ ਲਈ ਕੇਜਰੀਵਾਲ ਸਰਕਾਰ ਤੇ ਭਾਜਪਾ ਸ਼ਾਸਤ ਐਮ.ਸੀ.ਡੀ. ਕਸੂਰਵਾਰ

ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਰੇਲਵੇ ਪਟੜੀਆਂ ਦੇ ਨੇੜੇ ਸਾਰੀ ਝੁੱਗੀ -ਝੌਾਪੜੀ ਕਲੱਸਟਰਾਂ ਨੂੰ ਹਟਾਉਣ ਦੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਦਿੱਲੀ ਤੋਂ ਲਗਪਗ 10 ਲੱਖ ਤੋਂ ...

ਪੂਰੀ ਖ਼ਬਰ »

ਖ਼ਰਾਬ ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਏਲਨਾਬਾਦ, 4 ਸਤੰਬਰ (ਜਗਤਾਰ ਸਮਾਲਸਰ)-ਸਿਰਸਾ ਜ਼ਿਲ੍ਹੇ ਦੀਆ ਸਾਰੀਆਂ ਕਿਸਾਨ ਯੂਨੀਅਨਾਂ ਵਲੋਂ ਇਕ ਮੰਗ ਪੱਤਰ ਐਸ.ਡੀ.ਐਮ. ਦਿਲਬਾਗ ਸਿੰਘ ਰਾਹੀਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਭੇਜਕੇ ਪਿਛਲੇ ਦਿਨੀਂ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜੇ ਦੀ ਮੰਗ ਕੀਤੀ ਗਈ | ਇਸ ਤੋਂ ...

ਪੂਰੀ ਖ਼ਬਰ »

ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਦੀ ਤੀਸਰੀ ਬਰਸੀ ਮੌਕੇ ਖ਼ੂਨਦਾਨ ਕੈਂਪ

ਏਲਨਾਬਾਦ, 4 ਸਤੰਬਰ (ਜਗਤਾਰ ਸਮਾਲਸਰ)- ਅਜ਼ੀਜ ਪ੍ਰਤਾਪ ਸਿੰਘ ਖੋਸਾ ਦੀ ਤੀਸਰੀ ਬਰਸੀ ਮੌਕੇ ਅਜ਼ੀਜ ਪ੍ਰਤਾਪ ਸਿੰਘ ਖੋਸਾ ਫਾਊਾਡੇਸ਼ਨ ਵਲੋਂ ਇਕ ਖ਼ੂਨਦਾਨ ਕੈਂਪ ਅਗਰਵਾਲ ਧਰਮਸ਼ਾਲਾ ਵਿਚ ਲਗਾਇਆ ਗਿਆ | ਅਰਦਾਸ ਕਰਨ ਉਪਰੰਤ ਕੈਂਪ ਦਾ ਸ਼ੁਭ ਆਰੰਭ ਹੋਇਆ | ਕੈਂਪ ਵਿਚ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਸਿਰਸਾ, 4 ਸਤੰਬਰ (ਅ.ਬ.)-ਜ਼ਿਲ੍ਹਾ ਸਿਰਸਾ ਦੇ ਪਿੰਡ ਚਕੇਰੀਆਂ ਵਿਚ ਥਾਣਾ ਕਾਲਾਂਵਾਲੀ ਪੁਲਿਸ ਨੇ ਗਸਤ ਅਤੇ ਚੈਕਿੰਗ ਦੇ ਦੌਰਾਨ ਇਕ ਵਿਅਕਤੀ ਨੂੰ 9 ਕਿਲੋਗਰਾਮ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਾਲਾਂਵਾਲੀ ...

ਪੂਰੀ ਖ਼ਬਰ »

ਛੱਪੜ ਦੀ ਕੰਧ ਡਿੱਗਣ ਨਾਲ ਧਸੀ ਸੜਕ ਦੇ ਰਹੀ ਹਾਦਸਿਆਂ ਨੂੰ ਸੱਦਾ

ਸਿਰਸਾ, 4 ਸਤੰਬਰ (ਅ.ਬ.)-ਸਿਰਸਾ ਜ਼ਿਲ੍ਹਾ ਦੇ ਪਿੰਡ ਕਾਲਾਂਵਾਲੀ ਵਿਚ ਗਲੀ ਪ੍ਰਾਈਮਰੀ ਸਕੂਲ ਵਾਲੀ ਵਿਚ ਸਥਿਤ ਛੱਪੜ ਦੀ ਕੰਧ ਡਿੱਗਣ ਨਾਲ ਇੰਟਰਲਾਕ ਟਾਈਲਾਂ ਨਾਲ ਬਣੀ ਸੜਕ ਇਕ ਸਾਈਡ ਤੋਂ ਧਸ ਜਾਣ ਕਰਕੇ ਇੱਥੇ ਹਰ ਸਮੇਂ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ | ਮੁਹੱਲਾ ...

ਪੂਰੀ ਖ਼ਬਰ »

ਪੂਰਾ ਰਾਸ਼ਨ ਨਾ ਮਿਲਣ 'ਤੇ ਪਿੰਡ ਵਾਸੀਆਂ ਵਲੋਂ ਡਿਪੂ ਹੋਲਡਰ ਖ਼ਿਲਾਫ਼ ਰੋਸ ਵਿਖਾਵਾ

ਸਿਰਸਾ, 4 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਦੇ ਪਿੰਡ ਜਗਮਾਲਵਾਲੀ ਵਿਚ ਇਕ ਡਿਪੂ ਹੋਲਡਰ ਵਲੋਂ ਪਿੰਡ ਵਾਸੀਆਂ ਨੂੰ ਪੂਰਾ ਰਾਸ਼ਨ ਨਾ ਵੰਡੇ ਜਾਣ ਉਤੇ ਲੋਕਾਂ ਨੇ ਪੰਚਾਇਤ ਘਰ ਵਿਚ ਇਕੱਠੇ ਹੋਕੇ ਡਿਪੂ ਹੋਲਡਰ ਖਿਲਾਫ਼ ਰੋਸ ਵਿਖਾਵਾ ਕੀਤਾ ਅਤੇ ਉਸ ਦੇ ਖਿਲਾਫ ਕਾਰਵਾਈ ਦੀ ...

ਪੂਰੀ ਖ਼ਬਰ »

ਝੁਲਸ ਰੋਗ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਸਿਰਸਾ, 4 ਸਤੰਬਰ (ਅ.ਬ.)- ਕੁੱਲ ਹਿੰਦ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਬੈਨਰ ਹੇਠ ਕਿਸਾਨਾਂ ਨੇ ਝੁਲਸ ਰੋਗ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਾਪਿਆ | ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਆਪਣੀ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦਾ ਨਾਂਅ ਹਨੀ (23) ਹੈ, ਜੋ ਕਿ ਦਿੱਲੀ ਦੇ ਗੋਇਲਾ ਡੇਅਰੀ ਇਲਾਕੇ ਦਾ ਰਹਿਣ ਵਾਲਾ ਹੈ | ਪੁਲਿਸ ਨੇ ਜਦੋਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦਾ ਧਰਨਾ ਲਗਾਤਾਰ ਜਾਰੀ

ਸਿਰਸਾ, 4 ਸਤੰਬਰ (ਅ.ਬ.)-ਆਸ਼ਾ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਆਸ਼ਾ ਵਰਕਰਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਲਾਵਤੀ ਮਾਖੋਸਰਾਣੀ ਤੇ ਜ਼ਿਲ੍ਹਾ ਸਕੱਤਰ ਸਿਲੋਚਨਾ ਨੇ ਸਾਂਝੇ ਤੌਰ 'ਤੇ ਕੀਤੀ | ਸਿਰਸਾ ਦੇ ਮਿੰਨੀ ...

ਪੂਰੀ ਖ਼ਬਰ »

ਪਤਨੀ ਵਲੋਂ ਜਾਇਦਾਦ ਹੜੱਪਣ ਲਈ ਪਤੀ ਦਾ ਕਤਲ

ਸਿਰਸਾ, 4 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਦੇ ਪਿੰਡ ਖਤਰਾਵਾਂ ਵਿਚ ਜਾਇਦਾਦ ਦੇ ਲਾਲਚ ਵਿਚ ਪਤਨੀ ਨੇ ਪਤੀ ਦੀ ਹੱਤਿਆ ਕਰ ਦਿੱਤੀ ਅਤੇ ਇਸ ਕਤਲ ਨੂੰ ਆਮ ਮੌਤ ਦੱਸ ਕੇ ਲਾਸ਼ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ | ਇਸ ਦਾ ਖੁਲਾਸਾ 3-4 ਦਿਨ ਬਾਅਦ ਹੋਇਆ | ਮਿ੍ਤਕ ਦੇ ਭਤੀਜੇ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ 22ਵੀਂ ਮੌਤ

ਸਿਰਸਾ, 4 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਵਾਇਰਸ ਨਾਲ 22ਵੀਂ ਮੌਤ ਹੋਈ ਹੈ | ਇਸ ਦੇ ਨਾਲ ਹੀ 29 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ | ਜਿਸ ਨਾਲ ਜ਼ਿਲ੍ਹੇ ਦਾ ਅੰਕੜਾ 1617 'ਤੇ ਪੁੱਜ ਗਿਆ ਹੈ | ਨਵੇਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ...

ਪੂਰੀ ਖ਼ਬਰ »

ਦਿੱਲੀ ਦੀਆਂ ਸੜਕਾਂ 'ਤੇ ਲੱਗ ਰਹੇ ਨੇ ਕੈਮਰੇ ਨਿਯਮ ਤੋੜਨ ਵਾਲਿਆਂ ਦੇ ਹੋਣਗੇ ਚਲਾਨ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸੜਕਾਂ 'ਤੇ ਲਾਲ ਬੱਤੀ ਦੇ ਹੋਣ 'ਤੇ ਜੰਪ ਕਰਨਾ ਅਕਸਰ ਲੋਕਾਂ ਦੀ ਆਦਤ ਬਣੀ ਹੋਈ ਹੈ ਹਾਲਾਂਕਿ ਪੁਲਿਸ ਨੇ ਇਸ ਪ੍ਰਤੀ ਆਪਣੀਆਂ ਟੀਮਾਂ ਬਣਾ ਕੇ ਲੋਕਾਂ ਦੇ ਚਲਾਨ ਵੀ ਕੀਤੇ ਪ੍ਰੰਤੂ ਫਿਰ ਵੀ ਲੋਕ ਅੱਖ ਬਚਾ ਕੇ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਵਧਣ 'ਤੇ ਬੈਠਕਾਂ ਦਾ ਦੌਰ ਸ਼ੁਰੂ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਨਾਲ ਸਥਿਤੀ ਗੰਭੀਰ ਰੂਪ ਧਾਰਨ ਕਰ ਰਹੀ ਹੈ, ਕਿਉਂਕਿ ਹੌਲੀ-ਹੌਲੀ ਸਭ ਕੁਝ ਖੋਲਿ੍ਹਆ ਜਾ ਰਿਹਾ ਹੈ | ਉਧਰ ਮੈਟਰੋ ਰੇਲ ਦੇ ਚਲਣ ਦੀ ਤਿਆਰੀ ਹੋ ਚੁੱਕੀ ਹੈ | ਇਸ ਸਥਿਤੀ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਹੁਣ ਬਾਰ, ਪਬ ਤੇ ਕਲੱਬ ਸ਼ਰਤਾਂ ਅਧੀਨ ਖੋਲ੍ਹੇ ਜਾਣਗੇ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-24 ਮਾਰਚ ਤੋਂ ਬਾਅਦ ਲੋਕ ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ਆਪੋ-ਆਪਣੇ ਘਰਾਂ ਦੇ ਵਿਚ ਬੰਦ ਹੋ ਕੇ ਰਹਿ ਗਏ ਸਨ | ਹੁਣ ਹਾਲਾਤ ਹੌਲੀ-ਹੌਲੀ ਬਦਲ ਰਹੇ ਹਨ ਅਤੇ ਲੱਗੀਆਂ ਹੋਈਆਂ ਰੋਕਾਂ ਨੂੰ ਇਕ-ਇਕ ਕਰਕੇ ਹਟਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੱਤਰਕਾਰ ਗੌਰੀ ਲੰਕੇਸ਼ ਦੀ ਬਰਸੀ ਮੌਕੇ ਜਨਵਾਦੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਅੱਜ

ਸਿਰਸਾ, 4 ਸਤੰਬਰ (ਅ.ਬ.)- ਪੱਤਰਕਾਰ ਗੌਰੀ ਲੰਕੇਸ਼ ਦੀ ਬਰਸੀ ਮੌਕੇ ਪੰਜ ਸਤੰਬਰ ਨੂੰ ਜਨਵਾਦੀ ਜਥੇਬੰਦੀਆਂ ਵੱਲੋਂ 'ਹਮ ਅਗਰ ਨਹੀਂ ਉਠੇ ਤੋ...' ਦੇ ਨਾਂ ਹੇਠ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਇਕ ਦਰਜਨ ਤੋਂ ਵੱਧ ਜਥੇਬੰਦੀਆਂ ਦੀ ਇਕ ...

ਪੂਰੀ ਖ਼ਬਰ »

ਲਗਾਏ ਜਾ ਰਹੇ ਨੇ ਮੈਟਰੋ ਰੇਲ 'ਚ ਸਟਿੱਕਰ-ਤਿਆਰੀਆਂ ਜ਼ੋਰਾਂ 'ਤੇ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚਲ ਰਹੀ ਮੈਟਰੋ ਰੇਲ ਪਿਛਲੇ ਸਮੇਂ ਤੋਂ ਬੰਦ ਹੈ ਜਿਸ ਦੇ ਚਾਲੂ ਕਰਨ ਦੇ ਲਈ ਦਿੱਲੀ ਸਰਕਾਰ ਅਤੇ ਲੋਕ ਪਿਛਲੇ ਦਿਨਾਂ ਤੋਂ ਲਗਾਤਾਰ ਅਪੀਲਾਂ ਕਰ ਰਹੇ ਸਨ | ਹੁਣ ਇਸ ਦੇ ਚਲਾਉਣ ਪ੍ਰਤੀ ਆਗਿਆ ਮਿਲ ਚੁੱਕੀ ਹੈ | ਇਸ ...

ਪੂਰੀ ਖ਼ਬਰ »

ਵਪਾਰੀਆਂ ਨੇ ਕੀਤਾ ਪਰਮਜੀਤ ਸਿੰਘ ਪੰਮਾ ਦਾ ਸਨਮਾਨ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਆਨਲਾਈਨ ਗੇਮ ਪਬਜੀ ਦੇ ਵਿਰੁੱਧ ਨੈਸ਼ਨਲ ਅਕਾਲੀ ਦਲ ਪਿਛਲੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰ ਰਿਹਾ ਸੀ ਅਤੇ ਇਸ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਪ੍ਰਤੀ ਕਈ ਵਾਰ ਪ੍ਰਦਰਸ਼ਨ ਵੀ ਕੀਤੇ ਅਤੇ ਅਖੀਰ ਹੁਣ ਇਸ ਗੇਮ ...

ਪੂਰੀ ਖ਼ਬਰ »

ਮੋਤੀ ਨਗਰ ਦੇ ਸੁਦਾਮਾਪੁਰੀ 'ਚ ਹੋਇਆ ਟਿਊਬਵੈੱਲ ਸ਼ੁਰੂ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਦੇ ਸੁਦਾਮਾਪੁਰੀ ਵਿਖੇ ਜਲ ਬੋਰਡ ਵਿਭਾਗ ਦੇ ਵਲੋਂ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਇ©ਥੋਂ ਦੇ ਵਿਧਾਇਕ ਸ਼ਿਵ ਚਰਣ ਗੋਇਲ ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਇਸ ਮੌਕੇ 'ਤੇ ਇਲਾਕੇ ਦੇ ਲੋਕ ...

ਪੂਰੀ ਖ਼ਬਰ »

ਮੈਟਰੋ ਪ੍ਰਸ਼ਾਸਨ ਤੇ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ-ਗਗਨਦੀਪ ਸਿੰਘ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਮਾਜ ਕਲਿਆਣ ਅਤੇ ਵਿਕਾਸ ਮੰਚ ਨਵੀਂ ਦਿੱਲੀ ਨੇ ਮੈਟਰੋ ਰੇਲ ਜੋ 7 ਸਤੰਬਰ ਨੂੰ ਚਲਾਈ ਜਾ ਰਹੀ ਹੈ, ਉਸ ਪ੍ਰਤੀ ਖੁਸ਼ੀ ਪ੍ਰਗਟਾਈ ਹੈ, ਪ੍ਰੰਤੂ ਇਸ ਦੇ ਨਾਲ ਇਹ ਵੀ ਕਿਹਾ ਹੈ ਕਿ ਮੈਟਰੋ ਰੇਲ ਦੀ ਯਾਤਰਾ ਕਰਨ ਵਾਲਿਆਂ ਨੂੰ ...

ਪੂਰੀ ਖ਼ਬਰ »

ਦਿੱਲੀ ਦੇ ਲੋਕਾਂ 'ਚ ਫਿਰ ਕੋਰੋਨਾ ਦਾ ਡਰ ਬਣਿਆ

ਨਵੀਂ ਦਿੱਲੀ, 4 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਰੀਜ਼ ਵਧਣ ਕਰਕੇ ਲੋਕਾਂ ਦੇ ਵਿਚ ਫਿਰ ਡਰ ਪੈਦਾ ਹੋ ਗਿਆ ਹੈ ਅਤੇ ਲੋਕ ਸਹਿਮ ਗਏ ਹਨ ਕਿਉਂਕਿ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ | ਪਿਛਲੇ 3 ਦਿਨਾਂ ਤੋਂ ਰੋਜ਼ਾਨਾ 3 ਹਜ਼ਾਰ ਤੋਂ ਵੱਧ ਕੋਰੋਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX