ਤਾਜਾ ਖ਼ਬਰਾਂ


ਨਵੀਂ ਦਿੱਲੀ - ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਦੇ ਕਾਰਜਕਾਲ 'ਚ ਇਕ ਸਾਲ ਦਾ ਹੋਰ ਵਾਧਾ
. . .  36 minutes ago
ਓਮ ਬਿਰਲਾ ਕੈਨੇਡਾ ਵਿਚ 65ਵੇਂ ਰਾਸ਼ਟਰਮੰਡਲ ਸੰਸਦੀ ਸੰਮੇਲਨ ਵਿਚ ਭਾਰਤੀ ਸੰਸਦੀ ਵਫ਼ਦ ਦੀ ਅਗਵਾਈ ਕਰਨਗੇ
. . .  42 minutes ago
ਪਹਿਲੀ ਭਾਰਤੀ ਮਹਿਲਾ ਪਾਇਲਟ ਨੂੰ ਉੱਤਰੀ ਧਰੁਵ ਉੱਤੇ ਰਿਕਾਰਡ ਤੋੜ ਉਡਾਣ ਲਈ ਅਮਰੀਕਾ ਸਥਿਤ ਏਵੀਏਸ਼ਨ ਮਿਊਜ਼ੀਅਮ ਵਿਚ ਮਿਲੀ ਜਗ੍ਹਾ
. . .  44 minutes ago
ਇਕ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ
. . .  46 minutes ago
ਕੁੱਲਗੜ੍ਹੀ ,19 ਅਗਸਤ ( ਸੁਖਜਿੰਦਰ ਸਿੰਘ ਸੰਧੂ )- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਅਧੀਨ ਪਿੰਡ ਯਾਰੇ ਸ਼ਾਹ ਵਾਲਾ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ਼ਵਿੰਦਰ ਸਿੰਘ ਖਾਰਾ ...
ਮਨੀਸ਼ ਸਿਸੋਦੀਆ ਸਮੇਤ 15 ਵਿਅਕਤੀਆਂ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀ.ਬੀ.ਆਈ .ਐਫ.ਆਈ.ਆਰ. ਵਿਚ ਕੀਤਾ ਨਾਮਜ਼ਦ
. . .  about 1 hour ago
ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ
. . .  about 1 hour ago
ਉਡੀਸ਼ਾ, 19 ਅਗਸਤ - ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਹੜ੍ਹ ਦਾ ਪਾਣੀ ਘਰਾਂ 'ਚ ਦਾਖ਼ਲ ਹੋ ਗਿਆ
ਨਿਊਯਾਰਕ ਸਿਟੀ: ਮਹਾਤਮਾ ਗਾਂਧੀ ਦੇ ਬੁੱਤ ਦੀ ਦੋ ਹਫ਼ਤਿਆਂ ਵਿਚ ਦੂਜੀ ਵਾਰ ਕੀਤੀ ਗਈ ਭੰਨਤੋੜ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਜਲ ਨਿਕਾਸੀ ਮਹਿਕਮੇ ਦੇ ਸਰਕਲ ਦਫ਼ਤਰ ਬੰਦ ਕਰਨ ਨਾਲ ਹੋਰ ਸੰਕਟ ਪੈਦਾ ਹੋਵੇਗਾ - ਸੁਖਬੀਰ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ, ਲੰਬੀ, ਮਲੋਟ, ਅਬੋਹਰ ਅਤੇ ਗਿੱਦੜਬਾਹਾ ਦੇ ਇਲਾਕਿਆਂ ਵਿਚ ਸੇਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਏ ਹੜ੍ਹਾਂ ਨਾਲ ...
ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ ਮੁਆਵਜ਼ਾ - ਧਾਲੀਵਾਲ
. . .  about 2 hours ago
ਰਮਦਾਸ, ਅਜਨਾਲਾ, 19 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ,ਜਸਵੰਤ ਸਿੰਘ ਵਾਹਲਾ, ਅਵਤਾਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਰਾਵੀ ਦਰਿਆ ਵਿਚ ਅਚਾਨਕ ਪਾਣੀ ਵਧਣ ਕਾਰਨ ਖ਼ਰਾਬ ਹੋਈਆਂ ਫ਼ਸਲਾਂ ...
ਪੱਛਮੀ ਬੰਗਾਲ : ਵਿਸ਼ੇਸ਼ ਟਾਸਕ ਫੋਰਸ ਨੇ ਅਲ ਕਾਇਦਾ ਨਾਲ ਸ਼ਮੂਲੀਅਤ ਲਈ 2 ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਆਂਧਰਾ ਦੇ ਕਾਕੀਨਾਡਾ 'ਚ ਖੰਡ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ
. . .  about 2 hours ago
ਲਸ਼ਕਰ-ਏ- ਤਾਇਬਾ ਦੀ ਫੰਡਿੰਗ 'ਚ ਸ਼ਾਮਿਲ ਜੰਮੂ-ਕਸ਼ਮੀਰ ਦਾ ਹਵਾਲਾ ਸੰਚਾਲਕ ਅਲ ਬਦਰ ਗ੍ਰਿਫ਼ਤਾਰ
. . .  about 3 hours ago
ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਕੀਤੀ ਆਤਮ ਹੱਤਿਆ
. . .  about 3 hours ago
ਫ਼ਰੀਦਕੋਟ, 19 ਅਗਸਤ ( ਜਸਵੰਤ ਪੁਰਬਾ ) – ਸਾਦਿਕ ਦੇ ਪਿੰਡ ਬੁੱਟਰ 'ਚ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਅੱਜ ਦੁਪਹਿਰ ਕਰੀਬ 2:30 ਵਜੇ ਬੁੱਟਰ ਵਿਖੇ ਨਹਿਰ ਕੋਲ ਖੜ੍ਹੇ ਸਫੈਦੇ ਦੇ ...
ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਐਲਾਨ
. . .  about 4 hours ago
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਵਿਖੇ ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ...
ਕਿਸਾਨਾਂ ਨੇ ਨੰਗੇ ਧੜ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਅਬੋਹਰ,19 ਅਗਸਤ (ਸੰਦੀਪ ਸੋਖਲ) - ਕੌਮੀ ਮਾਰਗ 'ਤੇ ਰਾਜਸਥਾਨ ਸਰਹੱਦ ਦੇ ਨਾਲ ਪੈਂਦੇ ਪਿੰਡ ਗੁੰਮਜਾਲ ’ਤੇ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੱਕੇ ਤੌਰ ’ਤੇ ਲਗਾਏ ਗਏ ਧਰਨੇ ਨੂੰ 48 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂਂ ਕੋਈ ਸੁਣਵਾਈ...
ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਕੀਤੀਆਂ ਪੂਰੀਆਂ
. . .  about 5 hours ago
ਚੰਡੀਗੜ੍ਹ, 19 ਅਗਸਤ - ਵਾਲਮੀਕਿ ਭਾਈਚਾਰੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਸਮਾਪਤ ਹੋ ਗਈ ਹੈ ਤੇ ਮੁੱਖ ਮੰਤਰੀ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਹੈ।ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਭਗਵੰਤ ਮਾਨ ਦੀ ਤਾਰੀਫ਼ ਕਰਦਿਆ ਕਿਹਾ ਕਿ ਅਜਿਹਾ ਮੁੱਖ ਮੰਤਰੀ ਪਹਿਲੀ ਵਾਰ...
ਭਗਵੰਤ ਮਾਨ ਵਲੋਂ ਪੀ.ਏ.ਯੂ. ਦੇ ਨਵਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਚੰਡੀਗੜ੍ਹ, 19 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਨਵਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ...
ਹਨੀਟ੍ਰੈਪ 'ਚ ਫਸਾ ਕੇ ਇਕ ਨੌਜਵਾਨ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
. . .  about 5 hours ago
ਐਸ.ਏ.ਐਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ) - ਖਰੜ ਨਜ਼ਦੀਕ ਇਕ ਯੂਨੀਵਰਸਿਟੀ ਵਿਚ ਪੜ੍ਹਦੇ ਇਕ ਵਿਦਿਆਰਥੀ ਨੂੰ ਹਨੀਟ੍ਰੈਪ 'ਚ ਫਸਾ ਕੇ ਅਗਵਾ ਕਰਨ ਵਾਲੀ ਇਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ...
ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ
. . .  about 6 hours ago
ਚੌਲਾਂਗ, 19 ਅਗਸਤ (ਸੁਖਦੇਵ ਸਿੰਘ) - ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ ਦਿੱਤਾ ਗਿਆ। ਇਸ ਸੰਬੰਧੀ ਨੰਬਰਦਾਰ ਦਲੀਪ ਸਿੰਘ ਮੁੱਖ ਬੁਲਾਰਾ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਕੱਲ੍ਹ ਮੈਂ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਿਆ...
ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  about 6 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  about 6 hours ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  about 6 hours ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  about 7 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  about 7 hours ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  about 7 hours ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਜਲੰਧਰ

ਸਿਵਲ ਹਸਪਤਾਲ 'ਚ ਸੁਚੱਜੇ ਪ੍ਰਬੰਧਾਂ ਦੀ ਘਾਟ ਤੇ ਸਟਾਫ਼ ਦੀ ਕਮੀ ਦਾ ਖ਼ਮਿਆਜ਼ਾ ਭੁਗਤ ਰਹੇ ਹਨ ਮਰੀਜ਼

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਕੋਰੋਨਾ ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਲਾਗ ਦੀ ਬਿਮਾਰੀ ਹੋਣ ਕਰਕੇ ਤੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਹੀ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੀ ਇਮਾਰਤ ਨੂੰ ਕੋਰੋਨਾ ਮਰੀਜ਼ਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਪਰ ਸਿਵਲ ਹਸਪਤਾਲ 'ਚ ਸੁਚੱਜੇ ਪ੍ਰਬੰਧਾਂ ਦੀ ਘਾਟ ਅਤੇ ਸਟਾਫ਼ ਦੀ ਕਮੀ ਦਾ ਖ਼ਮਿਆਜਾ ਆਖਰ ਮਰੀਜ਼ਾਂ ਨੂੰ ਹੀ ਭੁਗਤਣਾ ਪੈ ਰਿਹਾ ਹੈ | ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ 'ਚ ਆਉਣ ਤੋਂ ਬਾਅਦ ਜਾਂ ਫਿਰ ਕੋਰੋਨਾ ਦੇ ਲੱਛਣ ਮਹਿਸੂਸ ਹੋਣ 'ਤੇ ਆਪਣੀ ਜਾਂਚ ਲਈ ਆਏ ਕਿਸੇ ਵਿਅਕਤੀ ਨੂੰ ਲੰਮੇ ਸਮੇਂ ਤੱਕ ਲਾਈਨਾਂ 'ਚ ਲੱਗਣਾ ਪੈਂਦਾ ਹੈ | ਇਸ ਤੋਂ ਬਾਅਦ ਕੇਵਲ ਸਵੇਰੇ 11 ਵਜੇ ਤੋਂ 1 ਵਜੇ ਤੱਕ ਤੇ ਦੁਪਹਿਰ 3 ਤੋਂ 4 ਵਜੇ ਤੱਕ ਹੀ ਸੈਂਪਲ ਲਏ ਜਾਂਦੇ ਹਨ | ਸੈਂਪਲ ਲੈਣ ਦਾ ਸਮਾਂ ਨਿਰਧਾਰਤ ਹੋਣ ਦੇ ਬਾਵਜੂਦ ਕਈ ਵਾਰ ਸੈਂਪਲ ਲੈਣ ਵਾਲੇ ਡਾਕਟਰ ਆਪਣੀ ਸੀਟ 'ਤੇ ਮੌਜੂਦ ਨਹੀਂ ਮਿਲਦੇ, ਜਿਸ ਕਰਕੇ ਸੈਂਪਲ ਦੇਣ ਵਾਲੇ ਵਿਅਕਤੀ ਨੂੰ ਖ਼ੱਜਲ-ਖੁਆਰ ਹੋਣਾ ਪੈਂਦਾ ਹੈ | ਵਿਦੇਸ਼ ਤੋਂ ਆਈ ਇਕ ਔਰਤ ਨੇ ਦੱਸਿਆ ਕਿ ਉਸ ਨੇ ਤਿੰਨ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਜਾਂਚ ਲਈ ਆਪਣੇ ਸੈਂਪਲ ਦਿੱਤੇ ਸਨ | ਅੱਜ ਜਦੋਂ ਉਹ ਸੈਂਪਲਾਂ ਦੀ ਰਿਪੋਰਟ ਲੈਣ ਆਈ ਤਾਂ ਉਸ ਨੂੰ ਕਦੀ ਇਕ ਕਮਰੇ 'ਚ ਕਦੀ ਦੂਸਰੇ 'ਚ ਤੇ ਕਦੀ ਤੀਸਰੇ 'ਚ ਭੇਜਿਆ ਜਾ ਰਿਹਾ, ਅਖੀਰ ਉਸ ਨੂੰ ਆਪਣੇ ਨੈਗੇਟਿਵ ਹੋਣ ਦੀ ਰਿਪੋਰਟ ਪ੍ਰਾਪਤ ਹੋਈ | ਉਸ ਦਾ ਕਹਿਣਾ ਸੀ ਕਿ ਜੇਕਰ ਰਿਪੋਰਟ ਤੇ ਉਸ ਸਬੰਧੀ ਕਾਰਵਾਈ ਇਕ ਜਗ੍ਹਾ 'ਤੇ ਹੀ ਹੋ ਜਾਵੇ ਤਾਂ ਕਿਸੇ ਵਿਅਕਤੀ ਨੂੰ ਜ਼ਿਆਦਾ ਘੁੰਮਣਾ ਨਹੀਂ ਪਵੇਗਾ | ਇਸ ਨਾਲ ਜਿੱਥੇ ਉਸ ਦੀ ਪ੍ਰੇਸ਼ਾਨੀ ਘਟੇਗੀ, ਉੱਥੇ ਸਿਵਲ ਹਸਪਤਾਲ 'ਚ ਆ ਕੇ ਨੈਗੇਟਿਵ ਵਿਅਕਤੀ ਨੂੰ ਵੀ ਕੋਰੋਨਾ ਪ੍ਰਭਾਵਿਤ ਹੋਣ ਦਾ ਖ਼ਤਰਾ ਘਟ ਜਾਵੇਗਾ |
ਮੁਲਜ਼ਮਾਂ ਨੂੰ ਲੈ ਕੇ ਆਏ ਪੁਲਿਸ ਮੁਲਾਜ਼ਮ ਹੋ ਰਹੇ ਪ੍ਰੇਸ਼ਾਨ
ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਕੋਰੋਨਾ ਜਾਂਚ ਲਈ ਮੁਲਜ਼ਮਾਂ ਨੂੰ ਲੈ ਕੇ ਆਏ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਬੇਸ਼ੱਕ ਲਾਈਨ ਤੋਂ ਬਾਹਰੇ ਹੋ ਕੇ ਫਾਰਮ ਅਤੇ ਪਰਚੀਆਂ ਤਿਆਰ ਕਰਵਾ ਲਈਆਂ ਹਨ, ਪਰ ਸੈਂਪਲ ਲੈਣ ਵਾਲੇ ਡਾਕਟਰਾਂ ਦੇ ਮੌਜੂਦ ਨਾ ਹੋਣ ਕਰਕੇ ਉਨ੍ਹਾਂ ਦਾ ਸਮਾਂ ਨਾਜਾਇਜ਼ ਹੀ ਖ਼ਰਾਬ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਸਮੇਂ ਸਿਰ ਅਦਾਲਤ 'ਚ ਪੇਸ਼ ਕਰਨਾ ਹੈ, ਜਿਸ ਤੋਂ ਬਾਅਦ ਜੇਕਰ ਮੁਲਜ਼ਮਾਂ ਨੂੰ ਜੇਲ੍ਹ ਭੇਜਣਾ ਹੋਵੇ ਤਾਂ ਉਸ ਲਈ ਵੀ ਸਮੇਂ 'ਤੇ ਪਹੁੰਚਣਾ ਹੁੰਦਾ ਹੈ | ਪੁਲਿਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਜੇਕਰ ਮੁਲਜ਼ਮਾਂ ਦੀ ਜਾਂਚ ਪਹਿਲਾਂ ਹੋ ਜਾਵੇ ਤਾਂ ਉਹ ਅਗਲੇਰੀ ਕਾਰਵਾਈ ਸਮੇਂ 'ਤੇ ਨਿਪਟਾ ਸਕਦੇ ਹਨ | ਇਸ ਲਈ ਸਿਹਤ ਵਿਭਾਗ ਨੂੰ ਵੱਖਰੇ ਪ੍ਰਬੰਧ ਕਰਨੇ ਚਾਹੀਦੇ ਹਨ |
ਮੁਰੰਮਤ ਬਾਜੋਂ ਕੀਮਤੀ ਸਾਮਾਨ ਦੀ ਹੋ ਰਹੀ ਅਣਦੇਖੀ
ਸਿਵਲ ਹਸਪਤਾਲ 'ਚ ਲੱਖਾਂ ਰੁਪਏ ਲਾ ਕੇ ਕਈ ਤਰ੍ਹਾਂ ਦੇ ਉਪਕਰਨ ਲਗਾਏ ਗਏ ਹਨ | ਇਨ੍ਹਾਂ 'ਚੋਂ ਫਲੂ ਕਾਰਨਰ 'ਚ ਵੀ ਇਕ ਇਲੈਕਟਿ੍ਕ ਸੈਨੇਟਾਈਜ਼ਰ ਲਗਾਇਆ ਗਿਆ ਹੈ, ਜਿਸ ਥੱਲੇ ਹੱਥ ਕਰਨ ਦੇ ਨਾਲ ਮਸ਼ੀਨ ਚੱਲਦੀ ਹੈ ਤੇ ਲੋਕ ਆਪਣੇ ਹੱਥ ਰੋਗਾਣੂ ਮੁਕਤ ਕਰ ਲੈਂਦੇ ਹਨ, ਪਰ ਕਈ ਦਿਨਾਂ ਤੋਂ ਇਹ ਮਸ਼ੀਨ ਖ਼ਰਾਬ ਪਈ ਹੈ, ਜਿਸ ਵੱਲ ਕਿਸੇ ਦਾ ਧਿਆਨ ਨਹੀਂ | ਇਕ ਮਰੀਜ਼ ਨੇ ਦੱਸਿਆ ਕਿ ਜੱਚਾ-ਬੱਚਾ ਵਾਰਡ 'ਚ ਪੱਖਾ ਖ਼ਰਾਬ ਹੈ, ਜਦ ਇਸ ਬਾਰੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਗਿਆ ਤਾਂ ਉਨ੍ਹਾਂ ਨਾਲ ਰੁੱਖਾ ਵਿਹਾਰ ਕੀਤਾ ਗਿਆ | ਇਕ ਡਾਕਟਰ ਨੇ ਪ੍ਰਬੰਧਾਂ ਦੀ ਘਾਟ ਬਾਰੇ ਪ੍ਰੇਸ਼ਾਨੀ ਬਿਆਨ ਕਰਦੇ ਹੋਏ ਦੱਸਿਆ ਕਿ ਉਸ ਦੇ ਕਮਰੇ ਦਾ ਜੇਕਰ ਕੋਈ ਸਾਮਾਨ ਖ਼ਰਾਬ ਹੋ ਜਾਂਦਾ ਹੈ ਤਾਂ ਉਹ ਆਪਣੀ ਜੇਬ੍ਹ 'ਚੋਂ ਪੈਸੇ ਖ਼ਰਚ ਕੇ ਸਾਮਾਨ ਠੀਕ ਕਰਵਾ ਲੈਂਦਾ ਹੈ ਕਿਉਂਕਿ ਉਨ੍ਹਾਂ ਵਲੋਂ ਦੱਸੇ ਜਾਣ ਤੋਂ ਬਾਅਦ ਵੀ ਕਿਸੇ ਸਾਮਾਨ ਦੀ ਕੋਈ ਮੁਰੰਮਤ ਨਹੀਂ ਕੀਤੀ ਜਾਂਦੀ |
ਕੋਰੋਨਾ ਦੇ 19 ਮਰੀਜ਼ਾਂ ਲਈ ਕੇਵਲ 2 ਨਰਸਾਂ
ਉਂਝ ਤਾਂ ਸਿਵਲ ਹਸਪਤਾਲ ਡਾਕਟਰਾਂ, ਨਰਸਾਂ ਤੇ ਦਰਜਾ-4 ਮੁਲਾਜ਼ਮਾਂ ਤੱਕ ਹਰ ਪੱਧਰ 'ਤੇ ਸਟਾਫ਼ ਦੀ ਕਮੀ ਨਾਲ ਜੁਝ ਰਿਹਾ ਹੈ, ਪਰ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਨਾਲੋਂ ਵੱਧ ਮਿਹਨਤ ਕਰਨੀ ਪੈ ਰਹੀ ਹੈ ਅੇ ਵੱਧ ਸਮੇਂ ਤੱਕ ਡਿਊਟੀ ਦੇਣੀ ਪੈ ਰਹੀ ਹੈ, ਉੱਥੇ ਸਟਾਫ਼ ਦੀ ਕਮੀ ਨਾਲ ਮਰੀਜ਼ਾਂ ਦੀ ਦੇਖ-ਭਾਲ ਵੀ ਸਹੀ ਢੰਗ ਨਾਲ ਨਹੀਂ ਹੋ ਰਹੀ | ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਟਰੋਮਾ ਸੈਂਟਰ, ਜਿਸ ਨੂੰ ਲੈਵਲ-3 ਦੇ ਕੋਰੋਨਾ ਦੇ ਮਰੀਜ਼ਾਂ ਲਈ ਸਮਰਪਿਤ ਕੀਤਾ ਹੋਇਆ ਹੈ, ਉਸ 'ਚ 19 ਮਰੀਜ਼ ਦਾਖ਼ਲ ਹਨ | ਇਨ੍ਹਾਂ ਮਰੀਜ਼ਾਂ ਦੀ ਦੇਖਭਾਲ ਲਈ ਕੇਵਲ 2 ਨਰਸਾਂ ਤੇ 1 ਡਾਕਟਰ ਹੀ ਡਿਊਟੀ 'ਤੇ ਤਾਇਨਾਤ ਰਹਿੰਦਾ ਹੈ | ਅਜਿਹਾ ਹਾਲ ਹੀ ਨਸ਼ਾ ਛੁਡਾਊ ਕੇਂਦਰ, ਸਰਜੀਕਲ ਵਾਰਡ ਤੇ ਹੋਰ ਵਾਰਡਾਂ ਦਾ ਵੀ ਦੱਸਿਆ ਜਾ ਰਿਹਾ ਹੈ |
ਸਿਵਲ ਹਸਪਤਾਲ ਦੇ ਮਰੀਜ਼ਾਂ ਦੀ ਹੋ ਰਹੀ ਅਣਦੇਖੀ
ਸਿਵਲ ਹਸਪਤਾਲ ਨੂੰ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪ੍ਰਸ਼ਾਸ਼ਨ ਨੇ ਆਮ ਬਿਮਾਰੀਆਂ ਦੇ ਮਰੀਜ਼ਾਂ ਦੀ ਜਾਂਚ ਲਈ ਸਾਰੇ ਵਿਭਾਗਾਂ ਦੇ ਡਾਕਟਰਾਂ ਦੀ ਓ.ਪੀ.ਡੀ. ਈ.ਐਸ.ਆਈ. ਹਸਪਤਾਲ 'ਚ ਕਰ ਦਿੱਤੀ, ਪਰ ਹਮੇਸਾਂ 500 ਮਰੀਜ਼ਾਂ ਨੂੰ ਦਾਖ਼ਲ ਕਰਨ ਵਾਲੇ ਸਿਵਲ ਹਸਪਤਾਲ 'ਚ ਦਾਖ਼ਲ ਹੋਣ ਆਏ ਮਰੀਜ਼ਾਂ ਨੂੰ ਈ.ਐਸ.ਆਈ. ਦੇ 50 ਬੈੱਡਾਂ ਵਾਲੇ ਵਾਰਡਾਂ 'ਚ ਕਿਵੇਂ ਰੱਖਿਆ ਜਾਵੇਗਾ, ਇਸ ਬਾਰੇ ਪ੍ਰਸ਼ਾਸ਼ਨ ਦਾ ਧਿਆਨ ਨਾ ਦੇਣਾ ਮਰੀਜ਼ਾਂ ਦੀ ਅਣਦੇਖੀ ਹੈ | ਇਸ ਤੋਂ ਇਲਾਵਾ ਹਸਪਤਾਲ 'ਚ ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਰਕੇ ਡਾਕਟਰ, ਸਟਾਫ਼ ਤੇ ਮਰੀਜ਼ਾਂ ਦੀ ਪ੍ਰੇਸ਼ਾਨੀ ਹੋਰ ਵਧ ਰਹੀ ਹੈ | ਦਾਖ਼ਲ ਮਰੀਜ਼ਾਂ ਨੇ ਦੱਸਿਆ ਕਿ ਈ.ਐਸ.ਆਈ. ਹਸਪਤਾਲ 'ਚ ਸਫ਼ਾਈ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ |

ਜਾਗਰੂਕਤਾ ਹੀ ਤੁਹਾਨੂੰ ਬਚਾਅ ਸਕਦੀ ਹੈ
ਸਰਕਾਰੀ ਹਸਪਤਾਲ 'ਚ ਬੇਸ਼ੱਕ ਕੋਰੋਨਾ ਦੇ ਮਰੀਜ਼ਾਂ ਨੂੰ ਸਮਰਪਿਤ ਕਈ ਡਾਕਟਰ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿਨ੍ਹਾਂ ਦੇ ਨਾਲ ਹੋਰ ਸਟਾਫ਼ ਦੀ ਸੇਵਾ ਭਾਵਨਾਂ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ, ਪਰ ਫਿਰ ਵੀ ਹਰ ਇਕ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਦੂਰੀ ਦੇ ਨਿਯਮਾਂ, ਵਾਰ-ਵਾਰ ਸਾਬਣ ਨਾਲ ਹੱਥ ਧੋਣਾ, ਮੂੰਹ 'ਤੇ ਮਾਸਕ ਪਾ ਕੇ ਰੱਖਣਾ ਆਦਿ ਅਜਿਹੀਆਂ ਆਦਤਾਂ ਨੂੰ ਆਪਣੇ ਜੀਵਨ 'ਚ ਢਾਲ ਲਵੇ | ਜਿੱਥੋਂ ਤੱਕ ਹੋ ਸਕੇ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਖਾਸ ਕਰਕੇ ਬਹੁਤੇ ਵਿਅਕਤੀਆਂ ਦੇ ਇਕੱਠ 'ਚ ਜਾਣ ਤੋਂ ਗੁਰੇਜ਼ ਕੀਤਾ ਜਾਵੇ | ਇਸ ਨਾਲ ਜਿੱਥੇ ਤੁਸੀਂ ਕੋਰੋਨਾ ਦੇ ਪ੍ਰਭਾਵ ਤੋਂ ਬਚ ਸਕਦੇ ਹੋ, ਉੱਥੇ ਹੋਰ ਬਿਮਾਰੀਆਂ ਵੀ ਤੁਹਾਡੇ ਨੇੜੇ ਨਹੀਂ ਆਉਣਗੀਆਂ | ਖਾਸ ਕਰਕੇ ਜੇ ਕਰ ਕਿਸੇ ਵਿਅਕਤੀ ਨੂੰ ਕੋਈ ਲੱਛਣ ਹੋਣ ਜਾਂ ਉਹ ਕਿਸੇ ਪ੍ਰਭਾਵਿਤ ਵਿਅਕਤੀ ਦੇ ਸੰਪਰਕ 'ਚ ਆਗਿਆ ਹੈ ਤਾਂ ਉਹ ਤੁਰੰਤ ਆਪਣੀ ਕੋਰੋਨਾ ਜਾਂਚ ਕਰਵਾ ਲਵੇ, ਜਿਸ ਨਾਲ ਬਿਮਾਰੀ ਸ਼ੁਰੂ ਹੋਣ 'ਤੇ ਹੀ ਕਾਬੂ ਕੀਤੀ ਜਾ ਸਕਦੀ ਹੈ, ਜੇਕਰ ਬਿਮਾਰੀ ਵੱਧ ਜਾਂਦੀ ਹੈ ਤਾਂ ਲੰਮੇ ਸਮੇਂ ਤੱਕ ਹਸਪਤਾਲ 'ਚ ਰਹਿਣਾ ਪੈ ਸਕਦਾ ਹੈ |

ਸੜਕ ਹਾਦਸੇ 'ਚ 1 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 4 ਸਤੰਬਰ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਸਥਾਨਕ ਬੇਅੰਤ ਨਗਰ ਰੇਲਵੇ ਫਾਟਕ ਲਾਗੇ ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ...

ਪੂਰੀ ਖ਼ਬਰ »

ਤਾਇਕਵਾਂਡੋ ਖਿਡਾਰਨ ਕੁਸਮ ਨੂੰ ਸਨਮਾਨਿਤ ਕਰੇਗੀ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ

ਜਲੰਧਰ, 4 ਸਤੰਬਰ (ਸਾਬੀ)- ਬੀਤੇ ਦਿਨੀ ਦੀਨ ਦਿਆਲ ਨਗਰ ਵਿਖੇ ਪੈਦਲ ਜਾ ਰਹੀ ਤਾਈਕਵਾਂਡੋ ਖਿਡਾਰਨ ਕੁਸਮ ਤੋਂ ਦੋ ਮੋਟਰਸਾਈਕਲ ਸਵਾਰਾਂ ਨੇ ਮੋਬਾਈਲ ਖੋਹ ਲਿਆ ਤੇ ਇਸ ਮੌਕੇ ਕੁਸਮ ਨੇ ਬਹਾਦਰੀ ਵਿਖਾਉਦੇ ਹੋਏ ਬਦਮਾਸ਼ਾਂ ਨਾਲ ਡਟ ਕੇ ਮੁਕਾਬਲਾ ਕੀਤਾ ਤੇ ਇਕ ਨੂੰ ਕਾਬੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਪਾਬੰਦੀਆਂ ਦੇ ਹੁਕਮ

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਵਲੋਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ ਮੋਟਲ/ ਗੈਸਟ ਹਾਊਸ ਤੇ ਸਰਾਂਵਾਂ ਆਦਿ ਦੇ ਮਾਲਕ/ ਪ੍ਰਬੰਧਕ ਕਿਸੇ ਵੀ ਵਿਅਕਤੀ/ ਯਾਤਰੀ ਨੂੰ ਉਸ ਦੀ ਸ਼ਨਾਖ਼ਤ ਕੀਤੇ ਬਗੈਰ ਨਹੀਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸੰਸਦ ਮੈਂਬਰ ਚੌਧਰੀ ਦੀ ਰਿਹਾਇਸ਼ ਦਾ ਘਿਰਾਓ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਰਾਜ ਦੇ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵਲੋਂ ਭੇਜੀ ਵਜ਼ੀਫਾ ਰਾਸ਼ੀ ਦੇ ਘਪਲੇ ਦੇ ਮਾਮਲੇ 'ਚ ਫਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਅਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਵਿਨੋਦ ਉਰਫ਼ ਘੀਕਾ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਬਹਾਦਰੀ ਦੇ ਨਾਲ ਲੁਟੇਰਿਆਂ ਦਾ ਮੁਕਾਬਲਾ ਕਰਕੇ ਕੁਸਮ ਵਲੋਂ ਕਾਬੂ ਕੀਤੇ ਲੁਟੇਰੇ ਅਵਿਨਾਸ਼ ਉਰਫ਼ ਆਸ਼ੂ ਨੂੰ ਅੱਜ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ, ਜਦਕਿ ਸੀ.ਆਈ.ਏ. ਸਟਾਫ਼ ਵਲੋਂ ਬਣਾਏ ...

ਪੂਰੀ ਖ਼ਬਰ »

ਇਸ ਵਾਰ ਅਧਿਆਪਕ ਦਿਵਸ ਮੌਕੇ ਵਧਾਈ ਸੰਦੇਸ਼ਾਂ ਦਾ ਰੂਪ ਬਦਲਿਆ

ਜਲੰਧਰ, (ਰਣਜੀਤ ਸਿੰਘ ਸੋਢੀ)- ਅਧਿਆਪਕ ਦਿਵਸ ਹਰ ਸਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਤਹਿਤ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਸਤਿਕਾਰ ਦੇਣ ਲਈ ਪ੍ਰੋਗਰਾਮ ਪੇਸ਼ ਕਰਨ ਦੇ ਨਾਲ-ਨਾਲ ਅਧਿਆਪਕਾਂ ਦੀਆਂ ਅਸੀਮ ਕੋਸ਼ਿਸ਼ਾਂ ...

ਪੂਰੀ ਖ਼ਬਰ »

ਡਾ: ਦਰਿਆ ਦੇ ਦਿਹਾਂਤ 'ਤੇ ਦੁੱਖ ਸਾਂਝਾ

ਜਲੰਧਰ, 4 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਮੁੱਚੀ ਗਵਰਨਿੰਗ ਕੌਾਸਲ ਤੇ ਸਮੂਹ ਸਟਾਫ਼ ਵਲੋਂ ਡਾ. ਦਰਿਆ, ਉੱਘੇ ਲੋਕ-ਧਾਰਾ ਸ਼ਾਸਤਰੀ ਤੇ ਮੁਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

5 ਵਿਸ਼ਵ ਰਿਕਾਰਡ ਪ੍ਰਾਪਤ ਕਰਨ ਵਾਲਾ ਸੰਦੀਪ ਕੁਮਾਰ ਗੁਪਤਾ ਸਨਮਾਨਿਤ

ਜਲੰਧਰ, 4 ਸਤੰਬਰ (ਮੇਜਰ ਸਿੰਘ)-ਸੰਦੀਪ ਕੁਮਾਰ ਗੁਪਤਾ ਨੇ ਭਾਰਤ ਦੀ ਪਾਰਲੀਮੈਂਟ ਦੇ ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਨ ਲਈ ਬਣਾਏ ਵੈੱਬ ਪੋਰਟਲ ਦੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 192 ਆਏ ਕੋਰੋਨਾ ਪਾਜ਼ੀਟਿਵ, 5 ਮੌਤਾਂ

ਜਲੰਧਰ, 4 ਸਤੰਬਰ (ਐੱਮ.ਐੱਸ. ਲੋਹੀਆ)- ਜ਼ਿਲ੍ਹੇ 'ਚ ਅੱਜ ਫਿਰ 192 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ ਤੇ 5 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 200 ਹੋ ਗਈ ਹੈ, ਜਦਕਿ ਕੋਰੋਨਾ ਪ੍ਰਭਾਵਿਤ ਆਏ ਕੁੱਲ ਮਰੀਜ਼ਾਂ ਦੀ ਗਿਣਤੀ 7368 ਹੋ ਗਈ ਹੈ | ...

ਪੂਰੀ ਖ਼ਬਰ »

ਹਰਭਜਨ ਸ਼ੇਖੇ ਦੀ ਅਗਵਾਈ 'ਚ ਕਰਤਾਰਪੁਰ ਹਲਕੇ ਦੇ ਆਗੂਆਂ ਵਲੋਂ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਬਲਾਕ ਕਾਂਗਰਸ ਦੇ ਪ੍ਰਧਾਨ ਹਰਭਜਨ ਸਿੰਘ ਸ਼ੇਖੇ ਦੀ ਅਗਵਾਈ ਹੇਠ ਕਰਤਾਰਪੁਰ ਵਿਧਾਨ ਸਭਾ ਹਲਕੇ ਦੇ 5 ਦਰਜਨ ਤੋਂ ਉੱਪਰ ਪ੍ਰਮੁੱਖ ਆਗੂਆਂ, ਪੰਚਾਂ ਸਰਪੰਚਾਂ ਤੇ ਹੋਰਨਾਂ ਪਾਰਟੀ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਡਾ. ਨਵਜੋਤ ਕੌਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰੁੜਕਾ ਕਲਾਂ, 4 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੁਲਿਸ ਚੌਕੀ ਰੁੜਕਾ ਕਲਾਂ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਦੀਆਂ 17 ਨਾਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਬਾਰੇ ਏ.ਐਸ.ਆਈ. ਲਵਿੰਦਰ ਸਿੰਘ ਨੇ ਦੱਸਿਆ ਕਿ ਰੁੜਕਾ ਕਲਾਂ ਦੇ ਪਾਸਲਾ ਰੋਡ ਤੋਂ ਗਸ਼ਤ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਇਜਲਾਸ ਦੌਰਾਨ ਸੜਕਾਂ ਜਾਮ ਕਰਨ ਦਾ ਐਲਾਨ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਸੰਸਦ ਦੇ ਆਉਣ ਵਾਲੇ ਮਾਨਸੂਨ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਫੈਸਲਾ ਅੱਜ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ

ਜਲੰਧਰ ਛਾਉਣੀ, 4 ਸਤੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਅਧੀਨ ਆਉਂਦੇ ਰਾਮਾ ਮੰਡੀ ਚੌਕ 'ਚ ਅੱਜ ਦੇਰ ਰਾਤ ਇਕ ਤੇਜ਼ ਰਫ਼ਤਾਰ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕੋਰੋਨਾ 'ਤੇ ਭਾਰੀ ਏ.ਡੀ.ਸੀ. ਵਿਸ਼ੇਸ਼ ਸਾਰੰਗਲ ਦੀ ਮਿਹਨਤ, ਪਾਜ਼ੀਟਿਵ ਆਉਣ ਤੋਂ ਬਾਅਦ ਵੀ ਘਰੋਂ ਲਗਾਤਾਰ ਕਰ ਰਹੇ ਹਨ ਕੰਮ

ਜਲੰਧਰ, 4 ਸਤੰਬਰ (ਚੰਦੀਪ ਭੱਲਾ)- ਜਿੱਥੇ ਇਕ ਪਾਸੇ ਕੁਝ ਲੋਕ ਕੋਰੋਨਾ ਦਾ ਨਾਂਅ ਸੁਣਦੇ ਹੀ ਭੱਜ ਰਹੇ ਹਨ ਤੇ ਟੈਸਟ ਕਰਵਾਉਣ ਤੋਂ ਵੀ ਘਬਰਾ ਰਹੇ ਹਨ, ਉੱਥੇ ਦੂਜੇ ਪਾਸੇ ਕੁੱਝ ਲੋਕ ਕੋਰੋਨਾ ਨੂੰ ਬਿਮਾਰੀ ਨਾ ਮੰਨ ਕੇ ਪਾਜ਼ੀਟਿਵ ਆਉਣ ਤੋਂ ਬਾਅਦ ਵੀ ਆਪਣੇ ਆਪਣੇ ਘਰੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ

ਮਹਿਤਪੁਰ, 4 ਸਤੰਬਰ (ਲਖਵਿੰਦਰ ਸਿੰਘ)- ਮਹਿਤਪੁਰ ਸਿਹਤ ਵਿਭਾਗ ਵਲੋ ਸਬ-ਡਵੀਜ਼ਨ ਪਾਵਰ ਕਾਰਪੋਰੇਸ਼ਨ ਲਿਮੀਟਡ ਮਹਿਤਪੁਰ ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ, ਜਿਸ ਵਿਚ ਸਬ-ਡਵੀਜਨ ਮਹਿਤਪੁਰ ਦੇ ਮੁਖੀ ਇੰਜੀ. ਬਲਵਿੰਦਰ ਕੁਮਾਰ ਐਸ.ਡੀ.ਓ, ਇੰਜੀ. ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਨੂਰਮਹਿਲ ਕੌ ਾਸਲ ਦੇ ਮਾੜੇ ਪ੍ਰਬੰਧਾਂ ਦੀ ਪੋਲ

ਨੂਰਮਹਿਲ, 4 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਬੀਤੇ ਕੱਲ੍ਹ ਪਏ ਮੀਂਹ ਕਾਰਨ ਨਕੋਦਰ ਰੋਡ ਦੇ ਵਸਨੀਕਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਾਰਿਸ਼ ਕਾਰਨ ਤੇ ਪਾਣੀ ਦੀ ਨਿਕਾਸੀ ਠੀਕ ਨਾ ਹੋਣ ਕਾਰਨ ਪਾਣੀ ਦੁਕਾਨਾਂ ਤੇ ਘਰਾਂ ਵਿਚ ਆ ...

ਪੂਰੀ ਖ਼ਬਰ »

ਨਾਲੇ 'ਚ ਹੀ ਲਾ ਦਿੱਤਾ ਬਿਜਲੀ ਦਾ ਖੰਭਾ, ਸ਼ਹਿਰ 'ਚ ਫੈਲੀ ਗੰਦਗੀ

ਆਦਮਪੁਰ, 4 ਸਤੰਬਰ (ਰਮਨ ਦਵੇਸਰ)- ਆਦਮਪੁਰ ਵਿਚ ਪੁਲ ਬਣਨ ਦਾ ਕੰਮ ਕੱਛੂਕੰੁਮੇ ਦੀ ਚਾਲ ਨਾਲ ਚੱਲ ਰਿਹਾ ਹੈ, ਜਿਸ ਕਰਕੇ ਆਦਮਪੁਰ ਵਾਸੀ ਅੱਗੇ ਹੀ ਬਹੁਤ ਪ੍ਰੇਸ਼ਾਨੀ ਝੱਲ ਰਹੇ ਹਨ | ਇਸ ਪੁਲ ਨੂੰ ਬਣਾਉਣ ਲਈ ਸੜਕਾਂ ਦੇ ਆਲੇ-ਦੁਆਲੇ ਲੱਗੇ ਬਿਜਲੀ ਦੇ ਖੰਭੇ ਸ਼ਿਫ਼ਟ ਕੀਤੇ ...

ਪੂਰੀ ਖ਼ਬਰ »

ਅਫ਼ੀਮ ਤੇ ਚੂਰਾ ਪੋਸਤ ਸਮੇਤ 4 ਵਿਅਕਤੀ ਕਾਬੂ

ਨਕੋਦਰ, 4 ਸਤੰਬਰ (ਗੁਰਵਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਅਫ਼ੀਮ ਤੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਡੀ.ਐੱਸ.ਪੀ. ਡਾ. ਨਵਨੀਤ ਸਿੰਘ ਮਾਹਲ ਤੇ ਥਾਣਾ ਸਿਟੀ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਡਾ: ਨਸੀਬ ਸਿੰਘ ਦਾ ਪਿੰਡ ਮਾਲੋਵਾਲ

ਲਖਵਿੰਦਰ ਸਿੰਘ 9878944804 ਮਹਿਤਪੁਰ- ਮਹਿਤਪੁਰ ਤੋਂ ਨਕੋਦਰ ਰੋਡ 'ਤੇ ਸਥਿਤ ਪਿੰਡ ਮਾਲੋਵਾਲ ਆਪਣੇ ਇਤਿਹਾਸ ਪ੍ਰਤੀ ਵੱਖਰੀ ਪਹਿਚਾਣ ਰੱਖਦਾ ਹੈ | ਇਸ ਪਿੰਡ ਵਿਚ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਆਲੀਸ਼ਾਨ ਦਿ੍ਸ਼ ਦਰਸਾਉਂਦੀ ਹੈ, ਜੋ ਨੇੜਲੇ ਪਿੰਡਾਂ ਲਈ ਖਿੱਚ ਦਾ ...

ਪੂਰੀ ਖ਼ਬਰ »

ਫ਼ੀਸ ਜਮ੍ਹਾਂ ਨਾ ਕਰਵਾਉਣ 'ਤੇ ਆਨਲਾਈਨ ਕਲਾਸ 'ਚੋਂ ਨਾਂਅ ਕੱਢ ਦਿੱਤਾ ਜਾਵੇਗਾ-ਕਾਸਾ

ਜਲੰਧਰ, 4 ਸਤੰਬਰ (ਰਣਜੀਤ ਸਿੰਘ ਸੋਢੀ)- ਸੀ.ਬੀ.ਐਸ.ਈ. ਐਫਲੀਏਟਿਡ ਸਕੂਲਜ਼ ਐਸੋਸੀਏਸ਼ਨ (ਕਾਸਾ) ਵਲੋਂ ਇਕ ਬੈਠਕ ਦੌਰਾਨ 10 ਸਤੰਬਰ ਤੱਕ ਫ਼ੀਸਾਂ ਨਾ ਜਮ੍ਹਾਂ ਕਰਵਾਉਣ ਵਾਲਿਆਂ ਬੱਚਿਆਂ ਦਾ ਆਨਲਾਈਨ ਕਲਾਸਾਂ 'ਚੋਂ ਨਾਂਅ ਕੱਢ ਦਿੱਤੇ ਜਾਣ ਦਾ ਫ਼ੈਸਲਾ ਕੀਤਾ | ਇਸ ਬੈਠਕ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX