ਤਾਜਾ ਖ਼ਬਰਾਂ


ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤੀਸ਼ ਕੁਮਾਰ ਨੇ ਤੋੜਿਆ ਗਠਜੋੜ
. . .  10 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  19 minutes ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  24 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  33 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 1 hour ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 2 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 2 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  1 minute ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  1 minute ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 3 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 41 ਕੇਸ ਆਏ ਪਾਜ਼ੀਟਿਵ

• 1 ਬਜ਼ੁਰਗ ਦੀ ਮੌਤ • ਸਿਹਤਯਾਬ ਹੋਏ 54 ਹੋਰ ਮਰੀਜ਼ਾਂ ਨੂੰ ਮਿਲੀ ਛੁੱਟੀ

ਕਪੂਰਥਲਾ, 4 ਸਤੰਬਰ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ 41 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਭੁਲੱਥ ਦੇ ਵਸਨੀਕ ਇਕ 72 ਸਾਲਾ ਬਜ਼ੁਰਗ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਇਲਾਜ ਦੌਰਾਨ ਮੌਤ ਹੋ ਗਈ | ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ 'ਚ 17 ਮਰੀਜ਼ ਫਗਵਾੜਾ ਨਾਲ ਸਬੰਧਿਤ, 2 ਭੁਲੱਥ ਨਾਲ ਤੇ 3 ਮਰੀਜ਼ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਹਨ, ਜਦਕਿ 19 ਮਰੀਜ਼ ਕਪੂਰਥਲਾ ਦੇ ਨੇੜਲੇ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਨਾਲ ਸਬੰਧਿਤ ਹਨ, ਜਿਨ੍ਹਾਂ 'ਚ ਲਾਹੌਰੀ ਗੇਟ, ਰੋਜ਼ ਐਵਿਨਿਊ, ਜਗਜੀਤ ਨਗਰ, ਰੇਲ ਕੋਚ ਫ਼ੈਕਟਰੀ, ਡਿਫੈਂਸ ਕਾਲੋਨੀ, ਸ਼ੇਖੂਪੁਰ, ਮਕਸੂਦਪੁਰ, ਸੰਤਪੁਰਾ, ਗਰੀਨ ਐਵਿਨਿਊ, ਪੁਰਾਣੀ ਦਾਣਾ ਮੰਡੀ, ਜਰਮਨੀ ਦਾਸ ਪਾਰਕ ਆਦਿ ਇਲਾਕੇ ਸ਼ਾਮਲ ਹਨ | ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਨੇ ਜ਼ਿਲ੍ਹੇ 'ਚੋਂ 402 ਵਿਅਕਤੀਆਂ ਦੇ ਸੈਂਪਲ ਲੈ ਕੇ ਕੋਰੋਨਾ ਜਾਂਚ ਲਈ ਭੇਜੇ ਹਨ, ਜਿਨ੍ਹਾਂ 'ਚ ਆਰ.ਸੀ.ਐਫ. ਤੋਂ 34, ਕਪੂਰਥਲਾ ਤੋਂ 72, ਢਿਲਵਾਂ ਤੋਂ 14, ਕਾਲਾ ਸੰਘਿਆਂ ਤੋਂ 41, ਟਿੱਬਾ ਤੋਂ 59, ਫੱਤੂਢੀਂਗਾ ਤੋਂ 41, ਸੁਲਤਾਨਪੁਰ ਲੋਧੀ 17, ਫਗਵਾੜਾ ਤੋਂ 30 ਤੇ ਪਾਂਸ਼ਟਾ ਤੋਂ 94 ਸੈਂਪਲ ਜਾਂਚ ਲਈ ਲਏ ਗਏ ਹਨ | ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 1541 ਹੋ ਗਈ ਹੈ | ਜਿਨ੍ਹਾਂ 'ਚ 399 ਐਕਟਿਵ ਕੇਸ ਹਨ, ਜਦਕਿ 968 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਜਾ ਚੁੱਕੀ ਹੈ ਤੇ ਅੱਜ 54 ਹੋਰ ਮਰੀਜ਼ਾਂ ਨੂੰ ਸਿਹਤਯਾਬ ਹੋਣ ਮਗਰੋਂ ਘਰਾਂ ਨੂੰ ਭੇਜਿਆ ਗਿਆ ਹੈ, ਜਦਕਿ ਮੌਤਾਂ ਦੀ ਗਿਣਤੀ ਵੱਧ ਕੇ 67 ਹੋ ਗਈ ਹੈ |

ਜੇਲ੍ਹ 'ਚੋਂ ਫ਼ਰਾਰ ਹੋਣ ਦੀ ਯੋਜਨਾ ਬਣਾਉਂਦੇ 4 ਹਵਾਲਾਤੀ ਮੋਬਾਈਲਾਂ ਸਮੇਤ ਕਾਬੂ

ਕਪੂਰਥਲਾ, 4 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੀ ਬੈਰਕ ਦਾ ਰੌਸ਼ਨਦਾਨ ਤੋੜ ਕੇ ਫ਼ਰਾਰ ਹੋਣ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ 4 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਜਿਨ੍ਹਾਂ ਪਾਸੋਂ 2 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ | ਆਪਣੀ ...

ਪੂਰੀ ਖ਼ਬਰ »

ਸੈਦੋਵਾਲ ਸਕੂਲ ਦੀ ਜਸਪ੍ਰੀਤ ਕੌਰ ਭਾਸ਼ਨ ਮੁਕਾਬਲੇ 'ਚ ਅੱਵਲ

ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਕੜੀ ਤਹਿਤ ਕਰਵਾਏ ਗਏ ਭਾਸ਼ਣ ਮੁਕਾਬਲੇ 'ਚ ਸਰਕਾਰੀ ਐਲੀਮੈਂਟਰੀ ਸਕੂਲ ਸੈਦੋਵਾਲ ਦੀ ...

ਪੂਰੀ ਖ਼ਬਰ »

ਭਾਈ ਨੱਥਾ ਅਬਦੁੱਲਾ ਜੀ ਢਾਡੀ ਸਭਾ ਵਲੋਂ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਐਲਾਨ

ਕਾਲਾ ਸੰਘਿਆਂ, 4 ਸਤੰਬਰ (ਬਲਜੀਤ ਸਿੰਘ ਸੰਘਾ)-ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੀ ਇੱਬਣ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਸੂਬਾਈ ਪ੍ਰਧਾਨ ਮਲਕੀਤ ਸਿੰਘ ਪੁਪਰਾਲੀ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਤਾਨ, ਪਵਿੱਤਰ ਸਿੰਘ ਸੰਧੂ ਰੁੜਕਾ ਕਲਾਂ, ਲਸ਼ਕਰ ...

ਪੂਰੀ ਖ਼ਬਰ »

ਬਾਜਵਾ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਜਿਹੜੇ ਨੌਜਵਾਨ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਜਾਣਗੇ | ਉਹ ਆਪਣੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਬੀ.ਐਲ.ਓ. ਨਾਲ ਸੰਪਰਕ ਕਰਕੇ ਆਨਲਾਈਨ ਰਜਿਸਟਰ ਹੋ ਸਕਦੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਹਵਾਲਾਤੀ ਵਿਰੁੱਧ ਕੇਸ ਦਰਜ

ਕਪੂਰਥਲਾ, 4 ਸਤੰਬਰ (ਸਡਾਨਾ)-ਜੇਲ੍ਹ ਪ੍ਰਸ਼ਾਸਨ 'ਤੇ ਦਬਾਅ ਪਾਉਣ ਦੀ ਨੀਅਤ ਨਾਲ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਇਕ ਹਵਾਲਾਤੀ ਗੈਂਗਸਟਰ ਵਿਰੁੱਧ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਢਿਲਵਾਂ, 4 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਥਾਣਾ ਢਿਲਵਾਂ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇੱਕ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ, ਥਿੰਦ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ 30 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਦਕਿ ਕਥਿਤ ਦੋਸ਼ੀ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਮੌਕੇ ਤੋਂ ...

ਪੂਰੀ ਖ਼ਬਰ »

ਜੀਵਨ ਬੀਮਾ ਸ਼ਾਖਾ ਫਗਵਾੜਾ ਵਿਖੇ ਮਨਾਇਆ 'ਏਜੰਟ ਦਿਵਸ'

ਫਗਵਾੜਾ, 4 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਲਾਈਫ਼ ਇੰਨਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਪੂਰੇ ਭਾਰਤ 'ਚ 64ਵੀਂ ਵਰ੍ਹੇਗੰਢ ਪੂਰੇ ਜੋਸ਼ ਨਾਲ ਮਨਾਈ ਜਾ ਰਹੀ ਹੈ ਤੇ ਇਸੇ ਹੀ ਕੜੀ ਵਿਚ ਜਲੰਧਰ ਮੰਡਲ ਦੀ ਸ਼ਾਖਾ ਫਗਵਾੜਾ ਵਿਖੇ ਜਲੰਧਰ ਦੇ ਮੁਖੀ ਕਪੂਰ ਸਿੰਘ ...

ਪੂਰੀ ਖ਼ਬਰ »

ਸਿੱਧਵਾਂ ਦੋਨਾ ਦੇ ਵਿਕਾਸ ਲਈ ਪ੍ਰਵਾਸੀ ਭਾਰਤੀ ਵੀਰਾਂ ਨੇ ਦਿੱਤਾ ਟਰੈਕਟਰ ਟਰਾਲੀ

ਸਿਧਵਾਂ ਦੋਨਾ, 4 ਸਤੰਬਰ (ਅਵਿਨਾਸ਼ ਸ਼ਰਮਾ)-ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਵੱਸਦੇ ਸਿਧਵਾਂ ਦੋਨਾ ਦੇ ਪ੍ਰਵਾਸੀ ਭਾਰਤੀਆਂ ਨੇ ਪਿੰਡ ਨੂੰ ਪੰਜਾਬ ਦਾ ਸੋਹਣਾ ਤੇ ਸਹੂਲਤਾਂ ਵਾਲਾ ਉੱਤਮ ਪਿੰਡ ਬਣਾਉਣ ਦਾ ਬੀੜਾ ਚੁੱਕਿਆ ਹੋਇਆ ਹੈ | ਪਿੰਡ ਦੇ ਉੱਦਮੀ ਲੋਕਾਂ ਦੇ ...

ਪੂਰੀ ਖ਼ਬਰ »

ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਬਚਣ ਲਈ ਜਾਗਰੂਕਤਾ ਕੈਂਪ

ਕਪੂਰਥਲਾ, 4 ਸਤੰਬਰ (ਸਡਾਨਾ, ਬਜਾਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਗਈ ਮੁਹਿਮ ਤਹਿਤ ਐਸ.ਐਸ.ਪੀ. ਜਸਪ੍ਰੀਤ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਐਸ.ਪੀ. ਟਰੈਫ਼ਿਕ ਜਸਬੀਰ ...

ਪੂਰੀ ਖ਼ਬਰ »

ਸਕੱਤਰ ਸਾਹੀ ਦੀ ਬਦਲੀ ਹੋਣ 'ਤੇ ਵਿਦਾਇਗੀ ਪਾਰਟੀ

ਭੁਲੱਥ, 4 ਸਤੰਬਰ (ਮੁਲਤਾਨੀ)-ਮਾਰਕੀਟ ਕਮੇਟੀ ਭੁਲੱਥ ਵਿਖੇ ਕਰੀਬ 7 ਮਹੀਨੇ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਸਕੱਤਰ ਜੁਗਰਾਜਪਾਲ ਸਿੰਘ ਸਾਹੀ ਦਾ ਤਬਾਦਲਾ ਹੁਸ਼ਿਆਰਪੁਰ ਵਿਖੇ ਹੋਣ 'ਤੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਚੇਅਰਮੈਨ ਰਛਪਾਲ ...

ਪੂਰੀ ਖ਼ਬਰ »

ਅਕਾਲੀ ਹਾਈਕਮਾਂਡ ਨੇ ਅਜੇ ਸੁਲਤਾਨਪੁਰ ਹਲਕੇ ਤੋਂ ਕਿਸੇ ਵੀ ਆਗੂ ਨੂੰ ਚੋਣ ਲੜਨ ਲਈ ਹਰੀ ਝੰਡੀ ਨਹੀਂ ਦਿੱਤੀ-ਜਥੇ: ਡੋਗਰਾਂਵਾਲ

ਸੁਲਤਾਨਪੁਰ ਲੋਧੀ, 4 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੀਟਿੰਗ ਹਾਲ 'ਚ ਪੈੱ੍ਰਸ ...

ਪੂਰੀ ਖ਼ਬਰ »

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਇਆ

ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਬਾਬਾ ਵਡਭਾਗ ਸਿੰਘ ਦੇ ਜਨਮ ਦਿਵਸ ਦੇ ਸਬੰਧ ਵਿਚ ਮੁਹੱਲਾ ਸੰਤਪੁਰਾ ਵਿਖੇ ਸਥਿਤ ਡੇਰਾ ਬਾਬਾ ਵਡਭਾਗ ਸਿੰਘ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾ ਨਾਲ ...

ਪੂਰੀ ਖ਼ਬਰ »

ਜੋੜ ਮੇਲਾ ਕੋਵਿਡ-19 ਦੇ ਚੱਲਦਿਆਂ ਮੁਲਤਵੀ

ਖਲਵਾੜਾ, 4 ਸਤੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀ ਰਾਜ ਦੇਵਾ ਜੀ ਮਹਾਂ ਕਾਲੀ ਮੰਦਿਰ ਪਿੰਡ ਸੰਗਤਪੁਰ ਵਿਖੇ ਸ਼੍ਰੀ ਰਾਜ ਦੇਵਾ ਜੀ ਦੀ ਸਰਪ੍ਰਸਤੀ ਹੇਠ ਮਾਤਾ ਮਹਾਂ ਕਾਲੀ ਮੰਦਿਰ ਪਿੰਡ ਸੰਗਤਪੁਰ ਦੀ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਈ.ਓ. ਸ਼ਰਮਾ ਤੇ ਸੁਪਰਡੈਂਟ ਕਾਲੀਆ ਵਲੋਂ ਗਊਸ਼ਾਲਾ ਦਾ ਦੌਰਾ

ਕਪੂਰਥਲਾ, 4 ਸਤੰਬਰ (ਦੀਪਕ ਬਜਾਜ)-ਮਾਂ ਦੀ ਤਰ੍ਹਾਂ ਹੀ ਗਊ ਇਨਸਾਨ ਦੀ ਸੇਵਾ ਕਰਦੀ ਹੈ | ਗਾਂ ਦਾ ਦੁੱਧ ਇਨਸਾਨ ਦਾ ਪਾਲਣ ਪੋਸ਼ਣ ਕਰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਕਾਰਜਸਾਧਕ ਅਫ਼ਸਰ ਆਦਰਸ਼ ਕੁਮਾਰ ਸ਼ਰਮਾ ਅਤੇ ਸੁਪਰਡੈਂਟ ਅਮਿਤ ਕਾਲੀਆ ਨੇ ...

ਪੂਰੀ ਖ਼ਬਰ »

ਸਹੀ ਜੀਵਨ ਸ਼ੈਲੀ ਅਪਣਾ ਕੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਜਾ ਸਕਦੀ ਹੈ-ਡਾ: ਰਮੇਸ਼ ਕੁਮਾਰੀ ਬੰਗਾ, ਡਾ: ਕੁਲਜੀਤ ਸਿੰਘ

ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਕੋਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ, ਸਗੋਂ ਸਹੀ ਜੀਵਨ ਸ਼ੈਲੀ ਅਪਣਾ ਕੇ ਇਸ ਨੂੰ ਮਾਤ ਦਿੱਤੀ ਜਾ ਸਕਦੀ ਹੈ | ਇਹ ਗੱਲ ਡਾ: ਰਮੇਸ਼ ਕੁਮਾਰੀ ਬੰਗਾ ਸਹਾਇਕ ਸਿਵਲ ਸਰਜਨ ਕਪੂਰਥਲਾ ਤੇ ਡਾ: ਕੁਲਜੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ...

ਪੂਰੀ ਖ਼ਬਰ »

ਗੋਰਾ ਗਿੱਲ ਵਲੋਂ ਪਿੰਡ ਮਾਡਲ ਟਾਊਨ ਪਹੁੰਚ ਕੇ ਸਾਰੇ ਮਸਲੇ ਹੱਲ ਕਰਨ ਦੇ ਭਰੋਸਾ

ਨਡਾਲਾ, 4 ਸਤੰਬਰ (ਮਾਨ)-ਕਾਂਗਰਸ ਦੇ ਸਾਬਕਾ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਪਿੰਡ ਮਾਡਲ ਟਾਊਨ ਪਹੁੰਚੇ ਤੇ ਐਲਾਨ ਕੀਤਾ ਕਿ ਪਿੰਡ ਮਾਡਲ ਟਾਊਨ 'ਚ ਅਸਲ ਮਾਅਨਿਆਂ 'ਚ ਮਾਡਲ ਟਾਊਨ ਬਣਾਇਆ ਜਾਵੇਗਾ | ਇਸ ਮੌਕੇ ਪਿੰਡ ਦੀ ਸਰਪੰਚ ਸੰਤੋਸ਼ ਕੁਮਾਰੀ ਦੇ ਘਰ ਵਿਚ ਬੈਠ ਕੇ ...

ਪੂਰੀ ਖ਼ਬਰ »

ਗੁਰਦੁਆਰਾ ਨਰਾਇਣਸਰ ਵਿਖੇ ਬਰਸੀ ਸਬੰਧੀ ਸਮਾਗਮ

ਭੰਡਾਲ ਬੇਟ, 4 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸੱਚਖੰਡ ਨਿਵਾਸੀ ਬ੍ਰਹਮ ਗਿਆਨੀ ਬਾਬਾ ਨਰਾਇਣਦਾਸ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ

ਖਲਵਾੜਾ, 4 ਸਤੰਬਰ (ਮਨਦੀਪ ਸਿੰਘ ਸੰਧੂ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਸਕੱਤਰ ਜੈ ਪਾਲ ਸਿੰਘ ਤੇ ਪਿੰਡ ਸਾਹਨੀ ਦੇ ਸਰਪੰਚ ਰਾਮ ਪਾਲ ਸਾਹਨੀ ਦੀ ਸਾਂਝੀ ਅਗਵਾਈ ਹੇਠ ਇਕ ਮੰਗ ਪੱਤਰ ਸੀ.ਡੀ.ਪੀ.ਓ. ਫਗਵਾੜਾ ਸੁਸ਼ੀਲ ਲਤਾ ਭਾਟੀਆ ਨੂੰ ਦਿੱਤਾ ...

ਪੂਰੀ ਖ਼ਬਰ »

ਸ਼ਿਵ ਮੰਦਰ ਸਾਹਨੀ ਦੇ ਨਵੇਂ ਉਸਾਰੇ ਮੁੱਖ ਗੇਟ ਦਾ ਉਦਘਾਟਨ

ਖਲਵਾੜਾ, 4 ਸਤੰਬਰ (ਮਨਦੀਪ ਸਿੰਘ ਸੰਧੂ)-ਫਗਵਾੜਾ ਦੇ ਨਜ਼ਦੀਕੀ ਪਿੰਡ ਸਾਹਨੀ ਸਥਿਤ ਸ਼ਿਵ ਮੰਦਰ ਵਿਖੇ ਮੁੱਖ ਗੇਟ ਦੀ ਦੁਬਾਰਾ ਤੋਂ ਖ਼ੂਬਸੂਰਤ ਉਸਾਰੀ ਕੀਤੀ ਗਈ ਹੈ ਜਿਸ ਦਾ ਉਦਘਾਟਨ ਸਾਈਾ ਕਰਨੈਲ ਸ਼ਾਹ ਗੱਦੀ ਨਸ਼ੀਨ ਦਰਬਾਰ ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਪਿੰਡ ...

ਪੂਰੀ ਖ਼ਬਰ »

ਗਾਇਕ ਜਸਟ ਸੰਗੀਤ ਦਾ ਪਲੇਠਾ ਸਿੰਗਲ ਟਰੈਕ 'ਐ ਖ਼ੁਦਾ' ਰਿਲੀਜ਼

ਫਗਵਾੜਾ 4 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਨਵੇਂ ਦੌਰ ਦੇ ਗਾਇਕਾਂ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਗਾਇਕ ਜਸਟ ਸੰਗੀਤ ਦਾ ਪਲੇਠਾ ਸਿੰਗਲ ਟਰੈਕ 'ਐ ਖ਼ੁਦਾ' ਪੰਜਾਬੀ ਲੋਕ ਗਾਇਕ ਸੰਗੀਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਪ੍ਰਸਿੱਧ ਲੋਕ ਗਾਇਕ ਬੂਟਾ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ

ਫਗਵਾੜਾ, 4 ਸਤੰਬਰ (ਤਰਨਜੀਤ ਸਿੰਘ ਕਿੰਨੜਾ)–ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਕੋਵਿਡ-19 ਤੇ ਵਿਦਿਆਰਥੀਆਂ ਦੀ ਗੈਰ ਮੌਜੂਦਗੀ ਕਾਰਨ ਇਹ ਅਧਿਆਪਕ ਦਿਵਸ ਨਵੇਂ ਤਰੀਕੇ ਨਾਲ ...

ਪੂਰੀ ਖ਼ਬਰ »

ਨਡਾਲਾ 'ਚ ਸੀਵਰੇਜ ਪਾਉਣ ਲਈ ਡਿਜੀਟਲ ਸਰਵੇ ਸ਼ੁਰੂ

ਨਡਾਲਾ, 4 ਸਤੰਬਰ (ਮਾਨ)-ਕਸਬੇ ਨਡਾਲੇ 'ਚ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਸੀਵਰੇਜ ਪਾਉਣ ਲਈ ਡਿਜੀਟਲ ਸਰਵੇ ਸ਼ੁਰੂ ਹੋ ਗਿਆ ਹੈ | ਇਸ ਮਕਸਦ ਨਾਲ ਅੱਜ ਐਸ.ਡੀ.ਐਮ. ਭੁਲੱਥ ਟੀ ਬੀਨਥ, ਅਮਨਦੀਪ ਸਿੰਘ ਗੋਰਾ, ਈ.ਓ. ਰਣਦੀਪ ਸਿੰਘ ਵੜੈਚ ਨੇ ਕਸਬੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਇਜਲਾਸ ਦੌਰਾਨ ਸੜਕਾਂ ਜਾਮ ਕਰਨ ਦਾ ਐਲਾਨ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਸੰਸਦ ਦੇ ਆਉਣ ਵਾਲੇ ਮਾਨਸੂਨ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਫੈਸਲਾ ਅੱਜ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਬਿਜਲੀ ਬਿੱਲ ਲੈਣ ਦਾ ਪ੍ਰਬੰਧ ਦਰੁਸਤ ਹੋਵੇ

ਫਗਵਾੜਾ, 4 ਸਤੰਬਰ (ਟੀ.ਡੀ. ਚਾਵਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿਚ ਸਟਾਫ਼ ਘਟਣ ਨਾਲ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਉਕਤ ਬਿਆਨ ਜਾਰੀ ਕਰਦਿਆਂ ਗੁਰਬਖ਼ਸ਼ ਸਿੰਘ ਪ੍ਰਮਾਰ ਮੀਤ ਪ੍ਰਧਾਨ ਸਿਟੀਜ਼ਨ ਰਾਈਟਸ ਫੋਰਮ ਨੇ ਕਿਹਾ ਕਿ ਮਾਡਲ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਭਾਸ਼ਾ ਬਿੱਲ 'ਚੋਂ ਪੰਜਾਬੀ ਬੋਲੀ ਨੂੰ ਮਨਫ਼ੀ ਕਰਨਾ ਮੰਦਭਾਗਾ- ਰੂਹੀ, ਇੰਜ.ਸਵਰਨ ਸਿੰਘ

ਸੁਲਤਾਨਪੁਰ ਲੋਧੀ, 4 ਸਤੰਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਭਾਸ਼ਾ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਰੱਖਣਾ ਬਹੁਤ ਮੰਦਭਾਗਾ ਹੈ | ਇਨ੍ਹ•ਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਗਾਲਬ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ (ਗਾਲਬ) ਦੇ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਦੀ ਅਗਵਾਈ 'ਚ ਯੂਨੀਅਨ ਵਲੋਂ ਤਹਿਸੀਲਦਾਰ ਮਨਦੀਪ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਜਿਸ 'ਚ ਮੰਗ ਕੀਤੀ ਗਈ ਕਿ ਨੰਬਰਦਾਰਾਂ ਦੀ ਜੱਦੀ ਪੁਸ਼ਤੀ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਵਲੋਂ ਐਸ.ਐਮ.ਓ. ਨੂੰ ਮੰਗ ਪੱਤਰ

ਤਲਵੰਡੀ ਚੌਧਰੀਆਂ, 4 ਸਤੰਬਰ (ਪਰਸਨ ਲਾਲ ਭੋਲਾ)-ਸੋਸ਼ਲ ਮੀਡੀਆ 'ਤੇ ਆਸ਼ਾ ਵਰਕਰਾਂ ਖ਼ਿਲਾਫ਼ ਵਾਇਰਲ ਹੋਈਆਂ ਵੀਡੀਓ ਨੂੰ ਲੈ ਕੇ ਸਮੂਹ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਵਰਕਰਾਂ ਕੰਮ ਦਾ ਬਾਈਕਾਟ ਕਰ ਰਹੇ ਹਨ | ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ (ਏਟਕ) ਦੇ ...

ਪੂਰੀ ਖ਼ਬਰ »

ਕੁਲਵੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ, ਥਿੰਦ)-ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੀ ਸਥਾਨਕ ਯੂਨਿਟ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੇ ਵੱਡੇ ਭੈਣ ਕੁਲਵੰਤ ਕੌਰ ਧਰਮ-ਪਤਨੀ ਮਾਸਟਰ ਰੂਪ ਚੰਦ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਸੜਕ ਬਣਾਉਣ ਦੀ ਸ਼ੁਰੂਆਤ

ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਨਗਰ ਸੁਧਾਰ ਟਰੱਸਟ ਕਪੂਰਥਲਾ ਦੀ ਵਿਕਾਸ ਸਕੀਮ ਰਾਜੀਵ ਗਾਂਧੀ ਇਨਕਲੇਵ 'ਚ ਸੜਕ ਦੀ ਉਸਾਰੀ ਦਾ ਕਾਰਜ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਕਰਮੀਆਂ ਨੇ ਗਾਜਰ ਬੂਟੀ ਦੀ ਸਫ਼ਾਈ ਕੀਤੀ

ਨਡਾਲਾ, 4 ਸਤੰਬਰ (ਮਾਨ)-ਕੋਵਿਡ-19 ਦੀ ਵੱਧ ਰਹੀ ਅਲਾਮਤ ਤੋਂ ਬਚਾਅ ਲਈ ਨਗਰ ਪੰਚਾਇਤ ਵਲੋਂ ਕਸਬਾ ਨਡਾਲਾ ਦੀਆਂ ਮੁੱਖ ਸੜਕਾਂ ਤੇ ਹੋਰ ਖ਼ਾਲੀ ਥਾਂਵਾ 'ਤੇ ਉੱਗੀ ਆਦਮ ਕੱਦ ਭੰਗ ਤੇ ਕਾਂਗਰਸ ਬੂਟੀ ਦੇ ਸਫ਼ਾਏ ਦੀ ਮੁਹਿੰਮ ਚੱਲ ਰਹੀ ਹੈ | ਇਸ ਸਬੰਧੀ ਈ.ਓ. ਰਣਦੀਪ ਸਿੰਘ ਵੜੈਚ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਲੋਂ ਅਧਿਆਪਕ ਦਿਵਸ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ, ਥਿੰਦ)-ਦੇਸ਼ ਤੇ ਸੂਬੇ ਦੇ ਨਿਰਮਾਣ 'ਚ ਅਧਿਆਪਕ ਦਾ ਅਹਿਮ ਯੋਗਦਾਨ ਹੈ, ਕਿਉਂਕਿ ਅਧਿਆਪਕ ਹੀ ਦੇਸ਼ ਦਾ ਭਵਿੱਖ ਬਣਨ ਵਾਲੇ ਵਿਦਿਆਰਥੀ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਰੂ ...

ਪੂਰੀ ਖ਼ਬਰ »

ਬਸਪਾ ਆਗੂ ਪਾਰਟੀ ਨੂੰ ਸੱਤਾ 'ਚ ਲਿਆਉਣ ਲਈ ਪਿੰਡ ਤੇ ਬੂਥ ਪੱਧਰ 'ਤੇ ਕੰਮ ਕਰਨ-ਦਾਤਾਰਪੁਰੀ

ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਸਥਾਨਕ ਸੁੰਦਰ ਨਗਰ ਵਿਚ ਪਾਰਟੀ ਆਗੂ ਜਸਪਾਲ ਸਿੰਘ ਜੱਸਾ ਦੇ ਗ੍ਰਹਿ ਵਿਖੇ ਹੋਈ | ਜਿਸ 'ਚ 'ਪਿੰਡ-ਪਿੰਡ ਚੱਲੋ, ਘਰ-ਘਰ ਚਲੋ, ਬੂਥ ਕਰੋ ਮਜ਼ਬੂਤ' ਮੁਹਿੰਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਰਾਜੂ ਢਿੱਲੋਂ ਵਲੋਂ ਇੰਟਰਲਾਕ ਟਾਇਲਾਂ ਲਗਵਾਉਣ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਦਾ ਵਿਕਾਸ ਜੋ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ 'ਚ ਕਰਵਾਇਆ, ਉਹ ਅਕਾਲੀ ਦਲ ਦੀ ਸਰਕਾਰ ਸਮੇਂ 10 ਸਾਲਾਂ ਵਿਚ ਵੀ ਨਹੀਂ ਹੋ ਸਕਿਆ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX