ਤਾਜਾ ਖ਼ਬਰਾਂ


ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  14 minutes ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  6 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  38 minutes ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਪਹਿਲਾ ਸਫ਼ਾ

ਖੇਤੀ ਬਿੱਲ ਕਿਸਾਨਾਂ ਲਈ ਸੁਰੱਖਿਆ ਢਾਲ ਗੁੰਮਰਾਹ ਕਰ ਰਹੀਆਂ ਹਨ ਵਿਰੋਧੀ ਧਿਰਾਂ-ਮੋਦੀ

ਸਰਕਾਰੀ ਖ਼ਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹਿਣ ਦੀ ਗੱਲ ਦੁਹਰਾਈ
ਨਵੀਂ ਦਿੱਲੀ, 18 ਸਤੰਬਰ (ਏਜੰਸੀ)- ਖੇਤੀਬਾੜੀ ਬਿੱਲਾਂ ਦਾ ਜ਼ੋਰਦਾਰ ਬਚਾਅ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਨੂੰ ਆਜ਼ਾਦੀ ਮਿਲੀ ਹੈ ਤੇ ਇਨ੍ਹਾਂ ਨਾਲ ਉਨ੍ਹਾਂ ਨੂੰ ਸੁਰੱਖਿਆ ਢਾਲ ਪ੍ਰਾਪਤ ਹੋਵੇਗੀ | ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ 'ਤੇ ਵਿਚੋਲਿਆਂ ਦਾ ਸਾਥ ਦੇਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਵਿਰੋਧੀ ਧਿਰ ਵਲੋਂ ਬਿੱਲਾਂ ਸਬੰਧੀ ਕਿਸਾਨਾਂ ਨੂੰ ਝੂਠ ਬੋਲ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ | ਲੋਕ ਸਭਾ 'ਚ ਪਾਸ ਹੋ ਚੁੱਕੇ ਤਿੰਨੇ ਕਿਸਾਨ ਬਿੱਲਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਰਗੇ ਸੂਬਿਆਂ ਸਮੇਤ ਦੇਸ਼ ਭਰ ਦੇ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਖੇਤੀਬਾੜੀ ਉਤਪਾਦਾਂ ਦੀ ਖ਼ਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ | ਨਵੀਂ ਦਿੱਲੀ ਸਥਿਤ ਆਪਣੇ ਦਫ਼ਤਰ ਤੋਂ ਵਰਚੂਅਲ ਪ੍ਰੋਗਰਾਮ ਰਾਹੀਂ ਬਿਹਾਰ 'ਚ ਕਈ ਰੇਲ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਵੱਧ ਖੇਤੀਬਾੜੀ ਬਿੱਲਾਂ 'ਤੇ ਹੀ ਬੋਲਣਾ ਪਸੰਦ ਕੀਤਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਫਾਇਦਾ ਨਹੀਂ ਦਿੱਤਾ ਜਾਵੇਗਾ ਤੇ ਬਨਾਉਟੀ ਦਾਅਵੇ ਕੀਤੇ ਜਾ ਰਹੇ ਹਨ ਕਿ ਸਰਕਾਰ ਹੁਣ ਕਣਕ, ਚੌਲ ਤੇ ਹੋਰ ਅਨਾਜ ਦੀ ਖਰੀਦ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਇਹ ਸਭ ਝੂਠੇ ਦਾਅਵੇ ਕਿਸਾਨਾਂ ਨੂੰ ਧੋਖਾ ਦੇਣ ਲਈ ਫੈਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ 21ਵੀਂ ਸਦੀ 'ਚ ਇਹ ਬਿੱਲ ਦੇਸ਼ ਦੀ ਲੋੜ ਹਨ | ਉਨ੍ਹਾਂ ਨਾਲ ਹੀ ਕਿਹਾ ਕਿ ਹੁਣ ਕਿਸਾਨ ਬਿਨਾਂ ਕਿਸੇ ਬੰਦਿਸ਼ ਤੋਂ ਜਿਥੇ ਵੀ ਚਾਹੁਣਗੇ ਆਪਣੀ ਫਸਲ ਵੇਚ ਸਕਣਗੇ | ਕਿਸੇ ਪਾਰਟੀ ਦਾ ਨਾਂਅ ਲਏ ਬਗੈਰ ਕਾਂਗਰਸ 'ਤੇ ਲੁਕਵਾਂ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਦਹਾਕਿਆਂ ਤੱਕ ਦੇਸ਼ 'ਤੇ ਸ਼ਾਸਨ ਕਰਦੇ ਰਹੇ ਹੁਣ ਉਹ ਇਨ੍ਹਾਂ ਬਿੱਲਾਂ ਦੀਆਂ ਵਿਵਸਥਾਵਾਂ ਸਬੰਧੀ ਗਲਤ ਪ੍ਰਚਾਰ ਕਰਕੇ ਕਿਸਾਨਾਂ ਨੂੰ ਧੋਖਾ ਦੇ ਰਹੇ ਹਨ ਤੇ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਕਿ ਇਹ ਸੁਧਾਰ ਕਿਸਾਨਾਂ ਤੇ ਗਾਹਕਾਂ ਨੂੰ ਵਿਚੋਲਿਆਂ ਤੋਂ ਬਚਾਉਣ ਲਈ ਇਕ ਸੁਰੱਖਿਆ ਢਾਲ ਦਾ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਇਹ ਬਿੱਲ ਅੰਨਦਾਤਿਆਂ ਨੂੰ ਆਪਣੀ ਫਸਲ ਵੇਚਣ ਲਈ ਹੋਰ ਬਦਲ ਦੇਵੇਗਾ | ਇਨ੍ਹਾਂ ਬਿੱਲਾਂ ਨੇ ਕਿਸਾਨਾਂ ਨੂੰ ਕਈ ਬੇੜੀਆਂ ਤੋਂ ਮੁਕਤ ਕੀਤਾ ਹੈ ਤੇ ਆਜ਼ਾਦੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹੁਣ ਕਿਸਾਨ ਦੇਸ਼ ਭਰ 'ਚ ਜਿਥੇ ਵੀ ਚਾਹੁਣਗੇ ਆਪਣੀ ਫਸਲ ਵਧੀਆ ਕੀਮਤ 'ਤੇ ਵੇਚ ਸਕਣਗੇ | ਜ਼ਿਕਰਯੋਗ ਹੈ ਕਿ ਖੇਤੀਬਾੜੀ ਸਬੰਧੀ ਤਿੰਨ ਬਿੱਲ ਲੋਕ ਸਭਾ 'ਚੋਂ ਪਾਸ ਹੋ ਚੁੱਕੇ ਹਨ ਤੇ ਹੁਣ ਰਾਜ ਸਭਾ 'ਚ ਪੇਸ਼ ਹੋਣਗੇ |

ਰਾਸ਼ਟਰਪਤੀ ਵਲੋਂ ਹਰਸਿਮਰਤ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ, 18 ਸਤੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀਬਾੜੀ ਨਾਲ ਸਬੰਧਿਤ ਸੰਸਦ 'ਚ ਪੇਸ਼ ਕੀਤੇ ਬਿੱਲਾਂ ਨੂੰ ਕਿਸਾਨ ਵਿਰੋਧੀ ਦਸਦਿਆਂ ਕੇਂਦਰੀ ਮੰਤਰੀ ਮੰਡਲ ਤੇ ਅਹੁਦਾ ਛੱਡਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ | ਹਰਸਿਮਰਤ ਕੌਰ ਵਲੋਂ ਸੰਭਾਲਿਆ ਜਾ ਰਿਹਾ ਫੂਡ ਪ੍ਰੋਸੈਸਿੰਗ ਸਨਅਤਾਂ ਬਾਰੇ ਮੰਤਰਾਲੇ ਦਾ ਜ਼ਿੰਮਾ ਹੁਣ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਦੇ ਦਿੱਤਾ ਗਿਆ ਹੈ | ਰਾਸ਼ਟਰਪਤੀ ਭਵਨ ਵਲੋਂ ਜਾਰੀ ਇਕ ਬਿਆਨ ਅਨੁਸਾਰ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਕੇਂਦਰੀ ਮੰਤਰੀ ਮੰਡਲ ਤੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਫੌਰੀ ਤੌਰ 'ਤੇ ਸਵੀਕਾਰ ਕਰ ਲਿਆ ਹੈ | ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਵਲੋਂ ਸਲਾਹ ਮੁਤਾਬਿਕ ਰਾਸ਼ਟਰਪਤੀ ਨੇ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਵਾਧੂ ਭਾਰ ਸੌਾਪਿਆ ਹੈ |

ਪਿੰਡ ਬਾਦਲ 'ਚ ਧਰਨੇ 'ਤੇ ਬੈਠੇ ਕਿਸਾਨ ਨੇ ਸਲਫਾਸ ਖਾਧੀ, ਮੌਤ

ਮੰਡੀ ਕਿੱਲਿਆਂਵਾਲੀ/ਲੰਬੀ, 18 ਸਤੰਬਰ (ਇਕਬਾਲ ਸਿੰਘ ਸ਼ਾਂਤ, ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)- ਕੇਂਦਰ ਦੀ ਸਰਕਾਰ ਵਲੋਂ ਕਿਰਸਾਨੀ ਦੇ ਕਾਲੇ ਭਵਿੱਖ ਦੀ ਇਬਾਰਤ ਘੜਨ ਲਈ ਪਾਸ ਕੀਤਾ ਖੇਤੀ ਬਿੱਲ ਹੁਣ ਜ਼ਹਿਰ ਬਣ ਕੇ ਕਿਸਾਨਾਂ ਨੂੰ ਨਿਗਲਣ ਲੱਗ ਪਿਆ ਹੈ | ਅੱਜ ਸਵੇਰੇ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਮੋਰਚੇ 'ਚ ਕਿਸਾਨ ਮਾਰੂ ਖੇਤੀ ਬਿੱਲ ਦੇ ਵਿਰੋਧ 'ਚ ਮਾਨਸਾ ਜ਼ਿਲ੍ਹੇ ਦੇ 55 ਸਾਲਾ ਕਿਸਾਨ ਪ੍ਰੀਤਮ ਸਿੰਘ ਅੱਕਾਂਵਾਲੀ ਨੇ ਸਲਫਾਸ ਦੀ ਗੋਲੀ ਨਿਗਲ ਲਈ | ਪ੍ਰੀਤਮ ਸਿੰਘ ਦੀ ਬਠਿੰਡਾ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋਣ ਸਬੰਧੀ ਦੇਰ ਸ਼ਾਮ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਭੁਪਿੰਦਰਜੀਤ ਸਿੰਘ ਵਲੋਂ ਪੁਸ਼ਟੀ ਕੀਤੀ ਗਈ ਹੈ | ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਕਿਸਾਨ ਮੋਰਚੇ 'ਚ ਕਿਸਾਨ ਪ੍ਰੀਤਮ ਸਿੰਘ ਪੁੱਤਰ ਬਚਨ ਸਿੰਘ ਨੇ ਅੱਜ ਸਵੇਰੇ ਕਰੀਬ ਛੇ ਵਜੇ ਸਾਥੀ ਕਿਸਾਨਾਂ ਨੂੰ ਦੱਸਿਆ ਕਿ ਉਸ ਨੇ ਸਲਫ਼ਾਸ ਦੀ ਗੋਲੀ ਨਿਗਲ ਲਈ ਹੈ | ਕਿਸਾਨ ਮੋਰਚੇ 'ਚ ਮੌਜੂਦ ਕਿਸਾਨਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਾਦਲ ਪਹੁੰਚਾਇਆ, ਜਿਥੋਂ ਮੁਢਲੇ ਇਲਾਜ ਮਗਰੋਂ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ | ਮਿ੍ਤਕ ਕਿਸਾਨ ਪਹਿਲੇ ਦਿਨ ਤੋਂ ਕਿਸਾਨ ਮੋਰਚੇ 'ਚ ਸ਼ਾਮਿਲ ਸੀ | ਕਿਸਾਨ ਪ੍ਰੀਤਮ ਸਿੰਘ ਦਾ ਪਰਿਵਾਰ ਵੀ ਕਿਸਾਨੀ ਦੇ ਰਵਾਇਤੀ ਕਰਜ਼ਿਆਂ ਦੇ ਕੈਂਸਰ ਦਾ ਸ਼ਿਕਾਰ ਹੈ | 6-7 ਏਕੜ ਵਾਲੇ ਤੰਗੀ-ਤੁਰਸ਼ੀਆਂ ਦੇ ਮਾਰੇ ਤਿੰਨ ਭਰਾਵਾਂ ਦੇ ਪਰਿਵਾਰ 'ਚ ਸਿਰਫ਼ ਇਕ ਭਰਾ ਹੀ ਵਿਆਹਿਆ ਹੋਇਆ ਹੈ, ਜਦੋਂਕਿ ਪ੍ਰੀਤਮ ਸਿੰਘ ਨੇ ਵਿਆਹ ਨਹੀਂ ਕਰਵਾਇਆ ਸੀ | ਇਸ ਪਰਿਵਾਰ ਦੇ ਸਿਰ 12-13 ਲੱਖ ਰੁਪਏ ਕਰਜ਼ਾ ਹੈ |

ਪਾਕਿ ਨੇ ਨਵਾਜ਼ ਸ਼ਰੀਫ਼ ਨੂੰ ਲੰਡਨ ਭੇਜਿਆ ਗਿ੍ਫ਼ਤਾਰੀ ਵਾਰੰਟ

ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਲੰਡਨ 'ਚ ਆਪਣੇ ਹਾਈ ਕਮਿਸ਼ਨ ਰਾਹੀਂ ਸਾਬਕਾ ਪ੍ਰਧਾਨ ਮੰਤਰੀ
ਨਵਾਜ਼ ਸ਼ਰੀਫ਼ ਨੂੰ ਗਿ੍ਫ਼ਤਾਰੀ ਦਾ ਵਾਰੰਟ ਭੇਜਿਆ ਹੈ | ਲਾਹੌਰ ਹਾਈ ਕੋਰਟ ਤੋਂ ਇਲਾਜ ਲਈ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਆਗਿਆ ਮਿਲਣ ਦੇ ਬਾਅਦ ਪਿਛਲੇ ਸਾਲ ਨਵੰਬਰ ਤੋਂ ਸ਼ਰੀਫ਼ ਲੰਡਨ 'ਚ ਹਨ | ਸ਼ਰੀਫ਼ ਦੇ ਵਕੀਲ ਅਨੁਸਾਰ ਉਨ੍ਹਾਂ ਦੇ ਮੁਅੱਕਲ ਨੂੰ ਪਾਕਿ ਪਰਤਣ ਲਈ 8 ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ, ਪਰ ਸਿਹਤ ਸਮੱਸਿਆਵਾਂ ਕਾਰਨ ਉਹ ਨਹੀਂ ਆ ਸਕੇ | ਦੱਸਿਆ ਜਾ ਰਿਹਾ ਹੈ ਕਿ ਲੰਡਨ ਸਥਿਤ ਪਾਕਿ ਹਾਈ ਕਮਿਸ਼ਨ ਨੂੰ ਸ਼ਰੀਫ਼ ਦੀ ਗਿ੍ਫ਼ਤਾਰੀ ਦਾ ਵਾਰੰਟ ਮਿਲ ਚੁੱਕਾ ਹੈ ਤੇ ਹਾਈ ਕਮਿਸ਼ਨ ਵਲੋਂ ਸ਼ਰੀਫ਼ ਨੂੰ ਉਨ੍ਹਾਂ ਦੀ ਗਿ੍ਫ਼ਤਾਰੀ ਸਬੰਧੀ ਦਸਤਾਵੇਜ਼ ਸੌਾਪ ਦਿੱਤੇ ਗਏ ਹਨ |

ਜਾਧਵ ਮਾਮਲੇ 'ਚ ਪਾਕਿ ਵਲੋਂ ਭਾਰਤੀ ਵਕੀਲ ਜਾਂ ਕੁਈਨਜ਼ ਕੌਾਸਲ ਦੀ ਮੰਗ ਖ਼ਾਰਜ

ਇਸਲਾਮਾਬਾਦ, 18 ਸਤੰਬਰ (ਏਜੰਸੀ)-ਪਾਕਿਸਤਾਨ ਨੇ ਕਲਭੂਸ਼ਣ ਜਾਧਵ ਲਈ ਭਾਰਤੀ ਵਕੀਲ ਜਾਂ ਕੁਈਨਜ਼ ਕੌਾਸਲ ਦੇਣ ਸਬੰਧੀ ਭਾਰਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ | ਪਾਕਿ ਵਿਦੇਸ਼ ਦਫ਼ਤਰ ਦੇ ਬੁਲਾਰੇ ਜ਼ਾਹਿਦ ਹਾਫ਼ੀਜ਼ ਚੌਧਰੀ ਨੇ ਕਿਹਾ ਕਿ ਭਾਰਤ ਲਗਾਤਾਰ ਅਜਿਹੀ ਮੰਗ ਕਰ ਰਿਹਾ ਹੈ, ਜੋ ਹਕੀਕਤ ਤੋਂ ਦੂਰ ਹੈ | ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨੂੰ ਸੂਚਿਤ ਕਰ ਦਿੱਤਾ ਹੈ ਕਿ ਸਿਰਫ਼ ਉਨ੍ਹਾਂ ਵਕੀਲਾਂ ਨੂੰ ਹੀ ਪਾਕਿ ਅਦਾਲਤਾਂ 'ਚ ਪੇਸ਼ ਹੋਣ ਦੀ ਖੁੱਲ੍ਹ ਹੈ, ਜਿਨ੍ਹਾਂ ਕੋਲ ਪਾਕਿਸਤਾਨ 'ਚ ਕਾਨੂੰਨ ਦੀ ਪ੍ਰੈਕਟਿਸ ਦਾ ਲਾਇਸੈਂਸ ਹੈ | ਜ਼ਿਕਰਯੋਗ ਹੈ ਕਿ ਕੁਈਨਜ਼ ਕੌਾਸਲ ਉਸ ਬੈਰਿਸਟਰ ਜਾਂ ਐਡਕੋਵੇਟ ਨੂੰ ਆਖਦੇ ਹਨ, ਜਿਸ ਨੂੰ ਲਾਰਡ ਚਾਂਸਲਰ ਦੀ ਸਿਫਾਰਸ਼ 'ਤੇ ਯੂ ਕੇ ਕਰਾਊਨ 'ਚ ਕੌਾਸਲ ਨਿਯੁਕਤ ਕੀਤਾ ਜਾਂਦਾ ਹੈ |

ਮੋਦੀ ਵਲੋਂ ਪੁਤਿਨ ਨਾਲ ਟੈਲੀਫੋਨ 'ਤੇ ਗੱਲਬਾਤ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ 'ਤੇ ਗੱਲਬਾਤ ਕਰਕੇ ਭਾਰਤ ਤੇ ਰੂਸ 'ਚ ਜਾਰੀ ਰਣਨੀਤਕ ਤੇ ਵਿਸ਼ੇਸ਼ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੀ ਹਾਮੀ ਭਰੀ | ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਪੁਤਿਨ ਵਲੋਂ ਪ੍ਰਗਟਾਈ ਨਿੱਜੀ ਵਚਨਬੱਧਤਾ ਲਈ ਉਨ੍ਹਾਂ ਦੀ ਧੰਨਵਾਦ ਕੀਤਾ |

ਹਾਈ ਪਾਵਰ ਚੀਨ ਸਟੱਡੀ ਗਰੁੱਪ ਵਲੋਂ ਪੂਰਬੀ ਲੱਦਾਖ ਦੀ ਸਥਿਤੀ ਦਾ ਜਾਇਜ਼ਾ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਚੀਨੀ ਫ਼ੌਜ ਦੀਆਂ ਭੜਕਾਊ ਗਤੀਵਿਧੀਆਂ ਦੇ ਚਲਦੇ ਸਰਕਾਰ ਨੇ ਸ਼ੁੱਕਰਵਾਰ ਨੂੰ ਪੂਰਬੀ ਲੱਦਾਖ ਵਿਚ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ ਅਤੇ ਇੱਥੇ ਫ਼ੌਜ ਦੀਆਂ ਆਪ੍ਰੇਸ਼ਨਲ ਤਿਆਰੀਆਂ ਦਾ ਜਾਇਜ਼ਾ ਲਿਆ | ਸੂਤਰਾਂ ਨੇ ਦੱਸਿਆ ਕਿ ਹਾਈ ਪਾਵਰ ਗਰੁੱਪ ਦੀ 90 ਮਿੰਟ ਚੱਲੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਅਸਮ ਤੇ ਸਿੱਕਮ ਸੈਕਟਰ ਸਮੇਤ ਚੀਨ ਨਾਲ ਲੱਗਦੀ ਕਰੀਬ 3500 ਕਿੱਲੋਮੀਟਰ ਲੰਬੀ ਅਸਲ ਕੰਟਰੋਲ ਰੇਖਾ 'ਤੇ ਚੌਕਸੀ ਹੋਰ ਵਧਾਉਣ 'ਤੇ ਜ਼ੋਰ ਦਿੱਤਾ | ਫ਼ੌਜ ਮੁਖੀ ਜਨਰਲ ਐਮ. ਐਮ. ਨਰਵਾਣੇ ਨੇ ਪੈਂਗੋਂਗ ਝੀਲ ਦੇ ਉੱਤਰੀ ਤੇ ਦੱਖਣੀ ਕਿਨਾਰਿਆਂ 'ਤੇ ਭਾਰਤੀ-ਚੀਨੀ ਫੌਜ ਵਿਚਾਲੇ ਵਧੇ ਤਣਾਅ ਬਾਰੇ ਮੀਟਿੰਗ ਵਿਚ ਸਭ ਨੂੰ ਜਾਣੂ ਕਰਵਾਇਆ |

ਖੇਤੀਬਾੜੀ ਦੇ 3 ਕਾਲੇ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਦੇਸ਼ ਦੀ ਕਿਸਾਨੀ ਨੂੰ ਪੰੂਜੀਪਤੀਆਂ ਹਵਾਲੇ ਕਰ ਰਹੀ ਹੈ-ਕਾਂਗਰਸ

ਨਵੀਂ ਦਿੱਲੀ, 18 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਕੇਂਦਰ ਵਲੋਂ ਲਿਆਂਦੇ ਖੇਤੀਬਾੜੀ ਸਬੰਧੀ 3 ਬਿੱਲਾਂ ਨੂੰ ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਕਾਨੂੰਨਾਂ ਰਾਹੀਂ ਦੇਸ਼ ਦੀ ਕਿਸਾਨੀ ਨੂੰ ...

ਪੂਰੀ ਖ਼ਬਰ »

ਖੇਤੀ ਪੰਜਾਬ ਦੀ ਆਤਮਾ, ਇਸ 'ਤੇ ਹਮਲਾ ਬਰਦਾਸ਼ਤ ਨਹੀਂ-ਸਿੱਧੂ

ਚੰਡੀਗੜ੍ਹ, 18 ਸਤੰਬਰ (ਏਜੰਸੀ)-ਕੇਂਦਰ ਸਰਕਾਰ ਵਲੋਂ ਪ੍ਰਸਤਾਵਿਤ ਤਿੰਨ ਖੇਤੀਬਾੜੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ-ਪ੍ਰਦਰਸ਼ਨ ਵਿਚਕਾਰ ਪੰਜਾਬ ਦੇ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲਗਪਗ ਇਕ ਸਾਲ ਦੀ ਚੁੱਪੀ ਤੋੜਦਿਆਂ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ ਔਰਤ ਜ਼ਖ਼ਮੀ

ਜੰਮੂ, 18 ਸਤੰਬਰ (ਏਜੰਸੀ)-ਪਾਕਿਸਤਾਨ ਸੈਨਾ ਵਲੋਂ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਅਤੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ 'ਚ ਕੰਟਰੋਲ ਰੇਖਾ ਨਾਲ ਅਗਾਊੁਾ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਹੰਗਾਮੇ ਕਾਰਨ ਚਾਰ ਵਾਰ ਰੋਕੀ ਲੋਕ ਸਭਾ ਦੀ ਕਾਰਵਾਈ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਭਾਜਪਾ ਮੈਂਬਰਾਂ ਵਲੋਂ ਗਾਂਧੀ ਪਰਿਵਾਰ ਖ਼ਿਲਾਫ਼ ਦਿੱਤੇ ਬਿਆਨ ਸਮੇਤ ਕੀਤੀਆਂ ਵੱਖ-ਵੱਖ ਟਿੱਪਣੀਆਂ ਦੇ ਵਿਰੋਧ ਵਿਚ ਅੱਜ ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਵਿਚਾਲੇ ਲੋਕ ਸਭਾ ਦੀ ਕਾਰਵਾਈ ਚਾਰ ਵਾਰ ਮੁਅੱਤਲ ਕਰ ਦਿੱਤੀ ਗਈ | ਜਿਉਂ ...

ਪੂਰੀ ਖ਼ਬਰ »

ਪੂਰਕ ਮੰਗਾਂ ਤਹਿਤ ਵੱਡੀ ਰਾਸ਼ੀ ਲੋਕ-ਕੇਂਦਰਿਤ ਗਤੀਵਿਧੀਆ ਲਈ-ਸੀਤਾਰਮਨ

ਲੋਕ ਸਭਾ ਨੇ ਸਾਲ 2020-21 ਲਈ ਪੂਰਕ ਮੰਗਾਂ ਦੇ ਪਹਿਲੇ ਬੈਚ ਅਤੇ ਸਬੰਧਿਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ | ਜਿਸ ਦੇ ਤਹਿਤ 2,35,852 ਕਰੋੜ ਰੁਪਏ ਦੇ ਵਾਧੂ ਖਰਚ ਲਈ ਸੰਸਦ ਤੋਂ ਪ੍ਰਵਾਨਗੀ ਮੰਗੀ ਗਈ | ਇਸ ਸਬੰਧੀ ਲੋਕ ਸਭਾ 'ਚ ਹੋਈ ਬਹਿਸ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਨਿਰਮਲਾ ...

ਪੂਰੀ ਖ਼ਬਰ »

ਸ਼ੋਪੀਆਂ ਫ਼ਰਜ਼ੀ ਮੁਕਾਬਲਾ-'ਅਫਸਪਾ' ਤਹਿਤ ਮਿਲੀਆਂ ਵਿਸ਼ੇਸ਼ ਸ਼ਕਤੀਆਂ ਦੀ ਉਲੰਘਣਾ ਹੋਈ-ਫ਼ੌਜ

ਸ੍ਰੀਨਗਰ,18 ਸਤੰਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ 'ਚ ਜ਼ਿਲ੍ਹਾ ਸ਼ੋਪੀਆਂ ਦੇ ਅਸ਼ਮਜੀਪੋਰਾ ਵਿਖੇ ਫਰਜ਼ੀ ਮੁਕਾਬਲੇ ਦੌਰਾਨ ਫੌਜ ਨੂੰ ਪ੍ਰਾਪਤ ਵਿਸ਼ੇਸ਼ ਸ਼ਕਤੀਆਂ ਦੇ ਇਸਤਮਾਲ ਦੀ ਗੱਲ ਮੰਨੀ ਗਈ ਹੈ | ਫੌਜ ਨੇ ਇਸ ਫਰਜ਼ੀ ਮੁਕਾਬਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 64 ਹੋਰ ਮੌਤਾਂ, 2747 ਨਵੇਂ ਮਾਮਲੇ

ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 64 ਹੋਰ ਮੌਤਾਂ ਹੋ ਗਈਆਂ, ਉੱਥੇ 2645 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਸੁਖਬੀਰ ਤੇ ਹਰਸਿਮਰਤ ਦਾ ਸਨਮਾਨ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵਲੋਂ ਪੰਜਾਬ ਤੇ ਕਿਸਾਨੀ ਦੀ ਖਾਤਰ ਕੁਰਬਾਨੀ ਦੇਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

'ਆਪ' ਨੇਤਾ ਸੰਜੇ ਸਿੰਘ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਮਾਮਲਾ ਦਰਜ

ਲਖਨਊ, 18 ਸਤੰਬਰ (ਏਜੰਸੀ)-ਆਮ ਆਦਮੀ ਪਾਰਟੀ ਦੇ ਨੇਤਾ ਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਸੰਜੇ ਸਿੰਘ ਵਲੋਂ ਉੱਤਰ ਪ੍ਰਦੇਸ਼ (ਯੂ.ਪੀ.) 'ਚ ਜਾਤ ਆਧਾਰਿਤ ਸਰਵੇਖਣ ਕਰਵਾਉਣ 'ਤੇ ਯੂ.ਪੀ. ਪੁਲਿਸ ਵਲੋਂ ਕੌਮੀ ਸੁਰੱਖਿਆ ਐਕਟ (ਐਨ. ਐਸ. ਏ.) ਤੇ ਹੋਰ ਸਬੰਧਿਤ ਧਾਰਾਵਾਂ ਤਹਿਤ ਮਾਮਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX