ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੀ.ਟੀ.ਯੂ. ਕੈਂਪਸ ਨੰੂ ਸ਼ੁਰੂ ਕਰਵਾਉਣ ਦੀ ਮੰਗ ਨੰੂ ਲੈ ਕੇ ਭਾਜਪਾ ਐੱਸ.ਸੀ. ਮੋਰਚਾ ਨੇ ਦਿੱਤਾ ਧਰਨਾ

ਦੀਨਾਨਗਰ, 18 ਸਤੰਬਰ (ਯਸ਼ਪਾਲ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਦੋਦਵਾਂ ਵਿਖੇ ਆਈ.ਕੇ.ਜੀ.ਪੀ.ਟੀ.ਯੂ. ਦੇ ਕੈਂਪਸ ਨੰੂ ਫਿਰ ਤੋਂ ਸ਼ੁਰੂ ਕੀਤੇ ਜਾਣ ਦੀ ਮੰਗ ਨੰੂ ਲੈ ਕੇ ਅੱਜ ਭਾਜਪਾ ਐਸ.ਸੀ. ਮੋਰਚਾ ਵਲੋਂ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਕੁੰਡਲ ਦੀ ਅਗਵਾਈ ਵਿਚ ਦੀਨਾਨਗਰ-ਬਹਿਰਾਮਪੁਰ ਸੰਪਰਕ ਸੜਕ 'ਤੇ ਕੈਬਨਿਟ ਮੰਤਰੀ ਦੀ ਕੋਠੀ ਨੰੂ ਜਾਂਦੀ ਗਲੀ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੰੂ ਸੰਬੋਧਨ ਕਰਦਿਆਂ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਕੁੰਡਲ ਨੇ ਕਿਹਾ ਕਿ ਇਹ ਪੀ.ਟੀ.ਯੂ. ਕੈਂਪਸ ਇਸ ਹਲਕੇ ਦੇ ਬੱਚਿਆਂ ਲਈ ਇਕ ਵਰਦਾਨ ਸੀ ਤੇ ਬੱਚੇ ਇੱਥੋਂ ਵਿੱਦਿਆ ਹਾਸਲ ਕਰਕੇ ਉੱਚ ਪੋਸਟਾਂ 'ਤੇ ਜਾ ਰਹੇ ਸਨ | ਉਨ੍ਹਾਂ ਨੰੂ ਇਹ ਸਿੱਖਿਆ ਲੈਣ ਦੇ ਲਈ ਦੂਰ ਦੁਰਾਡੇ ਨਹੀਂ ਸੀ, ਜਾਣਾ ਪੈਂਦਾ | ਇਹ ਪੀ.ਟੀ.ਯੂ. ਕੈਂਪਸ ਬੰਦ ਹੋਣ ਦੇ ਨਾਲ ਇਸ ਹਲਕੇ ਦੇ ਐਸ.ਸੀ. ਬੱਚਿਆਂ ਨੰੂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਬਹੁਤ ਸਾਰੇ ਐਸ.ਸੀ. ਬੱਚੇ ਉੱਚ ਸਿੱਖਿਆ ਤੋਂ ਵਾਂਝੇ ਰਹਿ ਜਾਣਗੇ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ | ਇਸ ਕੈਂਪਸ ਨੰੂ ਚਾਲੂ ਕਰਵਾਉਣ ਲਈ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਵੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ | ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਕੈਬਨਿਟ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਕੈਂਪਸ ਨੰੂ ਜਲਦ ਨਾ ਸ਼ੁਰੂ ਕਰਵਾਇਆ ਗਿਆ ਤਾਂ ਭਾਜਪਾ ਵਲੋਂ ਇਸ ਸੰਘਰਸ਼ ਨੰੂ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸਤਪਾਲ, ਦਰਸ਼ਨ ਲਾਲ, ਹਰਜਿੰਦਰ ਸਿਰਕੀਆਂ, ਵਿਪਨ ਕੁਮਾਰ, ਜਗਦੀਸ਼ ਰਾਜ, ਮੋਹਨ ਲਾਲ, ਤਰਸੇਮ ਲਾਲ, ਰਸਾਲ ਚੰਦ, ਬੇਬੀ ਭਗਤ, ਰਿੰਕਾ ਸਾਬਕਾ ਸਰਪੰਚ, ਕਰਮਚੰਦ ਸੇਵਾ ਮੁਕਤ ਡੀ.ਐਸ.ਪੀ., ਸੁਰਿੰਦਰ ਕੁਮਾਰ ਲੋਹਗੜ੍ਹ, ਰਾਜਨ ਡਡਵਾਂ, ਰਾਕੇਸ਼ ਕੁਮਾਰ, ਰਮੇਸ਼ ਕੁਮਾਰ, ਜਸਬੀਰ ਜੱਸੂ ਆਦਿ ਹਾਜ਼ਰ ਸਨ |

ਹਰਸਿਮਰਤ ਬਾਦਲ ਦਾ ਅਸਤੀਫ਼ਾ ਕੇਵਲ ਉਂਗਲੀ 'ਤੇ ਖੂਨ ਲਗਾ ਕੇ ਸ਼ਹੀਦ ਬਣਨ ਦੀ ਨਾਕਾਮ ਕੋਸ਼ਿਸ਼-ਕੈਬਨਿਟ ਮੰਤਰੀ ਬਾਜਵਾ

ਬਟਾਲਾ, 18 ਸਤੰਬਰ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਕੈਬਨਿਟ ਵਿਚੋਂ ਦਿੱਤੇ ਅਸਤੀਫੇ ਨੂੰ ਅਕਾਲੀ ਦਲ ਵਲੋਂ ਇਕ ਤੋਂ ਬਾਅਦ ਇਕ ਰਚੇ ਜਾ ਰਹੇ ਡਰਾਮਿਆਂ ਦੀ ਇਕ ਹੋਰ ਨੌਟੰਕੀ ਦੱਸਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਭੈਣੀ ਮੀਲਮਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੰਨੀ ਦਿਓਲ ਦਾ ਫੂਕਿਆ ਪੁਤਲਾ

ਭੈਣੀ ਮੀਆਂ ਖਾਂ, 18 ਸਤੰਬਰ (ਜਸਬੀਰ ਸਿੰਘ)-ਪਿੰਡ ਭੈਣੀ ਮੀਲਮਾਂ ਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਦਾ ਪੁਤਲਾ ਫੂਕਿਆ | ਇਸ ਮੌਕੇ ਕਿਸਾਨਾਂ ਨੇ ਸੰਨੀ ਦਿਓਲ ਅਤੇ ...

ਪੂਰੀ ਖ਼ਬਰ »

32 ਬੋਰ ਦੇਸੀ ਪਿਸਤੌਲ ਅਤੇ 5 ਰੌ ਾਦਾਂ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਥਾਣਾ ਸਦਰ ਵਲੋਂ ਇਕ ਵਿਅਕਤੀ ਨੰੂ ਦੇਸੀ ਪਿਸਤੌਲ 32 ਬੋਰ ਅਤੇ 5 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਥਾਣਾ ਸਦਰ ਜਤਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਹਿੱਤਾਂ ਨੂੰ ਮੁੱਖ ਰੱਖ ਕੇ ਹਰਸਿਮਰਤ ਬਾਦਲ ਵਲੋਂ ਦਿੱਤਾ ਗਿਆ ਅਸਤੀਫ਼ਾ ਸ਼ਾਲਾਘਾਯੋਗ ਫ਼ੈਸਲਾ-ਸਮਰਾ, ਘੁੰਮਣ

ਬਟਾਲਾ, 18 ਸਤੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਸ: ਸਮਰਾ ਅਤੇ ਸ: ਘੁੰਮਣ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ ਦੀ ਭੁੱਖ ਹੜਤਾਲ ਤੀਜੇ ਦਿਨ 'ਚ ਸ਼ਾਮਿਲ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰਨ ਕੀਤੀ ਨਾਂਹ ਪੱਖੀ ਨੀਤੀ ਖ਼ਿਲਾਫ਼ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ ਵਲੋਂ ਸਥਾਨਿਕ ਗੁਰੂ ਨਾਨਕ ਪਾਰਕ ...

ਪੂਰੀ ਖ਼ਬਰ »

ਬੀਬੀ ਬਾਦਲ ਦੇ ਅਸਤੀਫ਼ੇ ਨੇ ਸਿੱਧ ਕੀਤਾ ਕਿ ਅਕਾਲੀ ਦਲ ਕਿਸਾਨਾਂ ਦੀ ਅਸਲ ਹਿਤੈਸ਼ੀ-ਲੋਧੀਨੰਗਲ

ਬਟਾਲਾ, 18 ਸਤੰਬਰ (ਕਾਹਲੋਂ)-ਕੁਰਬਾਨੀਆਂ ਤੋਂ ਬਾਅਦ ਹੋਂਦ 'ਚ ਆਈ ਅਤੇ ਸੂਬੇ ਸਮੇਤ ਕਿਸਾਨਾਂ ਦੀ ਗੱਲ ਕਰਦੀ ਆ ਰਹੀ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖਿਲਾਫ ਆਪਣੀ ਕੁਰਸੀ ...

ਪੂਰੀ ਖ਼ਬਰ »

ਕੋਠੀ 'ਚੋਂ ਇਕ ਲੱਖ ਰੁਪਏ ਦਾ ਸਾਮਾਨ ਚੋਰੀ

ਬਟਾਲਾ, 18 ਸਤੰਬਰ (ਸਚਲੀਨ ਸਿੰਘ ਭਾਟੀਆ)-ਚੋਰਾਂ ਨੇ ਸਾਊਥ ਸਿਟੀ ਫ਼ੇਸ-1 'ਚ ਸਥਿਤ ਇਕ ਕੋਠੀ ਨੂੰ ਨਿਸ਼ਾਨਾ ਬਣਾ ਕੇ ਕੀਮਤੀ ਸਾਮਾਨ ਚੋਰੀ ਕਰ ਲਿਆ | ਰਾਜਿੰਦਰਾ ਵਾਇਨ ਦੇ ਮੁੱਖ ਇੰਚਾਰਜ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ...

ਪੂਰੀ ਖ਼ਬਰ »

ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦੇਣਾ ਸ਼ਾਲਾਘਾਯੋਗ-ਗੁਰਇਕਬਾਲ ਸਿੰਘ ਮਾਹਲ

ਬਟਾਲਾ, 18 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨਾਂ ਦੇ ਹੱਕਾਂ ਵਿਚ ਅਸਤੀਫਾ ਦੇਣਾ ਸ਼ਾਲਾਘਯੋਗ ਕਦਮ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੀ ਪਾਰਟੀ-ਮੰਗਲ ਸਿੰਘ

ਬਟਾਲਾ, 18 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨਾਂ ਦੇ ਹੱਕਾਂ ਵਿਚ ਅਸਤੀਫਾ ਦੇਣਾ ਸ਼ਾਲਾਘਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਬੀਬੀ ਬਾਦਲ ਵਲੋਂ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਕੋਲੋਂ 98 ਨਸ਼ੀਲੇ ਕੈਪਸੂਲ ਬਰਾਮਦ

ਬਹਿਰਾਮਪੁਰ, 18 ਸਤੰਬਰ (ਬਲਬੀਰ ਸਿੰਘ ਕੋਲਾ)-ਨਾਰਕੋਟਿਕ ਸੈੱਲ ਗੁਰਦਾਸਪੁਰ ਵਲੋਂ ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਭਰਥ ਦੇ ਮੋੜ ਤੋਂ ਇਕ ਕਥਿਤ ਦੋਸ਼ੀ ਕੋਲੋਂ 98 ਨਸ਼ੀਲੇ ਕੈਪਸੂਲ ਬਰਾਮਦ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ. ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਜ਼ੀਰੋ ਬੈਲੇਂਸ ਵਾਲੇ ਵਿਦਿਆਰਥੀਆਂ ਦੇ ਖਾਤੇ 'ਚੋਂ ਬੈਂਕ ਵਾਲੇ ਖੁਦ ਪੈਸੇ ਕਢਵਾ ਕੇ ਕਰ ਰਹੇ ਹਨ ਖਿਲਵਾੜ

ਤਿੱਬੜ, 18 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਇਕ ਪਾਸੇ ਤਾਂ ਕੇਂਦਰੀ ਅਤੇ ਰਾਜ ਸਰਕਾਰਾਂ ਸਕੂਲੀ ਵਿਦਿਆਰਥੀਆਂ ਨੰੂ ਸਰਕਾਰੀ ਸਹੂਲਤਾਂ ਅਧੀਨ ਮਿਲਣ ਵਾਲੇ ਪੈਸਿਆਂ ਲਈ ਬੈਂਕਾਂ ਵਿਚ ਖਾਤੇ ਖੁੱਲ੍ਹਵਾਉਣ ਲਈ ਹਦਾਇਤਾਂ ਜਾਰੀ ਕਰ ਰਹੀਆਂ ਹਨ | ਉਹ ਵੀ ਜ਼ੀਰੋ ਬੈਲੇਂਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 128 ਨਵੇਂ ਮਾਮਲੇ ਆਏ ਸਾਹਮਣੇ 4 ਦੀ ਹੋਈ ਮੌਤ-ਕੁੱਲ ਮੌਤਾਂ ਦੀ ਗਿਣਤੀ 106

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ/ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ¢ ਸਿਹਤ ਵਿਭਾਗ ਵਲੋਂ ਇਸ ਨੂੰ ਲੈ ਕੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਟੈਸਟ ਕੀਤੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਗੁਰਦੁਆਰੇ 'ਚੋਂ ਗੋਲਕ ਚੋਰੀ

ਨੌਸ਼ਹਿਰਾ ਮੱਝਾ ਸਿੰਘ, 18 ਸਤੰਬਰ (ਤਰਾਨਾ)-ਨਜ਼ਦੀਕੀ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਪਿੰਡ ਗੋਧਰਪੁਰ ਵਿਖੇ ਬੀਤੀ ਰਾਤ ਮੌਕੇ ਚੋਰਾਂ ਦੇ ਗ੍ਰੋਹ ਵਲੋਂ ਗੁਰਦੁਆਰਾ ਸਾਹਿਬ ਦੀ ਜਿੰਦਰਾ ਤੋੜ ਕੇ ਅੰਦਰ ਪਈ ਗੁਰੂ ਕੀ ਗੋਲਕ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਦੇ ਹਸਪਤਾਲ ਤੋਂ ਭੱਜਣ ਕਾਰਨ ਪਿੰਡ ਵਾਸੀਆਂ ਤੇ ਪ੍ਰਸ਼ਾਸਨ 'ਚ ਤਣਾਅਪੂਰਨ ਬਣਿਆ ਮਾਹੌਲ

ਤਿੱਬੜ, 18 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਇੱਥੋਂ ਨਜ਼ਦੀਕੀ ਪੈਂਦੇ ਇਕ ਪਿੰਡ ਵਿਖੇ ਇਕ ਕੋਰੋਨਾ ਮਰੀਜ਼ ਨੰੂ ਲੈ ਕੇ ਪ੍ਰਸ਼ਾਸਨ, ਪੁਲਿਸ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਵਿਚ ਤਣਾਅਪੂਰਨ ਮਾਹੌਲ ਹੋਣ ਦੇ ਬਾਵਜੂਦ ਪ੍ਰਸ਼ਾਸਨਿਕ ਸੂਝਬੂਝ ਨਾਲ ਮਾਮਲਾ ਨਿਬੇੜ ਲਿਆ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਰਕਾਰ ਵਲੋਂ ਅਯੋਗ ਪੈਨਸ਼ਨਰਾਂ ਦੀ ਰਿਕਵਰੀ ਦੇ ਨੋਟਿਸ ਸਬੰਧਿਤ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਬੀਬੀ ਬਾਦਲ ਦੇ ਅਸਤੀਫ਼ੇ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਪੱਖੀ ਹੋਣ ਦਾ ਦਿੱਤਾ ਸਬੂਤ-ਲਾਡੀ/ਕਾਕੀ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਆਰਡੀਨੈਂਸਾਂ ਨੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਕਰ ਦਿੱਤੀ ਹੈ | ਮੋਦੀ ਸਰਕਾਰ ਵੱਡੇ ਘਰਾਨਿਆਂ ਨੰੂ ਲਾਭ ਪਹੁੰਚਾਉਣ ਦੇ ਮੰਤਵ ਲਈ ਦੇਸ਼ ਦੇ ਅੰਨਦਾਤੇ ਕਿਸਾਨ ਨੰੂ ਸੜਕਾਂ 'ਤੇ ਰੋਲ ...

ਪੂਰੀ ਖ਼ਬਰ »

ਕਿਸਾਨੀ ਅਤੇ ਸਿੱਖੀ ਦਾ ਘਾਣ ਕਰਨ ਉਪਰੰਤ ਬਾਦਲਾਂ ਦਾ ਅਸਤੀਫ਼ਾ ਮਹਿਜ਼ ਡਰਾਮਾ-ਬਾਬਾ ਭਿੱਲੀ

ਪੁਰਾਣਾ ਸ਼ਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਬਾਦਲ ਪਰਿਵਾਰ ਵਲੋਂ ਸਿੱਖ ਕੌਮ ਸਮੇਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਦੇ ਕੀਤੇ ਘਾਣ ਦੇ ਇਤਿਹਾਸ ਨੂੰ ਅਜੇ ਸਿੱਖ ਕੌਮ ਭੁੱਲੀ ਵੀ ਨਹੀਂ ਕਿ ਪੰਜਾਬ ਦੇ ਰਾਜਨੀਤਿਕ ਪਿੜ 'ਚੋਂ ਆਪਣੀ ਗੁਆਚੀ ਸਾਖ ਬਹਾਲ ਕਰਵਾਉਣ ਲਈ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਬਦਲੀ ਰੱਦ ਨਾ ਕੀਤੀ ਤਾਂ 29 ਦੇ ਤਰਨ ਤਾਰਨ ਧਰਨੇ 'ਚ ਵੱਧ-ਚੜ੍ਹ ਕੇ ਸ਼ਾਮਿਲ ਹੋਣਗੇ ਮੁਲਾਜ਼ਮ-ਰਮੇਸ਼ ਸ਼ਰਮਾ/ਸੁਰਿੰਦਰ ਪੱਪੂ/ਭੁਪਨੇਸ਼ ਪੱਪੂ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਕੱਤਰ ਤੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਅੱਜ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਲ ਤਰਨਤਾਰਨ ਦੇ ਟੀ.ਐਸ.ਯੂ ਦੇ ...

ਪੂਰੀ ਖ਼ਬਰ »

ਖ਼ਾਲਸਾ ਫੁੱਟਬਾਲ ਕਲੱਬ ਵਲੋਂ ਲਗਾਇਆ ਜਾ ਰਿਹਾ ਮੁਫ਼ਤ ਫੁੱਟਬਾਲ ਸਿਖਲਾਈ ਕੈਂਪ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸਰਕਾਰੀ ਕਾਲਜ ਦੀ ਗਰਾਉਂਡ ਵਿਖੇ ਖ਼ਾਲਸਾ ਫੁੱਟਬਾਲ ਕਲੱਬ ਵਲੋਂ ਖਿਡਾਰੀਆਂ ਲਈ ਮੁਫ਼ਤ ਫੁੱਟਬਾਲ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਚੇਅਰਮੈਨ ਪਵਨ ਕੁਮਾਰ ਨੇ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਕਿਸਾਨੀ ਖ਼ਾਤਰ ਮੰਤਰੀ ਮੰਡਲ ਦਾ ਤਾਜ ਠੁਕਰਾਉਣਾ ਸ਼ਲਾਘਾਯੋਗ ਫ਼ੈਸਲਾ-ਅਕਾਲੀ ਆਗੂ

ਪੁਰਾਣਾ ਸ਼ਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਜੇਕਰ ਬਾਦਲ ਪਰਿਵਾਰ ਦੇ ਲੰਘ ਚੁੱਕੇ ਰਾਜਨੀਤਿਕ ਸਫਰ ਵੱਲ ਪੰਛੀ ਝਾਤ ਮਾਰੀ ਜਾਵੇ ਤਾਂ ਜਦੋਂ-ਜਦੋਂ ਵੀ ਪੰਜਾਬ ਦੀ ਕਿਸਾਨੀ ਨੂੰ ਕੁਦਰਤੀ ਆਫ਼ਤ ਦੀ ਮਾਰ ਤੋਂ ਇਲਾਵਾ ਕਿਸਾਨੀ 'ਤੇ ਕਿਸੇ ਤਰ੍ਹਾਂ ਦੀ ਵੀ ਕੋਈ ਔਖੀ ...

ਪੂਰੀ ਖ਼ਬਰ »

ਭਾਜਪਾ ਸਮਰਥਕਾਂ ਸਮੇਤ ਚਾਵਲਾ ਨੇ ਨਿਵੇਕਲੇ ਢੰਗ ਨਾਲ ਮਨਾਇਆ ਮੋਦੀ ਦਾ ਜਨਮ ਦਿਨ

ਪੁਰਾਣਾ ਸਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਹਲਕਾ ਦੀਨਾਨਗਰ ਨਾਲ ਸਬੰਧਿਤ ਸੀਨੀਅਰ ਭਾਜਪਾ ਆਗੂ ਤੇ ਜ਼ਿਲ੍ਹਾ ਜਨਰਲ ਸਕੱਤਰ ਕਮਲਜੀਤ ਚਾਵਲਾ ਵਲੋਂ ਭਾਜਪਾ ਸਮਰਥਕਾਂ ਅਤੇ ਪਾਰਟੀ ਅਹੁਦੇਦਾਰਾਂ ਸਮੇਤ ਬੀਤੇ ਦਿਨ ਨਿਵੇਕਲੇ ਢੰਗ ਨਾਲ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਕੇਸ ਰੱਦ ਕਰਨ ਅਤੇ ਕਿਸਾਨਾਂ ਦਾ ਸਾਥ ਦੇਣ ਦੀ ਸ਼ਲਾਘਾ

ਬਹਿਰਾਮਪੁਰ, 18 ਸਤੰਬਰ (ਬਲਬੀਰ ਸਿੰਘ ਕੋਲਾ)-ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ 'ਤੇ ਬਣੇ ਕੇਸ ਰੱਦ ਕਰਨ ਅਤੇ ਕਾਂਗਰਸ ਵਲੋਂ ਕਿਸਾਨਾਂ ਦੇ ਹੱਕ ਵਿਚ ਸਟੈਂਡ ਲੈਣ ਦੀ ਜ਼ੋਨ ਇੰਚਾਰਜ ਅਤੇ ਸਰਪੰਚ ਹਰਪਾਲ ਸਿੰਘ ਜੋਗਰ ਵਲੋਂ ਸ਼ਲਾਘਾ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨੀ ਹੱਕਾਂ ਲਈ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ-ਚਿੱਟੀ/ਡੁਗਰੀ

ਦੋਰਾਂਗਲਾ, 18 ਸਤੰਬਰ (ਚੱਕਰਾਜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਡਟਵਾਂ ਵਿਰੋਧ ਕਰਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ 'ਚੋਂ ਅਸਤੀਫਾ ਦੇ ਕੇ ...

ਪੂਰੀ ਖ਼ਬਰ »

ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਿਆ ਵੱਡਾ ਘਾਟਾ-ਬਾਬਾ ਅਮਰੀਕ ਸਿੰਘ, ਬਾਬਾ ਤਰਨਜੀਤ ਸਿੰਘ

ਬਟਾਲਾ, 18 ਸਤੰਬਰ (ਕਾਹਲੋਂ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦੇ ਅਕਾਲ ਚਲਾਣੇ ਨਾਲ ਸਮੁੱਚੇ ਸਿੱਖ ਜਗਤ ਨੂੰ ਨਾ ਪੂਰਾ ਹੋਣ ਵਾਲ ਘਾਟਾ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਅਮਰੀਕ ਸਿੰਘ ਨਿੱਕੇ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰ ਫ਼ਰੰਟ ਦੇ ਸੱਦੇ 'ਤੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕਿਆ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਨੰੂ ਰੱਦ ਕਰਨ ਸਬੰਧੀ ਜਥੇਬੰਦੀਆਂ ਨਾਲ ਚਾਰ ਮੰਤਰੀਆਂ ਦੀ ਸਬ ਕਮੇਟੀ ਵਲੋਂ ਦਿੱਤਾ ਫ਼ੈਸਲਾ ਲਾਗੂ ਨਾ ਕਰਨ ਅਤੇ ਸਿੱਖਿਆ ਨੰੂ ਤਬਾਹੀ ਵੱਲ ਧੱਕਣ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਦਿੱਤਾ ਗਿਆ ਅਸਤੀਫ਼ਾ ਸ਼ਾਲਾਘਾਯੋਗ ਫ਼ੈਸਲਾ-ਪ੍ਰਧਾਨ ਸੰਧੂ

ਬਟਾਲਾ, 18 ਸਤੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਇਕ ਮੀਟਿੰਗ ਕਰ ਕੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ੀਰੀ ਤੋਂ ਦਿੱਤੇ ਗਏ ਅਸਤੀਫੇ ਦੀ ਸ਼ਾਲਾਘਾ ਕੀਤੀ ਹੈ | ਸ: ਸੰਧੂ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਗਲੋਬਲ ਮਾਈਗ੍ਰੇਸ਼ਨ ਨੇ ਇਕ ਹੋਰ ਵਿਦਿਆਰਥੀ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ-ਗਗਨ ਘੁੰਮਣ

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਲੋਬਲ ...

ਪੂਰੀ ਖ਼ਬਰ »

ਕਿਸਾਨਾਂ ਦੀ ਪਾਰਟੀ ਹੈ ਸ਼ੋ੍ਰਮਣੀ ਅਕਾਲੀ ਦਲ, ਹੱਕ ਵਿਚ ਤਾਂ ਖਲੋਵੇਗੀ-ਬੱਬੇਹਾਲੀ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਤੋਂ ਹੀ ਕਿਸਾਨ ਪੱਖੀ ਪਾਰਟੀ ਰਹੀ ਹੈ | ਇਸੇ ਲਈ ਇਸ ਨੰੂ ਕਿਸਾਨਾਂ ਦੀ ਪਾਰਟੀ ਵੀ ਕਿਹਾ ਜਾਂਦਾ ਹੈ | ਇਹੀ ਕਾਰਨ ਹੈ ਕਿ ਬੀਤੇ ਦਿਨੀਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਸੰਨੀ ਦਿਓਲ ਨੂੰ ਵੋਟਾਂ ਪਾ ਕੇ ਆਪਣੇ-ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਾਂ-ਅਕਾਲੀ ਆਗੂ

ਵਡਾਲਾ ਗ੍ਰੰਥੀਆਂ, 18 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-''ਜਿਹੜੇ ਕਹਿੰਦੇ ਸੀ ਖੜ੍ਹਾਂਗੇ ਨਾਲ ਤੇਰੇ, ਛੱਡ ਕੇ ਮੈਦਾਨ ਭੱਜ ਗਏ'' | ਇਹ ਸਤਰਾਂ ਲੋਕ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿਚ ਦਿਨ-ਰਾਤ ਚੋਣ ਪ੍ਰਚਾਰ ਕਰਨ ਵਾਲੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਐੱਸ.ਐੱਮ.ਓ. ਹਰਪਾਲ ਸਿੰਘ ਚੀਮਾ ਆਏ ਕੋਰੋਨਾ ਪਾਜ਼ੀਟਿਵ

ਡੇਰਾ ਬਾਬਾ ਨਾਨਕ, 18 ਸਤੰਬਰ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੌਰਾਨ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਆਪਣੀ ਟੀਮ ਨਾਲ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਐਸ.ਐਮ.ਓ. ਹਰਪਾਲ ਸਿੰਘ ਚੀਮਾ ਦੀ ਰਿਪੋਟਰ ਪਾਜ਼ੀਟਿਵ ਆਈ ਹੈ | ਇਸ ਸਬੰਧੀ ਫੋਨ 'ਤੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਰੋਸ ਧਰਨਾ 22 ਨੂੰ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਆਂਗਣਵਾੜੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ 22 ਸਤੰਬਰ ਨੂੰ ਐਸ.ਡੀ.ਐਮ. ਡੇਰਾ ਬਾਬਾ ਨਾਨਕ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਆਲ ਪੰਜਾਬ ਆਂਗਣਵਾੜੀ ...

ਪੂਰੀ ਖ਼ਬਰ »

ਸਾਲਾਂ ਤੋਂ ਬੰਦ ਪਈ ਡਰੇਨ ਦੀ ਖੁਦਵਾਈ ਦਾ ਕੰਮ ਸ਼ੁਰੂ

ਤਿੱਬੜ, 18 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਅੰਦਰ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਪਿੰਡ ਲੋਧੀਪੁਰ-ਸਰਸਪੁਰ ਵਿਖੇ ਵਾਧੂ ਪਾਣੀ ਦੇ ਨਿਕਾਸ ਵਾਲੀ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਦੀ ਮਾਤਾ ਸਰਦਾਰਨੀ ਮਹਿੰਦਰ ਕੌਰ ਦੀ ਬੀਤੇ ਦਿਨ ਹੋਈ ਅਚਾਨਕ ਮੌਤ 'ਤੇ ਇਲਾਕੇ ਦੇ ਧਾਰਮਿਕ ਤੇ ਮੁਹਤਬਰ ...

ਪੂਰੀ ਖ਼ਬਰ »

ਦਰਿਆ ਰਾਵੀ ਦੇ ਨਵੇਂ ਪੁਲ ਦੀਆਂ ਬਿਨਾਂ ਕਿਸੇ ਨੂੰ ਦੱਸੇ ਉਦਘਾਟਨੀ ਰਸਮਾਂ ਕਰ ਕੇ ਆਵਾਜਾਈ ਹੋਈ ਸ਼ੁਰੂ

ਡੇਰਾ ਬਾਬਾ ਨਾਨਕ, 18 ਸਤੰਬਰ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਕਸਬੇ ਤੋਂ ਥੋੜ੍ਹੀ ਦੂਰੀ 'ਤੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਵੱਸਦੇ ਦਰਿਆ ਰਾਵੀ ਉਪਰ ਬਣਾਏ ਗਏ ਪਹਿਲੀ ਵਾਰ ਨਵੇਂ ਪੁਲ, ਜਿਸ ਲਈ ਪਿਛਲੇ ਕੁਝ ਦਿਨਾਂ ਤੋਂ ਅੱਜ 18 ਸਤੰਬਰ ਨੂੰ ਇਸ ਦੇ ਹੋਣ ਵਾਲੇ ...

ਪੂਰੀ ਖ਼ਬਰ »

ਕਿਸਾਨੀ ਹਿੱਤਾਂ ਲਈ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ-ਕਾਹਲੋਂ

ਡੇਰਾ ਬਾਬਾ ਨਾਨਕ, 18 ਸਤੰਬਰ (ਅਵਤਾਰ ਸਿੰਘ ਰੰਧਾਵਾ, ਵਿਜੇ ਸ਼ਰਮਾ)-ਕੇਂਦਰ ਸਰਕਾਰ ਵਲੋਂ ਖੇਤੀ ਸੈਕਟਰ ਨਾਲ ਸਬੰਧਿਤ ਪਾਸ ਕੀਤੇ ਗਏ ਤਿੰਨ ਸੋਧ ਬਿੱਲਾਂ ਦੇ ਵਿਰੋਧ 'ਚ ਕੇਂਦਰ ਦੀ ਐਨ.ਡੀ.ਏ. ਸਰਕਾਰ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ ਰਹੀ ਮੰਤਰੀ ਬੀਬਾ ...

ਪੂਰੀ ਖ਼ਬਰ »

ਦੁਬਈ 'ਚ ਤਰਸਯੋਗ ਹਾਲਤ 'ਚ ਰਹਿ ਰਹੇ ਗੁਰਦੀਪ ਸਿੰਘ ਦੀ ਘਰ ਵਾਪਸੀ 'ਤੇ ਪਰਿਵਾਰ ਅਤੇ ਇਲਾਕੇ 'ਚ ਖੁਸ਼ੀ ਦੀ ਲਹਿਰ

ਕਾਦੀਆਂ/ਡੇਅਰੀਵਾਲ ਦਰੋਗਾ, 18 ਸਤੰਬਰ (ਪ੍ਰਦੀਪ ਸਿੰਘ ਬੇਦੀ, ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਠੀਕਰੀਵਾਲ ਗੁਰਾਇਆ ਦੇ ਨੌਜਵਾਨ ਗੁਰਦੀਪ ਸਿੰਘ ਦੀ ਇਕ ਪਾਕਿਸਤਾਨੀ ਨੌਜਵਾਨ ਵਲੋਂ ਇਕ ਵੀਡੀਓ ਵਾਇਰਲ ਕੀਤੀ ਸੀ, ਜਿਸ ਵਿਚ ਗੁਰਦੀਪ ਸਿੰਘ ਅਤੇ ਫਰੀਦਕੋਟ ਦੇ ...

ਪੂਰੀ ਖ਼ਬਰ »

ਚੇਅਰਮੈਨ ਲਾਟੀ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਮਹਿਜ ਇਕ ਡਰਾਮਾ ਕਰਾਰ ਦਿੱਤਾ

ਫਤਹਿਗੜ੍ਹ ਚੂੜੀਆਂ, 18 ਸਤੰਬਰ (ਧਰਮਿੰਦਰ ਸਿੰਘ ਬਾਠ)-ਮਾਰਕੀਟ ਕਮੇਟੀ ਦੇ ਚੇਅਰਮੈਨ ਓਾਕਾਰ ਸਿੰਘ ਲਾਟੀ ਅਤੇ ਸਾਬਕਾ ਚੇਅਰਮੈਨ ਤਰਪਾਲ ਸਿੰਘ ਪਾਰੋਵਾਲ ਨੇ ਦਫ਼ਤਰ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਵਿਖੇ ਕੀਤੀ ਗਈ ਪ੍ਰੈੱਸ ਕਾਨਫੰਰਸ ਮੌਕੇ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤਲਬ ਕਰ ਕੇ ਧਾਰਮਿਕ ਸਜ਼ਾ ਸੁਣਾਉਣ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਤਿਕਾਰ 'ਚ ਹੋਰ ਵਾਧਾ ਹੋਇਆ-ਬਾਬਾ ਸੁਖਵਿੰਦਰ ਸਿੰਘ

ਬਟਾਲਾ, 18 ਸਤੰਬਰ (ਕਾਹਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਤਲਬ ਕਰ ਕੇ ਧਾਰਮਿਕ ਸਜ਼ਾ ਸੁਣਾਏ ਜਾਣ ਨਾਲ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਤਿਕਾਰ ਵਿਚ ਹੋਰ ਵਾਧਾ ...

ਪੂਰੀ ਖ਼ਬਰ »

ਸੇਖਵਾਂ ਵਾਸੀਆਂ ਨੇ ਪਿੰਡ ਦੇ ਸਰਪੰਚ 'ਤੇ ਸਾਂਝੇ ਰੁੱਖ ਖੁਰਦ-ਬੁਰਦ ਕਰਨ ਦੇ ਲਗਾਏ ਦੋਸ਼

ਡੇਹਰੀਵਾਲ ਦਰੋਗਾ, 18 ਸਤੰਬਰ (ਹਰਦੀਪ ਸਿੰਘ ਸੰਧੂ)-ਪਿੰਡ ਸੇਖਵਾਂ ਦੇ ਵਾਸੀਆਂ ਅਤੇ ਮਸੀਹ ਭਾਈਚਾਰੇ ਨੇ ਪਿੰਡ ਸੇਖਵਾਂ ਦੇ ਸਰਪੰਚ ਉੱਤੇ ਕਬਰਸਤਾਨ ਵਿਚ ਲੱਗੇ ਹੋਏ ਰੁੱਖ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਵੱਢ ਕੇ ਖੁਰਦ-ਬੁਰਦ ਕਰਨ ਦੇ ਦੋਸ਼ ਲਗਾਏ ਹਨ | ਇਸ ਤੋਂ ...

ਪੂਰੀ ਖ਼ਬਰ »

ਕਿਸਾਨ ਮੋਰਚਾ ਵਲੋਂ 3 ਆਰਡੀਨੈਂਸਾਂ ਨੂੰ ਲੈ ਕੇ 23 ਨੂੰ ਹਰਚੋਵਾਲ ਚੌਕ 'ਚ ਧਰਨਾ

ਹਰਚੋਵਾਲ, 18 ਸਤੰਬਰ (ਰਣਜੋਧ ਸਿੰਘ ਭਾਮ)-ਕਿਸਾਨ ਮੋਰਚਾ ਔਲਖ ਵਲੋਂ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕੇਂਦਰ ਸਰਕਾਰ ਦੇ ਖਿਲਾਫ਼ ਧਰਨੇ-ਮੁਜਾਹਰੇ ਕਰਨ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ਕਿਸਾਨ ਏਕਤਾ ਗਰੁੱਪ ...

ਪੂਰੀ ਖ਼ਬਰ »

ਯੁਵਾ ਰਾਜਪੂਤ ਸਭਾ ਵਲੋਂ ਸੰਜੇ ਰਾਉਤ ਖ਼ਿਲਾਫ਼ ਪ੍ਰਦਰਸ਼ਨ

ਪਠਾਨਕੋਟ, 18 ਸਤੰਬਰ (ਚੌਹਾਨ)-ਯੁਵਾ ਰਾਜਪੂਤ ਸਭਾ ਵਲੋਂ ਗਊਸ਼ਾਲਾ ਰੋਡ 'ਤੇ ਪ੍ਰਧਾਨ ਭਾਨੰੂ ਪ੍ਰਤਾਪ ਸਿੰਘ ਢਡਵਾਲ ਦੀ ਪ੍ਰਧਾਨਗੀ ਹੇਠ ਮਹਾਂਰਾਸ਼ਟਰ ਦੇ ਸ਼ਿਵ ਸੈਨਾ ਆਗੂ ਸੰਜੇ ਰਾਉਤ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਸੰਘਰਸ਼ ਨੂੰ ਪਾਇਆ ਬੂਰ-ਜਸਪ੍ਰੀਤ ਸਿੰਘ ਰਾਣਾ

ਪਠਾਨਕੋਟ, 18 ਸਤੰਬਰ (ਸੰਧੂ)-ਕੇਂਦਰ ਦੀ ਐਨ.ਡੀ.ਏ. ਸਰਕਾਰ ਵਲੋਂ ਖੇਤੀ ਸਬੰਧੀ ਜੋ ਆਰਡੀਨੈਂਸ ਬਣਾਏ ਗਏ ਹਨ, ਉਸ ਦੇ ਵਿਰੋਧ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੋਣ ਦਾ ਸਬੂਤ ਦਿੱਤਾ ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਸਰਨਾ ਦੇ ਗਾਹਕ ਹੋ ਰਹੇ ਹਨ ਪ੍ਰੇਸ਼ਾਨ

ਸਰਨਾ, 18 ਸਤੰਬਰ (ਬਲਵੀਰ ਰਾਜ)-ਬੈਂਕ ਆਫ਼ ਇੰਡੀਆ ਸਰਨਾ ਵਿਚ ਕੋਰੋਨਾ ਕੇਸ ਪਾਜ਼ੀਟਿਵ ਆਉਣ ਕਰਕੇ ਬੈਂਕ ਖਾਤਾ ਧਾਰਕਾਂ ਅਤੇ ਨਵੇਂ ਖਾਤਾ ਖੁਲ੍ਹਵਾਉਣ ਵਾਲੇ ਲੋਕਾਂ ਨੰੂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ | ਬੈਂਕ ਵਿਚ ਖਾਤਾ ਖੁਲ੍ਹਵਾਉਣ ਆਏ ਸਰਕਾਰੀ ਸਕੂਲ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਹੋਇਆ ਫਿਰ ਧਮਾਕਾ, 119 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, ਦੋ ਦੀ ਹੋਈ ਮੌਤ

ਪਠਾਨਕੋਟ, 18 ਸਤੰਬਰ (ਚੌਹਾਨ)-ਜ਼ਿਲ੍ਹੇ ਅੰਦਰ ਕੋਰੋਨਾ ਦਾ ਇਕ ਫਿਰ ਵੱਡਾ ਧਮਾਕਾ ਹੋਇਆ ਹੈ | ਅੱਜ ਜ਼ਿਲ੍ਹੇ ਅੰਦਰ 119 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਿਸ ਦੇ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 2689 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਅਕਾਲੀ ਦਲ ਹਰ ਕੁਰਬਾਨੀ ਦੇਣ ਅਤੇ ਸੰਘਰਸ਼ ਕਰਨ ਲਈ ਤਿਆਰ-ਕਨਵਰ ਮਿੰਟੂ

ਪਠਾਨਕੋਟ, 18 ਸਤੰਬਰ (ਸੰਧੂ)-ਦੇਸ਼ ਅੰਦਰ ਕਦੇ ਇਸ ਤਰ੍ਹਾਂ ਔਖਾ ਸਮਾਂ ਸੀ ਕੀ ਹਰ ਪਾਸੇ ਅਨਾਜ ਦੀ ਘਾਟ ਅਤੇ ਭੁੱਖਮਰੀ ਨਾਲ ਲੋਕ ਵੱਡੀ ਗਿਣਤੀ ਵਿਚ ਮੌਤ ਦੇ ਸ਼ਿਕਾਰ ਹੋ ਰਹੇ ਸਨ ਤੇ ਇਸ ਸਮੱਸਿਆ ਵਿਚੋਂ ਦੇਸ਼ ਨੂੰ ਬਾਹਰ ਕੱਢਣ ਲਈ ਦੇਸ਼ ਦੇ ਕਿਸਾਨ ਖ਼ਾਸ ਕਰਕੇ ਪੰਜਾਬ ਦੀ ...

ਪੂਰੀ ਖ਼ਬਰ »

ਪੰਜਾਬ ਪ੍ਰਾਪਤੀ ਸਰਵੇਖਣ 'ਤੇ ਮਹੀਨਾਵਾਰ ਟੈੱਸਟਾਂ ਦੀ ਵਿਸ਼ਾ ਵਾਰ ਡੇਟਸ਼ੀਟ ਜਾਰੀ

ਪਠਾਨਕੋਟ, 18 ਸਤੰਬਰ (ਚੌਹਾਨ)-ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਿੱਖਣ, ਨਤੀਜਿਆਂ 'ਤੇ ਅਧਾਰਿਤ ਪੰਜਾਬ ਪ੍ਰਾਪਤੀ ਸਰਵੇਖਣ ਤੇ ਮਹੀਨਾਵਾਰ ਮੁਲਾਂਕਣ ਸਬੰਧੀ ਵਿਸ਼ਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਵੀ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚ ਸ਼ਾਮਿਲ ਕੀਤਾ ਜਾਵੇ-ਗੋਪਾਲ ਸਿੰਘ

ਪਠਾਨਕੋਟ, 18 ਸਤੰਬਰ (ਸੰਧੂ)-ਸੀਨੀਅਰ ਅਕਾਲੀ ਆਗੂ ਗੋਪਾਲ ਸਿੰਘ ਨੇ ਕੇਂਦਰ ਸਰਕਾਰ ਤੋਂ ਜੰਮੂ-ਕਸ਼ਮੀਰ ਦੀਆਂ ਸਥਾਨਿਕ ਭਾਸ਼ਾਵਾਂ ਦੇ ਨਾਲ-ਨਾਲ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਦਰਜਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਕੇ ਆਪਣੀਆਂ ਨਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਅਸ਼ਵਨੀ ਸ਼ਰਮਾ

ਪਠਾਨਕੋਟ, 18 ਸਤੰਬਰ (ਸੰਧੂ)-ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿੱਤ ਵਿਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰਕੇ ਸੂਬੇ ਦੇ ਸੁਖਾਵੇਂ ਮਾਹੌਲ ਨੂੰ ਖ਼ਰਾਬ ...

ਪੂਰੀ ਖ਼ਬਰ »

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਪਠਾਨਕੋਟ ਦੇ ਆੜ੍ਹਤੀਆਂ ਦੀ ਸਾਲਾਨਾ ਮੀਟਿੰਗ

ਨਰੋਟ ਮਹਿਰਾ, 18 ਸਤੰਬਰ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਪਠਾਨਕੋਟ ਦੀ ਮੀਟਿੰਗ ਰਾਜਪਰੂਰਾ ਨੇੜੇ ਨਿੱਜੀ ਢਾਬੇ 'ਤੇ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪਠਾਨਕੋਟ ਮੰਡੀ ਦੇ ਆੜ੍ਹਤੀ, ਕਾਨਵਾਂ ...

ਪੂਰੀ ਖ਼ਬਰ »

ਹਿੰਦੂ ਕੋਆਪ੍ਰੇਟਿਵ ਬੈਂਕ 'ਚੋਂ ਸ਼ਹੀਦ ਦਾ ਪਿਤਾ ਆਪਣੇ ਪੈਸੇ ਲੈਣ ਲਈ ਖਾ ਰਿਹੈ ਦਰ-ਦਰ ਦੀਆਂ ਠੋਕਰਾਂ

ਪਠਾਨਕੋਟ, 18 ਸਤੰਬਰ (ਚੌਹਾਨ)-ਦੀ ਹਿੰਦੂ ਕੋਆਪ੍ਰੇਟਿਵ ਬੈਂਕ 'ਚ ਕਰੀਬ 90 ਹਜ਼ਾਰ ਖਾਤਾ ਧਾਰਕਾਂ ਦੇ ਪੈਸੇ ਜਮ੍ਹਾਂ ਹਨ | ਜਿਸ ਨੰੂ ਲੈਣ ਲਈ ਖਾਤਾ ਧਾਰਕ ਪਿਛਲੇ ਲੰਬੇ ਸਮੇਂ ਤੋਂ ਤਰਲੋ ਮੱਛੀ ਹੋ ਰਹੇ ਹਨ ਤੇ ਪਿਛਲੇ ਤਿੰਨ ਮਹੀਨਿਆਂ ਤੋਂ ਰੋਜ਼ਾਨਾ ਧਰਨੇ ਮਾਰ ਰਹੇ ਹਨ ਤੇ ...

ਪੂਰੀ ਖ਼ਬਰ »

ਏ.ਐੱਸ.ਆਈ. ਸੇਵਾ ਸਿੰਘ ਨਵਾਂ ਪਿੰਡ ਨੂੰ ਸਦਮਾ-ਭੈਣ ਦਾ ਦਿਹਾਂਤ

ਨੌਸ਼ਹਿਰਾ ਮੱਝਾ ਸਿੰਘ, 18 ਸਤੰਬਰ (ਤਰਸੇਮ ਸਿੰਘ ਤਰਾਨਾ)-ਬਟਾਲਾ ਪੁਲਿਸ ਵਿਖੇ ਤਾਇਨਾਤ ਅਸਿਸਟੈਂਟ ਸਬ-ਇੰਸਪੈਕਟਰ ਸੇਵਾ ਸਿੰਘ ਵਾਸੀ ਨਵਾਂ ਪਿੰਡ ਦੀ ਵੱਡੀ ਭੈਣ ਜਸਬੀਰ ਕੌਰ ਪਤਨੀ ਸਵਰਗੀ ਹਰਜਿੰਦਰ ਸਿੰਘ ਤੁੰਗ ਵਾਸੀ ਰਿਖੀਆ (ਬਟਾਲਾ) ਦਾ ਅਚਾਨਕ ਦਿਲ ਦੀ ਧੜਕਣ ਬੰਦ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ 20 ਕਰੋੜ ਰੁਪਏ ਖ਼ਰਚ ਕੀਤੇ-ਡਾ: ਓਬਰਾਏ

ਧਾਰੀਵਾਲ, 18 ਸਤੰਬਰ (ਸਵਰਨ ਸਿੰਘ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਲਗਪਗ 20 ਕਰੋੜ ਰੁਪਏ ਦੇ ਬਜਟ ਨਾਲ ਮੈਡੀਕਲ ਕਾਲਜਾਂ, ਹਸਪਤਾਲਾਂ ਅਤੇ ਹੋਰ ਥਾਵਾਂ 'ਤੇ ਕੋਵਿਡ-19 ਨਾਲ ਲੜਨ ਲਈ ਲੋੜੀਂਦੇ ਸਾਮਾਨ ਮੁਹੱਈਆ ਕਰਵਾਇਆ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX