ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਲਗਾਏ ਗਏ ਕਿਸਾਨ ਮੇਲੇ ਦਾ ਵਰਚੂਅਲ (ਇੰਟਰਨੈਟ) ਤਕਨੀਕ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਿਖੇ ਪ੍ਰਸਾਰਿਤ ਕੀਤਾ ਗਿਆ | ਇਸ ਮੇਲੇ ਵਿਚ ਹਲਕਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਮੇਲੇ ਦੀ ਪ੍ਰਧਾਨਗੀ ਕੀਤੀ | ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਵਲੋਂ ਸੀਮਤ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਅਤੇ ਐਸ.ਡੀ.ਐਮ ਫ਼ਰੀਦਕੋਟ ਮਿਸ ਪੂਨਮ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਇਸ ਦੋ ਦਿਨੀਂ ਕਿਸਾਨ ਮੇਲਾ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤਾ ਗਿਆ ਹੈ, ਨੂੰ ਜ਼ਿਲ੍ਹਾ ਅਧਿਕਾਰੀਆਂ ਵਲੋਂ ਜ਼ਿਲੇ੍ਹ 'ਚ ਕਿਸਾਨੀ ਨਾਲ ਸਬੰਧਿਤ ਤੱਕ ਡਿਜੀਟਲ ਤਰੀਕੇ ਰਾਹੀਂ ਘਰ ਘਰ ਪਹੁੰਚਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਤਕਨੀਕੀ ਮਸ਼ੀਨਰੀ ਦੀ ਸਾਰੀ ਸੂਚਨਾਵਾਂ ਮੇਲਿਆਂ 'ਚ ਜਾਣਕਾਰੀ ਦਿੱਤੀ ਜਾਂਦੀ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਅਜਿਹੇ ਮੇਲੇ ਕਰਵਾਉਣੇ ਸੰਭਵ ਨਹੀਂ ਹਨ ਪਰ ਕਿਸਾਨਾਂ ਤੱਕ ਉਨ੍ਹਾਂ ਨਾਲ ਸਬੰਧਿਤ ਜਾਣਕਾਰੀ ਵੈਬਨਾਰ ਰਾਹੀਂ ਸੰਭਵ ਹੋ ਸਕੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਆਪਣੇ ਪ੍ਰਧਾਨਗੀ ਭਾਸ਼ਨ 'ਚ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ 'ਤੇ ਦੇਸ਼ ਦੀ ਆਰਥਿਕਤਾ ਨਿਰਭਰ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਮੇਲਾ ਕਿਸਾਨਾਂ ਨੂੰ ਬਗੈਰ ਇਕੱਠ ਕੀਤਿਆਂ ਸੁਰੱਖਿਅਤ ਤਰੀਕੇ ਨਾਲ ਘਰ ਬੈਠਕੇ ਹੀ ਨਵੀਨਤਮ ਖੇਤੀ ਸੰਦ, ਸੁਧਰੇ ਬੀਜ, ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ, ਸਟੋਰੇਜ ਅਤੇ ਪੈਕਿੰਗ ਆਦਿ ਸਬੰਧੀ ਤਕਨੀਕੀ ਗਿਆਨ ਵਿਚ ਵਾਧਾ ਕਰੇਗਾ | ਉਨ੍ਹਾਂ ਦੱਸਿਆ ਕਿ ਸਬ ਡਿਵੀਜਨ ਮੈਜਿਸਟ੍ਰੇਟ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਅਤੇ ਡੀ.ਆਰ. ਸਹਿਕਾਰੀ ਸਭਾਵਾਂ ਨੂੰ ਇਸ ਪ੍ਰੋਗਰਾਮ ਨਾਲ ਕਿਸਾਨਾਂ ਨੂੰ ਜੋੜਨ ਲਈ ਲਿੰਕ ਭੇਜੇ ਗਏ ਸਨ ਅਤੇ ਉਨ੍ਹਾਂ ਦੁਆਰਾ ਕੋਵਿਡ-19 ਦੀਆਂ ਹਦਾਇਤਾਂ ਦਾ ਖਾਸ ਖਿਆਲ ਰੱਖਦਿਆਂ ਪ੍ਰਸਾਰਨ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਨੇਕ ਸਿੰਘ ਨੇ ਦੱਸਿਆ ਕਿ ਇਹ ਵਰਚੂਅਲ ਕਿਸਾਨ ਮੇਲਾ ਕਿਸਾਨਾਂ ਨੂੰ ਦਿਖਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸਬ-ਡਿਵੀਜਨ ਅਤੇ ਸਰਕਲ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ ਅਤੇ ਲਗਪਗ 50 ਪਿੰਡਾਂ ਵਿਚ ਇਸ ਦਾ ਪ੍ਰਸਾਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਰਚੂਅਲ ਮੇਲੇ ਵਿਚ ਕਿਸਾਨ ਆਪਣੇ ਵਿਚਾਰ ਵੀ ਰੱਖ ਸਕਦੇ ਹਨ ਅਤੇ ਮਾਹਿਰਾਂ ਤੋਂ ਸਵਾਲਾਂ ਦੇ ਜਆਬ ਵੀ ਪੁੱਛ ਸਕਦੇ ਹਨ | ਇਸ ਤੋਂ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਤਕਨੀਕ ਰਾਹੀਂ ਮੇਲੇ ਦਾ ਆਗਾਜ਼ ਕੀਤਾ ਗਿਆ | ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਬੋਧਨ ਕੀਤਾ | ਵਰਚੂਅਲ ਮੇਲੇ 'ਚ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਭੂਪੇਸ਼ ਜੋਸ਼ੀ, ਰਮਨਦੀਪ ਸਿੰਘ, ਡਾ. ਰਣਬੀਰ ਸਿੰਘ, ਡਾ. ਰੁਪਿੰਦਰ ਸਿੰਘ ਸਾਰੇ ਏ.ਡੀ.ਓ ਤੋਂ ਇਲਾਵਾ ਹੋਰ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਹਾਜ਼ਰ ਸਨ |
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੱਲ੍ਹ ਕੇਂਦਰੀ ਕੈਬਨਿਟ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਅਕਾਲੀ ਦਲ ਵਲੋਂ ...
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ) - ਕੇਂਦਰੀ ਮੰਤਰੀ ਹਰਮਿਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਪੰਜਾਬ ਅਤੇ ਕਿਸਾਨਾਂ ਦੀ ਬੇਟੀ ਹੈ | ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ |ਪੰਜਾਬ ਦੇ ਸਾਬਕਾ ਸੰਸਦੀ ਮਬਰ ਅਤੇ ਜਿਲ੍ਹਾ ...
ਜੈਤੋ, 18 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਬਠਿੰਡਾ ਰੋਡ 'ਤੇ ਨਵਾਂ ਸੀਵਰੇਜ ਦਾ ਕੰਮ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ ਸੀਵਰੇਜ ਪਾਉਣ ਦੀ ਰਫ਼ਤਾਰ ਧੀਮੀ ਹੋਣ ਦੇ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ, ਉਥੇ ਹੀ ਸੀਵਰੇਜ ...
ਜੈਤੋ, 18 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਉੱਦਮ ਕਲੱਬ ਜੈਤੋ ਦੇ ਪ੍ਰਧਾਨ ਅਤੇ ਵਾਤਾਵਰਨ ਪ੍ਰੇਮੀ, ਰਿਟਾ: ਇੰਸਪੈਕਟਰ ਬਲਵਿੰਦਰ ਸਿੰਘ ਤੇ ਸਵਰਨਜੀਤ ਸਿੰਘ ਨੇ ਦੱਸਿਆ ਕਿ ਜੈਤੋ-ਬਠਿੰਡਾ ਰੋਡ 'ਤੇ ਸਥਿਤ ਵਾਟਰ ਵਰਕਸ ਦੇ ਬਾਹਰ ਕੰਧ ਦੇ ਨਾਲ ਲਗਾਏ ਬੂਟਿਆਂ ਤੇ ...
ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ)-ਪਿੰਡ ਚੱਕ ਕਲਿਆਣ ਵਿਖੇ ਸਾਬਕਾ ਸਰਪੰਚ ਹਰਤੇਜ ਸਿੰਘ ਬਰਾੜ ਤੇ ਗਗਨਦੀਪ ਸਿੰਘ ਹੈਪੀ ਬਰਾੜ ਦੀ ਪ੍ਰੇਰਨਾ ਨਾਲ ਪਿੰਡ ਦੇ ਕੁਝ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ...
ਕੋਟਕਪੂਰਾ, 18 ਸਤੰਬਰ (ਮੇਘਰਾਜ) -ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਦੀ ਯੋਗ ਅਗਵਾਈ ਵਿਚ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ ਅਨੁਸਾਰ ਇਕ ਰੋਜ਼ਾ ਤੰਦਰੁਸਤ ਭਾਰਤ ਦੌੜ ਦਾ ...
ਕੋਟਕਪੂਰਾ, 18 ਸਤੰਬਰ (ਮੋਹਰ ਗਿੱਲ, ਮੇਘਰਾਜ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਨਬਾਲਗ ਲੜਕੀ ਨੂੰ ਕਿਧਰੇ ਲਿਜਾਣ ਵਾਲੇ ਦੋ ਵਿਅਕਤੀਆਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਇਸ ਸਬੰਧ 'ਚ ਲੜਕੀ ਦੇ ਪਿਤਾ ...
ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ ਤਿੰਨ ਬੰਦੀਆਂ ਪਾਸੋਂ ਚਾਰ ਮੋਬਾਇਲ ਫ਼ੋਨ ਅਤੇ ਇਕ ਸਿੰਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸੁਬੇਗ ...
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲੇ੍ਹ ਅੰਦਰ 66 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਐਕਟਿਵ ਕੇਸਾਂ ਦੀ ਗਿਣਤੀ ਹੁਣ 621 ਹੋ ਗਈ ਹੈ | ਉਨ੍ਹਾਂ ਦੱਸਿਆ ...
ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਪੰਜਾਬ ਯੂ.ਟੀ. ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਾਂਝਾ ਫ਼ਰੰਟ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਈ ਹੈ | ਅੱਜ ਦੇ ਭੁੱਖ ਹੜਤਾਲੀ ਜਥੇ ਵਿਚ ...
ਬਰਗਾੜੀ, 18 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਵੱਖ-ਵੱਖ ਕਾਂਗਰਸੀ ਆਗੂਆਂ ਨੇ ਇਕਸੁਰ ਹੋ ਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੇ ਦਿਨ ਤੋਂ ਹੀ ਖੇਤੀ ਬਿੱਲਾਂ ਵਿਰੁੱਧ ਲਏ ਸਟੈਂਡ, ਵਿਧਾਨ ਸਭਾ ਵਿਚ ਪਾਣੀਆਂ ਦੇ ਮੁੱਦੇ 'ਤੇ ਕੀਤੇ ਪਾਸ ਮਤੇ ਆਦਿ ਦੀ ...
ਬਰਗਾੜੀ, 18 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵੱਖ-ਵੱਖ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਖੇਤੀ ਬਿੱਲਾਂ 'ਤੇ ਲਏ ਸਖ਼ਤ ਸਟੈਂਡ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ...
ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੀ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਵਲੋਂ ਆਰਡੀਨੈਂਸਾਂ ਖ਼ਿਲਾਫ਼ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਫ਼ਰੀਦਕੋਟ ਜ਼ਿਲ੍ਹੇ ਨੂੰ ਬੰਦ ਕਰਨ ਲਈ ...
ਪੰਜਗਰਾਈਾ ਕਲਾਂ, 18 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸਕੱਤਰ ਸੁਨੀਤਾ ਗਰਗ, ਜ਼ਿਲ੍ਹਾ ਪ੍ਰਧਾਨ ਵਿਜੈ ਛਾਬੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤ ਦੇ ਪ੍ਰਧਾਨ ਮੰਤਰੀ ...
ਪੰਜਗਰਾਈਾ ਕਲਾਂ, 18 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜਿਉਣ ਵਾਲਾ ਦੇ ਜੰਮਪਲ ਗੁਰਚਰਨ ਸਿੰਘ ਕੈਨੇਡਾ ਵਲੋਂ ਹੋਣਹਾਰ ਵਿਦਿਆਰਥਣ ਅਕਾਸ਼ਦੀਪ ਕੌਰ ਪੁੱਤਰੀ ਮੱਖਣ ਸਿੰਘ ਅਤੇ ਵੀਰ ਸਿੰਘ ਕਬੱਡੀ ਖਿਡਾਰੀ ਪੁੱਤਰ ਗੁਰਮੇਲ ਸਿੰਘ ਦੋਨੋਂ ਵਾਸੀ ਜਿਉਣ ਵਾਲਾ ਨੂੰ ...
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ ਅੱਜ ਬਰਗਾੜੀ ਵਿਖੇ ਬਰਗਾੜੀ ਮੈਮੋਰੀਅਲ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਮੌਕੇ 'ਤੇ ਅਧਿਕਾਰੀਆਂ ਨੂੰ ਆਦੇਸ਼ ...
ਕੋਟਕਪੂਰਾ, 18 ਸਤੰਬਰ (ਮੋਹਰ ਗਿੱਲ, ਮੇਘਰਾਜ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਤੇ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਅਤੇ ਸੁਖਬੀਰ ਸਿੰਘ ਸੰਧੂ ਦੇ ਸਤਿਕਾਰਤ ਪਿਤਾ ਗੁਰਭਗਤ ਸਿੰਘ ਸੰਧੂ (83) ਨੂੰ ਸਥਾਨਕ ਹਰੀਨੌਾ ...
ਫ਼ਰੀਦਕੋਟ, 18 ਸਤੰਬਰ (ਸਤੀਸ਼ ਬਾਗ਼ੀ)-ਮੰਡਲ ਫ਼ਰੀਦਕੋਟ ਦੇ ਪ੍ਰਧਾਨ ਰਾਜੇਸ਼ ਬੌਬੀ ਸੇਠੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸੇਵਾ ਦਿਵਸ ਦੇ ਰੂਪ ਵਿਚ ...
ਕੋਟਕਪੂਰਾ, 18 ਸਤੰਬਰ (ਮੇਘਰਾਜ, ਮੋਹਰ ਗਿੱਲ)- ਜੁਗਲ ਕਿਸ਼ੋਰ ਸ਼ਰਮਾ ਚੇਅਰਮੈਨ ਪਨਸੀਡ ਪੰਜਾਬ ਰਾਜ ਬੀਜ ਨਿਗਮ ਲਿਮਟਿਡ ਇੱਥੋਂ ਦੇ ਮਿਲਕ ਪਲਾਂਟ 'ਚ ਅਚਨਚੇਤ ਪੁੱਜੇ | ਇਸ ਦੌਰਾਨ ਉਨ੍ਹਾਂ ਦਫ਼ਤਰੀ ਕਰਮਚਾਰੀਆਂ ਦੇ ਕੰਮਕਾਜ ਦੀ ਪੜਤਾਲ ਕੀਤੀ | ਉਪਰੰਤ ਵਾਤਾਵਰਨ ਦੇ ...
ਜੈਤੋ, 18 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਉਘੇ ਕਵੀਸ਼ਰ ਤੇ ਕਵੀ ਬਲਵਿੰਦਰ ਸਿੰਘ ਚਾਨੀ ਬੀਤੇ ਦਿਨੀਂ ਬੇਵਕਤੀ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਦੀਪਕ ਜੈਤੋਈ ਮੰਚ ਜੈਤੋ ਦੇ ਪ੍ਰਧਾਨ ਗੁਰਦੀਪ ਸ਼ਰਮਾ, ਤਿ੍ਲੋਕ ਵਰਮਾ, ਪ੍ਰੋ: ਤਰਸੇਮ ਨਰੂਲਾ, ਪਿ੍ੰਸੀਪਲ ਸਾਧੂ ਰਾਮ ...
ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਫ਼ਰਜ਼ੀ ਪੈਨ ਕਾਰਡ ਅਤੇ ਆਧਾਰ ਕਾਰਡ ਤਿਆਰ ਕਰ ਕੇ ਵੱਖ-ਵੱਖ ਕੰਪਨੀਆਂ ਅਤੇ ਸਰਕਾਰੀ ਦਫ਼ਤਰਾਂ 'ਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ 'ਚ ਪਤੀ-ਪਤਨੀ ਸਮੇਤ ਤਿੰਨ ...
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਕੰਵਲਜੀਤ ਸਿੰਘ ਸੰਧੂ ਨੇ ਅੱਜ ਇੱਥੇ ਕਿਹਾ ਕਿ ਅਕਾਲੀ ਦਲ ਨੂੰ ਕੇਂਦਰ ਦੀਆਂ ਵਜ਼ੀਰੀਆਂ ਤੋਂ ਪਹਿਲਾਂ ਕਿਸਾਨਾਂ ਦੇ ਹਿੱਤ ਪਿਆਰੇ ਹਨ | ਇਹ ਪਾਰਟੀ ਕਿਸਾਨ ਹਿਤੈਸ਼ੀ ਹੈ ਅਤੇ ...
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਐਾਟੀ ਕੋਰੋਨਾ ਟਾਸਕ ਫ਼ੋਰਸ ਫ਼ਰੀਦਕੋਟ ਵਲੋਂ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਫ਼ਰੀਦਕੋਟ ਦੇ ਨੇੜੇ ਝੁੱਗੀਆਂ ਵਿਚ ਰਹਿ ਰਹੇ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ...
ਲੰਬੀ, 18 ਸਤੰਬਰ (ਮੇਵਾ ਸਿੰਘ)-ਥਾਣਾ ਲੰਬੀ ਵਿਖੇ ਤਾਇਨਾਤ ਇਕ ਏ.ਐਸ.ਆਈ. ਉਸ ਸਮੇਂ ਵਾਲ-ਵਾਲ ਬਚ ਗਿਆ, ਜਦੋਂ ਉਸਦੀ ਕਾਰ ਨੰ: ਡੀ.ਐਲ. 4ਸੀ.ਕਿਊ-1500 ਲੰਬੀ ਤੋਂ ਮਲੋਟ ਆਉਂਦਿਆਂ ਪਿੰਡ ਮਾਹੂਆਣਾ ਦੇ ਨਜ਼ਦੀਕ ਅਚਾਨਕ ਹੀ ਪਲਟਾ ਖਾ ਕੇ ਸੜਕ ਦੇ ਦੂਸਰੇ ਪਾਸੇ ਨੀਵੀਂ ਥਾਂ 'ਤੇ ਮੂਧੀ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਨਲਾਈਨ ਮਾਧਿਅਮ ਦੇ ਜ਼ਰੀਏ ਮਨਾਏ ਗਏ ਕਿਸਾਨ ਮੇਲੇ ਵਿਚ ਪੰਜਾਬ ਦੇ ਕਿਸਾਨਾਂ ਦਾ ਸਾਰੇ ਭਾਰਤ ਨੂੰ ਅੰਨ੍ਹ ...
ਮਲੋਟ, 18 ਸਤੰਬਰ (ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸ: ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ...
ਲੰਬੀ, 18 ਸਤੰਬਰ (ਮੇਵਾ ਸਿੰਘ)-ਕਿਸਾਨ ਤੇ ਲੋਕ ਮਾਰੂ ਨੀਤੀ ਆਰਡੀਨੈਂਸਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਦਲਾਂ ਦੀ ਰਿਹਾਇਸ਼ ਦੇ ਐਨ ਨਜ਼ਦੀਕ ਚੱਲ ਰਹੇ 6 ਰੋਜ਼ਾ ਮੋਰਚੇ ਦੇ ਚੌਥੇ ਦਿਨ ਦੇ ਸੰਘਰਸ਼ ਵਿਚ ਔਰਤਾਂ ਨੇ ਵੀ ਪੂਰੇ ਉਤਸ਼ਾਹ ਤੇ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 2 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ | ਇਸ ਤੋਂ ਇਲਾਵਾ 47 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 25, ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਦੀ ਕਰੀਬ ਢਾਈ ਸਾਲ ਪਹਿਲਾਂ ਅਬੋਹਰ ਵਿਖੇ ਵਿਆਹੀ ਪਰਮਜੀਤ ਕੌਰ (25) ਦੀ ਸਹੁਰੇ ਪਰਿਵਾਰ ਵਲੋਂ ਕੀਤੀ ਕੁੱਟਮਾਰ ਕਾਰਨ ਉਸ ਦੀ ਮੌਤ ਹੋ ਗਈ ਹੈ | ਮਿ੍ਤਕ ਲੜਕੀ ਦੀ ਮਾਤਾ ਗੁਰਦੇਵ ਕੌਰ, ਪਿਤਾ ਮੰਦਰ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਹਰਮਹਿੰਦਰ ਪਾਲ)-ਦੁਕਾਨ ਵਿਚ ਪਾੜ ਲਗਾ ਕੇ ਮੋਬਾਇਲ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਹੁਲ ਗਰਗ ਉਰਫ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਕਨਵੀਨਰ ਕਰਮਜੀਤ ਸ਼ਰਮਾ, ਵਰਿੰਦਰ ਢੋਸੀਵਾਲ, ਨੱਥਾ ਸਿੰਘ, ਮਨੋਹਰ ਲਾਲ ਸ਼ਰਮਾ, ਅੰਗਰੇਜ਼ ਸਿੰਘ, ਓਮ ਪ੍ਰਕਾਸ਼, ਹਰਭਗਵਾਨ ਦੀ ਸਾਂਝੀ ਅਗਵਾਈ ...
ਗਿੱਦੜਬਾਹਾ, 18 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗਿੱਦੜਬਾਹਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕਚਹਿਰੀ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ...
ਮੰਡੀ ਬਰੀਵਾਲਾ, 18 ਸਤੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਟਿੱਕਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਡੋਹਕ ਨੂੰ ਵੰਗਲ ਡਰੇਨਜ਼ ਤੋਂ ਰੇਤਾ ਚੋਰੀ ਕਰਨ 'ਤੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕਰ ਕੇ ਧਾਰਾ 379, ਮਾਈਨਿੰਗ ਐਕਟ 1957 ਅਧੀਨ ਮੁਕੱਦਮਾ ਦਰਜ ਕਰ ...
ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਕਰੀਬ 12 ਵਜੇ ਪਿੰਡ ਅਬੁੱਲ ਖੁਰਾਣਾ ਦੇ ਨਜ਼ਦੀਕ 5 ਲੁਟੇਰੇ ਜਿਨ੍ਹਾਂ ਵਿਚ 3 ਮਹੰਤ ਅਤੇ ਦੋ ਨੌਜਵਾਨ ਸਨ, ਇਕ ਵਿਅਕਤੀ ਤੋਂ ਛੋਟਾ ਹਾਥੀ ਖੋਹ ਕੇ ਫ਼ਰਾਰ ਹੋ ਗਏ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੇ ਜਾਣ 'ਤੇ ਸਥਾਨਕ ...
ਮਲੋਟ, 18 ਸਤੰਬਰ (ਪਾਟਿਲ)-ਖੇਤੀ ਆਰਡੀਨੈਂਸਾਂ ਖ਼ਿਲਾਫ਼ ਸਮੁੱਚੇ ਦੇਸ਼ ਦੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਅਧਿਆਪਕਾਂ ਦੀ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਅਰਥ ਵਿਵਸਥਾ ਕਿਸਾਨੀ 'ਤੇ ਨਿਰਭਰ ਕਰਦੀ ਹੈ, ਪਰ ਦੇਸ਼ ਦੀ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਜਾਗਿ੍ਤੀ ਚੰਦਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਅਗਵਾਈ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਫ਼ਤਹਿ ਤਹਿਤ ਸਿਵਲ ਸਰਜਨ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਲਕਸ਼ਮੀ ਰਾਈਸ ਮਿੱਲ ਵਿਖੇ ਕੋਰੋਨਾ ਬਾਰੇ ਜਾਗਰੂਕਤਾ ਅਤੇ ਟੈੱਸਟ ਕਰਵਾਉਣ ਸਬੰਧੀ ਕੈਂਪ ਲਾਇਆ ਗਿਆ, ਜਿਸ ਵਿਚ ਅੱਖਾਂ ਦੇ ਮਾਹਿਰ ...
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਇਕ ਬਿਆਨ ਰਾਹੀ ਕਿਹਾ ਕਿ ਆਰਡੀਨੈਂਸਾਂ ਖ਼ਿਲਾਫ਼ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤਾ ਅਸਤੀਫ਼ਾ ਪੰਜਾਬੀਆਂ ਦੇ ਅੱਖੀਂ ਘੱਟਾ ਪਾਉਣ ...
ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)-ਸੀਨੀਅਰ ਮੈਡੀਕਲ ਅਫ਼ਸਰ ਡਾ:ਜਗਦੀਪ ਚਾਵਲਾ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਆਲਮਵਾਲਾ ਅਧੀਨ ਪੈਂਦੇ ਪਿੰਡਾਂ ਵਿਚ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਡਰਾਈ ਡੇਅ ਮਨਾਇਆ ਗਿਆ ਅਤੇ ...
ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ, ਪਾਟਿਲ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਜਥੇਬੰਦੀ ਦੇ ਸੱਦੇ 'ਤੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਅਤੇ ਸਕੱਤਰ ਜਗਜੀਤ ਸਿੰਘ ਜੱਸੇਆਣਾ ਦੀ ਅਗਵਾਈ ਵਿਚ ਵੱਧ ਆਏ ਬਿਜਲੀ ਬਿੱਲ ...
ਦੋਦਾ, 18 ਸਤੰਬਰ (ਰਵੀਪਾਲ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਧੂਲਕੋਟ ਨੇ ਮਿਡਲ ਅਤੇ ਹਾਈ ਵਰਗ 'ਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ | ਬਲਾਕ ਪੱਧਰ 'ਤੇ ...
ਦੋਦਾ, 18 ਸਤੰਬਰ (ਰਵੀਪਾਲ)-ਬਰਾੜ ਪਰਿਵਾਰ ਨੂੰ ਉਸ ਸਮੇਂ ਬਹੁਤ ਹੀ ਗਹਿਰ ਸਦਮਾ ਲੱਗਾ, ਜਦ ਬੀਬੀ ਵੀਰਪਾਲ ਕੌਰ ਬਰਾੜ (42) ਪਤਨੀ ਹਰਪਾਲ ਸਿੰਘ ਬਰਾੜ ਵਾਸੀ ਪਿੰਡ ਦੋਦਾ ਦਾ ਪਿਛਲੇ ਦਿਨੀਂ ਨਾਮੁਰਾਦ ਬਿਮਾਰੀ ਕਰਕੇ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਸਹਿਜ ਪਾਠ ਭੋਗ ਤੇ ...
ਗਿੱਦੜਬਾਹਾ, 18 ਸਤੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਵਿਖੇ ਅੱਜ ਨਰਮੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਦੇ ਚੇਅਰਮੈਨ ਸੰਸਾਰ ਸਿੰਘ ਮੱਲਣ ਅਤੇ ਵਾਈਸ ਚੇਅਰਮੈਨ ਦੀਪਕ ਗਰਗ ਨੇ ਸਾਂਝੇ ਤੌਰ 'ਤੇ ਕਰਵਾਈ | ਕਿਸਾਨ ਸੁਖਮੰਦਰ ਸਿੰਘ ਕੋਟਭਾਈ ਦੀ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਪਿਛਲੇ ਕਰੀਬ 8 ਸਾਲਾਂ ਤੋਂ ਟੀ.ਬੀ. (ਤਪਦਿਕ ਰੋਗ) 'ਤੇ ਕੰਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸੁਸਾਇਟੀ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ...
ਮਲੋਟ, 18 ਸਤੰਬਰ (ਪਾਟਿਲ)-ਸਵਰਨਕਾਰ ਸੰਘ ਦੇ ਪ੍ਰਧਾਨ ਅਵਤਾਰ ਸਿੰਘ ਸੋਨੀ ਦੇ ਭਰਾ ਸੁਖਪਾਲ ਸਿੰਘ ਸੋਨੀ ਪੁੱਤਰ ਸ਼ਾਮ ਸਿੰਘ ਦੀ ਮਿ੍ਤਕ ਦੇਹ 'ਤੇ ਅੱਜ ਸਸਕਾਰ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਅਤੇ ਹੋਰ ਕਾਂਗਰਸੀ ...
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰਾਸ਼ਟਰੀ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ...
ਮੰਡੀ ਬਰੀਵਾਲਾ, 18 ਸਤੰਬਰ (ਨਿਰਭੋਲ ਸਿੰਘ)-ਬਰੀਵਾਲਾ ਦੀ ਨਹਿਰੂ ਬਸਤੀ ਵਿਖੇ ਬੀਤੇ ਦਿਨੀਂ ਹੋਈ ਬਾਰਿਸ਼ ਦਾ ਪਾਣੀ ਨਿਕਾਸੀ ਨਾ ਹੋਣ ਕਾਰਨ ਪਾਣੀ ਬੇਹੱਦ ਦੂਸ਼ਿਤ ਹੋ ਰਿਹਾ ਹੈ | ਦੂਸ਼ਿਤ ਪਾਣੀ ਨੇ ਨਹਿਰੂ ਬਸਤੀ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX