ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਪੰਜਾਬ / ਜਨਰਲ

ਅਕਾਲ ਤਖ਼ਤ ਵਲੋਂ ਇਕੋ ਦਿਨ ਦੋ ਅੰਤਿੰਰਗ  ਕਮੇਟੀਆਂ ਨੂੰ ਤਨਖਾਹ ਲਗਾਏ ਜਾਣ ਨਾਲ ਸ਼ੋ੍ਰਮਣੀ ਕਮੇਟੀ ਨਮੋਸ਼ੀ ਦੇ ਆਲਮ 'ਚ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਅੱਜ ਦਾ ਦਿਨ ਉਸ ਸਮੇਂ ਨਮੋਸ਼ੀ ਭਰਿਆ ਸਾਬਿਤ ਹੋਇਆ ਜਦੋਂ ਸ਼ੋ੍ਰਮਣੀ ਕਮੇਟੀ ਦੀ 2016 ਵਾਲੀ ਤੇ ਮੌਜੂਦਾ ਅੰਤਿੰਰਗ  ਕਮੇਟੀਆਂ ਦੇ ਮੈਂਬਰਾਂ ਨੂੰ ਚਾਰ ਸਾਲ ਪਹਿਲਾਂ 19 ਮਈ 2016 ਨੂੰ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ 'ਚ ਅੱਗ ਲੱਗਣ ਦੀ ਵਾਪਰੀ ਘਟਨਾ ਦੌਰਾਨ ਨੁਕਸਾਨੇ ਗਏ ਪਾਵਨ ਸਰੂਪਾਂ ਲਈ ਸ੍ਰੀ ਅਖੰਡ ਪਾਠ ਨਾ ਰਖਵਾਉਣ ਅਤੇ 328 ਪਾਵਨ ਸਰੂਪ ਲਾਪਤਾ ਮਾਮਲੇ 'ਚ ਯੋਗ ਕਾਰਵਾਈ ਨਾ ਕਰਨ ਦੇ ਦੋਸ਼ਾਂ ਤਹਿਤ ਪੰਜ ਸਿੰਘ ਸਾਹਿਬਾਨ ਵਲੋਂ ਧਾਰਮਿਕ ਤਨਖ਼ਾਹਾਂ ਲਗਾਉਣ ਦਾ ਆਦੇਸ਼ ਜਾਰੀ ਕੀਤਾ ਗਿਆ | ਇਹ ਆਦੇਸ਼ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਕੀਤਾ ਗਿਆ ਤੇ ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਤੇ ਭਾਈ ਮੰਗਲ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਵੀ ਮੌਜੂਦ ਸਨ |
2016 ਵਾਲੀ ਅੰਤਿੰ੍ਰਗ ਕਮੇਟੀ ਨੂੰ ਧਾਰਮਿਕ ਤਨਖ਼ਾਹ:
ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ਅਨੁਸਾਰ ਅੱਜ ਪ੍ਰਲੋਕ ਸਿਧਾਰ ਚੁੱਕੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਤਤਕਾਲੀ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਦੋ ਹੋਰ ਮੈਂਬਰਾਂ ਨੂੰ ਛੱਡ ਕੇ ਬਾਕੀ ਮੈਂਬਰ
ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਏ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੋਂ ਮੈਂਬਰਾਂ ਵਲੋਂ ਸਪੱਸ਼ਟੀਕਰਨ ਮੰਗਦਿਆਂ ਉਸ ਸਮੇਂ ਪਸ਼ਚਾਤਾਪ ਨਾ ਕਰਨ ਲਈ ਧਾਰਮਿਕ ਤਨਖ਼ਾਹ ਸੁਣਾਉਂਦਿਆਂ ਆਦੇਸ਼ ਜਾਰੀ ਕੀਤਾ ਕਿ ਅੰਤਿੰ੍ਰਗ ਕਮੇਟੀ ਮੈਂਬਰ ਇਕ-ਇਕ ਸਹਿਜ ਪਾਠ ਇਕ ਤੋਂ ਦੋ ਮਹੀਨੇ ਤੱਕ ਖ਼ੁਦ ਕਰਨ ਜਾਂ ਘਰ 'ਚ ਰਖਵਾ ਕੇ ਕਿਸੇ ਪਾਠੀ ਸਿੰਘ ਪਾਸੋਂ ਪਾਠ ਸਰਵਨ ਕਰਨ, ਇਸ ਦੌਰਾਨ ਕਿਸੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਸਰੀਰਕ ਸਮਰੱਥਾ ਅਨੁਸਾਰ ਸੇਵਾ ਕਰਨ ਅਤੇ ਇਕ ਸਾਲ ਦੌਰਾਨ ਕੋਈ ਵੀ ਅਹੁਦਾ ਸ਼ੋ੍ਰਮਣੀ ਕਮੇਟੀ 'ਚ ਪ੍ਰਾਪਤ ਨਹੀਂ ਕਰ ਸਕੋਗੇ ਅਤੇ ਕਿਸੇ ਸਬ ਕਮੇਟੀ ਦੇ ਮੈਂਬਰ ਵੀ ਨਹੀਂ ਬਣ ਸਕੋਗੇ | ਅੰਤਿ੍ੰਗ ਮੈਂਬਰਾਂ 'ਚੋਂ ਅੱਜ ਤਤਕਾਲੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਅੰਤਿੰ੍ਰਗ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਰਜਿੰਦਰ ਸਿੰਘ ਮਹਿਤਾ, ਮੋਹਣ ਸਿੰਘ ਬੰਗੀ, ਗੁਰਬਚਨ ਸਿੰਘ ਕਰਮੂਵਾਲਾ, ਦਿਆਲ ਸਿੰਘ ਕੋਲਿਆਂਵਾਲੀ, ਭਜਨ ਸਿੰਘ ਸ਼ੇਰਗਿੱਲ, ਸੁਰਜੀਤ ਸਿੰਘ ਗੜੀ, ਨਿਰਮਲ ਸਿੰਘ ਜੌਲਾਂ ਕਲਾਂ, ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ | ਜਾਣਕਾਰੀ ਅਨੁਸਾਰ ਮੈਂਬਰ ਮੰਗਲ ਸਿੰਘ ਤੇ ਸੂਬਾ ਸਿੰਘ ਡੱਬਵਾਲੀ ਬਿਮਾਰ ਹੋਣ ਕਾਰਨ ਸ਼ਾਮਿਲ ਨਹੀਂ ਹੋ ਸਕੇ |
ਮੌਜੂਦਾ ਅੰਤਿੰ੍ਰਗ ਕਮੇਟੀ ਨੂੰ ਹਦਾਇਤ
ਇਸ ਮੌਕੇ ਮੌਜੂਦਾ ਅੰਤਿੰ੍ਰਗ ਕਮੇਟੀ ਵੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਖਿਮਾ ਯਾਚਨਾ ਲਈ ਅਕਾਲ ਤਖ਼ਤ ਸਾਹਿਬ ਸਨਮੁੱਖ ਪੇਸ਼ ਹੋਈ | ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਅੰਤਿੰ੍ਰਗ ਕਮੇਟੀ ਨੂੰ ਵੀ ਅਣਗਹਿਲੀ ਵਰਤਣ ਦੇ ਦੋਸ਼ੀ ਕਰਾਰ ਦਿੰਦਿਆਂ ਪਸ਼ਚਾਤਾਪ ਲਈ ਗੁ: ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਉਣ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਰਖਵਾਏ ਜਾਣ ਵਾਲੇ ਸ੍ਰੀ ਅਖੰਡ ਪਾਠ ਦੌਰਾਨ ਤਿੰਨ ਦਿਨ ਇਕ ਘੰਟਾ ਸਾਰਾਗੜ੍ਹੀ ਨਿਵਾਸ (ਸਰਾਂ) ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਡਿਉੜੀ ਤੱਕ ਝਾੜੂ ਮਾਰਨ ਦੀ ਸੇਵਾ ਕਰਨ ਅਤੇ 28 ਸਤੰਬਰ ਦੇ ਇਜਲਾਸ ਨੂੰ ਛੱਡ ਕੇ ਇਕ ਮਹੀਨੇ (17 ਅਕਤੂਬਰ) ਤੱਕ ਜਨਤਕ ਸਮਾਗਮਾਂ 'ਚ ਬੋਲਣ ਅਤੇ ਸੰਗਤਾਂ ਨੂੰ ਸੰਬੋਧਨ ਕਰਨ 'ਤੇ ਪਾਬੰਦੀ ਲਗਾਉਣ ਦਾ ਵੀ ਆਦੇਸ਼ ਜਾਰੀ ਕੀਤਾ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਅਹੁਦੇਦਾਰਾਂ ਵਲੋਂ ਵਾਰ-ਵਾਰ ਫ਼ੈਸਲੇ ਬਦਲਣ ਲਈ ਉਨ੍ਹਾਂ ਨੂੰ ਝਾੜ ਪਾਉਂਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕੋਈ ਵੀ ਫ਼ੈਸਲਾ ਪਹਿਲਾਂ ਵਿਦਵਾਨਾਂ ਤੇ ਚਿੰਤਕਾਂ ਦੇ ਨਾਲ ਸਲਾਹ ਕਰਕੇ ਤੇ ਵਿਚਾਰ ਕਰਕੇ ਹੀ ਲਿਆ ਜਾਵੇ ਅਤੇ ਵਾਰ-ਵਾਰ ਫ਼ੈਸਲਾ ਬਦਲਣ ਦਾ ਯਤਨ ਨਾ ਹੋਵੇ, ਕਿਉਂਕਿ ਇਸ ਨਾਲ ਸ਼ੋ੍ਰਮਣੀ ਕਮੇਟੀ ਦੇ ਵੱਕਾਰ ਨੂੰ ਢਾਹ ਨਾ ਲੱਗੇ ਤੇ ਇਹ ਮਜ਼ਾਕ ਦਾ ਪਾਤਰ ਨਾ ਬਣ ਸਕੇ |
ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੂੰ ਪੇਸ਼ ਹੋਣ ਦਾ ਆਦੇਸ਼
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਦਿਨ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਇਕ ਨਿਹੰਗ ਸਿੰਘ ਦੀ ਦਸਤਾਰ ਦੀ ਬੇਅਦਬੀ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਗ਼ਲਤੀ ਭਾਵੇਂ ਕਿਸੇ ਦੀ ਵੀ ਹੋਵੇ ਪਰ ਦਸਤਾਰ ਉਤਾਰਨਾ ਮੰਦਭਾਗਾ ਹੈ | ਜ਼ਿਕਰਯੋਗ ਹੈ ਕਿ ਇਸੇ ਦਿਨ ਇਕ ਵਧੀਕ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ 'ਚ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਨਿਹੰਗ ਸਿੰਘਾਂ ਸਮੇਤ ਇਸ ਮੌਕੇ ਕਵਰੇਜ ਕਰ ਰਹੇ ਪੱਤਰਕਾਰਾਂ 'ਤੇ ਵੀ ਹਮਲਾ ਕਰ ਦਿੱਤਾ ਸੀ, ਜਿਸ ਦਾ ਪੱਤਰਕਾਰ ਭਾਈਚਾਰੇ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਪੱਤਰਕਾਰਾਂ 'ਤੇ ਹੋਏ ਹਮਲੇ ਸਬੰਧੀ ਸਿੰਘ ਸਾਹਿਬ ਵਲੋਂ ਕੋਈ ਜ਼ਿਕਰ ਨਹੀਂ ਕੀਤਾ ਗਿਆ |
ਲੰਗਾਹ ਮਾਮਲੇ 'ਚ ਲਗਾਈ ਧਾਰਮਿਕ ਤਨਖ਼ਾਹ
ਅੱਜ ਸਿੰਘ ਸਾਹਿਬਾਨ ਵਲੋਂ ਪੰਥ 'ਚੋਂ ਛੇਕੇ ਹੋਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਮਾਮਲੇ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜ਼ੱਫਰਵਾਲ ਤੇ ਪ੍ਰੋ: ਸਰਚਾਂਦ ਸਿੰਘ ਨੂੰ ਵੀ ਦੋਸ਼ੀ ਕਰਾਰ ਦਿੰਦਿਆਂ ਇਕ-ਇਕ ਸਹਿਜ ਪਾਠ ਕਰਨ ਜਾਂ ਪਾਠੀ ਸਿੰਘਾਂ ਤੋਂ ਸਰਵਨ ਕਰਨ, ਪੰਜ ਦਿਨ ਨਜ਼ਦੀਕੀ ਗੁਰਦੁਆਰਾ ਸਾਹਿਬ ਤੇ ਦੋ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਇਕ ਘੰਟਾ ਕੀਰਤਨ ਸਰਵਨ ਕਰਨ, ਸੇਵਾ ਕਰਨ ਤੇ ਲੰਗਰ 'ਚ ਬਰਤਨ ਸਾਫ਼ ਕਰਨ ਦੀ ਧਾਰਮਿਕ ਤਨਖ਼ਾਹ ਲਗਾਏ ਜਾਣ ਦਾ ਆਦੇਸ਼ ਜਾਰੀ ਕਰਦਿਆਂ ਇਸ ਉਪਰੰਤ 1100-1100 ਸੌਾ ਰੁਪਏ ਦੀ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਉਣ ਅਤੇ ਇੰਨੀ ਹੀ ਮਾਇਆ ਗੁਰੂ ਕੀ ਗੋਲਕ 'ਚ ਪਾਉਣ ਦੀ ਹਦਾਇਤ ਦਿੱਤੀ |
ਭਾਈ ਲੌਾਗੋਵਾਲ ਨੂੰ ਦੂਜੀ ਵਾਰ ਲੱਗੀ ਧਾਰਮਿਕ ਤਨਖ਼ਾਹ
ਇੱਥੇ ਜ਼ਿਕਰਯੋਗ ਹੈ ਕਿ ਭਾਵੇਂ ਭਾਈ ਲੌਾਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਅੰਤਿੰ੍ਰਗ ਕਮੇਟੀ ਪਾਵਨ ਸਰੂਪ ਮਾਮਲੇ 'ਚ ਆਪਣੀ ਮਰਜ਼ੀ ਨਾਲ ਖਿਮਾ ਯਾਚਨਾ ਲਈ ਪੁੱਜੀ ਹੈ, ਪਰ ਇਸ ਕਮੇਟੀ ਵਲੋਂ ਵੀ ਇਸ ਮਾਮਲੇ 'ਚ ਅਣਗਹਿਲੀ ਵਰਤਣ ਕਾਰਨ ਇਸ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ | ਭਾਈ ਲੌਾਗੋਵਾਲ ਇਸ ਤੋਂ ਪਹਿਲਾਂ ਡੇਰਾ ਸਿਰਸਾ ਵਿਖੇ ਵੋਟਾਂ ਮੰਗਣ ਦੇ ਦੋਸ਼ 'ਚ ਹੋਰਨਾਂ ਅਕਾਲੀ ਤੇ ਕਾਂਗਰਸੀ ਆਗੂਆਂ ਸਮੇਤ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਪ੍ਰੈਲ 2017 'ਚ ਵੀ ਤਨਖ਼ਾਹ ਭੁਗਤ ਚੁੱਕੇ ਹਨ |
ਇਸ ਮੌਕੇ ਜਥੇਦਾਰ ਨੇ ਭਾਰਤ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਲਿਆਂਦੇ ਜਾ ਰਹੇ ਖੇਤੀ ਬਿੱਲਾਂ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਨੂੰਨ ਬਣਾਉਣੇ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਜੇਕਰ ਭਾਰਤ ਦੀ ਆਰਥਿਕਤਾ ਨੂੰ ਬਚਾਉਣਾ ਹੈ ਤਾਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਨੂੰਨ ਕਿਸੇ ਕੀਮਤ 'ਤੇ ਪਾਸ ਨਹੀਂ ਹੋਣ ਦੇਣੇ ਚਾਹੀਦੇ |
ਜਦੋਂ ਭਾਈ ਲੌਾਗੋਵਾਲ ਦੀ ਜ਼ਬਾਨ ਨੇ ਟਪਲਾ ਖਾਧਾ
ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅੰਤਿੰ੍ਰਗ ਕਮੇਟੀ ਸਮੇਤ ਖਿਮਾ ਯਾਚਨਾ ਲਈ ਪੇਸ਼ ਹੋਏ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਜਦੋਂ ਜਥੇਦਾਰ ਦੇ ਆਦੇਸ਼ 'ਤੇ ਆਪਣੇ ਵਿਚਾਰ ਰੱਖਣੇ ਸ਼ੁਰੂ ਕੀਤੇ ਤਾਂ ਉਨ੍ਹਾਂ ਦੀ ਜ਼ੁਬਾਨ ਕੁਝ ਟਪਲਾ ਖਾ ਗਈ | ਉਨ੍ਹਾਂ 2016 'ਚ ਪਾਵਨ ਸਰੂਪਾਂ ਸਬੰਧੀ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਸੀ ਅਤੇ 'ਸਾਡੇ ਸ਼ੋ੍ਰਮਣੀ ਅਕਾਲੀ ਦਲ ਦੇ ਕੁਝ ਅਧਿਕਾਰੀਆਂ' ਵਲੋਂ ਆਪਣੇ ਲਾਲਚ ਵੱਸ ਬੇਈਮਾਨੀ ਕਰਕੇ ਪਾਵਨ ਸਰੂਪ ਉਨ੍ਹਾਂ ਦੀਆਂ ਦਰਸ਼ਨੀ ਭੇਟਾ ਆਪਣੇ ਕੋਲ ਰੱਖ ਕੇ ਸੰਗਤਾਂ ਗੁਰਦੁਆਰਾ ਕਮੇਟੀਆਂ ਨੂੰ ਦਿੰਦੇ ਰਹੇ ਸਨ | ਪ੍ਰਧਾਨ ਵਲੋਂ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਦੀ ਥਾਂ ਸ਼ੋ੍ਰਮਣੀ ਅਕਾਲੀ ਦਲ ਦੇ ਅਧਿਕਾਰੀ ਸਬੱਬ ਵਰਤੇ ਜਾਣ ਨਾਲ ਉੱਥੇ ਹਾਜ਼ਰ ਸੰਗਤਾਂ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ, ਕਰਮਚਾਰੀਆਂ ਤੇ ਪੱਤਰਕਾਰਾਂ 'ਚ ਘੁਸਰ ਮੁਸਰ ਸ਼ੁਰੂ ਹੋ ਗਈ | ਉਨ੍ਹਾਂ ਤੋਂ ਬਾਅਦ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸੰਗਤਾਂ ਤੇ ਗੁ: ਕਮੇਟੀਆਂ ਨੂੰ ਪਾਵਨ ਸਰੂਪਾਂ ਦੇਣ ਬਾਅਦ ਸ਼ੋ੍ਰਮਣੀ ਕਮੇਟੀ ਕਰਮਚਾਰੀ ਭੇਟਾ ਆਪਣੀਆਂ ਜੇਬਾਂ 'ਚ ਪਾਉਂਦੇ ਰਹੇ |
ਕਾਰਜਕਾਰੀ ਜਥੇਦਾਰ ਵਲੋਂ ਵਿਸ਼ਵ ਭਰ ਦੇ ਅੰਗੀਠਾ ਸਾਹਿਬਾਨ 'ਤੇ ਪਾਬੰਦੀ
ਅੰਮਿ੍ਤਸਰ-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੇ ਅੰਗੀਠਾ ਸਾਹਿਬਾਂ, ਜਿਨ੍ਹਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਦਾ ਸਸਕਾਰ ਕੀਤਾ ਜਾਂਦਾ ਹੈ, 'ਤੇ ਫ਼ਿਲਹਾਲ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ | ਅੱਜ ਇੱਥੇ ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਆਦੇਸ਼ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਗੀਠਾ ਅਸਥਾਨ ਖੁਸ਼ਹਾਲਪੁਰ (ਦੇਹਰਾਦੂਨ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ (ਨਵੀਂ ਦਿੱਲੀ) ਅਤੇ ਭੋਪਾਲ (ਮੱਧ ਪ੍ਰਦੇਸ਼) ਦੀ ਪੜਤਾਲ ਕਰਵਾਈ ਜਾਵੇ¢

ਖੇਤੀ ਬਿੱਲ ਕਿਸਾਨਾਂ ਤੇ ਪੰਜਾਬ ਨੂੰ ਹਰ ਪੱਖੋਂ ਤਬਾਹ ਤੇ ਬਰਬਾਦ ਕਰਨ ਵਾਲੇ-ਕੈਪਟਨ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪਹਿਲਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਵੀਡੀਓ ਕਾਨਫ਼ਰੰਸ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਘਾਟਨ ਕੀਤਾ ਅਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਅਸਤੀਫ਼ਾ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਉਨ੍ਹਾਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਭੇਜੇ ਅਸਤੀਫ਼ੇ 'ਚ ਕਿਹਾ ਕਿ ਮਈ 2016 ਨੂੰ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ 21 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਐਮ.ਪੀ. ਹਰਸਿਮਰਤ ਕੌਰ ਬਾਦਲ 21 ਸਤੰਬਰ ਨੰੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ 'ਅੰਨਦਾਤਾ' ਪ੍ਰਤੀ ਫ਼ਰਜ਼ ਪੂਰਾ ਕਰਨ ...

ਪੂਰੀ ਖ਼ਬਰ »

ਦੂਲੋ ਨੇ ਰਾਜ ਸਭਾ 'ਚ ਆਪਣੀ ਹੀ ਸੂਬਾ ਸਰਕਾਰ ਦੇ ਖ਼ਿਲਾਫ਼ ਬੁਲੰਦ ਕੀਤੀ ਆਵਾਜ਼

ਨਵੀਂ ਦਿੱਲੀ, 18 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸ਼ੁੱਕਰਵਾਰ ਨੂੰ ਆਪਣੀ ਹੀ ਸੂਬਾਈ ਸਰਕਾਰ ਦੇ ਖ਼ਿਲਾਫ਼ ਆਵਾਜ਼ ਉਠਾਉਂਦਿਆਂ ਰਾਜ 'ਚ ਹੋਏ ਹਾਲੀਆ ਸ਼ਰਾਬ ਹਾਦਸੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ | ਦੂਲੋ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਅਗਲੇ ਸੰਘਰਸ਼ ਲਈ 5 ਮੈਂਬਰੀ ਸਾਂਝੀ ਕਮੇਟੀ ਦਾ ਐਲਾਨ

ਡੇਹਲੋਂ/ਆਲਮਗੀਰ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ/ਜਰਨੈਲ ਸਿੰਘ ਪੱਟੀ)- ਖੇਤੀਬਾੜੀ ਨਾਲ ਸਬੰਧਿਤ ਕੇਂਦਰ ਸਰਕਾਰ ਵਲੋਂ ਜਾਰੀ ਤਿੰਨ ਆਰਡੀਨੈਂਸਾਂ ਖ਼ਿਲਾਫ਼ ਜਿੱਥੇ ਦੇਸ਼ ਭਰ 'ਚ ਕਿਸਾਨਾਂ ਵਲੋਂ ਸੰਘਰਸ਼ ਸਿਖ਼ਰ 'ਤੇ ਹੋਣ ਦੇ ਬਾਵਜੂਦ ਭਾਜਪਾ ਸਰਕਾਰ ਵਲੋਂ ਦੋ ...

ਪੂਰੀ ਖ਼ਬਰ »

ਨਹੀਂ ਰਹੇ ਜੋਗਿੰਦਰ ਸਿੰਘ ਭਸੀਨ

ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਅਕਾਲ ਪੁਰਖ ਦੇ ਹਜ਼ੂਰ 'ਚ ਨਿੱਤ ਕੀਤੀ ਜਾਣ ਵਾਲੀ ਅਰਦਾਸ 'ਚ ਸ਼ਾਮਿਲ ਪੰਕਤੀਆਂ-'ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ | ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ...

ਪੂਰੀ ਖ਼ਬਰ »

ਨਕਸਲੀਆਂ ਵਲੋਂ ਛੱਤੀਸਗੜ੍ਹ 'ਚ ਸੀ.ਏ.ਐਫ. ਜਵਾਨ ਦੀ ਹੱਤਿਆ

ਬੀਜਾਪੁਰ, 18 ਸਤੰਬਰ (ਏਜੰਸੀ)-ਛੱਤੀਸਗੜ੍ਹ ਹਥਿਆਰਬੰਦ ਬਲ (ਸੀ.ਏ.ਐਫ.) ਦੇ ਲਾਪਤਾ ਜਵਾਨ ਦੀ ਨਕਸਲੀਆਂ ਵਲੋਂ ਜ਼ਿਲ੍ਹਾ ਬੀਜਾਪੁਰ 'ਚ ਹੱਤਿਆ ਕਰ ਦੇਣ ਦੀ ਖ਼ਬਰ ਹੈ | ਪੁਲਿਸ ਅਨੁਸਾਰ ਸਿਪਾਹੀ ਮਾਲੂ ਰਾਮ ਸੂਰਿਆਵੰਸ਼ੀ (38), ਜੋ ਪਿਛਲੇ ਇਕ ਹਫ਼ਤੇ ਤੋਂ ਆਪਣੇ ਕੈਂਪ ਤੋਂ ...

ਪੂਰੀ ਖ਼ਬਰ »

ਕੰਟਰੋਲ ਰੇਖਾ 'ਤੇ ਘੁਸਪੈਠ ਰੋਕਣ ਲਈ ਨਵੀਂ ਤਕਨੀਕ ਅਪਣਾਈ ਜਾਵੇ-ਜਰਨਲ ਨਰਵਾਣੇ

ਸ੍ਰੀਨਗਰ, 18 ਸਤੰਬਰ (ਮਨਜੀਤ ਸਿੰਘ)- ਲੱਦਾਖ ਖੇਤਰ 'ਚ ਚੀਨ ਨਾਲ ਜਾਰੀ ਤਣਾਅ ਦੌਰਾਨ ਕਸ਼ਮੀਰ 'ਚ ਫੌਜ ਵਲੋਂ ਮੌਜੂਦਾ ਚੁਣੌਤੀਆਂ ਦੇ ਮੁਕਾਬਲੇੇ ਲਈ ਕੀਤੀਆਂ ਜਾ ਰਹੀਆਂ ਜੰਗੀ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਫੌਜ ਮੁਖੀ ਜਰਨਲ ਐਮ.ਐਮ. ਨਰਵਾਣੇ ਨੇ ਆਪਣੇ ਦੌਰੇ ਦੇ ਦੂਜੇ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਕਰ ਰਹੀਆਂ ਹਨ ਗੁੰਮਰਾਹ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਭਾਜਪਾ ਪ੍ਰਧਾਨ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਦੋਸ਼ ਲਗਾਏ ਹਨ ਕਿ ਦੋਵੇਂ ਪਾਰਟੀਆਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਦੀ ਸੂਬਾ ਪੱਧਰੀ ਕਮੇਟੀ ਦਾ ਗਠਨ

ਜਲੰਧਰ, 18 ਸਤੰਬਰ (ਜਸਪਾਲ ਸਿੰਘ)- ਉੱਘੇ ਅਰਥ ਸ਼ਾਸਤਰੀ ਅਤੇ ਖੇਤੀ ਮਾਹਿਰ ਡਾ. ਸਰਦਾਰਾ ਸਿੰਘ ਜੌਹਲ ਵਲੋਂ ਲੋਕ ਅਧਿਕਾਰ ਲਹਿਰ ਨਾਲ ਜੁੜੇ ਸੀਨੀਅਰ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ, ਜਿਸ 'ਚ ਸੂਬਾ ਪੱਧਰੀ ਜਨਰਲ ਕੌਾਸਲ ਬਣਾਉਣ ਦਾ ਫ਼ੈਸਲਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਹੈਪੀ ਸੰਧੂ ਨੇ ਸੰਸਦ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸੂਬੇ ਦੇ ਕਿਸਾਨਾਂ ਦੀ ਬਰਬਾਦੀ ਦਾ ਰਾਹ ...

ਪੂਰੀ ਖ਼ਬਰ »

ਹਰਸਿਮਰਤ ਨੇ ਅਸਤੀਫ਼ਾ ਦੇ ਕੇ ਪੰਜਾਬੀਆਂ ਦੇ ਦਿਲ ਜਿੱਤੇ-ਢਿੱਲੋਂ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਬਰੇਟਾ, 18 ਸਤੰਬਰ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੱਘਰ ਸਿੰਘ (62) ਕੋਲ ਇਕ ਏਕੜ ਜ਼ਮੀਨ ਸੀ ਅਤੇ 3 ਏਕੜ ਜ਼ਮੀਨ ਉਸ ਨੇ ਠੇਕੇ 'ਤੇ ਲੈ ...

ਪੂਰੀ ਖ਼ਬਰ »

ਸੂਬੇ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਤੋਂ ਮੁੜ ਖੁੱਲ੍ਹਣਗੀਆਂ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਦੇਸ਼ ਭਰ 'ਚ ਲਾਗੂ ਤਾਲਾਬੰਦੀ ਕਾਰਨ ਲਗਪਗ ਛੇ ਮਹੀਨੇ ਬੰਦ ਰਹਿਣ ਪਿੱਛੋਂ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਮੁੜ ਖੋਲੀਆਂ ਜਾ ਰਹੀਆਂ ਹਨ | ਭਾਰਤ ਸਰਕਾਰ ...

ਪੂਰੀ ਖ਼ਬਰ »

ਹੁਣ ਬੀ.ਏ. ਕਰਨ ਤੋਂ ਬਾਅਦ ਹੀ ਮਿਲੇਗਾ ਈ.ਟੀ.ਟੀ. 'ਚ ਦਾਖ਼ਲਾ

ਬੱਲੂਆਣਾ, 18 ਸਤੰਬਰ (ਗੁਰਨੈਬ ਸਾਜਨ)- ਪੰਜਾਬ 'ਚ ਈ.ਟੀ.ਟੀ. 12ਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ...

ਪੂਰੀ ਖ਼ਬਰ »

ਪੈਰਾਗੋਨ ਗਰੁੱਪ ਯੂ.ਕੇ. ਦੇ ਲਗਵਾ ਰਿਹੈ ਧੜਾਧੜ ਵੀਜ਼ੇ-ਰਣਜੀਤ ਸਿੰਘ

ਸੰਗਰੂਰ, 18 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸੰਗਰੂਰ ਸਥਿਤ ਪ੍ਰਸਿੱਧ ਇਮੀਗੇ੍ਰਸ਼ਨ ਕੰਪਨੀ 'ਪੈਰਾਗੋਨ ਗਰੁੱਪ' ਨੇ ਆਪਣੀ ਕਾਬਲੀਅਤ ਦਾ ਸਬੂਤ ਦਿੰਦਿਆਂ ਯੂ.ਕੇ. ਦਾ ਇਕ ਹੋਰ ਵੀਜ਼ਾ ਅਮਨਜੀਤ ਕੌਰ ਭੀਖੀ (ਮਾਨਸਾ) ਦਾ ਸਟੱਡੀ ਵੀਜ਼ਾ 3 ਦਿਨਾਂ 'ਚ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX