ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਪਾਵਰਕਾਮ ਦਫ਼ਤਰ 'ਚ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਾਵਰਕਾਮ ਅਧਿਕਾਰੀਆਂ ਵਲੋਂ ਕੀਤੇ ਜੁਰਮਾਨਿਆਂ ਦੇ ਵਿਰੋਧ 'ਚ ਯੂਨੀਅਨ ਦੇ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ ਹੇਠ ਪਾਵਰਕਾਮ ਦਫ਼ਤਰ 'ਚ ਧਰਨਾ ਲਾ ਕੇ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਯੂਨੀਅਨ ਦੇ ਆਗੂਆਂ ਪ੍ਰਧਾਨ ਰੂਪ ਸਿੰਘ ਢਿਲਵਾਂ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਬਲਾਕ ਪ੍ਰਧਾਨ ਜਗਪਾਲ ਸਿੰਘ ਮਹਿਲ ਕਲਾਂ, ਮੀਤ ਪ੍ਰਧਾਨ ਕਰਨੈਲ ਗਾਂਧੀ, ਕੁਲਦੀਪ ਸਿੰਘ ਇਕਾਈ ਪ੍ਰਧਾਨ ਸਹਿਜੜਾ ਅਤੇ ਬਲੌਰ ਸਿੰਘ ਬਲਾਕ ਪ੍ਰਧਾਨ ਸ਼ਹਿਣਾ ਆਦਿ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਬੋਰਡ ਦੇ ਸਬੰਧਤ ਅਧਿਕਾਰੀਆਂ ਵਲੋਂ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਪਿਛਲੇ ਇਕ ਹਫ਼ਤੇ ਤੋਂ ਕੀਤੀ ਚੈਕਿੰਗ ਦੌਰਾਨ ਛੋਟੇ ਵੱਡੇ ਕਿਸਾਨਾਂ ਜਿਵੇਂ ਜੀਤ ਸਿੰਘ ਪੁੱਤਰ ਲਾਲ ਸਿੰਘ ਨੂੰ 14 ਹਜ਼ਾਰ ਰੁਪਏ, ਗੁਰਜੀਤ ਸਿੰਘ ਪੁੱਤਰ ਮੱਖਣ ਸਿੰਘ ਨੂੰ 1 ਲੱਖ 44 ਹਜ਼ਾਰ ਰੁਪਏ, ਤੇਜਾ ਸਿੰਘ ਪੁੱਤਰ ਚੰਦ ਸਿੰਘ ਨੂੰ 20 ਹਜਾਰ 363 ਰੁਪਏ, ਨੰਦ ਸਿੰਘ ਪੁੱਤਰ ਨਿੱਕਾ ਸਿੰਘ ਨੂੰ 41 ਹਜਾਰ 833 ਰੁਪਏ, ਅਵਤਾਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ 63 ਹਜ਼ਾਰ 272 ਰੁਪਏ, ਰੇਸ਼ਮ ਸਿੰਘ ਪੁੱਤਰ ਗੁਰਦੇਵ ਸਿੰਘ ਨੂੰ 35 ਹਜ਼ਾਰ 48 ਰੁਪਏ ਆਦਿ ਤੋਂ ਇਲਾਵਾ ਹੋਰ ਕਿਸਾਨਾਂ ਨੂੰ ਕੰਪਾਊਡਿੰਗ ਫ਼ੀਸ ਸਮੇਤ ਲੱਖਾਂ ਰੁਪਏ ਦੇ ਜੁਰਮਾਨੇ ਕਰ ਦਿੱਤੇ ਪ੍ਰੰਤੂ ਕਿਸਾਨ ਕਿਸੇ ਵੀ ਕੀਮਤ 'ਤੇ ਇਹ ਜੁਰਮਾਨੇ ਨਹੀਂ ਭਰ ਸਕਦੇ | ਪਾਵਰਕਾਮ ਵਲੋਂ ਕੀਤੇ ਜੁਰਮਾਨਿਆਂ ਦੇ ਵਿਰੋਧ 'ਚ ਸਮੁੱਚੀ ਯੂਨੀਅਨ ਨੇ ਇਕੱਠੇ ਹੋ ਕੇ ਅੱਜ ਪਾਵਰਕਾਮ ਦਫ਼ਤਰ ਵਿਖੇ ਧਰਨਾ ਲਾ ਕੇ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਪਾਵਰਕਾਮ ਅਧਿਕਾਰੀਆਂ ਤੇ ਦਫ਼ਤਰ 'ਚ ਕੁੰਡੀ ਲਾ ਕੇ ਹੀਟਰ ਚਲਾਉਣ ਸਬੰਧੀ ਦੋਸ਼ ਲਗਾਉਂਦਿਆਂ ਕਿਹਾ ਕਿ ਜਿੱਥੇ ਇਕ ਪਾਸੇ ਪਾਵਰਕਾਮ ਵਲੋਂ ਲੋਕਾਂ ਦੀਆਂ ਕੁੰਡੀਆਂ ਫੜ ਕੇ ਜੁਰਮਾਨੇ ਕੀਤੇ ਜਾ ਰਹੇ ਹਨ, ਬਲਕਿ ਇਨ੍ਹਾਂ ਨੇ ਆਪਣੀ ਪੀੜ੍ਹੀ ਥੱਲੇ ਸੋਟਾ ਕਦੇ ਨਹੀਂ ਮਾਰਿਆ, ਜਿਸ ਵੱਲ ਪਾਵਰਕਾਮ ਅਧਿਕਾਰੀਆਂ ਦਾ ਕੋਈ ਵੀ ਧਿਆਨ ਨਹੀਂ ਹੈ | ਪਾਵਰਕਾਮ ਅਧਿਕਾਰੀਆਂ ਵਲੋਂ ਕਿਸਾਨਾਂ ਦੀ ਸੁਣਵਾਈ ਨਾ ਹੋਣ ਕਰ ਕੇ ਅੱਕੇ ਕਿਸਾਨ ਯੂਨੀਅਨ ਦੇ ਆਗੂਆਂ ਵਰਕਰਾਂ ਨੇ ਕੌਮੀ ਮਾਰਗ ਬਠਿੰਡਾ ਚੰਡੀਗੜ੍ਹ ਜਾਮ ਕਰ ਕੇ ਧਰਨਾ ਲਾ ਦਿੱਤਾ | ਜਦ ਇਸ ਸਬੰਧੀ ਪਾਵਰਕਾਮ ਤਪਾ-1 ਦੇ ਐਸ.ਡੀ.ਓ. ਅਮਨਦੀਪ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੈਕਿੰਗ ਦੌਰਾਨ ਫੜੀਆਂ ਕੁੰਡੀਆਂ ਤਹਿਤ ਜੁਰਮਾਨੇ ਕੀਤੇ ਗਏ ਹਨ, ਪ੍ਰੰਤੂ ਯੂਨੀਅਨ ਵਲੋਂ ਜੁਰਮਾਨਿਆਂ ਨੂੰ ਨਾ ਭਰਨ ਕਰ ਕੇ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ | ਇਸ ਤੋਂ ਇਲਾਵਾ ਪਾਵਰਕਾਮ ਦਫ਼ਤਰ 'ਚ ਕੁੰਡੀ ਲਗਾ ਕੇ ਹੀਟਰ ਚਲਾਉਣ ਸਬੰਧੀ ਪੁੱਛਿਆ ਤਾਂ ਉਨ੍ਹਾਂ ਯੂਨੀਅਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਫ਼ਤਰ 'ਚ ਕਿਸੇ ਕਿਸਮ ਦੀ ਕੋਈ ਵੀ ਕੁੰਡੀ ਨਹੀਂ ਲਗਾਈ ਜਾਂਦੀ, ਬਲਕਿ ਜਿੱਥੇ ਕਿਤੇ ਵੀ ਬਿਜਲੀ ਦੀ ਸਪਲਾਈ ਜਾਂਦੀ ਹੈ ਉੱਥੇ ਬਕਾਇਦਾ ਮੀਟਰ ਲੱਗੇ ਹੋਏ ਹਨ | ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਜਗਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਮੌਜੂਦ ਸਨ |

ਡੀ.ਟੀ.ਐਫ. ਵਲੋਂ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਸੁਖਪੁਰਾ ਅਤੇ ਜਨਰਲ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਿੱਖਿਆ ਸਕੱਤਰ ਪੰਜਾਬ ...

ਪੂਰੀ ਖ਼ਬਰ »

ਕਸਬਾ ਧਨੌਲਾ ਦੀ ਸ਼ਾਨ 'ਚ ਵਾਧਾ ਕਰਨ ਲਈ ਧਨੌਲਾ ਦੀ ਅਨਾਜ ਮੰਡੀ ਦਾ ਵਿਸਥਾਰ ਜ਼ਰੂਰੀ

ਧਨੌਲਾ, 18 ਸਤੰਬਰ (ਚੰਗਾਲ)-ਕਸਬਾ ਧਨੌਲਾ ਦੀ ਪ੍ਰਮਾਣਿਕਤਾ ਇਸ ਕਰ ਕੇ ਬਣੀ ਰਹੀ ਹੈ ਕਿ ਇੱਥੇ ਦੋ ਪ੍ਰਸਿੱਧ ਮੰਡੀਆਂ ਚਿਰੋਕੇ ਸਮੇਂ ਤੋਂ ਇਸ ਦੀ ਪ੍ਰਸਿੱਧੀ ਲਈ ਦੇਸ਼ ਭਰ ਵਿਚ ਜਾਣੀਆਂ ਜਾਂਦੀਆਂ ਹਨ | ਧਨੌਲਾ ਦੀ ਪਸ਼ੂ ਮੰਡੀ ਏਸ਼ੀਆ ਖ਼ਿੱਤੇ ਵਿਚ ਸਭ ਤੋਂ ਵੱਡੀ ਮੰਡੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਹੱਕੀ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਬਰਨਾਲਾ, 18 ਸਤੰਬਰ (ਧਰਮਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਕਮੇਟੀ ਸੱਦੇ 'ਤੇ ਬਲਾਕ ਬਰਨਾਲਾ ਦੀਆਂ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਕੱਲ੍ਹ ਤੋਂ ਪੋਲਿਓ ਰੋਕੂ ਬੂੰਦਾਂ-ਸਿਵਲ ਸਰਜਨ

ਬਰਨਾਲਾ, 18 ਸਤੰਬਰ (ਰਾਜ ਪਨੇਸਰ)- ਸਿਹਤ ਵਿਭਾਗ ਬਰਨਾਲਾ ਵਲੋਂ 20 ਤੋਂ ਲੈ ਕੇ 22 ਸਤੰਬਰ 2020 ਤੱਕ ਮਾਈਗ੍ਰੇਟਰੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ 0 ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ 4799 ਪ੍ਰਵਾਸੀ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੀਆਂ ਧਨੌਲਾ ਵਿਖੇ 77 ਸਮਾਰਟ ਫ਼ੋਨ ਵਿਦਿਆਰਥਣਾਂ ਨੂੰ ਵੰਡੇ

ਧਨੌਲਾ, 18 ਸਤੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨ ਲੜਕੇ ਲੜਕੀਆਂ ਨੂੰ ਸਮਾਰਟ ਫ਼ੋਨ ਦੇਣ ਕੀਤੇ ਵਾਅਦੇ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਅੱਜ ...

ਪੂਰੀ ਖ਼ਬਰ »

ਕੇਸਰ ਖ਼ਾਨ ਮਹਿਲ ਕਲਾਂ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੇ ਸੂਬਾ ਉਪ ਚੇਅਰਮੈਨ ਨਿਯੁਕਤ

ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਜ਼ਿਲ੍ਹਾ ਬਰਨਾਲਾ ਇਕਾਈ ਚੋਣ ਮਹਿਲ ਕਲਾਂ ਵਿਖੇ ਜਥੇਬੰਦੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਸੂਬਾ ਚੇਅਰਮੈਨ ਬਲਵੀਰ ਸਿੰਘ ਕੇ.ਪੀ. ...

ਪੂਰੀ ਖ਼ਬਰ »

ਪੈਨਸ਼ਨ ਲਾਭਪਾਤਰੀਆਂ ਨੂੰ ਭੇਜੇ ਨੋਟਿਸਾਂ ਦਾ ਮਾਮਲਾ ਹਾਈਕੋਰਟ 'ਚ ਲਿਜਾਣ ਦਾ ਐਲਾਨ

ਮਹਿਲ ਕਲਾਂ, 18 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡ ਨਾਲ ਸਬੰਧਿਤ ਬੁਢਾਪਾ ਪੈਨਸ਼ਨ ਧਾਰਕਾਂ ਨੂੰ ਆਯੋਗ ਕਰਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਸਰਕਾਰ ਵਲੋਂ ਲਾਭਪਾਤਰੀਆਂ ਦਿੱਤੀਆਂ ਗਈਆਂ ਪੈਨਸ਼ਨਾਂ ਦੀ ਲੱਖਾਂ ਰੁਪਏ ਦੀ ਰਕਮ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ, 44 ਨਵੇਂ ਮਾਮਲੇ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ 44 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦਾ ਇਕ 62 ਸਾਲਾ ਵਿਅਕਤੀ ...

ਪੂਰੀ ਖ਼ਬਰ »

ਚੀਮਾ ਵਿਖੇ ਪੰਚਾਇਤ ਮੈਂਬਰਾਂ ਸਮੇਤ 35 ਵਿਅਕਤੀਆਂ ਨੇ ਦਿੱਤੇ ਕੋਰੋਨਾ ਜਾਂਚ ਸੈਂਪਲ

ਟੱਲੇਵਾਲ, 18 ਸਤੰਬਰ (ਸੋਨੀ ਚੀਮਾ)- ਪਿੰਡ ਚੀਮਾ ਵਿਖੇ ਪੰਚਾਇਤ ਮੈਂਬਰਾਂ ਸਮੇਤ 35 ਵਿਅਕਤੀਆਂ ਨੇ ਕੋਵਿਡ ਸੈਂਪਲ ਕਰਵਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀਆਂ ਅਫ਼ਵਾਹਾਂ ਵਿਚ ਆਉਣ ਦੀ ਜਗ੍ਹਾ ਆਪਣੀ 'ਤੇ ਪਰਿਵਾਰਾਂ ਦੀ ਸਿਹਤ ਲਈ ਬੇਝਿਜਕ ...

ਪੂਰੀ ਖ਼ਬਰ »

ਕਰਤਾਰ ਸਿੰਘ ਭੰਡਾਰੀ ਨਮਿਤ ਪਾਠ ਦਾ ਭੋਗ ਕੱਲ੍ਹ

ਸੰਗਰੂਰ, 18 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸਮਾਜਿਕ ਕਾਰਕੁਨ ਸ: ਕਰਤਾਰ ਸਿੰਘ ਭੰਡਾਰੀ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 20 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਨੇੜੇ ਬੱਸ ਸਟੈਂਡ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਐਸ.ਡੀ.ਐਮ. ਨੇ ਕਲੱਬਾਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਦੇ ਚਲਦਿਆਂ ਵਰਜੀਤ ਸਿੰਘ ਵਾਲੀਆ ਉਪ ਮੰਡਲ ਮੈਜਿਸਟ੍ਰੇਟ ਤਪਾ ਦੀ ਪ੍ਰਧਾਨਗੀ ਹੇਠ ਸਵੱਛ ਸਰਵੇਖਣ 2021 ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਕਲੱਬਾਂ ਨਾਲ ...

ਪੂਰੀ ਖ਼ਬਰ »

ਹਰਸਿਮਰਤ ਦਾ ਅਸਤੀਫ਼ਾ ਮਹਿਜ਼ ਇਕ ਡਰਾਮਾ - ਪ੍ਰੋ. ਗੱਜਣਮਾਜਰਾ

ਕੁੱਪ ਕਲਾਂ, 18 ਸਤੰਬਰ (ਸਰੌਦ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਮੋਦੀ ਵਜ਼ਾਰਤ 'ਚੋਂ ਅਸਤੀਫ਼ਾ ਦੇਣਾ ਮਹਿਜ਼ ਇਕ ਡਰਾਮੇ ਤੋਂ ਵਧ ਕੇ ਕੁਝ ਵੀ ਨਹੀਂ ਹੈ ਕਿਉਂਕਿ ਬਾਦਲ ਪਰਿਵਾਰ ਲੰਬਾ ਸਮਾਂ ਕਿਸਾਨਾਂ ਨੂੰ ਇਹ ਕਹਿ ਕੇ ਭਰਮਾਉਣ ਦੀ ਕੋਸ਼ਿਸ਼ ਕਰਦਾ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਮੁਕਾਬਲੇ 'ਚ ਮੱਲ੍ਹਾ ਮਾਰੀਆਂ

ਸ਼ੇਰਪੁਰ, 18 ਸਤੰਬਰ (ਸੁਰਿੰਦਰ ਚਹਿਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਹੋਟਲ ਸਨਅਤ ਤਬਾਹੀ ਦੇ ਕੰਢੇ 'ਤੇ, ਦੁਬਾਰਾ ਲੋਅ 'ਚ ਆਉਣਾ ਮੁਸ਼ਕਿਲ

ਮੂਣਕ, 18 ਸਤੰਬਰ (ਕੇਵਲ ਸਿੰਗਲਾ)- ਕੋਰੋਨਾ ਮਹਾਂਮਾਰੀ ਨਾਲ ਵੈਸੇ ਤਾਂ ਸਾਰੇ ਵਪਾਰਕ ਅਦਾਰੇ ਮੰਦੀ ਦੀ ਮਾਰ ਝੱਲ ਰਹੇ ਹਨ ਪਰ ਕੁਝ ਵਪਾਰਕ ਅਦਾਰੇ ਅਜਿਹੇ ਹਨ, ਜਿਨ੍ਹਾਂ ਦਾ ਕੋਰੋਨਾ ਦੇ ਸਥਾਈ ਹੱਲ ਨਿਕਲਣ ਤੋਂ ਬਾਅਦ ਵੀ ਉੱਭਰਨਾ ਲਗਪਗ ਨਾਮੁਮਕਿਨ ਹੈ | ਕੋਰੋਨਾ ...

ਪੂਰੀ ਖ਼ਬਰ »

ਸਲਾਈਟ ਰੋਡ ਬਣਨ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

ਲੌਾਗੋਵਾਲ, 18 ਸਤੰਬਰ (ਖੰਨਾ, ਵਿਨੋਦ)-ਪਿਛਲੇ ਲੰਮੇ ਅਰਸੇ ਤੋਂ ਸਲਾਈਟ ਨੂੰ ਵਾਲੀ ਸੜਕ ਟੁੱਟੀ ਹੋਣ ਕਾਰਨ ਜਿੱਥੇ ਆਮ ਲੋਕ ਅਤੇ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਦੁਖੀ ਸਨ | ਉਨ੍ਹਾਂ ਲੋਕਾਂ ਅਤੇ ਵਿਦਿਆਰਥੀਆਂ ਦੀਆਂ ਲੱਖਾਂ ਦੁਆਵਾਂ ਸਦਕਾ ਇਸ ਸੜਕ ਨੂੰ ਬੂਰ ਪੈ ਹੀ ...

ਪੂਰੀ ਖ਼ਬਰ »

ਪੀ. ਏ. ਯੂ. ਕਿਸਾਨ ਮੇਲੇ ਦਾ ਸਿੱਧਾ ਪ੍ਰਸਾਰਨ ਦਿਖਾਇਆ

ਅਹਿਮਦਗੜ੍ਹ, 18 ਸਤੰਬਰ (ਰਣਧੀਰ ਸਿੰਘ ਮਹੋਲੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਅਹਿਮਦਗੜ੍ਹ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸਥਾਨਕ ਹੋਟਲ 'ਚ ਪ੍ਰੋਜੈਕਟਰ ਰਾਹੀਂ ਪੀ. ਏ. ਯੂ ਵਰਚੂਅਲ ਕਿਸਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਭਲਕੇ ਹੋਵੇਗੀ ਟਰੈਕਟਰ ਰੈਲੀ-ਰਵੀ ਡਸਕਾ

ਲਹਿਰਾਗਾਗਾ, 18 ਸਤੰਬਰ (ਸੂਰਜ ਭਾਨ ਗੋਇਲ)-ਪੰਜਾਬ ਯੂਥ ਕਾਂਗਰਸ 20 ਸਤੰਬਰ ਨੂੰ ਟਰੈਕਟਰ ਰੈਲੀ ਕੱਢ ਕੇ ਕੇਂਦਰ ਸਰਕਾਰ ਨੂੰ ਕਿਸਾਨ ਅਤੇ ਪੰਜਾਬ ਵਿਰੋਧੀ ਆਰਡੀਨੈਂਸ ਰੱਦ ਕਰਨ ਦੀ ਮੰਗ ਕਰੇਗਾ | ਅੱਜ ਇੱਥੇ ਜਾਣਕਾਰੀ ਦਿੰਦਿਆਂ ਸ਼ੇਰਵਿੰਦਰ ਸਿੰਘ ਧਾਲੀਵਾਲ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰੀ ਵਜ਼ਾਰਤ ਨੂੰ ਲੱਤ ਮਾਰ ਕੇ ਹਰਸਿਮਰਤ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਅਕਾਲੀ ਆਗੂ

ਧਨੌਲਾ, 18 ਸਤੰਬਰ (ਜਤਿੰਦਰ ਸਿੰਘ ਧਨੌਲਾ)-ਕੇਂਦਰੀ ਵਜ਼ਾਰਤ ਨੂੰ ਲੱਤ ਮਾਰ ਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਤੇ ਕੇਵਲ ਪੰਜਾਬ ਦੇ ਕਿਸਾਨਾਂ ਦੀ ਵਾਰਸ ਹਨ ¢ ਇਹ ਪ੍ਰਗਟਾਵਾ ਉੱਘੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਅਤੇ ਜਥੇ. ...

ਪੂਰੀ ਖ਼ਬਰ »

ਧਾਰਮਿਕ ਆਗੂਆਂ ਨੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਸਾਥ ਦੇਣ ਦਾ ਕੀਤਾ ਐਲਾਨ

ਅਹਿਮਦਗੜ੍ਹ, 18 ਸਤੰਬਰ (ਸੋਢੀ)-ਰਾਜਨੀਤਕ ਪਾਰਟੀਆਂ ਵਲੋਂ ਕਿਸਾਨ ਵਿਰੋਧੀ ਬਿੱਲ ਵਿਰੋਧ 'ਚ ਆਉਣ ਤੋਂ ਬਾਅਦ ਹੁਣ ਸਥਾਨਕ ਇਲਾਕੇ ਦੇ ਧਾਰਮਿਕ ਆਗੂਆਂ ਨੇ ਵੀ ਕਿਸਾਨਾਂ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਦਿਆਂ ਕੇਂਦਰ ਸਰਕਾਰ ਕੋਲੋਂ ਕਿਸਾਨ ਵਿਰੋਧੀ ਬਿਲ ਨੂੰ ਵਾਪਸ ਲੈਣ ...

ਪੂਰੀ ਖ਼ਬਰ »

ਘਰੇਲੂ ਖਪਤਕਾਰਾਂ ਲਈ ਬਿਜਲੀ ਬਿੱਲ ਬਣ ਰਹੇ ਹਨ ਮੁਸੀਬਤ-ਖੇੜੀ

ਸ਼ੇਰਪੁਰ, 18 ਸਤੰਬਰ (ਸੁਰਿੰਦਰ ਚਹਿਲ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜਸਵੰਤ ਸਿੰਘ ਖੇੜੀ ਅਤੇ ਐਡ. ਜਸਵੀਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਭੈਅ ਦਾ ਮਾਹੌਲ ਸਿਰਜਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪ੍ਰਧਾਨ ਬਲਦੇਵ ਸਿੰਘ ਮੱਲ੍ਹੀ ਨਮਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 18 ਸਤੰਬਰ (ਸੋਨੀ ਚੀਮਾ)-ਪਿੰਡ ਮੱਲੀਆਂ ਦੇ ਪ੍ਰਧਾਨ ਬਲਦੇਵ ਸਿੰਘ ਮੱਲ੍ਹੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਮੌਕੇ ਬਾਬਾ ਭਗਵਾਨ ਦਾਸ ਭੋਤਨਾ ਅਤੇ ਸੁਖਪਾਲ ਸਿੰਘ ਭਿੜ੍ਹਾ ਸਾਹਿਬ ਵਾਲਿਆਂ ਨੇ ...

ਪੂਰੀ ਖ਼ਬਰ »

ਸੰਘਰਸ਼ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਅਮਰਗੜ੍ਹ, 18 ਸਤੰਬਰ (ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਝੂੰਦਾਂ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਅਤੇ ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਾਦਾ ਨੇ ਕੇਂਦਰ ਸਰਕਾਰ ਵਲੋਂ ਜਾਰੀ ...

ਪੂਰੀ ਖ਼ਬਰ »

ਜਸਵੰਤ ਸਿੰਘ ਰਾਏ ਨਮਿਤ ਪਾਠ ਦੇ ਭੋਗ ਪਾਏ

ਸ਼ਹਿਣਾ, 18 ਸਤੰਬਰ (ਸੁਰੇਸ਼ ਗੋਗੀ)- ਪਿੰਡ ਜੋਧਪੁਰ ਦੇ ਉੱਘੇ ਸਮਾਜ ਸੇਵੀ ਪਰਿਵਾਰ ਦੇ ਆਗੂ ਜਸਵੰਤ ਸਿੰਘ ਰਾਏ ਨਮਿਤ ਪਾਠ ਦੇ ਭੋਗ ਪਿੰਡ ਦੇ ਗੁਰਦੁਆਰਾ ਭਾਈ ਮੂਲ ਵਿਖੇ ਪਾਏ ਗਏ | ਗਿਆਨੀ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ | ਹੋਰਨਾਂ ਤੋਂ ਇਲਾਵਾ ਸੰਤ ...

ਪੂਰੀ ਖ਼ਬਰ »

ਵਿਸ਼ਵ ਓਜ਼ੋਨ ਦਿਵਸ ਮਨਾਇਆ

ਲਹਿਰਾਗਾਗਾ, 18 ਸਤੰਬਰ (ਸੂਰਜ ਭਾਨ ਗੋਇਲ)- ਸਰਕਾਰੀ ਹਾਈ ਸਕੂਲ ਖੰਡੇਬਾਦ ਅਤੇ ਕੈਨੇਡਾ ਦੀ ਵਾਤਾਵਰਨ ਉੱਪਰ ਕੰਮ ਕਰ ਰਹੀ ਸੰਸਥਾ ਪਲੈਨੇਟ ਵਨ ਫਾਊਾਡੇਸ਼ਨ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ | ਹੈੱਡ ਮਾਸਟਰ ਅਰੁਣ ਗਰਗ ਅਤੇ ਪ੍ਰੋਜੈਕਟ ...

ਪੂਰੀ ਖ਼ਬਰ »

ਦੌੜ ਮੁਕਾਬਲੇ ਕਰਵਾਏ

ਲਹਿਰਾਗਾਗਾ, 18 ਸਤੰਬਰ (ਗੋਇਲ, ਗਰਗ, ਢੀਂਡਸਾ)-ਜੀਓ ਅਤੇ ਜਿਊਣ ਦਿਓ ਸੰਸਥਾ ਅਤੇ ਵਿਰਸੇ ਦੇ ਵਾਰਸ ਕਲੱਬ ਏਅਰਟੇਲ ਕੰਪਨੀ ਕਬੱਡੀ ਟੀਮ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵਰਗਵਾਸੀ ਕੁਲਦੀਪ ਸਿੰਘ ਪੋਪੀ (ਪੰਜਾਬ ਪੁਲਿਸ) ਦੀ ਯਾਦ 'ਚ ਦੌੜ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX