ਤਾਜਾ ਖ਼ਬਰਾਂ


ਡਾ. ਅਵਨੀਸ਼ ਕੁਮਾਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ
. . .  20 minutes ago
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਨੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਕੁਝ ਦਿਨ ਪਹਿਲਾਂ ਸਰਕਾਰ ਨੇ ਸਿਹਤ ਮੰਤਰੀ ਦੇ ਦੁਰਵਿਵਹਾਰ ਦੇ ਚੱਲਦਿਆਂ...
ਅਟਾਰੀ ਵਾਹਗਾ ਸਰਹੱਦ 'ਤੇ ਪਾਕਿ ਰੇਂਜਰਾਂ ਅਤੇ ਬੀ.ਐਸ.ਐਫ. ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ
. . .  51 minutes ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅੱਜ ਅਟਾਰੀ-ਵਾਹਗਾ ਸਰਹੱਦ 'ਤੇ ਪਾਕਿਸਤਾਨੀ ਰੇਂਜਰਾਂ ਅਤੇ ਬੀ.ਐਸ.ਐਫ. ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਵਾਹਗਾ ਸਰਹੱਦ 'ਤੇ ਤਾਇਨਾਤ ਪਾਕਿਸਤਾਨ ਸਤਲੁਜ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਮੁਹੰਮਦ ਆਮਿਰ ਅਹਿਮਦ ਨੇ ਅਟਾਰੀ ਸਰਹੱਦ...
ਕੈਨਬਰਾ ਹਵਾਈ ਅੱਡੇ 'ਤੇ ਗੋਲੀਬਾਰੀ
. . .  about 1 hour ago
ਮੈਲਬਾਰਨ, 14 ਅਗਸਤ - ਆਸਟਰੇਲੀਆ ਦੇ ਕੈਨਬਰਾ ਹਵਾਈ ਅੱਡੇ 'ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵਲੋਂ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਹਥਿਆਰ ਬਰਾਮਦ ਕੀਤਾ ਗਿਆ ਹੈ। ਸੀ.ਸੀ.ਟੀ.ਵੀ. ਫੁਟੇਜ ਦੀ ਸਮੀਖਿਆ ਤੋਂ ਬਾਅਦ ਪੁਲਿਸ ਇਸ ਵਿਅਕਤੀ ਨੂੰ ਹੀ ਗੋਲੀਬਾਰੀ...
ਅਰਬਪਤੀ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦਾ ਦਿਹਾਂਤ
. . .  about 2 hours ago
ਮੁੰਬਈ, 14 ਅਗਸਤ - ਅਰਬਪਤੀ ਨਿਵੇਸ਼ਕ ਅਤੇ ਅਕਾਸਾ ਏਅਰ ਦੇ ਮਾਲਕ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਆਖਰੀ ਸਾਹ ਲਿਆ। ਰਾਕੇਸ਼ ਝੁਨਝੁਨਵਾਲਾ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,092 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 14 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,092 ਨਵੇਂ ਮਾਮਲੇ ਦਰਜ ਕੀਤੇ ਗਏ ਹਨ । ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,16,861 ਹੋ ਗਈ...
ਪਾਣੀ ਦੀ ਟੈਂਕੀ ’ਤੇ ਚੜ੍ਹੇ ਪਾਵਰਕਾਮ ਦੀ ਆਊਟਸੋਰਸ ਮੀਟਰ ਯੂਨੀਅਨ ਦੇ ਚਾਰ ਮੈਂਬਰ
. . .  about 2 hours ago
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਪਾਵਰਕਾਮ ਦੀ ਆਊਟਸੋਰਸ ਮੀਟਰ ਯੂਨੀਅਨ ਦੇ ਚਾਰ ਮੈਂਬਰ...
ਵੰਡ ਦੇ ਯਾਦਗਾਰ ਦਿਵਸ' 'ਤੇ ਪ੍ਰਧਾਨ ਮੰਤਰੀ ਦਾ ਟਵੀਟ
. . .  about 3 hours ago
ਨਵੀਂ ਦਿੱਲੀ, 14 ਅਗਸਤ - ਵੰਡ ਦੇ ਯਾਦਗਾਰ ਦਿਵਸ' 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ, 'ਵੰਡ ਦੇ ਭਿਆਨਕ ਯਾਦਗਾਰ ਦਿਵਸ' 'ਤੇ, ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਵੰਡ...
ਯੂ.ਪੀ. ਕਿਸ਼ਤੀ ਹਾਦਸਾ : ਹੁਣ ਤੱਕ 12 ਲਾਸ਼ਾਂ ਬਰਾਮਦ
. . .  about 3 hours ago
ਲਖਨਊ, 14 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਕਿਸ਼ਤੀ ਦੇ ਯਮੁਨਾ ਨਦੀ 'ਚ ਪਲਟਣ ਕਾਰਨ ਲਾਪਤਾ ਹੋਏ 12 ਲੋਕਾਂ ਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਐਸ.ਪੀ. ਬਾਂਦਾ ਅਭਿਨੰਦਨ ਅਨੁਸਾਰ 3 ਲਾਸ਼ਾਂ ਅਜੇ ਵੀ ਲਾਪਤਾ ਹਨ। ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ...
ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ 'ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਨੇ ਤੋੜਿਆ ਦਮ
. . .  about 1 hour ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਕੁਲਗਾਮ ਦੇ ਕਾਇਮੋਹ 'ਚ ਅੱਤਵਾਦੀਆਂ ਵਲੋਂ ਕੱਲ੍ਹ ਸੁਰੱਖਿਆ ਬਲਾਂ ਉੱਪਰ ਕੀਤੇ ਗ੍ਰਨੇਡ ਹਮਲੇ 'ਚ ਤਾਹਿਰ ਖ਼ਾਨ ਨਾਂਅ ਦਾ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਹਾਲਤ 'ਚ ਉਸ ਨੂੰ ਅਨੰਤਨਾਗ ਦੇ ਜੀ.ਐਮ.ਸੀ. ਹਸਪਤਾਲ...
ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਅੱਜ ਹੜਤਾਲ 'ਤੇ
. . .  40 minutes ago
ਚੰਡੀਗੜ੍ਹ, 14 ਅਗਸਤ - ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਉਨ੍ਹਾਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ 'ਤੇ...
ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਦੇਸ਼ ਨੂੰ ਕਰਨਗੇ ਸੰਬੋਧਨ
. . .  about 4 hours ago
ਨਵੀਂ ਦਿੱਲੀ, 14 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਆਜ਼ਾਦੀ ਦਿਵਸ ਦੇ ਸੰਬੰਧ ਵਿਚ ਅੱਜ ਦੇਸ਼ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਬਣਨ ਤੋਂ ਬਾਅਦ ਦੇਸ਼ ਨੂੰ ਉਨ੍ਹਾਂ ਦਾ ਇਹ ਪਹਿਲਾ...
ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 7.5 ਕਿੱਲੋਮੀਟਰ ਦੌੜ ਦਾ ਆਯੋਜਨ
. . .  about 4 hours ago
ਨਵੀਂ ਦਿੱਲੀ, 14 ਅਗਸਤ - ਰੱਖਿਆ ਮੰਤਰਾਲੇ ਅਧੀਨ ਡੀ.ਐੱਚ.ਕਿਊ. ਸੁਰੱਖਿਆ ਦਸਤੇ ਵਲੋਂ ਆਜ਼ਾਦੀ ਦੇ 75 ਸਾਲਾਂ ਪੂਰੇ ਹੋਣ ਦੇ ਸੰਬੰਧ ਵਿਚ 7.5 ਕਿੱਲੋਮੀਟਰ ਦੌੜ ਦਾ ਆਯੋਜਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਸੰਗਰੂਰ 'ਚ ਰੱਖਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  about 1 hour ago
ਸੰਗਰੂਰ 14 ਅਗਸਤ (ਧੀਰਜ ਪਸ਼ੋਰੀਆ) - ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਸੰਗਰੂਰ ਵਿਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ। ਡਿਪਟੀ ਚੀਫ ਇੰਜਨੀਅਰ ਆਰ.ਕੇ. ਮਿੱਤਲ ਨੇ ਦੱਸਿਆ ਕਿ ਕੈਬਨਿਟ ਮੰਤਰੀ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਦਿੱਲੀ / ਹਰਿਆਣਾ

ਜ਼ਿਲ੍ਹਾ ਪ੍ਰੀਸ਼ਦ ਕੁਰੂਕਸ਼ੇਤਰ ਨੂੰ ਪੂਰੇ ਭਾਰਤ 'ਚ ਮਿਲਿਆ ਪਹਿਲਾ ਇਨਾਮ- ਸੁਨਹੇੜੀ

ਸ਼ਾਹਬਾਦ ਮਾਰਕੰਡਾ, 18 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਦੱਸਿਆ ਕਿ ਕੁਰੂੁਕਸ਼ੇਤਰ ਦੀ ਜ਼ਿਲ੍ਹਾ ਪ੍ਰੀਸ਼ਦ ਨੂੰ ਸਾਲ 2018-19 ਲਈ ਪੂਰੇ ਭਾਰਤ ਵਿਚ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਣ ਇਨਾਮ ਦੀ ਸ਼ਰੰਖਲਾ ਵਿਚ ਪਹਿਲਾ ਇਨਾਮ ਮਿਲਿਆ ਹੈ | ਇਹ ਇਨਾਮ ਕੇਂਦਰ ਸਰਕਾਰ ਵਲੋਂ ਦਿੱਤਾ ਗਿਆ ਹੈ ਅਤੇ ਇਸਦੇ ਤਹਿਤ 50 ਲੱਖ ਰੁਪਏ ਦੀ ਰਾਸ਼ੀ ਵਿਕਾਸ ਕਾਰਜਾਂ ਲਈ ਕੁਰੂਕਸ਼ੇਤਰ ਦੀ ਜ਼ਿਲ੍ਹਾ ਪ੍ਰੀਸ਼ਦ ਨੂੰ ਮਿਲੀ ਹੈ | ਚੇਅਰਮੈਨ ਗੁਰਦਿਆਲ ਸੁਨਹੇੜੀ ਸ਼ੁੱਕਰਵਾਰ ਨੂੰ ਸੈਫਰੋਨ ਹੋਟਲ, ਕੁਰੂਕਸ਼ੇਤਰ ਵਿਚ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੀ ਜ਼ਿਲ੍ਹਾ ਪ੍ਰੀਸ਼ਦ ਨੂੰ ਪਹਿਲਾ ਇਨਾਮ ਮਿਲਣਾ ਬੜੇ ਗੌਰਵ ਦੀ ਗੱਲ ਹੈ, ਇਸ ਦਾ ਸਿਹਰਾ ਉਨ੍ਹਾਂ ਨੇ ਮੁੱਖ ਮੰਤਰੀ ਮਨੋਹਰ ਲਾਲ, ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਮੈਂਬਰ ਅਤੇ ਕੁਰੂਕਸ਼ੇਤਰ ਦੀ ਜਨਤਾ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਦਿਨ ਰਾਤ ਵਿਕਾਸ ਕਾਰਜਾਂ ਵਿਚ ਤਰੱਕੀ ਦੇ ਰਸਤੇ ਉੱਤੇ ਹੈ ਅਤੇ ਪਿਛਲੇ ਸਾਢੇ 4 ਸਾਲ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਕਾਰਜਕਾਲ ਵਿਚ ਅਨੇਕਾਂ ਵਿਕਾਸ ਕਾਰਜ ਹੋਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਹੁਣ ਤੱਕ ਜ਼ਿਲ੍ਹਾ ਪ੍ਰੀਸ਼ਦ ਨੂੰ ਕਰੀਬ 28 ਕਰੋੜ ਰੁਪਏ ਦਾ ਬਜਟ ਆਇਆ ਹੈ, ਜਿਸ ਵਿਚੋਂ ਕਰੀਬ 26 ਕਰੋੜ ਰੁਪਏ ਵਿਕਾਸ ਕਾਰਜਾਂ 'ਤੇ ਖਰਚ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਤਰਜ ਉੱਤੇ ਪਿੰਡਾਂ ਵਿਚ ਵਿਕਾਸ ਕਾਰਜ ਹੋਣ ਇਸ ਆਧਾਰ ਉੱਤੇ ਜ਼ਿਲ੍ਹਾ ਪ੍ਰੀਸ਼ਦ ਕਾਰਜ ਕਰ ਰਹੀ ਹੈ | ਚੇਅਰਮੈਨ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ 419 ਪਿੰਡ ਹਨ ਅਤੇ 394 ਪੰਚਾਇਤਾਂ ਹਨ, ਇਨ੍ਹਾਂ ਸਾਰਿਆਂ ਵਿਚ ਵਿਕਾਸ ਕਾਰਜ ਅਗੇਤ ਦੇ ਆਧਾਰ ਉੱਤੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਜ਼ੋਰ ਉੱਤੇ ਕੁਰੂਕਸ਼ੇਤਰ ਦੀ ਜ਼ਿਲ੍ਹਾ ਪ੍ਰੀਸ਼ਦ ਨੂੰ ਰਾਸ਼ਟਰੀ ਐਵਾਰਡ ਨਾਲ ਨਵਾਜਿਆ ਗਿਆ ਹੈ, ਜ਼ਿਲ੍ਹਾ ਪ੍ਰੀਸ਼ਦ ਦੇ ਵਿਕਾਸ ਕੰਮਾਂ ਨੂੰ ਦੇਖਣ ਲਈ ਕੇਂਦਰ ਸਰਕਾਰ ਦੁਆਰਾ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਣ ਇਨਾਮ ਲਈ ਟੀਮ ਆਈ ਸੀ ਜੋ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਗਈ ਅਤੇ ਉਨ੍ਹਾਂ ਨੇ ਬਾਰੀਕੀ ਨਾਲ ਵਿਕਾਸ ਕੰਮਾਂ ਨੂੰ ਵੇਖਿਆ ਅਤੇ ਇਨ੍ਹਾਂ ਵਿਕਾਸ ਕੰਮਾਂ ਦੇ ਜ਼ੋਰ ਉੱਤੇ ਪਹਿਲਾਂ ਇਨਾਮ ਮਿਲਿਆ ਹੈ | ਇਸਦੇ ਲਈ ਜ਼ਿਲ੍ਹਾ ਪ੍ਰੀਸ਼ਦ ਨੇ ਸਾਲ 2018 ਵਿਚ ਆਨਲਾਈਨ ਫ਼ਾਰਮ ਭਰਿਆ ਸੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੇ ਦਰਵਾਜੇ ਆਮ ਵਿਅਕਤੀ ਲਈ 24 ਘੰਟੇ ਖੁੱਲੇ ਹਨ ਅਤੇ ਉਹ ਆਪਣੇ ਆਪ ਅਤੇ ਉਨ੍ਹਾਂ ਦੀ ਟੀਮ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦਫ਼ਤਰ ਵਿਚ ਰਹਿੰਦੀ ਹੈ ਅਤੇ ਇਹੀ ਮੰਥਨ ਕਰਦੀ ਹੈ ਕਿ ਪਿੰਡਾਂ ਨੂੰ ਸ਼ਹਿਰ ਦੀ ਤਰਜ ਉੱਤੇ ਅਤੇ ਕਿਵੇਂ ਵਿਕਸਿਤ ਕੀਤਾ ਜਾਵੇ | ਚੇਅਰਮੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੁਆਰਾ ਸ਼ਿਵਧਾਮ ਦਾ ਸੌਾਦਰਰਿਆਕਰਣ ਕਰਣਾ, ਗਲੀ, ਨਾਲੇ, ਚੌਪਾਲ, ਸਭ ਹੈਲਥ ਸੈਂਟਰ, ਆਂਗਨਵਾੜੀ ਕੇਂਦਰਾਂ ਦੀ ਮੁਰੰਮਤ, ਨਵੇਂ ਬੱਸ ਕਿਊ ਸੈਲਟਰ ਬਣਵਾਉਣਾ, ਸਫਾਈ ਨਾਲ ਸਬੰਧਿਤ ਕਾਰਜ ਕਰਵਾਉਣਾ, ਸਕੂਲਾਂ ਵਿਚ ਸ਼ੌਚਾਲਏ ਬਣਵਾਉਣਾ, ਓਪਨ ਜਿੰਮ ਬਣਵਾਉਣਾ ਸਹਿਤ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲਾ ਜ਼ਿਲ੍ਹਾ ਪ੍ਰੀਸ਼ਦ ਦੇ ਕੋਲ ਇੰਨ੍ਹੇ ਅਧਿਕਾਰ ਨਹੀਂ ਸਨ, ਲੇਕਿਨ ਜਦੋਂ ਤੋਂ ਪ੍ਰਦੇਸ਼ ਵਿਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਉਦੋਂ ਤੋਂ ਜ਼ਿਲ੍ਹਾ ਪ੍ਰੀਸ਼ਦ ਨੂੰ ਵਿਕਾਸ ਕੰਮਾਂ ਨਾਲ ਸਬੰਧਿਤ ਅਨੇਕ ਅਧਿਕਾਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੋਚ ਹੈ ਕਿ ਪੰਚਾਇਤੀ ਰਾਜ ਨੂੰ ਕਿਵੇਂ ਜ਼ਿਆਦਾ ਮਜਬੂਤ ਕੀਤਾ ਜਾਵੇ | ਇਸ ਮੌਕੇ ਵਾਰਡ ਨੰ. 15 ਦੇ ਮੈਂਬਰ ਰਿੰਕੂ ਥਾਨਾ, ਵਾਰਡ ਨੰ. 11 ਦੇ ਮੈਂਬਰ ਦੇ ਪ੍ਰਤੀਨਿਧੀ ਮਾਨ ਸਿੰਘ, ਵਾਰਡ ਨੰ. 6 ਦੇ ਮੈਂਬਰ ਪ੍ਰਤਿਨਿਧੀ ਡਿੰਪਲ ਸੈਣੀ ਸਹਿਤ ਜ਼ਿਲ੍ਹਾ ਪ੍ਰੀਸ਼ਦ ਦਾ ਪੂਰਾ ਸਟਾਫ਼ ਮੌਜੂਦ ਸੀ |

ਖੇਤੀ ਆਰਡੀਨੈਂਸਾਂ ਦਾ ਦੱਬ ਕੇ ਕਰਾਂਗੇ ਵਿਰੋਧ-ਭਾਰੂਖੇੜਾ

ਸਿਰਸਾ, 18 ਸਤੰਬਰ (ਅ.ਬ.)- ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾ ਸਿੰਘ ਭਾਰੂਖੇੜਾ ਨੇ ਕਿਹਾ ਹੈ ਕਿ ਕਿਸਾਨ ਖੇਤੀ ਸਬੰਧੀ ਆਰਡੀਨੈਂਸਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਆਪਣੀ ਪੂਰੀ ਵਾਹ ਲਾਉਣਗੇ | ਇਨ੍ਹਾਂ ਦਾ ਕਿਸਾਨ ਦੱਬ ਕੇ ਵਿਰੋਧ ਕਰਨਗੇ | ਉਹ ਵੱਖ-ਵੱਖ ...

ਪੂਰੀ ਖ਼ਬਰ »

ਕੋਰੋਨਾ ਟੈਸਟ ਕਰਨ ਪਹੁੰਚੀ ਮੈਡੀਕਲ ਟੀਮ ਨੂੰ ਦੇਖਦੇ ਹੀ ਦੁਕਾਨਦਾਰ ਹੋਏ ਫਰਾਰ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਕੋਰੋਨਾ ਦੇ ਟੈਸਟ ਕਰਨ ਲਈ ਜਦੋਂ ਮੈਡੀਕਲ ਟੀਮ ਕੁੰਜਪੁਰਾ ਰੋਡ 'ਤੇ ਪਹੁੰਚੀ ਤਾਂ ਦੁਕਾਨਦਾਰਾਂ ਵਿਚ ਹੜਕੰਪ ਮਚ ਗਿਆ, ਜਿਸ ਕਾਰਨ ਜ਼ਿਆਦਾਤਰ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਮੌਕੇ ਤੋਂ ਫਰਾਰ ਹੋ ਗਏ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਮਾਰਕੀਟ ਕਮੇਟੀ ਕਾਲਾਂਵਾਲੀ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ

ਸਿਰਸਾ, 18 ਸਤੰਬਰ (ਅ.ਬ.)- ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਹਰਿਆਣਾ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ 'ਤੇ ਕਾਲਾਂਵਾਲੀ ਦੀਆਂ ਤਿੰਨਾਂ ਆੜ੍ਹਤੀ ਐਸੋਸੀਏਸ਼ਨਾਂ, ਕਿਸਾਨ ਯੂਨੀਅਨ, ਮਜ਼ਦੂਰ ਯੂਨੀਅਨ ਅਤੇ ਮੁਨੀਮ ਯੂਨੀਅਨ ...

ਪੂਰੀ ਖ਼ਬਰ »

ਬੀਤੀ ਅੱਧੀ ਰਾਤ ਨੂੰ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਦੋ ਕਰਮਚਾਰੀਆਂ ਨੂੰ ਫੱਟੜ ਕਰਕੇ ਲੁੱਟੇ 30 ਹਜ਼ਾਰ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਕੁੰਜਪੁਰਾ ਰੋਡ 'ਤੇ ਸੈਕਟਰ 9 ਨੇੜੇ ਸਥਿਤ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਨੂੰ ਤਿੰਨ ਲੁਟੇਰਿਆਂ ਨੇ ਪੈਟਰੋਲ ਪੰਪ 'ਤੇ ਕੰਮ ਕਰਦੇ ਦੋ ਕਰਮਚਾਰੀਆਂ ਨੂੰ ਫੱਟੜ ਕਰਕੇ ਉਨ੍ਹਾਂ ਤੋਂ ਕਰੀਬ 30 ਹਜ਼ਾਰ ਰੁਪਏ ਦੀ ਨਕਦੀ, ਦੋ ...

ਪੂਰੀ ਖ਼ਬਰ »

ਡੀਲਰ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌ ਾਪਿਆ

ਨਰਾਇਣਗੜ੍ਹ, 18 ਸਤੰਬਰ (ਪੀ. ਸਿੰਘ)-ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਜਾਇਦਾਦ ਰਜਿਸਟ੍ਰੇਸ਼ਨ ਸਿਸਟਮ ਵਿਚ ਆ ਰਹੀ ਕੁੱਝ ਦਿੱਕਤਾਂ ਵਿਚ ਸੁਧਾਰ ਕਰਨ 'ਤੇ ਨਗਰਪਾਲਿਕਾ ਖੇਤਰ ਵਿਚ ਪੰਜ ਕਿਲੋਮੀਟਰ ਤੱਕ ਵਧਾਈ ਗਈ ਦੋ ਫੀਸਦੀ ਅਸ਼ਟਾਮ ਡਿਊਟੀ ਵਾਪਸ ਲਏ ਜਾਣ ...

ਪੂਰੀ ਖ਼ਬਰ »

ਫਿੱਟ ਇੰਡੀਆ ਫ੍ਰੀਡਮ ਰਨ ਮੂਵਮੈਂਟ ਦੇ ਤਹਿਤ ਸਿਹਤਯਾਬੀ ਲਈ ਕੀਤਾ ਜਾ ਰਿਹਾ ਸੁਚੇਤ

ਯਮੁਨਾਨਗਰ, 18 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਭਾਰਤ ਸਰਕਾਰ ਦੇ ਯੁਵਾ ਪ੍ਰੋਗਰਾਮਾਂ ਅਤੇ ਖੇਡ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਐੱਨ. ਐੱਸ. ਐੱਸ. ਅਧਿਕਾਰੀਆਂ, ਡਾ. ਮਹੇਸ਼, ਡਾ. ਦੀਪਮਾਲਾ, ਡਾ. ਜਤਿੰਦਰ ਤੇ ਪ੍ਰੋ. ਮਨਜੀਤ ...

ਪੂਰੀ ਖ਼ਬਰ »

ਮੋਟਰਸਾਈਕਲ ਹਾਦਸੇ 'ਚ ਇਕ ਜ਼ਖ਼ਮੀ

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਨਜਦੀਕੀ ਪਿੰਡ ਸ਼ਿਓਦਾਨਪੁਰਾ ਦੇ ਕੋਲ ਇਕ ਵਿਅਕਤੀ ਮੋਟਰ ਸਾਈਕਲ ਤੋਂ ਡਿੱਗਕੇ ਗੰਭੀਰ ਜਖ਼ਮੀ ਹੋ ਗਿਆ | ਮੁੱਢਲੇ ਇਲਾਜ ਦੇ ਬਾਅਦ ਉਸ ਨੂੰ ਸਿਰਸਾ ਲਈ ਰੈਫਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕੁਲਦੀਪ ਕੁਮਾਰ ਪੁੱਤਰ ਸੁਭਾਸ਼ ...

ਪੂਰੀ ਖ਼ਬਰ »

ਜੰਮੂ 'ਚ ਪੰਜਾਬੀ ਨੂੰ ਰਾਜ ਭਾਸ਼ਾ ਦਾ ਦਰਜਾ ਬਹਾਲ ਕਰਨ ਦੀ ਮੰਗ-ਔਜਲਾ

ਰਤੀਆ, 18 ਸਤੰਬਰ (ਬੇਅੰਤ ਕੌਰ ਮੰਡੇਰ)- ਲੋਕ ਚੇਤਨਾ ਮੰਚ ਹਰਿਆਣਾ ਅਤੇ ਹਰਿਆਣਾ ਪੰਜਾਬੀ ਸਾਹਿਤ ਕਲਾ ਮੰਚ ਦੀ ਸਾਂਝੀ ਅਹਿਮ ਬੈਠਕ ਸਾਹਿਤ ਚੇਤਨਾ ਲਾਇਬਰੇਰੀ ਵਿਚ ਕੋਵਿਡ-19 ਦੇ ਨਿਯਮਾਂ ਨੂੰ ਮੁੱਖ ਰੱਖਦਿਆਂ ਖੇਤਰ ਦੇ ਪ੍ਰਮੁੱਖ ਸਮਾਜ ਸੇਵੀ ਤੇਜਿੰਦਰ ਸਿੰਘ ਔਜਲਾ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸੂਬੇ ਦੇ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਪਿਛਲੇ 8 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਨਾਜ ਮੰਡੀ ਵਿਚ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਬਾਜ਼ਾਰ ਵਿਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੀ ਅਰਥੀ ਯਾਤਰਾ ਕੱਢ ਕੇ ਦੇਵੀ ਲਾਲ ਚੌਕ ਵਿਚ ਪੁਤਲਾ ਫੂਕਿਆ | ...

ਪੂਰੀ ਖ਼ਬਰ »

40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਪੁਲਿਸ ਨੇ ਪਿੰਡ ਤਲਵਾੜਾ ਖੁਰਦ ਦੇ ਕੋਲ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ ਕਿ ਇੱਥੇ ਪੁਲਿਸ ਟੀਮ ਗਸ਼ਤ ਅਤੇ ਪੜਤਾਲ ਦੌਰਾਨ ਮੌਜੂਦ ਸੀ ਕਿ ਪਿੰਡ ਤਲਵਾੜਾ ਖੁਰਦ ਦੇ ਕੋਲ ਮੌਜੂਦ ...

ਪੂਰੀ ਖ਼ਬਰ »

ਖੇਤਰ 'ਚ ਕੋਰੋਨਾ ਮਹਾਂਮਾਰੀ ਦੇ ਵਾਧੇ 'ਤੇ ਚਿੰਤਾ

ਰਤੀਆ, 18 ਸਤੰਬਰ (ਬੇਅੰਤ ਕੌਰ ਮੰਡੇਰ)- ਖੇਤਰ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਣ ਅਤੇ ਹਰਰੋਜ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਚਿੰਤਾ ਵਧ ਰਹੀ ਹੈ | ਇਸ ਸਬੰਧ ਵਿਚ ਸਿਹਤ ਸੇਵਾਵਾਂ ਦੇ ਇੰਚਾਰਜ ਡਾ: ਭਰਤ ਸਿੰਘ ਨੇ ਕਿਹਾ ਕਿ ਰੇਹੜੀ ਆਦਿ 'ਤੇ ਫਲ, ਸਬਜ਼ੀਆਂ ...

ਪੂਰੀ ਖ਼ਬਰ »

530 ਗ੍ਰਾਮ ਅਫ਼ੀਮ ਸਮੇਤ ਸਪਲਾਇਰ ਕਾਬੂ

ਰਤੀਆ, 18 ਸਤੰਬਰ (ਬੇਅੰਤ ਕੌਰ ਮੰਡੇਰ)- ਸਪੈਸ਼ਲ ਸਟਾਫ਼ ਫ਼ਤਿਹਾਬਾਦ ਪੁਲਿਸ ਨੇ ਰਤੀਆ ਸਬ ਡਵੀਜ਼ਨ ਦੇ ਪਿੰਡ ਬਾਦਲਗੜ੍ਹ ਨੇੜੇ ਬੀਰੇਵਾਲਾ ਪੰਜਾਬ ਟੀ. ਪੁਆਇੰਟ 'ਤੇ ਨਾਕਾਬੰਦੀ ਦੌਰਾਨ ਮਾਨਸਾ ਪੰਜਾਬ ਦੇ ਵਸਨੀਕ ਰਣਜੀਤ ਸਿੰਘ ਉਰਫ਼ ਕਾਲਾ ਨੂੰ 530 ਗ੍ਰਾਮ ਅਫ਼ੀਮ ਸਮੇਤ ...

ਪੂਰੀ ਖ਼ਬਰ »

3750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਹੈਪੀ)-ਥਾਣਾ ਕਬੀਰਪੁਰ ਦੇ ਇੰਸਪੈਕਟਰ ਕਿਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਮੱਖਣ ਸਿੰਘ ਪੁਲਿਸ ਪਾਰਟੀ ਨਾਲ ਦੌਰਾਨੇ ਗਸ਼ਤ ਵਾਈ ਪੁਆਇੰਟ ਬੂਸੋਵਾਲ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨ ਖ਼ਿਲਾਫ਼ ਆੜ੍ਹਤੀਆਂ ਨੇ ਸ਼ੁਰੂ ਕੀਤੀ ਬੇਮਿਆਦੀ ਹੜਤਾਲ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਹਰਿਆਣਾ ਸਟੇਟ ਆੜਤੀ ਐਸੋਸੀਏਸ਼ਨ ਦੇ ਸੱਦੇ 'ਤੇ ਰਾਜ ਭਰ ਦੀਆਂ ਦਾਣਾ ਮੰਡੀਆਂ ਵਿਚ ਅੱਜ ਤੋਂ ਬੇਮਿਆਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਆੜਤੀ, ਕਿਸਾਨ ਅਤੇ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ

ਸਿਰਸਾ, 18 ਸਤੰਬਰ (ਅ.ਬ.)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਨੇ ਦੋ ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ ਜਿਸ ਨਾਲ ਮੌਤਾਂ ਦਾ ਅੰਕੜਾ 41 ਹੋ ਗਿਆ ਹੈ | 121 ਨਵੇਂ ਕੇਸ ਮਿਲਣ ਨਾਲ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 2843 'ਤੇ ਪੁੱਜ ਗਿਆ ਹੈ ਜਦੋਂਕਿ 1804 ਵਿਅਕਤੀ ਸਿਹਤਯਾਬ ਹੋਏ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਿਰਸਾ, 18 ਸਤੰਬਰ (ਅ.ਬ.)- ਸਿਰਸਾ ਜ਼ਿਲ੍ਹਾ ਦੇ ਪਿੰਡ ਮਾਖੋਸਰਾਣੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਾਪ ਦਿੱਤੀ ਗਈ ਹੈ | ਪੁਲੀਸ ਨੇ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਹਰਸਿਮਰਤ ਬਾਦਲ ਦੇ ਅਸਤੀਫ਼ੇ ਮਗਰੋਂ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ 'ਤੇ ਅਸਤੀਫ਼ੇ ਦਾ ਦਬਾਅ ਵਧਿਆ

ਸਿਰਸਾ, 18 ਸਤੰਬਰ (ਅ.ਬ.)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਸਬੰਧੀ ਆਰਡੀਨੈਂਸਾਂ ਦੇ ਵਿਰੋਧ ਵਿਚ ਅਸਤੀਫ਼ਾ ਦਿੱਤੇ ਜਾਣ ਮਗਰੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ 'ਤੇ ਅਸਤੀਫ਼ਾ ਦੇਣ ਦਾ ਦਬਾਅ ਵੱਧ ਗਿਆ ਹੈ | ਕਿਸਾਨ ...

ਪੂਰੀ ਖ਼ਬਰ »

ਨਗਰ ਨਿਗਮ ਦੇ ਅੱਧੇ ਤੋਂ ਵੱਧ ਕੌ ਾਸਲਰਾਂ ਨੇ ਅਧਿਕਾਰੀਆਂ ਵਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਲਗਾਏ ਦੋਸ਼

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਹਰਿਆਣਾ ਦੇ ਗ੍ਰਹਿ ਖੇਤਰ ਦੀ ਨਗਰ ਨਿਗਮ ਦੇ ਅਧਿਕਾਰੀਆਂ ਦੇ ਕਾਰਗੁਜ਼ਾਰੀਆਂ 'ਤੇ ਸਵਾਲ ਚੁਕਦੇ ਹੋਏ ਅੱਧੇ ਤੋਂ ਵੱਧ ਕੌਾਸਲਰਾਂ ਨੇ ਮੇਅਰ ਰੇਣੂ ਬਾਲਾ ਗੁਪਤਾ ਨੂੰ ਆਪਣੀ ਅਣਦੇਖੀ ਕੀਤੇ ਜਾਣ ਦੇ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਆਰਡੀਨੈਂਸ ਪਾਸ ਹੋਣ ਮਗਰੋਂ ਆੜ੍ਹਤੀਆਂ ਨੇ ਮੰਡੀਆਂ ਬੰਦ ਕਰਕੇ ਕੀਤਾ ਪ੍ਰਦਰਸ਼ਨ

ਸਿਰਸਾ, 18 ਸਤੰਬਰ (ਅ.ਬ.)- ਖੇਤੀ ਸਬੰਧੀ ਆਰਡੀਨੈਂਸ ਲੋਕ ਸਭਾ ਵੱਲੋਂ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਮਗਰੋਂ ਆੜ੍ਹਤੀਆਂ ਨੇ ਸਿਰਸਾ ਦੀ ਅਨਾਜ ਮੰਡੀ ਵਿਚ ...

ਪੂਰੀ ਖ਼ਬਰ »

ਦਿੱਲੀ ਵਿਚ 5 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ | ਹਾਲਾਂਕਿ ਇਸ ਦੌਰਾਨ ਆਨਲਾਈਨ ਕਲਾਸਾਂ ਚਲਦੀਆਂ ਰਹਿਣਗੀਆਂ | ਇਸ ਮਾਮਲੇ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਨੇ ਸਕੂਲ ਵਿਰੁੱਧ ਕਾਰਵਾਈ ਕਰਨ ਲਈ ਲਿਖਿਆ ਮੁੱਖ ਮੰਤਰੀ ਨੂੰ ਪੱਤਰ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੇਰੈਂਟਸ ਐਸੋਸੀਏਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ ਕਿ ਉਹ 76 ਪ੍ਰਾਈਵੇਟ ਸਕੂਲਾਂ ਦੇ ਵਿਰੱੁਧ ਕਾਰਵਾਈ ਕਰਨ ਜੋ ਕਿ ਸਿੱਖਿਆ ਵਿਭਾਗ ਦੇ ਹੁਕਮ ਨੂੰ ਨਹੀਂ ਮੰਨ ਰਹੇ | ...

ਪੂਰੀ ਖ਼ਬਰ »

ਪੁਲਿਸ ਨੇ ਨਕਲੀ ਕਰੀਮ ਬਣਾਉਣ ਵਾਲੀ ਫ਼ੈਕਟਰੀ ਫੜੀ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ ਵਿਚ ਪੁਲਿਸ ਨੇ ਮੂੰਹ 'ਤੇ ਲਗਾਉਣ ਵਾਲੀ ਕ੍ਰੀਮ ਦੀ ਫ਼ੈਕਟਰੀ 'ਤੇ ਛਾਪਾ ਮਾਰ ਕੇ ਉਥੋਂ ਇਕ ਨਾਮੀ ਕੰਪਨੀ ਦੇ ਨਾਂਅ 'ਤੇ ਨਕਲੀ ਕਰੀਮ ਬਣਾਉਣ ਵਾਲਾ ਸਾਮਾਨ ਫੜਿਆ ਹੈ, ਜਿਸ ਵਿਚ 6 ...

ਪੂਰੀ ਖ਼ਬਰ »

ਸੋਨੇ ਦੀ ਕੀਮਤ ਵਧਣ 'ਤੇ ਕਾਰੋਬਾਰੀ ਹੋਏ ਪੇ੍ਰਸ਼ਾਨ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਦੇ ਵਿਚ ਬੇਸ਼ਕ ਅਰਥਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਗਈ ਹੈ ਪ੍ਰੰਤੂ ਸੋਨੇ ਦੀ ਕੀਮਤ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਰਕੇ ਇਸ ਦੇ ਕਾਰੋਬਾਰੀ ਬਹੁਤ ਪੇ੍ਰਸ਼ਾਨ ਹਨ ਕਿਉਂਕਿ ਇਕ ਤਾਂ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀ ਪ੍ਰੀਖਿਆ 'ਚ ਪਾਰਦਰਸ਼ਤਾ ਹੁੰਦੀ ਹੈ- ਅੰਜਲੀ ਛਾਬੜਾ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦਿੱਲੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਦਲਵਿੰਦਰ ਸਿੰਘ ਅਤੇ ਪਿ੍ੰਸੀਪਲ ਸਤਬੀਰ ਸਿੰਘ ਦੇ ਵਲੋਂ ਵੈਬੀਨਾਰ ਕਰਵਾਇਆ ਗਿਆ | ਇਸ ਦਾ ਵਿਸ਼ਾ ਦਸਵੀਂ ਤੇ ...

ਪੂਰੀ ਖ਼ਬਰ »

ਲਾਪਤਾ ਸਰੂਪਾਂ ਦੇ ਅਸਲ ਦੋਸ਼ੀ ਬੇਨਕਾਬ ਹੋਣੇ ਜ਼ਰੂਰੀ- ਅਕਾਲੀ ਦਲ (ਮਾਸਟਰ ਤਾਰਾ ਸਿੰਘ)

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਸਾਰੀ ਸੱਚਾਈ ਸੰਗਤ ਨੂੰ ਜ਼ਰੂਰ ਪਤਾ ਲੱਗਣੀ ਚਾਹੀਦੀ ਹੈ ਅਤੇ ਇਸ ਦਾ ਖੁਲਾਸਾ ਹੋਣਾ ਵੀ ਬੇਹੱਦ ਜ਼ਰੂਰੀ ਹੈ ਕਿ ਆਖਿਰ ਸਿੱਖੀ ਮਰਿਆਦਾ ਤੇ ਪਰੰਪਰਾਵਾਂ ਦੀ ...

ਪੂਰੀ ਖ਼ਬਰ »

ਦਾਦੂਵਾਲ ਦੀ ਅਗਵਾਈ 'ਚ ਸਰਨਾ ਧੜੇ ਨੇ ਅਕਾਲ ਤਖ਼ਤ ਨੂੰ ਸੌ ਾਪਿਆ ਸ਼ਿਕਾਇਤ ਪੱਤਰ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ 'ਚ ਸੰਤ ਦਾਦੂਵਾਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਇਕ ਸ਼ਿਕਾਇਤ ਪੱਤਰ ਸੌਾਪਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਦਰਸ਼ਨ ਕਰਨ ਵਾਲੇ ਗੁਰੂ ਸਾਹਿਬ ਦਾ ਸਤਿਕਾਰ ਨਹੀਂ ਬਲਕਿ ਅਪਮਾਨ ਕਰ ਰਹੇ - ਹਿੱਤ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂਅ ਵਰਤ ਕੇ ਰਾਜਨੀਤੀ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ | ...

ਪੂਰੀ ਖ਼ਬਰ »

ਦਿੱਲੀ-ਭਾਜਪਾ ਨੇ ਕੇਜਰੀਵਾਲ ਸਰਕਾਰ ਦੇ ਸਿੱਖਿਆ ਮਾਡਲ 'ਤੇ ਉਠਾਏ ਸਵਾਲ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕੇਜਰੀਵਾਲ ਦੇ ਸਿੱਖਿਆ ਮਾਡਲ 'ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਸਿਰਫ ਵੱਡੀਆਂ ਵੱਡੀਆਂ ਗੱਲਾਂ ਕਰਨਾ ਹੀ ਜਾਣਦੀ ਹੈ | ਜਦਕਿ ਉਹ ਕਾਲਜਾਂ ਨੂੰ ਫੰਡ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀ ਪ੍ਰੀਖਿਆ 'ਚ ਪਾਰਦਰਸ਼ਤਾ ਹੁੰਦੀ ਹੈ- ਅੰਜਲੀ ਛਾਬੜਾ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦਿੱਲੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਦਲਵਿੰਦਰ ਸਿੰਘ ਅਤੇ ਪਿ੍ੰਸੀਪਲ ਸਤਬੀਰ ਸਿੰਘ ਦੇ ਵਲੋਂ ਵੈਬੀਨਾਰ ਕਰਵਾਇਆ ਗਿਆ | ਇਸ ਦਾ ਵਿਸ਼ਾ ਦਸਵੀਂ ਤੇ ...

ਪੂਰੀ ਖ਼ਬਰ »

ਹਾਦਸੇ ਵਿਚ ਏ. ਐਸ. ਆਈ. ਦੀ ਮੌਤ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿਲੀ ਦੇ ਵਜ਼ੀਰਾਬਾਦ ਇਲਾਕੇ ਵਿਚ ਡਿਊਟੀ ਦੇ ਰਹੇ ਟ੍ਰੈਫਿਕ ਪੁਲਿਸ ਦੇ ਏ. ਐਸ. ਆਈ. ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ ਜੋ ਕਿ ਆਪਣੇ ਸਟਾਫ਼ ਦੇ ਨਾਲ ਧੀਰਪੁਰ ਆਈ. ਟੀ. ਓ. ਦੇ ਕੋਲ ਗੱਡੀਆਂ ਦੀ ਜਾਂਚ ਕਰ ਰਹੇ ਸਨ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਬਾਅਦ ਮਨਜੀਤ ਸਿੰਘ ਜੀ. ਕੇ. ਨੇ ਉਠਾਏ ਕਈ ਸਵਾਲ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਖੇਤੀ ਸਬੰਧਿਤ ਬਿੱਲ ਦੇ ਵਿਰੁੱਧ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਕੈਬਨਿਟ ਤੋਂ ਦਿੱਤੇ ਅਸਤੀਫ਼ੇ 'ਤੇ ਜਾਗੋ ਪਾਰਟੀ ਨੇ ਸਵਾਲ ਉਠਾਉਂਦੇ ਹੋਏ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣ ਜਲਦੀ ...

ਪੂਰੀ ਖ਼ਬਰ »

ਲਾਪਤਾ ਸਰੂਪਾਂ ਦੇ ਅਸਲ ਦੋਸ਼ੀ ਬੇਨਕਾਬ ਹੋਣੇ ਜ਼ਰੂਰੀ- ਅਕਾਲੀ ਦਲ (ਮਾਸਟਰ ਤਾਰਾ ਸਿੰਘ)

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਸਾਰੀ ਸੱਚਾਈ ਸੰਗਤ ਨੂੰ ਜ਼ਰੂਰ ਪਤਾ ਲੱਗਣੀ ਚਾਹੀਦੀ ਹੈ ਅਤੇ ਇਸ ਦਾ ਖੁਲਾਸਾ ਹੋਣਾ ਵੀ ਬੇਹੱਦ ਜ਼ਰੂਰੀ ਹੈ ਕਿ ਆਖਿਰ ਸਿੱਖੀ ਮਰਿਆਦਾ ਤੇ ਪਰੰਪਰਾਵਾਂ ਦੀ ...

ਪੂਰੀ ਖ਼ਬਰ »

ਜ਼ਖ਼ਮੀ ਜਾਨਵਰਾਂ, ਪੰਛੀਆਂ ਲਈ ਜਲਦੀ ਸ਼ੁਰੂ ਹੋਵੇਗੀ ਗਰੀਨ ਹੈਲਪ ਲਾਈਨ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਸੜਕਾਂ 'ਤੇ ਕਈ ਵਾਰ ਲੋਕਾਂ ਨੂੰ ਜ਼ਖ਼ਮੀ ਜਾਂ ਗੰਭੀਰ ਹਾਲਤ 'ਚ ਜਾਨਵਰ ਤੇ ਪੰਛੀ ਪਏ ਮਿਲਦੇ ਹਨ ਪ੍ਰੰਤੂ ਜ਼ਿਆਦਾ ਲੋਕਾਂ ਨੂੰ ਇਹ ਨਹੀਂ ਪਤਾ ਕਿ ਇਨ੍ਹਾਂ ਦੇ ਪ੍ਰਤੀ ਉਹ ਕਿਸ ਨੂੰ ਸ਼ਿਕਾਇਤ ਕਰਨ, ਜਿਸ ...

ਪੂਰੀ ਖ਼ਬਰ »

ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਕੰਵਲਜੀਤ ਸਿੰਘ ਅਲੱਗ ਨਹੀਂ ਰਹੇ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਕੰਵਲਜੀਤ ਸਿੰਘ ਅਲੱਗ ਦੀ ਅੱਜ ਮੌਤ ਹੋ ਗਈ ਹੈ | ਉਹ ਪਿਛਲੇ ਦਿਨਾਂ ਤੋਂ ਬਿਮਾਰ ਸਨ | ਉਹ ਕੁਝ ਦਿਨ ਪਹਿਲਾਂ ਹੀ ਆਪਣੀ ਡਿਊਟੀ 'ਤੇ ਹਾਜ਼ਰ ਹੋਏ ਸਨ | ਉਹ ਕਰਤਾਰ ਸਿੰਘ ਕੋਛੜ ਤੋਂ ...

ਪੂਰੀ ਖ਼ਬਰ »

ਦਿੱਲੀ 'ਚ ਬਣਾਏ ਜਾਣਗੇ ਈ-ਗੱਡੀਆਂ ਲਈ ਚਾਰਜਿੰਗ ਸੈਂਟਰ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਿੱਲੀ ਵਿਚ ਈ-ਗੱਡੀਆਂ ਦੇ ਪ੍ਰਤੀ ਲੋਕਾਂ ਦੀ ਦਿਲਚਸਪੀ ਵਧਾਉਣ ਦੀ ਚਾਹਵਾਨ ਹੈ ਅਤੇ ਇਸ ਪ੍ਰਤੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਮਾਮਲੇ ਪ੍ਰਤੀ ਸਰਕਾਰ ਵਲੋਂ ਨੈਟਵਰਕ ਤਿਆਰ ਕੀਤਾ ਜਾ ਰਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX