ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 2 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 minute ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 5 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 6 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 8 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 8 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 8 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਪਹਿਲਾ ਸਫ਼ਾ

ਮੁਅੱਤਲ ਸੰਸਦ ਮੈਂਬਰਾਂ ਦੇ ਮੁੱਦੇ 'ਤੇ ਸੱਤਾਧਾਰੀ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ

* ਵਿਰੋਧੀ ਧਿਰਾਂ ਵਲੋਂ ਬਾਕੀ ਰਹਿੰਦੇ ਇਜਲਾਸ ਲਈ ਲੋਕ ਸਭਾ ਤੇ ਰਾਜ ਸਭਾ 'ਚੋਂ ਬਾਈਕਾਟ
* ਮੁਅੱਤਲੀ 'ਤੇ ਹਰੀਵੰਸ਼ ਅਤੇ ਸ਼ਰਦ ਪਵਾਰ ਦਾ ਇਕ ਦਿਨ ਦਾ ਵਰਤ * ਮੁਅੱਤਲ ਸੰਸਦ ਮੈਂਬਰਾਂ ਦਾ ਧਰਨਾ ਖ਼ਤਮ

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਰਾਜ ਸਭਾ 'ਚੋਂ ਮੁਅੱਤਲ ਕੀਤੇ 8 ਸੰਸਦ ਮੈਂਬਰਾਂ ਦੇ ਮੁੱਦੇ 'ਤੇ ਆਹਮੋ-ਸਾਹਮਣੇ ਹੋਏ ਸੱਤਾਧਾਰੀ ਅਤੇ ਵਿਰੋਧੀ ਧਿਰਾਂ ਨੇ ਇਕ-ਦੂਜੇ ਨੂੰ ਜੰਮ ਕੇ ਨਿਸ਼ਾਨਾ ਬਣਾਇਆ, ਜਿੱਥੇ ਵਿਰੋਧੀ ਧਿਰਾਂ ਨੇ ਸਬੰਧਿਤ ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਕਰਨ ਦੇ ਮੁੱਦੇ 'ਤੇ ਪਹਿਲਾਂ ਰਾਜ ਸਭਾ ਤੇ ਬਾਅਦ 'ਚ ਲੋਕ ਸਭਾ 'ਚੋਂ ਬਾਕੀ ਰਹਿੰਦੇ ਇਜਲਾਸ ਲਈ ਬਾਈਕਾਟ ਕਰ ਦਿੱਤਾ ਹੈ। ਉੱਥੇ ਸੱਤਾ ਧਿਰ ਨੇ ਮੁਅੱਤਲੀ ਵਾਪਸ ਲੈਣ ਲਈ ਸ਼ਰਤ ਰੱਖਦਿਆਂ ਕਿਹਾ ਕਿ ਜੇਕਰ ਸਬੰਧਿਤ ਮੈਂਬਰ ਆਪਣੇ ਵਿਹਾਰ ਤੇ ਮੁਆਫ਼ੀ ਮੰਗਣ ਤਾਂ ਉਨ੍ਹਾਂ ਦੀ ਮੁਅੱਤਲੀ ਰੱਦ ਕਰਨ ਬਾਰੇ ਫ਼ੈਸਲਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਰਕਾਰ ਨੇ ਖੇਤੀਬਾੜੀ ਨਾਲ ਸਬੰਧਿਤ ਤੀਜਾ ਬਿੱਲ ਲੋੜੀਂਦੀਆਂ ਵਸਤਾਂ ਬਾਰੇ (ਸੋਧ) ਬਿੱਲ 2020 ਵੀ ਰਾਜ ਸਭਾ 'ਚੋਂ ਪਾਸ ਕਰਵਾ ਲਿਆ ਹੈ।
ਮੁਅੱਤਲੀ ਦੇ ਵਿਰੋਧ 'ਚ ਅੱਠੇ ਸਾਂਸਦ ਰਾਤ ਭਰ ਸੰਸਦ ਭਵਨ ਦੇ ਅੰਦਰ ਹੀ ਧਰਨੇ 'ਤੇ ਬੈਠੇ ਰਹੇ। ਮੰਗਲਵਾਰ ਸਵੇਰੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਇਨ੍ਹਾਂ ਸਾਂਸਦਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਤੋਂ ਬਾਅਦ ਵਿਰੋਧੀ ਧਿਰਾਂ ਵਲੋਂ 3 ਅਹਿਮ ਮੰਗਾਂ ਰੱਖੀਆਂ। ਪਹਿਲੀ ਮੰਗ 'ਚ ਸਰਕਾਰ ਨੂੰ ਨਵਾਂ ਬਿੱਲ ਲਿਆ ਕੇ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਪ੍ਰਾਈਵੇਟ ਕੰਪਨੀ ਕਿਸਾਨਾਂ ਤੋਂ ਐੱਮ.ਐੱਸ.ਪੀ. ਤੋਂ ਹੇਠਾਂ ਉਸ ਦੀ ਫ਼ਸਲ ਨਹੀਂ ਖ਼ਰੀਦ ਸਕਦੀ। ਦੂਜਾ, ਐੱਮ.ਐੱਸ.ਪੀ. ਸਵਾਮੀਨਾਥਨ ਫਾਰਮੂਲੇ ਨਾਲ ਹੀ ਤੈਅ ਕੀਤੀ ਜਾਵੇ। ਤੀਜਾ, ਭਾਰਤ ਸਰਕਾਰ ਇਹ ਯਕੀਨੀ ਬਣਾਏ ਕਿ ਸਾਲਾਂ ਤੋਂ ਨਿਰਧਾਰਤ ਐੱਮ.ਐੱਸ.ਪੀ. ਦੀ ਕੀਮਤ 'ਤੇ ਹੀ ਉਸ ਦੀ ਫ਼ਸਲ ਖ਼ਰੀਦੇਗੀ। ਗੁਲਾਮ ਨਬੀ ਆਜ਼ਾਦ ਨੇ ਇਹ ਮੰਗਾਂ ਰਾਜ ਸਭਾ 'ਚ ਰੱਖਦਿਆਂ ਕਿਹਾ ਕਿ ਜਦ ਤੱਕ ਇਹ ਤਿੰਨੋਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਤਦ ਤਕ ਉਹ ਸਦਨ ਦੀ ਕਾਰਵਾਈ ਦਾ ਬਾਈਕਾਟ ਕਰਨਗੇ। ਆਜ਼ਾਦ ਨੇ ਅੱਠਾਂ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਇਹ ਮੰਗ ਨਹੀਂ ਸਗੋਂ ਗੁਜ਼ਾਰਿਸ਼ ਹੈ। ਉਨ੍ਹਾਂ ਸਰਕਾਰ 'ਤੇ ਤਨਜ਼ ਕਰਦਿਆਂ ਕਿਹਾ ਕਿ ਲਗਦਾ ਹੈ ਕਿ ਸਰਕਾਰ 'ਚ ਤਾਲਮੇਲ ਦੀ ਘਾਟ ਹੈ। ਇਕ ਦਿਨ ਪਹਿਲਾਂ ਖੇਤੀਬਾੜੀ ਬਿੱਲਾਂ 'ਤੇ ਪੂਰੀ ਚਰਚਾ ਐੱਮ.ਐੱਸ.ਪੀ. ਤੇਂ ਕੇਂਦਰਿਤ ਰਹੀ ਅਤੇ ਇਕ ਦਿਨ ਬਾਅਦ ਹੀ ਸਰਕਾਰ ਨੇ ਕਈ ਫ਼ਸਲਾਂ ਲਈ ਐੱਮ.ਐੱਸ.ਪੀ. ਦਾ ਐਲਾਨ ਕਰ ਦਿੱਤਾ।
ਜਦ ਸੰਸਦ 'ਚ ਹੋਈ 'ਚਾਹ ਡਿਪਲੋਮੈਸੀ'
ਸੰਸਦ ਭਵਨ 'ਚ ਸਵੇਰ ਦੀ ਸ਼ੁਰੂਆਤ ਚਾਹ ਡਿਪਲੋਮੈਸੀ ਨਾਲ ਸ਼ੁਰੂ ਹੋਈ। ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆਏ ਉਪ ਸਭਾਪਤੀ ਹਰੀਵੰਸ਼ ਮੰਗਲਵਾਰ ਸਵੇਰੇ ਹੀ ਚਾਹ ਲੈ ਕੇ ਮੁਅੱਤਲ ਸਾਂਸਦਾਂ ਕੋਲ ਧਰਨੇ ਵਾਲੀ ਥਾਂ (ਮਹਾਤਮਾ ਗਾਂਧੀ ਦੇ ਬੁੱਤ ਅੱਗੇ) ਪਹੁੰਚੇ ਪਰ ਸਾਂਸਦਾਂ ਨੇ ਚਾਹ ਪੀਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਧਰਨਾ ਖ਼ਤਮ ਕਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਹਰੀਵੰਸ਼ ਦੇ ਵਿਹਾਰ ਦੀ ਸ਼ਲਾਘਾ ਕੀਤੀ। ਉਪ ਸਭਾਪਤੀ ਹਰੀਵੰਸ਼ ਨੇ ਇਸ ਪੂਰੇ ਘਟਨਾਕ੍ਰਮ 'ਤੇ 24 ਘੰਟਿਆਂ ਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਦੂਜੇ ਪਾਸੇ ਮੁਅੱਤਲ ਸਾਂਸਦਾਂ ਦੇ ਸਮਰਥਨ 'ਚ ਉਤਰੇ ਐੱਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਵੀ ਇਕ ਦਿਨ ਦੀ ਭੁੱਖ ਹੜਤਾਲ ਦਾ ਐੈਲਾਨ ਕੀਤਾ। ਉਪ ਸਭਾਪਤੀ ਨੇ ਇਸ ਸਬੰਧ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਵੀ ਲਿਖੀ।
ਲੋੜੀਂਦੀਆਂ ਵਸਤਾਂ ਬਾਰੇ (ਸੋਧ) ਬਿੱਲ ਰਾਜ ਸਭਾ 'ਚ ਪਾਸ
ਵਿਰੋਧੀ ਧਿਰਾਂ ਦੇ ਬਾਈਕਾਟ ਤੋਂ ਬਾਅਦ ਰਾਜ ਸਭਾ 'ਚ ਸਾਢੇ ਤਿੰਨ ਘੰਟੇ ਦੇ ਅੰਦਰ 7 ਅਹਿਮ ਬਿੱਲ ਪਾਸ ਕੀਤੇ, ਜਿਨ੍ਹਾਂ 'ਚ ਖੇਤੀਬਾੜੀ ਨਾਲ ਸਬੰਧਿਤ ਤੀਜਾ ਅਹਿਮ ਬਿੱਲ ਲੋੜੀਦੀਆਂ ਵਸਤਾਂ ਬਾਰੇ (ਸੋਧ) ਬਿੱਲ 2020 ਵੀ ਸ਼ਾਮਿਲ ਹੈ। ਇਹ ਬਿੱਲ ਉਸ ਸਮੇਂ ਪਾਸ ਹੋਏ ਜਦੋਂ ਕਾਂਗਰਸ, ਟੀ.ਐੱਮ.ਸੀ, ਸਮਾਜਵਾਦੀ ਪਾਰਟੀ, ਐੱਨ.ਸੀ.ਪੀ. ਅਤੇ ਖੱਬੇ ਪੱਖੀ ਪਾਰਟੀਆਂ ਨੇ ਆਪਣੀਆਂ ਤਿੰਨ ਮੰਗਾਂ ਰੱਖਦਿਆਂ ਬਾਕੀ ਰਹਿੰਦੇ ਇਜਲਾਸ ਲਈ ਸਦਨ ਦਾ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਸਦਨ 'ਚੋਂ ਵਾਕਆਊਟ ਕਰ ਦਿੱਤਾ। ਸਦਨ 'ਚ ਸਿਰਫ਼ ਸੱਤਾਧਾਰੀ ਭਾਜਪਾ ਅਤੇ ਉਸ ਦੇ ਗੱਠਜੋੜ ਭਾਈਵਾਲ ਜਨਤਾ ਦਲ (ਯੂ) ਤੋਂ ਇਲਾਵਾ ਸਿਰਫ਼ ਅੰਨਾ ਡੀ.ਐੱਮ.ਕੇ. ਬੀ.ਜੇ.ਡੀ., ਵਾਈ ਐੱਸ.ਆਰ., ਕਾਂਗਰਸ ਟੀ.ਡੀ.ਪੀ. ਦੇ ਸਾਲੇਕ ਹੀ ਸਨ ਜੋ ਕਿ ਜ਼ਿਆਦਾਤਰ ਮਾਮਲਿਆਂ 'ਚ ਸਲੱਤਾ ਧਿਰ ਦੇ ਨਾਲ ਖੜ੍ਹੀਆਂ ਨਜ਼ਰ ਆਉਂਦੀਆਂ ਹਨ।

ਗੁ: ਕਰਤਾਰਪੁਰ ਸਾਹਿਬ 'ਚ ਸ਼ਰਧਾ ਨਾਲ ਮਨਾਇਆ ਪਹਿਲੀ ਪਾਤਸ਼ਾਹੀ ਦਾ ਜੋਤੀ ਜੋਤਿ ਦਿਹਾੜਾ

ਅੰਮ੍ਰਿਤਸਰ/ਡੇਰਾ ਬਾਬਾ ਨਾਨਕ, 22 ਸਤੰਬਰ (ਸੁਰਿੰਦਰ ਕੋਛੜ, ਅਵਤਾਰ ਸਿੰਘ ਰੰਧਾਵਾ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਹਾਲਾਂਕਿ ਸ੍ਰੀ ਹਰਿਮੰਦਰ ਸਾਹਿਬ ਸਮੇਤ ਭਾਰਤ ਦੇ ਹੋਰਨਾਂ ਗੁਰਦੁਆਰਾ ਸਾਹਿਬਾਨ 'ਚ ਜੋਤੀ ਜੋਤਿ ਦਿਹਾੜਾ 12 ਸਤੰਬਰ ਨੂੰ ਮਨਾਇਆ ਗਿਆ ਸੀ। ਪੀ.ਐਸ.ਜੀ.ਪੀ.ਸੀ. ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸਵੇਰੇ 9.45 ਵਜੇ (ਪਾਕਿਸਤਾਨੀ ਸਮੇਂ ਮੁਤਾਬਿਕ) ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਰੰਭ ਹੋ ਕੇ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਗੇਟ 'ਤੇ ਸਮਾਪਤ ਹੋਇਆ। ਇਸ ਮੌਕੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਉਲੇਮਾ ਪ੍ਰਮੁੱਖ ਅਲਾਮਾ ਅਸਗਰ ਆਰਿਫ਼ ਚਿਸ਼ਤੀ, ਐਮ.ਪੀ.ਏ. ਰਮੇਸ਼ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਮੈਂਬਰ ਇੰਦਰਜੀਤ ਸਿੰਘ, ਸਰਬਤ ਸਿੰਘ, ਡਾ: ਮਿਮਪਾਲ ਸਿੰਘ, ਰਵਿੰਦਰ ਸਿੰਘ, ਬਾਬਾ ਹਰਮੀਤ ਸਿੰਘ, ਡਾ: ਸਾਗਰਜੀਤ ਸਿੰਘ, ਵਿਕਾਸ ਸਿੰਘ, ਸਾਗਰ ਸਿੰਘ ਸਮੇਤ ਈਸਾਈ ਅਤੇ ਹਿੰਦੂ ਭਾਈਚਾਰੇ ਦੇ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਬਾਬਰ ਜਲੰਧਰੀ ਅਤੇ ਮੁਨੀਰ ਹੁਸ਼ਿਆਰਪੁਰੀਆ ਨੇ ਦੱਸਿਆ ਕਿ ਨਗਰ ਕੀਰਤਨ 'ਚ ਸ਼ਾਮਿਲ ਸ਼ਰਧਾਲੂ ਲਗਪਗ 9-10 ਏਅਰ ਕੰਡੀਸ਼ਨਰ ਬੱਸਾਂ 'ਚ ਜ਼ੀਰੋ ਗੇਟ 'ਤੇ ਪਹੁੰਚੇ। ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ਵਾਲੀ ਬੱਸ 'ਤੇ ਸੰਗਤ ਨੇ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਕੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ। ਨਗਰ ਕੀਰਤਨ ਦੇ ਜ਼ੀਰੋ ਪੁਆਇੰਟ ਵਿਖੇ ਪਹੁੰਚਣ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ, ਨਾਰੋਵਾਲ, ਸਿਆਲਕੋਟ, ਲਾਹੌਰ, ਹਸਨ ਅਬਦਾਲ, ਪਿਸ਼ਾਵਰ ਅਤੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਸੰਗਤ ਵੱਡੀ ਗਿਣਤੀ 'ਚ ਹਾਜ਼ਰ ਸੀ।

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸਬੰਧੀ ਬਿੱਲ ਲੋਕ ਸਭਾ 'ਚ ਪਾਸ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸਬੰਧੀ ਬਿੱਲ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ। ਉਰਦੂ ਤੇ ਅੰਗਰੇਜ਼ੀ ਤੋਂ ਇਲਾਵਾ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਸਬੰਧੀ ਬਿੱਲ ਲੋਕ ਸਭਾ 'ਚ ਜ਼ੁਬਾਨੀ ਵੋਟ ਰਾਹੀ ਪਾਸ ਹੋ ਗਿਆ। ਜਦੋਂਕਿ ਸੂਬੇ ਦੇ ਸਿੱਖ ਭਾਈਚਾਰੇ ਵਲੋਂ ਪੰਜਾਬੀ ਨੂੰ ਵੀ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੰਜਾਬੀ ਨੂੰ ਇਸ ਬਿੱਲ ਤੋਂ ਬਾਹਰ ਰੱਖੇ ਜਾਣ 'ਤੇ ਸਖ਼ਤ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 'ਚ ਪੰਜ ਭਾਸ਼ਾਵਾਂ ਹਿੰਦੀ, ਅੰਗਰੇਜ਼ੀ, ਉਰਦੂ, ਕਸ਼ਮੀਰੀ ਅਤੇ ਡੋਗਰੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਦੀ ਵਿਵਸਥਾ ਹੈ। ਹੇਠਲੇ ਸਦਨ 'ਚ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈਡੀ ਨੇ ਜਦੋਂ ਇਸ ਬਿੱਲ ਨੂੰ ਪੇਸ਼ ਕੀਤਾ ਤਾਂ ਨੈਸ਼ਨਲ ਕਾਨਫ਼ਰੰਸ ਦੇ ਹਸਨੈਨ ਮਸੂਦੀ ਨੇ ਬਿੱਲ ਦਾ ਵਿਰੋਧ ਕੀਤਾ। ਕੇਂਦਰੀ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਦੇ 53.26 ਫ਼ੀਸਦੀ ਲੋਕ ਕਸ਼ਮੀਰੀ ਭਾਸ਼ਾ, 26.64 ਫ਼ੀਸਦੀ ਲੋਕ ਡੋਗਰੀ, 2.36 ਫ਼ੀਸਦੀ ਲੋਕ ਹਿੰਦੀ ਜਦੋਂਕਿ ਮੌਜੂਦਾ ਸਰਕਾਰੀ ਭਾਸ਼ਾ ਉਰਦੂ ਕੇਵਲ 0.16 ਫ਼ੀਸਦੀ ਲੋਕ ਹੀ ਬੋਲਦੇ ਹਨ। 70 ਸਾਲਾਂ ਤੋਂ ਉਰਦੂ ਹੀ ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੇ ਲੋਕਾਂ ਦੀ ਮੰਗ ਹੈ ਕਿ ਜਿਹੜੀਆਂ ਭਾਸ਼ਾਵਾਂ ਉਹ ਬੋਲਦੇ ਹਨ, ਉਨ੍ਹਾਂ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ। ਨੈਸ਼ਨਲ ਕਾਨਫਰੰਸ ਦੀ ਮਸੂਦੀ ਨੇ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਕੇਵਲ 0.16 ਫ਼ੀਸਦੀ ਲੋਕ ਹੀ ਉਰਦੂ ਬੋਲਦੇ ਹਨ ਤਾਂ ਉਸ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਕਿਉਂ ਦਿੱਤਾ ਗਿਆ ਹੈ। ਕਿਸੇ ਹੋਰ ਸੂਬੇ 'ਚ 5 ਸਰਕਾਰੀ ਭਾਸ਼ਾਵਾਂ ਨਹੀਂ ਹਨ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਨੈਸ਼ਨਲ ਕਾਨਫ਼ਰੰਸ ਵਾਲੇ ਕਸ਼ਮੀਰੀ ਭਾਸ਼ਾ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਬੀਜਦ ਦੇ ਪਿਨਾਕੀ ਮਿਸ਼ਰਾ ਨੇ ਕਿਹਾ ਕਿ ਕਈ ਮੈਂਬਰਾਂ ਨੇ ਪੰਜਾਬੀ ਨੂੰ ਵੀ ਸਰਕਾਰੀ ਭਾਸ਼ਾ 'ਚ ਸ਼ਾਮਿਲ ਕੀਤੇ ਜਾਣ ਦੀ ਮੰਗ ਕੀਤੀ ਹੈ। ਅਜਿਹੇ 'ਚ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਜੰਮੂ-ਕਸ਼ਮੀਰ 'ਚ ਕਿੰਨੇ ਫ਼ੀਸਦੀ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ।

ਭਾਰਤ ਤੇ ਚੀਨ ਵਲੋਂ ਸਰਹੱਦੀ ਮੋਰਚਿਆਂ 'ਤੇ ਹੋਰ ਸੈਨਿਕ ਨਾ ਭੇਜਣ ਦਾ ਫ਼ੈਸਲਾ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਪੂਰਬੀ ਲੱਦਾਖ਼ 'ਚ ਤਣਾਅ ਨੂੰ ਘੱਟ ਕਰਨ ਦੇ ਕਈ ਫ਼ੈਸਲਿਆਂ ਦਾ ਐਲਾਨ ਕਰਦੇ ਹੋਏ ਅੱਜ ਭਾਰਤੀ ਅਤੇ ਚੀਨੀ ਫੌਜ ਨੇ ਸਰਹੱਦੀ ਮੋਰਚਿਆਂ 'ਤੇ ਹੋਰ ਫ਼ੌਜ ਨਾ ਭੇਜਣ, ਇਕਤਰਫ਼ਾ ਤੌਰ 'ਤੇ ਜ਼ਮੀਨੀ ਸਥਿਤੀ ਨੂੰ ਬਦਲਣ ਤੋਂ ਪ੍ਰਹੇਜ਼ ਕਰਨ ਅਤੇ ਅਜਿਹੀਆਂ ਕਾਰਵਾਈਆਂ ਤੋਂ ਬਚਣ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸਥਿਤੀ ਹੋਰ ਵੀ ਗੁੰਝਲਦਾਰ ਹੋ ਜਾਵੇ। ਭਾਰਤ-ਚੀਨ ਵਿਚਾਲੇ 6ਵੇਂ ਗੇੜ ਦੀ ਕਮਾਂਡਰ ਪੱਧਰ ਦੀ ਹੋਈ ਗੱਲਬਾਤ ਜੋ ਕਿ ਕਰੀਬ 14 ਘੰਟੇ ਚੱਲੀ ਸੀ ਤੋਂ ਇਕ ਦਿਨ ਬਾਅਦ ਅੱਜ ਦੋਵਾਂ ਫ਼ੌਜਾਂ ਵਲੋਂ ਜਾਰੀ ਸਾਂਝੇ ਬਿਆਨ ਵਿਚ ਇਨ੍ਹਾਂ ਫ਼ੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ। ਦੋਵਾਂ ਫ਼ੌਜਾਂ ਨੇ ਜ਼ਮੀਨੀ ਪੱਧਰ 'ਤੇ ਸੰਚਾਰ ਨੂੰ ਮਜਬੂਤ ਕਰਨ, ਗਲਤਫਹਿਮੀ ਤੇ ਗਲਤ ਅੰਦਾਜ਼ਾ ਲਗਾਉਣ ਤੋਂ ਬਚਣ ਅਤੇ ਦੋਵਾਂ ਦੇਸ਼ਾਂ ਦੇ ਆਗੂਆਂ ਵਲੋਂ ਤੈਅ ਕੀਤੀਆਂ ਮਹੱਤਵਪੂਰਨ ਸਹਿਮਤੀਆਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ। ਭਾਰਤੀ ਫ਼ੌਜ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਦੋਵਾਂ ਪੱਖਾਂ ਨੇ ਭਾਰਤ-ਚੀਨ ਸਰਹੱਦੀ ਖੇਤਰਾਂ ਵਿਚ ਅਸਲ ਕੰਟਰੋਲ ਰੇਖਾ ਨਾਲ ਸਥਿਤੀ ਨੂੰ ਸਥਿਰ ਕਰਨ 'ਤੇ ਸਪੱਸ਼ਟ ਤੇ ਡੂੰਘਾ ਵਿਚਾਰ ਵਟਾਂਦਰਾ ਕੀਤਾ। ਇਸ 'ਚ ਕਿਹਾ ਗਿਆ ਹੈ ਕਿ ਦੋਵੇਂ ਪੱਖ ਜ਼ਮੀਨੀ ਪੱਧਰ 'ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਵਹਾਰਿਕ ਉਪਾਅ ਕਰਨ ਤੇ ਸਰਹੱਦੀ ਖੇਤਰਾਂ 'ਚ ਸ਼ਾਂਤੀ ਸਥਾਪਿਤ ਕਰਨ ਲਈ ਸਹਿਮਤ ਹੋਏ। ਇਸ ਵਿਚ ਦੱਸਿਆ ਗਿਆ ਕਿ ਦੋਵੇਂ ਪੱਖਾਂ ਨੇ ਜਲਦ ਹੀ ਫ਼ੌਜੀ ਕਮਾਂਡਰ ਪੱਧਰ 'ਤੇ 7ਵੇਂ ਗੇੜ ਦੀ ਗੱਲਬਾਤ ਕਰਨ ਦਾ ਸੰਕਲਪ ਲਿਆ।

ਚੀਨ ਦਾ ਕਿਸੇ ਵੀ ਦੇਸ਼ ਨਾਲ ਸ਼ੀਤ ਯੁੱਧ ਜਾਂ ਜੰਗ ਲੜਨ ਦਾ ਕੋਈ ਇਰਾਦਾ ਨਹੀਂ-ਜਿਨਪਿੰਗ

ਸੰਯੁਕਤ ਰਾਸ਼ਟਰ, 22 ਸਤੰਬਰ (ਏਜੰਸੀ)-ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਚੀਨ ਕਦੇ ਵੀ ਸਰਦਾਰੀ ਕਾਇਮ ਕਰਨ, ਵਿਸਥਾਰ ਜਾਂ ਪ੍ਰਵਾਭ ਖ਼ੇਤਰ ਦੀ ਤਲਾਸ਼ ਨਹੀਂ ਕਰੇਗਾ ਅਤੇ ਉਸ ਦਾ ਕਿਸੇ ਵੀ ਦੇਸ਼ ਨਾਲ ਸ਼ੀਤ ਯੁੱਧ (ਕੋਲਡ ਵਾਰ) ਜਾਂ ਜੰਗ (ਹਾਟ ਵਾਰ) ਲੜਨ ਦਾ ਕੋਈ ਇਰਾਦਾ ਨਹੀਂ ਹੈ। ਜਿਨਪਿੰਗ ਨੇ ਇਹ ਵੀ ਕਿਹਾ ਕਿ ਚੀਨ ਦੂਸਰਿਆਂ ਨਾਲ ਮਤਭੇਦਾਂ ਨੂੰ ਘਟਾਉਣ ਅਤੇ ਗੱਲਬਾਤ ਦੇ ਜ਼ਰੀਏ ਵਿਵਾਦਾਂ ਦਾ ਹੱਲ ਕਰਨਾ ਜਾਰੀ ਰੱਖੇਗਾ। ਸੰਯੁਕਤ ਰਾਸ਼ਟਰ ਦੀ ਆਮ ਸਭਾ ਦੇ 75ਵੇਂ ਇਜਲਾਸ ਨੂੰ ਰਿਕਾਰਡ ਕੀਤੇ ਗਏ ਵੀਡੀਓ ਸੁਨੇਹੇ ਰਾਹੀਂ ਸੰਬੋਧਨ ਕਰਦਿਆਂ ਜਿਨਪਿੰਗ ਨੇ ਉਕਤ ਗੱਲ ਆਖੀ।

ਪੰਜਾਬ ਦੇ 3 ਸਰਕਾਰੀ ਮੈਡੀਕਲ ਕਾਲਜ ਕੋਵੈਕਸੀਨ ਦੇ ਤੀਜੇ ਪੜਾਅ ਦੇ ਪ੍ਰੀਖਣ 'ਚ ਲੈਣਗੇ ਹਿੱਸਾ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਕੋਵਿਡ ਮਹਾਂਮਾਰੀ ਵਿਰੁੱਧ ਭਾਰਤ ਬਾਇਓਟੈਕ ਲਿਮਟਿਡ ਵਲੋਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦੇ ਸਹਿਯੋਗ ਨਾਲ ਬਣਾਈ ਗਈ 'ਕੋਵੈਕਸਿਨ' ਦੇ ਟਰਾਇਲ ਦੇ ਤੀਜੇ ਪੜਾਅ 'ਚ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਵੀ ਹਿੱਸਾ ਲੈਣਗੇ। ਇਹ ਟਰਾਇਲ 15 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ। ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਉਪਰੰਤ ਦਿੱਤੀ। ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਟਰਾਇਲ ਦੌਰਾਨ ਪੂਰੀ ਦੇਖਭਾਲ ਤੇ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ, ਜਿਸ ਲਈ ਭਾਗੀਦਾਰਾਂ ਦੀ ਸਹਿਮਤੀ ਲਾਜ਼ਮੀ ਹੋਵੇਗੀ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ ਜਾਰੀ ਕੀਤੇ ਹਨ ਕਿ ਗਰੀਬ ਵਿਅਕਤੀਆਂ ਨੂੰ ਉਨ੍ਹਾਂ ਦੀ ਸਹਿਮਤੀ, ਗਿਆਨ, ਸੰਭਾਵਿਤ ਨਤੀਜਿਆਂ ਤੇ ਖਤਰਿਆਂ ਤੋਂ ਜਾਣੂ ਕਰਵਾਏ ਬਿਨਾਂ ਟਰਾਇਲ 'ਚ ਸ਼ਾਮਿਲ ਨਾ ਕੀਤਾ ਜਾਵੇ। ਭਾਰਤ ਬਾਇਓਟੈਕ ਲਿਮਟਿਡ, ਜਿਸ ਨੇ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਕੋਲ ਪਹੁੰਚ ਕੀਤੀ ਸੀ, ਨੇ ਟਰਾਇਲ 'ਚ ਹਿੱਸਾ ਲੈਣ ਵਾਲਿਆਂ ਲਈ ਕਿਸੇ ਵੀ ਮਾੜੀ ਘਟਨਾ/ਪ੍ਰਭਾਵ ਜਾਂ ਮੌਤ ਹੋਣ ਦੇ ਮਾਮਲੇ 'ਚ 75 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਹੈ। ਟੀਕੇ ਦੇ ਸੰਭਾਵਿਤ ਮਾੜੇ ਪ੍ਰਭਾਵਾਂ 'ਚ ਬੁਖਾਰ, ਇੰਟਰਾ-ਮਸਕੂਲਰ ਟੀਕੇ ਦੀ ਜਗ੍ਹਾ 'ਤੇ ਦਰਦ ਤੇ ਬੇਚੈਨੀ ਸ਼ਾਮਿਲ ਹੋ ਸਕਦੇ ਹਨ। ਟਰਾਇਲ 'ਚ ਭਾਗ ਲੈਣ ਵਾਲਿਆਂ ਨੂੰ (0 ਤੇ 28 ਦਿਨ) ਮਨੁੱਖੀ ਟਰਾਇਲ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਅਕਿਰਿਆਸ਼ੀਲ ਵਾਇਰਸ ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ।

ਅੱਜ ਖ਼ਤਮ ਹੋ ਸਕਦਾ ਹੈ ਮੌਨਸੂਨ ਇਜਲਾਸ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸੰਸਦ ਦਾ ਮੌਨਸੂਨ ਇਜਲਾਸ ਨਿਰਧਾਰਿਤ ਸਮੇਂ 8 ਦਿਨ ਪਹਿਲਾਂ ਹੀ ਬੁੱਧਵਾਰ ਨੂੰ ਖ਼ਤਮ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਸਦ ਮੈਂਬਰਾਂ 'ਚ ਕੋਰੋਨਾ ਦੇ ਫ਼ੈਲਣ ਸਬੰਧੀ ਵਧ ਰਹੀਆਂ ਚਿੰਤਾਵਾਂ ਦਰਮਿਆਨ ਇਜਲਾਸ ਪਹਿਲਾ ਖ਼ਤਮ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਬੁੱਧਵਾਰ ਨੂੰ ਰਾਜ ਸਭਾ 'ਚ 5 ਬਿੱਲ ਪੇਸ਼ ਕਰਨ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਜਾ ਸਕਦੀ ਹੈ। ਲੋਕ ਸਭਾ ਦੀ ਕਾਰਵਾਈ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ ਸਿਫ਼ਰ ਕਾਲ ਤੋਂ ਬਾਅਦ ਸ਼ਾਮ ਕਰੀਬ 5 ਵਜੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਉਠਾਈ ਜਾ ਸਕਦੀ ਹੈ।

ਪਾਕਿ 'ਚ ਅਗਵਾ ਕੀਤੀ ਸਿੱਖ ਲੜਕੀ 20 ਦਿਨਾਂ ਬਾਅਦ ਘਰ ਪਰਤੀ

ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਅਟਕ ਜ਼ਿਲ੍ਹੇ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਭਾਈ ਪ੍ਰੀਤਮ ਸਿੰਘ ਦੀ ਪੁੱਤਰੀ ਬੁਲਬੁਲ ਕੌਰ ਜੋ ਭੇਦਭਰੀ ਹਾਲਤ 'ਚ 2 ਸਤੰਬਰ ਨੂੰ ਅਗਵਾ ਹੋਈ ਦੱਸੀ ਜਾ ਰਹੀ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਮਾਮਲੇ 1 ਲੱਖ ਤੋਂ ਪਾਰ-68 ਹੋਰ ਮੌਤਾਂ-1528 ਨਵੇਂ ਕੇਸ

ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ ਅੱਜ 68 ਹੋਰ ਮੌਤਾਂ ਹੋ ਗਈਆਂ, ਉੱਥੇ 1718 ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 25 ਨੂੰ ਸੂਬੇ ਭਰ 'ਚ 'ਚੱਕਾ ਜਾਮ' ਕਰਨ ਦਾ ਐਲਾਨ

ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)- ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਵਜ਼ਾਰਤ 'ਚੋਂ ਅਸਤੀਫ਼ਾ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਵਲੋਂ ਹੁਣ ਸੂਬੇ ਦੀ ਸਰਗਰਮ ਸਿਆਸਤ 'ਚ ਕੁੱਦਣ ਦੀ ਤਿਆਰੀ ਕਰ ਲਈ ਗਈ ਹੈ। ਇਸ ਗੱਲ ਦੇ ਸੰਕੇਤ ਅੱਜ ਇਥੇ ਹੋਈ ਅਕਾਲੀ ਦਲ ਕੋਰ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਮੁੱਖ ਮੰਤਰੀ-ਸੁਖਬੀਰ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ 2017 'ਚ ਸੂਬੇ ਦੇ ਖੇਤੀਬਾੜੀ ਜਿਣਸਾਂ ਦੀ ਮੰਡੀਕਰਨ ਕਮੇਟੀ (ਏ. ਪੀ. ਐਮ. ਸੀ.) ਐਕਟ 'ਚ ਕੀਤੀ ਗਈ ਸੋਧ ਰੱਦ ਕਰਨ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਵਲੋਂ ਅੱਜ ਰਾਸ਼ਟਰਪਤੀ ਭਵਨ ਸਾਹਮਣੇ ਧਰਨੇ ਦਾ ਪ੍ਰੋਗਰਾਮ ਰੱਦ

ਹਰਕਵਲਜੀਤ ਸਿੰਘ ਚੰਡੀਗੜ੍ਹ, 22 ਸਤੰਬਰ-ਪੰਜਾਬ ਤੋਂ ਕਾਂਗਰਸ ਦੇ ਵਿਧਾਇਕਾਂ ਵਲੋਂ ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਦਿੱਲੀ 'ਚ ਰਾਸ਼ਟਰਪਤੀ ਭਵਨ ਸਾਹਮਣੇ 23 ਸਤੰਬਰ ਨੂੰ ਧਰਨਾ ਤੇ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਅਚਾਨਕ ਰੱਦ ਹੋ ਗਿਆ ਹੈ, ਜਿਸ ਦਾ ਕਾਂਗਰਸੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਅਕਾਲੀ ਦਲ ਦੇ ਵੱਖਰੇ ਪ੍ਰੋਗਰਾਮਾਂ ਦੀ ਆਲੋਚਨਾ

ਜਲੰਧਰ, 22 ਸਤੰਬਰ (ਮੇਜਰ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਖੇਤੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦੇਣ ਵਾਲੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਉਸੇ ਦਿਨ ਅਕਾਲੀ ਦਲ ਵਲੋਂ ਸਿਰਫ਼ 3 ਘੰਟੇ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਨੂੰ ਕਿਸਾਨ ਸੰਘਰਸ਼ 'ਚ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਨੂੰ ਯੂ.ਕੇ. 'ਚ ਮਿਲੇ- ਗ਼ੈਰ-ਜ਼ਮਾਨਤੀ ਵਾਰੰਟ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਯੂ.ਕੇ. ਸਥਿਤ ਆਪਣੀ ਰਿਹਾਇਸ਼ 'ਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਮਿਲ ਗਏ ਹਨ। ਵਿਦੇਸ਼ ਦਫ਼ਤਰ (ਐੱਫ.ਓ.) ਦੇ ਸੂਤਰਾਂ ਨੇ ਦੱਸਿਆ ਕਿ ਇਸਲਾਮਾਬਾਦ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਦਾ ਪੰਜਾਬੀ ਗਾਇਕਾਂ ਵਲੋਂ ਵੀ ਸਮਰਥਨ

ਚੰਡੀਗੜ੍ਹ, 22 ਸਤੰਬਰ (ਪੀ.ਟੀ.ਆਈ.)-ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨਾਂ ਵਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਕਈ ਪੰਜਾਬੀ ਗਾਇਕਾਂ ਵਲੋਂ ਵੀ ਸਮਰਥਨ ਕੀਤਾ ਗਿਆ ਹੈ। ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬੰਦ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਨੂੰ ਰਿਜ਼ਰਵ ਬੈਂਕ ਦੀ ਨਿਗਰਾਨੀ ਹੇਠ ਲਿਆਉਣ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸਹਿਕਾਰੀ ਬੈਂਕਾਂ ਨੂੰ ਰਿਜ਼ਰਵ ਬੈਂਕ ਦੀ ਨਿਗਰਾਨੀ ਹੇਠ ਲਿਆਉਣ ਵਾਲੇ ਬਿੱਲ ਨੂੰ ਅੱਜ ਸੰਸਦ ਦੀ ਮਨਜ਼ੂਰੀ ਮਿਲ ਗਈ। ਇਸ ਬਿੱਲ ਦਾ ਉਦੇਸ਼ ਜਮ੍ਹਾਂ ਕਰਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਰਾਜ ਸਭਾ ਨੇ ਇਸ ਵਿਵਸਥਾ ਵਾਲੇ ਬੈਂਕਿੰਗ ...

ਪੂਰੀ ਖ਼ਬਰ »

ਕਿਸਾਨਾਂ ਦੇ ਮੁੱਦੇ 'ਤੇ ਲੋਕ ਸਭਾ 'ਚ ਹੰਗਾਮਾ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕਿਸਾਨਾਂ ਦੇ ਮੁੱਦੇ 'ਤੇ ਲੋਕ ਸਭਾ 'ਚ ਅੱਜ ਵੀ ਹੰਗਾਮਾ ਹੋਇਆ ਅਤੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵਲੋਂ ਹੰਗਾਮਾ ਕੀਤੇ ਜਾਣ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ। ਪੰਜਾਬ ਤੋਂ ਕਾਂਗਰਸ ਦੇ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX