ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 2 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 4 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 5 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 6 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 8 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 8 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 8 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਪੰਜਾਬ / ਜਨਰਲ

ਕਿਸਾਨ ਨੂੰ ਜ਼ਬਾਨੀ ਭਰੋਸਾ ਨਹੀਂ ਸਗੋਂ ਕਾਨੂੰਨੀ ਢਾਂਚੇ ਰਾਹੀਂ ਭਰੋਸਾ ਦੁਆਏ ਸਰਕਾਰ-ਬਾਜਵਾ

ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 22 ਸਤੰਬਰ-ਖੇਤੀਬਾੜੀ ਦੇ ਬਿੱਲਾਂ ਦੇ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨ ਦੇ ਰੋਹ ਨੂੰ ਜੇਕਰ ਕੇਂਦਰ ਸਰਕਾਰ ਸਹੀ ਮਾਇਨੇ 'ਚ ਸ਼ਾਂਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਜ਼ੁਬਾਨੀ ਭਰੋਸਾ ਨਹੀਂ ਸਗੋਂ ਕਾਨੂੰਨੀ ਢਾਂਚਾ ਤਿਆਰ ਕਰਕੇ ਦੇਣਾ ਹੋਵੇਗਾ ਤਾਂ ਜੋ ਜੇਕਰ ਕੱਲ੍ਹ ਨੂੰ ਕੋਈ ਵੀ ਕਾਰੋਬਾਰੀ ਕਿਸਾਨਾਂ ਨਾਲ ਧੱਕਾ ਕਰਦਾ ਹੈ ਤਾਂ ਉਹ ਉਸ ਦੇ ਖ਼ਿਲਾਫ਼ ਅਦਾਲਤ 'ਚ ਜਾ ਸਕਣ | ਇਹ ਮੰਨਣਾ ਹੈ ਕਾਂਗਰਸੀ ਆਗੂ ਅਤੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ | ਉਨ੍ਹਾਂ ਦਲੀਲ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੰਵਿਧਾਨਿਕ ਫ਼ਰਜ਼ਾਂ ਤਹਿਤ ਦਿੱਤੇ ਜਾਣ ਵਾਲੇ ਜੀ.ਐੱਸ.ਟੀ. ਮੁਆਵਜ਼ੇ ਦਾ ਤਕਰੀਬਨ 6500 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਤੋਂ ਮੁਨਕਰ ਹੋ ਰਹੀ ਹੈ ਤਾਂ ਕਿਸਾਨ ਉਸ ਦਾ ਭਰੋਸਾ ਕਿਵੇਂ ਕਰੇ | ਜ਼ਿਕਰਯੋਗ ਹੈ ਪੰਜਾਬ ਦੇ ਜੀ.ਐੱਸ.ਟੀ. ਬਕਾਏ ਬਾਰੇ ਵਿੱਤ ਮੰਤਰੀ ਸੀਤਾਰਮਨ ਨੇ ਕਰਜ਼ਾ ਲੈਣ ਦਾ ਵਿਕਲਪ ਰੱਖਿਆ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਖਾਰਜ ਕਰ ਦਿੱਤਾ ਹੈ |
ਰਾਜ ਸਭਾ 'ਚੋਂ ਪਾਸ ਹੋਏ 2 ਵਿਵਾਦਿਤ ਬਿੱਲ
ਕਿਸਾਨਾਂ ਦੇ ਉਤਪਾਦ ਅਤੇ ਸਨਅਤ ਨੂੰ ਉਤਸ਼ਾਹਿਤ ਕਰਨ ਅਤੇ ਸੁਖਾਲਾ ਬਣਾਉਣ ਬਾਰੇ ਬਿੱਲ 2020 ਅਤੇ ਕਿਸਾਨਾਂ ਦੇ ਸਸ਼ਕਤੀਕਰਨ ਅਤੇ ਰਾਖੀ ਲਈ ਕੀਮਤਾਂ ਦੇ ਭਰੋਸੇ ਅਤੇ ਖੇਤੀਬਾੜੀ ਸੇਵਾਵਾਂ ਦੇ ਕਰਾਰ ਬਾਰੇ ਬਿੱਲ 2020 'ਤੇ ਬਹਿਸ ਕਰਦਿਆਂ ਬਾਜਵਾ ਨੇ ਤਿੱਖੇ ਸ਼ਬਦਾਂ 'ਚ ਸਦਨ 'ਚ ਕਿਹਾ ਸੀ ਕਿ ਕਾਂਗਰਸ ਕਿਸਾਨਾਂ ਦੇ ਡੈੱਥ ਵਾਰੰਟਾਂ ਤੇ ਦਸਤਖ਼ਤ ਨਹੀਂ ਕਰੇਗੀ | ਬਿੱਲਾਂ ਨੂੰ ਲੈ ਕੇ ਚੱਲੇ ਦੇਸ਼ ਵਿਆਪੀ ਰੋਸ ਐਤਵਾਰ ਨੂੰ ਰਾਜ ਸਭਾ 'ਚ ਹੋਏ ਭਾਰੀ ਹੰਗਾਮੇ ਅਤੇ ਬਿੱਲ ਪਾਸ ਹੋਣ ਤੋਂ ਬਾਅਦ ਬਣੀ ਸੂਰਤੇਹਾਲ ਤੋਂ ਬਾਅਦ ਕਾਂਗਰਸ ਅਤੇ ਵਿਰੋਧੀ ਧਿਰਾਂ ਦੀ ਅਗਲੇਰੀ ਰਣਨੀਤੀ ਜਿਹੇ ਕੁਝ ਅਹਿਮ ਮੁੱਦਿਆਂ ਨੂੰ ਲੈ ਕੇ 'ਅਜੀਤ' ਨੇ ਪ੍ਰਤਾਪ ਸਿੰਘ ਬਾਜਵਾ ਨਾਲ ਤਵਸੀਲੀ ਗੱਲਬਾਤ ਕੀਤੀ | ਪੇਸ਼ ਹਨ ਉਸ ਮੁਲਾਕਾਤ ਦੇ ਅੰਸ਼:-
ਜਦ ਕਿਸਾਨ ਆਪਣੀ ਜ਼ਮੀਨ ਸ਼ਾਹੂਕਾਰਾਂ ਤੋਂ ਨਹੀਂ ਛੁਡਾ ਸਕਦਾ ਤਾਂ ਕਾਰਪੋਰੇਟ ਦਾ ਮੁਕਾਬਲਾ ਕਿਵੇਂ ਕਰੇਗਾ?
ਬਾਜਵਾ ਨੇ ਠੇਕੇ 'ਤੇ ਖੇਤੀ ਦੇ ਅਮਲ ਬਾਰੇ ਵਿਚਾਰ ਨੂੰ ਹੀ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਕਿਸਾਨ ਵਿਸ਼ੇਸ਼ ਤੌਰ 'ਤੇ ਪੰਜਾਬ ਦਾ ਕਿਸਾਨ ਇਹ ਅਮਲ ਲਾਗੂ ਨਹੀਂ ਕਰਨਾ ਚਾਹੁੰਦਾ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਪਣੀ 3-4 ਏਕੜ ਜ਼ਮੀਨ ਵਾਹੁਣ ਲਈ ਦਿੱਤੀ ਜ਼ਮੀਨ ਹੀ ਨਹੀਂ ਛੁਡਾ ਸਕਦਾ ਤਾਂ ਉਹ ਅੰਬਾਨੀ, ਅਡਾਨੀ ਨਾਲ ਕਿਵੇਂ ਮੁਕਾਬਲਾ ਕਰੇਗਾ | ਉਨ੍ਹਾਂ ਅਮਰੀਕਾ ਜਿਹੇ ਵਿਕਸਿਤ ਦੇਸ਼ ਦੀ ਮਿਸਾਲ ਦਿੰਦਿਆਂ ਕਿਹਾ ਕਿ ਜੇਕਰ ਉੱਥੇ ਦੇ ਕਿਸਾਨਾਂ ਦੀ 30 ਫ਼ੀਸਦੀ ਜ਼ਮੀਨ ਕਾਰਪੋਰੇਟਾਂ ਦੇ ਕਬਜ਼ੇ ਹੇਠ ਆ ਗਈ ਤਾਂ ਭਾਰਤ ਇਸ ਦੀਆਂ ਖਾਮੀਆਂ ਤੋਂ ਕਿਵੇਂ ਮੁਕਤ ਰਹਿ ਸਕਦਾ ਹੈ |
ਕਾਨੂੰਨੀ ਢਾਂਚਾ ਲਿਆਏ ਸਰਕਾਰ
ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਜ਼ਬਾਨੀ ਭਰੋਸੇ ਰਾਹੀਂ ਸਗੋਂ ਕਾਨੂੰਨੀ ਢਾਂਚੇ ਤਹਿਤ ਭਰੋਸਾ ਦਿਵਾਏ | ਬਾਜਵਾ ਨੇ ਸਰਕਾਰ ਨੂੰ 3 ਨੁਕਾਤੀ ਭਰੋਸਾ ਦਿਵਾਉਣ ਦੀ ਤਜਵੀਜ਼ ਰੱਖਦਿਆਂ ਕਿਹਾ ਕਿ ਕਾਨੂੰਨੀ ਢਾਂਚੇ ਤਹਿਤ ਸਰਕਾਰ ਇਹ ਯਕੀਨੀ ਬਣਾਏ ਕਿ ਕਾਰੋਬਾਰੀ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਹੀ ਖ਼ਰੀਦ ਕਰੇ ਅਤੇ ਜੋ ਕਾਰੋਬਾਰੀ ਅਜਿਹਾ ਨਾ ਕਰੇ ਤਾਂ ਉਸ ਦੇ ਖ਼ਿਲਾਫ਼ ਕੇਸ ਰਜਿਸਟਰ ਕਰਕੇ ਜ਼ਿੰਮੀਦਾਰਾਂ ਨੂੰ ਬਕਾਇਆ ਰਕਮ ਦਿਵਾਉਣ ਦਾ ਪ੍ਰਬੰਧ ਹੋਏ | ਦੂਜਾ, ਸਰਕਾਰ ਠੇਕੇ 'ਤੇ ਖੇਤੀ ਦਾ ਅਮਲ ਪਹਿਲਾਂ ਪਾਇਲਟ ਪ੍ਰਾਜੈਕਟ ਵਜੋਂ ਗੁਜਰਾਤ 'ਚ ਚਾਲੂ ਕਰੇ ਅਤੇ ਜੇਕਰ ਉੱਥੇ ਸਫ਼ਲ ਹੋਵੇ ਤਾਂ ਹੀ ਬਾਕੀ ਦੇਸ਼ 'ਚ ਲਾਗੂ ਕੀਤਾ ਜਾਵੇ | ਤੀਜਾ, ਸਰਕਾਰ ਇਕ ਚੌਥਾ ਆਰਡੀਨੈਂਸ ਲਿਆਏ ਜਿਸ 'ਚ ਕਿਸਾਨ ਨੂੰ ਕਾਨੂੰਨੀ ਢਾਂਚੇ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ |
ਕਾਂਗਰਸ ਦੇ ਮੈਨੀਫੈਸਟੋ 'ਚ ਕਿਸਾਨ ਮੰਡੀਆਂ ਦੀ ਸੀ ਧਾਰਨਾ
ਸਰਕਾਰ ਵਲੋਂ ਦਿੱਤੀ ਜਾ ਰਹੀ ਦਲੀਲ ਹੈ ਕਿ ਕਾਂਗਰਸ ਵਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਲਿਆਂਦੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) 'ਚ ਵੀ ਏ.ਪੀ.ਐੱਮ.ਸੀ. ਮੰਡੀ ਸਿਸਟਮ ਹਟਾਉਣ ਦੀ ਗੱਲ ਕਹੀ ਗਈ ਹੈ | ਇਸ ਸਬੰਧ 'ਚ 'ਅਜੀਤ' ਵਲੋਂ ਸਵਾਲ ਪੁੱਛੇ ਜਾਣ 'ਤੇ ਸ: ਬਾਜਵਾ ਨੇ ਕਾਂਗਰਸ ਬਨਾਮ ਕੇਂਦਰ ਦੇ ਕਾਨੂੰਨ ਦਾ ਫ਼ਰਕ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਕਾਂਗਰਸ ਏ.ਪੀ.ਐੱਮ.ਸੀ. ਮੰਡੀਆਂ ਖ਼ਤਮ ਕਰਕੇ ਨਵੀਆਂ ਕਿਸਾਨ ਮੰਡੀਆਂ ਲਿਆਉਣ ਦੀ ਧਾਰਨਾ ਰੱਖੀ ਸੀ | ਇਸ ਤਹਿਤ ਪੰਜਾਬ ਦੀਆਂ ਮੌਜੂਦਾ 1850 ਮੰਡੀਆਂ ਦੀ ਗਿਣਤੀ ਵਧਾ ਕੇ 5 ਤੋਂ 6 ਹਜ਼ਾਰ ਕਰਨ ਦਾ ਟੀਚਾ ਸੀ | ਉਨ੍ਹਾਂ ਕਿਹਾ ਕਿ ਮੰਡੀਆਂ ਨੂੰ 25 ਤੋਂ 30 ਕਿੱਲੋਮੀਟਰ ਦੀ ਦੂਰੀ ਦੀ ਥਾਂ 'ਤੇ 3 ਤੋਂ 4 ਕਿੱਲੋਮੀਟਰ ਤੱਕ ਕਰਨ ਦਾ ਉਦੇਸ਼ ਸੀ ਤਾਂ ਜੋ ਕਿਸਾਨ ਲਈ ਇਕੋ ਕਿਸਮ ਦੀਆਂ ਸਥਾਨਕ ਮੰਡੀਆਂ ਉਪਲਬਧ ਹੋਣ ਜਿਸ 'ਚ ਸਾਰਾ ਅਮਲ ਵੱਡੀਆਂ ਮੰਡੀਆਂ ਵਾਂਗ ਹੋਵੇਗਾ |
ਜੇਕਰ ਵਿਰੋਧੀ ਧਿਰਾਂ ਦੀ ਸੁਣਨੀ ਹੀ ਨਹੀਂ ਤਾਂ ਇਜਲਾਸ ਸੱਦਣ ਦੀ ਕੀ ਲੋੜ?
ਬਾਜਵਾ ਨੇ ਐਤਵਾਰ ਨੂੰ ਰਾਜ ਸਭਾ 'ਚ ਹੋਏ ਹੰਗਾਮੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਪ ਸਭਾ ਪਤੀ ਨੇ ਜਮਹੂਰੀਅਤ ਦਾ ਕਤਲ ਕੀਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੀ ਰੱਖਿਆ ਕਰਨ ਵਾਲੇ ਆਪ ਹੀ ਕਾਨੂੰਨ ਭੰਨਣ 'ਤੇ ਆ ਜਾਣਗੇ ਤਾਂ ਫਿਰ ਲੋਕਤੰਤਰ ਕਿੱਥੇ ਰਹਿ ਗਿਆ | ਉਨ੍ਹਾਂ ਵਿਰੋਧੀ ਧਿਰਾਂ ਦੀ ਗੱਲ ਸੁਣੇ ਨਾ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਫਿਰ ਸਰਕਾਰ ਨੂੰ ਇਜਲਾਸ ਸੱਦਣ ਦੀ ਵੀ ਲੋੜ ਹੀ ਨਹੀਂ ਸੀ | ਉਹ ਬਾਹਰੋਂ ਹੀ ਆਦੇਸ਼ ਜਾਰੀ ਕਰ ਦੇਣ |
ਪੰਜਾਬੀਆਂ ਨੂੰ ਪਿਆਰ ਨਾਲ ਤਾਂ ਸਮਝਾਇਆ ਜਾ ਸਕਦਾ ਹੈ, ਧਮਕਾਉਣ ਨਾਲ ਨਹੀਂ
ਬਾਜਵਾ ਨੇ ਪੰਜਾਬੀਆਂ ਦੇ ਸਿਰ 'ਤੇ ਜ਼ਬਰਦਸਤ ਥੋਪੇ ਜਾ ਰਹੇ ਇਨ੍ਹਾਂ ਬਿੱਲਾਂ ਦੀ ਮੁਖ਼ਾਲਫ਼ਤ ਕਰਦਿਆਂ ਪੰਜਾਬੀਆਂ ਦੇ ਸੁਭਾਅ 'ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੂੰ ਪਿਆਰ ਨਾਲ ਤਾਂ ਸਮਝਾਇਆ ਜਾ ਸਕਦਾ ਹੈ ਪਰ ਧਮਕਾਉਣ ਨਾਲ ਨਹੀਂ | ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਐੱਮ.ਐੱਸ.ਪੀ. ਜਿਸ ਨੂੰ ਪੰਜਾਬ, ਹਰਿਆਣਾ ਲਈ ਹੀ ਉਚੇਚੇ ਤੌਰ 'ਤੇ ਲਿਆਂਦਾ ਗਿਆ ਸੀ | ਹੁਣ ਖੇਤੀ ਦੇ ਸਿਰ 'ਤੇ ਚੱਲਣ ਵਾਲੇ ਇਸ ਸੂਬੇ ਨੂੰ ਉਜਾੜੋ ਨਾ |
ਵਿਚੋਲੇ ਨਹੀਂ ਸਗੋਂ ਕਿਸਾਨਾਂ ਦੇ ਏ.ਟੀ.ਐੱਮ. ਹਨ ਆੜ੍ਹਤੀਏ
ਬਾਜਵਾ ਨੇ ਆੜ੍ਹਤੀਆਂ ਦੇ ਹੱਕ 'ਚ ਵੀ ਅੱਗੇ ਆਉਂਦਿਆਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਏ.ਟੀ.ਐੱਮ. ਹਨ | ਆੜ੍ਹਤੀਆਂ ਨੂੰ ਵਿਚੋਲੇ ਕਹਿਣ ਤੇ ਇਤਰਾਜ਼ ਕਰਦਿਆਂ ਬਾਜਵਾ ਨੇ ਕਿਹਾ ਕਿ ਵਿਚੋਲਿਆ ਦੇ ਸਿਰ 'ਤੇ ਲੱਖਾਂ ਬੰਦੇ ਸੜਕਾਂ 'ਤੇ ਨਹੀਂ ਨਿਕਲਦੇ |
ਕਿਸਾਨ ਲਈ ਕਾਨੂੰਨੀ, ਸਿਆਸੀ ਅਤੇ ਇਨਸਾਫ਼ ਦੀ ਲੜਾਈ ਲੜੇਗੀ ਕਾਂਗਰਸ
ਰਾਜ ਸਭਾ ਸੰਸਦ ਮੈਂਬਰ ਨੇ ਕਾਂਗਰਸ ਅਤੇ ਸੂਬਾ ਸਰਕਾਰ ਪੰਜਾਬ ਦਾ ਹਰ ਹਾਲ 'ਚ ਸਾਥ ਦੇਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸਾਨਾਂ ਲਈ ਅਸੀਂ ਕਚਹਿਰੀ ਵੀ ਜਾਵਾਂਗੇ, ਸਿਆਸੀ ਤੌਰ 'ਤੇ ਵੀ ਲੜਾਂਗੇ ਅਤੇ ਸੜਕਾਂ 'ਤੇ ਆਵਾਂਗੇ | ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਇਹ ਵੀ ਕਿਹਾ ਕਿ ਜਿਸ ਦਿਨ ਵੀ ਤਬਦੀਲੀ ਆਵੇਗੀ ਅਤੇ ਸਰਕਾਰ ਗੱਦੀਉਂ ਲੱਥੇਗੀ ਤਾਂ ਕਾਂਗਰਸ ਇਹ ਸਾਰੇ ਕਾਨੂੰਨ ਖ਼ਤਮ ਕਰ ਦੇਵੇਗੀ |

ਰਾਵੀ ਦਰਿਆ 'ਤੇ ਬਣੇ ਕੱਸੋਵਾਲ ਪੁਲ ਦਾ ਉਦਘਾਟਨ 24 ਨੂੰ

ਡੇਰਾ ਬਾਬਾ ਨਾਨਕ, 22 ਸਤੰਬਰ (ਅਵਤਾਰ ਸਿੰਘ ਰੰਧਾਵਾ)- ਦਰਿਆ ਰਾਵੀ 'ਤੇ ਕੱਸੋਵਾਲ ਪੁਲ ਬਣ ਕੇ ਤਿਆਰ ਹੋ ਚੁੱਕਾ ਹੈ | ਇਹ ਪੁਲ ਗੁਰਦਾਸਪੁਰ ਜ਼ਿਲ੍ਹੇ ਦੇ ਅਖੀਰਲੇ ਅੰਮਿ੍ਤਸਰ ਜ਼ਿਲ੍ਹੇ ਨਾਲ ਪੈਂਦੇ ਪਿੰਡ ਘੋਨੇਵਾਲ ਕੋਲ ਬਣਾਇਆ ਗਿਆ ਹੈ | ਪਿਛਲੇ ਦਿਨੀਂ 18 ਸਤੰਬਰ ਨੂੰ ਇਸ ...

ਪੂਰੀ ਖ਼ਬਰ »

ਸਿੱਧੂ ਅੱਜ ਅੰਮਿ੍ਤਸਰ 'ਚ ਕਰਨਗੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)- ਸੂਬਾ ਸਰਕਾਰ 'ਚ ਕੈਬਨਿਟ ਮੰਤਰੀ ਦੀ ਕੁਰਸੀ ਤੋਂ ਅਸਤੀਫ਼ਾ ਦੇ ਘਰ ਬਹਿ ਚੁੱਕੇ ਤੇਜ਼ ਤਰਾਰ ਸਿਆਸਤਦਾਨ ਸ: ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਮੁੱਦੇ 'ਤੇ ਆਖ਼ਰ ਆਪਣੀ ਚੁੱਪ ਤੋੜੀ ਹੈ, ਜਿਨ੍ਹਾਂ ਵਲੋਂ ਇੱਥੇ ਨਾ ਸਿਰਫ਼ ...

ਪੂਰੀ ਖ਼ਬਰ »

ਲੁਧਿਆਣਾ 'ਚ ਫੈਕਟਰੀ ਵਰਕਰ ਨੂੰ ਜ਼ਖ਼ਮੀ ਕਰਕੇ 8 ਲੱਖ ਲੁੱਟੇ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪ੍ਰਤਾਪ ਚੌਕ ਨੇੜੇ ਅੱਜ ਸ਼ਾਮ ਚਾਰ ਹਥਿਆਰਬੰਦ ਲੁਟੇਰੇ ਇਕ ਫ਼ੈਕਟਰੀ ਵਰਕਰ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 8 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕੰਗਨਵਾਲ ਸਥਿਤ ਆਦਿਨਾਥ ...

ਪੂਰੀ ਖ਼ਬਰ »

ਖਰੜ 'ਚ ਸ਼ਰਾਬ ਦੇ ਠੇਕੇਦਾਰਾਂ ਦੇ ਕੈਸ਼ੀਅਰ ਤੋਂ 15 ਲੱਖ ਲੁੱਟੇ

ਖਰੜ, 22 ਸਤੰਬਰ (ਜੰਡਪੁਰੀ)-ਅੱਜ ਦਿਨ ਦਿਹਾੜੇ ਗੁਰਦੁਆਰਾ ਅਕਾਲੀ ਦਫ਼ਤਰ ਨੇੜੇ ਸ਼ਰਾਬ ਦੇ ਠੇਕੇਦਾਰਾਂ ਦੇ ਮੈਨੇਜਰ-ਕਮ-ਕੈਸ਼ੀਅਰ 'ਤੇ ਹਮਲਾ ਕਰਕੇ ਲੁਟੇਰੇ 15 ਲੱਖ ਤੋਂ ਵੱਧ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸ਼ਰਾਬ ਦੇ ਠੇਕੇਦਾਰਾਂ ਦਾ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੇ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੇ ਇਮਤਿਹਾਨ ਸ਼ੁਰੂ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਸੀ.ਬੀ.ਐਸ.ਈ. ਵਲੋਂ 10ਵੀਂ ਅਤੇ 12ਵੀਂ ਕਲਾਸ ਦੇ ਕੰਪਾਰਟਮੈਂਟ ਦੇ ਮੰਗਲਵਾਰ ਤੋਂ ਸ਼ੁਰੂ ਹੋਏ ਪੇਪਰਾਂ ਦੇ ਪਹਿਲੇ ਦਿਨ 12ਵੀਂ ਦੇ ਮੈਥੇਮੈਟਿਕਸ (ਹਿਸਾਬ), ਪੋਲੀਟੀਕਲ ਸਾਇੰਸ, ਇਕਨਾਮਿਕਸ, ਅਕਾਊਾਟੈਂਸੀ, ਫਿਜ਼ੀਕਲ ਐਜੂਕੇਸ਼ਨ, ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸੁਖਬੀਰ ਦੇ ਸਿਆਸੀ ਸਕੱਤਰ ਸਿੱਧਵਾਂ ਵਲੋਂ ਅਸਤੀਫ਼ਾ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਪਰਮਜੀਤ ਸਿੰਘ ਸਿੱਧਵਾਂ ਨੇ ਸੁਖਬੀਰ ਨੂੰ ਚਿੱਠੀ ਲਿਖ ਕੇ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ...

ਪੂਰੀ ਖ਼ਬਰ »

ਸੈਣੀ ਨੂੰ ਅਗਾਊਾ ਜ਼ਮਾਨਤ ਰੱਦ ਕਰਨ ਦੀ ਮੰਗ 'ਤੇ ਨੋਟਿਸ ਜਾਰੀ

ਚੰਡੀਗੜ੍ਹ, 22 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੰੂ ਮੁਹਾਲੀ ਦੇ ਮਟੌਰ ਥਾਣੇ 'ਚ ਦਰਜ ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ 'ਚ ਮੁਹਾਲੀ ਦੀ ਵਧੀਕ ਸੈਸ਼ਨ ਜੱਜ ਵਲੋਂ ਦਿੱਤੀ ਅਗਾਊਾ ਜ਼ਮਾਨਤ ਰੱਦ ਕਰਵਾਉਣ ਨੂੰ ਲੈ ਕੇ ਪੰਜਾਬ ...

ਪੂਰੀ ਖ਼ਬਰ »

ਮਾਂ ਵਲੋਂ 6 ਸਾਲਾ ਧੀ ਦਾ ਕਤਲ

ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖ਼ੁਰਦ ਵਿਖੇ ਇਕ ਕਲਯੁਗੀ ਮਾਂ ਨੇ ਬੜੀ ਹੀ ਬੇਰਹਿਮੀ ਨਾਲ ਦਾਤਰ ਨਾਲ ਵਾਰ ਕਰ ਕੇ ਆਪਣੀ ਛੇ ਸਾਲਾ ਧੀ ਦਾ ਕਤਲ ਕਰ ਦਿੱਤਾ ਅਤੇ ਫਿਰ ਆਪਣੇ ਇਸ ਪਾਪ ਨੂੰ ਛੁਪਾਉਣ ਦੀ ਖ਼ਾਤਰ ...

ਪੂਰੀ ਖ਼ਬਰ »

ਭਤੀਜੇ ਵਲੋਂ ਡਾਂਗਾਂ ਮਾਰ ਕੇ ਚਾਚੇ ਦੀ ਹੱਤਿਆ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਸ਼ਰਾਬ ਦੇ ਨਸ਼ੇ 'ਚ ਭਤੀਜੇ ਨੇ ਆਪਣੇ ਚਾਚੇ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ | ਮਿਲੀ ਜਾਣਕਾਰੀ ਮੁਤਾਬਿਕ ਗੁਰਬਚਨ ਸਿੰਘ (55) ਵਾਸੀ ਟਾਹਲੀ ਵਾਲਾ ਬੋਦਲਾ ਆਪਣੇ ...

ਪੂਰੀ ਖ਼ਬਰ »

ਪੁੱਤ ਨੇ ਕੁੱਟ-ਕੁੱਟ ਕੇ ਮਾਰੀ ਮਾਂ

ਮੋਗਾ, 22 ਸਤੰਬਰ (ਗੁਰਤੇਜ ਸਿੰਘ)- ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਘੋਲੀਆ ਕਲਾਂ 'ਚ ਘਰੇਲੂ ਝਗੜੇ ਦੇ ਚੱਲਦਿਆਂ ਇਕ ਪੁੱਤਰ ਵਲੋਂ ਆਪਣੀ ਮਾਂ ਨੂੰ ਵਾਲਾਂ ਤੋਂ ਫੜ ਕੇ ਘੜੀਸਣ ਅਤੇ ਉਸ ਦੀ ਕੁੱਟਮਾਰ ਕਰਨ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸੰਗਰੂਰ 'ਚ 8ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ

ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)- ਅੱਠਵੀਂ ਜਮਾਤ 'ਚ ਪੜ੍ਹਦੀ ਮਾਸੂਮ ਲੜਕੀ ਨਾਲ ਜਬਰ ਜਨਾਹ ਹੋਣ ਦੇ ਚੱਲਦਿਆਂ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਪੀੜਤ ਲੜਕੀ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੇ ਵਕਾਰੀ ਯੋਧੇ

ਖੇਤੀ ਦੀ ਢੂਈ ਭੰਨਣ ਵਾਲੇ ਬਿੱਲਾਂ ਨੂੰ ਜਿੱਤਣ ਲਈ ਸੰਘਰਸ਼ ਦੇ ਪਾਂਧੀ ਬਣੇ ਟੁੱਟੀ ਰੀੜ੍ਹ ਦੀ ਹੱਡੀ ਵਾਲੇ ਕਦਮ

ਮੰਡੀ ਕਿੱਲਿ੍ਹਆਂਵਾਲੀ, 22 ਸਤੰਬਰ (ਇਕਬਾਲ ਸਿੰਘ ਸ਼ਾਂਤ)- ਕਿਰਸਾਨੀ ਦੀ ਰੀੜ੍ਹ ਦੀ ਹੱਡੀ ਤੋੜਨ ਵਾਲੇ ਖੇਤੀ ਬਿੱਲਾਂ 'ਤੇ ਜਿੱਤ ਪਾਉਣ ਟੁੱਟੀ-ਭੱਜੀ ਰੀੜ੍ਹ ਦੀ ਹੱਡੀ ਅਤੇ ਲੱਤਾਂ ਤੋਂ ਅਪਾਹਜ ਕਦਮ ਵੀ ਸੰਘਰਸ਼ ਦੇ ਪਾਂਧੀ ਬਣ ਤੁਰੇ ਹਨ | ਸਰੀਰਕ ਅਧੂਰਾਪਣ ਵੀ ਧਰਤੀ ਦੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਹੱਕ 'ਚ ਪ੍ਰੈੱਸ ਕਾਨਫ਼ਰੰਸ ਕਰ ਰਹੇ ਭਾਜਪਾ ਆਗੂਆਂ ਨੂੰ ਵੱਡੀ ਗਿਣਤੀ ਕਿਸਾਨਾਂ ਨੇ ਪਾਇਆ ਘੇਰਾ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)- ਅੱਜ ਉਸ ਸਮੇਂ ਅਜੀਬੋ ਗ਼ਰੀਬ ਸਥਿਤੀ ਪੈਦਾ ਹੋ ਗਈ ਜਦ ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਸਬੰਧੀ ਭਾਜਪਾ ਦੇ ਕਈ ਸੀਨੀਅਰ ਆਗੂ ਅਗਰਵਾਲ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਰਹੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਫੰਡਾਂ ਦੀ ਆਨਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ‘

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਸਿੱਖਿਆ ਵਿਭਾਗ 'ਚ ਪਾਰਦਰਸ਼ਤਾ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਵਿਭਾਗ ਨੇ ਫ਼ੰਡਾਂ ਦੀ ਆਨਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡਾ: ਤੇਜਿੰਦਰਪਾਲ ਸਿੰਘ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਦੇ ਮੈਂਬਰ ਨਿਯੁਕਤ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਡਾ. ਤੇਜਿੰਦਰਪਾਲ ਸਿੰਘ ਨੂੰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਹ ਹੁਕਮ ਪੰਜਾਬ ਸਰਕਾਰ ਦੀ ਸਿਫ਼ਾਰਿਸ਼ 'ਤੇ ਪੰਜਾਬ ਦੇ ...

ਪੂਰੀ ਖ਼ਬਰ »

ਗਾਇਕ ਜ਼ਸਨ ਸਿੰਘ ਤੇ ਰਿਦਮ ਰੰਧਾਵਾ ਦਾ ਗੀਤ 'ਤੜਕੇ ਸੁਪਨਾ ਆਇਆ' ਨੂੰ ਦੇਸ਼-ਵਿਦੇਸ਼ 'ਚ ਨਿੱਘਾ ਪਿਆਰ ਮਿਲਿਆ

ਐੱਸ.ਏ.ਐੱਸ. ਨਗਰ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਨਾਮਵਰ ਗਾਇਕ ਬਾਈ ਹਰਦੀਪ ਦੇ ਪੁੱਤਰ ਗਾਇਕ ਜਸ਼ਨ ਸਿੰਘ ਅੱਜ-ਕੱਲ੍ਹ ਮੁੜ ਚਰਚਾ 'ਚ ਹਨ | ਉਨ੍ਹਾਂ ਦਾ ਨਵਾਂ ਆਇਆ ਗੀਤ 'ਤੜਕੇ ਸੁਪਨਾ ਆਇਆ' ਨੂੰ ਦੇਸ਼ ਵਿਦੇਸ਼ 'ਚ ਨਿੱਘਾ ਪਿਆਰ ਦਿੱਤਾ ਜਾ ਰਿਹਾ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

ਹਰ ਹਾਲਤ 'ਚ ਪੰਜਾਬੀਆਂ ਦੀ ਆਵਾਜ਼ ਸੰਸਦ ਤੱਕ ਪੁਹੰਚਾਵਾਂਗੇ-ਬੈਂਸ/ਸਿਬੀਆ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਰ ਹਾਲਤ 'ਚ ਦਿੱਲੀ ਪਹੁੰਚ ਕੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਸੰਸਦ ਤੱਕ ਪਹੁੰਚਾਉਣ ਦਾ ...

ਪੂਰੀ ਖ਼ਬਰ »

ਕੈਪਟਨ ਵਲੋਂ ਬਾਸਮਤੀ ਲਈ ਮੰਡੀ ਤੇ ਪੇਂਡੂ ਵਿਕਾਸ ਫ਼ੀਸ ਘਟਾਉਣ ਦਾ ਐਲਾਨ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)- ਨਵੇਂ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ ਦੇ ਮੱਦੇਨਜ਼ਰ ਪੰਜਾਬ 'ਚ ਅਤੇ ਬਾਹਰ ਦੇ ਬਾਸਮਤੀ ਵਪਾਰੀਆਂ ਅਤੇ ਮਿੱਲਰਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਰਾਹ ਪੱਧਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੋਰੋਨਾ ਪੀੜਤਾਂ ਲਈ 'ਕੋਵਿਡ ਫ਼ਤਹਿ ਕਿੱਟ' ਦੀ ਸ਼ੁਰੂਆਤ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)- ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬਾ ਸਰਕਾਰ ਘਰ ਜਾਂ ਹਸਪਤਾਲ 'ਚ ਇਕਾਂਤਵਾਸ ਹੋਏ ਸਾਰੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਦੇਸ਼ ਪੱਧਰ 'ਤੇ ਕਿਸਾਨ ਸੰਘਰਸ਼ ਉਭਾਰਨ ਦੀ ਵਿਉਂਤਬੰਦੀ ਸ਼ੁਰੂ

ਮੇਜਰ ਸਿੰਘ ਜਲੰਧਰ, 22 ਸਤੰਬਰ-ਖੇਤੀ ਬਿੱਲ ਪਾਸ ਕਰਨ ਵਿਰੁੱਧ ਕਿਸਾਨ ਸੰਗਠਨਾਂ ਵਲੋਂ ਵਿੱਢੇ ਸੰਘਰਸ਼ ਨੂੰ ਦੇਸ਼ ਪੱਧਰ 'ਤੇ ਇਕਜੁੱਟ ਕਰਨ ਤੇ ਉਭਾਰਨ ਲਈ ਯਤਨ ਸ਼ੁਰੂ ਹੋ ਗਏ ਹਨ | ਪੰਜਾਬ 'ਚ ਸਭ ਮਤਭੇਦ ਭੁਲਾ ਕੇ ਸਭ ਸੰਗਠਨਾਂ ਦੇ ਪਲੇਟਫਾਰਮ ਉੱਪਰ ਆ ਜਾਣ ਵਾਂਗ ਦੇਸ਼ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਸਕਾਲਰਸ਼ਿਪ ਵੰਡ ਬਾਰੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 22 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ 'ਚ ਫਸੇ ਸਮਾਜਿਕ ਨਿਆਂ ਤੇ ਘੱਟ ਗਿਣਤੀਆਂ ਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ 'ਤੇ ਹਾਈਕੋਰਟ ਦੇ ਚੀਫ਼ ...

ਪੂਰੀ ਖ਼ਬਰ »

ਗ਼ਾਇਬ ਸਰੂਪਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਬਾਦਲ ਜ਼ਿੰਮੇਵਾਰ-ਸਿੱਖ ਜਥੇਬੰਦੀਆਂ

ਲੌਾਗੋਵਾਲ, 22 ਸਤੰਬਰ (ਵਿਨੋਦ, ਖੰਨਾ)-ਅੱਜ ਲੌਾਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗ਼ਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਗਈ ਨਖਿੱਧ ਭੂਮਿਕਾ ਦੇ ...

ਪੂਰੀ ਖ਼ਬਰ »

ਨੌਜਵਾਨ 'ਤੇ ਗ਼ੈਰ-ਮਨੁੱਖੀ ਤਸ਼ੱਦਦ ਦੇ ਮਾਮਲੇ 'ਚ ਐਸ.ਐੱਚ.ਓ. ਸਮੇਤ 3 ਥਾਣੇਦਾਰ ਮੁਅੱਤਲ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਹਰਜਿੰਦਰ ਸਿੰਘ 'ਤੇ ਪੁਲਿਸ ਵਲੋਂ ਕੀਤੇ ਗਏ ਗ਼ੈਰ ਮਨੁੱਖੀ ਤਸ਼ੱਦਦ ਦੇ ਮਾਮਲੇ 'ਚ ਜ਼ਿਲ੍ਹਾ ਪੁਲਿਸ ਮੁਖੀ ਨੇ ਥਾਣਾ ਸ਼ਹਿਰੀ-1 ਮਾਨਸਾ ਦੇ ਇੰਚਾਰਜ ਸਮੇਤ 3 ਥਾਣੇਦਾਰਾਂ ਨੂੰ ...

ਪੂਰੀ ਖ਼ਬਰ »

150 ਕਰੋੜ ਦੀ ਸਰਕਾਰੀ ਜ਼ਮੀਨ ਹੜੱਪਣ ਦੇ ਮਾਮਲੇ 'ਚ ਮੁੱਖ ਦੋਸ਼ੀ ਆਸਾ ਸਿੰਘ ਕਾਬੂ

ਫ਼ਿਰੋਜ਼ਪੁਰ, 22 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਸਥਿਤ ਕੇਂਦਰ ਸਰਕਾਰ ਦੀ ਮਾਲਕੀ ਵਾਲੀ 150 ਕਰੋੜ ਦੀ ਟੀ.ਬੀ. ਹਸਪਤਾਲ ਦੇ ਨੇੜੇ ਵਾਲੀ ਜ਼ਮੀਨ ਨੂੰ ਹੜੱਪਣ ਸਬੰਧੀ ਸਾਲ 2012 'ਚ ਦਰਜ ਮਾਮਲੇ ਤੋਂ ਬਾਅਦ 8 ਸਾਲ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ...

ਪੂਰੀ ਖ਼ਬਰ »

ਔਰਤਾਂ 'ਤੇ ਫਿਕਰੇ ਕੱਸਣ ਵਾਲੇ ਨੂੰ ਬਾਹੋਂ ਬੰਨ੍ਹ ਅਤੇ ਮੂੰਹ ਕਾਲਾ ਕਰ ਕੇ ਪਿੰਡ 'ਚ ਘੁਮਾਇਆ

ਮੰਡੀ ਕਿੱਲਿ੍ਹਆਂਵਾਲੀ, 22 ਸਤੰਬਰ (ਇਕਬਾਲ ਸਿੰਘ ਸ਼ਾਂਤ)- ਸਰਕਾਰੀ ਕਾਨੂੰਨਾਂ ਤੋਂ 'ਬੇਜ਼ਾਰ' ਆਮ ਲੋਕ ਖ਼ੁਦ ਹੀ ਗੁਨਾਹਗਾਰਾਂ ਨੂੰ ਸਜ਼ਾਵਾਂ ਦੇਣ ਲੱਗੇ ਹਨ | ਪਿੰਡ ਘੁਮਿਆਰਾਂ 'ਚ ਇਕ ਵਿਅਕਤੀ ਨੂੰ ਬੰਨ੍ਹ ਕੇ ਪਿੰਡ ਅੰਦਰ ਘੁਮਾਉਣ ਅਤੇ ਮੂੰਹ ਕਾਲਾ ਕਰਨ ਦੀ ਘਟਨਾ ...

ਪੂਰੀ ਖ਼ਬਰ »

ਬਲਦੀਆ ਟਾਊਨ ਮਾਮਲੇ 'ਚ 2 ਨੂੰ ਮੌਤ ਦੀ ਸਜ਼ਾ ਤੇ 4 ਹੋਰਾਂ ਨੂੰ ਉਮਰ ਕੈਦ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕਰਾਚੀ ਸ਼ਹਿਰ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ 11 ਸਤੰਬਰ 2012 ਨੂੰ ਬਲਦੀਆ ਟਾਊਨ 'ਚ ਹੱਬ ਰਿਵਰ ਰੋਡ 'ਤੇ ਸਥਿਤ ਬਹੁ-ਮੰਜ਼ਿਲਾ ਅਲੀ ਐਾਟਰਪ੍ਰਾਈਜਜ਼ ਗਾਰਮੈਂਟ ਫ਼ੈਕਟਰੀ 'ਚ ਅੱਗ ਲਾਉਣ ਦੇ ਦੋਸ਼ 'ਚ ਐਮ.ਕੇ.ਯੂ. ...

ਪੂਰੀ ਖ਼ਬਰ »

ਅਗਲੇ 24 ਘੰਟਿਆਂ ਦੌਰਾਨ ਹਲਕਾ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ 'ਚ ਕਿਤੇ-ਕਿਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਮੌਸਮ ਖ਼ੁਸ਼ਕ ਰਹਿਣ ਦਾ ਅਨੁਮਾਨ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ- ਮੁੱਖ ਮੰਤਰੀ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਫੈਸਲੇ ਨੂੰ ਕਿਸਾਨਾਂ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਝੋਨੇ ਦੀ ਪੜਾਅਵਾਰ ਖ਼ਰੀਦ ਲਈ ਮਿੱਲਾਂ ਦੀਆਂ ਥਾਵਾਂ ਨੂੰ 'ਮੰਡੀ ਯਾਰਡ' ਵਜੋਂ ਵਰਤਣ ਦੀ ਇਜਾਜ਼ਤ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)- ਕੋਵਿਡ-19 ਦੌਰਾਨ ਆਗਾਮੀ ਸਾਉਣੀ ਦੇ ਸੀਜ਼ਨ ਮੌਕੇ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਸਟਮ ਮਿਿਲੰਗ ਨੀਤੀ 2020-21 'ਚ ਕਈ ਸੋਧਾਂ ਦਾ ਐਲਾਨ ਕੀਤਾ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਸਿੰਧ 'ਚ ਇਕ ਹਫ਼ਤੇ 'ਚ 5200 ਹਿੰਦੂਆਂ ਦਾ ਧਰਮ ਪਰਿਵਰਤਨ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ 'ਚ ਰੋਟੀ ਕੱਪੜੇ ਦਾ ਲਾਲਚ ਦੇ ਕੇ ਇਸ ਹਫ਼ਤੇ ਦੌਰਾਨ ਲਗਪਗ 5200 ਹਿੰਦੂਆਂ ਦਾ ਧਰਮ ਪਰਿਵਰਤਨ ਕਰਾਇਆ ਗਿਆ ਹੈ | ਤਾਜ਼ਾ ਮਾਮਲਾ ਸਿੰਧ ਦੇ ਸੰਘਰ ਖੇਤਰ ਦਾ ਸਾਹਮਣੇ ਆਇਆ ਹੈ, ਜਿੱਥੇ ਮਦਰਸਾ ...

ਪੂਰੀ ਖ਼ਬਰ »

ਸੰਗਰੂਰ 'ਚ 8ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ

ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)- ਅੱਠਵੀਂ ਜਮਾਤ 'ਚ ਪੜ੍ਹਦੀ ਮਾਸੂਮ ਲੜਕੀ ਨਾਲ ਜਬਰ ਜਨਾਹ ਹੋਣ ਦੇ ਚੱਲਦਿਆਂ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਵਿਖੇ ਦਰਜ਼ ਮੁਕੱਦਮੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਪਿੰਡ ਬਾਦਲ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਲਗਾਇਆ ਮੋਰਚਾ ਸਮਾਪਤ

ਲੰਬੀ, 22 ਸਤੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਦਲਾਂ ਦੀ ਰਿਹਾਇਸ਼ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਪਿਛਲੇ 8 ਦਿਨਾਂ ਤੋਂ ਚੱਲ ਰਿਹਾ ਧਰਨਾ 24 ਤੋਂ 26 ਸਤੰਬਰ ਤੱਕ ਰੇਲਾਂ ਜਾਮ ਕਰਨ ਅਤੇ 25 ਸਤੰਬਰ ਨੂੰ ...

ਪੂਰੀ ਖ਼ਬਰ »

ਮੋਦੀ ਵਲੋਂ ਪੰਜਾਬ ਸਮੇਤ 7 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਅੱਜ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਬੁੱਧਵਾਰ ਨੂੰ ਪੰਜਾਬ ਸਮੇਤ ਦੇਸ਼ ਦੇ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ 7 ਸੂਬਿਆਂ ਦੇ ਮੁੱਖ ਮੰਤਰੀਆਂ ਤੇ ਸਿਹਤ ਮੰਤਰੀਆਂ ਨਾਲ ਉੱਚ-ਪੱਧਰੀ ਵਰਚੂਅਲ ਬੈਠਕ ਕਰਨਗੇ, ਜਿਸ 'ਚ ਉਹ ਇਨ੍ਹਾਂ ਸੂਬਿਆਂ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਬਾਰਾਮੱੁਲਾ 'ਚ ਛਾਪੇ

ਸ੍ਰੀਨਗਰ, 22 ਸਤੰਬਰ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਹਿਜ਼ਬੁਲ ਮੁਜਾਹਦੀਨ ਅੱਤਵਾਦੀਆਂ ਦੀ ਮਦਦ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਗਏ ਜੰਮੂ-ਕਸ਼ਮੀਰ ਪੁਲਿਸ ਦੇ ਡੀ.ਐਸ.ਪੀ. ਦਵਿੰਦਰ ਸਿੰਘ ਨਾਲ ਸਬੰਧਿਤ ਮਾਮਲੇ 'ਚ ਮੰਗਲਵਾਰ ਸਵੇਰੇ ਕੌਮੀ ਜਾਂਚ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਕਾਨਪੁਰ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੀ ਢਿੱਲੀ ਕਾਰਗੁਜ਼ਾਰੀ ਬਾਰੇ ਭੋਗਲ ਨੇ ਗ੍ਰਹਿ ਮੰਤਰੀ ਦੇ ਨਾਂਅ ਸੌਾਪਿਆ ਮੰਗ ਪੱਤਰ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਮੁਖੀ ਕੁਲਦੀਪ ਸਿੰਘ ਭੋਗਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂਅ ਮੰਗ ਪੱਤਰ ਸੌਾਪ ਕੇ 1984 ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਢਿੱਲੇ ਰਵੱਈਏ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਪਾਕਿ ਖ਼ਿਲਾਫ਼ ਰੋਸ ਮੁਜ਼ਾਹਰਾ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦਿੱਲੀ ਪ੍ਰਦੇਸ਼ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ 'ਚ ਪਾਕਿਸਤਾਨੀ ਦੂਤਘਰ ਨੇੜੇ 'ਤੀਨ ਮੂਰਤੀ' ਵਿਖੇ ਮੋਮਬੱਤੀਆਂ ਜਗਾ ਕੇ ਪਾਕਿ 'ਚ ਘੱਟ ਗਿਣਤੀ ਵਰਗ ਨਾਲ ਸਬੰਧਿਤ ਲੜਕੀਆਂ ਦੀ ...

ਪੂਰੀ ਖ਼ਬਰ »

ਸੋਨੀਆ ਗਾਂਧੀ ਤੇ ਰਾਹੁਲ ਅਮਰੀਕਾ ਤੋਂ ਪਰਤੇ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਉਨ੍ਹਾਂ ਦਾ ਬੇਟਾ ਰਾਹੁਲ ਗਾਂਧੀ ਮੰਗਲਵਾਰ ਤੜਕੇ ਵਿਦੇਸ਼ ਤੋਂ ਪਰਤ ਆਏ ਹਨ, ਉਹ ਦੋਵੇਂ 12 ਸਤੰਬਰ ਨੂੰ ਅਮਰੀਕਾ ਗਏ ਸਨ | ਸੋਨੀਆ ਗਾਂਧੀ (73) ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ 2 ਦਿਨ ਪਹਿਲਾਂ ਆਪਣੀ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਰੂਰੀ ਕਦਮ ਚੁੱਕਣ- ਪ੍ਰਦੂਸ਼ਣ ਕੰਟਰੋਲ ਬੋਰਡ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸੁਪਰੀਮ ਕੋਰਟ ਦੀ ਅਧਿਕਾਰਤ ਪ੍ਰਦੂਸ਼ਣ ਕੰਟਰੋਲ ਅਥਾਰਿਟੀ ਨੇ ਅੱਜ ਪੰਜਾਬ ਤੇ ਹਰਿਆਣਾ ਨੂੰ ਲਿਖਿਆ ਹੈ ਕਿ ਉਹ ਸੂਬਿਆਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਤੁਰੰਤ ਜ਼ਰੂਰੀ ਕਦਮ ਚੁੱਕਣ ਜੋ ਕਿ ਸਰਦੀ ਦੇ ਮੌਸਮ 'ਚ ...

ਪੂਰੀ ਖ਼ਬਰ »

ਇਸ ਵਾਰ ਕਾਲਜਾਂ 'ਚ ਨਵਾਂ ਵਿੱਦਿਅਕ ਸੈਸ਼ਨ 1 ਨਵੰਬਰ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 22 ਸਤੰਬਰ (ਆਈ.ਏ.ਐਨ.ਐਸ.) ਇਸ ਸਾਲ ਯੂਨੀਵਰਸਿਟੀਆਂ ਤੇ ਵੱਖ-ਵੱਖ ਕਾਲਜਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਨਵਾਂ ਵਿਦਿਅਕ ਸ਼ੈਸਨ ਸਤੰਬਰ ਦੀ ਬਜਾਏ 1 ਨਵੰਬਰ ਤੋਂ ਸ਼ੁਰੂ ਹੋਵੇਗਾ | ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ.) ਵਲੋਂ ਇਹ ਨਿਰਣਾ ਦੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX