ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਬਠਿੰਡਾ

ਭਾਕਿਉ ਸਿੱਧੂਪੁਰ ਵਲੋਂ ਬਠਿੰਡਾ ਡੀ.ਸੀ. ਦਫ਼ਤਰ ਅੱਗੇ ਲਗਾਇਆ ਧਰਨਾ ਜਾਰੀ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਮੰਨੀਆਂ ਕਿਸਾਨ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ 2 ਸਤੰਬਰ ਤੋਂ ਸ਼ੁਰੂ ਕੀਤਾ ਧਰਨੇ ਨੂੰ ਵੱਖ-ਵੱਖ ਵਰਗਾਂ ਅਤੇ ਜਥੇਬੰਦੀਆਂ ਵਲੋਂ ਸਮਰਥਨ ਦਿੰਦੇ ਹੋਏ ਕਿਸਾਨ ਸੰਘਰਸ਼ ਵਿਚ ਹਰ ਪੱਧਰ ਤੇ ਆਪਣੀ ਹਿਮਾਇਤ ਦਿੱਤੀ ਜਾ ਰਹੀ ਹੈ | ਅੱਜ ਧਰਨੇ ਵਿਚ ਪੁੱਜ ਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਆਰਡੀਨੈਂਸਾਂ ਦਾ ਪੂਰਨ ਵਿਰੋਧ ਅਤੇ ਕਿਸਾਨੀ ਸੰਘਰਸ਼ਾਂ 'ਚ ਹਿਮਾਇਤ ਤਹਿਤ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀਆਂ ਤੋਂ ਇਲਾਵਾ ਉੱਘੇ ਗੀਤਕਾਰ ਗੀਤਕਾਰਾਂ ਜਿਨ੍ਹਾਂ ਵਿਚ ਜਨਕ ਸ਼ਰਮੀਲਾ, ਭਿੰਦਰ ਡੱਬਵਾਲੀ, ਅਲਬੇਲ ਬਰਾੜ, ਮਨਪ੍ਰੀਤ ਟਿਵਾਣਾ, ਕਿਰਪਾਲ ਮਾਅਣਾ, ਦੀਪਾ ਘੋਲੀਆ, ਕੁਲਵਿੰਦਰ ਸਿੱਧੂ, ਸੇਵਕ ਬਰਾੜ ਖੋਖਰ, ਗਾਇਕ ਜਸ ਸੰਧੂ, ਅਵਿਨਾਸ਼ ਗੋਦਾਰਾ, ਗਾਇਕ ਬੂਟਾ ਭਾਈ ਰੂਪਾ, ਗਾਇਕ ਲਵਜੀਤ, ਬੂਟਾ ਸੋਨੀ ਅਤੇ ਰੇਡੀਓ ਅਨਾਂਊਾਸਰ ਖੁਸ਼ਬੀਰ ਸਿੱਧੂ ਨੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਲਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋ ਕੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਅੰਨਦਾਤਾ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਅੱਧਾ ਕਿੱਲੋ ਅਫ਼ੀਮ ਅਤੇ ਹਰਿਆਣੇ ਦੀ ਸ਼ਰਾਬ ਸਮੇਤ 3 ਕਾਬੂ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਆਈ.ਏ. ਸਟਾਫ਼-1 ਬਠਿੰਡਾ ਦੀ ਟੀਮ ਨੇ ਇਕ ਵਿਅਕਤੀ ਨੂੰ ਅੱਧਾ ਕਿਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜ੍ਹੇ ਗਏ ਵਿਅਕਤੀ ਵਿਰੁੱਧ ਥਾਣਾ ਸੰਗਤ ਵਿਚ ਪਰਚਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ਾਂ ਦੀ ਹਮਾਇਤ 'ਤੇ ਆਈਆਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਸੀ ਤੇ ਵਿੱਦਿਅਕ ਜਥੇਬੰਦੀਆਂ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸ ਦੇ ਖਿਲਾਫ਼ ਜਿੱਕੇ ਕਿਸਾਨਾਂ ਵਿਚ ਗੁੱਸਾ ਫੁੱਟ ਪਿਆ ਹੈ, ਉਥੇ ਹਰ ਉਮਰ ਵਰਗ ਵਲੋਂ ਕਿਸਾਨਾਂ ਦੀ ਹਮਾਇਤ ਤਹਿਤ ਅੱਗੇ ਆਉਣਾ ਸ਼ੁਰੂ ਕਰ ਦਿੱਤਾ ਹੈ | ਇਸੇ ਤਹਿਤ ਵੱਖ-ਵੱਖ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਕੋਠਾ ਗੁਰੂ ਦੇ 39 ਸਾਲਾ ਵਿਅਕਤੀ ਸਮੇਤ 4 ਜਣਿਆਂ ਦੀ ਮੌਤ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਪਾਜ਼ੀਟਿਵ ਆਏ ਕੋਠਾ ਗੁਰੂ ਕਾ ਦੇ ਇਕ 39 ਸਾਲਾਂ ਵਿਅਕਤੀ ਸਮੇਤ 4 ਜਣਿਆਂ ਦੀ ਅੱਜ ਮੌਤ ਹੋ ਗਈ ਹੈ | ਜਿਸ ਮਗਰੋਂ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲੇ ਕੁਲ ਮਿ੍ਤਕਾਂ ਦੀ ਸੰਖਿਆ 99 ਹੋ ਗਈ ਹੈ | ਇਨ੍ਹਾਂ ਵਿਚ 86 ...

ਪੂਰੀ ਖ਼ਬਰ »

ਟਰੱਕ ਆਪਰੇਟਰ ਅਤੇ ਟਰਾਂਸਪੋਰਟਰ ਵੀ ਦੇਣ ਕਿਸਾਨਾਂ ਦੇ ਪੰਜਾਬ ਬੰਦ ਨੂੰ ਹਮਾਇਤ-ਬੋਪਾਰਾਏ

ਰਾਮਪੁਰਾ ਫੂਲ, 22 ਸਤੰਬਰ (ਗੁਰਮੇਲ ਸਿੰਘ ਵਿਰਦੀ)-ਇਲਾਕੇ ਦੇ ਉਘੇ ਟ੍ਰਾਂਸਪੋਰਟਰ ਸੁਰਜੀਤ ਸਿੰਘ ਬੋਪਾਰਾਏ ਨੇ ਸੂਬੇ ਦੇ ਸਮੂਹ ਟਰੱਕ ਆਪਰੇਟਰਾਂ ਅਤੇ ਟਰਾਂਸਪੋਟਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ 25 ਸਤੰਬਰ ਨੂੰ ਹੋਣ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕਿਸਾਨਾਂ ਲਈ ...

ਪੂਰੀ ਖ਼ਬਰ »

ਗੁਰਦਿੱਤ ਸਿੰਘ ਵਾਲਾ (ਨਵਾਂ ਦਿਆਲਪੁਰਾ) ਤੋਂ 3 ਪਰਿਵਾਰ ਅਕਾਲੀ ਦਲ (ਬ) 'ਚ ਸ਼ਾਮਿਲ

ਭਾਈਰੂਪਾ, 22 ਸਤੰਬਰ (ਵਰਿੰਦਰ ਲੱਕੀ)- ਪਿੰਡ ਗੁਰਦਿੱਤ ਸਿੰਘ ਵਾਲਾ (ਨਵਾਂ ਦਿਆਲਪੁਰਾ) ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵਕਤ ਰਾਜਸੀ ਬਲ ਮਿਲਿਆ ਜਦੋਂ 3 ਪਰਿਵਾਰਾਂ ਨੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ 'ਚ ਅਕਾਲੀ ਦਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਆਕਸੀਮੀਟਰ ਵੰਡੇ

ਮਹਿਮਾ ਸਰਜਾ, 22 ਸਤੰਬਰ (ਰਾਮਜੀਤ ਸ਼ਰਮਾ)-ਕਰੋਨਾ ਦੇ ਇਸ ਦੌਰ ਵਿਚ ਪੰਜਾਬ ਸਰਕਾਰ ਦੇ ਗੈਰ ਜ਼ਿੰਮੇਦਾਰ ਰਵੱਈਏ ਕਾਰਨ ਪੰਜਾਬ ਦੇ ਪਿੰਡਾਂ ਵਿਚ ਲੋਕਾਂ ਦਾ ਸਰਕਾਰੀ ਸਿਹਤ ਸਹੂਲਤਾਂ ਤੋਂ ਵਿਸ਼ਵਾਸ ਉੱਠ ਚੁੱਕਿਆ ਹੈ¢ ਜਿਸ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਨਥਾਣਾ, 22 ਸਤੰਬਰ (ਗੁਰਦਰਸ਼ਨ ਲੁੱਧੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਕੈਪਟਨ ਸਮਾਰਟ ਕੁਨੈਕਟ ਸਕੀਮ ਤਹਿਤ ਮੋਬਾਇਲ ਫੋਨ ਵੰਡੇ ਗਏ | ਇਸ ਮੌਕੇ ਪਹੁੰਚੇ ਯੂਥ ਕਾਂਗਰਸੀ ਆਗੂ ਰੁਪਿੰਦਰਪਾਲ ਸਿੰਘ ਕੋਟਭਾਈ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਹਾਕੀ ਕਲੱਬ ਗੋਨਿਆਣਾ ਨੇ ਰਾਸ਼ਟਰੀ ਖਿਡਾਰੀ ਰਾਜਪ੍ਰੀਤ ਕੌਰ ਭਾਈਰੂਪਾ ਨੂੰ ਕੀਤਾ ਸਨਮਾਨਿਤ

ਗੋਨਿਆਣਾ, 22 ਸਤੰਬਰ (ਮਨਦੀਪ ਸਿੰਘ ਮੱਕੜ)-ਸੁਰਜੀਤ ਸਿੰਘ ਹਾਕੀ ਕਲੱਬ ਗੋਨਿਆਣਾ ਨੇ ਗੁਰਚਰਨ ਸਿੰਘ ਭੋਲਾ ਹਾਕੀ ਕੋਚ ਦੀ ਅਗਵਾਈ ਹੇਠ ਰਾਸ਼ਟਰੀ ਖਿਡਾਰੀ ਰਾਜਪ੍ਰੀਤ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਪਿੰਡ ਭਾਈਰੂਪਾ ਨੂੰ ਭਾਰ ਤੋਲਕ ਖੇਡ 60 ਤੇ 80 ਕਿੱਲੋਗ੍ਰਾਮ ਵਿਚ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦੇ ਕਾਰਜਕਾਲ ਦੌਰਾਨ ਹੋਏ ਭਿ੍ਸ਼ਟਾਚਾਰ ਦੀ ਜਾਂਚ ਦੀ ਮੰਗ

ਮਹਿਰਾਜ, 22 ਸਤੰਬਰ (ਸੁਖਪਾਲ ਮਹਿਰਾਜ)-ਟਰੱਕ ਅਪਰੇਟਰ ਆਗੂ ਨਿਰਮਲ ਸਿੰਘ ਗਿੱਲ ਮਹਿਰਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਰੱਕ ਯੂਨੀਅਨ ਰਾਮਪੁਰਾ ਫੂਲ ਦੇ ਨਵ ਨਿਯੁੱਕਤ ਪ੍ਰਧਾਨ ਭਰਪੂਰ ਸਿੰਘ ਬੁਰਜ ਗਿੱਲ ਤੋਂ ਮੰਗ ਕੀਤੀ ਹੈ ਕਿ ਟਰੱਕ ਯੂਨੀਅਨ ਦੀ ਬਿਹਤਰੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਮਾਨਸਿਕ ਦਬਾਅ ਦੇ ਚਲਦਿਆ ਆਤਮਹੱਤਿਆ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਅਮਰਪੁਰਾ ਬਸਤੀ ਦੀ ਗਲੀ ਨੰਬਰ 2-1/2 ਵਿਚ ਰਹਿਣ ਵਾਲੇ ਨੌਜਵਾਨ ਸ਼ਮਸ਼ੇਰ ਸਿੰਘ(31) ਪੁੱਤਰ ਗਾਂਧੀ ਸਿੰਘ ਵਾਸੀ ਅਮਰਪੁਰਾ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ | ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਬਠਿੰਡਾ ਬਲਾਕ ਦੀਆਂ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਥਾਨਕ ਮਿੰਨੀ ਸਕੱਤਰੇਤ ਅੱਗੇ ਇਕੱਠੇ ਹੋ ਕੇ ਬਲਾਕ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਨੇ ਮੋਦੀ ਸਰਕਾਰ ਦੀ ਸਾੜੀ ਅਰਥੀ

ਮਹਿਮਾ ਸਰਜਾ, 22 ਸਤੰਬਰ (ਬਲਦੇਵ ਸੰਧੂ)- ਪਿੰਡ ਮਹਿਮਾ ਸਵਾਈ ਵਿਖੇ ਅੱਜ ਖੇਤੀ ਬਿੱਲਾਂ ਦੇ ਰੋਸ ਵਿਚ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਵਲੋਂ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਮਹਿਮਾ ਸਵਾਈ ਦੇ ਨਵਨਿਯੁਕਤ ਪਿੰਡ ਪ੍ਰਧਾਨ ਮਹਿੰਦਰ ਸਿੰਘ ਸੰਧੂ, ਸਕੱਤਰ ...

ਪੂਰੀ ਖ਼ਬਰ »

ਦੋਧੀ ਯੂਨੀਅਨ ਨੇ ਕਿਸਾਨਾਂ ਦੀ ਹਮਾਇਤ ਵਿਚ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ)- ਖੇਤੀਬਾੜੀ ਸੋਧ ਬਿੱਲ ਦੇ ਵਿਰੋਧ ਵਿਚ ਹੁਣ ਪੂਰਾ ਪੰਜਾਬ ਹੀ ਤੁਰ ਪਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਿਚ ਆੜ੍ਹਤੀਏ, ਦੁਕਾਨਦਾਰ, ਟਰਾਂਸਪੋਰਟਰ, ਕਲਾਕਾਰਾਂ ਤੋਂ ਇਲਾਵਾ ਹੋਰ ਵੀ ਬਹੁਤ ਜਥੇਬੰਦੀਆਂ ਕਿਸਾਨਾਂ ਦੀ ਹਮਾਇਤ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਦੀ ਭੁੱਖ ਹੜਤਾਲ 7ਵੇਂ ਦਿਨ ਦਾਖ਼ਲ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਦੇ ਸੱਦੇ ਤੇ ਸੱਤਵੇਂ ਦਿਨ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ 17 ਸਾਥੀ ਭੁੱਖ ਹੜਤਾਲ ਉੱਪਰ ਬੈਠੇ | ਅੱਜ ਦੀ ਭੁੱਖ ਹੜਤਾਲ ਸ਼ੁਰੂ ਕਰਾਉਣ ਸਮੇਂ ਭਾਰੀ ਗਿਣਤੀ ਵਿਚ ਮੁਲਾਜ਼ਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਿਧਵਾ-ਬੁਢਾਪਾ ਸਮੇਤ ਪੈਨਸ਼ਨ ਧਾਰਕਾਂ ਨੇ ਪੈਨਸ਼ਨ ਕੱਟ ਕੇ ਨੋਟਿਸ ਭੇਜਣ ਖ਼ਿਲਾਫ਼ ਪ੍ਰਗਟਾਇਆ ਰੋਸ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਵਿਧਵਾ, ਬੁਢਾਪਾ, ਅੰਗਹੀਣ ਤੇ ਆਸਰਿਤ ਪੈਨਸ਼ਨ ਧਾਰਕਾਂ ਨੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪੈਨਸ਼ਨ ਕੱਟ ਕੇ ਹਜ਼ਾਰਾਂ ਰੁਪਏ ਦੇ ਜੁਰਮਾਨੇ ਭਰਨ ਵਾਲੇ ਭੇਜੇ ਗਏ ਨੋਟਿਸ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਮੋਦੀ ਸਰਕਾਰ ਕੋਰੋਨਾ ਦੀ ਆੜ ਹੇਠ ਲੋਕਾਂ 'ਤੇ ਜ਼ੁਲਮ ਢਾਹ ਰਹੀ-ਤਰਕਸ਼ੀਲ ਸੁਸਾਇਟੀ

ਭੀਖੀ, 22 ਸਤੰਬਰ (ਗੁਰਿੰਦਰ ਸਿੰਘ ਔਲਖ)- ਤਰਕਸ਼ੀਲ ਸੁਸਾਇਟੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਜ਼ੋਨ ਆਗੂ ਅੰਮਿ੍ਤ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਤਰਕਸ਼ੀਲ ਆਗੂਆਂ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਕੋਰੋਨਾ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕੀਤੀ ਇਕੱਤਰਤਾ

ਸਰਦੂਲਗੜ੍ਹ, 22 ਸਤੰਬਰ (ਪ. ਪ.)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਇਕਾਈ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਸ਼ਹਿਰ ਵਿਖੇ ਸਾਗਰ ਸੋਨੀ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸਾਂਝਾ ਫ਼ਰੰਟ ਦੀ ਭੁੱਖ ਹੜਤਾਲ 5ਵੇਂ ਦਿਨ ਵੀ ਜਾਰੀ

ਮਾਨਸਾ, 22 ਸਤੰਬਰ (ਵਿ. ਪ੍ਰਤੀ.)- ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਭੁੱਖ ਹੜਤਾਲ 5ਵੇਂ ਦਿਨ ਵੀ ਜਾਰੀ ਰੱਖੀ | ਜਸਬੀਰ ਢੰਡ, ਜੋਗਿੰਦਰ ਪਾਲ, ਸੰਦੀਪ ਸਿੰਘ, ਨਾਜਮ ਸਿੰਘ, ਅਵਤਾਰ ਸਿੰਘ, ਰਾਜਵੀਰ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ | ਸਰਕਾਰੀ ਤੌਰ 'ਤੇ ਜਾਰੀ ਮੀਡੀਆ ਬੁਲਟਿਨ ਅਨੁਸਾਰ ਸਿਹਤ ਬਲਾਕ ਮਾਨਸਾ 'ਚ 10, ਬੁਢਲਾਡਾ 1, ਖ਼ਿਆਲਾ ਕਲਾਂ 3 ਅਤੇ ਸਰਦੂਲਗੜ੍ਹ ਬਲਾਕ ਨਾਲ 1 ਵਿਅਕਤੀ ਸਬੰਧਿਤ ਹਨ | ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਵਲੋਂ ਮੰਗਾਂ ਸਬੰਧੀ ਇਕੱਤਰਤਾ

ਭੀਖੀ, 22 ਸਤੰਬਰ (ਬਲਦੇਵ ਸਿੰਘ ਸਿੱਧੂ)- ਖ਼ੁਰਾਕ ਤੇ ਸਪਲਾਈ ਵਿਭਾਗ ਦੇ ਭੀਖੀ ਦਫ਼ਤਰ ਅਧੀਨ ਆਉਂਦੇ ਵੱਖ-ਵੱਖ ਪਿੰਡਾ ਦੇ ਡੀਪੂ ਹੋਲਡਰਾਂ ਦੀ ਮੀਟਿੰਗ ਡੀਪੂ ਹੋਲਡਰ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ...

ਪੂਰੀ ਖ਼ਬਰ »

25 ਬੰਦ ਦੇ ਸੱਦੇ ਸਬੰਧੀ ਕਿਸਾਨ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 22 ਸਤੰਬਰ (ਸਟਾਫ਼ ਰਿਪੋਰਟਰ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦਸੌਾਦਾ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਮੇਜਰ ਸਿੰਘ ਦੂਲੋਵਾਲ ਨੇ ਦੱਸਿਆ ਕਿ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਨਕਸਲਬਾੜੀ ਤੇ ਖਾੜਕੂਵਾਦ ਲਹਿਰ ਸਮੇਂ ਵੱਡੇ ਜ਼ਖ਼ਮ ਆਪਣੇ ਸੀਨੇ 'ਤੇ ਸਹਿੰਦਾ ਰਿਹੈ ਪਿੰਡ ਰਾਏਪੁਰ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ, 22 ਸਤੰਬਰ- ਪਿੰਡ ਰਾਏਪੁਰ ਨੇ ਨਕਸਲਬਾੜੀ ਅਤੇ ਖਾੜਕੂਵਾਦ ਲਹਿਰ ਸਮੇਂ ਵੱਡੇ ਜ਼ਖ਼ਮ ਆਪਣੇ ਸੀਨੇ 'ਤੇ ਸਹੇ ਹਨ | ਇਸ ਪਿੰਡ ਨੂੰ ਕਰੀਬ 400 ਸਾਲ ਪਹਿਲਾਂ ਪਿੰਡ ਉੱਭਾ ਤੋਂ ਤੇਜਾ ਸਿੰਘ ਸਿੱਧੂ ਅਤੇ ਉਸ ਦੇ ਭਤੀਜੇ ਨੇ ਆ ਕੇ ਆਬਾਦ ਕੀਤਾ ...

ਪੂਰੀ ਖ਼ਬਰ »

ਚਿੱਟਾ, ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ, 3 ਗਿ੍ਫ਼ਤਾਰ

ਮਾਨਸਾ, 22 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਚਿੱਟਾ, ਚਾਲੂ ਭੱਠੀ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਮਾਰਚ ਕਰਨ ਉਪਰੰਤ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ

ਮਾਨਸਾ, 22 ਸਤੰਬਰ (ਧਾਲੀਵਾਲ)- ਪਿੰਡ ਬਾਦਲ 'ਚ ਸਾਬਕਾ ਮੁੱਖ ਮੰਤਰੀ ਦੇ ਘਰ ਅੱਗੇ ਖ਼ੁਦਕੁਸ਼ੀ ਕਰਨ ਵਾਲੇ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫ਼ਰ ਵਲੋਂ 10 ਲੱਖ ਰੁਪਏ ਦੇਣ ...

ਪੂਰੀ ਖ਼ਬਰ »

ਚਿੱਟਾ, ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ, 3 ਗਿ੍ਫ਼ਤਾਰ

ਮਾਨਸਾ, 22 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਚਿੱਟਾ, ਚਾਲੂ ਭੱਠੀ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ 25 ਦੇ ਪੰਜਾਬ ਬੰਦ ਸਬੰਧੀ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਹੋਏ ਲਾਮਬੰਦ

ਮਾਨਸਾ, 22 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ 3 ਆਰਡੀਨੈਂਸਾਂ ਦੇ ਵਿਰੋਧ 'ਚ ਜਿੱਥੇ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਲਾਮਬੰਦ ਹੋ ਰਹੇ ਹਨ ਉੱਥੇ ਕਿਸਾਨਾਂ ਦੇ ਸੰਘਰਸ਼ ਨੂੰ ਵੱਖ ਵੱਖ ਜਨਤਕ ਤੇ ਰਾਜਸੀ ...

ਪੂਰੀ ਖ਼ਬਰ »

ਮੋਟਰ ਸਾਈਕਲ ਚੋਰੀ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ)-ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਕਿ੍ਸ਼ਨ ਕੁਮਾਰ ਮਿੱਤਲ ਦੀ ਗਲੀ ਵਿਚੋਂ ਬੀਤੀ ਰਾਤ ਮੋਟਰ ਸਾਈਕਲ ਚੋਰੀ ਕਰ ਲਿਆ | ਚੋਰੀ ਸਬੰਧੀ ਪੀੜ੍ਹਤ ਪਵਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਕਿਰਤਾਨ ਜ਼ਿਲ੍ਹਾ ਹਿਸਾਰ (ਹਰਿਆਣਾ) ਨੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦੀਆਂ ਮੰਨੀਆਂ ਸਾਰੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਤੀਸਰੇ ਪੜਾਅ ਤਹਿਤ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ-ਬਲਾਕ ਪ੍ਰਧਾਨ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ)- ਖ਼ੇਤਰ ਦੀਆਂ ਆਸਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੋਰੋਨਾ ਦਾ ਕੱਟਿਆ ਹੋਇਆ ਭੱਤਾ ਬਹਾਲ ਕਰਵਾਉਣ ਲਈ ਵਿੱਢੇ ਸੰਘਰਸ਼ ਅੱਗੇ ਸਰਕਾਰ ਨੇ ਤੋੜੀ ਚੁੱਪ ਕਰਕੇ ਆਪਣੀ ਫ਼ਤਿਹ ਹਾਸਲ ਕਰਕੇ ਖ਼ੁਸ਼ੀ ਜ਼ਾਹਿਰ ਕਰਨ ਦੇ ਨਾ ...

ਪੂਰੀ ਖ਼ਬਰ »

ਕਿਸਾਨਾਂ ਦੀ ਭਰੀ ਬੱਸ ਟਰੱਕ ਨਾਲ ਟਕਰਾਈ-6 ਕਿਸਾਨ ਜ਼ਖ਼ਮੀ

ਕੋਟਫੱਤਾ, 22 ਸਤੰਬਰ (ਰਣਜੀਤ ਸਿੰਘ ਬੁੱਟਰ)- ਖੇਤੀ ਆਰਡੀਨੈਂਸ ਨੂੰ ਲੈ ਕੇ ਪਿੰਡ ਬਾਦਲ ਵਿਖੇ ਧਰਨੇ ਤੋਂ ਵਾਪਸ ਆ ਰਹੀ ਬੱਸ ਕੋਟਫੱਤਾ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ 6 ਕਿਸਾਨ ਜ਼ਖ਼ਮੀ ਹੋ ਗਏ ¢ ਥਾਣਾ ਕੋਟਫੱਤਾ ਮੁਖੀ ਗੋਰਵਬੰਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਕ ਮੋਬਾਈਲ ਹੋਰ ਬਰਾਮਦ

ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰੀ ਮਾਡਰਨ ਜ਼ੇਲ੍ਹ ਬਠਿੰਡਾ ਵਿਚੋਂ ਇਕ ਮੋਬਾਇਲ ਫ਼ੋਨ ਹੋਰ ਬਰਾਮਦ ਹੋਇਆ ਹੈ | ਇਸ ਤਰ੍ਹਾਂ ਅਤਿ ਸੁਰੱਖਿਆ ਵਾਲੀ ਇਸ ਜੇਲ੍ਹ ਅੰਦਰ ਮੋਬਾਇਲ ਫ਼ੋਨਾਂ ਅਤੇ ਨਸ਼ਿਆਂ ਵਗੈਰਾ ਦਾ ਪਹੁੰਚਣਾ ਲਗਾਤਾਰ ਜਾਰੀ ਹੈ, ਜਿਸ ...

ਪੂਰੀ ਖ਼ਬਰ »

'ਆਪ' ਵਲੋਂ ਪੂਰੇ ਪੰਜਾਬ ਵਿਚ ਸੰਘਰਸ਼ ਦੀ ਡੱਟਵੀਂ ਹਮਾਇਤ ਕੀਤੀ ਜਾਵੇਗੀ-ਮਨਜੀਤ ਬਿੱਟੀ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀ ਵਰਗ ਦੇ ਹੱਕ ਵਿਚ ਬੋਲਦੀ ਆ ਰਹੀ ਹੈ | ਕੇਂਦਰ ਸਰਕਾਰ ਵਲੋਂ ਹਾਲ ਹੀ ਪਾਸ ਕੀਤੇ ਗਏ ਖੇਤੀ ਬਿੱਲ ਵਾਪਿਸ ਕਰਵਾਉਣ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ...

ਪੂਰੀ ਖ਼ਬਰ »

'ਆਪ' ਵਲੋਂ ਆਕਸੀਮੀਟਰ ਮੁਹਿੰਮ ਸ਼ੁਰੂ

ਮਾਨਸਾ, 22 ਸਤੰਬਰ (ਸ. ਰਿ.)- ਆਮ ਆਦਮੀ ਪਾਰਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਥਾਨਕ ਸ਼ਹਿਰ ਆਕਸੀਮੀਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਭੁੱਚਰ ਨੇ ਦੱਸਿਆ ਕਿ ਵਾਰਡ ਨੰਬਰ 21 ਦੇ ਘਰ ਘਰ ਜਾ ਕੇ ਲੋਕਾਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਫ਼ਸਲਾਂ ਦੀਆਂ ਕੀਮਤਾਂ ਵਿਚ ਨਿਗੂਣੇ ਵਾਧੇ ਨੂੰ ਕੀਤਾ ਰੱਦ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਐਲਾਨੇ ਗਏ ਫ਼ਸਲਾਂ ਦੇ ਭਾਅ ਵਿਚ ਵਾਧੇ ਨੂੰ ਹੋਰ ਕਿਸਾਨ ਮਜ਼ਦੂਰ ਜਥੇਬੰਦੀਆਂ ਵਾਂਗੂੰ ਮੁੱਢੋਂ ਰੱਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਰਾਮਕਰਨ ਸਿੰਘ ਰਾਮਾਂ ਸੂਬਾ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਉੱਘੇ ਬੁੱਧੀਜੀਵੀਆਂ ਦੀ ਰਿਹਾਈ ਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿਚ ਸਥਾਨਕ ਚਿਲਡਰਨ ਪਾਰਕ ਇਕੱਤਰ ਹੋਈਆਂ ਨਾਗਰਿਕ ਚੇਤਨਾ ਮੰਚ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਠੇਕਾ ਮੁਲਾਜ਼ਮ ਬਠਿੰਡਾ ਥਰਮਲ, ਠੇਕਾ ਮੁਲਾਜ਼ਮ ਲਹਿਰਾ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਵਲੋਂ ਪਿੰਡ ਕਰਾੜਵਾਲਾ 'ਚ ਇਕਾਈ ਦਾ ਗਠਨ

ਚਾਉਕੇ, 22 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਖੇਤੀ ਆਰਡੀਨੈਂਸ ਪਾਸ ਕਰਨ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਲੋਂ ਕੋਵਿਡ-19 ਲਈ ਸੁਰੱਖਿਅਤ ਪ੍ਰਬੰਧ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)- ਵਰਤਮਾਨ ਸਮਾਂ ਬੇਸ਼ੱਕ ਸਭ ਲਈ ਕੋਰੋਨਾ ਕਾਰਨ ਚੁਨੌਤੀਆਂ ਅਤੇ ਮੁਸ਼ਕਿਲਾਂ ਭਰਿਆ ਹੈ, ਪਰ ਫ਼ਿਰ ਵੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਨੇ ਲੋਕਾਂ ਨੂੰ ਪੂਰਾ ਸਹਿਯੋਗ ਦਿੰਦੇ ਹੋਏ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਫ਼ਸਲਾਂ ਦਾ ਉਚਿਤ ਮੁੱਲ ਪ੍ਰਦਾਨ ਕਰਨ ਤੇ ਕਿਸਾਨਾਂ ਦੀ ਆਮਦਨੀ ਨੂੰ ਦੱੁਗਣਾ ਕਰਨ ਲਈ ਵਚਨਬੱਧ- ਦਿਆਲ ਸੋਢੀ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਨੇ ਕਿਸਾਨਾਂ ਦੇ ਹਿੱਤ ਵਿਚ ਪਾਸ ਕੀਤੇ ਗਏ ਕਾਨੂੰਨ, ਕਿਸਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਹਾੜ੍ਹੀ ਦੀਆਂ ਫ਼ਸਲਾਂ ਜੌਾ, ਸਰ੍ਹੋਂ, ਚਨੇ, ਕੁਸਮ ਅਤੇ ਦਾਲ ਆਦਿ ਦੀਆਂ ...

ਪੂਰੀ ਖ਼ਬਰ »

24 ਨੂੰ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਕਿਸਾਨਾਂ ਦੇ ਹੱਕ ਵਿਚ ਦਿ੍ੜ੍ਹਤਾ ਨਾਲ ਲਏ ਇਤਿਹਾਸਕ ਫ਼ੈਸਲੇ ਤੋਂ ਬਾਅਦ 24 ਸਤੰਬਰ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਯੂਨੀਅਨ ਵਲੋਂ 25 ਦੇ ਪੰਜਾਬ ਬੰਦ ਨੂੰ ਲੈ ਕੇ ਤੇਜ਼ ਕੀਤੀਆਂ ਨੁੱਕੜ ਮੀਟਿੰਗਾਂ ਤੇ ਇਕਾਈ ਦਾ ਗਠਨ

ਮਹਿਰਾਜ, 22 ਸਤੰਬਰ (ਸੁਖਪਾਲ ਮਹਿਰਾਜ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਦੀ ਅਗਵਾਈ ਹੇਠ ਅੱਜ ਕਸਬਾ ਮਹਿਰਾਜ ਦੇ ਕੋਠੇ ਪਿਪਲੀ ਵਿਖੇ ਇਕਾਈ ਦੀ ਚੋਣ ਕਰਨ ਸਬੰਧੀ ਮੀਟਿੰਗ ਕੀਤੀ ਗਈ ਤੇ ਮੀਟਿੰਗ ਦੌਰਾਨ ਸਾਰਿਆਂ ...

ਪੂਰੀ ਖ਼ਬਰ »

ਐਡਵੋਕੇਟ ਰੁਪਿੰਦਰਪਾਲ ਕੋਟਭਾਈ ਨੇ ਲਹਿਰਾ ਮੁਹੱਬਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਲ਼ਹਿਰਾ ਮੁਹੱਬਤ, 22 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਰਸਮ ਹਲਕਾ ਵਿਧਾਇਕ ਪ੍ਰੀਤਮ ਸਿਾੰਘ ...

ਪੂਰੀ ਖ਼ਬਰ »

'ਆਪ' ਦੀ ਆਕਸੀ ਮਿੱਤਰ ਮੁਹਿੰਮ ਨੂੰ ਬਠਿੰਡਾ ਵਿਚ ਭਰਵਾਂ ਹੁੰਗਾਰਾ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵੱਲੋਂ ਕਰੋਨਾ ਵਾਇਰਸ ਦੇ ਚੱਲਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਆਕਸੀ ਮਿੱਤਰ ਮੁਹਿੰਮ ਨੂੰ ਲੈ ਕੇ ਲੋਕਾਂ ਵਲੋਂ ਕਾਫ਼ੀ ਸ਼ਲਾਘਾ ਕੀਤੀ ਜਾ ਰਹੀ ਹੈ | ਬਠਿੰਡਾ ...

ਪੂਰੀ ਖ਼ਬਰ »

ਕਾਂਗਰਸ ਹਲਕਾ ਸੇਵਾਦਾਰ ਜਟਾਣਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਬੀਤੇ ਵਿਚ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡਣ ਦੀ ਆਰੰਭੀ ਲੜੀ ਤਹਿਤ ਅੱਜ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਰਕਾਰੀ ਸੈਕੰਡਰੀ ਸਕੂਲ ਤਲਵੰਡੀ ਸਾਬੋ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ

ਬਰੇਟਾ, 22 ਸਤੰਬਰ (Ðਜੀਵਨ ਸ਼ਰਮਾ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਗਿਆਨ ਚੰਦ ਆਜ਼ਾਦ ਨੇ ਦੱਸਿਆ ਕਿ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਆੜ੍ਹਤੀਆ ਯੂਨੀਅਨ ਵਲੋਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ਼ 21 ਸਤੰਬਰ ਨੂੰ ਬਰੇਟਾ ਵਿਖੇ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਜ਼ਿਲ੍ਹੇ 'ਚ ਕੀਤੀ ਸ਼ੁਰੂਆਤ

ਮਾਨਸਾ, 22 ਸਤੰਬਰ (ਵਿ. ਪ੍ਰਤੀ.)- ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਾ: ਲਾਲ ਚੰਦ ਠੁਕਾਰਲ ਸਿਵਲ ਸਰਜਨ ਮਾਨਸਾ ਨੇ ਕੀਤੀ | ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਜ਼ਿਲ੍ਹੇ ਭਰ 'ਚ 2114 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਅਤੇ 22 ਸਤੰਬਰ ਤੱਕ 4686 ਬੱਚਿਆਂ ...

ਪੂਰੀ ਖ਼ਬਰ »

ਲੋੜਵੰਦ ਲੋਕ ਪ੍ਰੋ-ਬੋਨੋ ਸਕੀਮ ਦਾ ਲਾਭ ਉਠਾਉਣ- ਜੱਜ ਅਮਨਦੀਪ ਸਿੰਘ

ਮਾਨਸਾ, 22 ਸਤੰਬਰ (ਸਟਾਫ਼ ਰਿਪੋਰਟਰ)- ਪ੍ਰੋ-ਬੋਨੋ ਸਕੀਮ ਇੱਕ ਅਜਿਹੀ ਸਕੀਮ ਹੈ, ਜਿਸ ਦੇ ਤਹਿਤ ਹਰ ਲੋੜਵੰਦ ਵਿਅਕਤੀ ਬਿਨਾਂ ਕੋਈ ਪੈਸਾ ਖ਼ਰਚ ਕੀਤੇ ਮੁਫ਼ਤ ਕਾਨੂੰਨੀ ਸੇਵਾਵਾਂ ਹਾਸਲ ਕਰ ਸਕਦਾ ਹੈ | ਇਸ ਸਕੀਮ ਤਹਿਤ ਮੁਫ਼ਤ ਸਲਾਹ, ਮੁਫ਼ਤ ਵਕੀਲ ਅਤੇ ਮੁਫ਼ਤ ਅਦਾਲਤੀ ...

ਪੂਰੀ ਖ਼ਬਰ »

ਮਿੰਨੀ ਬੱਸ ਅਪਰੇਟਰਾਂ ਵਲੋਂ ਕਿਸਾਨ ਸੰਘਰਸ਼ ਦੀ ਡੱਟਵੀਂ ਹਮਾਇਤ

ਰਾਮਪੁਰਾ ਫੂਲ, 22 ਸਤੰਬਰ (ਗੁਰਮੇਲ ਸਿੰਘ ਵਿਰਦੀ)- ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਰਾਮਪੁਰਾ ਫੂਲ ਬਠਿੰਡਾ ਦੀ ਇਕ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ...

ਪੂਰੀ ਖ਼ਬਰ »

ਪੈਸਟੀਸਾਈਡ ਖਾਦ ਅਤੇ ਬੀਜ ਵਪਾਰੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਭਾਈਰੂਪਾ, 22 ਸਤੰਬਰ (ਵਰਿੰਦਰ ਲੱਕੀ)-ਬਲਾਕ ਫੂਲ ਨਾਲ ਸਬੰਧਿਤ ਪੈਸਟੀਸਾਈਡਜ਼ ਖਾਦ ਤੇ ਬੀਜ ਵਿਕਰੇਤਾ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਬਿਲ ਦੇ ਵਿਰੋਧ 'ਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ...

ਪੂਰੀ ਖ਼ਬਰ »

ਦਲਜੀਤ ਸਿੰਘ ਦਰਸ਼ੀ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਬੁਢਲਾਡਾ, 22 ਸਤੰਬਰ (ਰਾਹੀ)- ਸਥਾਨਕ ਸ਼ਹਿਰ ਦੇ ਸੀਨੀਅਰ ਭਾਜਪਾ ਆਗੂ ਦਲਜੀਤ ਸਿੰਘ ਦਰਸ਼ੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਮੱਖਣ ਲਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਜਾਰੀ ਮੁਹਿੰਮ ਤਹਿਤ ਵਧੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ. ਸੀ. ਵਿੰਗ ਜਥੇਬੰਦੀਆਂ ਦੇ ਅਹੁਦੇਦਾਰਾਂ ਦਾ ਐਲਾਨ

ਸਰਦੂਲਗੜ੍ਹ, 22 ਸਤੰਬਰ (ਜੀ. ਐਮ. ਅਰੋੜਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਸਰਦੂਲਗੜ੍ਹ ਦੇ ਅੰਦਰ ਪੈਂਦੇ ਸਰਕਲ ਸਰਦੂਲਗੜ੍ਹ, ਕੋਟ ਧਰਮੂ ਅਤੇ ਬਹਿਣੀਵਾਲ ਦੀਆਂ ਐੱਸ. ਸੀ. ਵਿੰਗ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਸੂਚੀ ਦਿਲਰਾਜ ਸਿੰਘ ਭੂੰਦੜ ਵਿਧਾਇਕ ਸਰਦੂਲਗੜ੍ਹ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਕਿਸਾਨਾਂ ਦੇ ਪੰਜਾਬ ਬੰਦ ਦਾ ਸਮਰਥਨ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਵਪਾਰ ਮੰਡਲ ਦੇ ਹੈੱਡ ਆਫ਼ਿਸ ਵਿਚ ਕਰਦਿਆਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸਟੇਟ ਪੈ੍ਰਜ਼ੀਡੈਂਟ ਅਮਿਤ ਕਪੂਰ, ਸਟੇਟ ਚੇਅਰਮੈਨ ਅਤੇ ਪੰਜਾਬ ਸਵਰਨਕਾਰ ਸੰਘ ਦੇ ਸਟੇਟ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਪਿੰਡਾਂ 'ਚ ਰੋਸ ਰੈਲੀਆਂ ਕੀਤੀਆਂ

ਜੋਗਾ 22 ਸਤੰਬਰ (ਹਰਜਿੰਦਰ ਸਿੰਘ ਚਹਿਲ)- ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਕਸਬਾ ਜੋਗਾ, ਅਤਲਾ ਕਲਾਂ ਵਿਖੇ ਰੋਸ ਰੈਲੀਆਂ ਕੀਤੀਆਂ ਗਈਆਂ | ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਖੇਤੀ ਆਰਡੀਨੈਂਸਾਂ ਤੇ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX