ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਬਰਨਾਲਾ

ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਤੇ ਸੋਹਲ ਪੱਤੀ ਆਈਸੋੋਲੇਸ਼ਨ ਸੈਂਟਰ ਦਾ ਦੌਰਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਹਸਪਤਾਲ ਬਰਨਾਲਾ, ਆਈ.ਸੀ.ਯੂ. ਵਾਰਡ ਅਤੇ ਸੋਹਲ ਪੱਤੀ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ | ਸਿਹਤ ਮੰਤਰੀ ਵਲੋਂ ਆਈ.ਸੀ.ਯੂ. ਵਿਚ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਉਪਰੰਤ ਉਸ ਨੂੰ ਛੇਤੀ ਚਲਾਉਣ ਦੀ ਹਦਾਇਤ ਕੀਤੀ ਗਈ | ਸ: ਸਿੱਧੂ ਨੇ ਸਿਵਲ ਸਰਜਨ ਬਰਨਾਲਾ ਡਾ: ਗੁਰਿੰੰਦਰਬੀਰ ਸਿੰਘ ਤੋਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਮਿਲ ਰਹੀਆਂ ਆਮ ਸੇਵਾਵਾਂ, ਕੋਵਿਡ ਸਬੰਧੀ ਸੇਵਾਵਾਂ ਅਤੇ ਕੋਵਿਡ ਸੈਂਪਿਲੰਗ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਕੋਵਿਡ ਟੈਸਟਿੰਗ ਸਮਰੱਥਾ ਵਧਾਈ ਜਾ ਰਹੀ ਹੈ | ਇਸ ਲਈ ਵੱਧ ਤੋਂ ਵੱਧ ਕੋਵਿਡ ਟੈਸਟ ਕੀਤੇ ਜਾਣ ਤਾਂ ਜੋ ਇਸ ਮਹਾਂਮਾਰੀ ਨੂੰ ਕੰਟਰੋਲ ਵਿਚ ਕੀਤਾ ਜਾ ਸਕੇ | ਸਿਹਤ ਮੰਤਰੀ ਨੇ ਸੋਹਲ ਪੱਤੀ ਆਈਸੋਲੇਸ਼ਨ ਸੈਂਟਰ ਦੌਰੇ ਦੌਰਾਨ ਕੋਵਿਡ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਕਿਹਾ ਕਿ ਪੰਜਾਬ ਵਿਚ ਸਿਹਤ ਅਮਲੇ ਦੀਆਂ ਚੰਗੀਆਂ ਸੇਵਾਵਾਂ ਬਦੌਲਤ ਵੱਡੀ ਗਿਣਤੀ ਮਰੀਜ਼ ਲਗਾਤਾਰ ਸਿਹਤਯਾਬ ਹੋ ਰਹੇ ਹਨ | ਉਨ੍ਹਾਂ ਬਰਨਾਲਾ ਦੇ ਸਿਹਤ ਅਮਲੇ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਮਰੀਜ਼ਾਂ ਦਾ ਠੀਕ ਹੋਣ ਚੰਗਾ ਸੰਕੇਤ ਹੈ, ਪਰ ਲੋਕਾਂ ਨੂੰ ਕੋਵਿਡ ਸਾਵਧਾਨੀਆਂ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ, ਜੋ ਇਸ ਮਹਾਂਮਾਰੀ ਤੋਂ ਬਚਣ ਦਾ ਮੁੱਢ ਹੈ | ਇਸ ਮਗਰੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਕਿਤੇ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ | ਆਕਸੀਜਨ ਸਪਲਾਈ ਤੇ ਹੋਰ ਲੋੜੀਂਦੀਆਂ ਪੈਮਾਨਿਆਂ 'ਤੇ ਖਰਾ ਉੱਤਰਨ ਲਈ ਸਥਿਤੀ ਦੇ ਮੱਦੇਨਜ਼ਰ ਸਬੰਧਤ ਧਿਰਾਂ ਨਾਲ ਰਾਬਤਾ ਬਣਾਇਆ ਹੋਇਆ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨਰ ਆਦਿਤਯ ਡੇਚਲਵਾਲ, ਸਿਵਲ ਸਰਜਨ ਡਾ: ਗੁਰਿੰਦਰਬੀਰ ਸਿੰਘ, ਐਸ.ਐਮ.ਓ. ਡਾ: ਤਪਿੰਦਰਜੋਤ ਕੌਸ਼ਲ, ਹਰਕੇਸ਼ ਚੰਦ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਵੀ ਮੌਜੂਦ ਸਨ |

25 ਦੇ ਪੰਜਾਬ ਬੰਦ ਦਾ ਸ਼ਹਿਰੀ ਜਥੇਬੰਦੀਆਂ ਵਲੋਂ ਸਮਰਥਨ ਦਾ ਐਲਾਨ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਸਾਂਝੇ ਤੌਰ 'ਤੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਹੁੰਗਾਰਾ ਮਿਲ ਰਿਹਾ ਹੈ ਅਤੇ ਸ਼ਹਿਰੀ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਪਿਉ-ਪੁੱਤਰਾਂ 'ਤੇ ਪਰਚਾ ਦਰਜ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਇਕ ਵਿਅਕਤੀ ਵਲੋਂ ਕੁੱਟਮਾਰ ਕਰਨ ਦੇ ਲਗਾਏ ਦੋਸ਼ਾਂ ਉਪਰੰਤ ਪਿਉ ਅਤੇ ਦੋ ਪੁੱਤਰਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਦੇ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਦੇ ਏ.ਐਸ.ਆਈ. ਬਲਕਾਰ ਸਿੰਘ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਵਾਸੀ ਭੈਣੀ ਮਹਿਰਾਜ ਕੁੰਨਰਾਂ ਪਿਕਟ ਨਜ਼ਦੀਕ ਆਪਣੇ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 22 ਨਵੇਂ ਮਾਮਲੇ, 24 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 22 ਹੋਰ ਨਵੇਂ ਕੇਸ ਆਏ ਹਨ ਜਦਕਿ 24 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ 11 ਵਿਅਕਤੀ ...

ਪੂਰੀ ਖ਼ਬਰ »

ਮੋਦੀ ਵਲੋਂ ਲਿਆਂਦੀ ਆਰਡੀਨੈਂਸ ਮਹਾਂਮਾਰੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਤਬਾਹ ਕਰ ਦੇਵੇਗੀ-ਕੈਬਨਿਟ ਮੰਤਰੀ ਸਿੱਧੂ

ਤਪਾ ਮੰਡੀ, 22 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਦੇਸ਼ ਦੀ ਜਨਤਾ ਨੇ ਕੋਰੋਨਾ ਮਹਾਂਮਾਰੀ ਤਾਂ ਝੱਲ ਲਈ ਹੈ ਪਰ ਪ੍ਰਧਾਨ ਮੰਤਰੀ ਮੋਦੀ ਜੋ ਆਰਡੀਨੈਂਸ ਮਹਾਂਮਾਰੀ ਲੈ ਕੇ ਆਏ ਹਨ, ਉਹ ਪੰਜਾਬ ਤੇ ਹਰਿਆਣਾ ਨੂੰ ਬਰਬਾਦ ਕਰ ਕੇ ਰੱਖ ਦੇਵੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਖੇਤੀਬਾੜੀ ਬਿੱਲਾਂ ਸਬੰਧੀ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਕੀਤਾ ਜਾਵੇਗਾ ਜਾਗਰੂਕ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਸ: ਦਰਸ਼ਨ ਸਿੰਘ ਨੈਣੇਵਾਲ, ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਸਵੰਤ ਸਿੰਘ ਨੇ ਸਥਾਨਕ ਰੈਸਟ ਹਾਊਸ ਵਿਖੇ ...

ਪੂਰੀ ਖ਼ਬਰ »

ਪੋਲੀਓ ਤੋਂ ਬਚਾਅ ਲਈ ਪ੍ਰਵਾਸੀ ਬੱਚਿਆਂ ਨੂੰ ਬੂੰਦਾਂ ਪਿਲਾਈਆਂ

ਭਦੌੜ, 22 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿਵਲ ਸਰਜਨ ਬਰਨਾਲਾ ਡਾ: ਗੁਰਿੰਦਰਬੀਰ ਸਿੰਘ, ਸੀਨੀ: ਮੈਡੀਕਲ ਅਫ਼ਸਰ ਤਪਾ ਡਾ: ਜਸਬੀਰ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਡਾ: ਪ੍ਰਵੇਸ਼ ਕੁਮਾਰ ਦੀ ਅਗਵਾਈ ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲੀਓ ...

ਪੂਰੀ ਖ਼ਬਰ »

ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਪਿੰਡ ਸੰਘੇੜਾ ਵਿਖੇ ਇਕ ਮਜ਼ਦੂਰ ਨੇ ਆਪਣੇ ਘਰ ਅੰਦਰ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਏ.ਐਸ.ਆਈ. ਸ੍ਰੀ ਮੱਖਣ ਸ਼ਾਹ ਨੇ ਦੱਸਿਆ ਕਿ ਬਚਿੱਤਰ ਸਿੰਘ (60) ਪੁੱਤਰ ਕਾਹਨ ...

ਪੂਰੀ ਖ਼ਬਰ »

ਬਾਦਲ ਪਰਿਵਾਰ ਦਾ ਫ਼ੈਸਲਾ ਪਾਰਟੀ ਦੀ ਪਵਿੱਤਰ ਸੋਚ, ਸ਼ਾਨਾਮੱਤੀ ਵਿਰਾਸਤ ਤੇ ਸਮਰਪਣ ਭਾਵਨਾ ਦਾ ਪ੍ਰਤੀਕ-ਐਡ. ਰਾਹੀ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸ: ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਖਾਦ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹ ਕਹਿੰਦਿਆਂ ਮੰਤਰੀ ਮੰਡਲ ਨੂੰ ਛੱਡਿਆ ਹੈ ਕਿ ਉਹ ਤੇ ਉਨ੍ਹਾਂ ਦੀ ਪਾਰਟੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ

ਮਹਿਲ ਕਲਾਂ, 22 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਹਿਲ ਕਲਾਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਬਲਾਕ ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਦਲਜੀਤ ਕੌਰ ਤੇ ਮੀਤ ਪ੍ਰਧਾਨ ਭੋਲੀ ਕੌਰ ਦੀ ਅਗਵਾਈ ਹੇਠ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਰਾਮਗੜ੍ਹ ਦੀ ਪੰਚਾਇਤ ਨੇ ਪਿੰਡ 'ਚ ਸੀਵਰੇਜ ਪਾਉਣ ਦਾ ਕੰਮ ਲੱਡੂ ਵੰਡ ਕੇ ਕੀਤਾ ਸ਼ੁਰੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਪਿੰਡ ਰਾਮਗੜ੍ਹ ਦੀ ਪੰਚਾਇਤ ਵਲੋਂ ਪਿੰਡ ਵਿਚ ਸੀਵਰੇਜ ਪਾਉਣ ਦੀ ਸ਼ੁਰੂਆਤ ਜੇ.ਸੀ.ਬੀ ਮਸ਼ੀਨ ਲਾਉਣ ਤੋਂ ਪਹਿਲਾਂ ਪੰਚਾਇਤ ਵਲੋਂ ਲੱਡੂ ਵੰਡ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਜੇ.ਈ. ਚੈਂਚਲ ਸਿੰਘ ਅਤੇ ਸਰਪੰਚ ਰਾਜਵਿੰਦਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਵਲੋਂ ਭਾਜਪਾ ਆਗੂਆਂ ਦਾ ਘਿਰਾਓ ਕਰ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਭਾਜਪਾ ਕਿਸਾਨ ਮੋਰਚਾ ਬਰਨਾਲਾ ਵਲੋਂ ਜਦ ਸਥਾਨਕ ਰੈਸਟ ਹਾਊਸ ਬਰਨਾਲਾ ਵਿਖੇ ਖੇਤੀ ਬਿਲਾਂ ਨੂੰ ਸਹੀ ਠਹਿਰਾਉਣ ਹਿਤ ਪੈ੍ਰਸ ਕਾਨਫਰੰਸ ਕਰ ਕੇ ਪ੍ਰਚਾਰ ਕੀਤਾ ਜਾ ਰਿਹਾ ਸੀ ਤਾ ਇਸ ਦਾ ਪਤਾ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮਹਿਲ ਖ਼ੁਰਦ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ ਵਿਖੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਬੱਸ ਅਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਹੰਡਿਆਇਆ, 22 ਸਤੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬਰਨਾਲਾ ਮਾਨਸਾ ਰਾਜ ਮਾਰਗ 'ਤੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ.ਆਈ. ਲਖਵਿੰਦਰ ਸਿੰਘ ਗੁਰੂ ਨੇ ਦੱਸਿਆ ਕਿ ਸਵੇਰੇ ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ

ਧਨੌਲਾ, 22 ਸਤੰਬਰ (ਚੰਗਾਲ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਚੋਣ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸ: ਰਾਜਿੰਦਰ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਦੇਖ ਰੇਖ ਹੇਠ ਹੋਈ | ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਅਜੀਤਪਾਲ ਸਿੰਘ ਗਿੱਲ ...

ਪੂਰੀ ਖ਼ਬਰ »

ਅਧਿਆਪਕ ਗੁਰਵਿੰਦਰ ਸਿੰਘ ਉੱਪਲ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਸਨਮਾਨ

ਅਮਰਗੜ੍ਹ, 22 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਪ੍ਰਾਇਮਰੀ ਸਕੂਲ ਦੌਲੋਵਾਲ (ਸੰਗਰੂਰ) ਵਿਖੇ ਬਤੌਰ ਈ.ਟੀ.ਟੀ. ਅਧਿਆਪਕ ਸੇਵਾ ਨਿਭਾ ਰਹੇ ਗੁਰਵਿੰਦਰ ਸਿੰਘ ਉੱਪਲ ਨੂੰ ਡਾ. ਪ੍ਰਭਸਿਮਰਨ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਵਲੋਂ ਜ਼ਿਲ੍ਹਾ ਪੱਧਰੀ ਸਨਮਾਨ ...

ਪੂਰੀ ਖ਼ਬਰ »

ਲਹਿਰਾਗਾਗਾ ਮਾਲ ਮਹਿਕਮੇ ਦੀ ਖਸਤਾ ਹਾਲਤ ਕਰਮਚਾਰੀਆਂ ਅਤੇ ਲੋਕਾਂ ਦੀ ਲੈ ਸਕਦੀ ਹੈ ਜਾਨ

ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਗਊਸ਼ਾਲਾ ਸਾਹਮਣੇ ਬਣੇ ਪਟਵਾਰਖ਼ਾਨੇ ਦੀ ਇਮਾਰਤ ਵਿਚ ਚੱਲਦੇ ਤਹਿਸੀਲ ਦਫ਼ਤਰ ਵਿਚ ਸਹੂਲਤਾਂ ਦੀ ਘਾਟ ਹੋਣ ਕਰਕੇ 42 ਪਿੰਡਾਂ ਦੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਤਹਿਸੀਲ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਦੋ ਖ਼ਿਲਾਫ਼ ਪਰਚਾ ਦਰਜ

ਸ਼ਹਿਣਾ, 22 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਥਾਣਾ ਵਿਖੇ ਇਕ ਮੋਟਰਸਾਈਕਲ ਰਿਪੇਅਰ ਕਰਨ ਵਾਲੇ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਲਾਭ ਸਿੰਘ ਏ.ਐਸ.ਆਈ. ਨੇ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਮਾਣਕ ਪੁੱਤਰ ਨੇਕ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਪੰਜਾਬ ਦੀਆਂ ਸੰਘਰਸ਼ਸ਼ੀਲ 30 ਜਥੇਬੰਦੀਆਂ ਵਲੋਂ ਪੰਜਾਬ ਬੰਦ ਅਤੇ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ 'ਤੇ ਪਿੰਡਾਂ ਦੇ ਸਮੂਹ ਲੋਕਾਂ ਦੇ ਸਾਥ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਫ਼ਸਲਾਂ ਦਾ ਢੁਕਵਾਂ ਮੁੱਲ ਮੁਹੱਈਆ ਕਰਵਾਉਣ ਲਈ ਵਚਨਬੱਧ-ਜਥੇ. ਧਨੌਲਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਭਾਜਪਾ ਕਿਸਾਨ ਹਿਤੈਸ਼ੀ ਖੇਤੀਬਾੜੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾਏਗੀ | ਇਹ ਪ੍ਰਗਟਾਵਾ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਜਥੇ. ਸੁਖਵੰਤ ਸਿੰਘ ਧਨੌਲਾ ਨੇ ਗ੍ਰਹਿ ਵਿਖੇ ਰੱਖੀ ਗਈ ਇਕੱਤਰਤਾ ਉਪਰੰਤ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਯੂਨੀਅਨ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ

ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਯੂਨੀਅਨ ਬਰਨਾਲਾ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕੇਂਦਰ ਸਰਕਾਰ ਵਲੋਂ ਖੇਤੀ ਆਰਡੀਨੈਂਸ ਤੇ ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਮੋਦੀ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਔਰਤ ਕਰਜ਼ਾ ਮੁਕਤੀ ਦੀ ਮੰਗ ਹੇਠ ਧਰਨਾ ਦੂਜੇ ਦਿਨ 'ਚ ਸ਼ਾਮਿਲ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਔਰਤ ਕਰਜ਼ਾ ਮੁਕਤੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਚੱਲ ਰਿਹਾ ਧਰਨਾ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ ਹੈ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ...

ਪੂਰੀ ਖ਼ਬਰ »

ਪੰਜਾਬ ਟੈਕਸੀ ਯੂਨੀਅਨ ਨੇ ਭਾਕਿਯੂ ਉਗਰਾਹਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਪੰਜਾਬ ਟੈਕਸੀ ਅਪਰੇਟਰ ਯੂਨੀਅਨ ਰਜਿ: 31 ਦੇ ਸੂਬਾ ਪ੍ਰਧਾਨ ਕੇਵਲ ਕਿ੍ਸ਼ਨ ਬੱਤਰਾ ਦੇ ਨਿਰਦੇਸ਼ਾਂ ਤਹਿਤ ਪਿੰਡ ਭੋਤਨਾ ਨਾਲ ਸਬੰਧਤ ਪੰਜਾਬ ਟੈਕਸੀ ਯੂਨੀਅਨ ਦੇ ਆਗੂਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਤੇ ਭਾਕਿਯੂ ਲੱਖੋਵਾਲ ਨੇ ਸੇਖਾ-ਧੂਰੀ ਸੜਕ ਦਾ ਨਿਰਮਾਣ ਕਰਾਉਣ ਲਈ ਐਕਸੀਅਨ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਪੰਜ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬਰਨਾਲਾ ਵਾਇਆ ਸੇਖਾ ਧੂਰੀ ਸੜਕ ਦਾ ਨਿਰਮਾਣ ਕਰਵਾਉਣ ਸਬੰਧੀ ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਨੂੰ ਜਲਦ ਕੰਮ ਸ਼ੁਰੂ ਕਰਵਾਉਣ ਲਈ ਮੰਗ ਪੱਤਰ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਧਰਨਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਪੋਲਿਟ ਬਿਊਰੋ ਦੇ ਸੱਦੇ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ 17 ਸਤੰਬਰ ਤੋਂ 22 ਸਤੰਬਰ ਤੱਕ ਰੋਸ ਹਫ਼ਤਾ ਮਨਾਇਆ ਗਿਆ | ਜਿਸ ਦੀ ਕੜੀ ਵਜੋਂ ਅੱਜ ਧਨੌਲਾ ਅੰਦਰ ਸਮੁੱਚੀ ...

ਪੂਰੀ ਖ਼ਬਰ »

ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਯੂਨੀਅਨ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ-ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਚਾਲੂ ਭੱਠੀ ਤੇ 125 ਲੀਟਰ ਲਾਹਣ ਸਮੇਤ ਦੋ ਕਾਬੂ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੇ ਚਾਲੂ ਭੱਠੀ ਸਮੇਤ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕੀਤਾ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸੰਤੋਖ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਛਾਪਾਮਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX